Tuesday, May 5, 2026
Home Blog Page 2650

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਗੇਟ ਰੈਲੀਆ ਕਰਕੇ ਮੁੜ ਵਿੱਢਿਆ ਸੰਘਰਸ

0

ਸੁਖਜਿੰਦਰ ਮਾਨ
ਬਠਿੰਡਾ, 7 ਜਨਵਰੀ: ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਵਿਰੁਧ ਮੋਰਚਾ ਖੋਲੀ ਬੈਠੇ ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵਲੋਂ ਮੁੜ ਗੇਟ ਰੈਲੀਆਂ ਕਰਕੇ ਸੰਘਰਸ਼ ਵਿੱਢ ਦਿੱਤਾ ਹੈ। ਬਠਿੰਡਾ ਡਿਪੂ ਦੇ ਗੇਟ ਰੈਲੀ ਮੌਕੇ ਬੋਲਦਿਆਂ ਸੂਬਾ ਪ੍ਰਧਾਨ ਕੁਲਵੰਤ ਸਿੰਘ ਪ੍ਰਧਾਨ ਤੇ ਸੰਦੀਪ ਸਿੰਘ ਨੇ ਦੋਸ਼ ਲਗਾਇਆ ਕਿ ਪਿਛਲੇ ਦਿਨੀਂ 9 ਦਿਨ ਦੀ ਹੜਤਾਲ ਸਮੇਂ ਉੱਚ ਅਧਿਕਾਰੀਆਂ ਅਤੇ ਮੰਤਰੀ ਨੇ ਕੱਚੇ ਮੁਲਾਜ਼ਮਾਂ ਨੂੰ ਕੈਬਨਿਟ ਮੀਟਿੰਗ ਵਿੱਚ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਹੁਣ ਤੱਕ 3-4 ਕੈਬਨਿਟ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਗਿਆ ਮੰਤਰੀ ਵਲੋਂ ਡਾਟਾਂ ਐਂਟਰੀ ਉਪਰੇਟਰਾ ਦੀ ਤਨਖਾਹ ਵਧਾਉਣ ਸਮੇਤ ਅਡਵਾਸ ਬੁੱਕਿੰਗ ਵਾਲੇ ਮੁਲਾਜਮਾਂ ਦੀ ਤਨਖਾਹ ਫਿਕਸ ਕਰਨ ਅਤੇ ਰਿਪੋਰਟਾਂ ਵਾਲੇ ਮੁਲਾਜਮਾਂ ਨੂੰ 15 ਦਿਨ ਵਿੱਚ ਬਹਾਲ ਕਰਨ ਸਮੇਤ ਸਾਰੀ ਮੰਗਾਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਉਸਦਾ ਵੀ ਹੱਲ ਨਹੀਂ ਹੋਇਆ। ਯੂਨੀਅਨ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ, ਸਰਬਜੀਤ ਸਿੰਘ, ਹਰਤਾਰ ਸਰਮਾ , ਰਵਿੰਦਰ ਸਿੰਘ, ਕੁਲਦੀਪ ਸਿੰਘ ਆਦਿ ਨੇ ਐਲਾਨ ਕੀਤਾ ਕਿ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਬੱਸਾਂ ਵਿੱਚ ਭੰਡੀ ਪ੍ਰਚਾਰ ਸੁਰੂ ਕੀਤਾ ਜਾਵੇਗਾ।

ਕਾਂਗਰਸੀ ਆਗੂ ਖੁਸ਼ਬਾਜ ਜਟਾਣਾ ਨੇ ਵਿਕਾਸ ਕੰਮਾਂ ਦੇ ਰੱਖੇ ਨੀਂਹ ਪੱਥਰ

0

ਸੁਖਜਿੰਦਰ ਮਾਨ
ਬਠਿੰਡਾ, 7 ਜਨਵਰੀ: ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ਪਿੰਡ ਭਾਗੀ ਬਾਂਦਰ, ਸ਼ੇਖਪੁਰਾ, ਫ਼ਤਿਹਗੜ੍ਹ ਨੌਂ ਬਾਅਦ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਵੱਖ ਵੱਖ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਗ੍ਰਾਂਟ ਚੈੱਕ ਦਿੱਤੇ ਅਤੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਿੰਡ ਸ਼ੇਖਪੁਰਾ ਦੇ ਸ਼ਹੀਦ ਜਗਰਾਜ ਸਿੰਘ ਫੌਜੀ ਦੇ ਬੁੱਤ ਲਾਉਣ ਲਈ 4 ਲੱਖ ਰੁਪਏ ਗਰਾਂਟ ਚੈੱਕ ਦਿੱਤਾ ਗਿਆ। ਖੁਸ਼ਬਾਜ ਸਿੰਘ ਜਟਾਣਾ ਨੇ ਵੱਖ ਵੱਖ ਪਿੰਡਾਂ ਵਿੱਚ ਪ੍ਰਭਾਵਸ਼ਾਲੀ ਸਮਾਗਮਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿੰਡਾਂ ਦਾ ਵਿਕਾਸ, ਹਰ ਵਰਗ ਦੀ ਤਰੱਕੀ ਤੇ ਖੁਸ਼ਹਾਲੀ ਲਈ ਉਹ ਹਮੇਸ਼ਾ ਵਚਨਬੱਧ ਰਹੇ ਹਨ ਤੇ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ , ਪਿੰਡਾਂ ਵਿੱਚ ਸਕੂਲਾਂ ਨੂੰ ਅਪਗਰੇਡ ਕਰਾਉਣ ,ਨਹਿਰੀ ਪਾਣੀ ਦੀ ਸਮਰੱਥਾ ਵਧਾਉਣ, ਗਲੀਆਂ, ਸੜਕਾਂ, ਪੱਕੀਆਂ ਕਰਨ, ਕੱਚੇ ਰਸਤੇ ਪੱਕੇ ਕਰਨ ਸਮੇਤ ਧਰਮਸ਼ਾਲਾ ਦੇ ਨਵੀਨੀਕਰਨ ਲਈ ਕਰੋੜਾਂ ਰੁਪਏ ਖਰਚੇ ਗਏ ਹਨ ।ਉਨ੍ਹਾਂ ਦੱਸਿਆ ਕਿ ਅੱਜ ਪਿੰਡ ਭਾਗੀਵਾਂਦਰ ਵਿਖੇ ਗਊਸ਼ਾਲਾ ਕਮੇਟੀ ਨੂੰ 10 ਲੱਖ ਰੁਪਏ, ਕੋਆਪਰੇਟਿਵ ਸੋਸਾਇਟੀ ਦੇ ਪ੍ਰਬੰਧਕਾਂ ਨੂੰ 4 ਲੱਖ ਰੁਪਏ ਵਿਕਾਸ ਕਾਰਜਾਂ ਲਈ ਚੈੱਕ ਦਿੱਤੇ ਗਏ ਹਨ,, ਫਤਿਹਗੜ੍ਹ ਨੌ ਆਬਾਦ ਵਿਖੇ ਵੱਖ ਵੱਖ ਧਰਮਸ਼ਾਲਾਵਾਂ ਲਈ ਕਰੀਬ 7 ਲੱਖ ਰੁਪਏ ਦੇ ਚੈੱਕ ਦੇ ਕੇ ਨਿਰਮਾਣ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਹੱਥ ਮਜਬੂਤ ਕਰਨ ਤਾਂ ਜੋ ਇਸ ਵਿਕਾਸ ਲਹਿਰ ਨੂੰ ਨਿਰੰਤਰ ਜਾਰੀ ਰੱਖਿਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਨਿੱਜੀ ਸਕੱਤਰ ਰਣਜੀਤ ਸਿੰਘ ਸੰਧੂ ਅਤੇ ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚ ਅਤੇ ਕਾਂਗਰਸ ਆਗੂ ਹਾਜ਼ਰ ਸਨ ।

ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਦਾ ਮਾਮਲਾ

0

ਬਠਿੰਡਾ ਦੇ ਡੀਸੀ ਤੇ ਐਸ.ਐਸ.ਪੀ ਵੀ ਤਲਬ
ਸੁਖਜਿੰਦਰ ਮਾਨ
ਬਠਿੰਡਾ, 7 ਜਨਵਰੀ: ਦੋ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਕਥਿਤ ਸੁਰੱਖਿਆ ਲਾਪ੍ਰਵਾਹੀ ਮਾਮਲੇ ’ਚ ਅੱਜ ਦਿੱਲੀ ਤੋਂ ਪੁੱਜੀ ਕੇਂਦਰੀ ਟੀਮ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੂੰ ਵੀ ਤਲਬ ਕਰ ਲਿਆ। ਡਿਪਟੀ ਸੈਕਟਰੀ ਅਰਚਨਾ ਵਰਮਾ ਵਲੋਂ ਐਸ.ਐਸ.ਪੀ ਅਜੈ ਮਲੂਜਾ ਨੂੰ ਸਖ਼ਤ ਤਾੜਣਾ ਵਾਲਾ ਪੱਤਰ ਜਾਰੀ ਕਰਦਿਆਂ 24 ਘੰਟਿਆਂ ’ਚ ਅਪਣਾ ਪੱਖ ਰੱਖਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਸਨ। ਪੱਤਰ ਵਿਚ ਕਿਹਾ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁਧ ਆਲ ਇੰਡੀਆ ਸਰਵਿਸਜ਼ (ਡਿਸਪਲਨਿਜ਼ ਐਂਡ ਅਪੀਲ) ਰੂਲਜ਼ 1969 ਤਹਿਤ ਕਾਰਵਾਈ ਕੀਤੀ ਜਾਵੇ। ਪ੍ਰਧਾਨ ਮੰਤਰੀ ਫ਼ਿਰੋਜਪੁਰ ਰੈਲੀ ਵਿਚ ਜਾਣ ਤੋਂ ਪਹਿਲਾਂ ਬਠਿੰਡਾ ਦੇ ਭੀਸੀਆਣਾ ਹਵਾਈ ਅੱਡੇ ’ਤੇ ਹੀ ਉਤਰੇ ਸਨ, ਜਿੱਥੋਂ ਅੱਗੇ ਉਹ ਮੌਸਮ ਸਾਫ਼ ਨਾ ਹੋਣ ਕਾਰਨ ਸੜਕੀ ਰਾਸਤੇ ਰਾਹੀਂ ਹੁੈਸਨੀਵਾਲਾ ਲਈ ਰਵਾਨਾ ਹੋਏ ਸਨ। ਪ੍ਰੰਤੂ ਰਾਸਤੇ ਵਿਚ ਪ੍ਰਦਸ਼ਨਕਾਰੀਆਂ ਵਲੋਂ ਓਵਰਬਿ੍ਰਜ ਜਾਮ ਕਰਨ ਦੇ ਚੱਲਦੇ ਪ੍ਰਧਾਨ ਮੰਤਰੀ ਮੋਦੀ ਨੂੰ ਮੁੜ ਵਾਪਸ ਆਉਣਾ ਪਿਆ ਸੀ। ਸੂਤਰਾਂ ਅਨੁਸਾਰ ਜਿੱਥੇ ਪ੍ਰਧਾਨ ਮੰਤਰੀ ਦੀ ਆਮਦ ਦੌਰਾਨ ਬਠਿੰਡਾ ’ਚ ਇੱਥੋਂ ਦੀ ਪੁਲਿਸ ਦੇ ਪ੍ਰਬੰਧ ਸਨ, ਉਥੇ ਸੜਕੀ ਮਾਰਗ ਰਾਹੀਂ ਰਵਾਨਾ ਹੋਣ ਸਮੇਂ ਵੀ ਬਠਿੰਡਾ ਪੁਲਿਸ ਦੀ ਪਾਇਲਟ ਵੀ ਲੱਗੀ ਹੋਈ ਸੀ। ਸੂਚਨਾ ਮੁਤਾਬਕ ਟੀਮ ਨੇ ਐਸ.ਐਸ.ਪੀ ਕੋਲੋ ਬਰੀਕੀ ਨਾਲ ਉਕਤ ਦਿਨ ਬਾਰੇ ਪੁਛਗਿਛ ਕੀਤੀੇ। ਦਸਣਾ ਬਣਦਾ ਹੈ ਕਿ ਕੇਂਦਰ ਦੀ ਤਿੰਨ ਮੈਂਬਰੀ ਟੀਮ ਕੇਂਦਰੀ ਸੁਰੱਖਿਆ ਸਕੱਤਰ ਸੁਧੀਰ ਕੁਮਾਰ ਸਕਸੈਨਾ ਦੀ ਅਗਵਾਈ ਹੇਠ ਅੱਜ ਘਟਨਾ ਸਥਾਨ ਦਾ ਦੌਰਾ ਕਰਨ ਲਈ ਪੰਜਾਬ ਪੁੱਜੀ ਹੋਈ ਸੀ ਤੇ ਇਸ ਟੀਮ ਨੇ ਡੀਜੀਪੀ ਸਹਿਤ 14 ਪੁਲਿਸ ਅਧਿਕਾਰੀਆਂ ਨੂੰ ਰਿਕਾਰਡ ਸਮੇਤ ਤਲਬ ਕੀਤਾ ਹੋਇਆ ਸੀ। ਇਸਤੋਂ ਇਲਾਵਾ ਟੀਮ ਨੇ ਪ੍ਰਧਾਨ ਮੰਤਰੀ ਦੀ ਆਮਦ ਤੋਂ ਲੈ ਕੇ ਵਾਪਸੀ ਤੱਕ ਉਨ੍ਹਾਂ ਦੇ ਸਾਰੇ ਰੂਟ ਦਾ ਵੀ ਦੌਰਾ ਕੀਤਾ।

ਬਠਿੰਡਾ ’ਚ 100 ਫੁੱਟ ਉੱਚਾ ਕੌਮੀ ਝੰਡਾ ਤੇ ‘ਆਈ ਲਵ ਬਠਿੰਡਾ’ ਸੈਲਫੀ ਪਾਰਕ ਕੀਤਾ ਲੋਕ ਸਮਰਪਿਤ

0

ਸਾਈਕਲਿੰਗ ਤੇ ਜੌਗਿੰਗ ਟਰੈਕ ਦਾ ਵਿੱਤ ਮੰਤਰੀ ਨੇ ਰੱਖਿਆ ਨੀਂਹ ਪੱਥਰ
ਸੁਖਜਿੰਦਰ ਮਾਨ
ਬਠਿੰਡਾ, 7 ਜਨਵਰੀ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਸ਼ਹਿਰ ਦੇ ਨਜਦੀਕ ਸਥਿਤ ਸਰਹਿੰਦ ਨਹਿਰ ਦੇ ਨਾਲ-ਨਾਲ ਸੁੰਦਰ ਸਾਈਕਲਿੰਗ ਟਰੈਕ ਤੇ ਜਾਗਿੰਗ ਟਰੈਕ ਦੇ ਕੰਮ ਦੀ ਵੀ ਸ਼ੁੁਰੂਆਤ ਕਰਵਾਈ। ਕਰੀਬ 3.73 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਟਰੈਕ ਵਿੱਚ ਬੈਠਣ ਲਈ ਸੁੰਦਰ ਬੈਂਚਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਦੋਂ ਕਿ ਇਸ ਸ਼ਾਨਦਾਰ ਟਰੈਕ ਵਿੱਚ ਲਾਈਟਿੰਗ ਸਿਸਟਮ ਅਤੇ ਲੈਂਡ ਸਕੇਪਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸਤੋਂ ਇਲਾਵਾ ਉਨ੍ਹਾਂ ਲਾਲ ਸਿੰਘ ਬਸਤੀ ਦੇ ਪਾਰਕ ਦਾ ਵੀ ਉਦਘਾਟਨ ਕੀਤਾ। ਇਹ ਪਾਰਕ ਇਕ ਏਕੜ ਵਿਚ ਫੈਲਿਆ ਹੋਇਆ ਹੈ, ਜਿਸ ’ਤੇ ਪੰਜਾਹ ਲੱਖ ਰੁਪਏ ਦੀ ਲਾਗਤ ਆਈ ਹੈ। ਇਸੇ ਤਰ੍ਹਾਂ ਪੰਦਰ੍ਹਾਂ ਲੱਖ ਰੁਪਏ ਦੀ ਲਾਗਤ ਨਾਲ ਮਹਿਣਾ ਚੌਂਕ ਵਿੱਚ ਬਣਾਏ ਗਏ ਪਾਰਕ ਦਾ ਵੀ ਉਦਘਾਟਨ ਕੀਤਾ। ਦੌਰੇ ਦੇ ਅਖੀਰ ਵਿੱਚ ਵਿੱਤ ਮੰਤਰੀ ਸ. ਬਾਦਲ ਨੇ ਮਾਲ ਰੋਡ ’ਤੇ ਸੁਭਾਸ਼ ਮਾਰਕੀਟ ਵਿੱਚ “ਆਈ ਲਵ ਬਠਿੰਡਾ“ ਸੈਲਫੀ ਪੁਆਇੰਟ ਲੋਕ ਸਮਰਪਿਤ ਕੀਤਾ। ਇੱਥੇ ਹੀ ਫੌਜ ਦਾ ਇਕ ਪੁਰਾਣਾ ਟੈਂਕ ਵੀ ਸਥਾਪਤ ਕੀਤਾ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਨੇ ਇੱਥੇ ਸੌ ਫੁੱਟ ਉਚਾ ਕੌਮੀ ਝੰਡਾ ਲਹਿਰਾਇਆ ਅਤੇ ਦੇਸ਼ ਲਈ ਕੁਰਬਾਨੀ ਕਰਨ ਵਾਲੇ ਸ਼ਹੀਦਾਂ ਨੂੰ ਨਮਨ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਜੌਹਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ, ਚੇਅਰਮੈਨ ਨਗਰ ਸੁਧਾਰ ਟਰੱਸਟ ਕੇ ਕੇ ਅਗਰਵਾਲ, ਮੇਅਰ ਸ੍ਰੀਮਤੀ ਰਮਨ ਗੋਇਲ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਉਪ ਚੇਅਰਮੈਨ ਗੁਰਇਕਬਾਲ ਚਹਿਲ, ਬਲਾਕ ਪ੍ਰਧਾਨ ਹਰਵਿੰਦਰ ਲੱਡੂ ਆਦਿ ਹਾਜ਼ਰ ਸਨ।
ਬਾਕਸ
ਸ਼ਹਿਰ ਦੇ ਤਿੰਨ ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਦਾ ਕੀਤਾ ਉਦਘਾਟਨ
ਬਠਿੰਡਾ: ਅਪਣੇ ਬਠਿੰਡਾ ਦੌਰੇ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੇ ਤਿੰਨ ਸਰਕਾਰੀ ਸਕੂਲਾਂ ਦੀਆਂ ਕਰੋੜਾਂ ਦੀ ਲਾਗਤ ਨਾਲ ਨਵੀਆਂ ਉਸਾਰੀਆਂ ਗਈਆਂ ਇਮਾਰਤਾਂ ਦਾ ਉਦਘਾਟਨ ਕੀਤਾ। ਇੰਨ੍ਹਾਂ ਵਿਚ 269.73 ਲੱਖ ਰੁਪਏ ਦੀ ਲਾਗਤ ਨਾਲ 3 ਮੰਜਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੋਬੀਆਣਾ ਬਸਤੀ, 3 ਮੰਜਿਲਾਂ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਲਾਲ ਸਿੰਘ ਬਸਤੀ ਦੀ ਨਵੀਂ ਇਮਾਰਤ ਵੀ ਵਿਦਿਆਰਥੀਆਂ ਤੇ ਲੋਕਾਂ ਦੇ ਸਪੁਰਦ ਕੀਤੀ। ਇਸ ਤੋਂ ਇਲਾਵਾ ਉਨਾਂ ਵੱਲੋਂ 70 ਲੱਖ ਦੀ ਲਾਗਤ ਨਾਲ ਉਸਾਰੀ ਗਈ ਸਰਕਾਰੀ ਐਲੀਮੈਂਟਰੀ ਸਕੂਲ ਧੋਬੀਆਣਾ ਦੀ ਇਮਾਰਤ ਵੀ ਲੋਕ ਅਰਪਣ ਕੀਤੀ ਗਈ। ਧੋਬੀਆਣਾ ਸਕੂਲ ਵਿੱਚ ਇੰਟਰਨੈਸ਼ਨਲ ਪੱਧਰ ਦਾ ਸਵੀਮਿੰਗ ਪੂਲ ਵੀ ਵਿੱਤ ਮੰਤਰੀ ਵੱਲੋਂ ਬਣਵਾਇਆ ਗਿਆ ਹੈ ਜਿਸ ਉੱਪਰ ਡੇਢ ਕਰੋੜ ਰੁਪਏ ਦੀ ਲਾਗਤ ਆਈ ਹੈ।ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਹੁਣ ਸਰਕਾਰੀ ਸਕੂਲ ਕਾਨਵੈਂਟ ਸਕੂਲਾਂ ਤੋਂ ਕਿਧਰੇ ਵੀ ਘੱਟ ਨਹੀਂ ਰਹੇ ਉਨਾਂ ਸਕੂਲ ਮੁਖੀਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਾਰੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਵਿਤ ਮੰਤਰੀ ਨਾਲ ਉਨ੍ਹਾਂ ਦੀ ਧਰਮਪਤਨੀ ਵੀਨੂੰ ਬਾਦਲ ਤੇ ਰਿਸ਼ਤੇਦਾਰ ਜੈਜੀਤ ਜੌਹਲ ਵੀ ਮੌਜੂਦ ਰਹੇ।

ਬਠਿੰਡਾ ’ਚ ਸੰਦਾਂ ਦੀ ਸਬਸਿਡੀ ਦਿਵਾਉਣ ਦੇ ਨਾਂ ’ਤੇ ਠੱਗੀ ਦਾ ਕਾਰੋਬਾਰ!

0

ਕਿਸਾਨ ਅਫ਼ਵਾਹਾਂ ਤੋਂ ਰਹਿਣ ਸਾਵਧਾਨ : ਮੁੱਖ ਖੇਤੀਬਾੜੀ ਅਫ਼ਸਰ
ਸੁਖਜਿੰਦਰ ਮਾਨ
ਬਠਿੰਡਾ, 7 ਜਨਵਰੀ: ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆਂ ਕਰਵਾਏ ਜਾਣ ਵਾਲੇ ਸੰਦਾਂ ਨੂੰ ਪਾਸ ਕਰਵਾਉਣ ਬਦਲੇ ‘ਰਿਸ਼ਵਤ’ ਦੀ ਚੱਲ ਰਹੀ ਚਰਚਾ ਵਧਣ ’ਤੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਡਾ.ਪਾਖਰ ਸਿੰਘ ਨੇ ਕਿਸਾਨਾਂ ਨੂੰ ਸੂਚੇਤ ਰਹਿਣ ਦੀ ਅਪੀਲ ਕੀਤੀ ਹੈ। ਇੱਥੇ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕਰਦਿਆਂ ਦਸਿਆ ਕਿ ‘‘ਜਿਲ੍ਹੇ ਵਿੱਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਨੂੰ ਝੂਠੇ ਝਾਂਸੇ ਦੇ ਕੇ ਉਹਨਾਂ ਦੇ ਕਿਸਾਨ ਗਰੁੱਪ ਪਾਸ ਕਰਵਾਉਣ ਦੇ ਨਾਮ ’ਤੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ।’’ ਉਨ੍ਹਾਂ ਦਾਅਵਾ ਕੀਤਾ ਕਿ ਇਸ ਸਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਧੀਨ ਖੇਤੀਬਾੜੀ ਸੰਦਾਂ ਉਪਰ ਸਬਸਿਡੀ ਲਈ ਚੱਲ ਰਹੀ ਸਕੀਮ ਕਰਾਪ ਰੈਜੀਡੀਊ ਮੈਨੇਜਮੈਂਟ (ਸੀ.ਆਰ.ਐਮ.) ਸਾਲ 2021-22 ਦੌਰਾਨ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਕਾਰਜਕਾਰੀ ਕਮੇਟੀ ਵੱਲੋਂ ਡਰਾਅ ਕੱਢ ਕੇ ਉਹਨਾਂ ਦੀ ਸੀਨੀਅਰਤਾ ਸੂਚੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਇਸ ਸੂਚੀ ਅਨੁਸਾਰ ਹੀ ਸਰਕਾਰ ਵੱਲੋਂ ਟੀਚੇ ਪ੍ਰਾਪਤ ਹੋਣ ਉਪਰੰਤ ਅਗਲੇ ਲਾਭਪਾਤਰੀਆਂ ਦੇ ਨਾਮ ਵਿਚਾਰੇ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਡਰਾਅ ਕਢਵਾਉਣ ਬਦਲੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਉਹ ਤੁਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ।

ਐਚ.ਪੀ.ਵੀ (ਹਿਊਮਨ ਪੈਪੀਲੋਮਾ ਵਾਇਰਸ ਵੈਕਸੀਨ) ਦੀ ਦੂਜੀ ਡੋਜ਼ ਦੀ ਸ਼ੁਰੂਆਤ

0

ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ: ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਬਲਵੰਤ ਸਿੰਘ ਦੀ ਦੇਖ-ਰੇਖ ਹੇਠ ਪੀ.ਪੀ.ਯੂਨਿਟ, ਜੱਚਾ-ਬੱਚਾ ਹਸਪਤਾਲ ਬਠਿੰਡਾ ਵਿਖੇ ਐਚ.ਪੀ.ਵੀ (ਹਿਊਮਨ ਪੈਪੀਲੋਮਾ ਵਾਇਰਸ ਵੈਕਸੀਨ) ਦੀ ਦੂਜੀ ਡੋਜ਼ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਇਹ ਵੈਕਸੀਨ 2016-2017 ਵਿਚ ਛੇਵੀਂ ਕਲਾਸ ਵਿਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਸੀ।ਹੁਣ ਇਹ ਵੈਕਸੀਨ ਪਹਿਲੀ ਡੋਜ਼ ਪ੍ਰਾਪਤ ਕਰ ਚੁੱਕੀਆਂ ਬੱਚੀਆਂ ਨੂੰ ਹੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਦੂਜੀ ਡੋਜ਼ ਲਗਵਾ ਕੇ ਭਵਿੱਖ ਦੌਰਾਨ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਅਤੇ ਹੋਰ ਬੀਮਾਰੀਆਂ ਜਿਵੇਂ ਕਿ ਜੈਨੀਟਲ ਵਾਰਟਸ, ਵਿਜ਼ਾਇਨਲ ਕੈਂਸਰ ਆਦਿ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਪਹਿਲ ਕਦਮੀ ਕਰਦਿਆਂ ਇਨ੍ਹਾਂ ਬੱਚੀਆਂ ਨੂੰ ਮੁਫ਼ਤ ਟੀਕੇ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਐਚ.ਪੀ.ਵੀ ਇਕ ਵਾਇਰਸ ਹੈ ਜੋ ਕਿ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਪੈਦਾ ਕਰਦਾ ਹੈ।ਉਨ੍ਹਾਂ ਵਲੋਂ ਜੀ.ਐਨ.ਐਮ ਟ੍ਰੇਨਿੰਗ ਸਕੂਲ ਵਿਖੇ ਚੱਲ ਰਹੇ ਕੋਵਿਡ-19 ਟੀਕਾਕਰਨ ਕੇਂਦਰ ਦਾ ਦੌਰਾ ਵੀ ਕੀਤਾ ਗਿਆ।ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਟੀਕਾਕਰਨ ਸਮੇਂ ਕੋਵਿਡ-19 ਸਬੰਧੀ ਜ਼ਰੂਰੀ ਹਦਾਇਤਾਂ ਜਿਵੇਂ ਮਾਸਕ ਦੀ ਵਰਤੋਂ, ਸਮਾਜਿਕ ਦੂਰੀ ਅਤੇ ਹੱਥਾਂ ਦੀ ਸਾਫ਼-ਸਫਾਈ ਆਦਿ ਦੀ ਪਾਲਣਾ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਟੀਕਾਕਰਨ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਵਧੀ ਹੈ ਤੇ ਲਾਭਪਾਤਰੀ ਅੱਗੇ ਹੋ ਕੇ ਆਪਣਾ ਟੀਕਾਕਰਨ ਕਰਵਾ ਰਹੇ ਹਨ।ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ, ਡਾ. ਮੇਘਾ ਪ੍ਰਕਾਸ਼, ਡਾ. ਮੋਨਿਕਾ, ਡਾ. ਰੁਪਾਲੀ, ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ, ਡਿਪਟੀ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਬੀ.ਈ.ਈ ਗਗਨਦੀਪ ਸਿੰਘ ਭੁੱਲਰ, ਐਲ.ਐਚ.ਵੀ ਮਲਕੀਤ ਕੌਰ, ਏ.ਐਨ.ਐਮ ਹਰਜਿੰਦਰ ਕੌਰ ਅਤੇ ਗੁਰਜਿੰਦਰ ਕੌਰ ਹਾਜ਼ਰ ਸਨ।

ਮੋਦੀ ਦੀ ਰੈਲੀ ਰੱਦ ਹੋਣ ਦੇ ਰੋਸ਼ ਵਜੋਂ ਭਾਜਪਾਈਆਂ ਨੇ ਕੱਢਿਆ ਮਸ਼ਾਲ ਮਾਰਚ

0

ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ: ਬੀਤੇ ਕੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ਿਰੋਜਪੁਰ ਰੈਲੀ ’ਚ ਪੁੱਜਣ ਤੋਂ ਪਹਿਲਾਂ ਕਿਸਾਨਾਂ ਵਲੋਂ ਕੀਤੇ ਘਿਰਾਓ ਦੇ ਵਿਰੋਧ ’ਚ ਅੱਜ ਭਾਰਤੀ ਜਨਤਾ ਪਾਰਟੀ ਵਲੋਂ ਸਥਾਨਕ ਸ਼ਹਿਰ ਵਿਚ ਰੋਸ਼ ਮਾਰਚ ਕੱਢਿਆ ਗਿਆ। ਪਾਰਟੀ ਦੇ ਸੂੁਬਾਈ ਸਕੱਤਰ ਸੁਖਪਾਲ ਸਰਾਂ ਤੇ ਵਿਨੋਦ ਬਿੰਟਾ ਸਹਿਤ ਸੀਨੀਅਰ ਆਗੂ ਸੁਨੀਲ ਸਿੰਗਲਾ, ਵੀਨੂੰ ਗੋਇਲ ਤੇ ਅਸੋਕ ਬਾਲਿਆਵਾਲੀ ਆਦਿ ਨੇ ਇਸ ਮੌਕੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਪ੍ਰਧਾਨ ਮੰਤਰੀ ’ਤੇ ਹਮਲਾ ਕਰਨ ਦੀ ਕੋਸਿਸ ਕੀਤੀ ਜਾ ਰਹੀ ਸੀ ਜਦੋਂਕਿ ਇਸ ਮੌਕੇ ਪੰਜਾਬ ਪੁਲਿਸ ਮਹਿਜ ਮੂਕ ਦਰਸਕ ਬਣ ਕੇ ਖ਼ੜੀ ਹੋਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪ੍ਰਧਾਨ ਮੰਤਰੀ ਨਾਲ ਵਾਪਰੀਇਸ ਘਟਨਾ ਨਾਲ ਜਿੱਥੇ ਪੰਜਾਬ ਨੂੰ ਪੂਰੀ ਦੁਨੀਆ ‘ਚ ਸਰਮਸਾਰ ਕੀਤਾ ਹੈ, ਉਥੇ ਹੀ ਪੰਜਾਬ ‘ਚ ਕਾਂਗਰਸ ਸਰਕਾਰ ਵੱਲੋਂ ਕਾਰੋਬਾਰ ਬੰਦ ਕਰਵਾਉਣ ਲਈ ਸੋਚੀ ਸਮਝੀ ਸਾਜਿਸ ਘੜੀ ਗਈ ਹੈ। ਇਸ ਮੌਕੇ ਭਾਜਪਾ ਆਗੂ ਵਰਿੰਦਰ ਸ਼ਰਮਾ, ਉਮੇਸ਼ ਗਰਗ, ਸੰਦੀਪ ਤੇ ਆਸੂਤੋਸ਼ ਆਦਿ ਹਾਜ਼ਰ ਸਨ।

ਅਕਾਲੀ ਉਮੀਦਵਾਰ ਦੀ ਹਿਮਾਇਤ ਦੇ ਐਲਾਨ ਤੋਂ ਮੈਡੀਕਲ ਪ੍ਰੈਕਟੀਸ਼ਨਾਂ ਨੇ ਕੀਤਾ ਕਿਨਾਰਾ

0

ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ: ਮੈਡੀਕਲ ਪ੍ਰੈਕਟੀਸ਼ਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਹਿਮਾਇਤ ਦੇਣ ਦੀਆਂ ਖ਼ਬਰਾਂ ਨੂੰ ਗਲਤ ਕਰਾਰ ਦਿੰਦਿਆਂ ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਜਥੇਬੰਦੀ ਗੈਰ ਸਿਆਸੀ ਹੈ ਤੇ ਅਕਾਲੀ ਦਲ ਨੇ ਦਸ ਸਾਲ ਸਰਕਾਰ ਹੁੰਦੇ ਹੋਏ ਵੀ ਉਨ੍ਹਾਂ ਦੀ ਇੱਕ ਵੀ ਮੰਗ ਨਹੀਂ ਮੰਨੀ। ਅੱਜ ਸਥਾਨਕ ਸ਼ਹਿਰ ਵਿਚ ਐਸੋਸੀਏਸਨ ਦੇ ਜ਼ਿਲ੍ਹਾ ਪ੍ਰਧਾਨ ਡਾ ਮੇਵਾ ਸਿੰਘ ਦੀ ਅਗਵਾਈ ਹੇਠ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਇੰਨ੍ਹਾਂ ਡਾਕਟਰਾਂ ਨੇ ਦਾਅਵਾ ਕੀਤਾ ਕਿ ਪਿਛਲੇ ਦਿਨੀਂ ਪਿੰਡ ਬਾਦਲ ਦੇ ਰਸਤੇ ਵਿਚ ਪੈਂਦੇ ਇੱਕ ਪੈਟਰੋਲ ਪੰਪ ’ਤੇ ਅਕਾਲੀ ਦਲ ਦੇ ਬਠਿੰਡਾ ਦਿਹਾਤੀ ਤੋਂ ਉਮੀਦਵਾਰ ਪ੍ਰਕਾਸ ਭੱਟੀ ਨੂੰ ਐਸੋਸੀਏਸਨ ਦੇ ਆਗੂ ਪੁਰਾਣੇ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਮਿਲੇ ਸਨ ਨਾ ਕਿ ਹਿਮਾਇਤ ਦੇਣ ਲਈ। ਐਸੋਸੀਏਸਨ ਦੇ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਵਲੋਂ ਸਾਲ 2007 ਦੇ ਚੋਣ ਮਨੋਰਥ ਪੱਤਰ ਵਿਚ ਮੈਡੀਕਲ ਪ੍ਰੈਕਟੀਸ਼ਨ ਦੀ ਮੰਗ ਨੂੰ ਮੰਨਣ ਦੇ ਕੀਤੇ ਹੋਏ ਵਾਅਦੇ ਨੂੰ ਯਾਦ ਕਰਵਾਉਣ ਲਈ ਇੱਕ ਮੌਕੇ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਸੀ। ਪ੍ਰੰਤੂ ਦੂਜੇ ਦਿਨ ਅਖ਼ਬਾਰਾਂ ਵਿਚ ਉਕਤ ਉਮੀਦਵਾਰ ਵਲੋਂ ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸਨ ਵਲੋਂ ਅਕਾਲੀ ਬਸਪਾ ਗਠਜੋੜ ਨੂੰ ਸਮਰਥਨ ਦੇਣ ਦਾ ਦਾਅਵਾ ਕਰ ਦਿੱਤਾ, ਜਿਹੜਾ ਪੂਰੀ ਤਰ੍ਹਾਂ ਗਲਤ ਹੈ। ਇਸ ਮੌਕੇ ਸਟੇਟ ਕੈਸੀਅਰ ਐਚ. ਐਸ .ਰਾਣੂੰ , ਸਟੇਟ ਕਮੇਟੀ ਮੈਂਬਰ ਡਾਕਟਰ ਗੁਰਦੀਪ ਸਿਂਘ ਘੁੱਦਾ, ਵਾਈਸ ਚੇਅਰਮੈਨ ਡਾਕਟਰ ਹਰਬੰਸ ਕੋਸਲ , ਜਿਲ੍ਹਾ ਕੈਸ਼ੀਅਰ ਡਾਕਟਰ ਖੁਸਵਿੰਦਰ ਮਾਨ, ਬਲਾਕ ਤਲਵੰਡੀ ਦੇ ਪ੍ਰਧਾਨ ਡਾਕਟਰ ਗੁਰਮੇਲ ਸਿੰਘ ਘਈ, ਜਿਲਾ ਮੀਤ ਪ੍ਰਧਾਨ ਡਾਕਟਰ ਨਛੱਤਰ ਸਿੰਘ ਬਾਂਡੀ , ਡਾਕਟਰ ਗੁਰਮੇਲ ਸਿੰਘ ਮਹਿਣਾ, ਡਾਕਟਰ ਧਰਮਿੰਦਰ ਪਾਲ, ਡਾਕਟਰ ਸੁਖਵਿੰਦਰ ਸਿੰਘ ਸੰਗਤ, ਡਾਕਟਰ ਗੁਰਮੇਲ ਸਿੰਘ ਕਾਲੜਾ ਆਦਿ ਹਾਜ਼ਰ ਸਨ।
ਮੈਡੀਕਲ ਪ੍ਰੈਕਟੀਸ਼ਨਾਂ ਨੇ ਹਿਮਾਇਤ ਦੇਣ ਦਾ ਦਿੱਤਾ ਸੀ ਭਰੋਸਾ: ਭੱਟੀ
ਬਠਿੰਡਾ: ਉਧਰ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਦਾਅਵਾ ਕੀਤਾ ਕਿ ਮੀਟਿੰਗ ਦੌਰਾਨ ਮੈਡੀਕਲ ਪ੍ਰੈਕਟੀਸ਼ਨਾਂ ਨੇ ਹਿਮਾਇਤ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਹੁਣ ਉਹ ਅਜਿਹਾ ਕਿਉਂ ਕਹਿ ਰਹੇ ਹਨ, ਉਸ ਬਾਰੇ ਉਨ੍ਹਾਂ ਨੂੰ ਪਤਾ ਨਹੀਂ।

ਜਿੰਮ ਸੰਚਾਲਕਾਂ ਨੇ ਪੰਜਾਬ ਸਰਕਾਰ ਦੇ ਹੁਕਮਾਂ ਵਿਰੁਧ ਚੁੱਕੇ ਝੰਡੇ

0

ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ: ਕਰੋਨਾ ਮਹਾਂਮਾਰੀ ਦੀ ਸੰਭਾਵੀ ਤੀਜ਼ੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਵਰਜਿਸ਼ ਲਈ ਖੁੱਲੇ ਜਿਮ ਬੰਦ ਕਰਨ ਦੇ ਜਾਰੀ ਕੀਤੇ ਹੁਕਮਾਂ ਵਿਰੁਧ ਸ਼ਹਿਰ ਦੇ ਜਿਮ ਸੰਚਾਲਕਾਂ ਨੇ ਸਰਕਾਰ ਵਿਰੁਧ ਬਗਾਵਤ ਦੇ ਝੰਡੇ ਚੁੱਕ ਲਏ ਹਨ। ਅੱਜ ਉਨ੍ਹਾਂ ਸਥਾਨਕ ਤਿਕੋਣੀ ਚੌਕ ਵਿਚ ਰੋਸ ਮੁਜ਼ਾਹਰਾ ਕਰਦਿਆਂ ਸਰਕਾਰ ਨੂੰ ਇਹ ਹੁਕਮ ਵਾਪਸ ਲੈਣ ਲਈ ਕਿਹਾ। ਇਸ ਮੌਕੇ ਜਿੰਮ ਸੰਚਾਲਕਾਂ ਨੇ ਦੋਸ਼ ਲਗਾਇਆ ਕਿ ਪਿਛਲੇ ਲੰਮੇ ਸਮੇਂ ਤੋਂ ਆਰਥਿਕ ਮੰਦੀ ਵਿਚ ਚੱਲ ਰਹੇ ਜਿੰਮਾਂ ਦਾ ਕੰਮ ਮੁੜ ਬੰਦ ਕਰ ਦਿੱਤਾ ਗਿਆ ਹੈ। ਜਿਮ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਮੋਦ ਝਾਂਜੀ ਨੇ ਦਾਅਵਾ ਕੀਤਾ ਕਿ ਸਰਕਾਰ ਦੀਆਂ ਹਿਦਾਇਤਾਂ ਤਹਿਤ ਉਹ ਅਪਣੇ ਜਿੰਮਾਂ ਵਿਚ ਸਿਰਫ਼ ਦੋਨੋਂ ਟੀਕੇ ਲੱਗਣ ਵਾਲੇ ਵਿਅਕਤੀਆਂ ਨੂੰ ਦਾਖ਼ਲ ਹੋਣ ਦੇ ਰਹੇ ਹਨ। ਇਸੇ ਤਰ੍ਹਾਂ ਉਨ੍ਹਾਂ ਤੋਂ ਇਲਾਵਾ ਜਿੰਮ ਟਰੇਨਰਾਂ ਦੇ ਵੀ ਕਰੋਨਾ ਟੀਕੇ ਲੱਗੇ ਹੋਏ ਹਨ। ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਜਿਮ ਸੰਚਾਲਕਾਂ ਦੀ ਹਿਮਾਇਤ ਕਰਦਿਆਂ ਪੰਜਾਬ ਸਰਕਾਰ ਨੂੰ ਅਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਕਿਹਾ।

108 ਐਂਬੂਲੈਂਸ ਮੁਲਾਜਮਾਂ ਨੇ ਵੀ ਸਰਕਾਰ ਵਿਰੁਧ ਖੋਲਿਆ ਮੋਰਚਾ, ਹੜਤਾਲ ਦੂਜੇ ਦਿਨ ’ਚ ਦਾਖ਼ਲ

0

ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ: ਪਿਛਲੇ ਲੰਮੇ ਸਮੇਂ ਤੋਂ ਅਪਣੀਆਂ ਤਨਖ਼ਾਹਾਂ ਵਧਾਉਣ ਤੇ ਹੋਰ ਮਸਲਿਆਂ ਨੂੰ ਲੈ ਕੇ ਸੰਘਰਸ਼ ਕਰ ਰਹੇ 108 ਐਂਬੂਲੈਂਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁਧ ਮੋਰਚਾ ਖੋਲਦਿਆਂ ਬੀਤੇ ਕੱਲ ਤੋਂ ਹੜਤਾਲ ਸੁਰੂ ਕਰ ਦਿੱਤੀ ਹੈ। ਇਸ ਹੜਤਾਲ ਕਾਰਨ ਐਂਬੂਲੈਂਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਹੜਤਾਲੀ ਕਾਮਿਆਂ ਨੇ ਇਸ ਸੰਘਰਸ ਨੂੰ ਪੰਜਾਬ ਪੱਧਰ ’ਤੇ ਲਿਜਾਣ ਦਾ ਐਲਾਨ ਕੀਤਾ ਹੈ। ਇਸ ਹੜਤਾਲ ਕਾਰਨ ਸਿਹਤ ਸੇਵਾਵਾਂ ’ਤੇ ਬੁਰਾ ਅਸਰ ਪਿਆ ਹੈ। ਮਰੀਜ਼ਾਂ ਨੂੰ ਇਧਰ-ਉਧਰ ਲਿਜਾਣ ਲਈ ਹੁਣ ਉਨ੍ਹਾਂ ਦੇ ਵਾਰਸਾਂ ਨੂੰ ਪ੍ਰਾਈਵੇਟ ਐਂਬੂਲੈਂਸਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਸਥਾਨਕ ਸਿਵਲ ਹਸਪਤਾਲ ਵਿਚ ਹੜਤਾਲ ’ਤੇ ਬੈਠੇ ਮੁਲਾਜਮਾਂ ਨੇ ਸਰਕਾਰ ਤੇ ਇੰਨ੍ਹਾਂ ਐਂਬੂਲੈਂਸਾਂ ਦਾ ਕਾਰੋਬਾਰ ਦੇਖ ਰਹੀ ਪ੍ਰਾਈਵੇਟ ਕੰਪਨੀ ਵਿਰੁਧ ਨਾਅਰੇਬਾਜ਼ੀ ਕਰਦਿਆਂ ਦਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਸਿਸਟਮ ਵਿਚੋਂ ਕੱਢ ਕੇ ਸਿੱਧਾ ਪੰਜਾਬ ਸਰਕਾਰ ਦੇ ਅਧੀਨ ਲਿਆਉਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕੰਪਨੀ ਦੇ ਪ੍ਰਬੰਧਕਾਂ ਵਿਰੁਧ ਧੱਕੇਸ਼ਾਹੀ ਤੇ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਵਾਉਣ ਦਾ ਦੋਸ਼ ਲਗਾਉਂਦਿਆਂ ਸਰਕਾਰ ਨੂੰ ਐਂਬੂਲੈਂਸਾਂ ਚਲਾਉਣ ਦਾ ਠੇਕਾ ਕਿਸੇ ਹੋਰ ਕੰਪਨੀ ਨੂੰ ਵੀ ਦੇਣ ਦੀ ਮੰਗ ਕੀਤੀ। ਐਂਬੂਲੈਂਸ ਯੂਨੀਅਨ ਦੇ ਆਗੂ ਅੰਮਿ੍ਰਤਪਾਲ ਸਿੰਘ ਤੇ ਸੰਦੀਪ ਸਿੰਘ ਨੇ ਦੱਸਿਆ ਕਿ ਕਰਮਚਾਰੀਆਂ ਦੀ ਤਨਖਾਹ ਘੱਟੋ ਘੱਟ 25 ਹਜ਼ਾਰ ਰੁਪਏ ਮਹੀਨਾ ਹੋਣੀ ਚਾਹੀਦੀ ਹੈ।

Our Visitor

1895458