Thursday, April 30, 2026
Home Blog Page 2730

ਖੇਤੀਬਾੜੀ ਵਿਭਾਗ ਵਲੋਂ ਬਲਾਕ ਪੱਧਰੀ ਕੈਂਪ ਆਯੋਜਿਤ

0

ਸੁਖਜਿੰਦਰ ਮਾਨ

ਬਠਿੰਡਾ, 18 ਅਕਤੂਬਰ: ਖੇਤੀਬਾੜੀ ਵਿਭਾਗ ਵਲੋਂ ਅੱਜ ਡਾ ਡੂੰਘਰ ਸਿੰਘ ਬਰਾੜ ਦੀ ਅਗਵਾਈ ਹੇਠ ਮੌੜ ਬਲਾਕ ਦੇ ਪਿੰਡ ਮਾਈਸਰਖ਼ਾਨਾ ਵਿਖੇ ਬਲਾਕ ਪੱਧਰੀ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਵਿੱਚ ਪਿੰਡ ਦੀ ਪੰਚਾਇਤ ਤੋਂ ਇਲਾਵਾ ਵੱਡੀ ਪੱਧਰ ’ਤੇ ਲੋਕਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ। ਇਸ ਦੌਰਾਨ ਡਾ: ਅਸਮਾਨਪ੍ਰੀਤ ਸਿੰਘ ਸਿੱਧੂ ਵੱਲੋਂ ਮਿੱਟੀ ਦੀ ਸਿਹਤ ਬਾਰੇ ਅਤੇ ਡਾ:ਸੰਦੀਪ ਸਿੰਘ ਵੱਲੋਂ ਕਣਕ ਦੀ ਫਸਲ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ ਗਏ। ਡਾ:ਅਮਨਦੀਪ ਸਿੰਘ ਵੱਲੋਂ ਕਿਸਾਨਾਂ ਨੂੰ ਬੇਲੋੜੇ ਖੇਤੀ ਖਰਚੇ ਘਟਾਕੇ ਕੁੱਲ ਲਾਭ ਵਿੱਚ ਵਾਧਾ ਕਰਨ ਬਾਰੇ ਜਾਗਰੂਕ ਕੀਤਾ ਗਿਆ। ਉਪਰੰਤ ਮਨਦੀਪ ਕੌਰ ਬੀ.ਟੀ.ਐਮ. ਵੱਲੋਂ ਆਤਮਾ ਸਕੀਮ ਦੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਦੱਸਿਆ ਗਿਆ। ਅੰਤ ਵਿੱਚ ਡਾ: ਡੂੰਗਰ ਸਿੰਘ ਬਰਾੜ ਖੇਤੀਬਾੜੀ ਅਫ਼ਸਰ ਮੌੜ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਇਸ ਸੰਬੰਧੀ ਮਸ਼ੀਨਰੀ ਦੀ ਵਰਤੋਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਸਟੇਜ ਦਾ ਸਮੁੱਚਾ ਸੰਚਾਲਨ ਜਗਸੀਰ ਸਿੰਘ ਵੱਲੋਂ ਕੀਤਾ ਗਿਆ।ਇਸ ਮੌਕੇ ਲਾਲ ਸਿੰਘ, ਕਾਕਾ ਸਿੰਘ ਅਤੇ ਗੁਰਬਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

ਕਿਸਾਨ ਮੋਰਚੇ ਦੇ ਸੱਦੇ ’ਤੇ ਉਗਰਾਹਾ ਗਰੁੱਪ ਨੇ ਥਾਂ-ਥਾਂ ਰੋਕੀਆਂ ਰੇਲਾਂ

0

ਸੁਖਜਿੰਦਰ ਮਾਨ

ਬਠਿੰਡਾ, 18 ਅਕਤੂਬਰ: ਅੱਜ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ’ਚ ਤਿੰਨ ਥਾਵਾਂ ਉਪਰ ਰੇਲ ਗੱਡੀਆਂ ਰੋਕੀਆਂ ਗਈਆਂ। ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਅਤੇ ਸੁਖਦੇਵ ਸਿੰਘ ਜਵੰਧਾ ਦੀ ਅਗਵਾਈ ਬਠਿੰਡਾ – ਫਿਰੋਜ਼ਪੁਰ ਰੇਲਵੇ ਲਾਈਨ ’ਤੇ ਗੋਨਿਆਣਾ ਮੰਡੀ , ਗੁਰਪਾਲ ਸਿੰਘ ਦਿਓਣ ਅਤੇ ਜਸਪਾਲ ਸਿੰਘ ਕੋਠਾਗੁਰੂ ਦੀ ਅਗਵਾਈ ਵਿੱਚ ਬਠਿੰਡਾ – ਦਿੱਲੀ ਬਾਇਆ ਅੰਬਾਲਾ ਰੇਲਵੇ ਲਾਈਨ ’ਤੇ ਰਾਮਪੁਰਾ ਸ਼ਹਿਰ ਵਿਖੇ ਅਤੇ ਧਰਮਪਾਲ ਸਿੰਘ ਜੰਡੀਆਂ ਦੀ ਅਗਵਾਈ ਵਿੱਚ ਬਠਿੰਡਾ ਬੀਕਾਨੇਰ ਰੇਲਵੇ ਲਾਈਨ ’ਤੇ ਪਿੰਡ ਪਥਰਾਲਾ ਵਿਖੇ ਸਵੇਰੇ 10 ਵਜੇ ਤੋਂ ਸਾਮ 4 ਵਜੇ ਤੱਕ ਧਰਨਾ ਲਗਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਲਖਮੀਰਪੁਰ ਕਾਂਡ ਦੇ ਦੋਸ਼ੀਆਂ ਵਿਰੁਧ ਸਖ਼ਤ ਕਾਵਰਾਈ, ਖੇਤੀ ਵਿਰੋਧੀ ਨਵੇਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ, ਬਿਜਲੀ ਬਿੱਲ 2020 ਰੱਦ ਕਰਵਾਉਣ, ਮਜਬੂਰੀ ਵੱਸ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਭਾਰੀ ਜੁਰਮਾਨੇ ਅਤੇ ਸਜ਼ਾਵਾਂ ਦਾ ਕਾਨੂੰਨ ਰੱਦ ਕਰਵਾਉਣ , ਸਾਰੇ ਰਾਜਾਂ ਵਿੱਚ ਸਾਰੀਆਂ ਫਸਲਾਂ ਦੀ ਸਰਕਾਰ ਵੱਲੋਂ ਘੱਟੋ ਘੱਟ ਮਿੱਥੇ ਸਰਕਾਰੀ ਭਾਅ ਤੇ ਸਰਕਾਰੀ ਖਰੀਦ ਦੀ ਗਾਰੰਟੀ ਕਰਵਾਉਣ ਅਤੇ ਜਨਤਕ ਵੰਡ ਪ੍ਰਣਾਲੀ ਰਾਹੀਂ ਸਾਰੀਆਂ ਲੋੜੀਂਦੀਆਂ ਵਸਤਾਂ ਸਾਰੇ ਗਰੀਬਾਂ ਤਕ ਮੁਫ਼ਤ ਜਾਂ ਸਸਤੇ ਰੇਟਾਂ ’ਤੇ ਦੇਣ ਦੀ ਮੰਗ ਕੀਤੀ। ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਇਸ ਮੌਕੇ ਪੰਜਾਬ ਸਰਕਾਰ ’ਤੇ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਨਰਮਾ ਅਤੇ ਹੋਰ ਫਸਲਾਂ ਦੇ ਖਰਾਬੇ ਦਾ ਮੁਆਵਜਾ ਦੇਣ ਤੋਂ ਧਾਰੀ ਮੁਜਰਮਾਨਾ ਚੁੱਪ ਵਿਰੁਧ ਜਲਦੀ ਹੀ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਧਰਨਿਆਂ ਦੌਰਾਨ ਪਰਮਜੀਤ ਕੌਰ ਪਿੱਥੋ, ਮਾਲਣ ਕੌਰ ਕੋਠਾਗੁਰੂ ,ਕੁਲਵੰਤ ਸ਼ਰਮਾ ਡੀ ਟੀ ਐਫ ਦੇ ਆਗੂ ਮਾਸਟਰ ਜਸਵਿੰਦਰ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਸਰਬਜੀਤ ਮੌੜ ਅਤੇ ਬਲਕਰਨ ਸਿੰਘ ਨੇ ਵੀ ਸੰਬੋਧਨ ਕੀਤਾ ।

ਬਾਬਾ ਫ਼ਰੀਦ ਸਕੂਲ ਵੱਲੋਂ ‘ਬੈਸਟ ਆਊਟ ਆਫ਼ ਵੇਸਟ‘ ਮੁਕਾਬਲਾ ਆਯੋਜਿਤ

0

ਸੁਖਜਿੰਦਰ ਮਾਨ

ਬਠਿੰਡਾ, 18 ਅਕਤੂਬਰ : ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਵਿਦਿਆਰਥੀਆਂ ਲਈ ‘ਬੈਸਟ ਆਊਟ ਆਫ਼ ਵੇਸਟ‘ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੇ ਵੱਖ-ਵੱਖ ਸੈਕਸ਼ਨਾਂ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਰਹਿੰਦ ਖੂੰਹਦ ਅਤੇ ਫ਼ਾਲਤੂ ਵਸਤਾਂ ਤੋਂ ਲਾਭਦਾਇਕ ਵਸਤਾਂ ਅਤੇ ਮਾਡਲ ਤਿਆਰ ਕਰ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਮੁਕਾਬਲੇ ਵਿਚ 10+2 ਕਾਮਰਸ-ਬੀ ਦੇ ਵਿਦਿਆਰਥੀ ਮਨਜਿੰਦਰ ਸਿੰਘ ਨੇ ਪਹਿਲਾ ਅਤੇ 10+1 ਮੈਡੀਕਲ-ਏ ਦੀ ਪਰਨੂਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ 10+2 ਕਾਮਰਸ-ਏ ਦੀ ਗੁਰਧੀਰ ਕੌਰ ਸਿੱਧੂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸ ਤੋਂ ਇਲਾਵਾ 10+2 ਮੈਡੀਕਲ-ਏ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਤੇ ਰੀਤੂ ਬਾਲਾ ਨੂੰ, 10+2 ਨਾਨ ਮੈਡੀਕਲ-ਏ ਦੇ ਕਰਨਵੀਰ ਸਿੰਘ, 10+1 ਕਾਮਰਸ-ਏ ਦੇ ਅਰਮਾਨਦੀਪ ਸਿੰਘ ਅਤੇ 10+2 ਆਰਟਸ-ਬੀ ਦੀ ਰੇਸ਼ਮ ਕੁਮਾਰੀ ਨੂੰ ਹੌਸਲਾ ਅਫ਼ਜਾਈ ਲਈ ਇਨਾਮ ਦਿੱਤਾ ਗਿਆ। ਪਿ੍ਰੰਸੀਪਲ ਬਲਜਿੰਦਰ ਸਿੰਘ ਸਿੱਧੂ ਨੇ ਆਪਣੀ ਪ੍ਰਤਿਭਾ ਦੇ ਪ੍ਰਦਰਸ਼ਨ ਲਈ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

ਅਗਰਵਾਲ ਵੈਲੇਫਅਰ ਸਭਾ ਵਲੋਂ ਬੀਸੀਐੱਲ ਦੇ ਐੱਮ ਡੀ ਰਾਜਿੰਦਰ ਮਿੱਤਲ ਦਾ ਵਿਸ਼ੇਸ਼ ਸਨਮਾਨ

0

ਸੁਖਜਿੰਦਰ ਮਾਨ

ਬਠਿੰਡਾ, 18 ਅਕਤੂਬਰ : ਅਗਰਵਾਲ ਵੈਲੇਫਅਰ ਸਭਾ ਰਜਿ ਬਠਿੰਡਾ ਵਲੋਂ ਬੀਸੀਐੱਲ ਇੰਡਸਟਰੀ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਹਾਰਾਜਾ ਅਗਰਸੈਨ ਜੀ ਦੇ ਜੀਵਨੀ ’ਤੇ ਇਕ ਕਿਤਾਬ ਵੀ ਰਿਲੀਜ਼ ਕੀਤੀ ਗਈ। ਇਸ ਮੌਕੇ ਸਭਾ ਦੇ ਪ੍ਰਧਾਨ ਬਿਮਲ ਮਿੱਤਲ ਦੀ ਅਗਵਾਈ ਹੇਠ ਹੋਰ ਆਹੁੰਦੇਦਾਰ ਵੀ ਮੌਜੂਦ ਸਨ। ਪ੍ਰਧਾਨ ਬਿਮਲ ਮਿੱਤਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਭਵਿੱਖ ’ਚ ਅਗਰਵਾਲ ਸਮਾਜ ਲਈ ਮਿਲਜੁਲ ਕੇ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਕੁਝ ਯੋਜਵਾਨਾਂ ਵੀ ਬਣਾਈਆਂ ਗਈਆਂ ਹਨ। ਇਸ ਮੀਟਿੰਗ ਉਪਰੰਤ ਹੀ ਸਭਾ ਦੇ ਅਹੁੱਦੇਦਾਰਾਂ ਨੇ ਸਨਮਾਨ ਚਿੰਨ੍ਹ ਭੇਟ ਕੀਤਾ ਅਤੇ ਮਹਾਰਾਜ ਅਗਰਸੈਨ ਜੀ ਦੇ ਜੀਵਨੀ ’ਤੇ ਇਕ ਕਿਤਾਬ ਵੀ ਰਿਲੀਜ ਕੀਤੀ ਗਈ। ਇਸ ਮੌਕੇ ਬੋਲਦਿਆ ਐਮਡੀ ਰਾਜਿੰਦਰ ਮਿੱਤਲ ਨੇ ਜਿਥੇ ਸਭਾ ਦੇ ਆਹੁੰਦੇਦਾਰਾਂ ਦਾ ਇਸ ਸਨਮਾਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਭਵਿੱਖ ’ਚ ਹੋਣ ਵਾਲੇ ਕਾਰਜਾਂ ਲਈ ਹਰ ਸਭ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਸਭਾ ਦੇ ਸਲਾਹਕਾਰ ਭੁਪਿੰਦਰ ਬਾਂਸਲ, ਪ੍ਰੋਫੈਸਰ ਪ੍ਰਵੀਨ ਗਰਗ, ਰਜਨੀਸ਼ ਮਿੱਤਲ, ਵਿਪਨ ਜਿੰਦਲ ਅਤੇ ਅਨੁਜ ਕੁਮਾਰ ਵੀ ਹਾਜ਼ਰ ਸਨ।

ਪੰਜਾਬ ਕਾਂਗਰਸ ਤੇ ਸਰਕਾਰ ਵਿਚਕਾਰ ਕੋਈ ਮਤਭੇਦ ਨਹੀਂ: ਚੰਨੀ

0

ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 18 ਅਕਤੂਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ 13 ਸੂਤਰੀ ਏਜੰਡੇ ਸਬੰਧੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੇ ਜਾਣ ਦੇ ਮੁੱਦੇ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ‘‘ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ ਲਈ ਪਹਿਲਾਂ ਹੀ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਇਹ ਯਕੀਨ ਵੀ ਦਿਵਾਇਆ ਕਿ ਹਰੇਕ ਵਾਅਦਾ ਪੂਰਨ ਰੂਪ ਵਿਚ ਲਾਗੂ ਕੀਤਾ ਜਾਵੇਗਾ। ’’ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਇਹ ਸੂਬਾਈ ਪਾਰਟੀ ਪ੍ਰਧਾਨ ਦਾ ਫਰਜ਼ ਹੈ ਕਿ ਉਹ ਪਾਰਟੀ ਦੀ ਹਾਈਕਮਾਂਡ ਨੂੰ ਸੂਬੇ ਨਾਲ ਸਬੰਧਤ ਮਾਮਲਿਆਂ ਬਾਰੇ ਜਾਣੂੰ ਕਰਵਾਏ ਪਰ ਇਸ ਦਾ ਮਤਲਬ ਇਹ ਨਹੀਂ ਕਿ ਪਾਰਟੀ ਅਤੇ ਸਰਕਾਰ ਦਰਮਿਆਨ ਕੋਈ ਮਤਭੇਦ ਹਨ। ਦਸਣਾ ਬਣਦਾ ਹੈ ਕਿ ਬੀਤੇ ਕੱਲ ਸਿੱਧੂ ਵਲੋਂ 13 ਨੁਕਾਤੀ ਪ੍ਰੋਗਰਾਮ ਨੂੰ ਲਾਗੂ ਕਰਵਾਉਣ ਲਈ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਨੂੰ ਜਨਤਕ ਕਰਨ ਤੋਂ ਬਾਅਦ ਹਾਈਕਮਾਂਡ ਦੇ ਆਦੇਸ਼ਾਂ ਉਪਰ ਬੀਤੀ ਸ਼ਾਮ ਮੁੱਖ ਮੰਤਰੀ ਚੰਨੀ ਤੇ ਕਾਂਗਰਸ ਪ੍ਰਧਾਨ ਸਿੱਧੂ ਵਿਚਕਾਰ ਲੰਮੀ ਮੀਟਿੰਗ ਵੀ ਹੋਈ ਸੀ। ਜਿਸ ਵਿਚ ਹਰੀਸ਼ ਚੌਧਰੀ ਤੇ ਪ੍ਰਗਟ ਸਿੰਘ ਨੇ ਵੀ ਸਮੂਲੀਅਤ ਕੀਤੀ ਸੀ। ਹਾਲਾਂਕਿ ਇਸ ਮੀਟਿੰਗ ਦੇ ਵੇਰਵੇ ਹਾਸਲ ਨਹੀਂ ਹੋ ਸਕੇ ਪ੍ਰੰਤੂ ਸੂਤਰਾਂ ਮੁਤਾਬਕ ਮੀਟਿੰਗ ਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਜੰਮੀ ਬਰਫ਼ ਜਰੂਰ ਪਿਘਲੀ ਹੈ।

ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੇ ਮਾਮਲੇ ’ਚ ਚੰਨੀ ਸੱਦਣਗੇ ਵਜ਼ਾਰਤ ਦੀ ਵਿਸ਼ੇਸ ਮੀਟਿੰਗ

0

ਕੇਂਦਰ ਦਾ ਫੈਸਲਾ ਪ੍ਰਵਾਨ ਨਹੀਂ ਕਰਾਂਗੇ-ਚੰਨੀ
ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 18 ਅਕਤੂਬਰ: ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐਸ.ਐਫ. ਦਾ ਅਧਿਕਾਰ ਖੇਤਰ ਮੌਜੂਦਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਦਾ ਪੰਜਾਬ ਵਿਚ ਵਿਰੋਧ ਤੇਜ਼ ਹੋ ਗਿਆ ਹੈ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਮਾਮਲੇ ’ਤੇ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਿਕ ਕੇਂਦਰ ਦੇ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਪ੍ਰਵਾਨ ਨਹੀਂ ਕਰੇਗੀ ਕਿਉਂ ਜੋ ਇਹ ਕਦਮ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ ਹੈ।
ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਸੂਬੇ ਦਾ ਮੁੱਦਾ ਹੈ ਅਤੇ ਪੰਜਾਬ ਨੂੰ ਭਰੋਸੇ ਵਿਚ ਲਏ ਬਿਨਾਂ ਸੂਬੇ ਉਤੇ ਇਹ ਫੈਸਲਾ ਥੋਪ ਦੇਣ ਦਾ ਕੇਂਦਰ ਸਰਕਾਰ ਦਾ ਕੋਈ ਆਧਾਰ ਨਹੀਂ ਬਣਦਾ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਆਪਣੀ ਪੁਲੀਸ ਫੋਰਸ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਵਿਚ ਪੂਰਨ ਤੌਰ ਉਤੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦੀ ਕਾਬਲੀਅਤ ਅਤੇ ਸਮਰੱਥਾ ਸਦਕਾ ਹੀ ਸੂਬੇ ਵਿਚ ਦਹਾਕਾ ਲੰਮੇ ਅੱਤਵਾਦ ਨੂੰ ਠੱਲ੍ਹ ਪਾਈ ਗਈ ਸੀ ਜਿਸ ਨਾਲ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਹਾਲ ਹੋਈ।
ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੇ ਸੰਵੇਦਨਸ਼ੀਲ ਮੁੱਦੇ ਨੂੰ ਤੂਲ ਦੇ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਚੰਨੀ ਨੇ ਉਨ੍ਹਾਂ ਨੂੰ ਕੇਂਦਰੀ ਬਲਾਂ ਦਾ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਵਿਚ ਪ੍ਰਵੇਸ਼ ਕਰਨ ਦੀ ਭੜਕਾਹਟ ਭਰੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਚੰਨੀ ਨੇ ਅੱਗੇ ਕਿਹਾ ਕਿ ਹੁਣ ਸਥਿਤੀ ਦੀ ਮੰਗ ਇਹ ਹੈ ਕਿ ਇਸ ਨਾਜ਼ੁਕ ਮੁੱਦੇ ਸਬੰਧੀ ਲੋਕਾਂ ਦੇ ਮਨਾਂ ਵਿਚਲੇ ਭਰਮ-ਭੁਲੇਖੇ ਦੂਰ ਕਰਨ ਲਈ ਇੱਕ ਵਿਆਪਕ ਨੀਤੀ ਘੜੀ ਜਾਵੇ ਜਿਸ ਲਈ ਸੂਬਾਈ ਕੈਬਨਿਟ ਦੀ ਇੱਕ ਵਿਸ਼ੇਸ਼ ਮੀਟਿੰਗ ਛੇਤੀ ਹੀ ਸੱਦੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਇਹ ਮੁੱਦਾ ਸਰਬ ਪਾਰਟੀ ਮੀਟਿੰਗ ਵਿਚ ਵੀ ਡੂੰਘਾਈ ਨਾਲ ਵਿਚਾਰਿਆ ਜਾਵੇਗਾ, ਪਰ ਜੇਕਰ ਇਹ ਮੁੱਦਾ ਫਿਰ ਵੀ ਨਹੀਂ ਸੁਲਝਦਾ ਤਾਂ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।
ਹੋਰ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੋਂ ਜ਼ਮੀਨ ਐਕੁਆਇਰ ਕਰਕੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਲੋੜੀਂਦੀ ਜ਼ਮੀਨ ਛੇਤੀ ਹੀ ਕੇਂਦਰ ਸਰਕਾਰ ਨੂੰ ਦੇ ਦਿੱਤੀ ਜਾਵੇਗੀ ਜੋ ਕਿ ਪੱਟੀ-ਮੱਖੂ ਰੇਲ ਲਿੰਕ ਵਿਕਸਤ ਕਰਨ ਲਈ ਹੋਵੇਗੀ ਅਤੇ ਇਸ ਨਾਲ ਖਿੱਤੇ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਸੋਨੀ ਵੱਲੋਂ ਡੇਂਗੂ ਦੇ ਟਾਕਰੇ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ

0

ਪੰਜਾਬ ਸਰਕਾਰ ਵੱਲੋਂ ਡੇਂਗੂ ਟੈਸਟ ਲਈ ਕੀਮਤ 600 ਰੁਪਏ ਤੈਅ

ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 18 ਅਕਤੂਬਰ: ਸੂਬੇ ’ਚ ਦਿਨ-ਬ-ਦਿਨ ਡੇਂਗੂ ਦੇ ਵਧ ਰਹੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਡਿਪਟੀ ਕਮਿਸਨਰਾਂ ਨੂੰ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਡੇਂਗੂ ਦੇ ਟਾਕਰੇ ਲਈ ਗਠਿਤ ਸਟੇਟ ਟਾਸਕ ਫੋਰਸ ਦੀ ਇੰਟਰ ਸੈਕਟੋਰਲ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਅਤੇ ਹਦਾਇਤ ਕੀਤੀ ਕਿ ਡੇਂਗੂ ਅਤੇ ਮਲੇਰੀਆਂ ਨੂੰ ਰੋਕਣ ਲਈ ਪੂਰੀ ਜਿੰਮੇਵਾਰੀ ਨਾਲ ਯਤਨ ਕੀਤੇ ਜਾਣ ਤਾਂ ਜੋ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਹਨਾਂ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਰਾਜ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਅਤੇ ਮਲੇਰੀਆ ਦੇ ਟਾਕਰੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਫੋਗਿੰਗ ਮਸ਼ੀਨਾਂ ਅਤੇ ਹੋਰ ਸਾਜੋ ਸਮਾਨ ਜਲਦ ਤੋਂ ਜਲਦ ਖ਼ਰੀਦੀਆਂ ਜਾਣ।
ਇਸ ਮੌਕੇ ਪੰਜਾਬ ਰਾਜ ਪੇਂਡੂ ਵਿਕਾਸ ਦੇ ਡਾਇਰੈਕਟਰ ਨੇ ਡਿਪਟੀ ਮੁੱਖ ਮੰਤਰੀ ਨੂੰ ਦੱਸਿਆ ਕਿ ਉਹਨਾਂ ਦੇ ਵਿਭਾਗ ਵੱਲੋਂ ਪੰਜਾਬ ਰਾਜ ਦੇ 150 ਬਲਾਕਾਂ ਵਿੱਚ ਨਵੀਆਂ ਫੋਗਿੰਗ ਮਸ਼ੀਨਾਂ ਖਰੀਦਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਹਨਾਂ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸ਼ਾਮ ਸੂਰਜ ਡੁੱਬਣ ਤੋਂ ਬਾਅਦ ਸ਼ਹਿਰਾਂ ਵਿੱਚ ਫੋਗਿੰਗ ਕਰਨ ਦਾ ਕਾਰਜ ਕਰਨ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਰਾਜ ਦੇ 7 ਜ਼ਿਲ੍ਹਿਆਂ ਵਿਚ ਡੇਂਗੂ ਦੇ ਵੱਧ ਕੇਸ ਸਾਹਮਣੇ ਆਏ ਹਨ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਸਥਿਤੀ ਕਾਬੂ ਅਧੀਨ ਹਨ। ਇਸੇ ਤਰ੍ਹਾਂ ਮਲੇਰੀਆਂ ਦੇ ਵੀ ਬਹੁਤ ਘੱਟ ਕੇਸ ਸਾਹਮਣੇ ਆਏ ਹਨ। ਸ੍ਰੀ ਸੋਨੀ ਨੇ ਪੰਜਾਬ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਅਤੇ ਮਲੇਰੀਆਂ ਰੋਕਣ ਲਈ ਆਪਣੇ ਘਰਾਂ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ। ਉਹਨਾਂ ਨਾਲ ਹੀ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬੀਮਾਰ ਹੋਣ ਦੀ ਸਥਿਤੀ ਵਿੱਚ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਡੇਂਗੂ ਅਤੇ ਮਲੇਰੀਆਂ ਸਬੰਧੀ ਟੈਸਟ ਜ਼ਰੂਰ ਕਰਵਾਉਣ। ਸਰਕਾਰੀ ਹਸਪਤਾਲਾਂ ਵਿੱਚ ਇਹ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਜਬ ਕੀਮਤਾਂ ‘ਤੇ ਡੇਂਗੂ ਟੈਸਟ ਕਰਵਾਉਣ ਦੀ ਸੁਵਿਧਾ ਦੇਣ ਲਈ ਨਿੱਜੀ ਹਸਪਤਾਲਾਂ ਅਤੇ ਲੈਬਾਰਟਰੀਆਂ ਵਿੱਚ ਡੇਂਗੂ ਟੈਸਟ ਦੀ ਕੀਮਤ 600 ਰੁਪਏ ਤੈਅ ਕੀਤੀ ਗਈ ਹੈ, ਜਿਸ ਸਬੰਧੀ ਵਿਭਾਗ ਵੱਲੋਂ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।ਇਸ ਮੀਟਿੰਗ ਵਿੱਚ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਕਾਸ ਗਰਗ, ਸੀ.ਈ.ਓ. ਸਟੇਟ ਹੈਲਥ ਏਜੰਸੀ ਕੁਮਾਰ ਰਾਹੁਲ, ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਿਤ ਕੁਮਾਰ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਛਤਵਾਲ, ਟਰਾਂਸਪੋਰਟ ਵਿਭਾਗ ਤੋਂ ਰਾਜੀਵ ਪਰਾਸ਼ਰ ਤੋਂ ਇਲਾਵਾ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ, ਪਸ਼ੂ ਪਾਲਣ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਕੂਲ ਸਿੱਖਿਆ ਵਿਭਾਗ ਅਤੇ ਕਿਰਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

ਪੁਲਿਸ ਅਧਿਕਾਰੀ ਦੀ ਗੱਡੀ ਨੇ ਦੋ ਨੌਜਵਾਨ ਲੜਕੀਆਂ ਨੂੰ ਕੁਚਲਿਆ

0

ਪੰਜਾਬੀ ਖ਼ਬਰਸਾਰ ਬਿਊਰੋ
ਜਲੰਧਰ, 17 ਅਕਤੂਬਰ: ਅੱਜ ਸਵੇਰੇ ਫਗਵਾੜਾ-ਜਲੰਧਰ ਹਾਈਵੇ ‘ਤੇ ਇੱਕ ਪੁਲਿਸ ਅਧਿਕਾਰੀ ਦੀ ਗੱਡੀ ਵਲੋਂ ਦੋ ਨੌਜਵਾਨ ਕੁੜੀਆਂ ਨੂੰ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ ਇਕ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਸਰੀ ਗੰਭੀਰ ਰੂਪ ਨਾਲ ਜਖਮੀ ਹੋ ਗਈ। ਜਿਸ ਨੂੰ ਸਥਾਨਕ ਹਸਪਤਾਲ‘ ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਪੁਲਿਸ ਅਧਿਕਾਰੀਆਂ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਜਲੰਧਰ ਸ਼ਹਿਰੀ ਯੂਥ ਕਾਂਗਰਸ ਦੇ ਪ੍ਰਧਾਨ ਅੰਗਦ ਦੱਤਾ ਨੇ ਇਸ ਮਾਮਲੇ ਵਿੱਚ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇੰਸਪੈਕਟਰ ਨੂੰ ਬਰਖਾਸਤ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਵਿਰੁਧ ਆਈਪੀਸੀ 302 ਦੇ ਤਹਿਤ ਕਾਰਵਾਈ ਕੀਤੀ ਜਾਵੇ। ਦਸਣਾ ਬਣਦਾ ਹੈ ਕਿ ਇਹ ਘਟਨਾ ਜਲੰਧਰ-ਫਗਵਾੜਾ ਹਾਈਵੇ ‘ਤੇ ਪੈਂਦੇ ਪਿੰਡ ਧਨੇਵਾਲੀ ਦੀ ਹੈ। ਜਿੱਥੇ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਸੜਕ ‘ਤੇ ਆਵਾਜਾਈ ਰੋਕ ਦਿੱਤੀ ਅਤੇ ਹਾਈਵੇ ਨੂੰ ਜਾਮ ਕਰ ਦਿੱਤਾ।

ਡੇਰਾ ਮੈਨੇਜਰ ਦੇ ਕਤਲ ਕਾਂਡ ’ਚ ਵੀ ਡੇਰਾ ਸਿਰਸਾ ਦੇ ਮੁਖੀ ਨੂੰ ਉਮਰ ਕੈਦ

ਪੰਚਕੂਲਾਂ ਦੀ ਸੀਬੀਆਈ ਅਦਾਲਤ ਨੇ ਡੇਰਾ ਮੁੱਖੀ ਸਮੇਤ 5 ਜਾਣਿਆਂ ਨੂੰ ਸੁਣਾਈ ਸਜ਼ਾ
ਪੰਜਾਬੀ ਖ਼ਬਰਸਾਰ ਬਿਊਰੋ
ਪੰਚਕੂਲਾ, 18 ਅਕਤੂਬਰ: ਪਹਿਲਾਂ ਹੀ ਸਾਧਵੀਂਆਂ ਨਾਲ ਬਲਾਤਕਾਰ ਕਰਨ ਦੇ ਦੋਸ਼ਾਂ ਹੇਠ ਜੇਲ੍ਹ ਅੰਦਰ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕਾਂਡ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਡੇਰਾ ਮੁਖੀ ਨਾਲ 4 ਹੋਰ ਵਿਅਕਤੀਆਂ ਨੂੰ ਵੀ ਇਹੀ ਸਜ਼ਾ ਦਿੱਤੀ ਗਈ ਹੈ। ਹਾਲਾਂਕਿ ਬਚਾਅ ਪੱਖ ਦੇ ਵਕੀਲਾਂ ਨੇ ਡੇਰਾ ਸਿਰਸਾ ਵਲੋਂ ਕੀਤੇ ਲੋਕ ਪੱਖੀ ਕਾਰਜ਼ਾਂ ਨੂੰ ਦੇਖਦੇ ਹੋਏ ਘੱਟ ਤੋਂ ਘੱਟ ਸਜ਼ਾ ਦੇਣ ਦੀ ਮੰਗ ਕੀਤੀ ਸੀ। ਇੱਥੇ ਦਸਣਾ ਬਣਦਾ ਹੈ ਕਿ ਲੰਘੀ 8 ਅਕਤੂਬਰ ਨੂੰ ਅਦਾਲਤ ਨੇ ਡੇਰਾ ਮੁਖੀ ਸਹਿਤ ਬਾਕੀ ਜਣਿਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਉਣ ਦਾ ਫੈਸਲਾ ਰਾਖਵਾਂ ਰੱਖ ਲਿਆ ਸੀ। ਗੌਰਤਲਬ ਹੈ ਕਿ ਲੰਮਾ ਸਮਾਂ ਡੇਰਾ ਸਿਰਸਾ ਦੇ ਮੈਨੇਜਰ ਰਹੇ ਰਣਜੀਤ ਦਾ 10 ਜੁਲਾਈ 2002 ਨੂੰ ਕਤਲ ਕਰ ਦਿੱਤਾ ਗਿਆ ਸੀ। ਉਧਰ ਅੱਜ ਅਦਾਲਤ ਵਲੋਂ ਫੈਸਲਾ ਸੁਣਾਉਣ ਮੌਕੇ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।

ਸਾਬਕਾ ਵਿਧਾਇਕ ਨੇ ਮੁੱਖ ਮੰਤਰੀ ਦੇ ਬਠਿੰਡਾ ਦੌਰੇ ’ਤੇ ਉਠਾਏ ਸਵਾਲ

0

ਸੁਖਜਿੰਦਰ ਮਾਨ
ਬਠਿੰਡਾ, 16 ਅਕਤੂਬਰ :ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੁਸਹਿਰੇ ਦੇ ਸ਼ੁਭ ਦਿਹਾੜੇ ਮੌਕੇ ਕੀਤੇ ਬਠਿੰਡਾ ਦੌਰੇ ’ਤੇ ਸਵਾਲ ਉਠਾਏ ਹਨ ਅਤੇ ਇਸ ਦੌਰੇ ਨੂੰ ਸ਼ਹਿਰ ਵਾਸੀਆਂ ਨਾਲ ਧੋਖਾ ਕਰਾਰ ਦਿੱਤਾ। ਇੱਥੇ ਜਾਰੀ ਇੱਕ ਬਿਆਨ ਵਿਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਬਠਿੰਡਾ ਦੌਰਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਤਾਂ ਨਿਜੀ ਲਾਭ ਦੇ ਗਿਆ, ਕਿਉਕਿ ਉਨ੍ਹਾਂ ਆਪਣੇ ਅਹੁਦੇ ਦੀ ਕਥਿਤ ਦੁਰਵਰਤੋਂ ਕਰਕੇ ਪੁੱਡਾ ਦੀ ਕਮਰਸ਼ੀਅਲ ਜਗ੍ਹਾ ਨੂੰ ਰਿਹਾਇਸ਼ੀ ਬਣਾ ਕੇ ਨਿੱਜੀ ਰਹਾਇਸ਼ ਦਾ ਨੀਂਹ ਪੱਥਰ ਜ਼ਰੂਰ ਰੱਖਿਆ ਗਿਆ, ਜਿਸ ਤੋਂ ਸਾਬਤ ਹੁੰਦਾ ਹੈ ਕਿ “ਘਰ ਘਰ ਚੱਲੀ ਗੱਲ ਚੰਨੀ ਕਰਦਾ ਮਸਲੇ ਹੱਲ ਪਰ ਆਪਣੇ ਮੰਤਰੀਆਂ“ ਦੇ ਵਾਲੇ ਦੋਸ਼ ਸਿੱਧ ਹੋਏ ਹਨ। ਸਾਬਕਾ ਵਿਧਾਇਕ ਨੇ ਸ਼ਹੀਦ ਸੰਦੀਪ ਸਿੰਘ ਦੇ ਮਾਤਾ ਪਿਤਾ ਨੂੰ ਮੁੱਖ ਮੰਤਰੀ ਵੱਲੋਂ ਸਨਮਾਨਤ ਨਾ ਕਰਨ ਨੂੰ ਵੀ ਸ਼ਹੀਦਾਂ ਦੇ ਪਰਿਵਾਰ ਦੀ ਬੇਇੱਜ਼ਤੀ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਤੇ ਚੋਣਾਂ ਵੇਲੇ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਦਾ ਖਮਿਆਜ਼ਾ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ ।

Our Visitor

1890955