Home Blog Page 27

Amritsar News: SGPC ਨੇ ਲਏ ਅਹਿਮ ਫੈਸਲੇ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

0

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਪੰਥਕ ਅਤੇ ਪ੍ਰਬੰਧਕੀ ਮਾਮਲਿਆਂ ਨਾਲ ਜੁੜੇ ਕਈ ਮਹੱਤਵਪੂਰਨ ਫੈਸਲੇ ਲਏ ਗਏ। ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਵਿਸ਼ੇਸ਼ ਮਤੇ ਰਾਹੀਂ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫਰੰਸ ਵਿੱਚ ਸ਼ਾਮਲ ਹੋਈਆਂ ਸਮੂਹ ਸਿੱਖ ਜਥੇਬੰਦੀਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

ਇਸ ਦੇ ਨਾਲ ਹੀ ਜਲਾਲਾਬਾਦ ਵਿੱਚ ਪਾਵਨ ਸਰੂਪ ਅਗਨ ਭੇਟ ਹੋਣ ਦੀ ਘਟਨਾ ‘ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ। ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਗਰਮੀ ਦੇ ਮੌਸਮ ਦੌਰਾਨ ਗੁਰਦੁਆਰਾ ਸਾਹਿਬਾਨ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਅ ਲਈ ਟੇਬਲ ਫੈਨਾਂ ਅਤੇ ਪਾਲਕੀ ਸਾਹਿਬ ਦੇ ਨੇੜੇ ਲੱਗੀਆਂ ਬਿਜਲੀ ਦੀਆਂ ਲੜੀਆਂ ਨੂੰ ਬੇਲੋੜੇ ਸਮੇਂ ਚਾਲੂ ਨਾ ਰੱਖਿਆ ਜਾਵੇ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਲਈ ਵੀ ਰਾਹਤ ਦਾ ਐਲਾਨ ਕੀਤਾ ਗਿਆ। ਕਮੇਟੀ ਨੇ ਕਰਮਚਾਰੀਆਂ ਨੂੰ ਤਿੰਨ ਫੀਸਦੀ ਮਹਿੰਗਾਈ ਭੱਤਾ ਦੇਣ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਵਧ ਰਹੀ ਮਹਿੰਗਾਈ ਦੇ ਦੌਰ ਵਿੱਚ ਮੁਲਾਜ਼ਮਾਂ ਨੂੰ ਕੁਝ ਰਾਹਤ ਮਿਲੇਗੀ। ਉੱਧਰ, 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ 👉Bathinda ‘ਚ ਪ੍ਰਸ਼ਾਸਨ ਦਾ ਮੁੜ ਚੱਲਿਆ ਬੁਲਢੋਜ਼ਰ, ਜਾਣੋਂ ਮਾਮਲਾ

ਐਡਵੋਕੇਟ ਧਾਮੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਹੋਰ ਰਿਕਾਰਡ ਮੰਗੇ ਜਾਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਗਿਆ ਸੀ। ਹੁਣ ਮਿਲੇ ਜਵਾਬ ਵਿੱਚ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਤੋਂ ਇਲਾਵਾ ਹੋਰ ਕੋਈ ਰਿਕਾਰਡ ਸਿੱਟ ਨੂੰ ਮੁਹੱਈਆ ਨਾ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਮੁੱਖ ਸਮਾਗਮ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਫੌਜੀ ਹਮਲੇ ਵੇਲੇ ਜ਼ਖਮੀ ਹੋਏ ਪਾਵਨ ਸਰੂਪਾਂ ਦੇ ਦਰਸ਼ਨ ਵੀ ਸੰਗਤਾਂ ਲਈ ਕਰਵਾਏ ਜਾਣਗੇ। ਫਿਲਹਾਲ, ਸ਼੍ਰੋਮਣੀ ਕਮੇਟੀ ਦੀ ਇਸ ਇਕੱਤਰਤਾ ਵਿੱਚ ਲਏ ਗਏ ਫੈਸਲੇ ਪੰਥਕ ਮਸਲਿਆਂ ਤੋਂ ਲੈ ਕੇ ਕਰਮਚਾਰੀਆਂ ਦੀ ਭਲਾਈ ਅਤੇ ਇਤਿਹਾਸਕ ਯਾਦਗਾਰ ਸਮਾਗਮਾਂ ਤੱਕ ਕਈ ਮਹੱਤਵਪੂਰਨ ਪਹਿਲੂਆਂ ਨੂੰ ਛੂਹਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

0

👉ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਕੀਤਾ ਜਾਵੇਗਾ ਪ੍ਰਕਾਸ਼ਿਤ

👉ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ

👉ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਕੀਤੀ ਜਾਵੇਗੀ ਤਸਦੀਕ

👉ਆਮ ਲੋਕਾਂ ਨੂੰ ਐੱਸ.ਆਈ.ਆਰ. ਕਰਨ ਲਈ ਆਉਣ ਵਾਲੇ ਬੀ.ਐੱਲ.ਓਜ਼. ਨਾਲ ਸਹਿਯੋਗ ਕਰਨ ਦੇ ਅਪੀਲ : ਜ਼ਿਲ੍ਹਾ ਚੋਣਕਾਰ ਅਫਸਰ

Bathinda News : ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦਾ ਖਰੜਾ 31 ਜੁਲਾਈ ਦੀ ਜਗ੍ਹਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਦੀ ਬਜਾਏ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਾਕੀ ਪ੍ਰੋਗਰਾਮ ਪਹਿਲਾਂ ਵਾਂਗ ਹੀ ਰਹੇਗਾ, ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (BLO) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨਗੇ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 1192 ਬੀ.ਐਲ.ਓਜ਼, 130 ਸੁਪਰਵਾਈਜ਼ਰ, 6 ਈ.ਆਰ.ਓਜ਼ ਅਤੇ 6 ਏ.ਈ.ਆਰ.ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਇਨ੍ਹਾਂ ਨੂੰ ਐਸ.ਆਈ.ਆਰ ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ।

ਇਹ ਵੀ ਪੜ੍ਹੋ 👉ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੋਟਰ ਐਨੁਮਿਰੇਸ਼ਨ ਫਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਮੈਪ ਹੋ ਚੁੱਕੇ ਵੋਟਰਾਂ ਨੂੰ ਵੀ ਇਹ ਫਾਰਮ ਭਰਨਾ ਜ਼ਰੂਰੀ ਹੈ। ਐੱਸ.ਆਈ. ਆਰ. ਦੌਰਾਨ ਵੋਟਰਾਂ ਨੂੰ ਆਪਣੀ ਯੋਗਤਾ ਸਾਬਤ ਕਰਨ ਲਈ ਬੀ.ਐਲ.ਓ. ਨੂੰ ਨਿਰਧਾਰਤ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਪਾਸਪੋਰਟ, ਮੈਟ੍ਰਿਕ/ਵਿਦਿਅਕ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਸਰਕਾਰੀ ਕਰਮਚਾਰੀ ਜਾਂ ਪੈਨਸ਼ਨਰ ਪਛਾਣ ਪੱਤਰ, ਸਰਕਾਰੀ ਅਥਾਰਟੀ ਵੱਲੋਂ ਜਾਰੀ ਹੋਰ ਪਛਾਣ ਦਸਤਾਵੇਜ਼, ਜ਼ਮੀਨ ਜਾਂ ਮਕਾਨ ਅਲਾਟਮੈਂਟ ਸਰਟੀਫਿਕੇਟ ਆਦਿ ਸ਼ਾਮਲ ਹਨ। ਜ਼ਿਲ੍ਹਾ ਚੋਣਕਾਰ ਅਫਸਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਦੌਰਾਨ ਆਪਣੇ ਵੇਰਵਿਆਂ ਦੀ ਤਸਦੀਕ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ-ਸਿਰ ਬੀ.ਐਲ.ਓਜ਼ ਨੂੰ ਮੁਹੱਈਆ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਬਣਾਇਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਵੋਟਰ ਹੈਲਪਲਾਈਨ ਨੰਬਰ 1950 ‘ਤੇ ਪ੍ਰਾਪਤ ਕੀਤੀ ਜਾ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਪ੍ਰਸ਼ਾਸਨ ਦਾ ਮੁੜ ਚੱਲਿਆ ਬੁਲਢੋਜ਼ਰ, ਜਾਣੋਂ ਮਾਮਲਾ

0

Bathinda News: ਸਬ-ਡਵੀਜਨ ਸਿਟੀ-2 ਬਠਿੰਡਾ ਦੇ ਥਾਣਾ ਸਿਵਲ ਲਾਈਨ ਬਠਿੰਡਾ ਦੇ ਏਰੀਏ ਅਧੀਨ ਇੱਕ ਵਿਅਕਤੀ ਦੀ ਰਿਹਾਇਸ਼ ਉੱਪਰ ਪੁਲਿਸ ਪ੍ਰਸ਼ਾਸਨ ਦਾ ਪੀਲਾ ਪੰਜ਼ਾ ਚੱਲਿਆ ਹੈ। ਮੁਲਜ਼ਮ ਦੇ ਵਿਰੁਧ ਗੈਰ-ਕਾਨੂੰਨੀ ਢੰਗ ਨਾਲ ਇਮਾਰਤ ਦੀ ਉਸਾਰੀ ਕਰਨ ਤੋਂ ਇਲਾਵਾ 2 ਪਰਚੇ ਵੀ ਦਰਜ਼ ਹਨ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਇਸ ਇਮਾਰਤ ਨੂੰ ਢਾਹੁਣ ਸਬੰਧੀ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ ਕਮ ਮੈਜਿਸਟਰੇਟ ਵੱਲੋਂ ਪੁਲਿਸ ਸੁਰੱਖਿਆ ਪ੍ਰਬੰਧ ਕਰਨ ਲਈ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ।ਇਸ ਮੌਕੇ ਸਿਵਲ ਪ੍ਰਸ਼ਾਸ਼ਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਮਾਰਤ ਗੁਰਮਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕੱਚਾ ਧੋਬੀਆਣਾ, ਬਠਿੰਡਾ ਵੱਲੋਂ ਉਸਾਰੀ ਗਈ ਸੀ।

ਇਹ ਵੀ ਪੜ੍ਹੋ 👉ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਇਹਨਾਂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ वै। ਇਸ ‘ਤੇ ਨਸ਼ੇ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਇੱਕ ਮੁੱਕਦਮਾ ਦਰਜ ਹੈ। ਪੁਲਿਸ ਦੇ ਬੁਲਾਰੇ ਮੁਤਾਬਕ ਸਿਵਲ ਪ੍ਰਸ਼ਾਸ਼ਨ ਵੱਲੋਂ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਹੁਣ ਤੱਕ 14 ਗੈਰ ਕਾਨੂੰਨੀ ਢੰਗ ਨਾਲ ਬਣਾਈਆਂ ਇਮਾਰਤਾਂ ਨੂੰ ਢਾਹਿਆ ਗਿਆ।ਇਸਦੇ ਨਾਲ ਹੀ ਉਹਨਾਂ ਕਿਹਾ ਕਿ ਬਠਿੰਡਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ 2564 ਮੁਕੱਦਮੇ ਦਰਜ ਕਰਕੇ 3628 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾਂ ਵਿੱਚ 96 ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ।ਇਸਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਕੁੱਲ 87 ਦੋਸ਼ੀਆਂ ਦੀ 14 ਕਰੋੜ 21 ਲੱਖ ਦੇ ਕਰੀਬ ਦੀ ਜਾਇਦਾਦ ਫਰੀਜ ਕਰਵਾਈ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

मुख्यमंत्री श्री नायब सिंह सैनी ने 312 ईआरवी वाहनों को दिखाई हरी झंडी

0

👉 करीब 5 करोड़ रुपये की लागत से हरियाणा पुलिस को मिली 310 मोटरसाइकिलें और 2 होंडा एलिवेट गाड़ियां

Haryana News: हरियाणा के मुख्यमंत्री श्री नायब सिंह सैनी ने सोमवार को गुरुग्राम के लेजर वैली पार्क में आयोजित कार्यक्रम में हरियाणा पुलिस के लिए 312 इमरजेंसी रिस्पांस व्हीकल्स (ईआरवी) को हरी झंडी दिखाकर रवाना किया। इन वाहनों में 310 मोटरसाइकिलें और 2 होंडा एलिवेट गाड़ियां शामिल हैं, जिन्हें होंडा इंडिया फाउंडेशन ने कॉर्पोरेट सामाजिक उत्तरदायित्व (सीएसआर) के तहत करीब 5 करोड़ रुपये की लागत से उपलब्ध कराया है। मुख्यमंत्री ने कहा कि यह पहल प्रदेश में जन सुरक्षा को और मजबूत बनाने के साथ-साथ आपात स्थिति में लोगों तक शीघ्र सहायता पहुंचाने में अहम भूमिका निभाएगी। मुख्यमंत्री ने कहा कि राज्य सरकार पुलिस व्यवस्था को आधुनिक और अधिक प्रभावी बनाने के लिए लगातार कदम उठा रही है। नई ईआरवी के माध्यम से पुलिस की पहुंच बढ़ेगी और संकट की स्थिति में लोगों को पहले से अधिक तेजी से सहायता मिल सकेगी। उन्होंने कहा कि तकनीक और संसाधनों से सुसज्जित पुलिस व्यवस्था ही नागरिकों में सुरक्षा का भरोसा मजबूत करती है।

इसे भी पढ़ें 👉पंजाब में कानून व्यवस्था की स्थिति चिंताजनक : मुख्यमंत्री नायब सिंह सैनी

मुख्यमंत्री ने हरियाणा पुलिस के कार्यों की सराहना करते हुए कहा कि देश में पुलिस का औसत रिस्पांस टाइम लगभग 18 मिनट है, जबकि हरियाणा पुलिस ने इसे घटाकर मात्र 7 मिनट 3 सेकंड तक पहुंचा दिया है। यह उपलब्धि पुलिस विभाग की प्रतिबद्धता, बेहतर प्रबंधन और आधुनिक कार्यप्रणाली का परिणाम है। उन्होंने कहा कि जनता को समय पर सहायता उपलब्ध कराना ही सुशासन का वास्तविक स्वरूप है। उन्होंने बताया कि गुरुग्राम को 60 मोटरसाइकिलें और एक होंडा एलिवेट गाड़ी, फरीदाबाद को 40 मोटरसाइकिलें और एक होंडा एलिवेट गाड़ी उपलब्ध करवाई गई है। इसके अतिरिक्त प्रदेश के अन्य जिलों को 210 मोटरसाइकिलें दी गई हैं। इन वाहनों को विभिन्न संवेदनशील और प्रमुख क्षेत्रों में तैनात किया जाएगा ताकि आवश्यकता पड़ने पर पुलिस सहायता कम से कम समय में उपलब्ध हो सके। मुख्यमंत्री ने प्रदेशवासियों से यातायात नियमों का पालन करने की अपील करते हुए कहा कि सड़क सुरक्षा के प्रति जागरूकता और जिम्मेदारी भी सुरक्षित समाज के निर्माण में महत्वपूर्ण भूमिका निभाती है। उन्होंने कहा कि सरकार, प्रशासन और निजी क्षेत्र के संयुक्त प्रयासों से जनहित के कार्यों को नई गति मिलती है और यह पहल भी उसी सोच का उदाहरण है।

इसे भी पढ़ें 👉मुख्यमंत्री श्री नायब सिंह सैनी ने गुरुग्राम से अंतरराष्ट्रीय योग दिवस-2026 के उपलक्ष्य में आयोजित राज्यव्यापी योग अभ्यास अभियान का किया शुभारंभ

पुलिस महानिदेशक अजय सिंघल ने कहा कि नई ईआरवी के शामिल होने से हरियाणा पुलिस की आपातकालीन प्रतिक्रिया क्षमता को और मजबूती मिलेगी। उन्होंने कहा कि ये वाहन किसी भी सूचना पर तेजी से घटनास्थल तक पहुंचने में सक्षम होंगे, जिससे लोगों को समय पर सहायता उपलब्ध कराना और अधिक आसान होगा। पुलिस आयुक्त शिवास कविराज ने कहा कि आधुनिक संसाधनों से सुसज्जित ये वाहन पुलिसिंग को और प्रभावी बनाएंगे। उन्होंने कहा कि मोटरसाइकिल आधारित ईआरवी भीड़भाड़ वाले क्षेत्रों और संकरी गलियों में तेजी से पहुंचकर आपात स्थितियों में महत्वपूर्ण भूमिका निभाएंगी तथा नागरिकों को शीघ्र सहायता उपलब्ध कराने में सहायक साबित होंगी। इस अवसर पर उद्योग एवं वाणिज्य मंत्री राव नरबीर सिंह, पटौदी विधायक बिमला देवी, गुरुग्राम विधायक मुकेश शर्मा, एचएमएसआई के सीनियर डायरेक्टर एवं होंडा इंडिया फाउंडेशन के ट्रस्टी विनय ढींगरा, एचएमएसआई की डायरेक्टर सचिमी ताकाता, एचएमएसआई के डायरेक्टर एवं सीएफओ तोयोहिरो हाबा तथा होंडा इंडिया फाउंडेशन के ऑपरेटिंग ऑफिसर राजीव तनेजा सहित पुलिस विभाग के वरिष्ठ अधिकारी उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

मुख्यमंत्री श्री नायब सिंह सैनी ने गुरुग्राम से अंतरराष्ट्रीय योग दिवस-2026 के उपलक्ष्य में आयोजित राज्यव्यापी योग अभ्यास अभियान का किया शुभारंभ

0

👉21 जून तक हरियाणा के कोने-कोने में आयोजित होंगे योग शिविर, हर नागरिक को जोड़ने का आह्वान

👉‘योग युक्त, नशा मुक्त हरियाणा’ अभियान को जन आंदोलन बनाने का किया आह्वान

Haryana News: हरियाणा के मुख्यमंत्री श्री नायब सिंह सैनी ने कहा कि योग केवल एक अभ्यास नहीं, बल्कि भारत की महान सांस्कृतिक विरासत का उत्सव है, जिसने हजारों वर्षों से मानवता को संतुलित, स्वस्थ और आध्यात्मिक जीवन की राह दिखाई है। उन्होंने कहा कि प्रधानमंत्री श्री नरेंद्र मोदी के नेतृत्व में भारत ने योग को विश्व पटल पर स्थापित किया और आज पूरी दुनिया इसे अपना रही है। योग हमारे ऋषि-मुनियों और साधकों की अमूल्य देन है, जिसका वैश्विक स्तर पर सम्मान और अभिनंदन किया जा रहा है। मुख्यमंत्री सोमवार को गुरुग्राम के सेक्टर-29 स्थित महाराणा प्रताप स्वर्ण जयंती पार्क (लेजर वैली) में अंतरराष्ट्रीय योग दिवस-2026 के उपलक्ष्य में आयोजित राज्यव्यापी योग अभ्यास अभियान के शुभारंभ अवसर पर उपस्थित योग साधकों को संबोधित कर रहे थे। इस अवसर पर हरियाणा के उद्योग एवं वाणिज्य मंत्री राव नरबीर सिंह, पटौदी की विधायक श्रीमती बिमला चौधरी, गुरुग्राम के विधायक श्री मुकेश शर्मा, नलवा के विधायक श्री रणबीर पनिहार उपस्थित रहे।

इसे भी पढ़ें 👉Heritage and City Walk 2026 : हरियाणा की विरासत से जुड़ने का बना सशक्त माध्यम

मुख्यमंत्री ने दीप प्रज्वलित कर अभियान का शुभारंभ करने उपरांत अपने संबोधन में कहा कि योग किसी धर्म या संप्रदाय से जुड़ा विषय नहीं, बल्कि मानवता की एक वैज्ञानिक और आध्यात्मिक धरोहर है। वर्ष 2014 में प्रधानमंत्री श्री नरेंद्र मोदी द्वारा संयुक्त राष्ट्र महासभा में रखे गए प्रस्ताव को रिकॉर्ड 177 देशों का समर्थन मिला और 21 जून, 2015 को पहली बार अंतरराष्ट्रीय योग दिवस मनाया गया। तब से योग का वैश्विक विस्तार निरंतर बढ़ रहा है और करोड़ों लोग इससे जुड़ चुके हैं। उन्होंने कहा कि “खेलेगा भारत तो खिलेगा भारत” और “योग की डोज, आधा घंटा रोज” जैसे संदेश आज के समय की आवश्यकता हैं। योग को दैनिक जीवन का हिस्सा बनाकर हम स्वस्थ, ऊर्जावान और सकारात्मक जीवन जी सकते हैं।

मुख्यमंत्री ने कहा कि हरियाणा सरकार ने इस वर्ष 12वें अंतरराष्ट्रीय योग दिवस को भव्य और व्यापक स्तर पर मनाने का निर्णय लिया है। 1 जून से 21 जून तक प्रदेशभर में जिला, उपमंडल, ब्लॉक, वार्ड और ग्राम पंचायत स्तर पर योग शिविर आयोजित किए जाएंगे।

राज्य स्तरीय मुख्य कार्यक्रम 21 जून को पंचकूला में आयोजित होगा। उन्होंने कहा कि इस वर्ष अंतर्राष्ट्रीय योग दिवस की थीम ‘स्वस्थ वृद्धावस्था के लिए योग’ है, जो आज की सबसे बड़ी आवश्यकता है। आधुनिक जीवनशैली ने जहां अनेक सुविधाएं प्रदान की हैं, वहीं तनाव, अनिद्रा, अनियमित खान-पान और मानसिक अशांति जैसी समस्याएं भी बढ़ी हैं। ऐसे समय में योग शरीर को निरोगी, मन को स्थिर और जीवन को संतुलित बनाने का सबसे प्रभावी माध्यम है। मुख्यमंत्री ने कहा कि हरियाणा सरकार की थीम ‘योग युक्त, नशा मुक्त हरियाणा’ है। प्रदेश के युवाओं को योग के माध्यम से स्वस्थ जीवनशैली अपनाने के लिए प्रेरित किया जाएगा। उन्होंने युवाओं से विशेष रूप से योग को अपनाने और नशे से दूर रहने का आह्वान भी किया।

इसे भी पढ़ें 👉मन की बात’ देश को जोड़ने और प्रेरित करने का सशक्त माध्यम- ऊर्जा मंत्री अनिल विज

मुख्यमंत्री ने सभी नागरिकों से आह्वान किया कि वे 21 जून तक आयोजित होने वाले योग कार्यक्रमों में बढ़-चढ़कर भाग लें तथा हरियाणा को देश का सबसे स्वस्थ, जागरूक और खुशहाल राज्य बनाने के संकल्प में सहभागी बनें। इस अवसर पर हरियाणा योग आयोग के चेयरमैन डॉ. जयदीप आर्य ने विभिन्न योग क्रियाओं के लाभ बताते हुए मुख्यमंत्री श्री नायब सिंह तथा हज़ारो योग साधकों को सामूहिक योगाभ्यास कराया। इस अवसर पर मुख्यमंत्री के प्रधान सचिव अरुण कुमार गुप्ता, मंडलायुक्त रवि प्रकाश गुप्ता, सीपी शिवास कविराज, मुख्यमंत्री के मीडिया सलाहकार राजीव जेटली सहित विभिन्न जनप्रतिनिधि, प्रशासनिक अधिकारी, योग प्रशिक्षक एवं बड़ी संख्या में योग साधक उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

0

Chandigarh News : ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਅਧੀਨ ਹਰ ਪਾਤਰ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾਂਦਾ ਹੈ। ਇਸ ਯੋਜਨਾ ਨੂੰ ਲੋਕਾਂ ਵੱਲੋਂ ਵਿਆਪਕ ਸਮਰਥਨ ਮਿਲਿਆ ਹੈ ਅਤੇ ਹੁਣ ਤੱਕ ਇਸ ਵਿੱਚ 45 ਲੱਖ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਖ਼ਾਸ ਤੌਰ ’ਤੇ ਮੈਡੀਕਲ ਐਮਰਜੈਂਸੀ ਦੀਆਂ ਸਥਿਤੀਆਂ ਵਿੱਚ ਹਜ਼ਾਰਾਂ ਪਰਿਵਾਰਾਂ ਨੂੰ ਇਸ ਦਾ ਲਾਭ ਮਿਲਿਆ ਹੈ ਅਤੇ ਕਈ ਲਾਭਪਾਤਰੀਆਂ ਨੇ ਇਸ ਲਈ ਧੰਨਵਾਦ ਪ੍ਰਗਟ ਕੀਤਾ ਹੈ। ਅਜਿਹੀ ਹੀ ਇੱਕ ਲਾਭਪਾਤਰੀ ਹੈ ਬਠਿੰਡਾ ਦੀ 37 ਸਾਲਾ ਗੁਰਪ੍ਰੀਤ ਕੌਰ, ਜਿਨ੍ਹਾਂ ਦੀ ਜ਼ਿੰਦਗੀ ਦਿਲ ਦੀ ਇੱਕ ਗੰਭੀਰ ਬੀਮਾਰੀ ਕਾਰਨ ਅਚਾਨਕ ਸੰਕਟ ਵਿੱਚ ਆ ਗਈ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਦਿਲ ਵਿੱਚ ਇੱਕ ਵੱਡਾ ਛੇਦ ਹੈ, ਤਾਂ ਉਨ੍ਹਾਂ ਨੂੰ ਨਾ ਸਿਰਫ਼ ਸਿਹਤ ਸੰਬੰਧੀ ਗੰਭੀਰ ਚੁਣੌਤੀ ਦਾ ਸਾਹਮਣਾ ਕਰਨਾ ਪਿਆ, ਸਗੋਂ ਇਲਾਜ ਦੇ ਭਾਰੀ ਖ਼ਰਚ ਦੀ ਚਿੰਤਾ ਵੀ ਉਨ੍ਹਾਂ ਨੂੰ ਸਤਾਉਣ ਲੱਗੀ। ਪਰ ਏਮਸ ਬਠਿੰਡਾ ਵਿੱਚ ਸਫਲ ਇਲਾਜ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਜੀਵਨ ਦਾ ਨਵਾਂ ਮੌਕਾ ਮਿਲਿਆ।

ਜ਼ਿਆਦਾਤਰ ਲੋਕਾਂ ਲਈ ਦਿਲ ਦੀ ਧੜਕਣ ਇੱਕ ਅਜਿਹੀ ਚੀਜ਼ ਹੈ ਜਿਸ ਬਾਰੇ ਉਹ ਕਦੀ ਸੋਚਦੇ ਵੀ ਨਹੀਂ। ਇਹ ਜੀਵਨ ਦੇ ਹਰ ਸੁਖ-ਦੁੱਖ ਨਾਲ ਚੁੱਪਚਾਪ ਚਲਦੀ ਰਹਿੰਦੀ ਹੈ। ਪਰ ਗੁਰਪ੍ਰੀਤ ਕੌਰ ਦੀ ਹਰ ਧੜਕਣ ਅਣਜਾਣੇ ਹੀ ਇੱਕ ਛਿਪੇ ਹੋਏ ਖ਼ਤਰੇ ਨੂੰ ਆਪਣੇ ਨਾਲ ਲੈ ਕੇ ਚੱਲ ਰਹੀ ਸੀ।

ਹੁਣ ਤੱਕ ਗੁਰਪ੍ਰੀਤ ਦੀ ਜ਼ਿੰਦਗੀ ਪਰਿਵਾਰ ਪ੍ਰਤੀ ਆਪਣੀਆਂ ਆਮ ਜ਼ਿੰਮੇਵਾਰੀਆਂ ਦੇ ਆਲੇ-ਦੁਆਲੇ ਘੁੰਮਦੀ ਸੀ। ਉਹ ਆਪਣੇ ਪਰਿਵਾਰ ਦੀ ਦੇਖਭਾਲ ਕਰਦੀ ਸੀ, ਘਰ ਸੰਭਾਲਦੀ ਸੀ ਅਤੇ ਹਰ ਆਮ ਇਨਸਾਨ ਵਾਂਗ ਭਵਿੱਖ ਲਈ ਸੁਹਣੀਆਂ ਆਸਾਂ ਨਾਲ ਅੱਗੇ ਵਧ ਰਹੀ ਸੀ। ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਉਹ ਜਨਮ ਤੋਂ ਹੀ ਦਿਲ ਦੀ ਇੱਕ ਬੀਮਾਰੀ ਨਾਲ ਜੂਝ ਰਹੀ ਸੀ, ਜੋ ਸਾਲਾਂ ਤੱਕ ਸਾਹਮਣੇ ਹੀ ਨਾ ਆਈ। ਜਾਂਚ ਦੌਰਾਨ ਡਾਕਟਰਾਂ ਨੇ ਪਾਇਆ ਕਿ ਗੁਰਪ੍ਰੀਤ ਦੇ ਦਿਲ ਦੇ ਉੱਪਰੀ ਦੋਹਾਂ ਹਿੱਸਿਆਂ ਵਿਚਕਾਰ 22 ਮਿਲੀਮੀਟਰ ਦਾ ਵੱਡਾ ਐਟਰੀਅਲ ਸੈਪਟਲ ਡਿਫੈਕਟ (ਏਐਸਡੀ) ਸੀ। ਇਸ ਕਾਰਨ ਖੂਨ ਦੇ ਪ੍ਰਵਾਹ ਵਿੱਚ ਗੜਬੜੀ ਆ ਗਈ ਅਤੇ ਦਿਲ ’ਤੇ ਵਾਧੂ ਦਬਾਅ ਪੈ ਰਿਹਾ ਸੀ। ਜੇ ਇਸ ਦਾ ਇਲਾਜ ਨਾ ਹੁੰਦਾ ਤਾਂ ਅੱਗੇ ਚੱਲ ਕੇ ਇਹ ਦਿਲ ਦੇ ਫੇਲ੍ਹ ਹੋਣ ਵਰਗੀਆਂ ਗੰਭੀਰ ਜਟਿਲਤਾਵਾਂ ਦਾ ਕਾਰਨ ਬਣ ਸਕਦਾ ਸੀ। ਬੀਮਾਰੀ ਦਾ ਪਤਾ ਲੱਗਦੇ ਹੀ ਪਰਿਵਾਰ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ। ਇੱਕ ਪਾਸੇ ਉਨ੍ਹਾਂ ਦੀ ਸਿਹਤ ਦੀ ਚਿੰਤਾ ਸੀ, ਦੂਜੇ ਪਾਸੇ ਇਲਾਜ ਦੇ ਖ਼ਰਚ ਦਾ ਬੋਝ ਵੀ ਸੀ। ਗੁਰਪ੍ਰੀਤ ਕੌਰ ਨੇ ਦੱਸਿਆ,“ਸਭ ਤੋਂ ਪਹਿਲਾਂ ਮੇਰੇ ਮਨ ਵਿੱਚ ਇਲਾਜ ਦੇ ਖ਼ਰਚ ਦਾ ਹੀ ਖ਼ਿਆਲ ਆਇਆ। ਮੈਨੂੰ ਚਿੰਤਾ ਸੀ ਕਿ ਅਸੀਂ ਇਹ ਖ਼ਰਚ ਕਿਵੇਂ ਝੱਲਾਂਗੇ। ਅਜਿਹਾ ਲੱਗ ਰਿਹਾ ਸੀ ਜਿਵੇਂ ਸਾਡਾ ਪਰਿਵਾਰ ਇੱਕ ਬਹੁਤ ਮੁਸ਼ਕਲ ਮੋੜ ’ਤੇ ਖੜ੍ਹਾ ਹੋਵੇ।”

ਇਹ ਵੀ ਪੜ੍ਹੋ 👉ਮਜੀਠੀਆ ਦੇ ਘਰ ਪੁਲਿਸ ਦਾ ਵੱਡਾ ਐਕਸ਼ਨ! ਭਾਰੀ ਪੁਲਿਸ ਫੋਰਸ ਨੇ ਪਾਇਆ ਘੇਰਾ!

ਏਮਸ ਬਠਿੰਡਾ ਦੇ ਮਾਹਿਰਾਂ ਨੇ ਇਸ ਖਾਮੀ ਨੂੰ ਠੀਕ ਕਰਨ ਲਈ ਵਿਸ਼ੇਸ਼ ਪ੍ਰਕਿਰਿਆ ਦੀ ਸਲਾਹ ਦਿੱਤੀ। ਹਸਪਤਾਲ ਦੇ ਰਿਕਾਰਡ ਮੁਤਾਬਕ, 5 ਮਈ 2026 ਨੂੰ ਕਾਰਡਿਯਕ ਕੈਥੇਟਰਾਈਜ਼ੇਸ਼ਨ ਲੈਬ ਵਿੱਚ ਜਨਰਲ ਐਨੇਸਥੀਸੀਆ ਹੇਠ ਇਹ ਪ੍ਰਕਿਰਿਆ ਕੀਤੀ ਗਈ। ਇਸ ਦੌਰਾਨ 24 ਮਿਲੀਮੀਟਰ ਦਾ ਐਮਪਲੈਟਜ਼ਰ ਸੈਪਟਲ ਓਕਲੂਡਰ ਡਿਵਾਈਸ ਲਗਾ ਕੇ ਦਿਲ ਦੇ ਛੇਦ ਨੂੰ ਬੰਦ ਕੀਤਾ ਗਿਆ। ਪਰਿਵਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ’ਤੇ ਭਰੋਸਾ ਕੀਤਾ, ਜਿਸ ਨੇ ਕਰੀਬ ਇੱਕ ਲੱਖ ਰੁਪਏ ਦੀ ਇਲਾਜ ਲਾਗਤ ਨੂੰ ਕਵਰ ਕੀਤਾ। ਇਹ ਪ੍ਰਕਿਰਿਆ ਖ਼ਤਰਿਆਂ ਨਾਲ ਭਰੀ ਹੋਈ ਸੀ। ਸਹਿਮਤੀ ਦਸਤਾਵੇਜ਼ਾਂ ਵਿੱਚ ਸੰਭਾਵਿਤ ਦਿਲੀ ਜਟਿਲਤਾਵਾਂ, ਹੀਮੋਡਾਇਨਾਮਿਕ ਅਸਥਿਰਤਾ ਅਤੇ ਗੰਭੀਰ ਚਿਕਿਤਸਕ ਸਹਾਇਤਾ ਦੀ ਲੋੜ ਵਰਗੀਆਂ ਚਿੰਤਾਵਾਂ ਦਾ ਜ਼ਿਕਰ ਸੀ। ਕਾਰਡਿਯਕ ਕੈਥੇਟਰਾਈਜ਼ੇਸ਼ਨ ਲੈਬ ਦੇ ਬਾਹਰ ਪਰਿਵਾਰਕ ਮੈਂਬਰ ਹੱਥ ਜੋੜ ਕੇ ਅਰਦਾਸ ਕਰਦੇ ਹੋਏ ਉਡੀਕ ਕਰ ਰਹੇ ਸਨ। ਗੁਰਪ੍ਰੀਤ ਕੌਰ ਦੇ ਪਤੀ ਉਹ ਪਲ ਯਾਦ ਕਰਦੇ ਹੋਏ ਕਹਿੰਦੇ ਹਨ,“ਅਸੀਂ ਸਿਰਫ਼ ਅਰਦਾਸ ਹੀ ਕਰ ਸਕਦੇ ਸੀ। ਹਰ ਮਿੰਟ ਬਹੁਤ ਲੰਮਾ ਲੱਗ ਰਿਹਾ ਸੀ। ਜਦੋਂ ਡਾਕਟਰ ਬਾਹਰ ਆਏ ਅਤੇ ਦੱਸਿਆ ਕਿ ਸਭ ਕੁਝ ਸਫ਼ਲ ਰਿਹਾ, ਤਾਂ ਅਜਿਹਾ ਲੱਗਾ ਜਿਵੇਂ ਸਾਡੇ ਸਿਰ ਤੋਂ ਬਹੁਤ ਵੱਡਾ ਬੋਝ ਉੱਤਰ ਗਿਆ ਹੋਵੇ।”

ਇਹ ਪ੍ਰਕਿਰਿਆ ਪੂਰੀ ਤਰ੍ਹਾਂ ਸਫ਼ਲ ਰਹੀ ਅਤੇ ਕੋਈ ਜਟਿਲਤਾ ਸਾਹਮਣੇ ਨਹੀਂ ਆਈ। ਗੁਰਪ੍ਰੀਤ ਲਈ ਇਹ ਸਿਹਤਮੰਦ ਭਵਿੱਖ ਵੱਲ ਇੱਕ ਨਵੀਂ ਸ਼ੁਰੂਆਤ ਸੀ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਆਰਥਿਕ ਸਹਾਰਾ ਬਹੁਤ ਮਹੱਤਵਪੂਰਨ ਸੀ, ਜਿਸ ਨੇ ਪਰਿਵਾਰ ਨੂੰ ਅਜਿਹੇ ਭਾਰੀ ਖ਼ਰਚ ਤੋਂ ਬਚਾ ਲਿਆ ਜੋ ਉਨ੍ਹਾਂ ਲਈ ਅਸਹਿਣਯੋਗ ਹੋ ਸਕਦਾ ਸੀ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਜਨਤਕ ਸਿਹਤ ਸਹਾਇਤਾ ਦੇ ਅਸਲ ਉਦੇਸ਼ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ,“ਕਿਸੇ ਵੀ ਪਰਿਵਾਰ ਨੂੰ ਆਰਥਿਕ ਤੰਗੀ ਕਾਰਨ ਮਿਆਰੀ ਇਲਾਜ ਤੋਂ ਵੰਚਿਤ ਨਹੀਂ ਰਹਿਣਾ ਚਾਹੀਦਾ। ਗੁਰਪ੍ਰੀਤ ਦੀ ਸਿਹਤਯਾਬੀ ਇਸ ਗੱਲ ਦਾ ਸਬੂਤ ਹੈ ਕਿ ਸਮੇਂ ਸਿਰ ਮੈਡੀਕਲ ਸਹੂਲਤ ਅਤੇ ਆਰਥਿਕ ਸੁਰੱਖਿਆ ਨਾ ਸਿਰਫ਼ ਜ਼ਿੰਦਗੀਆਂ ਬਚਾ ਸਕਦੀ ਹੈ, ਸਗੋਂ ਪਰਿਵਾਰਾਂ ਦੀ ਇੱਜ਼ਤ ਵੀ ਕਾਇਮ ਰੱਖ ਸਕਦੀ ਹੈ।” ਅੱਜ ਗੁਰਪ੍ਰੀਤ, ਮੁੱਖ ਮੰਤਰੀ ਸਿਹਤ ਯੋਜਨਾ ਦੇ ਹਜ਼ਾਰਾਂ ਹੋਰ ਲਾਭਪਾਤਰੀਆਂ ਵਾਂਗ, ਨਵੀਂ ਉਮੀਦ ਨਾਲ ਸਿਹਤਮੰਦ ਹੋਣ ਦੀ ਰਾਹ ’ਤੇ ਹੈ। ਰਾਜ ਸਿਹਤ ਏਜੰਸੀ, ਪੰਜਾਬ ਦੇ ਤਾਜ਼ਾ ਅੰਕੜਿਆਂ ਅਨੁਸਾਰ, ਇਸ ਯੋਜਨਾ ਤਹਿਤ ਹੁਣ ਤੱਕ 1,75,210 ਮਰੀਜ਼ਾਂ ਨੂੰ ਲਾਭ ਮਿਲਿਆ ਹੈ ਅਤੇ ਕੁੱਲ 3,43,370 ਇਲਾਜ ਕੀਤੇ ਜਾ ਚੁੱਕੇ ਹਨ। ਇਸ ਯੋਜਨਾ ’ਤੇ ਹੁਣ ਤੱਕ 581.90 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜੋ ਰਾਜ ਵਿੱਚ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਤੀ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੁਧਿਆਣਾ ਫੈਕਟਰੀ ‘ਚ ਜ਼ਹਿਰੀਲੀ ਗੈਸ ਨੇ ਉਜਾੜੇ ਘਰ, 3 ਲੋਕਾਂ ਦੀ ਮੌਤ

0

Ludhiana News : ਲੁਧਿਆਣਾ ਤੋਂ ਇੱਕ ਬਹੁਤ ਹੀ ਦਰਦਨਾਕ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਆਰ.ਕੇ. ਰੋਡ ਸਥਿਤ ਇੱਕ ਫੈਕਟਰੀ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਨੇ ਕਈ ਪਰਿਵਾਰਾਂ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ ਹਨ। ਗੈਸ ਦੇ ਪ੍ਰਭਾਵ ਕਾਰਨ ਪਿਓ-ਪੁੱਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਮਜ਼ਦੂਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਰੋਜ਼ਾਨਾ ਦੀ ਤਰ੍ਹਾਂ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਅਚਾਨਕ ਗੈਸ ਪਾਈਪਲਾਈਨ ਜਾਂ ਕਿਸੇ ਸਿਲੰਡਰ ਵਿੱਚੋਂ ਜ਼ਹਿਰੀਲੀ ਗੈਸ ਲੀਕ ਹੋਣ ਲੱਗ ਪਈ। ਦੇਖਦੇ ਹੀ ਦੇਖਦੇ ਗੈਸ ਨੇ ਪੂਰੇ ਇਲਾਕੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਗੈਸ ਇੰਨੀ ਤੇਜ਼ੀ ਨਾਲ ਫੈਲੀ ਕਿ ਅੰਦਰ ਕੰਮ ਕਰ ਰਹੇ ਮਜ਼ਦੂਰਾਂ ਨੂੰ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲ ਸਕਿਆ। ਦਮ ਘੁੱਟਣ ਅਤੇ ਅੱਖਾਂ ਵਿੱਚ ਤੇਜ਼ ਜਲਣ ਕਾਰਨ ਕਈ ਮਜ਼ਦੂਰ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਪਏ।

ਇਹ ਵੀ ਪੜ੍ਹੋ 👉ਮਜੀਠੀਆ ਦੇ ਘਰ ਪੁਲਿਸ ਦਾ ਵੱਡਾ ਐਕਸ਼ਨ! ਭਾਰੀ ਪੁਲਿਸ ਫੋਰਸ ਨੇ ਪਾਇਆ ਘੇਰਾ!

ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੀ ਪਛਾਣ ਮਾਨ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਅਮਿਤ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੋਵੇਂ ਪਿਤਾ-ਪੁੱਤਰ ਮਸ਼ੀਨ ਦੇ ਹੇਠਾਂ ਤੋਂ ਨਿਕਲਣ ਵਾਲੀ ਮਿੱਟੀ ਨੂੰ ਟਰਾਲੀ ਵਿੱਚ ਭਰਨ ਦਾ ਕੰਮ ਕਰ ਰਹੇ ਸਨ, ਜਦੋਂ ਉਹ ਇਸ ਜ਼ਹਿਰੀਲੀ ਗੈਸ ਦੀ ਲਪੇਟ ਵਿੱਚ ਆ ਗਏ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮਾਨ ਸਿੰਘ ਅਤੇ ਅਮਿਤ ਹੀ ਘਰ ਦੇ ਮੁੱਖ ਕਮਾਉਣ ਵਾਲੇ ਸਨ। ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਅਮਿਤ ਆਪਣੇ ਪਿੱਛੇ ਡੇਢ ਸਾਲ ਦੀ ਇੱਕ ਮਾਸੂਮ ਬੇਟੀ ਛੱਡ ਗਿਆ ਹੈ। ਤੀਜੇ ਮ੍ਰਿਤਕ ਦੀ ਪਛਾਣ ਅਜੇ ਤੱਕ ਸਪੱਸ਼ਟ ਨਹੀਂ ਹੋ ਸਕੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਜ਼ਖ਼ਮੀ ਅਤੇ ਪ੍ਰਭਾਵਿਤ ਮਜ਼ਦੂਰਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਘਟਨਾ ਦੀ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਸਭ ਦੀਆਂ ਨਜ਼ਰਾਂ ਪ੍ਰਸ਼ਾਸਨਿਕ ਜਾਂਚ ‘ਤੇ ਟਿਕੀਆਂ ਹੋਈਆਂ ਹਨ ਕਿ ਆਖ਼ਿਰ ਇਹ ਹਾਦਸਾ ਕਿਵੇਂ ਵਾਪਰਿਆ ਅਤੇ ਇਸ ਲਈ ਜ਼ਿੰਮੇਵਾਰ ਕੌਣ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਜੀਠੀਆ ਦੇ ਘਰ ਪੁਲਿਸ ਦਾ ਵੱਡਾ ਐਕਸ਼ਨ! ਭਾਰੀ ਪੁਲਿਸ ਫੋਰਸ ਨੇ ਪਾਇਆ ਘੇਰਾ!

0

Amritsar News : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਪਹੁੰਚ ਗਈ ਹੈ।ਮਿਲੀ ਜਾਣਕਾਰੀ ਮੁਤਾਬਕ, ਮਜੀਠੀਆ ਦੇ ਘਰ ਦੇ ਬਾਹਰ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ ਅਤੇ ਪੁਲਿਸ ਟੀਮ ਘਰ ਦੇ ਅੰਦਰ ਵੀ ਦਾਖਲ ਹੋ ਚੁੱਕੀ ਹੈ। ਇਸ ਕਾਰਵਾਈ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ ਅਤੇ ਹਰ ਕੋਈ ਇਸ ਮਾਮਲੇ ‘ਤੇ ਨਜ਼ਰ ਬਣਾਈ ਬੈਠਾ ਹੈ।

ਇਹ ਵੀ ਪੜ੍ਹੋ 👉 ਦਿੱਲੀ ‘ਚ BJP ਦੀ ਵੱਡੀ ਰਣਨੀਤਿਕ ਬੈਠਕ

ਸੂਤਰਾਂ ਅਨੁਸਾਰ, ਇਹ ਕਾਰਵਾਈ ਮਜੀਠਾ ਥਾਣੇ ਵਿੱਚ ਹੋਏ ਹੰਗਾਮੇ ਨਾਲ ਜੁੜੇ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਲੈ ਕੇ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਬਾਰੇ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ। ਜਿਵੇਂ ਹੀ ਹੋਰ ਜਾਣਕਾਰੀ ਸਾਹਮਣੇ ਆਵੇਗੀ, ਅਸੀਂ ਤੁਹਾਨੂੰ ਤਾਜ਼ਾ ਅਪਡੇਟ ਦਿੰਦੇ ਰਹਾਂਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿਸਾਨ ਮਹਾਂ ਪੰਚਾਇਤ ਦਾ ਵੱਡਾ ਐਲਾਨ, 22 ਜੂਨ ਨੂੰ ਟੋਲ ਪਲਾਜ਼ਾ ਫਰੀ

0

Punjab News : ਪੰਜਾਬ ਵਿੱਚ ਕਿਸਾਨੀ ਮਸਲਿਆਂ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਅੰਦੋਲਨ ਖੜ੍ਹਾ ਹੋਣ ਦੇ ਸੰਕੇਤ ਮਿਲ ਰਹੇ ਹਨ। ਆਜ਼ਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਵਿਸ਼ਾਲ ਕਿਸਾਨ ਮਹਾਂ ਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ। ਸੁਲਤਾਨਪੁਰ ਲੋਧੀ ਵਿੱਚ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਈ ਮਹੱਤਵਪੂਰਨ ਫ਼ੈਸਲੇ ਲਏ। ਮੀਟਿੰਗ ਵਿੱਚ ਐਲਾਨ ਕੀਤਾ ਗਿਆ ਕਿ 22 ਜੂਨ ਨੂੰ ਮੋਗਾ ਜ਼ਿਲ੍ਹੇ ਦੇ ਕੜਾਹੇਵਾਲਾ ਟੋਲ ਪਲਾਜ਼ਾ ਨੂੰ ਪੂਰਾ ਦਿਨ ਮੁਫ਼ਤ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸੀਨੀਅਰ ਕਿਸਾਨ ਆਗੂ ਸੁੱਖ ਗਿੱਲ ਮੋਗਾ ਖ਼ਿਲਾਫ਼ ਦਰਜ ਕੀਤੇ ਗਏ ਪਰਚੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਵੀ ਉਠਾਈ ਗਈ।

ਇਹ ਵੀ ਪੜ੍ਹੋ 👉ਦਿੱਲੀ ‘ਚ BJP ਦੀ ਵੱਡੀ ਰਣਨੀਤਿਕ ਬੈਠਕ

ਕਿਸਾਨ ਆਗੂਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ’ਤੇ ਵੀ ਗੰਭੀਰ ਚਿੰਤਾ ਜਤਾਈ ਅਤੇ ਸਰਕਾਰ ਤੋਂ ਇਹ ਵਾਧਾ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੱਚੀਆਂ ਪੈਲੀਆਂ ’ਤੇ ਕਾਬਜ਼ ਕਿਸਾਨਾਂ ਨੂੰ ਮਾਲਕਾਨਾ ਹੱਕ ਦਿੱਤੇ ਜਾਣ, ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਮਿਲੇ ਅਤੇ ‘ਜਿਸ ਦਾ ਖੇਤ, ਉਸ ਦੀ ਰੇਤ’ ਨੀਤੀ ਨੂੰ ਮੁੜ ਲਾਗੂ ਕੀਤਾ ਜਾਵੇ। ਮੀਟਿੰਗ ਦੌਰਾਨ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਵੀ ਮੁੱਦਾ ਉਠਾਇਆ ਗਿਆ। ਇਸ ਤੋਂ ਇਲਾਵਾ ਨਿੱਜੀ ਸਕੂਲਾਂ ਵਿੱਚ ਕੰਮ ਕਰ ਰਹੀਆਂ ਮੇਡਾਂ, ਹੈਲਪਰਾਂ ਅਤੇ ਡਰਾਈਵਰਾਂ ਦੇ ਸ਼ੋਸ਼ਣ ਦਾ ਮਸਲਾ ਵੀ ਪ੍ਰਮੁੱਖਤਾ ਨਾਲ ਚੁੱਕਿਆ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਨਿੱਜੀ ਸਕੂਲਾਂ ਵੱਲੋਂ ਨਿਯਮਾਂ ਦੀ ਉਲੰਘਣਾ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ 👉ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੰਭਾਲਣਗੇ ਕਾਰਜਭਾਰ

ਖੇਤੀਬਾੜੀ ਨਾਲ ਜੁੜੇ ਮਸਲਿਆਂ ’ਤੇ ਗੱਲ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਕਿਸਾਨਾਂ ਨੂੰ ਜ਼ਬਰਦਸਤੀ ਨੈਨੋ ਖਾਦ ਵੇਚੀ ਜਾ ਰਹੀ ਹੈ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਨਾਲ ਹੀ ਯੂਰੀਆ ਅਤੇ ਡੀਏਪੀ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਗਈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 4 ਮਈ ਨੂੰ ਟੋਲ ਪਲਾਜ਼ਾ ਫਰੀ ਕਰਨ ਦੌਰਾਨ ਕਿਸਾਨਾਂ ਨਾਲ ਬਦਸਲੂਕੀ ਕੀਤੀ ਗਈ ਸੀ ਅਤੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸੇ ਦੇ ਵਿਰੋਧ ਵਜੋਂ ਹੁਣ 22 ਜੂਨ ਨੂੰ ਕੜਾਹੇਵਾਲਾ ਟੋਲ ਪਲਾਜ਼ਾ ਪੂਰਾ ਦਿਨ ਫਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਉਧਰ, ਆਜ਼ਾਦ ਕਿਸਾਨ ਮੋਰਚਾ ਪੰਜਾਬ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਅਗਸਤ ਦੇ ਪਹਿਲੇ ਹਫ਼ਤੇ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੰਭਾਲਣਗੇ ਕਾਰਜਭਾਰ

0

Chandigarh News : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਪ੍ਰਦੇਸ਼ ਮੁੱਖ ਦਫ਼ਤਰ ਵਿਖੇ ਰਸਮੀ ਤੌਰ ‘ਤੇ ਆਪਣਾ ਕਾਰਜਭਾਰ ਸੰਭਾਲਣਗੇ, ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੂੰ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ 👉ਪੰਜਾਬ ਕੈਬਨਿਟ ਦੀ ਅੱਜ ਵੱਡੀ ਬੈਠਕ, ਹੋ ਸਕਦੇ ਨੇ ਕਈ ਅਹਿਮ ਐਲਾਨ

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਸਾਬਕਾ ਪ੍ਰਦੇਸ਼ ਪ੍ਰਧਾਨ, ਰਾਸ਼ਟਰੀ ਅਹੁਦੇਦਾਰ, ਕੇਂਦਰੀ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ, ਪ੍ਰਦੇਸ਼ ਕੋਰ ਕਮੇਟੀ ਮੈਂਬਰ, ਪ੍ਰਦੇਸ਼ ਅਹੁਦੇਦਾਰ, ਜ਼ਿਲ੍ਹਾ ਪ੍ਰਧਾਨ ਅਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਹ ਸਮਾਗਮ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਸੰਗਠਨਾਤਮਕ ਸਫ਼ਰ ਦੇ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਦਾ ਪ੍ਰਤੀਕ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।