Friday, May 1, 2026
Home Blog Page 2716

ਚੰਨੀ ਸਰਕਾਰ ਚੋਣਾਂ ਵੇਲੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲੱਗੀ

0

ਜੀ.ਵੀ.ਕੇ. ਗੋਇੰਦਵਾਲ ਸਾਹਿਬ ਪਾਵਰ ਪਲਾਂਟ ਨਾਲ ਬਿਜਲੀ ਖਰੀਦ ਸਮਝੌਤਾ ਰੱਦ
ਪਾਵਰਕੌਮ ਨੇ ਕੰਪਨੀ ਨੂੰ ਸਮਝੌਤਾ ਰੱਦ ਕਰਨ ਦਾ ਨੋਟਿਸ ਕੀਤਾ ਜਾਰੀ
ਰੱਦ ਕਰਨ ਦਾ ਉਦੇਸ਼ ਵਾਜਬ ਦਰਾਂ ਉਤੇ ਬਿਹਤਰ ਬਿਜਲੀ ਸਪਲਾਈ ਯਕੀਨੀ ਬਣਾਉਣਾ
ਸੁਖਜਿੰਦਰ ਮਾਨ
ਚੰਡੀਗੜ੍ਹ, 30 ਅਕਤੂਬਰ: ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਚੋਣਾਂ ’ਚ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਝੱਲਣ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਹੁਣ ਇਸ ਦਿਸ਼ਾ ਵੱਲ ਕਦਮ ਵਧਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ’ਚ ਮਹਿੰਗੀ ਬਿਜਲੀ ਕਾਰਨ ਮੱਚੀ ਹਹਾਕਾਰ ਦੇ ਮੱਦੇਨਜ਼ਰ ਪਿਛਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਮਹਿੰਗੇ ਰੇਟਾਂ ’ਤੇ ਹੋਏ ਬਿਜਲੀ ਸਮਝੋਤਿਆਂ ਨੂੰ ਰੱਦ ਕਰਨ ਦੀ ਕੜੀ ਤਹਿਤ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੀ.ਵੀ.ਕੇ. ਗੋਇੰਦਵਾਲ ਸਾਹਿਬ (2270 ਮੈਗਾਵਾਟ) ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਪੰਜਾਬ ਸਟੇਟ ਪਵਾਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੌਰਾਨ ਪਾਵਰਕੌਮ ਨੇ ਕੰਪਨੀ ਨੂੰ ਰੱਦ ਕਰਨ ਦਾ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਇਸ ਨੋਟਿਸ ਦਾ ਆਧਾਰ ਉਚ ਬਿਜਲੀ ਲਾਗਤਾਂ ਅਤੇ ਨਿਰਧਾਰਤ ਮਾਪਦੰਡਾਂ ਦੇ ਮੁਤਾਬਕ ਮਾੜੀ ਕਾਰਗੁਜ਼ਾਰੀ, ਜੀ.ਵੀ.ਕੇ. ਤੋਂ ਬਿਜਲੀ ਦੀ ਖਰੀਦ ਇਕ ਸਾਲ ਵਿਚ ਬਹੁਤੇ ਸਮਿਆਂ ਦੌਰਾਨ ਮਹਿਜ਼ 25 ਫੀਸਦੀ ਤੋਂ 30 ਫੀਸਦੀ ਤੱਕ ਹੀ ਕੀਤੇ ਜਾਣ ਦਾ ਆਧਾਰ ਹੈ ਜਿਸ ਦੇ ਨਤੀਜੇ ਸਦਕਾ ਬੀਤੇ ਸਾਲ ਲਈ 7.52 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦੀਆਂ ਦਰਾਂ ਵੱਧ ਰਹੀਆਂ ਰਹੀਆਂ। ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਇਹ ਕਦਮ ਸੂਬੇ ਦੇ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਬਣਾਉਣ ਲਈ ਚੁੱਕਿਆ ਗਿਆ ਹੈ ਜਿਸ ਨਾਲ ਬਿਜਲੀ ਦੀ ਕੀਮਤਾਂ ਦਾ ਬੋਝ ਘਟੇਗਾ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਜੀ.ਵੀ.ਕੇ. ਦੁਆਰਾ ਪੀਐਸਪੀਸੀਐਲ ਨਾਲ ਬਿਜਲੀ ਖ਼ਰੀਦ ਸਮਝੌਤਾ (ਪੀ.ਪੀ.ਏ.) ਕਰਨ ਦਾ ਮੂਲ ਅਧਾਰ ਪੀਐਸਪੀਸੀਐਲ ਨੂੰ ਸਸਤੀ ਬਿਜਲੀ ਪ੍ਰਦਾਨ ਕਰਨਾ ਸੀ। ਜੀ.ਵੀ.ਕੇ. ‘ਸਕਤੀ’ ਨੀਤੀ ਦੇ ਤਹਿਤ ਕੋਲ ਇੰਡੀਆ ਲਿਮਟਿਡ ਤੋਂ ਕੋਲੇ ਦਾ ਪ੍ਰਬੰਧ ਕਰਕੇ ਬਿਜਲੀ ਪੈਦਾ ਕਰ ਰਿਹਾ ਸੀ। ਪੀਪੀਏ ਦੇ ਅਨੁਸਾਰ ਜੀ.ਵੀ.ਕੇ. ਨੂੰ ਇੱਕ ਕੋਲੇ ਦੀ ਖਾਣ ਦਾ ਪ੍ਰਬੰਧ ਕਰਨ ਦੀ ਲੋੜ ਸੀ ਪਰ ਇਹ ਗਰਿੱਡ ਨਾਲ ਜੁੜਨ ਦੇ 5 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅਜਿਹਾ ਕਰਨ ਵਿੱਚ ਅਸਫਲ ਰਿਹਾ।
ਇਸ ਤੋਂ ਇਲਾਵ ਬੁਲਾਰੇ ਨੇ ਕਿਹਾ ਕਿ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸਨ (ਪੀ.ਐਸ.ਈ.ਆਰ.ਸੀ.) ਦੁਆਰਾ ਲਗਭਗ 3058 ਕਰੋੜ ਰੁਪਏ ਦੀ ਪੂੰਜੀ ਲਾਗਤ ਦੇ ਆਧਾਰ ’ਤੇ ਸਮਰੱਥਾ ਖਰਚੇ ਤੈਅ ਕੀਤੇ ਜਾ ਰਹੇ ਹਨ, ਜੋ ਕਿ ਸਥਿਰ ਲਾਗਤ ਦੇ ਲਗਭਗ 1.61 ਰੁਪਏ ਪ੍ਰਤੀ ਯੂਨਿਟ ਦੇ ਬਰਾਬਰ ਹੈ। ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਦੇ ਖਿਲਾਫ ਜਾ ਕੇ ਜੀਵੀਕੇ ਨੇ ਲਗਭਗ 4400 ਕਰੋੜ ਰੁਪਏ ਦੀ ਪੂੰਜੀ ਲਾਗਤ ਦੇ ਦਾਅਵਿਆਂ ਦੇ ਆਧਾਰ ’ਤੇ 2.50 ਰੁਪਏ ਪ੍ਰਤੀ ਯੂਨਿਟ ਦੀ ਉੱਚ ਸਥਿਰ ਲਾਗਤ ਪ੍ਰਾਪਤ ਕਰਨ ਲਈ ਐਪੀਲੇਟ ਟਿ੍ਰਬਿਊਨਲ ਫਾਰ ਇਲੈਕਟ੍ਰੀਸਿਟੀ (ਏਪੀਟੀਈਐਲ) ਕੋਲ ਪਹੁੰਚ ਕੀਤੀ, ਜਿਸ ਦਾ ਫੈਸਲਾ ਅਜੇ ਆਉਣਾ ਹੈ।ਬੁਲਾਰੇ ਨੇ ਦੱਸਿਆ ਕਿ ਜੀਵੀਕੇ ਦੁਆਰਾ ਕੀਤੇ ਦਾਅਵਿਆਂ ਦੇ ਅਨੁਸਾਰ ਪਰਿਵਰਤਨਸ਼ੀਲ ਲਾਗਤ ਲਗਭਗ 4.50 ਰੁਪਏ ਪ੍ਰਤੀ ਯੂਨਿਟ ਹੈ ਅਤੇ ਸਥਿਰ ਲਾਗਤ ਲਗਭਗ 2.50 ਰੁਪਏ ਪ੍ਰਤੀ ਯੂਨਿਟ ਹੈ। ਇਸ ਤਰ੍ਹਾਂ ਦਰਾਂ ਅਧੀਨ ਜੀਵੀਕੇ ਦਾ ਕੁੱਲ ਦਾਅਵਾ ਲਗਭਗ 7.00 ਰੁਪਏ ਪ੍ਰਤੀ ਯੂਨਿਟ ਨਿਕਲਦਾ ਹੈ ਜੋ ਇਸਦੀ ਮਹਿੰਗੀ ਬਿਜਲੀ ਕਾਰਨ ਹੋਰ ਵਧਦਾ ਹੈ। ਇਸ ਲਈ ਜੀਵੀਕੇ ਦਾ ਇਰਾਦਾ ਸਪੱਸਟ ਹੈ ਕਿ ਇਹ ਉੱਚ ਦਰਾਂ ਵਸੂਲਣਾ ਚਾਹੁੰਦੀ ਹੈ ਜੋ ਕਿ ਪੀ.ਪੀ.ਏ. ਦਾ ਮੂਲ ਆਧਾਰ ਨਹੀਂ ਹੈ। ਇਸ ਕਰਕੇ ਪੀਐਸਪੀਸੀਐਲ ਲਈ ਜੀਵੀਕੇ ਨਾਲ ਪੀ.ਪੀ.ਏ. ਜਾਰੀ ਰੱਖਣਾ ਵਪਾਰਕ ਤੌਰ ’ਤੇ ਗੈਰ-ਵਿਵਹਾਰਕ ਬਣ ਗਿਆ।ਇਸ ਤੋਂ ਇਲਾਵਾ ਜੀਵੀਕੇ ਵੱਖ-ਵੱਖ ਰਿਣਦਾਤਿਆਂ ਤੋਂ ਇਸ ਦੁਆਰਾ ਲਏ ਗਏ ਕਰਜ਼ਿਆਂ ਦੇ ਲਈ ਸਮੇਂ ਸਿਰ ਬਕਾਏ ਦੀ ਅਦਾਇਗੀ ਨਾ ਕਰਨ ਵਾਸਤੇ ਡਿਫਾਲਟਰ ਬਣ ਗਈ ਸੀ। ਸਿੱਟੇ ਵਜੋਂ ਇਹ ਇੱਕ ਡਿਫਾਲਟਰ ਸੰਪਤੀ ਬਣ ਗਈ ਸੀ ਅਤੇ ਜੀ.ਵੇ.ਕੇ ਵੱਲੋਂ ਹੱਲ ਸਬੰਧੀ ਯੋਜਨਾ ਲਿਆਉਣ ਦੀ ਲੋੜ ਸੀ ਅਤੇ ਇਹ ਅਜਿਹਾ ਕਰਨ ਵਿੱਚ ਅਸਫਲ ਰਹੀ। ਬੁਲਾਰੇ ਨੇ ਦੱਸਿਆ ਕਿ ਰਿਣਦਾਤਿਆਂ ਨੇ ਜੀਵੀਕੇ ਲਈ ਰੈਜ਼ੋਲੂਸ਼ਨ ਪਲਾਨ ਵਾਸਤੇ ਨੈਸਨਲ ਕੰਪਨੀ ਲਾਅ ਟਿ੍ਰਬਿਊਨਲਜ਼ (ਐਨਸੀਐਲਟੀ) ਕੋਲ ਪਹੁੰਚ ਕੀਤੀ ਹੈ ਜੋ ਟਿ੍ਰਬਿਊਨਲ ਦੇ ਸਾਹਮਣੇ ਵਿਚਾਰ ਅਧੀਨ ਹੈ।

ਪੰਜਾਬ ਸਰਕਾਰ ਵੱਲੋਂ ਨਰਮੇ ਦੇ ਖ਼ਰਾਬੇ ਦੇ ਮੁਆਵਜ਼ੇ ਦਾ ਐਲਾਨ

0

33 ਤੋ 75 ਫ਼ੀਸਦੀ ਨੁਕਸਾਨ ਲਈ ਮਿਲਣਗੇ 5400 ਰੁਪਏ ਪ੍ਰਤੀ ਏਕੜ

ਨਰਮੇ ਦੇ ਨੁਕਸਾਨ ਲਈ ਮੁਆਵਜ਼ੇ ਵਾਸਤੇ 416 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ , 10 ਫ਼ੀਸਦੀ ਹਿੱਸਾ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਦੇਣ ਦਾ ਫੈਸਲਾ

ਦੀਵਾਲੀ ਤੋਂ ਪਹਿਲਾਂ ਸਾਰੀ ਰਾਸ਼ੀ ਡਿਪਟੀ ਕਮਿਸ਼ਨਰਾਂ ਦੇ ਖਾਤੇ ’ਚ ਭੁਗਤਾਨ ਵਾਸਤੇ ਭੇਜੀ ਜਾਵੇਗੀ

ਪੰਜਾਬ ਸਰਕਾਰ ਕਿਸਾਨ ਦੀ ਭਲਾਈ ਲਈ ਪੂਰੀ ਤਰਾਂ ਬਚਨਵੱਧ-ਕੈਬਨਿਟ ਮੰਤਰੀ 

ਸੁਖਜਿੰਦਰ ਮਾਨ

ਚੰਡੀਗੜ, 30 ਅਕਤੂਬਰ:ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡਾ ਅਤੇ ਅਹਿਮ ਕਦਮ ਚੁੱਕਦੇ ਹੋਏ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਲਈ 416 ਕਰੋੜ ਰੁਪਏ ਤੋਂ ਵਧ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ।ਇਹ ਐਲਾਨ ਅੱਜ ਪੰਜਾਬ ਭਵਨ ਵਿਖੇ ਮਾਲ ਤੇ ਮੁੜਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਅਤੇ ਖੇਤੀ ਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕੀਤਾ।

ਦੋਵਾਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਨਾਲ ਮਾਨਸਾ, ਸੰਗਰੂਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਨਰਮੇ ਦਾ ਭਾਰੀ ਨੁਕਸਾਨ ਹੋਇਆ ਜਿਸ ਕਰਕੇ ਕਿਸਾਨਾਂ ਅਤੇ ਚੁਗਾਈ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਰਾਸ਼ੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਵਜੋਂ ਦੇਣ ਲਈ ਦੀਵਾਲੀ ਤੋਂ ਪਹਿਲਾਂ ਡਿਪਟੀ ਕਸ਼ਿਨਰਾਂ ਦੇ ਖਾਤੇ ਵਿੱਚ ਭੇਜ ਦਿੱਤੀ ਜਾਵੇਗੀ ਜਿਸ ਦਾ ਅੱਗੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਿੱਧਾ ਭੁਗਤਾਨ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਰਾਸ਼ੀ ਦਾ 10 ਫੀਸਦੀ ਚੁਗਗਾਈ ਮਜ਼ਦੂਰਾਂ ਨੂੰ ਰਾਹਤ ਵਜੋਂ ਦਿੱਤਾ ਜਾਵੇਗਾ।

ਮੁਆਵਜ਼ੇ ਦੀ ਵੰਡ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੋਵਾਂ ਕੈਬਨਿਟ ਮੰਤਰੀਆਂ ਨੇ ਦੱਸਿਆ  ਕਿਨਰਮਾ ਪੱਟੀ ਵਿੱਚ ਇਸ ਵਾਰ ਤਕਰੀਬਨ 7 ਲੱਖ 51 ਹਜ਼ਾਰ ਏਕੜ ਰਕਬੇ ਵਿੱਚ ਨਰਮਾ ਬੀਜਿਆ ਗਿਆ ਅਤੇ ਇਸ ਵਿੱਚੋਂ ਤਕਰੀਬਨ ਚਾਰ ਲੱਖ ਏਕੜ ਰਕਬੇ ਵਿੱਚ ਗੁਲਾਬੀ ਸੁੰਡੀ ਨਾਲ ਨੁਕਸਾਨ ਹੋਇਆ ਹੈ।

ਉਨਾਂ ਦੱਸਿਆ ਕਿ 26 ਤੋਂ 32 ਫ਼ੀਸਦੀ ਨੁਕਸਾਨ ਲਈ 2000 ਰੁਪਏ ਪ੍ਰਤੀ ਏਕੜ,33 ਤੋ 75 ਫ਼ੀਸਦੀ ਨੁਕਸਾਨ ਲਈ 5400 ਰੁਪਏ ਪ੍ਰਤੀ ਏਕੜ ਅਤੇ 76 ਤੋਂ 100 ਫ਼ੀਸਦੀ ਨੁਕਸਾਨ ਲਈ 12,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਹ ਮੁਆਵਜ਼ਾ ਅੱਜ ਤੱਕ ਦਾ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ ਪਿਛਲੀਵਾਰ ਪੂਰੀ ਫਸਲ ਖਰਾਬ ਹੋਣ ਲਈ ਕਿਸਾਨਾਂ ਨੂੰ 8000 ਰੁਪਏ ਪ੍ਰਤੀ ਏਕੜ ਅਤੇ ਚੁਗਾਈ ਮਜ਼ਦੂਰਾਂ ਨੂੰ ਰਾਸ਼ੀ ਦਾ 5 ਫੀਸਦੀ ਦਿੱਤਾ ਗਿਆ ਸੀ।

ਕੈਬਨਿਟ ਮੰਤਰੀਆਂ ਅਨੁਸਾਰ ਮਾਨਸਾ ਜ਼ਿਲੇ ਵਿੱਚ 151335 ਏਕੜ ਰਕਬੇ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ। ਇਸ ਵਾਸਤੇ ਇਸ ਜ਼ਿਲੇ ਲਈ 181,60,21,050 ਰੁਪਏ ਦੀ ਰਾਸ਼ੀ ਜਾਰੀ ਦਿੱਤੀ ਜਾ ਰਹੀ ਹੈ। ਇਸੇ ਤਰਾਂ ਹੀ ਸੰਗਰੂਰ ਵਿੱਚ 145 ਏਕੜ ਨੂੰ 26 ਤੋਂ 32 ਫੀਸਦੀ, 3693 ਏਕੜ ਨੂੰ 33 ਤੋਂ 75 ਫੀਸਦੀ ਅਤੇ 180 ਏਕੜ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ ਅਤੇ ਇਸ ਲਈ 224,01,328 ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਉਨਾਂ ਦੱਸਿਆ ਕਿ ਬਠਿੰਡਾ ਜ਼ਿਲੇ ਵਿੱਚ 683 ਏਕੜ ਨੂੰ 26 ਤੋਂ 32 ਫੀਸਦੀ, 85 ਏਕੜ ਨੂੰ 33 ਤੋਂ 75 ਫੀਸਦੀ ਅਤੇ 188308 ਏਕੜ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ ਜਿਸ ਦੇ ਲਈ ਬਠਿੰਡਾ ਜ਼ਿਲੇ ਲਈ 226,15,23,700 ਰੁਪਏ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿੱਚ 1906 ਏਕੜ ਨੂੰ 26 ਤੋਂ 32 ਫੀਸਦੀ, 7922 ਏਕੜ ਨੂੰ 33 ਤੋਂ 75 ਫੀਸਦੀ ਅਤੇ 50 ਏਕੜ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ ਇਸ ਦੇ ਵਾਸਤੇ 4,71,90,800 ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਇਸੇ ਤਰਾਂ ਹੀ ਬਰਨਾਲਾ ਜ਼ਿਲੇ ਵਿੱਚ 143 ਏਕੜ ਨਰਮੇ ਨੂੰ 26 ਤੋਂ 32 ਫੀਸਦੀ, 2639 ਏਕੜ ਨੂੰ 33 ਤੋਂ 75 ਫੀਸਦੀ ਅਤੇ 11 ਏਕੜ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ। ਇਸ ਲਈ ਬਰਨਾਲਾ ਵਾਸਤੇ 1,46,70,950 ਰੁਪਏ ਦੀ ਰਾਹਤ ਦੀ ਵਿਵਸਥਾ ਕੀਤੀ ਗਈ ਹੈ।ਮੰਤਰੀਆਂ ਨੇ ਇਹ ਵੀ ਦੱਸਿਆ ਕਿ ਇਸ ਰਾਸ਼ੀ ਵਿੱਚੋਂ ਨਰਮੇ ਦੇ ਚੁਗਾਈ ਕਰਨ ਵਾਲੇ ਮਜ਼ਦੂਰਾਂ ਲਈ 10 ਫ਼ੀਸਦੀ ਰਾਹਤ ਦਿੱਤੀ ਜਾਵੇਗੀ ਹੈ।

ਹਾਲ ਹੀ ਦੇ ਮੀਂਹ ਨਾਲ ਫ਼ਸਲਾਂ ਨੂੰ ਹੋਏ ਨੁਕਸਾਨ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਸ ਸਬੰਧੀ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਜਿਉ ਹੀ ਡਿਪਟੀ ਕਮਿਸ਼ਨਰਾਂ ਵੱਲੋਂ ਰਿਪੋਰਟਾਂ ਆਈਆਂ ਤਾਂ ਇਸ ਲਈ ਵੀ ਮੁਆਵਜ਼ੇ ਵਾਸਤੇ ਕਦਮ ਚੁੱਕੇ ਜਾਣਗੇ। ਡਿਪਟੀ ਕਮਿਸ਼ਨਰਾਂ ਨੂੰ ਇੱਕ ਹਫ਼ਤੇ ਵਿੱਚ ਫਸਲ ਦੇ ਨੁਕਸਾਨ ਬਾਰੇ ਰਿਪੋਰਟਾਂ ਭੇਜਣ ਲਈ ਨਿਰਦੇਸ਼ ਦਿੱਤੇ ਗਏ ਸਨ।ਇਸੇ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਨਾਭਾ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਤਰਾਂ ਦੇ ਨੁਕਸਾਨ ਤੋਂ ਬਚਣ ਲਈ ਅਤਿ ਅਧੁਨਿਕ ਤਕਨੋਲੋਜੀ ਲਿਆਂਦੀ ਜਾ ਰਹੀ ਹੈ।

ਕਿਸਾਨਾਂ ਪ੍ਰਤੀ ਬਚਨਵੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਉਨਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਕਰਦੇ ਸ਼ਹੀਦ ਹੋਏ ਕਿਸਾਨਾਂ ਦੇ ਪਰੀਵਰਾਂ ਦੇ 157 ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਜੋ ਕਾਂਗਰਸ ਸਰਕਾਰ ਦੀ ਕਿਸਾਨਾਂ ਦੀ ਭਲਾਈ ਲਈ ਬਚਨਵੱਧਤਾ ਹੈ।

ਦੋਵਾਂ ਮੰਤਰੀ ਨੇ ਦੱਸਿਆ ਕਿ 8 ਨਵੰਬਰ ਨੂੰ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਅਤੇ ਬੀ.ਐਸ.ਐਫ. ਦਾ ਦਾਇਰਾ ਵਧਾਉਣ ਦੇ ਮੁੱਦੇ ’ਤੇ ਵਿਸ਼ੇਸ਼ ਬਹਿਸ ਕਰਵਾਈ ਜਾਵੇਗੀ।ਇਸ ਮੌਕੇ ਹੋਰਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਸ੍ਰੀ ਵੀ.ਕੇ. ਜੰਜੂਆ, ਵਿੱਤ ਕਮਿਸ਼ਨਰ ਖੇਤੀਬਾੜੀ ਸ੍ਰੀ ਡੀ.ਕੇ. ਤਿਵਾੜੀ ਅਤੇ ਐਡੀਸ਼ਨਲ ਸਕੱਤਰ ਮਾਲ ਕੈਪਟਨ ਕਰਨੈਲ ਸਿੰਘ ਵੀ ਹਾਜ਼ਰ ਸਨ।

——————

ਪੰਜਾਬ ‘ਚ 15 ਨਵੰਬਰ ਤੋਂ ਚੱਲਣਗੀਆਂ ਖੰਡ ਮਿੱਲਾਂ:ਚੰਨੀ

0

ਕਿਸਾਨ ਜਥੇਬੰਦੀਆ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਐਲਾਨ  

ਸੁਖਜਿੰਦਰ ਮਾਨ

ਚੰਡੀਗੜ੍ਹ, 30 ਅਕਤੂਬਰ:ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨਿਚਰਵਾਰ ਨੂੰ ਗੰਨੇ ਦੀ ਫਸਲ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਮਾਝਾ ਅਤੇ ਦੋਆਬਾ ਖੇਤਰ ਦੀਆਂ ਕਿਸਾਨ ਜਥੇਬੰਦੀਆਂ ਨਾਲ ਇੱਥੇ ਅਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਕੀਤੀ।ਇਸ ਮੌਕੇ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਗੰਨੇ ਦੇ ਸੀਜ਼ਨ, 2021-2022 ਲਈ ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ 15 ਨਵੰਬਰ ਤੋਂ ਚਲਾਉਣ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆ ਸ਼ੁਰੂ ਕਰਨ ਦਾ ਭਰੋਸਾ ਦਿੱਤਾ।ਇਸ ਤੋਂ ਪਹਿਲਾਂ ਕਿਸਾਨਾਂ ਨੇ ਆਪਣੀਆਂ ਮੰਗਾਂ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਗੰਨਾ ਉਹਨਾਂ ਦੇ ਇਲਾਕਿਆਂ ਦੀ ਪ੍ਰਮੁੱਖ ਫ਼ਸਲ ਹੈ ਅਤੇ ਕਿਸਾਨਾਂ ਦੀ ਆਰਥਿਕਤਾ ਗੰਨੇ ਦੀ ਫਸਲ ਉਤੇ ਨਿਰਭਰ ਕਰਦੀ ਹੈ, ਪ੍ਰੰਤੂ ਇਸ ਵਾਰ ਪੰਜਾਬ ਦੀਆਂ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਨਾ ਤਾਂ ਗੰਨਾ ਬਾਊਂਡ ਕੀਤਾ ਗਿਆ ਹੈ ਅਤੇ ਨਾ ਹੀ ਕਲੰਡਰ ਸਿਸਟਮ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਸਮੇਂ ਸਿਰ ਮਿੱਲਾਂ ਚਲਾਉਣ ਲਈ ਕੋਈ ਤਰੀਕ ਦਿੱਤੀ ਜਾ ਰਹੀ ਹੈ।ਇਸ ਤੋਂ ਇਲਾਵਾ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਸੀਜ਼ਨ, 2021-22 ਲਈ ਕਿਸਾਨਾਂ ਨੂੰ ਨਗਦ ਅਦਾਇਗੀ ਅਤੇ ਪਿਛਲੇ ਸੀਜ਼ਨਾਂ ਦੀ ਬਕਾਇਆ ਰਾਸ਼ੀ ਕਿਸਾਨਾਂ ਨੂੰ ਤੁਰੰਤ ਅਦਾਇਗੀ ਕਰਨ ਬਾਰੇ ਅਪੀਲ ਕੀਤੀ।ਇਸ ਬਾਰੇ ਮੁੱਖ ਮੰਤਰੀ ਚੰਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਸਲੇ ਨੂੰ ਹੱਲ ਕਰਨ ਲਈ ਖੰਡ ਮਿੱਲ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੀ ਜਲਦ ਮੀਟਿੰਗ ਬੁਲਾਈ ਜਾਵੇ।ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਕਿਸਾਨਾਂ ਨਾਲ ਡੱਟ ਕੇ ਖੜੀ ਹੈ, ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸਰਕਾਰ ਵਲੋਂ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ।ਇਸ ਦੌਰਾਨ ਕਿਸਾਨ ਨੇਤਾਵਾਂ ਨੇ ਮੁੱਖ ਮੰਤਰੀ ਦਾ ਸਿਰਪਾਓ ਨਾਲ ਸਨਮਾਨ ਕੀਤਾ।ਮੀਟਿੰਗ ਵਿਚ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ, ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਵਜੀਦਪੁਰ, ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਚੰਦਰ ਸ਼ਰਮਾ, ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਸਤਨਾਮ ਸਿੰਘ ਸਾਹਨੀ ਹਾਜ਼ਰ ਸਨ।

ਟਾਈਟਲਰ ਨੂੰ ਅਹੁੱਦਾ ਦੇ ਕੇ ਕਾਂਗਰਸ ਨੇ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਛਿੜਕਿਆ: ਭਗਵੰਤ ਮਾਨ

0

ਕਾਂਗਰਸ ਪਾਰਟੀ ਲੋਕਾਂ ਦਾ ਭਲਾ ਕਰਨ ਦੀ ਬਜ਼ਾਏ ਕੁਰਸੀ ਲਈ ਆਪਸ ’ਚ ਉਲਝੀ
ਸੁਖਜਿੰਦਰ ਮਾਨ
ਬਠਿੰਡਾ, 29 ਅਕਤੂਬਰ: ਕਾਂਗਰਸ ਪਾਰਟੀ ਵਲੋਂ ਸਿੱਖ ਵਿਰੋਧੀ ਦੰਗਿਆ ’ਚ ਕਥਿਤ ਸਮੂਲੀਅਤ ਵਾਲੇ ਸੀਨੀਅਰ ਆਗੂ ਜਗਦੀਸ਼ ਟਾਈਟਲਰ ਨੂੰ ਵਿਸੇਸ ਇਨਵਾਈਟੀ ਬਣਾਉਣ ਦੀ ਕਾਰਵਾਈ ਨੂੰ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਬਰਾਬਰ ਦਸਿਆ ਹੈ। ਉਨ੍ਹਾਂ ਕਿਹਾ ਕਿ ‘‘ਇਸਤੋਂ ਕਾਂਗਰਸ ਪਾਰਟੀ ਦੀ ਨੀਅਤ ਦਾ ਪਤਾ ਲੱਗ ਗਿਆ ਹੈ, ਉਨ੍ਹਾਂ ਇਸ ਮਾਮਲੇ ’ਤੇ ਪੰਜਾਬ ਕਾਂਗਰਸ ਦੇ ਆਗੂਆਂ ਤੋਂ ਵੀ ਜਵਾਬ ਮੰਗਿਆ ਹੈ। ’’ ਅੱਜ ਬਠਿੰਡਾ ਪੁੱਜੇ ਹੋਏ ਸ਼੍ਰੀ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਅਸਲ ਵਿਚ ਕਾਂਗਰਸ ਪਾਰਟੀ ਆਪਸੀ ਕਲੈਸ਼ ਵਿਚ ਉਲਝੀ ਹੋਈ ਹੈ ਤੇ ਉਸਨੂੰ ਲੋਕਾਂ ਦੀ ਭਲਾਈ ਨਾਲ ਕੋਈ ਤਲੁਕਾਤ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ’ਚ ਅਪਣੀ ਕੁਰਸੀ ਬਚਾਉਣ ਲਈ ਗਾਂਧੀ ਪ੍ਰਵਾਰ ਦੀ ਹਾਜ਼ਰੀ ਭਰਨ ਜਾਂਦੇ ਹਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਲੋਕਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨ ਆਉਂਦੇ ਹਨ। ਸੂਬਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਬਦਲਣ ਨਾਲ ਉਸਦੇ ਪਾਪ ਨਹੀਂ ਧੋਤੇ ਜਾਣੇ, ਬਲਕਿ ਇਸਦਾ ਜਵਾਬ ਦੇਣਾ ਪੈਣਾ ਹੈ ਕਿ ਪੰਜ ਸਾਲਾਂ ਵਿਚ ਕਾਂਗਰਸ ਪਾਰਟੀ ਨੇ ਕੀ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਕੰਮ ਪਾਲਿਸੀ ਬਣਾ ਕੇ ਲੋਕਾਂ ਨੂੰ ਰਾਹਤ ਦੇਣੀ ਹੁੰਦੀ ਹੈ ਨਾ ਕਿ ਡਰਾਮੇ ਕਰਨਾ। ਕੈਪਟਨ ਅਮਰਿੰਦਰ ਸਿੰਘ ਬਾਰੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵੀ ਉਹ ਭਾਜਪਾ ਦੇ ਇਸ਼ਾਰੇ ਦੇ ਕੰਮ ਕਰਦੇ ਸਨ ਹੁਣ ਉਹ ਖੁੱਲ ਕੇ ਸਾਹਮਣੇ ਆ ਗਏ ਹਨ ਪ੍ਰੰਤੂ ਲੋਕ ਸਭ ਕੁੱਝ ਜਾਣਦੇ ਹਨ। ਕਿਸਾਨੀ ਮੁੱਦੇ’ਤੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੂੰ ਤੁਰੰਤ ਖੇਤੀ ਬਿੱਲ ਵਾਪਸ ਲੈਣੇ ਚਾਹੀਦੇ ਹਨ। ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵੀ ਲੰਮੇ ਹੱਥੀ ਲੈਂਦਿਆਂ ਕਿਹਾ ਕਿ ਚੰਨੀ ਸਰਕਾਰ ਨੂੰ ਨਰਮੇ ਦਾ ਮੁਆਵਜ਼ਾ ਮੰਗ ਰਹੇ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਨਹੀਂ ਭਾਜਪਾ ਦੀ ਤਰ੍ਹਾਂ ਕਿਸਾਨ ਕਾਂਗਰਸ ਨੂੰ ਵੀ ਮੁਆਫ਼ ਨਹੀਂ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਨੀਲ ਗਰਗ, ਨਵਦੀਪ ਜੀਦਾ, ਅੰਮਿ੍ਰਤ ਅਗਰਵਾਲ, ਅਨਿਲ ਠਾਕੁਰ, ਅਮਰਦੀਪ ਰਾਜਨ, ਮਨਦੀਪ ਕੌਰ ਰਾਮਗੜ੍ਹੀਆ ਆਦਿ ਹਾਜ਼ਰ ਸਨ।

ਬਠਿੰਡਾ ’ਚ ਲੱਗੇ ਦੋ ਰੋਜ਼ਾ ਕੈਂਪ ਦੌਰਾਨ 9684 ਲਾਭਪਾਤਰੀਆਂ ਨੇ ਲਿਆ ਲਾਹਾ

0

ਸੁਖਜਿੰਦਰ ਮਾਨ
ਬਠਿੰਡਾ, 29 ਅਕਤੂਬਰ: ਇੱਕੋਂ ਛੱਤ ਹੇਠ ਹਰ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਏ ਗਏ ਦੋ ਰੋਜ਼ਾ ਸਪੈਸ਼ਲ ਕੈਂਪ ਦੌਰਾਨ 9684 ਲਾਭਪਾਤਰੀਆਂ ਨੇ ਲਾਹਾ ਲਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਪਹਿਲੇ ਦਿਨ ਬਠਿੰਡਾ ਦੇ ਅਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ 1092 ਯੋਗ ਲਾਭਪਾਤਰੀਆਂ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲਿਆ। ਇਸੇ ਤਰ੍ਹਾਂ ਸਬ-ਡਵੀਜ਼ਨ ਪੱਧਰ ਤੇ ਮੌੜ ਦੇ ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਵਿਖੇ ਲਗਾਏ ਗਏ ਕੈਂਪ ਦੌਰਾਨ 898, ਤਲਵੰਡੀ ਸਾਬੋ, ਕਮਿਊਨਿਟੀ ਈ.ਓ ਦਫ਼ਤਰ ਵਿਖੇ 632 ਤੇ ਪੰਜਾਬੀ ਯੂਨੀਵਰਸਿਟੀ ਟੀਪੀਡੀ ਮਾਲਵਾ ਕਾਲਜ ਨੇਬਰਹੁੱਡ ਕੈਂਪਸ ਰਾਮਪੁਰਾ ਫੂਲ ਵਿਖੇ ਲਗਾਏ ਕੈਂਪਾਂ ਦੌਰਾਨ 744 ਲਾਭਪਾਤਰੀਆਂ ਨੇ ਲਾਹਾ ਲਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਰਾਜਨ ਗਰਗ, ਐਸਡੀਐਮ ਬਠਿੰਡਾ ਕੰਵਰਜੀਤ ਸਿੰਘ, ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਬਰਾੜ, ਡਾਇਰੈਕਟਰ ਪਨਗ੍ਰੇਨ ਟਹਿਲ ਸਿੰਘ ਬੁੱਟਰ, ਬਲਜਿੰਦਰ ਠੇਕੇਦਾਰ, ਡਿਪਟੀ ਮੇਅਰ ਹਰਮਿੰਦਰ ਸਿੱਧੂ, ਐਮ.ਸੀ ਸ਼੍ਰੀਮਤੀ ਮਨਜੀਤ ਕੌਰ ਬੁੱਟਰ, ਸ਼੍ਰੀਮਤੀ ਵੀਰਪਾਲ ਕੌਰ, ਕੋਂਸਲਰ ਰਾਜੂ ਸਰਾਂ, ਵਿਵੇਕ ਅਗਰਵਾਲ, ਸੁਖਰਾਜ ਸਿੰਘ ਔਲਖ, ਸੰਦੀਪ ਬੌਬੀ, ਉਮੇਸ਼ ਗੋਗੀ, ਕੰਵਲਜੀਤ ਸਿੰਘ ਭੰਗੂ, ਸੰਦੀਪ ਗੋਇਲ, ਪਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਕਰਮਚਾਰੀ ਹਾਜ਼ਰ ਸਨ।

ਬੀ.ਐਫ.ਜੀ.ਆਈ. ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 29 ਅਕਤੂਬਰ: ਬੀ.ਐਫ.ਜੀ.ਆਈ. ਵਿਖੇ ਅੱਜ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਤਹਿਤ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਅਤੇ ਬਾਬਾ ਫ਼ਰੀਦ ਕਾਲਜ ਦੀ ਫੈਕਲਟੀ ਆਫ਼ ਮੈਨੇਜਮੈਂਟ ਐਂਡ ਕਾਮਰਸ ਅਤੇ ਫੈਕਲਟੀ ਆਫ਼ ਆਰਟਸ ਵੱਲੋਂ ਐਮ.ਬੀ.ਏ.,ਐਮ.ਕਾਮ.,ਐਮ.ਏ.( ਹਿਸਟਰੀ, ਇਕਨਾਮਿਕਸ, ਅੰਗਰੇਜ਼ੀ, ਪੰਜਾਬੀ, ਪੁਲਿਟੀਕਲ ਸਾਇੰਸ), ਬੀ.ਕਾਮ., ਬੀ.ਬੀ.ਏ., ਬੀ.ਏ., ਬੀ.ਐਸ.ਸੀ. (ਏ.ਟੀ.ਐਚ.ਐਮ.) ਅਤੇ ਐਮ.ਐਸ.ਸੀ. (ਜੌਗਰਫ਼ੀ) ਦੇ ਸਾਰੇ ਪਾਸ ਹੋ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਪ੍ਰੋ.(ਡਾ.) ਅਰਵਿੰਦ ਸਨ। ਜਦੋਂਕਿ ਸੁਖਮੰਦਰ ਸਿੰਘ ਚੱਠਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਅਤੇ ਹੋਰ ਆਏ ਹੋਏ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਬੀ.ਐਫ.ਜੀ.ਆਈ. ਦੀਆਂ ਹੁਣ ਤੱਕ ਦੀਆਂ ਅਹਿਮ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਇਹ ਸਿਰਫ਼ ਸੰਸਥਾ ਦੇ ਹੁਨਰਮੰਦ ਤੇ ਸਮਰਪਿਤ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਕਾਰਨ ਹੀ ਸੰਭਵ ਹੋ ਸਕਿਆ ਹੈ । ਮੁੱਖ ਮਹਿਮਾਨ ਪ੍ਰੋ.(ਡਾ.) ਅਰਵਿੰਦ ਨੇ ਇਸ ਸਾਲਾਨਾ ਕਨਵੋਕੇਸ਼ਨ ਦੀ ਸਫਲਤਾ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਜੀਵਨ ਵਿੱਚ ਇਹ ਦਿਨ ਬੜਾ ਵਡਮੁੱਲਾ ਅਤੇ ਯਾਦਗਾਰੀ ਪਲ ਹੁੰਦਾ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਇੱਕ ਮੀਲ ਪੱਥਰ ਹੈ ਮੰਜ਼ਿਲ ਨਹੀਂ । ਅੰਤ ਵਿੱਚ ਬਾਬਾ ਫ਼ਰੀਦ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨ ਸ਼ਖ਼ਸੀਅਤਾਂ ਦਾ ਰਸਮੀ ਧੰਨਵਾਦ ਕੀਤਾ।

ਕੇਜ਼ਰੀਵਾਲ ਨੇ ਵਿਤ ਮੰਤਰੀ ਦੇ ਰਿਸ਼ਤੇਦਾਰ ’ਤੇ ‘ਗੁੰਡਾ ਟੈਕਸ’’ ਵਸੂਲਣ ਦਾ ਲਗਾਇਆ ਦੋਸ਼

0

ਜੈਜੀਤ ਜੌਹਲ ਵਲੋਂ ਕੇਜ਼ਰੀਵਾਲ ’ਤੇ ਮਾਣਹਾਣੀ ਦਾ ਕੇਸ ਕਰਨ ਦਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ, 29 ਅਕਤੂਬਰ: ਮਾਲਵਾ ਪੱਟੀ ਤੇ ਖ਼ਾਸਕਰ ਬਠਿੰਡਾ ’ਚ ‘ਫੁੱਟਬਾਲ’ ਦੀ ਤਰ੍ਹਾਂ ਅਪਣਿਆਂ ਤੇ ਸਿਆਸੀ ਵਿਰੋਧੀਆਂ ਦਾ ਨਿਸ਼ਾਨਾ ਬਣਦੇ ਆ ਰਹੇ ਸੂਬੇ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਉਰਫ਼ ਜੋ ਜੋ ਉਪਰ ਅੱਜ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਵੀ ਵੱਡੇ ਦੋਸ਼ ਲਗਾਏ ਹਨ। ਸਥਾਨਕ ਇੱਕ ਪੈਲੇਸ ’ਚ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਕੇਜ਼ਰੀਵਾਲ ਨੇ ਜੈਜੀਤ ਸਿੰਘ ਜੌਹਲ ਉਪਰ ਅਸਿੱਧੇ ਢੰਗ ਨਾਲ ਗੁੰਡਾ ਟੈਕਸ ਵਸੂਲਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ‘‘ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਬਠਿੰਡਾ ’ਚ ਜੋਜੋ ਟੈਕਸ ਲੱਗ ਰਿਹਾ। ਵਪਾਰੀ ਡਰਿਆ ਹੋਇਆ, ਚਾਰ ਕਤਲ ਹੋ ਚੁੱਕੇ ਹਨ। ’’ ਕੇਜਰੀਵਾਲ ਮੁਤਾਬਕ ਅਜਿਹੇ ਮਾਹੌਲ ਵਿਚ ਵਪਾਰੀ ਤੇ ਵਪਾਰ ਪ੍ਰਫੁੱਲਤ ਨਹੀਂ ਹੋ ਸਕਦਾ ਜਿਸਦੇ ਚੱਲਦੇ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਹਰ ਵਪਾਰੀ ਦੀ ਸੁਰੱਖਿਆ ਸਰਕਾਰ ਦੀ ਹੋਵੇਗੀ ਅਤੇ ਵਪਾਰੀਆਂ ਨੂੰ ਡਰਨ ਦੀ ਜਰੂਰਤ ਨਹੀਂ ਹੋਵੇਗੀ। ਉਧਰ ਕੇਜ਼ਰੀਵਾਲ ਦੇ ਇਸ ਬਿਆਨ ਦੀ ਵੀਡੀਓ ਵਾਈਰਲ ਹੋਣ ਤੋਂ ਬਾਅਦ ਜੌਹਲ ਨੇ ਵੀ ਧਮਾਕਾ ਕਰਦਿਆਂ ਐਲਾਨ ਕੀਤਾ ਕਿ ਉਹ ਅਗਲੇ ਦੋ ਦਿਨਾਂ ਵਿਚ ਅਰਵਿੰਦ ਕੇਜ਼ਰੀਵਾਲ ਵਿਰੁਧ ਮਾਣਹਾਣੀ ਦਾ ਕੇਸ ਕਰਨਗੇ। ਜੌਹਲ ਨੇ ਇਹ ਵੀ ਦਾਅਵਾ ਕੀਤਾ ਕਿ ਕੇਜ਼ਰੀਵਾਲ ਇੱਕ ਕਮਜੌਰ ਤੇ ਮੁਆਫ਼ੀ ਮੰਗਣ ਵਾਲਾ ਵਿਅਕਤੀ ਹੈ ਪ੍ਰੰਤੂ ਉਹ ਮੁਆਫ਼ੀ ਸਵੀਕਾਰ ਨਹੀਂ ਕਰਨਗੇ। ਅਜਿਹਾ ਕਹਿ ਕੇ ਉਨ੍ਹਾਂ ਅਸਿੱਧੇ ਢੰਗ ਨਾਲ ਕੇਜ਼ਰੀਵਾਲ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਕੋਲੋ ਮੁਆਫ਼ੀ ਮੰਗਣ ਦਾ ਜਿਕਰ ਕੀਤਾ ਹੈ। ਦਸਣਾ ਬਣਦਾ ਹੈ ਕਿ ਨਸ਼ਿਆਂ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠਿਆ ਨੂੰ ਘਸੀੜਣ ਦੇ ਚੱਲਦਿਆਂ ਉਨ੍ਹਾਂ ਕੇਜ਼ਰੀਵਾਲ ਤੇ ਹੋਰਨਾਂ ਵਿਰੁਧ ਮਾਣਹਾਣੀ ਦਾ ਕੇਸ ਕੀਤਾ ਸੀੇ। ਜੌਹਲ ਨੇ ਅਪਣਾ ਟਵੀਟ ਆਲ ਇੰਡੀਆ ਕਾਂਗਰਸ, ਨਵਜੋਤ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਟੈਗ ਕੀਤਾ ਹੈ।

‘ਆਪ‘ ਦੀ ਸਰਕਾਰ ਬਣਨ ‘ਤੇ ਹਰ ਵਪਾਰੀ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ ਹੈ-ਅਰਵਿੰਦ ਕੇਜਰੀਵਾਲ

0

ਕਰਦਾਤਾ ਵਪਾਰੀਆਂ-ਕਾਰੋਬਾਰੀਆਂ ਨੂੰ ਵੀ ਚੋਰ ਸਮਝਦੀਆਂ ਹਨ ਸਰਕਾਰਾਂ-ਭਗਵੰਤ ਮਾਨ
ਸੁਖਜਿੰਦਰ ਮਾਨ
ਬਠਿੰਡਾ, 29 ਅਕਤੂਬਰ: ਕਰੀਬ ਢਾਈ ਸਾਲਾਂ ਬਾਅਦ ਬਠਿੰਡਾ ਪੱਟੀ ਦੇ ਦੌਰੇ ’ਤੇ ਪੁੱਜੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਤੋਂ ਬਾਅਦ ਵਪਾਰੀਆਂ ਨੂੰ ਇੱਕ ਅਪ੍ਰੈਲ ਤੋਂ ਬਾਅਦ ਵਪਾਰੀਆਂ ਨੂੰ ਹਰ ਪੱਖ ਤੋਂ ਸੁਰੱਖਿਆ ਦੇਣ ਦਾ ਭਰੋਸਾ ਦਿੱਤਾ ਹੈ। ਸਥਾਨਕ ਸ਼ਹਿਰ ਦੇ ਇੱਕ ਪੈਲੇਸ ’ਚ ਇਲਾਕੇ ਦੇ ਵਪਾਰੀਆਂ ਨਾਲ ਕੀਤੀ ਚਰਚਾ ਦੌਰਾਨ ਕੇਜ਼ਰੀਵਾਲ ਨੇ ਪੰਜਾਬ ‘ਚ ਫੈਲੇ ਭਿ੍ਰਸ਼ਟਾਚਾਰ, ਅਪਰਾਧ ਅਤੇ ਇੰਸਪੈਰਟਰੀ ਅਤੇ ਮਾਫ਼ੀਆ ਰਾਜ ‘ਤੇ ਚੋਟ ਕਰਦਿਆਂ ਐਲਾਨ ਕੀਤਾ ਕਿ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਨੂੰ ਅਪਰਾਧੀਆਂ, ਗੁੰਡਿਆਂ, ਭਿ੍ਰਸ਼ਟਾਚਾਰੀਆਂ ਅਤੇ ਇੰਸਪੈਰਟਰੀ ਰਾਜ ਤੋਂ ਮੁਕਤ ਕਰ ਦਿੱਤਾ ਜਾਵੇਗਾ ਅਤੇ ਦਿੱਲੀ ਵਾਂਗ ਪੰਜਾਬ ਵਿੱਚ ਵੀ ਇੱਕ ਇਮਾਨਦਾਰ ਸਰਕਾਰ ਦੇਵਾਂਗੇ। ਅਰਵਿੰਦ ਕੇਜਰੀਵਾਲ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਸਮੁੱਚਾ ਕਾਰੋਬਾਰੀ ਜਗਤ ਪੰਜਾਬ ‘ਚ ਬਣਨ ਵਾਲੀ ‘ਆਪ‘ ਦੀ ਇਮਾਨਦਾਰ ਸਰਕਾਰ ‘ਚ ਪਾਰਟਨਰ (ਭਾਗੀਦਾਰ) ਬਣੇ। ਉਨਾਂ ਕਿਹਾ ਕਿ ਅਸੀਂ ਹੋਰਨਾਂ ਪਾਰਟੀਆਂ ਵਾਂਗ ਵਪਾਰੀਆਂ ਕੋਲੋਂ ਪੈਸੇ ਲੈਣ ਨਹੀਂ, ਸਗੋਂ ਸਹਿਯੋਗ ਮੰਗਣ ਅਤੇ ਸਰਕਾਰ ‘ਚ ਹਿੱਸੇਦਾਰ ਬਣਾਉਣ ਆਏ ਹਾਂ, ਕਿਉਂ ਜੋ ਕਿ ਪੰਜਾਬ ਨੂੰ ਵੱਖਰੇ ਤੌਰ ‘ਤੇ ਸਥਾਪਤ ਕਰਨਾ ਹੈ ਅਤੇ ਵਿਕਾਸ ‘ਤੇ ਸਿਖ਼ਰ ‘ਤੇ ਲੈ ਕੇ ਜਾਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘‘ ਪੰਜਾਬ ਦਾ ਵਪਾਰੀ ਅਤੇ ਕਾਰੋਬਾਰੀ ਡਰ ਵਿੱਚ ਜੀਅ ਰਹੇ ਹਨ। ਅਜਿਹੇ ਮਾਹੌਲ ਵਿੱਚ ਵਪਾਰ ਕਿਵੇਂ ਤਰੱਕੀ ਕਰੇਗਾ?’’ ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਪ ਦੀ ਸਰਕਾਰ ਬਣਨ ’ਤੇ ਅਪਰਾਧ ਅਤੇ ਭਿ੍ਰਸ਼ਟਾਚਾਰ ਮੁਕਤ ਸੁਰੱਖਿਅਤ ਮਾਹੌਲ ਸਿਰਜਿਆ ਜਾਵੇਗਾ। ਇਸ ਮੌਕੇ ਉਨ੍ਹਾਂ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਵੀ ਸਿਆਸੀ ਹਮਲੇ ਕਰਦਿਆਂ ਉਨ੍ਹਾਂ ਦੇ ਨਾਂ ’ਤੇ ਟੈਕਸ ਲੱਗਣ ਦਾ ਵੀ ਉਲੇਖ ਕੀਤਾ। ਚੰਨੀ ਸਰਕਾਰ ‘ਤੇ ਤੰਜ ਕਸਦਿਆਂ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਦੀ ਨਕਲ ਕਰਨਾ ਆਸਾਨ ਹੈ, ਪਰ ਅਮਲ ਕਰਨਾ ਮੁਸ਼ਕਿਲ ਹੈ।
ਇਸ ਮੌਕੇ ‘ਆਪ‘ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ, ‘‘ਦੇਸ਼ ‘ਚ ਸਥਾਪਤ ਸਰਕਾਰਾਂ ਵਪਾਰੀਆਂ, ਆੜਤੀਆਂ ਅਤੇ ਉਦਯੋਗਪਤੀਆਂ ਨੂੰ ਚੋਰ ਸਮਝਦੀਆਂ ਹਨ, ਜਦੋਂ ਕਿ ਇਹੀ ਲੋਕ ਸਭ ਤੋਂ ਵੱਧ ਟੈਕਸ ਅਦਾ ਕਰਦੇ ਹਨ। ਕਾਰੋਬਾਰੀ ਇਮਾਨਦਾਰ ਸਰਕਾਰ ਨੂੰ ਖ਼ੁਸ਼ੀ ਨਾਲ ਟੈਕਸ ਦਿੰਦਾ, ਕਿਉਂਕਿ ਉਸ ਨੂੰ ਪਤਾ ਇਸ ਟੈਕਸ ਦਾ ਲਾਭ ਕਿਸੇ ਨਾ ਕਿਸੇ ਰੂਪ ‘ਚ ਉਸ ਨੂੰ ਜਾਂ ਉਸ ਦੇ ਪਰਿਵਾਰ ਨੂੰ ਮਿਲੇਗਾ।‘‘ ਉਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਦਿੱਲੀ ਵਿੱਚ ਟੈਕਸ ਘਟਾਏ, ਇੰਸਪੈਕਟਰੀ ਰਾਜ ਖ਼ਤਮ ਕੀਤਾ ਅਤੇ ਫ਼ੈਕਟਰੀਆਂ ਲਈ ਬਿਜਲੀ, ਪਾਣੀ ਤੇ ਹੋਰ ਲੋੜਾਂ ਦੀ ਪੂਰਤੀ ਕੀਤੀ। ਇਸ ਕਾਰਨ ਅੱਜ ਦਿੱਲੀ ਵਿੱਚ ਉਦਯੋਗ, ਵਪਾਰ ਅਤੇ ਹੋਰ ਕਾਰੋਬਾਰ ਤਰੱਕੀਆਂ ਕਰ ਰਹੇ ਹਨ। ਭਗਵੰਤ ਮਾਨ ਨੇ ਆੜਤੀ ਵਰਗ ਦੀ ਸਲਾਘਾ ਕਰਦਿਆਂ ਇਸਦਾ ਕਿਸਾਨਾਂ ਨਾਲ ਅਟੁੱਟ ਰਿਸ਼ਤੇ ਦੀ ਮਹੱਤਤਾ ਦੱਸੀ। ਉਨ੍ਹਾਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਬਾਰੇ ਕਿਹਾ ਜੇਕਰ ਇਹ ਕਿਸਾਨ ਅਤੇ ਖੇਤੀਬਾੜੀ ਵਿਰੋਧੀ ਕਾਨੂੰਨ ਲਾਗੂ ਹੋ ਗਏ ਤਾਂ ਇਨਾਂ ਦਾ ਸਿੱਧਾ ਮਾਰੂ ਅਸਰ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗ ਜਗਤ ‘ਤੇ ਪਵੇਗਾ, ਕਿਉਂਕਿ ਸਾਰਾ ਕੁੱਝ ਖੇਤੀ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ-ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਜ਼ਿਲ੍ਹਾ ਪ੍ਰਧਾਨ ਨੀਲ ਗਰਗ, ਹਲਕਾ ਇੰਚਾਰਜ਼ ਜਗਰੂਪ ਸਿੰਘ ਗਿੱਲ, ਬਲਕਾਰ ਸਿੰਘ ਸਿੱਧੂ ਤੋਂ ਇਲਾਵਾ ਵਪਾਰੀ ਆਗੂ ਅਨਿਲ ਠਾਕੁਰ, ਨਵਦੀਪ ਸਿੰਘ ਜੀਦਾ, ਅੰਮਿ੍ਰਤ ਲਾਲ ਅਗਰਵਾਲ, ਗੁਰਜੰਟ ਸਿੰਘ ਸਿਵੀਆ, ਅਮਰਦੀਪ ਸਿੰਘ ਰਾਜਨ, ਮਨਦੀਪ ਕੌਰ ਰਾਮਗੜ੍ਹੀਆ, ਮਨਜੀਤ ਸਿੰਘ ਲਹਿਰਾ ਆਦਿ ਹਾਜ਼ਰ ਸਨ।

ਖੇਤੀਬਾੜੀ ਵਿਭਾਗ ਨੇ ਸਬਜੀਆਂ ਦੀ ਕਾਸਤ ਤੇ ਘਰੂਲੇ ਬਗੀਚੀ ਬਾਰੇ ਕਿਸਾਨ ਮਿੱਤਰਾਂ ਦੀ ਦਿੱਤੀ ਟ੍ਰੇਨਿੰਗ

0

ਸੁਖਜਿੰਦਰ ਮਾਨ
ਬਠਿੰਡਾ, 29 ਅਕਤੂਬਰ: ਅੱਜ ਸਥਾਨਕ ਖੇਤੀ ਭਵਨ ਵਿਖੇ ਆਤਮਾ ਸਕੀਮ ਅਧੀਨ ਮਾਹਰਾਂ ਵਲੋਂ ਕਿਸਾਨ ਮਿੱਤਰਾਂ ਨੂੰ ਸਬਜੀਆਂ ਦੀ ਕਾਸਤ, ਘਰੂਲੇ ਬਗੀਚੀ ਆਦਿ ਬਾਰੇ ਇਕ ਰੋਜਾ ਟ੍ਰੇਨਿੰਗ ਟ੍ਰੇਨਿੰਗ ਕਰਵਾਈ ਗਈ। ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਤੇਜਦੀਪ ਕੋਰ ਬੋਪਾਰਾਏ ਨੇ ਦੱਸਿਆ ਕਿ ਆਤਮਾ ਸਕੀਮ ਅਧੀਨ ਜਿਲ੍ਹੇ ਵਿੱਚ 145 ਕਿਸਾਨ ਮਿੱਤਰ ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਵਿੱਚ ਇਕ ਜਰੂਰੀ ਪਲੇਟਫਾਰਮ ਦੇ ਤੋਰ ’ਤੇ ਕੰਮ ਕਰਦੇ ਹਨ। ਟ੍ਰੇਨਿੰਗ ਦੀ ਪ੍ਰਧਾਨਗੀ ਕਰਦਿਆਂ ਜਿਲ੍ਹਾ ਸਿਖਲਾਈ ਅਫਸਰ ਡਾ. ਹਰਬੰਸ ਸਿੰਘ ਵੱਲੋਂ ਕਿਸਾਨ ਮਿੱਤਰਾਂ ਨੂੰ ਬੇਲੋੜੇ ਖਰਚਿਆਂ ਤੋਂ ਬਚਣ ਲਈ ਘਰੇਲੂ ਬਗੀਚੀਆਂ, ਘਰ ਦੀਆਂ ਸਬਜੀਆਂ ਬਿਨਾਂ ਰੇਆਂ ਸਪਰੇਆਂ ਤੋਂ ਲਗਾਉਣ ਲਈ ਪ੍ਰੇਰਿਤ ਕਰਦਿਆ ਉਹਨਾਂ ਕਿਹਾ ਕਿ ਘਰ ਦੀਆਂ ਤਾਜੀਆਂ ਸਬਜੀਆਂ ਖਾਣ ਨਾਲ ਮਨੁੱਖੀ ਸਿਹਤ ਠੀਕ ਰਹਿੰਦੀ ਹੈ। ਮੁੱਖ ਖੇਤਬਾੜੀ ਅਫਸਰ ਬਠਿੰਡਾ ਡਾ. ਪਾਖਰ ਸਿੰਘ ਨੇ ਕਿਸਾਨ ਮਿੱਤਰਾਂ ਨੂੰ ਟ੍ਰੇਨਿੰਗ ਵਿੱਚ ਮਾਹਰਾਂ ਵੱਲੋਂ ਦਿੱਤੀਆਂ ਜਾਣਕਾਰੀਆ ਤੇ ਅਮਲ ਕਰਨ ਨੂੰ ਅਮਲ ਕਰਨ ਲਈ ਕਿਹਾ।

ਮਾਲਵਾ ਕਾਲਜ਼ ਨੇ ਤੀਰ ਅੰਦਾਜ਼ੀ ’ਚ ਜਿੱਤਿਆ ਕਾਂਸ਼ੀ ਦਾ ਤਮਗਾ

0

ਸੁਖਜਿੰਦਰ ਮਾਨ
ਬਠਿੰਡਾ, 29 ਅਕਤੂਬਰ: ਮਾਲਵਾ ਕਾਲਜ ਆਫ ਫਿਜੀਕਲ ਐਜੂਕੇਸਨ ਦੇੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਮਾਪਤ ਹੋਏ ਅੰਤਰ-ਕਾਲਜ ਤੀਰਅੰਦਾਜੀ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਜੇਤੂ ਇਤਿਹਾਸ ਨੂੰ ਦੁਹਰਾਇਆ ਹੈ। ਕਾਲਜ਼ ਵਿਦਿਆਰਥੀ ਜਸਕੀਰਤ ਸਿੰਘ (ਬੀ.ਪੀ.ਐਡ.-1), ਹਰਜੀਤ ਸਿੰਘ (ਬੀ.ਪੀ.ਐਡ.-1) ਅਤੇ ਕਮਲ (ਬੀ.ਪੀ.ਈ.ਐਸ.-1) ਨੇ ਸਾਨਦਾਰ ਪ੍ਰਦਰਸਨ ਕਰਨ ਦੇ ਚੱਲਦੇ ਇੰਨ੍ਹਾਂ ਖਿਡਾਰੀਆਂ ਨੂੰ ਅੰਤਰ-ਯੂਨੀਵਰਸਿਟੀ ਮੁਕਾਬਲੇ ਦੇ ਟਰਾਇਲਾਂ ਲਈ ਚੁਣਿਆ ਗਿਆ ਹੈ। ਕਾਲਜ ਮੈਨੇਜਮੈਂਟ ਦੇ ਚੇਅਰਮੈਨ ਰਮਨ ਸਿੰਗਲਾ, ਮੀਤ ਪ੍ਰਧਾਨ ਰਾਕੇਸ ਗੋਇਲ, ਡਾਇਰੈਕਟਰ ਪ੍ਰੋ: ਦਰਸਨ ਸਿੰਘ, ਡੀਨ ਆਰ.ਸੀ. ਸਰਮਾ ਅਤੇ ਫੈਕਲਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਾਨਦਾਰ ਪ੍ਰਦਰਸਨ ਲਈ ਵਧਾਈ ਦਿੱਤੀ ਅਤੇ ਸਾਲਾਨਾ ਸਮਾਗਮ ਵਿੱਚ ਖਿਡਾਰੀਆਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ।

Our Visitor

1891479