Tuesday, May 5, 2026
Home Blog Page 2639

ਧੂਰੀ ਤੋਂ ਚੋਣ ਲੜਨਗੇ ‘ਆਪ’ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ:ਭਗਵੰਤ ਮਾਨ

0

-ਮਾਨ ਦੀ ਉਮੀਦਵਾਰੀ ਦਾ ‘ਆਪ’ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕੀਤਾ ਐਲਾਨ
-ਭਗਵੰਤ ਮਾਨ ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ ਅਤੇ ‘ਆਪ’ ਦੀ ਸਰਕਾਰ ਬਣਾਉਣਗੇ: ਰਾਘਵ ਚੱਢਾ
-ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਪੰਜਾਬ ਲਈ ‘ਇੱਕ ਤੇ ਇੱਕ ਗਿਆਰਾਂ’ ਸਾਬਤ ਹੋਵੇਗੀ: ਰਾਘਵ ਚੱਢਾ
ਸੁਖਜਿੰਦਰ ਮਾਨ
ਚੰਡੀਗੜ, 20 ਜਨਵਰੀ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਵਿਧਾਨ ਸਭਾ ਹਲਕਾ ਧੂਰੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਹ ਐਲਾਨ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਵਿੱਚ ਕੀਤਾ ਹੈ।
ਵੀਰਵਾਰ ਨੂੰ ਉਮੀਦਵਾਰੀ ਦਾ ਐਲਾਨਦਿਆਂ ਰਾਘਵ ਚੱਢਾ ਨੇ ਕਿਹਾ, ” ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਸੂਬੇ ‘ਚ ਰਾਜਨੀਤਿਕ ਤਬਦੀਲੀ ਲਈ ਸਾਹ ਅਸਵਾਰ ਮੰਨਦੇ ਹਨ, ਕਿਉਂਕਿ ਮਾਨ ਆਮ ਲੋਕਾਂ ਦੇ ਦੁੱਖਾਂ ਤੇ ਖ਼ੁਸ਼ੀਆਂ ਦੇ ਭਾਈਵਾਲ ਹਨ ਅਤੇ ਉਸ ਦੇ ਦਿਲ ‘ਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਉਜਾੜੇ ਦਾ ਦਰਦ ਹੈ।” ਰਾਘਵ ਚੱਢਾ ਨੇ ਵੱਡੇ ਵਿਸ਼ਵਾਸ ਨਾਲ ਕਿਹਾ ਕਿ ਮਾਨ ਹਲਕਾ ਧੂਰੀ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਉਨਾਂ ਨਾਲ ਹੀ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਪੰਜਾਬ ਲਈ ‘ਇੱਕ ਤੇ ਇੱਕ ਗਿਆਰਾਂ’ ਭਾਵ ਜੇਤੂ ਤੇ ਲਾਭਦਾਇਕ ਸਿੱਧ ਹੋਵੇਗੀ, ਕਿਉਂਕਿ ਪੰਜਾਬ ਦੇ ਲੋਕ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਦਿਲ ਤੋਂ ਪਿਆਰ ਕਰਦੇ ਹਨ ਅਤੇ ਇਨਾਂ ਦੋਵਾਂ ਕੋਲੋਂ ਪੰਜਾਬ ਸਮੇਤ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ, ਸਰਕਾਰੀ ਸਾਧਨਾਂ ਦੀ ਸੁਰੱਖਿਆ ਕਰਨ ਅਤੇ ਆਮ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਦੀ ਉਮੀਦ ਰੱਖਦੇ ਹਨ। ਭਗਵੰਤ ਮਾਨ ਬਾਰੇ ਜਾਣਕਾਰੀ ਦਿੰਦਿਆਂ ਰਾਘਵ ਚੱਢਾ ਨੇ ਕਿਹਾ, ”ਭਗਵੰਤ ਮਾਨ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਹਨ ਅਤੇ ਉਹ ਪਾਰਟੀ ਦੇ ਸੂਬਾ ਪ੍ਰਧਾਨ ਵੀ ਹਨ। ਮਾਨ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਮਜ਼ਬੂਤ ਕੀਤਾ। ਸੰਗਰੂਰ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਦੋ ਵਾਰ 2014 ਅਤੇ 2019 ਵਿੱਚ ਲੋਕ ਸਭਾ ਮੈਂਬਰ ਚੁਣਿਆ ਅਤੇ ਸੰਗਰੂਰ ਦੇ ਲੋਕਾਂ ਦੀ ਇੱਛਾ ਸੀ ਕਿ ਭਗਵੰਤ ਮਾਨ ਇਸੇ ਜ਼ਿਲੇ ਵਿਚੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਰੂਪ ਵਿੱਚ ਚੋਣ ਲੜਨ। ਇਸ ਲਈ ‘ਆਪ’ ਨੇ ਬਹੁਤ ਖ਼ੁਸ਼ੀ ਅਤੇ ਸਤਿਕਾਰ ਨਾਲ ਭਗਵੰਤ ਮਾਨ ਨੂੰ ਧੂਰੀ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜਾਉਣ ਦਾ ਫ਼ੈਸਲਾ ਕੀਤਾ ਹੈ।” ਇੱਥੇ ਇਹ ਵੀ ਵਰਨਣਯੋਗ ਹੈ ਕਿ ‘ਆਪ’ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਚਿਹਰਾ ਚੁਣਨ ਲਈ ਸੂਬੇ ਦੇ ਲੋਕਾਂ ਤੋਂ ਰਾਇਸ਼ੁਮਾਰੀ ਕਰਵਾਈ ਸੀ ਅਤੇ ਇਸ ਰਾਇਸ਼ੁਮਾਰੀ ਵਿੱਚ ਪੰਜਾਬ ਦੇ ਲੋਕਾਂ ਨੇ ਆਪਣਾ ਪਿਆਰ 93.03 ਸੁਨੇਹਿਆਂ ਦੇ ਸਮਰਥਨ ਨਾਲ ਭਗਵੰਤ ਮਾਨ ਦੀ ਝੋਲੀ ‘ਚ ਪਾਇਆ ਸੀ। ਜਿਸ ਕਰਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਪਾਰਟੀ ਵੱਲੋਂ ਮੁੱਖ ਮੰਤਰੀ ਹੋਣ ਦਾ ਐਲਾਨ ਕੀਤਾ ਸੀ। ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਕੇਵਲ ਆਮ ਆਦਮੀ ਪਾਰਟੀ ਹੀ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣ ਮੈਦਾਨ ਵਿੱਚ ਉਤਰ ਰਹੀ ਹੈ ਅਤੇ ਮੁੱਖ ਮੰਤਰੀ ਦਾ ਉਮੀਦਵਾਰ ਵੀ ਸੂਬੇ ਦੇ ਲੋਕਾਂ ਨੇ ਚੁਣਿਆ ਹੈ, ਜਿਹੜਾ ਪੰਜਾਬ ਨੂੰ ਆਰਥਿਕ, ਸਮਾਜਿਕ, ਵਿੱਦਿਅਕ ਅਤੇ ਰਾਜਨੀਤਿਕ ਖੇਤਰ ਵਿੱਚ ਵਿਕਸਤ ਕਰਨ ਦਾ ਮਾਦਾ ਰੱਖਦਾ ਹੈ। ਉਨਾਂ ਉਮੀਦ ਜਤਾਈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਦੇ ਰੂਪ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਾਉਣਗੇ। ਰਾਘਵ ਚੱਢਾ ਨੇ ਕਿਹਾ ਕਿ ਦੇਸ਼ ‘ਚ ਸੋਨੀ ਦੀ ਚਿੜੀ ਕਹੇ ਜਾਣ ਵਾਲੇ ਪੰਜਾਬ ਨੂੰ ਸੱਤਾਧਾਰੀ ਪਾਰਟੀਆਂ ਨੇ ਬੌਧਿਕ, ਆਰਥਿਕ, ਭਾਈਚਾਰਕ ਸਾਂਝ ਅਤੇ ਨੈਤਿਕ ਪੱਖੋਂ ਬਰਬਾਦ ਕਰ ਦਿੱਤਾ ਹੈ। ਅੱਜ ਪੰਜਾਬ ਸਿਰ 3 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜ਼ਾ ਹੈ। ਭ੍ਰਿਸ਼ਟਾਚਾਰ, ਮਾਫ਼ੀਆ ਰਾਜ, ਡਰੱਗ ਦਾ ਜਾਲ ਪੰਜਾਬ ਦੀ ਜਵਾਨੀ ਨੂੰ ਖੋਖਲਾ ਕਰ ਰਿਹਾ ਹੈ, ਜਿਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ, ਕਾਂਗਰਸ, ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿੰਮੇਵਾਰ ਹਨ, ਕਿਉਂਕਿ ਬਾਦਲ ਪਰਿਵਾਰ ਨੇ ਕਰੀਬ 20 ਸਾਲ ਅਤੇ ਕਾਂਗਰਸ ਨੇ 25 ਸਾਲ ਰਾਜ ਕਰਕੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਹੈ। ਚੱਢਾ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸੂਬੇ ਦੀ ਵਾਂਗਡੋਰ ਭਗਵੰਤ ਮਾਨ ਨੂੰ ਦੇਣਾ ਚਾਹੁੰਦੇ ਹਨ। ਇਸ ਲਈ ‘ਆਪ’ ਨੇ ਅੱਜ ਕੇਵਲ ਆਪਣੇ ਮੁੱਖ ਮੰਤਰੀ ਉਮੀਦਵਾਰ ਦੇ ਹਲਕੇ ਦਾ ਐਲਾਨ ਨਹੀਂ ਕੀਤਾ, ਸਗੋਂ ਪੰਜਾਬ ਦੇ ਅਗਲੇ ਮੁੱਖ ਮੰਤਰੀ ਦੇ ਹਲਕੇ ਦਾ ਵੀ ਐਲਾਨ ਕੀਤਾ ਹੈ।

ਸੱਤ ਸਾਲਾਂ ਬਾਅਦ ਵੀ ਕੋਈ ਜਾਂਚ ਕਮੇਟੀ, ਸੀਬੀਆਈ ਅਤੇ ਜਾਂਚ ਪੈਨਲ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਨਹੀਂ ਦੇ ਪਾਇਆ: ਹਰਪਾਲ ਸਿੰਘ ਚੀਮਾ

0

-ਦੋਸ਼: ਜਿਵੇਂ ਹੀ ਜਾਂਚ ਸਹੀ ਰਸਤੇ ‘ਤੇ ਆਉਂਦੀ ਹੈ, ਉਸ ਨੂੰ ਖ਼ਾਰਜ ਕਰ ਦਿੱਤਾ ਜਾਂਦਾ
-ਸੰਗਤ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾ ਦੇਣਾ ‘ਆਪ’ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੋਵੇਗੀ: ਹਰਪਾਲ ਚੀਮਾ
– ਕਿਹਾ, ਬੇਅਦਬੀ ਮਾਮਲਿਆਂ ‘ਚ ਇਨਸਾਫ਼ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਖ਼ੁਸ਼ੀ ਦੇਵੇਗਾ
ਸੁਖਜਿੰਦਰ ਮਾਨ
ਚੰਡੀਗੜ੍ਹ, 20 ਜਨਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਾਦਲ ਦੀ ਅਗਵਾਈ ਵਾਲੀ ਅਕਾਲੀ- ਭਾਜਪਾ ਸਰਕਾਰ, ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ‘ਤੇ ਪਿਛਲੇ 7 ਸਾਲਾਂ ਤੋਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਦੋਸ਼ ਲਾਇਆ ਹੈ। ਚੀਮਾ ਨੇ ਕਿਹਾ ਕਿ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਹੋਈ ਅਤੇ ਫਿਰ ਇਨਸਾਫ਼ ਮੰਗ ਰਹੀਆਂ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਕੇ ਸਿੱਖਾਂ ਨੂੰ ਮਾਰ ਦਿੱਤਾ ਗਿਆ। ਇਨ੍ਹਾਂ ਸਾਰੀਆਂ ਦੁਖਦਾਈ ਘਟਨਾਵਾਂ ਨੂੰ 7 ਸਾਲ ਬੀਤ ਗਏ, ਪਰ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਬੇਅਦਬੀ ਤੇ ਹੋਰ ਘਟਨਾਵਾਂ ਦੀ ਜਾਂਚ ਲਈ ਕਈ ਵਿਸ਼ੇਸ਼ ਜਾਂਚ ਕਮੇਟੀਆਂ, ਸੀ.ਬੀ.ਆਈ ਜਾਂਚ ਅਤੇ ਜਸਟਿਸ ਰਣਜੀਤ ਸਿੰਘ ਜਾਂਚ ਅਯੋਗ ਦਾ ਗਠਨ ਕੀਤਾ ਗਿਆ, ਪਰ ਕਿਸੇ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ, ਕਿਉਂਕਿ ਜਿਵੇਂ ਹੀ ਜਾਂਚ ਸਹੀ ਰਸਤੇ ‘ਤੇ ਆਉਂਦੀ ਹੈ ਤਾਂ ਇੱਕ ਵਿਸ਼ੇਸ਼ ਰਾਜਨੀਤਿਕ ਪਰਿਵਾਰ ਦੇ ਇਸ਼ਾਰੇ ‘ਤੇ ਇਸ ਜਾਂਚ ਨੂੰ ਖ਼ਾਰਜ ਕਰ ਦਿੱਤਾ ਜਾਂਦਾ ਹੈ।
ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ, ”ਬੇਅਦਬੀ ਅਤੇ ਪੁਲੀਸ ਗੋਲੀ ਕਾਂਡ ਦੀ ਜਾਂਚ ਇੱਕ ਨਿਸ਼ਚਿਤ ਦਿਸ਼ਾ ਵੱਲ ਜਾਂਦੀ ਹੈ ਅਤੇ ਇਹ ਦਿਸ਼ਾ ਇੱਕ ਰਾਜਨੀਤਿਕ ਪਰਿਵਾਰ ਅਤੇ ਉਸ ਦੇ ਸਹਿਯੋਗੀਆਂ ਲਈ ਠੀਕ ਨਹੀਂ ਬੈਠਦੀ , ਜਿਸ ਕਰਕੇ ਜਾਂ ਤਾਂ ਜਾਂਚ ਰਿਪੋਰਟ ਦੇ ਕੁੱਝ ਭਾਗ ਨੂੰ ਨਹੀਂ ਮੰਨਿਆ ਜਾਂਦਾ ਜਾਂ ਫਿਰ ਪੂਰੀ ਜਾਂਚ ਰਿਪੋਰਟ ਨੂੰ ਹੀ ਰੱਦ ਕਰ ਦਿੱਤਾ ਜਾਂਦਾ ਹੈ। ਇਹ ਸਭ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੀ ਗਿਣੀ-ਮਿਥੀ ਸਾਜ਼ਿਸ਼ ਤਹਿਤ ਕੀਤਾ ਜਾਂਦਾ, ਕਿਉਂਕਿ ਬਾਦਲ ਅਤੇ ਕੈਪਟਨ- ਕਾਂਗਰਸ ਦਾ ਇੱਕ ਦੂਜੇ ਨੂੰ ਬਚਾਉਣ ਦਾ ਲੰਮਾ ਇਤਿਹਾਸ ਰਿਹਾ ਹੈ।” ਚੀਮਾ ਨੇ ਕਿਹਾ ਕਿ ਇਹ ਕੇਵਲ ਪੰਜਾਬ ‘ਚ ਸਿੱਖ ਧਰਮ ਦਾ ਮਾਮਲਾ ਨਹੀਂ ਹੈ, ਸਗੋਂ ਹਿੰਦੂ ਤੇ ਇਸਲਾਮ ਧਰਮ ਦਾ ਵੀ ਹੈ ਕਿਉਂਕਿ ਸਾਲ 2015 ਤੇ 2017 ਵਿਚਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਇਲਾਵਾ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਦੀਆਂ ਬੇਅਦਬੀ ਕਰਨ ਦੀਆਂ ਕਰੀਬ 170 ਘਟਨਾਵਾਂ ਹੋਈਆਂ ਹਨ। ਐਨਾ ਹੀ ਨਹੀਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕਈ ਤਰਾਂ ਦੇ ਪੋਸਟਰ ਵੀ ਲਾਏ ਗਏ ਸਨ। ਉਨ੍ਹਾਂ ਕਿਹਾ ਕਿ ਵੱਡੇ ਦੁੱਖ ਦੀ ਗੱਲ ਹੈ ਬੇਅਦਬੀ ਦੀਆਂ ਘਟਨਾਵਾਂ ਕਾਂਗਰਸ ਪਾਰਟੀ ਦੇ ਸ਼ਾਸਨ ਦੌਰਾਨ ਵੀ ਬੰਦ ਨਹੀਂ ਹੋਈਆਂ ਅਤੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ, ਜਿਸ ਕਾਰਨ ਦੋਸ਼ੀਆਂ ਦੇ ਹੌਸਲੇ ਬੁਲੰਦ ਹੋਏ ਹਨ।
‘ਆਪ’ ਆਗੂ ਨੇ ਕਿਹਾ ਕਿ ਵਿਸ਼ੇਸ਼ ਜਾਂਚ ਕਮੇਟੀ, ਜਾਂਚ ਪੈਨਲ ਅਤੇ ਜਾਂਚ ਅਯੋਗ ਵੱਲੋਂ ਦਿੱਤੀਆਂ ਰਿਪੋਰਟਾਂ ਬੇਅਦਬੀ ਦੀ ਘਟਨਾ ਅਤੇ ਗੋਲੀ ਕਾਂਡ ਮਾਮਲਿਆਂ ਵਿੱਚ ਪੁਲੀਸ ਦੀ ਗੈਰ ਗੰਭੀਰਤਾ ਅਤੇ ਰਾਜਨੀਤਿਕ ਦਖ਼ਲਅੰਦਾਜ਼ੀ ਦਾ ਵਰਣਨ ਕਰ ਚੁੱਕੀਆਂ ਹਨ। ਇਨ੍ਹਾਂ ਹੀ ਜਾਂਚ ਰਿਪੋਰਟਾਂ ਵਿੱਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਕਈ ਹੋਰ ਰਾਜਨੀਤਿਕ ਆਗੂਆਂ ਦੇ ਨਾਂਅ ਉਜਾਗਰ ਕਰ ਚੁੱਕੀਆਂ ਹਨ, ਪਰ ਕਾਂਗਰਸ ਸਰਕਾਰ ਨੇ ਕਦੇ ਵੀ ਇਨ੍ਹਾਂ ਜਾਂਚ ਰਿਪੋਰਟਾਂ ਨੂੰ ਲੋਕਾਂ ਵਿੱਚ ਪੇਸ਼ ਨਹੀਂ ਕੀਤਾ ਅਤੇ ਨਾ ਹੀ ਸਿੱਖਾਂ ਨੂੰ ਇਨਸਾਫ਼ ਦੇਣ ਲਈ ਕੋਈ ਠੋਸ ਕਾਰਵਾਈ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲ ਸਿੱਖਾਂ ਸਮੇਤ ਹੋਰਨਾਂ ਵਰਗਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸਮਾਂ ਸੀ, ਪਰ ਉਨ੍ਹਾਂ ਨੇ ਵੀ ਦੋਸ਼ੀਆਂ ਦਾ ਸਾਥ ਦਿੱਤਾ ਅਤੇ ਲੋਕਾਂ ਦੇ ਅੱਖੀਂ ਘੱਟਾ ਪਾਇਆ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਜਿਹੀਆਂ ਰਿਵਾਇਤੀ ਪਾਰਟੀਆਂ ਦੀ ਘਿਨੌਣੀ ਰਾਜਨੀਤੀ ਕਰਕੇ ਧਰਮ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਰਾਜਨੀਤਿਕ ਇਸਤੇਮਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ 2017 ਵਿੱਚ ਵੋਟਾਂ ਲੈਣ ਲਈ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਦੀ ਘਟਨਾ ਇਸ ਦੀ ਉਦਾਹਰਨ ਹੈ। ਚੀਮਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਲਈ ਬੇਅਦਬੀ, ਗੋਲੀ ਕਾਂਡ ਜਿਹੇ ਮਾਮਲਿਆਂ ‘ਚ ਸਿੱਖ ਸੰਗਤ ਨੂੰ ਇਨਸਾਫ਼ ਦੇਣਾ ਇੱਕ ਵੱਡੀ ਜ਼ਿੰਮੇਵਾਰੀ ਹੋਵੇਗੀ। ਪੰਜਾਬ ਦੇ ਲੋਕ ਜਿਸ ਵਿਸ਼ਵਾਸ ਨਾਲ ਸੂਬੇ ‘ਚ ‘ਆਪ’ ਦੀ ਸਰਕਾਰ ਬਣਾਉਣਗੇ। ‘ਆਪ’ ਦੀ ਸਰਕਾਰ ਲੋਕਾਂ ਦੇ ਵਿਸ਼ਵਾਸ ਨੂੰ ਤੋੜੇਗੀ ਨਹੀਂ। ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕੋਈ ਰਾਜਨੀਤਿਕ ਦਲ ਦਾ ਆਗੂ ਹੋਵੇ ਜਾਂ ਕੋਈ ਆਮ ਵਿਅਕਤੀ। ਦੋਸ਼ੀਆਂ ਨੂੰ ਸਜ਼ਾ ਦੇਣ ਦਾ ਫ਼ੈਸਲਾ ਹੀ ਨਾਨਕ ਨਾਮ ਲੇਵਾ ਸੰਗਤ ਨੂੰ ਖ਼ੁਸ਼ੀ ਦੇਵੇਗਾ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 91 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮਾਂ ਕਰਵਾਏ

0

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ 46.66 ਕਰੋੜ ਰੁਪਏ ਦੀਆਂ ਕੀਮਤ ਦੀਆਂ ਵਸਤਾਂ ਕੀਤੀਆ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
ਸੁਖਜਿੰਦਰ ਮਾਨ
ਚੰਡੀਗੜ੍ਹ, 19 ਜਨਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3,54,075 ਲਾਇਸੰਸਸ਼ੁਦਾ ਹਥਿਆਰ ਜਮਾਂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 91.10 ਫੀਸਦੀ ਬਣਦਾ ਹੈ, ਜਦ ਕਿ ਸੂਬੇ ਵਿੱਚ 27 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰੀ/ਪ੍ਰਾਈਵੇਟ ਬੈਂਕਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਿਬ ਛੋਟ ਲੈਣ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤੱਕ ਪਹੁੰਚ ਕਰਨੀ ਹੋਵੇਗੀ ।
ਡਾ.ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 18 ਜਨਵਰੀ 2022 ਤੱਕ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 46.66 ਕਰੋੜ ਰੁਪਏ ਕੀਮਤ ਦਾ ਸਮਾਨ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 2 ਕਰੋੜ ਰੁਪਏ ਦੀ ਕੀਮਤ ਵਾਲੀ 6.60 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 44.49 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 16 ਲੱਖ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1088 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2376 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1129 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 725 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2221 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 191 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ’ਚ 6339 ਨਾਕੇ ਲਗਾਏ ਗਏ ਹਨ।

ਕਾਂਗਰਸ ਦੀ ਨਿਕੰਮੀ ਸਰਕਾਰ ਨੂੰ ਲੋਕ ਚਲਦਾ ਕਰਨ: ਸਰੂਪ ਸਿੰਗਲਾ

0

ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ: ਅੱਜ ਲਾਇਨੋਪਾਰ ਬਠਿੰਡਾ ਦੇ ਵਾਰਡ ਨੂੰ 42 ਸੁਰਖਪੀਰ ਰੋਡ ’ਤੇ ਅਕਾਲੀ ਆਗੂ ਚਮਕੌਰ ਮਾਨ ਦੀ ਅਗਵਾਈ ਹੇਠ ਅਕਾਲੀ-ਬਸਪਾ ਉਮੀਦਵਾਰ ਸਰੂਪ ਚੰਦ ਸਿੰਗਲਾ ਦੇ ਹੱਕ ਚ ਮੀਟਿੰਗ ਕਰਵਾਈ ਗਈ। ਜਿੱਥੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕੇ ਕਾਂਗਰਸ ਸਰਕਾਰ ਚ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕਾਂ ਦੀਆਂ ਜਮੀਨਾਂ ਤੇ ਕਬਜੇ ਹੋ ਰਹੇ ਹਨ। ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸਦੇ ਚੱਲਦੇ ਅਜਿਹੀ ਨਿਕੰਮੀ ਸਰਕਾਰ ਨੂੰ ਆਉਣ ਵਾਲੀ 20 ਫਰਵਰੀ ਨੂੰ ਚਲਦਾ ਕਰੋ ਅਤੇ ਪੰਜਾਬ ਚ ਅਮਨ ਸ਼ਾਂਤੀ ਲਿਆਉਣ ਤੇ ਚੰਗਾ ਵਿਕਾਸ ਕਰਵਾਉਣ ਲਈ ਅਕਾਲੀ ਬਸਪਾ ਗਠਜੋੜ ਸਰਕਾਰ ਲਿਆਓ। ਇਸ ਮੌਕੇ ਚਮਕੌਰ ਸਿੰਘ ਮਾਨ ਪ੍ਰਧਾਨ ਕਿਸਾਨ ਵਿੰਗ ਜਿਲ੍ਹਾ ਬਠਿੰਡਾ ਸ਼ਹਿਰੀ, ਸਾਬਕਾ ਕੌਂਸਲਰ ਬੰਤ ਸਿੰਘ ਸਿੱਧੂ ,ਯੂਥ ਅਕਾਲੀ ਆਗੂ ਮਨਦੀਪ ਸਿੰਘ ਲਾਡੀ, ਪ੍ਰੀਤਮ ਗਾਰਡ, ਬੌਰੀਆ ਸਿੰਘ, ਬੀਬੀ ਸੁਰਜੀਤ ਕੌਰ, ਅਨਿਲ ਯਾਦਵ, ਸੀਮਾ ਰਾਣੀ, ਵਿਸ਼ਾਲ ਕੁਮਾਰ, ਗੀਤਾ ਰਾਣੀ, ਗੁਰਪ੍ਰੀਤ ਸਿੱਧੂ, ਖੁਸ਼ਹਾਲ ਸਿੰਗਲਾ ਅਤੇ ਵੱਡੀ ਗਿਣਤੀ ਚ ਨਗਰ ਨਿਵਾਸੀ ਹਾਜਿਰ ਸਨ ਇਸ ਮੌਕੇ ਸਿੰਗਲਾ ਨੇ ਅਸ਼ੋਕ ਕੁਮਾਰ ਕਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਬਠਿੰਡਾ ਸ਼ਹਿਰੀ ਦਾ ਜਰਨਲ ਸਕੱਤਰ ਨਿੱਯੁਕਤ ਕੀਤਾ ।

ਪੰਜਾਬ ਲੋਕ ਕਾਂਗਰਸ ਦੇ ਲੀਗਲ ਸੈਲ ਦਾ ਵਿਸਥਾਰ

0

ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ: ਪੰਜਾਬ ਲੋਕ ਕਾਂਗਰਸ ਪਾਰਟੀ ਦੀ ਇੱਕ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਦਿਹਾਤੀ ਭੁਪਿੰਦਰ ਸਿੰਘ ਖੁੱਡੀਆ ਤੇ ਗੁਰਚਰਨਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਐਡਵੋਕੇਟ ਗਗਨਦੀਪ ਸਿੰਘ ਜੋੜਾ ਜਨਰਲ ਸੈਕਰੇਟਰੀ ਲੀਗਲ ਸੈਲ ਨੇ ਦਸਿਆ ਕਿ ਪਾਰਟੀ ਦੇ ਲੀਗਲ ਸੈਲ ਦੇ ਢਾਂਚੇ ਦਾ ਵਿਸਥਾਰ ਕੀਤਾ ਗਿਆ ਹੈ। ਜਿਸ ਵਿਚ ਹਰਪਾਲ ਸਿੰਘ ਬਰਾੜ ਐਡਵੋਕੇਟ ਸੀਨੀਅਰ ਵਾਈਸ ਚੇਅਰਮੈਨ, ਐਡਵੋਕੇਟ ਤੇਜਿੰਦਰ ਸਿੰਘ ਬੰਗੀ ਵਾਈਸ ਚੇਅਰਮੈਨ, ਐਡਵੋਕੇਟ ਗੁਰਜੋਤ ਸਿੰਘ ਸਿਧੂ ਸੈਕਟਰੀ, ਐਡਵੋਕੇਟ ਜਸਪ੍ਰੀਤ ਸਿੰਘ ਸੈਕਟਰੀ, ਰਾਹੁਲ ਬਰਾੜ ਵਕੀਲ ਜੁਆਇੰਟ ਸੈਕਟਰੀ, ਮੁਕੁਲ ਬਾਂਸਲ ਜੁਆਇੰਟ ਸੈਕਰੇਟਰੀ, ਐਡਵੋਕੇਟ ਬਨਰੀਤ ਸਿੰਘ ਜੁਆਇੰਟ ਸੈਕਰੇਟਰੀ , ਐਡਵੋਕੇਟ ਹਰਪਾਲ ਸਿੰਘ ਚਹਿਲ ਕੈਸੀਅਰ ਤੇ ਵਕੀਲ ਲਛਮਣ ਕੁਮਾਰ ਖੱਤਰੀ ਕਾਰਜਕਾਰਨੀ ਮੈਂਬਰ, ਐਡਵੋਕੇਟ ਗੌਰਵ ਗੁਪਤਾ, ਐਡਵੋਕੇਟ ਅੰਮਿ੍ਰਤਪਾਲ ਸਿੰਘ ਸਿੱਧੂ ਕਾਰਜਕਾਰਨੀ ਮੈਂਬਰ ਅਤੇ ਐਡਵੋਕੇਟ ਵਰੁਣ ਸਰਮਾ ਕਾਰਜਕਾਰਨੀ ਮੈਂਬਰ ਬਣਾਇਆ ਗਿਆ ਹੈ।

ਹਰਜਿੰਦਰ ਸਿੰਘ ਹੈਪੀ ਝੂਟਿਕੇ ਆਪਣੇ ਸਾਥੀਆਂ ਸਣੇ ਆਪ ਹੋਏ ਸ਼ਾਮਲ

0

ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ: ਅੱਜ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਸੀਨੀਅਰ ਲੀਡਰ ਹਰਜਿੰਦਰ ਸਿੰਘ ਹੈਪੀ ਝੂਟਿਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨਾਲ ਜੁੜ ਗਏ ਹਨ। ਜਗਰੂਪ ਸਿੰਘ ਗਿੱਲ ਨੇ ਹੈਪੀ ਝੂਟੀਕੇ ਨੂੰ ਪਾਰਟੀ ਵਿਚ ਸਮੂਲੀਅਤ ਕਰਵਾਉਂਦਿਆਂ ਪੂਰਨ ਮਾਣ ਸਨਮਾਣ ਦਾ ਭਰੋਸਾ ਦਿਵਾਇਆ। ਇਸ ਮੌਕੇ ਬੋਲਦੇ ਹਰਜਿੰਦਰ ਸਿੰਘ ਨੇ ਕਿਹਾ ਕਿ ਮੈਂ ਤੇ ਮੇਰੇ ਸਾਥੀ ਜਗਰੂਪ ਸਿੰਘ ਗਿੱਲ ਦੇ ਨਾਲ ਮੋਢੇ ਦੇ ਨਾਲ ਮੋਢਾ ਲਾਕੇ ਖੜੇ ਹਾਂ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਗਿੱਲ ਸਾਹਿਬ ਦੇ ਨਾਲ ਕਾਂਗਰਸ ਪਾਰਟੀ ਦੀ ਦਿਲੋਂ ਸੇਵਾ ਕੀਤੀ, ਪਰ ਪਾਰਟੀ ਨੇ ਕਦੇ ਕਦਰ ਨਹੀਂ ਕੀਤੀ। ਉਹਨਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਤੰਜ ਕਸਦੇ ਕਿਹਾ ਕਿ ਬਾਦਲ ਨੇ ਬਠਿੰਡੇ ਦੇ ਨਾਲ ਨਾਲ ਪੰਜਾਬ ਦਾ ਵੀ ਬੇੜਾ ਗਰਕ ਕਰ ਕੇ ਰੱਖ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਜਗਰੂਪ ਗਿਲ ਜਿਹੇ ਲੀਡਰ ਅਗੇ ਆ ਜਾਣ ਤਾਂ ਸ਼ਹਿਰ, ਸੂਬਾ ਕਿ ਦੇਸ਼ ਦਾ ਵੀ ਸੁਧਾਰ ਹੋ ਜਾਵੇ। ਉਹਨਾਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਬਠਿੰਡਾ ਸੀਟ ਜਿੱਤਣ ਚ ਜਗਰੂਪ ਗਿਲ ਦੇ ਨਾਲ ਦਿਨ ਰਾਤ ਕਰ ਜੇਤੂ ਕਰਾਰ ਦਿਆਂਗੇ।

ਅਮਿਤ ਰਤਨ ਕੋਟਫੱਤਾ ਨੇ ਦਿਹਾਤੀ ਹਲਕੇ ਵਿਚ ਖੋਲ੍ਹਿਆ ਚੋਣ ਦਫਤਰ

0

2017 ਦੀਆਂ ਚੋਣਾਂ ਵਿਚ ਸ਼ਹੀਦ ਹੋਏ ਵਲੰਟੀਅਰ ਸਤਿਕਾਰ ਸਿੰਘ ਦੇ ਮਾਤਾ ਪਿਤਾ ਨੇ ਕੀਤਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ: ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜੀ ਅਮਿਤ ਰਤਨ ਕੋਟਫੱਤਾ ਵੱਲੋਂ ਅੱਜ ਪਿੰਡ ਨਰੂਆਣਾ ਵਿਖੇ ਆਪਣਾ ਚੋਣ ਦਫਤਰ ਖੋਲ੍ਹਿਆ ਗਿਆ। ਚੋਣ ਦਫਤਰ ਦੇ ਉਦਘਾਟਨ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਪਾਰਟੀ ਦੇ ਪ੍ਰਚਾਰ ਕਰਦੇ ਹੋਏ ਸ਼ਹੀਦ ਹੋਏ ਸਤਿਕਾਰ ਸਿੰਘ ਜੰਡੀਆਂ ਦੇ ਮਾਤਾ ਅਤੇ ਪਿਤਾ ਤੋਂ ਦਫਤਰ ਦਾ ਉਦਘਾਟਨ ਕਰਵਾਇਆ ਗਿਆ। ਇਸ ਮੌਕੇ ਬਠਿੰਡਾ ਦਿਹਾਤੀ ਹਲਕੇ ਤੋਂ ਵੱਡੀ ਗਿਣਤੀ ਵਿਚ ਵਲੰਟੀਅਰ ਪਹੁੰਚੇ। ਉਦਘਾਟਨ ਮੌਕੇ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਅਮਿਤ ਰਤਨ ਕੋਟਫੱਤਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਬਠਿੰਡਾ ਦਿਹਾਤੀ ਹਲਕੇ ਤੋਂ ਵੱਡੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਬਠਿੰਡਾ ਦਿਹਾਤੀ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਲੋਕ ਵੱਡੀ ਲੀਡ ਨਾਲ ਸੀਟ ਜਿਤਾ ਕੇ ਪਾਰਟੀ ਦੀ ਝੋਲੀ ਚ ਪਾਉਣਗੇ ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਾਇਤੀ ਪਾਰਟੀਆਂ ਨੂੰ ਹੁਣ ਬਹੁਤ ਮੌਕੇ ਤੇ ਚੁੱਕੀ ਹੈ ਤੇ ਇੱਕ ਮੌਕਾ ਅਰਵਿੰਦ ਕੇਜਰੀਵਾਲ ਨੂੰ ਜ਼ਰੂਰ ਦੇ ਕੇ ਦੇਖੋ ਤਾਂ ਜੋ ਪੰਜਾਬ ਨੂੰ ਮੁੜ ਤੋਂ ਪੈਰਾਂ ਸਿਰ ਕੀਤਾ ਜਾ ਸਕੇ।

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਭਖਾਈ ਚੋਣ ਮੁਹਿੰਮ

0

ਕਾਂਗਰਸ ਸਰਕਾਰ ਨੇ ਪੰਜਾਬ ਦੇ ਹਰ ਵਰਗ ਨੂੰ ਦਿੱਤੀ ਵੱਡੀ ਰਾਹਤ :ਮਨਪ੍ਰੀਤ ਸਿੰਘ ਬਾਦਲ
ਸੁਖਜਿੰਦਰ ਮਾਨ
ਬਠਿੰਡਾ 19 ਜਨਵਰੀ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾ ਦਿੱਤੀ ਹੈ। ਉਨ੍ਹਾਂ ਦੇ ਪਰਿਵਾਰ ਵੱਲੋਂ ਵੱਖ ਵੱਖ ਹਿੱਸਿਆਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬੱਲਾ ਰਾਮ ਨਗਰ, ਮਾਤਾ ਜੀਵੀ ਨਗਰ, ਗੁਰੂ ਨਾਨਕ ਕਾਲੋਨੀ, ਕੋਠੇ ਕਾਮੇ ਕੇ, ਨਾਮਦੇਵ ਨਗਰ,ਕਲਕੱਤੇ ਵਾਲੀ ਗਲੀ, ਪਰਸਰਾਮ ਨਗਰ,ਪਾਵਰ ਹਾਊਸ ਰੋਡ ਸਮੇਤ ਵੱਖ ਵੱਖ ਹਿੱਸਿਆਂ ਵਿੱਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼ਹਿਰ ਵਾਸੀਆਂ ਵੱਲੋਂ ਭਰਵੇਂ ਇਕੱਠ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਸਵਾਗਤ ਕੀਤਾ ਤੇ ਵਿਧਾਨ ਸਭਾ ਚੋਣਾਂ ਲਈ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਵਾਰਡ ਨੰਬਰ 27 ਦੇ ਪ੍ਰਧਾਨ ਹੈਪੀ ਸ਼ਰਮਾ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਵਿਚ ਸ਼ਾਮਲ ਹੋਵੇ ਜਿਸ ਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ।ਇਸ ਮੌਕੇ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਦੇ ਹਰ ਵਰਗ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਤੇ ਵੱਡੀਆਂ ਸਕੀਮਾਂ ਤਹਿਤ ਰਾਹਤ ਦਿੱਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰਾਜੈਕਟ ਉਲੀਕੇ ਗਏ ਸ਼ਹਿਰ ਵਾਸੀਆਂ ਨੂੰ ਵਧੀਆ ਸੁੰਦਰ ਪਾਰਕ, ਵਾਟਰ ਟੈਂਕ ਅਤੇ ਸੀਵਰੇਜ ਸਿਸਟਮ ਮੁਹੱਈਆ ਕਰਵਾਇਆ ਗਿਆ, ਬਰਸਾਤੀ ਪਾਣੀ ਦੇ ਨਿਕਾਸ ਲਈ ਕਰੋੜਾਂ ਰੁਪਏ ਖਰਚ ਕੇ ਸਮੱਸਿਆ ਦਾ ਹੱਲ ਕੀਤਾ। ਉਨ੍ਹਾਂ ਕਿਹਾ ਕਿ ਇਸ ਲਹਿਰ ਨੂੰ ਨਿਰੰਤਰ ਜਾਰੀ ਰੱਖਣ ਲਈ ਸ਼ਹਿਰ ਵਾਸੀ ਉਨ੍ਹਾਂ ਨੂੰ ਇੱਕ ਮੌਕਾ ਹੋਰ ਦੇਣ ਤਾਂ ਜੋ ਸ਼ਹਿਰ ਬਠਿੰਡਾ ਨੂੰ ਦੇਸ਼ ਦਾ ਵਿਕਸਤ ਸ਼ਹਿਰ ਸਥਾਪਤ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੀ ਲੀਡਰਸ਼ਿਪ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

ਬਠਿੰਡਾ ’ਚ ਮਨਪ੍ਰੀਤ ਬਾਦਲ ਟੀਮ ਨੂੰ ਝਟਕਾ, ਕਾਂਗਰਸ ਦਾ ਸਰਗਰਮ ਮੈਂਬਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

0

ਖ਼ਜ਼ਾਨਾ ਮੰਤਰੀ ਨੇ ਨਹੀਂ ਨਿਭਾਈ ਸ਼ਹਿਰ ਵੱਲੋਂ ਦਿੱਤੀ ਵੱਡੀ ਜਿੰਮੇਵਾਰੀ : ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ: ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰ ਵਿੱਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਟੀਮ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਦੇ ਸਰਗਰਮ ਨੌਜਵਾਨ ਮੈਂਬਰ ਮਨੋਜ ਵਰਮਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਜਿਨ੍ਹਾਂ ਨੂੰ ਸਾਬਕਾ ਵਿਧਾਇਕ ਅਤੇ ਅਕਾਲੀ ਬਸਪਾ ਗੱਠਜੋੜ ਦੇ ਬਠਿੰਡਾ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ ਜੀ ਆਇਆਂ ਕਿਹਾ ਅਤੇ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸ਼ਹਿਰ ਵਾਸੀਆਂ ਵੱਲੋਂ ਵੱਡੀ ਲੀਡ ਦਿਵਾ ਕੇ ਇੱਜਤ ਦਿੱਤੀ ਗਈ ਪਰ ਉਨ੍ਹਾਂ ਵੱਲੋਂ ਬਣਦੀ ਜਿੰਮੇਵਾਰੀ ਨਹੀਂ ਨਿਭਾਈ ਗਈ । ਸ਼ਹਿਰ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ ਕਿਸੇ ਵੀ, ਲੋੜਵੰਦ ਪਰਿਵਾਰ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ, ਬਲਕਿ ਕਾਂਗਰਸੀਆਂ ਨੂੰ ਈ ਖ਼ਜ਼ਾਨੇ ਦੀ ਦੁਰਵਰਤੋਂ ਕਰਕੇ ਪੈਸਾ ਤੇ ਸਕੀਮਾਂ ਦਾ ਲਾਭ ਪਹੁੰਚਾਇਆ ਗਿਆ, ਜਿਸ ਦਾ ਸ਼੍ਰੋਮਣੀ ਅਕਾਲੀ ਦਾ ਡਟ ਕੇ ਵਿਰੋਧ ਕਰਦਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਜਿਸ ਪਾਸੇ ਖਜ਼ਾਨਾ ਮੰਤਰੀ ਤੇ ਪੰਜਾਬ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਵਪਾਰੀਆਂ ਨੂੰ ਵਿਸਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਹਰ ਹਾਲਤ ਵਿਚ ਰਾਹਤ ਦਿਵਾਈ ਜਾਵੇਗੀ ਤੇ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵਪਾਰ ਤਰੱਕੀ ਵੱਲ ਝੱਲ ਸਕੇ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ 10 ਸਾਲ ਦੇ ਰਾਜ ਵੇਲੇ ਹੋਏ ਵਿਕਾਸ ਦੇ ਨਾਮ ਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਲਈ ਵੋਟ ਦੀ ਮੰਗ ਕੀਤੀ ਅਤੇ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀ ਉਮੀਦ ਤੇ ਖਰਾ ਉਤਰਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਵਪਾਰੀ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ।

ਬਠਿੰਡਾ ਸ਼ਹਿਰੀ ਹਲਕੇ ’ਚ ਗਹਿਗੱਚ ਸਿਆਸੀ ਮੁਕਾਬਲਾ ਹੋਣ ਦੀ ਸੰਭਾਵਨਾ

0

ਆਪ ਤੇ ਅਕਾਲੀ ਉਮੀਦਵਾਰ ਨੂੰ ਅੰਦਰੋਂ ਤੇ ਕਾਂਗਰਸੀ ਉਮੀਦਵਾਰ ਨੂੰ ਬਾਹਰੋਂ ਖਤਰਾ
ਭਾਜਪਾ-ਕੈਪਟਨ ਗਠਜੋੜ ਦਾ ਉਮੀਦਵਾਰ ਵੀ ਵਿਗਾੜੇਗਾ ਸਿਆਸੀ ਗਣਿਤ
ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ: ਆਗਾਮੀ 20 ਫ਼ਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਦੇ ਚਰਚਿਤ ਬਠਿੰਡਾ ਸ਼ਹਿਰੀ ਹਲਕੇ ’ਚ ਗਹਿਗੱਚ ਮੁਕਾਬਲੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪਹਿਲੀ ਵਾਰ ਸ਼ਹਿਰ ਵਿਚ ਬਹੁਕੌਣੇ ਮੁਕਾਬਲੇ ਹੋਣ ਕਾਰਨ ਸਥਿਤੀ ਰੌਚਕ ਬਣਦੀ ਜਾ ਰਹੀ ਹੈ ਜਦੋਂਕਿ ਕਰੋਨਾ ਪਾਬੰਦੀਆਂ ਕਾਰਨ ਸਿਆਸੀ ਆਗੂਆਂ ਦੇ ਘਟਦੇ ਦਬਾਅ ਕਰਨ ਵੋਟਰਾਂ ਵਲੋਂ ਅਜਾਦ ਮਨ ਨਾਲ ਵੋਟ ਪਾਉਣ ਦੀ ਖੁੱਲ ਵੀ ਦੇਖਣ ਨੂੰ ਮਿਲ ਰਹੀ ਹੈ। ਇਸ ਹਲਕੇ ਦਾ ਸਿਆਸੀ ਵਿਸਲੇਸ਼ਣ ਕਰਨ ’ਤੇ ਬੇਸ਼ੱਕ ਇਸਨੂੰ ਕਾਂਗਰਸ ਪੱਖੀ ਹਲਕਾ ਮੰਨਿਆਂ ਜਾਂਦਾ ਰਿਹਾ ਹੈ ਪ੍ਰੰਤੂ ਇੱਥੇ ਅਣਹੋਣੀਆਂ ਵੀ ਵਾਪਰਦੀਆਂ ਰਹੀਆਂ ਹਨ। ਇਸਤੋਂ ਇਲਾਵਾ ਇਸ ਹਲਕੇ ਦਾ ਸਿਆਸੀ ਇਤਿਹਾਸ ਇਹ ਵੀ ਰਿਹਾ ਹੈ ਕਿ ਇੱਥੋਂ ਜਿੱਤਿਆ ਉਮੀਦਵਾਰ ਦੂਜੀ ਵਾਰ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਣ ਵਿਚ ਅਸਫ਼ਲ ਰਿਹਾ ਹੈ। ਮੌਜੂਦਾ ਸਮੇਂ ਇਸ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਮੌਜੂਦਾ ਵਿਧਾਇਕ ਤੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਚੋਣ ਮੈਦਾਨ ਵਿਚ ਮੁੜ ਉਤਾਰਿਆ ਹੈ। ਇਸੇ ਤਰ੍ਹਾਂ ਉਨ੍ਹਾਂ ਦੇ ਮੁਕਾਬਲੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦਾ ਪੁਰਾਣਾ ਖਿਲਾੜੀ ਸਰੂਪ ਚੰਦ ਸਿੰਗਲਾ ਮੈਦਾਨ ਵਿਚ ਨਿੱਤਰਿਆਂ ਹੋਇਆ ਹੈ, ਉਥੇ ਪਹਿਲੀ ਵਾਰ ਕਾਂਗਰਸ ਤੋਂ ਵੱਖ ਹੋ ਕੇ ਆਪ ਦੇ ਚੋਣ ਨਿਸ਼ਾਨ ’ਤੇ ਅਪਣੀ ਕਿਸਮਤ ਅਜਮਾ ਰਹੇ ਜਗਰੂਪ ਸਿੰਘ ਗਿੱਲ ਵੀ ਸੱਜਰਾ ਸ਼ਰੀਕ ਬਣਕੇ ਟੱਕਰ ਦੇ ਰਿਹਾ ਹੈ। ਉਜ ਅਕਾਲੀ ਦਲ ਨਾਲੋਂ ਵੱਖ ਹੋ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੰਯੁਕਤ ਅਕਾਲੀ ਦਲ ਨਾਲ ਮਿਲਕੇ ਸਿਆਸੀ ਪਿੜ੍ਹ ’ਚ ਨਿੱਤਰੀ ਭਾਜਪਾ ਗਠਜੋੜ ਦਾ ਉਮੀਦਵਾਰ ਵੀ ਇਸ ਹਲਕੇ ਦੇ ਸਿਆਸੀ ਗਣਿਤ ਨੂੰ ਗੜਬੜਾ ਸਕਦਾ ਹੈ। ਮੁਢਲੇ ਤੌਰ ’ਤੇ ਇਹ ਗੱਲ ਦੇਖਣ ਨੂੰ ਮਿਲ ਰਹੀ ਹੈ ਕਿ ਅਕਾਲੀ ਤੇ ਆਪ ਉਮੀਦਵਾਰਾਂ ਨੂੰ ਅੰਦਰੋਂ ਤਿੱਖੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਕਾਲੀ ਦਲ ਵਲੋਂ ਨਗਰ ਨਿਗਮ ਦੇ ਮੇਅਰ ਰਹੇ ਦੋਨਾਂ ਵੱਡੇ ਆਗੂਆਂ ਤੋਂ ਇਲਾਵਾ ਸ਼ਹਿਰੀ ਪ੍ਰਧਾਨ ਸਮੇਤ ਟਿਕਟ ਦੇ ਚਾਹਵਾਨ ਰਹੇ ਕੁੱਝ ਆਗੂਆਂ ਦੀਆਂ ਸਿਆਸੀ ਸਰਗਰਮੀਆਂ ਵੀ ਘੱਟ ਦੇਖਣ ਨੂੰ ਮਿਲ ਰਹੀਆਂ ਹਨ। ਸ਼ਹਿਰ ਵਿਚ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਦੋਨੋਂ ਬਾਦਲ ਪ੍ਰਵਾਰਾਂ ਦੇ ਆਪਸ ’ਚ ਮਿਲੇ ਹੋਣ ਦੀ ਚੱਲੀ ਅਫ਼ਵਾਹ ਵੀ ਉਨ੍ਹਾਂ ਲਈ ਨੁਕਸਾਨਦੇਹ ਦਿਖਾਈ ਦੇ ਰਹੀ ਹੈ। ਇਸਦੇ ਬਾਵਜੂਦ ਸਰੂਪ ਚੰਦ ਸਿੰਗਲਾ ਸਿਆਸੀ ਮੈਦਾਨ ’ਚ ਖੁਦ ਹੀ ਪੂਰੇ ਜੋਸ਼ ਨਾਲ ਮੈਦਾਨ ਵਿਚ ਡਟੇ ਹੋਏ ਦਿਖਾਈ ਦੇ ਰਹੇ ਹਨ। ਸ਼ਹਿਰ ਦੇ ਅੰਦਰੂਨੀ ਹਿੱਸੇ ’ਚ ਉਨ੍ਹਾਂ ਦੀ ਚੰਗੀ ਪਕੜ ਦਿਖ਼ਾਈ ਦੇ ਰਹੀ ਹੈ। ਦੂਜੇ ਪਾਸੇ ਆਪ ਉਮੀਦਵਾਰ ਜਗਰੂਪ ਸਿੰਘ ਗਿੱਲ ਵਲੋਂ ਹਰ ਗੱਲ ’ਚ ‘ਖ਼ੁਦ ਨੂੰ ਸਿਆਣੇ’ ਸਮਝਣ ਤੇ ਨਵੇਂ ਬੰਦਿਆਂ ਨੂੰ ਅੱਗੇ ਕਰਨ ਦੀ ਆਦਤ ਉਨ੍ਹਾਂ ਨੂੰ ਆਪ ਦੀ ਪੁਰਾਣੀ ਟੀਮ ਤੋਂ ਦੂਰ ਕਰ ਰਹੀ ਹੈ। ਆਪ ਦੇ ਕੁੱਝ ਆਗੂ ਬੇਸ਼ੱਕ ਉਪਰੋਂ ਤਾਂ ਉਨ੍ਹਾਂ ਦੇ ਨਾਲ ਚੱਲਦੇ ਦਿਖ਼ਾਈ ਦੇ ਰਹੇ ਹਨ ਪ੍ਰੰਤੂ ਡੂੰਘਾਈ ਨਾਲ ਵਾਚਣ ’ਤੇ ‘ਬੁੁੱਤਾਂ’ ਸਾਰਨ ਵਾਲੀ ਰਿਵਾਇਤ ’ਤੇ ਚੱਲਦੇ ਦਿਖ਼ਾਈ ਦੇ ਰਹੇ ਹਨ। ਇਸਦੇ ਬਾਵਜੂਦ ਉਨ੍ਹਾਂ ਨੂੰ ਮਨਪ੍ਰੀਤ ਬਾਦਲ ਵਿਰੁਧ ਸ਼ਹਿਰ ’ਚ ਫੈਲੀ ਨਿਰਾਸ਼ਤਾ ਤੇ ਅਪਣੇ 40 ਸਾਲ ਦੀ ਬੇਦਾਗ ਸਿਆਸੀ ਜੀਵਨ ਦੀ ਪੂੰਜੀ ਸੰਜੀਵਨੀ ਦੀ ਤਰ੍ਹਾਂ ਕੰਮ ਕਰਨ ਦੀ ਆਸ ਹੈ। ਇਸਤੋਂ ਇਲਾਵਾ ਸ਼ਹਿਰ ਦਾ ਬਾਹਰਲੇ ਇਲਾਕੇ ’ਚ ਉਨ੍ਹਾਂ ਪ੍ਰਤੀ ਖਿੱਚ ਵੀ ਦਿਖ਼ਾਈ ਦੇ ਰਹੀ ਹੈ। ਅਜਿਹਾ ਨਹੀਂ ਹੈ ਕਿ ਕਾਂਗਰਸ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਪੂਰੀ ਤਰ੍ਹਾਂ ਸੇਫ਼ ਹਨ, ਬਲਕਿ ਉਨ੍ਹਾਂ ਨੂੰ ਦੂਹਰੀ ਮਾਰ ਝੱਲਣੀ ਪੈ ਰਹੀ ਹੈ। ਅਪਣੇ ਰਿਸ਼ਤੇਦਾਰ ਤੇ ਬਾਹਰੋਂ ਲਿਆਂਦੀ ਟੀਮ ਨੂੰ ਦਿੱਤੀਆਂ ਅਥਾਹ ਸ਼ਕਤੀਆਂ ਕਾਰਨ ਬਠਿੰਡਾ ਸ਼ਹਿਰ ਦੇ ਕਈ ਟਕਸਾਲੀ ਕਾਂਗਰਸੀ ਅੰਦਰੋਂ ਨਰਾਜ਼ ਦਿਖ਼ਾਈ ਦੇ ਰਹੇ ਹਨ। ਇਸੇ ਤਰ੍ਹਾਂ ਪਿਛਲੀਆਂ ਚੋਣਾਂ ਸਮੇਂ ਕੀਤੇ ਵਾਅਦਿਆਂ ਵਿਚੋਂ ਕਈ ਪ੍ਰਮੁੱਖ ਵਾਅਦੇ ਵਫ਼ਾ ਨਾ ਹੋਣ ਤੇ ਬਠਿੰਡਾ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਥਰਮਲ ਪਲਾਂਟ ਦੇ ਬੰਦ ਹੋਣ ਤੋਂ ਇਲਾਵਾ ਸ਼ਹਿਰ ਦੇ ਕਈ ਪਲਾਟਾਂ ’ਤੇ ਨਜਾਇਜ਼ ਕਬਜਿਆਂ ਦੀਆਂ ਦਿਨ-ਦਿਹਾੜੇ ਵਾਪਰੀਆਂ ਘਟਨਾਵਾਂ ਦਾ ਖ਼ੌਫ਼ ਵੀ ਹਾਲੇ ਤੱਕ ਵੋਟਰਾਂ ਦੇ ਮਨਾਂ ’ਤੇ ਛਾਇਆ ਹੋਇਆ ਹੈ। ਇਸਦੇ ਬਾਵਜੂਦ ਕਰੀਬ ਇੱਕ ਸਾਲ ਪਹਿਲਾਂ ਚੁਣੀ ਕਾਂਗਰਸੀ ਕੋਂਸਲਰਾਂ ਦੀ ਵੱਡੀ ਟੀਮ ਤੇ ਚੋਣਾਂ ਤੋਂ ਇਕਦਮ ਪਹਿਲਾਂ ਸੋਲਰ ਤੇ ਵਿੱਤੀ ਸਹਾਇਤਾਂ ਦੇ ਨਾਂ ’ਤੇ ਬਠਿੰਡਾ ਦੇ ਵੋਟਰਾਂ ਲਈ ਸਰਕਾਰੀ ਖ਼ਜਾਨੇ ਦੇ ਮੂੰਹ ਖੋਲਣ ਦੀਆਂ ਸਕੀਮਾਂ ਉਨ੍ਹਾਂ ਲਈ ਆਕਸ਼ੀਜਨ ਦਾ ਕੰਮ ਕਰ ਰਹੀਆਂ ਹਨ।

Our Visitor

1895801