ਮਨਮੋਹਨ ਕੁੱਕੂ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਮਾਲਵਾ ਜ਼ੋਨ ਦੇ ਮੀਤ ਪ੍ਰਧਾਨ ਨਿਯੁਕਤ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਉੱਪ ਚੋਣ ਕਮਿਸ਼ਨਰ ਨੇ ਚੋਣ ਡਿਊਟੀ ’ਤੇ ਤਾਇਨਾਤ ਸਟਾਫ ਲਈ ਕੋਵਿਡ-19 ਵੈਕਸੀਨੇਸ਼ਨ ਯਕੀਨੀ ਬਣਾਉਣ ਲਈ ਜ਼ਿਲਾ ਚੋਣ ਅਫ਼ਸਰਾਂ ਨੂੰ ਦਿੱਤੇ ਨਿਰਦੇਸ਼
ਸੁਖਜਿੰਦਰ ਮਾਨ
ਚੰਡੀਗੜ, 4 ਦਸੰਬਰ: ਪੰਜਾਬ ਵਿਧਾਨ ਸਭਾ- 2022 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਸ਼ਨੀਵਾਰ ਨੂੰ ਸੂਬੇ ਵਿੱਚ ਹੋਣ ਜਾ ਰਹੀਆਂ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।ਇਹ ਵਰਚੁਅਲ ਸਮੀਖਿਆ ਮੀਟਿੰਗ ਡਿਪਟੀ ਚੋਣ ਕਮਿਸ਼ਨਰ (ਡੀ.ਈ.ਸੀ.) ਨਿਤੇਸ਼ ਕੁਮਾਰ ਵਿਆਸ ਦੀ ਅਗਵਾਈ ਵਿੱਚ ਕੀਤੀ ਗਈ , ਜਿਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਵੀ ਮੌਜੂਦ ਰਹੇ। ਮੀਟਿੰਗ ਵਿੱਚ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਅਤੇ ਪੁਲਿਸ ਕਮਿਸ਼ਨਰ /ਸੀਨੀਅਰ ਪੁਲਿਸ ਕਪਤਾਨ(ਐਸ.ਐਸ.ਪੀ) ਵੀ ਹਾਜ਼ਰ ਸਨ।ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਮੱਦੇਨਜ਼ਰ, ਸ੍ਰੀ ਵਿਆਸ ਨੇ ਚੋਣ ਡਿਊਟੀਆਂ ਲਈ ਤਾਇਨਾਤ ਕੀਤੇ ਜਾਣ ਵਾਲੇ ਸਾਰੇ ਸਟਾਫ ਅਤੇ ਵਲੰਟੀਅਰਾਂ ਨੂੰ ਟੀਕਾਕਰਣ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨਾਂ ਸਮੂਹ ਡੀ.ਈ.ਓਜ਼ ਨੂੰ ਸਟਾਫ ਵਾਸਤੇ ਕੋਵਿਡ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਨਿਰਦੇਸ਼ ਦਿੱਤੇ।ਉਨਾਂ ਡੀ.ਈ.ਓਜ ਨੂੰ ਨਵੇਂ ਵੋਟਰਾਂ ਨੂੰ ਸ਼ਾਮਲ ਕਰਨ ਅਤੇ ਮੌਜੂਦਾ ਵੋਟਾਂ ਕੱਟਣ ਜਾਂ ਤਬਦੀਲ ਕਰਨ ਦੇ ਮਾਮਲਿਆਂ ਨੂੰ ਮੁਕੰਮਲ ਕਰਨ ਲਈ ਵੀ ਕਿਹਾ। ਉਨਾਂ ਨੇ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਅਤੇ ‘1950’ ਵੋਟਰ ਹੈਲਪਲਾਈਨ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਟੈਕਸਟ ਮੈਸੇਜ ਭੇਜਣ ਜਾਂ ਮਸ਼ਹੂਰ ਹਸਤੀਆਂ ਜਾਂ ਖਿਡਾਰੀਆਂ ਨੂੰ ਮੁੰਿਹਮ ਵਿੱਚ ਸ਼ਾਮਲ ਕਰਕੇ ਸਵੀਪ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਸ੍ਰੀ ਵਿਆਸ ਨੇ ਜ਼ਿਲਾ ਚੋਣ ਅਫਸਰਾਂ (ਡੀ.ਈ.ਓਜ) ਨੂੰ ਸਾਰੇ ਆਰ.ਓਜ਼/ਏ.ਆਰ.ਓਜ਼ ਦੀ ਪ੍ਰਮਾਣਿਤ ਸਿਖਲਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਅਤੇ ਉਨਾਂ ਨੂੰ ਵੱਧ ਤੋਂ ਵੱਧ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਜਾਣ ਦੀ ਹਦਾਇਤ ਕੀਤੀ। ਸ੍ਰੀ ਵਿਆਸ ਨੇ ਉਨਾਂ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਢੁਕਵੇਂ ਰੈਂਪ ਅਤੇ ਵੀਲਚੇਅਰਾਂ ਨੂੰ ਯਕੀਨੀ ਬਣਾ ਕੇ ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਲਈ ਨਿਰਵਿਘਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨਾਂ ਅਧਿਕਾਰੀਆਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਵੈਬਕਾਸਟਿੰਗ ਯਕੀਨੀ ਬਣਾਉਣ ਲਈ ਵੀ ਤਾਕੀਦ ਕੀਤੀ।
ਉਨਾਂ ਸਬੰਧਤ ਅਧਿਕਾਰੀਆਂ ਨੂੰ ਆਪੋ-ਆਪਣੇ ਜਿਲਿਆਂ ਵਿੱਚ ਹਥਿਆਰ ਜਮਾਂ ਕਰਵਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ। ਉਨਾਂ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਵੱਧ ਖਰਚੇ ਵਾਲੇ ਹਲਕਿਆਂ ਦੀ ਪਛਾਣ ਸਬੰਧੀ ਪ੍ਰਕਿਰਿਆ ਨੂੰ ਤੇਜ ਕਰਨ ਲਈ ਕਿਹਾ।
ਇਸ ਮੀਟਿੰਗ ਦੌਰਾਨ ਡੀਈਓਜ਼ ਅਤੇ ਪੁਲਿਸ ਕਮਿਸ਼ਨਰ/ਐਸਐਸਪੀਜ਼ ਨੇ ਡੀ.ਈ.ਸੀ. ਨੂੰ ਆਪੋ-ਆਪਣੇ ਜਿਲਿਆਂ ਵਿੱਚ ਚੋਣਾਂ ਸਬੰਧੀ ਤਿਆਰੀਆਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਈਪੀਆਈਸੀ ਦੀ ਵੰਡ ਦੀ ਸਥਿਤੀ, ਵੋਟਰ ਜਾਣਕਾਰੀ ਸਲਿੱਪਾਂ ਦੀ ਵੰਡ, ਚੋਣ ਲੜਨ ਵਾਲੇ ਉਮੀਦਵਾਰਾਂ ਦੁਆਰਾ ਆਪਣਾ ਅਪਰਾਧਿਕ ਰਿਕਾਰਡ ਪ੍ਰਕਾਸ਼ਿਤ ਕਰਨਾ, ਦਿਵਿਆਂਗ ਵੋਟਰਾਂ ਦੇ ਨਾਲ-ਨਾਲ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ‘ਤੇ ਕੀਤੇ ਗਏ ਪ੍ਰਬੰਧ, ਵੋਟਰਾਂ ਦੀ ਗਿਣਤੀ ਵਧਾਉਣ ਲਈ ਸਵੀਪ ਗਤੀਵਿਧੀਆਂ, ਗੈਰ-ਹਾਜਰ ਵੋਟਰਾਂ ਲਈ ਪੋਸਟਲ ਬੈਲਟ ਦੀ ਸਥਿਤੀ, ਨਕਦ ਜ਼ਬਤੀ, ਨਾਜਾਇਜ਼ ਸ਼ਰਾਬ ਵਿਰੁੱਧ ਮੁਹਿੰਮ ਦੇ ਨਾਲ-ਨਾਲ ਕੋਵਿਡ-19 ਦੇ ਸ਼ੱਕੀ ਵਿਅਕਤੀਆਂ ਆਦਿ ਲਈ ਕੀਤੀਆਂ ਗਈਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਇਸ ਤੋਂ ਇਲਾਵਾ ਅੰਤਰ-ਜ਼ਿਲਾ ਤਾਲਮੇਲ, ਸੁਰੱਖਿਆ ਬਲਾਂ ਦੀ ਤਾਇਨਾਤੀ, ਦੂਰ-ਦੁਰਾਡੇ ਦੇ ਪੋਲਿੰਗ ਸਟੇਸ਼ਨਾਂ ਲਈ ਪ੍ਰਬੰਧਨ ਯੋਜਨਾ, ਸ਼ੈਡੋ ਖੇਤਰਾਂ ਲਈ ਸੰਚਾਰ ਯੋਜਨਾ, ਵੈਬਕਾਸਟਿੰਗ ਅਤੇ ਨਿਗਰਾਨੀ ਸਬੰਧੀ ਪ੍ਰਬੰਧ, ਵੋਟਰ ਹੈਲਪਲਾਈਨਾਂ ਅਤੇ ਸੀਵੀਆਈਜੀਆਈਐਲ ਐਪ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ, ਸਹਾਇਕ ਪੋਲਿੰਗ ਸਟੇਸ਼ਨਾਂ ਲਈ ਨਿਸ਼ਚਿਤ ਘੱਟੋ-ਘੱਟ ਸੁਵਿਧਾਵਾਂ ਦੀ ਉਪਲਬਧਤਾ ( ਏ.ਐੱਮ.ਐੱਫ.) ਸਬੰਧੀ ਮੁੱਦੇੇ, ਸੁਰੱਖਿਆ ਬਲਾਂ ਦੀ ਸਿਖਲਾਈ ਆਦਿ ਦੀ ਵੀ ਵਿਸ਼ੇਸ਼ ਤੌਰ ‘ਤੇ ਸਮੀਖਿਆ ਕੀਤੀ ਗਈ।
ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਹੋਰ ਉਮੀਦਵਾਰ ਦਾ ਐਲਾਨ।
ਵਿਨਰਜੀਤ ਸਿੰਘ ਗੋਲਡੀ ਹੋਣਗੇ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ।
ਸੁਖਜਿੰਦਰ ਮਾਨ
ਚੰਡੀਗੜ੍ਹ 4 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 1 ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਨੌਂਜਵਾਨ ਆਗੂ ਅਤੇ ਪੀ.ਆਰ.ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ ਸ. ਵਿਨਰਜੀਤ ਸਿੰਘ ਗੋਲਡੀ ਪਾਰਟੀ ਦੇ ਉਮੀਦਵਾਰ ਹੋਣਗੇ। ਸ. ਵਿਨਰਜੀਤ ਸਿੰਘ ਗੋਲਡੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਹਨ ਅਤੇ ਚੰਗੇ ਪੜੇ ਲਿਖੇ ਇਨਸਾਨ ਹਨ। ਅੱਜ ਦੇ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ 91 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
ਤਿਵਾੜੀ ਨੇ ਰਾਜ ਸਭਾ ‘ਚ ਚੰਡੀਗੜ੍ਹ ਦੀ ਨੁਮਾਇੰਦਗੀ ਮੰਗੀ
ਸੁਖਜਿੰਦਰ ਮਾਨ
ਚੰਡੀਗੜ੍ਹ, 4 ਦਸੰਬਰ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਰਾਜ ਸਭਾ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਨੁਮਾਇੰਦਗੀ ਦੀ ਮੰਗ ਕੀਤੀ ਹੈ, ਜਿਸਨੂੰ ਅਜੇ ਉਪਰਲੇ ਹਾਊਸ ਵਿੱਚ ਨੁਮਾਇੰਦਗੀ ਮਿਲਣੀ ਬਾਕੀ ਹੈ।
ਤਿਵਾੜੀ ਨੇ ਇਸ ਸਬੰਧ ਵਿਚ ਲੋਕ ਸਭਾ ਵਿਚ ਇਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਸੰਸਦ ਦੇ ਉਪਰਲੇ ਸਦਨ ਵਿਚ ਇਕ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਪ੍ਰਤੀਨਿਧਤਾ ਦੇਣ ਲਈ ਇਸ ਬਿੱਲ ਨੂੰ ਸਰਕਾਰੀ ਬਿੱਲ ਵਜੋਂ ਪੇਸ਼ ਕਰਨ ਨਾਲ ਸਬੰਧਤ ਹੈ।
ਕਾਂਗਰਸ ਸਾਂਸਦ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਕਾਨੂੰਨ ਅਨੁਸਾਰ ਸੰਸਦ ਦੇ ਉਪਰਲੇ ਸਦਨ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪ੍ਰਤੀਨਿਧਤਾ ਦਿੰਦਾ ਹੈ।ਉਨ੍ਹਾਂ ਨੇ ਸੁਝਾਅ ਦਿੱਤਾ ਕਿ ਚੰਡੀਗੜ੍ਹ ਨਗਰ ਨਿਗਮ ਚੰਡੀਗੜ੍ਹ ਤੋਂ ਰਾਜ ਸਭਾ ਮੈਂਬਰ ਚੁਣਨ ਲਈ ਇੱਕ ਇਲੈਕਟੋਰਲ ਕਾਲਜ ਸਥਾਪਤ ਕਰ ਸਕਦਾ ਹੈ, ਜਿਵੇਂ ਕਿ ਦਿੱਲੀ ਮੈਟਰੋਪੋਲੀਟਨ ਕੌਂਸਲ 1966 ਤੋਂ 1990 ਤੱਕ ਦਿੱਲੀ ਤੋਂ ਤਿੰਨ ਨੁਮਾਇੰਦਿਆਂ ਦੀ ਚੋਣ ਕਰਨ ਲਈ ਇੱਕ ਇਲੈਕਟੋਰਲ ਕਾਲਜ ਵਜੋਂ ਕੰਮ ਕਰਦੀ ਸੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਅਤੇ ਜੰਮੂ-ਕਸ਼ਮੀਰ ਨੂੰ ਰਾਜ ਸਭਾ ਵਿੱਚ ਪ੍ਰਤੀਨਿਧਤਾ ਮਿਲੀ ਹੈ। ਜਦਕਿ ਚੰਡੀਗੜ੍ਹ, ਲੱਦਾਖ, ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦੀਵ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ ਨੂੰ ਅਜੇ ਪ੍ਰਤੀਨਿਧਤਾ ਨਹੀਂ ਮਿਲਣੀ ਹੈ।
ਹਾਲਾਂਕਿ ਤਿਵਾੜੀ ਨੇ ਰਾਜ ਸਭਾ ‘ਚ ਖਾਸ ਤੌਰ ‘ਤੇ ਚੰਡੀਗੜ੍ਹ ਲਈ ਨੁਮਾਇੰਦਗੀ ਦੀ ਮੰਗ ਕੀਤੀ ਹੈ
ਪੰਜਾਬ ਨੂੰ ਆਉਣ ਵਾਲੀਆਂ ਚੁਨੌਤੀਆਂ ਤੋਂ ਬਚਾਉਣ ’ਚ ਨੌਜਵਾਨਾਂ ਦੀ ਅਹਿਮ ਭੂਮਿਕਾ : ਮਨੀਸ਼ ਤਿਵਾੜੀ
ਸੰਸਦ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ’ਚ ਕੀਤਾ ਵਿਦਿਆਰਥੀਆਂ ਨੂੰ ਸੰਬੋਧਨ
ਕਿਹਾ, ਆਉਣ ਵਾਲੇ ਕੁਝ ਸਾਲ ਪੰਜਾਬ ਦਾ ਭਵਿੱਖ ਕਰਨਗੇ ਤੈਅ, ਲੋਕਾਂ ਨੂੰ ਹੋਣਾ ਹੋਵੇਗਾ ਜਾਗਰੂਕ
ਕਾਲਜ ਨੂੰ ਐਮ.ਪੀ. ਲੈਡਸ ਫੰਡਸ ਤੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੀ ਕੀਤੀ ਘੋਸ਼ਣਾ
ਸੁਖਜਿੰਦਰ ਮਾਨ
ਮਾਹਿਲਪੁਰ (ਹੁਸ਼ਿਆਰਪੁਰ) 4 ਦਸੰਬਰ 2021: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਦੇਸ਼ ਦੇ ਸਾਹਮਣੇ ਅੱਜ ਬਹੁਤ ਚੁਨੌਤੀਆਂ ਹਨ ਤੇ ਜਿਸ ਤਰ੍ਹਾਂ ਕੇਂਦਰ ਸਰਕਾਰ ਸਾਡੇ ਅਧਿਕਾਰਾਂ ਦੀ ਘਾਣ ਕਰ ਰਹੀ ਹੈ, ਅਜਿਹੇ ਸਮੇਂ ਵਿਚ ਦੇਸ਼ ਦੇ ਨੌਜਵਾਨਾਂ ਨੂੰ ਅੱਗੇ ਆ ਕੇ ਆਪਣੇ ਅਧਿਕਾਰਾਂ ਦੀ ਰੱਖਿਆ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਜਿਸ ਤਰ੍ਹਾਂ ਸੂਬੇ ਦੇ ਨੌਜਵਾਨਾਂ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ, ਉਸੇ ਤਰ੍ਹਾਂ ਪੰਜਾਬ ਦੀਆਂ ਆਉਣ ਵਾਲੀਆਂ ਚੁਨੌਤੀਆਂ ਦਾ ਵੀ ਡੱਟ ਕੇ ਸਾਹਮਣਾ ਕਰਨਾ ਪਵੇਗਾ। ਉਹ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਚ ਪੰਜਾਬ ਯੂਨੀਵਰਸਿਟੀ ਦੇ ਜੋਨਲ ਯੁਵਕ ਤੇ ਵਿਰਾਸਤੀ ਮੇਲੇ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਵਿਚ ਉਨ੍ਹਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਾਲਜ ਨੂੰ ਐਮ.ਪੀ. ਲੈਡਸ ਫੰਡ ਵਿਚੋਂ 5 ਲੱਖ ਰੁਪਏ ਦੇਣ ਦੀ ਘੋਸ਼ਣਾ ਵੀ ਕੀਤੀ।
ਐਮ.ਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਨੌਜਵਾਨਾਂ ਦੇ ਇਸ ਇਕੱਠ ਨੂੰ ਦੇਖ ਕੇ ਉਨ੍ਹਾਂ ਨੂੰ ਊਰਜਾ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਸ ਕਾਲਜ ਤੋਂ ਨਿਕਲੇ ਵਿਦਿਆਰਥੀਆਂ ਨੇ ਆਪਣੀ ਪ੍ਰਤੀਭਾ ਦਾ ਲੋਹਾ ਮਨਵਾ ਕੇ ਦੇਸ਼ ਵਿਦੇਸ਼ ਵਿਚ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਯੁਵਕ ਤੇ ਵਿਰਾਸਤੀ ਮੇਲੇ ਸਾਨੂੰ ਆਪਣੇ ਸਭਿਆਚਾਰ ਤੇ ਵਿਰਾਸਤ ਦੀ ਯਾਦ ਦਿਵਾਉਂਦੇ ਹਨ। ਵਿਦਿਆਰਥੀਆਂ ਨੂੰ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਨੌਜਵਾਨਾਂ ਨੂੰ ਪਹਿਲ ਕਰਨੀ ਹੋਵੇਗੀ, ਕਿਉਂਕਿ ਆਉਣ ਵਾਲੇ ਕੁਝ ਸਾਲ ਪੰਜਾਬ ਦਾ ਭਵਿੱਖ ਤੈਅ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਜਦ ਕਿਸਾਨਾਂ ਦੇ ਅਧਿਕਾਰਾਂ ਦੀ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਪੂਰਾ ਪੰਜਾਬ ਪਾਰਟੀਬਾਜੀ ਛੱਡ ਕੇ ਇਕਜੁਟ ਹੋ ਕੇ ਕਿਸਾਨਾਂ ਨਾਲ ਖੜ੍ਹਾ ਹੋਇਆ ਅਤੇ ਕੇਂਦਰ ਨੂੰ ਆਪਣਾ ਫੈਸਲਾ ਵਾਪਸ ਲੈਣ ਲਈ ਮਜ਼ਬੂਰ ਕੀਤਾ। ਇਸ ਤਰ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹਿੱਤਾਂ ਤੇ ਦੇਸ਼ ਵਿਚ ਲੋਕਤੰਤਰ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਖੜ੍ਹਾ ਹੋਣਾ ਹੋਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗਰੀਬਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਬਹੁਤ ਹੀ ਘੱਟ ਸਮੇਂ ਵਿਚ ਸਾਰੇ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਸੂਬਾ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ, ਜਦ ਤੱਕ ਉਸ ਦੇ ਸਾਧਨ ਅਤੇ ਖਰਚੇ ਮੇਲ ਨਹੀਂ ਖਾਂਦੇ। ਇਸ ਲਈ ਲੋਕਾਂ ਨੂੰ ਜਾਗਰੂਕ ਹੋ ਕੇ ਆਪਣੇ ਲੋਕ ਪ੍ਰਤੀਨਿੱਧੀਆਂ ਤੇ ਨੇਤਾਵਾਂ ਨਾਲ ਵੀ ਸਵਾਲ ਕਰਨੇ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਵਿਵਹਾਰ ਕੀਤਾ ਹੈ।
ਉਨ੍ਹਾਂ ਖੇਤੀ ਕਾਨੂੰਨਾਂ ਸਬੰਧੀ ਪੁੱਛੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਲੋਕ ਸਭਾ ਵਿਚ ਮੰਗ ਰੱਖੀ ਸੀ ਕਿ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਹਰ ਕਿਸਾਨ ਦੇ ਪਰਿਵਾਰ ਨੂੰ ਕੇਂਦਰ ਸਰਕਾਰ 5 ਕਰੋੜ ਰੁਪਏ ਆਰਥਿਕ ਸਹਾਇਤਾ ਤੇ ਇਕ ਸਰਕਾਰੀ ਨੌਕਰੀ ਦੇਵੇ, ਪਰੰਤੂ ਕੇਂਦਰ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਸ਼ਹੀਦ ਕਿਸਾਨਾਂ ਦੇ ਅੰਕੜੇ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨ ਹਿੱਤ ਵਿਚ ਫੈਸਲਾ ਲੈਂਦੇ ਹੋਏ ਨਾ ਸਿਰਫ ਪੀੜਤ ਕਿਸਾਨ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ, ਬਲਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੀ ਸੌਂਪੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਵੇ। ਇਸ ਦੌਰਾਨ ਕਾਲਜ ਪ੍ਰਬੰਧਕ ਕਮੇਟੀ ਵਲੋਂ ਸੰਸਦ ਮਨੀਸ਼ ਤਿਵਾੜੀ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸਿੱਖ ਐਜੂਕੇਸ਼ਨ ਸੋਸਾਇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਭੁਲੇਵਾਲਰਾਠਾਂ, ਮੈਨੇਜਰ ਇੰਦਰਜੀਤ ਸਿੰਘ, ਸਕੱਤਰ ਗੁਰਿੰਦਰ ਸਿੰਘ ਬੈਂਸ, ਸਕੱਤਰ ਗੁਰਮੇਲ ਸਿੰਘ ਗਿੱਲ, ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰੋ: ਪਰਵਿੰਦਰ ਸਿੰਘ, ਹਰਪਾਲ ਸਿੰਘ ਹਰਪੁਰਾ, ਦਲਜੀਤ ਸਹੋਤਾ, ਪੰਜਾਬ ਲਾਰਜ ਇੰਡਸਟਰੀਅਲ ਡੇਵਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਹਰਬੰਸ ਸਿੰਘ, ਸੁਰਿੰਦਰ ਪਾਲ ਸਿੰਘ, ਪ੍ਰਿੰਸੀਪਲ ਪ੍ਰੀਤ ਮਹਿੰਦਰ, ਪ੍ਰੋ: ਜੇ.ਬੀ. ਸੇਖੋਂ, ਪਵਨਦੀਪ ਕੌਰ ਚੀਮਾ, ਸਰਵਨ ਸਿੰਘ, ਗੁਰਦੇਵ ਸਿੰਘ ਗਿੱਲ, ਅਰਜੁਨ ਅਵਾਰਡੀ ਪ੍ਰੋ: ਰਾਕੇਸ਼ ਕੁਮਾਰ, ਪ੍ਰੋ: ਵਿਮਲਾ ਜਸਵਾਲ, ਵਰਿੰਦਰ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਕੁਰੂਕਸ਼ੇਤਰ ਯੂਨੀਵਰਸਿਟੀ ਦੇ 100 ਵਿਦੇਸ਼ੀ ਵਿਦਿਆਰਥੀ ਕੌਮਾਂਤਰੀ ਗੀਤਾ ਸੈਮੀਨਾਰ ਵਿਚ ਰੱਖਣਗੇ ਖੋਜ ਪੱਤਰ
ਕੌਮਾਂਤਰੀ ਗੀਤਾ ਮਹਾ ਉਤਸਵ ਵਿਚ 9 ਤੋਂ 11 ਦਸੰਬਰ ਤਕ ਚੱਲਗੇ ਗੀਤਾ ਸੈਮੀਨਾਰ
ਸੁਖਜਿੰਦਰ ਮਾਨ
ਚੰਡੀਗੜ੍ਹ, 4 ਦਸੰਬਰ: ਕੌਮਾਂਤਰੀ ਗੀਤਾ ਮਹਾ ਉਤਸਵ 2021 ਵਿਚ ਕੁਰੂਕਸ਼ੇਤਰ ਯੂਨੀਵਰਸਿਟੀ ਦੇ 100 ਵਿਦੇਸ਼ੀ ਵਿਦਿਆਰਥੀ ਪਵਿੱਤਰ ਗ੍ਰੰਥ ਗੀਤਾ ‘ਤੇ ਆਪਣਾ ਖੋਜ ਪੱਤਰ ਪੇਸ਼ ਕਰਣਗੇ। ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚ ਅਫਗਾਨੀਸਤਾਨ, ਦੱਖਣ ਅਫਰੀਕਾ, ਕੇਨਆ, ਜਿਮਬਾਬੇ, ਮਾਰੀਸ਼ਸ ਸਮੇਤ ਹੋਰ ਦੇਸ਼ਾਂ ਦੇ ਕਰੀਬ 100 ਵਿਦਿਆਰਥੀ ਸਿਖਿਆ ਗ੍ਰਹਿਣ ਕਰ ਰਹੇ ਹਨ। ਇਹ ਸਾਰੀ ਵਿਦਿਆਰਥੀ ਮਹਾ ਉਤਸਵ ਦੌਰਾਨ 9 ਤੋਂ 11 ਦਸੰਬਰ ਤਕ ਚਲਨ ਵਾਲੇ ਕੌਮਾਂਤਰੀ ਗੀਤਾ ਸੈਮੀਨਾਰ ਵਿਚ ਪਵਿੱਤਰ ਗ੍ਰੰਥ ਗੀਤਾ ਦਾ ਸੁਤੰਤਰਤਾ ਅੰਦੋਲਨ ਵਿਚ ਯੋਗਦਾਨ ਵਿਸ਼ਾ ‘ਤੇ ਆਪਣਾ ਖੋਜ ਪੱਤਰ ਪੇਸ਼ ਕਰਣਗੇ। ਕੁਰੂਕਸ਼ੇਤਰ ਵਿਚ ਕੌਮਾਂਤਰੀ ਗੀਤਾ ਮਹਾ ਉਤਸਵ ਦਾ ਆਯੋਜਨ 2 ਤੋਂ 19 ਦਸੰਬਰ, 2021 ਤਕ ਕੀਤਾ ਜਾ ਰਿਹਾ ਹੈ। ਇਸ ਮਹਾ ਉਤਸਵ ਦੇ ਮੁੱਖ ਪੋ੍ਰਗ੍ਰਾਮ 9 ਤੋਂ 14 ਦਸੰਬਰ ਤਕ ਚਲਣਗੇ। ਮੁੱਖ ਪੋ੍ਰਗ੍ਰਾਮਾਂ ਵਿਚ 9 ਦਸੰਬਰ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਕੌਮਾਂਤਰੀ ਗੀਤਾ ਸੈਮੀਨਾਰ ਦਾ ਆਯੋਜਨ ਹੋਵੇਗਾ, ਜਿਸ ਵਿਚ 100 ਵਿਦੇਸ਼ੀ ਵਿਦਿਆਰਥੀ ਪਵਿੱਤਰ ਗ੍ਰੰਥ ਗੀਤਾ ‘ਤੇ ਆਪਣਾ ਖੋਜ ਪੱਤਰ ਰੱਖਣਗੇ।
ਇੰਨ੍ਹਾਂ ਹੀ ਨਈਂ, ਕੌਮਾਂਤਰੀ ਗੀਤਾ ਜੈਯੰਤੀ ਮਹਾ ਉਤਸਵ ਦੇ ਮੌਕੇ ‘ਤੇ ਕੁਰੂਕਸ਼ੇਤਰ ਵਿਚ ਚਲ ਰਹੇ ਸਰਸ ਮੇਲ ਵਿਚ ਸ਼ਿਲਪਕਾਰਾਂ ਤੇ ਦਸਤਕਾਰਾਂ ਦੀ ਕਲਾ ਸੈਨਾਨੀਆਂ ਨੂੰ ਆਪਣੇ ਵੱਲ ਖਿੱਚ ਰਹੀ ਹੈ। ਹਰ ਦਸਤਕਾਰ ਤੇ ਸ਼ਿਲਪਕਾਰ ਨੇ ਆਪਣੇ ਆਪਣੇ ਸਟਾਲ ‘ਤੇ ਸੈਨਾਨੀਆਂ ਦੇ ਲਈ ਕੁੱਝ ਵੱਖ ਪੇਸ਼ ਕੀਤਾ ਹੈ। ਉੱਥੇ, ਬ੍ਰਹਮਸਰੋਵਰ ਦੇ ਕਿਨਾਰੇ ਹਸਤ ਸ਼ਿਲਪ ਕਲਾ ਨੇ ਇਸ ਸ਼ਾਨਦਾਰ ਮਹਾ ਉਤਸਵ ਦੀ ਛਵੀਂ ਵਿਚ ਰੰਗ ਭਰ ਦਿੱਤੇ ਹਨ। ਦੂਜੇ ਸੂਬਿਆਂ ਤੋਂ ਆਏ ਸ਼ਿਲਪਕਾਰਾਂ ਨੇ ਆਪਣੀ ਹਸਤ ਕਲਾ ਨਾਲ ਮੇਲੇ ਵਿਚ ਆਉਣ ਵਾਲੇ ਸੈਨਾਨੀਆਂ ਦੇ ਮਨ ਨੂੰ ਮੋਹ ਲਿਆ ਹੈ।
ਮੁੱਖ ਮੰਤਰੀ ਨੇ ਲਿਆ ਖੇਡੋਂ ਇੰਡੀਆ ਯੂਥ ਗੇਮਸ ਦੀ ਤਿਆਰੀਆਂ ਦਾ ਜਾਇਜਾ
ਪੂਰੇ ਦੇਸ਼ ਤੋਂ ਦੱਸ ਹਜਾਰ ਖਿਡਾਰੀ ਹਿੱਸਾ ਲੈਣਗੇ
ਖੇਡਾਂ ਵਿਚ ਲਗਾਤਾਰ ਅੱਗੇ ਵੱਧ ਰਿਹਾ ਹੈ ਹਰਿਆਣਾ -ਮਨੋਹਰ ਲਾਲ
ਸੁਖਜਿੰਦਰ ਮਾਨ
ਚੰਡੀਗੜ੍ਹ, 4 ਦਸੰਬਰ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪੰਚਕੂਲਾ ਵਿਚ ਖੇਡੋਂ ਇੰਡੀਆ ਯੂਥ ਗੇਮਸ ਦੇ ਚੌਥੇ ਐਡੀਸ਼ਨ ਦੇ ਸਫਲ ਆਯੋਜਨ ਲਈ 31 ਦਸੰਬਰ ਤਕ ਸਾਰੀ ਤਿਆਰੀਆਂ ਪੂਰੀਆਂ ਕਰ ਲਈਆਂ ਜਾਣਗੀਆਂ। 5 ਫਰਵਰੀ ਤੋਂ 14 ਫਰਵਰੀ, 2022 ਤਕ ਹੋਣ ਵਾਲੇ ਇੰਨ੍ਹਾਂ ਖੇਡਾਂ ਵਿਚ 25 ਤਰ੍ਹਾ ਦੇ ਵੱਖ੍ਰਵੱਖ ਖੇਡਾਂ ਦਾ ਆਯੋਜਨ ਕੀਤਾ ਜਾਵੇਗਾ, ਜਿਨ੍ਹਾਂ ਵਿਚ ਪੂਰੇ ਦੇਸ਼ ਤੋਂ ਲਗਭਗ 10 ਹਜਾਰ ਖਿਡਾਰੀ ਹਿੱਸਾ ਲੈਣਗੇ। ਇੰਨ੍ਹਾਂ ਖੇਡਾਂ ਦੀ ਸ਼ੁਰੂਆਤ 5 ਫਰਵਰੀ ਨੂੰ ਪੰਚਕੂਲਾ ਦੇ ਸੈਕਟਰ੍ਰ3 ਸਥਿਤ ਤਾਊ ਦੇਵੀਲਾਲ ਸਟੇਡੀਅਮ ਵਿਚ ਹੋਵੇਗੀ।
ਮੁੱਖ ਮੰਤਰੀ ਅੱਜ ਪੰਚਕੂਲਾ ਦੇ ਤਾਊ ਦੇਵੀਲਾਲ ਸਟੇਡੀਅਮ ਵਿਚ ਖੇਡੋਂ ਇੰਡੀਆ ਯੂਥ ਗੇਮਸ ਲਈ ਕੀਤੀ ਜਾ ਰਹੀਆਂ ਤਿਆਰੀਆਂ ਦਾ ਨਿਰੀਖਣ ਕਰਨ ਬਾਅਦ ਪੱਤਰਕਾਰਾਂ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਤੇ ਸੂਬੇ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸਰਦਾਰ ਸੰਦੀਪ ਸਿੰਘ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਖੇਡ ਅਤੇ ਯੁਵਾ ਮਾਮਲੇ ਮੰਤਰਾਲੇ ਦਾ ਖੇਡੋਂ ਇੰਡੀਆਂ ਯੂਥ ਗੇਮਸ ਦੀ ਮੇਜਬਾਨੀ ਕਰਨ ਦਾ ਮੌਕਾ ਹਰਿਆਣਾ ਨੂੰ ਦੇਣ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ।
ਮੁੱਖ ਮੰਤਰੀ ਨੇ ਦਸਿਆ ਕਿ ਖੇਡੋਂ ਇੰਡੀਆ ਗੇਮਸ ਦੇ ਤਹਿਤ 25 ਤਰ੍ਹਾ ਦੇ ਵੱਖ੍ਰਵੱਖ ਖੇਡ ਆਯੋਜਿਤ ਕੀਤੇ ਜਾਣਗੇ। ਇਸ ਵਿਚ 20 ਖੇਡ ਅਜਿਹੇ ਹਨ ਜੋਪਹਿਲਾਂ ਤੋਂ ਆਯੋਜਿਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਇਸ ਵਾਰ ਪੰਚ ਖੇਤਰੀ ਖਡੇ ਵੀ ਜੋੜੇ ਗਏ ਹਨ, ਜਿਨ੍ਹਾਂ ਵਿਚ ਪੰਜਾਬ ਦਾ ਗਤਕਾ, ਮਣੀਪੁਰ ਦਾ ਥਾਂਗ੍ਰਤਾ, ਕੇਰਲ ਦਾ ਕਲਾਰੀਪਯਟੂ, ਮਹਾਰਾਸ਼ਟਰ ਦਾ ਮਲਖੰਭ ਅਤੇ ਯੋਗਾਸਨ ਸ਼ਾਮਿਲ ਹਨ। ਇੰਨ੍ਹਾਂ ਖੇਡਾਂ ਦੇ ਲਈ ਜਰੂਰੀ ਬੁਨਿਆਦੀ ਢਾਂਚਾ ਦੇ ਵਿਕਾਸ ਲਈ 250 ਕਰੋੜ ਰੁਪਏ ਖਰਚ ਕੀਤੇ ਜਾਣਗੇ, ਜਿਸ ਵਿਚ 150 ਕਰੋੜ ਰੁਪਏ ਬੁਨਿਆਦੀ ਢਾਂਚੇ ਦੇ ਿਵਕਾਸ ਲਈ ਅਤੇ 100 ਕਰੋੜ ਰੁਪਏ ਹੋਰ ਸਮੱਗਰੀਆਂ ਤੇ ਸਹੂਲਤਾਂ ਦੇ ਲਹੀ ਖਰਚ ਹੋਣਗੇ।
!ਉਨ੍ਹਾਂ ਨੇ ਕਿਹਾ ਕਿ ਸਾਰੀ ਖੇਡਾਂ ਦੇ ਅਨੁਸਾਰ ਵਿਕਸਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੀ ਸਾਰੀ ਤਿਆਰੀਆਂ ਨਿਰਧਾਰਿਤ ਸਮੇਂ ਮਤਲਬ 31 ਦਸੰਬਰ ਤਕ ਪੂਰੀਆਂ ਕਰ ਲਈਆਂ ਜਾਣਗੀਆਂ। ਖਿਡਾਰੀਆਂ ਦੇ ਠਹਿਰਣ, ਖਾਣ੍ਰਪੀਣ ਅਤੇ ਟ੍ਰਾਂਸਪ੩ਟ ਦੀ ਸੰਪੂਰਣ ਵਿਵਸਥਾ ਕੀਤੀ ਜਾ ਰਹੀ ਹੈ।
ਖੇਡਾਂ ਦੇ ਬਾਰੇ ਵਿਚ ਵਿਸਤਾਰ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦਸਿਆ ਕਿ ਪੰਚਕੂਲਾ ਦੇ ਨਾਲ੍ਰਨਾਲ ਅੰਬਾਲਾ, ਸ਼ਾਹਬਾਦ, ਚੰਡੀਗੜ੍ਹ ਅਤੇ ਦਿੱਲੀ ਵਿਚ ਇੰਨ੍ਹਾਂ ਖੇਡਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿਆਦਾਤਰ ਖੇਡਾਂ ਦੇ ਫਾਈਨਲ ਮੁਕਾਬਲੇ 8 ਫਰਵਰੀ ਤੋਂ ਸ਼ੁਰੂ ਹੋ ਜਾਣਗੇ ਜਿਨ੍ਹਾਂ ਦਾ ਸਿੱਧਾ ਪ੍ਰਸਾਰਣ ਸਟਾਰ ਸਪੋਰਟਸ ਚੈਨ ਰਾਹੀਂ ਹੋਵੇਗਾ।ਖੇਡਾਂ ਦੌਰਾਨ ਕੋਵਿਡ੍ਰ19 ਦੇ ਦਿਸ਼ਾ੍ਰਨਿਰਦੇਸ਼ਾਂ ਦੇ ਪਾਲਣਾ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ੍ਰ19 ਦੇ ਦਿਸ਼ਾ੍ਰਨਿਰਦੇਸ਼ਾਂ ਦੀ ਪਾਲਣਾ ਯਕੀਨੀ ਕੀਤੀ ਜਾਵੇਗੀ। ਉਨ੍ਹਾਂ ਨੇ ਦਸਿਆ ਕਿ ਹੁਣ ਜੋ ਕੋਰੋਨਾ ਦੇ ਨਵੇਂ ਵੈਰੀਏਂਟ ਦਾ ਪਤਾ ਚਲਿਆ ਹੈ, ਉਸ ਦੇ ਦੋ ਮਾਮਲੇ ਦੇਸ਼ ਵਿਚ ਮਿਲੇ ਹਨ, ਉਸ ਨੂੰ ਲੈ ਕੇ ਵੀ ਸਿਹਤ ਵਿਭਾਗ ਤੇ ਹੋਰ ਸਾਰੇ ਵਿਭਾਗ ਚੌਕਸ ਹਨ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੇ ਲਈ ਸਿਹਤ ਵਿਭਾਗ ਪੂਰੀ ਤਰ੍ਹਾ ਤਿਆਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਲਗਾਤਾਰ ਖੇਡਾਂ ਵਿਚ ਅੱਗੇ ਵੱਧ ਰਿਹਾ ਹੈ ਅਤੇ ਰਾਜ ਸਰਕਾਰ ਹਰ ਸਾਲ ਖੇਡਾਂ ਦੇ ਬਜਟ ਵਿਚ ਵਾਧਾ ਕਰ ਰਹੀ ਹੈ।ਸਾਲ 2014੍ਰ15 ਵਿਚ ਖੇਡਾਂ ਦਾ ਬਜਟ ਜਿੱਥੇ 151 ਕਰੋੜ ਰੁਪਏ ਸੀ ਉਹ ਅੱਜ 2021੍ਰ22 ਵਿਚ 394 ਕਰੋੜ ਰੁਪਏ ਹੋ ਗਿਆ ਹੈ, ਜੋ ਕਿ ਦੁਗਣੇ ਤੋਂ ਵੀ ਵੱਧ ਹੈ।ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਕੈਚ ਦੈਮ ਯੰਗ ਪੋਲਿਸੀ ਦੇ ਤਹਿਤ ਬਚਪਨ ਤੋਂ ਹੀ ਖੇਡ ਪ੍ਰਤਿਭਾਵਾਂ ਨੂੰ ਤਰਾਸ਼ਣ ਲਈ 500 ਖੇਡ ਨਰਸਰੀਆਂ, ਜੋ ਕੋਵਿਡ-19 ਦੇ ਕਾਰਨ ਬੰਦ ਹੋ ਗਈਆਂ ਸਨ ਉਨ੍ਹਾਂ ਨੂੰ ਫਿਰ ਤੋਂ ਸ਼ੁਰੂ ਕੀਤਾ ਗਿਆ ਹੈ। ਇਸ ਤੋ ਇਲਾਵਾ, 500 ਹੋਰ ਖੇਡ ਨਰਸਰੀਆਂ ਨੂੰ ਵਿਕਸਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮੀਣ ਪੱਧਰ ਤੇ ਖੇਡ ਸਟੇਡੀਅਮਾਂ ਦਾ ਨਵੀਨੀਕਰਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਸਰਕਾਰ ਵੱਲੋਂ ਮੈਪਿੰਗ ਵੀ ਕਰਵਾਈ ਜਾ ਰਹੀ ਹੈ ਅਤੇ ਜਿੱਥੇ੍ਰਜਿੱਥੇ ਖੇਡ ਸਟੇਡੀਅਮਾਂ ਦੀ ਗਿਣਤੀ ਘੱਟ ਹੈ, ਉੱਥੇ ਜਰੂਰਤ ਅਨੁਸਾਰ ਖੇਡ ਸਟੇਡੀਅਮ ਬਣਾਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਓਲੰਪਿਕ ਖਿਡਾਰੀਆਂ ਨੂੰ ਤਿਆਰੀ ਦੇ ਲਈ ਰਾਜ ਸਰਕਾਰ ਵੱਲੋਂ 5 ਲੱਖ ਰੁਪਏ ਦੀ ਰਕਮ ਏਡਵਾਂਸ ਵਿਚ ਦੇਣ ਦੀ ਪਹਿਲ ਨੂੰ ਵੀ ਖਿਡਾਰੀਆਂ ਨੇ ਸ਼ਲਾਘਿਆ ਹੈ। ਇਸ ਤੋਂ ਇਲਾਵਾ, ਹਰਿਆਣਾ ਇਕੱਲਾ ਅਜਿਹਾ ਸੂਬਾ ਹੈ ਜਿੱਥੇ ਦੇਸ਼ ਹੀ ਨਈਂ ਦੁਨੀਆ ਵਿਚ ਓਲੰਪਿਕ ਜੇਤੂ ਖਿਡਾਰੀਆਂ ਨੂੰ ਸੱਭ ਤੋਂ ਵੱਧ ਰਕਮ ਇਨਾਮ ਵਜੋ ਦਿੱਤੀ ਜਾਂਦੀ ਹੈ। ਖੇਡਾਂ ਵਿਚ ਹੋ ਰਹੀ ਹਰਅਿਾਣਾ ਦੀ ਪ੍ਰਗਤੀ ਨੂੰ ਦੇਖਦੇ ਹੋਏ ਹੋਰ ਸੂਬੇ ਵੀ ਹਰਿਆਣਾ ਦੀ ਖੇਡ ਨੀਤੀ ਦਾ ਅਧਿਐਨ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਖਿਡਾਰੀਆਂ ਨੂੰ ਮਾਨਸਿਕ ਅਤੇ ਸ਼ਰੀਰਿਕ ਰੂਪ ਨਾਲ ਖੇਡਾਂ ਦੇ ਲਈ ਤਿਆਰ ਕਰਨ ਦੇ ਲਈ ਪੰਚਕੂਲਾ ਵਿਚ ਸਾਇੰਟਫਿਕ ਟ੍ਰੇਨਿੰਗ ਐਂਡ ਰਿਹੈਬਿਲਿਟੇਸ਼ਨ ਸੈਂਟਰ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਕਰਨਾਲ, ਹਿਸਾਰ, ਰੋਹਤਕ ਅਤੇ ਗੁਰੂਗ੍ਰਾਮ ਵਿਚ ਵੀ ਇਸ ਤਰ੍ਹਾ ਦੇ ਕੇਂਦਰ ਸਥਾਪਿਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਕੱਲ ਦਿਵਆਂਗ ਦਿਵਸ ਤੇ ਦਿਵਆਂਗਜਨਾਂ ਨੂੰ ਤੋਹਫਾ ਦਿੰਦੇ ਉਨ੍ਹਾਂ ਨੇ ਹਰ ਜਿਲ੍ਹੇ ਦੇ ਇਕ ਸਟੇਡੀਅਮ ਵਿਚ ਦਿਵਆਂਗ ਖੇਡ ਕੋਰਨਰ ਬਨਾਉਣ ਦਾ ਐਲਾਫ ਕੀਤਾ ਹੈ।ਇਸ ਮੌਕੇ ਤੇ ਖੇਡ ਅਤੇ ਯੁਵਾ ਮਾਮਲੇ ਵਿਭਾਗ ਦੇ ਪ੍ਰਧਾਨ ਸਕੱਤਰ ਏਕੇ ਸਿੰਘ, ਪੰਚਕੂਲਾ ਦੇ ਡਿਪਟੀ ਕਮਿਸ਼ਨਰ ਮਹਾਵੀਰ ਕੌਸ਼ਿਕ, ਪੰਚਕੂਲਾ ਦੇ ਪੁਲਿਸ ਕਮਿਸ਼ਨਰ ਸੌਰਭ ਸਿੰਘ, ਖੇਡ ਅਤੇ ਯੁਵਾ ਮਾਮਲੇ ਵਿਭਾਗ ਦੇ ਨਿਦੇਸ਼ਕ ਅਤੇ ਓਐਸਡੀ, ਖੇਡੋਂ ਇੰਡੀਆਂ ਪੰਕਜ ਨੈਨ ਅਤੇ ਐਸਡੀਐਮ ਰਿਚਾ ਰਾਠੀ ਵੀ ਮੌਜੂਦ ਰਹੇ।
ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਭਾਜਪਾ ਵੱਲੋਂ ਕੀਤੇ ਗਏ ਧੱਕੇਸ਼ਾਹੀ ਅਤੇ ਮਾੜੇ ਵਤੀਰੇ ਦੇ ਦਾਅਵਿਆਂ ਦੀ ਕੀਤੀ ਨਿਖੇਧੀ
ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਸਿੱਖ ਮਸਲੇ ਨੂੰ ਹੱਲ ਕਰਨ ਵਿੱਚ ਮਦਦ ਮਿਲੇਗੀ
ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦਲ ਸਿੱਖ ਮਸਲਾ ਹੱਲ ਨਹੀਂ ਕਰ ਸਕਿਆ
ਸੁਖਜਿੰਦਰ ਮਾਨ
ਚੰਡੀਗੜ੍ਹ, 4 ਦਸੰਬਰ: ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਧੱਕੇਸ਼ਾਹੀ ਅਤੇ ਮਾੜੇ ਵਤੀਰੇ ਦੇ ਦਾਅਵਿਆਂ ਦੀ ਨਿਖੇਧੀ ਕਰਦਿਆਂ ਸਪੱਸ਼ਟ ਕੀਤਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਦਾ ਉਨ੍ਹਾਂ ਦਾ ਇੱਕੋ ਇੱਕ ਮਕਸਦ ਸਿੱਖ ਕੌਮ ਦੀ ਸੇਵਾ ਕਰਨਾ ਹੈ ਅਤੇ ਇਸ ਪਾਰਟੀ ਵਿੱਚ ਸ਼ਾਮਲ ਹੋਣ ਕਾਰਨ ਉਨ੍ਹਾਂ ਨੇ ਅਜਿਹਾ ਪਲੇਟਫਾਰਮ ਮਿਲਿਆ ਹੈ ਜਿਸ ਨਾਲ ਲੰਮੇ ਸਮੇਂ ਤੋਂ ਲਟਕਦੇ ਸਿੱਖ ਮਸਲਿਆਂ ਨੂੰ ਹੱਲ ਕਰਨ ਵਿੱਚ ਮਦਦ ਕੀਤੀ ਜਾਵੇਗੀ।
ਇੱਥੇ ਜਾਰੀ ਇੱਕ ਬਿਆਨ ਵਿੱਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਅਕਾਲੀ ਲੀਡਰਸ਼ਿਪ ਵੱਲੋਂ ਲਾਏ ਜਾ ਰਹੇ ਦੋਸ਼ਾਂ ਤੋਂ ਹੈਰਾਨ ਹਨ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੇ ਉਨ੍ਹਾਂ ਨੂੰ ਮਜਬੂਰ ਕਰਨਾ ਹੁੰਦਾ ਤਾਂ ਪਾਰਟੀ ਉਨ੍ਹਾਂ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਹੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਆਖਦੀ ਨਾ ਕਿ ਨਿੱਜੀ ਤੌਰ ’ਤੇ। ਉਨ੍ਹਾਂ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਹਨ ਕਿਉਂਕਿ ਇਸ ਪਾਰਟੀ ਨਾਲੋਂ ਗਠਜੋੜ ਟੁੱਟਣ ਤੋਂ ਬਾਅਦ ਅਕਾਲੀ ਦਲ ਸਿੱਖ ਮਸਲਿਆਂ ਦੇ ਹੱਲ ਲਈ ਕੰਮ ਕਰਨ ਦੇ ਯੋਗ ਨਹੀਂ ਰਿਹਾ।
ਭਾਜਪਾ ਆਗੂ ਨੇ ਅੱਗੇ ਕਿਹਾ ਕਿ ਉਹ ਬਿਨਾਂ ਕਿਸੇ ਦੋਸ਼ਾਂ ਦੇ ਅਕਾਲੀ ਦਲ ਨੂੰ ਛੱਡ ਗਏ ਹਨ ਜਦਕਿ ਕਈਆਂ ਨੇ ਇਸ ਸਭ ਤੋਂ ਪੁਰਾਣੀ ਪਾਰਟੀ ‘ਤੇ ਇਕੱਲੇ ਪਰਿਵਾਰ ‘ਤੇ ਕੇਂਦਰਿਤ ਹੋਣ ਅਤੇ ਬੇਅਦਬੀ ਅਤੇ ਨਸ਼ਿਆਂ ਦੇ ਕਈ ਕੇਸਾਂ ਦਾ ਦੋਸ਼ ਲਾਉਂਦਿਆਂ ਪਾਰਟੀ ਛੱਡ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਮੈਂ ਇੱਕ ਸਕਾਰਾਤਮਕ ਵਿਅਕਤੀ ਹਾਂ ਜਿਸਦਾ ਉਦੇਸ਼ ਸਮਾਜ ਦੀ ਸੇਵਾ ਕਰਨਾ ਹੈ ਅਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਤੁਸੀਂ ਰਾਸ਼ਟਰੀ ਪਾਰਟੀ ਦੇ ਮੈਂਬਰ ਹੋਵੋ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਨਾਲ ਦ੍ਰਿੜ ਸੰਕਲਪ ਲਿਆ ਹੈ ਕਿ ਉਹ ਸਿੱਖ ਕੌਮ ਦੇ ਮਸਲਿਆਂ ਨੂੰ ਹੱਲ ਕਰਨ ਅਤੇ ਕੌਮ ਦੀਆਂ ਮੰਗਾਂ ਦੀ ਪੂਰਤੀ ਕਰਨ ਵੱਲ ਹੀ ਧਿਆਨ ਦੇਣਗੇ ਅਤੇ ਕਿਸੇ ਵੱਲੋਂ ਲਾਏ ਜਾ ਰਹੇ ਬੇਲੋੜੇ ਦੋਸ਼ਾਂ ਨਾਲ ਉਨ੍ਹਾਂ ਦਾ ਧਿਆਨ ਭਟਕਾਉਣ ਵਾਲਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਇਕ ਖੇਤਰੀ ਪਾਰਟੀ ਬਣ ਕੇ ਰਹਿ ਗਿਆ ਹੈ, ਜਿਸ ਦਾ ਦਾਅਵਾ ਪਾਰਟੀ ਲੀਡਰਸ਼ਿਪ ਵੱਲੋਂ ਕੀਤਾ ਜਾਂਦਾ ਹੈ ਅਤੇ ਇਹ ਦੇਸ਼ ਭਰ ਦੇ ਸਿੱਖ ਮੁੱਦਿਆਂ ਦੀ ਪ੍ਰਵਾਹ ਨਹੀਂ ਕਰਦਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਤੋਂ ਬਾਹਰ ਵੱਸਦੇ ਸਿੱਖ ਵੀ ਆਪਣੇ ਮਸਲਿਆਂ ਲਈ ਉਨ੍ਹਾਂ ਵੱਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਮੇਘਾਲਿਆ, ਮੱਧ ਪ੍ਰਦੇਸ਼ ਅਤੇ ਯੂਪੀ ਦੇ ਸਿੱਖਾਂ ਦੇ ਕਈ ਮੁੱਦਿਆਂ ਨੇ ਉਨ੍ਹਾਂ ਨੂੰ ਘੇਰਿਆ ਹੋਇਆ ਹੈ ਅਤੇ ਉਹ ਸੰਕਟ ਦਾ ਹੱਲ ਚਾਹੁੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਗੁਰਦੁਆਰਾ ਡਾਂਗਮਾਰ, ਗਿਆਨ ਗੋਦੜੀ ਅਤੇ ਹੋਰ ਬਹੁਤ ਸਾਰੇ ਮਸਲੇ ਹੱਲ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਗੇ ਮੰਚਾਂ ’ਤੇ ਕੌਮੀ ਪੱਧਰ ’ਤੇ ਆਵਾਜ਼ ਉਠਾ ਕੇ ਇਨ੍ਹਾਂ ਮੁੱਦਿਆਂ ਦਾ ਹੱਲ ਕੀਤਾ ਜਾ ਸਕਦਾ ਹੈ। ਮੈਂ ਅੰਤਰਰਾਸ਼ਟਰੀ ਪੱਧਰ ‘ਤੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਵੀ ਮਦਦ ਕਰ ਸਕਦਾ ਹਾਂ। ਸਿਰਸਾ ਨੇ ਕਿਹਾ ਕਿ ਦਿੱਲੀ ਵਿੱਚ ਸਿੱਖ ਯੂਨੀਵਰਸਿਟੀ ਦੀ ਸਥਾਪਨਾ ਕਰਨਾ ਅਤੇ ਸਿੱਖ ਵਿਦਿਆਰਥੀਆਂ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਵਿੱਚ ਮਦਦ ਕਰਨਾ ਉਨ੍ਹਾਂ ਦਾ ਟੀਚਾ ਹੈ ਜੋ ਉਹ ਇੱਕ ਭਾਜਪਾ ਆਗੂ ਵਜੋਂ ਦੇਸ਼ ਵਿੱਚ ਕਰ ਸਕਦੇ ਹਨ।
ਵਿੱਤ ਮੰਤਰੀ ਨੇ ਸ਼ਹਿਰ ਦੇ ਤਿੰਨ ਹੋਰ ਸਰਕਾਰੀ ਸਕੂਲਾਂ ਦੀਆਂ ਨਵੀਂਆਂ ਇਮਾਰਤਾਂ ਦਾ ਕੀਤਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 4 ਦਸੰਬਰ: ਸ਼ਹਿਰ ਦੇ ਸਰਕਾਰੀ ਸਕੂਲਾਂ ਦੇ ਨਵੀਂਨੀਕਰਨ ਵਿਚ ਲੱਗੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਤਿੰਨ ਹੋਰ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦਾ ਉਦਘਾਟਨ ਕੀਤਾ। ਇੰਨ੍ਹਾਂ ਸਕੂਲਾਂ ਦੀਆਂ ਨਵੀਆਂ ਤੇ ਆਧੁਨਿਕ ਇਮਰਾਤਾਂ ਬਣਾਉਣ ਲਈ ਪਿਛਲੇ ਸਮੇਂ ਤੋਂ ਕੰਮ ਚੱਲ ਰਿਹਾ ਸੀ। ਇੰਨ੍ਹਾਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਹਾਜੀ ਰਤਨ, ਦੇਸ ਰਾਜ ਪ੍ਰਾਈਮਰੀ ਸਕੂਲ ਕਿੱਕਰ ਬਾਜ਼ਾਰ ਅਤੇ ਸਰਕਾਰੀ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਈਮਰੀ ਸਕੂਲ ਸੰਜੇ ਨਗਰ ਸ਼ਾਮਲ ਹਨ। ਇਸ ਮੌਕੇ ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਹਾਜੀ ਰਤਨ ਦੀ ਇਮਾਰਤ ’ਤੇ 171 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਬਿਲਡਿੰਗ ਦੇ ਗਰਾਊਂਡ ਫਲੋਰ ਤੇ ਤਿੰਨ ਕਲਾਸ ਰੂਮ, ਪਿ੍ਰੰਸੀਪਲ ਰੂਮ, ਸਟਾਫ ਰੂਮ, ਟੁਆਇਲਟ ਬਲਾਕ, ਲਾਇਬਰੇਰੀ, ਵਰਾਂਡਾ ਅਤੇ ਰੈਪ ਬਣਾਇਆ ਗਿਆ ਹੈ, ਜਦੋਂ ਕਿ ਪਹਿਲੀ ਮੰਜਿਲ ’ਤੇ ਪੰਜ ਕਲਾਸ ਰੂਮ, ਲੈਬ,ਲਡਕੇ ਲਡਕੀਆਂ ਲਈ ਟੋਆਇਲਟ ਸਮੇਤ ਬਰਾਂਡੇ ਦੀ ਉਸਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਦੇਸ ਰਾਜ ਸਕੂਲ ਕਿੱਕਰ ਬਾਜ਼ਾਰ ਦੀ ਨਵੀਂ ਉਸਾਰੀ ਇਮਾਰਤ ’ਤੇ 157.18 ਲੱਖ ਰੁਪਏ ਦਾ ਖਰਚਾ ਹੋਇਆ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਦੀ ਨਵੀਂ ਉਸਾਰੀ ਗਈ ਇਮਾਰਤ ਤੇ 214.77 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਦੱਸਿਆ ਕਿ ਇਹ ਸਕੂਲ ਦੀ ਕੁਝ ਪੁਰਾਣੀ ਬਿਲਡਿੰਗ ਨੂੰ ਢਾਹ ਕੇ ਗਰਾਊਂਡ ਫਲੋਰ ’ਤੇ ਪਾਰਕਿੰਗ, ਦੋ ਕਲਾਸ ਰੂਮ, ਪਿ੍ਰੰਸੀਪਲ ਰੂਮ, ਪੌੜੀਆਂ ਅਤੇ ਰੈਪ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਪੰਦਰਾਂ ਸਰਕਾਰੀ ਸਕੂਲਾਂ ਦੀਆਂ ਆਧੁਨਿਕ ਤੇ ਨਵੀਂਆਂ ਇਮਾਰਤਾਂ ਦੀ ਉਸਾਰੀ ਕੀਤੀ ਗਈ ਹੈ, ਜਿਨ੍ਹਾਂ ਦੇ ਉਦਘਾਟਨ ਆਉਂਦੇ ਦਿਨਾਂ ਵਿਚ ਕੀਤੇ ਜਾਣਗੇ। ਵਿੱਤ ਮੰਤਰੀ ਨੇ ਕਿਹਾ ਕਿ ਜਿਹੜੇ ਖਿੱਤੇ ਵਿਚ ਸਿੱਖਿਆ ਦਾ ਪੱਧਰ ਉੱਚਾ ਹੈ ਉਹ ਤਰੱਕੀ ਕਰਦਾ ਹੈ। ਇਸ ਲਈ ਉਨ੍ਹਾਂ ਬਠਿੰਡਾ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਕਿਸਮ ਦੀਆਂ ਸਹੂਲਤਾਂ ਉਪਲੱਬਧ ਕਰਵਾਉਣ ਦਾ ਤਹੱਈਆ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਉਸਾਰੀ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸਾਰੀਆਂ ਆਧੁਨਿਕ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਹ ਪੜ੍ਹ ਲਿਖ ਕੇ ਅੱਗੇ ਵਧ ਸਕਣ। ਵਿੱਤ ਮੰਤਰੀ ਨੇ ਕਿਹਾ ਧੋੁਬੀਆਣਾ ਦੇ ਸਕੂਲ ਵਿਚ ਇੰਟਰਨੈਸ਼ਨਲ ਪੱਧਰ ਦਾ ਸਵੀਮਿੰਗ ਪੂਲ ਬਣ ਰਿਹਾ ਹੈ ਜਿਸ ਉਪਰ ਕਰੋੜਾਂ ਰੁਪਏ ਖਰਚ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਾਰਕਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ। ਉਨ੍ਹਾਂ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਭਰੋਸ ਦਿਵਾਇਆ ਕਿ ਜੇਕਰ ਸਕੂਲ ਅੰਦਰ ਕਿਸੇ ਹੋਰ ਚੀਜ ਦੀ ਜਰੂਰਤ ਹੋਵੇਗੀ ਤਾਂ ਉਸਨੂੰ ਵੀ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਿਤ ਮੰਤਰੀ ਦੀ ਧਰਮਪਤਨੀ ਵੀਨੂੰ ਬਾਦਲ, ਜੈਜੀਤ ਜੌਹਲ, ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ, ਮੇੇਅਰ ਰਮਨ ਗੌਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ , ਚੇਅਰਮੈਨ ਰਾਜਨ ਗਰਗ, ਚੇਅਰਮੈਨ ਕੇ ਕੇ ਅਗਰਵਾਲ, ਕੋਂਸਲਰ ਸ਼ਾਮ ਲਾਲ ਜੈਨ, ਨਵੀਨ ਵਾਲਮੀਕ, ਟਹਿਲ ਸਿੰਘ ਬੁੱਟਰ ਅਤੇ ਹੋਰ ਆਗੂ ਮੌਜੂਦ ਸਨ।
ਵਿਤ ਮੰਤਰੀ ਨੂੰ ਸਵਾਲ ਪੁੱਛਣ ਆਏ ਠੇਕਾਂ ਮੁਲਾਜਮਾਂ ਦੀ ਪੁਲਿਸ ਵਲੋਂ ਧੂਹ ਘੜੀਸ
ਖਿੱਚ-ਧੂਹ ਦੌਰਾਨ ਕਈਆਂ ਦੀਆਂ ਪੱਗਾਂ ਲੱਥੀਆਂ, ਗਿ੍ਰਫਤਾਰੀ ਤੋਂ ਬਾਅਦ ਥਾਣਾ ਥਰਮਲ ’ਚ ਕੀਤੇ ਬੰਦ
ਸੁਖਜਿੰਦਰ ਮਾਨ
ਬਠਿੰਡਾ, 4 ਦਸੰਬਰ: ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਠੇਕਾ ਕਾਮਿਆਂ ਦੀ ਅੱਜ ਬਠਿੰਡਾ ਪੁਲਿਸ ਵਲੋਂ ਮਨਪ੍ਰੀਤ ਸਿੰਘ ਬਾਦਲ ਦੇ ਪ੍ਰੋਗਰਾਮ ’ਚ ਪੁੱਜਣ ’ਤੇ ਧੂਹ-ਘੜੀਸ ਕੀਤੀ ਗਈ। ਸੈਕੜਿਆਂ ਦੀ ਤਾਦਾਦ ’ਚ ਤੈਨਾਤ ਕੀਤੇ ਪੁਲਿਸ ਕਰਮਚਾਰੀਆਂ ਨੇ ਵਿਤ ਮੰਤਰੀ ਕੋਲੋ ਸਵਾਲ ਪੁੱਛਣ ਆਏ ਇੰਨ੍ਹਾਂ ਠੇਕਾ ਕਾਮਿਆਂ ਨੂੰ ਜਬਰਦਸਤੀ ਚੁੱਕ ਕੇ ਥਾਣਿਆਂ ਵਿਚ ਬੰਦ ਕਰ ਦਿੱਤਾ। ਇਸ ਦੌਰਾਨ ਠੇਕਾ ਮੁਲਾਜਮਾਂ ਨੇ ਪੰਜਾਬ ਸਰਕਾਰ ਤੇ ਵਿਤ ਮੰਤਰੀ ਵਿਰੁਧ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ। ਇਸ ਖਿੱਚ ਧੂਹ ਦੌਰਾਨ ਕਈ ਕਾਮਿਆਂ ਦੀ ਪੱਗਾਂ ਲੱਥ ਗਈਆਂ। ਖ਼ਬਰ ਲਿਖੇ ਜਾਣ ਤੱਕ ਠੇਕਾ ਮੁਲਾਜਮਾਂ ਨੂੰ ਪੁਲਿਸ ਨੇ ਥਾਣਾ ਥਰਮਲ ਵਿਚ ਬੰਦ ਕਰਕੇ ਰੱਖਿਆ ਹੋਇਆ ਸੀ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਲਿਆਂਦੇ ਬਿੱਲ ਵਿਚੋਂ ਆਊਟਸੋਰਸ ਤੇ ਠੇਕਾ ਮੁਲਾਜਮਾਂ ਨੂੰ ਬਾਹਰ ਰੱਖੇ ਜਾਣ ’ਤੇ ਰੋਸ਼ ਪ੍ਰਗਟ ਕਰ ਰਹੇ ਠੇਕਾ ਮੁਲਾਜਮਾਂ ਨੂੰ ਬਠਿੰਡਾ ‘ਚ ਅੱਜ ਸਥਾਨਕ ਭਾਗੂ ਰੋਡ ’ਤੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁੱਜਣ ਦੀ ਸੂਹ ਮਿਲ ਗਈ। ਪੁਲਿਸ ਨੂੰ ਝਕਾਨੀ ਦੇ ਕੇ ਇਹ ਠੇਕਾ ਮੁਲਾਜਮ ਵੱਡੀ ਗਿਣਤੀ ਵਿਚ ਮੰਤਰੀ ਦੇ ਪ੍ਰੋਗਰਾਮ ਦੇ ਬਿਲਕੁਲ ਨਜਦੀਕ ਪੁੱਜ ਕੇ ਧਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ ਇਸ ਮੌਕੇ ਵਿਤ ਮੰਤਰੀ ਸਮਾਗਮ ਵਿਚ ਨਹੀਂ ਪੁੱਜੇ ਸਨ ਪ੍ਰੰਤੂ ਪੁਲਿਸ ਨੂੰ ਠੇਕਾ ਮੁਲਾਜਮਾਂ ਦੇ ਅਚਾਨਕ ਪੁੱਜਣ ਕਾਰਨ ਹੱਥਾਂ ਪੈਰਾਂ ਦੀ ਪੈ ਗਈ। ਅਧਿਕਾਰੀਆਂ ਦੇ ਆਦੇਸ਼ਾਂ ਤੋਂ ਬਾਅਦ ਪੁਲਿਸ ਮੁਲਾਜਮਾਂ ਨੇ ਠੇਕਾ ਮੁਲਾਜਮਾਂ ਨੂੰ ਜਬਰੀ ਚੁੱਕਣਾ ਸ਼ੁਰੂ ਕਰ ਦਿੱਤਾ। ਇਸਦੀ ਅਗਵਾਈ ਡੀਐਸਪੀ ਅਤੇ ਐਸ.ਐਚ.ਓ ਪੱਧਰ ਦੇ ਅਧਿਕਾਰੀ ਖ਼ੁਦ ਕਰਦੇ ਵੇਖੇ ਗਏ। ਇਸ ਮੌਕੇ ਠੇਕਾ ਮੁਲਾਜਮਾਂ ਨੇ ਪੁਲਿਸ ਦੀ ਜਬਰਦਸਤੀ ਦਾ ਵਿਰੋਧ ਕੀਤਾ ਪ੍ਰੰਤੂ ਉਹ ਬੇਵਸ ਜਾਪੇ। ਪੁਲਿਸ ਨੇ ਠੇਕਾ ਮੁਲਾਜਮਾਂ ਨੂੰ ਬੱਸਾਂ ਵਿਚ ਭਰ ਕੇ ਥਾਣਾ ਥਰਮਲ ਲੈ ਗਈ। ਇਸ ਦੌਰਾਨ ਠੇਕਾ ਮੁਲਾਜਮ ਆਗੂ ਜਗਰੂਪ ਸਿੰਘ, ਜਗਸੀਰ ਸਿੰਘ, ਵਰਿੰਦਰ ਸਿੰਘ, ਹਰਜਿੰਦਰ ਸਿੰਘ ਆਦਿ ਨੇ ਦੋਸ਼ ਲਗਾਇਆ ਕਿ ਉਹ ਵਿਤ ਮੰਤਰੀ ਸ: ਬਾਦਲ ਕੋਲੋ ਚੋਣਾਂ ਤੋਂ ਪਹਿਲਾਂ ਸਮੂਹ ਮੁਲਾਜਮਾਂ ਨੂੰ ਪੱਕੇ ਕਰਨ ਦੇ ਕੀਤੇ ਵਾਅਦੇ ਬਾਰੇ ਪੁੱਛਣ ਆਏ ਸਨ ਪ੍ਰੰਤੂ ਸਰਕਾਰ ਨੇ ਜਬਰੀ ਪੁਲਿਸ ਕੋਲੋ ਚੁਕਵਾ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰਾਂ ਤੇ ਪੁਲਿਸ ਦੀ ਧੱਕੇਸ਼ਾਹੀ ਦੇ ਬਾਵਜੂਦ ਉਹ ਅਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਆਗਾਮੀ 8 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਤਲਵੰਡੀ ਸਾਬੋ ਵਿਖੇ ਕੀਤੀ ਜਾ ਰਹੀ ਚੋਣ ਰੈਲੀ ਵਿਚ ਵੀ ਉਹ ਪ੍ਰਵਾਰਾਂ ਸਹਿਤ ਪੁੱਜ ਕੇ ਸਵਾਲ ਪੁੱਛਣਗੇ।





