Tuesday, May 5, 2026
Home Blog Page 2659

ਮਜਦੂਰਾਂ ਦੇ ਸਾਂਝੇ ਮੋਰਚੇ ਵੱਲੋਂ ਐਸ ਡੀ ਐਮ ਫੂਲ ਦੇ ਦਿੱਤਾ ਧਰਨਾ

0

30 ਦਸੰਬਰ ਨੂੰ ਰਾਮਪੁਰਾ ਵਿਖੇ ਮੁੱਖ ਮੰਤਰੀ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਦਾ ਐਲਾਨ
ਗੁਰਮੀਤ ਮਹਿਰਾਜ਼
ਬਠਿੰਡਾ, 24 ਦਸੰਬਰ: ਪੇਂਡੂ ਤੇ ਖੇਤ ਮਜਦੂਰ ਯੂਨੀਅਨਾਂ ਦੇ ਸਾਂਝੇ ਮੋਰਚੇ ਦੇ ਪੰਜਾਬ ਪੱਧਰੇ ਸੱਦੇ ਤਹਿਤ ਅੱਜ ਸੈਂਕੜੇ ਮਜਦੂਰਾਂ ਨੇ ਐਸ ਡੀ ਐਮ ਫੂਲ ਦੇ ਦਫਤਰ ਅੱਗੇ ਧਰਨਾ ਮਾਰਕੇ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਜੋਰਦਾਰ ਨਾਅਰੇਬਾਜੀ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਧਰਨੇ ਵਿੱਚ ਪੁੱਜੇ ਮਜਦੂਰਾਂ ਨੂੰ ਸਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਵਰਾ,ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਸਲੀ ਤੇ ਮਜਦੂਰ ਮੁਕਤੀ ਮੋਰਚਾ ਦੇ ਜਿਲਾ ਪ੍ਰਧਾਨ ਪਿ੍ਰਤਪਾਲ ਸਿੰਘ ਰਾਮਪੁਰਾ ਨੇ ਕਿਹਾ ਕਿ ਮਜਦੂਰ ਜੱਥੇਬੰਦੀਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਈ ਪੈਨਿਲ ਮੀਟਿੰਗ ਵਿੱਚ ਲੋੜਵੰਦ ਪਰਿਵਾਰਾਂ ਨੂੰ ਪਲਾਟ ਦੇਣ,ਬਿਜਲੀ ਬਿੱਲਾ ਦੇ ਜੁਰਮਾਨੇ ਮਾਫ ਕਰਨ ,ਕਰਜੇ ਕਾਰਨ ਔਰਤਾਂ ਨੂੰ ਜਲੀਲ ਕਰਨ ਵਾਲੀਆਂ ਮਾਈਕਰੋ ਫਾਈਨਾਸ ਕੰਪਨੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ,ਸਹਿਕਾਰੀ ਸਭਾਵਾਂ ਵਿੱਚੋਂ ਮਜਦੂਰਾਂ ਨੂੰ ਪੰਜਾਹ ਹਜਾਰ ਦਾ ਕਰਜਾ ਦੇਣ ਤੇ ਦਲਿਤ ਮਜਦੂਰਾਂ ਨੂੰ ਪੱਚੀ ਪਰੀਸ਼ਤ ਮੈਂਬਰਸਿਪ ਦੇਣ,ਨੀਲੇ ਕਾਰਡ ਬਨਾਉਣ ਆਦਿ ਮੰਗਾਂ ਲਾਗੂ ਕਰਨ ਦਾ ਫੈਸਲਾ ਕੀਤਾ ਸੀ। ਪਰ ਫੈਸਲਿਆਂ ਦੀਆਂ ਹਿਦਾਇਤਾ ਸਬੰਧਤ ਮਹਿਕਮੇ ਦੇ ਅਫਸਰਾਂ ਨੂੰ ਜਾਰੀ ਨਾ ਹੋਣ ਕਰਕੇ ਇਨਾਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾ ਰਿਹਾ । ਖੇਤ ਮਜਦੂਰ ਕੰਮ ਕਾਰ ਛੱਡਕੇ ਦਫਤਰਾਂ ਦੀ ਖਾਕ ਛਾਣਦੇ ਫਿਰ ਰਹੇ ਹਨ। ਮਜਦੂਰ ਆਗੂਆਂ ਨੇ ਕਿਹਾ ਕਿ ਮਜਦੂਰਾਂ ਦਾ ਸਮੁੱਚਾ ਕਰਜਾ ਮਾਫ ਕਰਵਾਉਣ , ਪੈਨਸਨਾਂ ਵਿੱਚ ਵਾਧਾ ਕਰਵਾਉਣ ਅਤੇ ਮਜਦੂਰਾਂ ‘ਤੇ ਹੁੰਦੇ ਸਮਾਜਿਕ ਜਬਰ ਨੂੰ ਬੰਦ ਕਰਵਾਉਣ ਆਦਿ ਮੰਗਾਂ ਨੂੰ ਲਾਗੂ ਕਰਵਾਉਣ ਤੱਕ ਸੰਘਰਸ ਜਾਰੀ ਰੱਖਿਆ ਜਾਵੇਗਾ । ਮਜਦੂਰ ਆਗੂਆਂ ਨੇ ਐਲਾਨ ਕੀਤਾ ਕਿ 30 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਆਮਦ ਮੌਕੇ ਉਨਾਂ ਦਾ ਕਾਲੇ ਝੰਡਿਆ ਨਾਲ ਵਿਰੋਧ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਮਜਦੂਰ ਆਗੂ ਤੀਰਥ ਸਿੰਘ ਕੋਠਾ ਗੁਰੂ ,ਪ੍ਰਮਜੀਤ ਕੌਰ ਚਾਉਕੇ ਅਤੇ ਜਗਸੀਰ ਸਿੰਘ ਮਹਿਰਾਜ ਆਦਿ ਆਗੂਆਂ ਨੇ ਚਰਨਜੀਤ ਚੰਨੀ ਦੀ ਮਜਦੂਰਾਂ ਨੂੰ ਲਾਰੇ ਲਾਕੇ ਡੰਗ ਟਪਾਉਣ ਦੀ ਨੀਤੀ ਵਿਰੁੱਧ ਇੱਕਜੁੱਟ ਹੋਕੇ ਸੰਘਰਸ ਕਰਨ ਦਾ ਸੱਦਾ ਦਿੱਤਾ ।

ਨਵਪ੍ਰੀਤ ਕੌਰ ਜਟਾਣਾ ਨੇ ਕੀਤਾ ਤਲਵੰਡੀ ਸਾਬੋ ਦੇ ਪਿੰਡਾਂ ਦਾ ਦੌਰਾ

0

ਕਾਂਗਰਸ ਰਾਜ ਵੇਲੇ ਮਿਲਿਆ ਮਹਿਲਾਵਾਂ ਨੂੰ ਬਰਾਬਰਤਾ ਦਾ ਮਿਲਿਆ ਸਨਮਾਨ : ਨਵਪ੍ਰੀਤ ਕੌਰ ਜਟਾਣਾ
ਸੁਖਜਿੰਦਰ ਮਾਨ
ਰਾਮਾਂ ਮੰਡੀ, 28 ਦਸੰਬਰ: ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਚੋਣ ਮੁਹਿੰਮ ਨੂੰ ਹੋਰ ਭਖਾਉਂਦਿਆਂ ਅੱਜ ਉਨ੍ਹਾਂ ਦੀ ਧਰਮ ਪਤਨੀ ਨਵਪ੍ਰੀਤ ਕੌਰ ਜਟਾਣਾ ਵੱਲੋਂ ਤਲਵੰਡੀ ਸਾਬੋ ਅਤੇ ਰਾਮਾਂ ਬਲਾਕ ਦੇ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮਹਿਲਾਵਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਮੌਕੇ ਤੇ ਹੱਲ ਵੀ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਵਪ੍ਰੀਤ ਕੌਰ ਜਟਾਣਾ ਨੇ ਕਿਹਾ ਕਿ ਕਾਂਗਰਸ ਰਾਜ ਵਿਚ ਹੀ ਮਹਿਲਾਵਾਂ ਨੂੰ ਬਰਾਬਰਤਾ ਦਾ ਸਨਮਾਨ ਮਿਲਿਆ ਹੈ, ਜਦੋਂਕਿ ਦੂਸਰੀਆਂ ਰਾਜਨੀਤਕ ਪਾਰਟੀਆਂ ਨੇ ਮਹਿਲਾਵਾਂ ਨੂੰ ਹਮੇਸ਼ਾਂ ਹੀ ਵੋਟਾਂ ਵਜੋ ਵਰਤਿਆ ਅਤੇ ਕਦੇ ਵੀ ਉਨ੍ਹਾਂ ਦੀ ਮਜਬੂਤੀ ਅਤੇ ਸਵੈ ਰੁਜਗਾਰ ਲਈ ਯਤਨ ਨਹੀਂ ਕੀਤੇ ਇਸ ਲਈ ਮਹਿਲਾਵਾਂ ਨੂੰ ਵੀ ਕਾਂਗਰਸ ਦੇ ਹੱਥ ਮਜਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਖੁਸ਼ਬਾਜ਼ ਸਿੰਘ ਜਟਾਣਾ ਨੇ ਇਸ ਇਲਾਕੇ ਦਾ ਚਹੁੰਮੁਖੀ ਵਿਕਾਸ ਕਰਵਾਇਆ ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਅਤੇ ਔਰਤਾਂ ਨੂੰ ਵੀ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ। ਉਨ੍ਹਾਂ ਕਿਹਾ ਕਿ ਸ੍ਰੀਮਤੀ ਸੋਨੀਆ ਗਾਂਧੀ ਅਤੇ ਸ੍ਰੀ ਮਤੀ ਪਿ੍ਰਯੰਕਾ ਗਾਂਧੀ ਦੀ ਸੋਚ ਮਹਿਲਾ ਵਰਗ ਦਾ ਸਨਮਾਨ ਬਰਕਰਾਰ ਰੱਖਣਾ ਤੇ ਉਨ੍ਹਾਂ ਦੀ ਮਜਬੂਤੀ ਹੈ ਜਿਸ ਲਈ ਆਉਂਦੀ ਸਰਕਾਰ ਵਿੱਚ ਹੋਰ ਉਪਰਾਲੇ ਕੀਤੇ ਜਾਣਗੇ ਅਤੇ ਪਿੰਡਾਂ ਵਿੱਚ ਲੜਕੀਆਂ ਨੂੰ ਰੁਜਗਾਰ ਦੇ ਸਾਧਨ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਕਾਂਗਰਸ ਲੀਡਰਸਪਿ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

ਰਾਣਾ ਗੁਰਜੀਤ ਸਿੰਘ ਨੇ 54 ਅਧਿਕਾਰੀਆਂ ਨੂੰ ਪ੍ਰਮੋਸਨ ਪੱਤਰ ਸੌਂਪੇ

0

ਨਵੀਂ ਜੰਿਮੇਵਾਰੀ ਲਈ ਸੁਭਕਾਮਨਾਵਾਂ ਦਿੱਤੀਆਂ; ਪ੍ਰਤੀਬੱਧਤਾ ਨਾਲ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ
ਸੁਖਜਿੰਦਰ ਮਾਨ
ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 54 ਅਧਿਕਾਰੀਆਂ ਨੂੰ ਪ੍ਰਮੋਸਨ ਪੱਤਰ ਸੌਂਪੇ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸਾਦੇ ਸਮਾਰੋਹ ਵਿੱਚ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ 27 ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ 27 ਅਧਿਕਾਰੀਆਂ ਨੂੰ ਵੱਖ ਵੱਖ ਅਹੁਦਿਆਂ ‘ਤੇ ਪਦੁਉਂਨਤੀਆਂ ਲਈ ਪੱਤਰ ਸੌਂਪੇ ਗਏ। ਵਰਣਨਯੋਗ ਹੈ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ‘ਚ 1 ਭੂਮੀ ਪਾਲ, 3 ਉਪ ਮੰਡਲ ਭੂਮੀ ਰੱਖਿਆ ਅਫਸਰ ਅਤੇ 23 ਭੂਮੀ ਰੱਖਿਆ ਅਫਸਰ ਨੂੰ ਤਰੱਕੀ ਦਿੱਤੀ ਗਈ ਹੈ, ਜਦਕਿ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ 8 ਨੂੰ ਬਤੌਰ ਮੁਖੀ ਵਿਭਾਗ ਕੰਪਿਊਟਰ ਇੰਜੀਨੀਅਰਿੰਗ ਵਿਭਾਗ , 10 ਨੂੰ ਬਤੌਰ ਮੁਖੀ ਵਿਭਾਗ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਅਤੇ 9 ਨੂੰ ਬਤੌਰ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਤਰੱਕੀ ਦਿੱਤੀ ਗਈ ਹੈ। ਪਦਉਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿਭਾਗ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਰੇਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਦੀ ਪਦੁਨਤੀ ਸਮੇ ਸਿਰ ਹੋਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਉਨ੍ਹਾ ਦਾ ਉਤਸ਼ਾਹ ਵਿਚ ਵਧਦਾ ਹੈ। ਉਨ੍ਹਾਂ ਪਦਉਨਤ ਹੋਏ ਅਧਿਕਾਰੀਆਂ ਨੂੰ ਆਪਣੀ ਜਿੰਮੇਵਾਰੀ ਨੂੰ ਰਾਜ ਪ੍ਰਤੀ ਹੋਰ ਸਮਰਪਿਤ ਹੋ ਕੇ ਨਿਭਾਉਣ ਲਈ ਕਿਹਾ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਪਦਉਨਤ ਹੋਏ ਅਧਿਕਾਰੀ ਪੰਜਾਬ ਦੀ ਬੇਹਤਰੀ ਲਈ ਕੰਮ ਕਰਨਗੇ ।ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਗਰਗ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਰਾਹੁਲ ਗੁਪਤਾ, ਪੀ. ਟੀ. ਯੂ. ਦੇ ਵੀ.ਸੀ. ਸ੍ਰੀ ਜਸਪ੍ਰੀਤ ਗਿੱਲ ਮੁੱਖ ਭੂਮੀ ਪਾਲ ਪੰਜਾਬ, ਸ. ਮੋਹਿੰਦਰ ਸਿੰਘ, ਮੰਡਲ ਭੂਮੀ ਰੱਖਿਆ ਅਫਸਰ ਸ੍ਰੀ ਜੀ. ਐਸ. ਢਿੱਲੋਂ, ਵਧੀਕ ਡਾਇਰੈਕਟਰ ਸ. ਮੋਹਨਵੀਰ ਸਿੰਘ, ਡਿਪਟੀ ਡਾਇਰੈਕਟਰ ਸ. ਜਸਪਾਲ ਸਿੰਘ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜਰ ਸਨ।

ਕਿਸਾਨ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ 30 ਤੱਕ ਮੁਲਤਵੀ

0

ਉਗਰਾਹਾਂ ਜਥੇਬੰਦੀ ਵੱਲੋਂ ਜਿਲ੍ਹਾ ਪੱਧਰੀ ਧਰਨੇ ਜਾਰੀ ਰੱਖਣ ਦਾ ਐਲਾਨ
ਸੁਖਜਿੰਦਰ ਮਾਨ
ਚੰਡੀਗੜ੍ਹ, 28 ਦਸੰਬਰ: ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁਧ ਮੋਰਚਾ ਖ਼ੋਲੀ ਬੈਠੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨਾਲ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰੱਖੀ ਮੀਟਿੰਗ ਮੁੜ 30 ਤੱਕ ਮੁਲਤਵੀਂ ਕਰ ਦਿਤੀ ਗਈ ਹੈ। ਜਿਸਦੇ ਰੋਸ਼ ਵਜੋਂ ਕਿਸਾਨ ਆਗੂਆਂ ਨੇ ਸੂਬੇ ਦੇ 15 ਜ਼ਿਲ੍ਹਾ ਮੁੱਖ ਦਫ਼ਤਰਾਂ ’ਤੇ ਚੱਲ ਰਹੇ ਧਰਨਿਆਂ ਨੂੰ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਾਢੇ ਦਸ ਵਜੇਂ ਮੀਟਿੰਗ ਲਈ ਸੱਦ ਕੇ ਕਰੀਬ ਸਵਾ 12 ਵਜੇਂ ਪੁੱਜੇ ਮੁੱਖ ਮੰਤਰੀ ਸ: ਚੰਨੀ ਨੇ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਮੰਨੀਆਂ ਹੋਈਆਂ ਮੰਗਾਂ ਦੀ ਸਥਿਤੀ ਉੱਪਰ ਚਰਚਾ ਲਈ ਖੇਤੀ ਮੰਤਰੀ ਰਣਦੀਪ ਸਿੰਘ ਨਾਭਾ ਦੀ ਡਿਊਟੀ ਲਗਾ ਦਿੱਤੀ। ਜਿਸਤੋਂ ਬਾਅਦ ਉਕਤ ਮੰਤਰੀ ਨੇ ਕਿਸਾਨ ਮੰਗਾਂ ਨੂੰ ਜਲਦੀ ਪੂਰਨ ਕਰਨ ਦਾ ਭਰੋਸਾ ਦਿੱਤਾ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਦੱਸਿਆ ਕਿ ਮੀਟਿੰਗ ਤੋਂ ਦੌਰਾਨ ਪੀੜਤ ਕਿਸਾਨ ਦੀ ਤਬਾਹ ਹੋਈ ਫਸਲ ਦਾ 5 ਏਕੜ ਤੋਂ ਵਾਧੂ ਰਕਬੇ ਦਾ ਮੁਆਵਜਾ ਦੇਣ ਉੱਪਰ ਲਾਈ ਪਾਬੰਦੀ ਖਤਮ ਕਰਨ ਦੀ ਵੀ ਮੰਗ ਕੀਤੀ ਗਈ। ਇਸੇ ਤਰ੍ਹਾਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਤੋਂ ਇਲਾਵਾ ਪੰਜਾਬ ਦੇ ਕਰਜਾਗ੍ਰਸਤ ਕਿਸਾਨਾਂ ਮਜਦੂਰਾਂ ਦੀ ਮੁਕੰਮਲ ਕਰਜਾ ਮੁਕਤੀ, ਹਰ ਘਰ ਰੁਜਗਾਰ ਅਤੇ ਮਾਰੂ ਨਸਅਿਾਂ ਦੇ ਖਾਤਮੇ ਵਰਗੇ ਅਹਿਮ ਚੋਣ ਵਾਅਦੇ ਲਾਗੂ ਕਰਨ ਅਤੇ ਕਿਸਾਨ ਮਜਦੂਰ ਪੱਖੀ ਸੂਦਖੋਰੀ ਕਰਜਾ ਕਾਨੂੰਨ ਬਣਾਉਣ ਸਮੇਤ ਵੱਡੇ ਸਰਮਾਏਦਾਰਾਂ, ਸਾਮਰਾਜੀ ਕਾਰਪੋਰੇਟਾਂ ਤੇ ਵੱਡੇ ਜਗੀਰਦਾਰਾਂ/ਸੂਦਖੋਰਾਂ ਤੋਂ ਮੋਟੇ ਟੈਕਸ ਵਸੂਲਣ ਅਤੇ ਜਮੀਨੀ ਸੁਧਾਰ ਕਾਨੂੰਨ ਲਾਗੂ ਕਰਨ ਵਰਗੇ ਕਈ ਹੋਰ ਚਿਰਾਂ ਤੋਂ ਲਟਕਦੇ ਅਹਿਮ ਮਸਲਿਆਂ ਦੇ ਹੱਲ ਲਈ 30 ਦਸੰਬਰ ਦੀ ਗੱਲਬਾਤ ਸਮੇਂ ਜੋਰਦਾਰ ਪੈਰਵੀ ਕੀਤੀ ਜਾਵੇਗੀ। ਮੀਟਿੰਗ ਵਿੱਚ ਝੰਡਾ ਸਿੰਘ ਜੇਠੂਕੇ, ਸੰਿਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ,ਜਨਕ ਸਿੰਘ ਭੁਟਾਲ, ਜਸਵਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਕਾਲਾਝਾੜ ਅਤੇ ਹਰਿੰਦਰ ਕੌਰ ਬਿੰਦੂ ਸਾਮਲ ਸਨ। ਉਨ੍ਹਾਂ ਨੇ ਐਲਾਨ ਕੀਤਾ ਕਿ ਕੱਲ੍ਹ ਨੂੰ ਧਰਨਿਆਂ ਵਾਲੇ ਸਾਰੇ ਜਿਿਲ੍ਹਆਂ ਵਿੱਚ ਅਧਿਕਾਰੀਆਂ ਦੇ ਘਿਰਾਓ ਕੀਤੇ ਜਾਣਗੇ। 23 ਦਸੰਬਰ ਵਾਲੇ ਵਾਅਦੇ ਲਾਗੂ ਕਰਵਾਉਣ ਅਤੇ ਅਗਲੀ ਮੀਟਿੰਗ ਦੌਰਾਨ ਰਹਿੰਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜਦੂਰਾਂ ਨੂੰ ਇਨ੍ਹਾਂ ਘਿਰਾਓ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਸਾਮਲ ਹੋਣ ਦਾ ਸੱਦਾ ਦਿੱਤਾ।

ਆਮ ਆਦਮੀ ਪਾਰਟੀ ਨੇ ਬਠਿੰਡਾ ਸਹਿਰੀ ਤੋਂ ਜਗਰੂਪ ਸਿੰਘ ਗਿੱਲ ਨੂੰ ਐਲਾਨਿਆ ਉਮੀਦਵਾਰ

0

ਸੁਖਜਿੰਦਰ ਮਾਨ
ਬਠਿੰਡਾ, 28 ਦਸੰਬਰ: ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਬਠਿੰਡਾ ਸ਼ਹਿਰੀ ਹਲਕੇ ਤੋਂ ਅੱਜ ਜਗਰੂਪ ਸਿੰਘ ਗਿੱਲ ਨੂੰ ਉਮੀਦਵਾਰ ਐਲਾਨਿਆ ਹੈ। ਨਗਰ ਸੁਧਾਰ ਟਰੱਸਟ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਹਿ ਚੁੱਕੇ ਸ: ਗਿੱਲ 1979 ਤੋਂ ਲਗਾਤਾਰ ਸ਼ਹਿਰ ਦੇ ਕੋਂਸਲਰ ਵੀ ਚੱਲੇ ਆ ਰਹੇ ਹਨ। ਕਰੀਬ ਦੋ ਮਹੀਨੇ ਪਹਿਲਾਂ ਪਾਰਟੀ ਨੇ ਉਨ੍ਹਾਂ ਨੂੰ ਹਲਕਾ ਇੰਚਾਰਜ਼ ਲਗਾਇਆ ਸੀ, ਜਿਸਤੋਂ ਬਾਅਦ ਹੀ ਉਨ੍ਹਾਂ ਨੂੰ ਟਿਕਟ ਮਿਲਣ ਦੀ ਚਰਚਾ ਸ਼ੁਰੂ ਹੋ ਗਈ ਸੀ। ਉਧਰ ਜਗਰੂਪ ਸਿੰਘ ਗਿੱਲ ਨੇ ਪਾਰਟੀ ਵਲੋਂ ਜਤਾਏ ਵਿਸ਼ਵਾਸ਼ ’ਤੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਅਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਲਕਾ ਬਠਿੰਡਾ ਸਹਿਰੀ ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ। ਇਸ ਦੌਰਾਨ ਗਿੱਲ ਦੀ ਉਮੀਦਵਾਰੀ ਐਲਾਨਣ ’ਤੇ ਆਪ ਦੇ ਸਥਾਨਕ ਆਗੂਆਂ ਜਿਲ੍ਹਾ ਪ੍ਰਧਾਨ ਨੀਲ ਗਰਗ, ਕਾਰਜਕਾਰੀ ਪ੍ਰਧਾਨ ਅਨਿਲ ਠਾਕੁਰ, ਐਡਵੋਕੇਟ ਨਵਦੀਪ ਸਿੰਘ ਜੀਦਾ, ਅਨਿਲ ਠਾਕੁਰ, ਗੁਰਜੰਟ ਸਿੰਘ, ਰਾਕੇਸ਼ ਪੁਰੀ, ਬਲਜਿੰਦਰ ਸਿੰਘ ਬਰਾੜ, ਐੱਮ ਐੱਲ ਜਿੰਦਲ, ਸੁਖਬੀਰ ਸਿੰਘ ਬਰਾੜ, ਯੂਥ ਵਿੰਗ ਦੇ ਪ੍ਰਧਾਨ ਅਮਰਦੀਪ ਰਾਜਨ, ਸਤਵੀਰ ਕੌਰ, ਮਨਦੀਪ ਕੌਰ ਰਾਮਗੜ੍ਹੀਆ, ਮਨਜੀਤ ਸਿੰਘ ਲਹਿਰਾ, ਮਹਿੰਦਰ ਸਿੰਘ ਫੁੱਲੋ ਮਿੱਠੀ, ਗੁਰਪ੍ਰੀਤ ਸਿੰਘ ਸਿੱਧੂ, ਬਲਦੇਵ ਸਿੰਘ ਨੇ ਖ਼ੁਸੀ ਜਤਾੳਂੁਦਿਆਂ ਪਾਰਟੀ ਦਾ ਧੰਨਵਾਦ ਕਰਦਿਆਂ ਜਗਰੂਪ ਗਿੱਲ ਨੂੰ ਵਧਾਈ ਦਿੱਤੀ ਹੈ।

ਨਰਮੇ ਦੇ ਖ਼ਰਾਬੇ ਦੇ ਮੁਆਵਜ਼ੇ ਵਜੋਂ ਇੱਕ ਕਿਸਾਨ ਨੂੰ ਮਿਲੇਗਾ ਸਿਰਫ਼ ਪੰਜ ਏਕੜ ਤੱਕ

0

ਕਿਸਾਨਾਂ ਨੇ ਸਰਕਾਰ ਦੀ ਸ਼ਰਤ ਦੇ ਵਿਰੋਧ ’ਚ ਅੱਜ ਮੁੜ ਸਕੱਤਰੇਤ ਦੇ ਘਿਰਾਓ ਦਾ ਕੀਤਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ, 28 ਦਸੰਬਰ: ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਅੱਠ ਦਿਨਾਂ ਤੋਂ ਸਥਾਨਕ ਮਿੰਨੀ ਸਕੱਤਰੇਤ ਦੇ ਅੱਗੇ ਧਰਨਾ ਲਗਾਈ ਬੈਠੇ ਕਿਸਾਨਾਂ ਨੇ ਹੁਣ ਭਲਕੇ ਪੰਜਾਬ ਸਰਕਾਰ ਦੀਆਂ ਸਖ਼ਤ ਸਰਤਾਂ ਦੇ ਵਿਰੋਧ ’ਚ ਭਲਕੇ ਮੁੜ ਸਕੱਤਰੇਤ ਦੇ ਘਿਰਾਓ ਦਾ ਐਲਾਨ ਕੀਤਾ ਹੈ। ਧਰਨੇ ’ਤੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਆਗੂਆਂ ਨੇ ਦਸਿਆ ਕਿ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਲੈਣ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋ ਚੁੱਕੇ ਕਿਸਾਨਾਂ ਦੇ ਪ੍ਰਵਾਰਾਂ ਨੂੰ ਨੌਕਰੀਆਂ ਦੇਣ ਆਦਿ ਮੰਗਾਂ ਨੂੰ ਲੈ ਕੇ ਲਗਾਏ ਧਰਨੇ ਦੌਰਾਨ ਪੰਜਾਬ ਸਰਕਾਰ ਵੱਲੋਂ ਏਡੀਸੀ ਜਨਰਲ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ। ਪ੍ਰੰਤੂ ਅੱਜ ਉਕਤ ਅਧਿਕਾਰੀ ਨਾਲ ਮੀਟਿੰਗ ਵਿਚ ਗੱਲ ਸਾਹਮਣੇ ਆਈ ਕਿ ਪੰਜਾਬ ਸਰਕਾਰ ਨੇ ਗੁਲਾਬੀ ਸੁੰਡੀ ਕਾਰਨ ਹੋਏ ਖਰਾਬੇ ਦੇ ਨੁਕਸਾਨ ਵਜੋਂ ਇੱਕ ਕਿਸਾਨ ਨੂੰ ਵੱਧ ਤੋਂ ਵੱਧ ਪੰਜ ਏਕੜ ਤੱਕ ਦਾ ਮੁਆਵਜ਼ਾ ਦੇਣ ਦੀ ਸ਼ਰਤ ਲਗਾ ਦਿੱਤੀ ਹੈ। ਜਿਸਦੇ ਨਾਲ ਠੇਕੇ ’ਤੇ ਕਈ ਕਈ ਏਕੜ ਜਮੀਨ ਲੈ ਕੇ ਵਾਹੀ ਕਰਨ ਵਾਲੇ ਤੇ ਵੱਧ ਮਾਲਕੀ ਵਾਲੇ ਕਿਸਾਨ ਇਸ ਮੁਆਵਜ਼ੇ ਤੋਂ ਵਾਂਝੇ ਰਹਿ ਜਾਣਗੇ। ਕਿਸਾਨ ਆਗੂ ਹਰਜਿੰਦਰ ਸਿੰਘ ਬੱਗੀ, ਬਸੰਤ ਸਿੰਘ ਕੋਠਾਗੁਰੂ, ਮੋਠੂ ਸਿੰਘ ਕੋਟੜਾ ਤੇ ਮਜਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਨੇ ਦਸਿਆ ਕਿ ਸਰਕਾਰ ਦੇ ਇਸ ਫੈਸਲੇ ਵਿਰੁਧ ਭਲਕੇ ਸਕੱਤਰੇਤ ਦੇ ਸਾਰੇ ਗੇਟਾਂ ਦਾ ਘਿਰਾਓ ਕੀਤਾ ਜਾਵੇਗਾ। ਨਉਧਰ ਅੱਜ ਦੀ ਸਟੇਜ ਤੋਂ ਅਜੇਪਾਲ ਸਿੰਘ ਘੁੱਦਾ ਗੁਰਮੇਲ ਸਿੰਘ ਰਾਮਗੜ੍ਹ ਭੂੰਦੜ ਪਰਮਜੀਤ ਕੌਰ ਕੋਟੜਾ ਨੇ ਵੀ ਸੰਬੋਧਨ ਕੀਤਾ। ਲੋਕ ਪੱਖੀ ਕਲਾਕਾਰ ਰਾਮ ਸਿੰਘ ਹਠੂਰ ਅਤੇ ਹਰਬੰਸ ਸਿੰਘ ਘਣੀਆ ਨੇ ਕਿਸਾਨ ਅਤੇ ਲੋਕ ਪੱਖੀ ਗੀਤ ਪੇਸ਼ ਕੀਤੇ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਨੇ ‘ਰਾਸਟਰੀ ਗਣਿਤ ਦਿਵਸ 2021‘ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ , 28 ਦਸੰਬਰ: ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਗਣਿਤ ਵਿਭਾਗ ਨੇ ਸ੍ਰੀਨਿਵਾਸਨ ਰਾਮਾਨੁਜਨ ਦੇ ਜਨਮ ਦਿਨ ਦੀ ਯਾਦ ਨੂੰ ਸਮਰਪਿਤ ਰਾਸਟਰੀ ਗਣਿਤ ਦਿਵਸ 2021 ਸ਼ਾਨੋ-ਸ਼ੋਕਤ ਨਾਲ ਮਨਾਇਆ। ਇਸ ਦਿਨ ਨੂੰ ਮਨਾਉਣ ਲਈ ਮਾਹਿਰ ਭਾਸਣ, ਕੁਇਜ ਅਤੇ ਪੋਸਟਰ ਮੇਕਿੰਗ ਮੁਕਾਬਲੇ ਆਯੋਜਿਤ ਕੀਤੇ ਗਏ। ਸਮਾਗਮ ਵਿਚ ਪੁੱਜੇ ਮੁੱਖ ਮਹਿਮਾਨ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਨੇ ਗਣਿਤ ਦੇ ਖੇਤਰ ਵਿੱਚ ਮਹਾਨ ਭਾਰਤੀ ਗਣਿਤ ਵਿਗਿਆਨੀਆਂ ਦੇ ਯੋਗਦਾਨ ‘ਤੇ ਚਾਨਣਾ ਪਾਇਆ । ਉਨ੍ਹਾਂ ਕੁਇਜ ਅਤੇ ਪੋਸਟਰ ਮੇਕਿੰਗ ਮੁਕਾਬਲੇ ਦੇ ਜੇਤੂਆਂ ਨੂੰ ਟਰਾਫੀਆਂ ਵੰਡੀਆਂ। ਪ੍ਰੋ.(ਡਾ.) ਕਰਨਵੀਰ ਸਿੰਘ ਨੇ ਵਾਈਸ ਚਾਂਸਲਰ, ਮਹਿਮਾਨਾਂ, ਫੈਕਲਟੀ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ।

ਬਾਬਾ ਫ਼ਰੀਦ ਕਾਲਜ ਵਿਖੇ ਬੀ.ਬੀ.ਏ. ਦੂਜਾ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

0

ਸੁਖਜਿੰਦਰ ਮਾਨ
ਬਠਿੰਡਾ , 28 ਦਸੰਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਬੀ.ਏ. ਦੂਜਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ 93.23, ਹਸਨਦੀਪ ਸਿੰਘ 92.62 ਫ਼ ਅਤੇ ਕੋਮਲਪ੍ਰੀਤ ਕੌਰ ਤੇ ਸੁਮਨਪ੍ਰੀਤ ਕੌਰ 92.15 ਫ਼ੀਸਦੀ ਅੰਕ ਲੈ ਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜਾ ਸਥਾਨ ’ਤੇ ਰਹੇ। ਕਾਲਜ਼ ਦੇ ਬੁਲਾਰੇ ਨੇ ਦਸਿਆ ਕਿ 34 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵਧੇਰੇ ਅੰਕ ਹਾਸਲ ਕੀਤੇ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੇ ਨਾਲ-ਨਾਲ ਸੰਸਥਾ ਲਈ ਵੀ ਮਹੱਤਵਪੂਰਨ ਹੈ।

ਕਾਂਗਰਸ ਕਮੇਟੀ ਨੇ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ, 28 ਦਸੰਬਰ: ਕਾਂਗਰਸ ਕਮੇਟੀ ਸ਼ਹਿਰੀ ਵੱਲੋਂ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਦੀ ਅਗਵਾਈ ਹੇਠ ਸਥਾਨਕ ਕਾਂਗਰਸ ਭਵਨ ਵਿਖੇ ਪਾਰਟੀ ਦਾ 139ਵਾਂ ਸਥਾਪਨਾ ਮਨਾਇਆ। ਇਸ ਦੌਰਾਨ ਪਾਰਟੀ ਦੇ ਆਗੂ, ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ। ਪਾਰਟੀ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਸੀਨੀਅਰ ਆਗੂਆਂ ਨੇ ਕਿਹਾ ਕਿ ‘‘ਕਾਂਗਰਸ ਦੇਸ਼ ਦੀ ਸਰਵ ਸਨਮਾਨਤ ਪਾਰਟੀ ਹੈ ਜਿਸ ਨੇ ਦੇਸ਼ ਲਈ ਬਹੁਤ ਵੱਡੇ ਪ੍ਰਾਜੈਕਟ ਦਿੱਤੇ ਅਤੇ ਗਰੀਬਾਂ ਲਈ ਭਲਾਈ ਸਕੀਮਾਂ ਉਲੀਕੀਆਂ ਜਿਸ ਕਰਕੇ ਹਮੇਸ਼ਾਂ ਹੀ ਅਮਨ ਸ਼ਾਂਤੀ ਭਾਈਚਾਰਕ ਸਾਂਝ ਬਰਕਰਾਰ ਰਹੀ।’’ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ ਕੇ ਅਗਰਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ ਆਦਿ ਨੇ ਵੀ ਵਧਾਈਆਂ ਦਿੱਤੀਆ। ਜ਼ਿਲਾ ਪ੍ਰਧਾਨ ਸ਼ਹਿਰੀ ਅਰੁਣ ਵਧਾਵਨ ਨੇ ਆਈ ਲੀਡਰਸ਼ਿਪ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲਦ ਹੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕੀਤਾ ਜਾਵੇਗਾ। ਸਮਾਗਮ ਵਿੱਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਪਤਨੀ ਵੀਨੂੰ ਬਾਦਲ ਵਿਸ਼ੇਸ਼ ਤੌਰ ’ਤੇ ਪੁੱਜੇ। ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਕੁਲਵਿੰਦਰ ਸਿੰਘ, ਕਾਰਜਕਾਰੀ ਪ੍ਰਧਾਨ ਕਿਰਨਦੀਪ ਕੌਰ ਵਿਰਕ, ਬਲਾਕ ਪ੍ਰਧਾਨ ਹਰਵਿੰਦਰ ਲੱਡੂ, ਬਲਜਿੰਦਰ ਸਿੰਘ ਠੇਕੇਦਾਰ, ਸੀਨੀਅਰ ਆਗੂ ਸੰਦੀਪ ਗੋਇਲ, ਯੂਥ ਆਗੂ ਬਲਜੀਤ ਸਿੰਘ, ਮੋਹਨ ਲਾਲ ਝੂੰਬਾ ਚੇਅਰਮੈਨ ਤੇ ਯਸ਼ਪਾਲ ਸ਼ਰਮਾ ਆਦਿ ਹਾਜ਼ਰ ਸਨ।

ਲੋਕਾਂ ਨੇ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ: ਮੁਨੀਸ਼ ਸਿਸੋਦੀਆ

0

– ਕਿਹਾ, ਚੰਡੀਗੜ੍ਹ ਦਾ ਵਿਕਾਸ ਚਾਹੁੰਦੇ ਦੂਜੀਆਂ ਪਾਰਟੀਆਂ ਦੇ ਆਗੂਆਂ ਦਾ ‘ਆਪ’ ’ਚ ਸਵਾਗਤ
-ਚੰਡੀਗੜ੍ਹ ਦੇ ਲੋਕਾਂ ਨੇ ਨਫ਼ਰਤ ਦੀ ਰਾਜਨੀਤੀ ਦਾ ਗਰੂਰ ਤੋੜਿਆ: ਉਪ ਮੁੱਖ ਮੰਤਰੀ
-ਲੋਕ ਨਫ਼ਰਤ ਦੀ ਨਹੀਂ, ਕੰਮ ਦੀ ਰਾਜਨੀਤੀ ਨੂੰ ਪਸੰਦ ਕਰਦੇ ਹਨ: ਭਗਵੰਤ ਮਾਨ
-ਚੰਡੀਗੜ੍ਹ ਨਗਰ ਨਿਗਮ ’ਚ ਮਿਲੀ ਜ਼ਬਰਦਸਤ ਜਿੱਤ ’ਤੇ ਬੋਲੇ ‘ਆਪ’ ਆਗੂ
ਸੁਖਜਿੰਦਰ ਮਾਨ
ਚੰਡੀਗੜ੍ਹ, 27 ਦਸੰਬਰ: ਚੰਡੀਗੜ੍ਹ ਨਗਰ ਨਿਗਮ ਦੀ ਪਹਿਲੀ ਵਾਰ ਚੋਣ ਲੜ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਕਿਹਾ, ‘‘ਚੰਡੀਗੜ੍ਹ ਦੇ ਨਤੀਜਿਆਂ ਨੇ ਸਾਫ਼ ਕਰ ਦਿੱਤਾ ਹੈ ਕਿ ਲੋਕਾਂ ਨੇ ਅਰਵਿੰਦ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ ਅਤੇ ਨਫ਼ਰਤ ਦੀ ਰਾਜਨੀਤੀ ਦਾ ਗਰੂਰ ਤੋੜ ਦਿੱਤਾ ਹੈ।’’ ਮੁਨੀਸ਼ ਸਿਸੋਦੀਆ ਚੋਣ ਨਤੀਜਿਆਂ ਉਪਰੰਤ ਇੱਥੇ ਪਾਰਟੀ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨਾਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ।ਮੁਨੀਸ਼ ਸਿਸੋਦੀਆ ਨੇ ਚੰਡੀਗੜ੍ਹ ਦੇ ਲੋਕਾਂ, ਜੇਤੂ ਉਮੀਦਵਾਰਾਂ, ਚੰਡੀਗੜ੍ਹ ਦੇ ਕਨਵੀਨਰ ਪ੍ਰੇਮ ਗਰਗ, ਸੀਨੀਅਰ ਆਗੂ ਪ੍ਰਦੀਪ ਛਾਬੜਾ ਅਤੇ ਚੰਦਰਮੁਖੀ ਸ਼ਰਮਾ ਅਤੇ ਸਮੂਹ ਆਗੂਆਂ, ਵਰਕਰਾਂ ਤੇ ਸਮਰਥਕਾਂ ਨੂੰ ਮੁਬਾਰਕਬਾਦ ਅਤੇ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਲੋਕਾਂ ਵੱਲੋਂ ਜਤਾਏ ਭਰੋਸੇ ਉੱਤੇ ਦਿੱਲੀ ਵਾਂਗ ਖਰੀ ਉੱਤਰੇਗੀ। ਮੁਨੀਸ਼ ਸਿਸੋਦੀਆ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਸਰਕਾਰ ਨੇ ਦੇਸ਼ ਦੀ ਰਾਜਨੀਤੀ ਵਿੱਚ ‘ਕੰਮ ਦੀ ਰਾਜਨੀਤੀ’ ਦਾ ਇੱਕ ਨਵਾਂ ਯੁੱਗ ਸ਼ੁਰੂ ਕੀਤਾ ਸੀ। ਕੇਜਰੀਵਾਲ ਦਾ ਇਹ ਵਿਕਾਸ ਮਾਡਲ ਅੱਜ ਪੂਰੇ ਦੇਸ਼ ’ਚ ਫੈਲਣ ਲੱਗਾ ਹੈ। ਚੰਡੀਗੜ੍ਹ ਦੇ ਨਤੀਜੇ ਇਸ ਦਾ ਪ੍ਰਤੱਖ ਪ੍ਰਮਾਣ ਹਨ, ਕਿਉਂਕਿ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਦੇ ਲੋਕਾਂ ਨੂੰ ‘ਇੱਕ ਮੌਕਾ ਕੇਜਰੀਵਾਲ ਨੂੰ’ ਦੇਣ ਦੀ ਅਪੀਲ ਕੀਤੀ ਸੀ ਅਤੇ ਚੰਡੀਗੜ੍ਹ ਦੀ ਜਨਤਾ ਨੇ ਭਾਜਪਾ ਅਤੇ ਕਾਂਗਰਸ ਨੂੰ ਨਕਾਰਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ‘ਤੇ ਭਰੋਸਾ ਪ੍ਰਗਟ ਕੀਤਾ ਹੈ।ਸਿਸੋਦੀਆ ਨੇ ਨਾਲ ਹੀ ਕਿਹਾ ਕਿ ਪੰਜਾਬ ਦੀ ਜਨਤਾ ਨੇ ਇਸ ਵਾਰ ਇੱਕ ਮੌਕਾ ਕੇਜਰੀਵਾਲ ਨੂੰ ਦੇਣ ਦਾ ਮਨ ਬਣਾ ਰੱਖਿਆ ਹੈ। ਪੰਜਾਬ ਅਤੇ ਦਿੱਲੀ ਦੀ ਜਨਤਾ ਦੇ ‘ਆਪ’ ਪ੍ਰਤੀ ਝੁਕਾਅ ਦਾ ਚੰਡੀਗੜ੍ਹ ਦੀ ਜਨਤਾ ‘ਤੇ ਵੀ ਅਸਰ ਹੋਇਆ ਹੈ।ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਤੋਂ ਬਾਅਦ ਚੰਡੀਗੜ੍ਹ ‘ਚ ਮਿਲੇ ਫ਼ਤਵੇ ਨੇ ਪੰਜਾਬ ਦੇ ਸਾਰੇ ਵਿਰੋਧੀ ਦਲਾਂ ਦੇ ਕੂੜ-ਪ੍ਰਚਾਰ ਦੀ ਫ਼ੂਕ ਕੱਢ ਦਿੱਤੀ ਹੈ ਕਿ ਆਮ ਆਦਮੀ ਪਾਰਟੀ ਸਿਰਫ਼ ਪੇਂਡੂ ਖੇਤਰ ਅਤੇ ਇੱਕ ਖ਼ਾਸ ਵਰਗ ਦੀ ਪਾਰਟੀ ਹੈ। ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਚੰਡੀਗੜ੍ਹ ਦੇ ਫ਼ਤਵੇ ਨੇ ਦੱਸ ਦਿੱਤਾ ਕਿ ਲੋਕ ਵਿਕਾਸ ਦੀ ਰਾਜਨੀਤੀ ਚਾਹੁੰਦੇ ਹਨ, ਇਸ ਲਈ ਦੂਸਰੀਆਂ ਪਾਰਟੀਆਂ ਦੇ ਜੋ ਅੱਛੇ ਲੋਕ ਚੰਡੀਗੜ੍ਹ ਦਾ ਵਿਕਾਸ ਚਾਹੁੰਦੇ ਹਨ, ਉਨ੍ਹਾਂ ਦਾ ਆਮ ਆਦਮੀ ਪਾਰਟੀ ‘ਚ ਨਿੱਘਾ ਸਵਾਗਤ ਹੈ।ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਵੱਧ ਪੜੇ ਲਿਖੇ ਅਤੇ ਸਮਰੱਥ ਲੋਕਾਂ ਦੇ ਸ਼ਹਿਰ ਚੰਡੀਗੜ੍ਹ ਨੇ ਭਾਜਪਾ ਦੇ ਮੌਜੂਦਾ ਮੇਅਰ, 2 ਸਾਬਕਾ ਮੇਅਰਾਂ, ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਅਤੇ ਮਹਿਲਾ ਮੋਰਚਾ ਪ੍ਰਧਾਨ ਨੂੰ ਹਰਾ ਕੇ ਪੂਰੇ ਦੇਸ਼ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਹੁਣ ਜਾਤੀ, ਧਰਮ ਅਤੇ ਖੇਤਰਵਾਦ ਦੇ ਆਧਾਰ ‘ਤੇ ਹੁੰਦੀ ਵੰਡਪਾਊ ਅਤੇ ਨਫ਼ਰਤ ਦੀ ਰਾਜਨੀਤੀ ਲਈ ਕੋਈ ਜਗਾ ਨਹੀਂ ਬਚੀ ਅਤੇ ਲੋਕ ਕੰਮ ਦੀ ਰਾਜਨੀਤੀ ਹੀ ਪਸੰਦ ਕਰਦੇ ਹਨ।
ਭਗਵੰਤ ਮਾਨ ਨੇ ਨਾਲ ਹੀ ਕਿਹਾ ਕਿ ਕੇਂਦਰੀ ਸ਼ਾਸਿਤ ਪ੍ਰਦੇਸ਼ ਹੋਣ ਦੇ ਨਾਤੇ ਚੰਡੀਗੜ੍ਹ ‘ਚ ਭਾਜਪਾ ਦਾ ਸ਼ਾਸਨ ਹੈ। ਇੱਥੋਂ ਦੇ ਸੰਸਦ ਮੈਂਬਰ ਵੀ ਭਾਜਪਾ ਤੋਂ ਹੀ ਹਨ, ਪਰੰਤੂ ਚੰਡੀਗੜ੍ਹ ਦੀ ਜਨਤਾ ਨੇ ਕੇਜਰੀਵਾਲ ‘ਤੇ ਵਿਸ਼ਵਾਸ ਜਤਾਉਂਦੇ ਹੋਏ ਆਮ ਆਦਮੀ ਪਾਰਟੀ ਨੂੰ ਵੱਡਾ ਫ਼ਤਵਾ ਦੇ ਕੇ ਇਕਲੌਤੀ ਵੱਡੀ ਪਾਰਟੀ (ਸਿੰਗਲ ਲਾਰਜੈਸਟ ਪਾਰਟੀ) ਦਾ ਮਾਣ ਬਖ਼ਸ਼ਿਆ ਹੈ। ਹਾਲਾਂਕਿ ਜਿਸ ਤਰਾਂ ਦਿੱਲੀ ਚੋਣਾਂ ‘ਚ ਕੇਂਦਰ ਦੀ ਭਾਜਪਾ ਸਰਕਾਰ ਦੇ ਮੰਤਰੀਆਂ ਨੇ ਧੂੰਆਂਧਾਰ ਪ੍ਰਚਾਰ ਕੀਤਾ ਸੀ, ਉਸੇ ਤਰਾਂ ਚੰਡੀਗੜ੍ਹ ‘ਚ ਵੀ ਕੇਂਦਰ ਦੇ ਮੰਤਰੀਆਂ ਨੇ ਖ਼ੂਬ ਜ਼ੋਰ ਲਗਾਇਆ ਸੀ, ਪਰੰਤੂ ਲੋਕਾਂ ਨੇ ਦੱਸ ਦਿੱਤਾ ਕਿ ਉਨ੍ਹਾਂ ਨਫ਼ਰਤ ਦੀ ਨਹੀਂ, ਸਗੋਂ ਵਿਕਾਸ ਦੀ ਰਾਜਨੀਤੀ ਚਾਹੀਦੀ ਹੈ।ਭਗਵੰਤ ਮਾਨ ਨੇ ਕਿਹਾ ਕਿ ਸਿਟੀ ਬਿਊਟੀਫੂਲ ਦਾ ਰੁਤਬਾ ਗੁਆ ਬੈਠੇ ਚੰਡੀਗੜ੍ਹ ਦਾ ਰੁਤਬਾ ਬਹਾਲ ਕਰਾਉਣਾ ‘ਆਪ’ ਦੀ ਪਹਿਲੀ ਤਰਜੀਹ ਹੈ।

Our Visitor

1895400