Monday, May 11, 2026
Home Blog Page 265

Silver Oaks School ਦੇ ਵਿਦਿਆਰਥੀਆਂ ਨੇ IIT ਦਿੱਲੀ ’ਚ ਮੈਕਮਿਲਨ ਬਡਿੰਗ ਸਾਇੰਟਿਸਟ ਮੁਕਾਬਲੇ ’ਚ ਪਹਿਲਾ ਇਨਾਮ ਜਿੱਤਿਆ

0

Bathinda News: Silver Oaks School ਡੱਬਵਾਲੀ ਰੋਡ ਬਠਿੰਡਾ ਦੇ ਵਿਦਿਆਰਥੀਆਂ ਨੇ ਆਪਣੀ ਕਾਬਿਲੀਅਤ ਅਤੇ ਮੇਹਨਤ ਨਾਲ ਆਈਆਈਟੀ ਦਿੱਲੀ ’ਚ ਹੋਏ ਮੈਕਮਿਲਨ ਬਡਿੰਗ ਸਾਇੰਟਿਸਟ ਮੁਕਾਬਲੇ ’ਚ ਪਹਿਲਾ ਇਨਾਮ ਜਿੱਤ ਕੇ ਨਾਰਥ ਜੋਨ ਵਿਚ ਸਿਰਮੌਰ ਦਰਜਾ ਹਾਸਲ ਕੀਤਾ ਹੈ।ਉਹਨਾਂ ਦੀ ਪ੍ਰੋਜੈਕਟ “Inkergy” ਨੇ ਆਪਣੀ ਨਵੀਂ ਸੋਚ ਅਤੇ ਰਚਨਾਤਮਕਤਾ ਨਾਲ 400 ਸਕੂਲਾਂ (ਨਾਰਥ ਜੋਨ) ਅਤੇ 180 ਸਕੂਲਾਂ (ਪੰਜਾਬ) ਵਿਚੋਂ ਚੁਣੇ ਗਏ 8 ਫਾਈਨਲਿਸਟਾਂ ਵਿਚ ਆਪਣੀ ਖਾਸ ਪਛਾਣ ਬਣਾਈ ਤੇ ਅੰਤ ਵਿਚ ਪਹਿਲਾ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ ਇਸ ਜ਼ਿਲ੍ਹੇ ‘ਚ Vigilance ਨੂੰ ਮਿਲਿਆ ਨਵਾਂ ਐਸਐਸਪੀ, ਦੋ ਅਧਿਕਾਰੀਆਂ ਦੀ ਹੋਈ ਪੋਸਟਿੰਗ

ਸਕੂਲ ਪਰਿਵਾਰ ਵੱਲੋਂ ਕੁ. ਸਰਗੁਨ ਜੌਰਾ, ਕੁ. ਭਾਵਿਕਾ ਸਿੰਗਲਾ ਅਤੇ ਮਾਸਟਰ ਹਰਸ਼ਿਲ ਕੁਮਾਰ ਨੂੰ ਦਿਲੋਂ ਵਧਾਈ, ਨਾਲ ਹੀ ਉਹਨਾਂ ਦੇ ਸਮਰਪਿਤ ਮਾਰਗਦਰਸ਼ਕਾਂ ਨੂੰ ਧੰਨਵਾਦ ਜਿਨ੍ਹਾਂ ਨੇ ਇਹਨਾਂ ਦੀ ਰਹਿਨੁਮਾਈ ਕੀਤੀ।ਪ੍ਰਿੰਸੀਪਲ ਸ੍ਰੀਮਤੀ ਰਵਿੰਦਰ ਸਰਾ ਅਤੇ ਡਾਇਰੈਕਟਰ ਸ੍ਰੀਮਤੀ ਬਰਨਿੰਦਰ ਪੌਲ ਸੇਖੋਂ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਫਰਵਰੀ ਵਿਚ ਹੋਣ ਵਾਲੇ ਨੈਸ਼ਨਲ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਿਲਵਰ ਓਕਸ ਸਕੂਲ ਹਮੇਸ਼ਾਂ ਨਵੇਂ ਵਿਚਾਰਾਂ, ਰਚਨਾਤਮਕਤਾ ਅਤੇ ਉਤਕ੍ਰਿਸ਼ਟਤਾ ਨੂੰ ਉਤਸ਼ਾਹਿਤ ਕਰਦਾ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਇਸ ਜ਼ਿਲ੍ਹੇ ‘ਚ Vigilance ਨੂੰ ਮਿਲਿਆ ਨਵਾਂ ਐਸਐਸਪੀ, ਦੋ ਅਧਿਕਾਰੀਆਂ ਦੀ ਹੋਈ ਪੋਸਟਿੰਗ

0

Chandigarh News:ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਆਈਪੀਐਸ ਤੇ ਪੀਪੀਐਸ ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਵਿਚ ਵਿਜੀਲੈਂਸ ਵਿਚ ਭੇਜੇ ਗਏ ਦੋ ਪੀਪੀਐਸ ਅਧਿਕਾਰੀਆਂ ਨੂੰ ਹੁਣ ਨਵੀਂ ਪੋਸਟਿੰਗ ਮਿਲ ਗਈ ਹੈ। ਪੀਪੀਐਸ ਅਧਿਕਾਰੀ ਜਗਤਪ੍ਰੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਦਫ਼ਤਰ ਵਿੱਚ ਜੁਆਇੰਟ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ Punjab Cabinet ਦੀ ਅਹਿਮ ਮੀਟਿੰਗ ਅੱਜ; ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦਣ ਦਾ ਲਿਆ ਜਾ ਸਕਦਾ ਫੈਸਲਾ

ਜਦਕਿ ਪੀਪੀਐਸ ਅਧਿਕਾਰੀ ਵਰਿੰਦਰ ਸਿੰਘ ਬਰਾੜ ਨੂੰ ਏਆਈਜੀ EOW-2 ਦੇ ਨਾਲ-ਨਾਲ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਸੀਨੀਅਰ ਪੁਲਿਸ ਕਪਤਾਨ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਸ਼੍ਰੀ ਬਰਾੜ ਇਸਤੋਂ ਪਹਿਲਾਂ ਵੀ ਲੰਮਾ ਸਮਾਂ ਵਿਜੀਲੈਂਸ ਦੇ ਵਿਚ ਬਤੌਰ ਐਸਐਸਪੀ ਕੰਮ ਕਰ ਚੁੱਕੇ ਹਨ। ਉਹ ਇਸਤੋ ਪਹਿਲਾਂ ਫ਼ਾਜਲਿਕਾ ਦੇ ਐਸਐਸਪੀ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Cabinet ਦੀ ਅਹਿਮ ਮੀਟਿੰਗ ਅੱਜ; ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦਣ ਦਾ ਲਿਆ ਜਾ ਸਕਦਾ ਫੈਸਲਾ

0

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ(Punjab Cabinet) ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਦੁਪਿਹਰ 3 ਵਜੇਂ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਣ ਜਾ ਰਹੀ ਇਸ ਮੀਟਿੰਗ ਵਿਚ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦਾ ਵੱਡਾ Action; ਡਿਊਟੀ ‘ਚ ਕੁਤਾਹੀ ਵਰਤਣ ਦੇ ਦੋਸ਼ਾਂ ਹੇਠ SHO ਮੁਅੱਤਲ

ਚਰਚਾ ਮੁਤਾਬਕ ਮਨਰੇਗਾ ਸਕੀਮ ਦਾ ਨਾਮ ਅਤੇ ਇਸ ਵਿਚ ਰਾਜ਼ਾਂ ਦੀ ਹਿੱਸੇਦਾਰ ਵਧਾਉਣ ਸਬੰਧੀ ਕੇਂਦਰ ਵੱਲੋਂ ਪਾਸ ਕਰਵਾਏ ਬਿੱਲ ਉਪਰ ਚਰਚਾ ਲਈ ਪੰਜਾਬ ਸਰਕਾਰ ਦੁਆਰਾ ਵਿਸੇਸ ਵਿਧਾਨ ਸਭਾ ਸੈਸ਼ਨ ਦਾ ਫੈਸਲਾ ਵੀ ਲਿਆ ਜਾ ਸਕਦਾ। ਇਸ ਸਬੰਧ ਵਿਚ ਬੀਤੇ ਕੱਲ ਹੀ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਜਾ ਚੁੱਕਿਆ। ਇਸਦੇ ਇਲਾਵਾ ਮੀਟਿੰਗ ਵਿਚ ਹੋਰ ਮਹੱਤਵਪੂਰਨ ਫੈਸਲੇ ਵੀ ਲਏ ਜਾਣ ਦੀ ਪੂਰੀ-ਪੂਰੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਸਰਕਾਰ ‘ਤੇ ਜਨਤਾ ਦਾ ਨਾਨ-ਸਟਾਪ ਭਰੋਸਾ-ਮੁੱਖ ਮੰਤਰੀ

0

11 ਸਾਲਾਂ ਵਿੱਚ ਲਗਾਤਾਰ ਮਜਬੂਤ ਹੋਇਆ ਸੜਕ ਨੇਟਵਰਕ, ਵਿਪੱਖ ਨੂੰ ਹੋ ਰਹੀ ਦਿੱਕਤ-ਨਾਇਬ ਸਿੰਘ ਸੈਣੀ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਕੰਮ ਕਰਨ ਵਾਲੀ ਸਰਕਾਰ ਹੈ ਜਿਸ ‘ਤੇ ਲੋਕ ਭਰੋਸਾ ਕਰਦੇ ਹਨ ਅਤੇ ਨਾਨ-ਸਟਾਪ ਭਰੋਸਾ ਕਰ ਰਹੇ ਹਨ। ਪਿਛਲੇ 11 ਸਾਲਾਂ ਵਿੱਚ ਸੜਕ ਨੇਟਵਰਕ ਨੂੰ ਜੋ ਮਜਬੂਤੀ ਮਿਲੀ ਹੈ, ਉਸ ਨਾਲ ਕਿਤੇ ਨਾ ਕਿਤੇ ਵਿਪੱਖ ਨੂੰ ਦਿੱਕਤ ਹੋ ਰਹੀ ਹੈ।ਮੁੱਖ ਮੰਤਰੀ ਸ਼ੁਕੱਰਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਸ਼ਰਦ ਰੁੱਤ ਸ਼ੈਸ਼ਨ ਦੇ ਦੂਜੇ ਦਿਨ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਸ੍ਰੀਮਤੀ ਗੀਤਾ ਭੁੱਕਲ ਵੱਲੋਂ ਪੁੱਛੇ ਗਏ ਇੱਕ ਸੁਆਲ ਦਾ ਉਤਰ ਦੇ ਰਹੇ ਸਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦਾ ਵੱਡਾ Action; ਡਿਊਟੀ ‘ਚ ਕੁਤਾਹੀ ਵਰਤਣ ਦੇ ਦੋਸ਼ਾਂ ਹੇਠ SHO ਮੁਅੱਤਲ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਪੱਖ ਦੇ ਮੈਂਬਰਾਂ ਵੱਲੋਂ ਹਰ ਵਾਰ ਪੋਸਟਰ ਲੈ ਕੇ ਆਉਣਾ, ਅਖਬਾਰ ਵਿਖਾਉਣਾ, ਇਸ ਨਾਲ ਸਾਨੂੰ ਕੋਈ ਦਿੱਕਤ ਨਹੀਂ ਹੈ। ਰਾਜ ਸਰਕਾਰ ਕੰਮ ਕਰਨ ਵਾਲੀ ਸਰਕਾਰ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਦੀ ਸਰਕਾਰਾਂ ਨੇ ਸੜਕਾਂ ਦੇ ਮਜਬੂਤੀਕਰਨ ਬਾਰੇ ਸੋਚਿਆ ਨਹੀਂ, ਜਦੋਂ ਕਿ ਪਿਛਲੇ 11 ਸਾਲਾਂ ਵਿੱਚ ਸੜਕ ਨੇਟਵਰਕ ਨੂੰ ਜੋ ਮਜਬੂਤੀ ਮਿਲੀ ਹੈ, ਇਸੇ ਨਾਲ ਹੀ ਇਨ੍ਹਾਂ ਨੂੰ ਦਿੱਕਤ ਆ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਝੱਜਰ-ਛੁਛਕਵਾਸ ਤੱਕ ਗ੍ਰੀਨ ਫੀਲਡ ਐਕਸਪ੍ਰੇਸ-ਵੇ ਨਿਕਲ ਰਿਹਾ ਹੈ, ਪਰ ਵਿਪੱਖ ਦੇ ਮੈਂਬਰਾਂ ਨੇ ਸਰਕਾਰ ਦਾ ਧੰਨਵਾਦ ਤੱਕ ਨਹੀਂ ਕੀਤਾ। ਘੱਟ ਤੋਂ ਘੱਟ ਇਨ੍ਹਾਂ ਨੂੰ ਸੜਕਾਂ ਦੇ ਸੁਧਾਰੀਕ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

0

👉ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਵੱਲੋਂ ‘ਹੁਨਰ ਸਿੱਖਿਆ ਸਕੂਲ’ ਹੈਂਡਬੁੱਕ ਲਾਂਚ; ਅਧਿਆਪਕਾਂ ਅਤੇ ਤਕਨੀਕੀ ਭਾਈਵਾਲਾਂ ਦਾ ਕੀਤਾ ਸਨਮਾਨ
Punjab News:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ ‘ਹੁਨਰ ਸਿੱਖਿਆ ਸਕੂਲ’ ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿੱਚ ਸ਼ੁਰੂ ਕੀਤੇ ਗਏ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ, ਜਿਸਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀਆਂ ਲੋੜਾਂ ਅਨੁਸਾਰ ਅਤਿ-ਆਧੁਨਿਕ ਹੁਨਰਾਂ ਨਾਲ ਲੈੱਸ ਕਰਨਾ ਹੈ, ਵਾਸਤੇ ਉਦਯੋਗ-ਕੇਂਦ੍ਰਿਤ ਪਾਠਕ੍ਰਮ ਤਿਆਰ ਕਰਨ ਵਿੱਚ ਸਹਿਯੋਗ ਦੇਣ ਵਾਲੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਤਕਨੀਕੀ ਭਾਈਵਾਲਾਂ ਦਾ ਸਨਮਾਨ ਵੀ ਕੀਤਾ ਗਿਆ।ਇੱਥੇ ਐਮ.ਸੀ. ਭਵਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਤੋਂ ਉਦਯੋਗ ਦੀਆਂ ਲੋੜਾਂ ਨੂੰ ਅੱਖੋਂ ਪਰੋਖੇ ਕਰਕੇ ਚੱਲੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 2.8 ਲੱਖ ਵਿਦਿਆਰਥੀਆਂ ਨੂੰ ਲੈ ਕੇ ਸਾਡੇ ਵੱਲੋਂ ਕੀਤੇ ਗਏ ਸਰਵੇਖਣ ਅਤੇ ਰਾਸ਼ਟਰੀ ਅੰਕੜਿਆਂ ਨੇ ਇੱਕ ਕੌੜੀ ਹਕੀਕਤ ਪੇਸ਼ ਕੀਤੀ ਹੈ ਕਿ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ 45 ਫੀਸਦ ਤੋਂ ਵੱਧ ਵਿਦਿਆਰਥੀ ਨੌਕਰੀ ਲਈ ਤਿਆਰ ਨਹੀਂ ਹੁੰਦੇ, ਜਿਸ ਦਾ ਕਾਰਨ ਸਹੀ ਹੁਨਰ ਸਿਖਲਾਈ ਨਾ ਮਿਲਣਾ ਅਤੇ ਕਮਜ਼ੋਰ ਸਮਾਜਿਕ-ਆਰਥਿਕ ਪਿਛੋਕੜ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਇਸ ਲਈ ਪੰਜਾਬ ਸਰਕਾਰ ਵੱਲੋਂ ਦੇਸ਼ ਭਰ ਵਿੱਚ ਹੁਨਰ ਦੇ ਇਸ ਪਾੜੇ ਨੂੰ ਪੂਰਨ ਲਈ ਇਹ ਪਹਿਲ ਸ਼ੁਰੂ ਕੀਤੀ ਗਈ ਹੈ।ਇਸ ਦੌਰਾਨ ਸ. ਬੈਂਸ ਅਤੇ ਸ੍ਰੀ ਸਿਸੋਦੀਆ ਨੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਕਰਕੇ ਵੱਕਾਰੀ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਬਾਰੇ ਫੀਡਬੈਕ ਵੀ ਲਿਆ।ਸਿੱਖਿਆ ਮੰਤਰੀ ਨੇ ਦੱਸਿਆ ਕਿ ‘ਹੁਨਰ ਸਿੱਖਿਆ ਸਕੂਲ’ ਪਹਿਲਕਦਮੀ ਸੀਨੀਅਰ ਸੈਕੰਡਰੀ ਪਾਠਕ੍ਰਮ ਵਿੱਚ ਤਿੰਨ-ਵਿਸ਼ਿਆਂ ‘ਤੇ ਅਧਾਰਤ ਮਾਡਲ ਦੇ ਨਾਲ ਕਿੱਤਾਮੁਖੀ ਸਿਖਲਾਈ ਵਿੱਚ ਕ੍ਰਾਂਤੀ ਲਿਆਏਗੀ। ਇਸਨੂੰ ਰਵਾਇਤੀ ਕਿੱਤਾਮੁਖੀ ਸਿਖਲਾਈ ਤੋਂ ਬਿਲਕੁਲ ਵੱਖਰਾ ਤਿਆਰ ਕੀਤਾ ਗਿਆ ਹੈ। ਇਸ ਸਿਖਲਾਈ ਪ੍ਰੋਗਰਾਮ ਤਹਿਤ ਵਿਦਿਆਰਥੀ ਆਲਮੀ ਅਤੇ ਸਨਅਤੀ ਆਗੂਆਂ ਦੁਆਰਾ ਤਿਆਰ ਅਤੇ ਪ੍ਰਮਾਣਿਤ ਪਾਠਕ੍ਰਮ ਨਾਲ ਚਾਰ ਉੱਚ-ਮੰਗ ਵਾਲੇ ਖੇਤਰਾਂ ਵਿੱਚੋਂ ਕਿਸੇ ਇੱਕ ਵਿੱਚ ਮੁਹਾਰਤ ਹਾਸਲ ਕਰ ਸਕਦੇ ਹਨ, ਜਿਨ੍ਹਾਂ ਵਿੱਚ ਮੈਕਸ ਹੈਲਥਕੇਅਰ ਇੰਸਟੀਚਿਊਟ ਦੁਆਰਾ ਤਿਆਰ ਕੀਤੇ ਹੈਲਥਕੇਅਰ ਸਾਇੰਸਿਜ਼ ਐਂਡ ਸਰਵਿਸਿਜ਼, ਆਈਆਈਟੀ ਦਿੱਲੀ ਦੁਆਰਾ ਵਿਕਸਤ ਡਿਜੀਟਲ ਡਿਜ਼ਾਈਨ ਐਂਡ ਡਿਵੈਲਪਮੈਂਟ, ਓਰੇਨ ਇੰਟਰਨੈਸ਼ਨਲ ਦੁਆਰਾ ਡਿਜ਼ਾਈਨਡ ਬਿਊਟੀ ਐਂਡ ਵੈਲਨੈੱਸ ਅਤੇ ਲੇਬਰਨੈੱਟ ਸਰਵਿਸਿਜ਼ ਇੰਡੀਆ ਲਿਮਟਿਡ ਦੁਆਰਾ ਤਿਆਰ ਬੈਂਕਿੰਗ, ਫਾਇਨੈਂਸ਼ੀਅਲ ਸਰਵਿਸਿਜ਼ ਐਂਡ ਇੰਸ਼ੋਰੈਂਸ (ਬੀ.ਐਫ.ਐਸ.ਆਈ) ਸ਼ਾਮਲ ਹਨ।ਸਿੱਖਿਆ ਮੰਤਰੀ ਨੇ ਦੱਸਿਆ ਕਿ ਐਜੂਕੇਸ਼ਨ ਐਲਾਇੰਸ ਐਂਡ ਮਾਈਕਲ ਐਂਡ ਸੁਜ਼ਨ ਡੈੱਲ ਫਾਊਂਡੇਸ਼ਨ ਦੀ ਤਕਨੀਕੀ ਭਾਈਵਾਲ ਵਜੋਂ ਇਸ ਪਹਿਲ ਨੂੰ ਬੁਨਿਆਦੀ ਸਹਾਇਤਾ ਨਾਲ ਹੋਰ ਮਜ਼ਬੂਤੀ ਮਿਲੀ ਹੈ।

ਇਹ ਵੀ ਪੜ੍ਹੋ  CM Bhagwant Mann ਨੇ Punjab ‘ਚ ਮਿੰਨੀ ਬੱਸਾਂ ਦੇ ਪਰਮਿਟ ਵੰਡੇ, ਕਿਹਾ ਵਧਣਗੇ ਰੋਜ਼ਗਾਰ ਦੇ ਮੌਕੇ

ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪੇਸ਼ੇਵਰ ਹੁਨਰ ਵਿਸ਼ਿਆਂ ਨੂੰ ਲਾਜ਼ਮੀ ਬਣਾ ਕੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਂਦਾ ਹੈ। ਕੰਮ ਵਾਲੀ ਥਾਂ ਦੀ ਲੋੜ ਅਨੁਸਾਰ ਕੈਂਬਰਿਜ ਯੂਨੀਵਰਸਿਟੀ ਪ੍ਰੈਸ ਐਂਡ ਅਸੈਸਮੈਂਟ ਨੇ ‘ਫੰਕਸ਼ਨਲ ਇੰਗਲਿਸ਼ ਐਂਡ ਕਮਿਊਨੀਕੇਸ਼ਨ’ ਇੱਕ ਵਿਸ਼ੇਸ਼ ਪਾਠਕ੍ਰਮ ਤਿਆਰ ਕੀਤਾ ਹੈ। ਇਸ ਤੋਂ ਇਲਾਵਾ ਕਰੀਅਰ ਫਾਊਂਡੇਸ਼ਨ ਅਤੇ ਡਿਜ਼ੀਟਲ ਸਾਖਰਤਾ ਕੋਰਸ ਵਿਦਿਆਰਥੀਆਂ ਨੂੰ ਵਿੱਤੀ, ਕਾਨੂੰਨੀ ਅਤੇ ਤਕਨੀਕੀ ਸੂਝਬੂਝ ਨਾਲ ਲੈੱਸ ਕਰਨਗੇ।ਸ. ਬੈਂਸ ਨੇ ਕਿਹਾ ਕਿ ਦੇਸ਼ ਭਰ ਵਿੱਚ ਸਕੂਲ ਸਿੱਖਿਆ ਵਿੱਚ ਮੋਹਰੀ ਪੰਜਾਬ ਵੱਲੋਂ ਕਲਾਸਰੂਮਾਂ ਵਿੱਚ ਉਦਯੋਗ ਦੀਆਂ ਲੋੜਾਂ ਮੁਤਾਬਕ ਪਾਠਕ੍ਰਮ ਨੂੰ ਸ਼ਾਮਲ ਕਰਕੇ ਆਪਣੇ ਸਿੱਖਿਆ ਮਾਡਲ ਵਿੱਚ ਕ੍ਰਾਂਤੀ ਲਿਆਂਦੀ ਜਾ ਰਹੀ ਹੈ। ‘ਹੁਨਰ ਸਿੱਖਿਆ ਸਕੂਲ’ ਪ੍ਰੋਗਰਾਮ ਵਿਦਿਆਰਥੀਆਂ ਨੂੰ ਏ.ਆਈ., ਡਿਜ਼ੀਟਲ ਡਿਜ਼ਾਈਨ ਅਤੇ ਭਵਿੱਖ-ਕੇਂਦ੍ਰਿਤ ਕਾਰਜਖੇਤਰਾਂ ਵਿੱਚ ਹੁਨਰਾਂ ਨਾਲ ਲੈਸ ਕਰੇਗਾ, ਜਿਸ ਨਾਲ ਉਹ ਪਹਿਲੇ ਦਿਨ ਤੋਂ ਹੀ ਨੌਕਰੀ ਲਈ ਤਿਆਰ ਹੋਣਗੇ। ਪੰਜਾਬ ਸਰਕਾਰ ਬਿਹਤਰ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚਾ, ਕਿੱਤਾਮੁਖੀ ਪ੍ਰਯੋਗਸ਼ਾਲਾਵਾਂ ਅਤੇ ਇੰਟਰਨਸ਼ਿਪ ਦੇ ਮੌਕੇ ਪ੍ਰਦਾਨ ਕਰ ਰਹੀ ਹੈ।ਇਸ ਦੌਰਾਨ ਹਾਜ਼ਰ ਅਧਿਆਪਕਾਂ ਤੇ ਭਾਈਵਾਲ਼ਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮਨੀਸ਼ ਸਿਸੋਦੀਆ ਨੇ ਰੱਟੇ ਮਾਰਨ ਤੋਂ ਹਟ ਕੇ ਵਿਹਾਰਕ ਹੁਨਰਾਂ ਵੱਲ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦਾ ਵੱਡਾ Action; ਡਿਊਟੀ ‘ਚ ਕੁਤਾਹੀ ਵਰਤਣ ਦੇ ਦੋਸ਼ਾਂ ਹੇਠ SHO ਮੁਅੱਤਲ

ਉਨ੍ਹਾਂ ਕਿਹਾ ਕਿ ਵਿਹਾਰਕ ਗਿਆਨ ਅਤੇ ਹੁਨਰ ਵਿਕਾਸ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਦਸਵੀਂ ਜਮਾਤ ਤੋਂ ਬਾਅਦ ਆਈ.ਟੀ. ਅਤੇ ਹੋਰ ਖੇਤਰਾਂ ਵਿੱਚ ਮੌਕਿਆਂ ਦੀ ਪੜਚੋਲ ਕਰਨ ਦੇ ਯੋਗ ਬਣਾਉਣਾ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ‘ਹੁਨਰ ਸਿੱਖਿਆ ਸਕੂਲ’ ਰਾਹੀਂ ਇੱਕ ਅਜਿਹਾ ਮਾਹੌਲ ਸਿਰਜ ਰਹੀ ਹੈ ਜੋ ਸਕੂਲ ਪੱਧਰ ‘ਤੇ ਹੁਨਰ ਨੂੰ ਤਰਾਸ਼ ਕੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਏਗੀ।ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਮਿਸ਼ਨ ਡਾਇਰੈਕਟਰ ਪੀਐਸਡੀਐਮ ਅੰਮ੍ਰਿਤ ਸਿੰਘ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਵਧੀਕ ਸਕੱਤਰ ਸਕੂਲ ਸਿੱਖਿਆ ਕਲਪਨਾ ਕੇ., ਡਾਇਰੈਕਟਰ ਸੈਕੰਡਰੀ ਸਿੱਖਿਆ ਗੁਰਿੰਦਰ ਸਿੰਘ ਸੋਢੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

0
👉ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਕੀਤੀ ਮੁਲਾਕਾਤ
Satauj (Sangrur)News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।ਪਿੰਡ ਦੇ ਦੌਰੇ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ’ਤੇ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਕੋਈ ਭਾਸ਼ਣ ਦੇਣ ਨਹੀਂ ਆਏ ਸਗੋਂ ਲੋਕਾਂ ਦੇ ਦੁੱਖ-ਸੁਖ ਵਿੱਚ ਸ਼ਰੀਕ ਹੋਣ ਲਈ ਪਹੁੰਚੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਜੱਦੀ ਪਿੰਡ ਵਿੱਚ ਬਿਤਾਏ ਪਲ ਉਨ੍ਹਾਂ ਨੂੰ ਬਹੁਤ ਖੁਸ਼ੀ ਦਿੰਦੇ ਹਨ ਅਤੇ ਉਹ ਹਮੇਸ਼ਾ ਇਸ ਗੱਲ ਦੇ ਰਿਣੀ ਰਹਿਣਗੇ ਕਿ ਪਿੰਡ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ।
ਸਾਰੇ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਉਠ ਕੇ ਵਿਕਾਸ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਕੇ ਵਿੱਚ ਬਰਕਤ ਹੁੰਦੀ ਹੈ ਅਤੇ ਪਿੰਡਾਂ ਨੂੰ ਤਰੱਕੀ ਤੇ ਵਿਕਾਸ ਲਈ ਹਮੇਸ਼ਾ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੀਡਰ ਆਪਣੇ ਨਿੱਜੀ ਮੁਫਾਦ ਲਈ ਪਿੰਡਾਂ ਵਿੱਚ ਫੁੱਟ ਪਾ ਜਾਂਦੇ ਹਨ ਅਤੇ ਧੜੇਬੰਦੀ ਪੈਦਾ ਹੋਣ ਨਾਲ ਪਿੰਡਾਂ ਦਾ ਵਿਕਾਸ ਰੁਕ ਜਾਂਦਾ ਹੈ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ 20 ਦਸੰਬਰ ਨੂੰ ਸੂਬੇ ਦੇ ਸਾਰੇ 19000 ਸਕੂਲਾਂ ਵਿੱਚ ਹੋ ਰਹੀ ਅਧਿਆਪਕ-ਮਾਪੇ ਮਿਲਣੀ (ਪੀ.ਟੀ.ਐਮ.) ਵਿੱਚ ਮਾਪਿਆਂ ਨੂੰ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਪੀ.ਟੀ.ਐਮ. ਨੂੰ ਸ਼ੁਰੂ ਕੀਤਾ ਸੀ ਅਤੇ ਮਾਪਿਆਂ ਨੇ ਇਸ ਨੂੰ  ਵੱਡਾ ਹੁੰਗਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲੇ ਦੇ ਹਾਣ ਦਾ ਬਣਾਉਣ ਵਿੱਚ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਅਧਿਆਪਕਾਂ ਪਾਸੋਂ ਆਪਣੇ ਬੱਚੇ ਦੀ ਰੁਚੀ ਬਾਰੇ ਵੀ ਕਾਫੀ ਕੁਝ ਪਤਾ ਲਗਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਿੰਗਾਪੁਰ, ਫਿਨਲੈਂਡ ਤੋਂ ਵਿਸ਼ਵ ਪੱਧਰ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ  ਆਈ.ਆਈ.ਐਮ. ਅਹਿਮਦਾਬਾਦ ਵਿਖੇ ਅਧਿਆਪਕਾਂ ਨੂੰ ਐਡਵਾਂਸਡ ਕੋਚਿੰਗ ਦਿੱਤੀ ਜਾ ਰਹੀ ਹੈ।
ਨੌਜਵਾਨਾਂ ਨੂੰ ਰੋਜ਼ਗਾਰ ਦੇਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਹਰੇਕ ਕਾਬਲ ਤੇ ਯੋਗ ਨੌਜਵਾਨ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਰਚ, 2022 ਤੋਂ ਹੁਣ ਤੱਕ 58000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਕਈ ਇਹੋ ਜਿਹੇ ਵੀ ਪਰਿਵਾਰ ਹਨ, ਜਿੱਥੇ ਦੋ ਜਾਂ ਤਿੰਨ ਨੌਕਰੀਆਂ ਮਿਲੀਆਂ ਹਨ।ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਨਰੇਗਾ ਸਕੀਮ ਵਿੱਚ ਕੀਤੇ ਨਵੇਂ ਬਦਲਾਅ ਨੂੰ ਗਰੀਬਾਂ ਅਤੇ ਸੂਬਿਆਂ ਨੂੰ ਬਰਬਾਦ ਕਰਨ ਵਾਲਾ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਕੀਮ ਤਹਿਤ ਫੰਡ ਦੇਣ ਦਾ ਅਨੁਪਾਤ ਦਾ 40 ਫੀਸਦੀ ਸੂਬਿਆਂ ਦੇ ਸਿਰ ਪਾ ਦਿੱਤਾ ਜਦਕਿ ਕੇਂਦਰ ਸੂਬਿਆਂ ਨੂੰ ਪਹਿਲਾਂ ਹੀ ਫੰਡ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਨਵੇਂ ਬਦਲਾਅ ਨਾਲ ਨਰੇਗਾ ਕਾਮੇ ਸਕੂਲ, ਮੰਡੀ, ਖਾਲੇ ਨਹੀਂ ਬਣਾ ਸਕਦੇ ਜੋ ਪਿੰਡਾਂ ਨਾਲ ਸਰਾਸਰ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਜਿਹੇ ਹੱਥਕੰਡੇ ਅਪਣਾ ਕੇ ਅਸਲ ਵਿੱਚ ਇਸ ਸਕੀਮ ਨੂੰ ਬੰਦ ਕਰਨਾ ਚਾਹੁੰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹਿਟ ਐਂਡ ਰਨ ਮੁਆਵਜ਼ਾ ਮਾਮਲਿਆਂ ਦੇ ਸਮਾਂ-ਬੱਧ ਨਿਪਟਾਰੇ ‘ਤੇ ਜ਼ੋਰ

0

👉ਜ਼ਿਲ੍ਹਾ ਕਮੇਟੀਆਂ ਨੂੰ ਮਾਰਚ 2026 ਤੱਕ ਬਕਾਇਆ ਮਾਮਲੇ ਨਿਪਟਾਉਣ ਦੇ ਨਿਰਦੇਸ਼
SAS Nagar News:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸਾਰੇ ਜ਼ਿਲ੍ਹਿਆਂ ਨੂੰ ਹਦਾਇਤ ਦਿੱਤੀ ਹੈ ਕਿ ਅਣ-ਪਛਾਤੇ ਵਾਹਨਾਂ ਨਾਲ ਸਬੰਧਿਤ ਹਿਟ ਐਂਡ ਰਨ ਸੜਕ ਹਾਦਸਿਆਂ ਦੇ 2022 ਅਤੇ 2023 ਦੇ ਬਕਾਇਆ ਮੁਆਵਜ਼ਾ ਮਾਮਲਿਆਂ ਦਾ ਨਿਪਟਾਰਾ ਤੁਰੰਤ ਕਰਦੇ ਹੋਏ ਮਾਰਚ 2026 ਤੱਕ ਮੁਆਵਜ਼ੇ ਦੀ ਰਕਮ ਜਾਰੀ ਕੀਤੀ ਜਾਵੇ।ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਮੋਹਾਲੀ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਬੀ.ਐਸ. ਨਗਰ ਲਈ ਕਰਵਾਏ ਗਏ ਓਰੀਏਂਟੇਸ਼ਨ-ਕਮ-ਟ੍ਰੇਨਿੰਗ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਬ ਡਿਵਿਜ਼ਨਲ ਮੈਜਿਸਟਰੇਟ (ਐਸ.ਡੀ.ਐਮ.) ਆਰਜ਼ੀ ਮਿਲਣ ਦੇ ਇੱਕ ਮਹੀਨੇ ਅੰਦਰ ਮਾਮਲਿਆਂ ਦੀ ਜਾਂਚ ਮੁਕੰਮਲ ਕਰਨ, ਜਦਕਿ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਜ਼ਿਲ੍ਹਾ ਕਮੇਟੀਆਂ ਦੋ ਹਫ਼ਤਿਆਂ ਵਿੱਚ ਮਾਮਲਿਆਂ ਦਾ ਨਿਪਟਾਰਾ ਯਕੀਨੀ ਬਣਾਉਣ।ਉਨ੍ਹਾਂ ਦੁਹਰਾਇਆ ਕਿ ਯੋਜਨਾ ਅਧੀਨ ਸੜਕ ਹਾਦਸੇ ਵਿੱਚ ਮੌਤ ਦੀ ਸੂਰਤ ਵਿੱਚ 2 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀ ਵਿਅਕਤੀ ਲਈ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਂਦਾ ਹੈ ਅਤੇ ਸਾਰੇ ਬਕਾਇਆ ਮਾਮਲਿਆਂ ਨੂੰ ਤਰਜੀਹੀ ਅਧਾਰ ‘ਤੇ ਪੂਰੀਆਂ ਰਸਮੀ ਕਾਰਵਾਈਆਂ ਨਾਲ ਨਿਪਟਾਇਆ ਜਾਵੇ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦਾ ਵੱਡਾ Action; ਡਿਊਟੀ ‘ਚ ਕੁਤਾਹੀ ਵਰਤਣ ਦੇ ਦੋਸ਼ਾਂ ਹੇਠ SHO ਮੁਅੱਤਲ

ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਪੀੜਤ ਪਰਿਵਾਰ ਵੱਲੋਂ ਹਾਦਸੇ ਵਾਲੇ ਖੇਤਰ ਦੇ ਸੰਬੰਧਤ ਐਸ.ਡੀ.ਐਮ.-ਕਮ-ਕਲੇਮਜ਼ ਇਨਕੁਆਰੀ ਅਫ਼ਸਰ ਕੋਲ ਲੋੜੀਂਦੇ ਦਸਤਾਵੇਜ਼ਾਂ ਸਮੇਤ ਅਰਜ਼ੀ ਦਿੱਤੀ ਜਾਵੇ। ਜਾਂਚ ਉਪਰੰਤ ਐਸ.ਡੀ.ਐਮ. ਮਾਮਲੇ ਨੂੰ ਡਿਪਟੀ ਕਮਿਸ਼ਨਰ-ਕਮ-ਕਲੇਮਜ਼ ਸੈਟਲਮੈਂਟ ਕਮਿਸ਼ਨਰ ਦੀ ਅਗਵਾਈ ਹੇਠਲੀ ਜ਼ਿਲ੍ਹਾ ਕਮੇਟੀ ਨੂੰ ਭੇਜੇਗਾ, ਜੋ ਮਨਜ਼ੂਰੀ ਤੋਂ ਬਾਅਦ ਇਸਨੂੰ ਸੰਬੰਧਤ ਜ਼ਿਲ੍ਹੇ ਲਈ ਨਿਯੁਕਤ ਬੀਮਾ ਕੰਪਨੀ ਦੇ ਨੋਡਲ ਅਫ਼ਸਰ ਨੂੰ ਭੇਜੇਗੀ। ਉਨ੍ਹਾਂ ਨੇ ਖ਼ਾਸ ਤੌਰ ‘ਤੇ ਸਪਸ਼ਟ ਕੀਤਾ ਕਿ ਹਿਟ ਐਂਡ ਰਨ ਮੁਆਵਜ਼ਾ ਯੋਜਨਾ ਅਧੀਨ ਦਾਅਵਾ ਪ੍ਰਕਿਰਿਆ ਬਹੁਤ ਹੀ ਸੌਖੀ, ਪਾਰਦਰਸ਼ੀ ਅਤੇ ਮੁਫ਼ਤ ਹੈ ਅਤੇ ਇਸ ਲਈ ਕਿਸੇ ਵੀ ਕਿਸਮ ਦੇ ਵਿਚੋਲੇ ਜਾਂ ਦਲਾਲ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਆਪਣੇ ਦਾਅਵੇ ਸਿੱਧੇ ਸੰਬੰਧਤ ਐਸ.ਡੀ.ਐਮ. ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਆਰਜ਼ੀ ਫਾਰਮ-1 ਨਾਲ ਲਾਜ਼ਮੀ ਤੌਰ ‘ਤੇ ਲਗਾਏ ਜਾਣ ਵਾਲੇ ਦਸਤਾਵੇਜ਼ਾਂ ਵਿੱਚ ਦਾਅਵੇਦਾਰ ਦੀ ਬੈਂਕ ਪਾਸਬੁੱਕ (ਪੂਰੀ ਜਾਣਕਾਰੀ ਸਮੇਤ), ਜੇ ਲਾਗੂ ਹੋਵੇ ਤਾਂ ਕੈਸ਼ਲੈੱਸ ਇਲਾਜ ਦਾ ਬਿੱਲ, ਪੀੜਤ ਅਤੇ ਦਾਅਵੇਦਾਰ ਦੇ ਪਛਾਣ ਅਤੇ ਪਤਾ ਸਬੂਤ, ਪੁਲਿਸ ਐਫ਼ਆਈਆਰ ਦੀ ਕਾਪੀ, ਮੌਤ ਦੀ ਸੂਰਤ ਵਿੱਚ ਪੋਸਟਮਾਰਟਮ ਰਿਪੋਰਟ ਅਤੇ ਮੌਤ ਸਰਟੀਫਿਕੇਟ ਜਾਂ ਜ਼ਖ਼ਮ ਰਿਪੋਰਟ ਸ਼ਾਮਲ ਹਨ।

ਇਹ ਵੀ ਪੜ੍ਹੋ  CM Bhagwant Mann ਨੇ Punjab ‘ਚ ਮਿੰਨੀ ਬੱਸਾਂ ਦੇ ਪਰਮਿਟ ਵੰਡੇ, ਕਿਹਾ ਵਧਣਗੇ ਰੋਜ਼ਗਾਰ ਦੇ ਮੌਕੇ

ਸੜਕ ਹਾਦਸਿਆਂ ਵਿੱਚ ਮੌਤਾਂ ਘਟਾਉਣ ਅਤੇ ਪੀੜਤ ਪਰਿਵਾਰਾਂ ਨੂੰ ਸਮੇਂ-ਸਿਰ ਮੁਆਵਜ਼ਾ ਯਕੀਨੀ ਬਣਾਉਣ ਲਈ ਚੱਲ ਰਹੇ ਉਪਰਾਲਿਆਂ ਬਾਰੇ ਗੱਲ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਰੋਡ ਸੇਫ਼ਟੀ ਕੌਂਸਲ ਦੇ ਅਧੀਨ ਕੰਮ ਕਰ ਰਹੀ ਲੀਡ ਏਜੰਸੀ ਆਨ ਰੋਡ ਸੇਫ਼ਟੀ ਵੱਲੋਂ ਜ਼ਿਲ੍ਹਾ-ਪੱਧਰੀ ਓਰੀਏਂਟੇਸ਼ਨ ਅਤੇ ਟ੍ਰੇਨਿੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਇਸ ਮੌਕੇ ਜਾਣਕਾਰੀ ਦਿੱਤੀ ਗਈ ਕਿ ਵਰਤਮਾਨ ਵਿੱਚ 2022 ਅਤੇ 2023 ਨਾਲ ਸਬੰਧਿਤ ਲਗਭਗ 3,300 ਮੌਤਾਂ ਦੇ ਮਾਮਲੇ ਅਤੇ 1,500 ਗੰਭੀਰ ਜ਼ਖ਼ਮੀ ਮਾਮਲੇ ਮੁਆਵਜ਼ੇ ਲਈ ਬਕਾਇਆ ਹਨ। ਇਸ ਦੌਰਾਨ ਟਰਾਂਸਪੋਰਟ ਮੰਤਰੀ ਵੱਲੋਂ ਇੱਕ ਜਾਗਰੂਕਤਾ ਸਮੱਗਰੀ ਵੀ ਜਾਰੀ ਕੀਤੀ ਗਈ।ਮੀਟਿੰਗ ਵਿੱਚ ਸ੍ਰੀ ਆਰ. ਵੇਂਕਟ੍ਰਤਨਮ, ਡਾਇਰੈਕਟਰ ਜਨਰਲ, ਲੀਡ ਏਜੰਸੀ ਆਨ ਰੋਡ ਸੇਫ਼ਟੀ, ਡਿਪਟੀ ਕਮਿਸ਼ਨਰ ਮਿਸ ਕੋਮਲ ਮਿੱਤਲ, ਜੋਇੰਟ ਡਾਇਰੈਕਟਰ (ਪ੍ਰਸ਼ਾਸਨ), ਲੀਡ ਏਜੰਸੀ ਆਨ ਰੋਡ ਸੇਫ਼ਟੀ, ਪਰਮਜੀਤ ਸਿੰਘ, ਐਨ.ਜੀ.ਓ. ਅਵਾਇਡ ਐਕਸੀਡੈਂਟ ਤੋਂ ਹਰਪ੍ਰੀਤ ਸਿੰਘ ਅਤੇ ਅਰਾਈਵ ਸੇਫ਼ ਤੋਂ ਹਰਮਨ ਸਿੱਧੂ ਸਮੇਤ ਐਸ.ਡੀ.ਐਮ., ਐਸ.ਪੀ./ਡੀ.ਐਸ.ਪੀ., ਰੀਜਨਲ ਟਰਾਂਸਪੋਰਟ ਅਫ਼ਸਰ, ਜ਼ਿਲ੍ਹਾ ਅਟਾਰਨੀ (ਪ੍ਰਾਸਿਕਿਊਸ਼ਨ) ਅਤੇ ਸਿਵਲ ਸਰਜਨ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

0

👉ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਊਰਜਾ ਖੇਤਰ ਵਿੱਚ ਪੰਜਾਬ ਦੀ ਬੇਮਿਸਾਲ ਪ੍ਰਗਤੀ ‘ਤੇ ਚਾਨਣਾ ਪਾਇਆ
Chandigarh News:ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਖੇਤਰ ਵਿੱਚ ਹੋਈ ਬੇਮਿਸਾਲ ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀ ਰਹਿੰਦ-ਖੂੰਹਦ ਅਤੇ ਸੌਰ ਊਰਜਾ ਦੀ ਵਰਤੋਂ ਜ਼ਰੀਏ ਪੰਜਾਬ ਨੂੰ ਸੁਹਾਵਣੇ ਤੇ ਸਿਹਤਮੰਦ ਭਵਿੱਖ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਰਜ ਤੋਂ ਘਰਾਂ ਅਤੇ ਖੇਤਾਂ ਨੂੰ ਊਰਜਾ ਮਿਲ ਰਹੀ ਹੈ; ਖੇਤੀ ਰਹਿੰਦ-ਖੂੰਹਦ ਤੋਂ ਸਾਫ਼-ਸੁਥਰੇ ਈਂਧਣ ਵਜੋਂ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੇਡਾ ਨੇ ਆਪਣੀਆਂ ਵਿਕਾਸ-ਮੁਖੀ ਨੀਤੀਆਂ ਨਾਲ ਪੰਜਾਬ ਦੇ ਟਿਕਾਊ ਭਵਿੱਖ ਦੀ ਸਿਰਜਣਾ ਵੱਲ ਇੱਕ ਵੱਡੀ ਪੁਲਾਂਘ ਪੁੱਟੀ ਹੈ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੌਰ ਊਰਜਾ ਨਾਲ ਪੰਜਾਬ ਦਾ ਰਿਸ਼ਤਾ ਇਸ ਸਾਲ ਹੋਰ ਵੀ ਗੂੜਾ ਹੋਇਆ ਹੈ ਕਿਉਂਕਿ ਜੁਲਾਈ 2025 ਵਿੱਚ ਬਠਿੰਡਾ ਦੇ ਪਿੰਡ ਭਾਗੀ ਬਾਂਦਰ ਵਿਖੇ 4 ਮੈਗਾਵਾਟ ਸਮਰੱਥਾ ਦਾ ਇੱਕ ਗਰਾਊਂਡ -ਮਾਊਂਟਿਡ ਸੋਲਰ ਪਾਵਰ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਬਠਿੰਡਾ ਦੇ ਕੋਠੇ ਮੱਲੂਆਣਾ ਅਤੇ ਸ਼ੇਰਗੜ੍ਹ ਵਿਖੇ 4-4 ਮੈਗਾਵਾਟ ਦੋ ਸੋਲਰ ਪਾਵਰ ਪ੍ਰੋਜੈਕਟ ਲਗਾਏ ਜਾ ਰਹੇ ਹਨ। ਪੇਡਾ ਨੇ ਖੇਤੀਬਾੜੀ ਖੇਤਰ ਨੂੰ ਕਾਰਬਨ ਮੁਕਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪੀਰਕੋਟ ਫੀਡਰ ‘ਤੇ ਸੋਲਰ ਗਰਿੱਡ-ਕੁਨੈਕਟਿਡ 16 ਖੇਤੀਬਾੜੀ ਪੰਪ ਵੀ ਲਗਾਏ ਹਨ ਅਤੇ 4 ਹੋਰ ਪੰਪ ਸਥਾਪਤ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹਬ: CM ਮਾਨ ਨੇ ਬ੍ਰਿਟੇਨ ਨੂੰ ਨਿਵੇਸ਼ ਕਰਨ ਦਾ ਦਿੱਤਾ ਸੱਦਾ, ਬ੍ਰਿਟੇਨ ਨੇ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦੀ ਜਤਾਈ ਇੱਛਾ

ਇਸਦੇ ਨਾਲ ਹੀ ਪੇਡਾ ਨੇ ਰਾਜ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ 4,850 ਆਫ-ਗਰਿੱਡ ਸਟੈਂਡਅਲੋਨ ਸੋਲਰ ਵਾਟਰ ਪੰਪ ਵੀ ਲਗਾਏ ਹਨ। ਇਸ ਤੋਂ ਇਲਾਵਾ ਮਾਡਲ ਸੋਲਰ ਵਿਲੇਜ (ਪਿੰਡ) ਯੋਜਨਾ ਤਹਿਤ ਸਵੈ-ਨਿਰਭਰ ਊਰਜਾ ਹੱਬ ਵਿੱਚ ਬਦਲਣ ਲਈ 277 ਪਿੰਡਾਂ ਦੀ ਪਛਾਣ ਕੀਤੀ ਗਈ ਹੈ। ਇਸ ਸਾਲ 148 ਸਰਕਾਰੀ ਇਮਾਰਤਾਂ ‘ਤੇ 2.6 ਮੈਗਾਵਾਟ ਦੇ ਰੂਫ਼ਟਾਪ ਸੋਲਰ ਪਾਵਰ ਪਲਾਂਟ ਵੀ ਲਗਾਏ ਗਏ ਹਨ ਅਤੇ 4,169 ਤੋਂ ਵੱਧ ਸੋਲਰ ਸਟਰੀਟ ਲਾਈਟਾਂ 299 ਪਿੰਡਾਂ ਨੂੰ ਰੌਸ਼ਨ ਕਰਦਿਆਂ ਹਨੇਰਾ ਹੋਣ ‘ਤੇ ਲੋਕਾਂ ਦੇ ਸੁਖਾਲੇ ਜਨ-ਜੀਵਨ ਅਤੇ ਸੁਰੱਖਿਆ ਨੂੰ ਯਕੀਨੀ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 65 ਪਿੰਡਾਂ ਵਿੱਚ ਹੋਰ 1,221 ਸੋਲਰ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ।ਖੇਤਾਂ ਵਿੱਚ ਲਿਖੀ ਜਾ ਰਹੀ ਸਫ਼ਲਤਾ ਦੀ ਇਬਾਰਤ ਨੂੰ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ 822 ਟਨ ਸੀਬੀਜੀ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲੇ 57 ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪ੍ਰੋਜੈਕਟ ਅਲਾਟ ਕੀਤੇ ਗਏ ਹਨ। ਇਹ ਪ੍ਰੋਜੈਕਟ ਚਾਲੂ ਹੋਣ ਉਤੇ ਸਾਲਾਨਾ 27 ਲੱਖ ਟਨ ਤੋਂ ਵੱਧ ਪਰਾਲੀ ਦੀ ਖਪਤ ਕਰਨਗੇ। ਇਸ ਤੋਂ ਇਲਾਵਾ ਕੁੱਲ 107.48 ਟੀਪੀਡੀ ਸਮਰੱਥਾ ਵਾਲੇ ਛੇ ਸੀਬੀਜੀ ਪ੍ਰੋਜੈਕਟ ਕਾਰਜਸ਼ੀਲ ਹਨ। ਇਸਦੇ ਨਾਲ ਹੀ ਪੰਜ ਕੰਪ੍ਰੈਸਡ ਬਾਇਓ-ਗੈਸ ਪਲਾਂਟ ਅਤੇ ਬਠਿੰਡਾ ਵਿੱਚ ਇੱਕ ਪ੍ਰਮੁੱਖ ਬਾਇਓ-ਈਥੇਨੌਲ ਫੈਸਿਲਟੀ ਸਥਾਪਨਾ ਤੋਂ ਬਾਅਦ ਸਾਲਾਨਾ 3.3 ਲੱਖ ਟਨ ਤੋਂ ਵੱਧ ਪਰਾਲੀ ਦੀ ਖਪਤ ਕਰਨਗੇ।

ਇਹ ਵੀ ਪੜ੍ਹੋ  CM Bhagwant Mann ਨੇ Punjab ‘ਚ ਮਿੰਨੀ ਬੱਸਾਂ ਦੇ ਪਰਮਿਟ ਵੰਡੇ, ਕਿਹਾ ਵਧਣਗੇ ਰੋਜ਼ਗਾਰ ਦੇ ਮੌਕੇ

ਉਨ੍ਹਾਂ ਕਿਹਾ ਕਿ ਇਹ ਸਿਰਫ਼ ਰਹਿੰਦ-ਖੂੰਹਦ ਪ੍ਰਬੰਧਨ ਨਹੀਂ; ਸਗੋਂ ਇੱਕ ਸਰਕੁਲਰ ਅਰਥਵਿਵਸਥਾ ਦੀ ਸਿਰਜਣਾ ਹੈ ਜਿੱਥੇ ਖੇਤੀ ਰਹਿੰਦ-ਖੂੰਹਦ ਦਾ ਕੁਸ਼ਲ ਪ੍ਰਬੰਧਨ ਵਿਕਾਸ ਤੇ ਤਰੱਕੀ ਦੇ ਨਾਲ-ਨਾਲ ਸਾਫ਼ ਤੇ ਸਿਹਤਮੰਦ ਵਾਤਾਵਰਣ ਵਿੱਚ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਵਿਲੱਖਣ ਅਤੇ ਟਿਕਾਊ ਊਰਜਾ ਬੁਨਿਆਦੀ ਢਾਂਚਾ ਤਿਆਰ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ 40 ਮੈਗਾਵਾਟ ਦਾ ਕੈਨਲ-ਟਾਪ ਸੋਲਰ ਪ੍ਰੋਜੈਕਟ ਬਿਜਲੀ ਪੈਦਾ ਕਰਨ ਦੇ ਨਾਲ-ਨਾਲ ਭੂਮੀ ਸੰਭਾਲ ਅਤੇ ਪਾਣੀ ਦੀ ਬਚਤ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਬਟਾਲਾ ਸ਼ੂਗਰ ਮਿੱਲ ਵਿਖੇ 14 ਮੈਗਾਵਾਟ ਦਾ ਸਹਿ-ਉਤਪਾਦਨ ਪਲਾਂਟ ਅਤੇ ਧਾਰੀਵਾਲ ਵਿੱਚ 2 ਮੈਗਾਵਾਟ ਦਾ ਮਿੰਨੀ ਹਾਈਡਲ ਪ੍ਰੋਜੈਕਟ ਪੰਜਾਬ ਸਰਕਾਰ ਵੱਲੋਂ ਹਰ ਨਵਿਆਉਣਯੋਗ ਸਰੋਤ ਦੀ ਕੁਸ਼ਲ ਵਰਤੋਂ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਸ੍ਰੀ ਅਰੋੜਾ ਨੇ ਦੱਸਿਆ ਕਿ ਊਰਜਾ ਕੁਸ਼ਲਤਾ ਅਤੇ ਗਰੀਨ ਊਰਜਾ ਖੇਤਰ ਵਿੱਚ ਪੇਡਾ ਦੇ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਐਨਈਸੀਏ 2025 ਤਹਿਤ ਸਟੇਟ ਪਰਫਾਰਮੈਂਸ ਐਵਾਰਡ (ਗਰੁੱਪ-3) ਵਿੱਚ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਹੱਥੋਂ ਪੇਡਾ ਨੂੰ ਦੂਜੇ ਐਵਾਰਡ ਨਾਲ ਸਨਮਾਨ ਹਾਸਲ ਹੋਇਆ ਹੈ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਨੇ ਇਕੋ ਤੀਰ ਨਾਲ ਊਰਜਾ ਸੰਭਾਲ, ਖੁਸ਼ਹਾਲ ਕਿਸਾਨੀ ਅਤੇ ਵਾਤਾਵਰਣ ਸੰਭਾਲ ਲਈ ਇੱਕ ਨਵਾਂ ਰਾਹ ਘੜਿਆ ਹੈ।

ਇਹ ਵੀ ਪੜ੍ਹੋ  ਨਿੱਜੀ ਹਸਪਤਾਲਾਂ ਦੇ ਮੁਕਾਬਲੇ ਹੁਣ ਮਰੀਜ਼ ਸਰਕਾਰੀ ਹਸਪਤਾਲਾਂ ਨੂੰ ਦੇ ਰਹੇ ਹਨ ਤਰਜ਼ੀਹ:MLA Kulwant Singh

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਸਲ ਤਰੱਕੀ, ਉਸ ਕਿਸਾਨ, ਜਿਸਦੀ ਸਿੰਚਾਈ ਲਾਗਤ ਘਟੀ ਹੈ, ਪਿੰਡ ਦਾ ਚੌਰਾਹਾ, ਜੋ ਸੋਲਰ ਲਾਈਟਾਂ ਨਾਲ ਜਗਮਗਾ ਰਿਹਾ ਹੈ ਅਤੇ ਸਾਫ਼-ਸੁਥਰੀ ਹਵਾ, ਜਿਸ ਵਿੱਚ ਅਸੀਂ ਸਾਹ ਲੈਂਦੇ ਹਾਂ, ਨੂੰ ਦੇਖ ਕੇ ਮਹਿਸੂਸ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਰੌਸ਼ਨ, ਹਰਿਆ-ਭਰਿਆ ਅਤੇ ਵਧੇਰੇ ਖੁਸ਼ਹਾਲ ਪੰਜਾਬ ਸਿਰਜ ਰਹੇ ਹਾਂ, ਜਿਵੇਂ ਕਿ ਅਸੀਂ ਵਾਅਦਾ ਕੀਤਾ ਸੀ।ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਪੰਜਾਬ ਸਿਰਫ਼ ਨਵਿਆਉਣਯੋਗ ਊਰਜਾ ਨੂੰ ਅਪਣਾ ਹੀ ਨਹੀਂ ਰਿਹਾ, ਸਗੋਂ ਇਸਨੂੰ ਆਪਣੇ ਵਿਕਾਸ ਦੇ ਤਾਣੇ-ਬਾਣੇ ਦਾ ਹਿੱਸਾ ਵੀ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰੇਕ ਪ੍ਰੋਜੈਕਟ ਊਰਜਾ ਖੇਤਰ ‘ਚ ਸਵੈ-ਨਿਰਭਰਤਾ, ਆਰਥਿਕ ਮਜ਼ਬੂਤੀ ਅਤੇ ਸਾਫ਼-ਸੁਥਰੇ ਵਾਤਾਵਰਣ ਵੱਲ ਇੱਕ ਸੋਚਿਆ-ਸਮਝਿਆ ਤੇ ਪ੍ਰਭਾਵਸ਼ਾਲੀ ਕਦਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹਬ: CM ਮਾਨ ਨੇ ਬ੍ਰਿਟੇਨ ਨੂੰ ਨਿਵੇਸ਼ ਕਰਨ ਦਾ ਦਿੱਤਾ ਸੱਦਾ, ਬ੍ਰਿਟੇਨ ਨੇ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦੀ ਜਤਾਈ ਇੱਛਾ

0

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੰਜਾਬ-ਯੂ.ਕੇ. ਰਣਨੀਤਿਕ ਗੱਲਬਾਤ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਰਤਾਨੀਆ ਨਾਲ ਵਿਸ਼ੇਸ਼ ਕਰਕੇ ਹੁਣ ਤੱਕ ਅਣਛੋਹੇ ਰਹੇ ਖੇਤਰਾਂ ਵਿੱਚ ਮਜ਼ਬੂਤ ਅਤੇ ਵਿਆਪਕ ਰਣਨੀਤਿਕ ਤੇ ਕਾਰੋਬਾਰੀ ਸਬੰਧਾਂ ‘ਤੇ ਜ਼ੋਰ ਦਿੱਤਾ।ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਅਤੇ ਯੂ.ਕੇ. ਨਾਲ ਸਬੰਧਤ ਵੱਖ-ਵੱਖ ਅਤੇ ਬਹੁ-ਕੌਮੀ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਵਾਇਤੀ ਅਤੇ ਨਵੇਂ ਉੱਭਰ ਰਹੇ ਖੇਤਰਾਂ ਵਿੱਚ ਯੂ.ਕੇ. ਨਾਲ ਮਜ਼ਬੂਤ ਕਾਰੋਬਾਰੀ ਸਬੰਧਾਂ ਦੀ ਸਾਂਝ ਪਾਉਣ ਦਾ ਇਛੁੱਕ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਹਿਯੋਗ ਦੇ ਪੰਜ ਮੁੱਖ ਖੇਤਰਾਂ ਜਿਨ੍ਹਾਂ ਵਿੱਚ ਉਚੇਰੀ ਸਿੱਖਿਆ, ਟੈਕਸਟਾਈਲ, ਇੰਜੀਨੀਅਰਿੰਗ, ਆਟੋ ਕੰਪੋਨੈਂਟਸ ਅਤੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਸ਼ਾਮਲ ਹਨ, ਦੇ ਨਾਲ-ਨਾਲ ਫਾਰਮਾਸਿਊਟੀਕਲ ਅਤੇ ਸਿਹਤ ਸੰਭਾਲ, ਸੂਚਨਾ ਤਕਨਾਲੋਜੀ ਅਤੇ ਵਪਾਰਕ ਸੇਵਾਵਾਂ ਸਮੇਤ ਨਵੇਂ ਉੱਭਰ ਰਹੇ ਖੇਤਰਾਂ ਦੀ ਪਛਾਣ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਸਮਰੱਥਾਵਾਂ ਨੂੰ ਦਰਸਾਉਂਦਿਆਂ ਇੱਕ ਵਿਸਤ੍ਰਿਤ ਖਾਕਾ ਪੇਸ਼ ਕੀਤਾ, ਜਿਸ ਵਿੱਚ ਇਹ ਉਜਾਗਰ ਕੀਤਾ ਗਿਆ ਕਿ ਪੰਜਾਬ ਵਿੱਚ ਪੰਜ ਹਵਾਈ ਅੱਡਿਆਂ ਅਤੇ ਮਜ਼ਬੂਤ ਕੌਮੀ ਰਾਜਮਾਰਗ ਲਿੰਕਾਂ ਨਾਲ ਵਿਸ਼ਵ ਪੱਧਰੀ ਤੇ ਮਜ਼ਬੂਤ ਸੰਪਰਕ ਨੈਟਵਰਕ ਹੈ, ਜੋ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਨਿਰਵਿਘਨ ਪਹੁੰਚ ਯਕੀਨੀ ਬਣਾਉਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਵਧੇਰੇ ਹੁਨਰਮੰਦ ਕਾਰਜਬਲ ਹੈ, ਜੋ ਹਰ ਖੇਤਰ ਦੇ ਵਿਕਾਸ ਦੀ ਕੁੰਜੀ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦਾ ਵੱਡਾ Action; ਡਿਊਟੀ ‘ਚ ਕੁਤਾਹੀ ਵਰਤਣ ਦੇ ਦੋਸ਼ਾਂ ਹੇਠ SHO ਮੁਅੱਤਲ

ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਹੋਰਨਾਂ ਦੇ ਮੁਕਾਬਲੇ ਕਿਫ਼ਾਇਤੀ ਅਤੇ ਸ਼ਾਂਤਮਈ ਲੇਬਰ ਪੂਲ ਦੀ ਪੇਸ਼ਕਸ਼ ਕਰਦਾ ਹੈ, ਜੋ ਇਸਨੂੰ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਕੋਲ ਇੱਕ ਏਕੀਕ੍ਰਿਤ ਨਿਵੇਸ਼ ਪ੍ਰਣਾਲੀ ਹੈ ਅਤੇ ਇਨਵੈਸਟ ਪੰਜਾਬ, ਇੱਕ ਸਿੰਗਲ ਵਿੰਡੋ ਸਿਸਟਮ ਵਜੋਂ ਕੰਮ ਕਰਦਾ ਹੈ, ਜੋ ਡੀਮਡ ਅਪਰੂਵਲ ਢਾਂਚੇ ਦੇ ਨਾਲ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਦਾਨ ਕਰਦਾ ਹੈ, ਜਿਸ ਨਾਲ ਸਿਸਟਮ ਵਿੱਚ ਨਿਵੇਸ਼ਕਾਂ ਦਾ ਵਿਸ਼ਵਾਸ ਬੱਝਦਾ ਹੈ। ਉਨ੍ਹਾਂ ਨੇ ਸੂਬੇ ਦੇ ਫਾਸਟ-ਟਰੈਕ ਪੋਰਟਲ ਅਤੇ ਸਿੰਗਲ-ਵਿੰਡੋ ਸਹੂਲਤ ‘ਤੇ ਵੀ ਚਾਨਣਾ ਪਾਇਆ, ਜਿਸ ਦਾ ਉਦੇਸ਼ ਪ੍ਰਕਿਰਿਆਵਾਂ ਨੂੰ ਸਰਲ ਬਣਾਉਣਾ, ਪਾਲਣਾਵਾਂ ਤੇ ਸ਼ਰਤਾਂ ਦੇ ਬੋਝ ਨੂੰ ਘਟਾਉਣਾ ਅਤੇ ਪੰਜਾਬ ਵਿੱਚ ਕਾਰੋਬਾਰ ਕਰਨ ਦੀ ਸੌਖ ਨੂੰ ਵਧੇਰੇ ਸਹਿਜ ਬਣਾਉਣਾ ਹੈ।ਮੁੱਖ ਮੰਤਰੀ ਨੇ ਭਵਿੱਖ ਲਈ ਆਪਣਾ ਦ੍ਰਿਸ਼ਟੀਕੋਣ ਸਾਂਝਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਆਰਥਿਕ ਤਰੱਕੀ ਨੂੰ ਤੇਜ਼ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਨੇ ਯੂ.ਕੇ. ਨਾਲ ਮਜ਼ਬੂਤ ਸਬੰਧਾਂ ਵਾਲੀਆਂ ਫਰਮਾਂ ਸਮੇਤ ਵੱਖ-ਵੱਖ ਫਰਮਾਂ ਦੇ ਪਤਵੰਤਿਆਂ ਅਤੇ ਸੀਨੀਅਰ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚੋਂ ਬਹੁਤਿਆਂ ਨੇ ਪੰਜਾਬ ਨਾਲ ਆਪਣੇ ਪੁਰਾਣੇ ਸਬੰਧਾਂ ਨੂੰ ਚੇਤੇ ਕੀਤਾ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਤੋਂ ਆਪਣੇ ਕਾਰੋਬਾਰ ਸ਼ੁਰੂ ਕਰਨ ਜਾਂ ਇਸ ਦੇ ਵਿਸਥਾਰ ਦੀ ਅਪੀਲ ਕਰਦਿਆਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਨਿੱਘਾ ਸੱਦਾ ਦਿੱਤਾ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦਾ ਮਜ਼ਬੂਤ ਬੁਨਿਆਦੀ ਢਾਂਚਾ, ਨਿਰਵਿਘਨ ਬਿਜਲੀ ਸਪਲਾਈ ਅਤੇ ਨਿਵੇਸ਼ਕ-ਅਨੁਕੂਲ ਨੀਤੀਆਂ ਇਸ ਨੂੰ ਇੱਕ ਆਦਰਸ਼ ਨਿਵੇਸ਼ ਸਥਾਨ ਬਣਾਉਂਦੀਆਂ ਹਨ।

ਇਹ ਵੀ ਪੜ੍ਹੋ  CM Bhagwant Mann ਨੇ Punjab ‘ਚ ਮਿੰਨੀ ਬੱਸਾਂ ਦੇ ਪਰਮਿਟ ਵੰਡੇ, ਕਿਹਾ ਵਧਣਗੇ ਰੋਜ਼ਗਾਰ ਦੇ ਮੌਕੇ

ਮੁੱਖ ਮੰਤਰੀ ਨੇ ਯੂ.ਕੇ. ਦੇ ਨਿਵੇਸ਼ਕਾਂ ਨੂੰ ਮੋਹਾਲੀ ਵਿਖੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.), 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਇਸ ਸੰਮੇਲਨ ਦੌਰਾਨ ਇੱਕ ਵਿਸ਼ੇਸ਼ ਯੂ.ਕੇ.-ਕੇਂਦ੍ਰਿਤ ਸੈਸ਼ਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਨੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਦਾ ਸਵਾਗਤ ਕੀਤਾ, ਜਿਨ੍ਹਾਂ ਵਿੱਚ ਟਾਇਨੋਰ, ਹਿੰਦੁਸਤਾਨ ਯੂਨੀਲੀਵਰ, ਬੈੱਡਫੋਰਡ ਸਕੂਲ, ਮੁੰਜਾਲ ਬਰਮਿੰਘਮ ਯੂਨੀਵਰਸਿਟੀ, ਗੰਗਾ ਐਕਰੋਵੂਲਜ਼, ਨੈੱਟਸਮਾਰਟਜ਼, ਰੌਕਪੈਕਰ ਅਤੇ ਹੋਰ ਸ਼ਾਮਲ ਸਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂ.ਕੇ. ਤੋਂ ਨਵਾਂ ਨਿਵੇਸ਼ ਪੰਜਾਬ ਦੇ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੰਪਨੀਆਂ ਨੂੰ ਵਿਸ਼ੇਸ਼ ਤੌਰ ‘ਤੇ ਪਰਾਲੀ ਦੇ ਪ੍ਰਬੰਧਨ ਅਤੇ ਵਾਤਾਵਰਨ-ਅਨੁਕੂਲ ਹੱਲਾਂ ਨੂੰ ਉਤਸ਼ਾਹਿਤ ਕਰਨ ਲਈ ਨਵੀਨ ਤਕਨਾਲੋਜੀਆਂ ਅਤੇ ਪ੍ਰੋਜੈਕਟਾਂ ਦੀ ਪੜਚੋਲ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਵਫ਼ਦ ਨੂੰ ਦੱਸਿਆ ਕਿ ਪੰਜਾਬ ਦੇ ਹਵਾ ਗੁਣਵੱਤਾ ਸੂਚਕ ਅੰਕ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਲਗਾਤਾਰ ਵਾਤਾਵਰਨ ਪੱਖੀ ਯਤਨਾਂ ਸਦਕਾ ਹੁਣ ਸੂਬੇ ਦੇ ਕਈ ਹਿੱਸਿਆਂ ਵਿੱਚ ਇਹ ਸੂਚਕ ਅੰਕ 70 ਤੋਂ ਘੱਟ ਹੈ। ਉਨ੍ਹਾਂ ਨੇ ਪੇਂਡੂ ਔਰਤਾਂ ਲਈ ਸ਼ੁਰੂ ਕੀਤੀ ਗਈ ਸਵੈ-ਸਹਾਇਤਾ ਗਰੁੱਪ ‘ਪਹਿਲ’ ਉਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਚੀਨ ਨੂੰ ਦੁਨੀਆ ਦੀ ਫੈਕਟਰੀ ਵਜੋਂ ਜਾਣਿਆ ਜਾਂਦਾ ਹੈ, ਪੰਜਾਬ ਸਰਕਾਰ ਪੇਂਡੂ ਔਰਤਾਂ ਨੂੰ ਆਪਣੇ ਉਦਯੋਗਿਕ ਅਤੇ ਨਿਰਮਾਣ ਸਬੰਧੀ ਵਿਕਾਸ ਦੀ ਰੀੜ੍ਹ ਦੀ ਹੱਡੀ ਬਣਾਉਣਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਦੋ ਸਿਵਲ ਏਵੀਏਸ਼ਨ ਕਲੱਬ ਹਨ, ਜੋ ਹਵਾਬਾਜ਼ੀ ਨਾਲ ਸਬੰਧਤ ਹੁਨਰ ਅਤੇ ਸੰਪਰਕ ਨੂੰ ਸੂਬੇ ਵੱਲੋਂ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦੇ ਹਨ।

ਇਹ ਵੀ ਪੜ੍ਹੋ  ਨਿੱਜੀ ਹਸਪਤਾਲਾਂ ਦੇ ਮੁਕਾਬਲੇ ਹੁਣ ਮਰੀਜ਼ ਸਰਕਾਰੀ ਹਸਪਤਾਲਾਂ ਨੂੰ ਦੇ ਰਹੇ ਹਨ ਤਰਜ਼ੀਹ:MLA Kulwant Singh

ਪੰਜਾਬ ਅਤੇ ਯੂ.ਕੇ. ਦਰਮਿਆਨ ਪੁਰਾਣੀ ਅਤੇ ਭਾਵਨਾਤਮਕ ਸਾਂਝ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੂ.ਕੇ. ਹਮੇਸ਼ਾ ਭਾਰਤ, ਖਾਸ ਕਰਕੇ ਪੰਜਾਬ ਦਾ ਇੱਕ ਭਰੋਸੇਮੰਦ ਭਾਈਵਾਲ ਰਿਹਾ ਹੈ ਅਤੇ ਪੰਜਾਬੀ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਉਤਸੁਕ ਹਨ। ਉਨ੍ਹਾਂ ਨੇ ਯੂ.ਕੇ. ਦੀਆਂ ਯੂਨੀਵਰਸਿਟੀਆਂ ਨੂੰ ਮੋਹਾਲੀ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਆਪਣੇ ਕੈਂਪਸ ਸਥਾਪਤ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਮਿਲ ਕੇ ਖੋਜ, ਨਵੀਨਤਾ ਅਤੇ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਯੂ.ਕੇ. ਦੇ ਉਦਯੋਗਪਤੀਆਂ ਅਤੇ ਪੰਜਾਬੀ ਪਰਵਾਸੀ ਭਾਈਚਾਰੇ ਨੂੰ ਸੂਬੇ ਲਈ ਨਿਵੇਸ਼ ਆਕਰਸ਼ਿਤ ਕਰਨ ਵਾਸਤੇ ਪੰਜਾਬ ਦੇ ਬ੍ਰਾਂਡ ਅੰਬੈਸਡਰ ਵਜੋਂ ਕੰਮ ਕਰਨ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਵੱਲੋਂ ਚੁੱਕੀ ਗਈ ਮੋਹਾਲੀ ਅਤੇ ਲੰਡਨ ਦਰਮਿਆਨ ਸਿੱਧੀ ਉਡਾਣ ਦੀ ਮੰਗ ਦਾ ਵੀ ਸਮਰਥਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਸ਼ਵ ਪੱਧਰ ‘ਤੇ ਆਪਣੇ ਉੱਚ-ਗੁਣਵੱਤਾ ਵਾਲੇ ਖੇਡ ਉਪਕਰਣਾਂ, ਸਾਈਕਲ ਨਿਰਮਾਣ ਅਤੇ ਆਟੋ ਉਪਕਰਣਾਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਯੂ.ਕੇ. ਦੀਆਂ ਫਰਮਾਂ ਨਾਲ ਭਾਈਵਾਲੀ ਇਨ੍ਹਾਂ ਖੇਤਰਾਂ ਦਾ ਹੋਰ ਵਿਸਥਾਰ ਕਰ ਸਕਦੀ ਹੈ ਅਤੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਉਨ੍ਹਾਂ ਨੂੰ ਵਿਸ਼ਵਵਿਆਪੀ ਵੈਲਯੂ ਚੇਨ ਨਾਲ ਜੋੜ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਯੂ.ਕੇ. ਦੇ ਉਦਯੋਗਾਂ ਨਾਲ ਡੂੰਘੇ ਸਬੰਧਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਆਪਸੀ ਸਹਿਯੋਗ ਉਨ੍ਹਾਂ ਲਈ ਬੇਹੱਦ ਲਾਭਦਾਇਕ ਹੋਵੇਗਾ।

ਇਹ ਵੀ ਪੜ੍ਹੋ  Breaking News;ਪੰਜਾਬ ਸਰਕਾਰ ਵੱਲੋਂ ਮੁੜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਤਿਆਰੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੇ ਪੂਰਨ ਸਹਿਯੋਗ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂ.ਕੇ. ਨਾਲ ਆਪਣੇ ਸਬੰਧਾਂ ਦਾ ਵਿਸਥਾਰ ਕਰਕੇ ਇਸ ਨੂੰ ਨਵੀਨਤਾ, ਸਥਿਰਤਾ ਅਤੇ ਹੁਨਰ ਵਿਕਾਸ ਵਰਗੇ ਖੇਤਰਾਂ ਤੱਕ ਲੈ ਜਾਣ ਲਈ ਉਤਸੁਕ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਕਾਰੋਬਾਰ ਕਰਨ ਵਿੱਚ ਸੌਖ ਵਿੱਚ ਬਿਹਤਰ ਸੂਬਿਆਂ ਵਿੱਚੋਂ ਇੱਕ ਦਰਜਾ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਮੋਹਾਲੀ ਦੇ ਮਜ਼ਬੂਤ ਈਕੋਸਿਸਟਮ, ਸੁਚੱਜੀ ਬਿਜਲੀ ਸਪਲਾਈ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਵੇਖਦਿਆਂ ਭਾਰਤੀ ਅਤੇ ਵਿਦੇਸ਼ੀ ਆਈ.ਟੀ. ਕੰਪਨੀਆਂ ਇੱਥੇ ਆਪਣੀਆਂ ਯੂਨਿਟਾਂ ਸਥਾਪਤ ਕਰਨ ਲਈ ਉਤਸੁਕ ਹਨ।ਇਸ ਦੌਰਾਨ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਐਲਬਾ ਸਮੈਰੀਗਲੀਓ ਨੇ ਦੋਵਾਂ ਧਿਰਾਂ ਦੀ ਸਰਗਰਮ ਭਾਈਵਾਲੀ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਆਸ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬੀ ਪਰਵਾਸੀ ਭਾਈਚਾਰੇ ਦੇ ਉਦਯੋਗਪਤੀਆਂ ਨਾਲ ਕੰਮ ਕਰਨਾ ਉਨ੍ਹਾਂ ਲਈ ਇੱਕ ਦਿਲਚਸਪ ਅਨੁਭਵ ਸੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਯੂ.ਕੇ. ਦਰਮਿਆਨ ਕਈ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀਆਂ ਅਥਾਹ ਸੰਭਾਵਨਾਵਾਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਿਲਾ ਪੁਲਿਸ ਹੈਡਕੁਆਟਰ ਵਿਖੇ ਬਜੁਰਗ ਦਿਵਸੋ ਸਾਨੋ-ਸੌਕਤ ਨਾਲ ਮਨਾਇਆ ਗਿਆ

0

Mansa News: ਅੱਜ ਬੱਚਤ ਭਵਨ ਮਾਨਸਾ ਵਿਖੇ ਐਸਐਸਪੀ ਭਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਪੁਲਿਸ ਬਜੁਰਗ ਦਿਵਸ (Police Elders Day) ਬੜੀ ਸਾਨੋੋ-ਸ਼ੌੌਕਤ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਪੁਲਿਸ, ਜੇਲ੍ਹ ਵਿਭਾਗ, ਸੀ.ਆਈ.ਡੀ. ਮਹਿਕਮਾਂ ਆਦਿ ਨਾਲ ਸਬੰਧਤ ਜਿਲ੍ਹੇ ਭਰ ਦੇ ਵੱਡੀ ਗਿਣਤੀ ਵਿੱਚ ਪੁਲਿਸ ਪੈਨਸ਼ਨਰਜ ਸ਼ਾਮਲ ਹੋੋਏ। ਜਿਹਨਾਂ ਨੇ ਪੁਲਿਸ ਵਿਭਾਗ ਵਿੱਚ ਆਪਣੇ ਆਪਣੇ ਸਮੇਂ ਦੀਆ ਮਿੱਠੀਆ ਯਾਦਾਂ ਦਿਲ ਖੋੋਲ ਕੇ ਸਾਂਝੀਆ ਕੀਤੀਆ। ਪੁਲਿਸ ਪੈਨਸ਼ਨਰਜ ਐਸੋੋਸੀਏਸ਼ਨ ਜਿਲਾ ਮਾਨਸਾ ਦੇ ਪ੍ਰਧਾਨ ਸਾਬਕਾ ਇੰਸਪੈਕਟਰ ਗੁਰਚਰਨ ਸਿੰਘ ਮੰਦਰਾਂ ਨੇ ਮੁੱਖ ਮਹਿਮਾਨ ਐਸਐਸਪੀ ਭਗੀਰਥ ਸਿੰਘ ਮੀਨਾ ਅਤੇ ਉਹਨਾਂ ਦੇ ਨਾਲ ਸ਼ਾਮਲ ਹੋਏ ਐਸਪੀ ਪਰਦੀਪ ਸੰਧੂ ਅਤੇ ਡੀਐਸਪੀ. ਮਾਨਸਾ ਬੂਟਾ ਸਿੰਘ ਦਾ ਧੰਨਵਾਦ ਕਰਦੇ ਹੋੋਏ ਹਾਜ਼ਰੀਨ ਨੂੰ ਜੀ ਆਇਆ।

ਇਹ ਵੀ ਪੜ੍ਹੋ  Bikram Majithia ਦੀ Supreme Court ਵਿਚ ਲੱਗੇ ਜਮਾਨਤ ਕੇਸ ‘ਚ ਵੱਡੀ Update

ਇਸ ਦੌਰਾਨ ਰੀਪੋਰਟ ਪੜਦਿਆਂ ਸਾਲ-2025 ਦੌੌਰਾਨ ਸੁਵਰਗਵਾਸ ਹੋੋਏ 11 ਪੁਲਿਸ ਪੈਨਸ਼ਨਰਾਂ ਨੂੰ ਯਾਦ ਕਰਦਿਆਂ ਉਹਨਾਂ ਦੇ ਸਨਮਾਨ ਵਿੱਚ ਖੜੇ ਹੋੋ ਕੇ 2 ਮਿੰਟ ਦਾ ਮੋੋਨ ਧਾਰ ਕੇ ਸਰਧਾਂਜਲੀ ਭੇਂਟ ਕੀਤੀ ਗਈ।ਐਸਐਸਪੀ ਭਗੀਰਥ ਸਿੰਘ ਮੀਨਾ ਨੇ ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਆਪਣੇ ਮਹਿਕਮਾ ਦੇ ਰਿਟਾਇਰਡ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀਆ ਦੁੱਖ/ਤਕਲੀਫਾਂ ਸੁਣ ਕੇ ਦੂਰ ਕਰਨ ਅਤੇ ਉਹਨਾਂ ਦੀਆ ਮਹਿਕਮਾਂ ਵਿੱਚ ਦਿੱਤੀਆ ਸੇਵਾਵਾਂ ਬਦਲੇ ਅੱਜ ਮਾਨਸਾ ਪੁਲਿਸ ਵੱਲੋੋਂ ਪੁਲਿਸ ਬਜੁਰਗ ਦਿਵਸੋ (ਪੁਲਿਸ ਐਲਡਰਜ਼ ਡੇਅ) ਬੱਚਤ ਭਵਨ ਮਾਨਸਾ ਵਿਖੇ ਮਨਾਇਆ ਜਾ ਰਿਹਾ ਹੈ। ਜਿਹਨਾਂ ਨੇ ਦੱਸਿਆ ਕਿ ਤੁਹਾਡੇ ਵੱਲੋੋਂ ਸਮਾਜ ਪ੍ਰਤੀ ਸਮਾਜਸੇਵਾ ਦੀਆ ਨਿਭਾਈਆ ਡਿਊਟੀਆਂ ਭਾਂਵੇ ਉਹ ਅੱਤਵਾਦ ਸਮੇਂ ਦੌੌਰਾਨ ਹੋੋਣ ਜਾਂ ਫਿਰ ਸਮੇਂ ਸਮੇਂ ਸਿਰ ਸਮਾਜ ਵਿਰੋੋਧੀ ਅਤੇ ਮਾੜੇ ਅਨਸਰਾ ਨੂੰ ਕਾਬੂ ਕਰਨ ਵਿੱਚ ਆਪ ਵੱਲੋੋਂ ਪਾਏ ਅਹਿਮ ਯੋੋਗਦਾਨਾਂ/ਕੰਮਾਂ ਪ੍ਰਤੀ ਜਿਸਦਾ ਅੱਜ ਅਸੀ ਨਿੱਘ ਮਾਣ ਰਹੇ ਹਾਂ, ਇਹ ਤੁਹਾਡੇ ਕੀਤੇ ਸਮਾਜਸੇਵੀ ਕੰਮਾਂ ਕਰਕੇ ਹੀ ਹੈ, ਜਿਸਦਾ ਸਮੁੱਚਾ ਸਿਹਰਾ ਪੁਲਿਸ ਪੈਨਸ਼ਨਰਜ ਨੂੰ ਹੀ ਜਾਂਦਾ ਹੈ।

ਇਹ ਵੀ ਪੜ੍ਹੋ  CM Bhagwant Mann ਨੇ Punjab ‘ਚ ਮਿੰਨੀ ਬੱਸਾਂ ਦੇ ਪਰਮਿਟ ਵੰਡੇ, ਕਿਹਾ ਵਧਣਗੇ ਰੋਜ਼ਗਾਰ ਦੇ ਮੌਕੇ

ਸਮਾਗਮ ਦੌਰਾਨ ਵੱਡੀ ਉਮਰ ਦੇ ਸੀਨੀਅਰ 6 ਪੁਲਿਸ ਪੈਨਸ਼ਨਰਜ ਬਜੁਰਗ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ਼ ਸੈਕਟਰੀ ਦੀ ਜਿੰਮਵਾਰੀ ਬਲਵੰਤ ਸਿੰਘ ਭੀਖੀ ਸਾਬਕਾ ਥਾਣੇਦਾਰ ਵੱਲੋ ਆਪਣੇ ਅਨਮੋਲ ਸਬਦਾਂ ਰਾਹੀ ਬਾਖੁਬੀ ਨਿਭਾਈ ਗਈ। ਸ੍ਰੀ ਬੰਤ ਸਿੰਘ ਫੂਲਪੁਰੀ ਸਾਬਕਾ ਇੰਸਪੈਕਟਰ ਵੱਲੋ ਪੰਜਾਬ ਪੁਲਿਸ ਦੇ ਸਨਮਾਨ ਵਿੱਚ ਇੱਕ ਕਵਿਤਾ ਰਾਹੀ ਸਾਂਝ ਪਾਈ ਗਈ ।ਮੀਟਿੰਗ ਵਿੱਚ ਜਿਲਾ ਪੁਲਿਸ ਦਫਤਰ ਦੀਆ ਮੁੱਖ ਮੱਦਾਂ ਦੇ ਇੰਚਾਰਜ ਹੈਡ ਕਲਰਕ, ਰੀਡਰ ਐਸਐਸਪੀ, ਲੇਖਾਕਾਰ, ਸੀ.ਆਰ.ਸੀ, ਐਮ.ਐਸ.ਕੇ. ਆਦਿ ਹਾਜ਼ਰ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1900679