Friday, May 1, 2026
Home Blog Page 2721

ਹੁਨਰ ਦੀ ਕੋਈ ਉਮਰ ਨਹੀਂ ਹੁੰਦੀ: ਪਰਗਟ ਸਿੰਘ

0

ਸਿੱਖਿਆ ਮੰਤਰੀ ਵੱਲੋਂ 12ਵੀਂ ਜਮਾਤ ਦੇ ਵਿਦਿਆਰਥਣ ਖੁਸ਼ੀ ਸ਼ਰਮਾ ਵੱਲੋਂ ਵਿਗਿਆਨਕ ਕਲਪਨਾ ਬਾਰੇ ਲਿਖਿਆ ਨਾਵਲ ਰਿਲੀਜ਼

ਸੁਖਜਿੰਦਰ ਮਾਨ

ਚੰਡੀਗੜ੍ਹ, 26 ਅਕਤੂਬਰ: ਹੁਨਰ ਦੀ ਕੋਈ ਉਮਰ ਨਹੀਂ ਹੁੰਦੀ।ਇਹ ਇੱਕ ਵਿਅਕਤੀ ਦੇ ਅੰਦਰੋਂ ਪੈਦਾ ਹੁੰਦਾ ਹੈ ਅਤੇ ਸਖ਼ਤ ਮਿਹਨਤ ਨਾਲ ਇਸ ਵਿੱਚ ਨਿਖ਼ਾਰ ਆਉਂਦਾ ਰਹਿੰਦਾ ਹੈ। ਅਜਿਹੀ ਇੱਕ ਮਿਸਾਲ ਖੁਸ਼ੀ ਸ਼ਰਮਾ ਨੇ ਕਾਇਮ ਕੀਤੀ ਹੈ ਜਿਸ ਨੇ `ਦਿ ਮਿਸਿੰਗ ਪ੍ਰੋਫੇਸੀ- ਰਾਈਜ਼ ਆਫ਼ ਦਿ ਬਲੂ ਫੀਨਿਕਸ` ਨਾਮ ਦੀ ਇੱਕ ਕਿਤਾਬ ਲਿਖੀ ਹੈ।ਨੌਜਵਾਨ ਲੇਖਿਕਾ, ਖੁਸ਼ੀ ਸ਼ਰਮਾ ਦੁਆਰਾ ਲਿਖੀ ਗਈ ‘ਦਿ ਮਿਸਿੰਗ ਪ੍ਰੋਫੇਸੀ- ਰਾਈਜ਼ ਆੱਫ ਦਾ ਬਲੂ ਫੀਨਿਕਸ’ ਨਾਮ ਦੀ ਕਿਤਾਬ ਅੱਜਇੱਥੇ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਸਿੱਖਿਆ, ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪਰਗਟ ਸਿੰਘ ਵੱਲੋਂ ਰਿਲੀਜ਼ ਕੀਤੀ ਗਈ।ਸ ਪਰਗਟ ਸਿੰਘ ਨੇ ਕਿਹਾ ਕਿ ਜਿੰਨਾ ਬਦਲਾਅ 100 ਸਾਲਾਂ ਵਿੱਚ ਨਹੀਂ ਆਇਆ, ਉਨਾ ਪਿਛਲੇ 15-20 ਸਾਲਾਂ ਵਿੱਚ ਹੋਇਆ।ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਬਹੁਤ ਹੁਨਰਮੰਦ ਹੈ ਜਿਸ ਦੀ ਉਦਾਹਰਨ ਨੌਜਵਾਨ ਲੇਖਿਕਾ ਖੁਸ਼ੀ ਹੈ।ਖੁਸ਼ੀ ਸ਼ਰਮਾ ਕਾਰਮਲ ਕਾਨਵੈਂਟ ਸਕੂਲ, ਚੰਡੀਗੜ੍ਹ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਹੈ। ਖੁਸ਼ੀ ਸ਼ਰਮਾ ਸਕੁਐਸ਼ ਵਿੱਚ ਦੋ ਵਾਰ ਰਾਸ਼ਟਰੀ ਮੈਡਲ ਜੇਤੂ ਹੈ। ਉਹ ਇੱਕ ਪਿਆਨੋਵਾਦਕ ਹੈ ਅਤੇ ਇੱਕ ਕੱਥਕ ਡਾਂਸਰ ਵੀ ਹੈ, ਉਸਨੇ ਇਸ ਭਾਰਤੀ ਕਲਾਸੀਕਲ ਨਾਚ ਰੂਪ ਵਿੱਚ ਕੁਝ ਪ੍ਰਦਰਸ਼ਨ ਕੀਤੇ ਹਨ। ਖੁਸ਼ੀ ਦੀਆਂ ਸਮਾਜ ਲਈ ਦਿੱਤੀਆਂ ਗਈਆਂ ਸੇਵਾਵਾਂ ਨੂੰ ਚੰਗੀ ਤਰ੍ਹਾਂ ਮਾਨਤਾ ਦਿੱਤੀ ਗਈ ਹੈ ਅਤੇ ਕੂੜੇ ਨੂੰ ਵੱਖ-ਵੱਖ ਕਰਨ ਲਈ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਦੀ ਅਗਵਾਈ ਕਰਨ ਲਈ ਉਸ ਨੂੰ ਸਨਮਾਨਤ ਕੀਤਾ ਗਿਆ ਹੈ। ਉਹ ਸਭ ਤੋਂ ਛੋਟੀ ਈਸ਼ਾ ਯੋਗਾ ਅਧਿਆਪਕ ਵੀ ਹੈ, ਜਿਸਨੇ ਗਿਆਰਾਂ ਸਾਲ ਦੀ ਉਮਰ ਵਿੱਚ ਯੋਗਾ ਸ਼ੁਰੂ ਕੀਤਾ ਸੀ।ਕੋਵਿਡ ਮਹਾਂਮਾਰੀ ਦੇ ਦੌਰਾਨ, ਖਾਸ ਤੌਰ ‘ਤੇ ਲੌਕਡਾਊਨ ਦੀ ਮਿਆਦ, ਜਦੋਂ ਕਿ ਉਸਦੀ ਉਮਰ ਦੇ ਜ਼ਿਆਦਾਤਰ ਵਿਦਿਆਰਥੀ ਮਨੋਰੰਜਕ ਗਤੀਵਿਧੀਆਂ ਵਿੱਚ ਰੁੱਝੇ ਹੋਏ ਹੋ ਸਕਦੇ ਹਨ, ਇਹ ਖੋਜ ਉਤਸ਼ਾਹੀ ਲਗਨ ਨਾਲ ਕੋਵਿਡ 19 ਦੀ ਪ੍ਰਗਤੀ ਦਾ ਮਾਡਲ ਬਣਾ ਰਹੀ ਸੀ,ਉਸਦੀ ਤਿਆਰੀ ਦਾ ਮੁਲਾਂਕਣ ਕਰ ਰਹੀ ਸੀ ਅਤੇ ਆਪਣੇ ਬਲੌਗ, blogwithkhushi.co.in ‘ਤੇ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਲੇਖ ਪੋਸਟ ਕਰ ਰਹੀ ਸੀ। ਇਹ ਉਦੋਂ ਸੀ ਜਦੋਂ ਉਸਨੇ ਆਪਣਾ ਪਹਿਲਾ ਸਾਇ-ਫਾਈ ਨਾਵਲ ਪੂਰਾ ਕਰਨਾ ਸ਼ੁਰੂ ਕਰ ਦਿੱਤਾ।ਆਪਣੀ ਕਿਤਾਬ ਬਾਰੇ ਬੋਲਦਿਆਂ ਖੁਸ਼ੀ ਨੇ ਦੱਸਿਆ ਕਿ ਸਾਇ-ਫਾਈ ਥ੍ਰਿਲਰ ਵਿੱਚ ਮੁੱਖ ਭੂਮਿਕਾ ਵਿੱਚ ਇਕ ਮਹਿਲਾ ਪਾਤਰ ਐਂਬਰ ਹਾਰਟ ਹੈ, ਜੋ ਹਿੰਮਤ, ਦ੍ਰਿੜਤਾ, ਲਗਨ, ਟੀਮ ਵਰਕ ਅਤੇ ਲੀਡਰਸ਼ਿਪ ਦਾ ਪ੍ਰਤੀਕ ਹੈ; ਇਹ ਉਹ ਗੁਣ ਹਨ ਜਿਨ੍ਹਾਂ ਨੂੰ ਖੁਸ਼ੀ ਆਪਣੇ ਵਜੋਂ ਪਛਾਣਦੀ ਹੈ।ਐਂਬਰ ਹਾਰਟ ਆਪਣੇ ਪਿਆਰੇ ਨਿੱਕਲੌਸ ਨੂੰ ਵਾਪਸ ਲਿਆਉਣ ਦਾ ਰਸਤਾ ਲੱਭਣ ਲਈ ਤਿੰਨ ਸਦੀਆਂ ਤੋਂ ਬ੍ਰਹਿਮੰਡ ਵਿੱਚ ਭਟਕ ਰਹੀ ਹੈ।ਕਹਾਣੀ ਵਿਚ ਸਸਪੈਂਸ ਜੋੜਦੇ ਹੋਏ ਲੇਖਿਕਾ ਕਹਿੰਦੀ ਹੈ ਕਿ ਜਦੋਂ ਐਂਬਰ ਆਪਣੇ ਪਿਆਰੇ ਦੀ ਭਾਲ ਵਿਚ ਰੁੱਝੀ ਹੋਈ ਹੈ, ਤਾਂ ਉਸ ਦੇ ਗ੍ਰਹਿ ਸੋਲਾਰਿਸ ‘ਤੇ ਮੁਸੀਬਤਾਂ ਪੈਦਾ ਹੋ ਰਹੀਆਂ ਹਨ ਜਿਸ ਨਾਲ ਦੁਸ਼ਟ ਤਾਕਤਾਂ ਇਸ ਨੂੰ ਜਿੱਤਣ ਦੀ ਧਮਕੀ ਦੇ ਰਹੀਆਂ ਹਨ। ਕੀ ਐਂਬਰ ਹਾਰਟ ਆਪਣੇ ਗ੍ਰਹਿ ਨੂੰ ਬਚਾਉਣ ਦੀ ਚੋਣ ਕਰੇਗੀ ਜਾਂ ਆਪਣੇ ਪਿਆਰੇ ਨੂੰ ਬਚਾਉਣ ਦੀ ਚੋਣ ਕਰੇਗੀ?

ਇਸ ਬਾਰੇ ਹੋਰ ਜਾਣਨ ਲਈ ਤੁਹਾਨੂੰ ਕਿਤਾਬ ਨੂੰ ਪੜ੍ਹਨਾ ਪਵੇਗਾ I
ਕਿਤਾਬ ਸਾਰੇ ਪ੍ਰਮੁੱਖ ਬੁੱਕ ਸਟੋਰਾਂ ਵਿੱਚ ਉਪਲਬਧ ਹੈ। ਕੋਈ ਵੀ ਇਸ ਨੂੰ ਐਮਾਜੌਨ ‘ਤੇ ਔਨਲਾਈਨ ਵੀ ਮੰਗਵਾ ਸਕਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਲੇਖਿਕਾ ਦੇ ਪਰਿਵਾਰਕ ਮੈਂਬਰ ਆਨੰਦ ਗਰਗ, ਰਾਧਾ ਗਰਗ, ਅਜੋਏ ਸ਼ਰਮਾ ਤੇ ਭਾਵਨਾ ਗਰਗ ਤੋਂ ਇਲਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਗੁਰਪ੍ਰੀਤ ਸਿੰਘ ਜੀਪੀ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਸਿਵਲ ਅਧਿਕਾਰੀ ਕੇ ਸਿਵਾ ਪ੍ਰਸਾਦ, ਤੇਜਵੀਰ ਸਿੰਘ, ਨੀਲ ਕੰਠ ਅਵਾਹਡ, ਏ ਐਸ਼ ਮੁਗ਼ਲਾਣੀ, ਡੀ ਕੇ ਤਿਵਾੜੀ, ਪਰਦੀਪ ਅੱਗਰਵਾਲ, ਗੁਰਪ੍ਰੀਤ ਕੌਰ ਸਪਰਾ, ਪਰਮਿੰਦਰ ਪਾਲ ਸਿੰਘ ਤੇ ਸੁਖਜੀਤ ਪਾਲ ਸਿੰਘ ਹਾਜ਼ਰ ਸਨ।
————

ਛੋਟੇ-ਵੱਡੇ ਉਦਯੋਗ ਦੇ ਨਿਵੇਸ਼ ਲਈ ਦਿੱਤੀ ਜਾਵੇਗੀ ਹਰ ਤਰ੍ਹਾਂ ਦੀ ਸਹੂਲਤ : ਅਰਵਿੰਦਪਾਲ ਸਿੰਘ ਸੰਧੂ

0

ਸੁਖਜਿੰਦਰ ਮਾਨ

ਬਠਿੰਡਾ, 26 ਅਕਤੂਬਰ: ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਔਡੀਟੋਰੀਅਮ ਵਿਖੇ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ-2021 ਦੇ ਪਹਿਲੇ ਦਿਨ ਹੋਏ ਵਰਚੂਅਲ ਪ੍ਰੋਗਰਾਮ ਦੌਰਾਨ ਇੱਥੋਂ ਦੇ ਕਰੀਬ 80 ਉਦਯੋਗਪਤੀਆਂ ਨਾਲ ਸ਼ਿਰਕਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਕਿਹਾ ਕਿ ਜ਼ਿਲ੍ਹੇ ਅੰਦਰ ਹਰ ਤਰ੍ਹਾਂ ਦੇ ਛੋਟੇ-ਵੱਡੇ ਉਦਯੋਗ ਲਈ ਨਿਵੇਸ਼ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਉਦਯੋਗਪਤੀਆਂ ਨੂੰ ਜੀ ਆਇਆ ਕਹਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਉਦਯੋਗ ਲਈ ਨਿਵੇਸ਼ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜ਼ਰ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ ਵਲੋਂ ਇਸ ਵਰਚੂਅਲ ਸਮਾਗਮ ਵਿਚ ਸ਼ਾਮਲ ਹੋਣ ਵਾਲੇ ਸਮੂਹ ਉਦਯੋਗਪਤੀਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਬਠਿੰਡਾ ਚੈਂਬਰ ਆਫ਼ ਕਮਰਸ ਆਫ਼ ਇੰਨਡਸਟਰੀਜ਼ ਦੇ ਪ੍ਰਧਾਨ ਰਾਮ ਪ੍ਰਕਾਸ਼, ਬਠਿੰਡਾ ਇੰਨਡਸਟਰੀਅਲ ਔਨਰ ਐਸੋਸ਼ੀਏਸ਼ਨ ਦੇ ਪ੍ਰਧਾਨ ਵਰਿੰਦਰ ਮੋਹਨ, ਖਜ਼ਾਨਚੀ ਸੰਦੀਪ ਔਰੀ, ਨਾਰਦਨ ਕੂਲਰ ਐਸੋਸ਼ੀਏਸ਼ਨ ਵਲੋਂ ਬਿਕਰਮ ਗਰਗ, ਇੰਡਸਟਰੀਅਲ ਐਸੋਸ਼ੀਏਸ਼ਨ ਫੋਕਲ ਪੁਆਇੰਟ ਵਲੋਂ ਪ੍ਰਧਾਨ ਮੁਕੇਸ਼ ਗਰਗ, ਉਘੇ ਉਦਯੋਗਪਤੀ ਅਤੇ ਪੰਜਾਬ ਸਪਿੰਨਟਿਕਸ ਤੋਂ ਸੁਰੇਸ਼ ਗੁਪਤਾ, ਸਪੋਰਟ ਕਿੰਗ ਤੋਂ ਰਜਿੰਦਰ ਪਾਲ, ਦਰਮੇਸ਼ ਐਗਰੋ ਭਗਤਾ ਤੋਂ ਰਜਿੰਦਰ ਸਿੰਘ, ਕਾਰਗਿੱਲ ਇੰਡਸਟਰੀਜ਼ ਤੋਂ ਕੁਨਾਲ ਕਦਮ, ਗੁਜ਼ਰਾਤ ਅੰਬੂਜ਼ਾ ਤੋਂ ਮਾਨਵ ਮੈਟੀ, ਹੈਰੀਟੇਜ਼ ਇੰਡਸਟਰੀ ਤੋਂ ਆਸ਼ੀਸ਼ ਬਾਂਸਲ, ਕਾਟਨ ਐਸੋਸੀਏਸ਼ਨ ਤੋਂ ਕੈਲਾਸ਼ ਚੰਦਰ, ਸਟੈਲਕੋ ਰਾਮਪੁਰਾ ਤੋਂ ਗੌਰਵ ਜਿੰਦਲ, ਪ੍ਰਤਾਪ ਸਪਿੰਨਟਿਕਸ ਤੋਂ ਵਿਜੈ ਬਾਂਸਲ, ਰਿਫ਼ਾਇਨਰੀ ਰਾਮਾਂ ਤੋਂ ਚਰਨਜੀਤ ਸਿੰਘ ਅਤੇ ਸੰਦੀਪ, ਮਹਾਂਸ਼ਕਤੀ ਕੰਨਡਕਰਜ਼ ਲਿਮਟਿਡ ਤੋਂ ਅਸ਼ੋਕ ਕਾਂਸਲ, ਐਸਡੀਐਮ ਬਠਿੰਡਾ ਕੰਵਰਜੀਤ ਸਿੰਘ, ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਾਇਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਔਲਖ ਅਤੇ ਲੀਡ ਬੈਂਕ ਮੈਨੇਜ਼ਰ ਨਰਾਇਣ ਸਿੰਘ, ਜ਼ਿਲ੍ਹਾ ਉਦਯੋਗ ਕੇਂਦਰ ਦੇ ਫੰਕਸ਼ਨਲ ਮੈਨੇਜ਼ਰ ਜਗਵਿੰਦਰ ਸਿੰਘ ਆਦਿ ਅਧਿਕਾਰੀ ਅਤੇ ਪ੍ਰਮੁੱਖ ਸ਼ਕਸ਼ੀਅਤਾਂ ਆਦਿ ਹਾਜ਼ਰ ਸਨ।

ਵਖ ਵਖ ਵਿਭਾਗਾਂ ਵਲੋਂ ਭਿ੍ਰਸਟਾਚਾਰ ਵਿਰੋਧੀ ਜਾਗਰੂਕਤਾ ਹਫਤਾ ਮੁਹਿੰਮ ਆਰੰਭੀ

0

ਸੁਖਜਿੰਦਰ ਮਾਨ
ਬਠਿੰਡਾ, 26 ਅਕਤੂਬਰ: ਕੇਂਦਰੀ ਵਿਜੀਲੈਂਸ ਕਮਿਸਨ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ ਸ਼ੁਰੂ ਕਰਦਿਆਂ ਭਿ੍ਰਸਟਾਚਾਰੀ ਵਿਰੋਧ ਮੁਹਿੰਮ ਵਿੱਢੀ ਗਈ। ਇਸ ਦੌਰਾਨ ਹੋਏ ਸਮਾਗਮ ਵਿਚ ਐਸ ਐਸ ਪੀ ਵਿਜੀਲੈਂਸ ਡਾ ਨਰਿੰਦਰ ਭਾਰਗਵ ਦੀ ਅਗਵਾਈ ਵਿਚ ਸਾਥੀ ਮੁਲਾਜਮਾਂ ਨੂੰ ਸਹੰੁ ਚੁਕਾਈ ਗਈ। ਉਨ੍ਹਾਂ ਦੱਸਿਆ ਕਿ ਇਸ ਹਫਤੇ ਦੌਰਾਨ ਵੱਧ ਤੋਂ ਵੱਧ ਸੈਮੀਨਰ ਲਗਵਾਕੇ ਪਬਲਿਕ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਰਿਸਵਤ ਦੀ ਮੰਗ ਕਰਦਾ ਹੈ ਜਾਂ ਕਿਸੇ ਨੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ, ਅਤੇ ਕੋਈ ਵਿਅਕਤੀ ਕਿਸੇ ਕੰਮ ਵਿੱਚ ਘਪਲੇਬਾਜੀ ਕਰ ਰਿਹਾ ਹੈ ਜਾਂ ਫਿਰ ਰਿਕਾਰਡ ਦੀ ਭੰਨਤੋੜ ਕਰ ਰਿਹਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਸਬੰਧੀ ਵਿਜੀਲੈਸ ਬਿਊਰੋ ਨੂੰ ਸਿੱਧੇ ਜਾਂ ਗੁਪਤ ਤੌਰ ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ, ਅਤੇ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਡਾ ਭਾਰਗਵ ਨੇ ਅੱਜ ਵਿਜੀਲੈਂਸ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਿ੍ਸਟਾਚਾਰ ਵਿਰੋਧੀ ਮੁਹਿੰਮ ਵਿੱਚ ਕੁੱਦਣ ਲਈ ਸੁੰਹ ਚੁਕਾਈ ਗਈ ਅਤੇ ਸੰਕਲਪ ਲਿਆ ਕਿ ਭਿ੍ਸਟਾਚਾਰ ਦੇ ਖਾਤਮੇ ਲਈ ਉਹ ਹਰ ਲੜਾਈ ਲੜਨਗੇ।

ਮੁਆਵਜ਼ਾ ਲੈਣ ਲਈ ਕਿਸਾਨਾਂ ਦਾ ਸੰਘਰਸ਼ ਜਾਰੀ, ਦੂਜੇ ਦਿਨ ਵੀ ਘੇਰੀ ਰੱਖਿਆ ਮਿੰਨੀ ਸਕੱਤਰੇਤ

0

ਕਿਸਾਨਾਂ ਦੇ ਰੁੱਖ ਨੂੰ ਦੇਖਦਿਆਂ ਸਰਕਾਰੀ ਦਫ਼ਤਰਾਂ ’ਚ ਰਿਹਾ ਛੁੱਟੀ ਵਾਲਾ ਮਾਹੌਲ
ਸੁਖਜਿੰਦਰ ਮਾਨ
ਬਠਿੰਡਾ, 26 ਅਕਤੂਬਰ: ਗੁਲਾਬੀ ਸੁੰਡੀ ਅਤੇ ਮੀਂਹ-ਝੱਖੜ ਨਾਲ ਨਰਮਾ ਤੇ ਝੋਨੇ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਅੱਜ ਦੂਜੇ ਦਿਨ ਵੀ ਅਪਣਾ ਸੰਘਰਸ਼ ਜਾਰੀ ਰੱਖਿਆ। ਨਰਮਾ ਪੱਟੀ ਦੇ ਅੱਠ ਜ਼ਿਲ੍ਹਿਆਂ ਦੇ ਸੈਕੜਿਆਂ ਦੀ ਤਾਦਾਦ ਵਿਚ ਇਕੱਤਰ ਹੋਏ ਕਿਸਾਨਾਂ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਰਾਤ ਸਮੇਂ ਵੀ ਸਕੱਤਰੇਤ ਦੇ ਆਸਪਾਸ ਟਿਕੇ ਰਹੇ। ਅੱਜ ਸਵੇਰੇ ਸਰਕਾਰੀ ਦਫ਼ਤਰਾਂ ਦੇ ਖੁੱਲਣ ਦਾ ਸਮਾਂ ਹੁੰਦੇ ਹੀ ਮੁਲਾਜਮ ਸਕੱਤਰੇਤ ਦੇ ਗੇਟਾਂ ’ਤੇ ਪੁੱਜਣ ਦੀ ਕੋਸ਼ਿਸ਼ ਕਰਨ ਲੱਗੇ ਪ੍ਰੰਤੂ ਕਿਸਾਨਾਂ ਦੇ ਵਿਰੋਧ ਕਾਰ ਜਿਆਦਾਤਰ ਨੂੰ ਵਾਪਸ ਮੁੜਣਾ ਪਿਆ। ਹਾਲਾਂਕਿ ਕੁੱਝ ਮੁਲਾਜਮ ਕੰਧਾਂ ਟੱਪ ਕੇ ਅੰਦਰ ਜਾਂਦੇ ਦੇਖੇ ਗਏ। ਜਿਸਦੇ ਚੱਲਦੇ ਸਕੱਤਰੇਤ ਅੰਦਰ ਛੁੱਟੀ ਵਾਲਾ ਮਾਹੌਲ ਰਿਹਾ। ਉਜ ਕਈ ਅਫ਼ਸਰਾਂ ਨੇ ਅਪਣੇ ਘਰਾਂ ਤੇ ਹੋਰ ਬਾਹਰਲੇ ਦਫ਼ਤਰਾਂ ਤੋਂ ਅਪਣਾ ਜਰੂਰੀ ਕੰਮਕਾਜ਼ ਨਿਪਟਾਇਆ। ਇਸ ਦੌਰਾਨ ਮੁੱਖ ਮੰਤਰੀ ਵਲੋਂ ਰੱਖੀ ਇਨਵੇਸਟਮੈਂਟ ਦੇ ਸਮਾਗਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਚ ਕਰਨਾ ਪਿਆ। ਉਧਰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਅਣਮਿਥੇ ਸਮੇਂ ਲਈ ਚੱਲੇ ਰਹੇ ਘਿਰਾਓ ਦੌਰਾਨ ਅੱਜ ਦੂਜੇ ਦਿਨ ਵੀ ਕਿਸਾਨਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਸਰਕਾਰੀ ਚੁੱਪ ਨੂੰ ਤੋੜਨ ਲਈ ਕਿਸਾਨਾਂ ਵਲੋਂ ਅੱਜ ਡੀ ਸੀ ਦੀ ਰਿਹਾਇਸ ਦਾ ਸੰਕੇਤਕ ਤੌਰ ਘਿਰਾਓ ਵੀ ਕੀਤਾ ਗਿਆ। ਸਕੱਤਰੇਤ ਦੇ ਤਿੰਨਾਂ ਗੇਟਾਂ ਅੱਗੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਗੁਰਮੀਤ ਕੌਰ ਕੋਕਰੀ ਕਲਾਂ, ਕਮਲਜੀਤ ਕੌਰ ਬਰਨਾਲਾ, ਸਰੋਜ ਰਾਣੀ ਦਿਆਲਪੁਰਾ, ਕਰਮਜੀਤ ਕੌਰ ਲਹਿਰਾਖਾਨਾ, ਰਾਜਨਦੀਪ ਕੌਰ ਫਾਜਲਿਕਾ ਨੇ ਕਾਂਗਰਸ ਦੀ ਚੰਨੀ ਸਰਕਾਰ ‘ਤੇ ਦੋਸ ਲਾਇਆ ਕਿ ਉਸਨੇ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਭਾਰੀ ਤਬਾਹੀ ਦਾ ਪੂਰਾ ਢੁੱਕਵਾਂ ਮੁਆਵਜਾ ਲੈਣ ਲਈ ਕਿਸਾਨਾਂ ਵੱਲੋਂ 15 ਦਿਨਾਂ ਤੱਕ ਖਜਾਨਾ ਮੰਤਰੀ ਦੇ ਬੰਗਲੇ ਦੇ ਘਿਰਾਓ ਨੂੰ ਨਜਰਅੰਦਾਜ ਕਰਕੇ ਮੁਜਰਮਾਨਾ ਚੁੱਪ ਧਾਰੀ ਰੱਖੀ। ਸੱਚੇ ਹੋਣ ਲਈ ਅਫਸਰਸਾਹੀ ਵੱਲੋਂ ਕੀਤੀ ਮੀਟਿੰਗ ਵਿੱਚ ਵੀ ਕਿਸਾਨ ਆਗੂਆਂ ਦੇ ਪੱਲੇ ਕੋਝੇ ਮਖੌਲਾਂ ਤੋਂ ਬਿਨਾ ਕੁੱਝ ਨਹੀਂ ਪਾਇਆ ਗਿਆ। ਇਸੇ ਕਰਕੇ ਕਿਸਾਨਾਂ ਨੂੰ ਸਰਕਾਰ ਦੀ ਇਸ ਮੁਜਰਮਾਨਾ ਚੁੱਪ ਨੂੰ ਤੋੜਨ ਲਈ ਸਕੱਤਰੇਤ ਦਾ ਕੰਮਕਾਜ ਠੱਪ ਕਰਨਾ ਪਿਆ ਹੈ। ਅਜੇ ਵੀ ਮੁੱਖ ਮੰਤਰੀ ਚੰਨੀ ਵੱਲੋਂ ਸਹਿਰਾਂ ਤੇ ਬੱਸਾਂ ਉੱਤੇ ਵੱਡੇ ਬੈਨਰ ਲਗਵਾ ਕੇ ਪੀੜਤ ਕਿਸਾਨਾਂ ਨੂੰ ਨਰਮੇ ਦਾ ਮੁਆਵਜਾ ਦੇਣ ਬਾਰੇ ਨੰਗਾ ਚਿੱਟਾ ਝੂਠ ਬੋਲਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਅਜਿਹੇ ਸਾਰੇ ਝੂਠ ਦੇ ਪੁਲੰਦੇ ਕਿਸਾਨ ਵਲੰਟੀਅਰਾਂ ਵੱਲੋਂ ਪੰਜਾਬ ਭਰ ਵਿੱਚ ਮਿਟਾਏ/ਉਤਾਰੇ ਜਾਣਗੇ। ਕਿਸਾਨਾਂ ਦੀ ਮੰਗ ਹੈ ਕਿ ਨਰਮੇ ਅਤੇ ਝੋਨੇ ਦੀ ਤਬਾਹੀ ਤੋਂ ਪੀੜਤ ਕਿਸਾਨਾਂ ਨੂੰ 60000 ਰੁਪਏ ਪ੍ਰਤੀ ਏਕੜ ਅਤੇ ਨਰਮੇ ਵਾਲੇ ਪਿੰਡਾਂ ਦੇ ਖੇਤ ਮਜਦੂਰਾਂ ਨੂੰ 30000 ਰੁਪਏ ਪ੍ਰਤੀ ਪ੍ਰਵਾਰ ਮੁਆਵਜਾ ਦਿੱਤਾ ਜਾਵੇ। ਤਬਾਹੀ ਦੀਆਂ ਦੋਸੀ ਨਕਲੀ ਬੀਜ/ਦਵਾਈਆਂ ਬਣਾਉਣ ਵੇਚਣ ਵਾਲੀਆਂ ਕੰਪਨੀਆਂ ਤੇ ਉਨ੍ਹਾਂ ਨਾਲ ਮਿਲੀਭੁਗਤ ਦੇ ਸਰਕਾਰੀ ਦੋਸੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ।ਇਸ ਤਬਾਹੀ ਤੋਂ ਪੀੜਤ ਖੁਦਕੁਸੀਆਂ ਦਾ ਸਕਿਾਰ ਹੋਏ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜਾ ਤੇ ਮੁਕੰਮਲ ਕਰਜਾ ਮੁਕਤੀ ਤੋਂ ਇਲਾਵਾ 1-1 ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਡੀ.ਏ.ਵੀ. ਕਾਲਜ ਨੇ ਜ਼ੋਨਲ ਯੂਥ ਫੈਸਟੀਵਲ ’ਚੋਂ ਜਿੱਤੀ ‘ਓਵਰਆਲ ਟਰਾਫੀ’

0

ਸੁਖਜਿੰਦਰ ਮਾਨ

ਬਠਿੰਡਾ, 26 ਅਕਤੂਬਰ: ਸਥਾਨਕ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਨੇ ਜ਼ੋਨਲ ਯੂਥ ਫੈਸਟੀਵਲ ’ਚੋਂ ਓਵਰਆਲ ਟਰਾਫ਼ੀ ਜਿੱਤੀ ਹੈ। ਗੁਰੂ ਕੁਲ ਕਾਲਜ ਕੋਟਕਪੂਰਾ ਵਿਖੇ 22 ਤੋਂ 25 ਅਕਤੂਬਰ ਵਿਖੇ ਆਯੋਜਿਤ ਇਸ ਯੂਥ ਫੈਸਟੀਵਲ ਵਿਚ 47 ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਕਾਲਜ਼ ਦੇ ਪਿ੍ਰੰਸੀਪਲ ਪ੍ਰਵੀਨ ਗਰਗ ਨੇ ਦਸਿਆ ਕਿ ਵਿਦਿਆਰਥੀਆਂ ਨੇ ਕਲੇ ਮਾਡਲਿੰਗ, ਆਨ ਦ ਸਪੌਟ ਪੇਟਿੰਗ, ਕਾਰਟੂਨਿੰਗ, ਲੋਕ ਗੀਤ, ਆਰਕੈਸਟਰਾ, ਵਨ ਐਕਟ ਪਲੇਅ,ਭੰਡ, ਨੁੱਕੜ ਨਾਟਕ, ਸਕਿੱਟ, ਮਾਈਮ, ਵੈਸਟਰਨ ਸੋਲੋ ਗੀਤ, ਵੈਸਟਰਨ ਗਰੁੱਪ ਗੀਤ, ਕਲਾਸੀਕਲ ਡਾਂਸ, ਲੁੱਡੀ ਡਾਂਸ, ਝੂੰਮਰ ਅਤੇ ਭੰਗੜੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਫੈਂਸੀ ਡਰੈੱਸ ਅਤੇ ਕਲਾਸੀਕਲ ਨਾਨ ਪਰਕਸ਼ਨ ਵਿਚੋਂ ਦੂਜਾ ਅਤੇ ਰਵਾਇਤੀ ਗੀਤ ਵਿਚੋਂ ਤੀਜਾ ਸਥਾਨ ਹਾਸਲ ਕੀਤਾ।ਕਾਲਜ਼ ਪੁੱਜਣ ’ਤੇ ਜੇਤੂ ਵਿਦਿਆਰਥੀਆਂ ਅਤੇ ਯੂਥ ਕੋਆਰਡੀਨੇਟਰ ਡਾ. ਸੁਖਦੀਪ ਕੌਰ ਦਾ ਕਾਲਜ ਪੁੱਜਣ ’ਤੇ ਸਵਾਗਤ ਕੀਤਾ ਗਿਆ।

ਤੇਲ ਦੀਆਂ ਵਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜ਼ਟ ਹਿਲਾਇਆ-ਗਹਿਰੀ

0

ਸੁਖਜਿੰਦਰ ਮਾਨ

ਬਠਿੰਡਾ, 26 ਅਕਤੂਬਰ: ਲੋਕ ਜਨਸਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਦੀ ਅਗਵਾਈ ਹੇਠ ਲੋਜਪਾ ਨੇਤਾਵਾ ਦੀ ਵਿਸੇਸ ਮੀਟਿੰਗ ਵਿਚ ਤੇਲ ਦੀਆ ਹਰ ਰੋਜ ਵਧ ਰਹੀਆ ਕੀਮਤਾ ਉਪਰ ਚਿੰਤਾ ਪ੍ਰਗਟ ਕਰਦਿਆ ਜਨਤਕ ਅੰਦੋਲਨ ਵਿੱਢਣ ਦੀ ਚੇਤਾਵਨੀ ਦਿੰਦਿਆਂ ਲੋਕਾਂ ਨੂੰ ਲਾਮਬੰਦ ਕਰਨ ਦਾ ਫੈਸਲਾ ਲਿਆ ਗਿਆ। ਗਹਿਰੀ ਨੇ ਕਿਹਾ ਕਿ ਸਰਮਾਏਦਾਰ ਰਾਜਨੀਤਿਕ ਪਾਰਟੀਆ ਗਰੀਬਾਂ ਨੂੰ ਭਰਮਾਉਣ ਲਈ ਚੋਣ ਨਾਅਰੇ ਤਾ ਲਗਾ ਰਹੇ ਹਨ ਪਰ ਮਹਿੰਗਾਈ ਦੇ ਮੁੱਦੇ ਤੇ ਕੋਈ ਜਬਾਨ ਖੋਲਣ ਨੂੰ ਤਿਆਰ ਨਹੀ। ਉਹਨਾ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਕਿਸਾਨ ਯੁਨੀਅਨ ਅਤੇ ਮੁਲਾਜਮ ਜੱਥੇਬੰਦੀਆ ਨੂੰ ਵੀ ਪ੍ਰਮੁੱਖਤਾ ਨਾਲ ਉਠਾਉਣਾ ਚਾਹੀਦਾ ਹੈ ਪਰ ਪਤਾ ਨਹੀ ਕਿਉ ਇਹ ਧਿਰਾਂ ਵੀ ਚੁੱਪ ਹਨ। ਇਸ ਮੋਕੇ ਮੀਟਿੰਗ ਵਿਚ ਠਾਣਾ ਸਿੰਘ ਬੁਰਜ ਮਹਿਮਾ ਸਕੱਤਰ ਜਨਰਲ ਲੋਜਪਾ ਪੰਜਾਬ, ਲਾਲ ਚੰਦ ਸਰਮਾ ਜਨਰਲ ਸਕੱਤਰ, ਮੋਦਨ ਸਿੰਘ ਪੰਚ ਗੋਬਿੰਦਪੁਰਾ,ਲਵਪ੍ਰੀਤ ਸਿੰਘ ਲੱਬੀ ਹੁਸਨਰ,ਰਾਧੇਸਾਂਮ ਸਹਿਰੀ ਪ੍ਰਧਾਨ, ਬਠਿੰਡਾ,ਗੁਰਜੰਟ ਸਿੰਘ ਪੰਚ ਗਹਿਰੀ ਭਾਗੀ,ਸੰਕਰ ਟਾਂਕ ਬਠਿੰਡਾ ਹਾਜਰ ਸਨ।

ਡਾਕਟਰੀ ਸਿੱਖਿਆ ਅਤੇ ਖੋਜ ਦਾ ਪੱਧਰ ਉੱਚਾ ਚੁੱਕਣਾ ਸੂਬਾ ਸਰਕਾਰ ਦਾ ਨਿਸ਼ਾਨਾ-ਡਾ. ਰਾਜ ਕੁਮਾਰ ਵੇਰਕਾ

0

‘ਪਟਿਆਲਾ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਕਾਇਆ-ਕਲਪ ਕਰਨ ਲਈ 219 ਕਰੋੜ ਰੁਪਏ ਦੇ ਪ੍ਰੋਜਕਟ ਲਾਗੂ ਕੀਤੇ ਜਾ ਰਹੇ’
ਸੁਖਜਿੰਦਰ ਮਾਨ
ਚੰਡੀਗੜ, 26 ਅਕਤੂਬਰ: ਡਾਕਟਰੀ ਸਿੱਖਿਆ ਅਤੇ ਖੋਜ ਦਾ ਪੱਧਰ ਉੱਚਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਪਟਿਆਲਾ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਕਾਇਆ-ਕਲਪ ਕਰਨ ਲਈ 219 ਕਰੋੜ ਰੁਪਏ ਦੇ ਪ੍ਰੋਜਕਟ ਲਾਗੂ ਕੀਤੇ ਜਾ ਰਹੇ ਹਨ। ਇਨਾਂ ਪ੍ਰੋਜੈਕਟਾਂ ਦੇ ਪੂਰੀ ਤਰਾਂ ਲਾਗੂ ਹੋਣ ਦੇ ਨਾਲ ਮਾਲਵਾ ਇਲਾਕੇ ਦੇ ਲੋਕਾਂ ਨੂੰ ਇਲਾਜ ਲਈ ਹੋਰ ਵੀ ਵਧੀਆ ਸਹੂਲਤਾਂ ਪ੍ਰਾਪਤ ਹੋਣ ਲੱਗ ਪੈਣਗੀਆਂ।
ਡਾ. ਵੇਰਕਾ ਦੇ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਸ ਸਮੇਂ 93.73 ਕਰੋੜ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ। ਇਨਾਂ ਵਿੱਚੋਂ ਐਮ.ਸੀ.ਐਚ. ਬਿਲਡਿੰਗ ਵਰਕਸ (6.66 ਕਰੋੜ ਰੁਪਏ), ਡੈਂਟਲ ਬਲਾਕ-ਸੀ (5.46 ਕਰੋੜ ਰੁਪਏ), ਇਲੈਕਟਰੀਕਲ ਵਰਕਸ (3.85 ਕਰੋੜ ਰੁਪਏ), ਲਿਫਟਸ (1.32 ਕਰੋੜ ਰੁਪਏ) ਅਤੇ ਬਹੁ ਮਜ਼ਲੀ ਪਾਰਕਿੰਗ (12.12 ਕਰੋੜ ਰੁਪਏ) ਪ੍ਰੋਜੈਕਟ ਪੂਰੀ ਤਰਾਂ ਮੁਕੰਮਲ ਹੋ ਗਏ ਹਨ ਜਦਕਿ ਨਰਸਿੰਗ ਹੋਸਟਲ, ਵਾਰਡਾਂ ਦੇ ਨਵੀਨੀਕਰਨ, ਇੰਸਟੀਚਿਊਟ ਦੀ ਨਵੀਂ ਬਿਲਡਿੰਗ, ਮੈਡੀਕਲ ਕਾਲਜ ਦਾ ਨਵੀਨੀਕਰਨ, ਟੀ.ਬੀ. ਹਸਪਤਾਲ ਦਾ ਨਵੀਨੀਕਰਨ, ਆਯੂਰਵੈਦਿਕ ਇਲੈਕਟੀਕਲ, ਅਯੂਰਵੈਦਿਕ ਹਸਪਤਾਲ ਦਾ ਨਵੀਂਕਰਨ, ਆਯੂਰਵੈਦਿਕ ਕਾਲਜ ਦਾ ਨਵੀਨੀਕਰਨ ਅਤੇ ਪਬਲਿਕ ਹੈਲਥ ਵਰਕਸ ਦੇ ਪ੍ਰੋਜੈਕਟ ਚੱਲ ਰਹੇ ਹਨ। ਇਹ 64. 22 ਕਰੋੜ ਰੁਪਏ ਦੇ ਪ੍ਰੋਜੈਕਟ ਇਸੇ ਸਾਲ ਦਸੰਬਰ ਤੱਕ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।
ਡਾ. ਵੇਰਕਾ ਨੇ ਦੱਸਿਆ ਕਿ ਉਪਰੋਕਤ ਪ੍ਰੋਜੈਕਟਾਂ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਵਾਸਤੇ 128.1 ਕਰੋੜ ਰੁਪਏ ਦੇ ਹੋਰ ਪ੍ਰੋਜੈਕਟਾਂ ਦੀ ਵੀ ਵਿਵਸਥਾ ਕੀਤੀ ਗਈ ਹੈ। ਇਨਾਂ ਵਿੱਚ ਸਭ ਤੋਂ ਮਹੱਤਵਪੂਰਨ ਪ੍ਰੋਜੈਕਟ ਐਮਰਜੈਂਸੀ/ਟਰੌਮਾ ਸੈਂਟਰ ਦਾ ਨਿਰਮਾਣ ਹੈ ਜੋ 42.08 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਦਸੰਬਰ 2022 ਤੱਕ ਬਣ ਕੇ ਤਿਆਰ ਹੋ ਜਾਵੇਗਾ। ਇਸ ਤੋਂ ਇਲਾਵਾ ਐਸ.ਟੀ.ਪੀ./ਸੀ.ਟੀ.ਪੀ. ਪ੍ਰੋਜਕਟ, ਗਰੁਪ ਸੀ ਤੇ ਡੀ ਲਈ ਬਹੁਮੰਜ਼ਲਾ ਮਕਾਨ, ਸਪੋਰਟਸ ਕੰਪਲੈਕਸ, ਆਰ.ਐਚ.ਟੀ.ਸੀ. ਭਾਦਸੋਂ ਵਿਖੇ ਨਵਾਂ ਹੋਸਟਲ, ਕੈਂਪਸ ਵਿੱਚ ਸੀ.ਸੀ.ਟੀ.ਵੀ., ਏ.ਸੀ. ਐਮਰਜੈਂਸੀ ਬਲਾਕ, ਸੈਂਟਰਲ ਲੈਬ, ਮਸ਼ੀਨਰੀ ਅਤੇ ਡਾਕਟਰਾਂ ਦੇ ਹੋਸਟਲ ਦੀ ਮੁਰੰਮਤ ਨਾਲ ਸਬੰਧਿਤ ਪ੍ਰੋਜੈਕਟ ਸ਼ਾਮਲ ਹਨ। 86.02 ਕਰੋੜ ਰੁਪਏ ਦੇ ਇਨਾਂ ਪ੍ਰੋਜੈਕਟਾਂ ਵਿੱਚੋਂ ਬਹੁਤੇ ਪ੍ਰੋਜੈਕਟ 2022 ਤੱਕ ਮੁਕੰਮਲ ਹੋ ਜਾਣਗੇ ਜਦਕਿ ਸੈਂਟਰਲ ਲੈਬ ਅਤੇ ਸਪੋਰਟਸ ਕੰਪਲੈਕਸ ਦਾ ਨਿਰਮਾਣ ਮਾਰਚ 2023 ਤੱਕ ਪੂਰਾ ਹੋਵੇਗਾ।
ਡਾ. ਵੇਰਕਾ ਨੇ ਕਿਹਾ ਕਿ ਉਨਾਂ ਦਾ ਨਿਸ਼ਾਨਾ ਸੂਬੇ ਵਿੱਚ ਡਾਕਟਰੀ ਸਿੱਖਿਆ ਅਤੇ ਖੋਜ ਦਾ ਪੱਧਰ ਉੱਚਾ ਚੁੱਕਣਾ ਹੈ ਤਾਂ ਜੋ ਲੋਕਾਂ ਨੂੰ ਇਲਾਜ ਦੀਆਂ ਵਧੀਆ ਸਹੂਲਤਾਂ ਿਮਲਣ ਦੇ ਨਾਲ ਨਾਲ ਡਾਕਟਰੀ ਸਿੱਖਿਆ ਦੇ ਮਿਆਰ ਵਿੱਚ ਵੀ ਹੋਰ ਸੁਧਾਰ ਲਿਆਂਦਾ ਜਾ ਸਕੇ।

ਮੁੱਖ ਮੰਤਰੀ ਨੇ ਆਪਣੇ ਸੁਪਨਈ ਪ੍ਰੋਜੈਕਟ ਥੀਮ ਪਾਰਕ ਨੂੰ ਅੰਤਿਮ ਛੋਹਾਂ ਦੇਣ ਲਈ ਕਈ ਘੰਟੇ ਕੀਤਾ ਹਰ ਪਹਿਲੂ ਦਾ ਨਰੀਖਣ

0

ਬੀਤੀ ਰਾਤ 8 ਵਜੇ ਤੋਂ 12 ਵਜੇ ਤੱਕ ਮੁੱਖ ਮੰਤਰੀ ਨੇ ਅਧਿਕਾਰੀਆਂ ਅਤੇ ਇਸ ਪ੍ਰੋਜੈਕਟ ਨਾਲ ਜੁੜੇ ਹੋਏ ਮਾਹਿਰਾਂ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਨੇ ਦੱਸਿਆ ਕਿ 55 ਕਰੋੜ ਰੁਪਏ ਦੀ ਲਾਗਤ ਨਾਲ ਥੀਮ ਪਾਰਕ ਅਤੇ 6 ਕਰੋੜ ਰੁਪਏ ਦੀ ਲਾਗਤ ਨਾਲ ਹੈਰੀਟੇਜ ਸਟਰੀਟ ਦਾ ਨਿਰਮਾਣ ਕੀਤਾ ਗਿਆ
ਮੁੱਖ ਮੰਤਰੀ ਵਲੌਂ ਥੀਮ ਪਾਰਕ ਦੇ ਉਦਘਾਟਨ ਤੋਂ ਪਹਿਲਾਂ ਆਲੇ ਦੁਆਲੇ ਦੀਆਂ ਸਾਰੀਆਂ ਸੜਕਾਂ ਨੂੰ ਚੌੜਾਂ ਅਤੇ ਮਜਬੂਤੀਕਰਨ ਦੇ ਆਦੇਸ਼
ਦੁਨੀਆਂ ਦੇ ਕਿਸੇ ਵੀ ਅਜੂਬੇ ਨਾਲੋਂ ਘੱਟ ਨਹੀਂ ਹੈ ਸ੍ਰੀ ਚਮਕੌਰ ਸਾਹਿਬ ਵਿਖੇ ਉਸਾਰਿਆ ਗਿਆ ਥੀਮ ਪਾਰਕ
ਪਹਿਲੀ ਪਾਤਸ਼ਾਹੀ ਤੋਂ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਤੱਕ ਦੇ ਗੌਰਵਮਈ ਸਿੱਖ ਇਤਿਹਾਸ ਨੂੰ ਰੂਪਮਾਨ ਕਰਨ ਥੀਮ ਪਾਰਕ ਦੀਆਂ ਵੱਖ ਵੱਖ ਗੈਲਰੀਆਂ ਵਿਚ ਦਿਖਾਈਆਂ ਜਾਣਗੀਆਂ ਐਨੀਮੇਸ਼ਨ ਫਿਲਮਾਂ
ਸੁਖਜਿੰਦਰ ਮਾਨ
ਚੰਡੀਗੜ੍ਹ, 26 ਅਕਤੂਬਰ: ਸੂਬੇ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਦਸਮ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਜੀ ਨੂੰ ਅਕੀਦਤ ਭੇਂਟ ਕਰਨ ਲਈ ਸ਼੍ਰੀ ਚਮਕੌਰ ਸਾਹਿਬ ਸ਼ਹਿਰ ਦੇ ਸੁੰਦਰੀਕਰਨ ਅਤੇ ਥੀਮ ਪਾਰਕ ਦੇ ਬਣਾਉਣ ਦਾ ਲਿਆ ਸੁਪਨਾ ਪੂਰਾ ਹੋ ਗਿਆ ਹੈ।ਜ਼ਿਕਰਯੋਗ ਹੈ ਕਿ ਡੇਢ ਦਹਾਕੇ ਤੋਂ ਅੱਧ ਵਾਟੇ ਰੁਕੇ ਇਸ ਪ੍ਰੋਜੈਕਟ ਨੂੰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਬਣਦਿਆਂ ਸ੍ਰੀ ਚੰਨੀ ਨੇ ਪੂਰਾ ਕਰਨ ਦਾ ਬੀੜਾ ਚੁਕਿਆ ਸੀ।
ਸ੍ਰੀ ਚਮਕੌਰ ਸਾਹਿਬ ਵਿਖੇ ਥੀਮ ਪਾਰਕ ਬਣ ਕੇ ਤਿਆਰ ਹੈ ਅਤੇ ਵੱਖ ਵੱਖ ਗੈਲਰੀਆਂ ਵਿਚ ਸਿੱਖ ਇਤਿਹਾਸ ਨੂੰ ਪੇਸ਼ ਕੀਤੀਆਂ ਜਾਣ ਵਾਲੀਆਂ ਸਾਰੀਆਂ ਐਨੀਮੇਸ਼ਨ ਫਿਲਮਾਂ ਵੀ ਲਗਭਗ ਤਿਆਰ ਹਨ।ਇਸ ਪ੍ਰੋਜੈਕਟ ਨੂੰ ਅੰਤਿਮ ਛੋਹਾਂ ਦੇਣ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਬੀਤੀ ਰਾਤ 8 ਵਜੇ ਤੋਂ ਲੈ ਕੇ 12 ਵਜੇ ਤੱਕ ਖੁੱਦ ਹਰ ਫਿਲਮ ਨੂੰ ਬਰੀਕੀ ਨਾਲ ਦੇਖਿਆ ਅਤੇ ਲੋੜੀਂਦੇ ਬਦਲਾਅ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਥੀਮ ਪਾਰਕ ਨੂੰ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਚੌੜਾ ਕਰਨ ਅਤੇ ਮਜਬੂਤ ਕਰਨ ਦੇ ਹੁਕਮ ਦਿੱਤੇ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਥੀਮ ਪਾਰਕ ਦੇ ਅੰਦਰ ਸੁੰਦਰ ਦਰੱਖਤ ਅਤੇ ਥੀਮ ਪਾਰਕ ਨੂੰ  ਜੋੜਦੀ ਸੜਕ ‘ਤੇ ਵਧੀਆ ਦਿੱਖ ਵਾਲੀਆਂ ਲਾਈਟਾਂ ਲਾਉਣ ਦੇ ਵੀ ਹੁਕਮ ਦਿੱਤੇ।
ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਥੀਮ ਪਾਰਕ ਦੁਨੀਆਂ ਦੇ ਸਭ ਤੋਂ ਸੁੰਦਰ ਅਜੂਬਿਆਂ ਵਿਚੋਂ ਇੱਕ ਹੋਵੇਗਾ ਜੋ ਦੁਨੀਆਂ ਭਰ ਵਿਚ ਵਸਦੇ ਲੋਕਾਂ ਲਈ ਖਿੱਚ ਦਾ ਕੇਂਦਰ ਬਣੇਗਾ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਦੇ ਨਾਲ ਭਰਪੂਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਦੀ ਕਦੇ ਨਾ ਭੁਲਾਈ ਜਾ ਸਕਣ ਵਾਲੀ ਸ਼ਹਾਦਤ ਦੀ ਗਵਾਹੀ ਭਰਦੀ ਚਮਕੌਰ ਦੀ ਧਰਤੀ ਦੇ ਗੌਰਵਮਈ ਇਤਿਹਾਸ ਨੂੰ ਰੂਪਮਾਨ ਕਰਨ ਵਾਲੇ `ਥੀਮ ਪਾਰਕ` ਦੀ 55 ਕਰੌੜ ਨਾਲ ਉਸਾਰੀ ਕਰਵਾਈ ਗਈ ਹੈ।ਇਸ ਪਾਰਕ ਵਿਚ 11 ਗ਼ੈਲਰੀਆਂ `ਚ ਅਤਿ ਆਧੁਨਿਕ ਤਕਨੀਕਾਂ ਦੇ ਰਾਹੀਂ ਸਿੱਖ ਫਲਸਫੇ, ਸ੍ਰੀ ਚਮਕੌਰ ਸਾਹਿਬ ਦੇ ਸਾਕੇ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਆਨੰਦਪੁਰ ਸਾਹਿਬ ਦੇ ਕਿਲਾ ਛੱਡਣ ਤੋਂ ਲੈ ਕੇ ਸਰਸਾ ਨਦੀ ਦੇ ਵਿਛੋੜੇ, ਮਾਛੀਵਾੜੇ ਦੇ ਜੰਗਲਾਂ ਸਣੇ ਵੱਡੇ ਸਾਹਿਬਜ਼ਾਦਿਆਂ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਣੇ ਬੰਦਾ ਸਿੰਘ ਬਹਾਦਰ ਦਾ ਪੰਜਾਬ ਵੱਲ ਕੂਚ ਕਰਨਾ ਅਤੇ ਸਿੱਖ ਰਾਜ ਨੂੰ ਮੁੜ ਸਥਾਪਿਤ ਕਰਨਾ ਆਦਿ ਨੂੰ ਪੇਸ਼ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਮੁੱਚੀ ਸਕਰਪਿਟ ਜਿੱਥੇ ਪਦਮਸ੍ਰੀ ਡਾ. ਸੁਰਜੀਤ ਪਾਤਰ ਵੱਲੋਂ ਲਿਖੀ ਗਈ ਹੈ, ਉੱਥੇ ਹੀ ਗੈਲਰੀਆਂ ਵਿੱਚ ਵਿਖਾਏ ਜਾਣ ਵਾਲੇ ਸਿੱਖ ਇਤਿਹਾਸ ਨੂੰ ਦਰਸਾਉਂਦੀਆਂ ਐਨੀਮੇਸ਼ਨ ਫਿਲਮਾਂ, ਗੀਤਾਂ ਅਤੇ ਕੁੰਮੈਂਟਰੀ ਨੂੰ ਮੁੰਬਈ ਅਤੇ ਦਿੱਲੀ ਦੇ ਨਾਮੀ ਸਟੂਡੀਓਜ਼ ਤੋਂ ਤਿਆਰ ਕਰਵਾਇਆ ਗਿਆ ਹੈ, ਇੰਨਾਂ ਫਿਲਮਾਂ ਵਿਚ ਦੇਸ਼ ਦੇ ਨਾਮੀ ਗਾਇਕਾਂ ਕੈਲਾਸ਼ ਖੇਰ ਅਤੇ ਸੁਖਵਿੰਦਰ ਤੋਂ ਇਲਾਵਾ ਕਈ ਹੋਰ ਨਾਮੀ ਕਲਾਕਾਰਾਂ ਨੇ ਅਵਾਜ਼ ਦਿੱਤੀ ਹੈ।ਇਸ ਪ੍ਰੋਜੈਕਟ ਨੂੰ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਤਿਆਰ ਕਰਨ ਵਾਲੇ ਦੇ ਤਕਨੀਕੀ ਮਾਹਰਾਂ ਦੀ ਟੀਮ, ਡਿਜ਼ਾਈਨਰਾਂ ਦੀ ਵਲੋਂ ਮੁਕੰਮਲ ਕੀਤਾ ਗਿਆ ਹੈ। ਜੇਕਰ ਇੱਕਲੀ ਇੱਕਲੀ ਗੈਲਰੀ ਬਾਰੇ ਗੱਲ ਕਰੀਏ ਤਾਂ ਡੋਮ ਨੁਮਾ ਪਹਿਲੀ ਗੈਲਰੀ ਵਿੱਚ ਗੁਰੂ ਸਹਿਬਾਨ ਦੇ ਜੀਵਨ ਤੋਂ ਜਾਣੂੰ ਕਰਵਾਇਆ ਜਾਵੇਗਾ ਉੱਥੇ ਹੀ ਦੂਸਰੀ ਗੈਲਰੀ ਵਿੱਚ ਭਾਈ ਜੈਤਾ ਜੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸੀਸ ਨੂੰ ਲਿਆਉਣ ਦਾ ਸਾਰਾ ਇਤਿਹਾਸ ਵਿਖਾਇਆ ਜਾਵੇਗਾ।270 ਡਿਗਰੀ ਸਕਰੀਨ ਤੇ ਅਧਾਰਤ ਤੀਸਰੀ ਗੈਲਰੀ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਇਤਿਹਾਸ ਨਾਲ ਸੰਗਤਾਂ ਨੂੰ ਜਾਣੂੰ ਕਰਵਾਇਆ ਜਾਵੇਗਾ। ਜਦਕਿ ਟਰਨ ਟੇਬਲ `ਤੇ ਬੈਠ ਕੇ 360 ਡਿਗਰੀ ਸਕਰੀਨ ਸੰਗਤਾਂ ਵੱਲੋਂ ਵੇਖੀ ਜਾਣ ਵਾਲੀ ਚੌਥੀ ਗੈਲਰੀ ਵਿੱਚ ਚਮਕੌਰ ਦੀ ਲੜਾਈ ਨੂੰ ਬਾਖੂਬੀ ਫਿਲਮਾਇਆ ਜਾਵੇਗਾ।ਜਦਕਿ ਪੰਜਵੀਂ ਗੈਲਰੀ ਵਿੱਚ ਛੋਟੇ ਸਾਹਿਬਜ਼ਾਦਿਆਂ ਦੇ ਨਾਲ ਸਬੰਧਿਤ ਇਤਿਹਾਸ ਤੇ ਸਰਸਾ ਨਦੀ ਦੇ ਵਿਛੋੜੇ ਦੇ ਪਲਾਂ ਨੂੰ ਸ਼ਿੱਦਤ ਦੇ ਨਾਲ ਦਰਸਾਇਆ ਜਾਵੇਗਾ। ਛੇਵੀਂ ਗੈਲਰੀ ਵਿੱਚ ਪ੍ਰੋਜੈਕਸ਼ਨ ਮੈਪਿੰਗ ਦੇ ਨਾਲ ਛੋਟੇ ਸਾਹਿਬਜ਼ਾਦਿਆਂ ਦੀ ਅੱਖਾਂ ਨੂੰ ਨਮ ਕਰ ਦੇਣ ਵਾਲੀ ਲਾਸਾਨੀ ਸ਼ਹਾਦਤ ਦੇ ਦ੍ਰਿਸ਼ ਨੂੰ ਬਿਆਨ ਕਰਨ ਲਈ ਪੂਰੀ ਤਨਦੇਹੀ ਦੇ ਨਾਲ ਕੰਮ ਕੀਤਾ ਜਾ ਗਿਆ ਹੈ।
ਇਸੇ ਤਰ੍ਹਾਂ ਗੈਲਰੀ ਸੱਤਵੀਂ ਗੈਲਰੀ ਵਿੱਚ ਮਾਛੀਵਾੜੇ ਦੇ ਨਾਲ ਸਬੰਧਿਤ ਗੁਰੂ ਸਾਹਿਬ ਦਾ ਇਤਿਹਾਸ ਵਰਨਣ ਕੀਤਾ ਗਿਆ ਹੈ।ਜਦਕਿ ਅੱਠਵੀਂ ਗੈਲਰੀ ਵਿੱਚ ਮੁਕਤਸਰ ਦੀ ਜੰਗ ਅਤੇ ਦਸਮ ਗੁਰੂ ਵੱਲੋਂ ਲਿਖੇ ਜ਼ਫਰਨਾਮੇ ਨਾਲ ਸਬੰਧਿਤ ਤੱਥਾਂ ਨੂੰ ਸੰਗਤ ਦੇ ਸਨਮੁੱਖ ਆਧੁਨਿਕ ਤਕਨੀਕ ਦੇ ਨਾਲ ਨਸ਼ਰ ਕੀਤਾ ਜਾਵੇਗਾ ਜਦਕਿ ਨੌਵੀਂ ਗੈਲਰੀ ਵਿੱਚ  ਗਿਆਰਵੀਂ ਗੈਲਰੀ ਵਿੱਚ ਗੁਰੂ ਸਾਹਿਬ ਦੀ ਬੰਦਾ ਸਿੰਘ ਬਹਾਦਰ ਦੇ ਨਾਲ ਮੁਲਾਕਾਤ ਨੂੰ ਦਰਸਾਇਆ ਜਾਵੇਗਾ। ਜਦਕਿ ਦਸਵੀਂ ਗੈਲਰੀ ਵਿੱਚ ਬੰਦਾ ਸਿੰਘ ਬਹਾਦਰ ਦੇ ਨੰਦੇੜ ਤੋਂ ਪੰਜਾਬ ਆਉਣ ਦੇ ਤੱਕ ਦੇ ਸਫਰ ਨੂੰ ਮਿਊਰਲਾਂ ਰਾਂਹੀ ਦਰਸਾਉਣ ਤੋਂ  ਬਾਅਦ ਅਖੀਰੀ ਤੇ ਗਿਆਰਵੀਂ ਗੈਲਰਵੀ ਵਿੱਚ ਉਸ ਵੱਲੋਂ ਮੁਗ਼ਲ ਰਾਜ ਦੀ ਇੱਟ ਨਾਲ ਇੱਟ ਖੜਕਾਉਣ ਅਤੇ ਮੁੜ ਤੋਂ ਸਿੱਖ ਰਾਜ ਨੂੰ ਸਥਾਪਿਤ ਕਰਨ ਦੇ ਦੌਰ ਨੂੰ ਪੇਸ਼ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਥੀਮ ਪਾਰਕ ਵਿਚ ਦੋ ਦਸ-ਦਸ ਮੀਟਰ ਉੱਚੀਆਂ ਤਲਵਾਰਾਂ, ਇੱਖ ਖੰਡੇ ਨਾਲ ਵਾਟਰ ਸ਼ੋਅ ਬਨਾਉਣ ਤੋਂ ਇਲਾਵਾ 5 ਤਾਂਬੇ ਦੇ ਘੌੜੇ ਵੀ ਲਗਾਏ ਜਾ ਰਹੇ ਹਨ, ਜਿਨ੍ਹਾਂ `ਤੇ ਯੋਧੇ ਸਵਾਰ ਹੋਣਗੇ।ਦੋ ਸਟੇਨਲੈੱਸ ਸਟੀਲ ਦੀਆਂ 10-10 ਮੀਟਰ ਉੱਚੀਆਂ ਤਲਵਾਰਾਂ ਅਤੇ ਇੱਕ ਖੰਡੇ ਦੀ ਸਥਾਪਨਾ ਇਸ ਥੀਮ ਪਾਰਕ ਵਿਚ ਕੀਤੀ ਗਈ ਹੈ। ਇਨ੍ਹਾਂ ਤਲਵਾਰਾਂ ਦੇ ਮੁੱਠੇ ਜਿੱਥੇ ਤਾਂਬੇ ਦੇ ਉੱਥੇ ਹੀ ਇਨ੍ਹਾਂ ਦਾ ਸਮੁੱਚਾ ਢਾਂਚਾ ਸਟੇਨਲੈਸ ਸਟੀਲ ਦਾ ਹੈ। ਜੇਕਰ ਖੰਡੇ ਦੀ ਗੱਲ ਕੀਤੀ ਜਾਵੇ ਤਾਂ ਇਸ 10 ਮੀਟਰ ਉੱਚੇ ਖੰਡੇ ਤੇ ਅਧਾਰਤ ਇੱਕ ਆਲਾ ਦਰਜੇ ਦਾ ਵਾਟਰ ਸ਼ੋਅ ਪੇਸ਼ ਕੀਤਾ ਜਾਵੇਗਾ, ਜੋ ਇੱਕ ਗੀਤ ਤੇ ਅਧਾਰਤ ਹੈ।
ਹੋਰ ਤਾਂ ਹੋਰ ਇੱਥੇ ਹੀ ਪੰਜ ਤਾਂਬੇ ਦੇ ਘੋੜਿਆਂ `ਤੇ ਸਵਾਰ ਯੋਧਿਆਂ ਦਾ ਵੀ ਨਿਰਮਾਣ ਬੰਗਾਲ ਤੋਂ ਆਏ ਕਾਰੀਗਰਾਂ ਵੱਲੋਂ ਜੰਗੀ ਪੱਧਰ ਤੇ ਕੀਤਾ ਗਿਆ ਹੈ।

ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

0

ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨਾ ਪ੍ਰਮੁੱਖ ਤਰਜੀਹ ਰਹੇਗੀ- ਕੁਸ਼ਲਦੀਪ ਸਿੰਘ ਢਿੱਲੋਂ
ਸੁਖਜਿੰਦਰ ਮਾਨ
ਚੰਡੀਗੜ੍ਹ, 26 ਅਕਤੂਬਰ: ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਹਾਜ਼ਰ ਸਨ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਬਣੇ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਢਿੱਲੋਂ ਦੀ ਅਗਵਾਈ ਵਿੱਚ ਮਾਰਕਫੈਡ ਅਦਾਰਾ ਹੋਰ ਵੀ ਪੁਲਾਂਘਾ ਪੁੱਟੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਅਦਾਰਾ ਸਿੱਧੇ ਤੌਰ ਉਤੇ ਲੋਕਾਂ ਖਾਸ ਕਰਕੇ ਕਿਸਾਨਾਂ ਅਤੇ ਪੇਂਡੂ ਜੀਵਨ ਦੀ ਆਰਥਿਕਤਾ ਨਾਲ ਜੁੜਿਆ ਹੋਇਆ ਹੈ ਜਿਸ ਨੂੰ ਮਜ਼ਬੂਤੀ ਨਾਲ ਸੂਬਾ ਹੋਰ ਖੁਸ਼ਹਾਲ ਹੋਵੇਗਾ।
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹਨ, ਨੇ ਕਿਹਾ ਕਿ ਸ. ਢਿੱਲੋਂ ਆਪਣੀ ਮਿਹਨਤ, ਕਾਰਜਕੁਸ਼ਲਤਾ ਤੇ ਦੂਰਅੰਦੇਸ਼ੀ ਸੋਚ ਨਾਲ ਮਾਰਕਫੈਡ ਨੂੰ ਹੋਰ ਵੀ ਅੱਗੇ ਲੈ ਕੇ ਜਾਣਗੇ। ਕੋਵਿਡ ਦੇ ਔਖੇ ਸਮੇਂ ਵਿੱਚ ਮਾਰਕਫੈਡ ਨੇ ਲੋਕਾਂ ਨੂੰ ਘਰਾਂ ਤੱਕ ਸੇਵਾਵਾਂ ਪਹੁੰਚਾਣ ਵਿੱਚ ਮੋਹਰੀ ਰੋਲ ਨਿਭਾਇਆ। ਸ. ਰੰਧਾਵਾ ਨੇ ਕਿਹਾ ਕਿ ਮਾਰਕਫੈਡ ਦੇ ਉਤਪਾਦ ਆਪਣੇ ਉਚ ਮਿਆਰਾਂ ਲਈ ਜਾਣੇ ਜਾਂਦੇ ਹਨ ਜਿਨ੍ਹਾਂ ਦੀ ਮਾਰਕੀਟ ਬਾਹਰਲੇ ਮੁਲਕਾਂ ਤੱਕ ਵੀ ਹੈ। ਉਨ੍ਹਾਂ ਨਵੇਂ ਬਣੇ ਚੇਅਰਮੈਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਕੁਸ਼ਲਦੀਪ ਸਿੰਘ ਢਿੱਲੋਂ ਨੇ ਪਾਰਟੀ, ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਦੀ ਸੇਵਾ ਨਿਭਾਉਣਾ ਦਾ ਮੌਕਾ ਮਿਲਿਆ ਹੈ। ਸ. ਢਿੱਲੋਂ ਨੇ ਕਿਹਾ ਕਿ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।
ਇਸ ਤੋਂ ਪਹਿਲਾਂ ਮਾਰਕਫੈਡ ਦੇ ਐਮ.ਡੀ. ਅਤੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਨੇ ਨਵੇਂ ਬਣੇ ਚੇਅਰਮੈਨ ਦਾ ਦਫਤਰ ਵਿਖੇ ਪਹੁੰਚਣ ਉਤੇ ਸਵਾਗਤ ਕੀਤਾ। ਸ. ਢਿੱਲੋਂ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਤੇ ਹੋਰਨਾਂ ਮੰਤਰੀਆਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਣ ਦੇ ਕਾਗਜ਼ਾਂ ਉਤੇ ਦਸਤਖਤ ਕੀਤੇ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਢਿੱਲੋਂ ਦੇ ਭਰਾ ਜੇਸਨਪ੍ਰੀਤ ਸਿੰਘ ਢਿੱਲੋਂ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਦੇ ਮੈਂਬਰ ਦਲਜੀਤ ਸਿੰਘ ਸਹੋਤਾ, ਨਵਦੀਪ ਸਿੰਘ ਬੱਬੂ ਬਰਾੜ, ਦੀਪਿੰਦਰ ਸਿੰਘ ਢਿੱਲੋਂ, ਹਰਦਿਆਲ ਸਿੰਘ ਹੈਰੀ ਮਾਨ, ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਰਾਜੇਸ਼ ਧੀਮਾਨ, ਮਾਰਕਫੈਡ ਦੇ ਏ.ਐਮ.ਡੀ. ਅਮਿਤ ਤਲਵਾੜ ਵੀ ਹਾਜ਼ਰ ਸਨ।

ਸ੍ਰੀ ਗੁਰੂ ਨਾਨਕ ਦੇਵ ਆਟੋ ਯੂਨੀਅਨ ਬਠਿੰਡਾ ਆਮ ਆਦਮੀ ਪਾਰਟੀ ਵਿੱਚ ਹੋਈ ਸ਼ਾਮਿਲ

0

ਸੁਖਜਿੰਦਰ ਮਾਨ
ਬਠਿੰਡਾ, 25 ਅਕਤੂਬਰ: ਅੱਜ ਆਮ ਆਦਮੀ ਪਾਰਟੀ ਨੂੰ ਬਠਿੰਡਾ ਸ਼ਹਿਰ ਵਿਚ ਉਸ ਵਕਤ ਵੱਡਾ ਹੁੰਗਾਰਾ ਮਿਲਿਆ ਜਦੋਂ ਐਡਵੋਕੇਟ ਨਵਦੀਪ ਜੀਦਾ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਨਾਨਕ ਦੇਵ ਆਟੋ ਯੂਨੀਅਨ ਬਾਹਰਲੀ ਅਤੇ ਅੰਦਰਲੀ ਦੇ 100 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਅਤੇ 2022 ਦੇ ਇਲੈਕਸ਼ਨ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਵਾਅਦਾ ਕੀਤਾ ਆਟੋ ਯੂਨੀਅਨ ਮੈਂਬਰਾਂ ਦੁਆਰਾ ਆਪਣੀਆਂ ਮੁਸ਼ਕਲਾਂ ਦੱਸੀਆਂ ਗਈਆਂ ਜੀਦਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਹਰ ਵਰਗ ਦੁਖੀ ਹੈ ਕਿਉਂਕਿ ਕਾਂਗਰਸ ਦੀ ਸਰਕਾਰ ਨੇ ਕਿਸੇ ਵੀ ਵਰਗ ਦੀ ਬਾਂਹ ਨਹੀਂ ਫੜੀ ਕਾਂਗਰਸ ਦੀ ਸਰਕਾਰ ਨੇ ਪਹਿਲਾਂ ਸਾਢੇ ਚਾਰ ਸਾਲ ਕੈਪਟਨ ਨੂੰ ਮੁੱਖ ਮੰਤਰੀ ਬਣਾਇਆ ਪਰ ਕੈਪਟਨ ਅਮਰਿੰਦਰ ਸਿੰਘ ਆਪਣੇ ਮਹਿਲਾਂ ਵਿਚੋਂ ਬਾਹਰ ਨਹੀਂ ਆਏ ਅਤੇ ਹੁਣ ਲੋਕਾਂ ਨੂੰ ਮੂਰਖ ਬਣਾਉਣ ਲਈ ਕੈਪਟਨ ਨੂੰ ਹਟਾ ਕੇ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਅਤੇ ਹੁਣ ਚੰਨੀ ਸਾਹਿਬ ਕੇਵਲ ਆਪਣੇ ਵੱਡੇ-ਵੱਡੇ ਹੋਰਡਿੰਗ ਜਾ ਬੱਸਾਂ ਦੇ ਫਲੈਕਸ ਲਗਾ ਰਹੇ ਹਨ ਇਸ ਤੋਂ ਇਲਾਵਾ ਕੁਝ ਨਹੀਂ ਕਰ ਰਹੇ ਬਠਿੰਡਾ ਸ਼ਹਿਰ ਵਿੱਚ ਵੀ ਮਨਪ੍ਰੀਤ ਸਿੰਘ ਬਾਦਲ ਨੇ ਝੂਠੇ ਵਾਅਦੇ ਕਰਕੇ ਵੋਟਾਂ ਲਈਆਂ ਸਨ ਪਰ ਕਿਸੇ ਵੀ ਕੰਮ ਨੂੰ ਅੰਜਾਮ ਨਹੀਂ ਦਿੱਤਾ ਇਸ ਮੌਕੇ ਦਵਿੰਦਰ ਸਿੰਘ ਸੰਧੂ ਕਲਵਿੰਦਰ ਸਿੰਘ ਮਾਕੜ ਹਰਨਾਮ ਸਿੰਘ ਸੋਹਣ ਸਿੰਘ ਅਤੇ ਪੰਕਜ ਕੁਮਾਰ ਵੀ ਹਾਜ਼ਰ ਸਨ ਜੀਦਾ ਨੇ ਕਿਹਾ ਪੰਜਾਬ ਚ ਹਰ ਵਰਗ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲਾ ਹੈ

Our Visitor

1891439