Monday, May 11, 2026
Home Blog Page 264

Bathinda ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਦਾ ਸ਼ਾਨਦਾਰ ਆਯੋਜਨ

0

👉ਮੈਗਾ ਮਾਪੇ ਮਿਲਣੀ ਮਹਿਜ਼ ਇੱਕ ਮੀਟਿੰਗ ਹੀ ਨਹੀਂ, ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਮਹੱਤਵਪੂਰਨ ਉਪਰਾਲਾ ਵੀ ਹੈ-ਮਨਿੰਦਰ ਕੌਰ
Bathinda News: ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਬਹੁਤ ਹੀ ਉਤਸ਼ਾਹ ਨਾਲ ਕਰਵਾਈ ਗਈ। ਇਸ ਮਿਲਣੀ ਦਾ ਮੁੱਖ ਉਦੇਸ਼ ਸਕੂਲ ਅਤੇ ਮਾਪਿਆਂ ਵਿਚਕਾਰ ਸਾਂਝ ਪੈਦਾ ਕਰਨਾ ਅਤੇ ਬੱਚਿਆਂ ਦੇ ਵਿਦਿਅਕ ਮਿਆਰ ਨੂੰ ਉੱਚਾ ਚੁੱਕਣਾ ਰਿਹਾ।ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਵੱਲੋਂ ਵਿਭਾਗੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਕੂਲਾਂ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਮਾਪਿਆਂ ਦੇ ਬੈਠਣ ਅਤੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ । ਇਸ ਮੌਕੇ ਸਿਰਫ਼ ਮਾਪੇ ਹੀ ਨਹੀਂ, ਸਗੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਕੂਲੀ ਸਿੱਖਿਆ ਪ੍ਰਤੀ ਆਪਣੀ ਗੰਭੀਰਤਾ ਦਿਖਾਈ।

ਇਹ ਵੀ ਪੜ੍ਹੋ  Bathinda ਦੇ Bus Stand ਨੂੰ ਲੈ ਕੇ ਵੱਡੀ ਖ਼ਬਰ;Punjab Cabinet ਨੇ ਲਿਆ ਇਹ ਫੈਸਲਾ!

ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਵੀ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਨ੍ਹਾਂ ਅਧਿਕਾਰੀਆਂ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਵਿਦਿਅਕ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ।ਇਸ ਮਿਲਣੀ ਦੀ ਖ਼ਾਸੀਅਤ ਇਹ ਰਹੀ ਕਿ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦੇ ਉੱਚ ਅਧਿਕਾਰੀਆਂ ਨੇ ਵੀ ਆਨਲਾਈਨ ਮਾਧਿਅਮ ਰਾਹੀਂ ਸ਼ਿਰਕਤ ਕੀਤੀ। ਅਧਿਕਾਰੀਆਂ ਨੇ ਵੀਡੀਓ ਕਾਲ ਰਾਹੀਂ ਬਠਿੰਡਾ ਦੇ ਵੱਖ-ਵੱਖ ਸਕੂਲਾਂ ਵਿੱਚ ਹਾਜ਼ਰ ਮਾਪਿਆਂ ਨਾਲ ਸਿੱਧਾ ਸੰਵਾਦ ਰਚਾਇਆ। ਉਨ੍ਹਾਂ ਨੇ ਮਾਪਿਆਂ ਤੋਂ ਸਕੂਲਾਂ ਦੀ ਕਾਰਗੁਜ਼ਾਰੀ, ਮਿਡ-ਡੇ-ਮੀਲ ਦੀ ਗੁਣਵੱਤਾ ਅਤੇ ਅਧਿਆਪਕਾਂ ਦੇ ਰਵੱਈਏ ਬਾਰੇ ਫ਼ੀਡਬੈਕ ਲਈ।ਇਸ ਮੌਕੇ ਮਨਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਭੁੱਚੋ ਮੰਡੀ ਕੁੜੀਆਂ, ਸਰਕਾਰੀ ਪ੍ਰਾਇਮਰੀ ਸਕੂਲ ਭੁੱਚੋ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਥਾਣਾ (ਲੜਕੇ) ਸਕੂਲ ਵਿਜ਼ਿਟ ਕੀਤੇ।

ਇਹ ਵੀ ਪੜ੍ਹੋ  ਬਠਿੰਡਾ ਦੇ ਮੁਲਤਾਨੀਆ ਰੋਡ ‘ਤੇ ਨਵੇਂ ਬਣੇ ਪੁਲ ਦੇ ਥੱਲੇ ਬਣੇਗਾ ‘ਪਲੇਅ ਗਰਾਉਂਡ’,ਵਿਧਾਇਕ ਗਿੱਲ ਨੇ ਰੱਖਿਆ ਨੀਂਹ ਪੱਥਰ

ਇਸ ਮੌਕੇ ਉਹਨਾ ਨੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਗਾ ਮਾਪੇ ਮਿਲਣੀ ਮਹਿਜ਼ ਇੱਕ ਮੀਟਿੰਗ ਨਹੀਂ, ਸਗੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਜਦੋਂ ਮਾਪੇ ਅਤੇ ਅਧਿਆਪਕ ਮਿਲ ਕੇ ਬੱਚੇ ਦੀ ਪ੍ਰਗਤੀ ‘ਤੇ ਚਰਚਾ ਕਰਦੇ ਹਨ, ਤਾਂ ਬੱਚੇ ਦੇ ਆਤਮ-ਵਿਸ਼ਵਾਸ ਵਿੱਚ ਦੁੱਗਣਾ ਵਾਧਾ ਹੁੰਦਾ ਹੈ। ਉਨ੍ਹਾਂ ਨੇ ਸਕੂਲਾਂ ਵਿੱਚ ਉਪਲਬਧ ਆਧੁਨਿਕ ਸਹੂਲਤਾਂ, ਜਿਵੇਂ ਸਮਾਰਟ ਕਲਾਸਰੂਮ, ਖੇਡ ਮੈਦਾਨ ਅਤੇ ਮੁਫ਼ਤ ਵਰਦੀਆਂ/ਕਿਤਾਬਾਂ ਬਾਰੇ ਮਾਪਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵੱਖ-ਵੱਖ ਖੇਤਰਾਂ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਪਤਵੰਤੇ ਸੱਜਣਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਮਾਪਿਆਂ ਨੇ ਸਕੂਲਾਂ ਦੇ ਬਦਲਦੇ ਰੂਪ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਰੱਜ ਕੇ ਸ਼ਲਾਘਾ ਕੀਤੀ ਅਤੇ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਪ੍ਰਗਟਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ 30 ਦਸੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ, ਇਸ ਮੁੱਦੇ ‘ਤੇ ਚਰਚਾ

0

Chandigarh News:ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਸੈਸ਼ਨ ਨੂੰ ਸੱਦਣ ਦਾ ਫੈਸਲਾ ਲਿਆ ਹੈ। ਇ ਫੈਸਲੇ ਉੱਪਰ ਸਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਨੇ ਮੋਹਰ ਲਗਾ ਦਿੱਤੀ ਹੈ। ਮੀਟਿੰਗ ਵਿਚ 30 ਦਸੰਬਰ ਨੂੰ ਇੱਕ ਰੋਜ਼ਾ ਸੈਸ਼ਨ ਸੱਦਣ ਦਾ ਫੈਸਲਾ ਲਿਆ ਗਿਆ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ

ਮੀਟਿੰਗ ਤੋਂ ਬਾਅਦ ਇਸਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਮੀਟਿੰਗ ਵਿਚ ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿਚ ਕੀਤੀ ਸੋਧ ਦਾ ਮੁੱਦਾ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸੋਧ ਦੇ ਵਿਚ ਗੱਲ ਨਾਮ ਬਦਲਣ ਦੀ ਨਹੀਂ, ਬਲਕਿ ਇਸਦੇ ਵਿਚ ਮਜਦੂਰਾਂ ਦੇ ਨਾਲ ਸੂਬਿਆਂ ਦਾ ਗਲਾ ਵੀ ਘੁੱਟਿਆ ਗਿਆ।ਕੇਂਦਰ ਨੇ ਇਸਦੇ ਨਾਲ ਗਰੀਬ ਤੇ ਮਜਦੂਰਾਂ ਦੇ ਲੋਕਾਂ ਦਾ ਹੱਕ ਖੋਹਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ Bus Stand ਨੂੰ ਲੈ ਕੇ ਵੱਡੀ ਖ਼ਬਰ;Punjab Cabinet ਨੇ ਲਿਆ ਇਹ ਫੈਸਲਾ!

0

Bathinda News: ਸੂਬੇ ਦੇ ਪੰਜਵੇਂ ਮਹਾਂਨਗਰ ਵਜੋਂ ਜਾਣੇ ਜਾਂਦੇ ਬਠਿੰਡਾ ਸ਼ਹਿਰ (Bathinda City) ਦੇ ਵਿਚ ਨਵੇਂ ਬਣਨ ਵਾਲੇ ਬੱਸ ਸਟੈਂਡ(Bus Stand) ਨੂੰ ਲੈ ਕੇ ਪੰਜਾਬ ਮੰਤਰੀ ਮੰਡਲ(Punjab Cabinet) ਨੇ ਇੱਕ ਵੱਡਾ ਫੈਸਲਾ ਕੀਤਾ ਹੈ। ਮੀਟਿੰਗ ਤੋਂ ਬਾਅਦ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Chema) ਨੇ ਦਸਿਆ ਕਿ ਪਹਿਲਾਂ ਇਹ ਫੈਸਲਾ ਹੋਇਆ ਸੀ ਕਿ ਪਿਛਲੀ ਸਰਕਾਰ ਦੌਰਾਨ ਬੰਦ ਹੋਏ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੀ ਮਲੋਟ ਰੋਡ ‘ਤੇ ਸਥਿਤ 30 ਏਕੜ ਜਮੀਨ ਵਿਚ ਨਵਾਂ ਬੱਸ ਸਟੈਂਡ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ Gurwinder Murder Case; ਪਤੀ ਦੀ ਕਾ+ਤ+ਲ ਰੁਪਿੰਦਰ ਕੌਰ ਦੀ ‘ਸਹੇਲੀ’ ਪੁਲਿਸ ਵੱਲੋਂ ਗ੍ਰਿਫਤਾਰ

ਪ੍ਰੰਤੂ ਹੁਣ ਮੌਕੇ ‘ਤੇ ਲਏ ਫੈਸਲਿਆਂ ਤੇ ਜਰੂਰਤ ਨੂੰ ਧਿਆਨ ਵਿਚ ਰੱਖਦਿਆਂ ਇਹ ਜਗ੍ਹਾਂ ਘਟਾ ਕੇ 10 ਏਕੜ ਕਰ ਦਿੱਤੀ ਗਈ ਹੈ ਤੇ ਬਾਕੀ ਦੀ 20 ਏਕੜ ਜਮੀਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਦੇਣ ਦਾ ਫੈਸਲਾ ਕੀਤਾ ਗਿਆ। ਹਾਲਾਂਕਿ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਇਸ 20 ਏਕੜ ਜਮੀਨ ਨੂੰ ਕਿਸ ਤਰ੍ਹਾਂ ਵਿਕਸਿਤ ਕੀਤਾ ਜਾਵੇਗਾ, ਇਸਦਾ ਫੈਸਲਾ ਜਲਦੀ ਹੀ ਲਿਆ ਜਾਵੇਗਾ। ਸੰਭਾਵਨਾ ਹੈ ਕਿ ਵਿਭਾਗ ਵੱਲੋਂ ਨਵੇਂ ਬਣਨ ਵਾਲੇ ਬੱਸ ਸਟੈਂਡ ਦੇ ਬਿਲਕੁੱਲ ਨਾਲ ਹੌਣ ਕਾਰਨ ਇਸ ਜਗ੍ਹਾਂ ਨੂੰ ਵਪਾਰਕ ਜਾਂ ਰਿਹਾਇਸ਼ੀ ਤੌਰ ‘ਤੇ ਵੀ ਇਸਨੂੰ ਵਿਕਸਿਤ ਕੀਤਾ ਜਾ ਸਕਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Singh Mann ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ

0

👉ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ
👉ਪੰਜਾਬ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਦੇ ਅਨੁਸਾਰ ਨੌਜਵਾਨਾਂ ਨੂੰ ਗੁਣਵੱਤਾ ਵਾਲੀ, ਕਿਫ਼ਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਪ੍ਰਦਾਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Patiala News: CM Bhagwant Singh Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ।ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੱਕਾਰੀ ਸੰਸਥਾ ਤੋਂ ਸਿਖਲਾਈ ਲੈ ਰਹੇ ਸਾਰੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਵਿਖੇ 32 ਸਿਖਿਆਰਥੀ ਪਾਇਲਟਾਂ ਅਤੇ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਦੇ 72 ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਸੈਸ਼ਨ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ 32 ਸਿਖਿਆਰਥੀ ਪਾਇਲਟਾਂ (ਟਰੇਨੀ ਪਾਇਲਟਾਂ) ਵਿੱਚੋਂ ਜ਼ਿਆਦਾਤਰ ਆਪਣੇ ਪਰਿਵਾਰਾਂ ਦੀ ਪਹਿਲੀ ਪੀੜ੍ਹੀ ਹਨ ਜੋ ਹਵਾਬਾਜ਼ੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਾਈਵੇਟ ਸੰਸਥਾਵਾਂ ਵਿੱਚ ਕਮਰਸ਼ੀਅਲ ਪਾਇਲਟ ਬਣਨ ਲਈ 40-45 ਲੱਖ ਰੁਪਏ ਖਰਚ ਆਉਂਦੇ ਹਨ, ਜਦੋਂ ਕਿ ਪਟਿਆਲਾ ਫਲਾਇੰਗ ਕਲੱਬ ਵਿੱਚ ਲਗਭਗ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ, ਜਿਸ ਨਾਲ 22-25 ਲੱਖ ਫੀਸ ਰਹਿ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੀਸ ਵਿੱਚ ਲਗਭਗ 20 ਲੱਖ ਰੁਪਏ ਦੀ ਕਟੌਤੀ ਨਾਲ ਦੁਕਾਨਦਾਰ, ਅਧਿਆਪਕ, ਕਿਸਾਨ, ਕਲਰਕ ਅਤੇ ਸਧਾਰਨ ਘਰਾਂ ਦੇ ਹੋਰ ਨੌਜਵਾਨ ਹੁਣ ਪਾਇਲਟ ਬਣਨ ਦਾ ਸੁਪਨਾ ਦੇਖ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਏਵੀਏਸ਼ਨ ਕੰਪਲੈਕਸ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ‘ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਇਹ ਅਜਾਇਬ ਘਰ ਮਿਗ ਜਹਾਜ਼, ਸੈਕੰਡ ਜਨਰੇਸ਼ਨ ਹੈਲੀਕਾਪਟਰ, ਸਿਮੂਲੇਟਰਾਂ ਅਤੇ ਏਵੀਏਸ਼ਨ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ, ਜੋ ਵਿਦਿਆਰਥੀਆਂ ਅਤੇ ਜਨਤਾ ਨੂੰ ਅਹਿਮ ਜਾਣਕਾਰੀ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ ਬਠਿੰਡਾ ਦੇ ਮੁਲਤਾਨੀਆ ਰੋਡ ‘ਤੇ ਨਵੇਂ ਬਣੇ ਪੁਲ ਦੇ ਥੱਲੇ ਬਣੇਗਾ ‘ਪਲੇਅ ਗਰਾਉਂਡ’,ਵਿਧਾਇਕ ਗਿੱਲ ਨੇ ਰੱਖਿਆ ਨੀਂਹ ਪੱਥਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਹਵਾਬਾਜ਼ੀ ਖੇਤਰ ਲਈ ਪ੍ਰੇਰਿਤ ਕਰਨਾ ਹੈ ਮੁੱਖ ਮੰਤਰੀ ਨੇ ਇਸ ਮੌਕੇ ਸਿਵਲ ਏਵੀਏਸ਼ਨ ਵਿਭਾਗ ਦੀ ਨਵੀਂ ਵੈੱਬਸਾਈਟ dca.punjab.gov.in ਵੀ ਲਾਂਚ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸਟੇਟ ਏਵੀਏਸ਼ਨ ਕੌਂਸਲ, ਪੰਜਾਬ ਦਾ ਉਦੇਸ਼ ਹਰ ਬੱਚੇ ਨੂੰ ਅਸਮਾਨ ਵਿੱਚ ਉਡਾਣ ਭਰਨ ਦਾ ਸੁਪਨਾ ਪੂਰਾ ਕਰਨ ਦਾ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ, ਪਾਇਲਟ ਬਣਨ ਦੀ ਸਿਖਲਾਈ ਸਿਰਫ ਬਹੁਤ ਅਮੀਰ ਲੋਕਾਂ ਲਈ ਹੀ ਸੰਭਵ ਸੀ, ਪਰ ਸਰਕਾਰ ਦੇ ਸਹਿਯੋਗ ਅਤੇ ਸਬਸਿਡੀ ਨਾਲ ਪੰਜਾਬ ਨੇ ਪਟਿਆਲਾ ਫਲਾਇੰਗ ਕਲੱਬ ਰਾਹੀਂ ਅਜਿਹੀਆਂ ਰੋਕਾਂ ਨੂੰ ਖਤਮ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਲਾਇੰਗ ਕਲੱਬ ਸਾਲ 1965 ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ 253 ਏਕੜ ਵਿੱਚ ਫੈਲਿਆ ਹੋਇਆ ਹੈ, ਜਿਸ ਨਾਲ ਇਹ ਭਾਰਤ ਦੇ ਸਭ ਤੋਂ ਵੱਡੇ ਹਵਾਬਾਜ਼ੀ ਸਿਖਲਾਈ ਕੈਂਪਸਾਂ ਵਿੱਚੋਂ ਇੱਕ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਦੇਸ਼ ਭਰ ਵਿੱਚ ਸੱਤਵੇਂ ਸਥਾਨ ‘ਤੇ ਹੈ ਅਤੇ ਕਲੱਬ ਇਸ ਸਮੇਂ ਸੱਤ ਸਿਖਲਾਈ ਜਹਾਜ਼ ਚਲਾਉਂਦਾ ਹੈ ਜਿਸ ਵਿੱਚ ਪੰਜ ਸਿੰਗਲ-ਇੰਜਣ ਜਹਾਜ਼, ਦੋ ਮਲਟੀ-ਇੰਜਣ ਜਹਾਜ਼ ਅਤੇ ਇੱਕ ਟੈਕਨਾਮ ਪੀ2006ਟੀ (ਨਵਾਂ ਸ਼ਾਮਲ ਕੀਤਾ ਜਹਾਜ਼ ਜੋ ਇਟਲੀ ਤੋਂ 5 ਕਰੋੜ ਰੁਪਏ ਵਿੱਚ ਖਰੀਦਿਆ ਗਿਆ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਹੂਲਤਾਂ ਵਿੱਚ ਪਟਿਆਲਾ ਏਅਰਫੀਲਡ ‘ਤੇ ਰਾਤ ਨੂੰ ਲੈਂਡਿੰਗ ਸਮਰੱਥਾ ਅਤੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਿਖਲਾਈ ਦਾ ਤਜਰਬਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹਵਾਬਾਜ਼ੀ ਸੈਕਟਰ ਵਿੱਚ ਕਰੀਅਰ ਸਿਰਫ ਪਾਇਲਟ ਬਣਨ ਤੱਕ ਸੀਮਿਤ ਨਹੀਂ ਹੈ ਕਿਉਂਕਿ ਬਹੁਤ ਸਾਰੇ ਵਿਦਿਆਰਥੀ ਹਵਾਬਾਜ਼ੀ ਸੈਕਟਰ ਵਿੱਚ ਕੰਮ ਕਰਨਾ ਚਾਹੁੰਦੇ ਹਨ ਪਰ ਜ਼ਰੂਰੀ ਨਹੀਂ ਕਿ ਪਾਇਲਟ ਵਜੋਂ ਕੰਮ ਕਰਨ ਦੀ ਇੱਛਾ ਰੱਖਦੇ ਹੋਣ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ (ਏਐਮਈ) ਕਾਲਜ ਵਿੱਚ ਕਿਫਾਇਤੀ ਤਕਨੀਕੀ ਸਿੱਖਿਆ ਪ੍ਰਦਾਨ ਕਰਦੀ ਹੈ, ਜੋ ਕਿ ਭਾਰਤ ਦੇ ਸਭ ਤੋਂ ਕਿਫਾਇਤੀ ਏ.ਐਮ.ਈ. ਤੇ ਬੀਐਸਸੀ (ਆਨਰਜ਼) ਪ੍ਰੋਗਰਾਮ ਚਲਾਉਂਦੀ ਹੈ।

ਇਹ ਵੀ ਪੜ੍ਹੋ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

ਮੁੱਖ ਮੰਤਰੀ ਨੇ ਕਿਹਾ ਕਿ 3 ਸਾਲਾ ਬੀਐਸਸੀ (ਆਨਰਜ਼) + 3 ਸਾਲਾ ਡੀਜੀਸੀਏ ਦੁਆਰਾ ਪ੍ਰਵਾਨਿਤ ਏ.ਐਮ.ਈ. ਪ੍ਰੋਗਰਾਮ ਦੀ ਕੁੱਲ ਫੀਸ ਸਿਰਫ 3 ਲੱਖ ਰੁਪਏ ਹੈ ਜਦੋਂ ਕਿ ਦੂਜੇ ਸੂਬਿਆਂ ਵਿੱਚ ਇਸੇ ਕੋਰਸ ਦੀ ਫੀਸ 5-8 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ 33% ਸੀਟਾਂ ਐਸ.ਸੀ. ਤੇ ਬੀ.ਸੀ. ਵਿਦਿਆਰਥੀਆਂ ਲਈ ਰਾਖਵੀਆਂ ਹਨ ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਇਸ ਖੇਤਰ ਵਿੱਚ ਆਮ ਘਰਾਂ ਦੇ ਬੱਚਿਆਂ ਨੂੰ ਵੀ ਮੌਕੇ ਹਾਸਲ ਹੋਣ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤੱਸਲੀ ਵਾਲੀ ਗੱਲ ਹੈ ਕਿ ਪਟਿਆਲਾ ਫਲਾਇੰਗ ਕਲੱਬ ਅਤੇ ਕਾਲਜ ਦੇ 4,000 ਤੋਂ ਵੱਧ ਸਿਖਲਾਈ ਪ੍ਰਾਪਤ ਪੇਸ਼ੇਵਰ ਵੱਡੀਆਂ ਕੰਪਨੀਆਂ ਵਿੱਚ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਪ੍ਰਤੀ ਮਹੀਨਾ ਔਸਤਨ 1.5 ਲੱਖ ਰੁਪਏ ਦੀ ਸ਼ੁਰੂਆਤੀ ਤਨਖਾਹ ਮਿਲਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇੰਡੀਗੋ, ਏਅਰ ਇੰਡੀਆ, ਏਅਰ ਇੰਡੀਆ ਐਕਸਪ੍ਰੈਸ, ਅਤੇ ਸਪਾਈਸਜੈੱਟ ਵਰਗੀਆਂ ਪ੍ਰਮੁੱਖ ਭਾਰਤੀ ਏਅਰਲਾਈਨਾਂ, ਟੈਕਨਾਮ, ਬੋਇੰਗ ਅਤੇ ਵੀਐਸਆਰ ਐਵੀਏਸ਼ਨ ਵਰਗੀਆਂ ਜਨਰਲ ਏਵੀਏਸ਼ਨ ਫਰਮਾਂ, ਚਾਰਟਰ ਕੰਪਨੀਆਂ ਅਤੇ ਐਮਆਰਓ ਸੰਸਥਾਵਾਂ ਅਤੇ ਹੋਰ ਫਲਾਇੰਗ ਕਲੱਬ, ਜਿੱਥੇ ਉਹ ਫਲਾਈਟ ਇੰਸਟ੍ਰਕਟਰ ਵਜੋਂ ਕੰਮ ਕਰਦੇ ਹਨ, ਇਸ ਵੱਕਾਰੀ ਸੰਸਥਾ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਦੁਆਰਾ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣਾ ਸਮੇਂ ਦੀ ਲੋੜ ਹੈ।ਵਿਦਿਆਰਥੀਆਂ ਨੂੰ ਰੌਸ਼ਨ ਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਜੀਵਨ ਵਿੱਚ ਨਵੀਂਆਂ ਬੁਲੰਦੀਆਂ ਛੂਹਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਜ਼ਮੀਨ ‘ਤੇ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹੀ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਧਰਤੀ ‘ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਅਥਾਹ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਆਪਣੀ ਵਿਲੱਖਣ ਪਛਾਣ ਕਾਇਮ ਕਰਨ ਅਤੇ ਸਮਾਜ ਵਿੱਚ ਆਪਣੀ ਛਾਪ ਛੱਡਣ ਲਈ ਸਿਰਤੋੜ ਯਤਨ ਕਰਨ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਦੇ ਮੁਲਤਾਨੀਆ ਰੋਡ ‘ਤੇ ਨਵੇਂ ਬਣੇ ਪੁਲ ਦੇ ਥੱਲੇ ਬਣੇਗਾ ‘ਪਲੇਅ ਗਰਾਉਂਡ’,ਵਿਧਾਇਕ ਗਿੱਲ ਨੇ ਰੱਖਿਆ ਨੀਂਹ ਪੱਥਰ

0

👉ਸੂਬਾ ਸਰਕਾਰ ਸਿੱਖਿਆ, ਸਿਹਤ ਤੇ ਖੇਡਾਂ ਵੱਲ ਦੇ ਰਹੀ ਹੈ ਵਿਸ਼ੇਸ਼ ਧਿਆਨ : ਜਗਰੂਪ ਗਿੱਲ
Bathinda News: ਬਠਿੰਡਾ ਸ਼ਹਿਰ ਨੂੰ ਜੋੜਣ ਲਈ 38 ਕਰੋੜ ਦੀ ਲਾਗਤ ਨਾਲ ਨਵੇਂ ਸਿਰੇ ਤੋਂ ਬਣੇ ਮੁਲਤਾਨੀਆ ਪੁਲ ਦੇ ਹੇਠਾਂ ਬਜ਼ੁਰਗਾਂ, ਨੌਜਵਾਨਾਂ, ਬੱਚਿਆਂ ਤੇ ਔਰਤਾਂ ਲਈ ਪਲੇਅ ਗਰਾਉਂਡ ਬਣੇਗਾ, ਜਿਸਦਾ ਨੀਂਹ ਪੱਥਰ ਅੱਜ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਦਸਿਆ ਕਿ ਮੁਲਤਾਨੀਆ ਪੁਲ ਹੇਠਾਂ ਪਿਆ ਖਾਲੀ ਸਥਾਨ ਲੰਮੇ ਸਮੇਂ ਤੋਂ ਅਣਵਰਤੋਂ ’ਚ ਸੀ, ਜਿਸਨੂੰ ਹੁਣ ਲੋਕ-ਹਿਤ ’ਚ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪੁਲ ਦੇ ਸਿਰਕੀ ਬਾਜ਼ਾਰ ਵਾਲੀ ਸਾਈਡ 180 ਮੀਟਰ ਲੰਮਾ ਅਤੇ 11.5 ਮੀਟਰ ਚੌੜਾ ਟਰੈਕ ਤਿਆਰ ਕੀਤਾ ਜਾਵੇਗਾ। ਜਿਸ ’ਚ ਬੈਡਮਿੰਟਨ ਕੋਰਟ ਬਾਸਕਟ ਬਾਲ ਕੋਰਟ ਅਤੇ ਜਿੰਮ ਸਪੇਸ ਏਰੀਆ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ Gurwinder Murder Case; ਪਤੀ ਦੀ ਕਾ+ਤ+ਲ ਰੁਪਿੰਦਰ ਕੌਰ ਦੀ ‘ਸਹੇਲੀ’ ਪੁਲਿਸ ਵੱਲੋਂ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਇਸ ਪੁਲ ਦੇ ਡੀ.ਡੀ. ਮਿੱਤਲ ਟਾਵਰ ਵਾਲੀ ਸਾਈਡ 180 ਮੀਟਰ ਲੰਮਾ ਅਤੇ 11.5 ਮੀਟਰ ਚੌੜਾ ਟਰੈਕ ਤਿਆਰ ਕੀਤਾ ਜਾਵੇਗਾ। ਜਿਸ ’ਚ ਕ੍ਰਿਕਟ, ਸਕੈਟਿੰਗ ਅਤੇ ਵਾਕਿੰਗ ਟਰੈਕ ਬਣਾਇਆ ਜਾਵੇਗਾ। ਇਸ ਪਲੇਅ ਗਰਾਂਊਂਡ ਦਾ ਕੰਮ ਮੁਕੰਮਲ ਹੋਣ ਨਾਲ ਆਸ ਪਾਸ ਦੇ ਇਲਾਕੇ ਦੇ ਲੋਕਾਂ ਨੂੰ ਸੈਰ ਕਰਨ ਅਤੇ ਨੌਜਵਾਨਾਂ ਨੂੰ ਖੇਡਣ ਵਿੱਚ ਦੂਰ ਜਾਣ ਦੀ ਜਰੂਰਤ ਮਹਿਸੂਸ ਨਹੀਂ ਹੋਵੇਗੀ। ਇਸ ਨਾਲ ਨਾ ਸਿਰਫ਼ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ, ਸਗੋਂ ਸਿਹਤਮੰਦ ਜੀਵਨਸ਼ੈਲੀ ਵੱਲ ਵੀ ਪ੍ਰੇਰਿਤ ਹੋਣਗੇ। ਇਸ ਨਵੇਂ ਪੁਲ ਦੇ ਉਦਘਾਟਨ ਸਬੰਧੀ ਵਿਧਾਇਕ ਗਿੱਲ ਨੇ ਦਸਿਆ ਕਿ ਜਲਦੀ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸਦਾ ਨੀਂਹ ਪੱਥਰ ਰੱਖਣ ਲਈ ਆ ਰਹੇ ਹਨ।

ਇਹ ਵੀ ਪੜ੍ਹੋ ਸੰਘਣੀ ਧੁੰਦ ਨੇ ਬਠਿੰਡਾ ਪੱਟੀ ‘ਚ ਦੋ ਨੌਜਵਾਨਾਂ ਦੀ ਲਈ ਜਾ+ਨ, ਸੜਕ ਹਾਦਸੇ ਦਾ ਹੋਏ ਸ਼ਿਕਾਰ

ਸ. ਗਿੱਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਠਿੰਡਾ ਸ਼ਹਿਰ ਦੇ ਹਰ ਵਰਗ ਲਈ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਸੜਕਾਂ, ਸੀਵਰੇਜ, ਸਟਰੀਟ ਲਾਈਟਾਂ ਅਤੇ ਪਾਰਕਾਂ ਦੇ ਨਾਲ-ਨਾਲ ਖੇਡਾਂ ਲਈ ਮੌਕੇ ਪੈਦਾ ਕਰਨਾ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਹੈ। ਇਸ ਮੌਕੇ ਕੌਂਸਲਰ ਸੁਖਜੀਤ ਸਿੰਘ ਢਿੱਲੋਂ, ਲੋਕ ਨਿਰਮਾਣ ਵਿਭਾਗ ਦੇ ਐਸਡੀਓ ਅਮੁੱਲਿਆ ਗਰਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆਪ ਆਗੂ ਅਤੇ ਆਮ ਲੋਕ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Gurwinder Murder Case; ਪਤੀ ਦੀ ਕਾ+ਤ+ਲ ਰੁਪਿੰਦਰ ਕੌਰ ਦੀ ‘ਸਹੇਲੀ’ ਪੁਲਿਸ ਵੱਲੋਂ ਗ੍ਰਿਫਤਾਰ

0

Faridkot News: Gurwinder Murder Case; ਲੰਘੀ 28-29 ਨਵੰਬਰ ਦੀ ਰਾਤ ਨੂੰ ਬੇਰਹਿਮੀ ਨਾਲ ਕਤਲ ਕੀਤੇ ਗਏ ਬਹੁ-ਚਰਚਿਤ ਪਿੰਡ ਸੁੱਖਣਵਾਲਾ ਦੇ ਗੁਰਵਿੰਦਰ ਕਤਲ ਕਾਂਡ ਦੇ ਵਿਚ ਫ਼ਰੀਦਕੋਟ ਦੀ ਸਦਰ ਪੁਲਿਸ ਨੇ ਇੱਕ ਹੋਰ ਗ੍ਰਿਫਤਾਰੀ ਕੀਤੀ ਹੈ। ਇਸ ਮਾਮਲੇ ਵਿਚ ਪਤੀ ਦੀ ਕਾਤਲ ਰੁਪਿੰਦਰ ਕੌਰ, ਉਸਦਾ ਪ੍ਰੇਮੀ ਹਰਕਮਲਪ੍ਰੀਤ ਸਿੰਘ ਵਾਸੀ ਬੱਲੂਆਣਾ ਅਤੇ ਉਸਦਾ ਅੱਗੇ ਦੋਸਤ ਵਿਸਵਜੀਤ ਸਿੰਘ ਵਾਸੀ ਡੱਬਵਾਲੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਿਆ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਪੁਛਗਿਛ ਦੌਰਾਨ ਰੁਪਿੰਦਰ ਕੌਰ ਦੀ ਇੱਕ ਸਹੇਲੀ ਵੀਰਇੰਦਰ ਕੌਰ ਦਾ ਨਾਮ ਸਾਹਮਣੇ ਆਇਆ ਸੀ, ਜੋਕਿ ਮੁਹੱਲਾ ਖੋਖਰਾ ਦੀ ਰਹਿਣ ਵਾਲੀ ਸੀ।

ਇਹ ਵੀ ਪੜ੍ਹੋ ਸੰਘਣੀ ਧੁੰਦ ਨੇ ਬਠਿੰਡਾ ਪੱਟੀ ‘ਚ ਦੋ ਨੌਜਵਾਨਾਂ ਦੀ ਲਈ ਜਾ+ਨ, ਸੜਕ ਹਾਦਸੇ ਦਾ ਹੋਏ ਸ਼ਿਕਾਰ

ਪੁਲਿਸ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਰੁਪਿੰਦਰ ਕੌਰ ਤੇ ਵੀਰਇੰਦਰ ਕੌਰ 12ਵੀਂ ਜਮਾਤ ਤੱਕ ਇਕੱਠੀਆਂ ਪੜ੍ਹੀਆਂ ਹਨ ਤੇ ਦੋਨੋਂ ਗੂੜੀਆਂ ਸਹੇਲੀਆਂ ਹਨ। ਰੁਪਿੰਦਰ ਕੌਰ ਨੇ ਆਪਣੇ ਪਤੀ ਗੁਰਵਿੰਦਰ ਸਿੰਘ ਨਾਲ ਸਬੰਧ ਵਿਗੜਣ ਤੇ ਉਸਨੂੰ ਰਾਸਤੇ ਵਿਚੋਂ ਹਟਾਉਣ ਬਾਰੇ ਵੀਰਇੰਦਰ ਕੌਰ ਨਾਲ ਵੀ ਗੱਲਬਾਤ ਕੀਤੀ ਸੀ ਪ੍ਰੰਤੂ ਵੀਰਇੰਦਰ ਕੌਰ ਨੇ ਉਸਨੂੰ ਰੋਕਣ ਦੀ ਕੋਸਿਸ ਨਹੀਂ ਕੀਤੀ ਤੇ ਨਾਂ ਹੀ ਇਸਦੇ ਬਾਰੇ ਕਿਸੇ ਹੋਰ ਨੂੰ ਦਸਿਆ ਤਾਂ ਕਿ ਇਹ ਕਤਲ ਦੀ ਘਟਨਾ ਵਾਪਰਨ ਤੋਂ ਰੋਕੀ ਜਾ ਸਕੇ। ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੀ ਲੜਕੀ ਹਾਲੇ ਅਣਵਿਆਹੀ ਹੈ ਤੇ ਮੋਗਾ ਦੇ ਇੱਕ ਕਾਲਜ ਵਿਚ ਬੀਐਸਸੀ ਓਪਰੇਸ਼ਨ ਥੀਏਟਰ ਕਰ ਰਹੀ ਹੈ।

ਇਹ ਵੀ ਪੜ੍ਹੋ ਇਸ ਜ਼ਿਲ੍ਹੇ ‘ਚ Vigilance ਨੂੰ ਮਿਲਿਆ ਨਵਾਂ ਐਸਐਸਪੀ, ਦੋ ਅਧਿਕਾਰੀਆਂ ਦੀ ਹੋਈ ਪੋਸਟਿੰਗ

ਫ਼ਿਲਹਾਲ ਪੁਲਿਸ ਵੱਲੋਂ ਇਸ ਕੇਸ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਦਸਣਾ ਬਣਦਾ ਹੈ ਕਿ ਨਵੰਬਰ 2023 ਵਿਚ ਪਿੰਡ ਸੁੱਖਣਵਾਲਾ ਦੇ ਗੁਰਵਿੰਦਰ ਸਿੰਘ ਨਾਲ ਵਿਆਹੀ ਰੁਪਿੰਦਰ ਕੌਰ ਵਿਆਹ ਦੇ ਕੁੱਝ ਸਮੇਂ ਬਾਅਦ ਕੈਨੇਡਾ ਚਲੀ ਗਈ ਤੇ ਉਸਦੇ ਕੈਨੇਡਾ ਵਿਚ ਹੀ ਸਾਥੀ ਮੁਲਜਮ ਹਰਕਮਲਪ੍ਰੀਤ ਸਿੰਘ ਨਾਲ ਸਬੰਧ ਬਣੇ ਸਨ,ਜੋਕਿ ਕੈਨੇਡਾ ਵਿਚੋਂ ਵਾਪਸ ਆਉਣ ਤੋਂ ਬਾਅਦ ਵੀ ਜਾਰੀ ਰਹੇ। ਘਟਨਾ ਵਾਲੇ ਦਿਨ ਦੋਨਾਂ ਨੇ ਗੁਰਵਿੰਦਰ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਤੇ ਇਸਤੋਂ ਬਾਅਦ ਮੁਲਜਮ ਰੁਪਿੰਦਰ ਕੌਰ ਨੇ ਇਸ ਕਤਲ ਨੂੰ ਲੁੱਟਖੋਹ ਦੀ ਘਟਨਾ ਬਣਾਉਣ ਦੀ ਕੋਸ਼ਿਸ ਕੀਤੀ ਪ੍ਰੰਤੂ ਪੁਲਿਸ ਨੇ ਕੁੱਝ ਹੀ ਘੰਟਿਆ ਵਿਚ ਕੇਸ ਨੂੰ ਹੱਲ ਕਰ ਲਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਿਸ਼ਕਾਮ ਸੇਵਾ

0

Talwandi Sabo News: Guru Kashi University; ਵਿੱਦਿਆ ਦੇ ਖੇਤਰ ਵਿੱਚ ਪਿਛਲੇ ਲਗਭਗ ਡੇਢ ਦਹਾਕੇ ਤੋਂ ਬੜੀ ਸ਼ਿੱਦਤ ਨਾਲ ਕਾਰਜਸ਼ੀਲ ਗੁਰੂ ਕਾਸ਼ੀ ਯੂਨੀਵਰਸਿਟੀ(Guru Kashi University)ਵੱਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰਾਂਤ ਪਿੰਡ ਲਾਲੇਆਣਾ ਰੋੜ ਦੇ ਝੁੱਗੀ-ਝੋਪੜੀ ਵਾਸੀਆਂ ਨੂੰ ਗਰਮ ਕੱਪੜੇ, ਕਾਪੀਆਂ, ਕਿਤਾਬਾਂ, ਪੈਨਸਲਾਂ ਅਤੇ ਬਿਸਕੁਟ ਵੰਡੇ ਗਏ। ਫੈਕਲਟੀ ਆਫ਼ ਕੰਪਿਊਟਿੰਗ ਦੇ ਡੀਨ ਡਾ. ਵਿਜੈ ਲਕਸ਼ਮੀ, ਫੈਕਲਟੀ ਮੈਂਬਰ ਅਤੇ ਵਿਦਿਆਰਥੀਆਂ ਨੇ ਇਸ ਵਿੱਚ ਭਾਗ ਲਿਆ।

ਇਹ ਵੀ ਪੜ੍ਹੋ ਸੰਘਣੀ ਧੁੰਦ ਨੇ ਬਠਿੰਡਾ ਪੱਟੀ ‘ਚ ਦੋ ਨੌਜਵਾਨਾਂ ਦੀ ਲਈ ਜਾ+ਨ, ਸੜਕ ਹਾਦਸੇ ਦਾ ਹੋਏ ਸ਼ਿਕਾਰ

ਡਾ. ਲਕਸ਼ਮੀ ਨੇ ਦੱਸਿਆ ਕਿ ਇਹ ਨਿਸ਼ਕਾਮ ਸੇਵਾ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਿਤ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਸਮਰਪਿਤ ਸੀ। ਉਨ੍ਹਾਂ ਦੱਸਿਆ ਕਿ ਇਸ ਰਾਹੀਂ ਵਿਦਿਆਰਥੀਆਂ ਅਤੇ ਲੋਕਾਂ ਨੂੰ ਸਰਬੱਤ ਦੇ ਭਲੇ, ਮਨੁੱਖਤਾ ਅਤੇ ਲੋੜਵੰਦਾਂ ਦੀ ਸੇਵਾ ਦਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਅਨਪੜ੍ਹਤਾ ਦੇ ਹਨੇਰੇ ਨੂੰ ਦੂਰ ਕਰਨ, ਗਿਆਨ ਦੇ ਪ੍ਰਕਾਸ਼ ਅਤੇ ਛੋਟੇ ਬੱਚਿਆਂ ਵਿੱਚ ਪੜ੍ਹਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਉੱਦਮ ਕੀਤੇ ਜਾ ਰਹੇ ਹਨ। ਉਨ੍ਹਾਂ ਕੜਾਕੇ ਦੀ ਸਰਦੀ ਵਿੱਚ ਲੋੜਵੰਦਾਂ, ਬੇਜ਼ੁਬਾਨ ਪੰਛੀਆਂ ਅਤੇ ਜਾਨਵਰਾਂ ਦੀ ਸੇਵਾ ਸੰਭਾਲ ਬਾਰੇ ਵੀ ਵਿਚਾਰ ਸਾਂਝੇ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੰਘਣੀ ਧੁੰਦ ਨੇ ਬਠਿੰਡਾ ਪੱਟੀ ‘ਚ ਦੋ ਨੌਜਵਾਨਾਂ ਦੀ ਲਈ ਜਾ+ਨ, ਸੜਕ ਹਾਦਸੇ ਦਾ ਹੋਏ ਸ਼ਿਕਾਰ

0

Mansa News: Road Accident; ਪਿਛਲੇ ਕੁੱਝ ਦਿਨਾਂ ਤੋਂ ਇਲਾਕੇ ਵਿਚ ਪੈ ਰਹੀ ਸੰਘਣੀ ਧੁੰਦ ਨੇ ਬਠਿੰਡਾ ਪੱਟੀ ‘ਚ ਦੋ ਨੌਜਵਾਨਾਂ ਦੀ ਜਾਨ ਲੈ ਲਈ। ਮ੍ਰਿਤਕ ਨੌਜਵਾਨ ਛੋਟੀ ਉਮਰ ਦੇ ਸਨ, ਜੋਕਿ ਬੁਢਲਾਡਾ ਤੋਂ ਖਰੀਦਦਾਰੀ ਕਰਕੇ ਮੋਟਰਸਾਈਕਲ ‘ਤੇ ਵਾਪਸ ਆਪਣੇ ਘਰ ਜਾ ਰਹੇ ਸਨ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਦਲਜੀਤ ਸਿੰਘ ਤੇ ਪ੍ਰਿੰਸ ਵਾਸੀ ਬੋਹਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਇਸ ਜ਼ਿਲ੍ਹੇ ‘ਚ Vigilance ਨੂੰ ਮਿਲਿਆ ਨਵਾਂ ਐਸਐਸਪੀ, ਦੋ ਅਧਿਕਾਰੀਆਂ ਦੀ ਹੋਈ ਪੋਸਟਿੰਗ

ਜਾਣਕਾਰੀ ਮੁਤਾਬਕ ਇਹ ਭਿਆਨਕ ਹਾਦਸਾ ਬੀਤੀ ਦੇਰ ਸ਼ਾਮ ਕਲੀਪੁਰ ਰੋਡ ’ਤੇ ਵਾਪਰਿਆਂ। ਥਾਣਾ ਬੁਢਲਾਡਾ ਸਿਟੀ ਦੇ ਐਸਐਚਓ ਇੰਸਪੈਕਟਰ ਕਮਲਜੀਤ ਸਿੰਘ ਨੇ ਪੰਜਾਬੀ ਖ਼ਬਰਸਾਰ ਵੈਬਸਾਈਟ ਨਾਲ ਗੱਲਬਾਤ ਕਰਦਿਆਂ ਇਸ ਹਾਦਸੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦਸਿਆ ਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਕਿਸ ਵਹੀਕਲ ਦੇ ਨਾਲ ਵੱਜ ਕੇ ਹੋਇਆ, ਕਿਉਂਕਿ ਹਾਦਸੇ ਵਾਲੀ ਜਗ੍ਹਾਂ ਕੋਈ ਹੋਰ ਵਹੀਕਲ ਨਹੀਂ ਪਾਇਆ ਗਿਆ।

ਇਹ ਵੀ ਪੜ੍ਹੋ Punjab Cabinet ਦੀ ਅਹਿਮ ਮੀਟਿੰਗ ਅੱਜ; ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦਣ ਦਾ ਲਿਆ ਜਾ ਸਕਦਾ ਫੈਸਲਾ

ਜਿਸਦੇ ਚੱਲਦੇ ਸੰਭਾਵਨਾ ਇਹ ਵੀ ਹੈ ਕਿ ਕੋਈ ਵਹੀਕਲ ਮੋਟਰਸਾਈਕਲ ਨੂੰ ਫ਼ੇਟ ਮਾਰ ਕੇ ਭੱਜ ਗਿਆ ਹੋਵੇ। ਉਨ੍ਹਾਂ ਦਸਿਆ ਕਿ ਇਸ ਹਾਦਸੇ ਵਿੱਚ ਇੱਕ ਨੌਜਵਾਨ ਪ੍ਰਿੰਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਦਲਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਇਲਾਜ ਅਧੀਨ ਦਮ ਤੋੜ ਦਿੱਤਾ। ਇਸ ਸਬੰਧ ਵਿਚ ਪਰਚਾ ਦਰਜ਼ ਕਰਕੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School ਦੇ ਵਿਦਿਆਰਥੀਆਂ ਨੇ IIT ਦਿੱਲੀ ’ਚ ਮੈਕਮਿਲਨ ਬਡਿੰਗ ਸਾਇੰਟਿਸਟ ਮੁਕਾਬਲੇ ’ਚ ਪਹਿਲਾ ਇਨਾਮ ਜਿੱਤਿਆ

0

Bathinda News: Silver Oaks School ਡੱਬਵਾਲੀ ਰੋਡ ਬਠਿੰਡਾ ਦੇ ਵਿਦਿਆਰਥੀਆਂ ਨੇ ਆਪਣੀ ਕਾਬਿਲੀਅਤ ਅਤੇ ਮੇਹਨਤ ਨਾਲ ਆਈਆਈਟੀ ਦਿੱਲੀ ’ਚ ਹੋਏ ਮੈਕਮਿਲਨ ਬਡਿੰਗ ਸਾਇੰਟਿਸਟ ਮੁਕਾਬਲੇ ’ਚ ਪਹਿਲਾ ਇਨਾਮ ਜਿੱਤ ਕੇ ਨਾਰਥ ਜੋਨ ਵਿਚ ਸਿਰਮੌਰ ਦਰਜਾ ਹਾਸਲ ਕੀਤਾ ਹੈ।ਉਹਨਾਂ ਦੀ ਪ੍ਰੋਜੈਕਟ “Inkergy” ਨੇ ਆਪਣੀ ਨਵੀਂ ਸੋਚ ਅਤੇ ਰਚਨਾਤਮਕਤਾ ਨਾਲ 400 ਸਕੂਲਾਂ (ਨਾਰਥ ਜੋਨ) ਅਤੇ 180 ਸਕੂਲਾਂ (ਪੰਜਾਬ) ਵਿਚੋਂ ਚੁਣੇ ਗਏ 8 ਫਾਈਨਲਿਸਟਾਂ ਵਿਚ ਆਪਣੀ ਖਾਸ ਪਛਾਣ ਬਣਾਈ ਤੇ ਅੰਤ ਵਿਚ ਪਹਿਲਾ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ ਇਸ ਜ਼ਿਲ੍ਹੇ ‘ਚ Vigilance ਨੂੰ ਮਿਲਿਆ ਨਵਾਂ ਐਸਐਸਪੀ, ਦੋ ਅਧਿਕਾਰੀਆਂ ਦੀ ਹੋਈ ਪੋਸਟਿੰਗ

ਸਕੂਲ ਪਰਿਵਾਰ ਵੱਲੋਂ ਕੁ. ਸਰਗੁਨ ਜੌਰਾ, ਕੁ. ਭਾਵਿਕਾ ਸਿੰਗਲਾ ਅਤੇ ਮਾਸਟਰ ਹਰਸ਼ਿਲ ਕੁਮਾਰ ਨੂੰ ਦਿਲੋਂ ਵਧਾਈ, ਨਾਲ ਹੀ ਉਹਨਾਂ ਦੇ ਸਮਰਪਿਤ ਮਾਰਗਦਰਸ਼ਕਾਂ ਨੂੰ ਧੰਨਵਾਦ ਜਿਨ੍ਹਾਂ ਨੇ ਇਹਨਾਂ ਦੀ ਰਹਿਨੁਮਾਈ ਕੀਤੀ।ਪ੍ਰਿੰਸੀਪਲ ਸ੍ਰੀਮਤੀ ਰਵਿੰਦਰ ਸਰਾ ਅਤੇ ਡਾਇਰੈਕਟਰ ਸ੍ਰੀਮਤੀ ਬਰਨਿੰਦਰ ਪੌਲ ਸੇਖੋਂ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਫਰਵਰੀ ਵਿਚ ਹੋਣ ਵਾਲੇ ਨੈਸ਼ਨਲ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਿਲਵਰ ਓਕਸ ਸਕੂਲ ਹਮੇਸ਼ਾਂ ਨਵੇਂ ਵਿਚਾਰਾਂ, ਰਚਨਾਤਮਕਤਾ ਅਤੇ ਉਤਕ੍ਰਿਸ਼ਟਤਾ ਨੂੰ ਉਤਸ਼ਾਹਿਤ ਕਰਦਾ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਇਸ ਜ਼ਿਲ੍ਹੇ ‘ਚ Vigilance ਨੂੰ ਮਿਲਿਆ ਨਵਾਂ ਐਸਐਸਪੀ, ਦੋ ਅਧਿਕਾਰੀਆਂ ਦੀ ਹੋਈ ਪੋਸਟਿੰਗ

0

Chandigarh News:ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਆਈਪੀਐਸ ਤੇ ਪੀਪੀਐਸ ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਵਿਚ ਵਿਜੀਲੈਂਸ ਵਿਚ ਭੇਜੇ ਗਏ ਦੋ ਪੀਪੀਐਸ ਅਧਿਕਾਰੀਆਂ ਨੂੰ ਹੁਣ ਨਵੀਂ ਪੋਸਟਿੰਗ ਮਿਲ ਗਈ ਹੈ। ਪੀਪੀਐਸ ਅਧਿਕਾਰੀ ਜਗਤਪ੍ਰੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਦਫ਼ਤਰ ਵਿੱਚ ਜੁਆਇੰਟ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ Punjab Cabinet ਦੀ ਅਹਿਮ ਮੀਟਿੰਗ ਅੱਜ; ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦਣ ਦਾ ਲਿਆ ਜਾ ਸਕਦਾ ਫੈਸਲਾ

ਜਦਕਿ ਪੀਪੀਐਸ ਅਧਿਕਾਰੀ ਵਰਿੰਦਰ ਸਿੰਘ ਬਰਾੜ ਨੂੰ ਏਆਈਜੀ EOW-2 ਦੇ ਨਾਲ-ਨਾਲ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਸੀਨੀਅਰ ਪੁਲਿਸ ਕਪਤਾਨ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਸ਼੍ਰੀ ਬਰਾੜ ਇਸਤੋਂ ਪਹਿਲਾਂ ਵੀ ਲੰਮਾ ਸਮਾਂ ਵਿਜੀਲੈਂਸ ਦੇ ਵਿਚ ਬਤੌਰ ਐਸਐਸਪੀ ਕੰਮ ਕਰ ਚੁੱਕੇ ਹਨ। ਉਹ ਇਸਤੋ ਪਹਿਲਾਂ ਫ਼ਾਜਲਿਕਾ ਦੇ ਐਸਐਸਪੀ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1900652