ਕਰਮਚਾਰੀਆਂ ਤੇ ਪਰਿਵਾਰਕ ਮੈਂਬਰਾਂ ਵਲੋਂ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ
ਐੱਮਡੀ ਰਾਜਿੰਦਰ ਮਿੱਤਲ ਅਤੇ ਜੁਆਇੰਟ ਐੱਮਡੀ ਕੁਸ਼ਲ ਮਿੱਤਲ ਨੇ ਦਿੱਤੀ ਵਧਾਈ।
ਸੁਖਜਿੰਦਰ ਮਾਨ
ਬਠਿੰਡਾ, 1 ਨਵੰਬਰ: ਮਾਲਵਾ ਪੱਟੀ ਦੇ ਵੱਡੇ ਉਦਯੋਗ ਮਿੱਤਲ ਗਰੁੱਪ ਬਠਿੰਡਾ ਵੱਲੋਂ ਸਥਾਨਕ ਟੂ ਲਿਪ ਸਟੇਡੀਅਮ ਵਿਖੇ ਦਿਵਾਲੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗਰੁੱਪ ਦੇ ਹੀ ਵੱਖ ਵੱਖ ਯੂਨਿਟਾਂ ’ਚ ਕੰਮ ਕਰਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਪ੍ਰੋਗਰਾਮ ਦੀ ਅਗਵਾਈ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਅਤੇ ਜੁਆਇੰਟ ਐੱਮਡੀ ਕੁਸ਼ਲ ਮਿੱਤਲ ਤੋਂ ਇਲਾਵਾ ਡਾਇਰੈਕਟਰ ਮੈਡਮ ਸੁਨੀਤਾ ਮਿੱਤਲ ਅਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਕਰਮਚਾਰੀਆਂ ਤੇ ਉਨ੍ਹਾਂ ਦੇ ਪ੍ਰਵਾਰ ਨੂੰ ਦੀਵਾਲੀ ਦੀ ਵਧਾਈ ਨਾਲ ਕੀਤੀ ਗਈ। ਉਨ੍ਹਾਂ ਕੰਪਨੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਮੁਲਾਜ਼ਮਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਉਨ੍ਹਾਂ ਮੁਲਾਜ਼ਮਾਂ ਲਈ ਕੁਝ ਵਿਸ਼ੇਸ਼ ਐਲਾਨ ਵੀ ਕੀਤੇ। ਇਸ ਮੌਕੇ ਮੈਨੇਜਮੈਂਟ ਵੱਲੋਂ ਵੱਖ ਵੱਖ ਮੁਕਾਬਲਿਆਂ ’ਚ ਜੇਤੂ ਰਹੇ ਵਿਅਕਤੀਆਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਗਰੁੱਪ ਦੇ ਵਾਈਸ ਪ੍ਰਧਾਨ ਕਰਨਲ ਐਮਐੱਸ ਗੌਡ, ਡਾਇਰੈਕਟਰ ਐਸ ਐਨ ਗੋਇਲ, ਜੀਐੱਮ ਹੋਟਲ ਡੀ ਮੈਨਨ, ਜੀਐੱਮ ਤਰੁਨ ਬਹਿਲ, ਏਜੀਐਮ ਸੰਦੀਪ ਠੁਕਰਾਲ ਤੋਂ ਇਲਵਾ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।
ਮਿੱਤਲ ਗਰੁੱਪ ਵੱਲੋਂ ਦਿਵਾਲੀ ਪਾਰਟੀ ਦਾ ਆਯੋਜਨ
ਵਿਜੀਲੈਸ ਬਿਉਰੋ ਵਲੋਂ ਜਿਲਾ ਪੱਧਰੀ ਸੈਮੀਨਾਰ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 1 ਨਵੰਬਰ : ਵਿਜੀਲੈਂਸ ਜਾਗਰੂਕਤਾ ਹਫਤੇ ਦੇ ਤਹਿਤ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਲੋਂ ਅੱਜ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਅਜੇ ਮਲੂਜਾ ਐਸ.ਐਸ.ਪੀ ਵੱਲੋਂ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ। ਜਿਨ੍ਹਾਂ ਵੱਲੋਂ ਸੈਮੀਨਾਰ ਵਿੱਚ ਸੰਬੋਧਨ ਕੀਤਾ ਗਿਆ, ਸੈਮੀਨਾਰ ਦੌਰਾਨ ਕਰੀਬ 150 ਵਿਅਕਤੀਆਂ ਜਿਨ੍ਹਾਂ ਵਿਚ ਵਿਦਿਆਰਥੀਆਂ ਸਮੇਤ ਵੱਖ-ਵੱਖ ਵਾਰਡਾਂ ਦੇ ਮਿਊਸਪਲ ਕੋਂਸਲਰਾਂ ਨੇ ਭਾਗ ਲਿਆ ।
ਇਸ ਮੌਕੇ ਡੀਐਸਪੀ ਵਿਜੀਲੈਂਸ ਬਠਿੰਡਾ ਕੁਲਦੀਪ ਸਿੰਘ ਭੁੱਲਰ ਨੇ ਬੋਲਦਿਆਂ ਕਿਹਾ ਕਿ ਡਾ. ਨਰਿੰਦਰ ਭਾਰਗਵ,ਐਸ.ਐਸ.ਪੀ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਆਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ । ਇਹ ਵੀ ਦੱਸਿਆ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਜਾਂ ਕਿਸੇ ਨੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ ਜਾਂ ਕੋਈ ਵਿਅਕਤੀ ਕਿਸੇ ਕੰਮ ਵਿੱਚ ਘਪਲੇਬਾਜੀ ਕਰ ਰਿਹਾ ਹੈ ਜਾਂ ਫਿਰ ਰਿਕਾਰਡ ਦੀ ਭੰਨਤੋੜ ਕਰ ਰਿਹਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਸਬੰਧੀ ਵਿਜੀਲੈਸ ਬਿਊਰੋ ਨੂੰ ਸਿੱਧੇ ਜਾਂ ਗੁਪਤ ਤੌਰ ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ, ਅਤੇ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਸੈਮੀਨਾਰ ਦੀ ਸਮਾਪਤੀ ਉਪਰੰਤ ਭ੍ਰਿਸ਼ਟਾਚਾਰ ਵਿਰੋਧੀ ਪੰਫਲਟ ਆਮ ਪਬਲਿਕ ਨੂੰ ਵੰਡੇ ਗਏ ਹਨ। ਇਸ ਸੈਮੀਨਾਰ ਵਿਚ ਇੰਸਪੈਕਟਰ ਅਮਨਦੀਪ ਸਿੰਘ ਮਾਨ ਅਤੇ ਇੰਸਪੈਕਟਰ ਸੰਜੀਵ ਮਿੱਤਲ ਵਿਜੀਲੈਂਸ ਬਿਊਰੋ ਬਠਿੰਡਾ, ਇੰਸਪੈਕਟਰ ਸ਼ਮਸ਼ੇਰ ਸਿੰਘ ਅਤੇ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਵੀ ਹਾਜ਼ਰ ਸਨ।
ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈਡ ਪੂਰੀ ਤਰ੍ਹਾਂ ਤਿਆਰ: ਸੁਖਜਿੰਦਰ ਸਿੰਘ ਰੰਧਾਵਾ
ਉਪ ਮੁੱਖ ਮੰਤਰੀ ਨੇ ਮੁਹਾਲੀ ਵੇਰਕਾ ਪਲਾਂਟ ਦਾ ਦੌਰਾ ਕਰਕੇ ਕੰਮ ਦਾ ਜਾਇਜ਼ਾ ਲਿਆ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਨਵੰਬਰ: ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈਡ ਪੂਰੀ ਤਰ੍ਹਾਂ ਤਿਆਰ ਹੈ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੁਹਾਲੀ ਵੇਰਕਾ ਪਲਾਂਟ ਵਿਖੇ ਕੰਮ ਦਾ ਜਾਇਜ਼ਾ ਲੈਣ ਮੌਕੇ ਕਹੀ।
ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਹੈ, ਨੇ ਵੇਰਕਾ ਪਲਾਂਟ ਵਿਖੇ ਦੁੱਧ ਦੀ ਪ੍ਰਾਸੈਸਿੰਗ, ਦੇਸੀ ਘਿਓ ਅਤੇ ਪਨੀਰ ਦੇ ਉਤਪਾਦਨ ਖ਼ੁਦ ਦੇਖਿਆ ਅਤੇ ਗੁਣਵੱਤਾ ਦੇ ਮਿਆਰਾਂ ਉਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮਿਲਕਫੈਡ ਆਪਣੀ ਸ਼ੁੱਧਤਾ ਲਈ ਜਾਣਿਆ ਜਾਂਦਾ ਹੈ ਅਤੇ ਇਸੇ ਲਈ ਤਿਉਹਾਰਾਂ ਦੇ ਸੀਜ਼ਨ ਮੌਕੇ ਵੇਰਕਾ ਉਤਪਾਦਾਂ ਦੀ ਮੰਗ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਪੂਰੀ ਕਰਨ ਲਈ ਮਿਲਕਫੈਡ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਿਲਕਫੈਡ ਦੇ ਉਤਪਾਦਾਂ ਦੀ ਕਿਸਮ ਵੀ ਗਾਹਕਾਂ ਨੂੰ ਖਿੱਚਦੀ ਹੈ।
ਉਪ ਮੁੱਖ ਮੰਤਰੀ ਨੇ ਸੁਚਾਰੂ ਪ੍ਰਬੰਧਾਂ ਉਤੇ ਤਸੱਲੀ ਜ਼ਾਹਰ ਕੀਤੀ ਅਤੇ ਸਟਾਫ਼ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਨਾਲ ਕਿਸਾਨੀ ਅਤੇ ਦੁੱਧ ਉਤਪਾਦਕਾਂ ਦੀ ਆਰਥਿਕਤਾ ਵੀ ਤਕੜੀ ਹੋਵੇਗੀ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਵੀ ਹਾਜ਼ਰ ਸਨ।
ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿਚ 11 ਫੀਸਦੀ ਵਾਧਾ
ਇਕ ਜਨਵਰੀ, 2016 ਤੋਂ ਭਰਤੀ ਹੋਏ ਮੁਲਾਜ਼ਮਾਂ ਨੂੰ ਵੀ ਬਾਕੀ ਮੁਲਾਜ਼ਮਾਂ ਵਾਂਗ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਨਵੰਬਰ: ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ ਕਰਦਿਆਂ ਮੌਜੂਦਾ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ ਜੋ 1 ਜੁਲਾਈ, 2021 ਤੋਂ ਲਾਗੂ ਹੋਵੇਗਾ।
ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹਨਾਂ ਨੇ ਮੁਲਾਜ਼ਮਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਸਬੰਧੀ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਫੈਸਲੇ ਰਾਹੀਂ ਵਧੇ ਹੋਏ ਮਹਿੰਗਾਈ ਭੱਤੇ ਨਾਲ ਸੂਬਾ ਸਰਕਾਰ ‘ਤੇ 440 ਕਰੋੜ ਰੁਪਏ ਦਾ ਮਹੀਨਾਵਾਰ ਵਾਧੂ ਬੋਝ ਪਵੇਗਾ। ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੇ ਬਹੁਤੇ ਮਸਲਿਆਂ ਨੂੰ ਤਸੱਲੀਬਖਸ਼ ਹੱਲ ਕਰ ਲਿਆ ਹੈ ਅਤੇ ਨਤੀਜੇ ਵਜੋਂ ਉਨ੍ਹਾਂ ਨੇ ਆਪਣੀ ਹੜਤਾਲ ਵਾਪਸ ਲੈ ਕੇ ਤੁਰੰਤ ਪ੍ਰਭਾਵ ਨਾਲ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਜਿਹੜੇ ਮੁਲਾਜ਼ਮ ਇਕ ਜਨਵਰੀ, 2016 ਤੋਂ ਬਾਅਦ ਭਰਤੀ ਹੋਏ ਹਨ, ਉਨ੍ਹਾਂ ਨੂੰ ਵੀ ਬਾਕੀ ਮੁਲਾਜ਼ਮਾਂ ਵਾਂਗ ਸੋਧੀ ਹੋਈ ਤਨਖਾਹ ਵਿਚ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾ। ਹਾਲਾਂਕਿ, ਸੋਧੀ ਹੋਈ ਤਨਖਾਹ ਨਿਰਧਾਰਤ ਕਰਨ ਮੌਕੇ ਜੂਨੀਅਰ ਕਰਮਚਾਰੀ ਦੀ ਤਨਖਾਹ ਉਸ ਦੇ ਸੀਨੀਅਰ ਨਾਲੋਂ ਵੱਧ ਤੈਅ ਨਹੀਂ ਹੋਵੇਗੀ।
ਸ. ਚੰਨੀ ਨੇ ਅੱਗੇ ਦੱਸਿਆ ਕਿ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਅੰਦੋਲਨ ਦਾ ਰਾਹ ਨਹੀਂ ਅਪਣਾਉਣਗੇ ਸਗੋਂ ਉਨ੍ਹਾਂ ਦੇ ਮਸਲੇ/ਮੰਗਾਂ ਨੂੰ ਆਪਸੀ ਗੱਲਬਾਤ ਰਾਹੀਂ ਹੱਲ ਕਰਵਾਉਣਗੇ।ਐਸ.ਬੀ.ਐਸ.ਨਗਰ ਵਿਖੇ ਲੈਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਅਤੇ ਐਸ.ਏ.ਐਸ.ਨਗਰ ਵਿਖੇ ਪਲਾਕਸ਼ਾ ਯੂਨੀਵਰਸਿਟੀ ਸਥਾਪਤ ਕਰਨ ਲਈ ਆਰਡੀਨੈਂਸਾਂ ਨੂੰ ਬਿੱਲਾਂ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ ਆਰਡੀਨੈਂਸਾਂ ਨੂੰ ਬਿੱਲਾਂ ਵਿੱਚ ਤਬਦੀਲ ਕਰਕੇ ਪੰਜਾਬ ਮੰਤਰੀ ਮੰਡਲ ਦੀ ਪ੍ਰਵਾਨਗੀ ਨਾਲ ਰੇਲਮਾਜਰਾ, ਬਲਾਚੌਰ, ਐਸ.ਬੀ.ਐਸ.ਨਗਰ ਵਿਖੇ ਲਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਪੰਜਾਬ ਅਤੇ ਆਈ.ਟੀ.ਸਿਟੀ, ਐਸ.ਏ.ਐਸ.ਨਗਰ ਵਿਖੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਦੀ ਸਥਾਪਨਾ ਲਈ ਰਾਹ ਪੱਧਰਾ ਕੀਤਾ ਗਿਆ ਹੈ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਬਿੱਲਾਂ ਨੂੰ ਮਨਜ਼ੂਰੀ ਲਈ ਇਨ੍ਹਾਂ ਬਿੱਲਾਂ ਨੂੰ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਚੰਨੀ ਵੱਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ
ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮੁੱਖ ਮੰਤਰੀ ਦਾ ਵੱਡਾ ਫੈਸਲਾ
ਪੰਜਾਬ ਦਿਵਸ ਮੌਕੇ ਰਾਜ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਮਿਸ਼ਨ ਕਲੀਨ ਦੀ ਸ਼ੁਰੂਆਤ
ਮਾਈਨਿੰਗ ਮਾਫੀਆ ਨੂੰ ਨਕੇਲ; ਰੇਤਾ ਸਰਕਾਰੀ ਭਾਅ ਉਤੇ ਹੀ ਲੋਕਾਂ ਨੂੰ ਮਿਲੇਗਾ
ਸਹਿਕਾਰਤਾ ਵਿਭਾਗ ਦੇ ਅਦਾਰਿਆਂ ਵਿੱਚ 747 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਵੱਡੇ ਪੱਧਰ ਉਤੇ ਤਰਸ ਦੇ ਆਧਾਰ ਉਤੇ ਨੌਕਰੀਆਂ ਦੇ ਕੇ ਬੈਕਲਾਗ ਪੂਰਾ ਕੀਤਾ: ਉਪ ਮੁੱਖ ਮੰਤਰੀ ਰੰਧਾਵਾ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਵੱਢੀ-ਖੋਰੀ ਵਿੱਚ ਸ਼ਾਮਲ ਅਤੇ ਲੋਕਾਂ ਦੇ ਕੰਮਾਂ ਵਿੱਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਚੰਡੀਗੜ੍ਹ ਨਜ਼ਦੀਕ ਖਰੜ-ਲਾਂਡਰਾਂ ਰੋਡ ਉਤੇ ਪੈਂਦੇ ਗਰੈਂਡ ਇੰਪੀਰੀਅਲ ਪੈਲੇਸ ਵਿੱਚ ਸਹਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸੂਬੇ ਵਿੱਚ ਪਾਰਦਰਸ਼ੀ ਤੇ ਲੋਕ-ਪੱਖੀ ਨਿਜ਼ਾਮ ਸਿਰਜਣ ਦਾ ਅਹਿਦ ਲੈਂਦਿਆਂ ਕਿਹਾ ਕਿ ਅੱਜ ਤੋਂ ਸਾਰੇ ਸੂਬੇ ਵਿੱਚ ਮਾਈਨਿੰਗ ਮਾਫ਼ੀਆ ਦੇ ਅੰਤ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਮਾਈਨਿੰਗ ਵਾਲੀ ਹਰੇਕ ਥਾਂ ਉਤੇ ਪੁਲਿਸ ਦਾ ਪਹਿਰਾ ਬਿਠਾ ਦਿੱਤਾ ਗਿਆ ਹੈ ਤਾਂ ਕਿ ਰੇਤੇ ਦੀ ਕਾਲਾਬਾਜ਼ਾਰੀ ਨੂੰ ਠੱਲ੍ਹ ਪਾਈ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਹਰੇਕ ਨੂੰ ਰੇਤਾ 9 ਰੁਪਏ ਪ੍ਰਤੀ ਫੁੱਟ ਦੇ ਸਰਕਾਰੀ ਭਾਅ ਦੇ ਹਿਸਾਬ ਨਾਲ ਮਿਲੇ ਅਤੇ ਜੇਕਰ ਡਿਊਟੀ ਉਤੇ ਤਾਇਨਾਤ ਪੁਲਿਸ ਮੁਲਾਜ਼ਮ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਕੀਤੀ ਕਿ ਹਫ਼ਤੇ ਤੇ ਮਹੀਨੇ ਲੈਣੇ ਤੁਰੰਤ ਬੰਦ ਕਰਨ ਲਈ ਆਖਿਆ ਤਾਂ ਜੋ ਲੋਕਾਂ ਦਾ ਵਿਸ਼ਵਾਸ ਸਰਕਾਰ ਵਿੱਚ ਮਜ਼ਬੂਤ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਵਿਜੀਲੈਂਸ ਨੂੰ ਵੀ ਆਦੇਸ਼ ਦਿੱਤੇ ਕਿ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਉਤੇ ਫੌਰੀ ਅਮਲ ਯਕੀਨੀ ਬਣਾਇਆ ਜਾਵੇ ਅਤੇ ਭ੍ਰਿਸ਼ਟਾਚਾਰੀਆਂ ਨੂੰ ਫੜਨ ਦੀ ਕਾਰਜਪ੍ਰਣਾਲੀ ਨੂੰ ਚੁਸਤ-ਦਰੁਸਤ ਕੀਤਾ ਜਾਵੇ।
ਮੁੱਖ ਮੰਤਰੀ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀ ਹਾਸਲ ਕਰਨ ਵਾਲੇ 750 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵੱਡਾ ਐਲਾਨ ਕੀਤਾ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ। ਇਸ ਫੈਸਲੇ ਨੂੰ ਲਾਗੂ ਕਰਨ ਲਈ ਜਲਦੀ ਮਤਾ ਲਿਆ ਕੇ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਅਰਧ ਸਰਕਾਰੀ ਅਦਾਰਿਆਂ ਦਾ ਲੈਣ-ਦੇਣ ਵੀ ਸਹਿਕਾਰੀ ਬੈਂਕਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਫੈਸਲੇ ਨੂੰ 15 ਦਿਨਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।
ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਸ. ਚੰਨੀ ਨੇ ਕਿਹਾ ਕਿ ਸੂਬੇ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਇਸ ਨੂੰ ਜਲਦੀ ਮੁਕੰਮਲ ਕਰਨ ਤੋਂ ਬਾਅਦ ਹੋਰ ਭਰਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਾਰੀ ਭਰਤੀ ਬਿਨਾਂ ਕਿਸੇ ਪੱਖਪਾਤ ਤੋਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਕੀਤੀ ਜਾ ਰਹੀ ਹੈ।
ਪੰਜਾਬ ਦੀ ਨੌਜਵਾਨੀ ਨੂੰ ਸਿਸਟਮ ਵਿੱਚ ਸੁਧਾਰ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਸਰਕਾਰ ਜਿੱਥੇ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ, ਉਥੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਬਿਨਾਂ ਕਿਸੇ ਵਿਤਕਰੇ ਤੇ ਦੇਰੀ ਦੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣ।
ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਕੀਤਾ ਗਿਆ ਫੈਸਲਾ ਇਨ੍ਹਾਂ ਬੈਂਕਾਂ ਨੂੰ ਸੁਰਜੀਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਸ. ਰੰਧਾਵਾ ਨੇ ਦੱਸਿਆ ਕਿ ਅੱਜ ਸਹਿਕਾਰਤਾ ਵਿਭਾਗ ਦੇ ਤਿੰਨਾਂ ਅਦਾਰਿਆਂ ਸਹਿਕਾਰੀ ਬੈਂਕਾਂ, ਵੇਅਰਹਾਊਸਿੰਗ ਅਤੇ ਸ਼ੂਗਰਫੈੱਡ ਵਿੱਚ 747 ਨਵੇਂ ਮੁਲਾਜ਼ਮ ਭਰਤੀ ਕੀਤੇ ਗਏ ਹਨ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ ਵਿੱਚ ਸਹਿਕਾਰੀ ਬੈਂਕਾਂ ਦੇ 623, ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 97 ਅਤੇ ਸ਼ੂਗਰਫੈੱਡ ਦੇ 27 ਮੁਲਾਜ਼ਮ ਸ਼ਾਮਲ ਹਨ। ਅੱਜ ਸੀਨੀਅਰ ਮੈਨੇਜਰ, ਮੈਨੇਜਰ, ਆਈ.ਟੀ.ਓ., ਕਲਰਕ, ਤਕਨੀਕੀ ਸਹਾਇਕ ਅਤੇ ਡੇਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।ਸ. ਰੰਧਾਵਾ ਨੇ ਦੱਸਿਆ ਕਿ ਤਰਸ ਦੇ ਆਧਾਰ ਉਤੇ ਨਿਯੁਕਤੀਆਂ ਦਾ ਬੈਕਲਾਗ ਪੂਰਾ ਕਰਦਿਆਂ 1996 ਤੋਂ ਬਾਅਦ 27 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਪੰਜਾਬ ਦਿਵਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਨੂੰ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪਾਇਆ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ।
ਸਮਾਗਮ ਦੌਰਾਨ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਨਵੀਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਆਪਣਾ ਕੰਮ ਸਮਰਪਣ ਭਾਵਨਾ ਨਾਲ ਕਰਨ ਲਈ ਆਖਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 3.33 ਮੀਟਰਿਕ ਟਨ ਯੂਰੀਆ ਦੀ ਸਪਲਾਈ ਨਿਰਧਾਰਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਡੀ.ਏ.ਪੀ. ਦੀ ਕਿਸਾਨਾਂ ਨੂੰ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ, ਜਿਸ ਦੀ ਸਪਲਾਈ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਸਮਾਗਮ ਦੌਰਾਨ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅਗਰਵਾਲ, ਵਿੱਤ ਕਮਿਸ਼ਨਰ (ਵਿਕਾਸ) ਡੀ.ਕੇ. ਤਿਵਾੜੀ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਪੰਜਾਬ ਰਾਜ ਸਹਿਕਾਰੀ ਬੈਂਕਾਂ ਦੇ ਐਮ.ਡੀ. ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਮੋਹਾਲੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਮੋਹਾਲੀ ਨਵਜੋਤ ਸਿੰਘ ਮਾਹਲ ਹਾਜ਼ਰ ਸਨ।
ਸਾਬਕਾ ਵਿਧਾਇਕ ਬਾਂਸਲ ਵਲੋਂ ਬਲਾਕ ਮੌੜ ਦੇ ਸਰਪੰਚਾਂ ਨਾਲ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ,31ਅਕਤੂਬਰ:ਹਲਕਾ ਮੌੜ ਦੇ ਮੁੱਖ ਸੇਵਾਦਾਰ ਡਾ ਮਨੋਜ ਬਾਲਾ ਬਾਂਸਲ ਦੇ ਪਤੀ ਕੀਤੀ ਗਈ ਅਤੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਜਾਣਕਾਰੀ ਲਈ ਅਤੇ ਪਿੰਡਾਂ ਵਿੱਚ ਹੋਰ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਉਨ੍ਹਾਂ ਵੱਲੋਂ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਲੋਕ ਭਲਾਈ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ,,ਇਸ ਮੌਕੇ ਬੀ ਡੀ ਪੀ ਓ ਮੌੜ ਅਤੇ ਪੰਚਾਇਤ ਸੈਕਟਰੀਆਂ ਤੋਂ ਇਲਾਵਾ ਪਿੰਡਾਂ ਦੇ ਸਰਪੰਚ ਮੌਜੂਦ ਸਨ।
ਸਿਲਵਰ ਓਕਸ ਸਕੁੂਲ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ,31ਅਕਤੂਬਰ:ਸੁਸਾਂਤ ਸਿਟੀ-2 ਵਿਚ ਸਥਿਤ ਸਿਵਲ ਓਕਸ ਸਕੂਲ ਵਲੋਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪ੍ਰੇਿਰਆ ਗਿਆ। ਇਸ ਮੌਕੇ ਪਿ੍ਰੰਸੀਪਲ ਸ਼੍ਰੀ ਮਤੀਨੀਤੂਅਰੋੜਾਦੀਅਗਵਾਈਵਿੱਚਵਿਦਿਆਰਥੀਆਂਦੇਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਦੀਵਿਆਂ ਦੀ ਸਜਾਵਟ, ਤੋਰਨ ਬਣਾਉਣ ਅਤੇ ਰੰਗੋਲੀ ਸ਼ਾਮਲ ਸਨ। ਇਸਤੋਂ ਇਲਾਵਾ ਨੰਨੇ੍ਹ-ਮੁੰਨੇ੍ਹ ਬੱਚਿਆਂ ਵੱਲੋਂਡਾਂਸ ਪੇਸ਼ ਕੀਤਾ ਗਿਆ। ਸਕੂਲ ਅਧਿਆਪਕਾਂ ਨੇ ਬੱਚਿਆਂ ਨੂੰ ਬਿਜਲੀ ਦੀ ਦੀਪਮਾਲਾ ਦੀ ਥਾਂ ਮਿੱਟੀ ਦੇ ਦੀਵਿਆਂ ਨਾਲ ਘਰ ਵਿੱਚ ਸਜਾਵਟ ਕਰਨ ਲਈ ਉਤਸ਼ਾਹਤ ਕੀਤਾ ਗਿਆ।
ਲੋਜਪਾ ਵਰਕਰਾਂ ਨੇ ਕਿਰਨਜੀਤ ਸਿੰਘ ਗਹਿਰੀ ਦਾ ਕੀਤਾ ਸਨਮਾਨ
ਸੁਖਜਿੰਦਰ ਮਾਨ
ਬਠਿੰਡਾ,31ਅਕਤੂਬਰ: ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਲਾਲ ਲਕੀਰ ਖਤਮ ਹੋਣ ਤੋਂ ਬਾਅਦ ਪਿੰਡ ਬੁਰਜ ਸੇਮਾ ਪਹੁੰਚੇ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ
ਗਹਿਰੀ ਨੇ ਵਰਕਰਾਂ ਦਾ ਧੰਨਵਾਦ ਕਰਦਿਆਂ ਪੰਜ ਮਰਲੇ ਪਲਾਟ ਲੈਣ ਲਈ ਲੋਕਾਂ ਨੂੰ ਸਿੱਧਾ ਪ੍ਰਸ਼ਾਸਨ ਨਾਲ ਵੀ ਰਾਬਤਾ ਕਰਨ ਲਈ ਕਿਹਾ। ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰ ਗੁਰਮੇਲ ਸਿੰਘ, ਗੁਰਮੀਤ ਸਿੰਘ, ਬਲਜੀਤ ਸਿੰਘ ਜੱਜਲ ,ਜਸਵਿੰਦਰ ਸਿੰਘ ਤਲਵੰਡੀ ਸਾਬੋ, ਗੁਰਜੰਟ ਸਿੰਘ ਪੰਚ, ਗੁਰਦੀਪ ਸਿੰਘ, ਮਹਿੰਦਰ ਸਿੰਘ ਕੌਰੇਆਣਾ ਅਤੇ ਹੋਰ ਲੋਜਪਾ ਵਰਕਰ ਹਾਜ਼ਰ ਸਨ।
ਕੇਜ਼ਰੀਵਾਲ ਸਪੱਸ਼ਟ ਕਰੇ ਕਿ ਉਹ ਪੰਜਾਬ ਦੀ ਜਨਤਾ ਨਾਲ ਜਾਂ ਵੱਡੇ ਘਰਾਣਿਆਂ ਨਾਲ: ਰਾਜਾ ਵੜਿੰਗ
ਸੁਖਜਿੰਦਰ ਮਾਨ
ਬਠਿੰਡਾ,31ਅਕਤੂਬਰ: ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ’ਤੇ ਸਿਆਸੀ ਚੁਟਕੀ ਲੈਂਦਿਆਂ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਸਪੱਸ਼ਟ ਕਰਨ ਲਈ ਕਿਹਾ ਕਿ ਉਹ ਇਹ ਦੱਸਣ ਕਿ ਪੰਜਾਬ ਦੀ ਜਨਤਾ ਨਾਲ ਹਨ ਜਾਂ ਫ਼ਿਰ ਪੰਜਾਬ ਦੇ ਵੱਡੇ ਟ੍ਰਾਂਸਪੋਰਟ ਘਰਾਣਿਆ ਨਾਲ। ਅਜ ਇੱਥੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ ਕਰਨ ਪੁੱਜੇ ਵੜਿੰਗ ਨੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀਆਂ ਪ੍ਰਾਈਵੇਟ ਬੱਸਾਂ ਦਿੱਲੀ ਏਅਰਪੋਰਟ ’ਤੇ ਜਾ ਰਹੀਆਂ ਹਨ ਪ੍ਰੰਤੂ ਕੇਜ਼ਰੀਵਾਲ ਨੇ ਸਰਕਾਰੀ ਬੱਸਾਂ ਦਾ ਦਾਖ਼ਲਾ ਬੰਦ ਕੀਤਾ ਹੋਇਆ ਹੈ। ਮੰਤਰੀ ਮੁਤਾਬਕ ਉਨ੍ਹਾਂ ਵਲੋਂ ਇਹ ਦਾਖ਼ਲਾ ਖੋਲਣ ਲਈ 20 ਦਿਨ ਪਹਿਲਾਂ ਕੇਜ਼ਰੀਵਾਲ ਨੂੰ ਪੱਤਰ ਲਿਖਿਆ ਗਿਆ ਸੀ ਤੇ ਨਾਲ ਹੀ ਮਿਲਣ ਦਾ ਸਮਾਂ ਮੰਗਿਆ ਸੀ ਪ੍ਰੰਤੂ ਕੋਈ ਜਵਾਬ ਨਹੀਂ ਦਿੱਤਾ ਗਿਆ। ਅਚਾਨਕ ਹੀ ਟਰੈਕ ਸੂਟ ਵਿਚ ਪੁੱਜੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਿੱਥੇ ਬੱਸ ਅੱਡੇ ਦੀ ਸਫ਼ਾਈ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਉਨ੍ਹਾਂ ਬੱਸ ਅੱਡੇ ’ਚ ਮੌਜੂਦਾ ਬਾਦਲ ਪ੍ਰਵਾਰ ਨਾਲ ਸਬੰਧਤ ਆਰਬਿਟ ਕੰਪਨੀਆਂ ਦੇ ਕਾਗਜ਼ਾਂ ਦੀ ਵਿਸੇਸ ਚੈਕਿੰਗ ਕਰਵਾਈ। ਇਸ ਦੌਰਾਨ ਅਧਿਕਾਰੀਆਂ ਨੇ ਖ਼ੁਲਾਸਾ ਕੀਤਾ ਕਿ ਆਰਬਿਟ ਸਹਿਤ ਕੁੱਲ ਤਿੰਨ ਪ੍ਰਾਈਵੇਟ ਬੱਸਾਂ ਦੇ ਦਸਤਾਵੇਜ਼ ਪੂਰੇ ਨਾ ਪਾਏ ਜਾਣ ’ਤੇ ਉਨ੍ਹਾਂ ਨੂੰ ਜਬਤ ਕੀਤਾ ਗਿਆ ਹੈ। ਉਜ ਟ੍ਰਾਂਸਪੋਰਟ ਮੰਤਰੀ ਦੀ ਆਮਦ ਦਾ ਪਤਾ ਚੱਲਦਿਆਂ ਜਿਆਦਾਤਰ ਪ੍ਰਾਈਵੇਟ ਬੱਸਾਂ ਅੱਜ ਬੱਸ ਅੱਡੇ ਵਿਚੋਂ ਗਾਇਬ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਉਹ ਬਿਨ੍ਹਾਂ ਕਿਸੇ ਪੱਖਪਾਤ ਤੋਂ ਚੈਕਿੰਗ ਕਰਵਾ ਰਹੇ ਹਨ ਤੇ ਅਧਿਕਾਰੀਆਂ ਨੂੰ ਸਪੱਸ਼ਟ ਹਿਦਾਇਤਾਂ ਹਨ ਕਿ ਜੇਕਰ ਉਸਦੇ ਕਿਸੇ ਰਿਸ਼ਤੇਦਾਰ ਦੀ ਬੱਸ ਦੇ ਵੀ ਦਸਤਾਵੇਜ਼ ਪੂਰੇ ਨਹੀਂ ਤਾਂ ਉਸਦੇ ਖਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅਸਿੱਧੇ ਢੰਗ ਨਾਲ ਬਾਦਲ ਪ੍ਰਵਾਰ ’ਤੇ ਦੋਸ਼ ਲਗਾਇਆ ਕਿ ਅਪਣੀ ਟ੍ਰਾਂਸਪੋਰਟ ਨੂੰ ਪ੍ਰਫੁੱਲਤ ਕਰਨ ਲਈ ਸਰਕਾਰੀ ਟ੍ਰਾਂਸਪੋਰਟ ਨੂੰ ਖ਼ਤਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਸਿਆ ਕਿ ਭਲਕੇ ਸਮਾਂ-ਸਾਰਨੀ ਵਿਚ ਇਕਸਾਰਤਾ ਲਿਆਉਣ ਲਈ ਮੀਟਿੰਗ ਰੱਖੀ ਗਈ ਹੈ, ਜਿਸਤੋਂ ਬਾਅਦ ਹਰੇਕ ਨੂੰ ਬਣਦਾ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦਸਿਅ ਕਿ ਗਲਤ ਤਰੀਕੇ ਨਾਲ ਕੀਤੇ ਗਏ ਵਾਧਿਆਂ ਨੂੰ ਰੱਦ ਕਰਨ ਲਈ ਕਰੀਬ 806 ਪ੍ਰਾਈਵੇਟ ਅਪਰੇਟਰਾਂ ਨੂੰ ਨੋਟਿਸ ਕੱਢੇ ਗਏ ਹਨ ਤੇ ਉਸਤੋਂ ਬਾਅਦ ਉਨ੍ਹਾਂ ਨੂੰ ਵੀ ਰੱਦ ਕਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਪੀਆਰਟੀਸੀ ਦੇ ਕੱਚੇ ਕਾਮਿਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਸਭ ਨੂੰ ਪੱਕਿਆ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ਼ ਹਰਵਿੰਦਰ ਸਿੰਘ ਲਾਡੀ, ਸੀਨੀਅਰ ਆਗੂ ਰਾਜ ਨੰਬਰਦਾਰ, ਆਰ.ਟੀ.ਏ ਬਲਵਿੰਦਰ ਸਿੰਘ, ਜੀ.ਐਮ. ਰਮਨ ਸ਼ਰਮਾ, ਮਾਲਵਾ ਬੱਸ ਅਪਰੇਟਰਜ਼ ਐਸੋਸੀਏਸ਼ਨ ਦੇ ਆਗੂ ਬਲਤੇਜ ਸਿੰਘ ਵਾਂਦਰ, ਪ੍ਰਾਈਵੇਟ ਬੱਸ ਅਪਰੇਟਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵੀ ਜਲਾਲ, ਉਘੇ ਟ੍ਰਾਂਸਪੋਟਰ ਰਛਪਾਲ ਸਿੰਘ ਆਹੂਲਵਾਲੀਆ, ਕੋਂਸਲਰ ਮਲਕੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ। 
ਗੁਰੂ ਨਾਨਕ ਸਕੂਲ ’ਚ ਰੰਗਾਰੰਗ ਪ੍ਰੋਗਰਾਮ ਕਰਵਾਇਆ
ਸੁਖਜਿੰਦਰ ਮਾਨ
ਬਠਿੰਡਾ, 30 ਅਕਤੂਬਰ: ਸਥਾਨਕ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਨਗਰ ਵਿਖੇ ਵਿਦਿਆਰਥੀਆਂ ਵੱਲੋ ਰੰਗਾ-ਰੰਗ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਮੈਡਮ ਜਸਦੀਪ ਕੌਰ ਮਾਨ ਤੇ ਸਮੂਹ ਸਕੂਲ ਸਟਾਫ ਸਹਿਤ ਪ੍ਰਬੰਧਕੀ ਕਮੇਟੀ ਵੱਲੋ ਵਿਤ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ । ਸ: ਬਾਦਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਤੇੇ ਸਕੂਲ ਦੇ ਰੁਕੇ ਹੋਏ ਕੰਮਾਂ ਲਈ 20 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸੇ ਤਰ੍ਹਾਂ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਬਾਰਵੀਂ ਜਮਾਤ ਵਿੱਚ ਜਿਹੜੇ ਪਹਿਲੇ ਦਸ ਵਿਦਿਆਰਥੀ ਐਨ.ਡੀ.ਏ ਵਿੱਚ ਭਾਗ ਲੈ ਕੇ ਸਫਲ ਹੋਣਗੇ ਹਰ ਇਕ ਉਸ ਵਿਦਿਾਅਰਥੀ ਨੂੰ ਡੇਢ ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਗੁਰਬਖਸ਼ ਸਿੰਘ ਬਰਾੜ (ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ), ਸੁਰਿੰਦਰ ਸਿੰਘ ਬਰਾੜ (ਪ੍ਰਧਾਨ ਸਕੂਲ ਪ੍ਰਬੰਧਕ ਕਮੇਟੀ) , ਬਲਜਿੰਦਰ ਸਿੰਘ ਭਗਤਾ (ਉਪ ਪਧਾਨ ਪ੍ਰਧਾਨ ਸਕੂਲ ਪ੍ਰਬੰਧਕ ਕਮੇਟੀ ), ਹਰਜਸ ਸਿੰਘ ਬਰਾੜ (ਮੈਨੇਜਰ ਸਕੂਲ ਪ੍ਰਬੰਧਕ ਕਮੇਟੀ) , ਪਰਮਿੰਦਰ ਸਿੰਘ ( ਜਨਰਲ ਸੈਕਟਰੀ ਸਕੂਲ ਪ੍ਰਬੰਧਕ ਕਮੇਟੀ) ਸਰਬਜੀਤ ਸਿੰਘ (ਜੁਆਇੰਟ ਸੈਕਟਰੀ ਸਕੂਲ ਪ੍ਰਬੰਧਕ ਕਮੇਟੀ), ਦਵਿੰਦਰ ਸਿੰਘ ਢਿੱਲੋ , ਜੁਗਿੰਦਰ ਸਿੰਘ ਸਿੱਧੂ, ਹਰਗੁਰਜੀਤ ਸਿੰਘ ਸਿੱਧੂ, ਕਰਨੈਲ ਸਿੰਘ ਚਹਿਲ, ਭਰਪੂਰ ਸਿੰਘ ਬਰਾੜ, ਸਰਵਨ ਸਿੰਘ ਭੱੁਲਰ, ਅਜੀਤਪਾਲ ਸਿੰਘ ਚਹਿਲ (ਮੈਂਬਰ ਸਕੂਲ ਪ੍ਰਬੰਧਕ ਕਮੇਟੀ), ਗੁਰਕੀਰਤ ਸਿੰਘ (ਉਪ ਪ੍ਰਧਾਨ ਗੁਰੁਦੁਆਰਾ ਪ੍ਰਬੰਧਕ ਕਮੇਟੀ, ਭੁਪਿੰਦਰ ਸਿੰਘ ਚਹਿਲ (ਸੈਕਟਰੀ ਗੁਰੁਦੁਆਰਾ ਪ੍ਰਬੰਧਕ ਕਮੇਟੀ) , ਦਵਿੰਦਰ ਸਿੰਘ (ਜੁਆਇੰਟ ਸੈਕਟਰੀ ਗੁਰੁਦੁਆਰਾ ਪ੍ਰਬੰਧਕ ਕਮੇਟੀ), ਵਿਕਾਸ ਸਿੰਘ ਬਾਹੀਆ (ਖਜ਼ਾਨਚੀ ਗੁਰੁਦੁਆਰਾ ਪ੍ਰਬੰਧਕ ਕਮੇਟੀ), ਜਗਦੇਵ ਸਿੰਘ , ਬਲਜੀਤ ਸਿੰਘ ਮੈਬਰ ਸਾਹਿਬਾਨ ਗੁਰੁਦੁਆਰਾ ਪ੍ਰਬੰਧਕ ਕਮੇਟੀ, ਕੌਸਲਰਜ਼ ਬਲਜੀਤ ਸਿੰਘ ਸਰਾਂ, ਬੇਅੰਤ ਸਿੰਘ ਰੰਧਾਵਾ, ਦਵਿੰਦਰ ਸਿੰਘ ਭੰਗੂ ਆਦਿ ਹਾਜ਼ਰ ਸਨ।




