Tuesday, May 12, 2026
Home Blog Page 272

ਬਠਿੰਡਾ-ਬਰਨਾਲਾ ਕੌਮੀ ਮਾਰਗ ‘ਤੇ ਭਿਆਨਕ ਹਾਦਸਾ; ਮਾਂ ਤੇ ਧੀ ਹੋਈ ਮੌ+ਤ, ਪਿਤਾ ਗੰਭੀਰ ਜਖ਼ਮੀ

0

Barnala News: ਬਠਿੰਡਾ-ਬਰਨਾਲਾ ਕੌਮੀ ਮਾਰਗ ਉੱਪਰ ਟਰੱਕ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਦੇ ਵਿਚ ਇੱਕ 2 ਸਾਲਾਂ ਬੱਚੀ ਤੇ ਉਸਦੀ ਮਾਂ ਦੀ ਮੌਤ ਹੋ ਗਈ ਜਦਕਿ ਬੱਚੀ ਦਾ ਪਿਤਾ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਮ੍ਰਿਤਕ ਪ੍ਰਵਾਰ ਤਪਾ ਦੇ ਰਹਿਣ ਵਾਲੇ ਸਨ ਅਤੇ ਘਟਨਾ ਸਮੇਂ ਮੰਗਲੇਸ਼ ਗਰਗ ਆਪਣੀ ਪਤਨੀ ਵਿਸ਼ਾਲੀ ਅਤੇ ਬੇਟੀ ਮਾਇਰਾ (2) ਨਾਲ ਕਾਰ ਵਿਚ ਸਵਾਰ ਹੋ ਕੇ ਬਰਨਾਲਾ ਤੋਂ ਤਪਾ ਪਰਤ ਰਿਹਾ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ; ਸ੍ਰੀ ਅਨੰਦਪੁਰ ਸਾਹਿਬ, ਸ਼੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਬਣੇ ਪਵਿੱਤਰ ਸ਼ਹਿਰ, ਨੋਟੀਫਿਕੇਸ਼ਨ ਜਾਰੀ

ਇਸ ਦੌਰਾਨ ਘੁੰਨਸ ਡਰੇਨ ਕੋਲ ਅਚਾਨਕ ਕਾਰ ਬੇਕਾਬੂ ਹੋ ਕੇ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾਅ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਮੌਕੇ ‘ਤੇ ਪੁੱਜੇ ਅਤੇ ਰਾਹਗੀਰਾਂ ਦੀ ਮੱਦਦ ਨਾਲ ਜ਼ਖਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਮੰਗਲੇਸ਼ ਨੂੰ ਲੁਧਿਆਣਾ ਰੈਫਰ ਕਰ ਦਿੱਤਾ। ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਸ੍ਰੀ ਅਨੰਦਪੁਰ ਸਾਹਿਬ, ਸ਼੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਬਣੇ ਪਵਿੱਤਰ ਸ਼ਹਿਰ, ਨੋਟੀਫਿਕੇਸ਼ਨ ਜਾਰੀ

0

Punjab News: ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸੱਦੇ ਵਿਸ਼ੇਸ ਸਮਾਗਮ ਦੌਰਾਨ ਸੂਬੇ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਐਲਾਨਣ ਸਬੰਧੀ ਲਏ ਫੈਸਲੇ ਦਾ ਰਸਮੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਤਹਿਤ ਸ੍ਰੀ ਅਨੰਦਪੁਰ ਸਾਹਿਬ, ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਸ੍ਰੀ ਅੰਮ੍ਰਿਤਸਰ ਸਾਹਿਬ (ਚਾਰਦੀਵਾਰੀ ਵਾਲ਼ਾ ਸ਼ਹਿਰ) ਨੂੰ ਪਵਿੱਤਰ ਸ਼ਹਿਰਾਂ ਵਜੋਂ ਐਲਾਨਣ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਇਸ ਨੋਟੀਫ਼ਿਕੇਸ਼ਨ ਤੋਂ ਬਾਅਦ ਹੁਣ ਇਹਨਾਂ ਸ਼ਹਿਰਾਂ ਨੂੰ ਰਸਮੀ ਤੌਰ ‘ਤੇ ਪਵਿੱਤਰ ਸ਼ਹਿਰ ਦਾ ਦਰਜਾ ਮਿਲ ਗਿਆ ਹੈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਰਸਮੀ ਤੌਰ ‘ਤੇ ਲਾਗੂ ਹੋ ਗਏ ਹਨ।ਸਰਕਾਰ ਦੇ ਇਸ ਫੈਸਲੇ ਦੇ ਨਾਲ ਹੁਣ ਇੰਨ੍ਹਾਂ ਸ਼ਹਿਰਾਂ ਵਿਚ ਸ਼ਰਾਬ-ਮੀਟ ਜਾਂ ਤਬਾਕੂ ਆਦਿ ਦੀ ਵਿਕਰੀ ਨਹੀਂ ਹੋ ਸਕੇਗੀ। ਦਸਣਾ ਬਣਦਾ ਹੈ ਕਿ ਪੰਜਾਬ ਦੇ ਲੋਕਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਇੰਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਸੀ। ਪਰ ਮੌਜੂਦਾ ਸਰਕਾਰ ਦੇ ਵੱਲੋਂ 350ਸਾਲਾਂ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਰਾਜ਼ ਪੱਧਰੀ ਸਮਾਗਮਾਂ ਦੀ ਲੜੀ ਦੌਰਾਨ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸਦਾ ਐਲਾਨ ਕੀਤਾ ਗਿਆ ਸੀ, ਜਿਸਦੀ ਪੰਥਕ ਹਲਕਿਆਂ ਵਿਚ ਸਲਾਘਾ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ;ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੁੜ ਪੋਲਿੰਗ ਸ਼ੁਰੂ

0

Punjab News:Zila Parishad and Block Samiti elections; ਦੋ ਦਿਨ ਪਹਿਲਾਂ 14 ਦਸੰਬਰ ਨੂੰ ਸੂਬੇ ਭਰ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਗੜਬੜੀਆਂ ਤੇ ਕੁੱਝ ਥਾਂ ਚੋਣ ਬੈਲਟਾਂ ਵਿਚ ਗੜ੍ਹਬੜੀਆਂ ਨੂੰ ਲੈ ਕੇ ਪੰਜਾਬ ਦੇ ਪੰਜ ਜ਼ਿਲ੍ਰਿਆਂ ਵਿਚ 17 ਬੂਥਾਂ ‘ਤੇ ਰੱਦ ਹੋਈਆਂ ਚੋਣਾਂ ਅੱਜ ਮੁੜ ਹੋ ਰਹੀਆਂ ਹਨ। ਸਵੇਰੇ ਅੱਠ ਵਜੇਂ ਤੋਂ ਸ਼ਾਮ 4 ਵਜੇ ਤੱਕ ਇਹ ਵੋਟਾਂ ਪੈਣਗੀਆਂ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ;ਵੜਿੰਗ ਨੇ ਵੋਟਾਂ ਦੀ ਗਿਣਤੀ ਦੀ ਵੀਡੀਓਗ੍ਰਾਫੀ ਦੀ ਮੰਗ ਕੀਤੀ

ਸੂਚਨਾ ਮੁਤਾਬਕ ਰਾਜ ਚੋਣ ਕਮਿਸ਼ਨਰ ਦੀ ਹਿਕਾਇਤਾਂ ਤੋਂ ਬਾਅਦ ਹੁਣ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਬਾਣੀਆਂ ਦੇ ਬੂਥ ਨੰਬਰ 63 ਤੇ 64 ਅਤੇ ਮਧੀਰ ਪਿੰਡ ਦੇ ਬੂਥ ਨੰਬਰ 21 ਤੇ 22, ਬਰਨਾਲਾ ਜ਼ਿਲ੍ਹੇ ਦੇ ਚੰਨਣਵਾਲ ਦੇ ਬੂਥ ਨੰਬਰ 20, ਗੁਰਦਾਸਪੁਰ ਦੇ ਪਿੰਡ ਚਾਹੀਆਂ ਦੇ ਬੂਥ ਨੰਬਰ 124, ਜਲੰਧਰ ਦੇ ਪੰਚਾਇਤ ਸਮਿਤੀ ਭੋਗਪੁਰ ਦੇ ਬੂਥ ਨੰਬਰ 72 ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਟਾਰੀ ਦੇ ਪਿੰਡ ਖਾਸਾ ਦੇ ਬੂਥ ਨੰਬਰ 52,53,54 ਤੇ 55 ਅਤੇ ਵਰਪਾਲ ਕਲਾਂ ਪਿੰਡ ਦੇ ਬੂਥ ਨੰਬਰ 90,91,93,94 ਤੇ 95 ਉੱਪਰ ਇਹ ਵੋਟਾਂ ਪੈ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ;ਵੜਿੰਗ ਨੇ ਵੋਟਾਂ ਦੀ ਗਿਣਤੀ ਦੀ ਵੀਡੀਓਗ੍ਰਾਫੀ ਦੀ ਮੰਗ ਕੀਤੀ

0

👉ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜਾ ਖੜਕਾਇਆ
Chandigarh News:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ, ਸੂਬਾ ਚੋਣ ਕਮਿਸ਼ਨ ਨੂੰ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਦੀ ਵੀਡੀਓਗ੍ਰਾਫੀ ਕੀਤੀ ਜਾਵੇ।ਉਨ੍ਹਾਂ ਨੇ ਕਿਹਾ ਚੋਣਾਂ ਵਿੱਚ ਸ਼ੱਕ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ ਹੈ। ਇਸ ਲਈ ਉਨ੍ਹਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਦੀ ਵੀਡੀਓਗ੍ਰਾਫੀ ਦੀ ਮੰਗ ਕਰਦਿਆਂ, ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਇਹ ਦੇਖਣ ਦਾ ਅਧਿਕਾਰ ਹੈ ਕਿ ਹਰੇਕ ਵੋਟ ਦੀ ਨਿਰਪੱਖ ਗਿਣਤੀ ਕੀਤੀ ਗਈ ਹੈ। ਪਾਰਦਰਸ਼ਤਾ ਲੋਕਤੰਤਰ ਦੀ ਆਤਮਾ ਹੈ।

ਇਹ ਵੀ ਪੜ੍ਹੋ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਜਲੀ ਬਿੱਲ 2025, ਸੀਡ ਐਕਟ, ਸਰਕਾਰੀ ਜਮੀਨਾਂ ਵੇਚਣ ਅਤੇ ਚਾਰ ਲੇਬਰ ਕੋਡਾਂ ਵਿਰੁੱਧ ਸੰਘਰਸ਼ ਦਾ ਐਲਾਨ

ਵੜਿੰਗ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਚੋਣ ਪ੍ਰਕਿਰਿਆ ਦਾ ਇੱਕ ਅਹਿਮ, ਅਟੁੱਟ ਅਤੇ ਫੈਸਲਾਕੁੰਨ ਹਿੱਸਾ ਸੀ, ਜਿਹੜੀ ਨਤੀਜਿਆਂ ਦੇ ਐਲਾਨ ਤੱਕ ਜਾਰੀ ਰਹਿੰਦੀ ਹੈ। ਅਦਾਲਤ ਵਿੱਚ ਦਾਖਿਲ ਅਪੀਲ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਇਸ ਸਥਾਪਤ ਕਾਨੂੰਨੀ ਸਥਿਤੀ ਦੇ ਬਾਵਜੂਦ, ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਲਾਜ਼ਮੀ ਵੀਡੀਓਗ੍ਰਾਫੀ ਤੋਂ ਬਿਨਾਂ ਕੀਤੀ ਜਾਂਦੀ ਹੈ, ਜਿਸ ਨਾਲ ਚੋਣਾਂ ਦੇ ਸਭ ਤੋਂ ਸੰਵੇਦਨਸ਼ੀਲ ਪੜਾਅ ਦਾ ਕੋਈ ਉਦੇਸ਼ਪੂਰਨ ਜਾਂ ਪ੍ਰਮਾਣਿਤ ਰਿਕਾਰਡ ਨਹੀਂ ਰਹਿ ਜਾਂਦਾ।ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਵੀਡੀਓਗ੍ਰਾਫੀ ਨਾ ਹੋਣਾ ਗਿਣਤੀ ਦੀ ਪ੍ਰਕਿਰਿਆ ਨੂੰ ਅਪਾਰਦਰਸ਼ੀ ਦੇ ਨਾਲ-ਨਾਲ ਮਨਮਾਨੀ ਅਤੇ ਹੇਰਾਫੇਰੀ ਦੇ ਦੋਸ਼ਾਂ ਦਾ ਸ਼ਿਕਾਰ ਬਣਾਉਂਦੀ ਹੈ, ਜਿਸ ਨਾਲ ਲੋਕਤੰਤਰੀ ਸੰਸਥਾਵਾਂ ਵਿੱਚ ਜਨਤਾ ਦਾ ਵਿਸ਼ਵਾਸ ਘੱਟ ਜਾਂਦਾ ਹੈ ਅਤੇ ਭਾਰਤ ਦੇ ਸੰਵਿਧਾਨ ਦੇ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਵੀ ਹੁੰਦੀ ਹੈ।

ਇਹ ਵੀ ਪੜ੍ਹੋ ਸੂਬੇਦਾਰ ਦਾ ਪੁੱਤ ਬਣਿਆ ਲੈਫਟੀਨੈਂਟ; ਇਲਾਕੇ ‘ਚ ਜਸ਼ਨ ਦਾ ਮਾਹੌਲ

ਉਨ੍ਹਾਂ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਸੰਵਿਧਾਨ ਦੇ ਮੂਲ ਢਾਂਚੇ ਦਾ ਹਿੱਸਾ ਹਨ, ਅਤੇ ਗਿਣਤੀ ਦੇ ਪੜਾਅ ‘ਤੇ ਪਾਰਦਰਸ਼ਤਾ ਇਸ ਆਦੇਸ਼ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਹੈ।ਵੜਿੰਗ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਕਿਸੇ ਵੀ ਚੋਣ ਜਾਂ ਨਤੀਜੇ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ਹੈ, ਲੇਕਿਨ ਗਿਣਤੀ ਦੀ ਪ੍ਰਕਿਰਿਆ ਦੀ ਲਾਜ਼ਮੀ ਵੀਡੀਓਗ੍ਰਾਫੀ ਦੁਆਰਾ ਰੋਕਥਾਮ ਸੰਸਥਾਗਤ ਸੁਰੱਖਿਆ ਉਪਾਅ ਕੀਤੇ ਹਨ, ਜਿਹੜਾ ਇੱਕ ਘੱਟੋ-ਘੱਟ, ਵਾਜਬ ਅਤੇ ਸੰਵਿਧਾਨਕ ਤੌਰ ‘ਤੇ ਆਗਿਆਯੋਗ ਉਪਾਅ ਹੈ।ਉਨ੍ਹਾਂ ਨੇ ਸਾਫ ਤੌਰ ਤੇ ਕਿਹਾ ਕਿ ਵੀਡੀਓਗ੍ਰਾਫੀ ਨਾ ਤਾਂ ਚੋਣ ਪ੍ਰਕਿਰਿਆ ਵਿੱਚ ਦਖਲ ਦਿੰਦੀ ਹੈ ਅਤੇ ਨਾ ਹੀ ਬੈਲਟ ਪੇਪਰ ਦੀ ਗੁਪਤਤਾ ਦੀ ਉਲੰਘਣਾ ਕਰਦੀ ਹੈ, ਸਗੋਂ ਇਹ ਜਵਾਬਦੇਹੀ ਨੂੰ ਮਜ਼ਬੂਤ ​​ਕਰਦੀ ਹੈ, ਦੁਰਵਿਵਹਾਰ ਨੂੰ ਰੋਕਦੀ ਹੈ ਅਤੇ ਚੋਣਾਂ ਤੋਂ ਬਾਅਦ ਦੇ ਵਿਵਾਦਾਂ ਨੂੰ ਘਟਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਚੱਲਦੇ ਮੈਚ ਵਿਚ ਕਬੱਡੀ ਖਿਡਾਰੀ ਤੇ ਪ੍ਰਮੋਟਰ ਰਾਣਾ ਬਲਾਚੋਰੀਆ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ

0

Mohali News: ਸੋਮਵਾਰ ਸ਼ਾਮ ਨੂੰ ਮੋਹਾਲੀ ਦੇ ਸੋਹਾਣਾ ਵਿੱਚ ਕਬੱਡੀ ਦੇ ਚੱਲਦੇ ਮੈਚ ਵਿਚ ਹੀ ਕੁੱਝ ਬਦਮਾਸ਼ਾਂ ਵੱਲੋਂ ਉੱਘੇ ਕਬੱਡੀ ਪ੍ਰਮੋਟਰ ਤੇ ਖਿਡਾਰੀ ਰਾਣਾ ਬਲਾਚੋਰੀਆ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਨੂੰ 4-5 ਨੌਜਵਾਨਾਂ ਵੱਲੋਂ ਪੂਰੀ ਯੋਜਨਾਵਧ ਤਰੀਕੇ ਨਾਲ ਅੰਜਾਮ ਦਿੱਤਾ ਗਿਆ। ਇਸ ਕਬੱਡੀ ਮੈਚ ਵਿਚ ਉਘੇ ਪੰਜਾਬੀ ਕਲਾਕਾਰ ਮਨਕੀਰਤ ਔਲਖ ਵੱਲੋਂ ਆਪਣੇ ਪ੍ਰੋਗਰਾਮ ਪੇਸ਼ ਕੀਤਾ ਜਾਣਾ ਸੀ ਪ੍ਰੰਤੂ ਉਸਦੇ ਆਉਣ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ।

ਇਹ ਵੀ ਪੜ੍ਹੋ ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

ਸੂਚਨਾ ਮੁਤਾਬਕ ਮੁਲਾਜਮ ਮੈਚ ਦੇ ਵਿਚ ਰਾਣਾ ਬਲਾਚੋਰੀਆ ਸਟੇਡੀਅਮ ਦੇ ਵਿਚ ਆਪਣੀ ਟੀਮ ਨਾਲ ਖੜਾ ਸੀ। ਇਸ ਦੌਰਾਨ ਜਦ ਉਹ ਮੈਦਾਨ ਵਿਚੋਂ ਬਾਹਰ ਆਉਣ ਲੱਗਿਆ ਤਾਂ ਕੁੱਝ ਨੌਜਵਾਨ ਉਸਦੇ ਕੋਲ ਪੁੱਜੇ ਤੇ ਆਪਣੇ-ਆਪ ਨੂੰ ਉਸਦੇ ਪ੍ਰਸੰਸ਼ਕ ਦਸਦਿਆਂ ਸੈਲਫ਼ੀਆਂ ਖਿਚਵਾਈਆਂ। ਇਸ ਦੌਰਾਨ ਇੱਕ ਨੌਜਵਾਨ ਨੇ ਰਾਣਾ ਬਲਾਚੋਰੀਆ ਦੇ ਸਿਰ ਵਿਚ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਿਆ।

ਇਹ ਵੀ ਪੜ੍ਹੋ Capt ਦੇ ਭਾਜਪਾ ਛੱਡਣ ਬਾਰੇ ਪਤਨੀ ਪ੍ਰਨੀਤ ਕੌਰ ਦਾ ਅਹਿਮ ਬਿਆਨ ਆਇਆ ਸਾਹਮਣੇ!

ਉਸਨੂੰ ਤੁਰੰਤ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।ਉਧਰ, ਪਤਾ ਲੱਗਿਆ ਹੈ ਕਿ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਬਦਮਾਸ਼ ਹਵਾਈ ਫ਼ਾਈਰ ਕਰਦੇ ਹੋਏ ਮੈਦਾਨ ਵਿਚੋਂ ਭੱਜ ਗਏ। ਮੁਢਲੀ ਜਾਂਚ ਮੁਤਾਬਕ ਰਾਣਾ ਬਲਾਚੋਰੀਆ ਨੂੰ ਬੰਬੀਹਾ ਗਰੁੱਪ ਤੋਂ ਖ਼ਤਰਾ ਸੀ। ਦਸਣਾ ਬਣਦਾ ਹੈ ਕਿ ਇਸੇ ਤਰਜ਼ ‘ਤੇ ਕੁੱਝ ਸਾਲ ਪਹਿਲਾਂ ਬਦਮਾਸ਼ਾਂ ਵੱਲੋਂ ਇੱਕ ਹੋਰ ਉੱਘੇ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਵੀ ਖੇਡ ਮੈਦਾਨ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

0
👉ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਈਐਸਆਈ-ਸਮਰਥਿਤ ਹਰਵਿੰਦਰ ਰਿੰਦਾ ਅਤੇ ਬੀਕੇਆਈ-ਆਪਰੇਟਿਵ ਹੈਪੀ ਪਾਸੀਆ ਦੇ ਅਹਿਮ ਸਾਥੀ ਸਨ: ਡੀਜੀਪੀ ਗੌਰਵ ਯਾਦਵ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਜਨ ਮਸੀਹ ਵਾਸੀ ਵੇਰੋਕੇ, ਗੁਰਦਾਸਪੁਰ ਅਤੇ ਸੁਖਦੇਵ ਕੁਮਾਰ ਉਰਫ਼ ਮੁਨੀਸ਼ ਬੇਦੀ ਵਾਸੀ ਲਾਹੌਰੀ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਵੱਡੇ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਨ੍ਹਾਂ ਵਿਰੁੱਧ ਬਟਾਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਇਰਾਦਾ ਕਤਲ, ਹਥਿਆਰਾਂ ਤੇ ਵਿਸਫੋਟਕ ਪਦਾਰਥਾਂ ਨਾਲ ਸਬੰਧਤ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਕਈ ਮਾਮਲੇ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ ਅਧਾਰਤ ਆਈਐਸਆਈ-ਸਮਰਥਿਤ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਬੀਕੇਆਈ-ਆਪਰੇਟਿਵ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ (ਹਿਰਾਸਤ ਵਿੱਚ) ਦੇ ਅਹਿਮ ਸਾਥੀ ਸਨ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਅਤੇ ਅਰਮੀਨੀਆ ਸਮੇਤ ਵਿਦੇਸ਼ੀ ਥਾਵਾਂ ਤੋਂ ਕੰਮ ਕਰ ਰਹੇ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਡੀਜੀਪੀ ਨੇ ਇਸ ਨੂੰ ਪੰਜਾਬ ਪੁਲਿਸ ਦੀ ਵੱਡੀ ਸਫਲਤਾ ਦੱਸਿਆ।  ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਵਿਦੇਸ਼ਾਂ ਵਿੱਚ ਪਨਾਹ ਲੈਣ ਵਾਲੇ ਵੱਖ-ਵੱਖ ਲੋੜੀਂਦੇ ਅਪਰਾਧੀਆਂ ਵਿਰੁੱਧ ਲੁੱਕ ਆਊਟ ਸਰਕੂਲਰ (ਐਲਓਸੀ) ਅਤੇ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਗਏ ਹਨ, ਜਿਸ ਸਦਕਾ ਇਹਨਾਂ ਦੋਵਾਂ ਅਪਰਾਧੀਆਂ ਨੂੰ ਟਰੈਕ ਕਰਨ ਵਿੱਚ ਮਦਦ ਮਿਲੀ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਬੀਕੇਆਈ ਨਾਲ ਜੁੜੇ ਇੱਕ ਨੈੱਟਵਰਕ ਦਾ ਹਿੱਸਾ ਸਨ, ਜੋ ਅੰਮ੍ਰਿਤਸਰ ਅਤੇ ਬਟਾਲਾ ਦੇ ਕਈ ਥਾਣਿਆਂ ‘ਤੇ ਗ੍ਰਨੇਡ ਹਮਲਿਆਂ ਅਤੇ ਜੌੜੀਆਂ ਕਲਾਂ ਦੇ ਹਰਦੀਪ ਸਿੰਘ ਤੇ ਡੇਰਾ ਬਾਬਾ ਨਾਨਕ ਦੇ ਕਰਿਆਨਾ ਸਟੋਰ ਦੇ ਮਾਲਕ ਰਵੀ ਕੁਮਾਰ ਦੀਆਂ ਹੱਤਿਆਵਾਂ ਲਈ ਜ਼ਿੰਮੇਵਾਰ ਸਨ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਸਾਜਨ ਮਸੀਹ ਇੱਕ ਹੋਰ ਮੁੱਖ ਸਹਿਯੋਗੀ ਸ਼ਮਸ਼ੇਰ ਸ਼ੇਰਾ ਉਰਫ਼ ਹਨੀ, ਜੋ ਇਸ ਸਮੇਂ ਅਰਮੇਨੀਆ ਵਿੱਚ ਰਹਿ ਰਿਹਾ ਹੈ, ਦੇ ਵੀ ਸੰਪਰਕ ਵਿੱਚ ਸੀ।ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਸਦਕਾ ਪ੍ਰਾਪਤ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ, ਪਠਾਨਕੋਟ ਦੀ ਇੱਕ ਸਾਂਝੀ ਟੀਮ ਤੁਰੰਤ ਮੁੰਬਈ ਰਵਾਨਾ ਹੋਈ ਅਤੇ ਜਿਵੇਂ ਹੀ ਦੋਵੇਂ ਅਪਰਾਧੀ ਮੁੰਬਈ ਪਹੁੰਚੇ, ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।ਏਆਈਜੀ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਪੰਜਾਬ ਵਿੱਚ ਆਪਣੇ ਪਿਆਦੀਆਂ ਨੂੰ ਲੌਜਿਸਟਿਕਲ ਸਹਾਇਤਾ, ਫੰਡਿੰਗ ਦੇ ਢੰਗ-ਤਰੀਕੇ ਅਤੇ ਰਣਨੀਤਕ ਦਿਸ਼ਾ ਪ੍ਰਦਾਨ ਕਰ ਰਹੇ ਸਨ।ਦੋਵਾਂ ਮੁਲਜ਼ਮਾਂ ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਦੀ ਧਾਰਾ 25, 29 ਅਤੇ 30 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਦਰਜ ਐਫਆਈਆਰ ਨੰਬਰ 47 ਮਿਤੀ 25-08-2025 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗਿਣਤੀ ਨੂੰ ਪਾਰਦਰਸ਼ੀ, ਸੁਚਾਰੂ ਤੇ ਨਿਰਪੱਖ ਬਣਾਉਣ ਲਈ ਅਗਾਊਂ ਤਿਆਰੀ ਬਣਾਈ ਜਾਵੇ ਯਕੀਨੀ : ਜ਼ਿਲ੍ਹਾ ਚੋਣ ਅਫਸਰ

0

Bathinda News : ਬੀਤੀ 14 ਦਸੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਉਪਰੰਤ 17 ਦਸੰਬਰ ਨੂੰ ਹੋਣ ਵਾਲੀ ਗਿਣਤੀ ਪ੍ਰਕਿਰਿਆਂ ਨੂੰ ਪਾਰਦਰਸ਼ੀ, ਸੁਚਾਰੂ ਅਤੇ ਨਿਰਪੱਖ ਬਣਾਉਣ ਲਈ ਅਗਾਊਂ ਸਾਰੀਆਂ ਤਿਆਰੀਆਂ ਸਮੇਂ-ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ। ਕਾਊਟਿੰਗ ਸਟਾਫ ਨੂੰ ਵੋਟਾਂ ਦੀ ਗਿਣਤੀ ਪ੍ਰਕਿਰਿਆ ਬਾਰੇ ਮੁਕੰਮਲ ਸਿਖਲਾਈ ਦੇਣੀ ਲਾਜ਼ਮੀ ਬਣਾਈ ਜਾਵੇ, ਤਾਂ ਜੋ ਹਰ ਪੱਧਰ ‘ਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਹੀ ਪਾਲਣਾ ਹੋ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਕੁਮਾਰ ਧੀਮਾਨ ਨੇ ਸਮੂਹ ਰਿਟਰਨਿੰਗ ਅਫਸਰਾਂ ਨਾਲ ਵੋਟਾਂ ਦੀ ਗਿਣਤੀ ਪ੍ਰਕਿਰਿਆਂ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਬਾਰੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੋਣ ਨਿਰੀਖਕ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਦੀ 17 ਦਸੰਬਰ ਨੂੰ ਹੋਣ ਵਾਲੀ ਗਿਣਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗਿਣਤੀ ਜ਼ਿਲ੍ਹੇ ਦੇ 8 ਬਲਾਕਾਂ (ਬਠਿੰਡਾ, ਮੌੜ, ਰਾਮਪੁਰਾ, ਤਲਵੰਡੀ ਸਾਬੋ, ਗੋਨਿਆਣਾ, ਨਥਾਣਾ, ਸੰਗਤ ਅਤੇ ਫੂਲ) ਵਿਖੇ ਹੋਵੇਗੀ, ਜਿਸ ਦੀ ਗਿਣਤੀ ਪ੍ਰਕਿਰਿਆਂ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ  Punjab ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ;ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

ਉਨ੍ਹਾਂ ਦੱਸਿਆ ਕਿ ਬਲਾਕ ਬਠਿੰਡਾ ਦੀ ਗਿਣਤੀ ਸਥਾਨਕ ਰੀਡਿੰਗ ਹਾਲ, ਲਾਇਬ੍ਰੇਰੀ ਗਰਾਊਂਡ ਫਲੌਰ (ਖੱਬਾ ਪਾਸਾ), ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਹੋਵੇਗੀ। ਇਸੇ ਤਰ੍ਹਾਂ ਬਲਾਕ ਮੌੜ ਦੀ ਸੈਂਟਰ ਸੈਮੀਨਾਰ ਹਾਲ ਪੰਜਾਬੀ ਯੂਨੀਵਰਸਿਟੀ ਕੈਂਪਸ ਮੌੜ, ਬਲਾਕ ਰਾਮਪੁਰਾ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਲਾਂ, ਬਲਾਕ ਤਲਵੰਡੀ ਸਾਬੋਂ ਦੀ ਮਲਟੀਪਰਪਜ਼ ਹਾਲ ਸ਼੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਲਵੰਡੀ ਸਾਬੋ, ਬਲਾਕ ਸੰਗਤ ਦੀ ਸਪੋਰਟਸ ਸਕੂਲ ਘੁੱਦਾ, ਬਲਾਕ ਗੋਨਿਆਣਾ ਦੀ ਸ਼ਹੀਦ ਕੁਲਦੀਪ ਸਿੰਘ ਸਰਕਾਰੀ ਹਾਈ ਸਕੂਲ ਗਿੱਲ ਪੱਤੀ, ਬਲਾਕ ਨਥਾਣਾ ਦੀ ਸਕੂਲ ਆਫ ਐਮੀਨੈਂਸ ਭੁੱਚੋਂ ਕਲਾਂ ਅਤੇ ਬਲਾਕ ਫੂਲ ਅੰਦਰ ਪਈਆਂ ਵੋਟਾਂ ਦੀ ਗਿਣਤੀ ਪੰਜਾਬੀ ਯੂਨੀਵਰਸਿਟੀ, ਟੀ.ਪੀ.ਡੀ. ਮਾਲਵਾ ਕਾਲਜ ਫੂਲ ਵਿਖੇ ਹੋਵੇਗੀ।ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਗਿਣਤੀ ਸੈਂਟਰਾਂ ਦੀ ਸੁਰੱਖਿਆ ਅਤੇ ਨਿਗਰਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਗਿਣਤੀ ਸੈਂਟਰ ‘ਤੇ ਸੀਸੀਟੀਵੀ ਕੈਮਰੇ ਲਗਾਉਣੇ, ਨਿਰਵਿਘਨ ਬਿਜਲੀ ਸਪਲਾਈ ਦੇ ਨਾਲ-ਨਾਲ ਬੈਕਅੱਪ ਪ੍ਰਬੰਧ ਕਰਨੇ ਯਕੀਨੀ ਬਣਾਉਣ ਤੋਂ ਇਲਾਵਾ ਵੋਟਾਂ ਦੀ ਗਿਣਤੀ ਦੌਰਾਨ ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਐਂਬੂਲੈਂਸ, ਫਾਇਰ ਬ੍ਰਿਗੇਡ, ਬੈਰੀਕੇਡਿੰਗ ਅਤੇ ਸੁਰੱਖਿਆ ਬਲਾਂ ਦੇ ਪੂਰੇ ਪ੍ਰਬੰਧ ਕਰਨੇ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ, ਤਾਂ ਜੋ ਸ਼ਾਂਤੀਪੂਰਨ ਮਾਹੌਲ ਵਿੱਚ ਗਿਣਤੀ ਦੀ ਪ੍ਰਕਿਰਿਆਂ ਨੂੰ ਪੂਰਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ  Amritsar ਤੋਂ ਬਾਅਦ ਹੁਣ Jalandhar ਦੇ ਸਕੂਲਾਂ ਨੂੰ ਬੰ+ਬ ਨਾਲ ਉਡਾਉਣ ਦੀ ਮਿਲੀ ਧਮਕੀ, ਕੀਤੀ ਛੁੱਟੀ

ਜ਼ਿਲ੍ਹਾ ਚੋਣ ਅਫਸਰਾਂ ਨੇ ਸਮੂਹ ਰਿਟਰਨਿੰਗ ਅਫਸਰਾਂ ਨੂੰ ਇਹ ਵੀ ਸਪਸ਼ਟ ਹਦਾਇਤ ਦਿੱਤੀ ਕਿ ਗਿਣਤੀ ਸੈਂਟਰਾਂ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਪੀਣ ਯੋਗ ਵਸਤੂ ਲੈ ਕੇ ਜਾਣ ਦੀ ਆਗਿਆ ਨਾ ਦਿੱਤੀ ਜਾਵੇ, ਤਾਂ ਜੋ ਸੁਰੱਖਿਆ ਅਤੇ ਨਿਯਮਾਂ ਦੀ ਪੂਰੀ ਪਾਲਣਾ ਹੋ ਸਕੇ। ਉਨ੍ਹਾਂ ਵੋਟਾਂ ਦੀ ਗਿਣਤੀ ਪੂਰੀ ਹੋਣ ਉਪਰੰਤ ਕਾਊਟਿੰਗ ਸਮਗਰੀ ਨੂੰ ਸੰਭਾਲਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਨ ਅਤੇ ਸਮਾਨ ਨੂੰ ਸੁਰੱਖਿਅਤ ਢੰਗ ਨਾਲ ਸੰਭਾਲ ਕੇ ਰੱਖਣ ਦੇ ਸੁਚੱਜੇ ਪ੍ਰਬੰਧ ਕਰਨ ‘ਤੇ ਵੀ ਜ਼ੋਰ ਦਿੱਤਾ।ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਵੋਟਾਂ ਦੀ ਗਿਣਤੀ ਦੇ ਸਬੰਧ ਵਿੱਚ ਪੰਜਾਬ ਰਾਜ ਚੋਣ ਕਮਿਸ਼ਨ ਦੇ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਰਾਜਨੀਤਿਕ ਨੁਮਾਇੰਦਿਆਂ ਨੂੰ ਪਹਿਲਾਂ ਹੀ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਵੋਟਾਂ ਦੀ ਗਿਣਤੀ ਦੀ ਪੂਰੀ ਪ੍ਰਕਿਰਿਆ ਕਾਨੂੰਨੀ ਦਾਇਰੇ ਵਿੱਚ ਰਹਿ ਕੇ, ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਸੰਪੰਨ ਹੋ ਸਕੇ। ਇਸ ਦੌਰਾਨ ਸਮੂਹ ਰਿਟਰਨਿੰਗ ਅਫਸਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਧਾਇਕ ਕੁਲਵੰਤ ਸਿੰਘ ਨੇ 6 ਮਹੀਨੇ ਦਾ ਕੋਰਸ ਪੂਰਾ ਕਰਨ ਵਾਲੀਆਂ ਬੱਚੀਆਂ ਨੂੰ ਤਕਸੀਮ ਕੀਤੇ ਸਰਟੀਫਿਕੇਟ

0

SAS Nagar News: ਅੱਜ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਅਤੇ ਲਾਇਨਸ ਕਲੱਬ ਪ੍ਰੀਮੀਅਰ ਪੰਚਕੂਲਾ ਦੀ ਤਰਫੋਂ ਪਿੰਡ ਮਟੌਰ ਵਿਖੇ ਚਲਾਏ ਜਾ ਰਹੇ ਸਕਿਲ ਡਿਵੈਲਪਮੈਂਟ ਸੈਂਟਰ ਵਿਖੇ ਸਿਲਾਈ ਸਿਖਲਾਈ ਦਾ 6 ਮਹੀਨੇ ਦਾ ਕੋਰਸ ਪੂਰਾ ਕਰਨ ਮੌਕੇ ਰੱਖੇ ਗਏ ਇੱਕ ਸਮਾਗਮ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਵਿਦਿਆਰਥਣਾਂ ਨੂੰ ਪੰਜਾਬ ਸਰਕਾਰ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਪ੍ਰਦਾਨ ਕੀਤੇ , ਜਿਸ ਦੇ ਨਾਲ ਉਹਨਾਂ ਨੂੰ ਇੱਕ ਐਜੂਕੇਸ਼ਨ ਕਿੱਟ ਅਤੇ ਮੈਡੀਕਲ ਕਿੱਟ ਵੀ ਮੁਹੱਈਆ ਕਰਵਾਈ ਗਈ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਧੀਆਂ ਤੋਂ ਬਿਨਾਂ ਵਿਹੜੇ ਸੁੰਨੇ ਰਹਿੰਦੇ ਹਨ ਅਤੇ ਪਿਛਾਂਹ -ਖਿੱਚੂ ਸੋਚ ਦੇ ਮਾਲਕ ਅੱਜ ਵੀ ਬੱਚੀਆਂ ਨੂੰ ਘਰ ਤੋਂ ਬਾਹਰ ਨਿਕਲਣ ਨਹੀਂ ਦੇਣਾ ਚਾਹੁੰਦੇ ,ਅੱਜ ਇਸ ਸਿਖਲਾਈ ਕੇਂਦਰ ਦੇ ਵਿੱਚ ਮੈਡਮ ਦੁਰਗਾ ਜੋ ਕਿ ਇੱਕ ਟ੍ਰੇਨਰ ਵਜੋਂ ਇਹਨਾਂ ਬੱਚਿਆਂ ਨੂੰ ਕੋਰਸ ਕਰਵਾ ਰਹੇ ਸਨ, ਵਧਾਈ ਦੇ ਪਾਤਰ ਹਨ, ਅਤੇ ਨਾਲ ਹੀ ਮੈਂ ਇਹਨਾਂ ਬੱਚਿਆਂ ਨੂੰ ਵੀ ਮੁਬਾਰਕਬਾਦ ਦਿੰਦਾ ਹਾਂ, ਜਿਹੜੀਆਂ ਅੱਜ ਤੋਂ ਬਾਅਦ ਆਪਣੇ ਪੈਰਾਂ ਤੇ ਖੜੀਆਂ ਹੋ ਸਕਣਗੀਆਂ ਅਤੇ ਇਹਨਾਂ ਨੂੰ ਸਾਡੇ ਵੱਲੋਂ ਅਗਾਂਹ ਕੰਮ ਕੀਤੇ ਜਾਣ ਦੀ ਸ਼ੁਰੂਆਤ ਦੇ ਲਈ ਵੀ ਮਦਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ  Punjab ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ;ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਮਿਹਨਤੀ ਔਰਤਾਂ ਨੂੰ 4 ਸਿਲਾਈ ਮਸ਼ੀਨਾਂ ਵੰਡੀਆਂ ਅਤੇ 20 ਸਰਟੀਫਿਕੇਟ ਪ੍ਰਦਾਨ ਕੀਤੇ। ਇਹ ਸਰਟੀਫਿਕੇਟ ਉਨ੍ਹਾਂ ਔਰਤਾਂ ਨੂੰ ਦਿੱਤੇ ਗਏ ਜਿਨ੍ਹਾਂ ਨੇ ਸਫਲਤਾਪੂਰਵਕ 6 ਮਹੀਨੇ ਦਾ ਸਿਲਾਈ ਮਸ਼ੀਨ ਕੋਰਸ ਪੂਰਾ ਕੀਤਾ ਹੈ।ਸਮਾਗਮ ਦੌਰਾਨ, ਵਿਧਾਇਕ ਕੁਲਵੰਤ ਸਿੰਘ ਨੇ ਇਨ੍ਹਾਂ ਔਰਤਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਆਪਣੀ ਲਗਨ ਨਾਲ ਇਹ ਹੁਨਰ ਸਿੱਖਿਆ ਹੈ ਅਤੇ ਹੁਣ ਉਹ ਕਾਬਲ ਬਣ ਗਈਆਂ ਹਨ। ਤੁਸੀਂ ਸਾਰੀਆਂ ਨੇ ਮਿਹਨਤ ਕਰਕੇ ਇਹ ਕੋਰਸ ਪੂਰਾ ਕੀਤਾ ਹੈ ਅਤੇ ਹੁਣ ਤੁਸੀਂ ਆਤਮ-ਨਿਰਭਰ ਬਣਨ ਦੇ ਰਾਹ ‘ਤੇ ਹੋ। ਉਹਨਾਂ ਕਿਹਾ ਕਿ ਤੁਸੀਂ ਸਾਰੇ ਆਪਣੀ ਕਾਬਲੀਅਤ ਦੇ ਜ਼ਰੀਏ ਜ਼ਿੰਦਗੀ ਵਿੱਚ ਕੁਝ ਬਣ ਕੇ ਦਿਖਾਓਗੀਆਂ ਅਤੇ ਵੱਡੇ ਮੁਕਾਮ ਹਾਸਲ ਕਰੋਗੀਆਂ। ਸਿਲਾਈ ਮਸ਼ੀਨਾਂ ਪ੍ਰਾਪਤ ਕਰਨ ਵਾਲੀਆਂ ਅਤੇ ਸਰਟੀਫਿਕੇਟ ਹਾਸਲ ਕਰਨ ਵਾਲੀਆਂ ਔਰਤਾਂ ਦੇ ਚਿਹਰਿਆਂ ‘ਤੇ ਭਵਿੱਖ ਪ੍ਰਤੀ ਨਵੀਂ ਉਮੀਦ ਅਤੇ ਖੁਸ਼ੀ ਝਲਕ ਰਹੀ ਸੀ।

ਇਹ ਵੀ ਪੜ੍ਹੋ  ਸੂਬੇਦਾਰ ਦਾ ਪੁੱਤ ਬਣਿਆ ਲੈਫਟੀਨੈਂਟ; ਇਲਾਕੇ ‘ਚ ਜਸ਼ਨ ਦਾ ਮਾਹੌਲ

ਕੋਰਸ ਪੂਰਾ ਕਰਨ ਤੋਂ ਬਾਅਦ, ਉਹ ਹੁਣ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਤਿਆਰ ਹਨ, ਜਿਸ ਨਾਲ ਉਹ ਨਾ ਸਿਰਫ ਆਪਣੇ ਪਰਿਵਾਰਾਂ ਦੀ ਆਰਥਿਕ ਮਦਦ ਕਰ ਸਕਣਗੀਆਂ, ਬਲਕਿ ਸਮਾਜ ਵਿੱਚ ਵੀ ਆਪਣੀ ਪਛਾਣ ਬਣਾ ਸਕਣਗੀਆਂ।ਇਹ ਉਪਰਾਲਾ ਸਥਾਨਕ ਭਾਈਚਾਰੇ ਵਿੱਚ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਵਿਧਾਇਕ ਕੁਲਵੰਤ ਸਿੰਘ ਨੇ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਅਜਿਹੇ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਸਮਰਥਨ ਦਿੰਦੇ ਰਹਿਣਗੇ।ਇਸ ਮੌਕੇ ਤੇ ਡਾਕਟਰ ਸਤਿੰਦਰ ਸਿੰਘ ਭੰਵਰਾ, ਪਰਮਜੀਤ ਸਿੰਘ ਚੌਹਾਨ ਡਾਇਰੈਕਟਰ ਜੇ.ਐਲ.ਪੀ.ਐਲ. ਕੌਂਸਲਰ ਕਰਮਜੀਤ ਕੌਰ, ਡਾਕਟਰ ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੋਰ, ਤਰਲੋਚਨ ਸਿੰਘ ਮਟੋਰ, ਅਰੁਣ ਗੋਇਲ,ਅਕਵਿੰਦਰ ਸਿੰਘ ਗੋਸਲ, ਰਣਦੀਪ ਸਿੰਘ ਮਟੋਰ, ਕੌਂਸਲਰ ਗੁਰਪ੍ਰੀਤ ਕੌਰ, ਰਜਿੰਦਰ ਪ੍ਰਸਾਦ ਸ਼ਰਮਾ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

0

👉ਮੀਟਿੰਗ ਦੌਰਾਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਹੋ ਰਹੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਸ਼ਹੀਦੀ ਸਭਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਲਗਪਗ 50 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਧਰਤੀ ’ਤੇ ਸਾਹਿਬਾਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਮਾਤਾ ਗੁਜਰੀ ਜੀ ਨਾਲ ਲਾਸਾਨੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੰਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਸੁਰੱਖਿਆ ਵਿਵਸਥਾ ਅਤੇ ਪਵਿੱਤਰ ਸ਼ਹਿਰ ਦੀ ਸਫਾਈ ਲਈ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫੰਡ ਅਲਾਟ ਕਰ ਦਿੱਤੇ ਹਨ ਅਤੇ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਨੂੰ ਸੈਕਟਰਾਂ ਵਿੱਚ ਵੰਡ ਦੇਣਾ ਚਾਹੀਦਾ ਹੈ ਅਤੇ ਹਰੇਕ ਸੈਕਟਰ ਦੀ ਨਿਗਰਾਨੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 300 ਮੋਬਾਈਲ ਪਖਾਨੇ ਸਥਾਪਤ ਕੀਤੇ ਜਾਣ ਅਤੇ ਪ੍ਰਮੁੱਖ ਥਾਵਾਂ ’ਤੇ ਐਂਬੂਲੈਂਸਾਂ ਅਤੇ ਅੱਗ ਬੁਝਾਊ ਗੱਡੀਆਂ ਤਾਇਨਾਤ ਕੀਤੀਆਂ ਜਾਣ ਤਾਂ ਕਿ ਲੋੜ ਪੈਣ ’ਤੇ ਤੁਰੰਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰ ਵਿੱਚ ਆ ਰਹੇ ਸ਼ਰਧਾਲੂਆਂ ਲਈ 200 ਈ-ਰਿਕਸ਼ੇ ਅਤੇ 200 ਸ਼ਟਲ ਬੱਸਾਂ ਤਾਇਨਾਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਜੋ ਮੁਫਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੰਗਤ ਦੇ ਸਹਿਯੋਗ ਲਈ ਪਾਰਟੀ ਅਤੇ ਸਿਵਲ ਸੁਸਾਇਟੀ ਦੇ ਵਲੰਟੀਅਰਾਂ ਨੂੰ ਸੇਵਾ ‘ਤੇ ਲਗਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਕੋਨਿਆਂ ਵਿੱਚ 300 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਕਸਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਕੜੀ ਨਜ਼ਰ ਰੱਖੀ ਜਾ ਸਕੇ। ਇੱਕ ਹੋਰ ਮੁੱਦੇ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਵਿੱਚ 20 ਆਮ ਆਦਮੀ ਕਲੀਨਿਕ (ਏ.ਏ.ਸੀ.) ਸਥਾਪਤ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਲਈ ਲੋੜ ਪੈਣ ‘ਤੇ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਦੇ ਆਲੇ-ਦੁਆਲੇ ਲੋੜੀਂਦੀ ਗਿਣਤੀ ਵਿੱਚ ਪਾਰਕਿੰਗ ਸਥਾਨ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲੋੜੀਂਦੀ ਗਿਣਤੀ ਵਿੱਚ ਸਫਾਈ ਮਸ਼ੀਨਾਂ, ਸੀਵਰੇਜ ਸਫਾਈ ਮਸ਼ੀਨਾਂ, ਸੁਪਰ ਸਕਸ਼ਨ ਮਸ਼ੀਨਾਂ ਦੇ ਨਾਲ ਨਾਲ ਲੋੜੀਂਦੀ ਗਿਣਤੀ ਵਿੱਚ ਕਾਮਿਆਂ ਨੂੰ ਤਾਇਨਾਤ ਕਰਨ ਲਈ ਵੀ ਕਿਹਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਾਰੇ ਵਿਭਾਗਾਂ ਦਾ ਸਾਂਝਾ ਕੰਟਰੋਲ ਰੂਮ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਜਿਸ ਵਿੱਚ ਇੱਕ ਟੋਲ ਫ੍ਰੀ ਨੰਬਰ ਹੋਵੇ ਤਾਂ ਜੋ ਲੋੜ ਪੈਣ ‘ਤੇ ਲੋਕ ਉਨ੍ਹਾਂ ਨਾਲ ਸੰਪਰਕ ਕਰ ਸਕਣ।

ਇਹ ਵੀ ਪੜ੍ਹੋ  Punjab ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ;ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਦੁਨੀਆਂ ਭਰ ਤੋਂ ਸੰਗਤਾਂ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਥੇ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਕਿ ਸ਼ਹੀਦੀ ਸਭਾ ਦੌਰਾਨ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਕੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ ਤਾਂ ਜੋ ਇਸ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਇਸ ਪਵਿੱਤਰ ਧਰਤੀ ‘ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਲ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੇ ਸਦੀਆਂ ਤੋਂ ਪੰਜਾਬੀਆਂ ਨੂੰ ਅਨਿਆਂ, ਜ਼ੁਲਮ ਅਤੇ ਜਬਰ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਮਹਾਨ ਕੁਰਬਾਨੀ ਦਿੱਤੀ ਜਿਸ ਦੀ ਮਿਸਾਲ ਦੁਨੀਆ ਦੇ ਕਿਸੇ ਵੀ ਇਤਿਹਾਸ ਵਿੱਚ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤ ਇਸ ਸਥਾਨ ‘ਤੇ ਆਉਂਦੀ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਸ਼ਹਿਰ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਸਥਾਨ ‘ਤੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਢੁਕਵੀਂ ਵਿਧੀ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਥੇ ਆਉਣ ਵਾਲੀ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

0

👉ਪੰਜਾਬ ਵਿੱਚ ਪਾਣੀ ਦੀ ਘਾਟ ਅਤੇ ਸੀਪੇਜ ਦੀ ਸਮੱਸਿਆ ‘ਤੇ ਕੇਂਦਰਤ ਹੋਵੇਗਾ ਇਹ ਸੂਖਮ-ਪੱਧਰੀ ਜਲ ਅਧਿਐਨ
Chandigarh News: ਪੰਜਾਬ ਦੇ ਪਾਣੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜਲ ਸਰੋਤਾਂ ਅਤੇ ਸੀਪੇਜ ਦੇ ਪੈਟਰਨਾਂ ਬਾਰੇ 1.61 ਕਰੋੜ ਰੁਪਏ ਦੇ ਸੂਖਮ-ਪੱਧਰੀ ਅਧਿਐਨ ਲਈ ਸਿਧਾਂਤਕ ਪ੍ਰਵਾਨਗੀ ਦਾ ਐਲਾਨ ਕੀਤਾ। ਇਹ ਅਧਿਐਨ, ਜੋ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀ.ਐਸ.ਐਫ.ਐਫ. ਡਬਲਯੂ.ਸੀ) ਦੁਆਰਾ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਕੀਤਾ ਜਾਵੇਗਾ, ਸੂਬੇ ਦੇ ਭੂਮੀਗਤ ਪਾਣੀ ਦੇ ਪੱਧਰਾਂ ਦੇ ਪ੍ਰਬੰਧਨ ਲਈ ਪ੍ਰਭਾਵਸ਼ਾਲੀ ਹੱਲ ਵਿਕਸਤ ਕਰਨ ਵਿੱਚ ਸਹਾਇਤਾ ਕਰੇਗਾ।ਇਸ ਪਹਿਲਕਦਮੀ ਦੇ ਮਹੱਤਵ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਖੇਤੀਬਾੜੀ ਪ੍ਰਧਾਨ ਰਾਜ ਹੋਣ ਦੇ ਨਾਤੇ, ਪੰਜਾਬ ਨੂੰ ਪਾਣੀ ਦੀ ਉਪਲਬਧਤਾ ਅਤੇ ਇਸ ਦੀ ਟਿਕਾਊ ਵਰਤੋਂ ਸੰਬੰਧੀ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੇ ਖੇਤੀਬਾੜੀ ਯੁੱਗ ਦੇ ਪੁਨਰ ਸੁਰਜੀਤੀ ਵੱਲ ਇੱਕ ਮਹੱਤਵਪੂਰਨ ਕਦਮ ਸਾਬਿਤ ਹੋਵੇਗਾ।

ਇਹ ਵੀ ਪੜ੍ਹੋ  Punjab ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ;ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

ਉਨ੍ਹਾਂ ਕਿਹਾ ਕਿ ਪੀ.ਐਸ.ਐਫ.ਐਫ.ਡਬਲਯੂ.ਸੀ ਦੁਆਰਾ ਨੈਸ਼ਨਲ ਇੰਸਟੀਚਿਊਟ ਆਫ਼ ਹਾਈਡ੍ਰੋਲੋਜੀ (ਐਨ.ਆਈ.ਐਚ), ਰੁੜਕੀ ਦੇ ਸਹਿਯੋਗ ਨਾਲ ਕੀਤੇ ਗਏ ਸ਼ੁਰੂਆਤੀ ਮੈਕਰੋ-ਪੱਧਰੀ ਅਧਿਐਨ ਨੂੰ ਖੇਤੀਬਾੜੀ ਸੁਧਾਰਾਂ ਬਾਰੇ ਪੰਜਾਬ ਵਿਧਾਨ ਸਭਾ ਕਮੇਟੀ ਦੁਆਰਾ ਰਸਮੀ ਤੌਰ ‘ਤੇ ਸਵੀਕਾਰ ਕਰਦਿਆਂ ਇੱਕ ਹੋਰ ਵਿਸਤ੍ਰਿਤ ਸੂਖਮ-ਪੱਧਰੀ ਅਧਿਐਨ ਦਾ ਫੈਸਲਾ ਲਿਆ ਗਿਆ।ਇਸ ਅਧਿਅਨ ਦੀ ਵਿਗਿਆਨਕ ਡੂੰਘਾਈ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਖਮ-ਪੱਧਰੀ ਅਧਿਐਨ ਵਿੱਚ ਕਾਰਬਨ ਡੇਟਿੰਗ ਅਤੇ ਜ਼ਮੀਨਦੋਜ਼ ਅਤੇ ਪਾਣੀ ਦੇ ਭੰਡਾਰਾਂ ਆਈਸੋਟੋਪ ਵਿਸ਼ਲੇਸ਼ਣ ਦੇ ਨਾਲ-ਨਾਲ ਸੂਬੇ ਭਰ ਵਿੱਚ ਸੀਪੇਜ ਦੇ ਨਮੂਨਿਆਂ ਦੀ ਵਿਆਪਕ ਜਾਂਚ ਸਮੇਤ ਉੱਨਤ ਤਕਨੀਕਾਂ ਦੀ ਵਰਤੋਂ ਕੀਤੀ ਜਾਵੇਗੀ। ਇਸ ਅਧਿਐਨ ਦੇ ਉਦੇਸ਼ਾਂ ਵਿੱਚ ਕਈ ਅਹਿਮ ਪਹਿਲੂ ਸ਼ਾਮਲ ਹਨ, ਜਿਨ੍ਹਾਂ ਵਿੱਚ ਹਰ ਤਰ੍ਹਾਂ ਦੇ ਉਪਲਬਧ ਜਲ ਸਰੋਤਾਂ ਦਾ ਬਿਊਰਾ, ਨੀਤੀਗਤ ਫੈਸਲਿਆਂ ਲਈ ਐਕੁਈਫਰਾਂ ਦੀ ਵਿਸ਼ੇਸ਼ਤਾ ਦੱਸਣਾ, ਹੈਲੀਕਾਪਟ ਰਾਹੀਂ ਆਧੂਨਿਕ ਤਕਨੀਕਾਂ ਦੀ ਵਰਤੋਂ ਨਾਲ ਜਲ ਸਰੋਤਾਂ ਦਾ ਸਰਵੇਖਣ, ਬਦਲਵੇਂ ਜਲ ਸਰੋਤਾਂ ਦੀ ਖੋਜ ਕਰਨਾ, ਅਤੇ ਸੀਪੇਜ ਦਰਾਂ ਨਿਰਧਾਰਤ ਕਰਨ ਲਈ ਸੂਖਮ-ਪੱਧਰੀ ਅਧਿਐਨ ਕਰਨਾ ਸ਼ਾਮਲ ਹੈ।ਅਧਿਐਨ ਲਈ ਮਨਜੂਰ ਕੀਤੇ ਗਏ ਵਿੱਤੀ ਵੰਡ ਬਾਰੇ ਵੇਰਵੇ ਪ੍ਰਦਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ 221.65 ਲੱਖ ਰੁਪਏ ਦੇ ਕੁੱਲ ਖਰਚ ਨਾਲ ਫੰਡ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਸੂਬੇਦਾਰ ਦਾ ਪੁੱਤ ਬਣਿਆ ਲੈਫਟੀਨੈਂਟ; ਇਲਾਕੇ ‘ਚ ਜਸ਼ਨ ਦਾ ਮਾਹੌਲ

ਇਸ ਰਕਮ ਵਿੱਚੋਂ, ਆਈ.ਆਈ.ਟੀ ਰੋਪੜ ਆਪਣੇ ਸਰੋਤਾਂ ਤੋਂ 60.00 ਲੱਖ ਰੁਪਏ ਦਾ ਯੋਗਦਾਨ ਪਾਵੇਗਾ, ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਨੂੰ 161.00 ਲੱਖ ਰੁਪਏ ਦਾ ਫੰਡ ਮੁਹੱਈਆ ਕਰਵਾਇਆ ਜਾਵੇਗਾ। ਫੰਡਿੰਗ ਦੇ ਬਦਲੇ ਆਈ.ਆਈ.ਟੀ. ਰੋਪੜ ਵਿਆਪਕ ਤਕਨੀਕੀ ਸਹਾਇਤਾ ਪ੍ਰਦਾਨ ਕਰੇਗਾ, ਜਿਸ ਵਿੱਚ ਡਿਜ਼ਾਈਨ ਅਤੇ ਕਾਰਜਕਾਰੀ ਮੁਹਾਰਤ, ਖੇਤਰੀ ਜਾਂਚ, ਨਮੂਨੇ ਇਕੱਠੇ ਕਰਨਾ, ਪੋਰਟੇਬਲ ਯੰਤਰ ਲਗਾਉਣਾ, ਬੁਨਿਆਦੀ ਢਾਂਚਾ ਅਤੇ ਪ੍ਰਯੋਗਸ਼ਾਲਾ ਦੀਆਂ ਸਹੂਲਤਾਂ, ਅਤੇ ਤਕਨੀਕੀ ਸਿਖਲਾਈ ਤੇ ਸਮਰੱਥਾ-ਨਿਰਮਾਣ ਪਹਿਲਕਦਮੀਆਂ ਸ਼ਾਮਲ ਹਨ।ਇਸ ਅਧਿਐਨ ਵਿੱਚ ਪੰਜ ਵਿਸਤ੍ਰਿਤ ਪੜਾਅ ਸ਼ਾਮਲ ਹਨ, ਜੋ ਲੋੜੀਂਦੇ ਫੰਡ ਪ੍ਰਾਪਤ ਹੋਣ ਦੇ 12 ਮਹੀਨਿਆਂ ਦੇ ਅੰਦਰ ਪੂਰਾ ਹੋਣ ਲਈ ਤਹਿ ਕੀਤੇ ਗਏ ਹਨ। ਪਹਿਲੇ ਪੜਾਅ ਵਿੱਚ ਸੈਂਪਲਿੰਗ ਸਾਈਟਾਂ ਦਾ ਪਤਾ ਲਗਾਉਣ ਲਈ ਇੱਕ ਫੀਲਡ ਸਰਵੇਖਣ ਕੀਤਾ ਜਾਵੇਗਾ, ਦੂਸਰੇ ਪੜਾਅ ਦੌਰਾਨ ਸੂਬੇ ਦੇ ਐਕੁਇਫਰ ਸਿਸਟਮਾਂ ਦਾ ਇੱਕ ਹਾਈਡ੍ਰੋਜੀਓਲੋਜੀਕਲ ਢਾਂਚਾ ਵਿਕਸਤ ਕੀਤਾ ਜਾਵੇਗਾ, ਤੀਸਰੇ ਪੜਾਅ ਵਿੱਚ ਪ੍ਰਦੂਸ਼ਣ ਦੇ ਪੱਧਰਾਂ ਦਾ ਮੁਲਾਂਕਣ ਕਰਨ ਅਤੇ ਸਰੋਤ ਖੇਤਰਾਂ ਦੀ ਪਛਾਣ ਕਰਨ ਲਈ ਹਾਈਡ੍ਰੋ-ਰਸਾਇਣਕ ਵਿਸ਼ੇਸ਼ਤਾ ਅਤੇ ਆਈਸੋਟੋਪਿਕ ਵਿਸ਼ਲੇਸ਼ਣ ਸ਼ਾਮਲ ਹੋਵੇਗਾ, ਚੌਥੇ ਪੜਾਅ ਵਿੱਚ ਨਹਿਰੀ ਨੈੱਟਵਰਕ ਦੇ ਵਿਸਥਾਰ ਲਈ ਖੇਤਰਾਂ ਦੀ ਪਛਾਣ ਕੀਤੀ ਜਾਵੇਗੀ, ਅਤੇ ਪੰਜਵਾਂ ਪੜਾਅ ਵਿੱਚ ਪ੍ਰਬੰਧਨ ਉਪਾਵਾਂ ਲਈ ਸਿਫਾਰਸ਼ਾਂ ਪ੍ਰਦਾਨ ਕੀਤੀਆਂ ਜਾਣਗੀਆਂ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਈ.ਆਈ.ਟੀ. ਰੋਪੜ ਨਾਲ ਸਹਿਯੋਗ ਸੂਬਾ ਸਰਕਾਰ ਦੀ ਵਿਗਿਆਨ-ਆਧਾਰਿਤ ਨੀਤੀ-ਨਿਰਮਾਣ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਟਿਕਾਊ ਅਤੇ ਸਥਾਈ ਹੱਲ ਲੱਭਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1900775