ਨਵਿਆਉਣਯੋਗ ਊਰਜਾ ਦੇ 184.12 ਮੈਗਾਵਾਟ ਦੇ ਸਮਰੱਥਾ ਦੇ ਲਾਏ ਜਾ ਰਹੇ ਪ੍ਰੋਜੈਕਟ
ਸੁਖਜਿੰਦਰ ਮਾਨ
ਚੰਡੀਗੜ, 19 ਅਕਤੂਬਰ: ਪੰਜਾਬ ਦੇ ਨਵਿਆਉਣਯੋਗ ਊਰਜਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪਰਾਲੀ ਦੀ ਸਮੱਸਿਆ ਦੇ ਨਿਪਟਾਰੇ ਲਈ ਬਾਇਓਮਾਸ ਪ੍ਰੋਜੈਟਕਟ ਸਥਾਪਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ।
ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਡਾ. ਵੇਰਕਾ ਨੇ ਕਿਹਾ ਕਿ ਬਿਜਲੀ ਦੀ ਵਧ ਰਹੀ ਮੰਗ ਅਤੇ ਪਾਣੀ, ਕੋਇਲਾ ਆਦਿ ਵਰਗੇ ਕੁਦਰਤੀ ਵਸੀਲਿਆ ਦੀ ਪੈਦਾ ਹੋ ਰਹੀ ਕਮੀ ਨਾਲ ਨਿਪਟਣ ਲਈ ਨਵਿਆਉਣਯੋਗ ਊਰਜਾ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਏ ਜਾਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਬਿਜਲੀ ਦੀ ਲਗਾਤਾਰ ਵਧ ਰਹੀ ਮੰਗ ਅਤੇ ਪਰਾਲੀ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ ਸੌਰ ਊਰਜਾ ’ਤੇ ਵੱਧ ਤੋਂ ਵੱਧ ਧਿਆਨ ਕੇਂਦਰਤ ਕਰਨ ਦੀ ਦਿਸ਼ਾ ਵੱਲ ਕਦਮ ਪੁੱਟੇ ਹਨ। ਉਨਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਨਵਿਆਉਣਯੋਗ ਊਰਜਾ ਦੇ 1700.77 ਮੈਗਾਵਾਟ ਦੀ ਸਮਰੱਥਾ ਦੇ ਪ੍ਰੋਜੈਕਟ ਲਾਏ ਜਾ ਚੁੱਕੇ ਹਨ ਅਤੇ 184.12 ਮੈਗਾਵਾਟ ਦੇ ਸਮਰੱਥਾ ਦੇ ਹੋਰ ਪ੍ਰੋਜੈਕਟ ਲਾਏ ਜਾ ਰਹੇ ਹਨ। ਜ਼ਮੀਨ ਸਤਹ (ਗਰਾਉਡ ਮੌਂਟਡ) ’ਤੇ 815.5 ਮੈਗਾਵਾਟ, ਛੱਤ (ਰੂਫ ਸੋਲਰ) ’ਤੇ 136.1 ਮੈਗਾਵਾਟ ਅਤੇ ਨਹਿਰਾਂ ’ਤੇ (ਕੈਨਾਲ ਟੋਪ) 20 ਮੈਗਾਵਾਟ ਸਮਰੱਥਾ ਦੇ ਸੌਰ ਊਰਜਾ ਪ੍ਰੋਜੈਕਟ ਹੁਣ ਤੱਕ ਕਾਰਜਸ਼ੀਲ ਹੋ ਗਏ ਹਨ। ਇਨਾਂ ਪ੍ਰੋਜੈਕਟਾਂ ਦੀੇ ਗਿਣਤੀ ਕ੍ਰਮਵਾਰ 71, 14 ਅਤੇ 4 ਹੈ।
ਡਾ. ਵੇਰਕਾ ਅਨੁਸਾਰ ਇਕੱਲੇ ਸੌਰ ਊਰਜਾ ਦੇ 729.17 ਮੈਗਾਵਾਟ ਦੇ ਪ੍ਰੋਜੈਕਟ ਸਥਾਪਿਤ ਹੋ ਚੁੱਕੇ ਹਨ ਅਤੇ 58.75 ਮੈਗਾਵਾਟ ਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਨਵਿਆਉਣਯੋਗ ਊਰਜਾ ਦੇ ਪ੍ਰੋਜੈਕਟਾਂ ਵਿੱਚ ਬਾਇਓਮਾਸ ਕੋ-ਜਨਰੇਸ਼ਨ ਪਾਵਰ ਪ੍ਰੋਜੈਕਟ 458.07 ਮੈਗਾਵਾਟ ਅਤੇ ਬਾਇਓਮਾਸ ਪਾਵਰ ਪ੍ਰੋਜੈਕਟ 97.5 ਮੈਗਾਵਾਟ ਸ਼ਾਮਲ ਹਨ। 23 ਬਾਇਓ ਸੀ.ਐਨ. ਜੀ. ਪ੍ਰੋਜੈਕਟ ਉਸਾਰੀ ਅਧੀਨ ਹਨ। ਇਨਾਂ ਤੋਂ ਕੁੱਲ 260 ਟਨ ਕੰਪਰੈਸਡ ਬਾਇਓਗੈਸ (ਸੀ.ਬੀ.ਜੀ) ਪੈਦਾ ਹੋਵੇਗੀ। ਇਨਾਂ ਵਿੱਚ ਏਸ਼ੀਆ ਦਾ ਸਭ ਤੋ ਵੱਡਾ ਸੀ.ਬੀ.ਜੀ ਪ੍ਰੋਜੈਕਟ ਵੀ ਹੈ ਜਿਸ ਦੀ ਸਮਰੱਥਾ 33.23 ਟਨ ਸੀ.ਬੀ.ਜੀ ਪ੍ਰਤੀ ਦਿਨ ਹੈ। ਇਹ ਪ੍ਰੋਜੈਕਟ ਲਹਿਰਾਗਾਗਾ ਤਹਿਸੀਲ ਵਿੱਚ ਲਾਇਆ ਜਾ ਰਿਹਾ ਹੈ ਅਤੇ ਇਹ ਦਸੰਬਰ, 2021 ਵਿੱਚ ਚਾਲੂ ਹੋ ਜਾਵੇਗਾ। ਇਸ ਤੋਂ ਇਲਾਵਾ ਐਚ.ਪੀ.ਸੀ.ਐਲ. ਤੇਲ ਕੰਪਨੀ ਦੁਆਰਾ ਬਾਇਓ ਇਥਨੋਲ ਪ੍ਰੋਜੈਕਟ ਬਠਿੰਡਾ ਜਿਲੇ ਦੇ ਤਲਵੰਡੀ ਸਾਬੋ ਵਿਖੇ ਉਸਾਰੀ ਅਧੀਨ ਹੈ ਜੋ ਕਿ ਫਰਵਰੀ, 2023 ਤੱਕ ਸ਼ੁਰੂ ਹੋ ਜਾਵੇਗੀ ਅਤੇ ਇਸ ਵਿੱਚ ਰੋਜ਼ਾਨਾ 500 ਟਨ ਪਰਾਲੀ ਦੀ ਖਪਤ ਹੋਵੇਗੀ।
ਸੂਬੇ ਦੇ ਲੋਕਾਂ ਨੂੰ ਵੀ ਸੌਰ ਊਰਜਾ ਅਪਨਾਉਣ ਦੀ ਅਪੀਲ ਕਰਦੇ ਹੋਏ ਡਾ. ਵੇਰਕਾ ਨੇ ਉਨਾਂ ਨੂੰ ਘਰਾਂ ਵਿੱਚ ਸੌਰ ਊਰਜਾ ਪਲਾਂਟ ਲਾਉਣ ਲਈ ਸੁਝਾਅ ਦਿੱਤਾ। ਉਨਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਰਾਹਤ ਮਿਲੇਗੇ, ਓਥੇ ਕੋਇਲੇ ਵਰਗੇ ਸਰੋਤ ਦੀ ਵੀ ਬੱਚਤ ਹੋ ਸਕੇਗੀ।
ਪਰਾਲੀ ਦੀ ਸਮੱਸਿਆ ਦੇ ਹੱਲ ਲਈ ਬਾਇਓਮਾਸ ਪ੍ਰੋਜੈਕਟਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ-ਡਾ. ਰਾਜ ਕੁਮਾਰ ਵੇਰਕਾ
ਖੇਤੀਬਾੜੀ ਮੰਤਰੀ ਵਲੋਂ ਡੀ.ਏ.ਪੀ. ਸੰਕਟ ਨਾਲ ਨਜਿੱਠਣ ਲਈ ਕੇਂਦਰੀ ਮੰਤਰੀ ਨਾਲ ਮੁਲਾਕਾਤ
ਮਾਂਡਵੀਯਾ ਨੇ 3-4 ਦਿਨਾਂ ਅੰਦਰ ਪੰਜਾਬ ਵਿੱਚ ਡੀਏਪੀ ਸਪਲਾਈ ਦੇਣ ਦਾ ਦਿੱਤਾ ਭਰੋਸਾ
ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਵੀ ਕੀਤੀ ਮੰਗ
ਸੁਖਜਿੰਦਰ ਮਾਨ
ਚੰਡੀਗੜ, 19 ਅਕਤੂਬਰ: ਪੰਜਾਬ ਵਿੱਚ ਡੀਏਪੀ ਸੰਕਟ ਦੇ ਮੱਦੇਨਜ਼ਰ ਸੂਬੇ ਦੇ ਖੇਤੀਬਾੜੀ, ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਦੀ ਦਖਲਅੰਦਾਜੀ ਤੋਂ ਬਾਅਦ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਮਨਸੁਖ ਮਾਂਡਵੀਆ ਨੇ ਅੱਜ ਪੰਜਾਬ ਨੂੰ ਤਿੰਨ-ਚਾਰ ਦਿਨਾਂ ਦੇ ਅੰਦਰ ਡੀਏਪੀ (ਡਾਈਅਮੋਨੀਅਮ ਫਾਸਫੇਟ) ਦੇ 10 ਰੈਕ, ਐਨਪੀਕੇ (ਕੰਪਲੈਕਸ ਖਾਦ) ਦੇ 5 ਰੈਕ ਅਤੇ ਐਸਐਸਪੀ (ਸਿੰਗਲ ਸੁਪਰ ਫਾਸਫੇਟ) ਦੇ 2 ਰੈਕ ਸਪਲਾਈ ਕਰਨ ਦਾ ਭਰੋਸਾ ਦਿੱਤਾ। ਪੰਜਾਬ ਦੀ ਮੰਗ ਨੂੰ ਮੰਨਦੇ ਹੋਏ ਕੇਂਦਰੀ ਮੰਤਰੀ ਨੇ ਆਉਣ ਵਾਲੇ ਮਹੀਨਿਆਂ ਨਵੰਬਰ ਅਤੇ ਦਸੰਬਰ ਵਿੱਚ ਪੰਜਾਬ ਨੂੰ ਯੂਰੀਆ ਦੀ ਢੁਕਵੀਂ ਸਪਲਾਈ ਦੇਣ ਦਾ ਭਰੋਸਾ ਵੀ ਦਿੱਤਾ।
ਸ੍ਰੀ ਮਾਂਡਵੀਆ ਨਾਲ ਅੱਜ ਉਨਾਂ ਦੇ ਦਫ਼ਤਰ ਵਿੱਚ ਮੁਲਾਕਾਤ ਕਰਨ ਦੌਰਾਨ ਖੇਤੀਬਾੜੀ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਹਾੜੀ ਦੀਆਂ ਫਸਲਾਂ ਲਈ ਕੁੱਲ 5.50 ਲੱਖ ਮੀਟਰਕ ਟਨ ਡੀਏਪੀ ਦੀ ਲੋੜ ਹੈ, ਜਿਸ ਵਿੱਚੋਂ ਅਕਤੂਬਰ ਅਤੇ ਨਵੰਬਰ ਵਿੱਚ ਕਣਕ ਦੀ ਫਸਲ ਦੀ ਸਮੇਂ ਸਿਰ ਬਿਜਾਈ ਲਈ 4.80 ਲੱਖ ਮੀਟਰਕ ਟਨ ਡੀਏਪੀ ਦੀ ਲੋੜ ਹੁੰਦੀ ਹੈ ਤਾਂ ਜੋ ਕਣਕ ਦੀ ਵੱਧ ਤੋਂ ਵੱਧ ਪੈਦਾਵਾਰ ਨੂੰ ਯਕੀਨੀ ਬਣਾਇਆ ਜਾ ਸਕੇ। ਦੱਸਣਯੋਗ ਹੈ ਕਿ ਪੰਜਾਬ ਵਿੱਚ ਲਗਭਗ 35.00 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ।
ਪੰਜਾਬ ਦੇ ਖੇਤੀ ਮੰਤਰੀ ਨੇ ਕਿਹਾ ਕਿ ਰਾਜ ਕੋਲ ਪਿਛਲੇ ਸਾਲ (01.10.2020) ਦੇ 3.63 ਐਲਐਮਟੀ ਦੇ ਮੁਕਾਬਲੇ 01.10.2021 ਨੂੰ ਡੀਏਪੀ ਦਾ 0.74 ਲੱਖ ਮੀਟਰਕ ਟਨ ਓਪਨਿੰਗ ਸਟਾਕ ਹੀ ਉਪਲਬਧ ਸੀ। ਭਾਰਤ ਸਰਕਾਰ ਨੇ ਅਕਤੂਬਰ -2021 ਦੌਰਾਨ 2.75 ਐਲਐਮਟੀ ਦੀ ਮੰਗ ਦੇ ਵਿਰੁੱਧ ਸਿਰਫ 1.97 ਲੱਖ ਮੀਟਿ੍ਰਕ ਟਨ ਡੀਏਪੀ ਹੀ ਅਲਾਟ ਕੀਤਾ ਹੈ। ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਕਣਕ ਦੀ ਫਸਲ ਦੀ ਬਿਜਾਈ ਲਈ ਇਸ ਮਹੱਤਵਪੂਰਨ ਖਾਦ ਦੀ ਘਾਟ ਹੈ ਅਤੇ ਕਣਕ ਦੀ ਬਿਜਾਈ ਲਈ ਸਿਰਫ 20-25 ਦਿਨ ਬਾਕੀ ਰਹਿ ਗਏ ਹਨ। ਸ੍ਰੀ ਨਾਭਾ ਨੇ ਕਿਹਾ ਕਿ ਪੰਜਾਬ ਨੇ ਅਕਤੂਬਰ -2021 ਲਈ ਰਾਜ ਨੂੰ 1.50 ਐਲਐਮਟੀ ਡੀਏਪੀ ਦੀ ਵਾਧੂ ਅਲਾਟਮੈਂਟ ਸਬੰਧੀ ਮੰਗ ਵੀ ਕੀਤੀ ਹੈ ਅਤੇ ਡੀਏਪੀ ਦੀ ਸਪਲਾਈ ਵਿੱਚ ਤੇਜੀ ਲਿਆਂਦੀ ਹੈ।
ਅਕਤੂਬਰ 2021 ਦੇ ਮਹੀਨੇ ਲਈ ਕੇਂਦਰ ਸਰਕਾਰ ਦੀ ਸਪਲਾਈ ਯੋਜਨਾ ਅਤੇ ਅਸਲ ਡਿਸਪੈਚਾਂ ਸਬੰਧੀ ਜਾਣਕਾਰੀ ਦਿੰਦੇ ਹੋਏ, ਸ੍ਰੀ. ਨਾਭਾ ਨੇ ਦੱਸਿਆ ਕਿ ਪੰਜਾਬ ਨੂੰ 197250 ਮੀਟਰਕ ਟਨ ਦੀ ਅਲਾਟਮੈਂਟ ਯੋਜਨਾ ਵਿਰੁੱਧ ਸਿਰਫ 80951 ਡੀਏਪੀ ਪ੍ਰਾਪਤ ਹੋਈ, ਇਸ ਤਰਾਂ ਕੁੱਲ ਅਲਾਟਮੈਂਟ ਦਾ ਸਿਰਫ 41 ਫੀਸਦ ਹੀ ਪ੍ਰਾਪਤ ਹੋਇਆ ਜਦੋਂ ਕਿ ਹਰਿਆਣਾ ਨੂੰ ਕੁੱਲ ਅਲਾਟਮੈਂਟ ਦਾ 89 ਫੀਸਦ (ਸਪਲਾਈ ਯੋਜਨਾ 58650 ,ਭੇਜਿਆ ਗਿਆ 52155), ਯੂਪੀ ਨੂੰ 170 ਫੀਸਦ (ਸਪਲਾਈ ਯੋਜਨਾ 60000 ਭੇਜਿਆ ਗਿਆ 102201 ) ਅਤੇ ਰਾਜਸਥਾਨ ਨੂੰ 88 ਫੀਸਦ (ਸਪਲਾਈ ਯੋਜਨਾ 67890 ਭੇਜਿਆ 59936) ਪ੍ਰਾਪਤ ਹੋਇਆ ਜੋ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਵਿਹਾਰ ਦਰਸਾਉਂਦਾ ਹੈ।
“ਅਸੀਂ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਦੇਸ਼ ਦੇ ਅੰਨ ਦਾਤਾ ਵਜੋਂ ਜਾਣੇ ਜਾਂਦੇ ਪੰਜਾਬ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਮੁਕਾਬਲੇ ਡੀਏਪੀ ਦੀ ਬਹੁਤ ਘੱਟ ਮਾਤਰਾ ਅਲਾਟ ਕੀਤੀ ਜਾ ਰਹੀ ਹੈ। ਅਸੀਂ ਇਸ ਸੰਵੇਦਨਸ਼ੀਲ ਮੁੱਦੇ ‘ਤੇ ਪਿਛਲੇ ਛੇ ਮਹੀਨਿਆਂ ਤੋਂ ਕੇਂਦਰ ਸਰਕਾਰ ਨੂੰ ਲਿਖ ਰਹੇ ਹਾਂ। ਅਸੀਂ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਹਾੜੀ ਦੇ ਸੀਜ਼ਨ ਦੀ ਬਰੂਹਾਂ ‘ਤੇ ਹੈ ਅਤੇ ਅਜਿਹੇ ਸਮੇਂ ਡੀਏਪੀ ਦੀ ਘਾਟ ਕਿਸਾਨਾਂ ਦੀ ਬੇਚੈਨੀ ਦਾ ਕਾਰਨ ਬਣ ਸਕਦੀ ਹੈ। ਸ੍ਰੀ ਨਾਭਾ ਆਸ ਪ੍ਰਗਟਾਈ ਕਿ ਕੇਂਦਰ ਵਲੋਂ ਪੰਜਾਬ ਡੇਈਪੀ ਦੀ ਢੁਕਵੀਂ ਸਪਲਾਈ ਦੇਣ ਵਾਲੀ ਵਚਨਬੱਧਤਾ ਪੂਰੀ ਕੀਤੀ ਜਾਵੇਗੀ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਕੇਂਦਰੀ ਮੰਤਰੀ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਮੰਡੀ ਵਿੱਚ ਖਾਦਾਂ ਦੀ ਅਣਹੋਂਦ ਕਾਰਨ ਹੀ ਡੀਏਪੀ ਦੀ ਘਾਟ ਪੈਦਾ ਹੋਈ ਹੈ ਅਤੇ ਕੇਂਦਰ ਸਰਕਾਰ ਜਲਦ ਹੀ ਪੰਜਾਬ ਨੂੰ ਡੀਏਪੀ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਏਗੀ।
ਮੀਟਿੰਗ ਦੌਰਾਨ ਅਸੀਂ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਰੱਦ ਕਰੇ ਜਿਸ ਲਈ ਕਿਸਾਨ ਪਿਛਲੇ ਇੱਕ ਸਾਲ ਤੋਂ ਵਿਰੋਧ ਕਰ ਰਹੇ ਹਨ। ਨਾਭਾ ਨੇ ਕਿਹਾ ਕਿ ਕਿਸਾਨ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਕਿਉਂਕਿ ਉਨਾਂ ਦੀ ਦਲੀਲ ਹੈ ਕਿ ਇਨਾਂ ਖੇਤੀ ਕਾਨੂੰਨਾਂ ਨਾਲ ਵੱਡੇ ਕਾਰਪੋਰੇਟ ਘਰਾਣੇ ਉਨਾਂ ਦੀਆਂ ਖੇਤੀਯੋਗ ਜਮੀਨਾਂ ਖੋਹ ਲੈਣਗੇ।
ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਮੁੱਦੇ ‘ਤੇ ਪੁੱਛੇ ਜਾਣ ‘ਤੇ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪਹਿਲਾਂ ਹੀ ਕਿਸਾਨਾਂ ਨੂੰ ਮੁਆਵਜਾ ਦੇਣ ਦਾ ਵਾਅਦਾ ਕੀਤਾ ਹੈ। ਉਨਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਨਰਮੇ ਦੀ ਫਸਲ ਨੂੰ ਇਸ ਤਰਾਂ ਦੇ ਹਮਲਿਆਂ ਤੋਂ ਬਚਾਉਣ ਲਈ ਸੂਬੇ ਵਲੋਂ ਪ੍ਰਸਿੱਧ ਵਿਗਿਆਨੀ ਡਾ. ਮਾਰਕੰਡੇ ਨਾਲ ਮਿਲ ਕੇ ਨਵੀਨਤਮ ਟਿਊਬ ਤਕਨੀਕ ਅਪਣਾਈ ਜਾ ਰਹੀ ਹੈ।ਮੀਟਿੰਗ ਵਿੱਚ ਵਿੱਤ ਕਮਿਸ਼ਨਰ (ਵਿਕਾਸ) ਸ੍ਰੀ ਡੀ.ਕੇ. ਤਿਵਾੜੀ ਅਤੇ ਡਾਇਰੈਕਟਰ (ਖੇਤੀਬਾੜੀ )ਡਾ. ਸੁਖਦੇਵ ਸਿੰਘ ਵੀ ਮੌਜੂਦ ਸਨ।
ਸਰਕਾਰੀ ਕਾਲਜਾਂ ਵਿੱਚ 1158 ਅਸਾਮੀਆਂ ਦੀ ਕੀਤੀ ਜਾਵੇਗੀ ਭਰਤੀ: ਪਰਗਟ ਸਿੰਘ
ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਚੋਣ ਕਮੇਟੀਆਂ ਬਣਾ ਕੇ ਕੀਤੀ ਜਾਵੇਗੀ ਭਰਤੀ
ਉਚੇਰੀ ਸਿੱਖਿਆ ਮੰਤਰੀ ਨੇ ਪੰਜਾਬ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਐਸੋਸੀਏਸ਼ਨਾਂ ਦੀ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਖਤਮ ਕਰਵਾਈ
ਸੂਬੇ ਦੀ ਨੌਜਵਾਨਾਂ ਨੂੰ ਸਹੀ ਸੇਧ ਦੇਣ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਵਾਸਤੇ ਉਚ ਸਿੱਖਿਆ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ- ਪਰਗਟ ਸਿੰਘ
ਸੁਖਜਿੰਦਰ ਮਾਨ
ਚੰਡੀਗੜ੍ਹ, 19 ਅਕਤੂਬਰ: ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਸਟਾਫ ਦੀ ਭਰਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਉਚੇਰੀ ਸਿੱਖਿਆ ਵਿਭਾਗ ਵੱਲੋਂ 1158 ਅਸਾਮੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਭਰਤੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਚੋਣ ਕਮੇਟੀਆਂ ਬਣਾ ਕੇ ਕੀਤੀ ਜਾਵੇਗੀ ਜਿਸ ਨੂੰ 45 ਦਿਨਾਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਗੱਲ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਾਲਜ-ਯੂਨੀਵਰਸਿਟੀ ਕਾਡਰ ਦੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਤੇ ਕਾਲਜਾਂ ਦੀ ਐਸੋਸੀਏਸ਼ਨ ਦੀ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਨੂੰ ਖਤਮ ਕਰਵਾਉਣ ਮੌਕੇ ਕਹੇ। ਪਰਗਟ ਸਿੰਘ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਦੀ ਭਰਤੀ ਨੂੰ 45 ਦਿਨਾਂ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਭਰਤੀ ਯੂ.ਜੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਵੇਗੀ। ਇਹ ਭਰਤੀ ਸਿਰਫ ਲਿਖਤੀ ਟੈਸਟ ਦੇ ਆਧਾਰ ਉਤੇ ਨਿਰੋਲ ਮੈਰਿਟ ਅਨੁਸਾਰ ਕੀਤੀ ਜਾਵੇਗੀ ਜਿਸ ਵਿੱਚ ਕੋਈ ਇੰਟਰਵਿਊ ਦੇ ਨੰਬਰ ਨਹੀਂ ਰੱਖੇ ਜਾਣਗੇ। ਦੋਵੇਂ ਸਬੰਧਤ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਅਗਵਾਈ ਵਿੱਚ ਚੋਣ ਕਮੇਟੀ ਬਣੇਗੀ। ਇਸੇ ਤਰ੍ਹਾਂ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਲਜਾਂ ਵਿੱਚ ਗੈਸਟ ਫੈਕਲਟੀ, ਪਾਰਟ ਟਾਈਮ ਅਤੇ ਠੇਕੇ ਉਤੇ ਕੰਮ ਕਰੇ ਲੈਕਚਰਾਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਅਪਲਾਈ ਕਰਨ ਲਈ ਉਪਰਲੀ ਉਮਰ ਹੱਦ ਵਿੱਚ ਛੋਟ ਅਤੇ ਤਜਰਬੇ ਦੇ ਨੰਬਰ ਦਿੱਤੇ ਜਾਣਗੇ।
ਪਰਗਟ ਸਿੰਘ ਨੇ ਆਖਿਆ ਕਿ ਸੂਬੇ ਦੀ ਨੌਜਵਾਨਾਂ ਨੂੰ ਸਹੀ ਸੇਧ ਦੇਣ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਵਾਸਤੇ ਉਚ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਲਈ ਉਚੇਰੀ ਸਿੱਖਿਆ ਖੇਤਰ ਵਿੱਚ ਵੱਧੇ ਸੁਧਾਰਾਂ ਦੀ ਲੋੜ ਹੈ ਜਿਸ ਲਈ ਇਸ ਖੇਤਰ ਨਾਲ ਜੁੜੇ ਮਾਹਿਰਾਂ ਅਤੇ ਸਿੱਖਿਆ ਸਾਸ਼ਤਰੀਆਂ ਦੀ ਕਮੇਟੀ ਬਣਾ ਕੇ ਸੇਧ ਲਈ ਜਾਵੇਗੀ।
ਪੰਜਾਬ ਯੂਨੀਵਰਸਿਟੀ ਵਿਖੇ ਚੰਡੀਗੜ੍ਹ ਵਿਖੇ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ ਅਤੇ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 45ਵੇਂ ਦਿਨ ਅੱਜ ਡਾ.ਸੁਰਿੰਦਰ ਸਿੰਘ, ਡਾ.ਅਨੀਸ਼ ਸੋਨੀ, ਪ੍ਰੋ. ਰਮਨ ਕੁਮਾਰ, ਡਾ.ਹਰਜਿੰਦਰ ਕੌਰ ਤੇ ਡਾ.ਮਨਪ੍ਰੀਤ ਸਿੰਘ ਭੁੱਖ ਹੜਤਾਲ ਉਤੇ ਬੈਠੇ ਸਨ ਜਿਨ੍ਹਾਂ ਨੂੰ ਵੇਰਕਾ ਦੀ ਲੱਸੀ ਪਿਆ ਕੇ ਸ. ਪਰਗਟ ਸਿੰਘ ਨੇ ਖਤਮ ਕਰਵਾਇਆ।
ਇਸ ਤੋਂ ਪਹਿਲਾਂ ਹੜਤਾਲ ਸਬੰਧੀ ਆਰਗੇਨਾਈਜੇਸ਼ਨ ਅਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਡਾ.ਜਗਵੰਤ ਸਿੰਘ, ਡਾ.ਐਚ.ਐਸ.ਕਿੰਗਰਾ, ਡਾ. ਬੀ.ਐਸ.ਟੌਹੜਾ, ਡਾ.ਮ੍ਰਿਤੰਜੇ ਕੁਮਾਰ ਤੇ ਡਾ.ਮਧੂ ਸ਼ਰਮਾ ਵੱਲੋਂ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਉਨ੍ਹਾਂ ਵੱਲੋਂ ਤਨਖਾਹ ਕਮਿਸ਼ਨ, ਤਨਖਾਹ ਸਕੇਲਾਂ ਨੂੰ ਯੂ.ਜੀ.ਸੀ. ਨਾਲ ਡੀ ਲਿੰਕ ਨਾ ਕਰਨ, ਸਕਿਓਰਟੀ ਆਫ ਸਰਵਿਸ ਐਕਟ ਵਿੱਚ ਸੋਧ ਆਦਿ ਦੀਆਂ ਮੰਗਾਂ ਉਠਾਈਆਂ ਗਈਆਂ ਜਿਸ ਉਤੇ ਪਰਗਟ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਤਨਖਾਹ ਨਾਲ ਸਬੰਧਤ ਮੰਗਾਂ ਉਤੇ ਵਿੱਤ ਵਿਭਾਗ ਨਾਲ ਗੱਲ ਕਰਕੇ ਹੱਲ ਕਰਵਾਇਆ ਜਾਵੇਗਾ।
ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਲਈ ਮੋਦੀ ਸਰਕਾਰ ਦਾ ਕਦਮ ਪੰਜਾਬ ਦੀ ਆਰਥਿਕ ਖੁਸ਼ਹਾਲੀ ਨੂੰ ਢਾਹ ਲਾਵੇਗਾ: ਰਾਣਾ ਗੁਰਜੀਤ ਸਿੰਘ
ਗੁਆਂਢੀ ਸੂਬਿਆਂ ਨੂੰ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਦੇਣ ਅਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ‘ਤੇ ਵਰ੍ਹੇ ਰਾਣਾ ਗੁਰਜੀਤ
ਨਿਵੇਸ਼ਕਾਂ ਦੇ ਪ੍ਰਵਾਸ ਨੂੰ ਰੋਕਣ ਲਈ ਕੇਂਦਰ ਨੂੰ ਫੈਸਲਾ ਤੁਰੰਤ ਵਾਪਸ ਲੈਣ ਦੀ ਕੀਤੀ ਅਪੀਲ
ਉੱਤਰ ਪੂਰਬੀ ਰਾਜਾਂ ਦੇ ਬਰਾਬਰ ਵਿਸ਼ੇਸ਼ ਪ੍ਰੋਤਸਾਹਨ ਦੀ ਕੀਤੀ ਮੰਗ ਅਤੇ ਵੈਸਟਰਨ ਬਾਰਡਰ ਸਟੇਟਸ ਐਡਵਾਈਜਰੀ ਕੌਂਸਲ ਦਾ ਗਠਨ ਦਾ ਦਿੱਤਾ ਸੁਝਾਅ
ਸੁਖਜਿੰਦਰ ਮਾਨ
ਚੰਡੀਗੜ੍ਹ, 19 ਅਕਤੂਬਰ: ਪੰਜਾਬ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ ਅਤੇ ਸਿਖਲਾਈ, ਬਾਗਬਾਨੀ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਹਾ ਕਿ ਸਰਹੱਦੀ ਸੂਬੇ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ, ਹਿਮਾਚਲ ਪ੍ਰਦੇਸ਼ ਵਰਗੇ ਗੁਆਂਢੀ ਸੂਬਿਆਂ ਨੂੰ ਪੂੰਜੀ ਨਿਵੇਸ਼ ਸਬਸਿਡੀ ਲਈ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਦਿੱਤਾ ਗਿਆ ਜਦਕਿ ਪੰਜਾਬ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾ ਕੇ ਇੱਕ ਹੋਰ ਵੱਡਾ ਝਟਕਾ ਦਿੱਤਾ ਗਿਆ ਹੈ। ਇਸ ਨਾਲ ਨਿਵੇਸ਼ਕਾਂ ਵਿੱਚ ਇੱਕ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ। ਰਾਣਾ ਗੁਰਜੀਤ ਨੇ ਪੁੱਛਿਆ ਕਿ ਨਿਵੇਸ਼ਕ 25,000 ਵਰਗ ਕਿਲੋਮੀਟਰ ਸਰਹੱਦੀ ਪੱਟੀ (ਕੁੱਲ 50,000 ਵਿੱਚੋਂ) ਵਿੱਚ ਨਿਵੇਸ਼ ਕਿਉਂ ਕਰੇਗਾ ਜਦੋਂ ਇਹ ਖੇਤਰ ਸੁਰੱਖਿਆ ਬਲ ਦੇ ਅਧਿਕਾਰ ਖੇਤਰ ਅਧੀਨ ਹੈ। ਇੱਥੋਂ ਤੱਕ ਕਿ ਘਰੇਲੂ ਉੱਨਤ ਉਦਯੋਗਾਂ ਦੇ ਨਾਲ ਲੱਗਦੀਆਂ ਉਦਯੋਗਿਕ ਇਕਾਈਆਂ ਵੀ ਸੁਰੱਖਿਅਤ ਥਾਵਾਂ ‘ਤੇ ਜਾਣ ਬਾਰੇ ਵਿਚਾਰ ਕਰ ਰਹੀਆਂ ਹਨ।
ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਖੇਤੀ ਪ੍ਰਧਾਨ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਮੋਦੀ ਸਰਕਾਰ ‘ਤੇ ਵਰ੍ਹਦਿਆਂ, ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ 5 ਉੱਤਰ ਪੂਰਬੀ ਸੂਬਿਆਂ ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਵਿੱਚ ਅਧਿਕਾਰ ਖੇਤਰ 20 ਕਿਲੋਮੀਟਰ ਤੱਕ ਘਟਾ ਦਿੱਤਾ ਗਿਆ ਹੈ ਜਿਹਨਾਂ ਦਾ ਅਧਿਕਾਰ ਖੇਤਰ 80 ਕਿਲੋਮੀਟਰ ਸੀ। ਗੁਜਰਾਤ ਵਿੱਚ ਇਸ ਨੂੰ 80 ਤੋਂ ਘਟਾ ਕੇ 50 ਕਰ ਦਿੱਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਦਾ ਅਸੰਤੁਲਨ ਲੈਂਡ-ਲੋਕਡ ਰਾਜਾਂ ਵਿੱਚ ਵਪਾਰ, ਵਣਜ ਅਤੇ ਉਦਯੋਗ ਨੂੰ ਪ੍ਰਭਾਵਤ ਕਰੇਗਾ, ਇਸ ਤੋਂ ਇਲਾਵਾ ਕੇਂਦਰੀ ਅਤੇ ਰਾਜ ਏਜੰਸੀਆਂ ਵਿੱਚ ਤਣਾਅ ਪੈਦਾ ਕਰੇਗਾ।
ਰਾਣਾ ਗੁਰਜੀਤ ਨੇ ਕਿਹਾ ਕਿ ਕਣਕ ਅਤੇ ਚੌਲਾਂ ਦੀ ਨਮੀ ਵਾਲੀ ਪੈਦਾਵਾਰ ਕਾਰਨ ਪੰਜਾਬ ਪਹਿਲਾਂ ਹੀ ਆਰਥਿਕ ਸੰਕਟਾਂ ਦਾ ਸਾਹਮਣਾ ਕਰ ਰਿਹਾ ਹੈ, ਫਸਲਾਂ ਦੀ ਵਿਭਿੰਨਤਾ, ਵੈਲਯੂ ਐਡੀਸ਼ਨ ਲਈ ਫੂਡ ਪ੍ਰੋਸੈਸਿੰਗ, ਬਾਗਬਾਨੀ ਅਤੇ ਜੰਗਲਾਤ ਵਿੱਚ ਵੀ ਕੋਈ ਖਾਸ ਸਫਲਤਾ ਨਹੀਂ ਮਿਲ ਰਹੀ। ਪਾਣੀ ਦੇ ਲਗਾਤਾਰ ਘੱਟ ਰਹੇ ਪੱਧਰ ਨਾਲ ਪੰਜਾਬ ਇੱਕ ਮਾਰੂਥਲ ਸੂਬਾ ਬਣ ਜਾਵੇਗਾ। ਪੰਜਾਬ ਦੇ ਖੇਤੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਪੰਜਾਬ ਬਾਸਮਤੀ ਚਾਵਲ ਅਤੇ ਮਿਆਰੀ ਸਬਜ਼ੀਆਂ ਦਾ ਪ੍ਰਮੁੱਖ ਉਤਪਾਦਕ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਇਸ ਜ਼ੋਨ ਤੋਂ ਬਾਸਮਤੀ ਚੌਲਾਂ ਦੇ ਨਿਰਯਾਤ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਸਬਜ਼ੀਆਂ ਲਈ ਪ੍ਰੋਸੈਸਿੰਗ ਯੂਨਿਟਾਂ ਨੂੰ ਸਥਾਪਤ ਕੀਤਾ ਜਾਵੇ ਤਾਂ ਜੋ ਕਿਸਾਨ ਆਪਣੀ ਉਪਜ ਨੂੰ ਲਾਭਦਾਇਕ ਬਣਾ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਖਾਸ ਕਰਕੇ ਸਰਹੱਦੀ ਖੇਤਰ ਵਿੱਚ ਖੇਤੀਬਾੜੀ ਖੇਤਰ ਪਹਿਲਾਂ ਹੀ ਤਣਾਅ ਵਿੱਚ ਹੈ ਅਤੇ ਬੀਐਸਐਫ ਦੇ ਅਧਿਕਾਰ ਖੇਤਰ ਦਾ ਵਿਸਥਾਰ ਉਨ੍ਹਾਂ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਕਰੇਗਾ। ਖੇਤੀਬਾੜੀ ਖੇਤਰ ਨੂੰ ਸਥਾਈ ਬਣਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਪੰਜਾਬ ਨੂੰ ਵਧੇਰੇ ਪ੍ਰੋਤਸਾਹਨ ਦਿੱਤੇ ਜਾਣ ਦੀ ਲੋੜ ਹੈ। ਪੰਜਾਬ ਵਿੱਚ ਪਾਣੀ ਦੇ ਪੱਧਰ ਵਿੱਚ ਲਗਾਤਾਰ ਗਿਰਾਵਟ ਦੇ ਮੱਦੇਨਜ਼ਰ, ਸੂਬਾ ਸਰਕਾਰ ਤੁਪਕਾ ਸਿੰਚਾਈ ਪ੍ਰਣਾਲੀ ਅਪਣਾਉਣ ‘ਤੇ ਜ਼ੋਰ ਦੇ ਰਹੀ ਹੈ। ਕੇਂਦਰ ਸਰਕਾਰ ਨੂੰ ਉਦਾਰੀਕਰਨ ਅਤੇ ਪ੍ਰੋਤਸਾਹਨ ਯੋਜਨਾਵਾਂ ਪੇਸ਼ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਤੁਪਕਾ ਸਿੰਚਾਈ ਪ੍ਰਣਾਲੀ ਲਈ ਕੇਂਦਰੀ ਯੋਜਨਾਵਾਂ ਤਹਿਤ 90 ਫ਼ੀਸਦ ਸਬਸਿਡੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਧਿਕਾਰ ਖੇਤਰ ਦੇ ਮੁੱਦੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਅਤੇ ਉੱਤਰ ਪੂਰਬੀ ਰਾਜਾਂ ਦੇ ਬਰਾਬਰ ਪੰਜਾਬ ਨੂੰ ਵਿਸ਼ੇਸ਼ ਪ੍ਰੋਤਸਾਹਨ ਦੇਣੇ ਚਾਹੀਦੇ ਹਨ। ਇਸ ਦਿਸ਼ਾ ਵਿੱਚ ਪਹਿਲਾ ਕਦਮ ਵੈਸਟਰਨ ਬਾਰਡਰ ਸਟੇਟਸ ਐਡਵਾਈਜਰ ਕੌਂਸਲ ਦਾ ਗਠਨ ਕਰਨਾ ਹੋਵੇਗਾ ਜੋ ਸੂਬਿਆਂ ਦੇ ਮੁੱਖ ਮੰਤਰੀ/ਰਾਜਪਾਲ ਨੂੰ ਕੇਂਦਰੀ ਗ੍ਰਹਿ ਮੰਤਰੀ ਦੀ ਪ੍ਰਧਾਨਗੀ ਹੇਠ ਨੌਰਥ ਈਸਟ ਕੌਂਸਲ ਦੀ ਤਰਜ਼ ‘ਤੇ ਮੈਂਬਰ ਬਣਾਏਗਾ ਤਾਂ ਜੋ ਕੇਂਦਰੀ ਬਜਟ ਵਿੱਚ ਸਾਰੇ ਕੇਂਦਰੀ ਮੰਤਰਾਲਿਆਂ ਦੇ ਲਾਜ਼ਮੀ ਯੋਗਦਾਨ ਰਾਹੀਂ ਫੰਡ ਇਕੱਠਾ ਕਰਕੇ ਇੱਕ ਸਮਰਪਿਤ ਕਾਰਪਸ ਫੰਡ ਬਣਾਉਣ ਦੇ ਮੁੱਦੇ ਨੂੰ ਵਿਚਾਰਿਆ ਜਾ ਸਕੇ।
ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੇਨਤੀ ਕਰਨਗੇ ਕਿ ਉਹ ਮਤਾ ਪਾਸ ਕਰਨ ਲਈ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਅਤੇ ਬੀਐਸਐਫ ਦੇ ਅਧਿਕਾਰ ਖੇਤਰ ਦੇ ਵਿਸਥਾਰ ‘ਤੇ ਮੁੜ ਵਿਚਾਰ ਕਰਨ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਲਈ ਸਾਰੇ ਭਾਈਵਾਲਾਂ ਦੇ ਵਫ਼ਦ ਦੀ ਅਗਵਾਈ ਕਰਨ।
ਸੁਖਜਿੰਦਰ ਸਿੰਘ ਰੰਧਾਵਾ ਨੂੰ ਸਿੰਘੂ ਹੱਤਿਆਕਾਂਡ ਪਿੱਛੇ ਗਹਿਰੀ ਸਾਜ਼ਿਸ਼ ਹੋਣ ਦਾ ਸ਼ੱਕ
ਉਪ ਮੁੱਖ ਮੰਤਰੀ ਨੇ ਨਿਆਂ ਦਿਵਾਉਣ ਦਾ ਕੀਤਾ ਵਾਅਦਾ
ਸੁਖਜਿੰਦਰ ਮਾਨ
ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਸਿੰਘੂ ਹੱਤਿਆਕਾਂਡ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਦੀ ਇੱਕ ਡੂੰਘੀ ਸਾਜ਼ਿਸ਼ ਜਾਪਦੀ ਹੈ।
ਤਰਨਤਾਰਨ ਦੇ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਮਜ਼ਦੂਰ ਦੇ ਕਤਲ ਦੀ ਮੌਜੂਦਾ ਘਟਨਾ ਅਤੇ ਮੀਡੀਆ ਵਿੱਚ ਹੋਏ ਤਾਜ਼ਾ ਖੁਲਾਸਿਆਂ ਦਾ ਜ਼ਿਕਰ ਕਰਦਿਆਂ ਉਪ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਪੂਰਨ ਨਿਆਂ ਦਾ ਵਾਅਦਾ ਕਰਦਿਆਂ ਕਿਹਾ ਕਿ ਸਰਕਾਰ ਮਾਮਲੇ ਦੀ ਡੂੰਘਾਈ ਤੱਕ ਪਹੁੰਚੇਗੀ ਅਤੇ ਇਸ ਘਟਨਾ ਦੇ ਅਸਲ ਸਾਜ਼ਿਸ਼ਕਰਤਾਵਾਂ ਨੂੰ ਬੇਨਕਾਬ ਕਰੇਗੀ।
ਨਿਹੰਗ ਆਗੂਆਂ ਵਿੱਚੋਂ ਇੱਕ ਨਿਹੰਗ ਆਗੂ ਦੇ ਭਾਰਤ ਸਰਕਾਰ, ਖ਼ਾਸ ਕਰਕੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਸਬੰਧ ਹੋਣ ਬਾਰੇ ਹਾਲ ਹੀ ਵਿੱਚ ਹੋਏ ਖੁਲਾਸਿਆਂ ਦੇ ਮੱਦੇਨਜ਼ਰ, ਉਨ੍ਹਾਂ ਕਿਹਾ ਕਿ ਇਸ ਹੱਤਿਆਕਾਂਡ ਨੇ ਹੁਣ ਬਿਲਕੁਲ ਵੱਖਰਾ ਮੋੜ ਲੈ ਲਿਆ ਹੈ। ਉਹੀ ਨਿਹੰਗ ਆਗੂ ਹੁਣ ਲਖਬੀਰ ਸਿੰਘ ਦੀ ਹੱਤਿਆ ਦੇ ਮੁੱਖ ਦੋਸ਼ੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਤ ਲਖਬੀਰ ਸਿੰਘ ਪਿੰਡ ਚੀਮਾ ਕਲਾਂ ਦਾ ਰਹਿਣ ਵਾਲਾ ਸੀ ਅਤੇ ਬਹੁਤ ਗਰੀਬ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਇਹ ਪਤਾ ਲਗਾਉਣ ਦੀ ਜ਼ਰੂਰਤ ਹੈ ਕਿ ਉਸਨੂੰ ਸਿੰਘੂ ਸਰਹੱਦ ‘ਤੇ ਕੌਣ ਲੈ ਕੇ ਗਿਆ ਸੀ ਅਤੇ ਕਿਸਨੇ ਦਿਲੀ ਤੱਕ ਉਸਦੀ ਯਾਤਰਾ ਦਾ ਖ਼ਰਚ ਕੀਤਾ ਸੀ ਕਿਉਂਕਿ ਉਸ ਕੋਲ ਆਪਣੀ ਰੋਟੀ ਲਈ ਵੀ ਪੈਸੇ ਨਹੀਂ ਸਨ। ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਉਨ੍ਹਾਂ ਕਾਰਨਾਂ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਜਿਨ੍ਹਾਂ ਕਾਰਨਾਂ ਕਰਕੇ ਲਖਵੀਰ ਚੀਮਾ ਕਲਾਂ ਪਿੰਡ ਤੋਂ ਸਿੰਘੂ ਬਾਰਡਰ ਗਿਆ ਸੀ।
ਹਾਲ ਹੀ ਵਿੱਚ ਸਾਹਮਣੇ ਆਈਆਂ ਤਾਜ਼ਾ ਤਸਵੀਰਾਂ ਦੇ ਮੱਦੇਨਜ਼ਰ ਸ. ਰੰਧਾਵਾ ਨੇ ਕਿਹਾ ਕਿ ਨਿਹੰਗ ਆਗੂ ਨੂੰ ਕੇਂਦਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਆਪਣੀ ਮੁਲਾਕਾਤ ਦਾ ਕਾਰਨ ਦੱਸਣ ਦੀ ਜ਼ਰੂਰਤ ਹੋਵੇਗੀ ਅਤੇ ਇਹ ਵੀ ਦੱਸਣਾ ਹੋਵੇਗਾ ਕਿ ਕੀ ਉਨ੍ਹਾਂ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ ਕਿਸਾਨ ਯੂਨੀਅਨਾਂ ਵੱਲੋਂ ਅਜਿਹਾ ਕਰਨ ਦਾ ਆਦੇਸ਼ ਦਿੱਤਾ ਗਿਆ ਸੀ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਨਿਹੰਗ ਆਗੂਆਂ ਵੱਲੋਂ ਸਿੰਘੂ ਬਾਰਡਰ ‘ਤੇ ਡੇਰੇ ਅਤੇ ਧਰਨੇ ਵਾਲੇ ਸਥਾਨ ਦੀ ਮਹੱਤਤਾ ਨੂੰ ਵੇਖਦਿਆਂ ਨਿਹੰਗ ਆਗੂਆਂ ਲਈ ਕਿਸਾਨ ਯੂਨੀਅਨਾਂ ਨੂੰ ਸੂਚਿਤ ਕਰਨਾ ਅਤੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੀਆਂ ਮੀਟਿੰਗਾਂ ਬਾਰੇ ਅਪਡੇਟ ਦੇਣਾ ਲਾਜ਼ਮੀ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਮਨਾਂ ਵਿੱਚ ਸ਼ੰਕੇ ਅਤੇ ਸ਼ੱਕ ਪੈਦਾ ਹੋਏ ਹਨ ਜਿਨ੍ਹਾਂ ਨੂੰ ਦੂਰ ਕਰਨ ਦੀ ਜ਼ਰੂਰਤ ਹੈ ਅਤੇ ਪੰਜਾਬ ਸਰਕਾਰ ਸਾਜ਼ਿਸ਼ ਦੀ ਜੜ੍ਹ ਤੱਕ ਪਹੁੰਚਣ ਅਤੇ ਦੋਸ਼ੀਆਂ ਨੂੰ ਬੇਨਕਾਬ ਕਰਨ ਅਤੇ ਸਜ਼ਾ ਦੇਣ ਲਈ ਹਰ ਸੰਭਵ ਯਤਨ ਕਰੇਗੀ।
ਫ਼ਿਰੋਜ਼ਪੁਰ ਆਰ.ਟੀ.ਏ. ਵੱਲੋਂ 5 ਅਣਅਧਿਕਾਰਤ ਪ੍ਰਾਈਵੇਟ ਬੱਸਾਂ ਜ਼ਬਤ
ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 18 ਅਕਤੂਬਰ: ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 5 ਅਣਅਧਿਕਾਰਤ ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਿਰੋਜ਼ਪੁਰ ਦੇ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰ ਸ੍ਰੀ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਵਿਭਾਗ ਵੱਲੋਂ ਦੁਬਾਰਾ ਚੈਕਿੰਗ ਮੁਹਿੰਮ ਵਿੱਢੀ ਗਈ ਜਿਸ ਦੌਰਾਨ ਮਾਝਾ ਬੱਸ ਸਰਵਿਸ, ਰਾਜਧਾਨੀ ਬੱਸ ਸਰਵਿਸ, ਲਿਬੜਾ ਬੱਸ, ਜੁਝਾਰ ਬੱਸ ਅਤੇ ਦੀਪ ਬੱਸ ਸਰਵਿਸ ਦੀ ਇੱਕ-ਇੱਕ ਬੱਸ ਕਬਜ਼ੇ ਵਿੱਚ ਲਈ ਗਈ, ਜੋ ਬਿਨਾਂ ਪੰਜਾਬ ਮੋਟਰ ਵਾਹਨ ਟੈਕਸ ਚਲਾਈਆਂ ਜਾ ਰਹੀਆਂ ਸਨ।
ਇਸ ਦੌਰਾਨ ਟਰਾਂਸਪੋਰਟ ਮੰਤਰੀ ਸ੍ਰੀ ਰਾਜਾ ਵੜਿੰਗ ਨੇ ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਬਕਾਇਆ ਟੈਕਸਾਂ ਦੀ ਤੁਰੰਤ ਅਦਾਇਗੀ ਕਰਨ ਅਤੇ ਵਾਹਨਾਂ ਦੇ ਦਸਤਾਵੇਜ਼ ਮੁਕੰਮਲ ਕਰਨ ਆਖਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਟੈਕਸ ਚੋਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਬੇਮੌਸਮੀ ਬਾਰਸ ਨੇ ਨਰਮਾ ਪੱਟੀ ਦੇ ਕਿਸਾਨਾਂ ਦੇ ਸਾਹ ਸੂਤੇ
ਮੰਡੀਆਂ ’ਚ ਵਿਕਣ ਲਈ ਆਇਆ ਨਰਮਾ ਤੇ ਝੋਨਾ ਭਿੱਜਿਆ
ਸੁਖਜਿੰਦਰ ਮਾਨ
ਬਠਿੰਡਾ, 18 ਅਕਤੂਬਰ : ਪਹਿਲਾਂ ਹੀ ਗੁਲਾਬੀ ਸੁੰਡੀ ਕਾਰਨ ਆਰਥਿਕ ਤੌਰ ’ਤੇ ਖ਼ਤਮ ਹੋਣ ਦੇ ਕੰਢੇ ਪੁੱਜਿਆ ਬਠਿੰਡਾ ਪੱਟੀ ਦਾ ਕਿਸਾਨ ਹੁਣ ਆ ਰਹੀ ਬੇਮੌਸਮੀ ਬਾਰਸ਼ ਕਾਰਨ ਚਿੰਤਾਂ ਵਿਚ ਆ ਗਿਆ ਹੈ। ਅੱਜ ਦੁਪਿਹਰ ਪੂਰੇ ਇਲਾਕੇ ’ਚ ਥੋੜੀ-ਬਹੁਤ ਹੋਈ ਇਸ ਬਾਰਸ਼ ਕਾਰਨ ਮੰਡੀਆਂ ’ਚ ਵਿਕਣ ਲਈ ਆਏ ਨਰਮੇ ਤੇ ਝੋਨੇ ਦੀ ਫ਼ਸਲ ਦਾ ਨੁਕਸਾਨ ਹੋ ਗਿਆ। ਜਦੋਂਕਿ ਖੇਤਾਂ ’ਚ ਖੜੀ ਝੋਨੇ ਦੀ ਫ਼ਸਲ ਦੀ ਕਟਾਈ ਦਾ ਕੰਮ ਵੀ ਲੇਟ ਹੋ ਗਿਆ। ਬਠਿੰਡਾ ਮੰਡੀ ਵਿਚ ਮੌਕੇ ’ਤੇ ਜਾਣ ਤੋਂ ਬਾਅਦ ਜਾਣਕਾਰੀ ਮਿਲੀ ਕਿ ਨਰਮੇ ਉਪਰ ਮੀਂਹ ਪੈਣ ਕਾਰਨ ਕਿਸਾਨਾਂ ਨੂੰ ਦੂੁਹਰੀ ਮਾਹਰ ਪੈ ਗਈ ਤੇ ਆੜਤੀਆਂ ਵਲੋਂ ਕੀਤੇ ਫੈਸਲੇ ਮੁਤਾਬਕ ਪ੍ਰਤੀ ਨਗ ਦੋ ਸੋ ਗ੍ਰਾਂਮ ਦੀ ਕਾਟ ਲਗਾ ਦਿੱਤੀ ਗਈ। ਅੱਜ ਇਕੱਲੀ ਬਠਿੰਡਾ ਮੰਡੀ ਵਿਚ ਹੀ 300 ਕੁਇੰਟਲ ਦੇ ਕਰੀਬ ਨਰਮਾ ਵਿਕਣ ਲਈ ਆਇਆ ਸੀ, ਜਿਸ ਵਿਚੋਂ ਅੱਧੇ ਤੋਂ ਜਿਆਦਾ ਫ਼ੜ ਦੇ ਬਾਹਰ ਹੀ ਪਿਆ ਹੋਇਆ ਸੀ। ਕਿਸਾਨਾਂ ਦਾ ਕਹਿਣਾ ਸੀ ਕਿ ਉਹ ਅਪਣੀ ਫ਼ਸਲ ਨੂੰ ਮੰਡੀ ’ਚ ਵਿਕਣ ਲਈ ਲੈ ਕੇ ਆਏ ਹੋਏ ਸਨ ਤੇ ਬੋਲੀ ਵੀ ਲੱਗ ਚੁੱਕੀ ਸੀ ਤੇ ਹੁਣ ਉਨ੍ਹਾਂ ਨੂੰ ਕਾਟ ਲਗਾਉਣੀ ਸਹੀ ਨਹੀਂ ਹੈ। ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਤੁਰੰਤ ਬੋਲੀ ਲੱਗ ਚੁੱਕੇ ਨਰਮੇ ਦੀ ਤੁਲਾਈ ਕੀਤੀ ਜਾਵੇ। ਉਧਰ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਕੁਮਾਰ ਬੱਬੂ ਨੇ ਦਾਅਵਾ ਕੀਤਾ ਕਿ ਆੜਤੀ ਕਿਸਾਨ ਭਰਾਵਾਂ ਦੇ ਨਾਲ ਹਨ ਤੇ ਸਿਰਫ਼ ਉਥੇ ਹੀ ਥੋੜੀ ਕਾਟ ਲਗਾਈ ਗਈ ਹੈ, ਜਿੱਥੇ ਨਰਮੇ ਦੀ ਫ਼ਸਲ ਕਾਫ਼ੀ ਗਿੱਲੀ ਹੋ ਗਈ ਸੀ। ਉਨ੍ਹਾਂ ਦਸਿਆ ਕਿ ਕਿਸਾਨਾਂ ਨੂੰ ਆੜਤੀਆਂ ਵਲੋਂ ਤੁਰੰਤ ਫ਼ਸਲ ਢਕਣ ਲਈ ਤਰਪਾਲਾਂ ਅਤੇ ਹੋਰ ਸਾਧਨਾਂ ਦਾ ਪ੍ਰਬੰਧ ਕੀਤਾ ਗਿਆ। ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਨ ਲਾਲ ਝੂੰਬਾ ਨੇ ਦਸਿਆ ਕਿ ਅਧਿਕਾਰੀਆਂ ਨੂੰ ਕਿਸਾਨਾਂ ਦੀ ਹਰ ਸੰਭਵ ਮਦਦ ਲਈ ਕਿਹਾ ਗਿਆ ਹੈ ਤੇ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇੱਥੇ ਦਸਣਾ ਬਣਦਾ ਹੈ ਕਿ ਬਠਿੰਡਾ ਜ਼ਿਲ੍ਹੇ ਵਿਚ ਹੀ ਕਰੀਬ ਢਾਈ ਲੱਖ ਏਕੜ ਰਕਬੇ ਵਿਚ ਨਰਮੇ ਦੀ ਬੀਜਾਈ ਕੀਤੀ ਗਈ ਸੀ ਪ੍ਰੰਤੂ ਅੱਧੇ ਤੋਂ ਵੱਧ ਖੇਤਰ ਵਿਚ ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋ ਗਿਆ ਸੀ।
ਕਰੋਨਾ ਰੀਪੋਰਟ: ਹਰਿਆਣਾ ਦੇ 76.3 ਫੀਸਦੀ ਨਾਗਰਿਕ ਮਿਲੇ ਪਾਜ਼ੀਟਿਵ
ਸਿਹਤ ਮੰਤਰੀ ਨੇ ਸੀਰੋ ਸਰਵੇ ਦੇ ਤੀਜੇ ਰਾਊਂਡ ਦੀ ਰਿਪੋਰਟ ਕੀਤੀ ਜਾਰੀ
ਸ਼ਹਿਰੀ ਲੋਕਾਂ ਵਿਚ 78.1 ਫੀਸਦੀ ਅਤੇ ਗ੍ਰਾਮੀਣ ਲੋਕਾਂ ਵਿਚ 75.1 ਫੀਸਦੀ ਪਾਈ ਗਈ ਪਾਜਿਵਿਟੀ-ਅਨਿਲ ਵਿਜ
ਸੁਖਜਿੰਦਰ ਮਾਨ
ਚੰਡੀਗੜ੍ਹ, 18 ਅਕਤੂਬਰ-ਕਰੀਬ ਪੌਣੇ ਦੋ ਸਾਲ ਪਹਿਲਾਂ ਤੋਂ ਸ਼ੁਰੂ ਹੋਈ ਕਰੋਨਾ ਮਹਾਂਮਾਰੀ ਹੁਣ ਤੱਕ ਹਰਿਆਣਾ ਸੂਬੇ ਦੇ 76 ਫ਼ੀਸਦੀ ਤੋਂ ਵੱਧ ਲੋਕਾਂ ਨੂੰ ਅਪਣੀ ਚਪੇਟ ਵਿਚ ਲੈ ਚੁੱਕੀ ਹੈ। ਇਸਦਾ ਖ਼ੁਲਾਸਾ ਸੂਬੇ ਦੇ ਸਿਹਤ ਮੰਤਰੀ ਅਨਿਲ ਵਿਜ ਵਲੋਂ ਅੱਜ ਇੱਥੇ ਸਤੰਬਰ 2021 ਵਿਚ ਆਯੋਜਿਤ ਕੋਵਿਡ 19 ਸੀਰੋ ਸਰਵੇਖਣ ਦੇ ਤੀਜੇ ਰਾਊਂਡ ਦੀ ਰਿਪੋਰਟ ਜਾਰੀ ਕਰਨ ਦੌਰਾਨ ਹੋਇਆ ਹੈ। ਜਾਰੀ ਅੰਕੜਿਆਂ ਮੁਤਾਬਕ ਰਾਜ ਦੇ ਲੋਕਾਂ ਵਿਚ ਸੀਰੋ ਪਾਜਿਵਿਟੀ ਦਰ 76.3 ਫੀਸਦੀ (ਸ਼ਹਿਰੀ 78.1 ਫੀਸਦੀ ਅਤੇ ਗ੍ਰਾਮੀਣ 75.1 ਫੀਸਦੀ) ਪਾਈ ਗਈ ਜਦੋਂ ਕਿ ਪਹਿਲੇ ਸੀਰੋ ਰਾਊਂਡ ਵਿਚ 8 ਫੀਸਦੀ ਅਤੇ ਦੂਜੇ ਸੀਰੋ ਰਾਊਂਡ ਵਿਚ 14.5 ਫੀਸਦੀ ਪਾਜਿਵਿਟੀ ਦਰ ਪਾਈ ਗਈ ਸੀੇ। ਸ੍ਰੀ ਵਿਜ ਨੇ ਦਸਿਆ ਕਿ ਸੀਰੋ ਸਰਵੇ ਦੌਰਾਨ ਪੁਰਸ਼ਾਂ ਵਿਚ 75.3 ਫੀਸਦੀ, ਮਹਿਲਾਵਾਂ ਵਿਚ 77.1 ਫੀਸਦੀ, 6 ਤੋਂ 9 ਸਾਲ ਦੇ ਬੱਚਿਆਂ ਵਿਚ 69.8 ਫੀਸਦੀ, 10 ਤੋਂ 17 ਸਾਲ ਦੇ ਬੱਚਿਆਂ 73.2 ਫੀਸਦੀ ਦੀ ਪਾਜਿਵਿਟੀ ਪਾਈ ਗਈ ਹੈ ਜਦੋਂ ਕਿ ਟੀਕਾਕਰਣ ਦੇ ਬਾਅਦ ਲੋਕਾਂ ਵਿਚ 82.6 ਫੀਸਦੀ, ਨਾਲ੍ਰਵੈਕਸੀਨੇਟਿਡ ਲੋਕਾਂ ਵਿਚ 75.5 ਫੀਸਦੀ ਦੀ ਪਾਜਿਟੀਵਿਟੀ ਪਾਈ ਗਈ। ਉਨ੍ਹਾਂ ਦਸਿਆ ਕਿ ਇਹ ਸੀਰੋ ਸਰਵੇਖਣ ਕੁਦਤਰੀ ਅਤੇ ਟੀਕਾਕਰਣ ਤੋਂ ਉਤਪਨ ਹੋਈ ਅੇਂਟੀਬਾਡੀ ਦਾ ਪਤਾ ਲਗਾਉਣ ਲਈ ਕੀਤਾ ਗਿਆ ਸੀ ਅਤੇ ਟੀਕਾਕਰਣ ਦੇ ਬਾਅਦ ਬਨਣ ਵਾਲੀ ਏਂਟੀਬਾਡੀ ਦਾ ਸਪਾਇਕ ਪ੍ਰੋਟੀਨ ਟੇਸਟ ਵੀ ਹੋਇਆ।
ਬਾਕਸ
ਸੀਰੋ ਸਰਵੇ ਦਾ 36520 ਸੀ ਸਂੈਪਲ ਸਾਇਜ -ਵਿਜ
ਚੰਡੀਗੜ੍ਹ: ਉਨ੍ਹਾਂ ਨੇ ਦਸਿਆ ਕਿ ਸਿਹਤ ਵਿਭਾਗ ਵੱਲੋਂ ਸਮੂਦਾਇਕ ਮੈਡੀਕਲ ਵਿਭਾਗ, ਪੀਜੀਆਈਐਮਐਸ, ਰੋਹਤਕ ਦੇ ਸਹਿਯੋਗ ਨਾਲ ਹਰਿਆਣਾ ਦੇ ਸਾਰੇ ਜਿਲ੍ਹਿਆਂ ਵਿਚ ਇਹ ਸਰਵੇਖਣ ਕੀਤਾ ਗਿਆ। ਸੀਰੋ ਸਰਵੇਖਣ ਦੇ ਇਸ ਦੌਰ ਵਿਚ ਸੈਂਪਲ ਦਾ ਸਾਇਜ 36520 ਤਕ ਵਧਾਇਆ ਗਿਆ। ਰਾਜ ਵਿਚ ਕੀਤੇ ਗਏ ਪਿਛਲੇ ਸੀਰੋ ਸਰਵੇਖਣ ਦੀ ਤੁਲਣਾ ਵਿਚ ਇਹ ਸੈਂਪਲ ਸਾਇਜ ਬਹੁਤ ਵੱਡਾ ਸੀ ਜਦੋਂ ਕਿ ਪਹਿਲੇ ਦੌਰਾ ਵਿਚ 18700ਅਤੇ ਦੂਜੇ ਦੌਰ ਵਿਚ 15840 ਦਾ ਸੈਂਪਲ ਸਾਇਜ ਸੀ। ਸ੍ਰੀ ਵਿਜ ਨੇ ਦਸਿਆ ਕਿ ਪਿਛਲੇ 16 ਜਨਵਰੀ, 2021 ਤੋਂ ਸਿਹਤ ਵਿਭਾਗ ਹਰਿਆਣਾ ਕੋਵਿਡ੍ਰ19 ਦੇ ਖਿਲਾਫ ਯੋਗ ਆਬਾਦੀ ਦਾ ਟੀਕਾਕਰਣ ਕਰਨ ਦੇ ਲਈ ਯੁੱਧ ਪੱਧਰ ਤੇ ਕੰਮ ਕਰ ਰਿਹਾ ਹੈ ਅਤੇ ਇਸ ਸੀਰੋ ਸਰਵੇਖਣ ਦਾ ਸੰਚਾਲਨ ਕਰ ਕੇ, ਰਾਜ ਵਿਚ ਚਲ ਰਹੇ ਕੋਵਿਡ੍ਰ19 ਟੀਕਾਕਰਣ ਪੋ੍ਰਗ੍ਰਾਮ ਦੀ ਪ੍ਰਭਾਵ ਦੇ ਬਾਰੇ ਵਿਚ ਇਕ ਮੁਲਾਂਕਣ ਕੀਤਾ ਗਿਆ ਹੈ।
ਬਾਕਸ
ਪੰਚਕੂਲਾ ਸਿਵਲ ਹਸਪਤਾਲ ਦੀ ਲੈਬ ਵਿਚ ਕੀਤਾ ਗਿਆ ਸਾਰੇ ਸੈਂਪਲਾਂ ਦੀ ਜਾਂਚ -ਵਿਜ
ਚੰਡੀਗੜ੍ਹ: ਉਨ੍ਹਾਂ ਨੇ ਕਿਹਾ ਕਿ ਸੀਰੋ ਸਰਵੇਖਣ ਦਾ ਇਹ ਦੌਰਾ ਪਿਛਲੇ ਦੌਰ ਤੋਂ ਬਿਲਕੁਲ ਵੱਖ ਸੀ ਕਿਉਂਕਿ ਇਸ ਵਾਰ ਵਿਭਾਗ ਦੇ ਸਾਹਮਣੇ ਸੱਭ ਤੋਂ ਵੱਡੀ ਚਨੌਤੀ 36520 ਦੇ ਵਧੇ ਹੋਏ ਸੈਂਪਲ ਦੇ ਆਕਾਰ ਦੀ ਸੀ ਅਤੇ ਦੂਜਾ ਇੰਨ੍ਹਾ ਸਾਰੇ ਨਮੂਨਿਆਂ ਦੀ ਜਾਂਚ ਜਿਲ੍ਹਾ ਸਿਵਲ ਹਸਪਤਾਲ, ਪੰਚਕੂਲਾ ਦੀ ਲੈਬ ਵਿਚ ਕੀਤਾ ਗਿਆ, ਜੋ ਕਿ ਬਹੁਤ ਵੱਡਾ ਕਾਰਜ ਹੈ।
ਬਾਕਸ
ਫਰੀਦਾਬਾਦ ਵਿਚ ਹੋਵੇਗਾ ਮੁੜ ਸੀਰੋ ਸਰਵੇ ੍ਰਵਿਜ
ਚੰਡੀਗੜ੍ਹ:ਸੀਰੋ ਸਰਵੇਲੇਂਸ ਦੇ ਨਤੀਜਿਆਂ ਦਾ ਵਿਸਤਾਰ ਨਾਲ ਖੁਲਾਸਾ ਕਰਦੇ ਹੋਏ ਉਨ੍ਹਾਂ ਨੇ ਦਸਿਆ ਕਿ ਜਿਲ੍ਹਾ ਕੁਰੂਕਸ਼ੇਤਰ ਵਿਚ ਸੱਭ ਤੋਂ ਵੱਧ 85 ਫੀਸਦੀ ਸੀਰੋ੍ਰਪਾਜਿਟੀਵਿਟੀ ਦੇਖੀ ਗਈ ਅਤੇ ਸੱਭ ਤੋਂ ਘੱਟ ਫਰੀਦਾਬਾਦ ਵਿਚ 64.2 ਫੀਸਦੀ ਦੇਖੀ ਗਈ। ਪਰ ਫਰੀਦਾਬਾਦ ਵਿਚ 14 ਫੀਸਦੀ ਸੈਂਪਲ ਕੰਨਕਲੂਜਨ ਕਿੰਨੀ ਕਾਰਨਾਂ ਨਾਲ ਨਹੀਂ ਨਿਕਲ ਪਾਇਆ, ਇਸ ਲਈ ਫਰੀਦਾਬਾਦ ਜਿਲ੍ਹਾ ਦਾ ਮੁੜ ਸੀਰੋ ਸਰਵੇ ਕਰਵਾਇਆ ਜਾਵੇਗਾ।
ਬਾਕਸ
ਰਾਜ ਦੇ ਹੁਣ ਤਕ ਲਗਭਗ 2.47 ਕਰੋੜ ਲੋਕਾਂ ਨੂੰ ਕੀਤਾ ਵੈਕਸੀਨੇਟ -ਵਿਜ
ਚੰਡੀਗੜ੍ਹ: ਪੱਤਰਕਾਰਾਂ ਦੇ ਸੁਆਲਾਂ ਦਾ ਜਵਾਬ ਦਿੰਦੇ ਹੋਏ ਸ੍ਰੀ ਵਿਜ ਨੇ ਦਸਿਆ ਕਿ ਹਰਿਆਣਾ ਵਿਚ 76 ਫੀਸਦੀ ਦੀ ਪਾਜਿਟੀਵੀਟੀ ਮਿਲਣਾ ਇਕ ਤਰ੍ਹਾ ਨਾਲ ਸੁਕੂਨ ਦੇਣ ਵਾਲੀ ਗਲ ਹੈ ਅਤੇ ਅਜਿਹੇ ਸਾਰੇ ਲੋਕਾਂ ਨੂੰ ਇਕ ਸੁਰੱਖਿਆ ਕਵੱਚ ਮਿਲ ਚੁੱਕਾ ਹੈ। ਸ੍ਰੀ ਵਿਜ ਨੇ ਵੈਕਸੀਨੇਸ਼ਨ ਦੇ ਸਬੰਧ ਵਿਚ ਦਸਿਆ ਕਿ ਰਾਜ ਵਿਚ ਹੁਣ ਤਕ ਲਗਭਗ 2.47 ਕਰੋੜ ਲੋਕਾਂ ਨੂੰ ਵੈਕਸੀਨੇਟ ਕੀਤਾ ਜਾ ਚੁੱਕਾ ਹੈ। ਜਿਸ ਵਿਚ ਲਗਭਗ 1.74 ਕਰੋੜ ਲੋਕਾਂ ਪਹਿਲੀ ਡੋਜ ਅਤੇ 73 ਲੱਖ ਤੋਂ ਵੱਧ ਲੋਕਾਂ ਨੂੰ ਦੂਜੀ ਡੋਜ ਲੱਗ ਚੁੱਕੀ ਹੈ।
ਬਾਕਸ
18 ਸਾਲ ਤੋਂ ਹੇਠਾਂ ਦੀ ਉਮਰ ਵਰਗ ਦੇ ਬੱਚਿਆਂ ਨੂੰ ਵੈਕਸਿਨ ਦੇਣ ਦੇ ਲਈ ਰਾਜ ਸਰਕਾਰ ਕਰ ਰਹੀ ਹੈ ਤਿਆਰੀ
ਚੰਡੀਗੜ੍ਹ: ਸ੍ਰੀ ਵਿਜ ਨੇ ਦਸਿਆ ਕਿ ਕੇਂਦਰ ਸਰਕਾਰ ਨੇ 18 ਤੋਂ ਹੇਠਾਂ ਦੀ ਉਮਰ ਵਰਗ ਦੇ ਬੱਚਿਆਂ ਤਹਿਤ ਵੈਕਸਿਨ ਮੰਜੂਰ ਕਰ ਦਿੱਤੀ ਹੈ ਅਤੇ ਹੁਣ ਵੀ ਇਸ ਉਮਰ ਦੇ ਬੱਚਿਆਂ ਨੂੰ ਵੈਕਸਿਨ ਦੇਣ ਦਾ ਕਾਰਜ ਸ਼ੁਰੂ ਹੋਵੇਗਾ, ਉਸ ਦੇ ਲਈ ਹਰਿਆਣਾ ਨੇ ਆਪਣੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕੋਰੋਨਾ ਸੰਕ੍ਰਮਣ ਦੀ ਤੀਜੀ ਲਹਿਰ ਦੇ ਸਬੰਧ ਵਿਚ ਕਿਹਾ ਕਿ ਅਸੀ ਰਾਜ ਦੇ ਹਰ ਵਿਅਕਤੀ ਨੂੰ ਸੁਰਖਿਆ ਕਵੱਚ ਕੋਵਿਡ ਦੇ ਖਿਲਾਫ ਦੇਣ ਦੇ ਲਈ ਭਰਸਕ ਯਤਨ ਕਰ ਰਹੇ ਹਨ ਤਾਂ ਜੋ ਜਦੋਂ ਕਦੀ ਕੋਵਿਡ ਦੀ ਤੀਜੀ ਲਹਿਰ ਆਉਣ, ਤਾਂ ਨੁਕਸਾਨ ਨਾ ਹੋਵੇ।
ਉੱਘੇ ਗੀਤਕਾਰ ਦੀਪਾ ਘੋਲੀਆ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ
ਸਰੂਪ ਸਿੰਗਲਾ, ਗੁਰਪ੍ਰੀਤ ਸਿੰਘ ਮਲੂਕਾ, ਬਲਕਾਰ ਸਿੱੱਧੂੂ, ਕਿਰਨਜੀਤ ਗਹਿਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਸੁਖਜਿੰਦਰ ਮਾਨ
ਬਠਿੰਡਾ,18 ਅਕਤੂਬਰ : ਮਰ ਜਾਣੀ ਮੇਰੇ ਦਿਲ ਨਾਲ ਖੇਡਦੀ ਰਹੀ’ ਵਰਗੇ ਸੈਂਕੜੇ ਸੁਪਰਹਿੱਟ ਗੀਤਾਂ ਦੇ ਰਚੇਤਾ ਉੱਘੇ ਗੀਤਕਾਰ ਗੁਰਦੀਪ ਸਿੰਘ ਦੀਪਾ ਘੋਲੀਆ ਸੰਖੇਪ ਬਿਮਾਰੀ ਤੋਂ ਬਾਅਦ ਪਰਿਵਾਰਕ ਮੈਂਬਰਾਂ, ਸੰਗੀਤ ਦੀ ਦੁਨੀਆਂ ਅਤੇ ਹਜ਼ਾਰਾਂ ਪ੍ਰਸੰਸਕਾਂ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ l ਪਿਛਲੇ ਕੁਝ ਦਿਨਾਂ ਤੋਂ ਡੇਂਗੂ ਤੋਂ ਪੀੜਤ ਦੀਪਾ ਘੋਲੀਆ ਕੱਲ੍ਹ ਦੇਰ ਰਾਤ ਬਠਿੰਡਾ ਦੇ ਆਦੇਸ਼ ਹਸਪਤਾਲ ਵਿੱਚ ਅਕਾਲ ਚਲਾਣਾ ਕਰ ਗਏ l ਬਠਿੰਡਾ ਵਿਖੇ ਦੀਪਾ ਘੋਲੀਆ ਨੂੰ ਉੱਘੇ ਗੀਤਕਾਰ ਤੇ ਗਾਇਕਾਂ ਰਾਜਨੀਤਕ ਸਮਾਜਿਕ ਤੇ ਧਾਰਮਿਕ ਆਗੂਆਂ ਤੋਂ ਇਲਾਵਾ ਹਜ਼ਾਰਾਂ ਪ੍ਰਸੰਸਕਾਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ l ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੀਪਾ ਘੋਲੀਆ ਇੱਕ ਰੰਗਲਾ ਸਾਥੀ ਸੀ ਜੋ ਬੇਵਕਤ ਵਿਛੋੜਾ ਦੇ ਗਿਆ l ਦੀਪਾ ਘੋਲੀਆ ਆਪਣੇ ਪਿੱਛੇ ਅਭੁੱਲ ਯਾਦਾਂ ਛੱਡ ਗਿਆ l ਦੀਪਾ ਘੋਲੀਆ ਨੇ ਨਿੱਕੀ ਉਮਰੇ ਹੀ ਪੰਜਾਬੀ ਮਾਂ ਬੋਲੀ ਦੀ ਸੇਵਾ ਸ਼ੁਰੂ ਕਰ ਦਿੱਤੀ ਸੀ ਜੋ ਲਗਾਤਾਰ ਜਾਰੀ ਰਹੀ l ਗੀਤਕਾਰੀ ਤੇ ਗਾਇਕੀ ਦੇ ਖੇਤਰ ਤੋਂ ਇਲਾਵਾ ਦੀਪਾ ਘੋਲੀਆ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਵਿੱਚ ਵੀ ਵਡਮੁੱਲਾ ਯੋਗਦਾਨ ਪਾਇਆ l ਉਨ੍ਹਾਂ ਦੇ ਅੰਤਮ ਸੰਸਕਾਰ ਵਿਚ ਉੱਘੇ ਗਾਇਕ ਬਲਕਾਰ ਸਿੱਧੂ, ਭਿੰਦਰ ਡੱਬਵਾਲੀ, ਗੀਤਕਾਰ ਕਿਰਪਾਲ ਮਾਣਾਂ, ਹਰਿੰਦਰ ਸਿੰਘ ਹਿੰਦਾ ਮਹਿਰਾਜ, ਕਿਰਨਜੀਤ ਗਹਿਰੀ, ਟਹਿਲ ਸਿੰਘ ਸੰਧੂ , ਰਵਿੰਦਰ ਸਿੰਘ ਗਿੱਲ, ਰਾਣਾ ਐਮ ਸੀ, ਜਸਬੀਰ ਸਿੰਘ ਬਰਾਡ਼, ਐਡਵੋਕੇਟ ਗੁਰਸੇਵਕ ਸਿੰਘ, ਸਵਰਨ ਸਿੰਘ ਦਾਨੇਵਾਲੀਆ, ਹਰਵਿੰਦਰ ਗੱਜੂ, ਹਰਜਿੰਦਰ ਸਿੱਧੂ ਐਮ ਸੀ, ਭੁਪਿੰਦਰ ਭੂਪਾ, ਅਣਮੋਲ, ਬਲਜੀਤ ਸਿੰਘ ਬੱਲੀ, ਲੱਖੀ ਜਵੰਧਾ ,ਸੁਰਜੀਤ ਸਿੰਘ ਭਾਈਰੂਪਾ, ਗੁਰਮੇਲ ਸਿੰਘ ਮੇਲੀ ਭਾਈਰੂਪਾ, ਜਗਤਾਰ ਸਿੰਘ ਜਵੰਧਾ ,ਕਾਲਾ ਫੂਲ ,ਰੌਕੀ ਸਿੰਘ, ਕੁਲਦੀਪ ਰਸੀਲਾ, ਰਾਜਾ ਬੁੱਟਰ, ਨਵਦੀਪ ਸੰਧੂ ,ਜਗਦੇਵ ਸਿੰਘ ਟਹਿਣਾ,ਰਣਜੋਧ, ਗੁਰਵਿੰਦਰ ਬਰਾੜ, ਸੁਖਪਾਲ ਪਾਲੀ, ਕੁਲਦੀਪ ਮੱਲਕੇ, ਰਵੀਸ਼ੰਕਰ ਸਫਲ, ਭਾਰਤ ਧਾਲੀਵਾਲ, ਗੁਰਜੀਤ ਸਿੰਘ ਗੋਰਾ, ਨਿਰਦੇਵ ਸਿੰਘ ਲਾਲੀ ਕੋਠਾਗੁਰੂ ,ਮਨਦੀਪ ਸ਼ਰਮਾ, ਹਨੀ ਭੋਖੜਾ, ਸਿਕੰਦਰ ਹਰਰਾਏਪੁਰ, ਹਰਮੀਤ ਜੰਡਾਂਵਾਲਾ,ਗੌਰਵ ਕਾਲੜਾ, ਭੋਲਾ ਸਿੰਘ ਪੱਪੂ ਢਪਾਲੀ, ਰਾਜਵੀਰ ਸਿੱਧੂ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਆਦਿ ਹਾਜ਼ਰ ਸਨ
ਡੀਏਵੀ ਕਾਲਜ਼ ਦੀ ਕਿ੍ਕਟ ਟੀਮ ਨੇ ਜਿੱਤੀ ਟਰਾਫ਼ੀ
ਸੁਖਜਿੰਦਰ ਮਾਨ
ਬਠਿੰਡਾ, 18 ਅਕਤੂਬਰ: ਸਥਾਨਕ ਡੀ.ਏ.ਵੀ. ਕਾਲਜ ਦੀ ਕਿ੍ਕਟ ਟੀਮ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਜੋਨਲ ਕਿ੍ਰਕੇਟ ਟੂਰਨਾਮੈਂਟ ਵਿਚ ਜਿੱਤ ਪ੍ਰਾਪਤ ਕੀਤੀ ਹੈ। ਆਪਣੇ ਪਹਿਲੇ ਮੈਚ ਵਿਚ ਟੀਮ ਨੇ ਯੂਨੀਵਰਸਿਟੀ ਕਾਲਜ ਢਿੱਲਵਾਂ ਨੂੰ ਵੱਡੇ ਮਾਰਜਨ ਨਾਲ ਹਰਾਇਆ। ਜਦੋਂਕਿ ਫਾਈਨਲ ਮੈਚ ਵਿਚ ਕਾਲਜ ਦੀ ਟੀਮ ਨੇ ਸਰਕਾਰੀ ਰਾਜਿੰਦਰਾ ਕਾਲਜ ਨੂੰ 85 ਰਨਾਂ ਨਾਲ ਹਰਾ ਕੇ ਜਿੱਤ ਆਪਣੇ ਨਾਮ ਕੀਤੀ। ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਪਰਵੀਨ ਕੁਮਾਰ ਗਰਗ ਨੇ ਇਸ ਇਤਿਹਾਸਿਕ ਜਿੱਤ ’ਤੇ ਪੂਰੀ ਟੀਮ ਦੇ ਨਾਲ ਨਾਲ ਇੰਚਾਰਜ਼ ਪ੍ਰੋ. ਵਿਕਾਸ ਕਾਟੀਆ, ਫਿਜ਼ੀਕਲ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ, ਪ੍ਰੋ. ਨਿਰਮਲ ਸਿੰਘ ਅਤੇ ਕਿ੍ਰਕੇਟ ਕੋਚ ਸ਼੍ਰੀ ਰਾਜੀਵ ਕੁਮਾਰ ਮੋਹੰਤੀ ਨੂੰ ਵਧਾਈ ਦਿੱਤੀ।






