Tuesday, May 5, 2026
Home Blog Page 2651

ਮਿਮਿਟ ਕਾਲਜ ਦਾ ਸਟਾਫ਼ ਅੱਜ ਮੁੜ ਵਿਤ ਮੰਤਰੀ ਦੇ ਦਫ਼ਤਰ ਮੂਹਰੇ ਡਟਿਆ

0

ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ: ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹਾਂ ਲਈ ਤਰਸ ਰਹੇ ਮਿਮਿਟ ਕਾਲਜ ਦੇ ਸਟਾਫ਼ ਅੱਜ ਮੁੜ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦੇ ਮੂਹਰੇ ਡਟ ਗਿਆ। ਕਾਲਜ਼ ਦੇ ਵਿਚ ਕੰਮ ਕਰਦੇ ਵੱਖ ਵੱਖ ਵਰਗਾਂ ਦੇ ਕਰੀਬ 200 ਮੁਲਾਜਮਾਂ ਵਲੋਂ ਬਣਾਈ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਹੇਠ ਇਹ ਕਰਮਚਾਰੀ ਸਵੇਰੇ 11 ਵਜੇ ਹੀ ਵਿੱਤ ਮੰਤਰੀ ਦੇ ਦਫਤਰ ਦੇ ਬਾਹਰ ਇੱਕਠਾ ਹੋਣੇ ਸੁਰੂ ਹੋ ਗਏ। ਗੌਰਤਲਬ ਹੈ ਿਕਦੋ ਦਿਨ ਪਹਿਲਾਂ ਵਿਤ ਮੰਤਰੀ ਨੂੰ ਰੋਸ ਪ੍ਰਦਰਸ਼ਨ ਤੋਂ ਬਾਅਦ ਖੂਨ ਨਾਲ ਲਿਖੀ ਚਿੱਠੀ ਦੇ ਕੇ ਸਟਾਫ਼ ਨਾਲ ਸ਼੍ਰੀ ਬਾਦਲ ਨੇ ਅੱਜ ਤਕ ਸੰਸਥਾ ਨੂੰ ਗ੍ਰਾਂਟ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਇਹ ਸਮਾਂ ਬੀਤਣ ਦੇ ਬਾਵਜੂਦ ਵੀ ਹਾਲੇ ਤੱਕ ਇੱਕ ਧੇਲਾ ਵੀ ਨਹੀਂ ਮਿਲਿਆ ਹੈ। ਅੱਜ ਕਰਮਚਾਰੀ ਪੂਰੀ ਤਰ੍ਹਾਂ ਆਸਵੰਦ ਸਨ ਕਿ ਮਨਪ੍ਰੀਤ ਬਾਦਲ ਆਪਣੇ ਵਾਅਦੇ ਮੁਤਾਬਿਕ ਅੱਜ ਓਹਨਾਂ ਦੀ ਗਰਾਂਟ ਜਾਰੀ ਕਰਵਾ ਦੇਣਗੇ। ਉਹ ਵਿੱਤ ਮੰਤਰੀ ਦੇ ਗਲ ਵਿੱਚ ਪਾਉਣ ਲਈ ਹਾਰ ਵੀ ਆਪਣੇ ਨਾਲ ਹੀ ਲੈ ਕੇ ਆਏ ਸਨ। ਸਾਮ ਦੇ 4 ਵਜੇ ਤੱਕ ਜਦ ਵਿਤ ਮੰਤਰੀ ਦੇ ਦਫ਼ਤਰ ਵਲੋਂ ਪੰਜ ਕਰੋੜ ਦੀ ਗ੍ਰਾਂਟ ਜਾਰੀ ਕਰਨ ਦੀ ਕੀਤੀ ਸਿਫ਼ਾਰਿਸ ਵਾਲੇ ਪੱਤਰ ’ਤੇ ਅੱਗੇ ਕੋਈ ਵੀ ਕਾਰਵਾਈ ਨਹੀਂ ਹੋਈ ਤਾਂ ਕਰਮਚਾਰੀਆਂ ਨੇ ਮਨਪ੍ਰੀਤ ਸਿੰਘ ਬਾਦਲ ’ਤੇ ਮੁੜ ਲਾਰਾ ਲਗਾਉਣ ਦਾ ਦੋਸ਼ ਲਗਾਉਂਦਿਆਂ ਐਲਾਨ ਕੀਤਾ ਕਿ ਉਹ ਇਸ ਸੰਸਥਾ ਨੂੰ ਬਚਾਉਣ ਤੇ ਇੱਥੇ ਕੰਮ ਕਰਦੇ ਮੁਲਾਜਮਾਂ ਦੀ ਤਨਖ਼ਾਹਾਂ ਲੈਣ ਲਈ ਅਪਣਾ ਸੰਘਰਸ਼ ਜਾਰੀ ਰੱਖਣਗੇ। ਹਾਲਾਂਕਿ ਉਨ੍ਹਾਂ ਗ੍ਰਾਂਟ ਲਈ ਪ੍ਰਿਆ ਸ਼ੁਰੂ ਹੋਣ ’ਤੇ ਤਸੱਲੀ ਵੀ ਪ੍ਰਗਟਾਈ। ਇਸ ਮੌਕੇ ਕੁਲਵੀਰ ਸਿੰਘ, ਮੁਕੇਸ ਸੈਣੀ, ਵਿਕਾਸ ਗੋਇਲ, ਅੰਗਰੇਜ ਸਿੰਘ, ਮਨੀਸ ਬਾਂਸਲ, ਗੁਰਪ੍ਰੀਤ ਸੋਨੀ, ਦਲਜੀਤ ਸਿੰਘ, ਕੁਲਵਿੰਦਰ ਗਰਗ, ਮੈਡਮ ਰਤਨ ਮਾਲਾ, ਅਮਿਤ ਗਰਗ, ਵਿਕਾਸ ਸਿੰਗਲਾ, ਮਨੋਜ ਜੋਸੀ ਆਦਿ ਨੇ ਸੰਬੋਧਨ ਕੀਤਾ।

15 ਜਨਵਰੀ ਤੋਂ ਜਨਤਕ ਸਥਾਨਾਂ ’ਤੇ ਦਾਖਲੇ ਲਈ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ

0

ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ: ਆਗਾਮੀ 15 ਜਨਵਰੀ ਤੋਂ ਜਨਤਕ ਸਥਾਨਾਂ ’ਤੇ ਦਾਖਲੇ ਲਈ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ ਕਰਾਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਅਰਵਿੰਦਪਾਲ ਸੰਧੂ ਨੇ ਦਸਿਆ ਕਿ ਜਨਤਕ ਸਥਾਨਾਂ ਜਿਵੇਂ ਸਬਜ਼ੀ ਮੰਡੀ, ਦਾਣਾ ਮੰਡੀ, ਜਨਤਕ ਟਰਾਂਸਪੋਰਟ, ਪਾਰਕ, ਧਾਰਮਿਕ ਸਥਾਨ, ਸ਼ਾਪਿੰਗ ਕੰਪਲੈਕਸ, ਲੋਕਲ ਬਾਜ਼ਾਰ, ਹੋਟਲ, ਬਾਰ, ਰੈਸਟੋਰੈਂਟ, ਸਿਨੇਮਾ, ਜਿਮ, ਫਿਟਨੈਸ ਸੈਂਟਰ ਅਤੇ ਸਰਕਾਰੀ/ਪ੍ਰਾਈਵੇਟ ਬੈਂਕਾਂ ਆਦਿ ਵਿੱਚ ਕੇਵਲ ਡਬਲ ਡੋਜ਼ ਟੀਕਾ ਲਗਵਾਉਣ ਵਾਲਿਆਂ ਨੂੰ ਹੀ ਦਾਖਲੇ ਦੀ ਆਗਿਆ ਹੋਵੇਗੀ। ਇਸੇ ਤਰ੍ਹਾਂ ਜ਼ਿਲ੍ਹੇ ਅੰਦਰ ਸਥਿਤ ਸਰਕਾਰੀ ਦਫ਼ਤਰਾਂ ਅਤੇ ਬੋਰਡਾਂ/ਕਾਰਪੋਰੇਸ਼ਨਾਂ ਦੇ ਦਫ਼ਤਰਾਂ ਅੰਦਰ ਵੀ ਮੁੰਕਮਲ ਟੀਕਾਕਰਨ ਵਾਲੇ ਹੀ ਦਾਖਿਲ ਹੋ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਨਵੇਂ ਨਿਯਮਾਂ ਅਨੁਸਾਰ ਸਰਕਾਰ ਵੱਲੋਂ ਅਧਿਕਾਰਤ ਕਿਸੇ ਵੀ ਅਧਿਕਾਰੀ ਵੱਲੋਂ ਮੰਗੇ ਜਾਣ ’ਤੇ ਵੈਕਸੀਨੇਸ਼ਨ ਸਰਟੀਫਿਕੇਟ ਦਿਖਾਉਣਾ ਪਵੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਅਜਿਹਾ ਕੋਵਿਡ ਦੇ ਨਵੇਂ ਵੇਰੀੲੈਂਟ ਓਮੀਕਰੋਨ ਦੇ ਵਧਦੇ ਹੋਏ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ।

ਕੋੋਵਿਡ ਸਬੰਧੀ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਮਨਾਇਆ ਜਾਵੇਗਾ ਗਣਤੰਤਰਾ ਦਿਵਸ

0

ਡਿਪਟੀ ਕਮਿਸ਼ਨਰ ਨੇ ਅਗਾਊਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ: ਕੋਵਿਡ-19 ਦੇ ਚਲਦਿਆਂ ਅਤੇ ਕਰੋਨਾ ਦੀ ਤੀਸਰੀ ਸੰਭਾਵੀਂ ਲਹਿਰ ਨੂੰ ਧਿਆਨ ’ਚ ਰੱਖਦਿਆਂ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਹੀ ਆਗਾਮੀ 26 ਜਨਵਰੀ ਨੂੰ ਗਣਤੰਤਰਾ ਦਿਵਸ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਗਣਤੰਤਰਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੀਆਂ ਅਗਾਊਂ ਤਿਆਰੀਆਂ ਨੂੰ ਲੈ ਕੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨਾਂ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚੜਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਉਨਾਂ ਨੂੰ ਸੌਂਪੀਆਂ ਗਈਆਂ ਜੁੰਮੇਵਾਰੀਆਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਆਦੇਸ਼ ਦਿੱਤੇ। ਉਨ੍ਹਾਂ ਇਹ ਵੀ ਦੱਸਿਆ ਕਿ ਅਗਾਊਂ ਤਿਆਰੀਆਂ ਦੇ ਪ੍ਰਬੰਧਾਂ ਸਬੰਧੀ ਅਗਲੀ ਮੀਟਿੰਗ 21 ਜਨਵਰੀ ਨੂੰ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਮਲੂਜਾ, ਏਡੀਸੀ ਜਨਰਲ ਵਰਿੰਦਰਪਾਲ ਸਿੰਘ ਬਾਜਵਾ, ਸਿਵਲ ਸਰਜਨ ਡਾ. ਬਲਵੰਤ ਸਿੰਘ, ਆਰ.ਟੀ.ਏ. ਬਲਵਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਮੈਡਮ ਸਰੋਜ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ, ਸੈਕਟਰੀ ਰੈਡ ਕਰਾਸ ਦਰਸ਼ਨ ਲਾਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।

25 ਜਨਵਰੀ ਨੂੰ ਮਨਾਇਆ ਜਾਵੇਗਾ ਨੈਸ਼ਨਲ ਵੋਟਰ ਦਿਵਸ: ਡਿਪਟੀ ਕਮਿਸ਼ਨਰ

0

ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 25 ਜਨਵਰੀ ਨੂੰ ਨੈਸ਼ਨਲ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਸਬੰਧੀ ਅੱਜ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੈਸ਼ਨਲ ਵੋਟਰ ਦਿਵਸ ਸਬੰਧੀ ਹੋਣ ਵਾਲੇ ਸਮਾਗਮ ’ਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਿਰਕਤ ਕਰਨ ਲਈ ਜਾਗਰੂਕ ਕਰਨ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਨੈਸ਼ਨਲ ਵੋਟਰ ਦਿਵਸ ਮੌਕੇ ਜ਼ਿਲ੍ਹੇ ਅੰਦਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਵੋਟਾਂ ਬਣਾਉਣ ਅਤੇ ਇਸ ਦੇ ਇਸਤੇਮਾਲ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਪ ਮੁਹਿੰਮ ਤਹਿਤ ਜਾਰੀ ਗਤੀਵਿਧੀਆਂ ਦੌਰਾਨ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਚੋਣਕਾਰ ਰਜਿਟਸਟਰੇਸ਼ਨ ਅਫ਼ਸਰਾਂ, ਨੋਡਲ ਅਫ਼ਸਰਾਂ ਅਤੇ ਬੀ.ਐਲ.ਓਜ਼ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਵੱਲੋਂ 18-19 ਸਾਲ ਦੇ ਨੌਜਵਾਨ ਵੋਟਰਾਂ ਦੀਆਂ ਜ਼ਿਲ੍ਹੇ ਅੰਦਰ ਸਭ ਤੋਂ ਵੱਧ ਵੋਟਾਂ ਬਣਾਈਆਂ ਗਈਆਂ ਹਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਮਲੂਜਾ, ਏਡੀਸੀ ਵਰਿੰਦਰਪਾਲ ਸਿੰਘ ਬਾਜਵਾ, ਸਿਵਲ ਸਰਜਨ ਡਾ. ਬਲਵੰਤ ਸਿੰਘ, ਆਰ.ਟੀ.ਏ. ਬਲਵਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਮੈਡਮ ਸਰੋਜ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ, ਸੈਕਟਰੀ ਰੈਡ ਕਰਾਸ ਦਰਸ਼ਨ ਲਾਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਪ੍ਰਭ ਦਿਆਲ ਨੇ ਕੀਤਾ ਬਠਿੰਡਾ ਦਾ ਦੌਰਾ

0

ਅਨੁਸੂਚਿਤ ਵਰਗ ਨਾਲ ਸਬੰਧਤ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੇ ਕਮਿਸ਼ਨ ਮੈਂਬਰ ਸ੍ਰੀ ਪ੍ਰਭ ਦਿਆਲ ਨੇ ਅੱਜ ਬਠਿੰਡਾ ਦਾ ਦੌਰਾ ਕਰਦਿਆਂ ਅਨੁਸੂਚਿਤ ਵਰਗ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਫੂਲ ਤਹਿਸੀਲ ’ਚ ਪੈਂਦੇ ਪਿੰਡ ਝੰਡੂਕੇ ਦਾ ਦੌਰਾ ਕੀਤਾ। ਉਨ੍ਹਾਂ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਇਜ਼ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਮੈਂਬਰ ਸਾਹਬਿਾਨ ਵੱਲੋਂ ਸ਼ਿਕਾਇਤ ਕਰਤਾਵਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੇ ਕਮਿਸ਼ਨ ਉਨ੍ਹਾਂ ਦੀ ਭਲਾਈ ਲਈ ਹੀ ਕਾਇਮ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੀ ਢੁੱਕਵਾਂ ਹੱਲ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਕੰਵਰਜੀਤ ਸਿੰਘ, ਤਹਿਸੀਲ ਭਲਾਈ ਅਫ਼ਸਰ ਤਲਵੰਡੀ ਸਾਬੋ ਅਤੇ ਰਾਮਪੁਰਾ ਫੂਲ ਗਗਨ ਗੋਇਲ, ਤਹਿਸੀਲ ਭਲਾਈ ਅਫ਼ਸਰ ਬਠਿੰਡਾ ਸ੍ਰੀਮਤੀ ਸੁਨੀਤਾ ਰਾਣੀ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

ਮਾਤਾ ਹਰਪਾਲ ਕੌਰ ਨੂੰ ਸੈਂਕੜੇ ਲੋਕਾਂ ਨੇ ਭੇਂਟ ਕੀਤੀ ਸ਼ਰਧਾਂਜਲੀ

0

ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ: ਲੰਘੀ 31 ਦਸੰਬਰ ਨੂੰ ਸਦਾ ਲਈ ਵਿਛੋੜਾ ਦੇ ਗਏ ਮਾਤਾ ਹਰਪਾਲ ਕੌਰ ਨੂੰ ਅੱਜ ਸੈਕੜੇ ਲੋਕਾਂ ਨੇ ਸ਼ਰਧਾਂਜਲੀ ਭੇਂਟ ਕੀਤੀ। ਸਥਾਨਕ ਗੁਰਦੂਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਵਿਚ ਹੋਏ ਇਸ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਮਾਤਾ ਹਰਪਾਲ ਕੌਰ ਨੂੰ ਇਕ ਨੇਕ ਰੂਹ ਤੇ ਸਿੱਖਿਆ ਦਾਨੀ ਦੇ ਤੌਰ ’ਤੇ ਯਾਦ ਕਰਦਿਆਂ ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਤ ਕੀਤਾ। ਲੰਮਾ ਸਮਾਂ ਸਿੱਖਿਆ ਵਿਭਾਗ ’ਚ ਬਤੌਰ ਅਧਿਆਪਕ ਸੇਵਾਵਾਂ ਨਿਭਾਉਣ ਵਾਲੇ ਮਾਤਾ ਹਰਪਾਲ ਕੌਰ ਬਤੌਰ ਸੀਐਚਟੀ ਸੇਵਾਮੁਕਤ ਹੋਏ ਸਨ। ਸਾਬਕਾ ਐਮ.ਪੀ ਜਗਮੀਤ ਸਿੰਘ ਬਰਾੜ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਵਿਧਾਇਕ ਜਗਦੇਵ ਸਿੰਘ ਕਮਾਲੂ ਆਦਿ ਨੇ ਪ੍ਰਵਾਰ ਨਾਲ ਦੁੱਖ ਪ੍ਰਗਟਾਉਂਦਿਆਂ ਵਹਿਗੁਰੂ ਅੱਗੇ ਮਾਤਾ ਜੀ ਨੂੰ ਅਪਣੇ ਚਰਨਾਂ ਵਿਚ ਨਿਵਾਸ਼ ਬਖ਼ਸਣ ਦੀ ਅਰਦਾਸ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਸਿੰਘ ਸੰਦੋਹਾ ਨੇ ਮਾਤਾ ਜੀ ਦੇ ਜੀਵਨ ’ਤੇ ਝਾਤ ਪਾਉਂਦਿਆਂ ਉਨ੍ਹਾਂ ਨੂੰ ਸੰਦੋਹਾ ਪਿੰਡ ਦੀ ਪਹਿਲੀ ਅਧਿਆਪਕ ਨੂੰਹ ਤੇ ਉਨ੍ਹਾਂ ਦੇ ਸਵਰਗਵਾਸੀ ਪਤੀ ਸ: ਤੇਜਾ ਸਿੰਘ ਨੂੰ ਪਹਿਲਾਂ ਅਧਿਆਪਕ ਦਸਦਿਆਂ ਇੰਨ੍ਹਾਂ ਵਲੋਂ ਅਪਣੇ ਪਿੰਡ ਤੇ ਪੂਰੇ ਇਲਾਕੇ ਵਿਚ ਸਿੱਖਿਆ ਦੇ ਖੇਤਰ ’ਚ ਪਾਏ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਮਾਤਾ ਹਰਪਾਲ ਕੌਰ ਦੇ ਪੁੱਤਰਾਂ ਗੁਰਸ਼ਰਨ ਸਿੰਘ ਮਾਨ ਡਿਪਟੀ ਡਾਇਰੈਕਟਰ ਬਾਗਵਾਨੀ ਵਿਭਾਗ ਪੰਜਾਬ ਤੇ ਸੁਖਜੀਵਨ ਸਿੰਘ ਮਾਨ ਸੀਨੀਅਰ ਸਹਾਇਕ ਲੋਕ ਨਿਰਮਾਣ ਵਿਭਾਗ ਨੇ ਸੰਗਤ ਦਾ ਧੰਨਵਾਦ ਕੀਤਾ।

ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਪੰਜਾਬ ਨੂੰ ਬਣਾਏਗੀ ਸ਼ਾਂਤਮਈ ਅਤੇ ਖੁਸ਼ਹਾਲ ਸੂਬਾ- ਰਾਘਵ ਚੱਢਾ

0

– ਚੰਨੀ ਸਰਕਾਰ ਬਹੁਤ ਹੀ ਕਮਜ਼ੋਰ ਅਤੇ ਨਿਕੰਮੀ ਸਰਕਾਰ, ਪੰਜਾਬ ਦੇ ਲੋਕਾਂ ਦੀ ਰਾਖੀ ਕਰਨ ‘ਚ ਪੂਰੀ ਤਰ੍ਹਾਂ ਅਸਫ਼ਲ :ਰਾਘਵ ਚੱਢਾ
– ਪੰਜਾਬ ਵਿਰੋਧੀ ਤਾਕਤਾਂ ਹਰ ਵਾਰ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਰਚਦੀਆਂ ਹਨ ਸਾਜ਼ਿਸ਼ਾਂ: ਰਾਘਵ ਚੱਢਾ
– ਰਾਘਵ ਚੱਢਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
– ਰਵਾਇਤੀ ਪਾਰਟੀਆਂ ਸੂਬੇ ‘ਚ ਦਹਿਸ਼ਤ ਅਤੇ ਡਰ ਦਾ ਮਾਹੌਲ ਬਣਾ ਕੇ ਵੋਟਾਂ ਹਾਸਲ ਕਰਨ ਦੀ ਕਰ ਰਹੀਆਂ ਕੋਸ਼ਿਸ਼ਾਂ : ਹਰਪਾਲ ਸਿੰਘ ਚੀਮਾ
ਸੁਖਜਿੰਦਰ ਮਾਨ
ਚੰਡੀਗੜ੍ਹ, 6 ਜਨਵਰੀ: ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੀ ਲੱਚਰ ਸੁਰੱਖਿਆ ਵਿਵਸਥਾ ਲਈ ਕਾਂਗਰਸ ਦੀ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਚੰਨੀ ਸਰਕਾਰ ਨੂੰ ਬਹੁਤ ਹੀ ਕਮਜ਼ੋਰ ਅਤੇ ਨਿਕੰਮੀ ਸਰਕਾਰ ਕਰਾਰ ਦਿੱਤਾ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਕਮਜ਼ੋਰ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮਅਸਫ਼ਲ ਰਹੀ ਹੈ।
ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਪੰਜਾਬ ਦੇ ਲੋਕ ਅਮਨ ਪਸੰਦ ਲੋਕ ਹਨ। ਰਲ-ਮਿਲ ਕੇ ਰਹਿਣਾ ਅਤੇ ਆਪਸੀ ਭਾਈਚਾਰਾ ਪੰਜਾਬ ਦੀ ਖੂਬਸੂਰਤੀ ਹੈ। ਲੇਕਿਨ ਕੁਝ ਪੰਜਾਬ ਵਿਰੋਧੀ ਤਾਕਤਾਂ ਹਰ ਵਾਰ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। 2017 ਵਿਚ ਵੀ ਚੋਣਾਂ ਤੋਂ ਠੀਕ ਪਹਿਲਾਂ ਮੌੜ ਵਿਚ ਬੰਬ ਧਮਾਕੇ ਹੋਏ ਸਨ, ਗੁਰੂ ਗ੍ਰੰਥ ਸਾਹਿਬ ਅਤੇ ਕੁਰਾਨ ਸਾਹਿਬ ਦੀ ਬੇਅਦਬੀ ਹੋਈ ਸੀ। ਇਸ ਵਾਰ ਵੀ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਕੁਝ ਪੰਜਾਬ ਵਿਰੋਧੀ ਤਾਕਤਾਂ ਲੋਕਾਂ ਦੇ ਮਨਾਂ ਵਿਚ ਡਰ ਅਤੇ ਭੈਅ ਪੈਦਾ ਕਰਨ ਲਈ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਬੰਬ ਧਮਾਕਿਆਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਅਤੇ ਲੁਧਿਆਣਾ ਵਿੱਚ ਦਿਨ ਦਿਹਾੜੇ ਬੰਬ ਧਮਾਕੇ ਦੀ ਘਟਨਾ ਵਾਪਰੀ।ਚੱਢਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੀ ਘਟਨਾ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ‘ਚ ਪੀਐੱਮ ਮੋਦੀ ਅਤੇ ਭਾਜਪਾ ਨੂੰ ਕੋਈ ਪਸੰਦ ਨਹੀਂ ਕਰਦਾ। ਸਾਡੀ ਸਿਆਸੀ ਵਿਚਾਰਧਾਰਾ ਵੀ ਮੋਦੀ ਅਤੇ ਭਾਜਪਾ ਨਾਲੋਂ ਪੂਰੀ ਤਰ੍ਹਾਂ ਵੱਖਰੀ ਹੈ, ਪਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਹੋਣਾ ਹੈਰਾਨੀ ਦੀ ਗੱਲ ਹੈ। ਹਾਲਾਂਕਿ ਪ੍ਰਧਾਨ ਮੰਤਰੀ ਨੂੰ ਰੈਲੀ ਰੱਦ ਕਰਨ ਦਾ ਬਹਾਨਾ ਚਾਹੀਦਾ ਸੀ, ਕਿਉਂਕਿ ਰੈਲੀ ਵਿੱਚ ਕੁਰਸੀਆਂ ਪੂਰੀ ਤਰ੍ਹਾਂ ਖਾਲੀ ਸਨ। ਕਮਜ਼ੋਰ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਦਾ ਬਹਾਨਾ ਦਿੱਤਾ। ਉਨ੍ਹਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਖਾਮੀਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਚੱਢਾ ਨੇ ਕਾਂਗਰਸ ਸਰਕਾਰ ‘ਤੇ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਚੰਨੀ ਸਰਕਾਰ ਇੰਨੀ ਨਿਕੰਮੀ ਅਤੇ ਕਮਜ਼ੋਰ ਹੈ ਕਿ 100 ਦਿਨਾਂ ਦੇ ਅਰਸੇ ‘ਚ ਚਾਰ ਡੀਜੀਪੀ ਬਦਲੇ ਗਏ ਅਤੇ ਹਰ ਬਾਰਾਂ ਘੰਟਿਆਂ ਬਾਅਦ ਤਬਾਦਲੇ-ਪੋਸਟਿੰਗ ਦੀ ਨਵੀਂ ਸੂਚੀ ਜਾਰੀ ਕੀਤੀ ਜਾ ਰਹੀ ਹੈ। ਸੱਤਾ ਲਈ ਆਪਸ ਵਿੱਚ ਲੜਨ ਵਾਲੇ ਕਾਂਗਰਸੀ ਆਗੂ ਕਦੇ ਵੀ ਪੰਜਾਬ ਦੀ ਰਾਖੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਅਮਨ-ਸ਼ਾਂਤੀ ਅਤੇ ਬਿਹਤਰ ਸੁਰੱਖਿਆ ਉਪਲਬਧ ਕਰਵਾਉਣ ਵਾਲੀ ਸਰਕਾਰ ਦੀ ਲੋੜ ਹੈ। ਇਹ ਕੰਮ ਨਾ ਤਾਂ ਕਮਜ਼ੋਰ ਚੰਨੀ ਸਰਕਾਰ ਕਰ ਸਕਦੀ ਹੈ ਅਤੇ ਨਾ ਹੀ ਭ੍ਰਿਸ਼ਟ ਬਾਦਲ ਸਰਕਾਰ। ਉਨ੍ਹਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਇੱਕ ਸਥਿਰ ਅਤੇ ਮਜ਼ਬੂਤ ​​ਸਰਕਾਰ ਦੇਵੇਗੀ। ‘ਆਪ’ ਸਰਕਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਪੂਰੀ ਸੁਰੱਖਿਆ ਕਰੇਗੀ ਅਤੇ ਪੰਜਾਬ ਨੂੰ ਮੁੜ ਤੋਂ ਸ਼ਾਂਤ ਅਤੇ ਖੁਸ਼ਹਾਲ ਸੂਬਾ ਬਣਾਏਗੀ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜ ਸਾਲਾਂ ਵਿੱਚ ਮੌੜ ਬੰਬ ਧਮਾਕੇ ਅਤੇ ਬੇਅਦਬੀ ਕਾਂਡ ਦੇ ਇੱਕ ਵੀ ਦੋਸ਼ੀ ਨੂੰ ਫੜ ਨਹੀਂ ਸਕੀ। ਸਗੋਂ ਮਾਫੀਆ ਅਤੇ ਅਪਰਾਧੀਆਂ ਨੂੰ ਸੁਰੱਖਿਆ ਦੇ ਰਹੀ ਹੈ। ਜੇਕਰ ਬੇਅਦਬੀ, ਗੋਲੀਕਾਂਡ ਅਤੇ ਬੰਬ ਧਮਾਕਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਅੱਜ ਪੰਜਾਬ ਵਿੱਚ ਮੁੜ ਤੋਂ ਅਜਿਹੀਆਂ ਦਰਦਨਾਕ ਘਟਨਾਵਾਂ ਨਾ ਵਾਪਰਦੀਆਂ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਅਤੇ ਡਰ ਦਾ ਮਾਹੌਲ ਪੈਦਾ ਕਰਕੇ ਉਨ੍ਹਾਂ ਦੀਆਂ ਵੋਟਾਂ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪਰ ਹੁਣ ਪੰਜਾਬ ਦੇ ਲੋਕ ਉਸ ਦੇ ਨਾਪਾਕ ਮਨਸੂਬਿਆਂ ਨੂੰ ਸਮਝ ਚੁੱਕੇ ਹਨ। ਇਸ ਵਾਰ ਪੰਜਾਬ ਦੇ ਲੋਕ ਉਨ੍ਹਾਂ ਦੇ ਨਾਪਾਕ ਮਨਸੂਬੇ ਨੂੰ ਪੂਰਾ ਨਹੀਂ ਹੋਣ ਦੇਣਗੇ।

ਸੁਖਬੀਰ ਬਾਦਲ ਦੱਸਣ ਅਕਾਲੀ-ਭਾਜਪਾ ਸਰਕਾਰ ਸਮੇਂ ਪੰਜਾਬ ‘ਚ ਬੀ.ਏ ਪਾਸ ਨਹੀਂ ਸਨ ? ਹਰਪਾਲ ਸਿੰਘ ਚੀਮਾ

0

-ਆਪ ਦਾ ਬਾਦਲਾਂ ਨੂੰ ਸਵਾਲ, ਸਬਜ਼ੀਆਂ ਤੇ ਐੱਮ. ਐੱਸ. ਪੀ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ 2017 ਤੱਕ ਕਿਉਂ ਨਹੀਂ ਯਾਦ ਆਈ ?
-ਜਦ ਤੱਕ ਬੇਅਦਬੀ ਦੇ ਦਾਗ਼ ਹਨ, ਬਾਦਲ ਸੱਤਾ ਦੇ ਸੁਪਨੇ ਨਾ ਦੇਖਣ: ਆਪ
ਸੁਖਜਿੰਦਰ ਮਾਨ
ਚੰਡੀਗੜ੍ਹ, 6 ਜਨਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਗੱਲ-ਗੱਲ ‘ਤੇ ਘੇਰਿਆ ਅਤੇ ਪੁੱਛਿਆ ਕਿ ਆਪਣੇ 1997 ਤੋਂ 2002 ਅਤੇ 2007 ਤੋਂ 2017 ਦੇ ਰਾਜਭਾਗ ਦੌਰਾਨ ਬਾਦਲਾਂ ਨੂੰ ਪੰਜਾਬ ਦੇ ਲੋਕਾਂ ਨਾਲ ਸੰਬੰਧਿਤ ਇਹ ਮੁੱਦੇ ਕਿਉਂ ਨਹੀਂ ਚੇਤੇ ਆਏ? ਬਾਦਲ ਪਰਿਵਾਰ ਪੰਜਾਬ ਦੇ ਲੋਕਾਂ ਨੂੰ ਇਹ ਸਪੱਸ਼ਟ ਕਰੇ ਕਿ ਕੀ ਉਨ੍ਹਾਂ ਦੇ ਰਾਜ ਵੇਲੇ ਇਹ ਮੁੱਦੇ ਅਤੇ ਸੰਕਟ ਨਹੀਂ ਸਨ?
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਸੁਖਬੀਰ ਸਿੰਘ ਬਾਦਲ ਇਹ ਕਹਿ ਰਹੇ ਹਨ, ‘ਉਹ (ਬਾਦਲ) ਚਾਹੁੰਦੇ ਹਨ ਕਿ ਪੰਜਾਬ ਦੇ ਹਰ ਬੀ.ਏ ਪਾਸ ਨੂੰ 5000 ਨਹੀਂ ਬਲਕਿ 50,000 ਦੀ ਨੌਕਰੀ ਮਿਲੇ।” ਪਰ ਸਵਾਲ ਇਹ ਹੈ ਕਿ ਬਾਦਲਾਂ ਨੂੰ ਅਜਿਹੇ ਅੱਛੇ ਖਿਆਲ ਸੱਤਾ ਤੋਂ ਬਾਹਰ ਹੁੰਦਿਆਂ ਹੀ ਕਿਉਂ ਆਉਂਦੇ ਹਨ? ਪੰਥ ਅਤੇ ਪੰਜਾਬ ਸਮੇਤ ਨੌਜਵਾਨਾਂ-ਬੇਰੁਜ਼ਗਾਰਾਂ, ਕਿਸਾਨਾਂ-ਮਜ਼ਦੂਰਾਂ ਅਤੇ ਸਰਕਾਰੀ ਸਕੂਲਾਂ-ਹਸਪਤਾਲਾਂ ਦੀ ਚਿੰਤਾ ਸੱਤਾ ‘ਚ ਹੁੰਦਿਆਂ ਕਿਉਂ ਨਹੀਂ ਕੀਤੀ ਜਾਂਦੀ?
ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਬਾਦਲਾਂ ਦੇ ਪਰਿਵਾਰ ਨੂੰ ਭੁੱਲ ਕੇ ਵੀ ਸੱਤਾ ‘ਚ ਨਾ ਲਿਆਂਦਾ ਜਾਵੇ ਕਿਉਂਕਿ ਇਹ ਸੱਤਾ ਚੋਂ ਬਾਹਰ ਰਹਿੰਦਿਆਂ ਹੀ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਬਾਰੇ ਭਲਾ ਸੋਚਣ ਲਈ ਮਜਬੂਰ ਹੁੰਦੇ ਹਨ, ਜਦਕਿ ਸੱਤਾ ‘ਚ ਹੁੰਦਿਆਂ ਇਹ ਮਾਫ਼ੀਆ ਅਤੇ ਮਾਇਆ ਮੋਹ ਦੇ ਸ਼ੁਦਾਈ ਹੋ ਜਾਂਦੇ ਹਨ, ਅਰਥਾਤ ਬਾਦਲ ਐਂਡ ਕੰਪਨੀ ਨੂੰ ਪੰਜਾਬ ਦੇ ਰਾਜਭਾਗ ਤੋਂ ਦੂਰ ਰੱਖਣ ‘ਚ ਹੀ ਭਲਾਈ ਹੈ। ਚੀਮਾ ਨੇ ਸੁਖਬੀਰ ਸਿੰਘ ਬਾਦਲ ਨੂੰ ਪੁੱਛਿਆ ਕਿ ਸਬਜ਼ੀਆਂ, ਫਲਾਂ, ਬਾਸਮਤੀ ਅਤੇ ਆਲੂਆਂ ਆਦਿ ਉੱਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ) ਦਾ ਮੁੱਦਾ ਦਹਾਕਿਆਂ ਪੁਰਾਣ ਹੈ। ਇਸ ਦੌਰਾਨ 15 ਸਾਲ ਪ੍ਰਕਾਸ਼ ਸਿੰਘ ਬਾਦਲ ਖ਼ੁਦ ਮੁੱਖ ਮੰਤਰੀ ਵੱਜੋ ਰਾਜ-ਸੱਤਾ ਭੋਗ ਚੁੱਕੇ ਹਨ, ਉਦੋਂ ਸੁਖਬੀਰ ਸਿੰਘ ਬਾਦਲ ਨੂੰ ਫ਼ਲ ਅਤੇ ਸਬਜ਼ੀ ਉਤਪਾਦਕ ਕਿਸਾਨਾਂ ਦੀ ਗੁਹਾਰ ਕਿਉਂ ਨਹੀਂ ਸੁਣਾਈ ਦਿੱਤੀ? ਸੜਕਾਂ ਕਿਨਾਰੇ ਪਏ ਆਲੂ ਦੇ ਢੇਰ ਕਿਉਂ ਨਹੀਂ ਦਿਖਾਈ ਦਿੱਤੇ?
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਪੁਰਾਣੀ ਪੈਨਸ਼ਨ ਸਕੀਮ ਸਾਲ 2004 ‘ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਬੰਦ ਕੀਤੀ ਸੀ, ਉਨ੍ਹਾਂ ਉਪਰੰਤ 2007 ਤੋਂ 2017 ਤੱਕ ਬਾਦਲ ਪਰਿਵਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫ਼ੈਸਲਾ ਕਿਉਂ ਨਹੀਂ ਲਿਆ? ਇਸੇ ਤਰ੍ਹਾਂ ਪੰਜਾਬ ਦੇ ਸਰਕਾਰੀ ਸਕੂਲ ਅਤੇ ਹਸਪਤਾਲਾਂ ਦੀ ਹਾਲਤ ਬਾਦਲ ਸਰਕਾਰ ਵੇਲੇ ਵੀ ਤਰਸਯੋਗ ਹੀ ਸੀ, ਉਦੋਂ ਸਿੱਖਿਆ ਅਤੇ ਸਹਿਤ ਮੁੱਖ ਏਜੰਡੇ ‘ਤੇ ਕਿਉਂ ਨਹੀਂ ਰਹੀ?
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਦਾਅਵਾ ਕਰਦੀ ਆ ਰਹੀ ਹੈ ਕਿ ‘ਆਪ’ ਰਾਜਨੀਤੀ ਕਰਨ ਨਹੀਂ ਬਦਲਣ ਆਈ ਹੈ ਅਤੇ ਅੱਜ ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਸਮੇਤ ਸਾਰੇ ਅਕਾਲੀ, ਕਾਂਗਰਸੀ ਅਤੇ ਭਾਜਪਾਈ ਉਹ ਯੋਜਨਾਵਾਂ ਦੇ ਐਲਾਨ ਕਰਨ ਲੱਗੇ ਹੋਏ ਹਨ, ਜਿਨ੍ਹਾਂ ਨੂੰ ਦਿੱਲੀ ‘ਚ ਕੇਜਰੀਵਾਲ ਸਰਕਾਰ ਨੇ ਲਾਗੂ ਕੀਤਾ ਹੋਇਆ ਹੈ ਅਤੇ ਪੰਜਾਬ ਲਈ ‘ਆਪ’ ਸੁਪਰੀਮੋ ਕੇਜਰੀਵਾਲ ‘ਗਰੰਟੀਆਂ’ ਦੇ ਚੁੱਕੇ ਹਨ। ਚੀਮਾ ਨੇ ਕਿਹਾ ਕਿ ਬਾਦਲਾਂ ਸਮੇਤ ਕਾਂਗਰਸ, ਕੈਪਟਨ ਅਤੇ ਭਾਜਪਾ ਉਦੋਂ ਤੱਕ ਪੰਜਾਬ ਦੀ ਸੱਤਾ ਦੇ ਸੁਪਨੇ ਲੈਣੇ ਬੰਦ ਕਰ ਦੇਣ ਜਦ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਥਾਂ-ਥਾਂ ਹੁੰਦੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਦਾਗ਼ ਇਹਨਾਂ ਸਿਆਸੀ ਦਲਾਂ ਦੇ ਦਾਮਨ ਤੋਂ ਨਹੀਂ ਮਿਟਦੇ ਅਤੇ ਇਹ ਉਦੋਂ ਮਿਟਣਗੇ ਜਦੋਂ ਦੋਸ਼ੀਆਂ ਨੂੰ ਸਜ਼ਾ ਅਤੇ ਸੰਗਤ ਨੂੰ ਇਨਸਾਫ਼ ਮਿਲ ਜਾਂਦਾ ਹੈ।
ਚੀਮਾ ਨੇ ਕਿਹਾ ਵਾਰ ਵਾਰ ਮੌਕਾ ਦੇਣ ਦੇ ਬਾਵਜੂਦ ਕਾਂਗਰਸ, ਕੈਪਟਨ ਬਾਦਲ ਅਤੇ ਭਾਜਪਾ ਨੇ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ‘ਚ ਛੁਰੇ ਮਾਰੇ ਹਨ, ਇਸ ਲਈ ਹੁਣ ਪੰਜਾਬ ਦੀ ਜਨਤਾ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣ ਦਾ ਮਨ ਬਣਾ ਚੁੱਕੇ ਹਨ।

ਕੋਵਿਡ-19 ਪ੍ਰਭਾਵਿਤ ਪਰਿਵਾਰਾਂ ਲਈ ਪੰਜਾਹ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ

0

ਸੁਖਜਿੰਦਰ ਮਾਨ
ਚੰਡੀਗੜ, 6 ਜਨਵਰੀ: ਪੰਜਾਬ ਵਿੱਚ ਕੋਵਿਡ-19 ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੂਬਾ ਸਰਕਾਰ ਵੱਲੋਂ ਅਜਿਹੇ ਪਰਿਵਾਰਾਂ ਨੂੰ ਆਪਣੀਆਂ ਅਰਜ਼ੀਆਂ ਜਲਦ ਤੋਂ ਜਲਦ ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮਾਂ ਕਰਾਉਣ ਲਈ ਕਿਹਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਪੀੜਤਾਂ ਦੇ ਕਾਨੂੰਨੀ ਵਾਰਿਸਾਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਪ੍ਰਭਾਵਿਤ ਪਰਿਵਾਰਾਂ ਵੱਲੋਂ ਆਪਣੀਆਂ ਅਰਜ਼ੀਆਂ (ਪ੍ਰਤੀਬੇਨਤੀਆਂ) ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮਾਂ ਕਰਵਾਈਆਂ ਜਾਣ।

ਸਾਡੀ ਦੇਸ਼ ਭਗਤੀ ‘ਤੇ ਸਵਾਲ ਉਠਾਉਣਾ ਅਤੇ ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੋ: ਮੁੱਖ ਮੰਤਰੀ ਦੀ ਮੋਦੀ ਨੂੰ ਦੋ-ਟੁੱਕ

0

ਕੌਮੀ ਖੁਫੀਆ ਤੰਤਰ ਨੂੰ ਉੱਥੇ ਕਿਸੇ ਖ਼ਤਰੇ ਦਾ ਅਹਿਸਾਸ ਕਿਉਂ ਨਹੀਂ ਹੋਇਆ, ਉਹ ਉੱਥੇ ਕੀ ਕਰ ਰਿਹਾ ਸੀ : ਚੰਨੀ ਦਾ ਮੋਦੀ ਨੂੰ ਸਵਾਲ
ਬਦਲੇਖੋਰੀ ਦੀ ਰਾਜਨੀਤੀ ਤੋਂ ਦੂਰ ਰਹਿਣ ਦੀ ਵਕਾਲਤ
ਲੜਕੀਆਂ ਲਈ ਨੈਸ਼ਨਲ ਕਾਲਜ ਦਾ ਸਰਕਾਰੀ ਕਾਲਜ ਵਜੋਂ ਰਸਮੀ ਉਦਘਾਟਨ
ਸੁਖਜਿੰਦਰ ਮਾਨ
ਮਾਛੀਵਾੜਾ, 6 ਜਨਵਰੀ: ਪੰਜਾਬ ਦੀ ਰਾਸ਼ਟਰਵਾਦੀ ਸਾਖ਼ ‘ਤੇ ਸਵਾਲ ਉਠਾਉਣ ਵਾਲਿਆਂ ਨੂੰ ਕਰਾਰਾ ਜਵਾਬ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਕਿ ਪੰਜਾਬੀਆਂ ਨੇ ਕਦੇ ਵੀ ਦੇਸ਼ ਲਈ ਕੁਰਬਾਨੀਆਂ ਕਰਨ ਤੋਂ ਝਿਜਕ ਨਹੀਂ ਦਿਖਾਈ ਅਤੇ ਉਹ ਵੀ ਦੇਸ਼ ਦੇ ਹੋਰ ਵਰਗਾਂ ਵਾਂਗ ਦੇਸ਼ ਭਗਤ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਫਿਰੋਜ਼ਪੁਰ ਵਿਖੇ ਬਿਨਾਂ ਸੰਬੋਧਨ ਕੀਤੇ ਵਾਪਸ ਚਲੇ ਜਾਣ ਦੀ ਕੱਲ੍ਹ ਦੀ ਘਟਨਾ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਇੱਥੇ ਦਾਣਾ ਮੰਡੀ ਵਿਖੇ ਕਿਹਾ ਕਿ ਅਸਲੀਅਤ ਇਹ ਹੈ ਕਿ ਰੈਲੀ ਵਾਲੀ ਥਾਂ ‘ਤੇ ਸਿਰਫ਼ 700 ਲੋਕ ਹੀ ਪੁੱਜੇ ਸਨ, ਜਿਸ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਕਦਮ ਪਿੱਛੇ ਮੋੜਨ ਲਈ ਮਜਬੂਰ ਕੀਤਾ ਅਤੇ ਬਾਅਦ ਵਿਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਖਤਰੇ ਦਾ ਬਹਾਨਾ ਲਾਉਂਦੇ ਹੋਏ ਦੋਸ਼ ਪੰਜਾਬ ਸਰਕਾਰ ‘ਤੇ ਮੜ੍ਹ ਦਿੱਤਾ ਗਿਆ। ਚੰਨੀ ਨੇ ਕਿਹਾ, “ਸੱਚਾਈ ਇਹ ਹੈ ਕਿ ਪ੍ਰਧਾਨ ਮੰਤਰੀ ਦੀ ਨਿਰਧਾਰਤ ਰੈਲੀ ਤੋਂ ਪੰਜ ਦਿਨ ਪਹਿਲਾਂ, ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਨੇ ਲੈਂਡਿੰਗ ਸਪਾਟ, ਰੈਲੀ ਵਾਲੀ ਥਾਂ ਅਤੇ ਹਰੇਕ ਸੁਰੱਖਿਆ ਵੇਰਵੇ ਲੈ ਲਏ ਸਨ ਪਰ ਬਾਅਦ ਵਿੱਚ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੇ ਅਚਾਨਕ ਜ਼ਮੀਨੀ ਰਸਤਾ ਫੜ ਲਿਆ ਜੋ ਕਿ ਐਸ.ਪੀ.ਜੀ. ਦੁਆਰਾ ਕਲੀਅਰ ਕੀਤਾ ਗਿਆ ਸੀ।” ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਜੇਕਰ ਪ੍ਰਧਾਨ ਮੰਤਰੀ ਨੂੰ ਕੋਈ ਖ਼ਤਰਾ ਹੈ ਤਾਂ ਹਰ ਪੰਜਾਬੀ ਦੇਸ਼ ਭਗਤ ਹੋਣ ਨਾਤੇ ਆਪਣਾ ਖੂਨ ਵਹਾਉਣ ਅਤੇ ਗੋਲੀਆਂ ਦਾ ਸਾਹਮਣਾ ਕਰਨ ਲਈ ਤਿਆਰ ਹੈ, ਜਿਵੇਂ ਕਿ ਉਹ ਪਹਿਲਾਂ ਵੀ ਦੇਸ਼ ਦੀ ਮਾਣ ਅਤੇ ਮਰਿਆਦਾ ਦੀ ਬਹਾਲੀ ਲਈ ਕਰਦੇ ਆਏ ਹਨ। ਮੁੱਖ ਮੰਤਰੀ ਚੰਨੀ ਨੇ ਪੰਜਾਬ ਵਿਰੋਧੀ ਤਾਕਤਾਂ ਨੂੰ ਸੂਬੇ ਨੂੰ ਬਦਨਾਮ ਕਰਨਾ ਬੰਦ ਕਰਨ ਲਈ ਕਿਹਾ। ਉਨ੍ਹਾਂ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਦੇ ਆਲੇ ਦੁਆਲੇ ਖੁਫੀਆ ਤੰਤਰ ਕੀ ਕਰ ਰਿਹਾ ਹੈ, ਕੀ ਉਹਨਾਂ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਕਿਸੇ ਖਤਰੇ ਦੀ ਸੰਭਾਵਨਾ ਮਹਿਸੂਸ ਕੀਤੀ ਸੀ। ਇਸੇ ਤਰ੍ਹਾਂ ਮੁੱਖ ਮੰਤਰੀ ਚੰਨੀ ਨੇ ਪੰਜਾਬ ਵਿਰੋਧੀ ਤਾਕਤਾਂ ਨੂੰ ਬਦਲੇਖੋਰੀ ਦੀ ਰਾਜਨੀਤੀ ਤੋਂ ਦੂਰ ਰਹਿਣ ਲਈ ਕਿਹਾ ਅਤੇ ਇਸ ਗੱਲ ‘ਤੇ ਵਿਚਾਰ ਕਰਨ ਦੀ ਸਲਾਹ ਦਿੱਤੀ ਕਿ ਲੋਕ, ਖਾਸ ਕਰਕੇ ਕਿਸਾਨ, ਉਨ੍ਹਾਂ ਨੂੰ ਕਿਉਂ ਪਸੰਦ ਨਹੀਂ ਕਰਦੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਇਤਿਹਾਸਿਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਥੇ ਰੁਮਾਲਾ ਸਾਹਿਬ ਵੀ ਭੇਟ ਕੀਤਾ। ਉਨ੍ਹਾਂ ਨੂੰ ਹੈੱਡ ਗ੍ਰੰਥੀ ਹਰਪਾਲ ਸਿੰਘ ਅਤੇ ਮੈਨੇਜਰ ਸਰਬਦਿਆਲ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਇੱਕ ਪੇਂਟਿੰਗ ਵੀ ਦਿੱਤੀ ਗਈ, ਜਿਸ ਵਿੱਚ ਗੁਰੂ ਸਾਹਿਬ ਨੂੰ ਇਤਿਹਾਸਕ ਜੰਡ ਸਾਹਿਬ ਦੇ ਹੇਠਾਂ ‘ਮਾਛੀਵਾੜਾ ਦੇ ਜੰਗਲ’ ‘ਚ ਵਿਸ਼ਰਾਮ ਕਰਦੇ ਚਿਤਰਿਆ ਗਿਆ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਨੈਸ਼ਨਲ ਕਾਲਜ ਫ਼ਾਰ ਵੂਮੈਨ (ਮਾਛੀਵਾੜਾ) ਨੂੰ ਸਰਕਾਰੀ ਕਾਲਜ ਫ਼ਾਰ ਵੂਮੈਨ ਵਜੋਂ ਅਪਣਾਏ ਜਾਣ ਉਪਰੰਤ ਸੰਭਾਲੇ ਜਾਣ ਦਾ ਰਸਮੀ ਉਦਘਾਟਨ ਵੀ ਕੀਤਾ।ਉਨ੍ਹਾਂ ਆਪਣੀ ਸਰਕਾਰ ਵੱਲੋਂ ਚੁੱਕੇ ਗਏ ਲੋਕ ਪੱਖੀ ਕਦਮਾਂ ਦੀ ਗੱਲ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਰਾਜ ਦੇ ਹਰੇਕ ਨੌਜਵਾਨ ਦੇ ਬੈਂਕ ਖਾਤੇ ਵਿੱਚ ਜਲਦੀ ਹੀ 2000 ਰੁਪਏ ਪ੍ਰਤੀ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 10 ਰੁਪਏ ਤੇ 5 ਰੁਪਏ ਦੀ ਕਟੌਤੀ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ‘ਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ, ਪਾਣੀ ਦੀ ਸਪਲਾਈ ਦੀਆਂ ਦਰਾਂ ਨੂੰ ਘਟਾ ਕੇ 50 ਰੁਪਏ ‘ਤੇ ਲਿਆਉਣ, ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ, 52000 ਆਂਗਣਵਾੜੀ ਵਰਕਰਾਂ/ਹੈਲਪਰਾਂ ਤੋਂ ਇਲਾਵਾ 67000 ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਦੇ ਮਾਸਿਕ ਮਾਣ ਭੱਤੇ ਵਿੱਚ ਵਾਧਾ ਕਰਨ ਜਿਹੀਆਂ ਆਪਣੀ ਸਰਕਾਰ ਦੀਆਂ ਪ੍ਰਮੁੱਖ ਉਪੱਬਧੀਆਂ ਵੀ ਦੱਸੀਆਂ।
ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਉਸ ਨੂੰ ਬ੍ਰਿਟਿਸ਼ ਬਸਤੀਵਾਦੀਆਂ ਨਾਲ ਜੋੜਦੇ ਹੋਏ ਕਿਹਾ ਕਿ ਉਹ ਆਪਣੇ ਭਗਵੰਤ ਮਾਨ ਵਰਗੇ ਸਾਥੀਆਂ ਦੀ ਮਦਦ ਨਾਲ ਪੰਜਾਬ ‘ਤੇ ਕਬਜ਼ਾ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਇੱਕ ਭਗੌੜਾ ਹੈ ਜੋ ਆਪਣੇ ਮਾੜੇ ਕੰਮਾਂ ਕਾਰਨ ਕਾਨੂੰਨ ਤੋਂ ਭਗੌੜਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਦਯੋਗ ਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ, ਵਿਧਾਇਕ (ਸਮਰਾਲਾ) ਅਮਰੀਕ ਸਿੰਘ ਢਿੱਲੋਂ, ਵਿਧਾਇਕ (ਪਾਇਲ) ਲਖਬੀਰ ਸਿੰਘ ਲੱਖਾ ਅਤੇ ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਕੌਰ ਬਿੱਟੀ, ਡਾਇਰੈਕਟਰ (ਪ੍ਰਸ਼ਾਸਨ) ਪੰਜਾਬ ਟਰਾਂਸਕੋ ਕਰਨਬੀਰ ਸਿੰਘ ਢਿੱਲੋਂ, ਕਮਲਜੀਤ ਸਿੰਘ ਢਿੱਲੋਂ, ਚੇਅਰਮੈਨ ਮਾਰਕੀਟ ਕਮੇਟੀ ਦਰਸ਼ਨ ਕੁੰਦਰਾ, ਪ੍ਰਧਾਨ ਨਗਰ ਕੌਂਸਲ ਸੁਰਿੰਦਰ ਕੁੰਦਰਾ, ਚੇਅਰਮੈਨ ਇੰਪਰੂਵਮੈਂਟ ਟਰੱਸਟ, ਸ਼ਕਤੀ ਆਨੰਦ ਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ।

Our Visitor

1895444