ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਤੀਜ਼ੇ ਦਿਨ ਵੀ ਰੂਟ ’ਤੇ ਨਹੀਂ ਚੜ੍ਹੀਆਂ ਸਰਕਾਰੀ ਬੱਸਾਂ
ਸੁਖਜਿੰਦਰ ਮਾਨ
ਬਠਿੰਡਾ, 9 ਦਸੰਬਰ: ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ ,ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਕਾਮਿਆਂ ਵਲੋਂ ਸ਼ੁਰੂ ਕੀਤੀ ਹੜਤਾਲ ਅੱਜ ਤੀਜ਼ੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਰੋਜ਼ ਦੀ ਤਰ੍ਹਾਂ ਯੂਨੀਅਨ ਦੇ ਝੰਡੇ ਹੇਠ ਪੀਆਰਟੀਸੀ ਕਾਮਿਆਂ ਨੇ ਸਥਾਨਕ ਬਠਿੰਡਾ ਡਿਪੂ ਦੇ ਗੇਟ ਅੱਗੇ ਧਰਨਾ ਲਗਾਇਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਡਿਪੂ ਪ੍ਰਧਾਨ ਸੰਦੀਪ ਸਿੰਘ ਗਰੇਵਾਲ, ਮੀਤ ਪ੍ਰਧਾਨ ਗੁਰਦੀਪ ਸਿੰਘ ਝੁਨੀਰ , ਕੈਸੀਅਰ ਰਵਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਹੁਣ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਲਗਾਇਆ ਜਾਵੇਗਾ। ਆਗੂਆਂ ਨੇ ਦੋਸ਼ ਲਗਾਇਆ ਕਿ ਕੱਚੇ ਮੁਲਾਜਮਾਂ ਵਲੋਂ ਨਵੇਂ ਬਣੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਉਮਾ ਦੇਵੀ ਦੀ ਜੱਜਮੈਂਟ ਤੋਂ ਇਲਾਵਾ ਪੰਜਾਬ ਅੰਦਰ 5178 ਟੀਚਰ/ਰਮਸਾ ਅਧਿਆਪਕ, ਹਿੰਦੀ ਟੀਚਰ, ਆਦਰਸ ਮਾਡਲ ਸਕੂਲ ਟੀਚਰ, ਪਾਵਰਕੌਮ ਦੇ ਲਾਈਨ ਮੈਨ ਪੱਕੇ ਕਰਨ ਦੀਆਂ ਉਦਾਹਰਨਾਂ ਦਿੱਤੀਆਂ ਗਈਆਂ ਪ੍ਰੰਤੂ ਸਰਕਾਰ ਜਾਣਬੁੱਝ ਕੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਹੈ। ਹਰਤਾਰ ਸਰਮਾ ਤੇ ਚੇਅਰਮੈਨ ਸਰਬਜੀਤ ਸਿੰਘ ਨੇ ਕਿਹਾ ਕਿ ਕੱਚੇ ਮੁਲਾਜਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਪਰਚੇ ਦਰਜ ਕਰਕੇ ਅਤੇ ਨੌਕਰੀਆਂ ਤੋਂ ਕੱਢਣ ਦੀਆਂ ਧਮਕੀਆਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਆਊਟ ਸੋਰਸਿੰਗ ’ਤੇ ਭਰਤੀ ਕਰਨ ਦੀ ਕੋਸਿਸ ਕਰ ਰਹੀ ਹੈ। ਜਦਂੋਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਗੇ ਤੋਂ ਆਉਟ ਸੋਰਸ ’ਤੇ ਭਰਤੀ ਬੰਦ ਕਰਨ ਦਾ ਐਲਾਨ ਕਰ ਚੁੱਕੇ ਹਨ।
ਪੀਆਰਟੀਸੀ ਕਾਮਿਆਂ ਵਲੋਂ ਮੁੱਖ ਮੰਤਰੀ ਦੀ ਰਹਾਇਸ ਅੱਗੇ ਧਰਨਾ ਦੇਣ ਦਾ ਐਲਾਨ
ਮਜਦੂਰ ਜਥੇਬੰਦੀਆਂ ਵਲੋਂ 12 ਦਸੰਬਰ ਨੂੰ ਰੇਲ੍ਹਾਂ ਰੋਕਣ ਦਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ, 9 ਦਸੰਬਰ: ਮਜਦੂਰ ਜੱਥੇਬੰਦੀਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਦਾ ਦੋਸ਼ ਲਗਾਉਂਦਿਆਂ ਜਥੇਬੰਦੀਆਂ ਨੇ ਅੱਜ ਜ਼ਿਲੈ ਦੇ ਵੱਖ ਵੱਖ ਪਿੰਡਾਂ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਅਰਥੀਆਂ ਸਾੜੀਆਂ। ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਵੱਲੋਂ ਪੇਂਡੂ ਤੇ ਖੇਤ ਮਜਦੂਰ ਜੱਥੇਬੰਦੀਆਂ ਨਾਲ ਹੋਈ ਮੀਟਿੰਗ ਵਿੱਚ ਬਿਜਲੀ ਬਿੱਲਾਂ ਦੇ ਜੁਰਮਾਨੇ ਮੁਆਫ ਕਰਨ ,ਲੋੜਵੰਦ ਪਰਿਵਾਰਾਂ ਨੂੰ ਪਲਾਟ ਦੇਣ ,ਸਹਿਕਾਰੀ ਸਭਾਵਾਂ ਵਿੱਚ ਦਲਿਤ ਮੈਂਬਰਾਂ ਦੀ ਭਰਤੀ 25 ਪ੍ਰਤੀਸ਼ਤ ਯਕੀਨੀ ਕਰਨ ਤੇ 50 ਹਜਾਰ ਰੁਪਏ ਦਾ ਕਰਜਾ ਦੇਣ,ਬਿਜਲੀ ਬਿੱਲਾਂ ਦੇ ਜੁਰਮਾਨੇ ਮਾਫ ਕਰਨ ,ਪੁੱਟੇ ਮੀਟਰ ਬਿਨਾਂ ਸਕਿਉਰਟੀ ਤੋਂ ਲਾਉਣ ਤੇ ਨੀਲੇ ਕਾਰਡ ਬਨਾਉਣ ਆਦਿ ਮੰਗਾਂ ਮੰਨ ਤਾਂ ਲਈਆਂ ਪਰ ਇਨਾਂ ਸਬੰਧੀ ਮਹਿਕਮਿਆ ਨੂੰ ਲਿਖਤੀ ਹਦਾਇਤਾਂ ਜਾਰੀ ਨਹੀਂ ਕੀਤੀਆਂ। ਜਿਸਦੇ ਚੱਲਦੇ ਜਥੇਬੰਦੀਆਂ ਵਲੋਂ ਹੁਣ ਪੰਜਾਬ ਭਰ ਵਿੱਚ 12 ਦਸੰਬਰ ਨੂੰ 12 ਤੋਂ 4 ਵਜੇ ਤੱਕ ਰੇਲ ਦਾ ਚੱਕਾ ਜਾਮ ਦਾ ਪ੍ਰੋਗਰਾਮ ਐਲਾਨਿਆਂ ਗਿਆ। ਇਸ ਮੌਕੇ ਤੀਰਥ ਸਿੰਘ ਕੋਠਾਗੁਰੂ,ਨਿਰਮਲ ਸਿੰਘ ਘੜੈਲਾ ਤੇ ਸਰਦੂਲ ਸਿੰਘ ਜਿਉਂਦ ਨੇ ਵੀ ਸਬੋਧਨ ਕੀਤਾ।
ਬੀ.ਐਫ.ਜੀ.ਆਈ. ਦੇ 56 ਹੋਰ ਵਿਦਿਆਰਥੀਆਂ ਦੀ ਹੋਈ ਪਲੇਸਮੈਂਟ
ਸੁਖਜਿੰਦਰ ਮਾਨ
ਬਠਿੰਡਾ, 9 ਦਸੰਬਰ: ਬੀ.ਐਫ.ਜੀ.ਆਈ. ਦੇ ਵਿਦਿਆਰਥੀਆਂ ਦੀ ਪਲੇਸਮੈਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਯਤਨਾਂ ਸਦਕਾ ਗਰੁੱਪ ਦੇ ਲਗਭਗ 56 ਵਿਦਿਆਰਥੀਆਂ ਦੀ ਪਲੇਸਮੈਂਟ ਬਹੁਤ ਹੀ ਸ਼ਾਨਦਾਰ ਪੈਕੇਜਾਂ ‘ਤੇ ਹੋਈ ਹੈ। ਗਰੁੱਪ ਦੇ ਬੁਲਾਰੇ ਨੇ ਦਸਿਆ ਕਿ ਪ੍ਰੈਕਟੀਕਲੀ ਨਾਮਕ ਪ੍ਰਮੁੱਖ ਕੰਪਨੀ ਨੇ 18 ਵਿਦਿਆਰਥੀਆਂ ਨੂੰ 8.5 ਲੱਖ ਸਾਲਾਨਾ ਪੈਕੇਜ ‘ਤੇ ਅਕਾਦਮਿਕ ਕਾਊਸਲਰ ਵਜੋਂ ਚੁਣਿਆ ਹੈ ਜਿਸ ਵਿੱਚ ਬੀ.ਟੈੱਕ ਦੇ 5, ਬੀ.ਕਾਮ. ਦੇ 5, ਐਮ.ਬੀ.ਏ. ਦੇ 4, ਬੀ.ਬੀ.ਏ. ਦੇ 2, ਬੀ.ਐਸ.ਸੀ.(ਸੀ.ਐਸ.) ਦਾ 1 ਅਤੇ ਬੀ.ਐਸ.ਸੀ.(ਨਾਨ-ਮੈਡੀਕਲ) ਦਾ 1 ਵਿਦਿਆਰਥੀ ਸ਼ਾਮਲ ਹੈ। ਇਸ ਤੋਂ ਇਲਾਵਾ ਬੀ.ਐਸ.ਸੀ. (ਮੈਥੇਮੈਟਿਕਸ) ਦੇ 3 ਵਿਦਿਆਰਥੀਆਂ ਨੂੰ ਇਸ ਕੰਪਨੀ ਨੇ ਕਸਟਮਰ ਸਕਸੈੱਸ ਮੈਂਟਰ ਪ੍ਰੋਫਾਈਲ ਵਜੋਂ ਚੁਣਿਆ ਹੈ। ਬੀ.ਐਫ.ਜੀ.ਆਈ. ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ 21 ਵਿਦਿਆਰਥੀ ਇੱਕੋ ਕੰਪਨੀ ਵਿੱਚ ਉੱਚੇ ਪੈਕੇਜਾਂ ‘ਤੇ ਚੁਣੇ ਗਏ ਹਨ। ਵਿਦਿਆਰਥੀਆਂ ਦੀ ਪਲੇਸਮੈਂਟ ਦੀ ਖ਼ੁਸ਼ੀ ਸਾਂਝੀ ਕਰਦਿਆਂ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਸਥਾ ਵਿਖੇ ਪਲੇਸਮੈਂਟ ਲਈ ਲਗਾਤਾਰ ਉਪਰਾਲੇ ਜਾਰੀ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਹੋਰ ਵੀ ਬਹੁਤ ਸਾਰੀਆਂ ਬਹੁਕੌਮੀ ਕੰਪਨੀਆਂ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਆ ਰਹੀਆਂ ਹਨ।
ਅਕਾਲੀ ਦਲ, ਭਾਜਪਾ ਤੇ ਅਮਰਿੰਦਰ ਸਿੰਘ ਦੀ ਪੱਕੀ ਸਾਂਝ: ਚੰਨੀ
ਬਾਦਲ ਪਰਿਵਾਰ ਤੇ ਮਜੀਠੀਆ ਦੀਆਂ ਆਪ ਹੁਦਰੀਆਂ ਕਰ ਕੇ ਅਕਾਲੀ ਦਲ ਹਾਸੀਏ ਉੱਤੇ ਪੁੱਜਾ
ਕੇਜਰੀਵਾਲ ਨੂੰ ਪੰਜਾਬ ਨੂੰ ਬਾਰੇ ਕੱਖ ਨਹੀਂ ਪਤਾ
ਸੁਖਜਿੰਦਰ ਮਾਨ
ਪਾਇਲ (ਲੁਧਿਆਣਾ) 09 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜ ਕਾਲ ਦੌਰਾਨ ਤਾਂ ਕੁਝ ਕੀਤਾ ਨਹੀਂ ਤੇ ਹੁਣ ਪੰਜਾਬ ਦੀ ਦੁਸਮਣ ਜਮਾਤ ਭਾਜਪਾ ਨਾਲ ਰਲ ਕੇ ਮੁੜ ਸੱਤਾ ਦੇ ਸੁਫਨੇ ਦੇਖ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਦਲ ਲੋਕਾਂ ਨੂੰ ਮੂਰਖ ਬਣਾਉਂਦੇ ਹਨ। ਅਕਾਲੀ ਦਲ, ਭਾਜਪਾ ਤੇ ਅਮਰਿੰਦਰ ਸਿੰਘ ਇਕੱਠੇ ਹਨ। ਉਹ ਅੱਜ ਪਾਇਲ ਦੀ ਦਾਣਾ ਮੰਡੀ ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਆਏ ਸਨ।ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ ਅਤੇ ਬਾਦਲ ਪਰਿਵਾਰ ਤੇ ਮਜੀਠੀਆ ਦੀਆਂ ਆਪ ਹੁਦਰੀਆਂ ਕਰ ਕੇ ਅਕਾਲੀ ਦਲ ਹਾਸੀਏ ਉੱਤੇ ਪੁੱਜ ਗਿਆ ਹੈ ਤੇ ਜਦ ਤੱਕ ਸੁਖਬੀਰ ਤੇ ਮਜੀਠੀਆ ਅਕਾਲੀ ਦਲ ਵਿਚ ਹਨ ਉਦੋਂ ਤੱਕ ਅਕਾਲੀ ਦਲ ਉੱਠ ਨਹੀਂ ਸਕਦਾ। ਅਕਾਲੀ ਦਲ ਦੇ ਆਗੂਆਂ ਵੱਲੋਂ ਲੁੱਟ ਦੇ ਪੈਸੇ ਨਾਲ ਪਾਈਆਂ ਬੱਸਾਂ ਅੱਜ ਥਾਣਿਆਂ ਵਿਚ ਖੜੀਆਂ ਹਨ। ਉਹਨਾਂ ਕਿਹਾ ਕਿ ਬੇਅਦਬੀ ਦਾ ਕੇਸ ਬਹੁਤ ਸਹੀ ਤਰੀਕੇ ਨਾਲ ਹੱਲ ਕੀਤਾ ਜਾ ਰਿਹਾ ਹੈ ਤੇ ਦੋਸੀ ਬਚਣ ਨਹੀਂ ਦਿੱਤੇ ਜਾਣਗੇ ਅਤੇ ਨਾ ਹੀ ਨਸੇ ਵਾਲਿਆਂ ਨੂੰ ਛੱਡਿਆ ਜਾਵੇਗਾ।ਕੇਜਰੀਵਾਲ ਤੇ ਤਿੱਖਾ ਵਿਅੰਗ ਕੱਸਦਿਆਂ ਸ. ਚੰਨੀ ਨੇ ਕਿਹਾ ਕਿ ਪੰਜਾਬ ਨੂੰ ਸਾਮਲਾਟ ਸਮਝ ਕੇ ਦਿੱਲੀ ਵਾਲੇ ਏਥੇ ਕਬਜਾ ਕਰਨ ਨੂੰ ਫਿਰਦੇ ਹਨ। ਇੱਥੇ ਰਾਜ ਪੰਜਾਬ ਦੇ ਆਮ ਲੋਕ ਕਰਨਗੇ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਪਿਆਰ ਦਾ ਹੀ ਨਤੀਜਾ ਹੈ ਕਿ ਉਹ ਜਿੱਥੇ ਵੀ ਜਾਂਦੇ ਹਨ ਉੱਥੇ ਆਮ ਲੋਕ ਵੱਧ ਚੜ੍ਹ ਕੇ ਉਹਨਾਂ ਨੂੰ ਮਿਲਣ ਪੁੱਜ ਜਾਂਦੇ ਹਨ ਜਦਕਿ ਕੇਜਰੀਵਾਲ ਤੇ ਅਕਾਲੀ ਦਲ ਦੀਆਂ ਰੈਲੀਆਂ ਵਿੱਚ ਬਿਲਕੁਲ ਇਕੱਠ ਨਹੀਂ ਹੁੰਦਾ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਦਾਅਵੇ ਤਾਂ ਵੱਡੇ ਵੱਡੇ ਕਰਦੇ ਹਨ ਪਰ ਸੱਚ ਇਹ ਹੈ ਕਿ ਉਨ੍ਹਾਂ ਨੂੰ ਪੰਜਾਬ ਬਾਰੇ ਪਤਾ ਕੁਝ ਵੀ ਨਹੀਂ ਹੈ। ਕੇਜਰੀਵਾਲ ਨੂੰ ਨਾ ਤਾਂ ਪੰਜਾਬ ਦੇ ਰਹਿਣ ਸਹਿਣ ਬਾਰੇ ਅਤੇ ਨਾ ਹੀ ਪੰਜਾਬ ਦੀਆਂ ਮੁਸਕਲਾਂ ਬਾਰੇ ਕੁਝ ਪਤਾ ਹੈ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਬਾਹਰੀ ਆਗੂਆਂ ਨੂੰ ਬਿਲਕੁਲ ਮੂੰਹ ਨਹੀਂ ਲਾਉਣਗੇ।ਸ. ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਦੋ ਢਾਈ ਮਹੀਨੇ ਵਿਚ ਯੁੱਗ ਪਰਿਵਰਤਨ ਹੋ ਰਿਹਾ ਹੈ। ਲੋਕਾਂ ਵੱਲੋਂ ਸੌਂਪੀ ਸੇਵਾ ਤੋਂ ਬਾਅਦ ਉਨਾਂ ਨੇ ਉਹ ਮਸਲੇ ਹੱਲ ਕੀਤੇ ਹਨ, ਜਿਹੜੇ ਉਹਨਾਂ ਨੇ ਖੁਦ ਪਿੰਡੇ ਉੱਤੇ ਹੰਢਾਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਸੰਘਰਸ ਨੂੰ ਸਲਾਮ ਹੈ, ਜਿਸ ਵਿਚ 700 ਤੋਂ ਵੱਧ ਕਿਸਾਨ ਸਹੀਦ ਹੋ ਗਏ ਪਰ ਮੋਦੀ ਦਾ ਹੰਕਾਰ ਟੁੱਟ ਗਿਆ ਤੇ ਕਾਲੇ ਕਾਨੂੰਨ ਰੱਦ ਹੋਏ। ਉਹਨਾਂ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੇ ਹਨ ਤੇ ਹਲਕਾ ਪਾਇਲ ਦੇ ਵਿਕਾਸ ਸਬੰਧੀ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਬੱਸ ਰੂਟਾਂ ਦੇ ਨਵੇਂ ਪਰਮਿਟ ਨੌਜਵਾਨਾਂ ਨੂੰ ਦਿੱਤੇ ਜਾਣਗੇ। ਪੰਜਾਬ ਵਿੱਚ 2 ਕਿਲੋ ਵਾਟ ਤੱਕ ਦੇ ਕੁਨੈਕਸਨਾਂ ਦੇ 1500 ਕਰੋੜ ਰੁਪਏ ਦਾ ਬਕਾਇਆ ਮੁਆਫ ਕੀਤਾ ਗਿਆ ਹੈ। ਬਿਜਲੀ 3 ਰੁਪਏ ਪ੍ਰਤੀ ਯੂਨਿਟ ਸਸਤੀ ਕੀਤੀ ਗਈ ਹੈ, ਪੈਟਰੋਲ ਸਸਤਾ ਕੀਤਾ ਗਿਆ ਹੈ। ਬਿਜਲੀ ਦੇ ਅਗਲੇ ਬਿੱਲ ਜਿਹੜੇ ਆਉਣਗੇ, ਉਨ੍ਹਾ ਵਿਚ ਰੇਟ ਘੱਟ ਹੋ ਕੇ ਆਵੇਗਾ। ਪਿੰਡਾਂ ਦੀਆਂ ਪਾਣੀ ਵਾਲਿਆਂ ਮੋਟਰਾਂ ਦੇ ਬਿੱਲ ਮੁਆਫ ਕਰ ਦਿੱਤੇ ਹਨ। ਸ. ਚੰਨੀ ਨੇ ਦੋਰਾਹਾ ਦੇ ਸੀਵਰੇਜ ਲਈ 13 ਕਰੋੜ,ਪਾਇਲ ਤੇ ਮਲੌਦ ਦੇ ਵਿਕਾਸ ਲਈ 02 -02 ਕਰੋੜ ਦੇਣ ਦਾ ਐਲਾਨ ਕੀਤਾ। ਸਿਵਲ ਹਸਪਤਾਲ ਪਾਇਲ ਵਿਚ ਪੋਸਟ ਮਾਰਟਮ ਦੀ ਸਹੂਲਤ, ਗੰਦੇ ਪਾਣੀ ਦੇ ਨਿਕਾਸ ਲਈ 40 ਲੱਖ, ਪਾਇਲ ਬੀਜਾ ਸੜਕ ਦੀ ਵਿਸੇਸ ਮੁਰੰਮਤ, ਨੰਬਰਦਾਰੀ ਜੱਦੀ ਪੁਸਤੀ ਸਰਬਰਾਹੀ ਤਹਿਤ ਨਵੀਂ ਸਰਤ ਨਾਲ ਦੇਣ, ਪਾਇਲ ਮੰਡੀ ਦੇ ਸੈੱਡ ਲਈ ਗਰਾਂਟ, ਅਹਿਮਦਗੜ੍ਹ ਤੋਂ ਚੰਡੀਗੜ੍ਹ ਬਾਰਸਤਾ ਪਾਇਲ ਅਤੇ ਚਿੰਤਪੂਰਨੀ ਤੱਕ ਦਾ ਬੱਸ ਰੂਟ ਬਹਾਲ ਕਰਨ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੇ ਅਮਨ ਸਾਂਤੀ ਲਈ ਕੁਰਬਾਨੀ ਕੀਤੀ ਤੇ ਉਹਨਾਂ ਦੇ ਖੇਤਰ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਜਲਸੇ ਵਿਚ ਪੰਜਾਬ ਦੀ ਬਦਲਦੀ ਤਕਦੀਰ ਨਜਰ ਆ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਲੋਕ ਖੁਸ ਨਹੀਂ ਹੋ ਜਾਂਦੇ ਓਦੋਂ ਤੱਕ ਕਾਂਗਰਸ ਪਾਰਟੀ ਟਿੱਕ ਕੇ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਆਪਣੀ ਜੰਿਮੇਵਾਰੀ ਅਤੇ ਸੇਵਾ ਤਨ ਦੇਹੀ ਨਾਲ ਨਿਭਾਈ ਹੈ ਤੇ ਹਲਕੇ ਦਾ ਵਿਕਾਸ ਕਰਵਾਇਆ ਹੈ।ਕੈਬਿਨਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਲਈ ਇਤਿਹਾਸਕ ਫੈਸਲੇ ਕੀਤੇ ਹਨ ਤੇ ਸੂਬਾ ਤਰੱਕੀ ਦੇ ਰਾਹ ਪਿਆ ਹੈ। ਪੰਜਾਬ ਸਰਹੱਦੀ ਸੂਬਾ ਹੈ ਤੇ ਪੰਜਾਬ ਦੇ ਦੁਸਮਣ ਬਹੁਤ ਹਨ। ਪਹਿਲਾਂ ਪੰਜਾਬ ਨੂੰ ਅੱਤਵਾਦ ਦੇ ਹਨੇਰੇ ਵਿਚ ਧੱਕ ਦਿੱਤਾ ਗਿਆ ਤੇ ਅੱਜ ਕਾਂਗਰਸ ਸਦਕਾ ਪੰਜਾਬ ਵਿਚ ਅਮਨ ਸਾਂਤੀ ਹੈ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੇ ਐਲਾਨ ਕੀਤਾ ਸੀ ਕਿ ਦਲਿਤ ਉਪ ਮੁੱਖ ਮੰਤਰੀ ਲਾਵਾਂਗੇ ਪਰ ਉਹ ਕਦੇ ਪਰਿਵਾਰ ਤੋਂ ਬਾਹਰ ਹੀ ਨਹੀਂ ਜਾਂਦੇ।“ਆਪ“ ਨੇ ਵੀ ਐਲਾਨ ਕੀਤਾ ਕਿ ਦਲਿਤ ਉਪ ਮੁੱਖ ਮੰਤਰੀ ਹੋਵੇਗਾ ਪਰ ਕਾਂਗਰਸ ਨੇ ਇਹਨਾਂ ਸਭ ਨੂੰ ਪਿੱਛੇ ਛੱਡ ਦਿੱਤਾ ਹੈ। ਵਿਰੋਧੀਆਂ ਕੋਲ ਹੁਣ ਕਹਿਣ ਨੂੰ ਕੋਈ ਗੱਲ ਨਹੀਂ ਹੈ।ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ.ਅਮਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦਾ ਹੰਕਾਰ ਪੰਜਾਬ ਦੇ ਕਿਸਾਨਾਂ ਤੇ ਮਜਦੂਰਾਂ ਨੇ ਤੋੜਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਲੋਕਾਂ ਦਾ ਐਨਾ ਭਰੋਸਾ ਜਿੱਤ ਲਿਆ ਕੇ ਲੋਕ ਉਹਨਾਂ ਨੂੰ ਉਡੀਕਦੇ ਰਹਿੰਦੇ ਹਨ।ਇਹ ਹਲਕਾ ਕਾਂਗਰਸ ਦਾ ਗੜ੍ਹ ਹੈ ਤੇ ਏਥੇ ਪਾਰਟੀ ਦੀ ਜਿੱਤ ਅਟਲ ਹੈ। ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪਾਇਲ ਵਿਚ ਕਾਂਗਰਸ ਪਾਰਟੀ 1967 ਤੋਂ ਲੈਕੇ ਬਹੁਤ ਮਜਬੂਤ ਹੈ। ਸ. ਚੰਨੀ ਓਦੋਂ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਜਦੋਂ ਲੋਕਾਂ ਦੀ ਮੰਗ ਸੀ ਕਿ ਮੁੱਖ ਮੰਤਰੀ ਲੋਕਾਂ ਦੀ ਨਬਜ ਪਛਾਨਣ ਵਾਲਾ ਹੋਵੇ। ਉਹਨਾਂ ਕਿਹਾ ਕਿ ਹਲਕੇ ਵਿੱਚ ਕਈ ਸੌ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਬਾਕੀ ਜਾਰੀ ਹਨ।ਇਸ ਮੌਕੇ ਉਨ੍ਹਾਂ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੀ ਵੰਡੇ।ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇਜ ਪ੍ਰਕਾਸ ਕੋਟਲੀ, ਵਿਧਾਇਕ ਰਾਕੇਸ ਪਾਂਡੇ, ਅਮਰੀਕ ਸਿੰਘ ਢਿੱਲੋਂ, ਜਲ੍ਹਿਾ ਪ੍ਰੀਸਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਸਮੇਤ ਪਤਵੰਤੇ ਹਾਜਰ ਸਨ।
ਹਰੀਸ ਕੁਮਾਰ ਜੈਨ ਨੇ ਉਪ ਮੁੱਖ ਮੰਤਰੀ ਰੰਧਾਵਾ ਦੀ ਹਾਜਰੀ ਵਿੱਚ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਸੁਖਜਿੰਦਰ ਮਾਨ
ਚੰਡੀਗੜ੍ਹ, 9 ਦਸੰਬਰ: ਹਰੀਸ ਕੁਮਾਰ ਜੈਨ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਹਾਜਰੀ ਵਿੱਚ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ (ਐਸ.ਏ.ਡੀ.ਬੀ.) ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।ਅੱਜ ਇੱਥੇ ਸੈਕਟਰ 17 ਸਥਿਤ ਬੈਂਕ ਦੇ ਮੁੱਖ ਦਫਤਰ ਵਿਖੇ ਸ੍ਰੀ ਜੈਨ ਦੇ ਅਹੁਦਾ ਸੰਭਾਲਣ ਮੌਕੇ ਵਿਧਾਇਕ ਕੁਲਬੀਰ ਸਿੰਘ ਜੀਰਾ, ਹਰਪ੍ਰਤਾਪ ਸਿੰਘ ਅਜਨਾਲਾ, ਬਰਿੰਦਰਮੀਤ ਸਿੰਘ ਪਾਹੜਾ, ਦਵਿੰਦਰ ਸਿੰਘ ਘੁਬਾਇਆ ਤੇ ਜਗਤਾਰ ਸਿੰਘ ਜੱਗਾ ਹਿੱਸੋਵਾਲ, ਐਸ.ਏ.ਡੀ.ਬੀ. ਦੇ ਜਨਰਲ ਮੈਨੇਜਰ ਰਾਜਵਿੰਦਰ ਕੌਰ ਰੰਧਾਵਾ ਤੇ ਡਿਪਟੀ ਜਨਰਲ ਮੈਨੇਜਰ ਜਗਦੀਪ ਘਈ ਵੀ ਹਾਜਰ ਸਨ।ਉਪ ਮੁੱਖ ਮੰਤਰੀ ਸ ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ ਸਿੱਧੇ ਤੌਰ ਉੱਤੇ ਕਿਸਾਨਾਂ ਤੇ ਪੇਂਡੂ ਖੇਤਰ ਦੇ ਲੋਕਾਂ ਨਾਲ ਜੁੜਿਆ ਹੋਇਆ ਹੈ ਅਤੇ ਸ੍ਰੀ ਜੈਨ ਜਮੀਨ ਨਾਲ ਜੁੜੇ ਨੇਤਾ ਹਨ ਜਿਨ੍ਹਾਂ ਦੀ ਅਗਵਾਈ ਵਿੱਚ ਬੈਂਕ ਆਪਣੇ ਟੀਚੇ ਪੂਰੇ ਕਰਨ ਵਿੱਚ ਸਫਲ ਰਹੇਗਾ।ਨਵ-ਨਿਯੁਕਤ ਚੇਅਰਮੈਨ ਸ੍ਰੀ ਜੈਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਆਪਣੀ ਜੰਿਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸਵਾਸ ਦਿਵਾਇਆ।ਹਰੀਸ ਕੁਮਾਰ ਜੈਨ ਇਸ ਤੋਂ ਪਹਿਲਾ ਨਗਰ ਕੌਂਸਲ ਜੀਰਾ ਦੇ ਮੀਤ ਪ੍ਰਧਾਨ, ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਵਪਾਰ ਸੈੱਲ ਦੇ ਮੀਤ ਪ੍ਰਧਾਨ ਤੇ ਜੈਨ ਸਭਾ ਦੇ ਉੱਤਰੀ ਜੋਨ ਦੇ ਮੀਤ ਪ੍ਰਧਾਨ ਰਹਿ ਚੁੱਕੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਕੌਰ ਕੋਟਲੀ, ਉਦੈ ਜੈਨ, ਜਤਿਨ ਜਿੰਦਲ, ਕੁਲਦੀਪ ਸਿੰਘ ਜੌਹਲ, ਮਨਜੀਤ ਸਿੰਘ ਚਹਿਲ, ਸਾਬਕਾ ਆਈ ਏ ਐਸ ਅਧਿਕਾਰੀ ਅਸੋਕ ਕੁਮਾਰ ਗੁਪਤਾ, ਅਮਰੀਕ ਸਿੰਘ ਰਾਜੂ, ਹਰਪਾਲ ਸਿੰਘ, ਗੁਰਮੀਤ ਸਿੰਘ ਸ਼ੀਰਾ, ਨਰਿੰਦਰ ਸਿੰਘ ਨਿੰਦੀ, ਕੁਲਬੀਰ ਸਿੰਘ ਟਿੰਮੀ ਚੇਅਰਮੈਨ, ਰਛਪਾਲ ਸਿੰਘ ਗਿੱਲ ਪ੍ਰਧਾਨ, ਬਲਵਿੰਦਰ ਸਿੰਘ ਬੁੱਟਰ ਵਾਈਸ ਚੇਅਰਮੈਨ, ਬਿੱਟੂ ਵਿੱਜ, ਸੀਤਲ ਦਾਸ ਜੈਨ, ਕਾਲਾ ਜੈਨ, ਵੀਰ ਸਿੰਘ ਚਾਵਲਾ, ਬਾਬੂ ਰਾਮ ਭੜਾਣਾ, ਭਾਰਤੀ ਬਾਂਸਲ, ਵਰਿੰਦਰ ਕੁਮਾਰ ਜੈਨ, ਰਾਜੂ ਜੈਨ, ਗੁਰਿੰਦਰਪਾਲ ਸਿੰਘ ਕਾਲਾ ਸਾਬਕਾ ਸਰਪੰਚ, ਹਰਜਿੰਦਰ ਸਿੰਘ ਸਰਪੰਚ, ਕੁਲਵਿੰਦਰ ਸਿੰਘ ਸਰਪੰਚ, ਰੇਸ਼ਮ ਸਿੰਘ ਸਰਪੰਚ, ਚੀਕੂ ਜੈਨ ਵੀ ਹਾਜਰ ਸਨ।
ਪੰਜਾਬ ਸਰਕਾਰ ਨੇ ਕਾਮਰਸ ਵਿਦਿਆਰਥੀਆਂ ਨੂੰ ਕਰੀਅਰ ਕਾਉਂਸਲਿੰਗ ਅਤੇ ਉਚੇਰੀ ਸਿੱਖਿਆ ਮੁਹੱਈਆ ਕਰਵਾਉਣਾ ਲਈ ਕੀਤੀ ਪਹਿਲਕਦਮੀ
ਸਕੂਲ ਅਤੇ ਉਚੇਰੀ ਸਿੱਖਿਆ ਵਿਭਾਗ ਨੇ ਆਈ.ਸੀ.ਏ.ਆਈ. ਨਾਲ ਕੀਤਾ ਸਮਝੌਤਾ ਸਹੀਬੱਧ
ਪਹਿਲਕਦਮੀ ਦਾ ਉਦੇਸ਼ ਨਾਮਵਰ ਵਿਦਿਅਕ ਸੰਸਥਾਵਾਂ ਅਤੇ ਬਹੁ-ਰਾਸਟਰੀ ਕੰਪਨੀਆਂ ਵਿੱਚ ਮੌਕਿਆਂ ਨੂੰ ਸੁਰੱਖਿਅਤ ਕਰਨਾ: ਪਰਗਟ ਸਿੰਘ
ਸੁਖਜਿੰਦਰ ਮਾਨ
ਚੰਡੀਗੜ੍ਹ, 9 ਦਸੰਬਰ: ਪੰਜਾਬ ਵਿੱਚ ਕਾਮਰਸ ਵਿਦਿਆਰਥੀਆਂ ਨੂੰ ਸਕੂਲ, ਕਾਲਜ ਅਤੇ ਯੂਨੀਵਰਸਿਟੀ ਪੱਧਰ ‘ਤੇ ਕੈਰੀਅਰ ਕੌਂਸਲਿੰਗ ਅਤੇ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗਾਂ ਨੇ ਅੱਜ ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ, ਨਵੀਂ ਦਿੱਲੀ (ਆਈਸੀਏਆਈ) ਨਾਲ ਸਮਝੌਤਾ ਸਹੀਬੱਧ ਕੀਤਾ।ਇਸ ਮੌਕੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਕਾਮਰਸ ਸਿੱਖਿਆ ਦੇ ਹੁਨਰ ਨਿਖਾਰਨ ਦੇ ਨਾਲ-ਨਾਲ ਬਿਹਤਰ ਕਰੀਅਰ ਸਬੰਧੀ ਫੈਸਲੇ ਲੈਣ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਵਿੱਚ ਟੀਚਰ ਪ੍ਰੋਗਰਾਮ ਦੀ ਕਰੀਅਰ ਕਾਉਂਸਲਿੰਗ ਅਤੇ ਸਿਖਲਾਈ ਵੀ ਸਾਮਲ ਹੈ, ਇਸ ਨਾਲ ਬਿਹਤਰ ਜੀਵਨ ਨੂੰ ਸੁਰੱਖਿਅਤ ਕਰਨ ਦਾ ਰਾਹ ਪੱਧਰਾ ਹੋਵੇਗਾ।ਸਿੱਖਿਆ ਮੰਤਰੀ ਨੇ ਸੀ.ਏ.ਅਸਵਨੀ ਗੁਪਤਾ ਅਤੇ ਆਈ.ਸੀ.ਏ.ਆਈ. ਦੀ ਸਮੁੱਚੀ ਟੀਮ ਦਾ ਸਮਝੌਤੇ ਸਹੀਬੱਧ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਵਿਦਿਆਰਥੀਆਂ ਨੂੰ ਨਾਮਵਰ ਵਿਦਿਅਕ ਸੰਸਥਾਵਾਂ ਅਤੇ ਬਹੁ-ਰਾਸਟਰੀ ਕੰਪਨੀਆਂ ਵਿੱਚ ਵਧੀਆ ਸਥਾਨ ਹਾਸਲ ਕਰਨ ਵਿੱਚ ਮਦਦ ਕਰੇਗੀ।ਜ਼ਿਕਰਯੋਗ ਹੈ ਕਿ ਆਈ.ਸੀ.ਏ.ਆਈ. ਕਾਮਰਸ ਸਿੱਖਿਆ ਮੁਹੱਈਆ ਕਰਵਾਉਣ ਵਾਲੀ ਵਿਸ਼ਵ ਭਰ ਦੀ ਸਭ ਤੋਂ ਵੱਡੀ ਸੰਸਥਾ ਹੈ। ਆਈ.ਸੀ.ਏ.ਆਈ. ਵੱਲੋਂ ਕੀਤੀਆਂ ਅਨੇਕਾ ਪਹਿਲਕਦਮੀਆਂ ਵਿੱਚੋਂ ਇੱਕ ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਤੱਕ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨਾ ਹੈ ਜੋ ਕਿ ਬਹੁਤ ਮਹੱਤਵਪੂਰਨ ਹੈ।ਇਸ ਸਮਝੌਤੇ ‘ਤੇ ਕੈਬਨਿਟ ਮੰਤਰੀ ਪਰਗਟ ਸਿੰਘ ਦੀ ਮੌਜੂਦਗੀ ਵਿੱਚ ਆਈ.ਸੀ.ਏ.ਆਈ. ਦੇ ਸਕੱਤਰ ਤੇ ਉਚੇਰੀ ਸਿੱਖਿਆ ਵਿਭਾਗ ਦੀ ਤਰਫੋਂ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਰਸਨ ਕੁਮਾਰ ਅਤੇ ਸਕੂਲ ਸਿੱਖਿਆ ਵਿਭਾਗ ਦੀ ਤਰਫੋਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਜੋਏ ਸਰਮਾ ਨੇ ਦਸਤਖਤ ਕੀਤੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਪੀ.ਆਈ. (ਕਾਲਜਾਂ) ਉਪਕਾਰ ਸਿੰਘ, ਸੀਨੀਅਰ ਚਾਰਟਰਡ ਅਕਾਊਂਟੈਂਟ ਡਾ. ਅਸਵਨੀ ਕੁਮਾਰ, ਸੀ.ਏ. ਅਵਿਨਾਸ ਗੁਪਤਾ, ਚੇਅਰਮੈਨ ਐਨ.ਆਈ.ਆਰ.ਸੀ. ਅਤੇ ਅਲੋਕ ਵੀ ਹਾਜਰ ਸਨ।
ਪੰਜਾਬ ਵਿਧਾਨ ਸਭਾ ਚੋਣਾਂ-2022: ਡੀਸੀ ਦਾ ਸੁਨੇਹਾ, ਟਰੈਕਟਰ ਰੈਲੀਆਂ, ਨੁੱਕੜ ਨਾਟਕਾਂ ਅਤੇ ਹੋਰ ਸਵੀਪ ਗਤੀਵਿਧੀਆਂ ਰਾਹੀਂ ਕੀਤਾ ਜਾਵੇਗਾ ਵੋਟਰਾਂ ਨੂੰ ਮਤਦਾਨ ਲਈ ਪ੍ਰੇਰਿਤ
ਜ਼ਿਲਾ ਚੋਣ ਅਧਿਕਾਰੀਆਂ ਨੂੰ ਘੱਟ ਵੋਟ ਭੁਗਤਾਨ ਵਾਲੇ ਪੋਿਗ ਸਟੇਸ਼ਨਾਂ ’ਤੇ ਵਿਸ਼ੇਸ਼ ਤਵੱਜੋ ਦੇਣ ਦੇ ਨਿਰਦੇਸ਼
ਸੁਖਜਿੰਦਰ ਮਾਨ
ਚੰਡੀਗੜ, 9 ਦਸੰਬਰ: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ- 2022 ਵਿੱਚ ਵੱਧ ਤੋਂ ਵੱਧ ਮਤਦਾਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ, ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ-ਕਮ-ਜਿਲਾ ਚੋਣ ਅਫਸਰਾਂ (ਡੀ.ਈ.ਓਜ) ਨੂੰ ਉਨਾਂ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ, ਜਿੱਥੇ ਪਿਛਲੀਆਂ ਵਿਧਾਨ ਸਭਾ ਚੋਣਾਂ -2017 ਦੌਰਾਨ ਘੱਟ ਮਤਦਾਨ ਦਰਜ ਕੀਤਾ ਗਿਆ ਸੀ।ਸਮੂਹ ਜ਼ਿਲਾ ਚੋਣ ਅਫ਼ਸਰਾਂ (ਡੀ.ਈ.ਓਜ)ਨੂੰ ਲਿਖੇ ਆਪਣੇ ਪੱਤਰ ਵਿੱਚ, ਡਾ: ਰਾਜੂ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ- 2017 ਦੌਰਾਨ ਪੋਲਿੰਗ ਸਟੇਸ਼ਨਾਂ ਦੇ ਵਿਸ਼ਲੇਸ਼ਨ ਦੌਰਾਨ, ਇਹ ਪਾਇਆ ਗਿਆ ਕਿ ਕੁਝ ਬੂਥਾਂ ‘ਤੇ ਸੂਬੇ ਦੀ ਵੋਟਿੰਗ ਔਸਤ (77.40 ਫੀਸਦ) ਨਾਲੋਂ ਘੱਟ ਵੋਟਿੰਗ ਪ੍ਰਤੀਸਤ ਦਰਜ ਕੀਤੀ ਗਈ ਸੀ, ਜਿਸਦੇ ਮੱਦੇਨਜ਼ਰ ਆਗਾਮੀ ਵਿਧਾਨ ਸਭਾ ਚੋਣਾਂ-2022 ਵਿੱਚ ਵੱਧ ਤੋਂ ਵੱਧ ਵੋਟਿੰਗ ਪ੍ਰਾਪਤ ਕਰਨ ਲਈ ਅਜਿਹੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਤਵੱਜੋ ਦੇਣ ਦੀ ਲੋੜ ਹੈ।ਉਨਾਂ ਡੀ.ਈ.ਓਜ ਨੂੰ ਹਦਾਇਤ ਕੀਤੀ ਕਿ ਉਹ ਘੱਟ ਮਤਦਾਨ ਵਾਲੇ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਅਤੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਗਤੀਵਿਧੀਆਂ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਜਾ ਸਕੇ।ਸਵੀਪ ਅਧੀਨ ਆਉਂਦੀਆਂ ਗਤੀਵਿਧੀਆਂ ਵਿੱਚ ਗੁਰਦੁਆਰਿਆਂ ਰਾਹੀਂ ਡਿਪਟੀ ਕਮਿਸ਼ਨਰਾਂ ਦਾ ਸੁਨੇਹਾ, ਪਿੰਡਾਂ ਵਿੱਚ ਟਰੈਕਟਰ ਰੈਲੀਆਂ ਅਤੇ ਪੋਲਿੰਗ ਸਟੇਸ਼ਨਾਂ ਦੇ ਖੇਤਰਾਂ ਵਿੱਚ ਵਿਦਿਆਰਥੀ ਰੈਲੀਆਂ, ਮਨੁੱਖੀ ਚੇਨਜ਼, ਐਨਐਸਐਸ/ਐਨਸੀਸੀ/ਐਨਜੀਓਜ਼/ਹੋਰ ਵਲੰਟੀਅਰਾਂ ਵਲੋਂ ਨੁੱਕੜ ਨਾਟਕ ਜਾਂ ਸਟਰੀਟ ਸਕਿੱਟ ਅਤੇ ਈਵੀਐਮ, ਵੀਵੀਪੈਟ ਜਾਗਰੂਕਤਾ ਗਤੀਵਿਧੀਆਂ, ਵੋਟ ਪਾਉਣ ਸਬੰਧੀ ਜਾਗਰੂਕਤਾ ਮੁਹਿੰਮ ’ਚ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕਰਨਾ, ਬੂਥ ਚੋਣ ਸਾਖ਼ਰਤਾਂ ਆਦਿ ਸ਼ਾਮਲ ਹਨ। ਡਾ: ਰਾਜੂ ਨੇ ਡੀ.ਈ.ਓਜ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੇ ਖੇਤਰਾਂ ਵਿੱਚ ਸਾਰੀਆਂ ਗਤੀਵਿਧੀਆਂ ਨੂੰ ਨੇਪਰੇ ਚਾੜਿਆ ਜਾਵੇ।ਜ਼ਿਕਰਯੋਗ ਹੈ ਕਿ ਸਵੀਪ ਗਤੀਵਿਧੀ ਦੇ ਹਿੱਸੇ ਵਜੋਂ, ਐਲ.ਈ.ਡੀ ਅਤੇ ਆਡੀਓ ਸਿਸਟਮ ਨਾਲ ਲੈਸ 30 ਮੋਬਾਈਲ ਵੈਨਾਂ ਜੋ ਜ਼ਿਲਿਆਂ ਵਿੱਚ ਜਾਣ ਲਈ ਤਿਆਰ ਹਨ। ਇਹ ਵੈਨਾਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿੱਚ ਘੁੰਮਣਗੀਆਂ, ਵੋਟਰ ਰਜਿਸਟ੍ਰੇਸ਼ਨ ਅਤੇ ਵੋਟਾਂ ਵਾਲੇ ਦਿਨ ਵੋਟ ਪਾਉਣ ਲਈ ਪੇ੍ਰਰਿਤ ਕਰਨਗੀਆਂ।
ਮੰਤਰੀ ਮੰਡਲ ਵੱਲੋਂ 18 ਜੂਨ, 2021 ਦੇ ਕੈਬਨਿਟ ਦੇ ਫੈਸਲੇ ਤੋਂ ਪਹਿਲਾਂ ਸ਼ਹਿਰੀ ਸਥਾਨਕ
ਸਰਕਾਰਾਂ ਵਿੱਚ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਸਫਾਈ ਸੇਵਕਾਂ ਅਤੇ ਸੀਵਰਮੈਨ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ
ਸੂਬਾ ਭਰ ਦੇ ਅਜਿਹੇ 4587 ਕਰਮਚਾਰੀਆਂ ਨੂੰ ਹੋਵੇਗਾ ਲਾਭ
ਸੁਖਜਿੰਦਰ ਮਾਨ
ਚੰਡੀਗੜ੍ਹ, 9 ਦਸੰਬਰ: ਪੰਜਾਬ ਮੰਤਰੀ ਮੰਡਲ ਨੇ 18 ਜੂਨ, 2021 ਦੀ ਕੈਬਨਿਟ ਦੇ ਫੈਸਲੇ ਤੋਂ ਪਹਿਲਾਂ ਸਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀ.) ਵਿੱਚ ਠੇਕੇ ਦੇ ਆਧਾਰ ‘ਤੇ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 4587 ਕਰਮਚਾਰੀਆਂ ਨੂੰ ਲਾਭ ਹੋਵੇਗਾ ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।ਦੱਸਣਯੋਗ ਹੈ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਨਾਲ, ਪਰਖਕਾਲ ਸਮੇਂ ਦੇ ਪਹਿਲੇ ਤਿੰਨ ਸਾਲਾਂ ਦੌਰਾਨ 46 ਕਰੋੜ ਰੁਪਏ ਦਾ ਵਾਧੂ ਸਾਲਾਨਾ ਵਿੱਤੀ ਬੋਝ ਪਵੇਗਾ। ਪਰਖਕਾਲ ਸਮੇਂ ਤੋਂ ਬਾਅਦ ਸਾਲਾਨਾ ਵਾਧਾ ਅਤੇ ਹੋਰ ਭੱਤੇ ਦਿੱਤੇ ਜਾਣਗੇ। ਇਹ ਵਾਧੂ ਵਿੱਤੀ ਬੋਝ ਸਹਿਰੀ ਸਥਾਨਕ ਸੰਸਥਾਵਾਂ ਦੁਆਰਾ ਸਹਿਣ ਕੀਤਾ ਜਾਵੇਗਾ।ਸਾਰੇ ਵਿਭਾਗਾਂ ਸਮੇਤ ਬੋਰਡਾਂ, ਕਾਰਪੋਰੇਸਨਾਂ, ਅਥਾਰਟੀਆਂ, ਅਰਧ ਸਰਕਾਰੀ ਅਦਾਰਿਆਂ ਨੂੰ ਸਿੱਧੀ ਭਰਤੀ ਲਈ ਪੰਜਾਬੀ ਭਾਸਾ ਦੀ ਯੋਗਤਾ ਲਾਜਮੀ ਬਣਾਉਣ ਲਈ ਸੇਵਾ ਨਿਯਮਾਂ ਵਿੱਚ ਸੋਧ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਤਹਿਤ ਸੂਬਾ ਭਰ ਵਿੱਚ ਪੰਜਾਬੀ ਭਾਸਾ ਨੂੰ ਪ੍ਰਫੁੱਲਤ ਕਰਨ ਲਈ ਮੰਤਰੀ ਮੰਡਲ ਨੇ ਸਾਰੇ ਵਿਭਾਗਾਂ ਦੇ ਨਾਲ-ਨਾਲ ਬੋਰਡਾਂ, ਕਾਰਪੋਰੇਸਨਾਂ, ਕਮਿਸਨਾਂ, ਅਥਾਰਟੀਆਂ, ਅਰਧ ਸਰਕਾਰੀ ਅਦਾਰਿਆਂ (ਪੈਰਾਸਟੈਟਲ) ਆਦਿ ਵਿੱਚ ਸਿੱਧੀ ਭਰਤੀ ਲਈ ਪੰਜਾਬੀ ਭਾਸਾ ਦੀ ਲੋੜੀਂਦੀ ਯੋਗਤਾ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰੇਸਨਾਂ, ਅਥਾਰਟੀਆਂ, ਅਰਧ ਸਰਕਾਰੀ ਅਦਾਰਿਆਂ ਆਦਿ ਨੂੰ ਤੁਰੰਤ ਆਪਣੇ ਸੇਵਾ ਨਿਯਮਾਂ ਵਿੱਚ ਸੋਧ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਪੰਜਾਬ ਸਿਵਲ ਸੇਵਾਵਾਂ (ਸੇਵਾ ਦੀਆਂ ਆਮ ਅਤੇ ਸਾਂਝੀਆਂ ਸਰਤਾਂ) ਨਿਯਮ-1994 ਦੀ ਧਾਰਾ 17 ਅਧੀਨ ਪੰਜਾਬੀ ਭਾਸਾ ਦੇ ਗਿਆਨ ਦੀ ਵਿਵਸਥਾ ਨੂੰ ਲਾਜਮੀ ਬਣਾਇਆ ਜਾ ਸਕੇ।
ਬਾਕਸ
ਪਾਣੀ ਬਿੱਲਾਂ ਦੇ 500 ਕਰੋੜ ਰੁਪਏ ਦੇ ਬਕਾਏ ਮੁਆਫ ਕਰਨ ਲਈ ਹਰੀ ਝੰਡੀ
ਸੂਬਾ ਭਰ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਪਾਣੀ ਦੇ 500 ਕਰੋੜ ਰੁਪਏ ਦੇ ਬਕਾਏ ਬਿੱਲਾਂ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਹੈ।ਜਕਿਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਪੇਂਡੂ ਖਪਤਕਾਰਾਂ ਦੇ ਪਾਣੀ ਦੇ ਬਿੱਲਾਂ ਦੇ 256.97 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ। ਇਸ ਤੋਂ ਇਲਾਵਾ ਸਹਿਰੀ ਖੇਤਰਾਂ ਵਿੱਚ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਲਈ 17.98 ਕਰੋੜ ਰੁਪਏ ਮੁਆਫ ਕੀਤੇ ਗਏ ਹਨ। ਇਸ ਦੇ ਨਾਲ ਹੀ ਗ੍ਰਾਮ ਪੰਚਾਇਤਾਂ/ਕਮੇਟੀਆਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਲਈ ਵੀ 224.55 ਕਰੋੜ ਦੀ ਰਾਸ਼ੀ ਮੁਆਫ ਕੀਤੀ ਗਈ ਹੈ। ਜਿਕਰਯੋਗ ਹੈ ਕਿ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਵੱਲੋਂ ਪੰਜਾਬ ਦੇ ਪੇਂਡੂ ਖੇਤਰਾਂ ਅਤੇ ਚੋਣਵੇਂ ਸਹਿਰਾਂ ਸ੍ਰੀ ਮੁਕਤਸਰ ਸਾਹਿਬ, ਸ੍ਰੀ ਫਤਹਿਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਫਰੀਦਕੋਟ ਅਤੇ ਸਿਵਲ ਸਟੇਸਨ ਬਠਿੰਡਾ ਵਿੱਚ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।ਜਲ ਸਪਲਾਈ ਅਤੇ ਸੈਨੀਟੇਸਨ ਕਮੇਟੀਆਂ ਵੱਲੋਂ ਲਏ ਗਏ ਫੈਸਲੇ ਅਨੁਸਾਰ ਵਿਭਾਗ/ਪੰਚਾਇਤਾਂ ਅਤੇ ਕਮੇਟੀਆਂ ਦੁਆਰਾ ਚਲਾਈ ਜਾ ਰਹੀਆਂ ਸਕੀਮਾਂ ਦੇ ਪਾਣੀ ਦੇ ਬਕਾਏ ਬਿੱਲ ਮੁਆਫ ਕਰ ਦਿੱਤੇ ਗਏ ਹਨ। ਮਾਲੀਏ ਦੀ ਵਸੂਲੀ ਵਿੱਚ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ ਦੁਆਰਾ ਜਲ ਸਪਲਾਈ ਤੇ ਸੈਨੀਟੇਸ਼ਨ/ਗਰਾਮ ਪੰਚਾਇਤ/ਗਰਾਮ ਪੰਚਾਇਤ ਜਲ ਸਪਲਾਈ ਕਮੇਟੀਆਂ ਨੂੰ ਲੋੜੀਂਦਾ ਭੁਗਤਾਨ ਕੀਤਾ ਜਾਵੇਗਾ ਤਾਂ ਜੋ ਸਕੀਮਾਂ ਦੇ ਰੱਖ-ਰਖਾਅ ‘ਤੇ ਕੋਈ ਅਸਰ ਨਾ ਪਵੇ।
ਬਾਕਸ
ਨਰਮਾ ਉਤਪਾਦਕਾਂ ਲਈ ਮੌਜੂਦਾ ਰਾਹਤ ਰਾਸ਼ੀ ਵਿਚ 5000 ਰੁਪਏ ਪ੍ਰਤੀ ਏਕੜ ਦਾ ਵਾਧਾ ਕੀਤਾ
ਸੂਬਾ ਭਰ ਦੇ ਨਰਮਾ ਉਤਪਾਦਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਕਪਾਹ ਦੀ ਫਸਲ ਦੇ 76-100 ਫੀਸਦੀ ਨੁਕਸਾਨ ਲਈ ਰਾਹਤ ਰਾਸ਼ੀ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਮੌਜੂਦਾ ਰਾਸ਼ੀ ਵਿਚ 5000 ਰੁਪਏ ਪ੍ਰਤੀ ਏਕੜ ਦਾ ਵਧਾ ਕਰਕੇ 12000 ਪ੍ਰਤੀ ਏਕੜ ਤੋਂ 17000 ਪ੍ਰਤੀ ਏਕੜ ਕਰ ਦਿੱਤਾ ਹੈ। ਇਸ ਉਪਰਾਲੇ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਪਾਸੋਂ ਬਣਦੀ ਆਰਥਿਕ ਰਾਹਤ ਮਿਲ ਸਕੇਗੀ। ਇਹ ਰਾਹਤ 1 ਜੂਨ, 2021 ਤੋਂ ਲਾਗੂ ਹੋਵੇਗੀ। ਜਿਕਰਯੋਗ ਹੈ ਕਿ ਗੁਲਾਬੀ ਸੁੰਡੀ ਨਾਲ ਨਰਮੇ ਦੀ ਫਸਲ ਨੂੰ ਹੋਏ ਨੁਕਸਾਨ ਨਾਲ ਪ੍ਰਭਾਵਿਤ ਕਿਸਾਨਾਂ ਨੂੰ 416 ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਬਾਕਸ
ਪੀ.ਏ.ਪੀ.ਆਰ. ਐਕਟ, 1995 ਦੇ ਉਪ-ਨਿਯਮ 38(2) ਨੂੰ ਲਾਗੂ ਕਰਕੇ ਗੈਰ-ਅਧਿਕਾਰਤ ਕਾਲੋਨੀਆਂ ਅਤੇ ਪਲਾਟਾਂ ਨੂੰ ਨਿਯਮਤ ਕਰਨ ਦੀ ਮਨਜੂਰੀ
ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸਨ (ਪੀ.ਏ.ਪੀ.ਆਰ.) ਐਕਟ, 1995 ਦੀ ਉਲੰਘਣਾ ਕਰਕੇ ਬਣਾਈਆਂ ਗਈਆਂ ਗੈਰ-ਅਧਿਕਾਰਤ ਕਾਲੋਨੀਆਂ ਅਤੇ ਇਨ੍ਹਾਂ ਕਾਲੋਨੀਆਂ ਦੇ ਪਲਾਟਾਂ ਨੂੰ ਨਿਯਮਤ ਕਰਨ ਲਈ ਮੰਤਰੀ ਮੰਡਲ ਨੇ ਇਸ ਐਕਟ ਦੇ ਅਧੀਨ ਜੁਰਮ ਨੂੰ ਇਕ ਥਾਂ ਲਿਆਉਣ ਲਈ ਸ਼ਰਤਾਂ ਅਤੇ ਪਾਬੰਦੀਆਂ ਨਿਰਧਾਰਤ ਕਰਨ ਲਈ ਧਾਰਾ 38(2) ਅਧੀਨ ਨਿਯਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਨ੍ਹਾਂ ਕਾਲੋਨੀਆਂ ਅਤੇ ਪਲਾਟਾਂ ਨੂੰ ਨਿਯਮਤ ਕਰਨ ਲਈ ਇਨ੍ਹਾਂ ਐਕਟਾਂ ਦੇ ਅਧੀਨ ਇਹ ਐਕਟ ਅਤੇ ਨੀਤੀਆਂ ਲਈ ਸਮਾਂ-ਸੀਮਾ ਮਿੱਥੀ ਗਈ ਸੀ। ਐਕਟ ਅਧੀਨ ਇਨ੍ਹਾਂ ਐਕਟਾਂ ਅਤੇ ਨੀਤੀਆਂ ਦੀ ਮਿਆਦ ਪੁੱਗਣ ਤੋਂ ਬਾਅਦ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਪੀ.ਏ.ਪੀ.ਆਰ., 1995 ਵਿੱਚ ਨਿਯਮ ਨੰਬਰ 31 ਨੂੰ ਸਾਮਲ ਕਰਨ ਦੀ ਤਜਵੀਜ ਕੀਤੀ ਜੋ ਇਸ ਐਕਟ ਦੇ 38(2) ਦੇ ਅਧੀਨ ਜੁਰਮ ਨੂੰ ਇਕ ਥਾਂ ਲਿਆਉਣ ਲਈ ਪ੍ਰਕਿਰਿਆ ਅਤੇ ਸਰਤਾਂ ਅਤੇ ਪਾਬੰਦੀਆਂ ਨਿਰਧਾਰਤ ਕਰਦਾ ਹੈ।
ਬਾਕਸ
ਆਬਕਾਰੀ ਅਤੇ ਕਰ ਵਿਭਾਗ ਵਿੱਚ ਕਰਮਚਾਰੀਆਂ ਦੀਆਂ ਵੱਖ-ਵੱਖ ਸ੍ਰੇਣੀਆਂ ਦੇ ਸੇਵਾ ਨਿਯਮਾਂ ਨੂੰ ਮਨਜੂਰੀ
ਆਬਕਾਰੀ ਅਤੇ ਕਰ ਵਿਭਾਗ ਦੇ ਕੰਮਕਾਜ ਵਿੱਚ ਵਧੇਰੇ ਕੁਸਲਤਾ, ਪਾਰਦਰਸਤਾ ਅਤੇ ਜਵਾਬਦੇਹੀ ਲਿਆਉਣ ਲਈ ਮੰਤਰੀ ਮੰਡਲ ਨੇ ਪੰਜਾਬ ਆਬਕਾਰੀ ਅਤੇ ਕਰ ਵਿਭਾਗ (ਸੁਬਾਰਡੀਨੇਟ ਆਫਿਸਜ਼) (ਮਨਿਸਟਰੀਅਲ) ਗਰੁੱਪ-ਸੀ, ਸੇਵਾ ਨਿਯਮ-2021 ਨੂੰ ਪੰਜਾਬ ਆਬਕਾਰੀ ਅਤੇ ਕਰ ਵਿਭਾਗ (ਸੁਬਾਰਡੀਨੇਟ ਆਫਿਸਜ਼) (ਗਰੁੱਪ-ਬੀ) ਸੇਵਾ ਨਿਯਮ-2021, ਪੰਜਾਬ ਆਬਕਾਰੀ ਅਤੇ ਕਰ ਕਮਿਸਨਰ ਦਫਤਰ (ਹੈੱਡ ਆਫਿਸ, ਮਨਿਸਟਰੀਅਲ ਸਟਾਫ) (ਗਰੁੱਪ-ਬੀ) ਸੇਵਾ ਨਿਯਮ-2021, ਪੰਜਾਬ ਆਬਕਾਰੀ ਅਤੇ ਕਰ ਕਮਿਸਨਰ ਦਫਤਰ (ਹੈੱਡ ਆਫਿਸ, ਮਨਿਸਟਰੀਅਲ ਸਟਾਫ) (ਗਰੁੱਪ-ਸੀ) ਸੇਵਾ ਨਿਯਮ, 2021 ਪ੍ਰਵਾਨਗੀ ਦੇ ਦਿੱਤੀ ਹੈ।
ਬਾਕਸ
ਪੰਜਾਬ ਸਿਵਲ ਸਕੱਤਰੇਤ ਵਿੱਚ ਏ.ਸੀ.ਐਫ.ਏ. ਦੇ ਅਹੁਦੇ ਨੂੰ ਡੀ.ਸੀ.ਐਫ.ਏ. ਵਜੋਂ ਅਪਗ੍ਰੇਡ ਕਰਨ ਲਈ ਪ੍ਰਵਾਨਗੀ
ਸਕੱਤਰੇਤ ਪ੍ਰਸਾਸਨ ਵਿੱਚ ਹੋਰ ਵਧੇਰੇ ਕੁਸਲਤਾ ਲਿਆਉਣ ਅਤੇ 190.75 ਕਰੋੜ ਰੁਪਏ ਦੇ ਬਜਟ ਦੀ ਸਰਵੋਤਮ ਵਰਤੋਂ ਦੇ ਟੀਚੇ ਨੂੰ ਹਾਸਲ ਕਰਨ ਅਤੇ ਸਕੱਤਰੇਤ ਪ੍ਰਸਾਸਨ ਵਿੱਚ ਵਿੱਤ ਵਿਭਾਗ ਵੱਲੋਂ ਮਾਹਿਰ ਅਤੇ ਤਜਰਬੇਕਾਰ ਐਸ.ਏ.ਐਸ. ਅਧਿਕਾਰੀ ਦੀ ਤਾਇਨਾਤੀ ਕਰਨ ਲਈ ਮੰਤਰੀ ਮੰਡਲ ਨੇ ਸਹਾਇਕ ਕੰਟਰੋਲਰ (ਵਿੱਤ ਅਤੇ ਲੇਖਾ) ਦੇ ਅਹੁਦੇ ਨੂੰ ਡਿਪਟੀ ਕੰਟਰੋਲਰ (ਵਿੱਤ ਅਤੇ ਲੇਖਾ) ਵਿਚ ਅਪਗਰੇਡ ਕਰਨ ਲਈ ਆਮ ਰਾਜ ਪ੍ਰਬੰਧ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਨਰਸਾਂ ਦੀ ਹੜਤਾਲ ਜਾਰੀ, ਸਰਕਾਰ ਦੀ ਲਾਪਰਵਾਹੀ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ ਮਰੀਜ਼ਾਂ ਨੂੰ
ਸੁਖਜਿੰਦਰ ਮਾਨ
ਬਠਿੰਡਾ, 9 ਦਸੰਬਰ: ਅਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅਣਮਿਥੇ ਸਮੇਂ ਦੀ ਹੜ੍ਹਤਾਲ ’ਤੇ ਚੱਲ ਰਹੀਆਂ ਸਿਹਤ ਵਿਭਾਗ ਦੀਆਂ ਨਰਸਾਂ ਦਾ ਅੱਜ ਵੀ ਸਥਾਨਕ ਸਿਵਲ ਸਰਜਨ ਦਫ਼ਤਰ ਦੇ ਅੱਗੇ ਧਰਨਾ ਜਾਰੀ ਰਿਹਾ। ਇਸ ਮੌਕੇ ਨਰਸਿੰਗ ਸਟਾਫ਼ ਐਸੋਸੀਏਸਨ ਦੇ ਆਗੂਆਂ ਨੇ ਪੰਜਾਬ ਸਰਕਾਰ ਵਿਰੁਧ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਜਾਣਬੁੱਝ ਕੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੋਲਿਆ ਕਰ ਰਹੀ ਹੈ। ਨਰਸਿੰਗ ਸਟਾਫ਼ ਦੀ ਆਗੂ ਸਰਵਨਜੀਤ ਕੌਰ ਨੇ ਇਸ ਮੌਕੇ ਪੱਤਰਕਾਰਾਂ ਨੂੰ ਦਸਿਆ ਕਿ ਸਮੂਹ ਨਰਸਾਂ ਅਪਣੀਆਂ ਤਨਖਾਹਾਂ ਦੀ ਬਰਾਬਰੀ ਦੀ ਮੰਗ, ਇਸ ਵਿਚ ਬੇਨਿਯਮੀਆਂ ਨੂੰ ਦੂਰ ਕਰਨ, ਪੇ-ਕਮਿਸ਼ਨ ਦੌਰਾਨ ਕੱਟੇ ਗਏ ਭੱਤਿਆਂ ਨੂੰ ਬਹਾਲ ਕਰਨ, ਨਰਸਿੰਗ ਅਫ਼ਸਰ ਦੀ ਪੋਸਟ ਬਦਲਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਪ੍ਰੰਤੂ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਵਾਰ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਕੋਈ ਧਿਆਨ ਨਹੀਂ ਦੇ ਰਹੀ ਹੈ, ਜਿਸਦੇ ਚੱਲਦੇ ਮਜਬੂਰਨ ਉਨ੍ਹਾਂ ਨੂੰ ਅਣਮਿਥੇ ਸਮੇਂ ਦੀ ਹੜਤਾਲ ’ਤੇ ਜਾਣਾ ਪੈ ਰਿਹਾ ਹੈ। ਉਧਰ ਨਰਸਾਂ ਦੀ ਹੜਤਾਲ ਕਾਰਨ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਤੇ ਆਮ ਲੋਕਾਂ ਨੂੰ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ। ਮਰੀਜ਼ਾਂ ਮੁਤਾਬਕ ਮੁਲਾਜਮ ਅਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਜਿਸਦੇ ਚੱਲਦੇ ਸਰਕਾਰ ਨੂੰ ਉਨ੍ਹਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਨਵਜੋਤ ਸਿੱਧੂ ਦੀ ਰੈਲੀ ਲਈ ਬਠਿੰਡਾ ਦੇ ਕਾਂਗਰਸੀਆਂ ਨੇ ਵਿੱਢੀ ਤਿਆਰੀ
ਹਲਕਾ ਇੰਚਾਰਜ਼ ਹਰਵਿੰਦਰ ਲਾਡੀ ਦੀ ਅਗਵਾਈ ਹੇਠ ਵੱਡੀ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 9 ਦਸੰਬਰ: ਆਗਾਮੀ 13 ਦਸੰਬਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ਼ ਹਰਵਿੰਦਰ ਸਿੰਘ ਲਾਡੀ ਦੇ ਹੱਕ ਵਿਚ ਹੋ ਰਹੀ ਵੱਡੀ ਸਿਆਸੀ ਰੈਲੀ ਦੀ ਸਫ਼ਲਤਾ ਲਈ ਅੱਜ ਹਲਕੇ ਦੇ ਕਾਂਗਰਸੀਆਂ ਨੇ ਮੀਟਿੰਗ ਕੀਤੀ। ਸ਼੍ਰੀ ਲਾਡੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਰੈਲੀ ਦੀ ਸਫ਼ਲਤਾ ਲਈ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਦਸਣਾ ਬਣਦਾ ਹੈ ਕਿ ਉਕਤ ਦਿਨ ਪਿੰਡ ਨਰੂਆਣਾ ਦੀ ਅਨਾਜ਼ ਮੰਡੀ ’ਚ ਇਹ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੇ ਨਾਲ ਬਠਿੰਡਾ ਪੱਟੀ ’ਚ ਕਾਂਗਰਸ ਪਾਰਟੀ ਵਲੋਂ ਚੋਣਾਂ ਦਾ ਬਿਗਲ ਵੀ ਬਜਾਇਆ ਜਾਵੇਗਾ। ਉਜ ਬੀਤੇ ਕੱਲ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹਲਕਾ ਤਲਵੰਡੀ ਸਾਬੋ ਦੇ ਸੰਭਾਵੀਂ ਉਮੀਦਵਾਰ ਖ਼ੁਸਬਾਜ਼ ਸਿੰਘ ਜਟਾਣਾ ਦੇ ਹੱਕ ਵਿਚ ਰਾਮਾ ਮੰਡੀ ’ਚ ਇੱਕ ਵੱਡੀ ਰੈਲੀ ਕੀਤੀ ਜਾ ਚੁੱਕੀ ਹੈ। ਉਧਰ ਬਠਿੰਡਾ ਦਿਹਾਤੀ ਦੇ ਇੰਚਾਰਜ਼ ਹਰਵਿੰਦਰ ਸਿੰਘ ਲਾਡੀ ਨੇ ਅੱਜ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਣ ਵਾਲੀ ਇਸ ਰੈਲੀ ਨਾਲ ਬਠਿੰਡਾ ਪੱਟੀ ’ਚ ਸਿਆਸੀ ਮਾਹੌਲ ਬਦਲ ਜਾਵੇਗਾ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਇੱਕ ਇਮਾਨਦਾਰ ਤੇ ਬਹਾਦਰ ਆਗੂ ਹੈ, ਜਿਹੜਾ ਪੰਜਾਬ ਦੇ ਭਲੇ ਲਈ ਹਰ ਕੁਰਬਾਨੀ ਦੇਅ ਰਿਹਾ ਹੈ, ਜਿਸਦੇ ਚੱਲਦੇ ਕਾਂਗਰਸ ਦੇ ਹਰੇਕ ਵਰਕਰ ਦਾ ਫ਼ਰਜ ਬਣਦਾ ਹੈ ਕਿ ਉਹ ਪ੍ਰਧਾਨ ਦੇ ਨਾਲ ਮੋਢਾ ਜੋੜ ਕੇ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿਚ ਅਪਣਾ ਬਣਦਾ ਯੋਗਦਾਨ ਪਾਉਣ। ਅੱਜ ਦੀ ਮੀਟਿੰਗ ਵਿਚ ਬਠਿੰਡਾ ਦਿਹਾਤੀ ਹਲਕੇ ਨਾਲ ਸਬੰਧਤ ਚੇਅਰਮੈਨ, ਸਰਪੰਚ, ਪੰਚ ਤੇ ਕਾਂਗਰਸ ਪਾਰਟੀ ਦੇ ਅਹੁੱਦੇਦਾਰ ਤੇ ਵਰਕਰ ਵੱਡੀ ਗਿਣਤੀ ਵਿਚ ਪੁੱਜੇ ਹੋਏ ਸਨ।






