Tuesday, May 5, 2026
Home Blog Page 2661

ਆਪ ਵੱਲੋਂ 15 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

0

ਸੁਖਜਿੰਦਰ ਮਾਨ
ਚੰਡੀਗੜ੍ਹ,26 ਦਸੰਬਰ: ਅਗਾਮੀ ਵਿਧਾਨ ਸਭਾ ਚੋਣਾਂ ਚ ਮੁੜ ਆਪਣੀ ਸਰਕਾਰ ਬਣਾਉਣ ਲਈ ਤੱਤਪਰ ਆਮ ਆਦਮੀ ਪਾਰਟੀ ਨੇ ਅੱਜ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਪੰਦਰਾਂ ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਪਾਰਟੀ ਇਸ ਤੋਂ ਪਹਿਲਾਂ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਚੁੱਕੀ ਹੈ। ਦੱਸਣਾ ਬਣਦਾ ਹੈ ਕਿ ਹੁਣ ਤਕ ਉਮੀਦਵਾਰਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਜ਼ੀ ਮਾਰ ਚੁੱਕਿਆ ਹੈ ਤੇ ਆਮ ਆਦਮੀ ਪਾਰਟੀ ਦੂਜੇ ਨੰਬਰ ‘ਤੇ ਹੈ ਜਦੋਂ ਕਿ ਕਾਂਗਰਸ ਪਾਰਟੀ ਇਸ ਮਾਮਲੇ ਵਿਚ ਹਾਲੇ ਤੱਕ ਪਛੜੀ ਹੋਈ ਹੈ। ਇਸੇ ਤਰ੍ਹਾਂ ਭਾਜਪਾ ਕੈਪਟਨ ਗੱਠਜੋੜ ਹਾਲੇ ਤੱਕ ਸੀਟਾਂ ਦੀ ਵੰਡ ਵੀ ਨਹੀਂ ਕਰ ਸਕਿਆ ਹੈ।

ਵਿੱਤ ਮੰਤਰੀ ਨੇ ਰੱਖਿਆ ਭਗਵਾਨ ਪਰਸ਼ੂਰਾਮ ਭਵਨ ਦਾ ਨੀਂਹ ਪੱਥਰ

0

ਵੱਖ ਵੱਖ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ
ਸੁਖਜਿੰਦਰ ਮਾਨ
ਬਠਿੰਡਾ, 26 ਦਸੰਬਰ: ਸਥਾਨਕ ਵਿਧਾਇਕ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬ੍ਰਾਹਮਣ ਭਾਈਚਾਰੇ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਭਗਵਾਨ ਪਰਸ਼ੂਰਾਮ ਭਵਨ ਬਣਾਉਣ ਦਾ ਐਲਾਨ ਕੀਤਾ। ਵਿੱਤ ਮੰਤਰੀ ਨੇ ਬ੍ਰਾਹਮਣ ਸਮਾਜ ਦੇ ਆਗੂਆਂ ਦੀ ਹਾਜ਼ਰੀ ਵਿਚ ਇਕ ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ ਭਗਵਾਨ ਪਰਸ਼ੂਰਾਮ ਭਵਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਇਸ ਮੌਕੇ ਆਖਿਆ ਕਿ ਭਾਵੇਂ ਸ਼ਹਿਰ ਦੇ ਵੱਖ ਵੱਖ ਭਾਈਚਾਰਿਆਂ ਲਈ ਸ਼ਾਨਦਾਰ ਭਵਨਾਂ ਦੀ ਉਸਾਰੀ ਕੀਤੀ ਗਈ ਹੈ ਪਰ ਬ੍ਰਾਹਮਣ ਸਮਾਜ ਕੋਲ ਅਜਿਹਾ ਕੋਈ ਭਵਨ ਨਹੀਂ ਸੀ। ਹੁਣ ਉਨ੍ਹਾਂ ਬ੍ਰਾਹਮਣ ਸਭਾ ਦੇ ਆਗੂਆਂ ਤੇ ਭਾਈਚਾਰੇ ਦੀ ਮੰਗ ਦੇ ਮੱਦੇਨਜਰ ਪਰਸ਼ੂਰਾਮ ਭਵਨ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਸ਼ਹਿਰ ਵਿੱਚ ਰੱਖੇ ਗਏ ਇੱਕ ਵੱਡੇ ਪ੍ਰੋਗਰਾਮ ਵਿਚ ਵੀ ਵਿੱਤ ਮੰਤਰੀ ਨੇ ਸ਼ਮੂਲੀਅਤ ਕੀਤੀ ਅਤੇ ਕਈ ਕਾਂਗਰਸੀ ਆਗੂਆਂ ਨੂੰ ਨਿਯੁਕਤੀ ਪੱਤਰ ਵੰਡੇ । ਇਸ ਮੌਕੇ ਅਰੁਣ ਵਧਾਵਨ,ਰਾਜਨ ਗਰਗ, ਕੇ ਕੇ ਅਗਰਵਾਲ, ਟਹਿਲ ਸਿੰਘ ਸੰਧੂ,ਮਾਧੋ ਸ਼ਰਮਾ,ਜਤਿੰਦਰ ਗੋਗੀ,ਸ਼ੌਨਕ ਜੋਸ਼ੀ,ਗੁਰਵਿੰਦਰ ਲਾਡੀ,ਪੰਕਜ ਭਾਰਦਵਾਜ ਆਦਿ ਹਾਜ਼ਰ ਸਨ।

ਕਿਸਾਨ ਮੋਰਚੇ ’ਚ ਸ਼ਹੀਦ ਉੂਧਮ ਸਿੰਘ ਦਾ ਜਨਮ ਦਿਹਾੜਾ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ, 26 ਦਸੰਬਰ: ਸਥਾਨਕ ਮਿੰਨੀ ਸੈਕਟਰੀਏਟ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਚੱਲ ਰਹੇ ਕਿਸਾਨ ਮੋਰਚੇ ਦੇ ਅੱਜ ਸੱਤਵੇਂ ਦਿਨ ਸ਼ਹੀਦ ਊਧਮ ਸਿੰਘ(ਰਾਮ ਮੁਹੰਮਦ ਸਿੰਘ ਆਜ਼ਾਦ) ਦਾ ਜਨਮ ਦਿਹਾੜਾ ਮਨਾਇਆ ਗਿਆ। ਅੱਜ ਦੀ ਸਟੇਜ ਤੋਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਨੇ ਕਿਹਾ ਕਿ 13 ਅਪ੍ਰੈਲ 1919 ਵਿਚ ਅੰਗਰੇਜ ਹਕੂਮਤ ਦੇ ਅਫ਼ਸਰ ਜਨਰਲ ਡਾਇਰ ਵੱਲੋਂ ਨਿਹੱਥੇ ਲੋਕਾਂ ਨੂੰ ਅੰਨ੍ਹੇਵਾਹ ਗੋਲੀਆਂ ਨਾਲ ਭੁੰਨ ਦਿੱਤਾ ਸੀ। ਇਸ ਕਤਲੇਆਮ ਨੂੰ ਦੇਖ ਕੇ ਊਧਮ ਸਿੰਘ ਦੇ ਅੰਦਰ ਗਹਿਰਾ ਦੁੱਖ ਹੋਇਆ ਤੇ ਉਸ ਨੇ ਅੰਗਰੇਜ਼ ਅਫਸਰ ਤੋਂ ਬਦਲਾ ਲੈ ਕੇ ਇਤਿਹਾਸ ਰਚਿਆ। ਬੁਲਾਰਿਆਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਅੰਗਰੇਜ਼ ਤਾਂ ਭਾਵੇਂ ਦੇਸ਼ ਵਿਚੋਂ ਚਲੇ ਗਏ ਪਰ ਉਸ ਤੋਂ ਬਾਅਦ ਸਾਡੇ ਦੇਸ਼ ਦੇ ਹਾਕਮ ਸਾਡੇ ਦੇਸ਼ ਦੇ ਲੋਕਾਂ ਤੇ ਹੀ ਜਲਿਆਂਵਾਲਾ ਬਾਗ ਕਤਲਕਾਂਡ ਵਰਗੇ (ਸਿੰਗੂਰ ( ਪੱਛਮੀ ਬੰਗਾਲ),ਧੌਲਾ ਛੰਨਾ ,ਗੋਬਿੰਦਪੁਰਾ) ਕਾਂਡ ਰਚਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਾਕਮਾਂ ਦੇ ਇਨ੍ਹਾਂ ਜਾਬਰ ਹੱਲਿਆਂ ਨੂੰ ਰੋਕਣ ਅਤੇ ਲੋਕਾਂ ਦੀਆਂ ਆਪਣੀਆਂ ਮੰਗਾਂ ਪ੍ਰਾਪਤੀਆਂ ਦਾ ਇੱਕੋ ਇੱਕ ਰਾਹ ਜਾਤਾਂ, ਧਰਮਾਂ ,ਵੋਟ ਪਾਰਟੀਆਂ ਤੋਂ ਉੱਪਰ ਉੱਠ ਕੇ ਏਕਾ ਅਤੇ ਸੰਘਰਸ਼ ਹੀ ਹਨ। ਕਿਸਾਨ ਆਗੂਆਂ ਨੇ ਦਸਿਆ ਕਿ ਭਲਕੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਪੋਹ ਦੀ ਠੰਢ ਵਿੱਚ ਚੱਲ ਰਹੇ ਮੋਰਚਿਆਂ ਵਿੱਚ ਹੀ ਮਨਾਇਆ ਜਾਵੇਗਾ। ਕਿਸਾਨ ਆਗੂਆਂ ਨੇ ਸਭਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੱਲ੍ਹ ਨੂੰ ਉਹ ਇਸ ਦਿਹਾੜੇ ਮੌਕੇ ਮੋਰਚੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਇਸ ਧਰਨੇ ਨੂੰ ਪਰਮਜੀਤ ਕੌਰ ਪਿੱਥੋ, ਕਰਮਜੀਤ ਕੌਰ ਲਹਿਰਾ ਖਾਨਾ , ਜਗਦੇਵ ਸਿੰਘ ਜੋਗੇਵਾਲਾ ਤੇ ਸੁਖਬੀਰ ਸਿੰਘ ਖੇਮੂਆਣਾ ਨੇ ਵੀ ਸੰਬੋਧਨ ਕੀਤਾ ।

ਸਹਾਇਕ ਪ੍ਰੋਫੈਸਰਾਂ ਨੇ ਅੱਧਵਾਟੇ ਲਟਕੀ ਭਰਤੀ ਪ੍ਰਕਿਰਿਆ ਨੂੰ ਪੂਰੀ ਕਰਨ ਦੀ ਕੀਤੀ ਮੰਗ

0

ਸੁਖਜਿੰਦਰ ਮਾਨ
ਬਠਿੰਡਾ, 26 ਦਸੰਬਰ: ਸਹਾਇਕ ਪ੍ਰੋਫੈਸਰਾਂ ਨੇ ਪੰਜਾਬ ਸਰਕਾਰ ਨੂੰ ਸ਼ੁਰੂ ਕੀਤੀ ਭਰਤੀ ਪ੍ਰੀਿਆ ਨੂੰ ਪੂਰੀ ਕਰਨ ਦੀ ਮੰਗ ਕਰਦਿਆਂ ਅਦਾਲਤ ਵਿਚ ਅਪਣਾ ਪੱਖ ਮਜਬੂਤੀ ਨਾਲ ਰੱਖਣ ਲਈ ਕਿਹਾ ਹੈ। ਅੱਜ ਇੱਥੇ ਇੰਨ੍ਹਾਂ ਨਵੇਂ ਭਰਤੀ ਹੋਣ ਵਾਲੇ ਸਹਾਇਕ ਪ੍ਰੋਫੈਸਰਾਂ ਦੀ ਹੋਈ ਮੀਟਿੰਗ ਵਿਚ ਅਪਣੀ ਜਥੇਬੰਦੀ ਦਾ ਗਠਨ ਵੀ ਕੀਤਾ ਗਿਆ। ਨਵੀਂ ਚੁਣੀ ਗਈ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਸੁਰੂ ਕੀਤੀ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਅਦਾਲਤੀ ਅੜਚਣਾਂ ਦੇ ਵਿੱਚ ਅਟਕ ਹੋਈ ਹੈ। ਪੰਜਾਬ ਸਰਕਾਰ ਵੱਲੋਂ ਅਖਬਾਰੀ ਇਸ਼ਤਿਹਾਰਾਂ ਰਾਹੀਂ ਇਹ ਭਰਤੀ ਪ੍ਰਕਿਰਿਆ ਪੂਰੀ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਸਰਕਾਰ ਵੱਲੋਂ ਢੁੱਕਵੀਂ ਕਾਨੂੰਨੀ ਪੈਰਵਾਈ ਨਾ ਕਰਨ ਕਾਰਨ ਇਹ ਭਰਤੀ ਅਦਾਲਤੀ ਪ੍ਰਕਿਰਿਆ ਵਿੱਚ ਲਟਕ ਗਈ ਹੈ। ਕੋਰਟ ਵਿੱਚ ਪੰਜ ਸੁਣਵਾਈਆਂ ਹੋਣ ਤੋਂ ਬਾਅਦ ਵੀ ਸਰਕਾਰ ਵੱਲੋਂ ਆਪਣਾ ਪੱਖ ਮਜਬੂਤੀ ਨਾਲ ਨਾ ਰੱਖਣ ਕਾਰਨ ਮਾਣਯੋਗ ਅਦਾਲਤ ਵੱਲੋਂ ਭਰਤੀ ਤੇ ਸਟੇਅ ਬਰਕਰਾਰ ਰੱਖੀ ਗਈ ਹੈ। ਸਰਕਾਰ ਵੱਲੋਂ ਗਿਆਰਾਂ ਸੌ ਅਠਵੰਜਾ ਵਿੱਚੋਂ ਸੱਤ ਸੌ ਦੇ ਲਗਭਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ ਸਨ ਪਰ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰਨ ਦਾ ਮਾਮਲਾ ਵੀ ਅੱਧ ਵਿਚਕਾਰੇ ਲਟਕ ਰਿਹਾ ਹੈ। ਨਿਯੁਕਤ ਹੋਏ ਉਮੀਦਵਾਰਾਂ ਵਿੱਚੋਂ ਬਹੁਤੇ ਸਰਕਾਰੀ ਅਰਧ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਦੀਆਂ ਨੌਕਰੀਆਂ ਤੋਂ ਅਸਤੀਫੇ ਦੇ ਕੇ ਆਏ ਹਨ ਅਤੇ ਬਹੁਤ ਸਾਰੇ ਰਿਸਰਚ ਸਕਾਲਰ ਵੱਖ ਵੱਖ ਤਰਾਂ ਦੀਆਂ ਫੈਲੋਸ਼ਿਪਾਂ ਛੱਡ ਕੇ ਆਏ ਹਨ। ਪਰ ਭਰਤੀ ਪ੍ਰਕਿਰਿਆ ਦੇ ਅਦਾਲਤੀ ਚੱਕਰਾਂ ਚ ਉਲਝਣ ਕਾਰਨ ਉਨ੍ਹਾਂ ਦਾ ਭਵਿੱਖ ਵੀ ਅੱਧ ਵਿਚਕਾਰੇ ਲਟਕ ਗਿਆ ।

ਗੁਰਰੀਤ ਸਿੰਗਲਾ ਨੇ ਕੀਤਾ ਅਕਾਲੀ ਬਸਪਾ ਉਮੀਦਵਾਰ ਦੇ ਹੱਕ ਵਿੱਚ ਮੀਟਿੰਗਾਂ ਨੂੰ ਸੰਬੋਧਨ

0

ਸੁਖਜਿੰਦਰ ਮਾਨ
ਬਠਿੰਡਾ 26 ਦਸੰਬਰ: ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਹੱਕ ਵਿਚ ਉਨ੍ਹਾਂ ਦੀ ਨੂੰਹ ਗੁਰਰੀਤ ਸਿੰਗਲਾ ਵੱਲੋਂ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਪੰਜਾਬ ਦੇ ਹਿੱਤ ਵਿੱਚ ਉਲੀਕੇ 13 ਨੁਕਾਤੀ ਪ੍ਰੋਗਰਾਮਾਂ ਪ੍ਰਤੀ ਮਹਿਲਾਵਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਗੁਰਰੀਤ ਸਿੰਗਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵੇਲੇ ਸ਼ਹਿਰ ਬਠਿੰਡਾ ਦਾ ਚਹੁੰਮੁਖੀ ਵਿਕਾਸ ਹੋਇਆ ਵੱਡੇ ਪ੍ਰਾਜੈਕਟਾਂ ਨੇ ਸ਼ਹਿਰ ਦੀ ਤਸਵੀਰ ਬਦਲ ਕੇ ਰੱਖ ਦਿੱਤੀ। ਸ੍ਰੀ ਸਿੰਗਲਾ ਦੇ ਉੱਦਮ ਸਦਕਾ ਬਠਿੰਡਾ ਚੰਡੀਗਡ੍ਹ, ਸ੍ਰੀ ਅੰਮਿ੍ਰਤਸਰ ਦੀਆਂ ਸੜਕਾਂ ਫ਼ੋਰ ਲੇਨ ਹੋਈਆਂ, ਸੈਂਟਰਲ ਯੂਨੀਵਰਸਿਟੀ, ਸਪੋਰਟਸ ਸਕੂਲ, ਮੈਰੀਟੋਰੀਅਸ ਸਕੂਲ, ਆਦਰਸ਼ ਸਕੂਲ ,, ਪੀਣ ਵਾਲੇ ਪਾਣੀ ਲਈ ਵਾਟਰ ਟੈਂਕ, ਆਰ ਓ ਸਿਸਟਮ,ਨਵੇਂ ਓਵਰਬਿ੍ਰਜ, ਸਮੇਤ ਏਮਜ ਹਸਪਤਾਲ ਇਤਿਹਾਸਕ ਪ੍ਰਾਜੈਕਟ ਹਨ ਜਿਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ, ਜਿਸ ਦੇ ਨਾਮ ’ਤੇ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਸ੍ਰੀ ਸਿੰਗਲਾ ਲਈ ਵੋਟ ਦੀ ਮੰਗ ਕਰਦੇ ਹਨ ,ਜਦੋਂ ਕਿ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਦੇ ਰਾਜ ਵਿੱਚ ਕੋਈ ਕੰਮ ਨਹੀਂ ਕੀਤਾ ਅਤੇ ਸ਼ਹਿਰ ਬਠਿੰਡਾ ਦਾ ਵਿਕਾਸ ਵੀ ਠੱਪ ਹੋ ਕੇ ਰਹਿ ਗਿਆ। ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਹਜ਼ਾਰ ਰੁਪਏ ਮਹਿਲਾਵਾਂ ਨੂੰ ਦੇਣ ਤੇ ਤੰਜ ਕੱਸਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਸੋਚ ਨਾਲ ਮਾਤਾ ਖੀਵੀ ਜੀ ਯੋਜਨਾ ਤਹਿਤ ਦੋ ਹਜਾਰ ਰੁਪਏ ਪ੍ਰਤੀ ਮਹੀਨਾ ਮਹਿਲਾਵਾਂ ਨੂੰ ਦੇਣਾ ਇਤਿਹਾਸਕ ਫੈਸਲਾ ਹੈ ਜੋ ਮਹਿਲਾਵਾਂ ਦਾ ਮਾਣ ਵਧਾਉਂਦਾ ਹੈ ਉਨ੍ਹਾਂ ਕਿਹਾ ਕਿ ਆਪ ਦਾ ਝਾੜੂ ਖਿੱਲਰ ਚੁੱਕਿਆ ਹੈ

ਸਾਬਕਾ ਵਿਧਾਇਕ ਨੇ ਡੀ ਐਸ ਪੀ ਮਾਮਲੇ ’ਚ ਵਿਤ ਮੰਤਰੀ ’ਤੇ ਲਗਾਏ ਨਿਸ਼ਾਨੇ

0

ਪੱਤਰਕਾਰ ਖ਼ੁਦਕਸ਼ੀ ਮਾਮਲੇ ’ਚ ਜਿੰਮੇਵਾਰ ਪੁਲਿਸ ਅਫ਼ਸਰਾਂ ਵਿਰੁਧ ਕੀਤੀ ਕਾਰਵਾਈ ਦੀ ਮੰਗ
ਸੁਖਜਿੰਦਰ ਮਾਨ
ਬਠਿੰਡਾ 26 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਡੀਐਸਪੀ ਗੁਰਸ਼ਰਨ ਸਿੰਘ ਦੇ ਮਾਮਲੇ ਵਿਚ ਵਿਤ ਮੰਤਰੀ ਮਨਪ੍ਰੀਤ ਬਾਦਲ ’ਤੇ ਨਿਸ਼ਾਨੇ ਲਗਾਉਂਦਿਆਂ ਕਾਂਗਰਸ ਸਰਕਾਰ ਨੂੰ ਪੱਤਰਕਾਰ ਖ਼ੁਦਕਸ਼ੀ ਦੇ ਮਾਮਲੇ ਵਿਚ ਜਿੰਮੇਵਾਰ ਪੁਲਿਸ ਅਫ਼ਸਰਾਂ ਵਿਰੁਧ ਵੀ ਕਾਰਵਾਈ ਦੀ ਮੰਗ ਕੀਤੀ ਹੈ। ਅੱਜ ਇੱਥੇ ਜਾਰੀ ਬਿਆਨ ਵਿਚ ਸ਼੍ਰੀ ਸਿੰਗਲਾ ਨੇ ਕਿਹਾ ਕਿ ਡੀਐਸਪੀ ਨੂੰ ਨਾਜਾਇਜ਼ ਕੇਸ ਵਿੱਚ ਫਸਾਉਣ ਦੇ ਮਾਮਲੇ ਵਿਚ ਅਦਾਲਤ ਨੇ ਪਰਦਾਫਾਸ਼ ਕਰਦੇ ਹੋਏ ਥਾਣਾ ਸਿਵਲ ਲਾਈਨ ਦੇ ਥਾਣੇਦਾਰ ਰਵਿੰਦਰ ਸਿੰਘ ਭੀਟੀ ਅਤੇ ਉਨ੍ਹਾਂ ਦੇ ਮਦਦਗਾਰਾਂ 2 ਮਹਿਲਾ ਪੁਲੀਸ ਮੁਲਾਜਮਾਂ ਖ਼ਿਲਾਫ਼ ਪੁਲਿਸ ਨੂੰ ਕਾਰਵਾਈ ਕਰਨ ਦੇ ਦਿੱਤੀਆਂ ਹਦਾਇਤਾਂ ਤੋਂ ਬਾਅਦ ਸਪੱਸ਼ਟ ਹੋ ਗਿਆ ਹੈ ਕਿ ਸ: ਬਾਦਲ ਨਾਲ ਆਏ ਪੁਲਿਸ ਅਫ਼ਸਰਾਂ ਨੇ ਸ਼ਹਿਰੀਆਂ ਨੂੰ ਦਬਾੳਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਇਹ ਖ਼ੁਲਾਸਾ ਕਰਦੇ ਰਹੇ ਹਨ ਕਿ ਨਸ਼ਿਆਂ ਦਾ ਕਾਰੋਬਾਰ ਅਤੇ ਲੁੱਟ ਖਸੁੱਟ ਖਜ਼ਾਨਾ ਮੰਤਰੀ ਦੀ ਸ਼ਹਿ ਹੇਠ ਹੋ ਰਿਹਾ ਹੈ, ਹੁਣ ਉਹ ਸੱਚ ਸਾਹਮਣੇ ਆਉਣ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਡੀਐਸਪੀ ਗੁਰਸ਼ਰਨ ਸਿੰਘ ਇਕ ਸਾਫ਼ ਛਵੀ ਦੇ ਈਮਾਨਦਾਰ ਅਫ਼ਸਰ ਸਨ ਜਿਨ੍ਹਾਂ ਨੇ ਨਸ਼ਾ ਸਮੱਗਲਰਾਂ ਨੂੰ ਨੱਥ ਪਾਉਣ ਲਈ ਵੱਡੇ ਕਦਮ ਪੁੱਟੇ ਇਸੇ ਕਰਕੇ ਉਹ ਥਾਣੇਦਾਰ ਭੀਟੀ ਨੂੰ ਰੜਕਦਾ ਸੀ, ਕਿਉਂਕਿ ਇਹ ਉਸ ਔਰਤ ਦਾ ਘਰਵਾਲਾ ਏਐਸਈ ਖ਼ੁਦ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ ਤੇ ਇਨ੍ਹਾਂ ਨੂੰ ਹਫਤਾ ਵਸੂਲੀ ਦਿੰਦਾ ਸੀ। ਇਸੇ ਕਰਕੇ ਸਾਜਸ਼ਿ ਤਹਿਤ ਡੀ ਐੱਸ ਪੀ ਨੂੰ ਉਕਤ ਔਰਤ ਨੇ ਨਾਜਾਇਜ਼ ਕੇਸ ਵਿੱਚ ਫਸਾਇਆ ਹੈ। ਉਨ੍ਹਾਂ ਕਿਹਾ ਕਿ ਇਸ ਝੂਠੇ ਕੇਸ ਕਾਰਨ ਜਿੱਥੇ ਡੀਐਸਪੀ ਨੂੰ ਮਾਨਸਿਕ ਪੀੜਾਂ ਵਿਚੋਂ ਨਿਕਲਣਾ ਪਿਆ, ਉਥੇ ਉਸਦੇ ਰਿਸ਼ਤੇਦਾਰ ਪੱਤਰਕਾਰ ਕੰਵਲਜੀਤ ਸਿੰਘ ਸਿੱਧੂ ਨੂੰ ਆਪਣੀ ਜਾਨ ਗਵਾਉਣੀ ਪਈ। ਜਿਸਦੇ ਲਈ ਥਾਣੇਦਾਰ ਰਵਿੰਦਰ ਭੀਟੀ ਤੇ ਉਸਦੇ ਸਾਥੀ ਜਿੰਮੇਵਾਰ ਹਨ। ਸਾਬਕਾ ਇੰਸਪੈਕਟਰ ਰਾਜਿੰਦਰ ਕੁਮਾਰ ਦਾ ਮਾਮਲਾ ਵੀ ਚੁੱਕਦਿਆਂ ਕਿਹਾ ਕਿ ਹਾਲੇ ਤਕ ਉਸ ਮਾਮਲੇ ਦਾ ਵੀ ਕੋਈ ਸੱਚ ਸਾਹਮਣੇ ਨਹੀਂ ਆ ਸਕਿਆ। ਸਰੂਪ ਸਿੰਗਲਾ ਨੇ ਪੰਜਾਬ ਦੇ ਡੀਜੀਪੀ ,ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਖਜਾਨਾ ਮੰਤਰੀ ਦੇ ਗੁੰਡਾ ਰਾਜ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਅਤੇ ਥਾਣੇਦਾਰ ਨੂੰ ਤੁਰੰਤ ਗਿ੍ਰਫਤਾਰ ਕਰਕੇ ਪੁੱਛਗਿੱਛ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਜੱਜ ਜਾਂ ਸੀਬੀਆਈ ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਥਾਣੇਦਾਰ ਭੀਟੀ ਵਿਰੁਧ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਸੜਕਾਂ ਤੇ ਉਤਰੇਗਾ ਅਤੇ ਇਨ੍ਹਾਂ ਦੇ ਚਿਹਰੇ ਬੇਨਕਾਬ ਕੀਤੇ ਜਾਣਗੇ ।

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਪਿੰਡ ਬੰਗੀ ਰੁੱਘੂ ਦੇ ਦਰਜਨਾਂ ਪਰਿਵਾਰ ਕਾਂਗਰਸ ਚ ਸ਼ਾਮਲ

0

ਕਾਂਗਰਸ ਸਰਕਾਰ ਦੇ ਵਿਕਾਸ ਨੂੰ ਮਿਲ ਰਿਹਾ ਹੁੰਗਾਰਾ : ਜਟਾਣਾ
ਸੁਖਜਿੰਦਰ ਮਾਨ
ਬਠਿੰਡਾ, 26 ਦਸੰਬਰ: ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੇ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਬੰਗੀ ਰੁੱਘੂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦੇ ਹੋਏ ਟਕਸਾਲੀ ਅਕਾਲੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਸਾਮਲ ਹੋਣ ਦਾ ਐਲਾਨ ਕਰ ਦਿੱਤਾ। ਜਿਨ੍ਹਾਂ ਨੂੰ ਜਟਾਣਾ ਨੇ ਸਿਰੋਪਾਓ ਦੇ ਕੇ ਪਾਰਟੀ ਵਿੱਚ ਸਾਮਲ ਕੀਤਾ ਤੇ ਜੀ ਆਇਆਂ ਕਿਹਾ ਅਤੇ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ ।ਪਿੰਡ ਬੰਗੀ ਰੁੱਘੂ ਵਿਖੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਖੁਸ਼ਬਾਜ ਜਟਾਣਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਵਿੱਚ ਕੀਤੇ ਚਹੁੰਮੁਖੀ ਵਿਕਾਸ ਨੂੰ ਹੁੰਗਾਰਾ ਮਿਲ ਰਿਹਾ ਹੈ , ਜਿਸ ਕਰਕੇ ਵੱਡੀ ਗਿਣਤੀ ਵਿਚ ਪਰਿਵਾਰ ਕਾਂਗਰਸ ਪਾਰਟੀ ਦੀ ਤਾਕਤ ਬਣ ਰਹੇ ਹਨ ਇਹੀ ਉਨ੍ਹਾਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਆਉਂਦੀ ਸਰਕਾਰ ਕਾਂਗਰਸ ਦੀ ਸਰਕਾਰ ਬਣੇਗੀ ਤੇ ਇਸ ਇਲਾਕੇ ਦਾ ਹੋਰ ਵਿਕਾਸ ਕਰਵਾਇਆ ਜਾਵੇਗਾ ਅਤੇ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ । ਇਸ ਮੌਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਸਾਬਕਾ ਬਲਾਕ ਸੰਮਤੀ ਮੈਂਬਰ ਹਰਨੇਕ ਸਿੰਘ ਹਰਮੇਲ ਸਿੰਘ ਨਿੱਕੂ ਭੁੱਲਰ ਮਾਸਟਰ ਬਲਦੇਵ ਸਿੰਘ ਜੀਤ ਸਿੰਘ ਮਲਕੀਤ ਸਿੰਘ ਗੁਰਮੇਲ ਸਿੰਘ ਕੁਲਦੀਪ ਸਿੰਘ ਗੁਰਵਿੰਦਰ ਸਿੰਘ ਨਵਦੀਪ ਸਿੰਘ ਰੁਪਿੰਦਰ ਸਿੰਘ ਇਕਬਾਲ ਸਿੰਘ ਹਰਪ੍ਰੀਤ ਸਿੰਘ ਜੱਜ ਮੀਤ ਸਿੰਘ ਅਮਨਦੀਪ ਸਿੰਘ ਨੰਬਰਦਾਰ ਮਹਿੰਦਰ ਸਿੰਘ ਐਡਵੋਕੇਟ ਜਸਪਾਲ ਸਿੰਘ ਗੁਰਲਾਲ ਸਿੰਘ ਆਦਿ ਸਮੇਤ ਪਿੰਡ ਵਾਸੀਆਂ ਨੇ ਵਿਸਵਾਸ ਦਿਵਾਇਆ ਕਿ ਉਹ ਜਟਾਣਾ ਦੀ ਜਿੱਤ ਲਈ ਪੂਰੀ ਤਾਕਤ ਨਾਲ ਕੰਮ ਕਰਨ ਲਈ ਵਚਨਬੱਧ ਰਹਿਣਗੇ। ਇਸ ਮੌਕੇ ਕਾਂਗਰਸ ਦੀ ਲੀਡਰਸਪਿ ਪਿੰਡਾਂ ਦੇ ਪੰਚ ਸਰਪੰਚ ਹਾਜਰ ਸਨ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ

-ਫ਼ਤਹਿਗੜ੍ਹ ਸਾਹਿਬ ਵਿਖੇ ਬਣਾਈ ਜਾਵੇਗੀ ਸ਼ਹੀਦ ਭਾਈ ਸੰਗਤ ਸਿੰਘ ਜੀ ਦੀ ਯਾਦਗਾਰ-ਮੁੱਖ ਮੰਤਰੀ
ਸੁਖਜਿੰਦਰ ਮਾਨ
ਫ਼ਤਹਿਗੜ੍ਹ ਸਾਹਿਬ, 26 ਦਸੰਬਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਸਮਤਕ ਹੋਏ। ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ, ਫ਼ਤਹਿਗੜ੍ਹ ਸਾਹਿਬ ਵਿਖੇ ਉਸ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਬਾਬਾ ਸੰਗਤ ਸਿੰਘ ਜੀ ਨੂੰ ਚਮਕੌਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਰੂਪ ਸਮਝ ਕੇ ਸ਼ਹੀਦ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਦੇਹ ਨੂੰ ਚਮਕੌਰ ਸਾਹਿਬ ਤੋਂ ਇੱਥੇ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ ਦਾ ਜਿੰਨਾ ਵੀ ਸਤਿਕਾਰ ਅਤੇ ਨਮਨ ਕੀਤਾ ਜਾਵੇ, ਉਹ ਘੱਟ ਹੈ।ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ, ਜਿੱਥੋਂ ਉਹ ਵਿਧਾਨ ਸਭਾ ‘ਚ ਨੁਮਾਇੰਗੀ ਕਰਦੇ ਹਨ, ਉੱਥੇ ਗੁਰੂ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਹੋਈ ਸੀ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਸੀ, ਇਸ ਲਈ ਇਨ੍ਹਾਂ ਦੋਵਾਂ ਥਾਂਵਾਂ ਦਾ ਵੱਡਾ ਰਿਸ਼ਤਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਪੰਜਾਬ ਸਰਕਾਰ ਨੇ ਦੋਵਾਂ ਥਾਵਾਂ ਨੂੰ ਆਪਸ ‘ਚ ਜੋੜਦੇ ਹੋਏ, ਇੱਥੋਂ ਸਰਹਿੰਦ ਵਾਲੀ ਜੀ.ਟੀ. ਰੋਡ ਤੋਂ ਅੱਗੇ ਚਮਕੌਰ ਸਾਹਿਬ ਤੱਕ ਹੁਸ਼ਿਆਰਪੁਰ ਵਾਲੀ ਮੁੱਖ ਸੜਕ ਨੂੰ ਆਪਸ ‘ਚ ਜੋੜਦੇ ਹੋਏ ਬਣਾਏ ਜਾਣ ਵਾਲੇ ਸਰਕਟ ਦਾ ਨਾਮ ਮਾਤਾ ਗੁਜਰੀ ਜੀ ਮਾਰਗ ਰੱਖਿਆ ਹੈ ਅਤੇ ਇਸ ਨੂੰ ਰਾਸ਼ਟਰੀ ਮਾਰਗ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ।ਪੱਤਰਕਾਰਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਪ੍ਰਕਿ੍ਰਆ ਸ਼ੁਰੂ ਕਰ ਦਿੱਤੀ ਹੈ ਅਤੇ ਰਿਹਾਈ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਇਸ ਦੌਰਾਨ ਪੰਗਤ ਵਿੱਚ ਬੈਠਕੇ ਲੰਗਰ ਛਕਿਆ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਲੰਗਰਾਂ ਵਿੱਚ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ।ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਵਿਧਾਇਕ ਨਾਗਰਾ ਦੇ ਸੁਪਤਨੀ ਮਨਦੀਪ ਕੌਰ ਨਾਗਰਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਐਸ.ਪੀ. ਸੰਦੀਪ ਗੋਇਲ, ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

ਬਾਬਾ ਜੀਵਨ ਸਿੰਘ ਖੋਜ ਚੇਅਰ ਸਥਾਪਤ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ

0

ਡਾ ਅੰਬੇਡਕਰ ਟਰੱਸਟ ਵੱਲੋਂ ਮਨਾਇਆ ਗਿਆ ਭਾਈ ਜੈਤਾ ਜੀ ਦਾ ਸ਼ਹੀਦੀ ਦਿਹਾੜਾ
ਸੁਖਜਿੰਦਰ ਮਾਨ
ਬਠਿੰਡਾ, 26 ਦਸੰਬਰ: ਹਰ ਸਾਲ ਦੀ ਤਰ੍ਹਾਂ ਡਾ ਭੀਮਰਾਓ ਅੰਬੇਡਕਰ ਟਰੱਸਟ ਬਠਿੰਡਾ ਵੱਲੋਂ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਗੁਰੂ ਨਾਨਕ ਵਿਖੇ ਸੰਗਤਾਂ ਅਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਕਿਰਨਜੀਤ ਸਿੰਘ ਗਹਿਰੀ ਨੇ ਪੰਜਾਬ ਸਰਕਾਰ ਵੱਲੋਂ ਬਾਬਾ ਜੀਵਨ ਸਿੰਘ ਖੋਜ ਚੇਅਰ ਸਥਾਪਤ ਕਰਨ ਲਈ ਧੰਨਵਾਦ ਕੀਤਾ ਅਤੇ ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਦੀ ਜੀਵਨੀ ਸਕੂਲੀ ਸਿਲੇਬਸ ਵਿੱਚ ਬੱਚਿਆਂ ਨੂੰ ਪੜ੍ਹਾਉਣ ਦੀ ਮੰਗ ਕੀਤੀ। ਸਮਾਗਮ ਦੌਰਾਨ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਜਗਦੀਪ ਸਿੰਘ ਗਹਿਰੀ, ਦੁਲਾ ਸਿੰਘ ਸਿੱਧੂ, ਸੁਖਦੇਵ ਸਿੰਘ ਐੱਮ ਸੀ, ਰਾਜਿੰਦਰ ਸਿੰਘ ਐਮ ਸੀ, ਜਗਵਿੰਦਰ ਸਿੰਘ ਪ੍ਰਧਾਨ ਟਰੱਸਟ, ਸੁਖਦੇਵ ਸਿੰਘ ਨੀਟਾ, ਡਾ ਬਲਕਾਰ ਸਿੰਘ ਸੋਖਲ, ਜਗਤਾਰ ਸਿੰਘ ਭਾਰੀ , ਬੋਹੜ ਸਿੰਘ ਘਾਰੂ , ਗੁਰਦੀਪ ਸਿੰਘ ਰੋਮਾਣਾ ਅਤੇ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਕੰਡਿਆਰਾ ਆਦਿ ਨੇ ਵੀ ਗੁਰੂ ਘਰ ਦਾ ਅਸੀਰਵਾਦ ਲਿਆ

ਆਮ ਆਦਮੀ ਪਾਰਟੀ ਨੂੰ ਬਠਿੰਡਾ ਸਹਿਰ ਅੰਦਰ ਮਿਲ ਰਿਹਾ ਭਰਵਾਂ ਹੁੰਗਾਰਾ- ਜਗਰੂਪ ਗਿੱਲ

0

ਸੁਖਜਿੰਦਰ ਮਾਨ
ਬਠਿੰਡਾ, 26 ਦਸੰਬਰ: ਬਠਿੰਡਾ ਸਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਜਗਰੂਪ ਸਿੰਘ ਗਿੱਲ ਨੇ ਦਾਅਵਾ ਕੀਤਾ ਹੈ ਕਿ ਸ਼ਹਿਰ ਅੰਦਰ ਪਾਰਟੀ ਨੂੰ ਲੋਕਾਂ ਦਾ ਭਰਵਾਂ ਹੂੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਹਿਰ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਵਿਸਵਾਸ ਵੱਧਦਾ ਜਾ ਰਿਹਾ ਹੈ। ਅੱਜ ਵਾਰਡ ਨੰਬਰ 34 ਅਤੇ 47 ਵਿਚ ਆਯੋਜਿਤ ਜਨ ਸਭਾ ਦੇ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਆਪ ’ਚ ਸਮੂਲੀਅਤ ਕਰਵਾਉਂਦੇ ਹੋਏ ਗਿੱਲ ਨੇ ਕਿਹਾ ਕਿ ਹੁਣ ਲੋਕ ਰਵਾਇਤੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਭਲੀ ਭਾਂਤ ਜਾਣੂੰ ਹੋ ਗਏ ਹਨ ਅਤੇ ਅਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਆਪਣੀ ਵਾਗ ਡੋਰ ਸੰਭਾਉਣਾ ਚਾਹੁੰਦੇ ਹਨ ਕਿਉਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਆਮ ਲੋਕਾਂ ਲਈ ਲੋਕ ਭਲਾਈ ਸਕੀਮਾਂ ਲੈਕੇ ਆਉਂਦੀ ਹੈ। ਉਹਨਾ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਗਾਰੰਟੀਆਂ ’ਤੇ ਵਿਸਵਾਸ ਕਰਦੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦਾ ਮਨ ਬਣਾ ਚੁੱਕੇ ਹਨ।

Our Visitor

1895388