Tuesday, May 12, 2026
Home Blog Page 270

ਬਿਜਲੀ ਬਿੱਲ 2025 ਤੇ ਥਰਮਲ ਕਲੋਨੀ ਦੀ ਜਮੀਨ ਵੇਚਣ ਦੇ ਵਿਰੋਧ ‘ਚ ਅਰਥੀ ਸਾੜ ਮੁਜਾਹਰਾ

0

Bathinda News: ਪੈਨਸ਼ਨ ਐਸੋਸੀਏਸ਼ਨ ਸਿਟੀ ਮੰਡਲ ਬਠਿੰਡਾ ਨੇ ਆਪਣੀ ਸੂਬਾ ਕਮੇਟੀ ਦੇ ਸੱਦੇ ਨੂੰ ਮੁੱਖ ਰੱਖਦੇ ਹੋਏ ਬਿਜਲੀ ਬਿੱਲ 2025 ਅਤੇ ਥਰਮਲ ਕਲੋਨੀ ਦੀ ਜਮੀਨ ਵੇਚਣ ਤੇ ਕਿਰਤ ਕਾਨੂੰਨਾਂ ਨੂੰ ਲੈ ਕੇ ਮੰਗਲਵਾਰ ਨੂੰ ਥਰਮਲ ਕਲੋਨੀ ਵਿੱਚ ਸਿਟੀ ਦੇ ਦਫਤਰ ਅੱਗੇ ਰੋਸ ਧਰਨਾ ਦੇਣ ਤੋਂ ਬਾਅਦ ਅਰਥੀ ਸਾੜ ਮੁਜਾਹਰਾ ਕੀਤਾ ਗਿਆ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ 2.59 ਦਾ ਫਾਰਮੂਲਾ ਲਾਗੂ ਕੀਤਾ ਜਾਵੇ 23 ਸਾਲਾਂ ਦਿੱਤੀ ਜਾਵੇ ਪਟਿਆਲੇ ਵਾਲੇ ਆਗੂਆਂ ਦੀ ਸਜ਼ਾਵਾਂ ਰੱਦ ਕੀਤੀਆਂ ਜਾਣ ਤੇ ਬਕਾਇਆ ਦਿੱਤਾ ਜਾਵੇ 16% ਡੀਏ ਲਾਗੂ ਕੀਤਾ ਜਾਵੇ ਮੰਗ ਪੱਤਰ ਅਨੁਸਾਰ ਬਾਕੀ ਮੰਗਾਂ ਵੀ ਲਾਗੂ ਕੀਤੀਆਂ ਜਾਣ ਆਗੂਆਂ ਨੇ ਇਹ ਵੀ ਮੰਗ ਕੀਤੀ

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਕੀ ਥਰਮਲ ਦੀ ਜਮੀਨ ਵੇਚਣੀ ਬੰਦ ਕੀਤੀ ਜਾਵੇ ਬਿਜਲੀ ਬਿੱਲ 2025 ਵਾਪਸ ਕੀਤਾ ਜਾਵੇ ਬੀਜ ਬਿੱਲ ਵਾਪਸ ਲਓ ਤੇ ਲਿਆਂਦੇ ਨਵੇਂ ਕਿਰਤ ਕਾਨੂੰਨ ਵਾਪਸ ਲਓ ਤੇ ਬਿਜਲੀ ਬੋਰਡ ਨੂੰ ਲੋਕਾਂ ਵੱਲੋਂ ਮੁਫਤ ਦੀ ਜ਼ਮੀਨ ਦਿੱਤੀ ਹੋਈ ਵੇਚਣੀ ਬੰਦ ਕੀਤੀ ਜਾਵੇ ਕੱਚੇ ਕਾਮੇ ਪੱਕੇ ਕੀਤੇ ਜਾਣ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ। ਬੁਲਾਰਿਆਂ ਨੇ ਮੰਗ ਕੀਤੀ ਕਿ ਰੈਗੂਲਰ ਪੈਨਸ਼ਨਰ ਤੇ ਠੇਕਾ ਮੁਲਾਜ਼ਮ ਅਤੇ ਹੋਰ ਸੰਘਰਸ਼ ਜਥੇਬੰਦੀਆਂ ਨੂੰ ਨਿਜੀਕਰਨ ਦੇ ਇਸ ਹਮਲੇ ਵਿਰੁੱਧ ਇਕੱਠੇ ਹੋ ਕੇ ਸੰਘਰਸ਼ ਕੀਤਾ ਜਾਵੇ। ਅੱਜ ਦੇ ਧਰਨੇ ਨੂੰ ਮੰਡਲ ਪ੍ਰਧਾਨ ਸ਼੍ਰੀ ਮਹਿੰਦਰ ਪਾਲ ਸਿੰਘ ਸਕੱਤਰ ਰੂਪ ਸਿੰਘ ਸਰਕਲ ਮੈਂਬਰ ਜਗਜੀਤ ਸਿੰਘ ਤਰਸੇਮ ਲਾਲ ਜੋਗਿੰਦਰ ਪਾਲ ਸਿੰਘ ਸ਼ਾਮ ਸਰੂਪ ਨੈਬ ਸਿੰਘ ਥਰਮਲ ਦੇ ਆਗੂ ਗੁਰਮੇਲ ਸਿੰਘ ਸੰਘਰਸ਼ ਦੇ ਮੋਰਚੇ ਦੇ ਆਗੂ ਜਗਜੀਤ ਸਿੰਘ ਨੇ ਸੰਬੋਧਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

0

👉ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਾਗਰਿਕ ਸੇਵਾ ਡਿਲੀਵਰੀ ਅਤੇ ਸੇਵਾ ਕੇਂਦਰ ਸੰਚਾਲਨ ਬਾਰੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
Chandigarh News: ਦੇਸ਼ ਭਰ ਵਿੱਚ ਸਭ ਤੋਂ ਘੱਟ ਪੈਂਡੈਂਸੀ ਦੀ ਇਤਿਹਾਸਕ ਤੇ ਮਿਸਾਲੀ ਪ੍ਰਾਪਤੀ ਦਰਜ ਕਰਕੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 54 ਨਵੇਂ ਸੇਵਾ ਕੇਂਦਰ ਖੋਲ੍ਹਣ ਜਾ ਰਹੀ ਹੈ ਤਾਂ ਜੋ ਆਪਣੇ ਨਾਗਰਿਕ ਸੇਵਾ ਬੁਨਿਆਦੀ ਢਾਂਚੇ ਦਾ ਹੋਰ ਵਿਸਥਾਰ ਕੀਤਾ ਜਾ ਸਕੇ। ਇਸ ਪੇਸ਼ਕਦਮੀ ਨਾਲ ਸੂਬੇ ਭਰ ਵਿੱਚ ਸੇਵਾ ਕੇਂਦਰਾਂ ਦੀ ਕੁੱਲ ਗਿਣਤੀ 598 ਹੋ ਜਾਵੇਗੀ। ਇਹ ਐਲਾਨ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ (ਜੀਜੀ ਅਤੇ ਆਈਟੀ) ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਕੀਤਾ।ਇਹ ਐਲਾਨ ਮਗਸੀਪਾ ਵਿਖੇ ਮੰਤਰੀ ਦੀ ਪ੍ਰਧਾਨਗੀ ਹੇਠ ਨਾਗਰਿਕ ਸੇਵਾ ਪ੍ਰਦਾਨ ਕਰਨ ਅਤੇ ਸੇਵਾ ਕੇਂਦਰ ਦੇ ਸੰਚਾਲਨ ਬਾਰੇ ਹੋਈ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਕੀਤਾ ਗਿਆI ਇਸ ਮੀਟਿੰਗ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਮੌਜੂਦ ਸਨ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਇਸ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਅਤੇ ਡਾਇਰੈਕਟਰ (ਜੀਜੀ ਐਂਡ ਆਈਟੀ) ਵਿਸ਼ੇਸ਼ ਸਾਰੰਗਲ ਵੀ ਮੀਟਿੰਗ ਵਿੱਚ ਸ਼ਾਮਲ ਰਹੇ।ਮੀਟਿੰਗ ਵਿੱਚ ,ਪੰਜਾਬ ਭਰ ਦੇ ਮੌਜੂਦਾ 544 ਸੇਵਾ ਕੇਂਦਰਾਂ ਦੀ ਮਿਸਾਲੀ ਕਾਰਗੁਜ਼ਾਰੀ ’ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਵਿੱਚ 263 ਸ਼ਹਿਰੀ ਅਤੇ 281 ਪੇਂਡੂ ਕੇਂਦਰ ਸ਼ਾਮਲ ਹਨ। ਇਹ ਸਵੈ-ਨਿਰਭਰ ਕੇਂਦਰ 465 ਸਰਕਾਰ-ਤੋਂ-ਨਾਗਰਿਕ (ਜੀ2ਸੀ) ਅਤੇ 7 ਕਾਰੋਬਾਰ-ਤੋਂ-ਨਾਗਰਿਕ (ਬੀ2ਸੀ) ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਮੀਟਿੰਗ ਵਿੱਚ ਪੈਂਡੈਂਸੀ, ਸੇਵਾ-ਵਾਰ ਕਾਰਗੁਜ਼ਾਰੀ, ਅਧਿਕਾਰੀਆਂ ਵੱਲੋਂ ਚੁੱਕੇ ਗਏ ਇਤਰਾਜ਼ ਅਤੇ ਔਨਲਾਈਨ ਫੀਲਡ ਤਸਦੀਕ ਪ੍ਰਕਿਰਿਆ ’ਤੇ ਚਰਚਾ ਕੀਤੀ ਗਈ।ਜ਼ਿਕਰਯੋਗ ਹੈ ਕਿ ਇਹ ਵੀ ਸਾਮ੍ਹਣੇ ਆਇਆ ਹੈ ਕਿ ਸੈਂਡ ਬੈਕ (ਵਾਪਸ ਭੇਜੇ) ਕੇਸਾਂ ਦੀ ਗਿਣਤੀ ਵਿਚ ਗਿਰਵਟ ਆਈ ਹੈ ਜੋ ਕਿ ਬੇਲੋੜੇ ਇਤਰਾਜ਼ਾਂ ਵਿੱਚ ਕਟੌਤੀ ਨੂੰ ਦਰਸਾਉਂਦੀ ਹੈ।ਸਰਕਾਰ ਦੀ ਜ਼ੀਰੋ ਪੈਂਡੈਂਸੀ ਪ੍ਰਤੀ ਵਚਨਬੱਧਤਾ ਦੁਹਰਾਉਂਦੇ ਹੋਏ, ਸ਼੍ਰੀ ਅਮਨ ਅਰੋੜਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਉਪਲਬਧ ਕਰਵਾਈਆਂ ਜਾਣ।

ਇਹ ਵੀ ਪੜ੍ਹੋ  ਸਟਾਫ਼ ਨਰਸ ਬਣਨ ਦੇ ਚਾਹਵਾਨਾਂ ਲਈ ਵੱਡੀ ਖ਼ਬਰ; Punjab Govt ਨੇ 1568 ਖਾਲੀ ਅਸਾਮੀਆਂ ਭਰਨ ਨੂੰ ਦਿੱਤੀ ਪ੍ਰਵਾਨਗੀ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਰਜ਼ੀ ਪ੍ਰਕਿਰਿਆ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲਿਆਂ ਨੂੰ ਇਨਾਮ ਦਿੱਤਾ ਜਾਵੇਗਾ ਅਤੇ ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।ਜੀਜੀ ਐਂਡ ਆਈਟੀ ਮੰਤਰੀ ਨੇ ਈ-ਸੇਵਾ, ਐਮ-ਸੇਵਾ ਅਤੇ ਵਟਸਐਪ ਰਾਹੀਂ ਔਨਲਾਈਨ ਤਸਦੀਕ ਲਈ 100ਫੀਸਦੀ ਫੀਲਡ ਤਸਦੀਕ ਅਥਾਰਟੀਆਂ ਪਟਵਾਰੀ/ਸਰਪੰਚ/ਨੰਬਰਦਾਰ/ਐਮ.ਸੀ. ਨੂੰ ਸ਼ਾਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਔਨਲਾਈਨ ਤਸਦੀਕ ਲਈ ਲਗਭਗ 4 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ ,ਜਿਨ੍ਹਾਂ ਵਿੱਚੋਂ 96.3 ਪ੍ਰਤੀਸ਼ਤ ਅਰਜ਼ੀਆਂ ’ਤੇ ਕਾਰਵਾਈ ਕੀਤੀ ਗਈ ਹੈ।ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਨਵੇਂ ਸੇਵਾ ਕੇਂਦਰਾਂ ਲਈ ਸਾਰੀਆਂ ਉਸਾਰੀ ਗਤੀਵਿਧੀਆਂ 15 ਜਨਵਰੀ, 2026 ਤੱਕ ਪੂਰੀਆਂ ਕਰ ਲਈਆਂ ਜਾਣ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਉਪਭੋਗਤਾ ਅਨੁਭਵ, ਕੁਸ਼ਲਤਾ ਅਤੇ ਪਹੁੰਚਯੋਗਤਾ ਨੂੰ ਵਧਾਉਣ ਲਈ ਸਰਕਾਰ ‘ਤੁਹਾਡੇ ਦੁਆਰ ਪ੍ਰੋਗਰਾਮ ਅਤੇ ਨਾਗਰਿਕ ਸੇਵਾ ਪ੍ਰਦਾਨ ਪੋਰਟਲ (connect.punjab.gov.in) ਵੀ ਸ਼ੁਰੂ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕਾਂ ਨੂੰ ਇਨਸਾਫ ਲਈ ਅਧਿਆਪਕ ਜਥੇਬੰਦੀਆਂ ਨੇ ਕੀਤਾ ਜਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

0

Bathinda News: ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਜਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀ ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕ ਜੋੜੇ ਅਤੇ ਵੱਖ-ਵੱਖ ਥਾਈਂ ਹੋਏ ਹਾਦਸਿਆਂ ਵਿੱਚ ਜਖ਼ਮੀ ਹੋਏ ਅਧਿਆਪਕਾਂ ਨੂੰ ਇਨਸਾਫ ਦਵਾਉਣ ਲਈ ਅੱਜ ਬਠਿੰਡਾ ਵਿਖੇ ਜਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਧਰਨੇ ਤੋਂ ਬਾਅਦ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਖਿਲਾਫ਼ ਰੋਹ ਭਰਪੂਰ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਮੁੱਖ ਮੰਤਰੀ ਪੰਜਾਬ ਵੱਲ ਮੰਗ ਪੱਤਰ ਭੇਜਿਆ ਗਿਆ। ਦਰਅਸਲ ਬੀਤੀ 14 ਦਸੰਬਰ ਨੂੰ ਅਧਿਆਪਕ ਜਸਕਰਨ ਭੁੱਲਰ ਅਤੇ ਉਹਨਾਂ ਦੀ ਪਤਨੀ ਅਧਿਆਪਕਾ ਕਮਲਜੀਤ ਕੌਰ ਦੀ ਸਵੇਰੇ ਮੋਗਾ ਜਿਲ੍ਹੇ ਵਿੱਚ ਚੋਣ ਡਿਊਟੀ ‘ਤੇ ਜਾਂਦੇ ਸਮੇਂ ਕਾਰ ਪਾਣੀ ਦੇ ਸੂਏ ਵਿੱਚ ਡਿੱਗਣ ਕਾਰਣ ਮੌਤ ਹੋ ਗਈ ਸੀ। ਇਸੇ ਤਰ੍ਹਾਂ ਮੂਣਕ (ਜਿਲ੍ਹਾ ਸੰਗਰੂਰ) ਵਿਖੇ ਐਸੋਸੀਏਟ ਅਧਿਆਪਕਾ ਰਾਜਵੀਰ ਕੌਰ ਵੀ ਸੂਏ ਵਿੱਚ ਕਾਰ ਡਿੱਗਣ ਕਾਰਣ ਫੱਟੜ ਹੋ ਗਈ। ਇਸੇ ਤਰ੍ਹਾਂ ਦੀ ਸਿੱਖਿਆ ਪ੍ਰੋਵਾਇਡਰ ਅਧਿਆਪਕਾ ਪਰਮਜੀਤ ਕੌਰ ਦੀ ਪਾਤੜਾਂ ਵਿਖੇ ਹੋਈ

ਇਹ ਵੀ ਪੜ੍ਹੋ ਰੋਸ ਮੁਜ਼ਾਹਰਾ ਕਰਕੇ ਦਿੱਤਾ ‘ਮੰਨੂਵਾਦ ਭਜਾਓ ਬੇਗ਼ਮਪੁਰਾ ਵਸਾਓ’ ਦਾ ਹੋਕਾ

ਦੁਰਘਟਨਾ ਸਮੇਤ ਪੰਜਾਬ ਵਿੱਚ ਕਈ ਥਾਵਾਂ ਉਪਰ ਹੋਰ ਵੀ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਦੀ ਚੋਣ ਡਿਊਟੀਆਂ ਦੇ ਮਾਮਲੇ ਵਿੱਚ ਕੀਤੀ ਮਨਮਰਜੀ ਅਤੇ ਅਣਗਹਿਲੀ ਕਾਰਨ ਅਜਿਹੀਆਂ ਘਟਨਾਵਾਂ ਦਾ ਅਧਿਆਪਕਾਂ ਨੂੰ ਸ਼ਿਕਾਰ ਹੋਣਾ ਪਿਆ, ਜਿਸ ਕਾਰਨ ਅਧਿਆਪਕਾਂ ਅੰਦਰ ਬਹੁਤ ਵੱਡਾ ਰੋਸ ਹੈ।ਇਸ ਰੋਸ ਮੁਜਾਹਰੇ ਦੌਰਾਨ ਗੱਲਬਾਤ ਕਰਦੇ ਹੋਏ ਅਧਿਆਪਕ ਆਗੂਆਂ ਬਲਜਿੰਦਰ ਸਿੰਘ,ਰੇਸ਼ਮ ਸਿੰਘ ਖੇਮੋਆਣਾ,ਜਗਪਾਲ ਸਿੰਘ ਬੰਗੀ, ਸਿਕੰਦਰ ਸਿੰਘ ਧਾਲੀਵਾਲ, ਹਰਜੀਤ ਸਿੰਘ, ਬੂਟਾ ਸਿੰਘ ਮਾਨ, ਵੀਰਪਾਲ ਕੌਰ ਸਿਧਾਣਾ, ਜਗਸੀਰ ਸਿੰਘ ਸਹੋਤਾ, ਸਿੰਗਾਰਾ ਸਿੰਘ ਮਾਨ ਬੀ ਕੇ ਯੂ ਉਗਰਾਹਾਂ, ਹਰਜੀਤ ਸਿੰਘ ਜੀਦਾ,ਜਗਤਾਰ ਸਿੰਘ ਬਾਠ ,ਬਲਦੇਵ ਸਿੰਘ, ਕੁਲਦੀਪ ਸਿੰਘ ਖ਼ੋਖਰ,ਦਰਸ਼ਨ ਸਿੰਘ ਮੌੜ, ਜੌਨੀ ਸਿੰਗਲਾ, ਕੁਲਵਿੰਦਰ ਸਿੰਘ ਕਟਾਰੀਆ, ਪਵਨਪ੍ਰੀਤ ਕੌਰ ਨੇ ਮੰਗ ਕੀਤੀ ਕਿ ਸਦੀਵੀ ਵਿਛੋੜਾ ਦੇ ਗਏ ਅਧਿਆਪਕ ਸਾਥੀਆਂ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੀ ਭਿਆਨਕ ਮੌਤ ‘ਤੇ 2-2 ਕਰੋੜ ਰੁਪਏ ਦਾ ਮੁਆਵਜਾ ਉਨ੍ਹਾਂ ਦੇ ਬੱਚਿਆਂ ਦੇ ਨਾਂ ‘ਤੇ ਤੁਰੰਤ ਜਾਰੀ ਕੀਤਾ ਜਾਵੇ ਅਤੇ ਬੱਚਿਆਂ ਦਾ ਪੜ੍ਹਾਈ ਦਾ ਖ਼ਰਚਾ ਵੀ ਸਰਕਾਰ ਉਠਾਵੇ ਅਤੇ ਦੋਵਾਂ ਬੱਚਿਆਂ ਲਈ ਸਰਕਾਰੀ ਨੌਕਰੀ ਰਾਖਵੀਂ ਰੱਖੀ ਜਾਵੇ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਇਸੇ ਤਰ੍ਹਾਂ ਬਲਾਕ ਮੂਣਕ ਜਿਲ੍ਹਾ ਸੰਗਰੂਰ, ਬਲਾਕ ਪਾਤੜਾਂ ਜਿਲ੍ਹਾ ਪਟਿਆਲਾ ਅਤੇ ਹੋਰ ਥਾਂਵਾਂ ‘ਤੇ ਜਖਮੀ ਹੋਏ ਅਧਿਆਪਕਾਂ ਲਈ 20-20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਇਲਾਜ ਦੀ ਜਿੰਮੇਵਾਰੀ ਸਰਕਾਰ ਵੱਲੋਂ ਓਟਣ ਦੇ ਨਾਲ ਨਾਲ ਤੰਦਰੁਸਤ ਹੋਣ ਤੱਕ ਆਨ ਡਿਊਟੀ ਮੰਨਿਆ ਜਾਵੇ। ਮੂਣਕ ਵਿਖੇ ਰਾਜਵੀਰ ਕੌਰ ਐਸੋਸੀਐਟ ਅਧਿਆਪਕਾ ਅਤੇ ਉਸ ਦੇ ਪਤੀ ਨੂੰ ਹਾਦਸੇ ਵਿੱਚ ਲੱਗੀਆਂ ਸੱਟਾਂ ਦੇ ਇਲਾਜ ਦਾ ਮੁਕੰਮਲ ਖਰਚ ਅਤੇ 20 ਲੱਖ ਰੁਪਏ ਮੁਆਵਜਾ ਦੇਣ, ਚੋਣਾਂ ਦੌਰਾਨ ਅਧਿਆਪਕਾਂ ਤੇ ਐਫ ਆਈ ਆਰ ਦੀਆਂ ਕੀਤੀਆਂ ਸਿਫਾਰਸਾਂ ਤੁਰੰਤ ਰੱਦ ਕਰਨ, ਭਵਿੱਖ ਵਿੱਚ ਚੋਣ ਡਿਊਟੀਆਂ ਅਧਿਆਪਕਾਂ ਦੇ ਰਿਹਾਇਸ਼ੀ/ਕੰਮਕਾਜ਼ੀ ਬਲਾਕ ਵਿੱਚ ਹੀ ਲਗਾਉਣ ਦੀ ਮੰਗ ਵੀ ਰੱਖੀ ਗਈ। ਇਸ ਮੌਕੇ ਡੀ ਟੀ ਐੱਫ ਦੇ ਆਗੂ ਜਸਵਿੰਦਰ ਸਿੰਘ, ਨਵਚਰਨਪ੍ਰੀਤ ਕੌਰ, ਵਿਕਾਸ ਗਰਗ,, ਗੁਰਸੇਵਕ ਸਿੰਘ ਫੂਲ, ਅੰਮ੍ਰਿਤਪਾਲ ਸਿੰਘ, ਹਾਜਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

0

👉ਪੰਜਾਬ ਅਤੇ ਬਰਤਾਨੀਆ ਨੇ ਦੁਵੱਲੇ ਵਪਾਰਕ ਅਤੇ ਨਿਵੇਸ਼ ਸਬੰਧਾਂ ਦੀ ਆਸ ਪ੍ਰਗਟਾਈ
👉ਪੰਜਾਬ ਪ੍ਰਗਤੀਸ਼ੀਲ ਸੰਮੇਲਨ 2026 ਵਿੱਚ ਯੂ.ਕੇ. ਨੂੰ ਭਾਈਵਾਲ ਦੇਸ਼ ਬਣਨ ਦਾ ਦਿੱਤਾ ਸੱਦਾ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੰਜਾਬ-ਯੂ.ਕੇ. ਰਣਨੀਤਿਕ ਗੱਲਬਾਤ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਰਤਾਨੀਆ ਨਾਲ ਵਿਸ਼ੇਸ਼ ਕਰਕੇ ਹੁਣ ਤੱਕ ਅਣਛੋਹੇ ਰਹੇ ਖੇਤਰਾਂ ਵਿੱਚ ਮਜ਼ਬੂਤ ਅਤੇ ਵਿਆਪਕ ਰਣਨੀਤਿਕ ਤੇ ਕਾਰੋਬਾਰੀ ਸਬੰਧਾਂ ‘ਤੇ ਜ਼ੋਰ ਦਿੱਤਾ।ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਅਤੇ ਯੂ.ਕੇ. ਨਾਲ ਸਬੰਧਤ ਵੱਖ-ਵੱਖ ਅਤੇ ਬਹੁ-ਕੌਮੀ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਵਾਇਤੀ ਅਤੇ ਨਵੇਂ ਉੱਭਰ ਰਹੇ ਖੇਤਰਾਂ ਵਿੱਚ ਯੂ.ਕੇ. ਨਾਲ ਮਜ਼ਬੂਤ ਕਾਰੋਬਾਰੀ ਸਬੰਧਾਂ ਦੀ ਸਾਂਝ ਪਾਉਣ ਦਾ ਇਛੁੱਕ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਹਿਯੋਗ ਦੇ ਪੰਜ ਮੁੱਖ ਖੇਤਰਾਂ ਜਿਨ੍ਹਾਂ ਵਿੱਚ ਉਚੇਰੀ ਸਿੱਖਿਆ, ਟੈਕਸਟਾਈਲ, ਇੰਜੀਨੀਅਰਿੰਗ, ਆਟੋ ਕੰਪੋਨੈਂਟਸ ਅਤੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਸ਼ਾਮਲ ਹਨ, ਦੇ ਨਾਲ-ਨਾਲ ਫਾਰਮਾਸਿਊਟੀਕਲ ਅਤੇ ਸਿਹਤ ਸੰਭਾਲ, ਸੂਚਨਾ ਤਕਨਾਲੋਜੀ ਅਤੇ ਵਪਾਰਕ ਸੇਵਾਵਾਂ ਸਮੇਤ ਨਵੇਂ ਉੱਭਰ ਰਹੇ ਖੇਤਰਾਂ ਦੀ ਪਛਾਣ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਸਮਰੱਥਾਵਾਂ ਨੂੰ ਦਰਸਾਉਂਦਿਆਂ ਇੱਕ ਵਿਸਤ੍ਰਿਤ ਖਾਕਾ ਪੇਸ਼ ਕੀਤਾ, ਜਿਸ ਵਿੱਚ ਇਹ ਉਜਾਗਰ ਕੀਤਾ ਗਿਆ ਕਿ ਪੰਜਾਬ ਵਿੱਚ ਪੰਜ ਹਵਾਈ ਅੱਡਿਆਂ ਅਤੇ ਮਜ਼ਬੂਤ ਕੌਮੀ ਰਾਜਮਾਰਗ ਲਿੰਕਾਂ ਨਾਲ ਵਿਸ਼ਵ ਪੱਧਰੀ ਤੇ ਮਜ਼ਬੂਤ ਸੰਪਰਕ ਨੈਟਵਰਕ ਹੈ, ਜੋ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਨਿਰਵਿਘਨ ਪਹੁੰਚ ਯਕੀਨੀ ਬਣਾਉਂਦਾ ਹੈ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਵਧੇਰੇ ਹੁਨਰਮੰਦ ਕਾਰਜਬਲ ਹੈ, ਜੋ ਹਰ ਖੇਤਰ ਦੇ ਵਿਕਾਸ ਦੀ ਕੁੰਜੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਹੋਰਨਾਂ ਦੇ ਮੁਕਾਬਲੇ ਕਿਫ਼ਾਇਤੀ ਅਤੇ ਸ਼ਾਂਤਮਈ ਲੇਬਰ ਪੂਲ ਦੀ ਪੇਸ਼ਕਸ਼ ਕਰਦਾ ਹੈ, ਜੋ ਇਸਨੂੰ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਕੋਲ ਇੱਕ ਏਕੀਕ੍ਰਿਤ ਨਿਵੇਸ਼ ਪ੍ਰਣਾਲੀ ਹੈ ਅਤੇ ਇਨਵੈਸਟ ਪੰਜਾਬ, ਇੱਕ ਸਿੰਗਲ ਵਿੰਡੋ ਸਿਸਟਮ ਵਜੋਂ ਕੰਮ ਕਰਦਾ ਹੈ, ਜੋ ਡੀਮਡ ਅਪਰੂਵਲ ਢਾਂਚੇ ਦੇ ਨਾਲ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਦਾਨ ਕਰਦਾ ਹੈ, ਜਿਸ ਨਾਲ ਸਿਸਟਮ ਵਿੱਚ ਨਿਵੇਸ਼ਕਾਂ ਦਾ ਵਿਸ਼ਵਾਸ ਬੱਝਦਾ ਹੈ। ਉਨ੍ਹਾਂ ਨੇ ਸੂਬੇ ਦੇ ਫਾਸਟ-ਟਰੈਕ ਪੋਰਟਲ ਅਤੇ ਸਿੰਗਲ-ਵਿੰਡੋ ਸਹੂਲਤ ‘ਤੇ ਵੀ ਚਾਨਣਾ ਪਾਇਆ, ਜਿਸ ਦਾ ਉਦੇਸ਼ ਪ੍ਰਕਿਰਿਆਵਾਂ ਨੂੰ ਸਰਲ ਬਣਾਉਣਾ, ਪਾਲਣਾਵਾਂ ਤੇ ਸ਼ਰਤਾਂ ਦੇ ਬੋਝ ਨੂੰ ਘਟਾਉਣਾ ਅਤੇ ਪੰਜਾਬ ਵਿੱਚ ਕਾਰੋਬਾਰ ਕਰਨ ਦੀ ਸੌਖ ਨੂੰ ਵਧੇਰੇ ਸਹਿਜ ਬਣਾਉਣਾ ਹੈ।ਮੁੱਖ ਮੰਤਰੀ ਨੇ ਭਵਿੱਖ ਲਈ ਆਪਣਾ ਦ੍ਰਿਸ਼ਟੀਕੋਣ ਸਾਂਝਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਆਰਥਿਕ ਤਰੱਕੀ ਨੂੰ ਤੇਜ਼ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਨੇ ਯੂ.ਕੇ. ਨਾਲ ਮਜ਼ਬੂਤ ਸਬੰਧਾਂ ਵਾਲੀਆਂ ਫਰਮਾਂ ਸਮੇਤ ਵੱਖ-ਵੱਖ ਫਰਮਾਂ ਦੇ ਪਤਵੰਤਿਆਂ ਅਤੇ ਸੀਨੀਅਰ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚੋਂ ਬਹੁਤਿਆਂ ਨੇ ਪੰਜਾਬ ਨਾਲ ਆਪਣੇ ਪੁਰਾਣੇ ਸਬੰਧਾਂ ਨੂੰ ਚੇਤੇ ਕੀਤਾ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਤੋਂ ਆਪਣੇ ਕਾਰੋਬਾਰ ਸ਼ੁਰੂ ਕਰਨ ਜਾਂ ਇਸ ਦੇ ਵਿਸਥਾਰ ਦੀ ਅਪੀਲ ਕਰਦਿਆਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਨਿੱਘਾ ਸੱਦਾ ਦਿੱਤਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ-ਮੁੱਖ ਮੰਤਰੀ

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦਾ ਮਜ਼ਬੂਤ ਬੁਨਿਆਦੀ ਢਾਂਚਾ, ਨਿਰਵਿਘਨ ਬਿਜਲੀ ਸਪਲਾਈ ਅਤੇ ਨਿਵੇਸ਼ਕ-ਅਨੁਕੂਲ ਨੀਤੀਆਂ ਇਸ ਨੂੰ ਇੱਕ ਆਦਰਸ਼ ਨਿਵੇਸ਼ ਸਥਾਨ ਬਣਾਉਂਦੀਆਂ ਹਨ।ਮੁੱਖ ਮੰਤਰੀ ਨੇ ਯੂ.ਕੇ. ਦੇ ਨਿਵੇਸ਼ਕਾਂ ਨੂੰ ਮੋਹਾਲੀ ਵਿਖੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.), 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਇਸ ਸੰਮੇਲਨ ਦੌਰਾਨ ਇੱਕ ਵਿਸ਼ੇਸ਼ ਯੂ.ਕੇ.-ਕੇਂਦ੍ਰਿਤ ਸੈਸ਼ਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਨੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਦਾ ਸਵਾਗਤ ਕੀਤਾ, ਜਿਨ੍ਹਾਂ ਵਿੱਚ ਟਾਇਨੋਰ, ਹਿੰਦੁਸਤਾਨ ਯੂਨੀਲੀਵਰ, ਬੈੱਡਫੋਰਡ ਸਕੂਲ, ਮੁੰਜਾਲ ਬਰਮਿੰਘਮ ਯੂਨੀਵਰਸਿਟੀ, ਗੰਗਾ ਐਕਰੋਵੂਲਜ਼, ਨੈੱਟਸਮਾਰਟਜ਼, ਰੌਕਪੈਕਰ ਅਤੇ ਹੋਰ ਸ਼ਾਮਲ ਸਨ।ਮੁੱਖ ਮੰਤਰੀ ਨੇ ਵਫ਼ਦ ਨੂੰ ਦੱਸਿਆ ਕਿ ਪੰਜਾਬ ਦੇ ਹਵਾ ਗੁਣਵੱਤਾ ਸੂਚਕ ਅੰਕ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਲਗਾਤਾਰ ਵਾਤਾਵਰਨ ਪੱਖੀ ਯਤਨਾਂ ਸਦਕਾ ਹੁਣ ਸੂਬੇ ਦੇ ਕਈ ਹਿੱਸਿਆਂ ਵਿੱਚ ਇਹ ਸੂਚਕ ਅੰਕ 70 ਤੋਂ ਘੱਟ ਹੈ। ਉਨ੍ਹਾਂ ਨੇ ਪੇਂਡੂ ਔਰਤਾਂ ਲਈ ਸ਼ੁਰੂ ਕੀਤੀ ਗਈ ਸਵੈ-ਸਹਾਇਤਾ ਗਰੁੱਪ ‘ਪਹਿਲ’ ਉਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਚੀਨ ਨੂੰ ਦੁਨੀਆ ਦੀ ਫੈਕਟਰੀ ਵਜੋਂ ਜਾਣਿਆ ਜਾਂਦਾ ਹੈ, ਪੰਜਾਬ ਸਰਕਾਰ ਪੇਂਡੂ ਔਰਤਾਂ ਨੂੰ ਆਪਣੇ ਉਦਯੋਗਿਕ ਅਤੇ ਨਿਰਮਾਣ ਸਬੰਧੀ ਵਿਕਾਸ ਦੀ ਰੀੜ੍ਹ ਦੀ ਹੱਡੀ ਬਣਾਉਣਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਦੋ ਸਿਵਲ ਏਵੀਏਸ਼ਨ ਕਲੱਬ ਹਨ, ਜੋ ਹਵਾਬਾਜ਼ੀ ਨਾਲ ਸਬੰਧਤ ਹੁਨਰ ਅਤੇ ਸੰਪਰਕ ਨੂੰ ਸੂਬੇ ਵੱਲੋਂ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦੇ ਹਨ। ਪੰਜਾਬ ਅਤੇ ਯੂ.ਕੇ. ਦਰਮਿਆਨ ਪੁਰਾਣੀ ਅਤੇ ਭਾਵਨਾਤਮਕ ਸਾਂਝ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੂ.ਕੇ. ਹਮੇਸ਼ਾ ਭਾਰਤ, ਖਾਸ ਕਰਕੇ ਪੰਜਾਬ ਦਾ ਇੱਕ ਭਰੋਸੇਮੰਦ ਭਾਈਵਾਲ ਰਿਹਾ ਹੈ ਅਤੇ ਪੰਜਾਬੀ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਉਤਸੁਕ ਹਨ।

ਇਹ ਵੀ ਪੜ੍ਹੋ  ਪੰਜਾਬ ‘ਚ ਗੈਂਗਸਟਰਵਾਦ ਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ: ਡਾ. ਬਲਬੀਰ ਸਿੰਘ

ਉਨ੍ਹਾਂ ਨੇ ਯੂ.ਕੇ. ਦੀਆਂ ਯੂਨੀਵਰਸਿਟੀਆਂ ਨੂੰ ਮੋਹਾਲੀ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਆਪਣੇ ਕੈਂਪਸ ਸਥਾਪਤ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਸ਼ਵ ਪੱਧਰ ‘ਤੇ ਆਪਣੇ ਉੱਚ-ਗੁਣਵੱਤਾ ਵਾਲੇ ਖੇਡ ਉਪਕਰਣਾਂ, ਸਾਈਕਲ ਨਿਰਮਾਣ ਅਤੇ ਆਟੋ ਉਪਕਰਣਾਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਯੂ.ਕੇ. ਦੀਆਂ ਫਰਮਾਂ ਨਾਲ ਭਾਈਵਾਲੀ ਇਨ੍ਹਾਂ ਖੇਤਰਾਂ ਦਾ ਹੋਰ ਵਿਸਥਾਰ ਕਰ ਸਕਦੀ ਹੈ ਅਤੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਉਨ੍ਹਾਂ ਨੂੰ ਵਿਸ਼ਵਵਿਆਪੀ ਵੈਲਯੂ ਚੇਨ ਨਾਲ ਜੋੜ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਯੂ.ਕੇ. ਦੇ ਉਦਯੋਗਾਂ ਨਾਲ ਡੂੰਘੇ ਸਬੰਧਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਆਪਸੀ ਸਹਿਯੋਗ ਉਨ੍ਹਾਂ ਲਈ ਬੇਹੱਦ ਲਾਭਦਾਇਕ ਹੋਵੇਗਾ।ਇਸ ਦੌਰਾਨ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਐਲਬਾ ਸਮੈਰੀਗਲੀਓ ਨੇ ਦੋਵਾਂ ਧਿਰਾਂ ਦੀ ਸਰਗਰਮ ਭਾਈਵਾਲੀ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਆਸ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬੀ ਪਰਵਾਸੀ ਭਾਈਚਾਰੇ ਦੇ ਉਦਯੋਗਪਤੀਆਂ ਨਾਲ ਕੰਮ ਕਰਨਾ ਉਨ੍ਹਾਂ ਲਈ ਇੱਕ ਦਿਲਚਸਪ ਅਨੁਭਵ ਸੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਯੂ.ਕੇ. ਦਰਮਿਆਨ ਕਈ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀਆਂ ਅਥਾਹ ਸੰਭਾਵਨਾਵਾਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਹੌਲਦਾਰ ਨੂੰ ਅਦਾਲਤ ਨੇ ਸੁਣਾਈ 4 ਸਾਲ ਦੀ ਕੈਦ

0

Mohali News:ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਰੁਖ਼ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਜਾਲ ਵਿਛਾ ਕੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਉਸਨੂੰ ਅੱਜ ਮੋਹਾਲੀ ਦੀ ਅਦਾਲਤ ਵੱਲੋਂ ਦੋਸ਼ੀ ਠਹਿਰਾਉਂਦਿਆਂ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੇ ਜ਼ਮਾਨਤ ਦੇਣ ਵਿੱਚ ਮਦਦ ਕਰਨ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ  ਧੁੰਦ ਦਾ ਕਹਿਰ; ਹਾਦਸੇ ਵਿਚ ਧੀ ਦਾ ਸ਼ਗਨ ਪਾਉਣ ਚੱਲੇ ਪ੍ਰਵਾਰ ਦੇ ਦੋ ਭਰਾਵਾਂ ਸਮੇਤ ਤਿੰਨ ਦੀ ਹੋਈ ਮੌ+ਤ

ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਰਿਪੋਰਟ ਸ਼ਿਕਾਇਤਕਰਤਾ ਵੱਲੋਂ ਵਿਜੀਲੈਂਸ ਵਿਭਾਗ ਕੋਲ ਕੀਤੀ ਗਈ ਸੀ। ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ 3000 ਰੁਪਏ ਰਿਸ਼ਵਤ ਦਿੱਤੀ ਗਈ ਸੀ ਅਤੇ ਇਸ ਸਬੰਧੀ ਉਸਦੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਅਤੇ ਸਰਕਾਰੀ ਅਧਿਕਾਰੀਆਂ/ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਕੋਲੋਂ 3000 ਰੁਪਏ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ ਅਤੇ ਉਸਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਧੁੰਦ ਦਾ ਕਹਿਰ; ਹਾਦਸੇ ਵਿਚ ਧੀ ਦਾ ਸ਼ਗਨ ਪਾਉਣ ਚੱਲੇ ਪ੍ਰਵਾਰ ਦੇ ਦੋ ਭਰਾਵਾਂ ਸਮੇਤ ਤਿੰਨ ਦੀ ਹੋਈ ਮੌ+ਤ

0

Barnala News: ਮੰਗਲਵਾਰ ਨੂੰ ਬਰਨਾਲਾ-ਮੋਗਾ ਰੋਡ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਦੋ ਭਰਾਵਾਂ ਸਹਿਤ ਤਿੰਨ ਜਣਿਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਮੱਲੀਆ ਟੋਲ ਪਲਾਜ਼ਾ ‘ਤੇ ਵਾਪਰਿਆਂ, ਜਿਸਦੇ ਵਿਚ ਪ੍ਰਵਾਰ ਦੇ ਤਿੰਨ ਹੋਰ ਜਣੇ ਜਖ਼ਮੀ ਹੋ ਗਏ।ਇਹ ਪੀੜਤ ਪ੍ਰਵਾਰ ਆਪਣੀ ਲੜਕੀ ਦਾ ਸ਼ਗਨ ਕਰਨ ਚੱਲਿਆ ਸੀ ਕਿ ਰਾਸਤੇ ਵਿਚ ਇਹ ਮੰਦਭਾਗੀ ਘਟਨਾ ਵਾਪਰ ਗਈ। ਹਾਦਸੇ ਵਿਚ ਸ਼ਗਨ ਵਾਲੀ ਲੜਕੀ ਵੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਜਖ਼ਮੀਆਂ ਦਾ ਬਠਿੰਡਾ ਏਮਜ਼ ਹਸਪਤਾਲ ਵਿਚ ਇਲਾਜ ਚੱਲ ਰਿਹਾ।

ਇਹ ਵੀ ਪੜ੍ਹੋ ਕਬੱਡੀ ਖਿਡਾਰੀ ਤੇ ਪ੍ਰਮੋਟਰ ਦਾ ਕ+ਤ+ਲ; ਪੁਲਿਸ ਨੇ ਕਾਤਲਾਂ ਦੀ ਕੀਤੀ ਪਹਿਚਾਣ

ਮਰਨ ਵਾਲੇ ਨੌਜਵਾਨਾਂ ਵਿਚ ਇੱਕ ਬੀਐਸਐਫ਼ ਦਾ ਜਵਾਨ ਵੀ ਸੀ, ਜੋਕਿ ਸ਼ਗਨ ਵਾਲੀ ਲੜਕੀ ਦਾ ਸਕਾ ਭਰਾ ਸੀ। ਘਟਨਾ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਅਮਾਨਤ ਮਸੀਹ ਵਾਸੀ ਕੱਕਾ ਕਡਿਆਲਾ ਜ਼ਿਲ੍ਹਾ ਤਰਨਤਾਰਨ ਨੇ ਦਸਿਆ ਕਿ ਉਹਨਾਂ ਦੀ ਲੜਕੀ ਦਾ ਰਿਸ਼ਤਾ ਸਿਰਸਾ ਵਿਖੇ ਹੋਇਆ ਸੀ ਤੇ ਅੱਜ ਉਹ ਸਾਰੇ ਪ੍ਰਵਾਰ ਸਮੇਤ ਦੋ ਕਾਰਾਂ ‘ਤੇ ਸਵਾਰ ਹੋ ਕੇ ਸਿਰਸਾ ਨੂੰ ਹੀ ਜਾ ਰਹੇ ਸਨ। ਇਸ ਦੌਰਾਨ ਟੋਲ ਪਲਾਜ਼ਾ ‘ਤੇ ਅਚਾਨਕ ਧੁੰਦ ਹੋਣ ਕਾਰਨ ਅੱਗੇ ਜਾ ਰਹੇ ਸਵਿਫ਼ਟ ਡਿਜ਼ਾਈਰ ਗੱਡੀ, ਜਿਸਨੂੰ ਉਸਦਾ ਲੜਕੀ ਸੰਦੀਪ ਮਸੀਹ ਚਲਾ ਰਿਹਾ ਸੀ, ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ ਪ੍ਰੇਮ ਸਬੰਧਾਂ ਦਾ ਖੌਫ਼ਨਾਕ ਅੰਤ;ਜਿਸਦੇ ਪਿੱਛੇ ਸਿਰ ਦਾ ਸਾਈਂ ਛੱਡਿਆ,ਉਸਨੇ ਹੀ ਦਿੱਤੀ ਦਰਦਨਾਕ ਮੌ+ਤ

ਇਸਤੋਂ ਬਾਅਦ ਦੂਜੀ ਗੱਡੀ ਵੀ ਪਿੱਛੇ ਆ ਵੱਜੀ। ਸਵਿਫ਼ਟ ਵਿਚ ਸਵਾਰ ਸੰਦੀਪ ਮਸੀਹ ਤੇ ਉਸਦੇ ਚਚੇਰੇ ਭਰਾ ਅਰਸ਼ ਮਸੀਹ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸਦੀ ਦੋਹਤੀ ਨੇ ਰਾਸਤੇ ਵਿਚ ਦਮ ਤੋੜ ਦਿੱਤਾ। ਅਮਾਨਤ ਮਸੀਹ ਮੁਤਾਬਕ ਹਾਦਸੇ ਵਿਚ ਸ਼ਗਨ ਵਾਲੀ ਲੜਕੀ ਦੀ ਵੀ ਲੱਤ ਟੁੱਟ ਗਈ ਹੈ ਤੇ ਤਿੰਨ ਜਣੇ ਹੋਰ ਜਖ਼ਮੀ ਹੋ ਗਏ ਹਨ। ਇਸੇ ਤਰ੍ਹਾਂ ਤਿੰਨ ਜਣੇ ਹੋਰ ਜਖ਼ਮੀ ਹਨ। ਉਧਰ, ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਢਲੀ ਜਾਂਚ ਮੁਤਾਬਕ ਗੱਡੀ ਦੀ ਰਫ਼ਤਾਰ ਤੇਜ ਸੀ ਅਤੇ ਨਾਲ ਹੀ ਧੁੰਦ ਕਾਰਨ ਘੱਟ ਦਿਖਾਈ ਦੇ ਰਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰੋਸ ਮੁਜ਼ਾਹਰਾ ਕਰਕੇ ਦਿੱਤਾ ‘ਮੰਨੂਵਾਦ ਭਜਾਓ ਬੇਗ਼ਮਪੁਰਾ ਵਸਾਓ’ ਦਾ ਹੋਕਾ

Bathinda News: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਵਲੋਂ ਸੂਬੇ ਭਰ ‘ਚ ਜਾਰੀ ‘ਮਨੂੰਵਾਦ ਭਜਾਓ ਬੇਗ਼ਮਪੁਰਾ ਵਸਾਓ’ ਮੁਹਿੰਮ ਦੀ ਕੜੀ ਵਜੋਂ ਪਾਰਟੀ ਦੀ ਬਠਿੰਡਾ-ਮਾਨਸਾ ਜਿਲ੍ਹਾ ਕਮੇਟੀ ਦੇ ਸੱਦੇ ‘ਤੇ ਪੁਜੇ ਕਿਰਤੀ-ਕਿਸਾਨਾਂ ਅਤੇ ਔਰਤਾਂ ਵਲੋਂ ਅੱਜ ਬਠਿੰਡਾ ਸ਼ਹਿਰ ਦੀ ਜਿਲ੍ਹਾ ਪ੍ਰੀਸ਼ਦ ਦੀ ਇਮਾਰਤ ਤੋਂ ਲੈ ਕੇ ਪੁਰਾਣੇ ਬੱਸ ਅੱਡੇ ਤੱਕ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ।ਮੁਜ਼ਾਹਰੇ ਦੀ ਅਗਵਾਈ ਜਿਲ੍ਹਾ ਸਕੱਤਰ ਸਾਥੀ ਲਾਲ ਚੰਦ ਸਰਦੂਲਗੜ੍ਹ ਅਤੇ ਕੈਸ਼ੀਅਰ ਸਾਥੀ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਕੀਤੀ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਗੋਲੋ ਕੌਰ ਰੁਲਦੂ ਸਿੰਘ ਵਾਲਾ, ਮੱਖਣ ਸਿੰਘ ਪੂਹਲੀ, ਅਮਰੀਕ ਸਿੰਘ ਤੁੰਗਵਾਲੀ, ਨਛੱਤਰ ਸਿੰਘ ਤੇ ਮੇਹਰ ਸਿੰਘ ਗਿੱਦੜ, ਜਗਸੀਰ ਸਿੰਘ ਕੋਠੇ ਨਾਥੀਆਣਾ ਵੀ ਮੌਜੂਦ ਸਨ।ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ.) ਦੇ ਤਾਨਾਸ਼ਾਹੀ ਤਰਜ਼ ਦੇ ਧਰਮ ਅਧਾਰਤ ਹਿੰਦੂਤਵੀ-ਮਨੂੰਵਾਦੀ ਰਾਸ਼ਟਰ ਕਾਇਮ ਕਰਨ ਦੇ ਦੇਸ਼ ਵਿਰੋਧੀ ਏਜੰਡੇ ਨੂੰ ਭਾਂਜ ਦੇਣ ਦਾ ਸੱਦਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਆਪਣਾ ਉਕਤ ਕੋਝਾ ਨਿਸ਼ਾਨਾ ਪੂਰਾ ਕਰਨ ਲਈ ਆਰ.ਐਸ.ਐਸ. ਦੇ ਖਰੂਦੀ ਟੋਲੇ ਦੇਸ਼ ਭਰ ‘ਚ ਮੁਸਲਮਾਨ ਤੇ ਈਸਾਈ ਵਸੋਂ ਦਾ ਘਾਣ ਕਰ ਰਹੇ ਹਨ ਅਤੇ ਦਲਿਤਾਂ, ਔਰਤਾਂ ‘ਤੇ ਬਿਆਨੋਂ ਬਾਹਰੇ ਜ਼ੁਲਮ ਢਾਹ ਰਹੇ ਹਨ। ਆਗੂਆਂ ਨੇ ਮਨੁੱਖੀ ਅਧਿਕਾਰਾਂ ਤੇ ਸ਼ਹਿਰੀ ਆਜ਼ਾਦੀਆਂ ਦੀ ਗਾਰੰਟੀ ਕਰਦੇ ਭਾਰਤ ਦੇ ਮੌਜੂਦਾ ਸੰਵਿਧਾਨ ਅਤੇ ਦੇਸ਼ ਦੇ ਜਮਹੂਰੀ, ਧਰਮ ਨਿਰਪੱਖ ਫੈਡਰਲ ਢਾਂਚੇ ਦੇ ਖਾਤਮੇ ਦੀਆਂ ਆਰ.ਐਸ.ਐਸ.-ਭਾਜਪਾ ਤੇ ਮੋਦੀ ਸਰਕਾਰ ਦੀਆਂ ਸਾਜ਼ਿਸ਼ਾਂ ਦਾ ਬੁਥਾੜ ਭੰਨਣ ਦੀ ਅਪੀਲ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

0

Chandigarh News:ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ ਸਨ। ਇਸ ਮੌਕੇ ਉਹ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮਿਲ ਕੇ ਬੇਹੱਦ ਖੁਸ਼ ਹੋਏ ਅਤੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਉਹ ਬ੍ਰਿਟਿਸ਼ ਕੋਲੰਬੀਆ ਦੇ ਪਹਿਲੇ ਪੰਜਾਬੀ ਸਪੀਕਰ ਹਨ ਅਤੇ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਦਾ ਮਾਰਗਦਰਸ਼ਨ ਵੀ ਕਰ ਰਹੇ ਹਨ। ਉਹ ਕੈਨੇਡਾ ਵਿੱਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਹਨ, ਜੋ ਕਿ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ।ਸ. ਸੰਧਵਾਂ ਨੇ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਦੂਜਾ ਪੰਜਾਬ ਵਸਦਾ ਹੈ ਜੋ ਕੈਨੇਡਾ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸਾਬਤ ਹੋਇਆ ਹੈ। ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਨਾਲ ਵਪਾਰ ਵਧਾਉਣ ਅਤੇ ਤਕਨਾਲੋਜੀ ਦੇ ਅਦਾਨ-ਪ੍ਰਦਾਨ ਦੀ ਇੱਛਾ ਪ੍ਰਗਟਾਈ ਤਾਂ ਜੋ ਦੋਵੇਂ ਦੇਸ਼ ਇਸ ਦਾ ਲਾਭ ਲੈ ਸਕਣ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ-ਮੁੱਖ ਮੰਤਰੀ

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਬਹੁਤ ਸਮਾਨਤਾਵਾਂ ਹਨ। ਉਨ੍ਹਾਂ ਕਿਹਾ ਕਿ ਦੋਵੇਂ ਸਭਾਵਾਂ ਵੈਸਟਮਿੰਸਟਰ ਪਰੰਪਰਾ ਨਾਲ ਸਬੰਧਤ ਲੋਕਤੰਤਰੀ ਮੁੱਲਾਂ ਅਤੇ ਵਚਨਬੱਧਤਾਵਾਂ ‘ਤੇ ਅਧਾਰਤ ਹਨ, ਜਿਸ ਵਿੱਚ ਜਨਤਕ ਭਾਗੀਦਾਰੀ, ਸ਼ਾਸਨ ਵਿੱਚ ਪਾਰਦਰਸ਼ਤਾ, ਕਮੇਟੀ ਪ੍ਰਣਾਲੀ ਅਤੇ ਕਾਨੂੰਨੀ ਰਾਜ ਨੂੰ ਬਰਕਰਾਰ ਰੱਖਣਾ ਸ਼ਾਮਲ ਹੈ। ਉਨ੍ਹਾਂ ਨੇ ਸਬੰਧਤ ਅਦਾਰਿਆਂ ਦੇ ਬਿਹਤਰ ਅਭਿਆਸਾਂ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਆਸ ਪ੍ਰਗਟਾਈ, ਜਿਸ ਵਿੱਚ ਸੁਰੱਖਿਆ, ਸੇਵਾਵਾਂ ਪ੍ਰਦਾਨ ਕਰਨ, ਕਾਰਵਾਈਆਂ ਦੇ ਆਧੁਨਿਕੀਕਰਨ ਅਤੇ ਮੈਂਬਰਾਂ ਲਈ ਨਿਰੰਤਰ ਸਿੱਖਿਆ ਸ਼ਾਮਲ ਹੈ। ਇਸ ਮੌਕੇ ਸਪੀਕਰ ਸੰਧਵਾਂ ਸਮੇਤ ਵਿਧਾਇਕ ਨਰਿੰਦਰ ਕੌਰ ਭਾਰਜ, ਵਿਧਾਇਕ ਰਜਨੀਸ਼ ਦਹੀਆ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸਪੀਕਰ ਨੇ ਉਨ੍ਹਾਂ ਨੂੰ ਪੰਜਾਬ ਦੀ ਰਵਾਇਤੀ ਲੋਕ ਕਢਾਈ ਫੁਲਕਾਰੀ ਦੇ ਨਾਲ-ਨਾਲ ਲੋਹੀ ਅਤੇ ਸਿੱਖੀ ਨਾਲ ਸਬੰਧਿਤ ਚਿੰਨ੍ਹ ਭੇਟ ਕੀਤੇ।ਇਸ ਮੌਕੇ ਬ੍ਰਿਟਿਸ਼ ਕੋਲੰਬੀਆ ਸਪੀਕਰ ਨੇ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ-ਮੁੱਖ ਮੰਤਰੀ

0

👉ਸੰਗਤ ਲਈ ਪ੍ਰਬੰਧਾਂ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਪੂਰਾ ਸਹਿਯੋਗ ਕਰੇਗੀ ਪੰਜਾਬ ਸਰਕਾਰ
Chandigarh News:ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸਭਾ ਮੌਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਦੁਨੀਆਂ ਭਰ ਵਿੱਚੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਕੀਤੇ ਗਏ ਪ੍ਰਬੰਧਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੱਸਿਆ ਕਿ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਤੇ ਹੋਰ ਇੰਤਜ਼ਾਮ ਵਿਆਪਕ ਪੱਧਰ ’ਤੇ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਸਿਹਤ ਸਹੂਲਤਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 20 ਆਮ ਆਦਮੀ ਕਲੀਨਿਕ ਅਤੇ 5 ਡਿਸਪੈਂਸਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿੱਥੇ ਮਾਹਿਰ ਡਾਕਟਰ ਅਤੇ ਬਾਕੀ ਸਟਾਫ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਅਤੇ ਡਿਸਪੈਂਸਰੀਆਂ ਲਈ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੀ ਵਿਵਸਥਾ ਕਰ ਲਈ ਹੈ। ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਮਹਾਨ ਕੁਰਬਾਨੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਜ਼ਮੀਰ ਦੀ ਆਵਾਜ਼ ਅਨੁਸਾਰ ਧਰਮ ਅਪਨਾਉਣ ਦੇ ਮਨੁੱਖੀ ਹੱਕ ਦੀ ਰਾਖੀ ਲਈ ਕੀਤੀ ਗਈ ਲਾਸਾਨੀ ਕੁਰਬਾਨੀ ਮਨੁੱਖੀ ਇਤਿਹਾਸ ਵਿੱਚ ਲਾਮਿਸਾਲ ਘਟਨਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਇਸ ਕੁਰਬਾਨੀ ਨੂੰ ‘ਨਿੱਕੀਆ ਜਿੰਦਾਂ’ ਦੇ ‘ਵੱਡੇ ਸਾਕੇ’ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ ਮਾਮਲਾ ਦੰਗਾ ਪੀੜਤ ਅਤੇ ਦੁਕਾਨਦਾਰਾਂ ਵੱਲੋਂ ਦਿੱਤੇ ਗਏ ਧਰਨੇ ਦਾ; ਵਿਰੋਧੀ ਪਾਰਟੀ ਦੇ ਨੇਤਾ ਕਰ ਰਹੇ ਹਨ ਲੋਕਾਂ ਨੂੰ ਗੁਮਰਾਹ:MLA Kulwant Singh

ਇਸ ਸਾਕੇ ਨੂੰ ਵਾਪਰਿਆਂ ਭਾਵੇਂ ਤਿੰਨ ਸਦੀਆਂ ਤੋਂ ਵਧੇਰੇ ਅਰਸਾ ਬੀਤ ਗਿਆ ਹੈ, ਪਰ ਸਮੁੱਚੇ ਸਿੱਖ ਜਗਤ ਵੱਲੋਂ ਇਸ ਦੀ ਪੀੜ ਅੱਜ ਵੀ ਬੜੀ ਸ਼ਿੱਦਤ ਨਾਲ ਮਹਿਸੂਸ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਸੰਗਤ ਦੇ ਆਉਣ-ਜਾਣ ਲਈ ਮੁਫ਼ਤ ਸਫਰ ਦੀ ਸਹੂਲਤ ਦੇਣ ਲਈ ‘ਇੰਟਰ ਸਿਟੀ ਸ਼ਟਲ ਬੱਸ ਸੇਵਾ’ ਸ਼ੁਰੂ ਕੀਤੀ ਜਾਵੇਗੀ ਅਤੇ ਸ਼ਹੀਦੀ ਸਭਾ ਦੌਰਾਨ 200 ਸ਼ਟਲ ਬੱਸਾਂ ਅਤੇ 100 ਈ-ਰਿਕਸ਼ੇ ਸੰਗਤ ਲਈ ਤਾਇਨਾਤ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੱਸਾਂ ਅਤੇ ਈ-ਰਿਕਸ਼ੇ ਬਾਹਰੋਂ ਆਉਣ ਵਾਲੀਆਂ ਸੰਗਤਾਂ ਨੂੰ ਪਾਰਕਿੰਗ ਵਾਲੀਆਂ ਥਾਵਾਂ ਤੋਂ ਗੁਰਦੁਆਰਾ ਸਾਹਿਬ ਅਤੇ ਹੋਰ ਥਾਵਾਂ ਤੇ ਲਿਜਾਣਗੇ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਇਸ ਵਾਰ ਗੂਗਲ ਕੰਪਨੀ ਦੀਆਂ ਸੇਵਾਵਾਂ ਵੀ ਹਾਸਲ ਕੀਤੀਆਂ ਜਾ ਰਹੀਆਂ ਹਨ ਜੋ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ ਸੜਕਾਂ ’ਤੇ ਟ੍ਰੈਫਿਕ ਦੀ ਸਥਿਤੀ ਬਾਰੇ ਸਟੀਕ ਜਾਣਕਾਰੀ ਦੇਵੇਗੀ ਤਾਂ ਕਿ ਕਿਸੇ ਸੜਕ ‘ਤੇ ਵੱਧ ਟ੍ਰੈਫਿਕ ਹੋਣ ਦੀ ਸੂਰਤ ਵਿੱਚ ਤੁਰੰਤ ਬਦਲਵੇਂ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਵਾਹਨਾਂ ਦੇ ਰੁਕਣ ਲਈ ਪੰਜ ਵੱਡੀਆਂ ਪਾਰਕਿੰਗ ਅਤੇ 16 ਛੋਟੀਆਂ ਪਾਰਕਿੰਗ ਬਣਾਈਆਂ ਗਈਆਂ ਹਨ। ਸ਼ਹੀਦੀ ਸਭਾ ਮੌਕੇ ਲੋਕਾਂ ਦੀ ਸੁਰੱਖਿਆ ਵਿਵਸਥਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ 3300 ਤੋਂ ਵੱਧ ਪੁਲਿਸ ਜਵਾਨ ਸੰਗਤਾਂ ਦੀ ਸਹਾਇਤਾ ਲਈ ਡਿਊਟੀ ’ਤੇ ਤਾਇਨਾਤ ਰਹਿਣਗੇ। ਉਨ੍ਹਾਂ ਦੱਸਿਆ ਕਿ ਪੁਲਿਸ ਇੰਟੇਗ੍ਰੇਟਿਡ ਕੰਟਰੋਲ ਸੈਂਟਰ ਸਥਾਪਤ ਕੀਤਾ ਗਿਆ ਜਿੱਥੇ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਹੈਲਪਲਾਈਨ ਨੰਬਰ 0176-3232838 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ’ਤੇ 300 ਸੀ.ਸੀ.ਟੀ.ਵੀ ਕੈਮਰੇ ਲਾਏ ਜਾ ਰਹੇ ਹਨ ਤਾਂ ਕਿ ਸਮਾਜ ਵਿਰੋਧੀ ਅਨਸਰ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ।

ਇਹ ਵੀ ਪੜ੍ਹੋ ਪੰਜਾਬ ‘ਚ ਗੈਂਗਸਟਰਵਾਦ ਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ: ਡਾ. ਬਲਬੀਰ ਸਿੰਘ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੇ ਸ਼ਹਿਰ ’ਤੇ ਡਰੋਨ ਬਾਜ਼ ਅੱਖ ਰੱਖਣਗੇ। ਉਨ੍ਹਾਂ ਦੱਸਿਆ ਕਿ ਮੋਬਾਈਲ ਸੇਵਾਵਾਂ ਨੂੰ ਸੁਚਾਰੂ ਜਾਰੀ ਰੱਖਣ ਲਈ ਮੋਬਾਈਲ ਕੰਪਨੀਆਂ ਵੱਲੋਂ ਆਰਜ਼ੀ ਤੌਰ ’ਤੇ ਟਾਵਰ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 60 ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡ ਗੱਡੀਆਂ ਤਾਇਨਾਤ ਹੋਣਗੀਆਂ ਤਾਂ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਤੁਰੰਤ ਨਜਿੱਠਿਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਦਾ ਕੰਮ ਸਭ ਤੋਂ ਮਹੱਤਵਪੂਰਨ ਹੁੰਦਾ ਹੈ ਜਿਸ ਲਈ ਵੱਖ-ਵੱਖ ਜ਼ਿਲ੍ਹਿਆਂ ਤੋਂ ਮਸ਼ੀਨਰੀ ਮੰਗਵਾ ਕੇ ਸਫਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਫਾਈ ਲਈ ਵਲੰਟੀਅਰਾਂ ਦੀ ਟੀਮਾਂ ਤਾਇਨਾਤ ਹੋਣਗੀਆਂ ਜੋ ਸ਼ਿਫਟਾਂ ਵਿੱਚ ਦਿਨ-ਰਾਤ ਡਿਊਟੀ ਨਿਭਾਉਣਗੀਆਂ ਤਾਂ ਕਿ ਸ਼ਹਿਰ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ ਜਾ ਸਕੇ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਦੌਰਾਨ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਵਿਸ਼ਾਲ ਖੂਨਦਾਨ ਕੈਂਪ ਲਾਇਆ ਜਾਵੇਗਾ ਤਾਂ ਕਿ ਮਨੁੱਖਤਾ ਦੀ ਸੇਵਾ ਲਈ ਯੋਗਦਾਨ ਪਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਣਅਧਿਕਾਰਤ ਤੌਰ ’ਤੇ ਖੂਨਦਾਨ ਕੈਂਪ ਲਾਉਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਬੀਤੇ ਸਾਲ ਭਾਵੇਂ ਕੁਝ ਮਾਮਲੇ ਸਾਹਮਣੇ ਆਏ ਸਨ ਪਰ ਇਸ ਵਾਰ ਕਿਸੇ ਨੂੰ ਵੀ ਅਜਿਹਾ ਕੈਂਪ ਨਹੀਂ ਲਾਉਣ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਸਭਾ ਮੌਕੇ ਸੰਗਤ ਲਈ ਇੰਤਜ਼ਾਮ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਫਰਜ਼ ਬਣਦਾ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਸੰਗਤ ਦੀ ਸਹੂਲਤ ਲਈ ਕਿਸੇ ਵੀ ਤਰ੍ਹਾਂ ਦੀ ਮੰਗ ਕੀਤੀ ਜਾਂਦੀ ਹੈ ਤਾਂ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਪੂਰਾ ਸਹਿਯੋਗ ਦੇਵੇਗੀ।ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ (ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਲਈ ਜਾਰੀ ਹੋਏ ਨੋਟੀਫਿਕੇਸ਼ਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ।

ਇਹ ਵੀ ਪੜ੍ਹੋ Messi ਦੇ (Goat) ਟੂਰ ਦਾ ਪਹਿਲਾ ਪੜਾਅ ਬੁਰੀ ਤਰ੍ਹਾਂ ਹੋਇਆ ਫ਼ੇਲ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ ਕੀਤਾ ਗਿਆ ਸੀ।ਦਿੱਲੀ ਵਿੱਚ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਲਈ ਭਾਜਪਾ ਸਰਕਾਰ ਦੀ ਨਾਕਾਮੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਪ੍ਰਦੂਸ਼ਣ ਦਾ ਦੋਸ਼ ਹਰੇਕ ਸਾਲ ਪੰਜਾਬ ’ਤੇ ਮੜ੍ਹ ਦਿੱਤਾ ਜਾਂਦਾ ਸੀ ਪਰ ਇਸ ਵੇਲੇ ਪੰਜਾਬ ਦਾ ਹਵਾ ਦੀ ਗੁਣਵੱਤਾ ਦਾ ਸੂਚਕ (ਏ.ਕਿਊ.ਆਈ.) 70 ਤੋਂ 110 ਹੈ ਜਦਕਿ ਦਿੱਲੀ ਦਾ ਏ.ਕਿਊ.ਆਈ. 500 ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੱਡੇ ਪੱਧਰ ’ਤੇ ਕਮੀ ਆਈ ਹੈ ਅਤੇ ਇਸ ਤੱਥ ਨੂੰ ਕੇਂਦਰ ਸਰਕਾਰ ਨੇ ਸੰਸਦ ਵਿੱਚ ਵੀ ਪ੍ਰਵਾਨ ਕੀਤਾ ਹੈ।ਮਗਨਰੇਗਾ ਸਕੀਮ ਦਾ ਨਾਮ ਬਦਲ ਕੇ ‘ਵਿਕਸਤ ਭਾਰਤ-ਜੀ ਰਾਮ ਜੀ’ ਰੱਖਣ ਬਾਰ ਐਲਾਨ ਬਾਰੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਵੱਸ ਚੱਲੇ ਤਾਂ ਭਾਰਤ ਦਾ ਨਾਮ ਬਦਲ ਕੇ ‘ਦੀਨ ਦਿਆਲ ਉਪਾਧਿਆਏ ਨਗਰ’ ਰੱਖ ਦੇਣ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਨੇ ਕਈ ਰੇਲਵੇ ਸਟੇਸ਼ਨਾਂ ਅਤੇ ਸ਼ਹਿਰਾਂ ਦੇ ਨਾਮ ਬਦਲ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਾਮ ਬਦਲਣ ਨਾਲ ਉਸ ਸ਼ਹਿਰ ਦੀ ਵਿਵਸਥਾ ਨਹੀਂ ਬਦਲ ਜਾਣੀ ਸਗੋਂ ਵਿਵਸਥਾ ਬਦਲਣ ਲਈ ਸਰਕਾਰ ਨੂੰ ਲੋਕਾਂ ਦੀ ਭਲਾਈ ਲਈ ਫੈਸਲੇ ਲੈਣੇ ਹੁੰਦੇ ਹਨ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਸਪੈਸ਼ਲ ਡੀ.ਜੀ.ਪੀ. ਕਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮਾਮਲਾ ਦੰਗਾ ਪੀੜਤ ਅਤੇ ਦੁਕਾਨਦਾਰਾਂ ਵੱਲੋਂ ਦਿੱਤੇ ਗਏ ਧਰਨੇ ਦਾ; ਵਿਰੋਧੀ ਪਾਰਟੀ ਦੇ ਨੇਤਾ ਕਰ ਰਹੇ ਹਨ ਲੋਕਾਂ ਨੂੰ ਗੁਮਰਾਹ:MLA Kulwant Singh

0

Mohali News: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਦੇ ਲੋਕਾਂ ਨੇ ਬੜੇ ਹੀ ਉਤਸ਼ਾਹ ਦੇ ਨਾਲ ਬਣਾਇਆ ਹੈ ਅਤੇ ਲੋਕਾਂ ਦੁਆਰਾ ਚੁਣੀ ਗਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਇਹ ਗੱਲ ਅੱਜ ਵਿਧਾਇਕ ਮੋਹਾਲੀ- ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਵਿਧਾਇਕ ਕੁਲਵੰਤ ਸਿੰਘ ਅੱਜ ਫੇਸ -11 ਵਿਖੇ ਦੰਗਾ ਪੀੜਿਤ ਅਤੇ ਦੁਕਾਨਦਾਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਮੌਕੇ ਲੋਕਾਂ ਨੂੰ ਮਿਲਣ ਲਈ ਪਹੁੰਚੇ ਸਨ, ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਹੁਕਮ ਹਨ ਕਿ ਜੋ ਗਮਾਡਾ ਦੀ ਪੋਲਿਸੀ ਬਣੀ ਹੋਈ ਹੈ, ਉਸ ਪੋਲਸੀ ਨੂੰ ਮੁੱਖ ਰੱਖਦੇ ਹੋਏ, ਜੋ ਮੋਹਾਲੀ ਦੇ ਵਿੱਚ ਗਲਤ ਕੰਮ ਕੀਤਾ ਹੋਇਆ ਹੈ, ਉਸ ਨੂੰ ਢਾਹਿਆ ਜਾਵੇ, ਅਤੇ ਮੈਂ ਤੁਹਾਨੂੰ ਇਹ ਸਪਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਇਹ ਆਰਡਰ ਨਾ ਹੀ ਸਾਡੇ ਹਨ ਅਤੇ ਨਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹਨ,

ਇਹ ਵੀ ਪੜ੍ਹੋ ਪੰਜਾਬ ‘ਚ ਗੈਂਗਸਟਰਵਾਦ ਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ: ਡਾ. ਬਲਬੀਰ ਸਿੰਘ

ਪ੍ਰੰਤੂ ਇਸ ਧਰਨੇ ਤੋਂ ਫੋਕੀ ਵਾਹ- ਵਾਹ ਖੱਟਣ ਦੇ ਲਈ ਦੂਸਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਪੁੱਜ ਕੇ ਇੱਥੇ ਲੋਕਾਂ ਨੂੰ ਮਾਨਯੋਗ ਅਦਾਲਤ ਦੇ ਹੁਕਮਾਂ ਸਬੰਧੀ ਗੁਮਰਾਹ ਕਰ ਰਹੇ ਹਨ , ਉਹਨਾਂ ਕਿਹਾ ਕਿ ਸਰਕਾਰ ਦਾ ਕੰਮ ਹੁੰਦਾ ਹੈ ਲੋਕਾਂ ਦੀ ਭਲਾਈ ਦੇ ਲਈ ਕਾਨੂੰਨ ਬਣਾਉਣਾ ਅਤੇ ਸਰਵਪੱਖੀ ਵਿਕਾਸ ਕਰਨਾ, ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਇੱਥੇ ਬੈਠੇ ਸਾਰੇ ਹੀ ਲੋਕ ਪੜ੍ਹੇ ਲਿਖੇ ਅਤੇ ਸੂਝਵਾਨ ਹਨ ਅਤੇ ਸਾਰੇ ਹੀ ਇਹ ਜਾਣਦੇ ਹਨ ਕਿ ਇਸ ਕਾਰਵਾਈ ਦੇ ਵਿੱਚ ਸਾਡੀ ਸਰਕਾਰ ਦਾ ਕੋਈ ਹੱਥ ਨਹੀਂ ਸਗੋਂ ਇਹ ਮਾਣਯੋਗ ਅਦਾਲਤ ਦੇ ਹੁਕਮ ਹਨ, ਨੀਡ ਬੇਸ ਪੋਲਿਸੀ 2011 ਦੇ ਵਿੱਚ ਐਨ ਕੇ ਸ਼ਰਮਾ ਅਤੇ ਮੈਂ ਖੁਦ ਮਿਲ ਕੇ ਬਣਾਈ ਸੀ , ਅਤੇ ਇਹ ਨੀਡ ਬੇਸ ਪੋਲਿਸੀ ਲਾਗੂ ਵੀ ਹੋ ਚੁੱਕੀ ਸੀ ,ਪ੍ਰੰਤੂ ਇਸ ਦੇ ਵਿੱਚ ਸਾਡੇ ਸਭਨਾਂ ਦਾ ਕਸੂਰ ਹੈ ਜੋ ਕਿ ਇੱਥੇ ਬੈਠੇ ਹਨ ਅਸੀਂ ਉਸ ਵੇਲੇ ਜੋ ਸਰਕਾਰੀ ਫੀਸ ਸੀ ਉਹ ਨਹੀਂ ਭਰੀ ਅਤੇ ਨਾ ਹੀ ਫਾਰਮ ਭਰੇ ਗਏ, ਤੈਅ ਕ ਸਮੇਂ ਸੀਮਾ ਦੇ ਵਿੱਚ ਵਿੱਚ ਅਸੀਂ ਇਸ ਸਬੰਧੀ ਕੋਈ ਕਲੇਮ ਨਹੀਂ ਕੀਤਾ ਪ੍ਰੰਤੂ ਕਿਸੇ ਨੇ ਵੀ ਨਾ ਹੀ ਫਾਰਮ ਭਰੇ, ਇਸ ਕਰਕੇ ਉਹ ਪੋਲਸੀ ਦੀ ਤਾਰੀਖ ਨਿਕਲ ਗਈ, ਜਿਸ ਕਰਕੇ ਅਸੀਂ ਸਾਰੇ ਅੱਜ ਤੰਗ ਪਰੇਸ਼ਾਨ ਹੋ ਰਹੇ ਹਾਂ,

ਇਹ ਵੀ ਪੜ੍ਹੋ Messi ਦੇ (Goat) ਟੂਰ ਦਾ ਪਹਿਲਾ ਪੜਾਅ ਬੁਰੀ ਤਰ੍ਹਾਂ ਹੋਇਆ ਫ਼ੇਲ

ਪਰੰਤੂ ਅੱਜ ਵੀ ਮੇਰੀ ਇਹ ਪੂਰੀ ਕੋਸ਼ਿਸ਼ ਹੈ ਕਿ ਨੀਡ ਬੇਸ ਪੋਲਿਸੀ ਨੂੰ ਲਾਗੂ ਕਰਵਾਇਆ ਜਾਵੇ. ਅਤੇ ਫਿਰ ਮੈਂ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਧਿਆਨ ਵਿੱਚ ਲਿਆ ਕੇ ਇਸ ਨੂੰ ਲਾਗੂ ਕਰਵਾਉਣ ਦੀ ਕੋਸ਼ਿਸ਼ ਜਰੂਰ ਕਰਾਂਗਾ, ਮੇਰੀ ਇਹ ਸਭਨਾਂ ਨੂੰ ਪੁਰਜ਼ੋਰ ਬੇਨਤੀ ਹੈ ਕਿ ਕਿਸੇ ਵੀ ਰਾਜਨੀਤਿਕ ਬੰਦੇ ਦੇ ਝਾਂਸੇ ਵਿੱਚ ਨਹੀਂ ਆਉਣਾ ਚਾਹੀਦਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਦੋਂ ਕੋਈ ਮਾਮਲਾ ਅਦਾਲਤ ਵਿੱਚ ਚਲਾ ਜਾਂਦਾ ਹੈ ਤਾਂ ਉਸ ਦਾ ਹੱਲ ਵੀ ਮਾਣਯੋਗ ਅਦਾਲਤ ਵਿੱਚ ਜਾ ਕੇ ਹੀ ਹੁੰਦਾ ਹੈ , ਇਸ ਮੌਕੇ ਤੇ ਕੈਪਟਨ ਕਰਨੈਲ ਸਿੰਘ, ਆਰ ਐਸ ਢਿੱਲੋਂ, ਅਮਰਜੀਤ ਸਿੰਘ, ਹਰਵਿੰਦਰ ਕੌਰ ਬਲਾਕ ਪ੍ਰਧਾਨ, ਤਰਨਜੀਤ ਸਿੰਘ ਬਲਾਕ ਪ੍ਰਧਾਨ ,ਅਮਰਜੀਤ ਸਿੰਘ, ਰਮਣੀਕ ਸਿੰਘ,ਇੰਦਰਜੀਤ ਕੌਰ, ਇੰਦਰਜੀਤ ਕੌਰ,ਕੁਲਦੀਪ ਸਿੰਘ ਸਮਾਣਾ ,ਸਰਬਜੀਤ ਸਿੰਘ ਸਮਾਣਾ ਕੌਂਸਲਰ, ਗੁਰਮੁਖ ਸਿੰਘ ਸੋਹਲ ਸਾਬਕਾ ਕੌਂਸਲਰ, ਅਮਰਜੀਤ ਸਿੰਘ ਸਿੱਧੂ ,ਹਰਪਾਲ ਸਿੰਘ ਬਰਾੜ ,ਗੁਰਪਾਲ ਸਿੰਘ ਗਰੇਵਾਲ, ਰਜਿੰਦਰ ਪ੍ਰਸਾਦ ਸ਼ਰਮਾ ਜਸਪਾਲ ਸਿੰਘ ਮਟੌਰ ਅਕਵਿੰਦਰ ਸਿੰਘ ਗੋਸਲ ,ਹਰਪਾਲ ਸਿੰਘ ਚੰਨਾ, ਗੁਰਪ੍ਰੀਤ ਸਿੰਘ ਚਾਹਲ, ਗੁਰਪ੍ਰੀਤ ਸਿੰਘ ,ਜਗਜੀਤ ਸਿੰਘ ਵੀ ਹਾਜ਼ਰ ਸਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1900770