Monday, May 11, 2026
Home Blog Page 266

ਪੰਜਾਬ ਪੁਲਿਸ ਦਾ ਵੱਡਾ Action; ਡਿਊਟੀ ‘ਚ ਕੁਤਾਹੀ ਵਰਤਣ ਦੇ ਦੋਸ਼ਾਂ ਹੇਠ SHO ਮੁਅੱਤਲ

0

Khana News: ਦੋ ਦਿਨ ਪਹਿਲਾਂ ਪੂਰੇ ਪੰਜਾਬ ਵਿਚ ਚਰਚਾ ‘ਚ ਆਏ ਹਲਕਾ ਖੰਨਾ ਦੇ ਗਿਣਤੀ ਕੇਂਦਰ ਦੇ ਮਾਮਲੇ ਵਿਚ ਹੁਣ ਵੱਡੀ ਕਾਰਵਾਈ ਹੋਈ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਐਸਐਚਓ ਖੰਨਾ ਸਿਟੀ ਨੂੰ ਤੁਰੰਤ ਪ੍ਰਭਾਵ ਦੇ ਨਾਲ ਮੁਅੱਤਲ ਕੀਤਾ ਗਿਆ। ਸੂਚਨਾਂ ਮੁਤਾਬਕ ਐਸਐਚਓ ਇੰਸਪੈਕਟਰ ਹਰਦੀਪ ਸਿੰਘ ਉੱਪਰ ਡਿਉਟੀ ਵਿਚ ਕੁਤਾਹੀ ਵਰਤਣ ਦੇ ਦੋਸ਼ ਲੱਗੇ ਹਨ।

ਇਹ ਵੀ ਪੜ੍ਹੋ  ਚੰਡੀਗੜ੍ਹ ਤੋਂ ਆਈ ਵਿਜੀਲੈਂਸ ਦੀ ਟੀਮ ਨੇ ‘ਰੰਗੇ ਹੱਥੀ’ ਚੁੱਕਿਆ ਬਠਿੰਡਾ ਦਾ ‘ਚਰਚਿਤ’ ਹੌਲਦਾਰ

ਵੱਡੀ ਤੇ ਮਹੱਤਵਪੂਰਨ ਗੱਲ ਇਹ ਹੈ ਕਿ ਉਕਤ ਦਿਨ ਇੱਥੇ ਗਿਣਤੀ ਦੇ ਦੌਰਾਨ ਖੰਨਾ ਦੇ ਅਕਾਲੀ ਇੰਚਾਰਜ਼ ਯਾਦਵਿੰਦਰ ਸਿੰਘ ਯਾਦੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸਦੀ ਵੀਡੀਓ ਖੁਦ ਸੁਖਬੀਰ ਬਾਦਲ ਨੇ ਆਪਣੇ ਸੋਸਲ ਮੀਡੀਆ ਅਕਾਉਂਟ ‘ਤੇ ਪਾਈ ਗਈ ਸੀ। ਹਾਲਾਂਕਿ ਅਕਾਲੀ ਆਗੂ ਜੇਲ੍ਹ ਭੇਜਿਆ ਜਾ ਚੁੱਕਿਆ ਪ੍ਰੰਤੂ ਪੁਲਿਸ ਅਧਿਕਾਰੀਆਂ ਨੇ ਇਸ ਦੌਰਾਨ ਸਥਿਤੀ ਨੁੰ ਸੰਭਾਲ ਨਾ ਸਕਣ ਦੇ ਚੱਲਦਿਆਂ ਐਸਐਚਓ ਸਿਟੀ ਵਿਰੁਧ ਇਹ ਕਾਰਵਾਈ ਕੀਤੀ ਗਈ ਦੱਸੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bikram Majithia ਦੀ Supreme Court ਵਿਚ ਲੱਗੇ ਜਮਾਨਤ ਕੇਸ ‘ਚ ਵੱਡੀ Update

Punjab News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪਿਛਲੇ ਕਰੀਬ 6 ਮਹੀਨਿਆਂ ਤੋਂ ਜੇਲ੍ਹ ‘ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀ ਜਮਾਨਤ ਦਾ ਮਾਮਲਾ ਹੁਣ ਦੇਸ ਦੀ ਸਰਬਉੱਚ ਅਦਾਲਤ ਵਿਚ ਪੁੱਜ ਗਿਆ ਹੈ। ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼੍ਰੀ ਮਜੀਠਿਆ ਦੀ ਜਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਜਿਸਤੋਂ ਬਾਅਦ ਹੁਣ ਬਿਕਰਮ ਮਜੀਠਿਆ ਨੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿਚ ਐਸਐਲਪੀ ਦਾਈਰ ਕੀਤੀ ਗਈ ਹੈ।

ਇਹ ਵੀ ਪੜ੍ਹੋ CM Bhagwant Mann ਨੇ Punjab ‘ਚ ਮਿੰਨੀ ਬੱਸਾਂ ਦੇ ਪਰਮਿਟ ਵੰਡੇ, ਕਿਹਾ ਵਧਣਗੇ ਰੋਜ਼ਗਾਰ ਦੇ ਮੌਕੇ

ਸੂਚਨਾ ਮੁਤਾਬਕ ਇਹ ਕੇਸ ਸਰਬਉੱਚ ਅਦਾਲਤ ਦੇ ਡਬਲ ਬੈਂਚ ਦੇ ਜਸਟਿਸ ਵਿਕਰਮ ਨਾਥ ਤੇ ਜਸਟਿਸ ਐਨ ਵੀ ਅੰਗਾਰੀਆ ਦੀ ਅਦਾਲਤ ਵਿਚ ਇਸ ਕੇਸ ਦੀ ਸੁਣਵਾਈ ਹੋਈ। ਜਿੱਥੇ ਸ਼੍ਰੀ ਮਜੀਠਿਆ ਵੱਲੋਂ ਸੀਨੀਅਰ ਵਕੀਲ ਐਸ.ਮੁਰਲੀਧਰਨ ਪੇਸ਼ ਹੋਏ। ਉਨ੍ਹਾਂ ਵੱਲੋਂ ਆਪਣੇ ਮੁਵੱਕਲ ਵਿਰੁਧ ਪਹਿਲਾਂ ਦਰਜ਼ ਐਨਡੀਪੀਐਸ ਐਕਟ ਤਹਿਤ ਕੇਸ ਦਾ ਹਵਾਲਾ ਦਿੰਦਿਆਂ ਦਸਿਆ ਕਿ ਉਸ ਕੇਸ ਵਿਚ ਜਮਾਨਤ ਮਿਲ ਚੁੱਕੀ ਹੈ ਪ੍ਰੰਤੂ ਹੁਣ ਇਸੇ ਕੇਸ ਨਾਲ ਜੋੜ ਹੋ ਕੇ ਹੋਰ ਕੇਸ ਦਰਜ਼ ਕਰ ਲਿਆ।

ਇਹ ਵੀ ਪੜ੍ਹੋ Breaking News;ਪੰਜਾਬ ਸਰਕਾਰ ਵੱਲੋਂ ਮੁੜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਤਿਆਰੀ

ਅਦਾਲਤ ਵੱਲੋਂ ਕੇਸ ਦੀ ਸੁਣਵਾਈ ਤੋਂ ਬਾਅਦ 19 ਜਨਵਰੀ ਲਈ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ ਨੋਟਿਸ ਜਾਰੀ ਕੀਤਾ ਗਿਆ। ਦਸਣਯੋਗ ਹੈ ਕਿ 25 ਜੂਨ ਨੂੰ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਮਜੀਠਿਆ ਨੂੰ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ, ਜਿਸਤੋਂ ਬਾਅਦ ਪਹਿਲਾਂ ਪਟਿਆਲਾ ਤੇ ਮੁੜ ਨਾਭਾ ਜੇਲ੍ਹ ਵਿਚ ਬੰਦ ਰੱਖਿਆ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Mann ਨੇ Punjab ‘ਚ ਮਿੰਨੀ ਬੱਸਾਂ ਦੇ ਪਰਮਿਟ ਵੰਡੇ, ਕਿਹਾ ਵਧਣਗੇ ਰੋਜ਼ਗਾਰ ਦੇ ਮੌਕੇ

0

58 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਮਿਲੀ ਸਰਕਾਰੀ ਨੌਕਰੀ; ਨੌਜਵਾਨਾਂ ਨੂੰ ਨੌਕਰੀਆਂ ਲੈਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਵਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News: Mini bus permit distribution in punjab;ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਰੋਜ਼ਗਾਰ ਕ੍ਰਾਂਤੀ ਸਕੀਮ’ ਤਹਿਤ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ।ਇੱਥੇ ਮਗਸੀਪਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਮੀਲ ਪੱਥਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਵੈ-ਰੋਜ਼ਗਾਰ ਪਹਿਲਕਦਮੀ ਨਾਲ ‘ਰੋਜ਼ਗਾਰ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਮਾਰਚ 2022 ਤੋਂ ਹੁਣ ਤੱਕ ਕੁੱਲ 1165 ‘ਸਮਾਲ ਸਟੇਜ ਕੈਰਿਜ ਪਰਮਿਟ’ ਮਨਜ਼ੂਰ ਕੀਤੇ ਹਨ ਅਤੇ ਅੱਜ ਇਸ ਯੋਜਨਾ ਤਹਿਤ 505 ਨੌਜਵਾਨਾਂ ਨੂੰ ਪਰਮਿਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਰਮਿਟ ਆਮ ਪਰਿਵਾਰਾਂ ਦੇ ਇਨ੍ਹਾਂ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਨਿਰਪੱਖ ਢੰਗ ਨਾਲ ਦਿੱਤੇ ਗਏ ਹਨ।ਪਰਮਿਟ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪੈਟਰੋਲ ਪੰਪ ਅਪਰੇਟਰਾਂ, ਬੱਸ ਅਪਰੇਟਰਾਂ ਅਤੇ ਹੋਰ ਸਬੰਧਤ ਖੇਤਰਾਂ ਸਮੇਤ ਪੂਰੀ ਆਰਥਿਕਤਾ ਨੂੰ ਹੁਲਾਰਾ ਦੇਵੇਗਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਹਾ ਕਿ ਪਹਿਲਾਂ ਬੱਸਾਂ ਦੀ ਘਾਟ ਕਾਰਨ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਹੁਣ ਸੂਬਾ ਸਰਕਾਰ ਨੇ ਵਿਦਿਆਰਥਣਾਂ ਲਈ ਸਕੂਲ ਬੱਸਾਂ ਸ਼ੁਰੂ ਕੀਤੀਆਂ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 19000 ਕਿਲੋਮੀਟਰ ਪੇਂਡੂ ਸੜਕਾਂ ਸਮੇਤ ਕੁੱਲ 43000 ਕਿਲੋਮੀਟਰ ਸੜਕਾਂ ਦੀ ਰੀਕਾਰਪੈਟਿੰਗ ਦਾ ਕੰਮ ਪੰਜ ਸਾਲਾਂ ਦੀ ਮਿਆਦ ਲਈ ਸੜਕਾਂ ਦੀ ਸਾਂਭ-ਸੰਭਾਲ ਦੀ ਸ਼ਰਤ ਨਾਲ ਅਲਾਟ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ 58000 ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਮਿਲੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਜਿਹੇ ਬੱਸ ਪਰਮਿਟ ਸਿਰਫ਼ ਸੱਤਾਧਾਰੀ ਲੋਕਾਂ ਦੇ ਨੇੜਲੇ ਲੋਕਾਂ ਨੂੰ ਜਾਰੀ ਕੀਤੇ ਜਾਂਦੇ ਸਨ।ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਤੱਤਕਾਲੀ ਸੱਤਾਧਾਰੀਆਂ ਨੇ ਟਰਾਂਸਪੋਰਟ ਨੂੰ ਪਰਿਵਾਰਕ ਕਾਰੋਬਾਰ ਸਮਝਦਿਆਂ ਆਪਣੇ ਨੇੜਲਿਆਂ ਨੂੰ ਪਰਮਿਟ ਜਾਰੀ ਕੀਤੇ ਅਤੇ ਇਸ ਕਾਰੋਬਾਰ ਵਿੱਚ ਆਪਣਾ ਏਕਾਧਿਕਾਰ ਬਣਾ ਲਿਆ ਸੀ।ਇਹ ਵੀ ਪੜ੍ਹੋ Breaking News;ਪੰਜਾਬ ਸਰਕਾਰ ਵੱਲੋਂ ਮੁੜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਤਿਆਰੀ

ਉਨ੍ਹਾਂ ਕਿਹਾ ਕਿ ਹੁਣ ਇਹ ਰੁਝਾਨ ਪੂਰੀ ਤਰ੍ਹਾਂ ਬਦਲ ਗਿਆ ਹੈ ਕਿਉਂਕਿ ਸੂਬੇ ਦੀ ਕਮਾਨ ਇੱਕ ਇਮਾਨਦਾਰ ਸਰਕਾਰ ਕੋਲ ਹੈ, ਜੋ ਸਾਰਿਆਂ ਦੀ ਭਲਾਈ ਲਈ ਵਚਨਬੱਧ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਸਥਾਨਕ ਇਕਾਈਆਂ ਦੀਆਂ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਹੋਈਆਂ ਅਤੇ ਕੁਝ ਉਮੀਦਵਾਰਾਂ ਨੇ ਦੋ ਜਾਂ ਤਿੰਨ ਵੋਟਾਂ ਦੇ ਫਰਕ ਨਾਲ ਸੀਟਾਂ ਜਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਨਕਾਰੇ ਜਾਣ ਕਾਰਨ ਵਿਰੋਧੀ ਧਿਰ ਇਸ ਮੁੱਦੇ ’ਤੇ ਬੇਲੋੜਾ ਰੌਲਾ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਸੂਬੇ ਦੇ ਲੋਕਾਂ ਖਾਸ ਕਰਕੇ ਪੇਂਡੂ ਖੇਤਰਾਂ ਨੇ ਸਿਰਫ਼ ਬਿਆਨਬਾਜ਼ੀ ਦੀ ਬਜਾਏ ਵਿਕਾਸ ਅਤੇ ਕੰਮਾਂ ਨੂੰ ਵੋਟ ਪਾਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਰਮਾਤਮਾ ਦੀ ਬਖਸ਼ਿਸ਼ ਪ੍ਰਾਪਤ ਜਰਖ਼ੇਜ਼ ਧਰਤੀ ਹੈ, ਪਰ ਪਿਛਲੇ ਸ਼ਾਸਕਾਂ ਨੇ ਆਪਣੇ ਮੁਫਾਦ ਲਈ ਇਸ ਦੇ ਸਰੋਤਾਂ ਨੂੰ ਲੁੱਟਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਪੂਰੇ ਟਰਾਂਸਪੋਰਟ ਕਾਰੋਬਾਰ ਦਾ ਕੇਂਦਰੀਕਰਨ ਕਰ ਦਿੱਤਾ ਸੀ, ਜਿਸ ਕਾਰਨ ਇਹ ਸਿਸਟਮ ਬਹੁਤ ਬੁਰੀ ਤਰ੍ਹਾਂ ਵਿਗੜ ਗਿਆ ਸੀ ਅਤੇ ਕੁਝ ਚੁਣੇ ਹੋਏ ਲੋਕਾਂ ਵੱਲੋਂ ਧੜੱਲੇ ਨਾਲ ਚਲਾਇਆ ਜਾਂਦਾ ਸੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਲਈ 1311 ਨਵੀਆਂ ਬੱਸਾਂ ਸ਼ਾਮਲ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਨਿੱਜੀ ਟਰਾਂਪੋਰਟਰਾਂ ਨੂੰ ਆਮ ਆਦਮੀ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ, ਜਲੰਧਰ, ਸੰਗਰੂਰ, ਲੁਧਿਆਣਾ ਅਤੇ ਬਠਿੰਡਾ ਦੇ ਬੱਸ ਅੱਡਿਆਂ ਨੂੰ ਅਤਿ- ਆਧੁਨਿਕ ਸਹੂਲਤਾਂ ਨਾਲ ਨਵਾਂ ਰੂਪ ਦਿੱਤਾ ਜਾ ਰਿਹਾ ਹੈ ਅਤੇ ਬਹੁਤ ਜਲਦੀ ਅਸੀਂ ਫੋਨਾਂ ਤੋਂ ਬੱਸ ਟਿਕਟਾਂ ਬੁੱਕ ਕਰਨ ਲਈ ਨਵੀਂ ਐਪ ਸ਼ੁਰੂ ਕਰਾਂਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਨਤਕ ਆਵਾਜਾਈ ਖੇਤਰ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ, ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਕੈਬਨਿਟ ਨੇ ਨਵੇਂ ਪਰਮਿਟ ਜਾਰੀ ਕਰਨ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਨਿਯਮਾਂ ਵਿੱਚ ਸੋਧ ਕੀਤੀ ਹੈ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮਿਲ ਸਕਣ ਅਤੇ ਇਸ ਦੇ ਨਾਲ ਹੀ ਜਨਤਕ ਆਵਾਜਾਈ ਸੇਵਾਵਾਂ ਵਿੱਚ ਸੁਧਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਲੋਕਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੇ ਬਣਨ ਦੀ ਮਾਨਸਿਕਤਾ ਵੱਲ ਲੈ ਜਾਣ ਦਾ ਯਤਨ ਕਰ ਰਹੇ ਹਾਂ ਤਾਂ ਜੋ ਆਰਥਿਕਤਾ ਨੂੰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਭਰਪੂਰ ਸਮਰੱਥਾ ਹੈ ਅਤੇ ਇਸ ਦੀ ਸੁਚੱਜੀ ਵਰਤੋਂ ਕਰਨਾ ਸਮੇਂ ਦੀ ਲੋੜ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 17 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਪੰਜਾਬੀਆਂ ਦੇ ਰੋਜ਼ਾਨਾ 64 ਲੱਖ ਰੁਪਏ ਬਚ ਰਹੇ ਹਨ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਕੰਪਨੀਆਂ ਸੂਬਾ ਵਾਸੀਆਂ ਦਾ ਸ਼ੋਸ਼ਣ ਕਰਨ ਲਈ ਇਹਨਾਂ ਦੀ ਮਿਆਦ ਵਿੱਚ ਵਾਧਾ ਕਰਨਾ ਚਾਹੁੰਦੀਆਂ ਸਨ, ਪਰ ਸੂਬਾ ਸਰਕਾਰ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਟਿੱਪਣੀ ਕੀਤੀ ਕਿ ਪ੍ਰਤਾਪ ਸਿੰਘ ਬਾਜਵਾ ਨੇ ਲੋਕ ਨਿਰਮਾਣ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਸਭ ਤੋਂ ਵੱਧ ਟੋਲ ਪਲਾਜ਼ਾ ਸਥਾਪਤ ਕੀਤੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨਵੇਂ ਨਿਯਮ ਬਣਾ ਕੇ ਮਨਰੇਗਾ ਨੂੰ ਬੰਦ ਕਰਨਾ ਚਾਹੁੰਦੀ ਹੈ ਅਤੇ ਸੂਬਾ ਸਰਕਾਰਾਂ ਉਤੇ ਵਿੱਤੀ ਬੋਝ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਬੰਦ ਕਰਨ ਦੇ ਇਰਾਦੇ ਨਾਲ ਸ਼ਰਤਾਂ ਵਿੱਚ ਸੋਧ ਕੀਤੀ ਗਈ ਹੈ, ਜਿਸ ਨਾਲ ਆਮ ਆਦਮੀ ਬਹੁਤ ਨਿਰਾਸ਼ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ’ਤੇ ਵਿਸਥਾਰ ਨਾਲ ਚਰਚਾ ਕਰਨ ਲਈ ਜਨਵਰੀ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ।ਅਗਨੀਵੀਰ ਯੋਜਨਾ ਲਈ ਕੇਂਦਰ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਹੈ ਅਤੇ ਇਹ ਭਾਰਤੀ ਫੌਜ ਦੇ ਮੂਲ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਕੀ ਸਾਡੇ ਪੁਰਖਿਆਂ ਨੇ ਇਸ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਪੰਜਾਬ ਦੀ ਧਰਤੀ ਨੇ ਅਨੇਕਾਂ ਬਹਾਦਰ ਯੋਧੇ ਪੈਦਾ ਕੀਤੇ ਹਨ, ਜਿਨ੍ਹਾਂ ਨੇ ਦੇਸ਼ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦਿੱਤੀਆਂ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਸਟੋਡੀਅਨ ਹੋਣ ਦੇ ਨਾਤੇ ਉਹ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਖੜ੍ਹੇ ਹਨ ਅਤੇ ਕੇਂਦਰ ਦੇ ਅਜਿਹੇ ਘਿਨਾਉਣੇ ਕਦਮਾਂ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕਰਦੇ ਰਹਿਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Breaking News;ਪੰਜਾਬ ਸਰਕਾਰ ਵੱਲੋਂ ਮੁੜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਤਿਆਰੀ

0

Punjab News:ਪੰਜਾਬ ਸਰਕਾਰ ਨੇ ਮੁੜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਫੈਸਲਾ ਲਿਆ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਕ ਜਨਵਰੀ ਦੇ ਦੂਜੇ ਹਫਤੇ ਇਸ ਵਿਸ਼ੇਸ਼ ਇਜਲਾਸ ਨੂੰ ਬੁਲਾਇਆ ਜਾ ਰਿਹਾ ਹੈ, ਜਿਸ ਦੀਆਂ ਤਰੀਕਾਂ ਹਾਲੇ ਤੈਅ ਕਰਨੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਵਿਸ਼ੇਸ਼ ਇਜਲਾਸ ਦੇ ਵਿੱਚ ਸਰਕਾਰ ਵੱਲੋਂ ਕੇਂਦਰ ਸਰਕਾਰ ਦੁਆਰਾ ਬੀਤੇ ਕੱਲ ਕੇਂਦਰੀ ਸਕੀਮ ਮਨਰੇਗਾ ਦੇ ਵਿਚ ਕੀਤੀ ਤਬਦੀਲੀ ਉੱਪਰ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਚੰਡੀਗੜ੍ਹ ਤੋਂ ਆਈ ਵਿਜੀਲੈਂਸ ਦੀ ਟੀਮ ਨੇ ‘ਰੰਗੇ ਹੱਥੀ’ ਚੁੱਕਿਆ ਬਠਿੰਡਾ ਦਾ ‘ਚਰਚਿਤ’ ਹੌਲਦਾਰ

ਵੱਡੀ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਇਕੱਲਾ ਇਹ ਸਕੀਮ ਦੇ ਨਾਮ ਬਦਲ ਉੱਪਰ ਹੀ ਇਤਰਾਜ ਨਹੀਂ, ਬਲਕਿ ਇਸ ਸਕੀਮ ਵਿੱਚ ਕੀਤੀ ਤਬਦੀਲੀ ਦੇ ਨਾਲ ਸੂਬਿਆ ਉੱਤੇ ਪੈਣ ਵਾਲੇ ਆਰਥਿਕ ਬੋਝ ਉੱਪਰ ਦਾ ਮਸਲਾ ਵੀ ਵਿਚਾਰਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਇਸ ਕੇਂਦਰੀ ਸਕੀਮ ਤਹਿਤ 90-10 ਪ੍ਰਤੀਸ਼ਤ ਦੇ ਹਿਸਾਬ ਨਾਲ ਹਿੱਸਾ ਪਾਇਆ ਜਾਂਦਾ ਸੀ ਪ੍ਰੰਤੂ ਹੁਣ ਇਸ ਸਕੀਮ ਉੱਪਰ ਆਉਣ ਵਾਲਾ ਖਰਚਾ ਕੇਂਦਰ ਤੇ ਸੂਬੇ 60-40 ਦੀ ਰੇਸ਼ੋ ਦੇ ਨਾਲ ਸਹਿਨ ਕਰਨਗੇ। ਜਿਸ ਦੇ ਨਾਲ ਪੰਜਾਬ ਉੱਪਰ ਹੋਰ ਆਰਥਿਕ ਬੋਝ ਪਵੇਗਾ। ਦੱਸਣਾ ਬਣਦਾ ਹੈ ਕਿ ਸੂਬੇ ਦੇ ਵਿੱਚ ਮਨਰੇਗਾ ਦੀ ਸਕੀਮ ਦੇ ਨਾਲ ਹੇਠ ਕਾਫੀ ਕੰਮ ਚਲਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਿੱਜੀ ਹਸਪਤਾਲਾਂ ਦੇ ਮੁਕਾਬਲੇ ਹੁਣ ਮਰੀਜ਼ ਸਰਕਾਰੀ ਹਸਪਤਾਲਾਂ ਨੂੰ ਦੇ ਰਹੇ ਹਨ ਤਰਜ਼ੀਹ:MLA Kulwant Singh

0

👉ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਵੱਲੋਂ ਸਿਵਲ ਹਸਪਤਾਲ ਦੇ ਮਰੀਜ਼ ਉਡੀਕ ਘਰ ਨੂੰ 30 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਅਤਿ-ਆਧੁਨਿਕ

Mohali News: ਵਿਧਾਇਕ ਕੁਲਵੰਤ ਸਿੰਘ ਨੇ ਅੱਜ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਵੱਲੋਂ 30 ਲੱਖ ਰੁਪਏ ਦੀ ਲਾਗਤ ਨਾਲ ਮੋਹਾਲੀ ਦੇ ਫੇਸ-6 ਵਿਖੇ ਸਥਿਤ ਸਰਕਾਰੀ ਹਸਪਤਾਲ ਦੇ ਮਰੀਜ਼ ਉਡੀਕ ਘਰ ਨੂੰ ਅਪਗ੍ਰੇਡ ਕਰਨ ਉਪਰੰਤ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰ ਮੈਂਬਰਾਂ ਨੂੰ ਸਮਰਪਿਤ ਕੀਤਾ। ਇਸ ਮਰੀਜ਼ ਉਡੀਕ ਘਰ ਵਿੱਚ ਜਿੱਥੇ 100 ਤੋਂ ਵੀ ਵੱਧ ਮਰੀਜ਼ ਰੋਜ਼ਾਨਾ ਬੈਠਣ ਦੀ ਸਮਰੱਥਾ ਦੇ ਹਿਸਾਬ ਨਾਲ ਇੱਕ ਏਅਰ ਕੰਡੀਸ਼ਨ, ਇੱਕ ਐਲ.ਈ.ਡੀ. ਸਮੇਤ ਕੁੱਲ 30 ਲੱਖ ਰੁਪਏ ਦੀ ਲਾਗਤ ਵਾਲਾ ਸਮਾਨ ਮੁਹਈਆ ਕਰਵਾਇਆ ਗਿਆ ਹੈ, ਜਿਸ ਵਿੱਚ ਮਰੀਜ਼ਾਂ ਦੇ ਬੈਠਣ ਲਈ ਲਗਭਗ 100 ਕੁਰਸੀਆਂ, ਗਰਮੀ ਤੋਂ ਰਾਹਤ ਦੇ ਲਈ ਚਾਰ ਪੱਖੇ ਅਤੇ 2- ਏ.ਸੀ ਵੀ ਲਗਵਾਏ ਗਏ ਹਨ।

ਇਹ ਵੀ ਪੜ੍ਹੋ ਚੰਡੀਗੜ੍ਹ ਤੋਂ ਆਈ ਵਿਜੀਲੈਂਸ ਦੀ ਟੀਮ ਨੇ ‘ਰੰਗੇ ਹੱਥੀ’ ਚੁੱਕਿਆ ਬਠਿੰਡਾ ਦਾ ‘ਚਰਚਿਤ’ ਹੌਲਦਾਰ

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਤਰਫੋਂ ਪੰਜਾਬ ਦੇ ਦੀਆਂ ਸਿਹਤ ਸੇਵਾਵਾਂ ਨੂੰ ਵਧੀਆ ਬਣਾਉਣ ਦੇ ਲਈ ਲਗਾਤਾਰ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹੁਣ ਪਹਿਲਾਂ ਦੇ ਮੁਕਾਬਲੇ ਜ਼ਿਆਦਾਤਰ ਮਰੀਜ਼ ਆਪਣਾ ਇਲਾਜ ਪ੍ਰਾਈਵੇਟ ਹਸਪਤਾਲ ਦੀ ਥਾਂ ਤੇ ਸਰਕਾਰੀ ਹਸਪਤਾਲਾਂ ਵਿੱਚ ਕਰਵਾਏ ਜਾਣ ਨੂੰ ਤਰਜੀਹ ਦੇ ਰਹੇ ਹਨ। ਉਹਨਾਂ ਕਿਹਾ ਕਿ ਉਨ੍ਹਾਂ ਨੂੰ ਵੀ ਜਦੋਂ ਕਦੀ ਜਰੂਰਤ ਹੁੰਦੀ ਹੈ ਤਾਂ ਉਹ ਆਪਣਾ ਇਲਾਜ ਸਰਕਾਰੀ ਹਸਪਤਾਲ ਵਿੱਚ ਹੀ ਕਰਵਾਉਂਦੇ ਹਨ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਿਡ ਦੀ ਤਰਫੋਂ ਇਸ ਤੋਂ ਪਹਿਲਾਂ ਵੀ ਸਿਹਤ ਸੇਵਾਵਾਂ ਦੇ ਨਾਲ- ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਜਿਸ ਦੇ ਲਈ ਪੜ੍ਹਾਈ ਵਿੱਚ ਅਵਲ ਰਹਿਣ ਵਾਲਿਆਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਿਲ ਕਰਨ ਦੇ ਲਈ ਫੀਸ ਅਤੇ ਜਰੂਰਤ ਦਾ ਸਮਾਨ ਮੁਹਈਆ ਕਰਵਾਇਆ ਜਾਂਦਾ ਹੈ ਤਾਂ ਜੋ ਉਹ ਵਿਦਿਆਰਥੀ ਵੱਡੇ ਹੋ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ।ਇਸ ਮੌਕੇ ਤੇ ਡਾ. ਸਤਿੰਦਰ ਸਿੰਘ ਭਵਰਾ, ਪਰਮਜੀਤ ਸਿੰਘ ਚੌਹਾਨ ਤੋਂ ਇਲਾਵਾ ਡਾ. ਭਵਨੀਤ ਭਾਰਤੀ ਪ੍ਰਿੰਸੀਪਲ ਮੈਡੀਕਲ ਕਾਲਜ, ਡਾਕਟਰ ਸੰਗੀਤਾ ਜੈਨ- ਸਿਵਲ ਸਰਜਨ ਮੋਹਾਲੀ, ਡਾਕਟਰ ਐਚ. ਐਸ. ਚੀਮਾ ਐਸ.ਐਮ.ਓ. ਡਾਕਟਰ ਪਰਮਿੰਦਰ ਸਿੰਘ ਐਸ.ਐਮ.ਓ.,ਸੁਖਵਿੰਦਰ ਸਿੰਘ ਸੰਧੂ- ਚੀਫ ਇੰਜੀਨੀਅਰ, ਕੁਲਦੀਪ ਸਿੰਘ ਸਮਾਣਾ ਤੇ ਹੋਰ ਪਤਵੰਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚੰਡੀਗੜ੍ਹ ਤੋਂ ਆਈ ਵਿਜੀਲੈਂਸ ਦੀ ਟੀਮ ਨੇ ‘ਰੰਗੇ ਹੱਥੀ’ ਚੁੱਕਿਆ ਬਠਿੰਡਾ ਦਾ ‘ਚਰਚਿਤ’ ਹੌਲਦਾਰ

0

Bathinda News: ਚੰਡੀਗੜ੍ਹ ਤੋਂ ਆਈ ਵਿਜੀਲੈਂਸ ਦੀ ਟੀਮ ਵੱਲੋਂ ਬਠਿੰਡਾ ਪੁਲਿਸ ਦੇ ਇੱਕ ਥਾਣੇਦਾਰ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰਨ ਦੀ ਸੂਚਨਾ ਸਾਹਮਣੇ ਆਈ ਹੈ। ਉਕਤ ਹੌਲਦਾਰ ਦੀ ਪਹਿਚਾਣ ਅਰੁਣ ਕੁਮਾਰ ਦੇ ਵਜੋਂ ਹੋਈ ਹੈ, ਜੋਕਿ ਥਾਣਾ ਥਰਮਲ ਵਿਖੇ ਤੈਨਾਤ ਦਸਿਆ ਜਾ ਰਿਹਾ। ਇਹ ਕਾਰਵਾਈ ਗੋਨਿਆਣਾ ਨਾਲ ਸਬੰਧਤ ਜਗਜੀਤ ਸਿੰਘ ਨਾਂ ਦੇ ਇੱਕ ਵਿਅਕਤੀ ਦੀ ਸਿਕਾਇਤ ਉੱਪਰ ਕੀਤੀ ਗਈ ਹੈ, ਜਿਸਨੂੰ ਕਥਿਤ ਝੂਠੇ ਕੇਸ ਵਿਚ ਫਸਾਉਣ ਦੇ ਲਈ ਉਕਤ ਹੌਲਦਾਰ ਦੇ ਵੱਲੋਂ ਦੋ ਵਾਰ ਪਹਿਲਾਂ ਰਿਸ਼ਵਤ ਲਈ ਜਾ ਚੁੱਕੀ ਸੀ ਤੇ ਹੁਣ ਤੀਜ਼ੀ ਵਾਰ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਚੁੱਕ ਲਿਆ।

ਇਹ ਵੀ ਪੜ੍ਹੋ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਗੁਰਪ੍ਰੀਤ ਸੇਖੋਂ ਦੀਆਂ ਦੋਨੋਂ ਪਤਨੀਆਂ ਨੂੰ ਮਿਲੀ ਵੱਡੀ ਜਿੱਤ

ਸੂਚਨਾ ਮੁਤਾਬਕ ਮੁਦਈ ਦੇ ਵੱਲੋਂ ਮੁੱਖ ਮੰਤਰੀ ਦੇ ਟੋਲ ਫ਼ਰੀ ਨੰਬਰ ਉੱਪਰ ਸਿਕਾਇਤ ਕੀਤੀ ਗਈ ਸੀ, ਜਿਸਦੀ ਜਾਂਚ ਵਿਜੀਲੈਂਸ ਨੂੰ ਭੇਜੀ ਗਈ। ਚੰਡੀਗੜ੍ਹ ਦਫ਼ਤਰ ਦੇ ਫ਼ਲਾਇੰਗ ਸੁਕਾਇਡ ਵਿੰਗ ਵੱਲੋਂ ਪੁਖਤਾ ਸਬੂਤ ਇਕੱਤਰ ਕਰਨ ਤੋਂ ਬਾਅਦ ਬੀਤੀ ਸ਼ਾਮ ਹੌਲਦਾਰ ਅਰੁਣ ਕੁਮਾਰ ‘ਤੇ ਟਰੇਪ ਲਗਾਇਆ ਗਿਆ ਅਤੇ ਜਿਉਂ ਹੀ ਹੌਲਦਾਰ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਵਸੂਲੀ, ਤਿਉਂ ਹੀ ਫ਼ਲਾਇੰਗੀ ਸੁਕਾਇਡ ਦੀ ਟੀਮ ਨੇ ਉਸਨੂੰ ਦਬੋਚ ਲਿਆ। ਆਪਣੇ ਹੌਲਦਾਰ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰਨ ਦੀ ਖਬਰ ਮਿਲਦੇ ਹੀ ਪੂਰੇ ਥਾਣਾ ਥਰਮਲ ਵਿਚ ਸੋਗ ਫੈਲ ਗਿਆ ਅਤੇ ਇਸ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਉਧਰ, ਚੰਡੀਗੜ੍ਹ ਦਫ਼ਤਰ ਵੱਲੋਂ ਇਸ ਟਰੇਪ ਦੀ ਸੂਚਨਾ ਬਠਿੰਡਾ ਸਥਿਤ ਵਿਜੀਲੈਂਸ ਦਫ਼ਤਰ ਨੂੰ ਵੀ ਨਾਂ ਦੇਣ ‘ਤੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨ ਦੇਣ ‘ਤੇ ਖੁਸ਼ਬਾਜ ਜਟਾਨਾ ਨੇ ਹਲਕੇ ਦੇ ਵੋਟਰਾਂ ਦਾ ਕੀਤਾ ਧੰਨਵਾਦ

0

👉ਕਿਹਾ, ਸਰਕਾਰੀ ਧੱਕੇਸ਼ਾਹੀ ਦੇ ਬਾਵਜੂਦ ਅੱਧੀ ਦਰਜਨ ਤੋਂ ਵੱਧ ਕਾਂਗਰਸੀਆਂ ਨੇ ਦਰਜ਼ ਕੀਤੀ ਜਿੱਤ
Bathinda News: ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਅੱਧੀ ਦਰਜਨ ਉਮੀਦਵਾਰਾਂ ਦੀ ਜਿੱਤ ‘ਤੇ ਹਲਕੇ ਦੇ ਵੋਟਰਾਂ ਅਤੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕਰਦਿਆਂ ਹਲਕੇ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਸਰਕਾਰੀ ਤੰਤਰ ਦੀ ਧੱਕੇਸ਼ਾਹੀ ਦੀ ਨਿਖੇਧੀ ਕੀਤੀ ਹੈ। ਬੀਤੇ ਕੱਲ ਆਪਣੇ ਨਿਵਾਸ ਸਥਾਨ ‘ਤੇ ਜਿੱਤ ਪ੍ਰਾਪਤ ਕਰਨ ਵਾਲੇ ਅਤੇ ਹਲਕੇ ਵਿੱਚ ਵੱਖ-ਵੱਖ ਜੋਨਾਂ ਉਪਰ ਡੱਟ ਕੇ ਮੁਕਾਬਲਾ ਕਰਨ ਵਾਲੇ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਆਸ ਜਤਾਈ ਕਿ ਉਹ ਆਪਣੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ।

ਇਹ ਵੀ ਪੜ੍ਹੋ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਗੁਰਪ੍ਰੀਤ ਸੇਖੋਂ ਦੀਆਂ ਦੋਨੋਂ ਪਤਨੀਆਂ ਨੂੰ ਮਿਲੀ ਵੱਡੀ ਜਿੱਤ

ਸ਼੍ਰੀ ਜਟਾਣਾ ਨੇ ਦਾਅਵਾ ਕੀਤਾ ਕਿ ਕਾਂਗਰਸੀ ਵਰਕਰਾਂ ਵੱਲੋਂ ਕੀਤੀ ਮਿਹਨਤ ਅਤੇ ਹਲਕੇ ਦੇ ਵੋਟਰਾਂ ਵੱਲੋਂ ਦਿੱਤੇ ਸਮਰਥਨ ਪ੍ਰਤੀ ਉਹ ਹਮੇਸ਼ਾ ਸਿਰ ਝੁਕਾਉਂਦੇ ਹਨ। ਉਨਾਂ ਕਾਂਗਰਸੀ ਵਰਕਰਾਂ ਅਤੇ ਹਲਕੇ ਦੇ ਵੋਟਰਾਂ ਨਾਲ ਆਪਣੀ ਇੱਕਜੁਟਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਹਲਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਪਣੀ ਆਵਾਜ਼ ਉਠਾਉਂਦੇ ਰਹਿਣਗੇ। ਇਸ ਮੌਕੇ ਸ਼੍ਰੀ ਜਟਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਦੀ ਤਰ੍ਹਾਂ ਹਲਕਾ ਤਲਵੰਡੀ ਸਾਬੋ ਵਿੱਚ ਵੀ ਪੁਲਿਸ ਅਤੇ ਪ੍ਰਸ਼ਾਸਨ ਦੀ ਮਦਦ ਨਾਲ ਸੱਤਾਧਾਰੀ ਧਿਰ ਵੱਲੋਂ ਗੁੰਡਾਗਰਦੀ ਕੀਤੀ ਗਈ ਅਤੇ ਵਿਰੋਧੀਆਂ ਉਮੀਦਵਾਰਾਂ ਨੂੰ ਜ਼ਬਰਦਸਤੀ ਹਰਾਇਆ ਗਿਆ।

ਇਹ ਵੀ ਪੜ੍ਹੋ ਬਾਗੀ ਅਕਾਲੀ MLA ਨੂੰ ਹਲਕੇ ਵਿਚ ਮਿਲੀ ਇੱਕ ਤਰਫ਼ਾ ਜਿੱਤ ਦੀ ਪੰਜਾਬ ‘ਚ ਚਰਚਾ

ਹਲਕਾ ਇੰਚਾਰਜ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦੇ ਤਿੰਨ-ਚਾਰ ਉਮੀਦਵਾਰਾਂ ਨੂੰ ਬਹੁਤ ਘੱਟ ਵੋਟਾਂ ਦੇ ਅੰਤਰ ਨਾਲ ਹਰਾਇਆ ਗਿਆ। ਇਸ ਦੇ ਬਾਵਜੂਦ ਪੰਚਾਇਤ ਸੰਮਤੀ ਦੇ ਜੋਨ ਭਾਗੀਵਾਂਦਰ, ਲੇਲੇਵਾਲਾ ਕਮਾਲੂ, ਫੁਲੋਖਾਰੀ, ਗੋਲੇ ਵਾਲਾ ਤੇ ਗਾਟਵਾਲੀ ਵਿਚੋਂ ਕਾਂਗਰਸੀ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਉਹਨਾਂ ਜੇਤੂ ਉਮੀਦਵਾਰਾਂ ਨੂੰ ਆਪੋ-ਆਪਣੇ ਜੋਨਾਂ ਦੇ ਲੋਕਾਂ ਦੇ ਕੰਮ ਕਰਵਾਉਣ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨ ਕਰਨ ਲਈ ਵੀ ਕਿਹਾ। ਇਸ ਮੌਕੇ ਸ੍ਰੀ ਜਟਾਣਾ ਨਾ ਹਲਕੇ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੀ।

 

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

0

Chandigarh News:ਪੰਜਾਬ ਸਟੇਟ ਰੋਡ ਸੇਫਟੀ ਕੌਂਸਿਲ ਦੀ 16ਵੀ ਮੀਟਿੰਗ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਹੋਈ। ਇਸ ਮੀਟਿੰਗ ਦੌਰਾਨ ਕੌਂਸਲ ਵੱਲੋਂ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਦੇ ਫੰਡਜ਼ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਈ-ਡਾਰ ਪ੍ਰੋਜੈਕਟ ਨੂੰ ਇਫੈਕਟਿਵਲੀ ਲਾਗੂ ਕਰਨ ਲਈ 415 ਸਮਾਰਟ ਫੋਨ ਪੁਲਿਸ ਵਿਭਾਗ ਵਿੱਚ ਆਈ ਓਜ ਨੂੰ ਦੇਣ ਦਾ ਫੈਸਲਾ ਵੀ ਕੀਤਾ ਗਿਆ। ਇਸ ਤੋਂ ਇਲਾਵਾ 35 ਏ. ਐਲ. ਐਸ. ਐਬੂਲੈਂਸਜ਼ ਲਈ 14 ਕਰੋੜ ਰੁਪਏ 31 ਮਾਰਚ, 2026 ਤੱਕ ਜਾਰੀ ਕਰਨ ਦਾ ਫੈਸਲਾ ਵੀ ਕੌਂਸਲ ਵਲੋਂ ਲਿਆ ਗਿਆ।ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਵਿਚ ਵਿਸਥਾਰ ਸਹਿਤ ਈ-ਡਾਰ ਪ੍ਰੋਜੈਕਟ ਸਬੰਧੀ, ਬਲੈਕ ਸਪਾਟ ਦੀ ਰੈਕਟੀਫਿਕੇਸ਼ਨ ਸਬੰਧੀ ਮੁੱਦਿਆ ਤੇ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਸਕੀਮਾ ਗੁਡ ਸਮਾਰਟੀਅਨ ਨੂੰ ਅਵਾਰਡ ਦੇਣ ਸਬੰਧੀ, ਹਿਟ ਐਂਡ ਰੰਨ ਦੇ ਪ੍ਰਭਾਵਿਤ ਵਿਅਕਤੀਆਂ ਨੂੰ ਲਾਭ ਦੇਣ ਸਬੰਧੀ, ਰੋਡ ਐਕਸਡੈਂਟ ਦੇ ਪ੍ਰਭਾਵਿਤ ਵਿਅਕਤੀਆਂ ਮੁਫਤ ਇਲਾਜ, ਫਰਿਸ਼ਤੇ ਸਕੀਮ ਵੀ ਵਿਸਥਾਰ ‘ਚ ਵਿਚਾਰ ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ  ਇੰਤਕਾਲ ਬਦਲੇ 8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਇਸ ਤੋਂ ਇਲਾਵਾ ਇਲੈਕਟ੍ਰਨਿਕਸ ਇਕਪੂਮੈਂਟ, ਇੰਟਰਾਸੈਪਟਰਜ਼, ਰਿਕਵਰੀ ਵੈਨਜ਼ ਐਲਕੋਮੀਟਰ ਜਲਦੀ ਤੋਂ ਜਲਦੀ ਖ੍ਰੀਦਣ ਦੇ ਨਿਰਦੇਸ਼ ਦਿੱਤੇ ਗਏ ਤਾਂ ਜ਼ੋ ਇਨਫੋਰਸਮੈਂਟ ਦੇ ਕੰਮ ਵਿੱਚ ਸੁਧਾਰ ਲਿਆਂਦਾ ਜਾ ਸਕੇ। ਇਸ ਤੋਂ ਇਲਾਵਾ ਈ-ਡਾਰ ਪ੍ਰੋਜੈਕਟ ਨੂੰ ਇਫੈਕਟਿਵਲੀ ਲਾਗੂ ਕਰਨ ਲਈ 415 ਸਮਾਰਟ ਫੋਨ ਪੁਲਿਸ ਵਿਭਾਗ ਵਿੱਚ ਆਈ ਓਜ ਨੂੰ ਦੇਣ ਦਾ ਫੈਸਲਾ ਕੀਤਾ ਗਿਆ।ਇਸ ਮੌਕੇ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਦੇ ਫੰਡਜ਼ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ 35 ਏ. ਐਲ. ਐਸ. ਐਬੂਲੈਂਸਜ਼ ਲਈ 14 ਕਰੋੜ ਰੁਪਏ 31 ਮਾਰਚ,2026 ਤੱਕ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ।ਕੌਂਸਲ ਵਲੋਂ ਇਹ ਵੀ ਫੈਸਲਾ ਗਿਆ ਕਿ ਇਸ ਧੁੰਦ ਦੇ ਸੀਜ਼ਨ ਦੌਰਾਨ ਭਿਆਨਕ ਐਕਸੀਡੈਂਟਲ ਨੂੰ ਰੋਕਣ ਲਈ ਵਾਈਟ ਲੇਅਰ, ਰਿਫਲੈਕਟਰ ਟੇਪ, ਰੋਡ ਮਾਰਕਿੰਗ ਲਾਈਟਸ ਦਾ ਕੰਮ ਸਬੰਧਤ ਰੋਡ ਓਨਿੰਗ ਏਜੈਂਸੀ ਵਲੋਂ ਕੰਮ ਇੱਕ ਹਫਤੇ ਵਿੱਚ ਮੁਕੰਮਲ ਕਰਨਗੇ। ਇਸ ਕੰਮ ਲਈ ਜੇਕਰ ਜਰੂਰਤ ਹੋਵੇ ਤਾਂ ਇੱਕ ਲੱਖ ਰੁਪਏ ਸਬੰਧਤ ਡਿਪਟੀ ਕਮਿਸ਼ਨਰ ਉਨ੍ਹਾ ਮੌਜ਼ੂਦ ਰੋਡ ਸੇਫਟੀ ਫੰਡ ਵਿਚੋਂ ਰਲੀਜ ਕਰਨਗੇ।ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਧੁੰਦ ਦੇ ਮੌਸਮ ਦੌਰਾਨ ਲਾਈਟਾਂ ਆਦਿ ਨਾ ਹੋਣ ਕਾਰਨ ਜੇਕਰ ਐਕਸੀਡੈਂਟ ਹੁੰਦਾ ਹੈ ਤਾਂ ਇਸ ਦੀ ਨਿੱਜੀ ਜਿੰਮੇਵਾਰੀ ਉਸ ਰੋਡ ਦੇ ਚੀਫ ਇੰਜਨੀਅਰ ਦੀ ਹੋਵੇਗੀ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਚੱਲ ਰਹੇ ਤਸਕਰੀ ਕਾਰਟੈਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਹਿਟ ਐਂਡ ਰਨ ਸਕੀਮ ਨੂੰ ਅੱਛੇ ਤਰੀਕੇ ਲਾਗੂ ਕਰਨ ਲਈ ਅਗਲੇ ਦੋ ਮਹੀਨਿਆ ਦੌਰਾਨ ਮੁੱਖ ਜਿਲ੍ਹਾ ਹੈਡਕੁਆਟਰਜ਼ ਤੇ ਔਰੀਐਨਟੇਸ਼ਨ/ਟ੍ਰਨਿੰਗ ਪ੍ਰੋਗਰਾਮ ਚਲਾਏ ਜਾਣਗੇ ਤਾਂ ਪ੍ਰਭਾਵਿਤ ਵਿਅੱਕਤੀਆਂ ਨੂੰ ਇਸ ਸਕੀਮ ਦਾ ਬਣਦਾ ਲਾਭ ਮਿਲ ਸਕੇ।ਨੈਸ਼ਨਲ ਰੋਡ ਸੇਫਟੀ ਮਹੀਨਾ, 2026 ਮਨਾਉਣ ਲਈ ਵੱਖ-ਵੱਖ ਵਿਭਾਗਾ ਜਿਵੇਂਕਿ ਟ੍ਰੈਫਿਕ ਪੁਲਿਸ, ਟਰਾਂਸਪੋਰਟ ਵਿਭਾਗ, ਸਿਹਤ ਵਿਭਾਗ ਅਤੇ ਵੱਖ—ਵੱਖ ਐਨ ਜੀ ਓਜ਼ ਨੂੰ ਵੱਧ ਚੜਕੇ ਕੰਮ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ। ਇਹ ਪ੍ਰੋਗਰਾਮ ਪੂਰੇ ਜਨਵਰੀ ਮਹੀਨੇ ਦੌਰਾਨ ਕੀਤੇ ਜਾਣਗੇ।ਇਸ ਮੀਟਿੰਗ ਵਿੱਚ ਸ਼੍ਰੀ ਵਰੁਣ ਰੂਜਮ, ਆਈ.ਏ.ਐਸ. ਪ੍ਰਬੰਧਕੀ ਸਕੱਤਰ ਟਰਾਂਸਪੋਰਟ, ਸ਼੍ਰੀ ਆਰ.ਵੈਂਕਟ ਰਤਨਮ, ਆਈ.ਏ.ਐਸ.(ਰਿਟਾ.) ਡਾਇਰੈਕਟਰ ਜਨਰਲ ਲੀਡ ਏਜੈਸੀ ਆਨ ਰੋਡ ਸੇਫਟੀ, ਪੰਜਾਬ, ਸ਼੍ਰੀ ਏ.ਐਸ.ਰਾਏ, ਸਪੈਸ਼ਲ ਡੀ ਜੀ ਪੀ ਟ੍ਰੈਫਿਕ, ਸ਼੍ਰੀਮਤੀ ਪ੍ਰਨੀਤ ਸ਼ੇਰਗਿਲ, ਆਈ.ਏ.ਐਸ. ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ, ਰੋਡ ਸੇਫਟੀ ਦੇ ਸੰਯੁਕਤ ਸਕੱਤਰਜ਼, ਚੀਫ ਇੰਜੀਨੀਅਰ ਸਥਾਨਕ ਸਕਰਾਰ, ਐਨ ਐਚ.ਏ. ਆਈ, ਸਿਹਤ ਵਿਭਾਗ, ਸਿਖਿਆ ਵਿਭਾਗ, ਲੋਕ ਨਿਰਮਾਣ ਵਿਭਾਗ ਦੇ ਨੁਮਾਇੰਦਿਆ ਨੇ ਭਾਗ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

ਗੈਂਗਸਟਰ ਤੋਂ ਸਮਾਜ ਸੇਵੀ ਬਣੇ ਗੁਰਪ੍ਰੀਤ ਸੇਖੋਂ ਦੀਆਂ ਦੋਨੋਂ ਪਤਨੀਆਂ ਨੂੰ ਮਿਲੀ ਵੱਡੀ ਜਿੱਤ

0

Firozpur News:ਸਾਲ 2016 ਦੇ ਵਿਚ ਪੂਰੇ ਦੇਸ ‘ਚ ਚਰਚਾ ਦਾ ਵਿਸ਼ਾ ਬਣੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਮਾਸਟਮਾਈਂਡ ਮੰਨੇ ਗਏ ਗੁਰਪ੍ਰੀਤ ਸਿੰਘ ਸੇਖੋਂ ਹੁਣ ਸਮਾਜ ਸੇਵਾ ਅਤੇ ਰਾਜਨੀਤੀ ਦੇ ਖੇਤਰ ਵਿਚ ਚਰਚਾ ਬਣੇ ਹੋਏ ਹਨ। ਹਾਲਾਂਕਿ ਉਨ੍ਹਾਂ ਨੂੰ ਦੋ ਦਿਨ ਪਹਿਲਾਂ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਪ੍ਰੰਤੂ ਇਸ ਗ੍ਰਿਫਤਾਰੀ ਨੇ ਵੀ ਇਲਾਕੇ ਵਿਚ ਉਨ੍ਹਾਂ ਦੇ ਹੱਕ ‘ਚ ਲਹਿਰ ਬਣਾਈ, ਜਿਸਦੀ ਬਦੌਲਤ ਉਨ੍ਹਾਂ ਦੀਆਂ ਦੋਨੋਂ ਪਤਨੀਆਂ ਕੁਲਜੀਤ ਕੌਰ ਸੇਖੋਂ ਤੇ ਮਨਦੀਪ ਕੌਰ ਸੇਖੋਂ ਬਲਾਕ ਘੱਲ ਖ਼ੁਰਦ ਵਿੱਚ ਪੈਂਦੀਆਂ ਕ੍ਰਮਵਾਰ ਫ਼ਿਰੋਜ਼ਸ਼ਾਹ ਤੇ ਵਜੀਦਪੁਰ ਦੀਆਂ ਜ਼ਿਲ੍ਹਾ ਪਰਿਸ਼ਦ ਸੀਟਾਂ ਤੋਂ ਵੱਡੇ ਫ਼ਰਕ ਨਾਲ ਚੋਣ ਜਿੱਤ ਗਏ ਹਨ। ਪੰਚਾਇਤ ਸਮਿਤੀ ਦੀਆਂ 23 ਸੀਟਾਂ ਵਿੱਚੋਂ ਵੀ ਗੁਰਪ੍ਰੀਤ ਸੇਖੋਂ ਦਾ ਆਜ਼ਾਦ ਧੜਾ 11 ਸੀਟਾਂ ਜਿੱਤਣ ਵਿਚ ਸਫ਼ਲ ਰਿਹਾ। ਵੱਡੀ ਗੱਲ ਇਹ ਹੈ ਕਿ ਗੁਰਪ੍ਰੀਤ ਸਿੰਘ ਸੇਖੋਂ ਧੜੇ ਨੁੰ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਖੁੱਲੀ ਹਿਮਾਇਤ ਦਿੱਤੀ ਹੋਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

ਬਾਗੀ ਅਕਾਲੀ MLA ਨੂੰ ਹਲਕੇ ਵਿਚ ਮਿਲੀ ਇੱਕ ਤਰਫ਼ਾ ਜਿੱਤ ਦੀ ਪੰਜਾਬ ‘ਚ ਚਰਚਾ

0

ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾਉਣ ਲਈ ਵੀ ਪਏਗੀ ਸਮਰਥਨ ਦੀ ਜਰੂਰਤ
Ludhiana News: 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਪਈਆਂ ਵੋਟਾਂ ਦੇ ਨਤੀਜ਼ੇ ਬੀਤੀ ਸ਼ਾਮ ਸਾਹਮਣੇ ਆ ਗਏ ਹਨ। ਇਸ ਦੌਰਾਨ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਮੁੱਲਾਂਪੁਰ ਦਾਖਾ ਤੋਂ ਬਾਗੀ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਸਮਰਥਕਾਂ ਨੂੰ ਮਿਲੀ ਇੱਕ ਤਰਫ਼ਾ ਜਿੱਤ ਨੇ ਪੰਜਾਬ ਵਿਚ ਚਰਚਾ ਛੇੜੀ ਹੈ। ਲੁਧਿਆਣਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਕੁੱਲ 25 ਸੀਟਾਂ ਹਨ, ਜਿਸਦੇ ਵਿਚੋਂ ਹਲਕਾ ਮੁੱਲਾਂਪੁਰ ਦਾਖਾ ਵਿਚ 3 ਪੈਂਦੀਆਂ ਹਨ ਤੇ ਇਹ ਤਿੰਨੇਂ ਸੀਟਾਂ ਵਿਧਾਇਕ ਇਆਲੀ ਦੇ ਸਮਰਥਕ ਅਜ਼ਾਦ ਉਮੀਦਾਰਾਂ ਨੇ ਜਿੱਤੀਆਂ ਹਨ। ਜਦਕਿ ਆਮ ਆਦਮੀ ਪਾਰਟੀ ਨੇ 11, ਕਾਂਗਰਸ ਨੇ 8 ਅਤੇ ਸ਼੍ਰੋਮਣੀ ਅਕਾਲੀ ਦਲ ਨੇ 3 ਸੀਟਾਂ ਜਿੱਤੀਆਂ ਹਨ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਚੱਲ ਰਹੇ ਤਸਕਰੀ ਕਾਰਟੈਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਜਿਸਦੇ ਚੱਲਦੇ ਕਿਸੇ ਵੀ ਪਾਰਟੀ ਨੂੰ ਆਪਣਾ ਚੇਅਰਮੈਨ ਬਣਾਉਣ ਲਈ ਘੱਟੋ-ਘੱਟ 13 ਸੀਟਾਂ ਦੀ ਜਰੂਰਤ ਪਏਗੀ ਤੇ ਇਹ ਕੰਮ ਇਆਲੀ ਦੇ ਸਹਿਯੋਗ ਤੋਂ ਬਿਨ੍ਹਾਂ ਨਹੀਂ ਹੋ ਸਕਦਾ। ਹਾਲਾਂਕਿ ਵਿਧਾਇਕ ਇਆਲੀ ਨੇ ਐਲਾਨ ਕਰ ਦਿੱਤਾ ਹੈ ਕਿ ਦੂਜੀਆਂ ਪਾਰਟੀਆਂ ਉਨ੍ਹਾਂ ਦੇ ਸਮਰਥਕ ਤਿੰਨ ਉਮੀਦਵਾਰਾਂ ਵਿਚੋਂ ਕਿਸੇ ਇੱਕ ਨੂੰ ਚੇਅਰਮੈਨ ਬਣਾਉਣ ਲਈ ਸਮਰਥਨ ਦੇਣ ਤੇ ਉਹ ਲੁਧਿਆਣਾ ਜ਼ਿਲ੍ਹੇ ਦੇ ਦਿਹਾਤੀ ਇਲਾਕੇ ਦਾ ਵਿਕਾਸ ਕਰਵਾ ਕੇ ਦਿਖਾਉਣਗੇ। ਗੱਲ ਇਕੱਲੀ ਜ਼ਿਲ੍ਹਾ ਪ੍ਰੀਸ਼ਦ ਦੀ ਹੀ ਨਹੀਂ, ਬਲਕਿ ਬਲਾਕ ਸੰਮਤੀ ਦਾਖਾ ਦੇ ਵਿਚ ਵੀ ਮਨਪ੍ਰੀਤ ਸਿੰਘ ਇਆਲੀ ਦੇ ਸਮਰਥਕਾਂ ਨੇ ਇੱਕ ਤਰਫ਼ਾ ਜਿੱਤ ਹਾਸਲ ਕੀਤੀ ਹੈ। ਕੁੱਲ 25 ਮੈਬਰਾਂ ਵਿਚੋਂ 17 ਮੈਂਬਰ ਉਕਤ ਵਿਧਾਇਕ ਦੇ ਸਮਰਥਨ ਨਾਲ ਜਿੱਤੇ ਹਨ, ਜਦਕਿ ਕਾਂਗਰਸ ਨੂੰ 7 ਅਤੇ 1 ਆਪ ਨੂੰ ਸੀਟ ਮਿਲੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

Our Visitor

1900704