Tuesday, May 5, 2026
Home Blog Page 2647

ਅਕਾਲੀ ਦਲ ਵੱਲੋਂ ਪੰਜਾਬ ਚੋਣਾਂ ਦੇ ਪ੍ਰੋਗਰਾਮ ਦਾ ਸਵਾਗਤ

0

ਪੰਜਾਬ ਵਿਚ ਅਰਾਜਕਤਾ ਤੇ ਹਫੜਾ ਦਫੜੀ ਦਾ ਮਾਹੌਲ ਖਤਮ ਹੋਇਆ : ਸੁਖਬੀਰ ਸਿੰਘ ਬਾਦਲ
ਸੁਖਜਿੰਦਰ ਮਾਨ
ਚੰਡੀਗੜ੍ਹ, 8 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਵਿਚ 14 ਫਰਵਰੀ ਨੁੰ ਵਿਧਾਨ ਸਭਾ ਚੋਣਾਂ ਕਰਵਾਏ ਜਾਣ ਦੇ ਐਲਾਨ ਦਾ ਸਵਾਗਤ ਕੀਤਾ ਤੇ ਕਿਹਾ ਕਿ ਸੂਬੇ ਦੇ ਲੋਕਾਂ ਨੁੰ ਫੌਰੀ ਤੌਰ ’ਤੇ ਵੱਡੀ ਰਾਹਤ ਮਿਲੀ ਹੈ। ਇਸ ਨਾਲ ਪੰਜਾਬ ਵਿਚ ਅਰਾਜਕਤਾ, ਹਫੜਾ ਦਫੜੀ, ਭੰਬਲਭੂਸੇ ਤੇ ਕੁਸ਼ਾਸਨ ਦਾ ਖਾਤਮਾ ਹੋ ਗਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਦੇ ਲੋਕ ਤਾਂ ਪਹਿਲਾਂ ਹੀ ਅਕਾਲੀ ਦਲ ਤੇ ਬਸਪਾ ਦੀ ਮਜ਼ਬੂਤ, ਸਥਿਰ ਤੇ ਵਿਕਾਸ ਮੁਖੀ ਸਰਕਾਰ ਵੱਲ ਵੇਖ ਰਹੇ ਹਨ ਜੋ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਵਚਨਬੱਧ ਹੈ। ਉਹਨਾ ਕਿਹਾ ਕਿ ਮੌਜੂਦਾ ਸ਼ਾਸਕਾਂ ਨੇ ਸਰਕਾਰ ਚਲਾਉਣ ਦਾ ਮਖੌਲ ਬਣਾ ਦਿੱਤਾ ਸੀ। ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ ਕਿ ਹੁਣ ਇਸਦਾ ਖਾਤਮਾ ਹੋ ਗਿਆ ਹੈ ਤੇ ਸੂਬੇ ਨੂੰ ਮੜ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸੰਜੀਦਾ ਤੇ ਕੰਮ ਪ੍ਰਤੀ ਗੰਭੀਰ ਸਰਕਾਰ ਮਿਲੇਗੀ। ਸਰਦਾਰ ਬਾਦਲ ਨੇ ਕਿਹਾ ਕਿ ਚੋਣ ਪ੍ਰੋਗਰਾਮ ਦੇ ਐਲਾਨ ਨੇ ਸੰਕੇਤ ਦਿੱਤੇ ਹਨ ਕਿ ਪਿਛਲੇ ਪੰਜ ਸਾਲਾਂ ਦੀ ਬਰਬਾਦੀ ਖਤਮ ਹੋ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਹੁਣ ਫਿਰ ਤੋਂ ਉਸ ਸਰਕਾਰ ਵੱਲ ਪਰਤੇਗਾ ਜੋ ਲੋਕਾਂ ਦਾ ਖਿਆਲ ਰੱਖਦੀ ਹੋਵੇ ਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਨਾਲ ਨਾਲ ਲੋਕਾਂ ਦੀ ਭਲਾਈ ਜਿਸਦੀ ਸਰਵਉਚ ਤਰਜੀਹ ਹੋਵੇਗਾ। ਅਕਾਲੀ ਦਲ ਇਸ ਚੋਣ ਪ੍ਰੋਗਰਾਮ ਦੇ ਐਲਾਨ ਲਈ ਚੋਣ ਕਮਿਸ਼ਨ ਦਾ ਧੰਨਵਾਦ ਕਦਾ ਹੈ। ਉਹਨਾਂ ਕਿਹਾ ਕਿ ਅਸੀਂ ਸਭ ਤੋਂ ਵੱਧ ਖੁਸ਼ ਹਾਂ। ਅਸੀਂ ਐਕਸ਼ਨ ਲਈ ਤਿਆਰ ਹਾਂ ਤੇ ਸਿਰਫ ਚੋਣਾਂ ਦੇ ਐਲਾਨ ਦੀ ਉਡੀਕ ਕਰ ਰਹੇ ਸੀ। ਉਹਨਾਂ ਕਿਹਾ ਕਿ ਜਿਥੇ ਦੂਜੇ ਹਾਲੇ ਤਿਆਰੀਆਂ ਕਰਦੇ ਫਿਰਦੇ ਹਨ, ਅਸੀਂ ਤਿਆਰੀਆਂ ਤੇ ਜ਼ਮੀਨੀ ਹਕੀਕਤਾਂ ਦੇ ਮਾਮਲੇ ਵਿਚ ਦੂਜਿਆਂ ਨਾਲੋਂ ਕਿਤੇ ਅੱਗੇ ਹਾਂ। ਉਹਨਾਂ ਕਿਹਾ ਕਿ ਅਕਾਲੀ ਦਲ ਵਿਚ ਖੁਸ਼ੀ ਦਾ ਮਾਹੌਲ ਹੈ ਤੇ ਕੇਡਰ ਚੋਣਾਂ ਲਈ ਪੱਬਾਂ ਭਾਰ ਹੈ ਤੇ ਅਸੀਂ ਪਹਿਲਾਂ ਹੀ ਫੀਲਡ ਵਿਚ ਨਿਤਰੇ ਹੋਏ ਹਾਂ।

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ

0

ਸੁਖਜਿੰਦਰ ਮਾਨ
ਚੰਡੀਗੜ੍ਹ, 8 ਜਨਵਰੀ: ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵਲੋਂ ਅੱਜ ਐਲਾਨੇ ਗਏ 7 ਪੜਾਵਾਂ ਦੇ ਚੋਣ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਦੂਸਰੇ ਪੜਾਅ ਦੋਰਾਨ ਇਕ ਗੇੜ ਵਿਚ ਹੋਣ ਵਾਲੀਆਂ ਪੰਜਾਬ ਰਾਜ ਚੋਣਾਂ ਦੀ ਸਮਾਂ ਸਾਰਣੀ ਮੁਤਾਬਕ ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਲਈ ਵੋਟਾਂ 14 ਫਰਵਰੀ, 2022 ਨੂੰ ਪੈਣਗੀਆਂ। ਚੋਣ ਸਮਾਂ ਸਾਰਣੀ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨੋਟੀਫ਼ਿਕੇਸ਼ਨ 21 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ 28 ਜਨਵਰੀ 2022 ਹੋਵੇਗੀ। 29 ਜਨਵਰੀ 2022 ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 31 ਜਨਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022 ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦੇ ਐਲਾਨ ਨਾਲ ਹੀ ਸੂਬੇ ਅੰਦਰ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ
ਉਨ੍ਹਾਂ ਦੱਸਿਆ ਕਿ ਰਾਜ ਅੰਦਰ ਕੁੱਲ 2 ਕਰੋੜ 12 ਲੱਖ 75 ਹਜ਼ਾਰ 66 ਵੋਟਰ ਹਨ, । ਉਨ੍ਹਾਂ ਅੱਗੇ ਦੱਸਿਆ ਕਿ ਰਾਜ ਅੰਦਰ ਕੁੱਲ 14 ਹਜ਼ਾਰ 751 ਸਥਾਨਾਂ ‘ਤੇ 24689 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪੰਜਾਬ ਰਾਜ ਵਿਚ ਚੋਣ ਪ੍ਰਕਿਰਿਆ ਦੋਰਾਨ ਕੋਵਿਡ ਨਿਯਮਾਂ ਦੀ ਪਾਲਣਾ ਇੰਨ ਬਿੰਨ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਰਾਜੂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ 15 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਕ ਪਾਰਟੀਆਂ ਅਤੇ ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਚੋਣ ਰੈਲੀ,ਰੋਡ ਸ਼ੋ,ਪਦ ਯਾਤਰਾ, ਸਾਈਕਲ/ਵਹੀਕਲਜ ਯਾਤਰਾ, ਕੱਢਣ ਅਤੇ ਨੁੱਕੜ ਮੀਟਿੰਗ ਅਤੇ ਸਭਾ ਕਰਨ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਕਿਸੇ ਵੀ ਕਿਸਮ ਦੇ ਚੋਣ ਪ੍ਰਚਾਰ ਕਰਨ ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਹੁਣ ਤੱਕ ਪੰਜਾਬ ਰਾਜ ਨੂੰ 75 ਕੰਪਨੀ ਕੇਂਦਰੀ ਹਥਿਆਰਬੰਦ ਸੁਰੱਖਿਆ ਦਸਤਿਆਂ ਦੀ ਭੇਜੀ ਗਈ ਹਨ 50 ਕੰਪਨੀਆਂ 10 ਜਨਵਰੀ 2022 ਨੂੰ ਸੂਬੇ ਵਿਚ ਪਹੁੰਚ ਜਾਣਗੀਆਂ। ਉਨ੍ਹਾਂ ਦੱਸਿਆ ਕਿ ਰਾਜ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਵਿੱਚ ਵੋਟਾਂ ਪਾਉਣ ਦਾ ਕੰਮ ਈ.ਵੀ. ਐਮ ਅਤੇ ਵੀ.ਵੀ.ਪੈਟ ਦੀ ਮਦਦ ਨਾਲ ਕੀਤਾ ਜਾਵੇਗਾ* । ਇਸ ਤੋਂ ਇਲਾਵਾ ਚੋਣਾ ਨੁੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਵਿਧਾ ਐਪ, ਸੀ.ਵੀਜਲ,ਪੀ.ਡਬਲਿਊ.ਡੀ ਨਾਮੀ ਐਪ ਅਤੇ ਵੋਟਰ ਹੈਲਪ ਲਾਈਨ ਐਪ ਲਾਂਚ ਕੀਤਾ ਗਿਆ ਹੈ । ਸੀ ਵੀਜਲ ਐਪ ਰਾਹੀ ਰਜਿਸਟਰ ਕੀਤੀ ਗਈ ਸ਼ਿਕਾਇਤ ਨੂੰ 100 ਮਿੰਟ ਵਿੱਚ ਹੱਲ ਕੀਤਾ ਜਾਵੇਗਾ।ਇਸੇ ਤਰ੍ਹਾ ਸੁਵਿਧਾ ਐਪ ਰਾਹੀ ਉਮੀਦਵਾਰ ਹਰ ਤਰ੍ਹਾ ਦੀ ਪ੍ਰਵਾਨਗੀ ਜਿਵੇ ਕਿ ਰੈਲੀ ਆਦਿ ਲਈ ਵੀ ਜਲਦ ਹਾਸਲ ਕਰ ਸਕਦਾ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ ਭੈਅ ਮੁਕਤ ਅਤੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਸਰਵਾਈਲੈਸ਼ ਟੀਮਾਂ,ਫਲਾਈਇੰਗ ਸੂਕੈਅਡ, ਆਦਿ ਵਰਗੀਆ ਕਈ ਟੀਮਾਂ ਕੰਮ ਕਰਨਗੀਆ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਵੀ ਤਾਇਨਾਤ ਕੀਤੇ ਜਾਣਗੇ।
ਡਾ. ਰਾਜੂ ਵੱਲੋਂ ਚੋਣ ਜਾਬਤਾ ਲਾਗੂ ਹੋਣ ਉਪਰੰਤ ਰਾਜ ਦੇ ਸਮੂੰਹ ਵਿਭਾਗਾਂ ਦੇ ਮੁੱਖੀਆਂ ਨੂ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਜ਼, ਸੀਨੀਅਰ ਸੁਪਰੀਡੈਂਟ ਆਫ ਪੁਲਿਸ/ ਕਮਿਸ਼ਨਰ ਆਫ ਪੁਲਿਸ ਨਾਲ ਆਦਰਸ ਚੋਣ ਜਾਬਤੇ ਨੂੰ ਲਾਗੂ ਕਰਨ ਹਿੱਤ ਵੀਡੀਉ ਕਾਨਫਰੰਸ ਕੀਤੀ ਗਈ ਅਤੇ ਉਨ੍ਹਾ ਨੁੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਅਤੇ ਚੋਣ ਤਿਆਰੀਆਂ ਦਾ ਜਾਇਜਾਂ ਲਿਆ ਗਿਆ।

ਪੰਜਾਬ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਬੁਢਲਾਡਾ-ਬੋਹਾ ਸੜਕ ਦਾ ਨਾਂ ਮਹਾਰਾਜਾ ਅਗਰਸੇਨ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

0

ਕੈਬਨਿਟ ਮੰਤਰੀ ਸਿੰਗਲਾ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਅਗਰੋਹਾ ਧਾਮ ਤੱਕ ਸੜਕ ਦੇ ਬਾਕੀ ਹਿੱਸੇ ਦਾ ਨਾਂ ਵੀ ਮਹਾਰਾਜਾ ਅਗਰਸੇਨ ਦੇ ਨਾਂ ‘ਤੇ ਰੱਖਣ ਦੀ ਕੀਤੀ ਅਪੀਲ
ਸੁਖਜਿੰਦਰ ਮਾਨ
ਚੰਡੀਗੜ੍ਹ, 8 ਜਨਵਰੀ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਵਾਨੀਗੜ੍ਹ-ਸੁਨਾਮ-ਭੀਖੀ-ਬੁਢਲਾਡਾ-ਬੋਹਾ ਸੜਕ ਦਾ ਨਾਂ ਅਗਰੋਹਾ ਦੇ ਮਹਾਨ ਰਾਜਾ ਮਹਾਰਾਜਾ ਅਗਰਸੇਨ ਜੀ ਦੇ ਨਾਂ ‘ਤੇ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਵਾਨੀਗੜ੍ਹ ਤੋਂ ਹਰਿਆਣਾ ਦੀ ਹੱਦ ਤੱਕ 87.05 ਕਿਲੋਮੀਟਰ ਲੰਮੀ ਸੜਕ ਦਾ ਨਾਂ ਮਹਾਰਾਜਾ ਅਗਰਸੇਨ ਮਾਰਗ ਰੱਖਿਆ ਗਿਆ ਹੈ ਕਿਉਂਕਿ ਇਹ ਸੜਕ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਨੂੰ ਅਗਰੋਹਾ ਧਾਮ ਨਾਲ ਜੋੜਦੀ ਹੈ। ਲੋਕ ਨਿਰਮਾਣ ਮੰਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਸੂਬੇ ਅੰਦਰ ਪੈਂਦੇ ਅਗਰੋਹਾ ਧਾਮ ਤੱਕ ਸੜਕ ਦੇ ਬਾਕੀ ਬਚੇ 61 ਕਿਲੋਮੀਟਰ ਹਿੱਸੇ ਦਾ ਨਾਂ ਵੀ ਮਹਾਰਾਜਾ ਅਗਰਸੇਨ ਜੀ ਦੇ ਨਾਂ ‘ਤੇ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਗਰੋਹਾ ਧਾਮ ਉਹ ਇਤਿਹਾਸਕ ਸਥਾਨ ਹੈ ਜਿੱਥੇ ਅਗਰਵਾਲ ਭਾਈਚਾਰੇ ਦੀ ਸ਼ੁਰੂਆਤ ਹੋਈ ਸੀ। ਇਸ ਲਈ ਹਰ ਸਾਲ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਸੈਂਕੜੇ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਹ ਪੰਜਾਬ ਸਰਕਾਰ ਵੱਲੋਂ ਇੱਕ ਛੋਟਾ ਜਿਹਾ ਉਪਰਾਲਾ ਹੈ। ਮੰਤਰੀ ਨੇ ਦੱਸਿਆ ਕਿ ਸੜਕ ਦੇ ਨਾਮਕਰਨ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਮਹਾਰਾਜਾ ਅਗਰਸੇਨ ਦੇ ਨਾਂ ‘ਤੇ ਅਕਾਦਮਿਕ ਚੇਅਰ ਸਥਾਪਤ ਕੀਤੀ ਹੈ ਅਤੇ ਵਜ਼ੀਫ਼ਾ ਵੀ ਸ਼ੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਚੇਅਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ 7 ਕਰੋੜ ਰੁਪਏ ਦੇ ਫੰਡ ਵੀ ਮਨਜ਼ੂਰ ਕੀਤੇ ਗਏ ਹਨ। ਸ੍ਰੀ ਸਿੰਗਲਾ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਨੂੰ ਪੁਰਾਤਨ ਸਮੇਂ ਵਿੱਚ ਉੱਤਰੀ ਭਾਰਤ ਵਿੱਚ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਬਿਹਤਰੀ ਅਤੇ ਵਪਾਰ ਤੇ ਵਪਾਰੀ ਭਾਈਚਾਰੇ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਵਚਨਬੱਧਤਾ ਲਈ ਯਾਦ ਕੀਤਾ ਜਾਂਦਾ ਹੈ। ਉਹਨਾਂ ਅੱਗੇ ਕਿਹਾ ਕਿ ਅਜੋਕੇ ਸਮੇਂ ਦੇ ਅਗਰਵਾਲ/ਬਾਣੀਆ ਭਾਈਚਾਰੇ ਨੂੰ ਮਹਾਰਾਜਾ ਅਗਰਸੇਨ ਦੇ ਵੰਸ਼ਜ ਵਜੋਂ ਮੰਨਿਆ ਜਾਂਦਾ ਹੈ ਅਤੇ ਭਾਈਚਾਰੇ ਦੇ 17 ਗੋਤਾਂ (ਕਬੀਲਿਆਂ) ਦਾ ਨਾਂ ਮਹਾਰਾਜਾ ਅਗਰਸੇਨ ਦੇ ਪੁੱਤਰਾਂ ਦੇ ਨਾਂ ‘ਤੇ ਰੱਖੇ ਗਏ ਸਨ। ਸ੍ਰੀ ਸਿੰਗਲਾ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੁਝ ਮਹੀਨਿਆਂ ਵਿੱਚ ਹੀ ਸੂਬੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਹੈ ਅਤੇ ਲੋਕ ਨਿਰਮਾਣ ਵਿਭਾਗ ਵੀ ਸੂਬੇ ਦੇ ਲੋਕਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਵਿੱਚ ਕਈ ਪ੍ਰੋਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਸੜਕਾਂ ਦੀ ਗੁਣਵੱਤਾ ਤੇ ਹੋਰ ਪ੍ਰੋਜੈਕਟਾਂ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਚੋਣ ਜਾਬਤਾ ਲੱਗਣ ਤੋਂ ਬਾਅਦ ਮੰਤਰੀਆਂ ਦੀਆਂ ਫਲੈਕਸਾਂ ਉਤਰਨੀਆਂ ਸ਼ੁਰੂ

0

ਸੁਖਜਿੰਦਰ ਮਾਨ
ਬਠਿੰਡਾ, 8 ਜਨਵਰੀ: ਮੁੱਖ ਚੋਣ ਕਮਿਸ਼ਨ ਵਲੋਂ ਚੋਣਾਂ ਦਾ ਐਲਾਨ ਕਰਨ ਤੋਂ ਬਾਅਦ ਲਾਗੂ ਹੋਏ ਚੋਣ ਜਾਬਤੇ ਦੀ ਪਾਲਣਾ ਕਰਦਿਆਂ ਸਥਾਨਕ ਨਗਰ ਨਿਗਮ ਨੇ ਸ਼ਹਿਰ ਵਿਚ ਪੰਜਾਬ ਸਰਕਾਰ ਤੇ ਸਿਆਸੀ ਆਗੂਆਂ ਦੇ ਲੱਗੇ ਹੋਏ ਪੋਸਟਰਾਂ ਤੇ ਫਲੈਕਸਾਂ ਆਦਿ ਨੂੰ ਉਤਾਰ ਦਿਤਾ ਗਿਆ। ਨਿਗਮ ਦੀਆਂ ਕਈ ਟੀਮਾਂ ਨੇ ਇਸ ਸਬੰਧ ਵਿਚ ਸ਼ਹਿਰ ਦੇ ਵੱਖ ਵੱਖ ਖੇਤਰਾਂ ਦਾ ਮੁਆਇੰਨਾ ਕੀਤਾ ਤੇ ਜਿੱਥੇ ਵੀ ਉਨ੍ਹਾਂ ਨੂੰ ਸਿਆਸੀ ਹੋਰਡਿੰਗ ਤੇ ਪੋਸਟਰ ਦਿਖਾਈ ਦਿੱਤੇ, ਉਨ੍ਹਾਂ ਨੂੰ ਉਤਾਰ ਕੇ ਸਰਕਾਰੀ ਗੱਡੀਆਂ ਵਿਚ ਰੱਖ ਦਿੱਤਾ ਗਿਆ। ਨਿਗਮ ਦੇ ਅਧਿਕਾਰੀਆਂ ਨੇ ਦਸਿਆ ਕਿ ਚੋਣ ਜਾਬਤੇ ਦੀ ਪਾਲਣਾ ਤਹਿਤ ਇਹ ਕਾਰਵਾਈ ਕੀਤੀ ਗਈ ਹੈ ਤੇ ਅੱਗੇ ਤੋਂ ਸਰਕਾਰੀ ਦਫਤਰਾਂ ਤੇ ਕੰਧਾਂ ’ਤੇ ਪੋਸਟਰ ਲਗਾਉਣ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ।

108 ਐਂਬੂਲੈਂਸ ਮੁਲਾਜਮਾਂ ਨੇ ਬਠਿੰਡਾ ’ਚ ਲਗਾਇਆ ਪੰਜਾਬ ਪੱਧਰੀ ਮੋਰਚਾ

0

ਸੁਖਜਿੰਦਰ ਮਾਨ
ਬਠਿੰਡਾ, 8 ਜਨਵਰੀ: ਪਿਛਲੇ ਚਾਰ ਦਿਨਾਂ ਤੋਂ ਅਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ 108 ਐਂਬੂਲੈਂਸ ਕਾਮਿਆਂ ਨੇ ਅੱਜ ਪੰਜਾਬ ਭਰ ਤੋਂ ਇਕੱਠੇ ਹੋ ਕੇ ਬਠਿੰਡਾ ’ਚ ਮੋਰਚਾ ਖੋਲ ਦਿੱਤਾ ਹੈ। ਨਿੱਜੀ ਕੰਪਨੀ ਅਧੀਨ ਕੰਮ ਕਰ ਰਹੇ ਇੰਨ੍ਹਾਂ ਕਾਮਿਆਂ ਨੇ ਅਪਣੀਆਂ ਐਂਬੂਲੈਂਸਾਂ ਵੀ ਬਠਿੰਡਾ ਵਿਚ ਲਿਆ ਕੇ ਖ਼ੜੀਆਂ ਕਰ ਦਿੱਤੀਆਂ ਹਨ ਜਦੋਂਕਿ ਇਸ ਤੋਂ ਪਹਿਲਾਂ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਦੇ ਕਰਮਚਾਰੀ ਹੀ ਸੰਘਰਸ਼ ਕਰ ਰਹੇ ਸਨ। ਇਸ ਮੌਕੇ ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਤੇ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਹ ਅਪਣੀ ਲੜਾਈ ਸੜਕਾਂ ‘ਤੇ ਲੈ ਕੇ ਜਾਣਗੇ। ਉਨਾਂ੍ਹ ਮੰਗ ਕੀਤੀ ਕਿ ਸਮੂਹ ਕਰਮਚਾਰੀਆਂ ਨੂੰ ਠੇਕੇਦਾਰੀ ਸਿਸਟਮ ਵਿਚੋਂ ਕੱਢ ਕੇ ਪੰਜਾਬ ਸਰਕਾਰ ਦੇ ਅਧੀਨ ਲਿਆਂਦਾ ਜਾਵੇ ਜਾਂ ਫਿਰ ਕੰਪਨੀ ਨੂੰ ਬਦਲਿਆਂ ਜਾਵੇ। ਉਧਰ ਐਂਬੂਲੈਂਸਾਂ ਮੁਲਾਜਮਾਂ ਦੀ ਹੜਤਾਲ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰੀ ਐਂਬੂਲੈਂਸਾਂ ਦਾ ਚੱਕਾ ਜਾਮ ਹੋਣ ਕਾਰਨ ਜਰੂਰਤ ਪੈਣ ’ਤੇ ਮਰੀਜ਼ਾਂ ਨੂੰ ਇੱਕ ਹਸਪਤਾਲ ਵਿਚੋਂ ਦੂਜੇ ਵਿਚ ਲਿਜਾਣ ਲਈ ਪ੍ਰਾਈਵੇਟ ਐਂਬੂਲੈਂਸਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ।

ਚੋਣ ਜਾਬਤਾ ਲੱਗਣ ਦੇ ਬਾਵਜੂਦ ਠੇਕਾ ਮੁਲਾਜਮਾਂ ਵਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

0

ਸੁਖਜਿੰਦਰ ਮਾਨ
ਬਠਿੰਡਾ, 8 ਜਨਵਰੀ: ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੇ ਝੰਡੇ ਹੇਠ ਮੋਰਚਾ ਖੋਲੀ ਬੈਠੇ ਠੇਕਾ ਮੁਲਾਜਮਾਂ ਨੇ ਅੱਜ ਚੋਣ ਜਾਬਤਾ ਲੱਗਣ ਦੇ ਬਾਵਜੂਦ ਅਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਜਾਰੀ ਬਿਆਨ ਵਿਚ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, , ਗੁਰਵਿੰਦਰ ਸਿੰਘ ਪਨੂੰ, ਵਰਿੰਦਰ ਸਿੰਘ ਬੀਬੀਵਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਬੇਈਮਾਨੀ ਜੱਗ ਜਾਹਿਰ ਹੋ ਗਈ ਹੈ ਕਿਉਕਿ ਕਾਂਗਰਸ ਸਰਕਾਰ ਵਲੋਂ ਠੇਕਾ ਮੁਲਾਜਮਾਂ ਦੀਆਂ ਮੰਗਾਂ ਸੰਬੰਧੀ ਵਾਰ ਵਾਰ ਮੀਟਿੰਗਾਂ ਦੀਆਂ ਤਰੀਖਾਂ ਬਦਲਣ ਪਿੱਛੇ ਚੋਣ ਜਾਬਤੇ ਦਾ ਇੰਤਜਾਰ ਸੀ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪਹਿਲਾਂ ਤੋਂ ਹੀ ਤੈਅ ਕੀਤਾ ਹੋਇਆ ਸੀ ਕਿ ਭਾਵੇ ਚੋਣ ਜਾਬਤਾ ਕਿਊ ਲੱਗ ਜਾਵੇ, ਉਹ ਆਪਣੇ ਹੱਕਾਂ ਲਈ ਸੰਘਰਸ਼ ਨਿਰੰਤਰ ਜਾਰੀ ਰੱਖਣਗੇ। ਇਹੀਂ ਨਹੀਂ ਹਾਕਮਾਂ ਪਾਸੋਂ ਪਿੰਡਾਂ ਵਿਚ ਘੇਰ ਕੇ ਪਿਛਲੀਆਂ 2017 ਦੀਆਂ ਚੋਣਾਂ ਸਮੇਂ ਕੀਤੇ ਵਾਅਦਿਆਂ ਦਾ ਹਿਸਾਬ ਵੀ ਮੰਗਿਆ ਜਾਵੇਗਾ।ਉਨ੍ਹਾਂ ਦੋਸ਼ ਲਗਾਇਆ ਕਿ ਠੇਕਾ ਕਾਮੇ ਜਿਹੜੇ ਆਪਣੇ ਰੈਗੂਲਰ ਹੋਣ ਦੇ ਹੱਕ ਦੀ ਪ੍ਰਾਪਤੀ ਲਈ ਸੰਘਰਸ ਦੇ ਰਾਹ ’ਤੇ ਚੱਲ ਰਹੇ ਸਨ, ਉਨ੍ਹਾਂ ਨੂੰ ਹਰ ਕਿਸਮ ਦੇ ਜਬਰ ਅਤੇ ਧੋਖੇ ਦੇ ਜੋਰ ਸੰਘਰਸ਼ ਦੇ ਰਾਹ ਤੋਂ ਭਟਕਾਉਣ ਅਤੇ ਥਿਰਕਾਉਣ ’ਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਮੀਟਿੰਗਾਂ ਦਾ ਸਮਾ ਦੇ ਕੇ ਨਾ ਕਰਨਾ ਅਤੇ ਵਾਰ ਵਾਰ ਅੱਗੇ ਤਰੀਖਾਂ ਦੇਣ ਦੇ ਇਸ ਧੋਖੇ ਪਿੱਛੇ ਵੀ ਸਰਕਾਰ ਦਾ ਮਕਸਦ ਸਾਫ ਝਲਕਦਾ ਸੀ ਕਿ ਉਹ ਕਿਵੇਂ ਨਾ ਕਿਵੇਂ ਧੋਖਾ ਕਰਕੇ ਚੋਣ ਜਾਬਤੇ ਤੱਕ ਪੁੱਜਣ ਦੇ ਯਤਨਾਂ ’ਚ ਸੀ।

ਲਗਾਤਾਰ ਪੈ ਰਹੀ ਬਾਰਸ਼ ਕਾਰਨ ਮਾਲਵਾ ਪੱਟੀ ਨੂੰ ਕੰਬਣੀ ਛੇੜੀ

0

ਸੁਖਜਿੰਦਰ ਮਾਨ
ਬਠਿੰਡਾ, 8 ਜਨਵਰੀ: ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਸ਼ ਕਾਰਨ ਮਾਲਵਾ ਪੱਟੀ ’ਚ ਵੱਡੀ ਪੱਧਰ ’ਤੇ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਹਾਲਾਂਕਿ ਖੇਤੀ ਮਾਹਰਾਂ ਇਸ ਬਾਰਸ਼ ਨੂੰ ਕਣਕ ਦੀ ਫ਼ਸਲ ਲਈ ਲਾਹੇਵੰਦ ਮੰਨ ਰਹੇ ਹਨ ਪ੍ਰੰਤੂ ਇਸ ਠੰਢ ਕਾਰਨ ਬਜੁਰਗ ਤੇ ਬੱਚਿਆਂ ਨੂੰ ਰਜਾਈਆਂ ਅੰਦਰ ਵੜਣ ਲਈ ਮਜਬੂਰ ਕਰ ਦਿੱਤਾ ਹੈ। ਠੰਢ ਕਾਰਨ ਗਰਮ ਕੱਪੜਿਆਂ ਦੀ ਸੇਲ ਵਿਚ ਵਾਧਾ ਹੋਇਆ ਹੈ। ਮੌਸਮ ਵਿਭਾਗ ਦੇ ਮਾਹਰਾਂ ਮੁਤਾਬਕ ਬਾਰਸ਼ ਕਾਰਨ ਇੰਨਾਂ ਦਿਨਾਂ ’ਚ ਤਾਪਮਾਨ ਕਾਫ਼ੀ ਹੇਠਾਂ ਆਇਆ ਹੈ। ਆਉਣ ਵਾਲੇ ਦਿਨਾਂ ‘ਚ ਇਹ ਤਾਪਮਾਨ ਹੋਰ ਹੇਠਾਂ ਜਾ ਸਕਦਾ ਹੈ। ਦਸਣਾ ਬਣਦਾ ਹੈ ਕਿ ਮੌਸਮ ਵਿਭਾਗ ਦੇ ਮੁਤਾਬਕ ਮਾਲਵਾ ਪੱਟੀ ’ਚ 46.4 ਐੱਮਐੱਮ ਮੀਂਹ ਪਿਆ ਹੈ ਤੇ ਅੱਜ ਸਵੇਰ ਤੱਕ ਵੀ 20.4 ਐੱਮਐੱਮ ਬਾਰਸ਼ ਦਰਜ਼ ਕੀਤੀ ਗਈ ਹੈ। ਬਠਿੰਡਾ ਦੀ ਤਲਵੰਡੀ ਸਾਬੋ ਅਤੇ ਮਾਨਸਾ ਦੇ ਸਰਦੂਲਗੜ੍ਹ ਆਦਿ ਖੇਤਰਾਂ ਵਿਚ ਅੱਜ ਸਵੇਰੇ ਕਾਫ਼ੀ ਬਾਰਸ਼ ਦੇਖਣ ਨੂੰ ਮਿਲੀ। ਹਾਲਾਂਕਿ ਬਠਿੰਡਾ ਸ਼ਹਿਰ ਤੇ ਇਸਦੇ ਆਸਪਾਸ ਇਲਾਕਿਆਂ ’ਚ ਬੂੰਦਾ-ਬਾਂਦੀ ਤੋਂ ਵੀ ਬੱਚਤ ਰਹੀਂ। ਉਜ ਸ਼ਹਿਰ ਦੇ ਕਈ ਹਿੱਸਿਆਂ ਵਿਚ ਬਾਰਸ਼ ਕਈ ਪਾਣੀ ਖੜਾ ਰਿਹਾ। ਇਸੇ ਤਰ੍ਹਾਂ ਕਈ ਇਲਾਕਿਆਂ ਵਿਚ ਬਿਜਲੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ। ਮੌਸਮ ਵਿਭਾਗ ਵਲੋਂ ਜਾਰੀ ਰੀਪੋਰਟ ਮੁਤਾਬਕ ਬਠਿੰਡਾ ’ਚ ਘੱਟੋ-ਘੱਟ ਤਾਪਮਾਨ 11.8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 16.4 ਡਿਗਰੀ ਸੈਲਸੀਅਸ ਰਿਹਾ। ਮਾਹਰਾਂ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਆਉਣ ਵਾਲੇ ਕੁੱਝ ਦਿਨਾਂ ਤੱਕ ਮੀਂਹ ਪੈ ਸਕਦਾ ਹੈ। ਉਧਰ ਖੇਤੀਬਾੜੀ ਮਾਹਰਾਂ ਨੇ ਇਸ ਮੀਂਹ ਨੂੰ ਕਣਕ ਦੀ ਫ਼ਸਲ ਲਈ ਕਾਫ਼ੀ ਲਾਹੇਵੰਦ ਦਸਿਆ ਹੈ। ਡਾ ਜਸਵਿੰਦਰ ਸ਼ਰਮਾ ਨੇ ਦਸਿਆ ਕਿ ‘‘ ਇਸ ਮੌਸਮ ਵਿਚ ਬਾਰਸ਼ ਕਣਕ ਦੀ ਫ਼ਸਲ ਲਈ ਯੂਰੀਆ ਦਾ ਕੰਮ ਕਰ ਰਹੀ ਹੈ ਤੇ ਜਿੰਨ੍ਹਾਂ ਸਮਾਂ ਮੌਸਮ ਠੰਢਾ ਰਹੇਗਾ, ਕਣਕ ਦਾ ਝਾੜ ਉਨ੍ਹਾਂ ਹੀ ਵਧਣ ਦੀ ਸੰਭਾਵਨਾ ਹੁੰਦੀ ਹੈ।

ਉੱਘੇ ਨਾਟਕਾਰ ਕੀਰਤੀ ਿਪਾਲ ਨੇ ਜ਼ਿਲ੍ਹਾ ਭਾਸ਼ਾ ਅਫ਼ਸਰ ਵਜੋਂ ਅਹੁੱਦਾ ਸੰਭਾਲਿਆ

0

ਸੁਖਜਿੰਦਰ ਮਾਨ
ਬਠਿੰਡਾ, 8 ਜਨਵਰੀ: ਉੱਘੇ ਨਾਟਕਾਰ ਤੇ ਅਧਿਆਪਕ ਕੀਰਤੀ ਕਿਰਪਾਲ ਸਿੰਘ ਨੇ ਅੱਜ ਇੱਥੇ ਜ਼ਿਲ੍ਹਾ ਭਾਸ਼ਾ ਅਫ਼ਸਰ ਅਤੇ ਨਵਪ੍ਰੀਤ ਸਿੰਘ ਨੇ ਬਤੌਰ ਖੋਜ਼ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ ਨੇ ਕਿਹਾ ਕਿ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਮੰਤਰੀ ਪ੍ਰਗਟ ਸਿੰਘ, ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਸ਼੍ਰੀਮਤੀ ਕਰਮਜੀਤ ਕੌਰ ਦੀ ਅਗਵਾਈ ਹੇਠ ਪੰਜਾਬੀ ਭਾਸ਼ਾ ਦੇ ਪਸਾਰ ਤੇ ਵਿਕਾਸ ਲਈ ਨਵੇਂ ਟੀਚੇ ਮਿੱਥੇ ਹਨ ਜਿਨ੍ਹਾਂ ਚ ਬਣਦਾ ਯੋਗਦਾਨ ਪਾ ਕੇ ਪੰਜਾਬੀ ਮਾਂ ਬੋਲੀ ਦਾ ਮਾਣ-ਸਤਿਕਾਰ ਹੋਰ ਵਧਾਵਾਂਗੇ।

ਵਰਦੇਂ ਮੀਂਹ ’ਚ ਵੀ ਕਿਸਾਨਾਂ ਨੇ ਟੌਲ ਪਲਾਜ਼ਿਆਂ ’ਤੇ ਧਰਨੇ ਜਾਰੀ ਰੱਖੇ

0

ਸੁਖਜਿੰਦਰ ਮਾਨ
ਬਠਿੰਡਾ, 8 ਜਨਵਰੀ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਪੈਂਦੇ ਲਹਿਰਾ ਬੇਗਾ ਅਤੇ ਜੀਦਾ ਟੋਲ ਪਲਾਜ਼ਿਆਂ ’ਤੇ ਚੱਲ ਰਹੇ ਮੋਰਚਿਆਂ ਨੂੰ ਵਰ੍ਹਦੇ ਮੀਂਹ ਵਿੱਚ ਵੀ ਜਾਰੀ ਰੱਖਿਆ। ਟੌਲ ਪਲਾਜ਼ਾ ਕੰਪਨੀ ਵਲੋਂ ਪਹਿਲਾਂ ਤੈਅਸੁਦਾ ਰੇਟ ਨੂੰ ਦੁਗਣਾ ਕਰਨ ਦੇ ਵਿਰੋਧ ’ਚ 11 ਦਸੰਬਰ ਤੋਂ ਇਹ ਧਰਨੇ ਜਾਰੀ ਹਨ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਠੂ ਸਿੰਘ ਕੋਟੜਾ , ਬਸੰਤ ਸਿੰਘ ਕੋਠਾਗੁਰੂ, ਪਰਮਜੀਤ ਕੌਰ ਪਿੱਥੋ ਅਤੇ ਮਾਲਣ ਕੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀ ਸਾਰੀ ਖੇਤੀ ਉਪਜ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ 5 ਜੂਨ 2020 ਨੂੰ ਨਵੇਂ ਤਿੰਨ ਖੇਤੀ ਕਾਨੂੰਨ ਲਿਆਂਦੇ ਸਨ। ਜਿਸ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਵਿੱਚ ਕਾਰਪਰੇਟਾਂ ਦੇ ਕਾਰੋਬਾਰ ਬੰਦ ਕਰਨ ਦੇ ਸੱਦੇ ਤਹਿਤ 1 ਅਕਤੂਬਰ 2020 ਤੋਂ ਟੋਲ ਪਲਾਜ਼ਾ ਲਹਿਰਾ ਬੇਗਾ ਅਤੇ ਜੀਦਾ ਬੰਦ ਕੀਤੇ ਹੋਏ ਹਨ । 19 ਨਵੰਬਰ ਨੂੰ ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਸਮੇਤ ਬਾਕੀ ਮੰਗਾਂ ਬਾਰੇ 11ਦਸੰਬਰ ਨੂੰ ਸਾਰੀਆਂ ਮੰਗਾਂ ਦੀ ਸਹਿਮਤੀ ਤੋਂ ਬਾਅਦ ਪੁਰਾਣੇ ਰੇਟਾਂ ਤੇ ਟੋਲ ਫੀਸ ਲੈਣ ਦੇ ਐਲਾਨ ’ਤੇ ਟੋਲ ਪਲਾਜ਼ੇ ਛੱਡਣ ਦਾ ਫੈਸਲਾ ਕੀਤਾ ਗਿਆ ਸੀ ਪਰ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਵੱਲੋਂ ਨਵੇਂ ਵਧੇ ਹੋਏ ਰੇਟਾਂ ਤੇ ਟੋਲ ਪਲਾਜ਼ੇ ਚਲਾਉਣ ਦੀ ਕੋਸਸਿ ਕੀਤੀ। ਜਿਸਦੇ ਚੱਲਦੇ ਮਜਬੂਰਨ ਕਿਸਾਨਾਂ ਨੂੰ ਮੁੜ ਟੋਲ ਪਲਾਜ਼ਿਆਂ ’ਤੇ ਮੋਰਚੇ ਸ਼ੁਰੂ ਕਰਨੇ ਪਏ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਪੁਰਾਣੇ ਰੇਟ ’ਤੇ ਟੌਲ ਫੀਸ ਨਹੀਂ ਲਾਈ ਜਾਂਦੀ ਓਨਾ ਚਿਰ ਟੋਲ ਪਲਾਜ਼ੇ ਬੰਦ ਰਹਿਣਗੇ। ਅੱਜ ਦੇ ਇਕੱਠਾਂ ਨੂੰ ਜਸਪਾਲ ਸਿੰਘ ਕੋਠਾ ਗੁਰੂ,ਗੁਰਤੇਜ ਸਿੰਘ ਗੁਰੂਸਰ,ਸੁਖਦੇਵ ਸਿੰਘ ਜਵੰਦਾ , ਬੂਟਾ ਸਿੰਘ ਬੱਲੋ ਅਤੇ ਬਲਦੇਵ ਸਿੰਘ ਚਾਉਕੇ ਨੇ ਵੀ ਸੰਬੋਧਨ ਕੀਤਾ।

ਕਰੋਨਾ ਮਹਾਂਮਾਰੀ: ਏਮਜ਼ ਦੀ ਓਪੀਡੀ ਮੁੜ ਬੰਦ

0

ਟੈਲੀਮੈਡੀਸਨ ਰਾਹੀਂ ਮਰੀਜ਼ ਮਰੀਜ਼ ਕਰਵਾ ਸਕਣਗੇ ਚੈਕਅੱਪ
ਸੁਖਜਿੰਦਰ ਮਾਨ
ਬਠਿੰਡਾ, 8 ਜਨਵਰੀ: ਕਰੋਨਾ ਮਹਾਂਮਾਰੀ ਦੀ ਵਧਦੀ ਤੀਜ਼ੀ ਲਹਿਰ ਦੇ ਮੱਦੇਨਜ਼ਰ ਦੱਖਣੀ ਮਾਲਵਾ ’ਚ ਸਥਿਤ ਉੱਘੀ ਸਿਹਤ ਸੰਸਥਾ ‘‘ਏਮਜ਼’’ ਨੇ ਹੁਣ ਸੋਮਵਾਰ ਤੋਂ ਅਪਣੀ ਓ.ਪੀ.ਡੀ ਬੰਦ ਕਰ ਦਿੱਤੀ ਹੈ। ਐਲਾਨ ਤਹਿਤ ਓਪੀਡੀ ਹੁਣ ਸਿਰਫ ਲੋੜਵੰਦ ਮਰੀਜਾਂ ਲਈ ਹੀ ਕੰਮ ਕਰੇਗੀ। ਜਦੋਂਕਿ ਪੁਰਾਣੀ ਬਿਮਾਰੀ ਅਤੇ ਹਲਕੇ ਲੱਛਣਾਂ ਵਾਲੇ ਮਰੀਜਾਂ ਨੂੰ ਪਹਿਲਾਂ ਵਾਂਗ ਟੈਲੀਮੇਡੀਸਨ ਸੇਵਾਵਾਂ ਲੈਣ ਅਤੇ ਹਸਪਤਾਲ ਵਿੱਚ ਬੇਲੋੜੀ ਮੁਲਾਕਾਤਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ। ਏਮਜ਼ ਦੇ ਡੀਨ/ ਬੁਲਾਰੇ ਪ੍ਰੋ. ਸਤੀਸ ਗੁਪਤਾ ਨੇ ਇੱਥੇ ਜਾਰੀ ਬਿਆਨ ਵਿਚ ਦਸਿਆ ਕਿ ਬਠਿੰਡਾ ਅਤੇ ਇਸ ਦੇ ਆਲੇ-ਦੁਆਲੇ ਕੋਵਿਡ ਦੇ ਕੇਸਾਂ ਦੀ ਗਿਣਤੀ ਵਿੱਚ ਅਚਾਨਕ ਵਾਧਾ ਹੋਇਆ ਹੈ, ਜਿਸ ਕਾਰਨ ਓਪੀਡੀ ਸੇਵਾਵਾਂ ਦਾ ਲਾਭ ਲੈਣ ਲਈ ਏਮਜ ਬਠਿੰਡਾ ਵਿੱਚ ਆਉਣ ਵਾਲੇ ਮਰੀਜਾਂ ਦੀ ਗਿਣਤੀ ਨੂੰ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਟੈਲੀਮੈਡੀਸਨ ਲਈ ਨੰਬਰ ਜਾਰੀ ਕਰਦਿਆਂ ਮਰੀਜ਼ਾਂ ਨੂੰ ਘਰ ਬੈਠੇ ਇਹਨਾਂ ਸੇਵਾਵਾਂ ਦਾ ਲਾਭ ਉਠਾਉਣ ਲਈ ਕਿਹਾ ਹੈ। ਦਸਣਾ ਬਣਦਾ ਹੈ ਕਿ ਪਿਛਲੇ ਸਾਲ ਦੂਜੀ ਲਹਿਰ ਦੌਰਾਨ ਵੀ ਏਮਜ਼ ਦੀ ਓਪੀਡੀ ਸੇਵਾ ਬੰਦ ਕਰ ਦਿੱਤੀ ਗਈ ਸੀ।
ਦੂਰਸੰਚਾਰ ਸੇਵਾਵਾਂ ਲਈ ਸੰਪਰਕ ਨੰਬਰ ਇਸ ਪ੍ਰਕਾਰ ਹਨ:
0164-286-7250
0164-286-7253
0164-286-7254
0164-286-7256
ਬਾਕਸ
ਸੈਂਟਰਲ ਯੂਨੀਵਰਸਿਟੀ ਘੁੱਦਾ ਨੂੰ ਮਾਈਕਰੋ ਕੰਨਟੇਨਮੈਂਟ ਜੌਨ ਐਲਾਨਿਆ
ਬਠਿੰਡਾ: ਪਿਛਲੇ ਦਿਨੀਂ ਸੈਂਟਰਲ ਯੂਨੀਵਰਸਿਟੀ ਘੁੱਦਾ ਦੀਆਂ 13 ਵਿਦਿਆਰਥਣਾਂ ਦੇ ਕਰੋਨਾ ਪਾਜ਼ੀਟਿਵ ਪਾਏ ਜਾਣ ’ਤੇ ਅੱਜ ਇਸਨੂੰ ਮਾਈਕਰੋ ਕੰਨਟੇਨਮੈਂਟ ਜੌਨ ਘੋਸ਼ਿਤ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਨੋਟੀਫਾਈਡ ਮਾਈਕਰੋ ਕੰਟੇਨਮੈਂਟ ਜੋਨ ਵਿਚ ਸਿਹਤ ਵਿਭਾਗ ਰੋਜਾਨਾ ਘਰ-ਘਰ ਜਾ ਕੇ ਸਰਵੇ ਕਰਵਾਏਗਾ। ਪ੍ਰੋਟੋਕੋਲ ਦੇ ਅਨੁਸਾਰ ਲੱਛਣ ਵਾਲੇ ਸੱਕੀ ਕੇਸ ਵਾਲੇ ਉੱਚ ਜੋਖਮ ਦੀ ਜਾਂਚ ਕੀਤੀ ਜਾਏਗੀ। ਸਾਰੇ ਪੁਸਟੀ ਮਾਮਲਿਆਂ ਦਾ ਕਲੀਨਿਕਲ ਪ੍ਰਬੰਧਨ ਕੀਤਾ ਜਾਵੇ। ਜਾਰੀ ਹੁਕਮਾਂ ਅਨੁਸਾਰ ਹੱਥਾਂ ਤੇ ਸਾਹ ਦੀ ਸਫਾਈ, ਮੂੰਹ ਤੇ ਮਾਸਕ ਲਗਾਉਣਾ ਯਕੀਨੀ ਬਣਾਇਆ ਜਾਵੇ। ਮਾਈਕਰੋ ਕੰਟੇਨਮੈਂਟ ਦੀ ਮਿਆਦ ਘੱਟੋ-ਘੱਟ 10 ਦਿਨਾਂ ਲਈ ਹੋਵੇਗੀ, ਜੇਕਰ ਪੰਜ ਦਿਨਾਂ ਵਿੱਚ, ਖੇਤਰ ਤੋਂ ਇੱਕ ਤੋਂ ਵੱਧ ਨਵੇਂ ਕੇਸਾਂ ਦੀ ਰਿਪੋਰਟ ਨਹੀਂ ਕੀਤੀ ਜਾਂਦੀ ਤਾਂ ਮਾਈਕਰੋ ਕੰਟੇਨਮੈਂਟ ਏਰੀਆ ਦੇ ਕੇਸ ਮੌਜੂਦ ਹੋਣਗੇ, ਨਹੀਂ ਤਾਂ ਮਾਈਕਰੋ ਕੰਟੇਨਮੈਂਟ ਦੀ ਮਿਆਦ ਇਕ ਹਫਤੇ ਵਧਾਈ ਜਾਏਗੀ।

Our Visitor

1895504