ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ: ਵਿਧਾਨ ਸਭਾ ਹਲਕਾ ਭੁੱਚੋ ਤੋਂ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸੰਯੁਕਤ ਅਕਾਲੀ ਦਲ ਗੱਠਜੋੜ ਦੇ ਉਮੀਦਵਾਰ ਇੰਜੀਨੀਅਰ ਰੂਪਿੰਦਰਜੀਤ ਸਿੰਘ ਨੇ ਉਮੀਦਵਾਰੀ ਦਾ ਐਲਾਨ ਤੋਂ ਬਾਅਦ ਜੋਰਾਂ-ਸੋਰਾਂ ਨਾਲ ਅਪਣੀ ਚੋਣ ਮੁਹਿੰਮ ਵਿੱਢ ਦਿੱਤੀ ਹੈ। ਉਨ੍ਹਾਂ ਅੱਜ ਪਹਿਲੇ ਦਿਨ ਭੁੱਚੋ ਮੰਡੀ, ਨਥਾਨਾ, ਗੋਨਿਆਨਾ ਅਤੇ ਪਿੰਡਾਂ ਵਿੱਚ ਪ੍ਰਚਾਰ ਕਰਦੇ ਹੋਏ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਡਬਲ ਇੰਜਨ ਵਾਲੀ ਸਰਕਾਰ ਬਨਣ ਜਾ ਰਹੀ ਹੈ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਵਾਂ ਪੰਜਾਬ ਦੇ ਸੁਫਨੇ ਨੂੰ ਸਾਕਾਰ ਕਰਣ ਲਈ ਪੰਜਾਬ ਦੇ ਲੋਕ ਸਹਿਯੋਗ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਉਕਤ ਹਲਕੇ ਦੇ ਪਹਿਲੇ ਵਾਲੇ ਵਿਧਾਇਕਾਂ ਵੱਲੋਂ ਕੀਤੀ ਗਈ ਵਾਅਦਾ ਖਿਲਾਫੀ ਬਾਰੇ ਆਮ ਜਨਤਾ ਨੂੰ ਕੁੱਝ ਨਹੀਂ ਕਹਿਣਗੇ, ਕਿਉਂਕਿ ਜਨਤਾ ਨੂੰ ਆਪਣੇ ਵਿਧਾਇਕ ਦੀ ਵਾਅਦਾ ਖਿਲਾਫੀ ਬਾਰੇ ਪੂਰੀ ਤਰ੍ਹਾਂ ਜਾਣਕਾਰੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੁਆਰਾ ਜਨਹਿਤ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਹੀ ਆਮ ਜਨਤਾ ਨੂੰ ਜਾਣਕਾਰੀ ਦੇ ਰਹੇ ਹਨ ਅਤੇ ਇਹ ਵੀ ਵਿਸ਼ਵਾਸ ਦਿਵਾਉਂਦੇ ਹਨ ਕਿ ਉਨ੍ਹਾਂ ਦੀ ਜਿੱਤ ਤੋਂ ਬਾਅਦ ਇਸ ਹਲਕੇ ਨੂੰ ਜਿੱਥੇ ਵਿਕਾਸ ਵਿੱਚ ਨੰਬਰ ਇੱਕ ਬਣਾਇਆ ਜਾਵੇਗਾ, ਉਥੇ ਹੀ ਰੋਜਗਾਰ ਅਤੇ ਸਿਹਤ ਸਹੂਲਤਾਂ ਨਾਲ ਭਰਪੂਰ ਹਲਕਾ ਬਣਾਇਆ ਜਾਵੇਗਾ।
ਭਾਜਪਾ ਉਮੀਦਵਾਰ ਇੰਜੀਨੀਅਰ ਰੂਪਿੰਦਰਜੀਤ ਸਿੰਘ ਨੂੰ ਹਲਕਾ ਭੁੱਚੋ ਵਿੱਚ ਮਿਲ ਰਿਹਾ ਭਰਪੂਰ ਸਮਰਥਨ
ਤਨਖ਼ਾਹਾਂ ਰੋਕੇ ਜਾਣ ਦੇ ਵਿਰੋਧ ’ਚ ਨਰਸਾਂ ਨੇ ਮੁੜ ਖੋਲਿਆ ਮੋਰਚਾ
ਕਾਲੇ ਬਿੱਲੇ ਲਗਾ ਕੇ ਕੀਤਾ ਰੋਸ਼ ਪ੍ਰਦਰਸ਼ਨ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ: ਸਥਾਨਕ ਸਰਕਾਰੀ ਹਸਪਤਾਲ ਦੇ ਨਰਸਿੰਗ ਸਟਾਫ ਨੇ ਅਜ ਅਪਣੀਆਂ ਤਨਖ਼ਾਹਾਂ ਰੋਕੇ ਜਾਣ ਦੇ ਵਿਰੋਧ ’ਚ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਿਰੁਧ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਨਰਸਾਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਤਨਖ਼ਾਹਾਂ ਜਲਦੀ ਜਾਰੀ ਨਾ ਕੀਤੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੀਆਂ । ਨਰਸਿੰਗ ਐਸੋਸੀਏਸ਼ਨ ਦੀ ਪ੍ਰਧਾਨ ਸਵਰਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਜਾਬਤਾ ਲਾਗੂੁ ਤੋਂ ਪਹਿਲਾਂ ਉਨ੍ਹਾਂ ਆਪਣੀਆਂ ਮੰਗਾਂ ਲਈ ਲੰਮਾ ਸੰਘਰਸ਼ ਵਿੱਢੀ ਰੱਖਿਆ ਸੀ। ਜਿਸਦੇ ਚੱਲਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਦੇ ਨਰਸਿੰਗ ਸਟਾਫ਼ ਦੀਆਂ ਤਨਖਾਹਾਂ ਰੋਕ ਦਿੱਤੀਆਂ ਗਈਆਂ। ਉਨ੍ਹਾਂ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਅਤੇ ਸੂਬੇ ਦੇ ਸਿਹਤ ਵਿਭਾਗ ਨੂੰ ਚੇਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਤਨਖ਼ਾਹਾਂ ਨਾ ਜਾਰੀ ਕੀਤੀਆਂ ਗਈਆਂ ਤਾਂ ਪੰਜਾਬ ਦਾ ਸਮੁੱਚਾ ਨਰਸਿੰਗ ਸਟਾਫ਼ ਮੁੜ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ।
ਬਠਿੰਡਾ ਪੁਲਿਸ ਵਲੋਂ ਮੋਟਰਸਾਈਕਲ ਚੋਰ ਗਿਰੋਹ ਕਾਬੂ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ: ਸਥਾਨਕ ਸੀਆਈਏ ਸਟਾਫ ਦੀ ਟੀਮ ਵਲੋਂ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ ਦੌਰਾਨ ਦੋ ਨੌਜਵਾਨਾਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਕੋਲੋ ਦੋ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਸਬੰਧ ਵਿਚ ਥਾਣਾ ਸਦਰ ਵਿਖੇ ਪਰਚਾ ਦਰਜ਼ ਕੀਤਾ ਗਿਆ ਹੈ। ਕਾਬੂ ਕੀਤੇ ਕਥਿਤ ਚੋਰ ਗਿਰੋਹ ਕੋਲੋ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਚਨਾ ਮੁਤਾਬਕ ਸਥਾਨਕ ਬੀੜ ਤਲਾਬ ਬਸਤੀ ਦੇ ਕੋਲੋਂ ਗਿ੍ਰਫਤਾਰ ਕੀਤੇ ਨੌਜਵਾਨਾਂ ਦੀ ਪਹਿਚਾਣ ਜਸਪ੍ਰਰੀਤ ਸਿੰਘ ਵਾਸੀ ਪਿੰਡ ਬਾਹਮਣ ਦੀਵਾਨਾ ਤੇ ਗੁਰਜੋਤ ਸਿੰਘ ਵਾਸੀ ਲਾਲ ਸਿੰਘ ਨਗਰ ਬਠਿੰਡਾ ਦੇ ਤੌਰ ’ਤੇ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਉਕਤ ਨੌਜਵਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਵਾਹਨ ਚੋਰੀ ਕਰਕੇ ਅੱਗੇ ਵੇਚ ਦਿੰਦੇ ਸਨ।
ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ
ਸਰਕਾਰੀ ਛੁੱਟੀ ਵਾਲੇ ਦਿਨ ਤੇ 26 ਜਨਵਰੀ ਨੂੰ ਨਹੀਂ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ
ਨਾਮਜ਼ਦਗੀ ਭਰਨ ਸਮੇਂ ਉਮੀਦਵਾਰ ਸਮੇਤ 2 ਨੁਮਾਇੰਦਿਆਂ ਦੀ ਹੋਵੇਗੀ ਆਗਿਆ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ: ਆਗਾਮੀ 20 ਫ਼ਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਭਲਕੇ ਤੋਂ ਨਾਮਜਦਗੀਆਂ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ, ਜਿਹੜਾ 1 ਫ਼ਰਵਰੀ ਤੱਕ ਚੱਲਗੇਾ। ਜਦੋਂਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ 2 ਫ਼ਰਵਰੀ ਨੂੰ ਅਤੇ 4 ਫ਼ਰਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਇੱਥੇ ਚੋਣਾਂ ਸਬੰਧੀ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਵਨੀਤ ਕੁਮਾਰ ਨੇ ਦਸਿਆ ਕਿ ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਦੁਪਿਹਰ 3 ਵਜੇ ਤੱਕ ਭਰੇ ਜਾ ਸਕਣਗੇ। ਸ਼ਨੀਵਾਰ ਅਤੇ ਐਤਵਾਰ ਤੋਂ ਇਲਾਵਾ ਕਿਸੇ ਵੀ ਸਰਕਾਰੀ ਛੁੱਟੀ ਵਾਲੇ ਦਿਨ ਅਤੇ 26 ਜਨਵਰੀ ਨੂੰ ਨਾਮਜ਼ਦਗੀ ਪੱਤਰ ਨਹੀਂ ਭਰੇ ਜਾਣਗੇ। ਨਾਮਜ਼ਦਗੀ ਪੱਤਰ ਭਰਨ ਸਮੇਂ ਉਮੀਦਵਾਰ ਸਮੇਤ 2 ਨੁਮਾਇੰਦਿਆਂ ਨੂੰ ਹੀ ਅੰਦਰ ਜਾਣ ਦੀ ਆਗਿਆ ਹੋਵੇਗੀ। ਇਸ ਦੌਰਾਨ ਸ਼੍ਰੀ ਵਨੀਤ ਕੁਮਾਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਤੇ ਬਿਨਾਂ ਕਿਸੇ ਡਰ ਭੈਅ ਦੇ ਨੇਪਰੇ ਚਾੜਿਆ ਜਾਵੇਗਾ। ਇਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਸਥਾਪਤ ਕੀਤੀਆਂ ਗਈਆਂ ਐਸਐਸਟੀ ਤੇ ਐਫ਼ਐਸਟੀ ਟੀਮਾਂ ਜੋ ਕਿ ਪਹਿਲਾ ਪ੍ਰਤੀ ਹਲਕਾ 3-3 ਸਨ, ਚ ਵਾਧਾ ਕਰਕੇ 6-6 ਕਰ ਦਿੱਤੀਆਂ ਗਈਆਂ ਹਨ। ਇਹ ਟੀਮਾਂ 24 ਘੰਟੇ ਸਿਫ਼ਟਾਂ ਵਿਚ ਕੰਮ ਕਰਦੀਆਂ ਹਨ। ਬੈਠਕ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਪਾਰਟੀਆਂ ਵਲੋਂ ਪਹੁੰਚੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਕੀਤੀ ਜਾ ਰਹੀ ਕਰੋਨਾ ਵੈਕਸੀਨੇਸ਼ਨ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਸਿਹਤਮੰਦ ਵਿਅਕਤੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ।
ਡਿਪਟੀ ਕਮਿਸ਼ਨਰ ਨੇ ਫ਼ੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ
ਕੋਵਿਡ-19 ਦੇ ਮੱਦੇਨਜ਼ਰ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ: ਦੇਸ਼ ਦੇ 73ਵੇਂ ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਸਬੰਧੀ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ’ਚ ਫ਼ੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਆਈਏਐਸ ਵਲੋਂ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਦੱਸਿਆ ਕਿ 73ਵੇਂ ਗਣਤੰਤਰ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਉੱਪ ਮੁੱਖ ਮੰਤਰੀ ਸ਼੍ਰੀ ਓ.ਪੀ ਸੋਨੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਸਿਟੀ-2 ਸ. ਆਸਵੰਤ ਸਿੰਘ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ। ਇਸ ਮਾਰਚ ਪਾਸਟ ਵਿਚ 8 ਟੁੱਕੜੀਆਂ ਨੇ ਸ਼ਮੂਲੀਅਤ ਕੀਤੀ ਗਈ ਜਿਸ ਵਿਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਸਕਾਊਟਸ ਤੇ ਗਾਈਡ ਦੀਆਂ ਟੁਕੜੀਆਂ ਸ਼ਾਮਲ ਸਨ। ਇਨ੍ਹਾਂ ਟੁਕੜੀਆਂ ਵਲੋਂ ਮੁੱਖ ਮਹਿਮਾਨ ਤੇ ਕੌਮੀ ਤਿਰੰਗੇ ਨੂੰ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਪੁਲਿਸ ਤੇ ਆਰਮੀ ਬੈਂਡ ਵਲੋਂ ਵੀ ਮਨਮੋਹਿਕ ਧੁੰਨਾਂ ਰਾਹੀਂ ਬੈਂਡ ਦੀ ਸੇਵਾ ਨਿਭਾਈ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਬੰਧੀ ਚੱਲ ਰਹੀਆਂ ਤਿਆਰੀਆਂ ਬਾਰੇ ਰੀਵਿਊ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਸ਼੍ਰੀ ਵਨੀਤ ਕੁਮਾਰ ਨੇ ਇਹ ਵੀ ਦੱਸਿਆ ਕਿ ਇਸ ਵਾਰ ਦਾ ਸਮਾਗਮ ਕੋਵਿਡ-19 ਦੇ ਮੱਦੇਨਜ਼ਰ ਬਹੁਤ ਹੀ ਸਾਦੇ ਢੰਗ ਨਾਲ ਮਨਾਇਆ ਜਾਵੇਗਾ। ਇਸ ਮੌਕੇ ਆਈਜੀ ਬਠਿੰਡਾ ਰੇਂਜ ਸ਼ਿਵ ਕੁਮਾਰ ਵਰਮਾ, ਐਸਐਸਪੀ ਮੈਡਮ ਅਮਨੀਤ ਕੌਂਡਲ ਅਤੇ ਏਡੀਸੀ (ਜਨਰਲ) ਵਰਿੰਦਰ ਪਾਲ ਸਿੰਘ ਬਾਜਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਮੌਜੂਦ ਸਨ।
ਸੀ ਪੀ ਆਈ ਆਪਣੇ ਪਾਰਟੀ ਨਿਸ਼ਾਨ ਤੇ ਚੋਣ ਲੜੇਗੀ- ਬਰਾੜ, ਅਰਸ਼ੀ, ਧਾਲੀਵਾਲ
21 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ: ਸੰਯੁਕਤ ਸਮਾਜ ਮੋਰਚੇ ਨਾਲ ਸਾਂਝ ਪਾ ਕੇ ਆਗਾਮੀ ਚੋਣ ਲੜਣ ਦੇ ਲਏ ਫੈਸਲੇ ਦੌਰਾਨ ਸੀ ਪੀ ਆਈ ਦੀ ਸੁਬਾਈ ਲੀਡਰਸਿਪ ਨੇ ਅਲੱਗ ਲਾਈਨ ਖਿੱਚਦਿਆਂ ਐਲਾਨ ਕੀਤਾ ਹੈ ਕਿ ਜੇਕਰ ਮੋਰਚੇ ਨੇ 20 ਜਨਵਰੀ ਦੀ ਮੀਟਿੰਗ ਦੇ ਫੈਸਲੇ ’ਤੇ ਅਮਲ ਯਕੀਨੀ ਨਾ ਬਣਾਇਆ ਤਾਂ ਉਨ੍ਹਾਂ ਦੀ ਪਾਰਟੀ 23 ਵਿਧਾਨ ਸਭਾ ਹਲਕਿਆਂ ਤੋਂ ਅਪਣੇ ਚੋਣ ਨਿਸ਼ਾਨ ’ਤੇ ਚੋਣ ਲੜੇਗੀ। ਅੱਜ ਸਥਾਨਕ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਸੀ ਪੀ ਆਈ ਦੇ ਸੂਬਾ ਸਕੱਤਰ ਕਾ: ਬੰਤ ਸਿੰਘ ਬਰਾੜ, ਕੌਮੀ ਕੌਂਸਲ ਦੇ ਮੈਂਬਰਾਨ ਕਾ: ਹਰਦੇਵ ਅਰਸ਼ੀ ਤੇ ਨਿਰਮਲ ਸਿੰਘ ਧਾਲੀਵਾਲ ਨੇ ਦੱਸਿਆ ਕਿ 20 ਜਨਵਰੀ ਨੂੰ ਲੁਧਿਆਣਾ ਵਿਖੇ ਸੀ ਪੀ ਆਈ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਸੀ ਕਿ ਉਹਨਾਂ ਦੀ ਪਾਰਟੀ ਨੂੰ ਸੰਯੁਕਤ ਸਮਾਜ ਮੋਰਚੇ ਵੱਲੋਂ 9 ਸੀਟਾਂ ਛੱਡੀਆਂ ਜਾਣਗੀਆਂ। ਪਰੰਤੂ ਮੋਰਚੇ ਦੇ ਐਲਾਨ ਮੁਤਾਬਿਕ ਸਿਰਫ 6 ਸੀਟਾਂ ਹੀ ਉਹਨਾਂ ਦੀ ਪਾਰਟੀ ਦੇ ਹਿੱਸੇ ਆਈਆਂ ਹਨ। ਕਮਿਊਨਿਸਟ ਆਗੂਆਂ ਅਨੁਸਾਰ ਇਹ ਸਾਂਝੇ ਫੈਸਲੇ ਦੀ ਘੋਰ ਉਲੰਘਣਾ ਹੀ ਨਹੀਂ ਬਲਕਿ ਮੋਰਚੇ ਦੇ ਕੁੱਝ ਇੱਕ ਆਗੂਆਂ ਦੀ ਗੈਰ ਜਮਹੂਰੀ ਤੇ ਤਾਨਾਸ਼ਾਹੀ ਸੋਚ ਦਾ ਨਤੀਜਾ ਹੈ। ਉਹਨਾਂ ਸਪਸ਼ਟ ਕੀਤਾ ਕਿ ਸੀ ਪੀ ਆਈ ਕਾਂਗਰਸ, ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਭਾਜਪਾ ਦੀਆਂ ਕੁਰੱਪਟ, ਫਿਰਕੂ ਅਤੇ ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਜੋਰਦਾਰ ਆਵਾਜ਼ ਬੁਲੰਦ ਕਰਦੀ ਹੋਈ ਚੋਣ ਮੈਦਾਨ ਵਿੱਚ ਉਤਰੇਗੀ। ਇਸ ਦੌਰਾਨ ਪਾਰਟੀ ਆਗੂਆਂ ਨੇ ਅਪਣੇ 21 ਉਮੀਦਵਾਰਾਂ ਦਾ ਐਲਾਨ ਕਰਦਿਆਂ ਕਿਹਾ ਕਿ ਜਲਾਲਾਬਾਦ ਤੋਂ ਸੁਰਿੰਦਰ ਸਿੰਘ ਢੰਡੀਆ, ਨਿਹਾਲ ਸਿੰਘ ਵਾਲਾ ਤੋਂ ਗੁਰਾਂਦਿੱਤਾ ਸਿੰਘ, ਮਲੋਟ ਤੋਂ ਸੁਖਵਿੰਦਰ ਸਿੰਘ, ਬੁਢਲਾਡਾ ਤੋਂ �ਿਸ਼ਨ ਚੌਹਾਨ, ਲਹਿਰਾ ਗਾਗਾ ਤੋਂ ਸਤਵੰਤ ਸਿੰਘ ਖੰਡੇਬੱਧ, ਅਮਿ੍ਰਤਸਰ ਪੱਛਮੀ ਤੋਂ ਅਮਰਜੀਤ ਆਂਸਲ, ਜਗਰਾਂਓ ਤੋਂ ਗੁਰਮੇਲ ਸਿੰਘ ਮੈਂਡਲੇ, ਸੁਲਤਾਨਪੁਰ ਲੋਧੀ ਤੋਂ ਰਾਜਿੰਦਰ ਸਿੰਘ ਰਾਣਾ, ਪਾਇਲ ਤੋਂ ਭਗਵਾਨ ਸਿੰਘ, ਨਾਭਾ ਤੋਂ ਕਸਮੀਰ ਸਿੰਘ ਗਦਾਈਆਂ, ਜੀਰਾ ਤੋਂ ਕਸਮੀਰ ਸਿੰਘ, ਚੱਬੇਵਾਲ ਤੋਂ ਸੁਨੀਲ ਦੱਤ ਚੱਕ ਕਟਾਰੂ, ਹਰਗੋਬਿੰਦਪੁਰਾ ਤੋਂ ਸੰਤੋਖ ਸਿੰਘ ਸੰਘੇੜਾ, ਪਠਾਨਕੋਟ ਤੋਂ ਸੱਤਿਆਦੇਵ ਸੈਣੀ, ਖਡੂਰ ਸਾਹਿਬ ਤੋਂ ਗੁਰਦਿਆਲ ਸਿੰਘ ਪਾਰਟੀ ਦੇ ਉਮੀਦਵਾਰ ਹੋਣਗੇ। ਜਦ ਕਿ ਬੰਗਾ, ਫਾਜਿਲਕਾ, ਮਹਿਲ ਕਲਾਂ, ਸੰਗਰੂਰ, ਬਠਿੰਡਾ ਦਿਹਾਤੀ ਅਤੇ ਅਟਾਰੀ ਲਈ ਉਮੀਦਵਾਰਾਂ ਦਾ ਐਲਾਲ ਦੋ ਤਿੰਨ ਦਿਨਾਂ ਵਿੱਚ ਕੀਤਾ ਜਾਵੇਗਾ।
‘ਆਪ’ ਦਾ ਨਵਾਂ ਨਾਅਰਾ: ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾ
– ਇਸ ਵਾਰ ਪੰਜਾਬ ਦੇ ਲੋਕ ਧੋਖਾ ਨਹੀਂ ਖਾਣਗੇ, ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇੱਕ ਵਧੀਆ ਬਦਲ ਮਿਲ ਗਿਆ ਹੈ-ਭਗਵੰਤ ਮਾਨ
– ਪੰਜਾਬ ਦੀ ਖੁਸ਼ਹਾਲੀ ਲਈ ਦਿਨ ਰਾਤ ਇੱਕ ਕਰ ਦੇਵੇਗੀ ਮੇਰੀ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ -ਭਗਵੰਤ ਮਾਨ
– ‘ਆਪ’ ਦਾ ਡਬਲ ਇੰਜਣ ਮਿਲਕੇ ਪੰਜਾਬ ਲਈ ਕਰ ਰਿਹਾ ਹੈ ਮਿਹਨਤ , ਕਾਂਗਰਸ ਦੇ ਇੰਜਣ ਕੁਰਸੀ ਲਈ ਆਪਸ ‘ਚ ਕਰ ਰਹੇ ਖਿੱਚੋਤਾਣ -ਭਗਵੰਤ ਮਾਨ
ਸੁਖਜਿੰਦਰ ਮਾਨ
ਜਲੰਧਰ, 24 ਜਨਵਰੀ: ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਚੋਣਾਂ ਲਈ ਨਵਾਂ ਨਾਅਰਾ ਜਾਰੀ ਕੀਤਾ ਹੈ, ”ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾ”। ਸੋਮਵਾਰ ਨੂੰ ਜਲੰਧਰ ‘ਚ ਪ੍ਰੈੱਸ ਕਾਨਫਰੰਸ ਕਰਕੇ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪਾਰਟੀ ਦੇ ਇਸ ਨਵੇਂ ਨਾਅਰੇ ਨੂੰ ਰਸਮੀ ਤੌਰ ‘ਤੇ ਜਾਰੀ (ਲਾਂਚ) ਕੀਤਾ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ,” ਪੰਜਾਬ ਦੇ ਲੋਕਾਂ ਬਹੁਤ ਵਾਰ ਧੋਖਾ ਖਾ ਚੁਕੇ ਹਨ। ਪਹਿਲਾਂ ਲੋਕਾਂ ਕੋਲ ਕੋਈ ਬਦਲ ਨਹੀਂ ਸੀ। ਇਸ ਲਈ ਲੋਕ ਕਾਂਗਰਸ ਤੋਂ ਧੋਖਾ ਖਾਕੇ ਅਕਾਲੀਆਂ ਨੂੰ ਵੋਟ ਦੇ ਦਿੰਦੇ ਸਨ ਅਤੇ ਅਕਾਲੀਆਂ ਤੋਂ ਧੋਖਾ ਖਾਕੇ ਕਾਂਗਰਸ ਨੂੰ ਵੋਟਾਂ ਪਾਉਂਦੇ ਸਨ। ਇਸ ਵਾਰ ਪੰਜਾਬ ਦੇ ਲੋਕ ਧੋਖਾ ਨਹੀਂ ਖਾਣਗੇ। ਹੁਣ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇੱਕ ਵਧਿਆ ਬਦਲ ਮਿਲ ਗਿਆ ਹੈ। 20 ਫਰਵਰੀ ਨੂੰ ਪੰਜਾਬ ਦੇ ਲੋਕ ਇੱਕ ਨਵੀਂ ਕਹਾਣੀ ਅਤੇ ਨਵਾਂ ਇਤਿਹਾਸ ਲਿਖਣਗੇ।”
ਮਾਨ ਨੇ ਵਿਸ਼ਵਾਸ਼ ਅਤੇ ਭਰੋਸੇ ਲਈ ਪੰਜਾਬ ਦੀ ਜਨਤਾ, ਪਾਰਟੀ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਦਾ ਪਿਆਰ ਅਤੇ ਪਾਰਟੀ ਦੇ ਭਰੋਸੇ ਦੀ ਬਦੌਲਤ ਹੀ ਇੱਕ ਸਾਧਾਰਨ ਪਰਿਵਾਰ ਅਤੇ ਛੋਟੇ ਜਿਹੇ ਪਿੰਡ ‘ਚੋਂ ਨਿਕਲ ਕੇ ਅੱਜ ਇੱਥੇ ਪੁੱਜ ਸਕਿਆ ਹਾਂ। ਹੁਣ ਮੇਰੀ ਜ਼ਿੰਮੇਵਾਰੀ ਦੁੱਗਣੀ ਹੋ ਗਈ ਹੈ। ਜ਼ਿੰਮੇਵਾਰੀ ਵਧਣ ਨਾਲ ਮੇਰਾ ਹੌਂਸਲਾ ਵੀ ਵਧਿਆ ਹੈ। ਹੁਣ ਮੈਂ ਡਬਲ ਜੋਸ਼ ਨਾਲ ਦਿਨ ਰਾਤ ਕੰਮ ਕਰ ਰਿਹਾ ਹਾਂ।
ਮਾਨ ਨੇ ਲੋਕਾਂ ਨੂੰ ਸਰਕਾਰ ਬਦਲਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਪੰਜਾਬ ਅਤੇ ਆਪਣੇ ਬੱਚਿਆਂ ਦੀ ਤਕਦੀਰ ਬਦਲਣ ਲਈ ਵੋਟਿੰਗ ਮਸ਼ੀਨ ਦਾ ਬਟਨ ਬਦਲ ਦੋ। ਇਸ ਵਾਰ ਤੱਕੜੀ (ਅਕਾਲੀ ਦਲ ਦਾ ਚੋਣ ਨਿਸ਼ਾਨ) ਅਤੇ ਪੰਜੇ (ਕਾਂਗਰਸ ਦਾ ਚੋਣ ਨਿਸ਼ਾਨ) ਨੂੰ ਅਲਵਿਦਾ ਕਹਿ ਕੇ, ਸਿਰਫ ਝਾੜੂ ਦਾ ਬਟਨ ਦਬਾਓ। ਸਰਕਾਰ ਬਣਨ ‘ਤੇ ਅਸੀਂ ਪੰਜਾਬ ਨੂੰ ਅੱਗੇ ਲਿਜਾਣ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਮਿਹਨਤ ਕਰਾਂਗੇ। ਜਿਸ ਤਰ੍ਹਾਂ ਦਿੱਲੀ ‘ਚ ਅਰਵਿੰਦ ਕੇਜਰੀਵਾਲ ਦੀ ਮਿਹਨਤ ਰੰਗ ਲਿਆਈ ਹੈ, ਉਸੇ ਤਰ੍ਹਾਂ ਪੰਜਾਬ ‘ਚ ਵੀ ਸਾਡੀ ਦੋਹਾਂ ਦੀ ਮਿਹਨਤ ਰੰਗ ਲਿਆਏਗੀ। ਮੇਰੀ ਅਤੇ ਮੇਰੇ ਵੱਡੇ ਭਰਾ ਅਰਵਿੰਦ ਕੇਜਰੀਵਾਲ ਦੀ ਜੋੜੀ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਦਿਨ ਰਾਤ ਇੱਕ ਕਰ ਦੇਵੇਗੀ। ਅਸੀਂ ਪੰਜਾਬ ਨੂੰ ਫਿਰ ਤੋਂ ਰੰਗਲਾ ਬਣਾਵਾਂਗੇ।
ਕਾਂਗਰਸ ‘ਤੇ ਨਿਸ਼ਾਨਾ ਲਗਾਉਂਦਿਆਂ ਮਾਨ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਵੀ ਡਬਲ ਇੰਜਣ (ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ) ਹੈ। ਕਾਂਗਰਸ ਵੀ ਡਬਲ ਇੰਜਣ ਹੋਣ ਦਾ ਦਾਅਵਾ ਕਰਦੀ ਹੈ। ਸਾਡਾ ਡਬਲ ਇੰਜਣ ਮਿਲਕੇ ਪੰਜਾਬ ਨੂੰ ਅੱਗੇ ਲਿਜਾਣ ਲਈ ਦਿਨ ਰਾਤ ਮਿਹਨਤ ਕਰ ਰਿਹਾ ਹੈ, ਯੋਜਨਾਵਾਂ ਬਣਾ ਰਿਹਾ ਹੈ। ਉਧਰ ਕਾਂਗਰਸ ਦਾ ਡਬਲ ਇੰਜਣ ਕੁਰਸੀ ਲਈ ਆਪਸ ਵਿੱਚ ਖਿੱਚੋਤਾਣ ਕਰ ਰਿਹਾ ਹੈ। ਕਾਂਗਰਸ ਦੇ ਸਾਰੇ ਵੱਡੇ ਆਗੂ ਲੋਕਾਂ ਦੀਆਂ ਮੁਸ਼ਕਲਾਂ ਜਾਣਨ ਦੀ ਬਜਾਏ ਸੱਤਾ ਲਈ ਇੱਕ ਦੂਜੇ ਵਿਰੁੱਧ ਬਿਆਨਬਾਜ਼ੀ ਕਰਨ ਅਤੇ ਖਿੱਚੋਤਾਣ ਕਰਨ ਵਿੱਚ ਲੱਗੇ ਹੋਏ ਹਨ। ਮਾਨ ਨੇ ਕਿਹਾ ਕਿ ਪੰਜਾਬ ਦੀ ਜਨਤਾ ਰਵਾਇਤੀ ਪਾਰਟੀਆਂ ਦੇ ਭ੍ਰਿਸ਼ਟ ਅਤੇ ਮਾਫ਼ੀਆ ਸ਼ਾਸਨ ਤੋਂ ਤੰਗ ਆ ਚੁੱਕੀ ਹੈ। ਹੁਣ ਲੋਕ ਬਦਲਾਅ ਚਾਹੁੰਦੇ ਹਨ। ਸ਼ਾਸਨ ਵਿਵਸਥਾ ਵਿੱਚ ਬਦਲਾਅ ਲਈ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਇਸ ਬਾਰ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰੀ ਤਰ੍ਹਾਂ ਮਨ ਬਣਾ ਲਿਆ ਹੈ।
ਹੜ੍ਹ ਅਤੇ ਸੂੱਖਾ ਰਾਹਤ ਬੋਰਡ ਦੀ 320 ਯੌਜਨਾਵਾਂ ਦੇ ਲਈ 494 ਕਰੋੜ ਰੁਪਏ ਦੀ ਰਕਮ ਮੰਜੂਰ -ਮੁੱਖ ਮੰਤਰੀ
ਖੇਤਾਂ ਵਿਚ ਖੜੇ ਪਾਣੀ ਦੀ ਨਿਕਾਸੀ ਅਤੇ ਮੁੜ ਇਸਤੇਮਾਲ ਲਈ 221 ਕਰੋੜ ਰੁਪਏ ਦੀ ਯੋਜਨਾ
ਹਰਿਆਣਾ ਰਾਜ ਸੁੱਖਾ ਰਾਹਤ ਅਤੇ ਹੱੜ ਕੰਟਰੋਲ ਬੋਰਡ ਦੀ 53ਵੀਂ ਮੀਟਿੰਗ ਸਪੰਨ
ਸੁਖਜਿੰਦਰ ਮਾਨ
ਚੰਡੀਗੜ੍ਹ, 24 ਜਨਵਰੀ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਇਸ ਸਾਲ ਬਰਸਾਤ ਦੇ ਪਾਣੀ ਨੂੰ ਮੁੜ ਵਰਤੋ ਵਿਚ ਲਿਆਉਣ ਲਈ ਵੱਧ ਯੋਜਨਾਵਾਂ ਨੂੱ ਲਾਗੂ ਕਰਨ ਤੇ ਜੋਰ ਦਿੱਤਾ ਗਿਆ ਹੈ। ਇਸ ਨਾਲ ਹੱੜ ਦੀ ਸਥਿਤੀ ਨਾਲ ਨਹਿਜਠੱਣ ਦੇ ਨਾਲ੍ਰਨਾਲ ਗਰਾਊਂਡ ਵਾਟਰ ਰਿਜਾਰਚਿੰਗ ਦੇ ਸੁੱਖੇ ਖੇਤਰਾਂ ਵਿਚ ਇਸ ਪਾਣੀ ਦੀ ਸਹੀ ਵਰਤੋ ਕੀਤਾ ਜਾ ਸਕੇਗਾ। ਇਸ ਦੇ ਲਈ ਸੁੱਖਾ ਰਾਹਤ ਅਤੇ ਹੱੜ ਕੰਟਰੋਲ ਬੋਰਡ ਦੇ ਤਹਿਤ 320 ਨਵੀਂ ਪਰਿਯੋਜਨਾਵਾਂ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ ਹੈ, ਜਿਸ ਦੇ ਤਹਿਤ ਲਗਭਗ 494 ਕਰੋੜ ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ। ਮੁੱਖ ਮੰਤਰੀ ਅੱਜ ਹਰਿਆਣਾ ਰਾਜ ਸੁੱਖਾ ਅਤੇ ਹੱੜ ਕੰਟਰੋਲ ਬੋਰਡ ਦੀ 53ਵੀਂ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਦੌਰਾਨ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਤੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਮਈ ਮਹੀਨੇ ਦੌਰਾਨ ਹੱੜ ਕੰਟਰੋਲ ਅਤੇ ਸੁੱਖਾ ਰਾਹਤ ਬੋਰਡ ਦੀ ਮੀਟਿੰਗ ਹੁੰਦੀ ਸੀ। ਮੌਜੂਦਾ ਸਰਕਾਰ ਨੇ ਇਸ ਮੀਟਿੰਗ ਨੂੰ ਸਾਲ ਵਿਚ ਜਨਵਰੀ ਤੇ ਮਈ ਮਹੀਨੇ ਵਿਚ ਦੋ ਵਾਰ ਕਰਨ ਦਾ ਫੈਸਲਾ ਕੀਤਾ ਹੈ, ਤਾਂ ਜੋ ਮਈ ਮਹੀਨੇ ਦੌਰਾਨ ਕੀਤੇ ਗਏ ਕੰਮਾਂ ਦੀ ਵੱਰਖਾ ਤੋਂ ਪਹਿਲਾਂ ਸਮੀਖਿਆ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਖੇਤਾਂ ਵਿਚ ਖੜੇ ਪਾਣੀ ਦੀ ਨਿਕਾਸੀ ਤੇ ਉਸ ਦੇ ਮੁੜ ਵਰਤੋ ਲਈ 221 ਕਰੋੜ ਰੁਪਏ ਦੀ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਸਾਲ ਲਾਗੂ ਕੀਤੀਆਂ ਯੋਜਨਾਵਾਂ ਦਾ ਫਾਇਦਾ ਯਮੁਨਾ ਖੇਤਰ ਵਿਚ ਹੁਣ ਦੇਖਣ ਨੁੰ ਮਿਲਿਆ ਹੈ। ਪਹਿਲੀ ਵਾਰ ਵੱਰਖਾ ਦੇ ਦਿਨਾਂ ਵਿਚ ਯਮੁਨਾ ਦੇ ਖੇਤਰ ਵਿਚ ਹੱੜ ਦਾ ਪਾਣੀ ਨਹੀਂ ਭਰਿਆ। ਉਨ੍ਹਾਂ ਨੇ ਕਿਹਾ ਕਿ ਜਲ ਭਰਾਵ ਤੋਂ ਫਸਲਾਂ ਵਿਚ ਨੁਕਸਾਨ ਹੋਣ ਨਾਲ ਭਿਵਾਨੀ, ਰੋਹਤਕ, ਝੱਜਰ, ਹਿਸਾਰ ਤੇ ਸੋਨੀਪਤ ਵਰਗੇ ਜਿਲ੍ਹਿਆਂ ਵਿਚ 650 ਕਰੋੜ ਰੁਪਏ ਦਾ ਮੁਆਵਜਾ ਦਿੱਤਾ ਜਾਣਾ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਹੁਣ ਜਿਨ੍ਹਾਂ ਖੇਤਰਾਂ ਵਿਚ ਹਰ ਸਾਲ ਜਲ ਭਰਾਵ ਦੀ ਸਮਸਿਆ ਰਹਿੰਦੀ ਹੈ, ਉਨ੍ਹਾਂ ਖੇਤਰਾਂ ਲਈ ਵਿਸ਼ੇਸ਼ ਰੂਪ ਨਾਲ ਯੋਜਨਾ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ, ਅੰਬਾਲਾ ਤੇ ਬਰਵਾਲਾ ਸ਼ਹਿਰ ਨੂੰ ਜਨਭਰਾਵ ਤੋਂ ਮੁਕਤ ਕਰਨ ਲਈ ਜਨ ਸਿਹਤ ਵਿਭਾਗ ਦੀ 45 ਕਰੋੜ ਰੁਪਏ ਦੀਆਂ ਦੋ ਪਰਿਯੋਜਨਾਵਾਂਨੂੰ ਵੀ ਮੰਜੂਰੀ ਪ੍ਰਦਾਨ ਕੀਤੀ ਗਈ ਹੈ।
1 ਲੱਖ ਏਕੜ ਜਮੀਨ ਤੋਂ ਕੀਤੀ ਜਾਵੇਗੀ ਵਾਟਰ ਲਾਗਿੰਗ ਦੀ ਸਮਸਿਆ ਖਤਮ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਨੇ ਇਸ ਸਾਲ 1 ਲੱਖ ਏਕੜ ਜਮੀਨ ਤੋਂ ਵਾਟਰ ਲਾਗਿੰਗ ਦੀ ਸਮਸਿਆ ਖਤਮ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਹੈ। ਇਸ ਦੇ ਲਈ ਪ੍ਰਭਾਵਿਤ ਕਿਸਾਨਾਂ ਨੂੰ ਪੋਰਟਲ ਤੇ ਰਜਿਸਟ੍ਰੇਸ਼ਨ ਕਰਨਾ ਹੋਵੇਗਾ। ਕਿਸਾਨਾਂ ਨੂੰ ਸਿਰਫ 20 ਫੀਸਦੀ ਖਰਚ ਦੀ ਰਕਮ ਦੇਣੀ ਹੋਵੇਗੀ, ਬਾਕੀ 80 ਫੀਸਦੀ ਰਕਮ ਸਰਕਾਰ ਵੱਲੋਂ ਖਰਚ ਕੀਤੀ ਜਾਵੇਗੀ 1 ਲੱਖ ਏਕੜ ਜਮੀਨ ਨਾਲ ਵਾਟਰ ਲਾਗਿੰਗ ਖਤਮ ਹੋਣ ਦੇ ਬਾਅਦ ਭਵਿੱਖ ਵਿਚ ਪੂਰੇ ਸੂਬੇ ਦੀ ਜਮੀਨ ਨੂੰ ਵਾਟਰ ਲਾਗਿੰਗ ਤੋਂ ਮੁਕਤ ਕੀਤਾ ਜਾਵੇਗਾ।
ਪੂਰੇ ਸੂਬੇ ਦੇ ਤਾਲਾਬਾਂ ਵਿਚ ਕਰਵਾਈ ਜਾਵੇਗੀ ਖੁਦਾਈ
ਮੁੱਖ ਮੰਤਰੀ ਨੇ ਕਿਹਾ ਕਿ ਤਾਲਾਬਾਂ ਦੇ ਲਗਾਤਾਰ ਪਾਣੀ ਨਾਲ ਭਰੇ ਰਹਿਣ ਦੇ ਕਾਰਨ ਪਾਣੀ ਦੀ ਰਿਚਾਰਜਿੰਗ ਘੱਟ ਹੋ ਜਾਂਦੀ ਹੈ। ਅਜਿਹੇ ਵਿਚ ਤਾਲਾਬਾਂ ਨੂੰ ਸਾਲ ਵਿਚ ਇਕ ਵਾਰ ਪੂਰੀ ਤਰ੍ਹਾ ਖਾਲੀ ਕਰਵਾਉਣਾ ਚਾਹੀਦਾ ਹੈ ਅਤੇ ਉਸ ਦੀ ਖੁਦਾਈ ਵੀ ਕਰਵਾਉਣੀ ਚਾਹੀਦੀ ਹੈ। ਇਸ ਦੇ ਲਈ ਪੰਚਾਇਤ ਵਿਭਾਗ ਵੱਲੋਂ ਵੱਡੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਤਾਲਾਬਾਂ ਨੂੰ ਇਕ ਵਾਰ ਖਾਲੀ ਕਰਨ ਅਤੇ ਉਨ੍ਹਾਂ ਦੀ ਮਿੱਟੀ ਕੱਢਣ ਦਾ ਕਾਰਜ ਕੀਤਾ ਜਾਵੇਗਾ। ਤਾਲਾਬਾ ਸਾਫ ਹੋਣਗੇ ਤਾਂ ਪਾਣੀ ਦੀ ਰਿਚਾਰਜਿੰਗ ਵੀ ਹੋਵੇਗੀ ਅਤੇ ਵੱਰਖਾ ਹੋਣ ਤੇ ਪਿੰਡਾਂ ਵਿਚ ਜਲ ਭਰਾਵ ਦੀ ਸਮਸਿਆ ਵੀ ਨਹੀਂ ਪੈਦਾ ਹੋਵੇਗੀ।
ਪਾਣੀ ਦੇ ਮੁੜ ਵਰਤੋ ਲਈ ਖਰਚ ਹੋਣਗੇ ਸੱਭ ਤੋਂ ਵੱਧ 144 ਕਰੋੜ
ਮੁੱਖ ਮੰਤਰੀ ਨੇ ਕਿਹਾ ਕਿ 53ਵੀਂ ਮੀਟਿੰਗ ਵਿਚ ਵੱਖ੍ਰਵੱਖ ਸ਼zੇਣੀ ਲਈ ਕਰੀਬ 494 ਕਰੋੜ ਰੁਪਏ ਮੰਜੂਰ ਕੀਤੇ ਗਏ ਹਨ। ਇਸ ਵਿਚ ਵੱਰਖਾ ਦੇ ਪਾਣੀ ਦੇ ਮੁੜ ਵਰਤੋ ਲਈ 50 ਯੋਜਨਾਵਾਂ ਤੇ ਕਰੀਬ 144 ਕਰੋੜ ਰੁਪਏ ਖਰਚ ਹੋਣਗੇ। ਇਸ ਦੇ ਨਾਲ੍ਰਨਾਲ ਆਬਾਦੀ ਪੋ੍ਰਟੈਕਸ਼ਨ ਸ਼zੇਣੀ ਦੀ 46 ਯੋਜਨਾਵਾਂ ਤੇ 58y92 ਕਰੋੜ, ਪ੍ਰੋਟੈਕਸ਼ਨ ਆਫ ਏਗਰੀਕਲਚਰ ਲੈਂਡ ਸ਼zੇਣੀ ਵਿਚ 66 ਯੋਜਨਾਵਾਂ ਤੇ 79y21 ਕਰੋੜ, ਡੀਵਾਟਰਿੰਗ ਮਸ਼ੀਨਰੀ ਸ਼zੇਣੀ ਵਿਚ 45 ਯੋਜਨਾਵਾਂ ਤੇ 32y36 ਕਰੋੜ ਰੁਪਏ, ਰਿਕਲੇਮੇਸ਼ਨ ਆਫ ਲੈਂਡ ਸ਼zੇਣੀ ਦੀ 20 ਯੋਜਨਾਵਾਂ ਤੇ 32y77 ਕਰੋੜ ਰੁਪਏ ਦੀ ਰਕਮ ਮੰਜੂਰ ਕੀਤੀ ਗਈ ਹੈ। ਇਸੀ ਤਰ੍ਹਾ ਅਟੱਲ ਭੂਜਲ ਯੋਜਨਾ ਦੇ ਤਹਿਤਹ 26 ਯੋਜਨਾਵਾਂ yੇ 77y05 ਕਰੋੜ ਅਤੇ ਰਿਕੰਸਟੇ੍ਰਕਸ਼ਨ, ਰਿਨੋਵੇਸ਼ਨ ਆਫ ਸਟ੍ਰਕਚਰ ਦੀ 37 ਯੋਜਨਾਵਾਂ ਤੇ 69y55 ਕਰੋੜ ਰੁਪਏ ਖਰਚ ਹੋਣਗੇ।
ਕੌਮੀ ਪੱਧਰ ਤੇ ਦਿਖੇਗੀ ਹਰਿਆਣਾ ਦੇ ਖੇਡਾਂ ਦੀ ਛਾਪ
ਮੀਟਿੰਗ ਦੇ ਬਾਅਦ ਪੱਤਰਕਾਰਾਂ ਦੇ ਇਕ ਸੁਆਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਲਈ ਬਹੁਤ ਖੁਸ਼ੀ ਦੀ ਗਲ ਹੈ ਕਿ 5 ਸਾਲ ਦੇ ਬਾਅਦ ਹਰਿਆਣਾ ਦੀ ਝਾਂਕੀ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿਚ ਸ਼ਾਮਿਲ ਹੋਵੇਗੀ। ਸੱਭ ਤੋਂ ਵਿਸ਼ੇਸ਼ ਗਲ ਇਹ ਹੈ ਕਿ ਇਸ ਝਾਂਕੀ ਦਾ ਥੀਮ ਹਰਿਆਣਾ ਦੇ ਖਡੇਾਂ ਤੇ ਅਧਾਰਿਤ ਹੈ। ਓਲੰਪਿਕ ਤੇ ਪੈਰਾਲੰਪਿਕ ਖੇਡਾਂ ਵਿਚ ਹਰਿਆਣਾ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਣ ਰਿਹਾ ਹੈ। ਹਰਿਆਣਾ ਖੇਡਾਂ ਦਾ ਹੱਬ ਹੈ, ਇਸ ਝਾਂਕੀ ਵਿਚ ਇਹ ਛਾਪ ਦੇਖਣ ਨੂੰ ਮਿਲੇਗੀ।
ਬਜਟ ਤੋਂ ਪਹਿਲਾਂ ਸਾਂਸਦ ਅਤੇ ਵਿਧਾਇਕਾਂ ਤੋਂ ਮੰਗੇ ਜਾ ਰਹੇ ਸੁਝਾਅ
ਇਕ ਸੁਆਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਬਜਟ ਕੁੱਝ ਦਿਨਾਂ ਵਿਚ ਪੇਸ਼ ਹੋਣ ਵਾਲਾ ਹੈ। ਕੇਂਦਰੀ ਵਿੱਤ ਮੰਤਰੀ ਵੱਲੋਂ ਬੁਲਾਈ ਗਈ ਪ੍ਰੀ੍ਰਬਜਟ ਮੀਟਿੰਗ ਵਿਚ ਉਨ੍ਹਾਂ ਨੇ ਆਪਣੇ ਕੁੱਝ ਸੁਝਾਅ ਦਿੱਤੇ ਸਨ। ਸੂਬੇ ਦਾ ਜਿਆਦਾਤਰ ਖੇਤਰ ਐਨਸੀਆਰ ਵਿਚ ਹੋਣ ਦੇ ਕਾਰਨ 5 ਹਜਾਰ ਕਰੋੜ ਰੁਪਏ ਉਨ੍ਹਾਂ ਨੂੰ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਦੇ ਨਾਲ੍ਰਨਾਲ ਹਰਿਆਣਾ ਵਿਚ ਬਜਟ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਲਈ ਸਾਂਸਦਾਂ ਤੇ ਵਿਧਾਇਕਾਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਇੰਨ੍ਹਾਂ ਸੁਝਾਆਂ ਨੂੰ ਹਰਿਆਣਾ ਦੀ ਪ੍ਰੀ੍ਰਬਜਟ ਮੀਟਿੰਗ ਵਿਚ ਸ਼ਾਮਿਲ ਕੀਤਾ ਜਾਵੇਗਾ।
ਜਲਦ ਰੁਜਗਾਰ ਦੇ ਲਈ ਪੋਰਟਲ ‘ਤੇ ਰਜਿਸਟ੍ਰੇਸ਼ਣ ਕਰਵਾਉਣ ਯੁਵਾ – ਡਿਪਟੀ ਸੀਐਮ
ਫਰਵਰੀ ਮਹੀਨੇ ਵਿਚ ਉਦਮੀਆਂ ਦੇ ਲਈ ਸੈਮੀਨਾਰ ਹੋਣਗੇ
ਸੁਖਜਿੰਦਰ ਮਾਨ
ਚੰਡੀਗੜ੍ਹ, 24 ਜਨਵਰੀ: ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਊਹ ਨੌਜੁਆਨਾਂ ਨੂੰ ਹਰਿਆਣਾ ਸਟੇਟ ਏਂਪਲਾਇਮੈਂਟ ਲੋਕਲ ਕੈਂਡੀਡੇਟਸ ਐਕਟ, 2020 ਦੇ ਤਹਿਤ ਰੁਜਗਾਰ ਪਾਉਣ ਦੇ ਲਈ ਜਲਦੀ ਤੋਂ ਜਲਦੀ https://local.hrylabour.gov.in ‘ਤੇ ਰਜਿਸਟ੍ਰੇਸ਼ਣ ਕਰਵਾਉਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਪ੍ਰਤੀ ਸਾਲ ਨੌਜੁਆਨਾਂ ਨੂੰ ਰੁਜਗਾਰ ਦਿਵਾਉਣ ਲਈ ਟੀਚਾ ਨਿਰਧਾਰਿਤ ਕਰਨ ਤਾਂ ਜੋ ਉਸ ਨੂੰ ਹਾਸਲ ਕਰਨ ਦੇ ਲਈ ਤੇਜੀ ਨਾਲ ਕੰਮ ਕੀਤਾ ਜਾ ਸਕੇ। ਫਰਵਰੀ ਮਹੀਨੇ ਵਿਚ ਵੱਖ-ਵੱਖ ਜਿਲ੍ਹਿਆਂ ਵਿਚ ਸੇਮੀਨਾਰ ਆਯੋਜਿਤ ਕਰ ਕੇ ਉਦਮੀਆਂ ਨੂੰ ਹਰਿਆਣਾ ਸਟੇਟ ਏਂਪਲਾਇਮੈਂਟ ਆਫ ਲੋਕਲ ਕੈਂਡੀਡੇਟਸ ਐਕਟ, 2020 ਬਾਰੇ ਸਮਝਾਇਆ ਜਾਵੇਗਾ ਤਾਂ ਜੋ ਉਨ੍ਹਾਂ ਦਾ ਸ਼ੱਕ ਦੂਰ ਹੋ ਸਕੇ। ਡਿਪਟੀ ਸੀਐਮ ਅੱਜ ਹਰਿਆਣਾ ਸਟੇਟ ਏਂਪਲਾਇਮੈਂਟ ਆਫ ਲੋਕਲ ਕੈਂਡੀਡੇਟਸ ਐਕਟ, 2020 ਦੇ ਤਹਿਤ ਨੌਜੁਆਨਾਂ ਅਤੇ ਉਦਮੀਆ ਵੱਲੋਂ ਕਰਵਾਉਣ ਜਾ ਰਹੇ ਰਜਿਸਟ੍ਰੇਸ਼ਣ ਅਤੇ ਹੋਰ ਗਤੀਵਿਧੀਆਂ ਬਾਰੇ ਆਯੋਜਿਤ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ‘ਤੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਦੇਵੇਂਦਰ ਬਬਲੀ ਅਤੇ ਕਿਰਤ ਅਤੇ ਰੁਜਗਾਰ (ਸੁਤੰਤਰ ਕਾਰਜਭਾਰ) ਰਾਜ ਮੰਤਰੀ ਅਨੁਪ ਧਾਨਕ ਵੀ ਮੌਜੂਦ ਸਨ। ਸ੍ਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਫਰਵਰੀ 2022 ਵਿਚ ਵੱਖ-ਵੱਖ ਜਿਲ੍ਹਿਆਂ ਵਿਚ ਸੈਮੀਨਾਰ ਆਯੋਜਿਤ ਕਰ ਕੇ ਉਦਮੀਆਂ ਨੂੰ ਹਰਿਆਣਾ ਸਟੇਟ ਏਂਪਲਾਇਮੈਂਟ ਆਫ ਲੋਕਲ ਕੈਂਡੀਡੇਟਸ ਐਕਟ, 2020 ਬਾਰੇ ਸਮਝਾਉਣ ਅਤੇ ਉਨ੍ਹਾਂ ਦੀਆਂ ਆਸ਼ੰਕਾਵਾਂ ਦਾ ਹੱਲ ਕਰਨ। ਉਨ੍ਹਾਂ ਨੇ ਨੌਜੁਆਨਾਂ ਨੂੰ ਵੀ ਉਕਤ ਪੋਰਟਲ ‘ਤੇ ਰਜਿਸਟ੍ਰੇਸ਼ਣ ਕਰਨ ਦੇ ਲਈ ਪ੍ਰੋਤਸਾਹਤਿ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਧਿਕਾਰੀਆਂ ਨੂੰ ਇਕ ਸਾਲ, ਤਿੰਨ ਸਾਲ, ਪੰਜ ਸਾਲ ਅਤੇ 10 ਸਾਲ ਆਦਿ ਦੇ ਲਈ ਟਾਰਗੇਟ ਫਿਕਸ ਕਰਨਾ ਚਾਹੀਦਾ ਹੈ ਕਿ ਉਹ ਸਬੰਧਿਤ ਤੈਟ ਸਮੇਂ ਸੀਮਾ ਵਿਚ ਗਿੰਨੇ ਨੌਜੁਆਨਾਂ ਨੂੰ ਨਿਜੀ ਸੰਸਥਾਨਾਂ ਵਿਚ ਰੁਜਗਾਰ ਦਿਲਵਾਉਣਗੇ। ਉਨ੍ਹਾਂ ਨੇ ਕੰਪਨੀਆਂ ਦੀ ਆਧੁਨਿਕ ਤਕਨੀਕ ਦੇ ਅਨੁਰੂਪ ਹੀ ਨੌਜੁਆਨਾਂ ਨੂੰ ਕੌਸ਼ਨ ਦਾ ਵਿਕਾਸ ਕਰਨ ਦੀ ਅਪੀਲ ਕੀਤੀ ਤਾਂ ਜੋ ਸਥਾਨਕ ਨੌਜੁਆਨਾਂ ਨੂੰ ਚੰਗੀ ਸੇਲਰੀ ਪੈਕੇਜ ਮਿਲ ਸਕਣ। ਇਸ ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ ਹੁਣ ਤਕ ਕਰੀਬ 21,.500 ਤੋਂ ਵੱਧ ਨੋਜੁਆਨਾਂ ਨੇ https://local.hrylabour.gov.in ਰਜਿਸਟ੍ਰੇਸ਼ਣ ਕਰਵਾ ਲਿਆ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 77.76 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
ਸੁਖਜਿੰਦਰ ਮਾਨ
ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 23 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 77.76 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 5.63 ਕਰੋੜ ਰੁਪਏ ਦੀ 12.78 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 56.76 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.31 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1146 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2574 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1440 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 299 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2373 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 169 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 9797 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 370617 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 41 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।






