ਸੁਖਜਿੰਦਰ ਮਾਨ
ਬਠਿੰਡਾ 15 ਨਵੰਬਰ: ਪੰਜਾਬ ਅਨਏਡਿਡ ਕਾਲੇਜਿਜ ਐਸੋਸੀਏਸਨ (ਪੁੱਕਾ) ਨੇ ਪੰਜਾਬ ਸਰਕਾਰ ਨੂੰ ਪੰਜਾਬੀ ਭਾਸਾ ਵਿੱਚ ਤਕਨੀਕੀ ਕੋਰਸ ਸੁਰੂ ਕਰਨ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਬਿਆਨ ਵਿਚ ਡਾ. ਅੰਸੂ ਕਟਾਰੀਆ ਪ੍ਰਧਾਨ ਪੁੱਕਾ ਨੇ ਕਿਹਾ ਕਿ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸਨ ਨੇ ਪਹਿਲਾਂ ਹੀ ਤਕਨੀਕੀ ਕੋਰਸਾਂ ਨੂੰ ਖੇਤਰੀ ਭਾਸਾਵਾਂ ਵਿੱਚ ਚਲਾਉਣ ਦੀ ਇਜਾਜਤ ਦੇ ਦਿੱਤੀ ਹੈ ਅਤੇ ਉੱਤਰ ਪ੍ਰਦੇਸ, ਰਾਜਸਥਾਨ, ਮੱਧ ਪ੍ਰਦੇਸ, ਉੱਤਰਾਖੰਡ, ਆਂਧਰਾ ਪ੍ਰਦੇਸ, ਮਹਾਰਾਸਟਰ, ਪੱਛਮੀ ਬੰਗਾਲ ਅਤੇ ਤਾਮਿਲਨਾਡੂ ਰਾਜਾਂ ਨੇ ਆਪਣੇ ਇੰਜੀਨੀਅਰਿੰਗ ਕਾਲਜਾਂ ਨੂੰ ਬੀ.ਟੈੱਕ ਕੋਰਸ ਹਿੰਦੀ, ਮਰਾਠੀ, ਤਾਮਿਲ, ਤੇਲਗੂ, ਕੰਨੜ, ਗੁਜਰਾਤੀ, ਮਲਿਆਲਮ, ਬੰਗਾਲੀ, ਅਸਾਮੀ ਅਤੇ ਉੜੀਆ ਖੇਤਰੀ ਭਾਸਾਵਾਂ ਵਿੱਚ ਆਫਰ ਕਰਨ ਦੀ ਆਗਿਆ ਦੇ ਦਿੱਤੀ ਹੈ।ਪਰ ਆਈਕੇਜੀ-ਪੀਟੀਯੂ, ਜਲੰਧਰ, ਐਮਆਰਐਸਪੀਟੀਯੂ, ਬਠਿੰਡਾ ਅਤੇ ਪੀਐਸਬੀਟੀਈ, ਨਵੀਂ ਦਿੱਲੀ ਦੇ ਲਗਭਗ 400 ਮਾਨਤਾ ਪ੍ਰਾਪਤ ਟੈਕਨੀਕਲ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਸਿਰਫ ਅੰਗਰੇਜੀ ਵਿੱਚ ਹੀ ਪੜ੍ਹ ਰਹੇ ਹਨ। ਇਹਨਾਂ ਉਪਰੋਕਤ ਯੂਨੀਵਰਸਿਟੀਆਂ ਅਤੇ ਬੋਰਡਾਂ ਨੇ ਅਜੇ ਤੱਕ ਪੰਜਾਬੀ ਭਾਸਾ ਵਿੱਚ ਤਕਨੀਕੀ ਕੋਰਸ ਸੁਰੂ ਨਹੀਂ ਕੀਤੇ ਹਨ।ਕਟਾਰੀਆ ਨੇ ਅੱਗੇ ਕਿਹਾ ਕਿ ਪੌਲੀਟੈਕਨਿਕ, ਬੀ.ਟੈੱਕ, ਬੀ.ਫਾਰਮੇਸੀ, ਬੀ.ਬੀ.ਏ, ਬੀ.ਸੀ.ਏ, ਐਮ.ਬੀ.ਏ ਆਦਿ ਕੋਰਸਾਂ ਵਿੱਚ ਬਹੁਤੇ ਵਿਦਿਆਰਥੀ ਪਹਿਲੇ ਸਾਲ ਵਿੱਚ ਹੀ ਕੋਰਸ ਛੱਡ ਦਿੰਦੇ ਹਨ ਕਿਉਂਕਿ ਉਹ ਅੰਗਰੇਜੀ ਮਾਧਿਅਮ ਵਿੱਚ ਪੜਾਈ ਕਰਨ ਵਿੱਚ ਅਸਫਲ ਰਹਿੰਦੇ ਹਨ। ਜੇਕਰ ਇਹ ਕੋਰਸ ਪੰਜਾਬੀ ਵਿੱਚ ਸੁਰੂ ਕੀਤੇ ਜਾਣ ਤਾਂ ਪੇਂਡੂ ਖੇਤਰ ਦੇ ਵਿਦਿਆਰਥੀ ਵੀ ਇੰਜੀਨੀਅਰ ਜਾਂ ਮੈਨੇਜਮੈਂਟ ਐਕਸਪਰਟ ਬਣਨ ਬਾਰੇ ਸੋਚ ਸਕਦੇ ਹਨ।
ਪੰਜਾਬ ਅਨਏਡਿਡ ਕਾਲੇਜਿਜ ਐਸੋਸੀਏਸਨ ਵੱਲੋਂ ਪੰਜਾਬੀ ਭਾਸਾ ਵਿੱਚ ਤਕਨੀਕੀ ਕੋਰਸ ਸੁਰੂ ਕਰਨ ਦੀ ਅਪੀਲ
ਚੰਨੀ ਵਲੋਂ ਆਰਐਸਐਸ ’ਤੇ ਟਿੱਪਣੀ ਕਰਨ ਦੇ ਵਿਰੋਧ ’ਚ ਭੜਕੇ ਭਾਜਪਾਈ
ਸੰਘ ਦੇ ਸਮਾਜਕ ਕੰਮਾਂ ਦੀ ਉਮਰ ਚੰਨੀ ਸਾਹਿਬ ਦੀ ਉਮਰ ਤੋਂ ਨਾਲੋਂ ਵੱਧ : ਚੁੱਘ
ਕਾਂਗਰਸ ਦੇ ਹੱਥ 1984 ਬਲੂ ਸਟਾਰ ਅਪਰੇਸਨ ਅਤੇ ਸਿੱਖ ਕਤਲੋਗਾਰਦ ਨਾਲ ਰੰਗੇ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਲੰਘੀ 11 ਨਵੰਬਰ ਨੂੰ ਹੋਏ ਪੰਜਾਬ ਵਿਧਾਨ ਸਭਾ ਦੇ ਵਿਸੇਸ ਸੈਸਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਰ.ਐਸ.ਐਸ. ਬਾਰੇ ਟਿੱਪਣੀਆਂ ਕਰਨ ’ਤੇ ਹੁਣ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਬਿਆਨ ਦਿੰਦਿਆਂ ਦਾਅਵਾ ਕੀਤਾ ਹੈ ਕਿ ‘‘ ਸੰਘ ਦੇ ਸਮਾਜਿਕ ਕੰਮਾਂ ਦੀ ਉਮਰ ਮੁੱਖ ਮੰਤਰੀ ਚੰਨੀ ਨਾਲੋਂ ਵੱਧ ਹੈ। ’’ ਇੱਥੇ ਜਾਰੀ ਬਿਆਨ ਵਿਚ ਚੁੱਘ ਨੇ ਕਿਹਾ, “ਪੰਜਾਬ ਵਿੱਚ ਆਰਐਸਐਸ ਨੇ ਹਮੇਸਾ ਭਾਈਚਾਰਕ ਸਾਂਝ ਅਤੇ ਸਦਭਾਵਨਾ ਲਈ ਕੰਮ ਕੀਤਾ ਹੈ, ਜਦੋਂ ਕਿ ਕਾਂਗਰਸ ਦੇ ਹੱਥ ਬਲੂ ਸਟਾਰ ਵਰਗੀਆਂ ਭਿਆਨਕ ਘਟਨਾਵਾਂ ਕਾਰਨ ਖੂਨ ਨਾਲ ਰੰਗੇ ਹੋਏ ਹਨ। ’’ ਚੁੱਘ ਨੇ ਕਿਹਾ ਕਿ ਚੰਨੀ ਦਾ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਸੰਘ 1966 ‘ਚ ਪੰਜਾਬ ‘ਚ ਦਾਖਲ ਹੋਇਆ ਸੀ। ਅਸਲ ਵਿੱਚ ਆਰ.ਐਸ.ਐਸ. ਨੇ ਪੰਜਾਬ ਵਿੱਚ ਸਮਾਜ ਸੇਵਾ ਦੇ ਕੰਮ ਆਜਾਦੀ ਤੋਂ ਬਹੁਤ ਪਹਿਲਾਂ ਅਤੇ ਮੁੱਖ ਮੰਤਰੀ ਚੰਨੀ ਦੇ ਜਨਮ ਤੋਂ ਵੀ ਪਹਿਲਾਂ ਸੁਰੂ ਕਰ ਦਿੱਤੇ ਸਨ। ਚੁੱਘ ਨੇ ਕਿਹਾ ਕਿ 1947 ਦੀ ਵੰਡ ਦੇ ਦਿਨਾਂ ਦੌਰਾਨ ਆਰ.ਐਸ.ਐਸ. ਨੇ ਅਤਿਵਾਦ ਦੇ ਦਿਨਾਂ ਦੌਰਾਨ ਵੀ ਪਾਕਿਸਤਾਨ ਤੋਂ ਆਏ ਹਿੰਦੂਆਂ ਅਤੇ ਸਿੱਖਾਂ ਦੇ ਮੁੜ ਵਸੇਬੇ ਲਈ ਅਹਿਮ ਭੂਮਿਕਾ ਨਿਭਾਈ ਸੀ। ਇਸ ਨੂੰ ਕਾਇਮ ਰੱਖਣ ਲਈ ਆਰ.ਐਸ.ਐਸ. ਦੇ ਵਲੰਟੀਅਰਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਪੰਜਾਬ ਨੂੰ ਅੱਤਵਾਦ ਦੇ ਕਾਲੇ ਦੌਰ ਵਿਚੋਂ ਬਾਹਰ ਕੱਢਣ ਵਿਚ ਅਹਿਮ ਭੂਮਿਕਾ ਨਿਭਾਈ ਜਦੋਂ ਕਿ ਕਾਂਗਰਸ ਫਿਰਕੂ ਮਾਹੌਲ ਪੈਦਾ ਕਰ ਰਹੀ ਸੀ। ਚੰਨੀ ਸਾਹਿਬ ਜਨਤਾ ਨੂੰ ਦੱਸਣ ਕਿ 1984 ਦਾ ਬਲੂ ਸਟਾਰ ਅਪ੍ਰੇਸਨ ਅਤੇ 1984 ਦੀ ਸਿੱਖ ਕਤਲੋਗਾਰਦ ਕਾਂਗਰਸ ਨੇ ਕੀਤੀ ਸੀ, ਜਿਸ ਦੇ ਲੀਡਰਾਂ ‘ਤੇ ਗੁਰਦੁਆਰੇ ਸਾੜੇ ਜਾਣ, ਸਿੱਖਾਂ ਦੇ ਗਲਾਂ ਵਿਚ ਟਾਇਰ ਪਾਉਣ ਦੇ ਕੇਸ ਚੱਲ ਰਹੇ ਹਨ ਅਤੇ ਸਾਜਨ ਕੁਮਾਰ ਵਰਗੇ ਕੁਝ ਕਾਂਗਰਸੀ ਆਗੂ ਅਜੇ ਵੀ ਜੇਲ੍ਹ ਵਿਚ ਹਨ। ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਧਾਨ ਸਭਾ ਵਿੱਚ ਆਰਐਸਐਸ ਨੂੰ ਆਪਣੀ ਸਿਆਸੀ ਲੜਾਈ ਵਿੱਚ ਘਸੀਟਣਾ ਬਹੁਤ ਹੀ ਅਨੈਤਿਕ ਅਤੇ ਗੈਰ-ਜੰਿਮੇਵਾਰਾਨਾ ਹੈ ਅਤੇ ਮੰਗ ਕੀਤੀ ਕਿ ਮੁੱਖ ਮੰਤਰੀ ਨੂੰ ਆਪਣੀ ਨਿੰਦਣਯੋਗ ਟਿੱਪਣੀ ਲਈ ਜਨਤਕ ਮੁਆਫੀ ਮੰਗਣੀ ਚਾਹੀਦੀ ਹੈ।
ਡਾ. ਵੇਰਕਾ ਵੱਲੋਂ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼
ਸਮਾਜਿਕ ਨਿਆਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਮੁੱਖ ਉਦੇਸ਼- ਕੈਬਨਿਟ ਮੰਤਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦੁਵਾਇਆ ਹੈ।ਅੱਜ ਸਥਾਨਿਕ ਏਥੇ ਸੂਬਾ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸਭਨਾਂ ਨੂੰ ਸਮਾਜਿਕ ਨਿਆਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਅਤੇ ਉਹ ਇਸ ਮਾਮਲੇ ਦੇ ਸਬੰਧ ਵਿੱਚ ਦਫ਼ਤਰੀ ਕੰਮ-ਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰਨਗੇ। ਮੀਟਿੰਗ ਦੌਰਾਨ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਸਬੰਧ ਵਿੱਚ ਉਠਾਏ ਗਏ ਮੁੱਦਿਆਂ ਦਾ ਜਾਇਜਾ ਲੈਂਦੇ ਹੋਏ ਡਾ. ਵੇਰਕਾ ਨੇ ਸਰਕਾਰੀ ਨਿਯਮਾਂ ਅਨੁਸਾਰ ਹਰੇਕ ਮੁਲਾਜ਼ਮ ਨੂੰ ਨਿਆਂ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਹਰੇਕ ਵਿਅਕਤੀ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਣ ਲਈ ਵੀ ਆਖਿਆ।ਇਸ ਦੌਰਾਨ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪੀ.ਸੀ.ਐਸ. ਰਜਿਸਟਰ ਏ-1, ਰਜਿਸਟਰ ਏ-11, ਰਜਿਸਟਰ ਏ-111 ਅਤੇ ਰਜਿਸਟਰ ਸੀ. ਦੀ ਭਰਤੀ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਐਕਟ (ਰਿਜਰਵੇਸ਼ਨ ਇਨ ਸਰਵਿਸ) 2006 ਦੀ ਪਾਲਣਾ ਨਹੀਂ ਕੀਤੀ ਜਾ ਰਹੀ ਅਤੇੇ ਪੰਜਾਬ ਸਿਵਲ ਸਰਵਿਸਜ਼ (ਅਜੈਕਟਿਵ ਬ੍ਰਾਂਚ) ਦੀ ਭਰਤੀ ਦੇ ਮਾਮਲੇ ’ਤੇ ਇਸ ਐਕਟ ਨੂੰ ਅਣਗੌਲਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਡਾ. ਵੇਰਕਾ ਨੇ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੇ ਨਿਯਮਾਂ ਨੂੰ ਤਰੁੰਤ ਪੂਰੀ ਤਰ੍ਹਾਂ ਲਾਗੂ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਨੂੰ ਪ੍ਰਸ਼ਾਦ, ਪਿੰ੍ਰਸੀਪਲ ਸਕੱਤਰ ਸਮਾਜਿਕ ਨਿਆਂ, ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ, ਪਿ੍ਰੰਸੀਪਲ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਸਕੱਤਰ ਕਰ ਸ੍ਰੀ ਨੀਲਕੰਠ ਐਸ. ਅਵਹਦ, ਡਾਇਰੈਕਟਰ ਪੰਚਾਇਤ ਮਨਪ੍ਰੀਤ ਛਤਵਾਲ, ਡਾਇਰੈਕਟਰ ਐਸ.ਸੀ. ਸਬ ਪਲਾਨ ਸ੍ਰੀ ਰਾਜ ਬਹਾਦਰ ਸਿੰਘ ਹਾਜ਼ਰ ਸਨ।
ਤਮਗਾ ਜੇਤੂ ਕੌਮਾਂਤਰੀ ਖਿਡਾਰੀਆਂ ਦੀ ਪੈਨਸਨ ਉਤੇ ਆਮਦਨ ਹੱਦ ਦੀ ਲਗਾਈ ਸਰਤ ਹਟਾਈ ਜਾਵੇਗੀ: ਪਰਗਟ ਸਿੰਘ
ਪਰਗਟ ਸਿੰਘ ਨੇ ਵੱਖ-ਵੱਖ ਵਿਭਾਗਾਂ ਵਿੱਚ ਸਰਵਿਸ ਕਰਦੇ ਖਿਡਾਰੀਆਂ ਦੀਆਂ ਸੇਵਾਵਾਂ ਖੇਡ ਵਿਭਾਗ ਵੱਲੋਂ ਲੈਣ ਉਤੇ ਦਿੱਤਾ ਜੋਰ
*ਖੇਡ ਮੰਤਰੀ ਨੇ ਸਾਬਕਾ ਓਲੰਪੀਅਨ ਖਿਡਾਰੀਆਂ ਨੂੰ ਸਵੈ ਇੱਛਾ ਨਾਲ ਖੇਡ ਵਿਭਾਗ ਵਿੱਚ ਡੈਪੂਟੇਸਨ ਉਤੇ ਆਉਣ ਦਾ ਸੱਦਾ ਦਿੱਤਾ
ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਪਰਗਟ ਸਿੰਘ ਨੇ ਸਾਬਕਾ ਓਲੰਪੀਅਨਾਂ ਨਾਲ ਕੀਤਾ ਸਲਾਹ ਮਸਵਰਾ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਸਾਬਕਾ ਓਲੰਪੀਅਨਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਸੋਮਵਾਰ ਨੂੰ ਤਮਗਾ ਜੇਤੂ ਕੌਮਾਂਤਰੀ ਖਿਡਾਰੀਆਂ ਦੀ ਪੈਨਸਨ ਉਤੇ ਆਮਦਨ ਹੱਦ ਦੀ ਲਗਾਈ ਸਰਤ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਇਹ ਐਲਾਨ ਅੱਜ ਸੈਕਟਰ-26 ਸਥਿਤ ਮੈਗਸੀਪਾ ਵਿਖੇ ਪੁਰਾਣੇ ਖਿਡਾਰੀਆਂ ਨਾਲ ਸੱਦੀ ਇਕ ਮਿਲਣੀ ਦੌਰਾਨ ਕਹੀ।ਪਰਗਟ ਸਿੰਘ ਨੇ ਕਿਹਾ ਕਿ ਵੱਡੇ ਸਟੇਡੀਅਮ ਦੀ ਬਜਾਏ ਸਿਖਲਾਈ ਕੇਂਦਰ ਸਥਾਪਤ ਕਰਨ ਉਤੇ ਜੋਰ ਦਿੱਤਾ ਜਾਵੇਗਾ।ਸੂਬੇ ਵਿੱਚ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖਿਡਾਰੀਆਂ ਦੀ ਹੀ ਕਮੇਟੀ ਬਣਾਈ ਜਾ ਰਹੀ ਹੈ ਜਿਸ ਵਿੱਚ 20 ਦੇ ਕਰੀਬ ਖੇਡਾਂ ਨਾਲ ਸਬੰਧਤ ਖੇਡ ਦਾ ਖਿਡਾਰੀ ਮੈਂਬਰ ਹੋਵੇਗਾ ਜੋ ਉਸ ਦੇ ਨਿੱਜੀ ਤਜਰਬੇ ਦਾ ਲਾਹਾ ਲਿਆ ਜਾਵੇ।
ਪਰਗਟ ਸਿੰਘ ਨੇ ਕਿਹਾ ਕਿ ਖੇਡਾਂ ਦੇ ਕੋਟੇ ਤਹਿਤ ਸਰਕਾਰੀ ਨੌਕਰੀ ਕਰ ਰਹੇ ਖਿਡਾਰੀਆਂ ਦੀਆਂ ਸੇਵਾਵਾਂ ਖੇਡ ਵਿਭਾਗ ਵੱਲੋਂ ਲਈਆਂ ਜਾਣਗੀਆਂ ਜਿਸ ਬਾਰੇ ਸਰਕਾਰ ਨੀਤੀ ਬਣਾ ਰਹੀ ਹੈ।ਉਨ੍ਹਾਂ ਸਾਰੀਆਂ ਖੇਡਾਂ ਦੇ ਖਿਡਾਰੀਆਂ ਨੂੰ ਸੱਦਾ ਦਿੱਤਾ ਜਿਹੜੇ ਆਪਣੀ ਇੱਛਾ ਨਾਲ ਡੈਪੂਟੇਸਨ ਉਤੇ ਖੇਡ ਵਿਭਾਗ ਨਾਲ ਜੁੜ ਕੇ ਸਬੰਧਤ ਖੇਡ ਦੀ ਵਾਗਡੋਰ ਸੰਭਾਲ ਸਕਣ। ਉਨ੍ਹਾਂ ਇਸ ਗੱਲ ਦੀ ਵੀ ਵਕਾਲਤ ਕੀਤੀ ਕਿ ਵੱਡੇ ਖਿਡਾਰੀ ਸਰਕਾਰੀ ਨੌਕਰੀ ਜੁਆਇਨ ਕਰਨ ਲੱਗਿਆ ਖੇਡ ਵਿਭਾਗ ਨੂੰ ਤਰਜੀਹ ਦੇਣ ਤਾਂ ਜੋ ਉਹ ਆਪਣੀ ਸਬੰਧਤ ਖੇਡ ਦੀ ਅਗਵਾਈ ਕਰ ਸਕਣ।ਉਨ੍ਹਾਂ ਖਿਡਾਰੀਆਂ ਨੂੰ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਦੇਣ ਲਈ ਵੀ ਸੱਦਾ ਦਿੱਤਾ ਤਾਂ ਜੋ ਛੋਟੀ ਉਮਰ ਤੋਂ ਖਿਡਾਰੀ ਦੀ ਨੀਂਹ ਰੱਖੀ ਜਾਵੇ।ਖੇਡ ਮੰਤਰੀ ਨੇ ਤਿੰਨ ਪੱਧਰ ਉਤੇ ਖੇਡਾਂ ਅਪਣਾਉਣ ਉਤੇ ਜੋਰ ਦਿੱਤਾ ਜਿਸ ਵਿੱਚ ਹੇਠਲੇ ਪੱਧਰ ਉਤੇ, ਵਿਸੇਸੀਕਿ੍ਰਤ ਤੇ ਸੁਪਰ ਵਿਸੇਸਕਿ੍ਰਤ ਉਤੇ ਖਿਡਾਰੀ ਤਿਆਰ ਕੀਤੇ ਜਾਣ।ਉਨ੍ਹਾਂ ਕਿਹਾ ਕਿ ਸੂਬੇ ਦੇ 5 ਲੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਟੀਚਾ ਮਿੱਥਿਆ ਗਿਆ ਹੈ।ਉਨ੍ਹਾਂ ਕਿਹਾ ਕਿ ਖੇਡ ਮਾਹੌਲ ਸਿਰਜਣ ਲਈ ਕਾਰਪੋਰੇਟ ਅਦਾਰਿਆਂ, ਪ੍ਰਾਈਵੇਟ ਕੰਪਨੀਆਂ ਤੇ ਪਰਵਾਸੀ ਭਾਰਤੀਆਂ ਨੂੰ ਵੀ ਨਾਲ ਜੋੜਿਆ ਜਾਵੇਗਾ। ਸਾਬਕਾ ਓਲੰਪੀਅਨ ਖਿਡਾਰੀਆਂ ਨੇ ਖੇਡ ਮੰਤਰੀ ਵੱਲੋੰ ਖੇਡ ਨੀਤੀ ਬਣਾਉਣ ਲਈ ਸਾਰੇ ਪੁਰਾਣੇ ਖਿਡਾਰੀਆਂ ਨਾਲ ਮਿਲ ਬੈਠ ਕੇ ਮਸਵਰਾ ਕਰਨ ਦੀ ਸਲਾਘਾ ਕਰਦਿਆਂ ਕਿਹਾ ਕਿ ਪਹਿਲੀ ਵਾਰ ਹੈ ਕਿ ਸਰਕਾਰ ਵੱਲੋਂ ਇਸ ਤਰ੍ਹਾਂ ਖਿਡਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ।
ਮੀਟਿੰਗ ਦੌਰਾਨ ਵੱਖ-ਵੱਖ ਖੇਡਾਂ ਨਾਲ ਸਬੰਧਤ ਖਿਡਾਰੀਆਂ ਤੇ ਕੋਚਾਂ ਨੇ ਆਪੋ ਆਪਣੇ ਸੁਝਾਅ ਦਿੱਤੇ ਜਿਨ੍ਹਾਂ ਵਿੱਚ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ, ਕੋਚਾਂ ਦੀ ਤਾਇਨਾਤੀ, ਸਕੂਲਾਂ-ਕਾਲਜਾਂ ਦੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਦਾ ਖੇਡ ਵਿਭਾਗ ਨਾਲ ਤਾਲਮੇਲ ਕਰ ਕੇ ਖੇਡ ਸੈਂਟਰ ਚਲਾਉਣੇ, ਸਕੂਲਾਂ ਵਿੱਚ ਇਕ ਦਿਨ ਬੱਚਿਆ ਲਈ ਖੇਡਾਂ ਲਈ ਇਕ ਦਿਨ ਤੈਅ ਕਰਨਾ, ਸਰਹੱਦੀ ਖੇਤਰ ਦੇ ਖਿਡਾਰੀਆਂ ਲਈ ਸਟੇਡੀਅਮ ਬਣਾਏ ਜਾਣ, ਕੋਚਾਂ ਨੂੰ ਇਨਾਮ, ਪੁਰਾਣੇ ਖਿਡਾਰੀਆਂ ਨੂੰ ਹੀਰੋ ਵਿੱਚ ਉਭਾਰਨਾ, ਸਟੇਟ ਤੋਂ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਲਈ ਨੌਕਰੀਆਂ ਅਤੇ ਨਗਦ ਇਨਾਮ ਨਿਯਮਤ ਦੇਣੇ, ਖਿਡਾਰੀਆਂ ਦਾ ਸਿਹਤ ਬੀਮਾ, ਸਾਰੇ ਖੇਡ ਸਟੇਡੀਅਮ ਛੁੱਟੀ ਵਾਲੇ ਦਿਨ ਆਮ ਲੋਕਾਂ ਲਈ ਵੀ ਖੋਲ੍ਹੇ ਜਾਣ, ਸਾਬਕਾ ਓਲੰਪੀਅਨਾਂ ਤੇ ਐਵਾਰਡੀਆਂ ਦੀ ਪੈਨਸਨ ਉਤੇ ਲੱਗੀ ਰੋਕ ਹਟਾਉਣੀ ਆਦਿ ਸਾਮਲ ਸਨ। ਇਸ ਤੋਂ ਇਲਾਵਾ ਵੱਡੇ ਸਟੇਡੀਅਮ ਬਣਾਉਣ ਦੀ ਬਜਾਏ ਖੇਡ ਮੈਦਾਨ ਜਿਵੇਂ ਕਿ ਟਰੈਕ, ਐਸਟੋਟਰਫ, ਕੋਰਟ ਆਦਿ ਬਣਾਏ ਜਾਣ ਭਾਵੇਂ ਤਿਆਰੀ ਦੇ ਲਿਹਾਜ ਨਾਲ ਸਿਕਸ-ਏ-ਸਾਈਡ ਮੈਦਾਨ ਜਾਂ ਦੋ/ਤਿੰਨ ਲੇਨ ਟਰੈਕ ਹੀ ਬਣਾਏ ਜਾਣ।
ਸਕੱਤਰ ਖੇਡਾਂ ਅਜੋਏ ਸਰਮਾ ਨੇ ਸੰਬੋਧਨ ਕਿਹਾ ਕਿ ਖੇਡ ਸੱਭਿਆਚਾਰ ਪੈਦਾ ਕਰਨ ਲਈ ਖਿਡਾਰੀਆਂ, ਯੁਵਕ ਕਲੱਬਾਂ ਤੇ ਹੋਰ ਜੁੜੇ ਹੋਏ ਲੋਕਾਂ ਵਲੋ ਮਿਲ ਕੇ ਕੰਮ ਕਰਨ ਦੀ ਲੋੜ ਹੈ। ਅੱਜ ਦੀ ਮੀਟਿੰਗ ਵਿੱਚ ਮਿਲੇ ਸੁਝਾਅ ਵਿਭਾਗ ਨੂੰ ਖੇਡ ਨੀਤੀ ਦਾ ਖਾਕਾ ਉਲੀਕਣ ਵਿੱਚ ਮੱਦਦ ਮਿਲੇਗੀ। ਖੇਡ ਵਿਭਾਗ ਦੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਨੇ ਸਵਾਗਤੀ ਸਬਦ ਬੋਲਦਿਆਂ ਕਿਹਾ ਕਿ ਵਿਭਾਗ ਵੱਲੋਂ ਖੇਡ ਮੰਤਰੀ ਦੀ ਅਗਵਾਈ ਵਿੱਚ ਸਾਰੇ ਸਾਬਕਾ ਓਲੰਪੀਅਨਾਂ ਦੇ ਰਾਏ ਨਾਲ ਅਜਿਹੀ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।ਖੇਡ ਵਿਭਾਗ ਦੇ ਡਿਪਟੀ ਸਕੱਤਰ ਕਿਰਪਾਲ ਵੀਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।ਮੀਟਿੰਗ ਵਿੱਚ ਦਰੋਣਾਚਾਰੀਆ ਐਵਾਰਡੀ ਹਾਕੀ ਓਲੰਪੀਅਨ ਰਾਜਿੰਦਰ ਸਿੰਘ ਸੀਨੀਅਰ, ਓਲੰਪੀਅਨ ਨਿਸਾਨੇਬਾਜ ਗੁਰਬੀਰ ਸਿੰਘ ਸੰਧੂ, ਅਰਜੁਨਾ ਐਵਾਰਡੀ ਮੁੱਕੇਬਾਜ ਜੈਪਾਲ ਸਿੰਘ, ਅਰਜੁਨਾ ਐਵਾਰਡੀ ਬਾਸਕਟਬਾਲ ਖਿਡਾਰਨ ਸੁਮਨ ਸਰਮਾ, ਓਲੰਪੀਅਨ ਬਾਸਕਟਬਾਲ ਖਿਡਾਰੀ ਤਰਲੋਕ ਸਿੰਘ ਸੰਧੂ, ਕੌੰਮਾਂਤਰੀ ਹਾਕੀ ਖਿਡਾਰੀ ਤੇ ਓਲੰਪੀਅਨ ਕੋਚ ਸੁਖਬੀਰ ਸਿੰਘ ਗਰੇਵਾਲ ਪਦਮ ਸ੍ਰੀ ਅਥਲੀਟ ਬਹਾਦਰ ਸਿੰਘ, ਓਲੰਪੀਅਨ ਅਥਲੀਟ ਹਰਬੰਸ ਕੌਰ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਾਜਪਾਲ ਸਿੰਘ, ਅਰਜੁਨਾ ਐਵਾਰਡੀ ਓਲੰਪੀਅਨ ਨਿਸਾਨੇਬਾਜ ਅਵਨੀਤ ਕੌਰ ਸਿੱਧੂ, ਨਿਸਾਨੇਬਾਜੀ ਕੋਚ ਤੇਜਿੰਦਰ ਸਿੰਘ ਢਿੱਲੋੰ ਆਦਿ ਹਾਜਰ ਸਨ।
ਡੀਏਪੀ ਦੀ ਕਮੀ ਜਲਦ ਪੂਰੀ ਹੋਵੇਗੀ : ਰਣਦੀਪ ਨਾਭਾ
ਕੇਂਦਰ ਸਰਕਾਰ ਵੱਲੋਂ ਪ੍ਰਤੀ ਦਿਨ ਸੱਤ ਰੈਕ ਦੇਣ ਦਾ ਭਰੋਸਾ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੇ ਅਣਥੱਕ ਯਤਨਾਂ ਸਦਕਾ ਕੇਂਦਰ ਸਰਕਾਰ ਨੇ ਅੱਜ ਤੋਂ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਦੇ ਸੱਤ ਰੈਕ ਪ੍ਰਤੀ ਦਿਨ ਦੇਣ ਦਾ ਭਰੋਸਾ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਰਣਦੀਪ ਨਾਭਾ ਨੇ ਦੱਸਿਆ ਕਿ ਇਸ ਖੇਪ ਨਾਲ ਅਸੀਂ ਇੱਕ ਹਫਤੇ ਅੰਦਰ ਹੀ ਮੌਜੂਦਾ ਸਥਿਤੀ ਨਾਲ ਨਜਿੱਠਣ ਯੋਗ ਹੋ ਗਏ ਹਾਂ ਕਿਉਂਕਿ ਭਾਰਤ ਸਰਕਾਰ ਵੱਲੋਂ ਅੱਜ ਤੋਂ ਰੋਜਾਨਾ ਸੱਤ ਰੈਕ ਦੇਣ ਦਾ ਵਾਅਦਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਸਾਰੇ ਜਿਿਲ੍ਹਆਂ ਦੇ ਕੁੱਲ 42 ਰੈਕ ਬਕਾਇਆ ਹਨ। ਜੇਕਰ ਹਰ ਰੋਜ ਸੱਤ ਰੈਕ ਆਉਣਗੇ, ਤਾਂ ਅਸੀਂ ਇੱਕ ਹਫਤੇ ਵਿੱਚ ਸਾਰੀ ਘਾਟ ਪੂਰੀ ਕਰ ਲਵਾਂਗੇ।
ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਅੱਜ ਪੰਜਾਬ ਨੂੰ ਡੀਏਪੀ ਦੀ ਸਪਲਾਈ ਦੇ ਸਬੰਧ ਵਿੱਚ ਭਾਰਤ ਸਰਕਾਰ ਦੇ ਸਕੱਤਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਵੱਲੋਂ ਇਸ ਅਲਾਟਮੈਂਟ ਦਾ ਭਰੋਸਾ ਦਿੱਤਾ ਗਿਆ। ਇਸ ਉਪਰੰਤ ਮੰਤਰੀ ਨੇ ਅੱਜ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੇ ਫੀਲਡ ਸਟਾਫ ਨੂੰ ਜਮ੍ਹਾਂਖੋਰੀ/ਕਾਲੇਬਾਜਾਰੀ ਅਤੇ ਵੱਧ ਕੀਮਤ ਦੇ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਫੀਲਡ ਸਟਾਫ ਨੂੰ ਕਿਸਾਨ ਯੂਨੀਅਨਾਂ ਦੇ ਸੰਪਰਕ ਵਿੱਚ ਰਹਿਣ ਅਤੇ ਭਾਰਤ ਸਰਕਾਰ ਦੁਆਰਾ ਡੀਏਪੀ ਦੀ ਨਵੀਨਤਮ ਅਲਾਟਮੈਂਟ ਯੋਜਨਾ ਬਾਰੇ ਜਾਣੂ ਕਰਵਾਉਣ ਲਈ ਵੀ ਕਿਹਾ ਤਾਂ ਜੋ ਕੋਈ ਵਿਰੋਧ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਡਿਪਟੀ ਕਮਿਸਨਰਾਂ ਨਾਲ ਤਾਲਮੇਲ ਕਰਕੇ ਰੇਲਵੇ ਸਟੇਸਨਾਂ ‘ਤੇ ਸੁਰੱਖਿਅਤ ਲੁਹਾਈ ਨੂੰ ਯਕੀਨੀ ਬਣਾਉਣ।
ਡੀ.ਏ.ਪੀ ਦੀ ਘਾਟ ਦੀ ਸਮੱਸਿਆ ਨੂੰ ਦੂਰ ਕਰਨ ਲਈ ਮਾਈਕਰੋ ਪਲਾਨਿੰਗ ਬਾਰੇ ਗੱਲ ਕਰਦਿਆਂ ਸ੍ਰੀ ਨਾਭਾ ਨੇ ਕਿਹਾ ਕਿ ਨਿਯਮਿਤ ਸਟਾਕ ਦੀ ਜਾਂਚ ਕਰਨ ਲਈ ਉਨ੍ਹਾਂ ਵੱਲੋਂ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫਸਰਾਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਡੀਏਪੀ ਸਪਲਾਇਰ ਕੰਪਨੀਆਂ ਵੱਲੋਂ 15 ਤੋਂ 20 ਨਵੰਬਰ ਤੱਕ ਦੇ 32 ਡੀਏਪੀ ਰੈਕ ਦੀ ਮੰਗ ਕੀਤੀ ਗਈ ਹੈ ਅਤੇ ਜਿਸ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਸਬੰਧਤ ਡੀਏਪੀ ਸਪਲਾਇਰਾਂ ਨੂੰ ਮੰਗ ਪੱਤਰ ਦੇਣ ਦੇ ਨਿਰਦੇਸ ਦਿੱਤੇ ਗਏ ਹਨ। ਉਹਨਾਂ ਅੱਗੇ ਕਿਹਾ ਕਿ ਕੁੱਲ 2.56 ਲੱਖ ਮੀਟਰਕ ਟਨ ਦੀ ਵੰਡ ਦੇ ਮੁਕਾਬਲੇ, ਹੁਣ ਤੱਕ 32 ਰੈਕ (87744 ਮੀਟਰਿਕ ਟਨ) ਪ੍ਰਾਪਤ ਹੋ ਚੁੱਕੇ ਹਨ ਅਤੇ 6 ਹੋਰ ਰੈਕ (18095 ਮੀਟਰਿਕ ਟਨ) ਆ ਰਹੇ ਹਨ ਅਤੇ ਜਿਹਨਾਂ ਦੇ ਜਲਦ ਹੀ ਪ੍ਰਾਪਤ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਵੱਲੋਂ 14 ਹੋਰ ਰੈਕਾਂ (41514 ਮੀਟਰਕ ਟਨ) ਦੀ ਮੰਗ ਕੀਤੀ ਗਈ ਹੈ।
ਡੀਏਪੀ ਸਪਲਾਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ 12 ਫਰਮਾਂ ਵਿਰੁੱਧ ਐਫਆਈਆਰ ਦਰਜ
ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸੁਰੂ
ਕਾਰਵਾਈ ਨਾ ਕਰਨ ਲਈ ਪਟਿਆਲਾ ਦੇ ਖੇਤੀਬਾੜੀ ਅਫਸਰ ਖਲਿਾਫ ਪ੍ਰਸਾਸਨਿਕ ਕਾਰਵਾਈ ਕੀਤੀ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਡੀਏਪੀ ਦੀ ਵੱਧ ਕੀਮਤ, ਜਮਾਂਖੋਰੀ ਅਤੇ ਟੈਗਿੰਗ ਸਬੰਧੀ ਸਖਤ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਕਥਿਤ ਤੌਰ ‘ਤੇ ਵੱਧ ਕੀਮਤ ਵਸੂਲਣ, ਸਬਸਿਡੀ ਵਾਲੇ ਯੂਰੀਆ ਨੂੰ ਉਦਯੋਗਿਕ ਉਦੇਸਾਂ ਲਈ ਵਰਤਣ, ਹੋਰ ਉਤਪਾਦਾਂ ਦੀ ਟੈਗਿੰਗ ਅਤੇ ਅਣਅਧਿਕਾਰਤ ਵਿਕਰੀ ਪੁਆਇੰਟਾਂ ਤੋਂ ਖਾਦਾਂ ਦੀ ਵਿਕਰੀ ਵਿੱਚ ਸਾਮਲ 12 ਫਰਮਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਦੱਸਿਆ ਕਿ ਮੈਸਰਜ ਮੰਡ ਖਾਦ ਸਟੋਰ, ਪਿੰਡ ਦਕੋਹਾ, ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ, ਮੈਸਰਜ ਸਿੱਧੂ ਖੇਤੀ ਸਟੋਰ, ਪਿੰਡ ਦਕੋਹਾ, ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ (ਦੋਵੇਂ ਜਲ੍ਹਿਾ ਗੁਰਦਾਸਪੁਰ ਨਾਲ ਸਬੰਧਤ), ਮੈਸਰਜ ਰਣਜੀਤ ਪੈਸਟੀਸਾਈਡਜ, ਪਿੰਡ ਸੰਗੋਵਾਲ, ਬਲਾਕ ਨਕੋਦਰ (ਜਲੰਧਰ) ਵਿਰੁੱਧ ਵੱਧ ਕੀਮਤ ਵਸੂਲਣ ਦੇ ਦੋਸ਼ ਅਧੀਨ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਇਹਨਾਂ ਫਰਮਾਂ ਦੇ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਨੇ ਮੈਸਰਜ ਵਿਕਟਰੀ ਬਾਇਓਟੈਕ ਪ੍ਰਾਈਵੇਟ ਲਿਮਟਿਡ, ਬਲਾਕ ਸਰਦੂਲਗੜ੍ਹ (ਮਾਨਸਾ) ਵਿਰੁੱਧ ਕਥਿਤ ਤੌਰ ‘ਤੇ ਗਲਤ ਬ੍ਰਾਂਡ ਵਾਲੀ ਡੀ.ਏ.ਪੀ. ਦੀ ਵਿਕਰੀ ਕਰਨ ਲਈ ਕੇਸ ਦਰਜ ਕੀਤਾ ਅਤੇ ਫਰਮ ਦਾ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਜਾਰੀ ਹੈ।
ਸ੍ਰੀ ਨਾਭਾ ਨੇ ਦੱਸਿਆ ਕਿ ਮੈਸਰਜ ਰਾਮ ਮੂਰਤੀ ਗੁਪਤਾ ਐਂਡ ਸੰਨਜ ਫਿਲੌਰ (ਜਲੰਧਰ) ਵਿਰੁੱਧ ਕਥਿਤ ਤੌਰ ‘ਤੇ ਉਦਯੋਗਿਕ ਉਦੇਸਾਂ ਲਈ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਦੇ ਦੋਸ ਵਿਚ ਐਫਆਈਆਰ ਦਰਜ ਕੀਤੀ ਗਈ ਅਤੇ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਜਾਰੀ ਹੈ। ਉਹਨਾਂ ਅੱਗੇ ਦੱਸਿਆ ਕਿ ਮੈਸਰਜ ਥੂਹਾ ਪੈਸਟੀਸਾਈਡਜ ਐਂਡ ਸੀਡ ਸਟੋਰ, ਜੀਰਕਪੁਰ (ਐਸ.ਏ.ਐਸ. ਨਗਰ) ਨੂੰ ਕਥਿਤ ਤੌਰ ‘ਤੇ ਡੀਏਪੀ ਨਾਲ ਹੋਰ ਉਤਪਾਦਾਂ ਦੀ ਟੈਗਿੰਗ ਕਰਨ ਵਿੱਚ ਸਾਮਲ ਪਾਇਆ ਗਿਆ ਅਤੇ ਫਰਮ ਵਿਰੁੱਧ ਐਫਆਈਆਰ ਦਰਜ ਕਰਕੇ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੈਸਰਜ ਚੁੱਘ ਖਾਦ ਭੰਡਾਰ, ਜਲਾਲਾਬਾਦ, ਮੈਸਰਜ ਚੁੱਘ ਟ੍ਰੇਡਿੰਗ ਕੰਪਨੀ, ਜਲਾਲਾਬਾਦ, ਮੈਸਰਜ ਚੁੱਘ ਖਾਦ ਸਟੋਰ, ਜਲਾਲਾਬਾਦ, ਮੈਸਰਜ ਭਾਟਾ ਕੋ-ਆਪ੍ਰੇਟਿਵ ਫਰੂਟ ਐਂਡ ਵੈਜੀਟੇਬਲ ਪ੍ਰੋਸੈਸਿੰਗ ਸਭਾ, ਜਲਾਲਾਬਾਦ ਅਤੇ ਮੈਸਰਜ ਅਜੈ ਟਰੇਡਿੰਗ ਕੰਪਨੀ, ਜਲਾਲਾਬਾਦ ਨੂੰ ਕਥਿਤ ਤੌਰ ‘ਤੇ ਜਮਾਂਖੋਰੀ ਵਿੱਚ ਸ਼ਾਮਲ ਪਾਇਆ ਗਿਆ ਹੈ। ਇਨ੍ਹਾਂ ਫਰਮਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੈਸਰਜ ਜਿੰਦਲ ਏਜੰਸੀ ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ) ਵੱਲੋਂ ਵੀ ਅਣ-ਅਧਿਕਾਰਤ ਵਿਕਰੀ ਪੁਆਇੰਟ ਤੋਂ ਖਾਦ ਦੀ ਵਿਕਰੀ ਕੀਤੀ ਗਈ ਹੈ। ਇਸ ਲਈ ਫਰਮ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਡੀ.ਏ.ਪੀ. ਦੀ ਜਮਾਂਖੋਰੀ/ਕਾਲਾਬਾਜਾਰੀ ਵਿਰੁੱਧ ਕਾਰਵਾਈ ਨਾ ਕਰਨ ਵਾਲੇ ਪਟਿਆਲਾ ਦੇ ਖੇਤੀਬਾੜੀ ਅਫਸਰ ਵਿਰੁੱਧ ਵੀ ਪ੍ਰਸਾਸਨਿਕ ਕਾਰਵਾਈ ਆਰੰਭੀ ਗਈ ਹੈ
ਮੁੱਖ ਮੰਤਰੀ ਚੰਨੀ ਵੱਲੋਂ ਆਦਮਪੁਰ ਵਿਖੇ 157.96 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੁਰੂਆਤ
ਹਵਾਈ ਅੱਡੇ ਤੱਕ ਜਾਂਦੀ ਸੜਕ ਨੂੰ ਚਹੁੰ ਮਾਰਗੀ ਕਰਨ, ਬਿਸਤ-ਦੁਆਬ ਨਹਿਰ ਦਾ ਨਵੀਨੀਕਰਨ, ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ, ਕਿ੍ਰਕੇਟ ਸਟੇਡੀਅਮ, ਸਿਟੀ ਸੈਂਟਰ ਦੀ ਉਸਾਰੀ ਅਤੇ ਬੱਸ ਅੱਡੇ ਦੇ ਨਵੀਨੀਕਰਨ ਦੇ ਕਾਰਜਾਂ ਦੀ ਸੁਰੂਆਤ
ਸੁਖਜਿੰਦਰ ਮਾਨ
ਆਦਮਪੁਰ (ਜਲੰਧਰ), 15 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖੇਤਰ ਦੇ ਵਿਕਾਸ ਨੂੰ ਨਵੇਂ ਪੱਧਰ ‘ਤੇ ਲਿਜਾਣ ਲਈ ਸਥਾਨਕ ਹਵਾਈ ਅੱਡੇ ਤੱਕ ਜਾਂਦੀ ਸੜਕ ਨੂੰ ਚਾਰ ਮਾਰਗੀ ਕਰਨ ਅਤੇ ਬਿਸਤ ਦੁਆਬ ਨਹਿਰ ਦੇ ਕਿਨਾਰਿਆਂ ਨੂੰ ਪੱਕਾ ਕਰਨ ਸਮੇਤ ਸੱਤ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।157.96 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਪ੍ਰਾਜੈਕਟਾਂ ਵਿੱਚ ਕਿ੍ਰਕਟ ਸਟੇਡੀਅਮ ਦਾ ਨੀਂਹ ਪੱਥਰ, ਬੱਸ ਅੱਡੇ ਦਾ ਨਵੀਨੀਕਰਨ, ਸਿਟੀ ਸੈਂਟਰ ਦਾ ਵਿਕਾਸ ਅਤੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਤੋਂ ਇਲਾਵਾ ਪਿੰਡ ਦਮੁੰਡਾ ਵਿਖੇ ਸਾਰਾਗੜ੍ਹੀ ਸਟੇਡੀਅਮ ਦਾ ਨੀਂਹ ਪੱਥਰ ਰੱਖਣਾ ਸਾਮਲ ਹੈ।ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਹਵਾਈ ਅੱਡੇ ਤੱਕ ਜਾਣ ਵਾਲੀ ਸੜਕ ਨੂੰ ਜਲੰਧਰ-ਹੁਸਅਿਾਰਪੁਰ ਕੌਮੀ ਮਾਰਗ ਦੇ ਬਿਸਤ ਦੁਆਬ ਨਹਿਰ ਦੇ ਨਾਲ ਪੈਂਦੇ 5.55 ਕਿਲੋਮੀਟਰ ਹਿੱਸੇ ਨਾਲ ਜੋੜਿਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹਵਾਈ ਅੱਡੇ ਨੂੰ ਜਾਣ ਵਾਲੀ ਇਸ ਸੜਕ ਨੂੰ 41.40 ਕਰੋੜ ਰੁਪਏ ਦੀ ਲਾਗਤ ਨਾਲ ਚਹੁੰ ਮਾਰਗੀ ਬਣਾਇਆ ਜਾਵੇਗਾ ਅਤੇ ਇਹ ਕਾਰਜ ਇੱਕ ਸਾਲ ਵਿੱਚ ਮੁਕੰਮਲ ਹੋ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਇਹ ਪ੍ਰਾਜੈਕਟ ਹਵਾਈ ਅੱਡੇ ਵੱਲ ਜਾਣ ਵਾਲੇ ਯਾਤਰੀਆਂ ਲਈ ਆਸਾਨ ਪਹੁੰਚ ਨੂੰ ਯਕੀਨੀ ਬਣਾਏਗਾ ਅਤੇ ਜਿਸ ਨਾਲ ਉਹਨਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ।
ਨਗਰ ਨਿਗਮ ਜਲੰਧਰ ਨੂੰ ਸਾਲ 2036 ਤੱਕ 113 ਕਿਊਸਿਕ ਅਤੇ 2051 ਤੱਕ 150 ਕਿਊਸਿਕ ਰੋਜਾਨਾ ਸਮਰੱਥਾ ਵਾਲਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਇਹ ਪ੍ਰਾਜੈਕਟ 81.95 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਇਸ ਵੱਕਾਰੀ ਪ੍ਰਾਜੈਕਟ ਤਹਿਤ, ਬਿਸਤ-ਦੁਆਬ ਨਹਿਰ ਦੀ ਜਲੰਧਰ ਬ੍ਰਾਂਚ ਦੀ ਬੁਰਜੀ ਨੰਬਰ 90,000 ਤੋਂ ਬੁਰਜੀ ਨੰਬਰ 2,26,000 ਤੱਕ ਕੰਕਰੀਟ ਲਾਈਨਿੰਗ ਨਾਲ ਪੂਰੀ ਤਰ੍ਹਾਂ ਮੁਰੰਮਤ ਕੀਤੀ ਜਾਵੇਗੀ ਕਿਉਂਕਿ 66 ਸਾਲ ਪੁਰਾਣਾ ਇਹ ਹਿੱਸਾ ਖਸਤਾ ਹਾਲਤ ਵਿੱਚ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਕੰਕਰੀਟ ਲਾਈਨਿੰਗ ਦਾ ਕੰਮ ਸੁਰੂ ਕਰ ਦਿੱਤਾ ਗਿਆ ਹੈ, ਜਿਸ ਨੂੰ ਜਨਵਰੀ ਦੇ ਅੱਧ ਤੱਕ ਪੂਰਾ ਕਰ ਲਿਆ ਜਾਵੇਗਾ।
ਇਸ ਖੇਤਰ ਦੇ ਲੋਕਾਂ ਦੀ ਇੱਕ ਹੋਰ ਵੱਡੀ ਮੰਗ ਨੂੰ ਪੂਰਾ ਕਰਦਿਆਂ ਹੋਏ ਮੁੱਖ ਮੰਤਰੀ ਚੰਨੀ ਨੇ 10.44 ਕਰੋੜ ਰੁਪਏ ਦੀ ਲਾਗਤ ਨਾਲ 17 ਕਿਲੋਮੀਟਰ ਲੰਬੀ ਸੀਵਰੇਜ ਲਾਈਨ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਨਾਲ ਕਰੀਬ 4000 ਪਰਿਵਾਰਾਂ ਨੂੰ ਕੁਨੈਕਸਨਾਂ ਸਮੇਤ ਬੁਨਿਆਦੀ ਸਹੂਲਤਾਂ ਵੀ ਮਿਲਣਗੀਆਂ। ਇਹ ਪ੍ਰਾਜੈਕਟ ਅਗਸਤ 2022 ਤੱਕ ਪੂਰਾ ਹੋ ਜਾਵੇਗਾ ਕਿਉਂਕਿ ਕੰਮ ਕੁਝ ਦਿਨਾਂ ਵਿੱਚ ਸੁਰੂ ਹੋ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਿਟੀ ਸੈਂਟਰ ਪ੍ਰਾਜੈਕਟ 36 ਕਨਾਲਾਂ ਵਿੱਚ 20.85 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋ ਜਾਵੇਗਾ। ਸਿਟੀ ਸੈਂਟਰ ਵਿੱਚ ਅੰਬੇਡਕਰ ਭਵਨ ਤੋਂ ਇਲਾਵਾ 400 ਦੁਕਾਨਾਂ, 100 ਬੂਥ, ਜਮੀਨਦੋਜ ਪਾਰਕਿੰਗ, ਲਿਫਟ ਦੀ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਕਿੰਗ ਲਈ ਕਾਫੀ ਥਾਂ ਹੋਣ ਨਾਲ, ਇਹ ਪ੍ਰੋਜੈਕਟ ਨਿਸਚਿਤ ਤੌਰ ‘ਤੇ ਸਹਿਰ ਦੇ ਖੇਤਰ ਵਿੱਚ ਆਵਾਜਾਈ ਦੀ ਸਮੱਸਿਆ ਦਾ ਹੱਲ ਕਰੇਗਾ।
5000 ਸੀਟਾਂ ਦੀ ਸਮਰੱਥਾ ਵਾਲੇ ਕਿ੍ਰਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਟੇਡੀਅਮ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸਾਹਿਤ ਕਰੇਗਾ। ਇਹ ਪ੍ਰਾਜੈਕਟ ਦੁਸਹਿਰਾ ਗਰਾਊਂਡ ਨੇੜੇ 2.02 ਕਰੋੜ ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਇਸੇ ਤਰ੍ਹਾਂ ਆਦਮਪੁਰ ਬੱਸ ਅੱਡੇ ਨੂੰ ਵੀ ਆਧੁਨਿਕ ਰੂਪ ਦਿੱਤਾ ਜਾਵੇਗਾ, ਜਿਸ ਵਿੱਚ ਰੇਹੜੀ-ਫੜ੍ਹੀ ਵਾਲਿਆਂ ਲਈ ਬੂਥ, ਜਨਤਕ ਸਹੂਲਤਾਂ, ਰੈਂਪ ਆਦਿ ਦੀ ਸੁਵਿਧਾ ਹੋਵੇਗੀ। ਬੱਸ ਸਟੈਂਡ ਪ੍ਰਾਜੈਕਟ 1.30 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਸਹਿਰੀ ਅਤੇ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨ ਲਈ ਬਿਜਲੀ ਦਰਾਂ ਵਿੱਚ ਪ੍ਰਤੀ ਯੂਨਿਟ ਕਟੌਤੀ, ਬਿਜਲੀ ਦੇ ਬਿੱਲਾਂ ਦੇ ਬਕਾਏ ਮੁਆਫ ਕਰਨ, ਬਸੇਰਾ ਸਕੀਮ ਤਹਿਤ ਝੁੱਗੀ-ਝੌਂਪੜੀ ਵਾਲਿਆਂ ਨੂੰ ਮਲਕੀਅਤ ਦੇ ਅਧਿਕਾਰ, ਲਾਲ ਲਕੀਰ ਵਿੱਚ ਰਹਿਣ ਵਾਲੇ ਲੋਕਾਂ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਸਮੇਤ ਪੈਟਰੋਲ ਅਤੇ ਡੀਜਲ ਆਦਿ ਦੀਆਂ ਦਰਾਂ ਵਿੱਚ ਕਟੌਤੀ ਕਰਨ ਵਰਗੇ ਕਈ ਇਤਿਹਾਸਕ ਫੈਸਲੇ ਲਏ ਗਏ ਹਨ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਨਾਲ-ਨਾਲ ਰੇਤਾ-ਬੱਜਰੀ ਦੇ ਰੇਟ ਵੀ 5.50 ਰੁਪਏ ਪ੍ਰਤੀ ਕਿਊਸਿਕ ਫੁੱਟ ਤੈਅ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤ ਵਿੱਚ 415 ਰੁਪਏ ਦਾ ਵਾਧਾ ਕਰਨ ਤੋਂ ਇਲਾਵਾ 36,000 ਠੇਕੇ ’ਤੇ ਰੱਖੇ ਮੁਲਾਜਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਪਿੰਡ ਦਮੁੰਡਾ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਾਰਾਗੜ੍ਹੀ ਸਟੇਡੀਅਮ ਦਾ ਨੀਂਹ ਪੱਥਰ ਵੀ ਰੱਖਿਆ।ਇਸ ਦੌਰਾਨ ਮੁੱਖ ਮੰਤਰੀ ਨੇ ਹੋਰਨਾਂ ਪਤਵੰਤਿਆਂ ਨਾਲ ਗੁਰਦੁਆਰਾ ਸੰਤ ਬਾਬਾ ਭਾਗ ਸਿੰਘ, ਸ੍ਰੀ ਜੱਬਰ ਸਾਹਿਬ ਵਿਖੇ ਮੱਥਾ ਵੀ ਟੇਕਿਆ ਅਤੇ ਲੰਗਰ ਵੀ ਛਕਿਆ । ਮੁੱਖ ਮੰਤਰੀ ਨੇ ਕਨਾਲ ਰੈਸਟ ਹਾਊਸ ਵਿੱਚ ਇਕ ਬੂਟਾ ਵੀ ਲਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇਪੀ, ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਸਾਬਕਾ ਮੰਤਰੀ ਵਿਧਾਇਕ ਰਜਿੰਦਰ ਬੇਰੀ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ, ਨਗਰ ਕੌਂਸਲ ਆਦਮਪੁਰ ਦੇ ਪ੍ਰਧਾਨ ਦਰਸਨ ਸਿੰਘ ਕੜਵਲ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਕਮਲ ਕਿਸੋਰ ਯਾਦਵ ਵੀ ਮੌਜੂਦ ਸਨ।
ਪੰਜਾਬ ਦਾ ਦਿਲ ਹੈ ਦੋਆਬਾ-ਮੁੱਖ ਮੰਤਰੀ ਚੰਨੀ
ਆਦਮਪੁਰ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਲਈ ਪ੍ਰਮੁੱਖ ਤਰਜੀਹ-ਮੁੱਖ ਮੰਤਰੀ
ਸੜਕਾਂ ਸਮੇਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ 19 ਕਰੋੜ ਰੁਪਏ ਦੇਣ ਦਾ ਐਲਾਨ
ਆਦਮਪੁਰ ਹਵਾਈ ਅੱਡੇ ਨੂੰ ਜਾਂਦੀ ਸੜਕ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਿਆ ਜਾਵੇਗਾ
ਸੁਖਜਿੰਦਰ ਮਾਨ
ਆਦਮਪੁਰ (ਜਲੰਧਰ), 15 ਨਵੰਬਰ: ਦੋਆਬਾ ਨੂੰ ਪੰਜਾਬ ਦਾ ਦਿਲ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕੇ ਵਿਚ ਵਿਕਾਸ ਮੁਖੀ ਪ੍ਰਾਜੈਕਟਾਂ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦੇ ਕੇ ਇਸ ਨੂੰ ਸੂਬੇ ਦਾ ਮੋਹਰੀ ਹਿੱਸਾ ਬਣਾਉਣ ਦਾ ਪ੍ਰਣ ਲਿਆ। ਆਦਮਪੁਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੇ ਤਹਿਤ ਮੁੱਖ ਮੰਤਰੀ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਲਈ 19 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇੱਥੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 19 ਕਰੋੜ ਰੁਪਏ ਵਿੱਚੋਂ 9 ਕਰੋੜ ਰੁਪਏ ਸੜਕਾਂ ਦੀ ਮਜ਼ਬੂਤੀ/ਚੌੜਾ ਕਰਨ ਅਤੇ ਚਾਰ ਮਾਰਗੀ ਕਰਨ ਲਈ ਰੱਖੇ ਗਏ ਹਨ ਜਦਕਿ 10 ਕਰੋੜ ਰੁਪਏ ਕਿਸੇ ਕਿਸਮ ਦੇ ਵਿਕਾਸ ਮੁਖੀ ਕਾਰਜ ਕਰਨ ਲਈ ਮਹਿੰਦਰ ਸਿੰਘ ਕੇ.ਪੀ. ਲਈ ਰੱਖ ਦਿੱਤੇ ਗਏ ਹਨ। ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ (ਕੈਬਨਿਟ ਰੈਂਕ) ਮਹਿੰਦਰ ਸਿੰਘ ਕੇ.ਪੀ. ਵੱਲੋਂ ਆਦਮਪੁਰ ਨੂੰ ਸਬ-ਡਵੀਜਨ ਦਾ ਦਰਜਾ ਦੇਣ ਦੀ ਰੱਖੀ ਗਈ ਮੰਗ ਦੇ ਜਵਾਬ ਵਿਚ ਮੁੱਖ ਮੰਤਰੀ ਚੰਨੀ ਨੇ ਇਸ ਮੰਗ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਛੇਤੀ ਹੀ ਸਰਵੇਖਣ ਕਰਵਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਵੱਡੀ ਸੜਕ ਨਾਲ 5-10 ਏਕੜ ਜ਼ਮੀਨ ਦੀ ਵਿਵਸਥਾ ਹੋਣ ਉਤੇ ਆਦਮਪੁਰ ਵਿਚ ਡਿਗਰੀ ਕਾਲਜ ਖੋਲ੍ਹਣ ਦੀ ਮੰਗ ਮੰਨਣ ਲਈ ਤਿਆਰ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਆਦਮਪੁਰ ਏਅਰਪੋਰਟ ਵੱਲੋਂ ਜਾਂਦੀ ਸੜਕ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਿਆ ਜਾਵੇਗਾ ਅਤੇ ਹਵਾਈ ਅੱਡੇ ਦਾ ਨਾਮ ਵੀ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਣ ਲਈ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਇਕ ਹੋਰ ਮੰਗ ਦੇ ਜਵਾਬ ਵਿਚ ਕਿਹਾ, “ਕਸ਼ੱਤਰੀਆ ਰਾਜਪੂਤਾਂ ਨੂੰ ਮੁੜ ਜਨਰਲ ਕੈਟਾਗਰੀ ਦਾ ਦਰਜਾ ਦਿੱਤਾ ਜਾਵੇਗਾ।”
ਅਕਾਲੀਆਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨੂੰ ਹਮੇਸ਼ਾ ਹੀ ਸਿਆਸੀ ਸ਼ਤਰੰਜ ਦੇ ਮੋਹਰੇ ਵਜੋਂ ਵਰਤਿਆ ਹੈ। ਚੰਨੀ ਨੇ ਕਿਹਾ, “ਸਾਲ 1996 ਵਿਚ ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਗੱਠਜੋੜ ਕੀਤਾ ਸੀ ਪਰ ਉਸ ਤੋਂ ਅਗਲੇ ਸਾਲ ਬਸਪਾ ਨੂੰ ਧੋਖਾ ਦੇ ਦਿੱਤਾ ਅਤੇ ਭਾਜਪਾ ਦੀ ਸ਼ਰਨ ਵਿਚ ਚਲੇ ਗਏ।“ ਚੰਨੀ ਨੇ ਕਿਹਾ ਕਿ ਜਦੋਂ ਭਾਜਪਾ ਨਾਲ ਸਾਂਝ-ਭਿਆਲੀ ਟੁੱਟ ਗਈ ਤਾਂ ਇਕ ਵਾਰ ਫੇਰ ਬਸਪਾ ਨਾਲ ਹੱਥ ਮਿਲਾ ਲਿਆ ਪਰ ਅਕਾਲੀਆਂ ਨੇ ਇਸ ਵਾਰ ਵੀ ਸਿਆਸੀ ਚਾਲ ਖੇਡੀ ਹੈ ਅਤੇ ਹੁਸ਼ਿਆਰਪੁਰ ਅਤੇ ਪਠਾਨਕੋਟ ਵਰਗੀਆਂ ਸੀਟਾਂ ਬਸਪਾ ਦੀ ਝੋਲੀ ਪਾ ਦਿੱਤੀਆਂ ਜਦਕਿ ਇੱਥੋਂ ਇਨ੍ਹਾਂ ਨੂੰ ਕਦੇ ਵੀ ਜਿੱਤ ਨਸੀਬ ਨਹੀਂ ਹੋਈ। ਲੁਕਵੇਂ ਰੂਪ ਵਿਚ ਅਕਾਲੀ ਦਲ ਦੀ ਅਜੇ ਵੀ ਭਾਜਪਾ ਨਾਲ ਗੰਢਤੁੱਪ ਹੈ।
ਬਹੁਜਨ ਸਮਾਜ ਨੂੰ ਕਾਂਗਰਸ ਪਾਰਟੀ ਦੇ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਹੁਣ ਵੀ ਬਹੁਜਨ ਸਮਾਜ ਦਾ ਸ਼ਾਸਨ ਹੈ।ਸਮਾਜ ਦੇ ਸਾਰੇ ਵਰਗਾਂ ਦੇ ਫਾਇਦੇ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਗਏ ਇਤਿਹਾਸਕ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਘਰੇਲੂ ਬਿਜਲੀ ਦੀਆਂ ਦਰਾਂ ਵਿਚ ਪ੍ਰਤੀ ਯੂਨਿਟ 3 ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਇਸ ਤੋਂ ਇਲਾਵਾ 21 ਲੱਖ ਪਰਿਵਾਰਾਂ ਨੂੰ 200 ਯੂਨਿਟ ਮੁਫਤ ਬਿਜਲੀ ਪਹਿਲਾਂ ਵਾਂਗ ਜਾਰੀ ਰਹੇਗੀ, ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਲਾਲ ਲਕੀਰ ਦੇ ਤਹਿਤ ਰਹਿ ਰਹੇ ਲੋਕਾਂ ਨੂੰ ‘ਮੇਰਾ ਘਰ, ਮੇਰੇ ਨਾਮ’ ਅਧੀਨ ਮਾਲਕੀ ਹੱਕ ਦਿੱਤੇ, ਇਕ ਲੱਖ ਨੌਕਰੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ, ਟਿਊਬਵੈਲਾਂ ਦੇ ਬਿੱਲ ਮੁਆਫ ਕਰਕੇ 1200 ਕਰੋੜ ਰੁਪਏ ਦੀ ਰਾਹਤ ਦਿੱਤੀ ਅਤੇ ਪਾਣੀ ਦੀਆਂ ਦਰਾਂ 50 ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕਰਨ ਸਮੇਤ ਕਈ ਹੋਰ ਲੋਕ ਪੱਖੀ ਉਪਰਾਲੇ ਕੀਤੇ ਗਏ।
ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਹੁਣ ‘ਲੋਹ ਪੁਰਸ਼’ ਸੂਬੇ ਦਾ ਮੁੱਖ ਮੰਤਰੀ ਬਣਿਆ ਹੈ।ਇਸ ਤੋਂ ਪਹਿਲਾਂ ਸਾਬਕਾ ਮੰਤਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ.ਪੀ. ਨੇ ਖੁਲਾਸਾ ਕੀਤਾ ਕਿ ਅੱਜ ਆਦਮਪੁਰ ਵਿਚ 130 ਕਰੋੜ ਰੁਪਏ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਕੇ ਮੁੱਖ ਮੰਤਰੀ ਨੇ ਖੁਸ਼ਹਾਲੀ ਦੀ ਹਵਾ ਦਾ ਮੁੱਢ ਬੰਨਿਆ।ਇਸ ਮੌਕੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਆਦਮਪੁਰ ਤੋਂ ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਤੇ ਹੋਰ ਵੀ ਹਾਜਰ ਸਨ।
ਭਾਕਿਯੂ ਵੱਲੋਂ ਗੈਸਟ ਫੈਕਲਟੀ ਅਤੇ ਠੇਕਾ ਮੁਲਾਜਮਾਂ ਦੇ ਸੰਘਰਸਾਂ ਦੀ ਹਮਾਇਤ ਦਾ ਐਲਾਨ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਭਰਾਤਰੀ ਸੰਘਰਸ ਸਾਂਝ ਦੀ ਮਜਬੂਤੀ ਲਈ ਯਤਨਾਂ ਨੂੰ ਜਾਰੀ ਰੱਖਦਿਆਂ ਕਾਂਗਰਸੀ ਪੰਜਾਬ ਸਰਕਾਰ ਦੁਆਰਾ ਮੜ੍ਹੀਆਂ ਗਈਆਂ ਨਿੱਜੀਕਰਨ ਦੀਆਂ ਸਾਮਰਾਜੀ ਨੀਤੀਆਂ ਦੀ ਮਾਰ ਹੇਠ ਦਰੜੇ ਜਾ ਰਹੇ ਠੇਕਾ ਕਾਮਿਆਂ ਦੇ ਦੋ ਵਰਗਾਂ ਵੱਲੋਂ ਲੜੇ ਜਾ ਰਹੇ ਹੱਕੀ ਸੰਘਰਸਾਂ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 17 ਨਵੰਬਰ ਨੂੰ ਗੈਸਟ ਫੈਕਲਟੀ/ ਪਾਰਟ ਟਾਈਮ/ਕੰਟਰੈਕਟ ਉੱਤੇ ਸਰਕਾਰੀ ਕਾਲਜਾਂ ਵਿੱਚ ਪਿਛਲੇ 15-20 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ ਵੱਲੋਂ ਨਾਭਾ ਵਿਖੇ ਕੀਤੇ ਜਾ ਰਹੇ ਵਿਸਾਲ ਰੋਸ ਪ੍ਰਦਰਸਨ ਵਿੱਚ ਹਮਾਇਤੀ ਸਮੂਲੀਅਤ ਕੀਤੀ ਜਾਵੇਗੀ। ਕਿਉਂਕਿ ਉਨ੍ਹਾਂ ਨੂੰ ਇਸ ਲੰਬੇ ਸੇਵਾ ਕਾਲ ਦੇ ਆਧਾਰ ‘ਤੇ ਪੱਕਾ ਕਰਨ ਦੀ ਵਾਜਬ ਹੱਕੀ ਮੰਗ ਮੰਨਣ ਦੀ ਬਜਾਏ ਚੰਨੀ ਸਰਕਾਰ ਨਵੀਂ ਪੱਕੀ ਭਰਤੀ ਦੇ ਧੋਖਾਦੇਹ ਅਮਲ ਰਾਹੀਂ ਸੇਵਾ-ਮੁਕਤ ਕਰਨ ਵਾਲੀ ਮਾਰੂ ਨੀਤੀ ਮੜ੍ਹਨ ‘ਤੇ ਉਤਾਰੂ ਹੋਈ ਬੈਠੀ ਹੈ। ਦੂਜੇ ਪਾਸੇ ਮੋਰਿੰਡਾ ਵਿਖੇ ਇਸੇ ਤਰ੍ਹਾਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਕਈ-ਕਈ ਸਾਲਾਂ ਦੀ ਸਰਵਿਸ ਵਾਲੇ ਦੋ ਲੱਖ ਤੋਂ ਵੱਧ ਠੇਕਾ ਕਾਮਿਆਂ ਨੂੰ ਪੱਕੇ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਦੁਆਰਾ ਹਫਤਿਆਂ ਬੱਧੀ ਲਾਏ ਹੋਏ ਪੱਕੇ ਮੋਰਚੇ ਵਿੱਚ 19 ਨਵੰਬਰ ਨੂੰ ਕੀਤੀ ਜਾ ਰਹੀ ਵਿਸਾਲ ਸੂਬਾਈ ਕਾਨਫਰੰਸ ਵਿੱਚ ਵੀ ਹਮਾਇਤ ਵਜੋਂ ਕਿਸਾਨ ਸਾਮਲ ਹੋਣਗੇ।
ਚੰਡੀਗੜ੍ਹ ਪੁਲਿਸ ਦੀ ਧੱਕੇਸ਼ਾਹੀ ਵਿਰੁਧ ਖ਼ਹਿਰਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਅਪਣੀਆਂ ਬੇਬਾਕ ਟਿੱਪਣੀਆਂ ਤੇ ਧੜੱਲੇਦਾਰ ਭਾਸ਼ਣਾਂ ਲਈ ਜਾਣੇ ਜਾਂਦੇ ਪੰਜਾਬ ਦੇ ਸੀਨੀਅਰ ਸਿਆਸਤਦਾਨ ਸੁਖਪਾਲ ਸਿੰਘ ਖ਼ਹਿਰਾ ਨੇ ਚੰਡੀਗੜ੍ਹ ਪੁਲਿਸ ਦੀ ਕਥਿਤ ਧੱਕੇਸ਼ਾਹੀ ਵਿਰੁਧ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਹ ਅਪਣੀ ਗਿ੍ਰਫਤਾਰ ਦੇ ਸਮੇਂ ਤੋਂ ਹੀ ਕੇਂਦਰ ਉਪਰ ਕਿਸਾਨਾਂ ਦੀ ਮੱਦਦ ਕਰਨ ਦੇ ਚੱਲਦਿਆਂ ਸਿਆਸੀ ਕਿੜ ਕੱਢਣ ਦੇ ਦੋਸ਼ ਲਗਾਉਂਦੇ ਆ ਰਹੇ ਹਨ। ਹਾਲਾਂਕਿ ਸ: ਖ਼ਹਿਰਾ ਇਸ ਸਮੇਂ ਪੁਲਿਸ ਹਿਰਾਸਤ ਵਿਚ ਹਨ ਪਰ ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਆਪਣੇ ਪਿਤਾ ਦੇ ਫੇਸਬੁਕ ਅਕਾਊਂਟ ‘ਤੇ ਇਹ ਜਾਣਕਾਰੀ ਦਿੰਦਿਆਂ ਭੁੱਖ ਹੜਤਾਲ ਬਾਰੇ ਜਾਣਕਾਰੀ ਦਿੱਤੀ ਹੈ। ਮਹਿਤਾਬ ਨੇ ਦਾਅਵਾ ਕੀਤਾ ਕਿ ‘‘ ਚੰਡੀਗੜ੍ਹ ਪੁਲਿਸ ਵਲੋਂ ਉਸਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਅਪਣਾਇਆ ਜਾ ਰਿਹਾ ਹੈ। ’’ ਇਹੀਂ ਨਹੀਂ ਉਸਦੇ ਧਾਰਮਿਕ ਅਕੀਦੇ ਦੀ ਮਰਿਆਦਾ ਦਾ ਖਿਆਲ ਵੀ ਨਹੀਂ ਕੀਤਾ ਜਾ ਰਿਹਾ। ਮਹਿਤਾਬ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਉਹਨਾਂ ਦੇ ਪਿਤਾ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਇਸਦੇ ਲਈ ਚੰਡੀਗੜ੍ਹ ਪੁਲਿਸ ਦੇ ਅਫ਼ਸਰ ਜਿੰਮੇਵਾਰ ਹੋਣਗੇ। ਦਸਣਾ ਬਣਦਾ ਹੈ ਕਿ ਈਡੀ ਨੇ 11 ਨਵੰਬਰ ਨੂੰ ਈਡੀ ਨੇ ਮਨੀ ਲਾਂਡਰਿੰਗ ਤੇ ਹੋਰਨਾਂ ਮਾਮਲਿਆਂ ਵਿਚ ਗਿ੍ਰਫਤਾਰ ਕੀਤਾ ਸੀ। ਖਹਿਰਾ ਦੀ ਗਿ੍ਰਫਤਾਰੀ ਦੇ ਵਿਰੋਧ ਵਿਚ ਕਾਂਗਰਸ ਦੇ ਰਵਨੀਤ ਬਿੱਟੂ ਸਹਿਤ ਬੈਂਸ ਭਰਾਵਾਂ ਨੇ ਵੀ ਇਸਦਾ ਵਿਰੋਧ ਕੀਤਾ ਹੈ।





