Friday, May 1, 2026
Home Blog Page 2718

ਵਰਿੰਦਰ ਪਾਲ ਸਿੰਘ ਬਾਜਵਾ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਚਾਰਜ

0

ਸੁਖਜਿੰਦਰ ਮਾਨ

ਬਠਿੰਡਾ, 28 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ ਜਨਰਲ ਵਰਿੰਦਰ ਪਾਲ ਸਿੰਘ ਬਾਜਵਾ ਨੇ ਅੱਜ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸ਼੍ਰੀ ਬਾਜਵਾ ਸੈਕਟਰੀ ਆਰਟੀਏ ਜਲੰਧਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਸ਼੍ਰੀ ਬਾਜਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਉਪ ਮੰਡਲ ਮੈਜਿਸਟ੍ਰੇਟ ਵਜੋਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਚਾਰਜ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਬਾਜਵਾ ਨੇ ਕਿਹਾ ਕਿ ਉਨ੍ਹਾਂ ਵਲੋਂ ਹਰੇਕ ਯੋਗ ਤੇ ਲੋੜਵੰਦ ਵਿਅਕਤੀ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ।

ਇੱਕੋਂ ਛੱਤ ਹੇਠ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਲੋਕ ਭਲਾਈ ਸਕੀਮਾਂ : ਡਿਪਟੀ ਕਮਿਸ਼ਨਰ

0

ਵੀਨੂੰ ਬਾਦਲ ਨੇ ਲੋਕ ਭਲਾਈ ਸਕੀਮਾਂ ਲਈ ਲਗਾਏ ਕੈਂਪਾਂ ਦੀ ਕੀਤੀ ਸ਼ਲਾਘਾ

ਸਕੀਮਾਂ ਦਾ ਲਾਹਾ ਲੈਣ ਲਈ ਯੋਗ ਚੁਣੇ ਗਏ ਲਾਭਪਾਤਰੀਆਂ ਨੂੰ ਕੀਤੀ ਗਈ ਸਰਟੀਫ਼ਿਕੇਟਾਂ ਦੀ ਵੰਡ

ਸੁਖਜਿੰਦਰ ਮਾਨ

ਬਠਿੰਡਾ, 28 ਅਕਤੂਬਰ: ਪੰਜਾਬ ਸਰਕਾਰ ਵਲੋਂ ਨਾਗਰਿਕਾਂ ਨੂੰ ਇੱਕ ਛੱਤ ਹੇਠ ਸਰਕਾਰੀ ਸੁਵਿਧਾ ਮੁਹੱਈਆਂ ਕਰਵਾਉਣ ਦੇ ਹੁਕਮਾਂ ਤਹਿਤ ਅੱਜ ਸਥਾਨਕ ਅਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਪੈਸ਼ਲ ਕੈਂਪ ਲਗਾਇਆ ਗਿਆ। 2 ਰੋਜ਼ਾ ਚੱਲਣ ਵਾਲੇ ਇਨ੍ਹਾਂ ਸਪੈਸ਼ਲ ਕੈਂਪਾਂ ਦੇ ਪਹਿਲੇ ਦਿਨ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਏ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਤੋਂ ਇਲਾਵਾ ਇਹ ਕੈਂਪ ਸਬ-ਡਵੀਜ਼ਨ ਪੱਧਰ ਤੇ ਰਾਮਪੁਰਾ, ਤਲਵੰਡੀ ਸਾਬੋ ਅਤੇ ਮੌੜ ਵਿਖੇ ਵੀ ਆਯੋਜਿਤ ਕੀਤੇ ਗਏ ਹਨ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਧਰਮ ਪਤਨੀ ਸ਼੍ਰੀਮਤੀ ਵੀਨੂੰ ਬਾਦਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਲਗਵਾਏ ਜਾ ਰਹੇ ਇਨ੍ਹਾਂ ਸਪੈਸ਼ਲ ਕੈਂਪਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕੈਂਪ ਹਰ ਲੋੜਵੰਦ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਬੀਬੀ ਬਾਦਲ ਨੇ ਸ਼ਹਿਰ ਵਾਸੀਆਂ ਨੂੰ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਬਠਿੰਡਾ ਸ਼ਹਿਰ ਦੀ ਨੁਹਾਰ ਬਦਲਣ ਲਈ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਅਤੇ ਸ਼੍ਰੀਮਤੀ ਵੀਨੂੰ ਬਾਦਲ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਰੁਜ਼ਗਾਰ ਲਈ ਚੁਣੇ ਗਏ ਯੋਗ ਵਿਅਕਤੀਆਂ, ਸਮਾਜਿਕ ਸੁਰੱਖਿਆ ਵਿਭਾਗ ਵਲੋਂ ਵੱਖ-ਵੱਖ ਪੈਨਸ਼ਨਾਂ ਨਾਲ ਸਬੰਧਤ ਯੋਗ ਲਾਭਪਾਤਰੀਆਂ, ਮਿਊਸਪਲ ਕਾਰਪੋਰੇਸ਼ਨ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਾਣੀ ਅਤੇ ਮੀਟਰ ਦੇ ਬਿੱਲਾਂ ਦੇ ਬਕਾਏ ਦੀ ਮੁਆਫ਼ੀ ਸਬੰਧੀ ਯੋਗ ਪਾਏ ਗਏ ਵਿਅਕਤੀਆਂ, ਬਿਜਲੀ ਬੋਰਡ ਵਲੋਂ 2 ਕਿਲੋਵਾਟ ਤੱਕ ਦੇ ਏਰੀਅਰ ਮੁਆਫ਼ੀ, ਨਵੇਂ ਕੁਨੈਕਸ਼ਨ, ਸਿੱਖਿਆ ਵਿਭਾਗ ਵਲੋਂ ਬੱਚਿਆਂ ਲਈ ਸਕਾਲਰਸ਼ਿਪ ਸਕੀਮ ਤਹਿਤ ਚੁਣੇ ਗਏ ਯੋਗ ਲਾਭਪਾਤਰੀਆਂ ਨੂੰ ਸਰਟੀਫ਼ਿਕੇਟਾਂ ਅਤੇ ਸਿਹਤ ਵਿਭਾਗ ਵਲੋਂ ਸਰਬੱਤ ਸਿਹਤ ਯੋਜਨਾ ਬੀਮਾ ਕਾਰਡਾਂ ਸਬੰਧੀ ਕਾਰਡਾਂ ਦੀ ਵੀ ਵੰਡ ਕੀਤੀ ਗਈ।  ਕੈਂਪ ਦੌਰਾਨ ਕੋਵਿਡ-19 ਤੋਂ ਬਚਾਓ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਤੌਰ ਤੇ ਕਰੋਨਾ ਵੈਕਸੀਨੇਸ਼ਨ ਕੈਂਪ ਵੀ ਲਗਾਇਆ ਗਿਆ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਸਾਬਕਾ ਕੈਬਨਿਟ ਮੰਤਰੀ ਚਿਰੰਜੀ ਲਾਲ ਗਰਗ, ਮੇਅਰ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਡਿਪਟੀ ਮੇਅਰ ਹਰਮਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ, ਚੇਅਰਮੈਨ ਰਾਜਨ ਗਰਗ, ਐਸਡੀਐਮ ਕੰਵਰਜੀਤ ਸਿੰਘ, ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਤੋਂ ਇਲਾਵਾ ਕੋਂਸਲਰ ਬਲਰਾਜ਼ ਪੱਕਾ, ਬਲਜਿੰਦਰ ਠੇਕੇਦਾਰ, ਸੁਖਰਾਜ ਔਲਖ, ਟਹਿਲ ਸਿੰਘ ਬੁੱਟਰ, ਹਰਵਿੰਦਰ ਸਿੰਘ ਲੱਡੂ, ਕੰਵਲਜੀਤ ਸਿੰਘ, ਪਰਵਿੰਦਰ ਸਿੰਘ ਸਿੱਧੂ, ਰਾਜੂ ਸਰਾਂ, ਉਮੇਸ਼ ਗੋਗੀ, ਸ਼ਾਮ ਲਾਲ ਜੈਨ,ਰਜਿੰਦਰ ਸਿੰਘ ਸਿੱਧੂ, ਗੁਰਪ੍ਰੀਤ ਬੰਟੀ,ਚਰਨਜੀਤ ਭੋਲਾ, ਗੋਰਾ ਸਿੱਧੂ, ਮਿੰਟੂ ਕਪੂਰ ਆਦਿ ਹਾਜ਼ਰ ਸਨ।

ਨਰਮੇ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਚੌਥੇ ਦਿਨ ਵੀ ਘਿਰਾਓ ਜਾਰੀ

0

ਸੁਵਿਧਾ ਕੇਂਦਰ ’ਚ ਪੁੱਜੀ ਵਿਤ ਮੰਤਰੀ ਦੀ ਪਤਨੀ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਕੀਤਾ ਘਿਰਾਓ

ਸੁਖਜਿੰਦਰ ਮਾਨ

ਬਠਿੰਡਾ, 28 ਅਕਤੂਬਰ: ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਅਗਵਾਈ ਹੇਠ ਅੱਜ ਸੈਕੜੇ ਕਿਸਾਨਾਂ ਨੇ ਚੌਥੇ ਦਿਨ ਵੀ ਸਥਾਨਕ ਸਕੱਤਰੇਤ ਦੇ ਘਿਰਾਓ ਨੂੰ ਜਾਰੀ ਰੱਖਿਆ। ਇਸਤੋਂ ਇਲਾਵਾ ਟਿਕਰੀ ਬਾਰਡਰ ’ਤੇ ਟਿੱਪਰ ਹੇਠ ਆਉਣ ਕਾਰਨ ਫ਼ੌਤ ਹੋ ਗਈਆਂ ਕਿਸਾਨ ਬੀਬੀਆਂ ਦੀ ਆਤਮਿਕ ਸ਼ਾਂਤੀ ਲਈ ਮੌਨ ਰੱਖਿਆ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦੀਆਂ ਹਿਦਾਇਤਾਂ ’ਤੇ ਆਦਰਸ ਸਕੂਲ ਵਿਚ ਲਗਾਏ ਸੁਵਿਧਾ ਕੈਂਪ ਵਿਚ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਆਉਣ ਦੀ ਕੰਨਸੋਅ ਮਿਲਣ ’ਤੇ ਵੱਡੀ ਗਿਣਤੀ ਵਿਚ ਸੈਕੜੇ ਕਿਸਾਨਾਂ ਦਾ ਕਾਫ਼ਲਾ ਬਾਦਲ ਰੋਡ ਸਥਿਤ ਸਕੂਲ ਕੋਲ ਪੁੱਜ ਗਿਆ। ਹਾਲਾਂਕਿ ਵਿਤ ਮੰਤਰੀ ਇਸ ਸਮਾਗਮ ਵਿਚ ਨਹੀਂ ਪੁੱਜੇ ਹੋਏ ਸਨ ਪ੍ਰੰਤੂ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਵੀਨੂੰ ਬਾਦਲ ਕਿਸਾਨਾਂ ਦੀ ਆਮਦ ਨੂੰ ਦੇਖਦਿਆਂ ਮੌਕੇ ਤੋਂ ਚਲੇ ਗਏ ਜਦੋਂਕਿ ਰੋਹ ਵਿਚ ਆਏ ਕਿਸਾਨਾਂ ਨੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਹਿਤ ਹੋਰਨਾਂ ਨੂੰ ਘੇਰ ਲਿਆ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਵਿਤ ਮੰਤਰੀ ਵਿਰੁਧ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਚੰਨੀ ਸਰਕਾਰ ਵੀ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਦਸਣਾ ਬਣਦਾ ਹੈ ਕਿ ਬੀਤੇ ਕੱਲ ਸ਼ਹਿਰ ਵਿਚ ਮੁੱਖ ਮੰਤਰੀ ਦੇ ਲੱਗੇ ਹੋਰਡਿੰਗਾਂ ਤੇ ਫਲੈਕਸਾਂ ਨੂੰ ਉਤਾਰਨ ਦੇ ਇਲਾਵਾ ਸਰਕਾਰੀ ਬੱਸਾਂ ਮਗਰ ਲੱਗੇ ਬੈਨਰਾਂ ਉਪਰ ਕਾਲਖ਼ ਪੋਤੀ ਗਈ ਸੀ। ਅੱਜ ਦੇ ਘਿਰਾਓ ਦੌਰਾਨ ਲੱਗੀਆਂ ਸਟੇਜ਼ਾਂ ਨੂੰ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਮਾਲਣ ਕੌਰ ਕੋਠਾਗੁਰੂ, ਮਨਜੀਤ ਕੌਰ ਤੋਲਾਵਾਲ, ਸਰਬਜੀਤ ਕੌਰ ਘੋਲੀਆ, ਕਮਲਜੀਤ ਕੌਰ ਬਰਨਾਲਾ ਆਦਿ ਨੇ  ਸੰਬੋਧਨ ਕਰਦਿਆਂ ਕਾਂਗਰਸ ਦੀ ਚੰਨੀ ਸਰਕਾਰ ‘ਤੇ ਦੋਸ ਲਾਇਆ ਕਿ ਕਿਸਾਨਾਂ ਨਾਲ ਨਕਲੀ ਹੇਜ਼ ਜਤਾ ਰਹੀ ਉਕਤ ਸਰਕਾਰ ਦੀ ਬਿੱਲੀ ਥੈਲਿਓ ਬਾਹਰ ਆ ਗਈ ਹੈ, ਕਿਉਂਕਿ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਭਾਰੀ ਤਬਾਹੀ ਦਾ ਪੂਰਾ ਢੁੱਕਵਾਂ ਮੁਆਵਜਾ ਲੈਣ ਲਈ ਖਜਾਨਾ ਮੰਤਰੀ ਦੇ ਬੰਗਲੇ ਦੇ ਘਿਰਾਓ ਨੂੰ ਵੀ 15 ਦਿਨ ਨਜਰਅੰਦਾਜ ਕਰੀ ਰੱਖਿਆ ਅਤੇ ਹੁਣ ਸਕੱਤਰੇਤ ਘਿਰਾਓ ਦੇ ਚੌਥੇ ਦਿਨ ਵੀ ਮੁਜਰਮਾਨਾ ਚੁੱਪ ਧਾਰੀ ਹੋਈ ਹੈ। ਉਲਟਾ ਚੰਨੀ ਸਰਕਾਰ ਵੱਲੋਂ ਸਰਕਾਰੀ ਬੱਸਾਂ ਅਤੇ ਸਹਿਰਾਂ/ਪਿੰਡਾਂ ਦੇ ਚੌਕਾਂ ‘ਚ ਵੱਡੇ ਬੈਨਰ ਲਗਵਾ ਕੇ ਪੀੜਤ ਕਿਸਾਨਾਂ ਨੂੰ ਨਰਮੇ ਦਾ ਮੁਆਵਜਾ ਦੇਣ ਬਾਰੇ ਨੰਗਾ ਚਿੱਟਾ ਝੂਠ ਬੋਲਿਆ ਗਿਆ ਹੈ ਜਿਹੜੇ ਕਿ ਅੱਜ ਵੀ ਬਠਿੰਡੇ ਸਮੇਤ ਕਈਂ ਜਿਲ੍ਹਿਆਂ ਵਿੱਚ ਲਾਹੇ/ਪੋਚੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਨਰਮੇ ਅਤੇ ਝੋਨੇ ਦੀ ਤਬਾਹੀ ਤੋਂ ਪੀੜਤ ਕਿਸਾਨਾਂ ਨੂੰ 60000 ਰੁਪਏ ਪ੍ਰਤੀ ਏਕੜ ਅਤੇ ਨਰਮੇ ਵਾਲੇ ਪਿੰਡਾਂ ਦੇ ਖੇਤ ਮਜਦੂਰਾਂ ਨੂੰ 30000 ਰੁਪਏ ਪ੍ਰਤੀ ਪ੍ਰਵਾਰ ਮੁਆਵਜਾ ਦਿੱਤਾ ਜਾਵੇ। ਤਬਾਹੀ ਦੀਆਂ ਦੋਸੀ ਨਕਲੀ ਬੀਜ/ਦਵਾਈਆਂ ਬਣਾਉਣ ਵੇਚਣ ਵਾਲੀਆਂ ਕੰਪਨੀਆਂ ਤੇ ਉਨ੍ਹਾਂ ਨਾਲ ਮਿਲੀਭੁਗਤ ਦੇ ਸਰਕਾਰੀ ਦੋਸੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ।ਇਸ ਤਬਾਹੀ ਤੋਂ ਪੀੜਤ ਖੁਦਕੁਸੀਆਂ ਦਾ ਸਕਿਾਰ ਹੋਏ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜਾ ਤੇ ਮੁਕੰਮਲ ਕਰਜਾ ਮੁਕਤੀ ਤੋਂ ਇਲਾਵਾ 1-1 ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਆਪ ਦੀ ਸਰਕਾਰਬਣਨ ’ਤੇ ਪੰਜਾਬ ਦੇ ਕਿਸੇ ਕਿਸਾਨ-ਮਜ਼ਦੂਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਨਹੀਂ ਹੋਣਾ ਪਵੇਗਾ-ਅਰਵਿੰਦ ਕੇਜਰੀਵਾਲ

0

-ਮਾਨਸਾ ‘ਚ ਕਿਸਾਨਾਂ ਦੇ ਰੂ-ਬ-ਰੂ ਹੋਏ ਅਰਵਿੰਦ ਕੇਜਰੀਵਾਲ
-ਟਿਕੱਰੀ ਸਰਹੱਦ ‘ਤੇ ਸ਼ਹੀਦ ਹੋਣ ਵਾਲੀਆਂ ਬੀਬੀਆਂ ਨੂੰ ਦਿੱਤੀ ਸ਼ਰਧਾਂਜਲੀ
-ਪੰਜਾਬ ‘ਚ ਖੇਤੀ ਆਧਾਰਿਤ ਉਦਯੋਗ ਲਾਏ ਜਾਣਗੇ-ਕੇਜਰੀਵਾਲ
ਸੁਖਜਿੰਦਰ ਮਾਨ
ਮਾਨਸਾ, 28 ਅਕਤੂਬਰ: ਆਮ ਆਦਮੀ ਪਾਰਟੀ ‘ਆਪ‘ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਅਤੇ ਕਿਰਤੀਆਂ ਨੂੰ ਅਪੀਲ ਕੀਤੀ ਹੈ ਕਿ ਗੁਲਾਬੀ ਸੁੰਡੀ, ਮੀਂਹ-ਝੱਖੜ ਅਤੇ ਗੜੇਮਾਰੀ ਨਾਲ ਬਰਬਾਦ ਹੋਈਆਂ ਫ਼ਸਲਾਂ ਕਾਰਨ ਨਿਰਾਸ਼ਾ ਦੇ ਆਲਮ ‘ਚ ਆ ਕੇ ਖ਼ੁਦਕੁਸ਼ੀ ਵਰਗਾ ਕੋਈ ਵੀ ਗ਼ਲਤ ਕਦਮ ਨਾ ਚੁੱਕਿਆ ਜਾਵੇ। ਉਨ੍ਹਾਂ ਭਰੋਸਾ ਦਿੱਤਾ ਜੇਕਰ ਮੌਜੂਦਾ ਚੰਨੀ ਸਰਕਾਰ ਲਾਗਤ ਖ਼ਰਚਿਆਂ ਅਨੁਸਾਰ ਢੁਕਵਾਂ ਮੁਆਵਜ਼ਾ ਦੇਣ ‘ਚ ਅਸਫਲ ਰਹਿੰਦੀ ਹੈ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 30 ਅਪ੍ਰੈਲ 2022 ਤੱਕ ਬਣਦਾ ਮੁਆਵਜ਼ਾ ਦੇਵੇਗੀ।
ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਮਾਨਸਾ ਵਿੱਚ ‘ਕਿਸਾਨਾਂ ਨਾਲ ਕੇਜਰੀਵਾਲ ਦੀ ਗੱਲਬਾਤ‘ ਪ੍ਰੋਗਰਾਮ ‘ਚ ਕਿਸਾਨਾਂ ਦੇ ਰੂਬਰੂ ਸਨ। ਇਸ ਮੌਕੇ ਉਨ੍ਹਾਂ ਨਾਲ ਮੰਚ ‘ਤੇ ਸੰਸਦ ਅਤੇ ‘ਆਪ‘ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ-ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਮੌਜੂਦ ਸਨ। ਜਦਕਿ ਮੰਚ ਦਾ ਸੰਚਾਲਨ ਪ੍ਰੋ. ਬਲਜਿੰਦਰ ਕੌਰ ਨੇ ਕੀਤਾ।
ਪ੍ਰੋਗਰਾਮ ਦੀ ਸ਼ੁਰੂਆਤ ਟਿਕੱਰੀ ਬਾਰਡਰ ‘ਤੇ ਵਾਪਰੇ ਹਾਦਸੇ ‘ਚ ਸ਼ਹੀਦ ਹੋਈਆਂ ਪਿੰਡ ਖੀਵਾ ਦਿਆਲਪੁਰਾ (ਮਾਨਸਾ) ਦੀਆਂ 3 ਬੀਬੀਆਂ ਨੂੰ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕਰਕੇ ਕੀਤੀ।
ਅਰਵਿੰਦ ਕੇਜਰੀਵਾਲ ਨੇ ਕਿਹਾ, ‘‘ਪਹਿਲੀ ਅਪ੍ਰੈਲ 2021 ਤੋਂ ਬਾਅਦ ਪੰਜਾਬ ਦੇ ਵੀ ਕਿਸਾਨ-ਕਿਰਤੀ ਅਤੇ ਮਜ਼ਦੂਰ ਫ਼ਸਲਾਂ ਦੇ ਖ਼ਰਾਬੇ ਕਾਰਨ ਖ਼ੁਦਕੁਸ਼ੀ ਕਰਨ ਲਈ ਮਜਬੂਰ ਨਹੀਂ ਹੋਣਗੇ।
ਇਹ ਮੇਰਾ (ਕੇਜਰੀਵਾਲ) ਦਾ ਵਾਅਦਾ ਹੈ ਅਤੇ ਕੇਜਰੀਵਾਲ ਜੋ ਕਹਿੰਦਾ ਹੈ ਉਹ ਕਰਕੇ ਦਿਖਾਉਂਦਾ ਹੈ। 30 ਅਪ੍ਰੈਲ 2022 ਤੱਕ ਹਰੇਕ ਪ੍ਰਭਾਵਿਤ ਕਿਸਾਨ ਅਤੇ ਮਜ਼ਦੂਰ ਦੇ ਖਾਤੇ ‘ਚ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪਹੁੰਚੇ ਜਾਵੇਗਾ।
ਅਰਵਿੰਦ ਕੇਜਰੀਵਾਲ ਨੇ ਕਿਹਾ, ‘‘ਜਦੋਂ ਕੋਈ ਵੀ ਕਿਸਾਨ ਖ਼ੁਦਕੁਸ਼ੀ ਕਰਦਾ ਹੈ, ਤਾਂ ਮੈਨੂੰ ਬਹੁਤ ਦੁੱਖ ਹੁੰਦਾ ਹੈ। ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੈ, ਪਰ ਹੋਰਨਾਂ ਪਾਰਟੀਆਂ ਤੇ ਆਗੂਆਂ ਨੂੰ ਕੋਈ ਦੁੱਖ ਨਹੀਂ ਹੁੰਦਾ। ਜੇਕਰ ਐਨੀ ਸੰਵੇਦਨਾ ਇਨ੍ਹਾਂ ਲੀਡਰਾਂ ‘ਚ ਹੁੰਦੀ ਤਾਂ ਦੇਸ਼ ਦਾ ਕਿਸਾਨ, ਖੇਤ ਮਜ਼ਦੂਰ ਅਤੇ ਖੇਤੀਬਾੜੀ ‘ਤੇ ਨਿਰਭਰ ਸਾਰੇ ਕੰਮ -ਧੰਦੇ ਅਤੇ ਕਾਰੋਬਾਰ ਅਜਿਹੇ ਸੰਕਟਾਂ ਦਾ ਸਾਹਮਣਾ ਨਾ ਕਰਦੇ ਹੁੰਦੇ।‘‘
ਉਨ੍ਹਾਂ ਦੱਸਿਆ ਕਿ ਜਦੋਂ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਉੱਥੇ ਵੀ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਈਆਂ ਸਨ। ‘ਆਪ‘ ਦੀ ਸਰਕਾਰ ਨੇ ਕਿਸਾਨਾਂ ਦੀ ਲਾਗਤ 18 ਹਜ਼ਾਰ ਤੋਂ ਜ਼ਿਆਦਾ 20 ਹਜ਼ਾਰ ਪ੍ਰਤੀ ਏਕੜ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਸੀ। ਪੰਜਾਬ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨਾਲ ਖੇਤਾਂ ਵਿੱਚ ਜਾ ਕੇ ਫ਼ੋਟੋਆਂ ਜ਼ਰੂਰ ਖਿਚਵਾ ਲਈ ਅਤੇ ਬੱਸਾਂ ‘ਤੇ ਵੀ ਲਾ ਲਈਆਂ, ਪਰ ਕਿਸਾਨਾਂ ਨੂੰ ਨਾ ਗੁਲਾਬੀ ਸੁੰਡੀ ਅਤੇ ਨਾ ਹੀ ਮੀਂਹ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਕੋਈ ਮੁਆਵਜ਼ਾ ਮਿਲਿਆ ਹੈ। ਕੇਜਰੀਵਾਲ ਨੇ ਕਿਹਾ ਕਿ ਨਕਲ ਕਰਨਾ ਸੋਖੀ ਹੈ ਪਰ ਅਮਲ ਕਰਨਾ ਬਹੁਤ ਮੁਸ਼ਕਿਲ ਹੈ। ਇਸ ਲਈ ਪੰਜਾਬ ਦੇ ਲੋਕ ਨਕਲ ਕਰਨ ਵਾਲਿਆਂ ਦੀਆਂ ਗੱਲਾਂ ਵਿਚ ਨਹੀਂ ਆਉਣਗੇ ਕਿਉਂਕਿ ਉਨ੍ਹਾਂ ਦੇ ਸਾਹਮਣੇ ਉਰੀਜਨਲ (ਅਸਲੀ) ਕੇਜਰੀਵਾਲ ਖੜ੍ਹਾ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਕਿਹਾ ਕਿ ‘ਆਪ‘ ਦੀ ਸਰਕਾਰ ਬਣਨ ਦੇ ਤੁਰੰਤ ਬਾਅਦ 30 ਅਪ੍ਰੈਲ ਤੱਕ ਸਾਰੇ ਪ੍ਰਭਾਵਿਤ ਕਿਸਾਨਾਂ ਦੇ ਖਾਤਿਆਂ ‘ਚ ਮੁਆਵਜ਼ਾ ਪਹੁੰਚ ਜਾਵੇਗਾ। ਸਿਰਫ਼ ਕਿਸਾਨ ਹੀ ਨਹੀਂ ਖੇਤ ਮਜ਼ਦੂਰਾਂ ਨੂੰ ਵੀ ਉਚਿੱਤ ਮੁਆਵਜ਼ਾ ਦਿੱਤਾ ਜਾਵੇਗਾ। ਮੁਆਵਜ਼ਾ ਕਿੰਨਾ ਹੋਵੇ ਇਸ ਬਾਰੇ ਕਿਸਾਨਾਂ ਨਾਲ ਪਹਿਲਾਂ ਗੱਲਬਾਤ ਕੀਤੀ ਜਾਵੇਗੀ ਅਤੇ ਲਾਗਤ ਖ਼ਰਚਿਆਂ ਦੇ ਆਧਾਰ ‘ਤੇ ਹੀ ਮੁਆਵਜ਼ੇ ਦੀ ਰਾਸ਼ੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਕੇਵਲ ਐਲਾਨ ਨਹੀਂ ਕਰਦਾ, ਸਗੋਂ ਕੰਮ ਕਰਕੇ ਦਿਖਾਉਂਦਾ ਹੈ ਕਿਉਂਕਿ ਦਿੱਲੀ ਵਿੱਚ ਚੰਗੇ ਸਕੂਲ, ਸਿੱਖਿਆ, ਹਸਪਤਾਲ ਅਤੇ ਇਲਾਜ ਦਾ ਪ੍ਰਬੰਧ ਕਰਕੇ ਦਿਖਾਇਆ ਹੈ।
ਕੇਜਰੀਵਾਲ ਨੇ ਕਿਹਾ, ‘‘ਨਕਲੀ ਦੁੱਧ, ਪਸ਼ੂਆਂ ਦਾ ਬੀਮਾ ਅਤੇ ਪਰਾਲੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਪਰਾਲੀ ਤੋਂ ਬਿਜਲੀ, ਗੱਤਾ ਅਤੇ ਖੇਤੀ ਆਧਾਰ ਉਦਯੋਗ ਅਤੇ ਡੀ.ਏ.ਪੀ ਖਾਦ ਦੇ ਕਾਰਖ਼ਾਨੇ ਲਾਏ ਜਾਣਗੇ, ਜਿਨ੍ਹਾਂ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਖੇਤੀਬਾੜੀ ਅਤੇ ਸਾਰੇ ਸੰਬੰਧਿਤ ਧੰਦਿਆਂ ਨੂੰ ਲਾਭਕਾਰੀ ਬਣਾਇਆ ਜਾਵੇਗਾ।‘‘
ਉਨ੍ਹਾਂ ਦੱਸਿਆ ਕਿ ਪੰਜਾਬ ਦੀ ਖੇਤੀਬਾੜੀ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਵੱਲੋਂ ਇੱਕ ਵਿਸ਼ੇਸ਼ ਯੋਜਨਾ ਬਣਾ ਰਹੀ ਹੈ, ਜਿਸ ਦਾ ਐਲਾਨ ਉਨ੍ਹਾਂ (ਕੇਜਰੀਵਾਲ) ਵੱਲੋਂ ਅਗਲੇ ਮਹੀਨੇ ਕੀਤਾ ਜਾਵੇਗਾ
ਇਸ ਮੌਕੇ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ‘ਕਿਸਾਨਾਂ ਦੇ ਨਾਲ ਕੇਜਰੀਵਾਲ ਦੀ ਗੱਲਬਾਤ‘ ਪ੍ਰੋਗਰਾਮ ਨਾ ਕੋਈ ਸਿਆਸੀ ਰੈਲੀ ਹੈ ਅਤੇ ਨਾ ਹੀ ਕੋਈ ਸਿਆਸੀ ਸ਼ਕਤੀ ਪ੍ਰਦਰਸ਼ਨ ਹੈ। ਮਾਨ ਨੇ ਦੱਸਿਆ ਕਿ ਇਹ ਪ੍ਰੋਗਰਾਮ ਕਿਸਾਨਾਂ-ਖੇਤ ਮਜ਼ਦੂਰਾਂ ਅਤੇ ਖੇਤੀਬਾੜੀ ਨੂੰ ਦਰਪੇਸ਼ ਸੰਕਟਾਂ ਅਤੇ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਸੁਝਾਅ ਇਕੱਠੇ ਕਰਨ ਦਾ ਇੱਕ ਗੰਭੀਰ ਉਪਰਾਲਾ ਹੈ। ਜਿਸ ਦੇ ਆਧਾਰ ‘ਤੇ ਪਾਰਟੀ ਆਪਣਾ ਚੋਣ ਮੈਨੀਫੈਸਟੋ ਤਿਆਰ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ‘ਆਪ‘ ਅਤੇ ਦੂਜੀਆਂ ਪਾਰਟੀਆਂ ‘ਚ ਇਹੋ ਫ਼ਰਕ ਹੈ ਕਿ ਰਿਵਾਇਤੀ ਦਲਾਂ ਦੇ ਆਗੂ ਜਨਤਾ ਨੂੰ ਸਿਰਫ਼ ਆਪਣੇ ਮਨ ਦੀ ਗੱਲ ਸੁਣਾਉਣ ਲਈ ਆਉਂਦੇ ਹਨ। ਜਦਕਿ ਆਮ ਆਦਮੀ ਪਾਰਟੀ ਤੁਹਾਡੀ (ਜਨਤਾ) ਦੀ ਗੱਲ ਸੁਣਨ ਤੁਹਾਡੇ ਦਰ ‘ਤੇ ਆਈ ਹੈ ਤਾਂ ਕਿ ਤੁਹਾਡੀਆਂ ਮੁਸ਼ਕਲਾਂ ਅਤੇ ਉਨ੍ਹਾਂ ਲਈ ਸੁਝਾਏ ਹੱਲਾਂ ਦੇ ਅਧਾਰ ‘ਤੇ ਪਾਰਟੀ ਆਪਣਾ ਚੋਣ ਮੈਨੀਫੈਸਟੋ ਅਤੇ ਆਪਣੇ ਪਾਲਿਸੀ ਪ੍ਰੋਗਰਾਮ ਤੁਹਾਡੇ ਸਾਹਮਣੇ ਰੱਖੇ ਜਾ ਸਕਣ।
ਮਾਨ ਨੇ ਕਿਹਾ ਕਿ ਇਹ ਤਾਂ ਹੀ ਸੰਭਵ ਹੈ ਜੇਕਰ ਇਸ ਵਾਰ ਪੰਜਾਬ ਦੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਗੇ।
ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਸਵੇਰੇ 11 ਵਜੇ ਰੇਲ ਗੱਡੀ ਰਾਹੀਂ ਸੰਗਰੂਰ ਪਹੁੰਚੇ ਅਤੇ ਉਸ ਤੋਂ ਬਾਅਦ ਉਹ ‘ਆਪ‘ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਘਰ ਪੁੱਜੇ, ਜਿੱਥੇ ਕੇਜਰੀਵਾਲ ਦਾ ਪਾਰਟੀ ਆਗੂਆਂ ਅਤੇ ਵਲੰਟੀਅਰਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਕੇਜਰੀਵਾਲ ਨੇ ਭਗਵੰਤ ਮਾਨ ਦੇ ਘਰ ਹੀ ਪਾਰਟੀ ਦੇ ਵਿਧਾਇਕਾਂ ਨਾਲ ਵਿਸ਼ੇਸ਼ ਬੈਠਕ ਵੀ ਕੀਤੀ।

ਬਾਬਾ ਫ਼ਰੀਦ ਕਾਲਜ ਵਿਖੇ ‘ਵਿਸ਼ਵ ਭੋਜਨ ਦਿਵਸ-2021‘ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ, 28 ਅਕਤੂਬਰ: ਬਾਬਾ ਫ਼ਰੀਦ ਕਾਲਜ ਦੇ ਕਲਚਰਲ ਕਲੱਬ ਨੇ ਕਾਲਜ ਦੇ ਮੈਡੀਕਲ, ਬਾਇਉਟੈਕਨਾਲੋਜੀ, ਬੋਟਨੀ ਅਤੇ ਜੂਲੋਜੀ ਵਿਭਾਗ ਦੇ ਸਹਿਯੋਗ ਨਾਲ ‘ਵਿਸ਼ਵ ਭੋਜਨ ਦਿਵਸ-2021‘ ਮਨਾਇਆ । ਇਸ ਸਮਾਗਮ ਦਾ ਮੁੱਖ ਉਦੇਸ਼ ਗਲੋਬਲ ਸੰਕਟ ਨਾਲ ਨਜਿੱਠਣ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਭੋਜਨ ਸਾਰੇ ਮਨੁੱਖਾਂ ਦਾ ਬੁਨਿਆਦੀ ਮਨੁੱਖੀ ਅਧਿਕਾਰ ਹੈ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਵਿੱਚ ‘ਵਿਸ਼ਵ ਭੋਜਨ ਦਿਵਸ‘ ਦੇ ਇਤਿਹਾਸ ਬਾਰੇ ਅਤੇ ਆਮ ਜਾਣ-ਪਛਾਣ ਨਾਲ ਸਾਲ 2021 ਦੇ ਥੀਮ ‘ਤੇ ਚਰਚਾ ਕੀਤੀ ਗਈ। ਸਹਾਇਕ ਪ੍ਰੋਫੈਸਰ ਸ਼੍ਰੀਮਤੀ ਹਰਨੀਤ ਕੌਰ ਦੰਦੀਵਾਲ ਨੇ ਇਸ ਸਾਲ ਦੇ ਥੀਮ ਦਾ ਸੰਖੇਪ ਮਹੱਤਵ ਅਤੇ ਵੇਰਵਾ ਦਿੱਤਾ। ਇਸ ਸਮਾਗਮ ਦੌਰਾਨ ‘ਫੂਡ ਵਿਦਾਊਟ ਫਾਇਰ‘ ਮੁਕਾਬਲਾ ਇਸੇ ਥੀਮ ਤਹਿਤ ਰੱਖਿਆ ਗਿਆ। ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਵਿੱਚ ਬਹੁਤ ਉਤਸ਼ਾਹ ਪਾਇਆ ਗਿਆ। ਵਿਦਿਆਰਥੀਆਂ ਨੇ ਬੇਲ ਪੁਰੀ, ਟੇਕੋਜ਼, ਸੈਂਡਵਿਚ, ਵਾਧੂ ਸੁਆਦਾਂ ਵਾਲਾ ਮੱਖਣ, ਫ਼ਰਿਜ ਤੋਂ ਬਿਨਾਂ ਆਈਸਕ੍ਰੀਮ ਅਤੇ ਹੋਰ ਬਹੁਤ ਸਾਰੇ ਪਕਵਾਨ ਬਣਾਏ। ਮੁਕਾਬਲੇ ਦੀ ਜੱਜਮੈਂਟ ਡਾ. ਸੁਨੀਲ ਸੈਣੀ ਨੇ ਕੀਤੀ। ਜਿਸ ਅਨੁਸਾਰ ਇਸ ਮੁਕਾਬਲੇ ਵਿੱਚ ਬੀ.ਐਸ.ਸੀ. (ਮੈਡੀਕਲ) ਤੀਜਾ ਸਮੈਸਟਰ ਦੀ ਜੋਬਨਪ੍ਰੀਤ ਕੌਰ ਅਤੇ ਗਗਨਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਬੀ.ਐਸ.ਸੀ. (ਮੈਡੀਕਲ) ਤੀਜਾ ਸਮੈਸਟਰ ਦੀ ਲਵਦੀਪ ਕੌਰ ਅਤੇ ਸਿਮਰਨ ਕੌਰ ਨੇ ਦੂਜਾ ਸਥਾਨ ਜਦੋਂ ਕਿ ਅਕਾਂਕਸ਼ਾ ਨੇ ਇਸ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਬਾਅਦ ਆਈ.ਆਈ.ਐਫ.ਪੀ.ਟੀ., ਬਠਿੰਡਾ ਤੋਂ ਸਹਾਇਕ ਪ੍ਰੋਫੈਸਰ ਡਾ. ਪ੍ਰਤਿਭਾ ਸਿੰਘ ਦੁਆਰਾ ਵਿਦਿਆਰਥੀਆਂ ਲਈ ਇੱਕ ਮਾਹਿਰ ਭਾਸ਼ਣ ਦਿੱਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਫੂਡ ਪ੍ਰੋਸੈਸਿੰਗ ਦੇ ਵੱਖ-ਵੱਖ ਪਹਿਲੂਆਂ ਦੇ ਨਾਲ-ਨਾਲ ਅੰਕੜੇ ਵੀ ਸਾਂਝੇ ਕੀਤੇ ਤਾਂ ਜੋ ਵਿਦਿਆਰਥੀਆਂ ਨੂੰ ਭੋਜਨ ਦੀ ਮੰਗ ਅਤੇ ਪੂਰੀ ਦੁਨੀਆ ਵਿਚ ਪੈਦਾ ਹੋਣ ਵਾਲੇ ਭੋਜਨ ਦੀ ਮਾਤਰਾ ਬਾਰੇ ਸਮਝਾਇਆ ਜਾ ਸਕੇ। ਉਨ੍ਹਾਂ ਨੇ ਵਾਤਾਵਰਨ ਪੱਖੀ ਤਰੀਕਿਆਂ ਨੂੰ ਅਪਣਾ ਕੇ ਭੋਜਨ ਦੀ ਬਰਬਾਦੀ ਨੂੰ ਰੋਕਣ ਵਾਲੀਆਂ ਨਵੀਆਂ ਤਕਨੀਕਾਂ ਬਾਰੇ ਵਿਸਥਾਰ ਨਾਲ ਦੱਸਿਆ। ਅੰਤ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਸ਼ਨ ਪੁੱਛੇ, ਜਿਨ੍ਹਾਂ ਦੇ ਡਾ. ਪ੍ਰਤਿਭਾ ਸਿੰਘ ਨੇ ਜਵਾਬ ਦੇ ਕੇ ਵਿਦਿਆਰਥੀਆਂ ਦੀਆਂ ਸ਼ੰਕਾਵਾਂ ਨੂੰ ਦੂਰ ਕੀਤਾ । ਕੁੱਲ ਮਿਲਾ ਕੇ, ਵੱਧ ਤੋਂ ਵੱਧ ਉਤਪਾਦਨ ਕਰਨ ਅਤੇ ਭੋਜਨ ਦੀ ਬਰਬਾਦੀ ਘੱਟ ਕਰਨ ਲਈ ਵਿਦਿਆਰਥੀਆਂ ਨੇ ਫੂਡ ਪ੍ਰੋਸੈਸਿੰਗ ਉਦਯੋਗ ਅਤੇ ਸਾਧਨਾਂ ਬਾਰੇ ਗਿਆਨ ਅਤੇ ਜਾਗਰੂਕਤਾ ਪ੍ਰਾਪਤ ਕੀਤੀ ਤਾਂ ਜੋ ਧਰਤੀ ਦਾ ਹਰ ਵਿਅਕਤੀ ਬੁਨਿਆਦੀ ਲੋੜਾਂ ਤੋਂ ਵਾਂਝਾ ਨਾ ਰਹੇ। ਮੁਕਾਬਲੇ ਦੀਆਂ ਐਂਟਰੀਆਂ ਅਤੇ ਨਿਯਮਾਂ ਸਬੰਧੀ ਸਾਰੇ ਸਵਾਲਾਂ ਦਾ ਨਿਪਟਾਰਾ ਕਲਚਰਲ ਕਲੱਬ ਦੇ ਕੋਆਰਡੀਨੇਟਰ ਦੁਆਰਾ ਕੀਤਾ ਗਿਆ। ਸਾਰੇ ਪੁਜ਼ੀਸ਼ਨ ਧਾਰਕਾਂ ਨੂੰ ਮੈਰਿਟ ਸਰਟੀਫਿਕੇਟ ਦਿੱਤੇ ਗਏ ਅਤੇ ਸਾਰੇ ਹਾਜ਼ਰੀਨ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ ਗਈ। ਬਾਇਉਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਰਿਤੂ ਪਵਨ ਦੁਆਰਾ ਪ੍ਰਦਾਨ ਕੀਤੇ ਨਿਰੰਤਰ ਸੁਝਾਵਾਂ ਅਤੇ ਮਾਰਗ ਦਰਸ਼ਨ ਦੀ ਸ਼ਲਾਘਾ ਕਰਦਿਆਂ ਸਹਿ-ਕੋਆਰਡੀਨੇਟਰ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਬਾਬਾ ਫ਼ਰੀਦ ਕਾਲਜ ਦੇ ਕਲਚਰਲ ਕਲੱਬ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਸਹੀਦ ਹੋਏ ਬਹਾਦਰਾਂ ਨੂੰ ਇਨਫੈਂਟਰੀ ਦਿਵਸ ‘ਤੇ ਸਰਧਾਂਜਲੀ ਭੇਟ

0

ਸੁਖਜਿੰਦਰ ਮਾਨ
ਬਠਿੰਡਾ, 28 ਅਕਤੂਬਰ: 75 ਵੇਂ ਇਨਫੈਂਟਰੀ ਦਿਵਸ ਦੇ ਮੌਕੇ ‘ਤੇ ਚੇਤਕ ਕੋਰ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਮਨੋਜ ਕੁਮਾਰ ਮਾਗੋ ਨੇ ਚੇਤਕ ਕੋਰ ਜੰਗੀ ਯਾਦਗਾਰ ‘ਯੋਧਾ ਯਾਦਗਰ‘ ਵਿਖੇ ਸਹੀਦਾਂ ਨੂੰ ਮਾਤ ਭੂਮੀ ਲਈ ਸਭ ਤੋਂ ਵੱਡੀ ਕੁਰਬਾਨੀ ਲਈ ਸਰਧਾਂਜਲੀ ਭੇਟ ਕੀਤੀ। ਇਨਫੈਂਟਰੀ ਦਿਵਸ ਹਰ ਸਾਲ 27 ਅਕਤੂਬਰ ਨੂੰ ਆਜਾਦ ਭਾਰਤ ਦੀ ਪਹਿਲੀ ਫੌਜੀ ਘਟਨਾ ਦੀ ਯਾਦ ਵਜੋਂ ਮਨਾਇਆ ਜਾਂਦਾ ਹੈ ਜਦੋਂ ਪਾਕਿਸਤਾਨੀ ਹਮਲਾਵਰਾਂ ਅਤੇ ਪਾਕਿਸਤਾਨੀ ਫੌਜ ਦੁਆਰਾ ਉਸੇ ਦਿਨ 1947 ਨੂੰ ਭਾਰਤੀ ਧਰਤੀ ‘ਤੇ ਪਹਿਲੇ ਹਮਲੇ ਨੂੰ ਰੋਕਣ ਲਈ ਪੈਦਲ ਸੈਨਾ ਦੀ ਪਹਿਲੀ ਟੁਕੜੀ ਸ੍ਰੀਨਗਰ ਹਵਾਈ ਅੱਡੇ ‘ਤੇ ਉਤਰੀ ਸੀ।
ਇਸ ਮੌਕੇ ਚੇਤਕ ਕੋਰ ਦੀ ਕਮਾਂਡ ਛੱਡ ਰਹੇ ਲੈਫਟੀਨੈਂਟ ਜਨਰਲ ਮਨੋਜ ਕੁਮਾਰ ਮਾਗੋ ਨੇ ਚੇਤਕ ਕੋਰ ਦੇ ਸਾਰੇ ਰੈਂਕਾਂ ਦੀ ਪ੍ਰਤੀਬੱਧਤਾ, ਜੋਸ ਅਤੇ ਸੰਸਥਾ ਪ੍ਰਤੀ ਵਫਾਦਾਰੀ ਅਤੇ ਦੇਸ ਭਗਤੀ ਦੀ ਸਲਾਘਾ ਕੀਤੀ।ਉਨਾਂ ਪੇਸੇਵਰ ਉੱਤਮਤਾ ਲਈ ਯਤਨ ਕਰਨ ਅਤੇ ਭਵਿੱਖ ਦੀਆਂ ਜਰੂਰਤਾਂ ਦੇ ਅਨੁਸਾਰ ਸਿਪਾਹੀ ਹੁਨਰ ਨੂੰ ਨਿਖਾਰਨ ਅਤੇ ਤਕਨਾਲੋਜੀ ਨੂੰ ਏਕੀਕਿ੍ਰਤ ਕਰਨ ਅਤੇ ਇੱਕ ਗੁੰਝਲਦਾਰ ਭਵਿੱਖ ਦੇ ਜੰਗੀ ਮਾਹੌਲ ਅਤੇ ਸਮਾਜਿਕ ਵਾਤਾਵਰਣ ਦੀਆਂ ਚੁਣੌਤੀਆਂ ਦੇ ਅਨੁਕੂਲ ਹੋਣ ਦੀ ਅਪੀਲ ਕੀਤੀ।
ਆਪਣੇ ਕਾਰਜਕਾਲ ਦੌਰਾਨ, ਜਨਰਲ ਅਫਸਰ ਨੇ ਭਵਿੱਖ ਵਿੱਚ ਆਪਣੇ ਆਪ ਨੂੰ ਪੇਸ ਕਰਨ ਵਾਲੀ ਕਿਸੇ ਵੀ ਚੁਣੌਤੀ ਨੂੰ ਪੂਰਾ ਕਰਨ ਦੇ ਯੋਗ ਬਣਾਉਣ ਲਈ ਸੰਚਾਲਨ ਤਿਆਰੀ ਦੀ ਉੱਚ ਸੀਮਾ ਨੂੰ ਬਣਾਈ ਰੱਖਣ ‘ਤੇ ਜੋਰ ਦਿੰਦਿਆਂ ਉਨਾਂ ਕਿਹਾ ਹੈ ਕਿ ਓਪਰੇਸਨਾਂ ਵਿੱਚ ਸਫਲਤਾ ਇੱਕ ਸਕਾਰਾਤਮਕ ਅਤੇ ਅਪਮਾਨਜਨਕ ਰਵੱਈਏ, ਨਿਰੰਤਰ ਤਾਕਤ ਦੇ ਆਧੁਨੀਕੀਕਰਨ, ਸਿਖਲਾਈ ਵਿੱਚ ਉੱਤਮਤਾ, ਸੁਰੱਖਿਆ ਚੇਤਨਾ, ਗੰਭੀਰ ਕੰਮ ਸੱਭਿਆਚਾਰ ਅਤੇ ਕੇਂਦਰਿਤ ਮਨੁੱਖੀ ਸਰੋਤ ਪ੍ਰਬੰਧਨ ‘ਤੇ ਨਿਰਭਰ ਕਰੇਗੀ।

ਸੁਵਿਧਾ ਕੇਂਦਰ ਬੰਦ ਕਰਕੇ ਹੁਣ ਸੁਵਿਧਾ ਕੈਂਪ ਲਗਾਉਣ ਦਾ ਡਰਾਮਾ ਕਰ ਰਹੀ ਹੈ ਸਰਕਾਰ: ਸਰੂਪ ਸਿੰਗਲਾ

0

ਸੁਖਜਿੰਦਰ ਮਾਨ
ਬਠਿੰਡਾ, 28 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਵਪਾਰ ਵਿੰਗ ਦੇ ਪ੍ਰਧਾਨ ਸਰੂਪ ਸਿੰਗਲਾ ਨੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਟੀਮ ਵੱਲੋਂ ਵੱਖ ਵੱਖ ਵਾਰਡਾਂ ਵਿਚ ਕੈਂਪ ਲਾਕੇ ਬਿੱਲ ਮੁਆਫੀ ਦੇ ਫਾਰਮ ਭਰਨ ਅਤੇ ਸੁਵਿਧਾ ਕੈਂਪ ਲਗਾਉਣ ’ਤੇ ਸਵਾਲ ਖ਼ੜੇ ਕਰਦਿਆਂ ਕਿਹਾ ਕਿ ‘‘ ਪਹਿਲਾਂ ਕਾਂਗਰਸੀ ਇਹ ਦੱਸਣ ਕਿ ਪਿਛਲੀ ਅਕਾਲੀ ਸਰਕਾਰ ਦੁਆਰਾ ਪਿੰਡ-ਪਿੰਡ ਤੇ ਸ਼ਹਿਰਾਂ ਵਿਚ ਖੋਲੇ ਗਏ ਸੁਵਿਧਾ ਕੇਂਦਰਾਂ ਨੂੰ ਬੰਦ ਕਿਉਂ ਕੀਤਾ ਗਿਆ। ਅੱਜ ਇੱਥੇ ਜਾਰੀ ਬਿਆਨ ਵਿਚ ਸ਼੍ਰੀ ਸਿੰਗਲਾ ਨੇ ਪਹਿਲਾਂ ਸਾਢੇ ਚਾਰ ਸਾਲ ਲੋਕਾਂ ਨੂੰ ਰੱਜ ਕੇ ਕੁੱਟਿਆ ਲੁੱਟਿਆ, ਕੈਸੀਨੋ, ਜੂਏ ਦੇ ਅੱਡੇ, ਗਲਤ ਧੰਦੇ ਕਰ ਕੇ ਕਮਾਈ ਕੀਤੀ ਗਈ ਤੇ ਹੁਣ ਵੋਟਾਂ ਨੇੜੇ ਦੇਖਦਿਆਂ ਇਹ ਡਰਾਮੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਲੋਕਾਂ ਦੇ ਹਿੱਤ ਲਈ ਸ਼ੁਰੂ ਕੀਤੇ ਸੁਵਿਧਾ ਕੇਂਦਰ ਬੰਦ ਕੀਤੇ, ਕਬੱਡੀ ਕੱਪ ਬੰਦ ਕੀਤੇ ,ਲੜਕੀਆਂ ਨੂੰ ਸਾਈਕਲ ਵੰਡਣ ਵਾਲੀ ਸਕੀਮ ਬੰਦ ਕੀਤੀ‘ ਆਟਾ ਦਾਲ ਸਕੀਮ ਬੰਦ ਕੀਤੀ, ਹੁਣ ਸੁਵਿਧਾ ਕੈਂਪ ਲਾ ਕੇ ਡਰਾਮੇਬਾਜ਼ੀ ਕਰਨਾ ਕਿੱਥੋਂ ਤੱਕ ਜਾਇਜ਼ ਹੈ? ਜਿਸ ਦਾ ਜਨਤਾ ਜਵਾਬ ਮੰਗਦੀ ਹੈ । ਸਰੂਪ ਸਿੰਗਲਾ ਨੇ ਕਿਹਾ ਕਿ ਖਜਾਨਾ ਮੰਤਰੀ ਸਾਹਿਬ ਪਹਿਲਾਂ ਗੁਲਾਬੀ ਸੁੰਡੀ ਅਤੇ ਮੀਂਹ ਨਾਲ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸਾਰ ਲਵੋ ਤੇ ਉਨ੍ਹਾਂ ਨੂੰ ਮੁਆਵਜਾ ਜਾਰੀ ਕਰੋ। ਉਨ੍ਹਾਂ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਹੈਰਾਨਗੀ ਹੁੰਦੀ ਹੈ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਿਸਾਨਾਂ ਨੂੰ ਨਰਮੇ ਖਰਾਬੀ ਦੀ ਢੁੱਕਵੇਂ ਮੁਆਵਜੇ ਵਾਲੇ ਬੋਰਡਾ ਵੱਲ ਦੇਖੀਦਾ ਹੈ, ਜਦੋਂ ਕਿ ਸਰਕਾਰ ਨੇ ਕੋਈ ਮੁਆਵਜਾ ਜਾਰੀ ਨਹੀਂ ਕੀਤਾ, ਫਿਰ ਇਹ ਬੋਰਡਾ ਨਾਲ ਲੋਕਾਂ ਨੂੰ ਗੁੰਮਰਾਹ ਕਿਉਂ ਕੀਤਾ ਜਾ ਰਿਹਾ ਹੈ।

ਮਿਆਰੀ ਸੁਧਾਰਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਾਰੀਆਂ ਯੂਨੀਵਰਸਿਟੀਆਂ ਨੂੰ ਸਿੱਖਿਆ ਦੇ ਸਾਂਝੇ ਧੁਰੇ ਵਜੋਂ ਵਿਕਸਤ ਕੀਤਾ ਜਾਵੇਗਾ-ਪਰਗਟ ਸਿੰਘ

0

ਉਪ ਕੁਲਪਤੀਆਂ ਨਾਲ ਮੀਟਿੰਗ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਪਜਾੰਬੀ ਭਾਸ਼ਾ, ਸੱਭਿਆਚਾਰ ਤੇ ਖੇਡਾਂ ਨਾਲ ਜੋੜਨ ਲਈ ਉਪਰਾਲੇ ਕਰਨ ਲਈ ਕਿਹਾ
ਸਖਜਿੰਦਰ ਮਾਨ
ਚੰਡੀਗੜ੍ਹ, 28 ਅਕਤੂਬਰ: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਅਤੇ ਉਚ ਸਿੱਖਿਆ ਖੇਤਰ ਵਿੱਚ ਮਿਆਰੀ ਸੁਧਾਰਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਸਿੱਖਿਆ ਦਾ ਇਕ ਸਾਂਝਾ ਧੁਰਾ ਵਿਕਸਤ ਕੀਤਾ ਜਾਵੇਗਾ ਜਿਸ ਵਿੱਚ ਸ਼ਾਮਲ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਆਪਸ ਵਿੱਚ ਸੂਚਨਾ, ਗਿਆਨ, ਨਵੇਂ ਵਿਚਾਰਾਂ ਅਤੇ ਬੁਨਿਆਦੀ ਢਾਂਚੇ ਦਾ ਆਦਾਨ-ਪ੍ਰਦਾਨ ਕਰਨਗੀਆਂ। ਇਸ ਤੋਂ ਇਲਾਵਾ ਇਹ ਸੰਸਥਾਵਾਂ ਉਦਯੋਗਾਂ ਦੀ ਮੰਗ ਅਨੁਸਾਰ ਵਿਦਿਆਰਥੀਆਂ ਨੂੰ ਰੋਜਗਾਰ ਦੇ ਕਾਬਲ ਬਣਾਉਣ ਲਈ ਸਿੱਖਿਆ ਮੁਹੱਈਆ ਕਰਵਾਉਣਗੀਆਂ। ਮੰਤਰੀ ਨੇ ਇਹ ਗੱਲ ਅੱਜ ਪੰਜਾਬ ਭਵਨ ਵਿਖੇ ਸੂਬੇ ਦੀਆਂ ਸਮੂਹ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਮੀਟਿੰਗ ਦੌਰਾਨ ਕਹੀ। ਇਹ ਮੀਟਿੰਗ ਉਚੇਰੀ ਸਿੱਖਿਆ ਨਾਲ ਸਬੰਧਤ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਕੋਲੋਂ ਸੁਝਾਅ ਲੈਣ, ਉਨ੍ਹਾਂ ਦੀਆਂ ਸਮੱਸਿਆ ਜਾਣਨ ਅਤੇ ਉਚ ਸਿੱਖਿਆ ਬਾਰੇ ਇਕ ਸਾਂਝੀ ਰਾਏ ਬਣਾਉਣ ਲਈ ਸੱਦੀ ਗਈ ਸੀ। ਪਰਗਟ ਸਿੰਘ ਨੇ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ ਉਚ ਸਿੱਖਿਆ ਢਾਂਚੇ ਦਾ ਅਹਿਮ ਹਿੱਸਾ ਦੱਸਦਿਆਂ ਉਨ੍ਹਾਂ ਪਾਸੋਂ ਇਹ ਵੀ ਆਸ ਕੀਤੀ ਕਿ ਉਹ ਨਿਰੋਲ ਵਪਾਰਕ ਪੱਖ ਨੂੰ ਤਰਜੀਹ ਨਾ ਦੇਣ ਕਿਉਂਕਿ ਮਿਆਰੀ ਸਿੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਲੋੜਵੰਦ ਵਰਗ ਲਈ ਵੀ ਉਚ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਸਾਡੀ ਜ਼ਿੰਮੇਵਾਰੀ ਬਣਦੀ ਹੈ।ਉਚੇਰੀ ਸਿੱਖਿਆ ਮੰਤਰੀ ਨੇ ਸਮੂਹ ਯੂਨੀਵਰਸਿਟੀਆਂ-ਕਾਲਜਾਂ ਨੂੰ ਸਿਲੇਬਸ ਦੀ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਖਾਸ ਕਰ ਕੇ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਖੇਡਾਂ ਨਾਲ ਜੋੜਨ ਲਈ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਲਈ ਇਹ ਇਕ ਵੱਡੀ ਚੁਣੌਤੀ ਹੈ ਕਿ ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਦੀ ਭਰਤੀ ਵਿੱਚ ਪੰਜਾਬੀ ਨੌਜਵਾਨ ਇਸ ਕਰਕੇ ਅਯੋਗ ਹੋ ਜਾਂਦੇ ਹਨ ਕਿਉਂਕਿ ਉਨ੍ਹਾਂ ਕੋਲੋਂ ਸਰੀਰਕ ਸਿੱਖਿਆ ਟੈਸਟ ਪਾਸ ਨਹੀਂ ਕੀਤਾ ਜਾ ਸਕਦਾ। ਇਹ ਪੰਜਾਬੀਆਂ ਲਈ ਬਹੁਤ ਵੱਡੀ ਵੰਗਾਰ ਹੈ, ਇਸ ਲਈ ਸਾਡੀਆਂ ਸਿੱਖਿਆ ਸੰਸਥਾਵਾਂ ਨੂੰ ਖੇਡਾਂ ਪ੍ਰਤੀ ਸਾਜਗਾਰ ਮਾਹੌਲ ਸਿਰਜਣਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਿੱਖਿਆ ਸੰਸਥਾਵਾਂ ਵਿੱਚ ਮਸ਼ਹੂਰੀ ਵਾਸਤੇ ਗਾਇਕਾਂ-ਕਲਾਕਾਰਾਂ ਨੂੰ ਬੁਲਾ ਕੇ ਲੱਚਰ ਤੇ ਹਿੰਸਕ ਪ੍ਰਵਿਰਤੀ ਵਾਲੇ ਗਾਣਿਆਂ ਨੂੰ ਉਤਸ਼ਾਹਤ ਕਰਨ ਦਾ ਨੋਟਿਸ ਲੈਂਦਿਆਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਸੇਧ ਦੇਣ ਵਾਲੇ ਸੱਭਿਆਚਾਰ ਨੂੰ ਹੀ ਹੁਲਾਰਾ ਦੇਣ ਲਈ ਉਪਰਾਲੇ ਕਰਨੇ ਚਾਹੀਦੇ ਹਨ।
ਸ. ਪਰਗਟ ਸਿੰਘ ਨੇ ਕਿਹਾ ਕਿ ਉਦਯੋਗਿਕ ਧੁਰੇ ਵਾਂਗ ਸਿੱਖਿਆ ਦਾ ਵੀ ਇਕ ਧੁਰਾ ਹੋਣਾ ਚਾਹੀਦਾ ਹੈ ਅਤੇ ਇਸ ਵਿੱਚ ਸਾਰੀਆਂ ਉਚ ਸਿਖਿਆ ਸੰਸਥਾਵਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਇਸ ਖੇਤਰ ਦਾ ਸਿੱਧਾ ਸਬੰਧ ਸਾਡੇ ਮਨੁੱਖੀ ਸ਼ਕਤੀ ਨਾਲ ਹੈ ਜੋ ਸਾਡੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਵੱਖੋ-ਵੱਖ ਸੋਚਾਂ ਚਲਾਉਣ ਦੀ ਬਜਾਏ ਇਕੋ ਮੰਚ ਉਤੇ ਸਾਂਝੀ ਸੋਚ ਬਣਾਈ ਜਾਵੇ। ਹਰੇਕ ਦਾ ਆਪਣਾ ਰੋਲ ਹੈ ਅਤੇ ਆਪਣਾ ਖੇਤਰ ਹੈ ਪ੍ਰੰਤੂ ਉਚ ਸਿੱਖਿਆ ਵਿੱਚ ਸਾਂਝੇ ਟੀਚਿਆਂ ਦੀ ਪ੍ਰਾਪਤੀ ਲਈ ਸਾਂਝੇ ਯਤਨ ਜ਼ਰੂਰੀ ਹੈ।
ਪਰਗਟ ਸਿੰਘ ਨੇ ਉਚੇਰੀ ਸਿੱਖਿਆ ਨੂੰ ਚਲਾਉਣ ਲਈ ਇਕ ਅਜਿਹੀ ਅਥਾਰਟੀ ਬਣਾਉਣ ਦੀ ਗੱਲ ਕਹੀ ਜਿਸ ਵਿੱਚ ਇਸ ਖੇਤਰ ਨਾਲ ਸਬੰਧਤ ਮਾਹਿਰ ਤੇ ਸਿੱਖਿਆ ਸਾਸ਼ਤਰੀ ਹੀ ਹੋਣਗੇ। ਉਨ੍ਹਾਂ ਕਿਹਾ ਕਿ ਹਰ ਖੇਤਰ ਦੇ ਆਪੋ-ਆਪਣੇ ਰੋਲ ਮਾਡਲ ਹੁੰਦੇ ਹਨ ਜਿਨ੍ਹਾਂ ਦਾ ਉਸ ਖੇਤਰ ਵਿੱਚ ਪ੍ਰਭਾਵ ਕਬੂਲਿਆ ਜਾਂਦਾ ਹੈ ਅਤੇ ਇਹੋ ਰੋਲ ਮਾਡਲ ਇਨ੍ਹਾਂ ਅਥਾਰਟੀਆਂ ਦਾ ਹਿੱਸਾ ਹੋਣਗੇ। ਇਸ ਤੋਂ ਇਲਾਵਾ ਵੱਖੋ-ਵੱਖਰੇ ਇਲਾਕਿਆਂ ਦੀਆਂ ਆਪਣੀਆਂ ਵਿਸ਼ੇਸ਼ਤਾਵਾਂ ਹੁੰਦੀਆਂ ਹੋਣ ਕਰਕੇ ਮਾਹਿਰਾਂ ਦੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਨੇ ਵਿਭਾਗ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਕਮੇਟੀਆਂ ਦੀ ਜਲਦੀ ਸਥਾਪਨਾ ਕਰ ਲਈ ਜਾਵੇ ਅਤੇ ਹਰੇਕ ਮਹੀਨੇ ਇਹ ਕਮੇਟੀ ਅਤੇ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਜ ਦੀ ਮੀਟਿੰਗ ਕਰਨੀ ਯਕੀਨੀ ਬਣਾਈ ਜਾਵੇ।ਮੀਟਿੰਗ ਦੌਰਾਨ ਵੱਖ-ਵੱਖ ਯੂਨਵਰਸਿਟੀਆਂ ਦੇ ਉਪ ਕੁਲਪਤੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਲੇਬਸ ਨੂੰ ਸਮੇਂ ਦਾ ਹਾਣੀ ਬਣਾਉਣ, ਸਿਲੇਬਸ ਵਿੱਚ ਇਕਸਾਰਤਾ, ਵਿਦਿਆਰਥੀਆਂ ਨੂੰ ਉਦਮੀ ਬਣਾਉਣ ਵਾਸਤੇ ਮੰਚ ਮੁਹੱਈਆ ਕਰਵਾਉਣ, ਸਿੱਖਿਆ ਨੀਤੀ ਬਣਾਉਣ ਮੌਕੇ ਪ੍ਰਾਈਵੇਟ ਸੰਸਥਾਵਾਂ ਨੂੰ ਹਿੱਸੇਦਾਰ ਬਣਾਉਣ ਤੋਂ ਇਲਾਵਾ ਵੱਖ-ਵੱਖ ਭੂਗੋਲਿਕ ਖਿੱਤਿਆਂ ਵਿੱਚ ਸਥਿਤ ਸੰਸਥਾਵਾਂ ਵਿਚਾਲੇ ਗਿਆਨ ਦੀ ਸਾਂਝੇਦਾਰੀ ਸਥਾਪਤ ਕਰਨ ਦੀ ਮੰਗ ਕੀਤੀ ਗਈ।
ਮੀਟਿੰਗ ਵਿੱਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਸਕੱਤਰ ਕਿ੍ਰਸ਼ਨ ਕੁਮਾਰ, ਡੀ.ਪੀ.ਆਈ. (ਕਾਲਜਾਂ) ਪਰਮਜੀਤ ਸਿੰਘ, ਸਹਾਇਕ ਡਾਇਰੈਕਟਰ (ਕਾਲਜ ਸਿੱਖਿਆ) ਡਾ. ਗੁਰਦਰਸ਼ਨ ਬਰਾੜ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਦੇ ਉਪ ਕੁਲਪਤੀ ਡਾ.ਜਸਪਾਲ ਸਿੰਘ ਸੰਧੂ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਪ੍ਰੋ.ਅਰਵਿੰਦ ਸਮੇਤ ਸਮੂਹ ਯੂਨਵਰਸਿਟੀਆਂ ਦੇ ਉਪ ਕੁਲਪਤੀ ਤੇ ਨੁਮਾਇੰਦੇ ਸ਼ਾਮਲ ਹੋਏ।

ਵਿਜੈ ਇੰਦਰ ਸਿੰਗਲਾ ਨੇ ਟਿਕਰੀ ਬਾਰਡਰ ’ਤੇ ਮਹਿਲਾ ਪ੍ਰਦਰਸ਼ਨਕਾਰੀਆਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ

0

ਸੁਖਜਿੰਦਰ ਮਾਨ
ਚੰਡੀਗੜ, 28 ਅਕਤੂਬਰ: ਸੂਬੇ ਦੇ ਲੋਕ ਨਿਰਮਾਣ ਅਤੇ ਪ੍ਰਸਾਸ਼ਨਿਕ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਮਹਿਲਾ ਕਿਸਾਨ ਪ੍ਰਦਰਸ਼ਨਕਾਰੀਆਂ ਦੇ ਹਾਦਸੇ ਵਿਚ ਮਾਰੇ ਜਾਣ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿਚ ਤਿੰਨ ਮਹਿਲਾ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜਖਮੀ ਹੋ ਗਏ ਸਨ।
ਸ਼੍ਰੀ ਸਿੰਗਲਾ ਨੇ ਕਿਹਾ, “ਤੇਜ਼ ਰਫਤਾਰ ਟਰੱਕ ਦੀ ਲਪੇਟ ਵਿੱਚ ਆ ਕੇ ਤਿੰਨ ਔਰਤਾਂ ਦੀ ਮੌਤ ਅਤੇ ਦੋ ਦੇ ਜਖਮੀ ਹੋ ਜਾਣ ਦੀ ਟਿਕਰੀ ਬਾਰਡਰ ਤੋਂ ਆਈ ਖ਼ਬਰ ਦਿਲ ਨੂੰ ਦਹਿਲਾ ਦੇਣ ਵਾਲੀ ਹੈ। ਮੈਂ ਹਰ ਤਰਾਂ ਨਾਲ ਕਿਸਾਨਾਂ ਦੇ ਨਾਲ ਹਾਂ ਜੋ ਪਿਛਲੇ ਸਾਲ ਤੋਂ ਕਈ ਤੂਫਾਨਾਂ ਦਾ ਸਾਹਮਣਾ ਕਰ ਰਹੇ ਹਨ ਤੇ ਇੱਕ ਵਾਰ ਫਿਰ ਇੱਕ ਹੋਰ ਦੁਖਾਂਤ ਦਾ ਸਾਹਮਣਾ ਕੀਤਾ ਗਿਆ ਹੈ।’’ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਅੰਦੋਲਨ ਦੀ ਸੁਰੂਆਤ ਤੋਂ ਹੀ ਹਰ ਹਾਲਤ ਵਿੱਚ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਇਨਸਾਫ ਦਿਵਾਉਣ ਤੋਂ ਇਲਾਵਾ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨਾਂ ਦੀ ਸਰਕਾਰ ਨੇ ਕਿਸਾਨ ਧਰਨੇ ਦੌਰਾਨ ਸਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਯਕੀਨੀ ਬਣਾਈ ਹੈ। ਉਨਾਂ ਅੱਗੇ ਕਿਹਾ ਕਿ ਵਿੱਤੀ ਸਹਾਇਤਾ ਤੋਂ ਇਲਾਵਾ ਉਨਾਂ ਦੀ ਸਰਕਾਰ ਹਰੇਕ ਪੀੜਤ ਪਰਿਵਾਰ ਦੇ ਰਿਸਤੇਦਾਰਾਂ ਨੂੰ ਸਰਕਾਰੀ ਨੌਕਰੀ ਵੀ ਪ੍ਰਦਾਨ ਕਰ ਰਹੀ ਹੈ ਅਤੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਦੀ ਰਹੇਗੀ।

ਹੁਣ ਮੁੱਖ ਮੰਤਰੀ ਚੰਨੀ ਪੁੱਜੇ ਰਾਹੁਲ ਗਾਂਧੀ ਦੇ ਦਰਬਾਰ ’ਚ

0

ਨਵਜੋਤ ਸਿੱਧੂ ਵਲੋਂ ਮੁੜ ਡੀਜੀਪੀ ਤੇ ਏ.ਜੀ ਦਾ ਮੁੱਦਾ ਚੁੱਕਣ ਤੋਂ ਬਾਅਦ ਰੰਧਾਵਾ ਵੀ ਭਰ ਚੁੱਕੇ ਹਨ ਦਿੱਲੀ ਦਰਬਾਰ ਦੀ ਹਾਜ਼ਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 28 ਅਕਤੂਬਰ: ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਗੱਦੀਓ ਉਤਾਰਨ ਦੇ ਬਾਵਜੂਦ ਪੰਜਾਬ ਕਾਂਗਰਸ ਵਿਚ ਪੈਦਾ ਹੋਇਆ ਕਲੈਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਦੋ ਦਿਨਾਂ ਪਹਿਲਾਂ ਕਾਂਗਰਸ ਦੀ ਕੌਮੀ ਕਾਰਜ਼ਕਾਰਨੀ ਦੀ ਹੋਈ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਦੁਆਰਾ ਨਿਯੁਕਤ ਕੀਤੇ ਡੀਜੀਪੀ ਤੇ ਏ.ਜੀ ਦਾ ਮਾਮਲਾ ਚੁੱਕਦਿਆਂ ਤੁਰੰਤ ਇਸਨੂੰ ਹੱਲ ਕਰਨ ’ਤੇ ਜੋਰ ਦਿੱਤਾ ਸੀ। ਜਿਸਤੋਂ ਬਾਅਦ ਪਹਿਲਾਂ ਹਾਈਕਮਾਂਡ ਨੇ ਸੂਬੇ ਦੇ ਉੂਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿੰਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੂੰ ਦਿੱਲੀ ਬੁਲਾਇਆ ਸੀ। ਸੂਤਰਾਂ ਮੁਤਾਬਕ ਸ: ਰੰਧਾਵਾ ਨੇ ਅਪਣੇ ਵਿਭਾਗ ਵਲੋਂ ਪੰਜਾਬ ਦੇ ਬਹੁਚਰਚਿਤ ਮੁੱਦਿਆਂ ਨਸ਼ਾ, ਬੇਅਦਬੀ ਕਾਂਡ ਬਾਰੇ ਚੁੱਕੇ ਕਦਮਾਂ ਬਾਰੇ ਦਸਿਆ ਸੀ। ਇਸਤੋਂ ਬਾਅਦ ਅੱਜ ਸਵੇਰੇ ਮੁੱਖ ਮੰਤਰੀ ਚੰਨੀ ਨੇ ਰਾਹੁਲ ਗਾਂਧੀ ਨਾਲ ਦਿੱਲੀ ਵਿਚ ਮੀਟਿੰਗ ਕੀਤੀ ਹੈ। ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਨਵੇਂ ਬਣੇ ਇੰਚਾਰਜ਼ ਹਰੀਸ਼ ਚੌਧਰੀ ਵੀ ਹਾਜ਼ਰ ਰਹੇ। ਸੂਤਰਾਂ ਮੁਤਾਬਕ ਚੰਨੀ ਨੇ ਰਾਹੁਲ ਗਾਂਧੀ ਨੂੰ ਪਾਰਟੀ ਦੇ ਏਜੰਡੇ ਵਾਲੇ ਕੰਮਾਂ ਤੋਂ ਇਲਾਵਾ ਪੰਜਾਬ ਦੀਆਂ ਮੌਜੂਦਾ ਸਿਆਸੀ ਪ੍ਰਸਥਿਤੀਆਂ ਬਾਰੇ ਵੀ ਵਿਚਾਰ ਵਿਟਾਂਦਰਾ ਕੀਤਾ। ਖ਼ਾਸ ਤੌਰ ’ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਅਪਣੀ ਅਲੱਗ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਪੰਜਾਬ ਕਾਂਗਰਸ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵੀ ਗੱਲਬਾਤ ਹੋਈ। ਦਸਣਾ ਬਣਦਾ ਹੈ ਕਿ ਕੈਪਟਨ ਦੇ ਐਲਾਨ ਤੋਂ ਬਾਅਦ ਬੀਤੇ ਕੱਲ ਰਾਹੁਲ ਗਾਂਧੀ ਨੇ ਕੈਪਟਨ ਵਜ਼ਾਰਤ ’ਚ ਮੰਤਰੀ ਰਹੇ ਬਲਵੀਰ ਸਿੰਘ ਸਿੱਧੂ, ਰਾਣਾ ਸੋਢੀ, ਸ਼ਾਮ ਸੁੰਦਰ ਅਰੋੜਾ ਤੇ ਸਾਧੂ ਸਿੰਘ ਧਰਮਸੋਤ ਨੂੰ ਦਿੱਲੀ ਸੱਦ ਕੇ ਬਣਦਾ ਮਾਣ ਸਨਮਾਣ ਦੇਣ ਦਾ ਭਰੋਸਾ ਦਿੱਤਾ ਸੀ।

Our Visitor

1891464