Monday, May 4, 2026
Home Blog Page 2676

ਮੋਗਾ ਰੈਲੀ ਲਈ ਸਹਿਯੋਗ ਦੇਣ ਵਾਲੇ ਸ਼ਹਿਰੀਆਂ ਅਤੇ ਵਪਾਰੀਆਂ ਦਾ ਸਾਬਕਾ ਵਿਧਾਇਕ ਨੇ ਕੀਤਾ ਧੰਨਵਾਦ

0

ਸੁਖਜਿੰਦਰ ਮਾਨ
ਬਠਿੰਡਾ, 14 ਦਸੰਬਰ: ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਅੱਜ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਕੀਤੀ ਗਈ ਇਤਿਹਾਸਕ ਰੈਲੀ ਵਿਚ ਸ਼ਾਮਿਲ ਹੋਣ ਵਾਲੇ ਸ਼ਹਿਰੀਆਂ ਅਤੇ ਵਪਾਰੀਆਂ ਦਾ ਧੰਨਵਾਦ ਕੀਤਾ ਹੈ । ਸਰੂਪ ਸਿੰਗਲਾ ਨੇ ਕਿਹਾ ਕਿ ਮੋਗਾ ਰੈਲੀ ਵਿਚ ਹੋਏ ਇਤਿਹਾਸਕ ਇਕੱਠ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ ਦੀ ਸਰਕਾਰ ਤੇ ਮੋਹਰ ਲਾ ਦਿੱਤੀ ਹੈ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰ ਵਰਗ ਦੁਖੀ ਹੈ ਤੇ ਕਾਂਗਰਸ ਦੀ ਸਰਕਾਰ ਤੋਂ ਛੁਟਕਾਰਾ ਚਾਹੁੰਦਾ ਹੈ ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ ਦੇ ਲੀਡਰ, ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ ।

ਸਕੂਲਾਂ ਵਿੱਚ ਪੰਜਾਬ ਸਰਕਾਰ ਦੇ ਆਰਥਿਕ ਕਟੌਤੀ ਵਾਲੇ ਪੱਤਰਾਂ ਦੀਆਂ ਫੂਕੀਆਂ ਕਾਪੀਆਂ

0

ਸੁਖਜਿੰਦਰ ਮਾਨ
ਬਠਿੰਡਾ, 14 ਦਸੰਬਰ: ਪੰਜਾਬ ਸਰਕਾਰ ਦੁਆਰਾਂ ਅਸਿੱਧੇ ਤਰੀਕਿਆਂ ਨਾਲ ਖਤਮ ਕੀਤੇ ਜਾ ਰਹੇ ਭੱਤਿਆਂ ਅਤੇ 31 ਦਸੰਬਰ 2015 ਤੋਂ ਬਾਅਦ ਭਰਤੀ ਮੁਲਾਜਮਾਂ ਦਾ ਪੇਅ ਕਮਿਸਨ ਦਾ ਬਣਦਾ ਬਕਾਇਆ ਦੱਬਣ ‘ਤੇ ਪੰਜਾਬ ਦੇ ਸਮੂਹ ਮੁਲਾਜਮ ਵਰਗਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਤਿੱਖਾ ਰੋਹ ਪਾਇਆ ਜਾ ਰਿਹਾ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਸੰਯੁਕਤ ਅਧਿਆਪਕ ਫਰੰਟ ਦੇ ਸੂਬਾ ਕਨਵੀਨਰ ਦਿਗਵਿਜੇਪਾਲ ਸਰਮਾ,ਵਿਕਾਸ ਗਰਗ ਰਾਮਪੁਰਾ,ਜੋਗਿੰਦਰ ਸਿੰਘ ਵਰ੍ਹੇ,ਰਾਜਪਾਲ ਖਨੌਰੀ ਤੇ ਜਗਦੀਸ ਕੁਮਾਰ ਜੱਗੀ ਨੇ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਇਹਨਾਂ ਵਿੱਤੀ ਕੱਟਾਂ ਤੇ ਮੁਲਾਜਮ ਮਾਰੂ ਸੋਚ ਦੇ ਖਲਿਾਫ ਅੱਜ ਪੰਜਾਬ ਦੇ ਸਮੁੱਚੇ ਸਕੂਲਾਂ ਵਿੱਚ ਸਰਕਾਰ ਦੇ ਆਰਥਿਕ ਕਟੌਤੀ ਵਾਲੇ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਵੱਡੇ ਪੱਧਰ ‘ਤੇ ਮੁਲਾਜ਼ਮ ਪੱਖੀ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਇੱਕ ਇੱਕ ਕਰਕੇ ਵੱਖ ਵੱਖ ਤਰ੍ਹਾਂ ਦੇ ਭੱਤਿਆਂ ਨੂੰ ਰੋਕਣ ਸਬੰਧੀ ਪੱਤਰ ਲਾਗੂ ਕੀਤੇ ਜਾ ਰਹੇ ਹਨ। ਇਸਦੀ ਤਾਜ਼ਾ ਉਦਾਹਰਣ ਹੁਣੇ ਹੁਣੇ ਰੂਰਲ ਏਰੀਆਂ ਅਲਾਊਂਸ ਨੂੰ ਵਿੱਤ ਵਿਭਾਗ ਦੀ ਪ੍ਰਵਾਨਗੀ ਮਿਲਣ ਤੱਕ ਰੋਕ ਕੇ ਰੱਖਣ ਵਾਲਾ ਪੱਤਰ ਬਾਹਰ ਹੋਣ ਤੇ ਮਿਲ ਰਹੀ ਹੈ। ਸੂਬਾ ਆਗੂ ਕਮਲ ਠਾਕੁਰ,ਦੀਪ ਰਾਜਾ,ਗੁਰਜਿੰਦਰ ਸਿੰਘ ਤੇ ਜਗਸੀਰ ਸਹੋਤਾ ਨੇ ਕਿਹਾ ਕਿ ਸਰਕਾਰ ਨੇ ਕੱਲ ਇੱਕ ਪੱਤਰ ਹੋਰ ਜਾਰੀ ਕੀਤਾ ਗਿਆ ਹੈ ਜਿਸ ਰਾਹੀਂ ਪੰਜਾਬ ਸਰਕਾਰ ਦੁਆਰਾ ਪੇਅ ਕਮਿਸਨ ਦਾ ਬਕਾਇਆ ਦੱਬਣ ਕਾਰਨ ਮੁਲਾਜਮਾਂ ਵਿੱਚ ਰੋਹ ਪਾਇਆ ਜਾ ਰਿਹਾ ਹੈ।

ਲੋਕ ਭਲਾਈ ਸਕੀਮਾਂ ਦਾ ਲਾਹਾ ਦੇਣ ਲਈ ਸੁਵਿਧਾ ਕੈਂਪ 16 ਤੇ 17 ਦਸੰਬਰ ਨੰੂ

0

ਸੁਖਜਿੰਦਰ ਮਾਨ
ਬਠਿੰਡਾ, 14 ਦਸੰਬਰ: ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਘਰ-ਘਰ ਤੱਕ ਯੋਗ ਲਾਭਪਾਤਰੀਆਂ ਨੂੰ ਲਾਭ ਪੁਹੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਡਿਪਟੀ ਕਮਿਸ਼ਨਰ ਸ.ਅਰਵਿੰਦਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ 16 ਅਤੇ 17 ਦਸੰਬਰ ਨੂੰ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਉੱਪ ਮੰਡਲ ਮੈਜਿਸਟਰੇਟ ਬਠਿੰਡਾ ਸ.ਕੰਵਰਜੀਤ ਸਿੰਘ ਵੱਲੋਂ ਕੈਂਪ ਸਬੰਧੀ ਅਗਾਊਂ ਪ੍ਰਬੰਧਾਂ ਬਾਰੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਮੀਟਿੰਗ ਦੌਰਾਨ ਉੱਪ ਮੰਡਲ ਮੈਜਿਸਟਰੇਟ ਨੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਜ਼ਿਲ੍ਹਾ ਫੂਡ ਤੇ ਸਪਲਾਈ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਇਨਾਂ ਕੈਂਪਾਂ ਦੌਰਾਨ ਉਹ ਆਪੋ-ਆਪਣੇ ਵਿਭਾਗ ਦੇ ਸਟਾਲ ਲਗਾ ਕੇ ਆਉੁਣ ਵਾਲੇ ਯੋਗ ਲਾਭਪਾਤਰੀ ਨੂੰ ਵੱਧ ਤੋਂ ਵੱਧ ਲਾਹਾ ਦੇਣਾ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕੈਂਪ ਦੌਰਾਨ ਆਉਣ ਵਾਲੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ੲਸ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹ੍ਹਾਂ ਦੇ ਨੁੰਮਾਇੰਦੇ ਹਾਜ਼ਰ ਸਨ।

ਪੰਜਾਬ ਦੀ ਗੱਲ ਛੱਡ ਕੇ ਨਵਜੋਤ ਸਿੱਧੂ ਦੱਸਣ ਕਿ ਪੰਜਾਬ ਕਾਂਗਰਸ ਚੋਣ ਕਮੇਟੀ ’ਚ ਮਾਫ਼ੀਆ ਨਾਲ ਬੈਠਣਗੇ ਜਾਂ ਨਹੀਂ : ਹਰਪਾਲ ਸਿੰਘ ਚੀਮਾ

0

-ਪ੍ਰਦੇਸ਼ ਚੋਣ ਕਮੇਟੀ ’ਚ ਦਾਗ਼ੀ ਸਾਬਕਾ ਮੰਤਰੀ ਸ਼ਾਮਲ ਕਰਨ ’ਤੇ ‘ਆਪ’ ਨੇ ਨਵਜੋਤ ਸਿੱਧੂ ਨੂੰ ਘੇਰਿਆ
-ਕਿਹਾ, ਹੁਣ ਚੰਨੀ ਵਾਂਗ ਸਿੱਧੂ ਦੇ ਸੱਜੇ- ਖੱਬੇ ਨਜ਼ਰ ਆਉਣਗੇ ਦਾਗ਼ੀ ਤੇ ਭ੍ਰਿਸ਼ਟਾਚਾਰੀ ਕਾਂਗਰਸੀ

ਸੁਖਜਿੰਦਰ ਮਾਨ
ਚੰਡੀਗੜ੍ਹ, 14 ਦਸੰਬਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦੀ ‘ਪੰਜਾਬ ਕਾਂਗਰਸ ਚੋਣ ਕਮੇਟੀ’ ਦਾ ਚੇਅਰਮੈਨ ਬਣਨ ’ਤੇ ਵਧਾਈ ਦਿੰਦਿਆਂ ਸਲਾਹ ਦਿੱਤੀ ਕਿ ਹੁਣ ਮਾਫ਼ੀਆ ਜਾਂ ਦਾਗ਼ੀ ਮੰਤਰੀਆਂ ਦੇ ਮੁੱਦੇ ’ਤੇ ਉਹ (ਸਿੱਧੂ) ਕਿਸੇ ਨੂੰ ਕੁੱਝ ਵੀ ਨਾ ਬੋਲਣ ਤਾਂ ਬਿਹਤਰ ਹੋਵੇਗਾ, ਕਿਉਂਕਿ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਂਗ ਉਨ੍ਹਾਂ ਦੇ ਵੀ ਸੱਜੇ- ਖੱਬੇ ਉਹੋ ਦਾਗ਼ੀ ਅਤੇ ਭ੍ਰਿਸ਼ਟਾਚਾਰੀ ਸਾਬਕਾ ਮੰਤਰੀ ਨਜ਼ਰ ਆਉਣਗੇ, ਜਿਨ੍ਹਾਂ ਨੂੰ ਚੰਨੀ ਮੰਤਰੀ ਮੰਡਲ ’ਚੋਂ ਛੇਕ ਕੇ ਕਾਂਗਰਸ ਸਰਕਾਰ ਪਾਕ- ਪਵਿੱਤਰ ਹੋਣ ਦਾ ਦਾਅਵਾ ਅਤੇ ਦਿਖਾਵਾ ਕਰਦੀ ਸੀ।ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗਾਂਧੀ ਪਰਿਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਸਪਸ਼ਟ ਕਰਨਾ ਹੋਵੇਗਾ ਕਿ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਸ਼ਾਮ ਸੁੰਦਰ ਅਰੋੜਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਤਰੀ ਮੰਡਲ ’ਚੋਂ ਕਿਉਂ ਛੇਕਿਆ ਗਿਆ ਸੀ? ਪੰਜਾਬ ਦੇ ਲੋਕ ਇਹ ਵੀ ਜਾਣਨਾ ਚਾਹੁੰਦੇ ਹਨ ਕਿ ਹੁਣ ਇਹ ਕੱਢੇ ਗਏ ਸਾਬਕਾ ਕਾਂਗਰਸੀ ਮੰਤਰੀ ਅਜਿਹੀ ਕਿਹੜੀ ਗੰਗਾ ਨਹਾ ਆਏ ਹਨ, ਜਿਸ ਕਰਕੇ ਇਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਪ੍ਰਦੇਸ਼ ਚੋਣ ਕਮੇਟੀ ’ਚ ਸ਼ਾਮਲ ਕੀਤਾ ਗਿਆ ਹੈ।ਹਰਪਾਲ ਸਿੰਘ ਚੀਮਾ ਨੇ ਸਿੱਧੇ ਤੌਰ ’ਤੇ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਕਿ ਮੁਹਾਲੀ ਦੇ ਬਹੁ -ਚਰਚਿਤ ਅਤੇ ਬਹੁ- ਕਰੋੜੀ ਗਊਸ਼ਾਲਾ ਜ਼ਮੀਨ ਘੋਟਾਲੇ ਵਿੱਚੋਂ ਬਲਬੀਰ ਸਿੰਘ ਸਿੱਧੂ ਨੂੰ ਕਲੀਨ ਚਿੱਟ ਮਿਲ ਗਈ ਹੈ? ਕੀ ਨਵਜੋਤ ਸਿੰਘ ਸਿੱਧੂ ਦੱਸਣਗੇ ਕਿ ਐਸ.ਸੀ. ਵਰਗ ਦੇ ਲੱਖਾਂ ਗ਼ਰੀਬ ਪਰ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਨ ਵਾਲੇ ਤੱਤਕਾਲੀ ਮੰਤਰੀ ਸਾਧੂ ਸਿੰਘ ਧਰਮਸੋਤ ਬਹੁ- ਕਰੋੜੀ ਵਜ਼ੀਫ਼ਾ ਘੋਟਾਲੇ ’ਚੋਂ ਕਿਵੇਂ ਦੁੱਧ ਧੋਤੇ ਹੋ ਗਏ? ਕੀ ਧਰਮਸੋਤ ਨੂੰ ਜੇਲ੍ਹ ਭੇਜਣ ਦੀ ਥਾਂ ਨਵਜੋਤ ਸਿੰਘ ਸਿੱਧੂ ਆਪਣੇ ਸੱਜੇ ਜਾਂ ਖੱਬੇ ਉਵੇਂ ਹੀ ਬਠਾਉਣਗੇ, ਜਿਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ, ਮੰਡੀ ਮਾਫ਼ੀਆ ਅਤੇ ਲੈਂਡ ਮਾਫ਼ੀਆ ਦੇ ਪ੍ਰਤੀਕ ਰਾਣਾ ਗੁਰਜੀਤ ਸਿੰਘ, ਭਾਰਤ ਭੂਸ਼ਨ ਆਸ਼ੂ, ਸੁੱਖ ਸਰਕਾਰੀਆ ਆਦਿ ਨੂੰ ਬਿਠਾਉਂਦੇ ਹਨ।ਕੀ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਲੋਕਾਂ ਨੂੰ ਦੱਸਣਗੇ ਕਿ ਤਿੰਨ ਮਹੀਨੇ ਪਹਿਲਾ ਅਰਬਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਘਿਰੇ ਤੱਤਕਾਲੀ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਪਣੀ ਜ਼ਮੀਨ ਉੱਤੇ ਵਾਰ- ਵਾਰ ਮੁਆਵਜ਼ਾ ਲੈਣ ਵਾਲੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ‘ਭ੍ਰਿਸ਼ਟਾਚਾਰ ਮੁਕਤ ਸਰਟੀਫਿਕੇਟ’ ਕਿਸ ਨੇ ਜਾਰੀ ਕੀਤਾ ਹੈ?ਚੀਮਾ ਨੇ ਨਵਜੋਤ ਸਿੰਘ ਸਿੱਧੂ ਦੇ ‘ਪੰਜਾਬ ’ਚ ਮਾਫ਼ੀਆ ਰਹੇਗਾ, ਜਾਂ ਨਵਜੋਤ ਸਿੰਘ ਸਿੱਧੂ ਰਹੇਗਾ’ ਐਲਾਨ ’ਤੇ ਵਿਅੰਗ ਕਰਦਿਆਂ ਕਿਹਾ, ‘‘ਨਵਜੋਤ ਸਿੰਘ ਸਿੱਧੂ ਪੰਜਾਬ ਦੀ ਗੱਲ ਕਰਨ ਤੋਂ ਪਹਿਲਾਂ ਆਪਣੀ ਚੋਣ ਕਮੇਟੀ ਬਾਰੇ ਹੀ ਫ਼ੈਸਲਾ ਕਰ ਲੈਣ ਕਿ ਕਮੇਟੀ ’ਚ ਸ਼ਾਮਲ ਦਾਗ਼ੀ ਅਤੇ ਮਾਫ਼ੀਆ ਸਰਪ੍ਰਸਤ ਰਹੇ ਕਾਂਗਰਸੀਆਂ ਨਾਲ ਬੈਠਣਗੇ ਜਾਂ ਨਹੀਂ?’’ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੋਖਲੇ ਐਲਾਨਾਂ ਕਾਰਨ ਪੰਜਾਬ ’ਚ ਮਜ਼ਾਕ ਦੇ ਪਾਤਰ ਬਣ ਚੁੱਕੇ ਹਨ, ਉਸੇ ਤਰ੍ਹਾਂ ਨਵਜੋਤ ਸਿੰਘ ਸਿੱਧੂ ਆਪਣੀ ਹੀ ਸਰਕਾਰ ਨੂੰ ‘ਗਿੱਦੜ ਧਮਕੀਆਂ’ ਦੇ – ਦੇ ਕੇ ਆਪਣਾ ਅਕਸ ਗੁਆ ਚੁੱਕੇ ਹਨ। ਚੀਮਾ ਨੇ ਕਿਹਾ ਕਿ ਬਾਕੀ ਕਾਂਗਰਸੀਆਂ ਵਾਂਗ ਨਵਜੋਤ ਸਿੰਘ ਸਿੱਧੂ ਵੀ ਕੁਰਸੀ ਦੇ ਪੁਜਾਰੀ ਹਨ, ਪਰ ਕਥਨੀ – ਕਰਨੀ ਦੇ ਪੱਕੇ ਨਹੀਂ ਹਨ।

ਪੰਜਾਬ ਦੇ ਮੁੱਖ ਮੰਤਰੀ ਨੇ ਸੰਗਰੂਰ ਲਈ 1050 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

0

• ਸ਼੍ਰੀ ਸੀਮੇਂਟ ਵੱਲੋਂ ਦੇਹ ਕਲਾਂ ਵਿੱਚ ਲਗਾਇਆ ਜਾਵੇਗਾ 700 ਕਰੋੜ ਰੁਪਏ ਦਾ ਪਲਾਂਟ, ਸਰਕਾਰ ਵੱਲੋਂ ਘਾਬਦਾਂ ਵਿਖੇ 350 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਕੀਤਾ ਜਾਵੇਗਾ ਸਥਾਪਤ
ਸੁਖਜਿੰਦਰ ਮਾਨ
ਸੰਗਰੂਰ, 14 ਦਸੰਬਰ: ਸੂਬੇ ਵਿੱਚ ਉਦਯੋਗਿਕ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 1050 ਕਰੋੜ ਰੁਪਏ ਦੀ ਸੰਯੁਕਤ ਲਾਗਤ ਨਾਲ ਪਿੰਡ ਦੇਹ ਕਲਾਂ ਵਿਖੇ ਪੰਜਾਬ ਸੀਮਿੰਟ ਪਲਾਂਟ (ਸ਼੍ਰੀ ਸੀਮੈਂਟ ਲਿਮਟਿਡ ਦੀ ਸਹਾਇਕ ਕੰਪਨੀ) ਅਤੇ ਪਿੰਡ ਘਾਬਦਾਂ ਵਿਖੇ ਇੱਕ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ।ਪੰਜਾਬ ਵਿੱਚ ਸ਼੍ਰੀ ਸੀਮਿੰਟ ਲਿਮਟਿਡ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਪਿੰਡ ਦੇਹ ਕਲਾਂ ਵਿਖੇ ਆਪਣੇ ਸੰਬੋਧਨ ਵਿੱਚ ਕਿਹਾ ਕਿ 5 ਮਿਲੀਅਨ ਟਨ ਪ੍ਰਤੀ ਸਾਲ ਦੀ ਸਮਰੱਥਾ ਵਾਲੇ ਇਸ ਪ੍ਰੋਜੈਕਟ ‘ਤੇ 700 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਆਵੇਗੀ ਜਿਸ ਨਾਲ ਕੈਪਟਿਵ ਰੇਲਵੇ ਸਾਈਡਿੰਗ ਦੀ ਸਹੂਲਤ ਵੀ ਹੋਵੇਗੀ। ਚੰਨੀ ਨੇ ਕਿਹਾ, “ਇਹ ਪ੍ਰੋਜੈਕਟ ਟਰਾਂਸਪੋਰਟ ਅਤੇ ਹੋਰ ਸਹਾਇਕ ਖੇਤਰਾਂ ਵਿੱਚ ਹਜ਼ਾਰਾਂ ਨੌਜਵਾਨਾਂ ਲਈ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਅਤੇ ਹੋਰ ਕਾਰੋਬਾਰੀ ਮੌਕੇ ਯਕੀਨੀ ਬਣਾਏਗਾ।”ਵੇਰਵੇ ਦਿੰਦਿਆਂ ਚੰਨੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਲਗਭਗ 104 ਏਕੜ ਜ਼ਮੀਨ (ਰੇਲਵੇ ਸਾਈਡਿੰਗ ਸਮੇਤ) ਦੀ ਲੋੜ ਹੈ ਜੋ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੀ ਲੋੜ 32 ਮੈਗਾਵਾਟ ਹੋਵੇਗੀ।ਇਸੇ ਤਰ੍ਹਾਂ ਇਸ ਪ੍ਰਾਜੈਕਟ ਨੂੰ ਲੈ ਕੇ ਵਾਤਾਵਰਣ ਸਬੰਧੀ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ, ਜੋ ਕਿ ਅਗਲੇ 15 ਮਹੀਨਿਆਂ ਵਿੱਚ ਅਮਲ ਵਿੱਚ ਆ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ, “ਸੂਬਾ ਸਰਕਾਰ ਨੇ ਇਸ ਪ੍ਰਾਜੈਕਟ ਲਈ 40 ਲੱਖ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਹੈ”।ਤਜਵੀਜ਼ਤ ਸਰਕਾਰੀ ਮੈਡੀਕਲ ਕਾਲਜ ਸਬੰਧੀ ਮੁੱਖ ਮੰਤਰੀ ਨੇ ਪਿੰਡ ਘਾਬਦਾਂ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ 350 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਅਤੇ ਇਸ ਨਾਲ ਨਾ ਸਿਰਫ਼ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਬਲਕਿ ਡਾਕਟਰੀ ਪੜ੍ਹਾਈ ਨੂੰ ਕਰੀਅਰ ਵਜੋਂ ਅਪਣਾਉਣ ਦੀ ਇੱਛਾ ਰੱਖਦੇ ਨੌਜਵਾਨਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਵੀ ਮਿਲੇਗੀ।ਮੁੱਖ ਮੰਤਰੀ ਨੇ ਮੈਡੀਕਲ ਕਾਲਜ ਲਈ 10 ਏਕੜ ਜ਼ਮੀਨ ਦਾਨ ਕਰਨ ਵਾਸਤੇ ਗਊਸ਼ਾਲਾ ਪ੍ਰਬੰਧਕਾਂ ਦੇ ਕਦਮ ਦੀ ਵੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਗਊਸ਼ਾਲਾ ਨੂੰ ਇਸ ਦੇ ਬਦਲੇ ਪੰਜ ਸਾਲਾਂ ਲਈ 10 ਲੱਖ ਰੁਪਏ ਸਾਲਾਨਾ ਦਿੱਤੇ ਜਾਣਗੇ।ਇਸ ਨੂੰ ਸਿਰਫ਼ ਇੱਕ ਟ੍ਰੇਲਰ ਦੱਸਦਿਆਂ ਚੰਨੀ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੱਡੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਾਵੇਗਾ ਜਿਸ ਨਾਲ ਪੰਜਾਬ ਮਾਡਲ ਦੀ ਪ੍ਰਭਾਵਸ਼ੀਲਤਾ ਨੂੰ ਪ੍ਰਭਾਵੀ ਢੰਗ ਨਾਲ ਦਰਸਾਇਆ ਜਾਵੇਗਾ।ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦਾ ਹਰ ਵਿਕਾਸ ਕਾਰਜ ਕਾਂਗਰਸ ਵੱਲੋਂ ਕਰਵਾਇਆ ਜਾਂਦਾ ਹੈ, ਚਾਹੇ ਉਹ ਪੀ.ਜੀ.ਆਈ., ਭਾਖੜਾ ਡੈਮ ਜਾਂ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਹੋਵੇ ਅਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ।
ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸ੍ਰੀ ਸੀਮੈਂਟ ਵੱਲੋਂ ਇਸ ਪ੍ਰਾਜੈਕਟ ਨੂੰ ਇਲਾਕੇ ਵਿੱਚ ਸਭ ਤੋਂ ਵੱਡਾ ਨਿਵੇਸ਼ ਕਰਾਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਇਲਾਕੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।ਸੂਬੇ ਵਿੱਚ ਵਪਾਰ-ਪੱਖੀ ਮਾਹੌਲ ਦੀ ਸ਼ਲਾਘਾ ਕਰਦਿਆਂ  ਐਮਡੀ ਸ਼੍ਰੀ ਸੀਮੇਂਟਸ, ਐਚ.ਐਮ. ਬੰਗੜ ਨੇ ਕਿਹਾ ਕਿ ਸਾਰੇ 12 ਰਾਜਾਂ ਵਿੱਚੋਂ, ਉਨ੍ਹਾਂ ਦੀ ਕੰਪਨੀ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੰਜਾਬ ਵਿੱਚ ਸਭ ਤੋਂ ਤੇਜ਼ੀ ਨਾਲ ਪ੍ਰਵਾਨਗੀਆਂ ਮਿਲੀਆਂ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪ੍ਰਾਜੈਕਟ 15 ਮਹੀਨਿਆਂ ਦੇ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਇਸ ਮੌਕੇ ਮੁੱਖ ਮੰਤਰੀ ਨੂੰ ਉਦਯੋਗ ਪੱਖੀ ਫੈਸਲਿਆਂ ਲਈ ਭੱਠਾ ਐਸੋਸੀਏਸ਼ਨ ਅਤੇ ਸ਼੍ਰੀ ਸੀਮੇਂਟਸ ਵੱਲੋਂ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦਲਵੀਰ ਸਿੰਘ ਗੋਲਡੀ, ਕਾਂਗਰਸੀ ਆਗੂ ਦਮਨ ਥਿੰਦ ਬਾਜਵਾ, ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਸੀ.ਈ.ਓ ਇਨਵੈਸਟ ਪੰਜਾਬ ਸ੍ਰੀ ਰਜਤ ਅਗਰਵਾਲ, ਡਿਪਟੀ ਕਮਿਸ਼ਨਰ ਰਾਮਵੀਰ, ਆਈ.ਜੀ.ਐਮ.ਐਸ ਛੀਨਾ, ਰਜਿੰਦਰ ਸਿੰਘ ਰਾਜਾ ਬੀਰ ਕਲਾਂ ਅਤੇ ਐਸ.ਐਸ.ਪੀ ਸਵਪਨ ਸ਼ਰਮਾ, ਕੁਲਵੰਤ ਰਾਏ ਸਿੰਗਲਾ ਮੈਂਬਰ ਪੀ.ਪੀ.ਸੀ.ਸੀ. , ਭਾਈ ਰਾਹੁਲ ਇੰਦਰ ਸਿੰਘ ਸਿੱਧੂ, ਰਣਜੀਤ ਸਿੰਘ ਤੂਰ ਸੂਬਾ ਜਨਰਲ ਸਕੱਤਰ ਪ੍ਰਦੇਸ਼ ਕਾਂਗਰਸ, ਜਸਵੀਰ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ, ਪਰਦੀਪ ਕੱਦ ਚੇਅਰਮੈਨ ਮਾਰਕੀਟ ਕਮੇਟੀ ਭਵਾਨੀਗੜ੍ਹ, ਵਰਿੰਦਰ ਪਨਵਾ ਚੇਅਰਮੈਨ ਬਲਾਕ ਸੰਮਤੀ ਭਵਾਨੀਗੜ੍ਹ, ਬਲਵਿੰਦਰ ਸਿੰਘ ਘਾਬਦੀਆਂ, ਵਰਿੰਦਰ ਮਿੱਤਲ, ਬਿੱਟੂ ਖਾਨ, ਮਹੇਸ਼ ਕੁਮਾਰ ਵਰਮਾ, ਸਰਪੰਚ ਗੁਰਜੰਟ ਸਿੰਘ ਪਿੰਡ ਘਾਬਦਾਂ ਅਤੇ ਸਥਾਨਕ ਗਊਸ਼ਾਲਾ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।

ਕੀਮਤੀ ਜਾਨਾਂ ਬਚਾਉਣ ਲਈ ਐਕਸੀਡੈਂਟ ਬਲੈਕ ਸਪੌਟਸ ਨੂੰ ਤਰਜੀਹੀ ਤੌਰ `ਤੇ ਠੀਕ ਕਰੋ; ਰਾਜਾ ਵੜਿੰਗ ਵੱਲੋਂ ਸਬੰਧਤ ਇੰਜਨੀਅਰਿੰਗ ਵਿਭਾਗਾਂ ਨੂੰ ਹਦਾਇਤ

0

ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 11ਵੀਂ ਮੀਟਿੰਗ ਦੀ ਕੀਤੀ ਪ੍ਰਧਾਨਗੀ, ਵਿੱਤ ਵਿਭਾਗ ਨੂੰ ਮੰਗ ਅਨੁਸਾਰ ਲੋੜੀਂਦੇ ਫੰਡਾਂ ਦੀ ਸਮੇਂ ਸਿਰ ਮੁਹੱਈਆ ਕਰਨ ਲਈ ਕਿਹਾ
ਸੁਖਜਿੰਦਰ ਮਾਨ
ਚੰਡੀਗੜ੍ਹ, 14 ਦਸੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਯਾਤਰੀਆਂ ਲਈ ਸੜਕਾਂ ਨੂੰ ਸਭ ਤੋਂ ਸੁਰੱਖਿਅਤ ਬਣਾਉਣ ਸਬੰਧੀ ਸੂਬੇ ਦੇ ਮਿਸ਼ਨ ਦੀ ਨਿਸ਼ਾਨਦੇਹੀ ਕਰਦਿਆਂ ਅੱਜ ਸਬੰਧਤ ਇੰਜਨੀਅਰਿੰਗ ਵਿਭਾਗਾਂ ਨੂੰ ਸਾਰੇ ਸ਼ਨਾਖਤ ਕੀਤੇ ਐਕਸੀਡੈਂਟ ਬਲੈਕ ਸਪੌਟਾਂ (ਜਿਹੜੀਆਂ ਥਾਵਾਂ ਉਤੇ ਜ਼ਿਆਦਾ ਹਾਦਸੇ ਵਾਪਰਦੇ ਹਨ) ਨੂੰ ਤਰਜੀਹੀ ਤੌਰ `ਤੇ ਠੀਕ ਕਰਨ ਦੀ ਹਦਾਇਤ ਕੀਤੀ।ਪੰਜਾਬ ਭਵਨ ਵਿਖੇ ਮੰਗਲਵਾਰ ਦੁਪਹਿਰੇ ਹੋਈ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ.) ਦੀ 11ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜਾ ਵੜਿੰਗ ਨੇ ਵਿੱਤ ਵਿਭਾਗ ਨੂੰ ਰਾਜ ਮਾਰਗਾਂ ਦੇ ਬਲੈਕ ਸਪਾਟਾਂ ਨੂੰ ਠੀਕ ਕਰਨ ਦੀ ਪ੍ਰਕਿਰਿਆ ਵਿੱਚ ਲੱਗੇ ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ ਅਤੇ ਪੰਜਾਬ ਮੰਡੀ ਬੋਰਡ ਦੀ ਮੰਗ `ਤੇ ਲੋੜੀਂਦੇ ਫੰਡ ਸਮੇਂ ਸਿਰ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਆਪਣੇ ਹਾਈਵੇਅ, ਮਿਊਂਸੀਪਲ ਅਤੇ ਹੋਰ ਲਿੰਕ ਸੜਕਾਂ `ਤੇ ਪੈਂਦੇ 71 ਬਲੈਕ ਸਪੌਟਸ ਨੂੰ ਠੀਕ ਕਰਨ ਦਾ ਕੰਮ ਪਹਿਲਾਂ ਹੀ ਮੁਕੰਮਲ ਕਰ ਲਿਆ ਹੈ, ਜਦੋਂ ਕਿ ਬਾਕੀ ਬਚੇ 56 ਬਲੈਕ ਸਪੌਟਸ `ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।ਟਰੈਫਿਕ ਇਨਫੋਰਸਮੈਂਟ ਆਟੋਮੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਫੈਸਲੇ ਵਿੱਚ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਸੜਕ ਸੁਰੱਖਿਆ ਪ੍ਰਣਾਲੀਆਂ ਨੂੰ ਸਥਾਪਤ ਕਰਨ ਵਿੱਚ ਸਹਾਇਤਾ ਲਈ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀਆਈਡੀਬੀ) ਵੱਲੋਂ ਟਰਾਂਜੈਕਸ਼ਨਲ ਸਲਾਹਕਾਰ ਅਤੇ ਇਕ ਹੋਰ ਸਲਾਹਕਾਰ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ।ਰਾਜਾ ਵੜਿੰਗ ਨੇ ਕਿਹਾ ਕਿ ਸੜਕ ਸੁਰੱਖਿਆ ਉਪਕਰਨਾਂ ਦੀ ਖ਼ਰੀਦ ਅਤੇ ਸੜਕ ਸੁਰੱਖਿਆ ਪ੍ਰਣਾਲੀਆਂ ਦੀ ਸਥਾਪਨਾ ਮੇਰੀ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਸੜਕਾਂ `ਤੇ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ ਅਤੇ ਅਸੀਂ ਇਸ ਮੰਤਵ ਦੀ ਪੂਰਤੀ ਲਈ ਯਤਨਸ਼ੀਲ ਹਾਂ। ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਬਕਾਇਆ ਸੁਧਾਰ ਕਾਰਜਾਂ ਲਈ ਫੰਡ ਅਲਾਟਮੈਂਟ ਲਈ ਜਲਦ ਤੋਂ ਜਲਦ ਸੋਧਿਆ ਪ੍ਰਸਤਾਵ ਪੇਸ਼ ਕਰਨ ਲਈ ਵੀ ਕਿਹਾ।ਧੁੰਦ ਕਾਰਨ ਵਾਪਰਦੇ ਸੜਕ ਹਾਦਸਿਆਂ `ਤੇ ਚਿੰਤਾ ਜ਼ਾਹਰ ਕਰਦਿਆਂ ਰਾਜਾ ਵੜਿੰਗ ਨੇ ਏ.ਡੀ.ਜੀ.ਪੀ. ਟਰੈਫਿਕ ਨੂੰ ਤੂੜੀ, ਲੱਕੜ ਅਤੇ ਰਾਡਾਂ ਨਾਲ ਟਰਾਲੀਆਂ ਨੂੰ ਓਵਰਲੋਡ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤ ਕੀਤੀ, ਜਿਸ ਨਾਲ ਲੋਕਾਂ ਦੀ ਜਾਨ ਨੂੰ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਨੇ ਪੁਲਿਸ ਨੂੰ ਕਿਹਾ ਕਿ ਉਹ ਜਨਤਕ ਹਿੱਤਾਂ ਵਿੱਚ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਉਦਯੋਗਿਕ ਆਗੂਆਂ ਦੀ ਮਦਦ ਲੈਣ ਲਈ ਵੀ ਕਿਹਾ। ਉਨ੍ਹਾਂ ਵਿਭਾਗ ਨੂੰ ਟਰਾਂਸਪੋਰਟ ਵਾਹਨਾਂ `ਤੇ ਰਿਫਲੈਕਟਰ ਲਾਉਣ ਦੀ ਸੰਭਾਵਨਾ ਦੀ ਜਾਂਚ ਕਰਨ ਲਈ ਵੀ ਕਿਹਾ।ਮੰਤਰੀ ਨੇ ਵਿਭਾਗ ਨੂੰ ਸੂਬੇ ਭਰ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਟਰੈਫਿਕ ਸਿੰਗਨਲ ਲਗਾਉਣ ਦੇ ਨਿਰਦੇਸ਼ ਦਿੱਤੇ।ਸੜਕ ਸੁਰੱਖਿਆ ਵਿਵਹਾਰ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਇਕ ਨਿਰੰਤਰ ਮੀਡੀਆ ਮੁਹਿੰਮ ਦੀ ਲੋੜ `ਤੇ ਜ਼ੋਰ ਦਿੰਦਿਆਂ ਰਾਜਾ ਵੜਿੰਗ ਨੇ ਪੀ.ਐਸ.ਆਰ.ਐਸ.ਸੀ. ਨੂੰ ਪੰਜਾਬ ਦੀਆਂ ਸੜਕਾਂ ਨੂੰ ਸਭ ਤੋਂ ਸੁਰੱਖਿਅਤ ਬਣਾਉਣ ਦੇ ਉਦੇਸ਼ ਵੱਲ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਆਡੀਓ, ਵੀਡੀਓ ਅਤੇ ਸੋਸ਼ਲ ਮੀਡੀਆ ਸਮੱਗਰੀ ਤਿਆਰ ਕਰਨ ਲਈ ਲੋਕ ਸੰਪਰਕ ਵਿਭਾਗ ਨਾਲ ਤਾਲਮੇਲ ਕਰਨ ਲਈ ਕਿਹਾ।ਟਰਾਂਸਪੋਰਟ ਮੰਤਰੀ ਨੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਨੂੰ ਕੌਮੀ ਸੜਕ ਸੁਰੱਖਿਆ ਮਹੀਨੇ 2022 ਲਈ ਈਵੈਂਟ ਕੈਲੰਡਰ ਨੂੰ ਅੰਤਿਮ ਰੂਪ ਦੇ ਕੇ ਤੁਰੰਤ ਲਾਗੂ ਕਰਨ ਲਈ ਕਿਹਾ। ਉਨ੍ਹਾਂ ਵਿਭਾਗ ਨੂੰ ਨਾਗਰਿਕਾਂ ਵਿੱਚ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਗਤੀਵਿਧੀਆਂ ਦੀ ਇਕ ਵਿਸਤ੍ਰਿਤ ਸੂਚੀ ਤਿਆਰ ਕਰਨ ਵਾਸਤੇ ਲੋਕ ਸੰਪਰਕ ਵਿਭਾਗ ਦੀਆਂ ਸੇਵਾਵਾਂ ਲੈਣ ਲਈ ਵੀ ਕਿਹਾ।ਇਸ ਤੋਂ ਪਹਿਲਾਂ ਮੀਟਿੰਗ ਵਿੱਚ ਡਾਇਰੈਕਟਰ ਜਨਰਲ ਪੀਐਸਆਰਐਸਸੀ ਆਰ. ਵੈਂਕਟਰਤਨਮ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਟਰਾਂਸਪੋਰਟ ਵਿਭਾਗ ਦੇ ਸਰਵੇਖਣ ਵਿੱਚ 2019 ਵਿੱਚ 12 ਜ਼ਿਲ੍ਹਿਆਂ ਵਿੱਚ ਕੁੱਲ 391 ਬਲੈਕ ਸਪੌਟਸ ਦੀ ਪਛਾਣ ਕੀਤੀ ਗਈ, ਜਿਨ੍ਹਾਂ ਵਿੱਚੋਂ 264 ਰਾਜ ਵਿੱਚੋਂ ਲੰਘਦੇ ਰਾਸ਼ਟਰੀ ਰਾਜਮਾਰਗਾਂ `ਤੇ ਸਨ। ਇਨ੍ਹਾਂ 264 ਵਿੱਚੋਂ 218 ਬਲੈਕ ਸਪੌਟਸ ਨੂੰ ਦਰੁਸਤ ਕਰ ਦਿੱਤਾ ਗਿਆ ਹੈ ਅਤੇ ਬਾਕੀ 49 `ਤੇ ਕੰਮ ਚੱਲ ਰਿਹਾ ਹੈ। ਦੂਜੇ ਪੜਾਅ ਵਿੱਚ ਬਾਕੀ ਰਹਿੰਦੇ 11 ਜ਼ਿਲ੍ਹਿਆਂ ਵਿੱਚ 406 ਤੋਂ ਵੱਧ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਸ ਲਈ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ ਦੀ ਮਨਜ਼ੂਰੀ ਤੋਂ ਬਾਅਦ ਜਲਦੀ ਹੀ ਇਨ੍ਹਾਂ ਨੂੰ ਦਰੁਸਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।ਬਲੈਕ ਸਪੌਟ ਸੜਕ ਉਤੇ ਤਕਰੀਬਨ 500 ਮੀਟਰ ਲੰਬਾ ਇੱਕ ਅਜਿਹਾ ਹਿੱਸਾ ਹੁੰਦਾ ਹੈ, ਜਿਸ `ਤੇ ਜਾਂ ਤਾਂ ਪਿਛਲੇ ਤਿੰਨ ਸਾਲਾਂ ਦੌਰਾਨ ਮੌਤਾਂ ਅਤੇ ਗੰਭੀਰ ਸੱਟਾਂ ਸਮੇਤ ਪੰਜ ਸੜਕ ਦੁਰਘਟਨਾਵਾਂ ਹੋਈਆਂ ਹਨ ਜਾਂ 10 ਮੌਤਾਂ ਹੋਈਆਂ ਹਨ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਜਨਰਲ ਲੀਡ ਏਜੰਸੀ ਰੋਡ ਸੇਫਟੀ ਆਰ ਵੈਂਕਟਰਤਨਮ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ ਸਿਵਾ ਪ੍ਰਸਾਦ, ਏਡੀਜੀਪੀ ਟਰੈਫਿਕ ਐਸਐਸ ਸ੍ਰੀਵਾਸਤਵ, ਐਸਟੀਸੀ ਅਮਰਬੀਰ ਸਿੰਘ ਸਿੱਧੂ, ਡਾਇਰੈਕਟਰ ਖਜ਼ਾਨਾ ਅਤੇ ਲੇਖਾ ਮੁਹੰਮਦ ਤਇਅਬ, ਐਸਪੀ ਟਰੈਫਿਕ ਮਨਮੀਤ ਸਿੰਘ, ਟਰੈਫਿਕ ਸਲਾਹਕਾਰ ਪੰਜਾਬ ਡਾ. ਨਵਦੀਪ ਅਸੀਜਾ ਤੋਂ ਇਲਾਵਾ ਤਕਨੀਕੀ ਡਾਇਰੈਕਟਰ ਐਨ.ਆਈ.ਸੀ. ਤਰਮਿੰਦਰ ਸਿੰਘ, ਚੀਫ ਇੰਜਨੀਅਰ ਪੀ.ਡਬਲਿਊ.ਡੀ. ਟੀ.ਆਰ. ਕਟਨੋਰੀਆ, ਮੈਂਬਰ ਪੀ.ਐਸ.ਆਰ.ਐਸ.ਸੀ. ਰਾਹੁਲ ਵਰਮਾ ਅਤੇ ਸਾਈਟ ਇੰਜਨੀਅਰ ਐਨ.ਐਚ.ਏ.ਆਈ. ਮਨਿੰਦਰ ਪਾਲ ਸਿੰਘ ਮੌਜੂਦ ਸਨ।

‘ਆਪ’ ਦੀ ਅਗਵਾਈ ਵਾਲੇ ਬਾਹਰੀ ਲੋਕ ਖੁਦ ਨੂੰ ਜਨਤਾ ਦੀ ਆਵਾਜ਼ ਵਜੋਂ ਪੇਸ਼ ਕਰਨ ਲਈ ਕਾਹਲੇ: ਚੰਨੀ

0

• ਕਿਹਾ, ਦਿੱਲੀ ਦੇ ਆਗੂ ਬਸਤੀਵਾਦੀਆਂ ਵਾਂਗ ਵਿਵਹਾਰ ਕਰ ਰਹੇ
• ਸੁਖਬੀਰ ਬਾਦਲ ਅਤੇ ਮਜੀਠੀਆ ਨੇ ਪਾਰਟੀ ਦੀ 100 ਸਾਲ ਪੁਰਾਣੀ ਵਿਰਾਸਤ ਨੂੰ ਕਲੰਕਿਤ ਕੀਤਾ
• ਕਾਂਗਰਸ ਵਿਚ ਰਜਵਾੜਾਸ਼ਾਹੀ ਦਾ ਅੰਤ
ਸੁਖਜਿੰਦਰ ਮਾਨ
ਸੰਗਰੂਰ, 14 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੀ ਸਿਆਸਤ ਵਿੱਚ ਬਾਹਰੀ ਲੋਕਾਂ ਨੂੰ ਖੜ੍ਹਾ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਖ਼ਤ ਆਲੋਚਨਾ ਕੀਤੀ, ਜਿਨ੍ਹਾਂ ਨੂੰ ਪੰਜਾਬ ਅਤੇ ਇਸ ਦੀਆਂ ਸੱਭਿਆਚਾਰਕ ਕਦਰਾਂ ਕੀਮਤਾਂ ਬਾਰੇ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਪਰ ਉਹ ਆਪਣੇ ਆਪ ਨੂੰ ਸੂਬੇ ਦੇ ਲੋਕਾਂ ਦੀ ਆਵਾਜ਼ ਵਜੋਂ ਪੇਸ਼ ਕਰਨ ਲਈ ਕਾਫ਼ੀ ਉਤਾਵਲੇ ਹਨ।’ਆਪ’ ਦੀ ਦਿੱਲੀ ਲੀਡਰਸ਼ਿਪ ‘ਤੇ ਬਸਤੀਵਾਦੀ ਸ਼ਕਤੀ ਵਾਂਗ ਵਿਵਹਾਰ ਕਰਨ ਲਈ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੋਸਟਰਾਂ ਅਤੇ ਫਲੈਕਸਾਂ ‘ਤੇ ਵੀ ਪਾਰਟੀ ਦੀ ਪੰਜਾਬ ਇਕਾਈ ਦੇ ਆਗੂਆਂ ਦੀਆਂ ਤਸਵੀਰਾਂ ਨਹੀਂ ਵਰਤ ਰਹੇ ਹਨ, ਜਿਸ ਤੋਂ ਉਹਨਾਂ ਦੇ ਪੰਜਾਬ ਨੂੰ ਆਪਣੇ ਅਧੀਨ ਕਰਨ ਦੇ ਨਾਪਾਕ ਮਨਸੂਬੇ ਸਪੱਸ਼ਟ ਹੋ ਜਾਂਦੇ ਹਨ।
ਭਗਵੰਤ ਮਾਨ ਨੂੰ ਅਸਿੱਧੇ ਤੌਰ ‘ਤੇ ਨਿਸ਼ਾਨੇ ਉੱਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੁਟਕਲੇ ਸੁਣਾਉਣਾ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਨਾਲੋਂ ਬਿਲਕੁਲ ਵੱਖਰੀ ਚੀਜ਼ ਹੈ ਅਤੇ ਵਿਕਾਸ ਸਿਰਫ਼ ਬਾਹਰਲੇ ਲੋਕਾਂ ਨਾਲ ਆਟੋ-ਰਿਕਸ਼ਾ ਵਿੱਚ ਮੌਜਾਂ ਮਾਣ ਕੇ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਅੱਜ ਇੱਥੇ ਪਿੰਡ ਦੇਹ ਕਲਾਂ ਅਤੇ ਘਾਬਦਾਂ ਵਿਖੇ ਸ੍ਰੀ ਸੀਮਿੰਟ ਲਿਮਟਿਡ ਸੰਗਰੂਰ ਪ੍ਰਾਜੈਕਟ ਅਤੇ ਮੈਡੀਕਲ ਕਾਲਜ ਦੇ ਨੀਂਹ ਪੱਥਰ ਰੱਖਣ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਰੀਬ ਲੋਕਾਂ ਨੂੰ ਆਟਾ ਦਾਲ ਵਰਗੇ ਉਪਾਵਾਂ ਨਾਲ ਲੁਭਾਉਣ ਲਈ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਏਜੰਡਾ ਗਰੀਬਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਦੇ ਮੌਕੇ ਪ੍ਰਦਾਨ ਕਰਕੇ ਸਮਰੱਥ ਬਣਾਉਣਾ ਹੈ।ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਚੰਨੀ ਨੇ ਕਿਹਾ ਕਿ ਅਕਾਲੀ ਦਲ ਵਰਗੀ 100 ਸਾਲ ਪੁਰਾਣੀ ਪਾਰਟੀ ਨੂੰ ਬਾਦਲਾਂ ਅਤੇ ਬਿਕਰਮ ਸਿੰਘ ਮਜੀਠੀਆ ਨੇ ਨਸ਼ਿਆਂ, ਬੇਅਦਬੀਆਂ ਅਤੇ ਭ੍ਰਿਸ਼ਟ ਕਾਰਵਾਈਆਂ ਨਾਲ ਕਲੰਕਿਤ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਅਕਾਲੀ ਦਲ ਉਦੋਂ ਤੱਕ ਪੈਰਾਂ ਸਿਰ ਨਹੀਂ ਹੋ ਸਕਦਾ ਜਦੋਂ ਤੱਕ ਸੁਖਬੀਰ ਅਤੇ ਮਜੀਠੀਆ ਪਾਰਟੀ ਦਾ ਹਿੱਸਾ ਹਨ।” ਉਹਨਾਂ ਅੱਗੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਨਿੱਜੀ ਹਿੱਤਾਂ ਖਾਤਿਰ ਜਨਤਕ ਸਰੋਤਾਂ ਦੀ ਦੁਰਵਰਤੋਂ ਕੀਤੀ ਹੈ।ਮੁੱਖ ਮੰਤਰੀ ਨੇ ਕਾਂਗਰਸ ਦੇ ਮੌਜੂਦਾ ਸਮੇਂ ਨੂੰ ‘ਯੁੱਗ ਪਰਿਵਰਤਨ’ ਦਾ ਸਮਾਂ ਦੱਸਿਆ ਜਦੋਂ ਅਸਲ ਵਿੱਚ ਸੱਤਾ ਆਮ ਲੋਕਾਂ ਦੇ ਹੱਥਾਂ ਵਿੱਚ ਆ ਗਈ ਹੈ ਅਤੇ ਇਸ ਤਰ੍ਹਾਂ ਰਜਵਾੜਾਸ਼ਾਹੀ ਦੇ ਦੌਰ ਦਾ ਅੰਤ ਹੋ ਗਿਆ ਹੈ।

ਪਰਗਟ ਸਿੰਘ ਵੱਲੋਂ ਪਰਵਾਸੀ ਭਾਰਤੀ ਮਾਮਲਿਆਂ ਵਿਭਾਗ ਬਾਰੇ ਭਵਿੱਖੀ ਦਸਤਾਵੇਜ਼ ਜਾਰੀ

0

ਐਨ.ਆਰ.ਆਈਜ਼ ਲਈ ਏਕੀਕ੍ਰਿਤ ਵੈਬ ਪੋਰਟਲ, ਵੱਖਰਾ ਵਿੱਤ ਤੇ ਵਪਾਰਕ ਵਿੰਗ ਸਥਾਪਤ ਹੋਵੇਗਾ
ਪਰਵਾਸੀ ਪੰਜਾਬੀਆਂ ਨੂੰ ਜਾਇਦਾਦ, ਵਿੱਤੀ ਮਾਮਲਿਆਂ ਸਣੇ ਹੋਰ ਸਮੱਸਿਆਵਾਂ ਦੇ ਸਮਾਂਬੱਧ ਹੱਲ ਲਈ ਉਲੀਕਿਆ ਖਾਕਾ
*ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਜੋੜਨ ਲਈ ਕੀਤੇ ਜਾਣਗੇ ਅਹਿਮ ਉਪਰਾਲੇ *
*ਨੌਜਵਾਨਾਂ ਵਿਚਾਲੇ ਸੱਭਿਆਚਾਰਕ ਆਦਾਨ-ਪ੍ਰਦਾਨ ਅਤੇ ਸਮਰ ਕੋਰਸ ਸ਼ੁਰੂ ਕੀਤੇ ਜਾਣਗੇ *
ਸੁਖਜਿੰਦਰ ਮਾਨ
ਚੰਡੀਗੜ੍ਹ, 14 ਦਸੰਬਰ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਵਿੱਚ ਜਾਇਦਾਦ ਅਤੇ ਵਿੱਤੀ ਮਾਮਲਿਆਂ ਵਿੱਚ ਆਉਂਦੀਆਂ ਔਕੜਾਂ ਸਮੇਤ ਹੋਰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਪਰਵਾਸੀ ਪੰਜਾਬੀਆਂ ਦੀ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਭਵਿੱਖੀ ਦਸਤਾਵੇਜ਼ ਤਿਆਰ ਕੀਤਾ ਗਿਆ। ਇਹ ਖੁਲਾਸਾ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਇਸ ਮੌਕੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਦਲਜੀਤ ਸਿੰਘ ਸਹੋਤਾ, ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸੀ.ਏ. ਅਸ਼ਵਨੀ ਕੁਮਾਰ ਤੇ ਗੁਰਪਾਲ ਸਿੰਘ ਹਾਜ਼ਰ ਸਨ।ਸ. ਪਰਗਟ ਸਿੰਘ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਦੀ ਸੁਰੱਖਿਆ ਖਾਸ ਕਰਕੇ ਜਾਇਦਾਦਾਂ ਆਦਿ ਨੂੰ ਸੁਰੱਖਿਅਤ ਯਕੀਨੀ ਬਣਾਉਣਾ ਅਤੇ ਸੂਬਾ ਸਰਕਾਰ ਵੱਲੋਂ ਸਮਰਥਨ ਪ੍ਰਦਾਨ ਕਰਕੇ ਸੂਬੇ ਵਿੱਚ ਰਹਿੰਦੇ ਹੋਏ ਘਰ ਵਾਂਗ ਹੀ ਮਹਿਸੂਸ ਕਰਵਾਉਣਾ ਬਣਦਾ ਹੈ।ਇਸੇ ਲਈ ਵਿੱਤੀ ਅਤੇ ਵਪਾਰਕ ਗਤੀਵਿਧੀਆਂ ਨਾਲ ਵੱਖਰੇ ਵਿੰਗ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਵਿੱਚ ਪਰਵਾਸੀ ਪੰਜਾਬੀਆਂ ਦੇ ਸਾਰੇ ਵਪਾਰਕ ਅਤੇ ਵਿੱਤ ਸੰਬੰਧੀ ਮੁੱਦਿਆਂ ਨੂੰ ਸਿੰਗਲ ਵਿੰਡੋ ਰਾਹੀਂ ਹੱਲ ਕੀਤਾ ਜਾਵੇਗਾ। ਇਸੇ ਤਰ੍ਹਾਂ ਪਰਵਾਸੀਆਂ ਦੇ ਮਾਲ ਵਿਭਾਗ ਨਾਲ ਜਾਇਦਾਦਾਂ ਦੇ ਕੰਮ ਵਿੱਚ ਸਿੰਗਲ ਵਿੰਡੋ ਸਹੂਲਤ ਪ੍ਰਦਾਨ ਕਰਕੇ ਪੰਜਾਬ ਵਿੱਚ ਕਾਰੋਬਾਰ ਸਥਾਪਤ ਕਰਨ ਵਿੱਚ ਮੱਦਦ ਕੀਤੀ ਜਾਵੇਗੀ।ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਪਰਵਾਸੀ ਪੰਜਾਬੀਆਂ ਲਈ ਢੁਕਵਾਂ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇ। ਇੱਕ ਪ੍ਰਭਾਵੀ ਸ਼ਿਕਾਇਤ ਨਿਵਾਰਣ ਅਤੇ ਫੀਡਬੈਕ ਵਿਧੀ ਸਥਾਪਤ ਕੀਤੀ ਜਾਵੇਗੀ। ਪਰਵਾਸੀ ਭਾਰਤੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਨੂੰ ਇੱਕੋ ਛੱਤ ਹੇਠ ਲਿਆਇਆ ਜਾਵੇਗਾ। ਪਰਵਾਸੀਆਂ ਨੂੰ ਸੂਬੇ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਜਾਣੂ ਕਰਵਾਉਣ ਲਈ ਵੈੱਬਸਾਈਟ ਅਤੇ ਐਪ ਰਾਹੀਂ ਪ੍ਰਭਾਵਸ਼ਾਲੀ ਸੰਚਾਰ ਚੈਨਲ ਸਥਾਪਤ ਕੀਤੇ ਜਾਣਗੇ।ਇਸ ਆਨ ਲਾਈਨ ਪੋਰਟਲ ਰਾਹੀਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਭਾਗ ਪੂਰੀ ਤਰ੍ਹਾਂ ਫਾਲੋ-ਅੱਪ ਕਰਦਾ ਹੈ।ਸ. ਪਰਗਟ ਸਿੰਘ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਵੱਲੋਂ ਪੰਜਾਬ ਦੇ ਇਤਿਹਾਸ, ਵਿਰਸੇ, ਪੰਜਾਬੀ ਭਾਸ਼ਾ ਆਦਿ ਬਾਰੇ ਆਪਣੇ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਦੌਰਾਨ ਜਾਣਕਾਰੀ ਦੇਣ ਲਈ ਥੋੜੇਂ ਸਮੇਂ ਦੇ ਕੋਰਸ ਕਰਵਾਉਣ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਥੋੜ੍ਹੇਂ ਸਮੇਂ ਦੇ ਸਮਰ ਸਕੂਲ ਕੋਰਸ ਸ਼ੁਰੂ ਕੀਤੇ ਜਾਣਗੇ ਤਾਂ ਜੋ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਸੱਭਿਆਚਾਰਕ ਅਤੇ ਧਾਰਮਿਕ ਵਿਰਸੇ ਤੋਂ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਵਿਰਾਸਤ ਦੇ ਨੇੜੇ ਲਿਆਇਆ ਜਾ ਸਕੇ।ਇਸ ਤੋਂ ਇਲਾਵਾ ਸੂਬੇ ਨਾਲ ਜੋੜਨ ਅਤੇ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ‘ਹੋਮ ਸਟੇਅ’ ਦੀ ਸਹੂਲਤ ਸ਼ੁਰੂ ਕੀਤੀ ਜਾਵੇਗੀ।ਨੌਜਵਾਨ ਪੀੜ੍ਹੀ ਨੂੰ ਸੈਰ-ਸਪਾਟੇ ਵਜੋਂ ਭਾਰਤ ਅਤੇ ਖਾਸ ਤੌਰ ‘ਤੇ ਘੱਟੋ-ਘੱਟ ਪੰਜਾਬ ਦਾ ਦੌਰਾ ਕਰਨ ਲਈ ਸਹੂਲਤ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ।ਸਕੂਲ ਅਤੇ ਯੂਨੀਵਰਸਿਟੀ ਪੱਧਰ ‘ਤੇ ਨੌਜਵਾਨਾਂ ਵਿਚਾਰੇ ਸੱਭਿਆਚਾਰਕ ਆਦਾਨ-ਪ੍ਰਦਾਨ ਪ੍ਰੋਗਰਾਮ ਵਿੱਢੇ ਜਾਣਗੇ। ਮੈਡੀਕਲ ਸੈਰ ਸਪਾਟਾ ਨੂੰ ਦੇਖਦਿਆਂ ਐਪ ਰਾਹੀਂ ਪਰਵਾਸੀਆਂ ਨੂੰ ਬਿਹਤਰ ਸਿਹਤ ਸੰਸਥਾਵਾਂ ਅਤੇ ਹਸਪਤਾਲਾਂ ਦੀ ਜਾਣਕਾਰੀ ਮੁਹੱਈਆ ਵੀ ਕਰਵਾਈ ਜਾਵੇਗੀ।ਸ. ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਢਾਂਚੇ ਦੇ ਵਿਕਾਸ ਵਿੱਚ ਪਰਵਾਸੀ ਪੰਜਾਬੀਆਂ ਦਾ ਬਹੁਤ ਯੋਗਦਾਨ ਹੈ। ਪੰਜਾਬੀਆਂ ਨੇ ਸਖ਼ਤ ਮਿਹਨਤ ਅਤੇ ਉੱਦਮੀ ਗੁਣਾਂ ਕਰਕੇ ਦੁਨੀਆਂ ਭਰ ਵਿੱਚ ਆਪਣਾ ਨਾਮਣਾ ਖੱਟਿਆ ਹੈ। ਮੌਜੂਦਾ ਸਮੇਂ ਪੰਜਾਬੀਆਂ ਦੀ ਕਰੀਬ ਤੀਜੀ ਪੀੜ੍ਹੀ ਵਿਸ਼ਵ ਭਰ ਵਿੱਚ ਰਹਿ ਰਹੀ ਹੈ। ਸਭ ਤੋਂ ਵੱਧ ਚਿੰਤਾ ਇਸ ਗੱਲ ਦੀ ਹੈ ਕਿ ਨੌਜਵਾਨ ਪੀੜ੍ਹੀ-ਦਰ-ਪੀੜ੍ਹੀ ਆਪਣੀ ਜੜ੍ਹਾਂ ਤੋਂ ਵੱਖ ਹੋ ਰਹੇ ਹਨ। ਜ਼ਿਆਦਾਤਰ ਪਰਵਾਸੀ ਭਾਰਤ ਵਿੱਚ ਆਪਣੀਆਂ ਜਾਇਦਾਦਾਂ ਸਿਰਫ਼ ਇਸ ਕਾਰਨ ਵੇਚ ਰਹੇ ਹਨ ਕਿਉਂਕਿ ਉਨ੍ਹਾਂ ਦੀ ਅਗਲੀ ਪੀੜ੍ਹੀ ਪੰਜਾਬ ਵਿੱਚ ਨਹੀਂ ਆਉਣਾ ਚਾਹੁੰਦੀ ਅਤੇ ਉਹ ਆਪਣੇ ਮਾਪਿਆਂ ਦੀਆਂ ਜਾਇਦਾਦਾਂ ਵਿੱਚ ਵੀ ਕੋਈ ਦਿਲਚਸਪੀ ਨਹੀਂ ਰੱਖਦੇ।ਜ਼ਮੀਨਾਂ ਦੀ ਵਿਕਰੀ ਨਾ ਸਿਰਫ਼ ਪੰਜਾਬੀਆਂ ਨੂੰ ਉਨ੍ਹਾਂ ਦੀ ਮਾਂ ਤੋਂ ਖੋਹ ਲਵੇਗੀ ਸਗੋਂ ਸੂਬੇ ਦੇ ਸਮਾਜਿਕ-ਆਰਥਿਕ ਢਾਂਚੇ ‘ਤੇ ਵੀ ਮਾੜਾ ਅਸਰ ਪਾਵੇਗੀ। ਇਹ ਸਾਡੇ ਲਈ ਸੋਚਣ ਵਾਲੀ ਗੱਲ ਹੈ।ਇਨ੍ਹਾਂ ਕਾਰਨਾਂ ਦੀ ਪੜਚੋਲ ਅਤੇ ਇਸ ਦੇ ਹੱਲ ਲਈ ਉਨ੍ਹਾਂ ਸਬੰਧਤ ਧਿਰਾਂ ਨਾਲ ਵਿਚਾਰਾਂ ਕਰਕੇ ਇਹ ਭਵਿੱਖੀ ਰੂਪ-ਰੇਖਾ ਤਿਆਰ ਕੀਤੀ ਗਈ ਹੈ।

ਤ੍ਰਿਪਤ ਬਾਜਵਾ ਨੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ

0

ਸੇਮ ਪ੍ਰਭਾਵਿਤ ਇਲਾਕਿਆਂ ਵਿੱਚ ਝੀਂਗਾ ਮੱਛੀ ਨੂੰ ਉਤਸ਼ਾਹਤ ਕਰਨ ਉੱਤੇ ਦਿੱਤਾ ਜਾ ਰਿਹੈ ਜ਼ੋਰ
ਸੁਖਜਿੰਦਰ ਮਾਨ
ਚੰਡੀਗੜ੍ਹ, 14 ਦਸੰਬਰ: ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਅੱਜ ਇੱਥੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ।ਇਸ ਮੌਕੇ ਉਨ੍ਹਾਂ ਨੇ ਨਵੇਂ ਮੱਛੀ ਪਾਲਣ ਅਫਸਰਾਂ ਨੂੰ ਤਨਦੇਹੀ ਤੇ ਮਿਹਨਤ ਨਾਲ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੋਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਮੰਤਰੀ ਨੇ ਇਸ ਮੌਕੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਸਾਹਿਬ ਜੀ ਦੀ ਅਗਵਾਈ ਹੇਠ ਮੱਛੀ ਪਾਲਣ ਵਿਭਾਗ ਕਿਸਾਨਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਿਹਾ ਹੈ। ਪਿਛਲੇ ਪੰਜ ਸਾਲਾਂ ਦੌਰਾਨ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਿਤ ਇਲਾਕਿਆ ਵਿੱਚ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਾਫੀ ਉੱਧਮ ਕੀਤਾ ਜਾ ਰਿਹਾ ਹੈ। ਇਨ੍ਹਾਂ ਇਲਾਕਿਆ ਵਿੱਚ ਝੀਂਗਾ ਪਾਲਣ ਨੂੰ ਖਾਸ ਤੌਰ ਤੇ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਜਿਸ ਨਾਲ ਕਿਸਾਨ 1 ਏਕੜ ਰਕਬੇ ਵਿੱਚੋਂ 3 ਲੱਖ ਰਪੁਏ ਦੀ ਸੁੱਧ ਆਮਦਨੀ ਪ੍ਰਾਪਤ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਸਾਲ 850 ਏਕੜ ਝੀਂਗਾ ਪਾਲਣ ਅਧੀਨ ਲਿਆਂਦਾ ਗਿਆ ਹੈ। ਆਉਣ ਵਾਲੇ 5 ਸਾਲਾਂ ਦੌਰਾਨ ਝੀਂਗਾ ਪਾਲਣ ਨੂੰ 5000 ਏਕੜ ਰਕਬੇ ਵਿੱਚ ਪ੍ਰਫੁੱਲਿਤ ਕੀਤਾ ਜਾਵੇਗਾ। ਝੀਂਗਾ ਪਾਲਣ ਦੇ ਵਿਕਾਸ ਲਈ ਸਰਕਾਰ ਵੱਲੋਂ ਪਿੰਡ ਈਨਾਖੇੜਾ, ਬਲਾਕ ਮਲੋਟ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਟ੍ਰੇਨਿੰਗ-ਕਮ-ਡੈਮੋਸਟ੍ਰੇਸ਼ਨ ਯੂਨਿਟ ਸਥਾਪਿਤ ਕਰਵਾਇਆ ਗਿਆ ਹੈ। ਇਸ ਸੈਂਟਰ ਵਿਖੇ ਝੀਂਗਾ ਕਿਸਾਨਾਂ ਨੂੰ ਮੁਫਤ ਟ੍ਰੇਨਿੰਗ ਅਤੇ ਮਿੱਟੀ-ਪਾਣੀ ਜਾਂਚ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।ਸ. ਬਾਜਵਾ ਨੇ ਦੱਸਿਆ ਕਿ ਵਧੀਆ ਕਿਸਮ ਦਾ ਮੱਛੀ ਪੂੰਗ ਰਿਆਇਤੀ ਦਰਾ ਤੇ ਕਿਸਾਨਾਂ ਨੂੰ ਪ੍ਰਦਾਨ ਕਰਨ ਲਈ ਇੱਕ ਨਵਾਂ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਅਲੀਸ਼ੇਰ ਖੁਰਦ, ਜਿਲ੍ਹਾ ਮਾਨਸਾ ਵਿਖੇ ਸਥਾਪਿਤ ਕੀਤਾ ਗਿਆ ਹੈ । ਇਸੇ ਤਰਜ ਤੇ ਇੱਕ ਨਵਾਂ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਕਿੱਲਿਆ ਵਾਲੀ, ਜਿਲ੍ਹਾ ਫਾਜਿਲਕਾ ਵਿਖੇ ਸਥਾਪਿਤ ਕਰਵਾਇਆ ਜਾ ਰਿਹਾ ਹੈ, ਇਹ ਮੱਛੀ ਪੂੰਗ ਫਾਰਮ ਆਉਣ ਵਾਲੇ ਸਾਲ 2022 ਵਿੱਚ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਸਰਕਾਰ ਵੱਲੋਂ ਪੀ.ਐੱਮ.ਐੱਮ.ਐੱਸ.ਵਾਈ ਸਕੀਮ ਅਧੀਨ 45.82 ਕਰੋੜ ਰੁਪਏ ਅਲੱਗ-ਅਲੱਗ ਪ੍ਰੋਜੈਕਟ ਮੱਛੀ ਪਾਲਣ ਸੈਕਟਰ ਅਧੀਨ ਸਥਾਪਿਤ ਕਰਵਾਏ ਜਾ ਰਹੇ ਹਨ। ਜਿਸ ਨਾਲ ਰਾਜ ਵਿੱਚ ਮੱਛੀ ਪਾਲਣ ਨੂੰ ਬਹੁਤ ਹੁੰਗਾਰਾ ਮਿਲੇਗਾ। ਮੱਛੀ ਦੀ ਵਧੀਆ ਮੰਡੀਕਰਣ ਲਈ 1 ਹੋਰ ਨਵੀਂ ਥੋਕ-ਕਮ-ਰਿਟੇਲ ਮੱਛੀ ਮਾਰਕਿਟ ਪਟਿਆਲਾ ਵਿਖੇ ਸਥਾਪਿਤ ਕੀਤੀ ਜਾ ਰਹੀ ਹੈ। ਮੱਛੀ ਕਿਸਾਨਾਂ ਨੂੰ ਮਿੱਟੀ ਪਰਖ ਸਹੂਲਤ ਪ੍ਰਦਾਨ ਕਰਵਾਉਣ ਲਈ 6 ਅਤਿ ਆਧੁਨਿਕ ਲੈਬਾਂ ਸਥਾਪਿਤ ਕਰਵਾਈਆ ਗਈਆ ਹਨ।ਉਨ੍ਹਾਂ ਅੱਗੇ ਦੱਸਿਆ ਕਿ ਰੋਜ਼ਗਾਰ ਦੇ ਸਾਧਨ ਉਤਪੰਨ ਕਰਨ ਵਾਸਤੇ ਪੰਜਾਬ ਵਿੱਚ ਪਹਿਲੀ ਵਾਰ ਮੱਛੀ ਦੀ ਢੋਆ-ਢਵਾਈ ਵਾਸਤੇ ਟ੍ਰਾਂਸਪੋਰਟ ਵਹੀਕਲ ਜਿਵੇਂ ਕਿ ਸਾਇਕਲ, ਮੋਟਰ-ਸਾਇਕਲ,ਆਟੋ ਰਿਕਸ਼ਾ, ਇੰਨਸੁਲੇਟਡ ਤੇ ਰੀਫਰ ਗੱਡੀਆਂ ਸਬਸਿਡੀ ਤੇ ਨੋਜਵਾਨਾਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮੱਛੀ ਪਾਲਣ ਦੀਆਂ ਉਨੱਤ ਤਕਨੀਕਾਂ ਜਿਵੇਕਿ ਰੀ-ਸਰਕੁਲੈਟਰੀ ਐਕੁਆਕਲਚਰ ਸਿਸਟਮ (ਆਰ.ਏ.ਐਸ.) ਅਤੇ ਬਾਇਓ ਫਲਾਕ ਟੈਕਨਾਲੋਜੀ ਨੂੰ ਪੰਜਾਬ ਵਿੱਚ ਲਿਆਂਦਾ ਗਿਆ ਹੈ। ਇਨ੍ਹਾਂ ਤਕਨੀਕਾਂ ਦੀ ਮੱਦਦ ਨਾਲ ਬਹੁਤ ਘੱਟ ਰਕਬੇ ਵਿੱਚ ਮੱਛੀ ਉਤਪਾਦਨ ਕੀਤਾ ਜਾ ਸਕਦਾ ਹੈ। ਇਨ੍ਹਾਂ ਤਕਨੀਕਾਂ ਨੂੰ ਅਪਣਾਉਣ ਵਾਸਤੇ ਸਰਕਾਰ ਵੱਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਅੰਬਾਲਾ ਵਿਚ ਡੋਮੇਸਟਿਕ ਏਅਰਪੋਰਟ ਦੇ ਲਈ 40 ਕਰੋੜ ਰੁਪਏ ਮੰਜੂਰ – ਗ੍ਰਹਿ ਮੰਤਰੀ

0

ਸੁਖਜਿੰਦਰ ਮਾਨ
ਚੰਡੀਗੜ੍ਹ, 14 ਦਸੰਬਰ: ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਦਸਿਆ ਕਿ ਅੰਬਾਲਾ ਵਿਚ ਡੋਮੇਸਟਿਕ ਏਅਰਪੋਰਟ ਨਿਰਮਾਣ ਦੇ ਲਈ 40 ਕਰੋੜ ਰੁਪਏ ਦੀ ਮੰਜੂਰੀ ਮਿਲ ਗਈ ਹੈ। ਇਸ ਰਕਮ ਨਾਲ ਅੰਬਾਲਾ ਏਅਰਫੋਰਸ ਸਟੇਸ਼ਨ ਦੇ ਠੀਕ ਨਾਲ ਨਵਾਂ ਟਰਮੀਨਲ ਬਣਾਇਆ ਜਾਵੇਗਾ, ਜਿੱਥੋਂ ਹਵਾਈ ਜਹਾਜ ਦੇ ਲਹੀ ਯਾਤਰੀਆਂ ਨੂੰ ਟੈਕਸੀ-ਵੇ ‘ਤੇ ਲੈ ਜਾਇਆ ਜਾਵੇਗਾ। ਉਨ੍ਹਾਂ ਨੇ ਦਸਿਆ ਕਿ ਕੇਂਦਰ ਦੇ ਸਿਵਲ ਏਵੀਏਸ਼ਨ ਮੰਤਰਾਲੇ ਵੱਲੋਂ ਇਹ ਰਕਮ ਮੰਜੂਰ ਕਰ ਦਿੱਤੀ ਗਈ ਹੈ। ਆਉਣ ਵਾਲੇ ਸਮੇਂ ਵਿਚ ਜਲਦੀ ਹੀ ਡੋਮੇਸਟਿਕ ਏਅਰਪੋਰਟ ਟਰਮੀਨਲ ਮੰਤਰਾਲੇ ਨਿਰਮਾਣ ਦੇ ਲਈ ਕਾਰਵਾਈ ਸ਼ੁਰੂ ਕੀਤੀ ਜਾਵੇਗੀ।ਗੌਰਤਲਬ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤਰੀ ਕਨੈਕਟੀਵਿਟੀ ਯੋਜਨਾ ਦੇ ਤਹਿਤ ਉੜਾਨ ਯੋਜਨਾ ਨੂੰ ਲਾਂਚ ਕੀਤਾ ਗਿਆ ਸੀ। ਅੰਬਾਲਾ ਵਿਚ ਉੜਾਨ ਯੋਜਨਾ ਦਾ ਲਾਭ ਮਿਲ ਸਕੇ ਇਸ ਨੂੰ ਲੈ ਕੇ ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਵਿਸ਼ੇਸ਼ ਯਤਨ ਕੀਤੇ ਗਏ ਸਨ। ਇਸ ਯੋਜਲਾ ਵਿਚ ਅੰਬਾਲਾ ਨੂੰ ਸ਼ਾਮਿਲ ਕੀਤਾ ਗਿਆ ਸੀ ਤਾਂ ਜੋ ਇੱਥੇ ਏਅਰ ਕਨੈਕਟੀਵਿਟੀ ਪ੍ਰਦਾਨ ਕੀਤੀ ਜਾ ਸਕੇ। ਹੁਣ 40 ਕਰੋੜ ਰੁਪਏ ਦੀ ਰਕਮ ਮੰਜੂਰ ਹੋਣ ‘ਤੇ ਡੋਮੇਸਟਿਕ ਏਅਰਪੋਰਟ ਦਾ ਸਪਨਾ ਸਾਕਾਰ ਹੁੰਦਾ ਜਾ ਰਿਹਾ ਹੈ।ਅੰਬਾਲਾ ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਪਹਿਲੇ ਏਅਰਪੋਰਟ ਟਰਮੀਨਲ ਬਨਣਾ ਸੀ। ਇਸ ਦੇ ਲਈ ਪ੍ਰਸਾਸ਼ਨ ਨੇ ਪਹਿਲਾਂ ਏਅਰਫੋਰਸ ਸਟੇਸ਼ਨ ਦੇ ਨਾਲ ਲਗਦੇ ਪਿੰਡ ਧਨਕੌਰ, ਧਲਕੋਟ, ਗਰਨਾਲਾ ਤੇ ਬਰਨਾਲਾ ਵਿਚ ਜਮੀਨ ਦੇਖੀ ਸੀ। ਪਰ ਕਿਤੇ ਵੀ ਉਪਯੁਕਤ ਜਮੀਨ ਨਹੀਂ ਮਿਲ ਪਾ ਰਹੀ ਸੀ। ਗ੍ਰਹਿ ਮੰਤਰੀ ਸ੍ਰੀ ਵਿਜ ਨੇ ਵਿਸ਼ੇਸ਼ ਯਤਨਾਂ ਨਾਲ ਬਾਅਦ ਵਿਚ ਏਅਰਫੋਰਸ ਸਟੇਸ਼ਨ ਰੋਡ ‘ਤੇ ਮਿਲਟਰੀ ਡੇਅਰੀ ਫਾਰਮ ਦੇ ਕੋਲ ਸੇਨਾ ਦੀ ਜਮੀਨ ਦਾ ਚੋਣ ਡੋਮੇਸਟਿਕ ਏਅਰਪੋਰਟ ਦੇ ਲਈ ਕੀਤਾ ਗਿਆ। ਇਹ ਜਮੀਨ ਰੱਖਿਆ ਮੰਤਰਾਲੇ ਦੇ ਅਧੀਨ ਸੀ ਅਤੇ ਇਸ ਜਮੀਨ ‘ਤੇ ਏਅਰਪੋਰਟ ਟਰਮੀਨਲ ਬਨਾਉਣ ਦੇ ਲਈ ਗ੍ਰਹਿ ਮੰਤਰੀ ਸ੍ਰੀ ਵਿਜ ਨੇ ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਇਸ ਦੀ ਮੰਜੂਰੀ ਦਿਵਾਈ ਜਿਸ ਦੇ ਬਾਅਦ ਕਾਰਵਾਈ ਤੇਜ ਹੋ ਸਕੀ।

Our Visitor

1894707