Thursday, April 30, 2026
Home Blog Page 2727

ਸਕੱਤਰੇਤ ਦੇ ਘਿਰਾਓ ਨੂੰ ਲੈ ਕੇ ਕਿਸਾਨਾਂ ਵਲੋਂ ਤਿਆਰੀਆਂ ਜੋਰਾਂ ’ਤੇ

0

ਸੁਖਜਿੰਦਰ ਮਾਨ
ਬਠਿੰਡਾ, 21 ਅਕਤੂਬਰ: ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 25 ਅਕਤੂਬਰ ਤੋਂ ਸਥਾਨਕ ਮਿੰਨੀ ਸਕੱਤਰੇਤ ਦੇ ਕੀਤੇ ਜਾ ਰਹੇ ਘਿਰਾਓ ਦੀਆਂ ਤਿਆਰੀ ਲਈ ਜਥੇਬੰਦੀ ਦੇ ਕਾਰਕੁੰਨਾਂ ਵਲੋਂ ਅੱਜ ਜ਼ਿਲ੍ਹੇ ਦੇ 35 ਪਿੰਡਾਂ ਵਿੱਚ ਪ੍ਰਚਾਰ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਗੁਲਾਬੀ ਸੁੰਡੀ ਕਾਰਨ ਹੋਏ ਨਰਮੇ ਦੇ ਖਰਾਬੇ ਦਾ ਮੁਆਵਜਾ ਸੱਠ ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਉਜਾੜਾ ਭੱਤਾ ਤੀਹ ਹਜਾਰ ਰੁਪਏ ਪ੍ਰਤੀ ਪਰਿਵਾਰ ਮੁਆਵਜਾ ਲੈਣ , ਮਾੜੇ ਬੀਜ ਸਪਰੇਅ ਵੇਚਣ ਵਾਲੀਆਂ ਕੰਪਨੀਆਂ ਅਤੇ ਉਨ੍ਹਾਂ ਨਾਲ ਮਿਲੀਭੁਗਤ ਵਾਲੇ ਖੇਤੀਬਾੜੀ ਅਫ਼ਸਰਾਂ ਤੇ ਹੋਰ ਜੰਿਮੇਵਾਰ ਅਧਿਕਾਰੀਆਂ ਖਲਿਾਫ ਸਖਤ ਤੋਂ ਸਖ਼ਤ ਕਾਰਵਾਈ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਨੂੰ ਘੇਰਿਆਂ ਗਿਆ ਸੀ ਪ੍ਰੰਤੂ ਸਰਕਾਰ ਦੇ ਕੰਨ ’ਤੇ ਜੂੰਅ ਨਹੀਂ ਸਰਕੀ। ਜਿਸਦੇ ਚੱਲਦੇ ਹੁਣ ਸਕੱਤਰੇਤ ਦੇ ਘਿਰਾਓ ਦਾ ਫੈਸਲਾ ਲਿਆ ਗਿਆ। ਇਸ ਮੌਕੇ ਮੋਠੂ ਸਿੰਘ ਕੋਟੜਾ ,ਦਰਸ਼ਨ ਸਿੰਘ ਮਾਈਸਰਖਾਨਾ ,ਸੁਖਦੇਵ ਸਿੰਘ ਰਾਮਪੁਰਾ , ਬੂਟਾ ਸਿੰਘ ਬੱਲੋ, ਜਸਪਾਲ ਸਿੰਘ ਕੋਠਾਗੁਰੂ ,ਬਲਜੀਤ ਸਿੰਘ ਪੂਹਲਾ, ਅਵਤਾਰ ਸਿੰਘ ਪੂਹਲਾ ,ਗੁਰਪਾਲ ਸਿੰਘ ਦਿਉਣ ,ਦੀਨਾ ਸਿੰਘ ਸਿਵੀਆਂ ,ਸੁਖਜੀਵਨ ਸਿੰਘ ਮਹਿਮਾ ਭਗਵਾਨਾ, ਅਜੈਪਾਲ ਸਿੰਘ ਘੁੱਦਾ ,ਰਾਮ ਸਿੰਘ ਕੋਟਗੁਰੂ ,ਜਗਦੇਵ ਸਿੰਘ ਜੋਗੇਵਾਲਾ ਅਤੇ ਹੋਰ ਬਲਾਕਾਂ ਪਿੰਡਾਂ ਦੇ ਆਗੂਆਂ ਨੇ ਸੰਬੋਧਨ ਕੀਤਾ

ਅੰਤਰਰਾਸ਼ਟਰੀ ਸ਼ੈੱਫ ਡੇ ਨੂੰ ਸਮਰਪਿਤ ਐੱਮਆਈਐੱਚਐੱਮ ’ਚ ਖਾਣੇ ਬਣਾਉਣ ਦੇ ਮੁਕਾਬਲੇ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 21 ਅਕਤੂਬਰ : ਅੰਤਰਰਾਸ਼ਟਰੀ ਸ਼ੈੱਫ ਡੇ ਨੂੰ ਸਮਰਪਿਤ ਮਿੱਤਲ ਇੰਸਟੀਚਿਊਟ ਆਫ਼ ਹੌਸਪੀਟੈਲਿਟੀ ਮੈਨੇਜਮੈਂਟ ਵੱਲੋਂ ਕਰਵਾਏ ਗਏ ਖਾਣਾ ਪਕਾਉਣ ਦੇ ਮੁਕਾਬਲਿਆਂ ’ਚ ਵੱਖ ਵੱਖ ਸਕੂਲਾਂ, ਇੰਸਟੀਚਿਊਟਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਦੀਆਂ ਕੁਲ 21 ਟੀਮਾਂ ਨੇ ਹਿੱਸਾ ਲਿਆ। ਹੋਟਲ ਕੰਫਟ ਇੰਨ ਵਿਖੇ ਹੋਏ ਇਨ੍ਹਾਂ ਵੱਖ ਵੱਖ ਕੈਟਾਗਰੀਜ਼ ਦੇ ਮੁਕਾਬਲਿਆਂ ’ਚ ਡਾਇਰੈਕਟਰ ਮੈਡਮ ਸੁਨੀਤਾ ਮਿੱਤਲ ਤੋਂ ਇਲਾਵਾ ਨਗਰ ਨਿਗਮ ਕਮਿਸ਼ਨਰ ਬਿ੍ਰਕਰਮਜੀਤ ਸਿੰਘ ਸ਼ੇਰਗਿੱਲ ਅਤੇ ਹੋਟਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਤੀਸ਼ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦੋਂ ਕਿ ਜੱਜਮੈਂਟ ਟੀਮ ਦੀ ਅਗਵਾਈ ਆਈਐੱਚਐੱਮ ਦੇ ਪਿ੍ਰੰਸੀਪਲ ਰਾਜਨੀਤ ਕੋਹਲੀ ਅਤੇ ਦਸ਼ਮੇਸ਼ ਸਕੂਲ ਦੇ ਡਾਇਰੈਕਟਰ ਤਸ਼ਵਿੰਦਰ ਸਿੰਘ ਮਾਨ ਵੱਲੋਂ ਕੀਤੀ ਗਈ। ਦਿੱਲੀ ਪਬਲਿਕ ਸਕੂਲ ਦੀ ਵਿਦਿਆਰਥਣ ਮੋਲੀ ਆਹੂਜਾ ਨੇ ਬੈਸਟ ਕੇਟ ਡੈਕੋਰੇਸ਼ਨ ’ਚ ਪਹਿਲਾਂ ਸਥਾਨ ਪ੍ਰਾਪਤ ਕੀਤਾ। ਬੈਸਟ ਰਿਜ਼ਨਲ ਸਟਾਰਟਰ ਰੈਸਪੀ ਦੇ ਮੁਕਾਬਲੇ ’ਚ ਐਮਆਈਐੱਚਐੱਮ ਦੇ ਵਿਦਿਆਰਥੀ ਸੋਨੀਆ ਅਤੇ ਅਨੁਰਾਗ ਜੇਤੂ ਰਹੇ। ਇਸ ਮੌਕੇ ਮੈਡਮ ਸੁਨੀਤਾ ਮਿੱਤਲ ਨੇ ਦੱਸਿਆ ਕਿ ਖਾਣਾ ਬਣਾਉਣਾ ਵੀ ਇਕ ਕਲਾ ਹੈ ਅਤੇ ਅਜਿਹੇ ਮੁਕਾਬਲੇ ਲੋਕਾਂ ਨੂੰ ਚੰਗੇ ਖਾਣ ਪੀਣ ਪ੍ਰਤੀ ਉਤਸਾਹਿਤ ਕਰਦੇ ਹਨ। ਮੰਚ ਦਾ ਸੰਚਾਲਨ ਐੱਮਆਈਐੱਚਐੱਮ ਦੇ ਸੀਈਓ ਰਾਹੁਲ ਅਹੂਜਾ ਵੱਲੋਂ ਬਾਖੂਬੀ ਨਿਭਾਇਆ।

ਸਿਹਤ ਵਿਭਾਗ ਵਲੋਂ ਆਈਓਡੀਨ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 20 ਅਕਤੂਬਰ : ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਜੱਚਾ-ਬੱਚਾ ਹਸਪਤਾਲ ਵਿਖੇ ‘ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿਸਆਰਡਰ ਪ੍ਰੀਵੈਂਸ਼ਨ ਡੇ’ ਉਤੇ ਆਇਓਡੀਨ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਮੌਕੇ ਬੱਚਿਆਂ ਦੇ ਮਾਹਿਰ ਡਾ. ਸਤੀਸ਼ ਜਿੰਦਲ, ਡਾ. ਮਨੀ ਗਰਗ, ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ, ਡਿਪਟੀ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ ਅਤੇ ਬਲਾਕ ਐਜ਼ੂਕੇਟਰ ਪਵਨਜੀਤ ਕੌਰ ਤੇ ਗਗਨਦੀਪ ਸਿੰਘ ਹਾਜ਼ਰ ਸਨ। ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਆਇਓਡੀਨ ਇਕ ਜ਼ਰੂਰੀ ਖੁਰਾਕੀ ਤੱਤ ਹੈ। ਇਸ ਦੀ ਕਮੀ ਨਾਲ ਹੋਣ ਵਾਲੇ ਰੋਗ ਹਮੇਸ਼ਾ ਲਈ ਹੁੰਦੇ ਹਨ ਕਿਉਂਕਿ ਇਨ੍ਹਾਂ ਦਾ ਕੋਈ ਇਲਾਜ ਨਹੀਂ ਹੈ।ਇਸ ਮੌਕੇ ਡਾ. ਸਤੀਸ਼ ਜਿੰਦਲ ਅਤੇ ਡਾ. ਮਨੀ ਗਰਗ ਵਲੋਂ ਵੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਇਰਾਇਡ ਸਾਡੇ ਸਰੀਰ (ਗਲੇ) ਵਿਚ ਇਕ ਗਲੈਂਡ ਹੈ ਜੋ ਕਿ ਇਕ ਖਾਸ ਤੱੱਤ ਬਣਾਉਂਦਾ ਹੈ ਜੋ ਕਿ ਸਾਡੇ ਸਰੀਰ ਦੇ ਚੰਗੇ ਤਰੀਕੇ ਨਾਲ ਕੰਮ ਕਰਨ ਵਿਚ ਮੱਦਦ ਕਰਦਾ ਹੈ ਜੋ ਹੱਡੀਆਂ ਅਤੇ ਨਸਾਂ ਦਾ ਵਿਕਾਸ ਕਰਦਾ ਹੈ।ਇਸ ਲਈ ਆਇਓਡੀਨ ਇਕ ਅਜਿਹਾ ਲੋੜੀਂਦਾ ਖੁਰਾਕੀ ਤੱਤ ਹੈ ਹੋ ਥਾਇਰਾਇਡ ਗਲੈਂਡ ਨੂੰ ਸਹੀ ਤਰ੍ਹਾਂ ਨਾਲ ਕੰਮ ਕਰਨ ਲਈ ਚਾਹੀਦਾ ਹੈ।

ਸ਼ਹਿਰ ਰਾਮਪੁਰਾ ‘ਚ ਵਰਕਰ ਮਿਲਣੀ ਤਹਿਤ ਬਲਕਾਰ ਸਿੱਧੂ ਨੇ ਲੋਕਾ ਨਾਲ ਕੀਤਾ ਰਾਬਤਾ ਕਾਇਮ

0

ਰਾਮਪੁਰਾ ਫੂਲ , 18 ਅਕਤੂਬਰ : ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸਹਿਰ ਰਾਮਪੁਰਾ ਦੇ ਗਾਂਧੀ ਨਗਰ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਕਾਰ ਸਿੰਘ ਸਿੱਧੂ ਦੀਆਂ ਪ੍ਰਚਾਰ ਫੇਰੀਆ ਨੂੰ ਦਿਨੋ ਦਿਨ ਤਕੜਾ ਹੁੰਗਾਰਾ ਮਿਲ ਰਿਹਾ, ਕਿਸੇ ਸਮੇਂ ਗਾਂਧੀ ਨਗਰ ਨੂੰ ਕਾਂਗਰਸ ਦੀ ਵੋਟ ਬੈਂਕ ਵੱਜੋ ਵੇਖਿਆ ਜਾਂਦਾ ਸੀ। ਪਰ ਹਲਕਾ ਇੰਚਾਰਜ ਬਲਕਾਰ ਸਿੱਧੂ ਤੇ ਬਲਾਕ ਪ੍ਰਧਾਨ ਰਾਜੂ ਜੇਠੀ ਦੀ ਮਹਿਨਤ ਸਦਕਾ ਗਾਂਧੀ ਨਗਰ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਦਾ ਜਾ ਰਿਹਾ ਹੈ।ਇਸੇ ਤਰ੍ਹਾਂ ਬੀਤੇ ਦਿਨ ਗਾਂਧੀ ਨਗਰ ਗਲੀ ਨੰਬਰ 4 ਵਿਖੇ ਵਰਕਰ ਮੀਟਿੰਗ ਕੀਤੀ ਗਈ।ਜਿਸ ਵਿੱਚ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੁਆਰਾ ਦਿੱਤੀ ਦੂਜੀ ਸਿਹਤ ਗਰੰਟੀ ਬਾਰੇ ਜਾਗਰੂਕ ਕੀਤਾ ਗਿਆ ਅਤੇ ਕਮੇਟੀ ਮੈਂਬਰਾਂ ਨੂੰ ਆਈ-ਕਾਰਡ ਵੰਡੇ ਗਏ ਨਾਲ ਹੀ ਮੈਂਬਰਸ਼ਿਪ ਫ਼ਾਰਮ ਅਤੇ ਪੈਂਫਲਿਟ ਵੰਡਣ ਵਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਬੰਤ ਸਿੰਘ ਐਸਈ ਵਿੰਗ ਬਲਾਕ ਪ੍ਰਧਾਨ, ਨਰੇਸ਼ ਕੁਮਾਰ ਬਿੱਟੂ ਜੁਆਇੰਟ ਸਕੱਤਰ ਵਪਾਰ ਮੰਡਲ, ਰਾਜੂ ਜੇਠੀ ਬਲਾਕ ਪ੍ਰਧਾਨ, ਗੋਲਡੀ ਵਰਮਾ ਸਰਕਲ ਇੰਚਾਰਜ, ਸਰਬਾ ਬਰਾੜ, ਜਤਿੰਦਰ ਸਿੰਘ ਬੋਬੀ, ਸੀਰਾ ਮੱਲੂਆਣਾ, ਭਾਨੀਪਾਲ, ਰੌਸ਼ਨ ਕਬਾੜੀਆ, ਰਾਜੇਸ਼ ਕੁਮਾਰ, ਸੁਨੀਲ ਕੁਮਾਰ, ਨਿਰਮਲ ਸਿੰਘ, ਵਿਜੈ ਕੁਮਾਰ, ਦੀਪਕ ਕੁਮਾਰ, ਕਾਂਗੜ ਮਿਸਤਰੀ, ਜਗਰੂਪ ਸਿੰਘ, ਰੌਸ਼ਨ ਲਾਲ, ਜਸਵੀਰ ਸਿੰਘ, ਨਿਰਭੈ ਸਿੰਘ, ਕ੍ਰਿਸ਼ਨ ਸਿੰਘ, ਰਵੀ ਕੁਮਾਰ, ਅਮਨ ਕੁਮਾਰ, ਕੇਸ਼ਵ ਕੁਮਾਰ, ਬੱਬੂ ਰਾਜਪੂਤ, ਰਵੀ ਕੁਮਾਰ, ਪਵਨ ਕੁਮਾਰ ਆਦਿ  ਮੌਜੂਦ ਸਨ।

ਦਲਿਤ ਨੌਜਵਾਨ ’ਤੇ ਹਮਲਾ ਕਰਨ ਲਈ ਵਿਧਾਇਕ ਜੋਗਿੰਦਰਪਾਲ ਦੇ ਖਿਲਾਫ ਕੇਸ ਦਰਜ ਕਰ ਕੇ ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਅਕਾਲੀ ਦਲ

0

ਦਲਿਤ ਨੌਜਵਾਨ ’ਤੇ ਹਮਲਾ ਕਰਨ ਲਈ ਵਿਧਾਇਕ ਜੋਗਿੰਦਰਪਾਲ ਦੇ ਖਿਲਾਫ ਕੇਸ ਦਰਜ ਕਰ ਕੇ ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਅਕਾਲੀ ਦਲ

ਆਪਣਾ ਹੱਕ ਮੰਗਣ ਵਾਲੇ ਨੌਜਵਾਨਾਂ ਪ੍ਰਤੀ ਵਿਧਾਇਕ ਦਾ ਰਵੱਈਆ ਹੈਰਾਨੀਜਨਕ : ਪਵਨ ਟੀਨੂੰ
ਸੁਖਜਿੰਦਰ ਮਾਨ
ਚੰਡੀਗੜ੍ਹ, 20 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਵਿਧਾਇਕ ਜੋਗਿੰਦਰਪਾਲ ਵੱਲੋਂ ਦਲਿਤ ਨੌਜਵਾਨ ਵੱਲੋਂ ਕਾਂਗਰਸ ਪਾਰਟੀ ਦੇ ਘਰ ਘਰ ਨੌਕਰੀ ਦੇ ਵਾਅਦੇ ਮੁਤਾਬਕ ਨੌਕਰੀ ਲਈ ਆਪਣਾ ਹੱਕ ਮੰਗਣ ’ਤੇ ਉਸ ’ਤੇ ਹਮਲਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰੀ ਪਵਨ ਟੀਨੂੰ ਨੇ ਕਿਹਾ ਕਿ ਇਹ ਵੇਖ ਕੇ ਹੈਰਾਨੀ ਹੋਈ ਕਿ ਕਿਵੇਂ ਕਾਂਗਰਸੀ ਵਿਧਾਇਕ ਨੇ ਸਮਰਾਲਾ ਪਿੰਡ ਦੇ ਦਲਿਤ ਨੌਜਵਾਨ ਵੱਲੋਂ ਨੌਕਰੀ ਮੰਗਣ ’ਤੇ ਉਸ ’ਤੇ ਹਮਲਾ ਕਰ ਦਿੱਤਾ ਉਹਨਾਂ ਕਿਹਾ ਕਿ ਕਾਂਗਰਸੀ ਵਿਧਾਇਕ ਦਾ ਵਤੀਰਾ ਹੋਰ ਵੀ ਹੈਰਾਨੀਜਨਕ ਇਸ ਕਰ ਕੇ ਵੀ ਹੈ ਕਿਉਂਕਿ ਇਹ ਦਰਸਾਉਂਦਾ ਹੈ ਕਿ ਹੁਣ ਕਾਂਗਰਸੀ ਆਗੂਆਂ ਖਾਸ ਤੌਰ ’ਤੇ ਕਾਂਗਰਸੀ ਵਿਧਾਇਕ ਲੋਕਾਂ ਵੱਲੋਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਵੱਡੇ ਵੱਡੇ ਤੇ ਝੂਠੇ ਵਾਅਦਿਆਂ ਨੂੰ ਲਾਗੂ ਨਾ ਕਰਨ ਦਾ ਜਵਾਬ ਮੰਗਣ ’ਤੇ ਉਹਨਾਂ ’ਤੇ ਹਮਲੇ ਕਰਨ ਲੱਗ ਪਏ ਹਨ।ਅਕਾਲੀ ਆਗੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਵੀ ਆਖਿਆ ਕਿ ਉਹ ਘਟਨਾ ਦਾ ਨੋਟਿਸ ਲੈਣ ਅਤੇ ਦਲਿਤ ਭਾਈਚਾਰੇ ਨੁੰ ਦਬਾਉਣ ਦਾ ਯਤਨ ਕਰਨ ਵਾਲੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਵਿਰੁੱਧ ਤੁਰੰਤ ਕੇਸ ਦਰਜ ਕਰ ਕੇ ਉਸਦੀ ਗ੍ਰਿਫਤਾਰੀ ਦੇ ਹੁਕਮ ਜਾਰੀ ਕਰਨ। ਉਹਨਾਂ ਕਿਹਾ ਕਿ ਅਜਿਹਾ ਵਿਵਹਾਰ ਇਕ ਸਭਿਅਕ ਸਮਾਜ ਵਿਚ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਤੇ ਵਿਧਾਇਕ ਜੋਗਿੰਦਰਪਾਲ ਨੂੰ ਲੋਕਾਂ ਦੇ ਆਗੂਆਂ ਦੇ ਰਵੱਈਏ ਦੀ ਲੀਹ ਟੱਪਣ ਲਈ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।ਸ੍ਰੀ ਟੀਨੂੰ ਨੇ ਕਿਹਾ ਕ ਨੌਜਵਾਨ ਜੋ ਆਪਣਾ ਹੱਕ ਮੰਗ ਰਿਹਾ ਸੀ, ’ਤੇ ਇਸਦ ਤਰੀਕੇ ਦਾ ਨਿਰਦਈ ਤਰੀਕੇ ਨਾਲ ਹਮਲਾ ਸਭਿਅਕ ਸਮਾਜ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੁੰ ਜੋਗਿੰਦਰਪਾਲ ਦੀ ਤੁਰੰਤ ਗ੍ਰਿਫਤਾਰੀ ਦੇ ਨਾਲ ਇਹ ਸਾਬਤ ਕਰਨਾ ਪਵੇਗਾ ਕਿ ਉਹ ਐਸ ਸੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਵਾਸਤੇ ਤਿਆਰ ਹਨ। ਉਹਨਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਕਾਲੀ ਦਲ ਦੇ ਆਗੂ ਤੇ ਵਰਕਰ ਜੋਗਿੰਦਰਪਾਲ ਦਾ ਘਿਰਾਓ ਕਰਨਗੇ ਅਤੇ ਉਸਨੁੰ ਐਸ ਸੀ ਨੌਜਵਾਨ ਦਾ ਅਪਮਾਨ ਕਰਨ ਦਾ ਹਿਸਾਬ ਲੈਣਗੇ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਵੀ ਜ਼ਰੂਰੀ ਹੈ ਕਿਉਂਕਿ ਇਸ ਨਾਲ ਸਪਸ਼ਟ ਸੰਕੇਤ ਜਾਵੇਗਾ ਕਿ ਨੌਜਵਾਨਾਂ ਖਿਲਾਫ ਧੱਕੇਸ਼ਾਹੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹੱਕ ਮੰਗਣ ਵਾਲੇ ਨੌਜਵਾਨਾਂ ’ਤੇ ਹਮਲੇ ਕਰਨ ਦੀ ਥਾਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਕ ਸਮਾਂ ਹੱਦ ਤੈਅ ਕਰਨ ਜਿਸ ਵਿਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕੀਤੇ ਜਾਣ।

ਬਠਿੰਡਾ ’ਚ ਟ੍ਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ

0

ਬਿਨ੍ਹਾਂ ਟੈਕਸ ਭਰੇ ਚੱਲ ਰਹੀਆਂ ਅੱਧੀ ਦਰਜ਼ਨ ਬੱਸਾਂ ਕੀਤੀਆਂ ਜਬਤ

ਸੁਖਜਿੰਦਰ ਮਾਨ

ਬਠਿੰਡਾ, 20 ਅਕਤੂਬਰ : ਪੰਜਾਬ ਦੇ ਨਵੇਂ ਟ੍ਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਪ੍ਰਾਈਵੇਟ ਬੱਸਾਂ ਵਿਰੁਧ ਵਿੱਢੀ ਕਾਰਵਾਈ ਤਹਿਤ ਅੱਜ ਬਠਿੰਡਾ ’ਚ ਅੱਧੀ ਦਰਜ਼ਨ ਬੱਸਾਂ ਜਬਤ ਕੀਤੀਆਂ ਗਈਆਂ। ਆਰ.ਟੀ.ਏ. ਬਲਵਿੰਦਰ ਸਿੰਘ ਵਲੋਂ ਦੁਪਿਹਰ ਸਮੇਂ ਕੀਤੀ ਅਚਨਚੇਤ ਚੈਕਿੰਗ ਦੌਰਾਨ ਕਈ ਵੱਡੀਆਂ ਕੰਪਨੀਆਂ ਦੀਆਂ ਬੱਸਾਂ ਬਿਨ੍ਹਾਂ ਟੈਕਸ ਭਰੇ ਸੜਕਾਂ ’ਤੇ ਦੋੜ ਦੀਆਂ ਨਜ਼ਰ ਆਈਆਂ। ਹਾਲਾਂਕਿ ਇਸ ਮੌਕੇ ਬਾਦਲ ਪ੍ਰਵਾਰ ਦੀ ਮਲਕੀਅਤ ਵਾਲੀ ਆਰਬਿਟ ਟ੍ਰਾਂਸਪੋਰਟ ਕੰਪਨੀ ਦੀ ਬੱਸ ਦੇ ਟੈਕਸ ਭਰੇ ਹੋਣ ਅਤੇ ਸਾਰੇ ਦਸਤਾਵੇਜ਼ ਪੂਰੇ ਹੋਣ ਦੇ ਚੱਲਦੇ ਉਸਨੂੰ ਜਾਣ ਦਿੱਤਾ ਗਿਆ। ਸੂਚਨਾ ਮੁਤਾਬਕ ਰਜਿੰਦਰਾ ਕਾਲਜ਼ ਕੋਲ ਲੱਗੇ ਨਾਕੇ ਦੌਰਾਨ ਸੇਖੋ ਬੱਸ ਕੰਪਨੀ ਦੀ ਇੱਕ ਬੱਸ ਨੂੰ ਜਬਤ ਕੀਤਾ ਗਿਆ। ਇਸੇ ਤਰ੍ਹਾਂ ਦੀਪ ਬੱਸ ਕੰਪਨੀ ਦੀ ਇੱਕ ਬੱਸ ਸਹਿਤ ਦੋ ਹੋਰ ਬੱਸਾਂ ਵਿਰੁਧ ਭਾਰੀ ਜੁਰਮਾਨੇ ਕੀਤੇ ਗਏ। ਇਸਤੋਂ ਇਲਾਵਾ ਹਨੂੰਮਾਨ ਚੌਕ ਕੋਲ ਲਗਾਏ ਨਾਕੇ ਵਿਚ ਵੀ ਤਿੰਨ ਬੱਸਾਂ ਨੂੰ ਫ਼ੜਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਰਟੀਏ ਬਲਵਿੰਦਰ ਸਿੰਘ ਨੇ ਦਸਿਆ ਕਿ ‘‘ ਸਰਕਾਰ ਦੇ ਹੁਕਮਾਂ ਉਪਰ ਸਮੂਹ ਬੱਸ ਅਪਰੇਟਰਾਂ ਨੂੰ ਬਕਾਇਆ ਟੈਕਸ ਭਰਨ ਲਈ ਕਿਹਾ ਗਿਆ ਸੀ ਤੇ ਹੁਣ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਹੁਣ ਤੱਕ ਬਠਿੰਡਾ ਦਫ਼ਤਰ ਵਲੋਂ ਹੀ ਸਾਢੇ ਚਾਰ ਕਰੋੜ ਦਾ ਬਕਾਇਆ ਟੈਕਸ ਜਮ੍ਹਾਂ ਕਰਵਾਇਆ ਗਿਆ ਹੈ।

ਸੀ.ਬੀ.ਐਸ.ਈ. ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ

0

ਸਿੱਖਿਆ ਮੰਤਰੀ ਨੇ ਖੇਤਰੀ ਭਾਸ਼ਾਵਾਂ ਨੂੰ ਸਬੰਧਤ ਸੂਬਿਆਂ ਵਿੱਚ ਮੁੱਖ ਵਿਸ਼ਾ ਬਣਾਉਣ ਦੀ ਕੀਤੀ ਵਕਾਲਤ

ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨਾ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ
ਸੁਖਜਿੰਦਰ ਮਾਨ
ਚੰਡੀਗੜ੍ਹ, 20 ਅਕਤੂਬਰ: ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ।ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ।
ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਬੰਧਤ ਸੂਬੇ ਵਿੱਚ ਉੱਥੋਂ ਦੀ ਮਾਤ ਭਾਸ਼ਾ ਜਿਵੇਂ ਕਿ ਪੰਜਾਬ ਵਿੱਚ ਪੰਜਾਬੀ ਹੈ, ਨੂੰ ਮੁੱਖ ਵਿਸ਼ੇ ਵਿੱਚ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਰ ਸੂਬੇ ਵਿੱਚ ਉੱਥੋਂ ਦੀ ਸਥਾਨਕ ਮਾਤ ਭਾਸ਼ਾ ਮੁੱਖ ਵਿਸ਼ੇ ਵਿੱਚ ਸ਼ਾਮਲ ਹੋਵੇ।ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜੇ ਲੋੜ ਪਈ ਤਾਂ ਉਹ ਕੇਂਦਰੀ ਸਿੱਖਿਆ ਮੰਤਰੀ ਕੋਲ ਵੀ ਪਹੁੰਚ ਕਰ ਕੇ ਫੈਸਲਾ ਵਾਪਸ ਕਰਵਾਉਣ ਲਈ ਚਾਰਾਜੋਈ ਕਰਨਗੇ।

ਪੰਜਾਬ ਪੁਲਿਸ ਵਲੋਂ ਭਾਰਤ-ਪਾਕਿ ਸਰਹੱਦ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ

0

– 22 ਪਿਸਤੌਲਾਂ ਅਤੇ ਗੋਲੀ ਸਿੱਕਾ ਸਮੇਤ 934 ਗ੍ਰਾਮ ਹੈਰੋਇਨ ਬਰਾਮਦ
ਸੁਖਜਿੰਦਰ ਮਾਨ
ਚੰਡੀਗੜ/ਤਰਨ ਤਾਰਨ, 20 ਅਕਤੂਬਰ: ਪੰਜਾਬ ਪੁਲਿਸ ਨੇ ਇੱਕ ਖੁਫੀਆ ਕਾਰਵਾਈ ਤਹਿਤ ਬੁੱਧਵਾਰ ਨੂੰ ਜ਼ਿਲਾ ਤਰਨ ਤਾਰਨ ਨਾਲ ਲਗਦੀ ਭਾਰਤ-ਪਾਕਿ ਸਰਹੱਦ ‘ਤੇ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਤੋਂ ਇਲਾਵਾ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਸੀਮਾਂ ਸੁਰੱਖਿਆ ਬਲ (ਬੀਐਸਐਫ) ਅਤੇ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਵੱਲੋਂ ਸਾਂਝੇ ਤੌਰ ‘ਤੇ ਬੀਓਪੀ ਮਿਆਂਵਾਲੀ ਹਿੱਥਾਰ, ਖੇਮਕਰਨ ਸੈਕਟਰ ਦੇ ਖੇਤਰ ਵਿੱਚ ਕੀਤੀ ਗਈ ਸੀ।
ਕਾਰਜਕਾਰੀ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਪਾਕਿ ਸਰਹੱਦ ’ਤੇ ਸਰਗਰਮ ਕੁਝ ਤਸਕਰਾਂ ਨੇ ਹਥਿਆਰਾਂ ਅਤੇ ਹੈਰੋਇਨ ਦੀ ਵੱਡੀ ਖੇਪ ਛੁਪਾਈ ਹੋਈ ਸੀ, ਜਿਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੀ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ ਅਤੇ ਬੀਐਸਐਫ ਅਧਿਕਾਰੀਆਂ ਨਾਲ ਤਲਾਸ਼ੀ ਮੁਹਿੰਮ ਦੀ ਯੋਜਨਾ ਬਣਾਈ ਗਈ ਸੀ।
ਉਨਾਂ ਦੱਸਿਆ ਕਿ ਸਾਂਝੀ ਕਾਰਾਵਈ ਦੌਰਾਨ ਟੀਮਾਂ ਨੇ 22 ਪਿਸਤੌਲਾਂ (ਜਿਨਾਂ ਵਿੱਚੋਂ ਜਿਆਦਾਤਰ .30 ਬੋਰ ਸਟਾਰ ਮਾਰਕ), 44 ਮੈਗਜ਼ੀਨਾਂ ਅਤੇ 100 ਜਿੰਦਾ ਕਾਰਤੂਸਾਂ ਤੋਂ ਇਲਾਵਾ 934 ਗ੍ਰਾਮ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਜੋ ਕਿ ਝੋਨੇ ਦੇ ਖੇਤ ਵਿੱਚ ਕਾਲੇ ਰੰਗ ਦੇ ਕਿੱਟ ਬੈਗ ਵਿੱਚ ਲੁਕਾਇਆ ਹੋਇਆ ਸੀ। ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਪੱਸ਼ਟ ਤੌਰ ’ਤੇ ਸਾਹਮਣੇ ਆਈ ਹੈ ਕਿ ਤਸਕਰੀ ਦਾ ਢੰਗ ਪਾਕਿਸਤਾਨੀ ਤਸਕਰਾਂ ਵਲੋਂ ਜ਼ਿਆਦਾਤਰ ਵਰਤੇ ਜਾਂਦੇ ਢੰਗ ਨਾਲ ਮੇਲ ਖਾਂਦਾ ਹੈ। ਉਨਾਂ ਦੁਆਰਾ ਇਹ ਖੇਪ ਸਰਹੱਦ ਤੋਂ ਪਾਰ ਭਾਰਤੀ ਖੇਤਰ ਵਿੱਚ ਰੱਖੀ ਗਈ ਸੀ ਅਤੇ ਇਸਨੂੰ ਉਨਾਂ ਦੇ ਭਾਰਤੀ ਸਾਥੀਆਂ ਵਲੋਂ ਬਰਾਮਦ ਕੀਤਾ ਜਾਣਾ ਸੀ।
ਡੀਜੀਪੀ ਨੇ ਦੱਸਿਆ ਕਿ ਆਈਪੀਸੀ ਦੀ ਧਾਰਾ 511, ਐਨਡੀਪੀਐਸ ਐਕਟ ਦੀ ਧਾਰਾ 21, 28, 29, ਆਰਮਜ਼ ਐਕਟ ਦੀ ਧਾਰਾ 25 ਅਤੇ ਵਿੱਤ ਐਕਟ ਦੀ ਧਾਰਾ 14 ਅਧੀਨ ਪੁਲਿਸ ਥਾਣਾ ਐਸਐਸਓਸੀ ਅੰਮਿ੍ਰਤਸਰ ਵਿਖੇ ਐਫਆਈਆਰ ਨੰਬਰ 19 ਮਿਤੀ 19.10.2021 ਨੂੰ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪਾਕਿ ਸਬੰਧਤ ਤਸਕਰਾਂ ਦੇ ਨਾਲ-ਨਾਲ ਇਸ ਖੇਪ ਨੂੰ ਚੁੱਕਣ ਵਾਲੇ ਉਨਾਂ ਦੇ ਭਾਰਤੀ ਸਬੰਧਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ , ਜਦੋਂ ਦੇਸ਼ ਵਿਰੋਧੀ ਅਨਸਰਾਂ ਨੇ ਸਰਹੱਦ ਪਾਰੋਂ ਵੱਖ-ਵੱਖ ਚੈਨਲਾਂ ਰਾਹੀਂ ਅਜਿਹੀਆਂ ਖੇਪਾਂ ਨੂੰ ਭੇਜਣ ਦੀ ਕੋਸ਼ਿਸ਼ ਕੀਤੀ ਹੈ। ਪਹਿਲਾਂ ਵੀ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਵੱਖ-ਵੱਖ ਦੋਸ਼ੀਆਂ ਤੋਂ ਗੈਰਕਾਨੂੰਨੀ ਹਥਿਆਰਾਂ ਦੇ ਵੱਡੇ ਭੰਡਾਰ ਬਰਾਮਦ ਕੀਤੇ ਗਏ ਹਨ, ਜੋ ਕਿ ਰਾਜ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨਾ ਚਾਹੁੰਦੇ ਸਨ।
10.06.2021 ਨੂੰ ਜਗਜੀਤ ਸਿੰਘ ਉਰਫ ਜੱਗੂ ਪੁੱਤਰ ਪਰਮਜੀਤ ਸਿੰਘ ਵਾਸੀ ਪੁਰੀਆਂ ਕਲਾਂ ਥਾਣਾ ਸਦਰ ਬਟਾਲਾ, ਪੁਲਿਸ ਜਿਲਾ ਬਟਾਲਾ ਤੋਂ 48 ਪਿਸਤੌਲਾਂ ਦੀ ਖੇਪ ਬਰਾਮਦ ਹੋਈ। ਇੱਕ ਹੋਰ ਕਾਰਵਾਈ ਤਹਿਤ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਬਰਵਾਨੀ, ਐਮਪੀ ਤੋਂ 39 ਪਿਸਤੌਲ ਬਰਾਮਦ ਕੀਤੇ ਸਨ ਜੋ ਕਿ ਰਾਜ ਵਿੱਚ ਗੈਰਸਮਾਜਿਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ ਸਨ।

ਮੁੱਖ ਮੰਤਰੀ ਵੱਲੋਂ ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ

0

ਸੁਖਜਿੰਦਰ ਮਾਨ
ਚੱਠਾ (ਬਟਾਲਾ), 20 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਮਨਦੀਪ ਸਿੰਘ ਦੀ ਯਾਦ ਵਿੱਚ ਇੱਕ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਅਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਨਾਲ ਸ਼ਹੀਦ ਦੇ ਜੱਦੀ ਘਰ ਗਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਚੰਨੀ ਨੇ ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਦੀ ਮਿਸਾਲੀ ਬਹਾਦਰੀ ਨੂੰ ਚੇਤੇ ਕੀਤਾ ਜਿਸ ਨੇ ਆਪਰੇਸ਼ਨ ਦੌਰਾਨ ਆਪਣੀ ਜਾਨ ਵਾਰ ਦਿੱਤੀ ਸੀ। ਉਨਾਂ ਕਿਹਾ ਕਿ ਸ਼ਹੀਦ ਵਲੋਂ ਦਿੱਤੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਨ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।
ਚੰਨੀ ਨੇ ਕਿਹਾ ਕਿ ਸ਼ਹੀਦ ਨਾਇਕ ਮਨਦੀਪ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਸਾਰੇ ਦੇਸ਼ ਵਾਸੀਆਂ ਦਾ ਸਿਰ ਫ਼ਖਰ ਨਾਲ ਉੱਚਾ ਕੀਤਾ, ਜਿਸ ਲਈ ਸਮੁੱਚਾ ਦੇਸ਼, ਸ਼ਹੀਦ ਅਤੇ ਉਸਦੇ ਪਰਿਵਾਰ ਦਾ ਰਿਣੀ ਰਹੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਵਲੋਂ ਇੱਕ ਯਾਦਗਾਰੀ ਗੇਟ ਅਤੇ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਹ ਯਾਦਗਾਰੀ ਗੇਟ ਅਤੇ ਸਟੇਡੀਅਮ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਉਤਸ਼ਾਹਤ ਕਰਨ ਲਈ ਹਮੇਸ਼ਾਂ ਪ੍ਰੇਰਣਾ ਸਰੋਤ ਬਣੇ ਰਹਿਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਯਾਦਗਾਰੀ ਗੇਟ ਅਤੇ ਸਟੇਡੀਅਮ ਸੂਬਾ ਸਰਕਾਰ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਨਿਮਾਣਾ ਜਿਹਾ ਪਰ ਢੁਕਵਾਂ ਉਪਰਾਲਾ ਹੋਵੇਗਾ। ਉਨਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੁੱਖ ਦੀ ਇਸ ਘੜੀ ਵਿੱਚ ਉਨਾਂ ਦੀ ਸਰਕਾਰ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਹੈ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਚੈੱਕ ਵੀ ਸੌਂਪਿਆ।

ਸਿੰਘੂ ਬਾਰਡਰ ’ਤੇ ਹੋਏ ਕਤਲ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

0

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤੇ ਨਿਰਦੇਸ਼
ਸੁਖਜਿੰਦਰ ਮਾਨ
ਚੰਡੀਗੜ, 20 ਅਕਤੂਬਰ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਬੁੱਧਵਾਰ ਨੂੰ ਨਿਹੰਗ ਸਿੰਘਾਂ ਵੱਲੋਂ ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕੀਤਾ ਹੈ।
ਐਸ.ਆਈ.ਟੀ ਦਾ ਗਠਨ ਏ.ਡੀ.ਜੀ.ਪੀ.-ਕਮ-ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਵਰਿੰਦਰ ਕੁਮਾਰ ਦੀ ਪ੍ਰਧਾਨਗੀ ਵਿੱਚ ਕੀਤਾ ਗਿਆ ਹੈ। ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਇੰਦਰਬੀਰ ਸਿੰਘ ਅਤੇ ਤਰਨਤਾਰਨ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਵੀ ਐਸ.ਆਈ.ਟੀ ਦੇ ਮੈਂਬਰ ਹਨ।
ਜਾਣਕਾਰੀ ਅਨੁਸਾਰ ਜ਼ਿਲਾ ਤਰਨ ਤਾਰਨ ਦੇ ਕਸੇਲ ਦੀ ਵਾਸੀ ਰਾਜ ਕੌਰ (ਇਸ ਵੇਲੇ ਚੀਮਾ ਕਲਾਂ ਦੀ ਵਸਨੀਕ ) ਨੇ ਦੋਸ਼ ਲਾਇਆ ਸੀ ਕਿ ਉਸ ਦੇ ਭਰਾ ਲਖਬੀਰ ਸਿੰਘ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਭਰਮਾ ਕੇ ਸਿੰਘੂ (ਨਵੀਂ ਦਿੱਲੀ – ਹਰਿਆਣਾ ਬਾਰਡਰ) ਲਿਜਾਇਆ ਗਿਆ, ਜਿੱਥੇ ਕੁਝ ਨਿਹੰਗ ਸਿੰਘਾਂ ਨੇ 15 ਅਕਤੂਬਰ, 2021 ਨੂੰ ਬੇਅਦਬੀ ਦੇ ਦੋਸ਼ਾਂ ਤਹਿਤ ਉਸਦਾ ਕਤਲ ਕਰ ਦਿੱਤਾ ।
ਏਡੀਜੀਪੀ-ਕਮ-ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਵਰਿੰਦਰ ਕੁਮਾਰ ਲੋੜ ਪੈਣ ’ਤੇ ਤਫਤੀਸ਼ ਲਈ ਸੂਬੇ ਵਿੱਚ ਤਾਇਨਾਤ ਹੋਰ ਕਿਸੇ ਵੀ ਪੁਲਿਸ ਅਧਿਕਾਰੀਆਂ ਦੀਆਂ ਸੇਵਾਵਾਂ ਲੈ ਸਕਦੇ ਹਨ। ਇਸ ਸਬੰਧ ਵਿੱਚ ਉਹ ਪੰਜਾਬ ਪੁਲਿਸ ਦੇ ਕਿਸੇ ਵੀ ਹੋਰ ਵਿੰਗ/ਯੂਨਿਟ ਦੀ ਸਹਾਇਤਾ ਅਤੇ ਸਹਿਯੋਗ ਲੈਣ ਲਈ ਸਮਰੱਥ ਹਨ।

Our Visitor

1891123