ਮੁੱਖ ਮੰਤਰੀ ਨੇ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਮਿਆਰੀ ਬਿਜਲੀ ਸਪਲਾਈ ਦੇਣ ਦੇ ਉਦੇਸ਼ ਨਾਲ ਪਾਵਰਕਾਮ ਨੂੰ ਦਿੱਤੀ ਹਰੀ ਝੰਡੀ
ਸੁਖਜਿੰਦਰ ਮਾਨ
ਚੰਡੀਗੜ੍ਹ, 2 ਨਵੰਬਰ: ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ 18 ਨੁਕਾਤੀ ਏਜੰਡੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਹੁਣ ਤਲਵੰਡੀ ਸਾਬੋ ਪਾਵਰ ਲਿਮਟਡ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਵਾਸਤੇ ਤੁਰੰਤ ਨੋਟਿਸ ਜਾਰੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸਤੋਂ ਕੁੱਝ ਦਿਨ ਪਹਿਲਾਂ ਜੀਵੀਕੇ ਥਰਮਲ ਪਲਾਂਟ ਨਾਲ ਹੋਏ ਬਿਜਲੀ ਸਮਝੋਤੇ ਨੂੰ ਰੱਦ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਕਾਂਗਰਸ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦਿਆਂ ਵਿਚ ਇੱਕ ਬਿਜਲੀ ਸਮਝੋਤਿਆਂ ਨੂੰ ਰੱਦ ਕਰਨ ਬਾਰੇ ਵੀ ਸੀ। ਉਧਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਕਦਮ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਚੁੱਕਿਆ ਗਿਆ ਹੈ ਜਿਸ ਨਾਲ ਲੋਕਾਂ ਉਤੇ ਮਹਿੰਗੀ ਬਿਜਲੀ ਦਾ ਬੋਝ ਘਟੇਗਾ।
ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਮੁਤਾਬਕ ਵਿੱਤੀ ਸਾਲ 18-19, ਵਿੱਤੀ ਸਾਲ 19-20 ਅਤੇ ਵਿੱਤੀ ਸਾਲ 20-21 ਦੌਰਾਨ ਬਿਜਲੀ ਦੀ ਕੀਮਤ ਔਸਤਨ ਪ੍ਰਤੀ ਯੂਨਿਟ (ਨਿਰਧਾਰਤ+ਪਰਿਵਰਤਨਸ਼ੀਲ) ਕ੍ਰਮਵਾਰ 5.10 ਰੁਪਏ, 5.55 ਰੁਪਏ ਅਤੇ 5.30 ਰੁਪਏ ਰਿਹਾ ਜਦਕਿ ਇਨ੍ਹਾਂ ਸਾਲਾਂ ਦੌਰਾਨ ਥੋੜ੍ਹ ਚਿਰੀ ਮਾਰਕੀਟ ਵਿਚ ਬਿਜਲੀ ਦੀ ਔਸਤਨ ਕੀਮਤ ਕ੍ਰਮਵਾਰ 3.86 ਰੁਪਏ, 3.21 ਅਤੇ 3.01 ਰੁਪਏ ਪ੍ਰਤੀ ਯੂਨਿਟ ਪਾਈ ਗਈ ਸੀ। ਫਲਸਰੂਪ, ਪ੍ਰਚਲਿਤ ਰੁਝਾਨ ਮੁਤਾਬਕ ਤਲਵੰਡੀ ਸਾਬੋ ਪਾਵਰ ਲਿਮਟਡ ਅਤੇ ਥੋੜ੍ਹ ਚਿਰੀ ਮਾਰਕੀਟ ਵਿਚ ਔਸਤਨ ਬਿਜਲੀ ਦਰਾਂ ਵਿਚ ਅੰਤਰ 2 ਰੁਪਏ ਕਿਲੋਵਾਟ ਅਵਰ ਅਤੇ ਤਲਵੰਡੀ ਸਾਬੋ ਪਾਵਰ ਲਿਮਟਡ ਤੋਂ ਨਿਰਧਾਰਤ ਯੂਨਿਟ 9000 ਮਿਲੀਅਨ ਯੂਨਿਟ ਹਨ। ਮੌਜੂਦਾ ਕੀਮਤਾਂ ਉਤੇ ਪੀ.ਐਸ.ਪੀ.ਸੀ.ਐਲ. ਵੱਲੋਂ ਸਾਲਾਨਾ 1800 ਕਰੋੜ ਰੁਪਏ ਦੀ ਵਾਧੂ ਕੀਮਤ ਸਹਿਣ ਕੀਤੀ ਜਾ ਰਹੀ ਹੈ ਅਤੇ ਬਿਜਲੀ ਖਰੀਦ ਸਮਝੌਤੇ ਦੇ ਬਾਕੀ ਰਹਿੰਦੇ ਸਮੇਂ ਲਈ 36000 ਕਰੋੜ ਹੋਰ ਬਣਦੇ ਹਨ। ਜੇਕਰ ਇਹ ਮੰਨ ਵੀ ਲਿਆ ਜਾਵੇ ਕਿ ਵੱਧਦੀ ਮੰਗ ਦੇ ਕਾਰਨ ਤਲਵੰਡੀ ਸਾਬੋ ਪਾਵਰ ਲਿਮਟਡ ਤੋਂ ਊਰਜਾ ਦੀ ਹੌਲੀ-ਹੌਲੀ ਮੰਗ ਵਧ ਕੇ 12000 ਮਿਲੀਅਨ ਯੂਨਿਟ ਹੋ ਜਾਵੇ ਅਤੇ 1.50 ਕੇ.ਡਬਲਿਊ.ਐਚ. ਦੀ ਰਵਾਇਤੀ ਕੀਮਤ ਨੂੰ ਵਿਚਾਰ ਵੀ ਲਿਆ ਜਾਵੇ ਤਾਂ ਇਹ ਦੇਣਦਾਰੀ ਓਨੀ ਹੀ ਬਣਦੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਵੱਧ ਪਰਿਵਰਤਨਸ਼ੀਲ ਕੀਮਤਾਂ ਦੇ ਕਾਰਨ ਤਲਵੰਡੀ ਸਾਬੋ ਪਾਵਰ ਲਿਮਟਡ ਦੀ ਕਾਰਗੁਜ਼ਾਰੀ ਮਿਆਰ ਪੱਖੋਂ ਹੇਠਲੇ ਦਰਜੇ ਦੀ ਹੈ ਅਤੇ ਇਸ ਦੇ ਨਤੀਜੇ ਵਜੋਂ ਬਿਜਲੀ ਦੀ ਨਿਰਧਾਰਤ ਪੈਦਾਵਾਰ ਉਤੇ ਖਰੇ ਨਹੀਂ ਉਤਰਿਆ ਜਦਿਕ ਪੀ.ਐਸ.ਪੀ.ਸੀ.ਐਲ. ਨੂੰ ਪਲਾਂਟ ਲਈ ਐਲਾਨੀ ਉਪਲਬਧਤਾ ਲਈ ਪੂਰੀ ਸਮਰਥਾ ਵਾਲੀਆਂ ਦਰਾਂ ਦੀ ਅਦਾਇਗੀ ਕਰਨੀ ਪੈਂਦੀ ਹੈ। ਵਿੱਤੀ ਸਾਲ 2014-15 ਤੋਂ ਵਿੱਤੀ ਸਾਲ 2020-21 ਤੱਕ 24176 ਮਿਲੀਅਨ ਯੂਨਿਟ ਊਰਜਾ ਸਮਰਪਣ ਕੀਤੀ ਗਈ ਜਦਕਿ ਇਸ ਊਰਜਾ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਨਿਰਧਾਰਤ ਦਰਾਂ ਦੇ ਤਹਿਤ 2920 ਕਰੋੜ ਰੁਪਏ ਅਦਾ ਕੀਤੇ ਗਏ। ਇਸ ਪਲਾਂਟ ਦੀ ਸਮਰਪਣ ਊਰਜਾ ਦੀ ਕੀਮਤ ਵਿੱਤੀ ਸਾਲ 2018-19, ਵਿੱਤੀ ਸਾਲ 2019-20 ਅਤੇ ਵਿੱਤੀ ਸਾਲ 2020-21 ਦੌਰਾਨ ਕ੍ਰਮਵਾਰ 389 ਕਰੋੜ ਰੁਪਏ, 756 ਕਰੋੜ ਅਤੇ 446 ਕਰੋੜ ਰੁਪਏ ਰਹੀ। ‘ਜ਼ਰੂਰ ਚਲਾਉਣ’ ਦੀ ਸਥਿਤੀ ਵਾਲੀ ਨਵਿਆਉਣਯੋਗ ਊਰਜਾ ਦੇ ਪ੍ਰਵੇਸ਼ ਨਾਲ ਬਿਜਲੀ ਦਾ ਸਮਰਪਣ ਵਧਣ ਦੀ ਸੰਭਾਵਨਾ ਹੈ ਅਤੇ ਇਸ ਕਰਕੇ ਤਲਵੰਡੀ ਸਾਬੋ ਪਾਵਰ ਲਿਮਟਡ ਤੋਂ ਬਿਜਲੀ ਦੀ ਕੀਮਤ ਹੋਰ ਵੀ ਵਧ ਜਾਵੇਗੀ।ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਜੀ.ਵੀ.ਕੇ. ਗੋਇੰਦਵਾਰ ਸਾਹਿਬ (2270 ਮੈਗਾਵਾਟ) ਦੇ ਬਿਜਲੀ ਖਰੀਦ ਸਮਝੌਤੇ ਨੂੰ ਰੱਦ ਕਰਨ ਲਈ ਪੀ.ਐਸ.ਪੀ.ਸੀ.ਐਲ. ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਚੁੱਕੀ ਹੈ। ਇਸ ਤੋਂ ਬਾਅਦ ਇਸ ਡਿਫਾਲਟ ਕੰਪਨੀ ਨੂੰ ਸਮਝੌਤਾ ਰੱਦ ਕਰਨ ਦਾ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।
ਚੰਨੀ ਸਰਕਾਰ ਐਕਸ਼ਨ ਮੋਡ ’ਚ: ਜੀਵੀਕੇ ਤੋਂ ਬਾਅਦ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਸਮਝੌਤਾ ਹੋਵੇਗਾ ਰੱਦ
ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਸਰੂਪ ਸਿੰਗਲਾ ਨੇ ਵਪਾਰੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ
ਪੰਜਾਬ ਸਰਕਾਰ ਦੇ ਐਲਾਨ ਮਹਿਜ਼ ਚੋਣ ਸਟੰਟ ਵਪਾਰੀਆਂ ਜਾਂ ਆਮ ਸ਼ਹਿਰੀਆਂ ਲਈ ਨਹੀਂ ਕੋਈ ਰਾਹਤ : ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 2 ਨਵੰਬਰ : ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਸ਼ਹਿਰ ਵਾਸੀਆਂ ਅਤੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਸ਼ਹਿਰ ਦੇ ਵੱਖ ਵੱਖ ਬਾਜਾਰਾਂ ਵਿੱਚ ਦੁਕਾਨਦਾਰਾਂ ਕੋਲ ਪਹੁੰਚ ਕੇ ਵਧਾਈ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਆਉਣ ਤੇ ਹਰ ਸਹਿਯੋਗ ਦੇਣ, ਸਮੱਸਿਆਵਾਂ ਦੇ ਹੱਲ ਕਰਨ ਅਤੇ ਵੱਡੀਆਂ ਰਾਹਤਾਂ ਦਿਵਾਉਣ ਲਈ ਭਰੋਸਾ ਦਿੱਤਾ ਜਾ ਰਿਹਾ ਹੈ। ਇਸ ਦੌਰੇ ਦੌਰਾਨ ਵਪਾਰੀਆਂ ਵੱਲੋਂ ਵੀ ਸ੍ਰੀ ਸਿੰਗਲਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ । ਇਸ ਮੌਕੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ੍ਰੀ ਸਿੰਗਲਾ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਨ ਹਰ ਪਰਿਵਾਰ ਲਈ ਖੁਸ਼ੀਆਂ ਖੇੜੇ ਅਤੇ ਤਰੱਕੀਆਂ ਲੈ ਕੇ ਆਵੇ ਤੰਦਰੁਸਤੀ ਬਖਸ਼ੇ। ਉਨ੍ਹਾਂ ਕਿਹਾ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਬਣ ਚੁੱਕੇ ਹਨ ਜਿਸ ਲਈ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਜੰਿਮੇਵਾਰ ਹਨ ਕਿਉਂਕਿ ਸਰਕਾਰ ਨੇ ਪੰਜਾਬ ਦੀ ਤਰੱਕੀ ਅਤੇ ਹਰ ਪਰਿਵਾਰ ਦੇ ਭਲੇ ਲਈ ਕੋਈ ਕਦਮ ਨਹੀਂ ਉਠਾਏ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਲੋਕ ਹਿੱਤ ਵਿੱਚ ਵੱਡੀਆਂ ਸਕੀਮਾਂ ਉਲੀਕੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹੁਣ ਬਿਜਲੀ ਬਿੱਲ ਮੁਆਫ਼ ਕਰਨ, ਤਿੱਨ ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਨ ਅਤੇ ਮੁਲਾਜਮਾਂ ਨੂੰ 11 ਫੀਸਦੀ ਡੀਏ ਦੇਣ ਦੇ ਐਲਾਨ ਵਧੀਆ ਫੈਸਲੇ ਲਏ ਹਨ, ਪਰ ਲਾਗੂ ਹੋਣ ਨਾਲ ਕੁਝ ਫਰਕ ਪਵੇਗਾ? ਪਰ ਕਾਂਗਰਸ ਸਰਕਾਰ ਨੂੰ ਪੰਜ ਸਾਲ ਇਹ ਵਾਅਦੇ ,ਇਹ ਐਲਾਨ ਯਾਦ ਕਿਉਂ ਨਾ ਆਏ ਤੇ ਹੁਣ ਚੋਣ ਸਟੰਟ ਰਾਹੀਂ ਐਲਾਨ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ, ਆਮ ਸ਼ਹਿਰੀਆਂ ਲਈ ਕੋਈ ਰਾਹਤ ਦਾ ਐਲਾਨ ਨਹੀਂ ਕੀਤਾ ਗਿਆ ਜਦੋਂ ਕਿ ਕੋਰੋਨਾ ਮਹਾਂਮਾਰੀ ਦੇ ਕਾਲੇ ਦੌਰ ਵਿੱਚ ਸਭ ਤੋਂ ਵੱਧ ਨੁਕਸਾਨ ਵਪਾਰੀਆਂ ਤੇ ਸ਼ਹਿਰੀਆਂ ਦਾ ਹੋਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਵਪਾਰੀ ਹਾਜ਼ਰ ਸਨ ।
ਬੇਘਰੇ ਲੋਕਾਂ ਲਈ ਸਹਾਈ ਸਿੱਧ ਹੋਵੇਗੀ ਬਸੇਰਾ ਸਕੀਮ : ਜੈਜੀਤ ਸਿੰਘ ਜੌਹਲ
ਓੜੀਆ ਕਲੋਨੀ ਦੇ 102 ਬੇਘਰੇ ਪਰਿਵਾਰਾਂ ਨੂੰ ਦਿੱਤੇ ਮਾਲਕੀ ਦੇ ਸਰਟੀਫਿਕੇਟ
ਸੁਖਜਿੰਦਰ ਮਾਨ
ਬਠਿੰਡਾ, 2 ਨਵੰਬਰ:ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬੇਘਰੇ ਲੋਕਾਂ ਨੂੰ ਘਰ ਬਣਾ ਕੇ ਦੇਣ ਵਾਲੀ ਬਸੇਰਾ ਸਕੀਮ ਲੋੜਵੰਦ ਲੋਕਾਂ ਲਈ ਸਹਾਈ ਸਿੱਧ ਹੋਵੇਗੀ। ਇਸ ਸਕੀਮ ਤਹਿਤ ਬੇਘਰੇ ਲੋਕਾਂ ਨੂੰ ਛੱਤ ਨਸੀਬ ਕਰਨ ਦੇ ਨਾਲ-ਨਾਲ ਸ਼ਹਿਰ ਦੀਆਂ ਹੋਰਨਾਂ ਕਲੋਨੀਆਂ ਵਾਂਗ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਨੇ ਇੱਥੋਂ ਦੀ ਓੜੀਆ ਕਲੋਨੀ ਵਿੱਚ ਰਹਿ ਰਹੇ ਬੇਘਰੇ ਗਰੀਬ ਪਰਿਵਾਰਾਂ ਨੂੰ ਘਰ ਬਣਾ ਕੇ ਦੇਣ ਲਈ ਸਰਟੀਫਿਕੇਟਾਂ ਦੀ ਵੰਡ ਕਰਨ ਮੌਕੇ ਕੀਤਾ। ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ ਕੰਵਰਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਇਕੱਤਰ ਕਲੋਨੀ ਵਾਸੀਆਂ ਨੂੰ ਸੰਬੋਧਨ ਕਰਦਿਆਂ ਜੈਜੀਤ ਸਿੰਘ ਜੌਹਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸੁਪਨਾ ਹੈ ਕਿ ਕੋਈ ਵੀ ਗਰੀਬ ਪਰਿਵਾਰ ਛੱਤ ਤੋਂ ਬਿਨ੍ਹਾਂ ਨਾ ਰਹੇ। ਇਸ ਸੁਪਨੇ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵਿਸ਼ੇਸ਼ ਯਤਨਾਂ ਸਦਕਾ ਇੱਥੋਂ ਦੇ ਵਸਨੀਕ 102 ਗਰੀਬ ਪਰਿਵਾਰਾਂ ਨੂੰ ਘਰ ਬਣਾ ਕੇ ਦੇਣ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਬਸੇਰਾ ਸਕੀਮ ਤਹਿਤ ਇਸ ਤੋਂ ਪਹਿਲਾਂ ਵੀ ਇਸ ਕਲੋਨੀ ਦੇ ਗਰੀਬ 90 ਪਰਿਵਾਰਾਂ ਨੂੰ ਮਕਾਨ ਬਣਾ ਕੇ ਦੇਣ ਲਈ ਸਰਟੀਫਿਕੇਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਸ਼੍ਰੀ ਜੌਹਲ ਨੇ ਬਸੇਰਾ ਸਕੀਮ ਨੂੰ ਕਲੋਨੀ ਵਾਸੀਆਂ ਲਈ ਦੀਵਾਲੀ ਦਾ ਤੋਹਫ਼ਾ ਦੱਸਦਿਆਂ ਕਿਹਾ ਕਿ ਇਸ ਕਲੋਨੀ ਵਿੱਚ ਪੀਣ ਵਾਲੇ ਪਾਣੀ, ਸੀਵਰੇਜ, ਬਿਜਲੀ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਖੁੱਲੀਆਂ ਅਤੇ ਪੱਕੀਆਂ ਗਲੀਆਂ ਹੋਣਗੀਆਂ। ਇਸ ਕਲੋਨੀ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਸਕੂਲ, ਸਿਹਤ ਸੰਭਾਲ ਲਈ ਡਿਸਪੈਂਸਰੀ ਅਤੇ 3 ਪਾਰਕ ਬਣਾਏ ਜਾਣਗੇ। ਹਰ ਪਾਰਕ ਵਿੱਚ 1-1 ਜਿੰਮ ਵੀ ਸਥਾਪਿਤ ਕੀਤਾ ਜਾਵੇਗਾ। ਇਸ ਕਲੋਨੀ ਦੀ ਸੁੰਦਰਤਾ ਵੀ ਸ਼ਹਿਰ ਦੀਆਂ ਬਾਕੀ ਕਲੋਨੀਆਂ ਵਾਂਗ ਹੋਵੇਗੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ ਤੇ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਤੇ ਕਲੋਨੀ ਵਾਸੀ ਮੌਜੂਦ ਸਨ,।
ਵਾਅਦੇ ਮੁਤਾਬਿਕ 2500 ਰੁਪਏ ਬੇਰੁਜਗਾਰੀ ਭੱਤਾ ਪਿਛਲੇ ਬਕਾਏ ਸਮੇਤ ਜਾਰੀ ਕਰੇ ਪੰਜਾਬ ਸਰਕਾਰ:ਆਪ ਆਗੂ
ਸੁਖਜਿੰਦਰ ਮਾਨ
ਬਠਿੰਡਾ, 2 ਨਵੰਬਰ :ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਾਂਗਰਸ ਸਰਕਾਰ ਨੂੰ ਯਾਦ ਦਵਾਇਆ ਕੇ ਆਪਣੇ ਵਾਅਦੇ ਮੁਤਾਬਕ ਸੂਬੇ ਦੇ ਬੇਰੁਜਗਾਰਾਂ ਨੂੰ ਪ੍ਰਤੀ ਮਹੀਨਾ 2500 ਰੁਪਏ ਬੇਰੁਜਗਾਰੀ ਭੱਤਾ ਪਿਛਲੇ ਬਕਾਏ ਸਮੇਤ ਜਾਰੀ ਕਰੇ। ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਪਾਰਟੀ ਦੇ ਲੀਗਲ ਸੈੱਲ ਦੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਜ਼ਿਲ੍ਹਾਂ ਕਾਰਜ਼ਕਾਰ ਪ੍ਰਧਾਨ ਅੰਮਿ੍ਰਤ ਲਾਲ ਅਗਰਵਾਲ ਆਦਿ ਨੇ ਮੰਗ ਕੀਤੀ ਕਿ ਬਾਹਰੀ ਰਾਜਾਂ ਦੇ ਉਮੀਦਵਾਰਾਂ ਨੂੰ ਰੋਕਣ ਲਈ ਪੰਜਾਬ ਦੇ ਸਾਰੇ ਵਰਗਾਂ ਦੇ ਉਮੀਦਵਾਰਾਂ ਨੂੰ ਪੰਜਾਬ ਡੋਮੀਸਾਇਲ ਦੇ ਵਾਧੂ ਨੰਬਰ ਨਿਰਧਾਰਿਤ ਕੀਤੇ ਜਾਣ ਤੇ ਇਸੇ ਤਰ੍ਹਾਂ ਪ੍ਰਾਈਵੇਟ ਨੌਕਰੀਆਂ ਲਈ ਵੀ ਪੰਜਾਬ ਦੇ ਬੇਰੁਜਗਾਰਾਂ ਲਈ 80 ਫੀਸਦੀ ਕੋਟਾ ਨਿਰਧਾਰਿਤ ਕੀਤਾ ਜਾਵੇ। ਆਪ ਆਗੂਆਂ ਨੇ ਕਿਹਾ ਕਿ ਵਾਰ-ਵਾਰ ਮੁਲਤਵੀ ਕੀਤੀਆਂ ਜਾ ਰਹੀਆਂ ਪੁਲਸ ਭਰਤੀ ਪ੍ਰੀਖਿਆਵਾਂ ਦੇ ਉਮੀਦਵਾਰਾਂ ਨੂੰ ਉਮਰ ਦੀ ਸੀਮਾ ਵਿੱਚ ਛੋਟ ਦਿੱਤੀ ਜਾਵੇ। ਇਸ ਮੌਕੇ ਦਿਹਾਤੀ ਆਗੂ ਗੁਰਜੰਟ ਸਿੰਘ, ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਅਮਰਦੀਪ ਰਾਜਨ, ਬੀ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਮਨਦੀਪ ਕੌਰ ਰਾਮਗੜ੍ਹੀਆ, ਕਿਸਾਨ ਵਿੰਗ ਦੇ ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ, ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ ਆਦਿ ਮੌਜੂਦ ਸਨ।
ਯੂਥ ਅਕਾਲੀ ਦਲ ਨੇ ਫੂਕਿਆ ਜਗਦੀਸ਼ ਟਾਈਟਲਰ ਅਤੇ ਸੋਨੀਆ ਗਾਂਧੀ ਦਾ ਪੁਤਲਾ
84 ਕਤਲੇਆਮ ਦੇ ਜ਼ਖ਼ਮ ਅੱਲੇ ਕਰ ਰਹੀ ਹੈ ਕਾਂਗਰਸ
ਸੁਖਜਿੰਦਰ ਮਾਨ
ਬਠਿੰਡਾ, 1 ਨਵੰਬਰ: ਕਾਂਗਰਸ ਪਾਰਟੀ ਵੱਲੋਂ 84 ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਪਾਰਟੀ ਵਿੱਚ ਅਹਿਮ ਅਹੁਦੇਦਾਰੀ ਦੇਣ ਦੇ ਰੋਸ਼ ਵਜੋਂ ਅੱਜ ਯੂਥ ਅਕਾਲੀ ਦਲ ਵਲੋਂ ਬਠਿੰਡਾ ਵਿੱਚ ਯੂਥ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਐਮ ਸੀ, ਅਕਾਲ ਅਰਪਨ ਸਿੰਘ ਬਰਾੜ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਲਾਭ ਸਿੰਘ ਢੇਲਵਾਂ, ਕੌਮੀ ਜਨਰਲ ਸਕੱਤਰ ਗਰਦੌਰ ਸਿੰਘ,ਜ਼ਿਲ੍ਹਾ ਪ੍ਰਧਾਨ ਦਿਹਾਤੀ-2 ਸੰਦੀਪ ਬਾਠ, ਬਠਿੰਡਾ ਸ਼ਹਿਰੀ ਹਲਕੇ ਦੇ ਕੁਆਰਡੀਨੇਟਰ ਦੀਨਵ ਸਿੰਗਲਾ ਦੀ ਅਗਵਾਈ ਵਿੱਚ ਮਿੰਨੀ ਸਕੱਤਰੇਤ ਅੱਗੇ ਪੁਤਲਾ ਫੂਕਿਆ ਗਿਆ ਅਤੇ ਕਾਂਗਰਸ ਤੇ ਜਗਦੀਸ਼ ਟਾਈਟਲਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਾਂਗਰਸ ਹਮੇਸ਼ਾਂ ਹੀ 84 ਕਤਲੇਆਮ ਦੇ ਦੋਸ਼ੀਆਂ ਨੂੰ ਅਹੁਦੇ ਦੇ ਕੇ ਨਿਵਾਜਦੀ ਆ ਰਹੀ ਹੈ, ਜਿਸ ਤੋਂ ਸਾਬਤ ਹੈ ਕਿ ਕਾਂਗਰਸ 84 ਕਤਲੇਆਮ ਦੇ ਜ਼ਖ਼ਮ ਅੱਲੇ ਕਰ ਰਹੀ ਹੈ ਜੋ ਬਰਦਾਸ਼ਤਯੋਗ ਨਹੀਂ। ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ 84 ਕਤਲੇਆਮ ਦਾ ਮੁੱਖ ਦੋਸ਼ੀ ਹੈ, ਇਸ ਨੂੰ ਸਖਤ ਸਜਾ ਮਿਲਣੀ ਚਾਹੀਦੀ ਹੈ ਅਤੇ ਜਦੋਂ ਤਕ ਦੋਸ਼ੀਆਂ ਨੂੰ ਸਜਾ ਨਹੀਂ ਮਿਲਦੀ ਤਾਂ ਪੀਡਤਾਂ ਦੇ ਜ਼ਖਮ ਇਸੇ ਤਰ੍ਹਾਂ ਅੱਲੇ ਰਹਿਣਗੇ ।ਇਸ ਮੌਕੇ ਹਰਵਿੰਦਰ ਗੰਜੂ,ਵਿੱਕੀ ਨਰੂਲਾ , ਗੁਰਦੀਪ ਸਿੰਘ ਕਸ਼ਮੀਰ, ਵਿਸਾਲ ਜਿੰਦਲ,ਗੁਰਪ੍ਰੀਤ ਸਿੰਘ ਸੰਧੂ,ਭੁਪਿੰਦਰ ਭੂਪਾ,ਅਮਰਜੀਤ ਸਿੰਘ ਬਿਰਦੀਦਲਜੀਤ ਰੋਮਾਣਾ,ਰੁਪਿੰਦਰ ਸਰਾਂ ,ਰਿੰਕੂ ਮੱਕੜ, ਅਮਰਿੰਦਰ ਕੈਡੀ ,ਅਮਰਜੀਤ ਸਿੰਘ ਜੰਡਾਂਵਾਲਾ, ਪਿ੍ਰੰਸ ਗੋਲ੍ਹਣ ਪ੍ਰਧਾਨ ਭੁੱਚੋ ਮੰਡੀ,ਸੁਖਚੈਨ ਸਿੰਘ ਬਰਾੜ, ਮੱਖਣ ਸਿੰਘ ਪ੍ਰਧਾਨ, ਪਰਮਜੀਤ ਪੰਮਾ, ਬੰਟੂ ਕੁਮਾਰ, ਪਵਨ ਕੁਮਾਰ, ਸੰਨੀ ਸ਼ਰਮਾ, ਕਿਸ਼ਨ ਸਿੰਘ, ਕੁਲਦੀਪ ਨੰਬਰਦਾਰ ਗਿੱਦੜ, ਪਰਮਜੀਤ ਸਿੰਘ ਬੀਬੀਵਾਲਾ, ਰਣਜੀਤ ਸਿੰਘ ਜੋਗਨੰਦ, ਬਾਬੂ ਸਿੰਘ ਗੋਬਿਂਦਪੁਰਾ,ਲਖਵੀਰ ਸਿੰਘ ਚਹਿਲ,ਬਲਵਿੰਦਰ ਸਿੰਘ ਮੰਡੀਕਲਾਂ,ਸੁਖਪ੍ਰੀਤ ਸਿੰਘ ਝੰਡੂਕੇ, ਗੁਰਜੀਤਪਾਲ ਗਿੰਨੀ, ਦਰਸ਼ਨ ਸਿੰਘ ਰਾਮਣਵਾਸ,ਭੋਲਾ ਸਿੰਘ ਮਾਨ,ਜਗਸੀਰ ਸਿੰਘ ਬੁਰਜ,ਹਰਬੰਸ ਸਿੰਘ ਸੰਦੋਹਾਜਰੂਰੀ,ਹਰਜੀਤ ਸਿੰਘ ਸਿਵੀਆਂ ,ਜਸਵੀਰ ਸਿੰਘ ਜੱਸ ਆਦਿ ਹਾਜਰ ਸਨ ।
ਚੰਨੀ ਸਰਕਾਰ ਦੇ ਫੈਸਲਿਆਂ ‘ਤੇ ਬਠਿੰਡਾ ਦੇ ਕਾਂਗਰਸੀਆਂ ਨੇ ਵੰਡੇ ਲੱਡੂ
ਸੁਖਜਿੰਦਰ ਮਾਨ
ਬਠਿੰਡਾ, 1 ਨਵੰਬਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅੱਜ ਬਿਜਲੀ ਦਰਾਂ ਵਿਚ ਤਿੰਨ ਰੁਪਏ ਪ੍ਰਤੀ ਯੂਨਿਟ ਰਾਹਤ ਦੇਣ ਅਤੇ ਮੁਲਾਜ਼ਮਾਂ ਨੂੰ ਗਿਆਰਾਂ ਫੀਸਦੀ ਡੀਏ ਦੇਣ ਦੇ ਫੈਸਲਿਆਂ ਦਾ ਸਵਾਗਤ ਕਰਦਿਆਂ ਬਠਿੰਡਾ ’ਚ ਲੱਡੂ ਵੰਡੇ ਗਏ। ਇਸ ਮੌਕੇ ਵਿੱਤ ਮੰਤਰੀ ਪੰਜਾਬ ਦੀ ਟੀਮ ਦੇ ਮੈਂਬਰ ਜੈਜੀਤ ਸਿੰਘ ਜੋਜੋ ਜੌਹਲ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਰੁਣ ਵਧਾਵਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ, ਟਰੱਸਟ ਦੇ ਚੇਅਰਮੈਨ ਕੇ.ਕੇ.ਅਗਰਵਾਲ, ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਹਰਮਿੰਦਰ ਸਿੰਘ ਸਿੱਧੂ, ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਨ ਲਾਲ ਝੂੰਬਾ, ਸੰਦੀਪ ਗੋਇਲ, ਕੋਂਸਲਰ ਬਲਰਾਜ਼ ਪੱਕਾ, ਬਲਜਿੰਦਰ ਠੇਕੇਦਾਰ, ਟਹਿਲ ਸਿੰਘ ਬੁੱਟਰ, ਮਾਸਟਰ ਹਰਮਿੰਦਰ ਸਿੰਘ, ਹਰਵਿੰਦਰ ਸਿੰਘ ਲੱਡੂ, ਸੁਨੀਲ ਬਾਂਸਲ, ਕੰਵਲਜੀਤ ਸਿੰਘ, ਪਰਵਿੰਦਰ ਸਿੰਘ ਸਿੱਧੂ, ਰਾਜੂ ਸਰਾਂ, ਉਮੇਸ਼ ਗੋਗੀ, ਸ਼ਾਮ ਲਾਲ ਜੈਨ,ਰਜਿੰਦਰ ਸਿੰਘ ਸਿੱਧੂ, ਪਵਨ ਮਾਨੀ, ਰਾਮ ਵਿਰਕ, ਮਲਕੀਤ ਸਿੰਘ, ਬੇਅੰਤ ਸਿੰਘ ਰੰਧਾਵਾ, ਕੁਲਦੀਪ ਨੰਬਰਦਾਰ, ਗੁਰਪ੍ਰੀਤ ਬੰਟੀ,ਚਰਨਜੀਤ ਭੋਲਾ, ਗੋਰਾ ਸਿੱਧੂ, ਸੁਖਰਾਜ ਔਲਖ, ਪ੍ਰਦੀਪ ਗੋਲਾ, ਮਿੰਟੂ ਕਪੂਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਬਿਜਲੀ ਦਰਾਂ ਵਿਚ 3 ਰੁਪਏ ਰਾਹਤ ਅਤੇ ਮੁਲਾਜਮਾਂ ਨੂੰ 11 ਫੀਸਦੀ ਡੀਏ ਦੀਵਾਲੀ ਤੋਹਫਾ ਹੈ ਜਿਸ ਨਾਲ ਪੰਜਾਬ ਨੂੰ ਵੱਡੀ ਰਾਹਤ ਅਤੇ ਤਰੱਕੀ ਦੇ ਰਾਹ ਮਿਲਣਗੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀ ਸੋਚ ਕਰਕੇ ਇਸ ਤੋਂ ਪਹਿਲਾਂ ਦੋ ਕਿਲੋਵਾਟ ਦੇ ਬਿਜਲੀ ਖਪਤਕਾਰਾਂ ਨੂੰ ਪਿਛਲੇ ਬਕਾਏ ਮੁਆਫ ਕਰਨ ਦਾ ਇਤਿਹਾਸਕ ਫੈਸਲਾ ਵੱਡੀ ਰਾਹਤ ਦੇ ਚੁੱਕਿਆ ਹੈ ਅਤੇ ਹੁਣ ਇਹ ਦੋ ਵੱਡੇ ਫੈਸਲੇ ਪੰਜਾਬ ਦੀ ਖੁਸ਼ਹਾਲੀ ਲਈ ਮੀਲ ਪੱਥਰ ਸਾਬਤ ਹੋਣਗੇ ਕਿਉਂਕਿ ਇਨ੍ਹਾਂ ਫ਼ੈਸਲਿਆਂ ਨਾਲ ਜਿੱਥੇ ਮੁਲਾਜਮਾਂ ਨੂੰ ਤਾਕਤ ਮਿਲੇਗੀ ਉਥੇ ਹੀ ਪ੍ਰਤੀ ਪਰਿਵਾਰ ਦੋ ਤੋਂ ਪੰਜ ਹਜਾਰ ਰੁਪਏ ਪ੍ਰਤੀ ਬਿਜਲੀ ਬਿੱਲ ਫ਼ਾਇਦਾ ਮਿਲੇਗਾ।
ਵਿਤ ਮੰਤਰੀ ਬਠਿੰਡਾ ਸਹਿਰ ’ਚ ਪਾਣੀ ਦੀ ਸਪਲਾਈ ਦੇਣ ਦੀ ਯੋਜਨਾ ’ਚ ਫ਼ੇਲ ਹੋਏ: ਜਗਰੂਪ ਗਿੱਲ
ਸਹਿਰ ’ਚ ਪਾਣੀ ਦੀ ਕਿੱਲਤ ਦਾ ਮਸਲਾ
ਸੁਖਜਿੰਦਰ ਮਾਨ
ਬਠਿੰਡਾ, 1 ਨਵੰਬਰ: ਸਥਾਨਕ ਸਰਹਿੰਦ ਨਹਿਰ ਵਿਚ ਪਿਛਲੇ ਕਰੀਬ ਇੱਕ ਮਹੀਨੇ ਤੋਂ ਚੱਲ ਰਹੀ ਪਾਣੀ ਬੰਦੀ ਕਾਰਨ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਵਿਤ ਮੰਤਰੀ ਤੇ ਸਥਾਨਕ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੂੰ ਘੇਰਦਿਆਂ ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਦੇ ਯੋਜਨਾ ਮੰਤਰੀ ਅਪਣੇ ਸ਼ਹਿਰ ’ਚ ਯੋਜਨਾ ਬਣਾਉਣ ਤੋਂ ਅਸਫ਼ਲ ਰਹੇ ਹਨ। ਅੱਜ ਪਾਰਟੀ ਦਫ਼ਤਰ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਪ ਦੇ ਹਲਕਾ ਇੰਚਾਰਜ਼ ਜਗਰੂਪ ਸਿੰਘ ਗਿੱਲ, ਕਾਰਜ਼ਕਾਰੀ ਜ਼ਿਲ੍ਹਾ ਪ੍ਰਧਾਨ ਅੰਮਿ੍ਰਤ ਲਾਲ ਅਗਰਵਾਲ, ਵਪਾਰ ਵਿੰਗ ਦੇ ਆਗੂ ਅਨਿਲ ਠਾਕੁਰ ਤੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਅਮਰਦੀਪ ਰਾਜਨ ਨੇ ਕਿਹਾ ਕਿ ਵਿਤ ਮੰਤਰੀ ਦੀਆਂ ਅਸਫ਼ਲਤਾਵਾਂ ਕਾਰਨ ਪੰਜ ਦਰਿਆਵਾਂ ਦੀ ਧਰਤੀ ਵਾਲੇ ਪੰਜਾਬ ਵਿਚ ਬਠਿੰਡਾ ਸਹਿਰ ਦੇ ਲੋਕ ਪਾਣੀ ਨੂੰ ਤਰਸ ਰਹੇ ਹਨ। ਅੰਕੜੇ ਰੱਖਦਿਆਂ ਸ: ਗਿੱਲ ਨੇ ਕਿਹਾ ਕਿ ਬਠਿੰਡਾ ਨਗਰ ਨਿਗਮ ਅਧੀਨ ਰਹਿਣ ਵਾਲੇ ਲੋਕਾਂ ਦੀ ਆਬਾਦੀ ਲਗਭਗ 5 ਲੱਖ ਦੇ ਕਰੀਬ ਹੈ। ਪ੍ਰੰਤੂ ਨਿਗਮ ਕੋਲ ਪਾਣੀ ਦੇ ਜਲ ਭੰਡਾਰ ਦੀ ਸਮਰਥਾ 5 ਕਰੋੜ ਲੀਟਰ ਹੈ। ਜਦੋਂਕਿ ਸਰਕਾਰ ਦੇ ਹੀ ਨਿਯਮਾਂ ਤਹਿਤ ਬਠਿੰਡਾ ਸਹਿਰ ਲਈ 7 ਕਰੋੜ 80 ਲੱਖ ਲੀਟਰ ਪਾਈ ਦੀ ਰੋਜਾਨਾ ਜਰੂਰਤ ਹੈ ਅਤੇ 3 ਕੋਰੜ 30 ਲੱਖ ਲੀਟਰ ਪਾਣੀ ਦੀ ਘਾਟ ਹੈ। ਆਪ ਆਗੂ ਜਗਰੂਪ ਗਿੱਲ ਨੇ ਅੱਗੇ ਕਿਹਾ ਕਿ ਪਾਣੀ ਦੀ ਸਮੱਸਿਆ ਦੇ ਚੱਲਦੇ ਉਹ ਸਾਥੀਆਂ ਨਾਲ 2 ਸਾਲ ਪਹਿਲਾਂ ਥਰਮਲ ਪਲਾਂਟ ਨੂੰ ਬੰਦ ਕਰਨ ਤੋਂ ਬਾਅਦ ਵਿਤ ਮੰਤਰੀ ਮਨਪ੍ਰੀਤ ਸਿੰਘ ਨੂੰ ਮਿਲਕੇ ਬੰਦ ਥਰਮਲ ਦੀ ਝੀਲ ਨੰਬਰ 1 ਨੂੰ ਸਟੋਰੇਜ ਟੈਂਕ ਵਜੋਂ ਵਰਤਣ ਅਤੇ ਉਥੇ ਵਾਟਰ ਟਰੀਟਮੈਂਟ ਪਲਾਂਟ ਲਾਉਣ ਦੀ ਮੰਗ ਕੀਤੀ ਸੀ ਪ੍ਰੰਤੂ ਉਸ ਸਮੇਂ ਧਿਆਨ ਨਹੀਂ ਦਿੱਤਾ ਗਿਆ ਤੇ ਹੁਣ ਜਦ ਸਹਿਰ ਵਿੱਚ ਪਾਣੀ ਦੀ ਕਿਲਤ ਨਾਲ ਹਾਹਾਕਾਰ ਮਚੀ ਹੋਈ ਹੈ ਤਾਂ 1 ਨੰਬਰ ਝੀਲ ਨੂੰ ਪੁਰਾਣੇ ਵਾਟਰ ਵਰਕਸ ਨਾਲ ਜੋੜਨ ਦੀ ਕਵਾਇਦ ਚੱਲ ਰਹੀ ਹੈ। ਗਿੱਲ ਨੇ ਇਹ ਵੀ ਚਿੰਤਾ ਜਾਹਰ ਕੀਤੀ ਕਿ ਪਿਛਲੇ ਦੋ ਸਾਲਾਂ ਤੋਂ ਉਕਤ ਝੀਲ ਵਿਚ ਨਵਾਂ ਪਾਣੀ ਨਹੀਂ ਪਿਆ ਤੇ ਪਹਿਲਾਂ ਵਾਲਾ ਪਾਣੀ ਜਿਆਦਾ ਸਮੇਂ ਤੋਂ ਖੜ੍ਹਾ ਹੋਣ ਕਾਰਨ ਇਸ ਪਾਣੀ ਦੀ ਸਪਲਾਈ ਨਾਲ ਸ਼ਹਿਰ ਵਿਚ ਕੋਈ ਬੀਮਾਰੀ ਵੀ ਫੈਲ ਸਕਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਉਕਤ ਝੀਲ ਉਪਰ ਵਾਟਰ ਟ੍ਰੀਟਮੈਂਟ ਪਲਾਂਟ ਲਗਾਇਆ ਜਾਵੇ।
ਬਾਕਸ
ਸਿਆਸੀ ਬਿਆਨਬਾਜ਼ੀ ਕਰ ਰਹੇ ਹਨ ਗਿੱਲ: ਡਿਪਟੀ ਮੇਅਰ
ਬਠਿੰਡਾ: ਉਧਰ ਜਗਰੂਪ ਗਿੱਲ ਦੀ ਪੱਤਰਕਾਰ ਵਾਰਤਾ ਤੋਂ ਬਾਅਦ ਜਵਾਬ ਦਿੰਦਿਆਂ ਕਾਂਗਰਸ ਪਾਰਟੀ ਵਲੋਂ ਡਿਪਟੀ ਮੇਅਰ ਹਰਮਿੰਦਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਅਜਿਹਾ ਸਿਆਸੀ ਕਾਰਨਾਂ ਕਰਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿਚ ਕਰਵਾਏ ਜਾਣ ਵਾਲੇ ਹਰੇਕ ਕੰਮ ਦੀ ਵਿਤ ਮੰਤਰੀ ਤੇ ਉਨ੍ਹਾਂ ਦੀ ਟੀਮ ਵਲੋਂ ਯੋਜਨਾਬੰਦੀ ਕੀਤੀ ਜਾਂਦੀ ਹੈ।
ਜੈਜੀਤ ਜੌਹਲ ਨੇ ਕੇਜਰੀਵਾਲ ਵਿਰੁਧ ਦਾਈਰ ਕੀਤਾ ਮਾਣਹਾਨੀ ਦਾ ਕੇਸ
ਬਠਿੰਡਾ ’ਚ ਜੋਜੋ ਟੈਕਸ ਲੱਗਣ ਦਾ ਕੀਤਾ ਸੀ ਦਾਅਵਾ
ਸੁਖਜਿੰਦਰ ਮਾਨ
ਬਠਿੰਡਾ, 1 ਨਵੰਬਰ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁਧ ਅੱਜ ਕਿ੍ਰਮੀਨਲ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਹੈ। ਵਕੀਲ ਵਕੀਲ ਸੰਜੇ ਗੋਇਲ ਰਾਹੀ ਅਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਪਿਲ ਦੇਵ ਸਿੰਗਲਾ ਦੀ ਅਦਾਲਤ ਵਿਚ ਜੈਜੀਤ ਜੌਹਲ ਦੇ ਬਿਆਨ ਵੀ ਕਲਮਬੰਦ ਕੀਤੇ ਗਏ। ਭਾਰਤੀ ਦੰਡਾਵਲੀ ਦੀ ਧਾਰਾ 499,500 ਤਹਿਤ ਦਾਇਰ ਕੀਤੇ ਂਿੲਸ ਕੇਸ ਦੀ ਅਗਲੀ ਸੁਣਵਾਈ 15 ਨਵੰਬਰ ਨੂੰ ਹੋਵੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌਹਲ ਨੇ ਦੋਸ਼ ਲਗਾਇਆ ਕਿ ਕੇਜਰੀਵਾਲ ਨੇ ਉਸ ਦੇ ਸਿਆਸੀ ਅਕਸ ਨੂੰ ਢਾਹ ਲਾਉਣ ਲਈ ਬੇਤੁਕੀ ਬਿਆਨਬਾਜੀ ਕੀਤੀ ਹੈ ਤੇ ਉਹ ਅਜਿਹਾ ਕਰਨ ਦੇ ਆਦੀ ਹਨ ਤੇ ਪਹਿਲਾਂ ਵੀ ਉਨ੍ਹਾਂ ਬਿਕਰਮ ਸਿੰਘ ਮਜੀਠੀਆ ਅਤੇ ਅਰੁਣ ਜੇਤਲੀ ਵਿਰੁਧ ਦੋਸ਼ ਲਗਾਏ ਤੇ ਬਾਅਦ ਵਿਚ ਮਾਫੀ ਮੰਗ ਲਈ ਸੀ। ਜੈਜੀਤ ਨੇ ਦਾਅਵਾ ਕੀਤਾ ਕਿ ਉਹ ਕੇਜ਼ਰੀਵਾਲ ਦੀ ਮੁਆਫ਼ੀ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੇਸ ਰਾਹੀਂ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਅਰਵਿੰਦ ਕੇਜਰੀਵਾਲ ਸਿਆਸੀ ਮਾਈਲੇਜ ਲੈਣ ਲਈ ਚੋਣਾਂ ਤੋਂ ਪਹਿਲਾਂ ਅਜਿਹੇ ਦੋਸ਼ ਲਾਉਂਦਾ ਹੈ ਪਰ ਚੋਣਾਂ ਹੋਣ ਤੋਂ ਬਾਅਦ ਤੁਰੰਤ ਮੁਆਫੀ ਮੰਗ ਲੈਂਦਾ ਹੈ । ਜ਼ਿਕਰਯੋਗ ਹੈ ਕਿ 29 ਅਕਤੂਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਵਿੱਚ ਵਪਾਰੀਆਂ ਨਾਲ ਮੀਟਿੰਗ ਕੀਤੀ ਸੀ ਜਿਸ ਦੌਰਾਨ ਉਨ੍ਹਾਂ ਜੈਜੀਤ ਸਿੰਘ ਜੌਹਲ ’ਤੇ ਜੋ ਜੋ ਟੈਕਸ ਕੁਝ ਟਿੱਪਣੀਆਂ ਕੀਤੀਆਂ ਸਨ। ਇਸ ਤੋਂ ਤੁਰੰਤ ਬਾਅਦ ਹੀ ਜੈਜੀਤ ਜੌਹਲ ਨੇ ਐਲਾਨ ਕਰ ਦਿੱਤਾ ਸੀ ਕਿ ਉਹ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਨ ਗਰਗ, ਕੇ.ਕੇ.ਅਗਰਵਾਲ, ਅਸੋਕ ਪ੍ਰਧਾਨ, ਬਲਜਿੰਦਰ ਠੇਕੇਦਾਰ, ਮਾਸਟਰ ਹਰਮੰਦਰ ਸਿੰਘ, ਗੁਰਇਕਬਾਲ ਸਿੰਘ ਚਹਿਲ ਅਤੇ ਸਮੂਹ ਕੌਂਸਲਰ ਮੌਜੂਦ ਸਨ।
ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਛਾਏ
ਸੁਖਜਿੰਦਰ ਮਾਨ
ਬਠਿੰਡਾ, 01 ਨਵੰਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾਵੱਲੋਂ ਕਰਵਾਏ ਗਏ ਬਠਿੰਡਾ-ਫ਼ਰੀਦਕੋਟ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਭਿਆਚਾਰਕ ਵੰਨਗੀਆਂ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ । ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਜੇਤੂ ਵਿਦਿਆਰਥੀਆਂ ਦੀ ਪ੍ਰਤਿਭਾ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸੰਸਾ ਕਰਦਿਆਂ ਮੁਬਾਰਕਬਾਦ ਦਿੱਤੀ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਸੰਸਥਾ ਦਾ ਨਾਂ ਰੌਸ਼ਨ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ।
ਸਿਲਵਰ ਓਕਸ ਸਕੂਲ ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 1 ਨਵੰਬਰ: ਸਥਾਨਕ ਸੁਸ਼ਾਂਤ ਸਿਟੀ-2 ਵਿਚ ਸਥਿਤ ਸਿਲਵਰ ਓਕਸ ਸਕੂਲ ਵਲੋ ਅੱਜ ਵਿਦਿਆਰਥੀਆਂ ਦੇ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਡਾਇਰੈਕਟਰ ਸ਼੍ਰੀ ਮਤੀ ਬਰਨਿੰਦਰਪੌਲ ਸੇਖੋਂ ਮੁਖ ਮਹਿਮਾਨ ਵਜ਼ੋ ਸ਼ਾਮਲ ਹੋਏ। ਸਕੂਲ ਪਿ੍ਰੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਦੀ ਪ੍ਰਾਪਤੀਆਂ ਦੀ ਰਿਪੋਰਟ ਪੜ੍ਹੀ। ਇਸ ਮੌਕੇ ‘ਤੇ ਸਕੂਲ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਨੰਨੇ ਮੁੰਨੇ ਬੱਚਿਆਂ ਨੇ ਡਾਂਸ ਪੇਸ਼ ਕੀਤਾ. ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਬਾਕਮਾਲ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਆ ਗਿਆ।





