Thursday, April 30, 2026
Home Blog Page 2731

ਮੁੱਖ ਮੰਤਰੀ ਚੰਨੀ ਨੇ ਡਿਪਟੀ ਸਪੀਕਰ ਸ੍ਰ ਭੱਟੀ ਦੀ ਰਿਹਾਇਸ਼ ‘ਤੇ ਜਾ ਕੇ ਕੀਤੀ ਮੁਲਾਕਾਤ

0
  • ਅਜਾਇਬ ਸਿੰਘ ਭੱਟੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਚੰਨੀ ਦਾ ਕੀਤਾ ਸਵਾਗਤ
  • ਸੁਖਜਿੰਦਰ ਮਾਨ
  • ਬਠਿੰਡਾ, 16 ਅਕਤੂਬਰ: ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਨੇ ਆਪਣੇ ਬਠਿੰਡਾ ਦੌਰੇ ਦੌਰਾਨ ਡਿਪਟੀ ਸਪੀਕਰ ਸ੍ਰ ਅਜਾਇਬ ਸਿੰਘ ਭੱਟੀ ਦੀ ਰਿਹਾਇਸ਼ ਉਤੇ ਵਿਸ਼ੇਸ਼ ਤੌਰ ਉੱਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿੱਤ ਮੰਤਰੀ ਸ੍ਰ ਮਨਪ੍ਰੀਤ ਸਿੰਘ ਬਾਦਲ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰ ਭੱਟੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ ਅਤੇ ਪਰਿਵਾਰ ਦੀ ਚਡ਼੍ਹਦੀ ਕਲਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
    ਇਸ ਮੌਕੇ ਮੁੱਖ ਮੰਤਰੀ ਸ. ਚੰਨੀ ਨੇ ਦੱਸਿਆ ਕਿ ਸੂਬੇ ਦੇ ਸਰਵ ਪੱਖੀ ਵਿਕਾਸ ਅਤੇ ਲੋੜਵੰਦ ਲੋਕਾਂ ਨੂੰ ਹਰੇਕ ਭਲਾਈ ਯੋਜਨਾ ਦਾ ਲਾਭ ਜ਼ਮੀਨੀ ਪੱਧਰ ਉੱਤੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਖ ਟੀਚਾ ਹੈ ਜਿਸ ਵਿਚ ਸਭ ਦਾ ਯੋਗਦਾਨ ਮਹੱਤਵਪੂਰਨ ਹੈ। 
    ਇਸ ਦੌਰਾਨ ਡਿਪਟੀ ਸਪੀਕਰ ਸ੍ਰ ਅਜਾਇਬ ਸਿੰਘ ਭੱਟੀ ਨੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰ ਚੰਨੀ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਦਿਖਾਈ ਗਈ ਨਿੱਜੀ ਦਿਲਚਸਪੀ ਲਈ ਉਹ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਮੇਸ਼ਾਂ ਰਿਣੀ ਰਹਿਣਗੇ। ਸ੍ਰ ਭੱਟੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵੱਲੋਂ ਦਿਨ ਰਾਤ ਅਣਥੱਕ ਸੇਵਾ ਕਰਦਿਆਂ ਸੂਬੇ ਦੇ ਕਾਇਆ ਕਲਪ ਲਈ ਖੁਦ ਕਮਾਨ ਸੰਭਾਲੀ ਗਈ ਹੈ ਜਿਸ ਲਈ ਮੁੱਖ ਮੰਤਰੀ ਵਧਾਈ ਦੇ ਪਾਤਰ ਹਨ।
    ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਸਾਬਕਾ ਮੰਤਰੀ  ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਐੱਸ ਐੱਸ ਪੀ  ਅਜੈ ਮਲੂਜਾ , ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ,ਨਰਿੰਦਰ ਭਲੇਰੀਆ ਚੇਅਰਮੈਨ ਹਾਊਸਫੈੱਡ ਪੰਜਾਬ,ਤੇਜਾ ਸਿੰਘ ਚੇਅਰਮੈਨ, ਬਿਕਰਮਜੀਤ ਸਿੰਘ ਬਿੱਕਾ ਸਾਬਕਾ ਚੇਅਰਮੈਨ, ਅਵਤਾਰ ਸਿੰਘ ਗੋਨਿਆਣਾ , ਗੁਰਦੀਪ ਸਿੰਘ ਭੋਖੜਾ ਬਲਾਕ ਪ੍ਰਧਾਨ ,ਕੁਲਦੀਪ ਸਿੰਘ ਦਾਨੇਵਾਲਾ, ਸੁਖਬੀਰ ਸਿੰਘ, ਪਿਰਥੀਪਾਲ ਸਿੰਘ ਜਲਾਲ, ਸ਼ੁਬਦੀਪ ਸਿੰਘ ਬਿੱਟੂ ਪ੍ਰਧਾਨ ਨਗਰ ਕੌਂਸਲ,  ਲਖਵਿੰਦਰ ਲੱਖਾ ਚੇਅਰਮੈਨ, ਜਸਵੀਰ ਕੌਰ ਚੇਅਰਮੈਨ,ਗੋਬਿੰਦ ਰਾਮ ਸਾਬਕਾ ਪ੍ਰਧਾਨ ਅਤੇ ਮੱਖਣ ਸਿੰਘ ਨੰਦਗੜ੍ਹ ਸਮੇਤ ਹੋਰ ਵੀ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। 

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਪਟਿਆਲਾ ਦੇ ਬੱਸ ਅੱਡੇ ਅਤੇ ਵਰਕਸਾਪ ਦਾ ਅਚਨਚੇਤ ਦੌਰਾ

0

ਕਿਹਾ, ਬਿਨਾਂ ਪਰਮਿਟ ਤੇ ਨਾਜਾਇਜ਼ ਬੱਸਾਂ ‘ਤੇ ਲਗਾਮ ਕਸਣ ਨਾਲ ਪੀ.ਆਰ.ਟੀ.ਸੀ. ਦੀ ਰੋਜ਼ਾਨਾ ਆਮਦਨ ਵਿੱਚ 1.70 ਤੋਂ ਵਧ ਕੇ ਹੋਈ 1.85 ਕਰੋੜ ਰੁਪਏ

ਲੋਕਾਂ ਨੂੰ ਜਨਤਕ ਟਰਾਂਸਪੋਰਟ ‘ਚ ਬਿਹਤਰ ਸਫ਼ਰ ਸਹੂਲਤਾਂ ਦੇਣ ਲਈ ਟਰਾਂਸਪੋਰਟ ਮਹਿਕਮੇ ‘ਚ ਕੀਤੇ ਜਾ ਰਹੇ ਹਨ ਲੋੜੀਂਦੇ ਸੁਧਾਰ-ਅਮਰਿੰਦਰ ਸਿੰਘ ਰਾਜਾ ਵੜਿੰਗ

ਪੀ.ਆਰ.ਟੀ.ਸੀ. ਦੇ ਕੰਡਕਟਰ ਮਿਲਖਾ ਸਿੰਘ ਦਾ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਬਦਲੇ 5100 ਰੁਪਏ ਨਾਲ ਵਿਸ਼ੇਸ਼ ਸਨਮਾਨ

ਸੁਖਜਿੰਦਰ ਮਾਨ
ਚੰਡੀਗੜ੍ਹ, 15 ਅਕਤੂਬਰ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਵੇਰੇ ਪਟਿਆਲਾ ਦੇ ਬੱਸ ਅੱਡੇ ਅਤੇ ਪੀ.ਆਰ.ਟੀ.ਸੀ. ਦੇ ਪਟਿਆਲਾ ਡਿਪੂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਇੱਥੇ ਡਰਾਇਵਰਾਂ ਤੇ ਕੰਡਕਟਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ ਅਤੇ ਬੱਸ ਅੱਡੇ ਵਿਖੇ ਜਨਤਕ ਸਹੂਲਤਾਂ ਦਾ ਜਾਇਜ਼ਾ ਲੈਣ ਸਮੇਤ ਸਵਾਰੀਆਂ ਨਾਲ ਗੱਲਬਾਤ ਕਰਕੇ ਸਰਕਾਰੀ ਬੱਸਾਂ ‘ਚ ਸਫ਼ਰ ਸਹੂਲਤ ਸਬੰਧੀਂ ਫੀਡਬੈਕ ਹਾਸਲ ਕੀਤੀ।

ਟਰਾਂਸਪੋਰਟ ਮੰਤਰੀ ਨੇ ਡਰਾਇਵਰਾਂ ਤੇ ਕੰਡਕਟਰਾਂ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਨੇ ਠੇਕੇ ‘ਤੇ ਕੰਮ ਕਰਦੇ ਡਰਾਇਵਰਾਂ ਤੇ ਕੰਡਕਟਰਾਂ ਦੀਆਂ ਉਜ਼ਰਤਾਂ ‘ਚ 30 ਫ਼ੀਸਦੀ ਇਜ਼ਾਫ਼ਾ ਕੀਤਾ ਹੈ ਅਤੇ 5 ਫ਼ੀਸਦੀ ਸਾਲਾਨਾ ਵਾਧਾ ਵੀ ਲਾਗੂ ਕੀਤਾ ਹੈ। ਇਸ ਤੋਂ ਬਿਨਾਂ ਠੇਕਾ ਅਧਾਰਤ ਕਾਮਿਆਂ ਨੂੰ ਪੱਕਾ ਕਰਨ ਲਈ ਵੀ ਕੇਸ ਨੂੰ ਹਾਂ ਪੱਖੀ ਢੰਗ ਨਾਲ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਨਾਜਾਇਜ਼ ਬੱਸ ਮਾਫ਼ੀਆ ਦੇ ਖ਼ਾਤਮੇ ਲਈ ਸਰਕਾਰੀ ਬੱਸਾਂ ਦੇ ਡਰਾਇਵਰਾਂ ਤੇ ਕੰਡਕਟਰਾਂ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ ਤਾਂ ਕਿ ਸਰਕਾਰੀ ਅਦਾਰਿਆਂ ਦਾ ਮਾਲੀਆ ਵਧ ਸਕੇ ਅਤੇ ਲੋਕਾਂ ਨੂੰ ਹੋਰ ਬਿਹਤਰ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਇਸ ਮੌਕੇ ਠੇਕੇ ‘ਤੇ ਕੰਮ ਕਰਦੇ ਕੰਡਕਟਰ ਪਰਮਜੀਤ ਸਿੰਘ ਨੇ ਆਪਣੀਆਂ ਮੁਸ਼ਕਿਲਾਂ ਟਰਾਂਸਪੋਰਟ ਮੰਤਰੀ ਨੂੰ ਦੱਸੀਆਂ ਅਤੇ ਨਾਲ ਹੀ ਇਹ ਵੀ ਦੱਸਿਆ ਕਿ ਜਦੋਂ ਤੋਂ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਬਣੇ ਹਨ, ਉਦੋਂ ਤੋਂ ਉਨ੍ਹਾਂ ਦਾ ਆਪਣੇ ਕੰਮ ਅਤੇ ਸਰਕਾਰ ਪ੍ਰਤੀ ਵਿਸ਼ਵਾਸ਼ ‘ਚ ਹੋਰ ਵੀ ਵਾਧਾ ਹੋਇਆ ਹੈ ਜਿਸ ਲਈ ਉਹ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਉਂਦੇ ਹਨ ਕਿ ਸਮੁੱਚੇ ਡਰਾਇਵਰ ਤੇ ਕੰਡਕਟਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਸ. ਰਾਜਾ ਵੜਿੰਗ ਨੇ ਇਸ ਮੌਕੇ ਪੀ.ਆਰ.ਟੀ.ਸੀ. ‘ਚ ਠੇਕੇ ‘ਤੇ ਕੰਮ ਕਰਦੇ ਕੰਡਕਟਰ ਮਿਲਖਾ ਸਿੰਘ ਦਾ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਬਦਲੇ 5100 ਰੁਪਏ ਦੇ ਨਗ਼ਦ ਇਨਾਮ ਨਾਲ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਨਿਤੇਸ਼ ਸਿੰਗਲਾ ਅਤੇ ਜੀ.ਐਮ. ਪਟਿਆਲਾ ਡਿਪੂ ਇੰਜ. ਜਤਿੰਦਰ ਪਾਲ ਸਿੰਘ ਗਰੇਵਾਲ, ਜੀ.ਐਮ. ਐਡਮਿਨ ਸੁਰਿੰਦਰ ਸਿੰਘ, ਜੀ.ਐਮ. ਚੰਡੀਗੜ੍ਹ ਡਿਪੂ ਮਨਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ।

ਪਟਿਆਲਾ ਬੱਸ ਅੱਡੇ ਵਿਖੇ ਟਰਾਂਸਪੋਰਟ ਮੰਤਰੀ ਨੇ ਸਰਕਾਰੀ ਬੱਸ ਅੱਡਿਆਂ ਵਿਖੇ ਸਥਿਤ ਖਾਣ-ਪੀਣ ਦੀਆਂ ਦੁਕਾਨਾਂ ਤੋਂ ਲੋਕਾਂ ਨੂੰ ਸਮਾਨ ਵੱਧ ਰੇਟ ‘ਤੇ ਵੇਚੇ ਜਾਣ ਦੀਆਂ ਸੋਸ਼ਲ ਮੀਡੀਆ ‘ਤੇ ਸ਼ਿਕਾਇਤਾਂ ਮਿਲਣ ਦਾ ਗੰਭੀਰ ਨੋਟਿਸ ਲੈਂਦਿਆਂ ਏ.ਐਮ.ਡੀ. ਅਤੇ ਜੀ.ਐਮਜ ਨੂੰ ਹਦਾਇਤ ਕੀਤੀ ਕਿ ਇਸ ਸਬੰਧੀਂ ਬਾਕਾਇਦਾ ਨਿਰੀਖਣ ਕੀਤਾ ਜਾਵੇ। ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਸਰਕਾਰੀ ਬੱਸਾਂ ਦੀ ਓਵਰ ਸਪੀਡ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ, ਬੱਸਾਂ ਗਤੀ ਨੂੰ ਨਿਯਮਤ ਕਰਨ ਲਈ ਲਗਾਏ ਗਏ ਵੀ.ਟੀ.ਐਸ. ਸਿਸਟਮ ਦਾ ਵੀ ਨਿਰੰਤਰ ਜਾਇਜ਼ਾ ਲੈਂਦੇ ਰਹਿਣ ਦੀ ਅਧਿਕਾਰੀਆਂ ਨੂੰ ਤਾਕੀਦ ਕੀਤੀ। ਸ. ਰਾਜਾ ਵੜਿੰਗ ਨੇ ਗੁਸਲਖਾਨੇ ਅਤੇ ਬੱਸ ਅੱਡੇ ‘ਚ ਮੁਸਾਫ਼ਰਾਂ ਦੀ ਸਹੂਲਤ ਲਈ ਬਣਾਏ ਜਨਤਕ ਗੁਸਲਖ਼ਾਨਿਆਂ ਅਤੇ ਬੱਸ ਅੱਡੇ ‘ਚ ਸਫ਼ਾਈ ਦਾ ਜਾਇਜ਼ਾ ਲੈਣ ਬਾਅਦ, ਅੱਡੇ ‘ਚ ਸਥਿਤ ਚਾਹ ਦੀ ਦੁਕਾਨ ‘ਤੇ ਖ਼ੁਦ ਚਾਹ ਪੀ ਕੇ, ਇੱਥੇ ਬਣਦੀ ਚਾਹ ਦੀ ਗੁਣਵੱਤਾ ਦਾ ਜਾਇਜ਼ਾ ਲਿਆ।

ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਰਾਜ ਅੰਦਰ ਬਿਨਾਂ ਪਰਮਿਟ ਤੇ ਨਾਜਾਇਜ਼ ਬੱਸਾਂ ‘ਤੇ ਲਗਾਮ ਕਸਣ ਨਾਲ ਸਰਕਾਰੀ ਬੱਸਾਂ ਦੀ ਬੁਕਿੰਗ ‘ਚ ਵਾਧਾ ਹੋਇਆ ਹੈ ਅਤੇ ਪੀ.ਆਰ.ਟੀ.ਸੀ. ਦੀ ਰੋਜ਼ਾਨਾ ਆਮਦਨ 1.70 ਕਰੋੜ ਰੁਪਏ ਤੋਂ 1.87 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ‘ਚ ਆਖਿਆ ਕਿ ਨਿੱਜੀ ਟਰਾਂਸਪੋਰਟਰਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਹੀ ਰਾਜ ਵਿੱਚੋਂ ਬੱਸ ਮਾਫ਼ੀਆ ਦਾ ਖਾਤਮਾ ਕੀਤਾ ਜਾਵੇਗਾ, ਜਿਸ ਲਈ ਆਰ.ਟੀ.ਏਜ ਦੇ ਨਾਲ-ਨਾਲ ਜੀ.ਐਮਜ ਨੂੰ ਵੀ ਆਪਣੇ ਬੱਸ ਅੱਡੇ ਦੇ 500 ਮੀਟਰ ਦੇ ਘੇਰੇ ਅੰਦਰ-ਅੰਦਰ ਨਜਾਇਜ਼ ਤੇ ਬਿਨਾਂ ਪਰਮਿਟ ਬੱਸਾਂ ਦੀ ਜਾਂਚ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਨੇ ਇੱਕ ਹੋਰ ਸਵਾਲ ਦੇ ਜਵਾਬ ‘ਚ ਆਖਿਆ ਕਿ ਕੋਵਿਡ ਕਰਕੇ ਪ੍ਰਭਾਵਤ ਹੋਈਆਂ ਨਿਜੀ ਬੱਸ ਕੰਪਨੀਆਂ ਨੂੰ 100 ਕਰੋੜ ਰੁਪਏ ਦੀ ਟੈਕਸ ‘ਚ ਮੁਆਫ਼ੀ ਦਿੱਤੀ ਗਈ ਸੀ ਪਰੰਤੂ ਜੇਕਰ ਉਹ ਹੁਣ ਵੀ ਟੈਕਸ ਨਹੀਂ ਭਰਨਗੇ ਤਾਂ ਸਖ਼ਤੀ ਵਰਤੀ ਜਾਵੇਗੀ ਤੇ ਨਜਾਇਜ਼ ਤੇ ਬਿਨ੍ਹਾਂ ਟੈਕਸ ਚੱਲਦੀਆਂ ਬੱਸਾਂ ਬੰਦ ਕਰ ਦਿੱਤੀਆਂ ਜਾਣਗੀਆਂ।

ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ, ਪੀ.ਆਰ.ਟੀ.ਸੀ., ਪੰਜਾਬ ਰੋਡਵੇਜ ਅਤੇ ਟਰਾਂਸਪੋਰਟ ਮਹਿਕਮੇ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਸਰਕਾਰੀ ਬੱਸਾਂ ਦੇ ਬੇੜੇ ‘ਚ 842 ਬੱਸਾਂ ਦਾ ਵਾਧਾ ਬਹੁਤ ਜਲਦ ਕੀਤਾ ਜਾ ਰਿਹਾ ਹੈ, ਜਿਸ ‘ਚੋਂ ਪੰਜਾਬ ਰੋਡਵੇਜ ਪਨਬਸ ‘ਚ 587 ਅਤੇ ਪੀ.ਆਰ.ਟੀ.ਸੀ. ਦੇ ਬੇੜੇ ‘ਚ 255 ਬੱਸਾਂ ਪਾਈਆਂ ਜਾ ਰਹੀਆਂ ਹਨ।

ਸ. ਰਾਜਾ ਵੜਿੰਗ ਨੇ ਦੱਸਿਆ ਕਿ ਦਿੱਲੀ ਏਅਰਪੋਰਟ ਤੱਕ ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਪਹੁੰਚ ਬਣਾਉਣ ਲਈ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਲਿਖਿਆ ਸੀ ਪਰੰਤੂ ਉਹ ਜਲਦੀ ਹੀ ਅਰਵਿੰਦ ਕੇਜਰੀਵਾਲ ਨੂੰ ਮਿਲਕੇ ਵੀ ਇਹ ਮਾਮਲਾ ਹੱਲ ਕਰਵਾਉਣ ਲਈ ਯਤਨ ਕਰਨਗੇ।

ਕੇਂਦਰ ਦੇ ਪੰਜਾਬ ’ਤੇ ਹੱਲੇ ਖਿਲਾਫ ਇਕਜੁੱਟ ਹੋ ਕੇ ਹੰਭਲਾ ਮਾਰਨ ਲਈ ਆਪਸੀ ਮਤਭੇਦ ਭੁਲਾਓ : ਪ੍ਰਕਾਸ਼ ਸਿੰਘ ਬਾਦਲ

ਕਿਹਾ ਕਿ ਬੀ ਐਸ ਐਫ ਬਾਰੇ ਫੈਸਲੇ ਨੇ ਅੱਧੇ ਪੰਜਾਬ ਨੂੰ ਪਹਿਲਾਂ ਹੀ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਬਦਲ ਦਿੱਤਾ ਹੈ

ਸਾਬਕਾ ਮੁੱਖ ਮੰਤਰੀ ਨੇ ਮੋਦੀ ਨੂੰ ਪੰਜਾਬ ਵਿਚ 1980ਵਿਆਂ ਦੀਆਂ ਬੱਜ਼ਰ ਗਲਤੀਆਂ ਨਾ ਦੁਹਰਾਉਣ ਦੀ ਕੀਤੀ ਅਪੀਲ
ਸੁਖਜਿੰਦਰ ਮਾਨ

ਚੰਡੀਗੜ੍ਹ, 15 ਅਕਤੂਬਰ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੀਆਂ ਸਾਰੀਆ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਹੈ ਕਿ ਉਹ ਆਪਸੀ ਲੜਾਈ ਬੰਦ ਕਰ ਕੇ ਕੇਂਦਰ ਵੱਲੋਂ ਪੰਜਾਬ ਨੂੰ ਪਿਛਲੇ ਦਰਵਾਜ਼ੇ ਰਾਹੀਂ ਬੀ ਐਸ ਐਫ ਵਰਗੇ ਕੇਂਦਰੀ ਸੁਰੱਖਿਆ ਬਲਾਂ ਹਵਾਲੇ ਕਰਕੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਬਦਲਣ ਦੇ ਯਤਨ ਵਿਰੁੱਧ ਇਕਜੁੱਟ ਹੋ ਕੇ ਹੰਭਲਾ ਮਾਰਨ। ਕੇਂਦਰ ਦੇ ਇਸ ਕਦਮ ਨਾਲ ਪਹਿਲਾਂ ਹੀ ਖਤਰੇ ਵਿਚ ਪਿਆ ਦੇਸ਼ ਦਾ ਸੰਘੀ ਢਾਂਚਾ ਹੋਰ ਕਮਜ਼ੋਰ ਹੋ ਜਾਵੇਗਾ ਤੇ ਇਸ ਨਾਲ ਸੂਬਾ ਸਰਕਾਰ ਮਿਉਂਸਪੈਲਟੀ ਬਣ ਕੇ ਰਹਿ ਜਾਵੇਗੀ। ਇਹ ਪੰਜਾਬੀਆਂ ਦੇ ਮਾਣ ਤੇ ਸਤਿਕਾਰ ਲਈ ਵੱਡਾ ਝਟਕਾ  ਹੈ।ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ ਬਾਦਲ ਨੇ ਕਿਹਾ ਕਿ ਜੇਕਰ ਅਸੀਂ ਸੌੜੇ ਹਿੱਤਾਂ ਲਈ ਆਪਸੀ ਲੜਾਈ ਬੰਦ ਨਾ ਕੀਤੀ ਤਾਂ ਫਿਰ ਕੇਂਦਰ ਸਰਕਾਰ ਸਾਡੀ ਕਮਜ਼ੋਰੀ ਦਾ ਲਾਹਾ ਲਵੇਗੀ। ਕੱਲ੍ਹ ਨੁੰ ਅਸੀਂ ਪਛਤਾਵਾਂਗੇ ਤੇ ਸਾਡੇ ਕੋਲ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਾਸਤੇ ਕੋਈ ਤਾਕਤ ਨਹੀਂ ਰਹਿ ਜਾਵੇਗੀ।ਸ ਬਾਦਲ ਨੇ ਕਿਹਾ ਕਿ ਇਹ ਮੰਨਣ ਦਾ ਵੀ ਮਜ਼ਬੂਤ ਆਧਾਰ ਮੌਜੂਦ ਹੈ ਕਿ ਕੇਂਦਰ ਸਰਕਾਰ ਸ਼ਾਇਦ ਸੁਬੇ ਤੋਂ ਦਰਿਆਈ ਪਾਣੀਆਂ ’ਤੇ ਇਸਦਾ ਬਣਦਾ ਹੱਕ ਖੋਹਣ ਦੀ ਤਿਆਰੀ ਵਿਚ ਹੈ। ਉਹਨਾਂ ਕਿਹਾ ਕਿ ਇਹ ਵੀ ਸੰਭਵ ਹੈ ਕਿ ਉਹ ਇਸ ਨਵੇਂ ਕਦਮ ਨਾਲ ਕਿਸਾਨ ਅੰਦੋਲਨ ਨੁੰ ਕੁਚਲਣ ਦਾ ਵੀ ਯਤਨ ਕਰੇਗੀ।ਸਾਬਕਾ ਮੁੱਖ ਮੰਤਰੀ, ਜੋ ਅਕਾਲੀ ਦਲ ਦੇ ਸਰਪ੍ਰਸਤ ਵੀ ਹਨ, ਨੇ ਕਿਹਾ ਕਿ ਉਹਨਾਂ ਦੀ ਪਾਰਟੀ ਅੜੀ ਨਹੀਂ ਰਹੇਗੀ ਤੇ ਇਸ ਲੜਾਈ ਵਿਚ ਕਿਸੇ ਵੀ ਗਠਜੋੜ ਵਿਚ ਸ਼ਾਮਲ ਹੋ ਕੇ ਇਹ ਲੜਾਈ ਲੜਨ ਨੁੰ ਤਿਆਰ ਹੈ ਕਿਉਂਕਿ ਸੰਘਰਸ਼ ਕਰਨਾ ਸਾਡਾ ਹੱਕ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਸਿਆਸੀ ਲਾਹਾ ਨਹੀਂ ਚਾਹੁੰਦਾ ਤੇ ਇਹ ਹੋਰ ਪਾਰਟੀਆਂ ਨੂੰ ਪੰਜਾਬ ਦੇ ਹਿੱਤਾਂ ਦੀ ਰਾਖੀ ਦੀ ਸਾਂਝੀ ਲਡਾਈ ਵਿਚ ਸਹਿਯੋਗ ਲਈ ਨਿਮਾਣਾ ਹੋ ਕੇ ਅਪੀਲ ਕਰਦਾ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਦੇਸ਼ ਦੇ ਹਿੱਤਾਂ ਵਿਚ ਹੈ ਕਿਉਂਕਿ ਅਸੀਂ ਦੇਸ਼ ਦੀ ਤਲਵਾਰ ਭੁਜਾ ਹਾਂ ਯਾਨੀ ਮੁੱਖ ਹਥਿਆਰ ਹਾਂ।ਤਕਰੀਬਨ ਅੱਧੇ ਪੰਜਾਬ ਨੁੰ ਬੀ ਐਸ ਐਫ ਅਧੀਨ ਲਿਆਉਣ ਨੁੰ ਖ਼ਤਰਨਾਕ ਕਾਰਵਾਈ ਕਰਾਰ ਦਿੰਦਿਆਂ ਸ ਬਾਦਲ ਨੇ ਕਿਹਾ ਕਿ ਇਸ ਨਾਲ ਪੰਜਾਬ ਵਿਚ ਉਹ ਦੌਰ ਸ਼ੁਰੂ ਹੋ ਜਾਵੇਗਾ ਜਦੋਂ ਪੰਜਾਬ ਨੂੰ ਗੜ੍ਹਬੜ੍ਹ ਗ੍ਰਸਤ ਇਲਾਕਾ ਐਲਾਨਿਆ ਗਿਆ ਸੀ। ਉਹਨਾਂ ਕਿਹਾ ਕਿ ਬੀ ਐਸ ਐਫ ਨੁੰ ਖੁੱਲ੍ਹੀਆਂ ਤਾਕਤਾਂ ਦੇ ਕੇ ਕੇਂਦਰ ਸਰਕਾਰ ਨੇ ਪੰਜਾਬ ਪੁਲਿਸ ਨੂੰ ਬੇਤੁਕੀ ਬਣਾ ਦਿੱਤਾ ਹੈ। ਉਹਨਾਂ ਕਿਹਾ ਕਿ ਮੈਨੁੰ ਡਰ ਹੈ ਕਿ ਉਹ ਦੌਰ ਮੁੜ ਨਾ ਸ਼ੁਰੂ ਹੋ ਜਾਵੇ ਜਦੋਂ ਅੱਧੀ ਰਾਤ ਨੂੰ ਸੁਰੱਖਿਆ ਬਲ ਬਿਨਾਂ ਕਿਸੇ ਵਾਜਬ ਹੁਕਮਾਂ ਜਾਂ ਨੋਟਿਸ ਦੇ ਘਰਾਂ ਦੇ ਕੁੰਢੇ ਖੜਕਾਉਂਦੇ ਸਨ ਤੇ ਲੋਕਾਂ ਕੋਲ ਰਾਹਤ ਹਾਸਲ ਕਰਨ ਵਾਸਤੇ ਕੋਈ ਫੋਰਮ ਵੀ ਨਹੀਂ ਰਹਿੰਦੀ ਸੀ ਕਿਉਂਕਿ ਸਥਾਨਕ ਆਗੂ ਜਾਂ ਅਫਸਰਾਂ ਕੋਲ ਤੁਹਾਡੀਆਂ ਮੁਸ਼ਕਿਲਾਂ ਹੱਲ ਕਰਨ ਦੀ ਤਾਕਤ ਨਹੀਂ ਰਹੀ ਸੀ।ਸ ਬਾਦਲ ਨੇ ਕਿਹਾ ਕਿ ਇਸ ਤੋਂ ਇਲਾਵਾ ਕੇਦਰ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ, ਰਾਮ ਤੀਰਥ ਸਥਾਨ ਸਮੇਤ ਅਨੇਕਾਂ ਪਵਿੱਤਰ ਥਾਵਾਂ ਦੀ ਪਵਿੱਤਰਤਾ ਭੰਗ ਕਰ ਕੇ ਇਹਨਾਂ ਵਿਚ ਦਾਖਲ ਹੋਣ ਲਈ ਆਪ ਮੁਹਾਰੀ ਸ਼ਕਤੀਆਂ ਵੀ ਲੈ ਲਈਆਂ ਹਨ। ਉਹਨਾਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਇਸ ਅਤਿ ਸੰਵੇਦਨਸ਼ੀਲ ਮਾਮਲੇ ਦਾ ਨਤੀਜਾ ਕੀ ਹੋ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੁੰ ਇਕਜੁੱਟ ਹੋ ਕੇ ਸੰਵਿਧਾਨ ਵਿਚ ਦਿੱਤੀ ਗਰੰਟੀ ਅਨੁਸਾਰ ਆਪਣੇ ਮਾਣ ਸਤਿਕਾਰ ਤੇ ਆਜ਼ਾਦੀ ਦੀ ਸੁਰੱਖਿਆ ਲਈ ਲੜਨਾ ਚਾਹੀਦਾ ਹੈ।ਸ ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਵੀ ਅਪੀਲ ਕੀਤੀ ਕਿ ਉਹ ਪੰਜਾਬੀ ਨੂ ਨੁੰ ਲੋਕਤੰਤਰੀ ਤੇ ਸੰਘੀ ਅਧਿਕਾਰਾਂ ਤਹਿਤ ਆਪਣੀ ਚੁਣੀ ਹੋਈ ਸਰਕਾਰ ਰਾਹੀਂ ਆਪਣਾ ਸ਼ਾਸਨ ਚਲਾਉਣ ਦੇ ਹੱਕ ਤੋਂ ਵਾਂਝਾ ਕਰ ਕੇ ਪੰਜਾਬੀਆਂ ਨੂੰ ਜ਼ਲੀਲ ਨਾ ਕਨ ਤੇ ਉਹਨਾਂ ਦੇ ਪਹਿਲਾਂ ਹੀ ਡੂੰਘੇ ਜ਼ਖ਼ਮਾਂ ’ਤੇ ਹੋਰ ਲੂਣ ਨਾ ਛਿੜਕਣ। ਉਹਨਾਂ ਕਿਹਾ ਕਿ  ਤਕਰੀਬਨ 15 ਸਾਲਾਂ ਤੱਕ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੇਂਦਰੀ ਰਾਜ ਅਧੀਨ ਰੱਖਿਆ ਤੇ ਫੌਜ ਦੇ ਰਾਜਕਾਲ ਦੇ ਗੰਭੀਰ ਨਤੀਜੇ ਵੀ ਨਿਕਲੇ। ਉਹਨਾਂ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਦਿੱਲੀ ਦੇ ਮੌਜੂਦਾ ਸ਼ਾਸਕ ਇਤਿਹਾਸ ਤੋਂ ਸਬਕ ਸਿੱਖਣਗੇ ਅਤੇ ਬੀਤੇ ਸਮੇਂ ਦੀ ਤ੍ਰਾਸਦੀ ਵਾਲੀਆਂ ਗਲਤੀਆਂ ਨਹੀਂ ਦੁਹਰਾਉਣਗੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੁੰ ਪੁਰਜ਼ੋਰ ਅਪੀਲ ਕਰਦਾ ਹਾਂ ਕਿ ਪੰਜਾਬ ਤੇ ਸਾਰੇ ਦੇਸ਼ ਦੇ ਹੱਕ ਵਿਚ ਉਹ ਬੀਤੇ ਸਮੇਂ ਦੀਆਂ ਤ੍ਰਾਸਦੀਆਂ ਨੂੰ ਦੁਹਰਾਉਣ ਨਾ ਦੇਣ।

ਨਾਟਿਅਮ ਮੇਲੇ ਦੇ ਅੰਤਿਮ ਦਿਨ ਨਾਟਕ ‘ਮੈਂ ਭਗਤ ਸਿੰਘ’ ਵੇਖਣ ਲਈ ਦਰਸ਼ਕਾਂ ਦਾ ਜੁਟਿਆ ਵੱਡਾ ਹਜੂਮ

0

ਨਾਟਕ ਰਾਹੀਂ ਅਮੀਰ ਹੱਥੌਂ ਗਰੀਬ ਦੀ ਲੁੱਟ ਵਿਰੁੱਧ ਚੁੱਕੀ ਆਵਾਜ਼
ਸੁਖਜਿੰਦਰ ਮਾਨ
ਬਠਿੰਡਾ, 15 ਅਕਤੂਬਰ : ਸਥਾਨਕ ਬਲਵੰਤ ਗਾਰਗੀ ਓਪਨ ਏਅਰ ਥਿਏਟਰ ਵਿਖੇ ਨਾਟਿਅਮ ਵੱਲੋਂ ਕਰਵਾਏ ਗਏ 15 ਰੋਜ਼ਾ 10ਵੇਂ ਕੌਮੀ ਨਾਟਕ ਮੇਲੇ ਦੇ ਅੰਤਿਮ ਦਿਨ ਕੀਰਤੀ ਕਿਰਪਾਲ ਦੀ ਨਿਰਦੇਸ਼ਨਾ ਹੇਠ ਨਾਟਕਕਾਰ ਪਾਲੀ ਭੁਪਿੰਦਰ ਦੇ ਲਿਖੇ ਨਾਟਕ ‘ਮੈਂ ਭਗਤ ਸਿੰਘ’ ਨੂੰ ਵੇਖਣ ਲਈ ਦਰਸ਼ਕਾਂ ਦਾ ਵੱਡਾ ਹਜ਼ੂਮ ਪਹੁੰਚਿਆ। ਇਸ ਨਾਟਕ ਵਿੱਚ ਇੱਕ ਗਰੀਬ ਚਾਹ ਦੇ ਖੋਖੇ ਤੇ ਕੰਮ ਕਰਨ ਵਾਲਾ ਬੱਚਾ ਭਗਤ ਸਿੰਘ ਬਾਰੇ ਲਿਖੇ ਸਾਹਿਤ ਨੂੰ ਪੜ੍ਹਦਾ ਹੋਇਆ ਖੁਦ ਹੀ ਭਗਤ ਸਿੰਘ ਬਣਨ ਦਾ ਸੁਪਨਾ ਵੇਖ ਲੈਂਦਾ ਹੈ ਅਤੇ ਆਪਣੇ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਅਮੀਰ ਹੱਥੋਂ ਗਰੀਬ ਦੀ ਲੁੱਟ ਵਿਰੁੱਧ ਆਵਾਜ਼ ਚੁੱਕ ਲੈਂਦਾ ਹੈ।
ਨਾਟਿਅਮ ਦੇ ਪ੍ਰਧਾਨ ਸੁਧਰਸ਼ਨ ਗੁਪਤਾ ਅਤੇ ਸੈਕਟਰੀ ਸੁਰਿੰਦਰ ਕੌਰ ਨੇ ਦੱਸਿਆ ਕਿ ਨਾਟਕ ਮੇਲੇ ਦੇ ਆਖਰੀ ਦਿਨ ਉੱਘੇ ਪੰਜਾਬੀ ਲੇਖਕ ਤੇ ਆਲੋਚਕ ਡਾ. ਸੁਖਦੇਵ ਸਿੰਘ ਸਿਰਸਾ ਅਤੇ ਬਰਾੜ ਅੱਖਾਂ ਦੇ ਹਸਪਤਾਲ ਤੋਂ ਡਾ. ਪੀਐਸ ਬਰਾੜ ਨੇ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਬਠਿੰਡਾ ਦੀ ਧਰਤੀ ‘ਤੇ ਕੌਮੀ ਨਾਟਕ ਮੇਲੇ ਦੇ ਸਫਲ ਪ੍ਰਬੰਧਨ ਲਈ ਨਾਟਿਅਮ ਟੀਮ ਦੀ ਸ਼ਲਾਂਘਾ ਕੀਤੀ।
ਅੰਮਿ੍ਰਤ ਗਿੱਲ ਅਤੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਖਰੀ ਨਾਟਕ ਵਿੱਚ ਗੁਰਨੂਰ, ਨਵੀ ਸਰਾਂ, ਬਲਵਿੰਦਰ ਮਾਹਲ, ਬਿਕਰਮਜੀਤ ਸਿੰਘ, ਰਮਨਦੀਪ ਸਿੰਘ, ਮਨਪ੍ਰੀਤ ਕੌਰ, ਵਾਨੀ ਗੋਇਲ, ਅਸ਼ੀਸ਼ ਬਾਤਿਸ਼, ਅੰਕੁਸ਼ ਗਰਗ, ਅਮਨਦੀਪ ਕੌਰ ਮਾਨ, ਗੁਰਮੀਤ ਧੀਮਾਨ, ਸਰਤਾਜ ਸਿੰਘ, ਮਨਰਾਜ ਸਿੰਘ, ਹਰਮਨਪ੍ਰੀਤ, ਸਿਕੰਦਰ ਸਿੰਘ, ਰਾਜੀਵ ਲਹੂਆ, ਜਗਮੇਲ ਸਿੰਘ, ਅਮਰਜੋਤ ਸਿੰਘ, ਮਾਸਟਰ ਕਰਨ ਧਨੋਆ, ਮਾਸਟਰ ਵਾਰਿਸ ਮਾਹਲ ਅਤੇ ਮੇਕ-ਅੱਪ ਆਰਟਿਸਟ ਸੁਰਿੰਦਰ ਸੋਹਣਾ ਵੱਲੋਂ ਮਿਲਕੇ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਪਰਿਵਾਰ ਸਮੇਤ ਬਠਿੰਡਾ ਦੇ ਏਡੀਸੀ ਪਰਮਵੀਰ ਸਿੰਘ, ਸ਼ਹਿਰੀ ਕਾਂਗਰਸ ਪ੍ਰਧਾਨ ਅਰੁਣ ਵਧਾਵਨ ਤੇ ਡਿਪਟੀ ਡੀਈਓ ਇਕਬਾਲ ਸਿੰਘ ਬੁੱਟਰ ਉਚੇਚੇ ਤੌਰ ’ਤੇ ਮੌਜੂਦ ਸਨ।

ਮੁੱਖ ਮੰਤਰੀ ਨੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਪ੍ਰਗਤੀ ਦੀ ਕੀਤੀ ਸਲਾਘਾ

0

ਸੁਖਜਿੰਦਰ ਮਾਨ
ਬਠਿੰਡਾ, 15 ਅਕਤੂਬਰ: ਪਹਿਲਾਂ ਸੂਬੇ ਦੇ ਤਕਨੀਕੀ ਸਿੱਖਿਆ ਮੰਤਰੀ ਰਹਿ ਚੁੱਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਪੁੱਜੇ। ਜਿੱਥੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ, ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ ਅਤੇ ਡਾਇਰੈਕਟਰ ਲੋਕ ਸੰਪਰਕ ਹਰਜਿੰਦਰ ਸਿੰਘ ਸਿੱਧੂ ਨੇ ਯੂਨੀਵਰਸਿਟੀ ਕੈਂਪਸ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਦੀ ਪ੍ਰਗਤੀ ਬਾਰੇ ਦੱਸਿਆ। ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੇ ਥੋੜੇ ਸਮੇਂ ਵਿੱਚ ਯੂਨੀਵਰਸਿਟੀ ਦੀ ਤਰੱਕੀ ਅਤੇ ਪ੍ਰਾਪਤੀਆਂ ਦੀ ਸਲਾਘਾ ਕੀਤੀ।

ਮੁੱਖ ਮੰਤਰੀ ਨੇ ਬਠਿੰਡਾ ’ਚ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

0

ਕਿਹਾ ਬਠਿੰਡਾ ਤੋਂ ਸੇਧ ਲੈ ਕੇ ਪੂਰੇ ਪੰਜਾਬ ’ਚ ਬਣਾਏ ਜਾਣਗੇ ਪਾਰਕ
ਰਾਜ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਦਿੱਤੀਆਂ ਸ਼ੁੱਭ ਕਾਮਨਾਵਾਂ
ਸ਼ਹੀਦ ਸੰਦੀਪ ਸਿੰਘ ਚੌਂਕ ਨੂੰ ਕੀਤਾ ਲੋਕ ਅਰਪਿਤ
ਮੁੱਖ ਮੰਤਰੀ ਵਲੋਂ ਬਿਜਲੀ ਬਿੱਲ ਬਕਾਏ ਮੁਆਫ਼ ਕਰਨ ਦੀ ਵਿੱਤ ਮੰਤਰੀ ਨੇ ਕੀਤੀ ਸ਼ਲਾਘਾ
ਸੁਖਜਿੰਦਰ ਮਾਨ

ਬਠਿੰਡਾ, 15 ਅਕਤੂਬਰ : ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਕਿਸੇ ਹਲਕੇ ਦੇ ਜਨਤਕ ਸਮਾਗਮਾਂ ’ਚ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਠਿੰਡਾ ’ਚ 60 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸਰਾਹਨਾ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ‘‘ ਮਨਪ੍ਰੀਤ ਬਾਦਲ ਹਲਕੇ ਵਾਸਤੇ ਜੋ ਵੀ ਕਹਿਣਗੇ, ਉਹ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ’’ ਸਥਾਨਕ ਸਹੀਦ ਸੰਦੀਪ ਸਿੰਘ ਦੇ ਪਰਸਰਾਮ ਨਗਰ ’ਚ ਲਗਾਏ ਬੁੱਤ ਦੇ ਸੁੰਦਰੀਕਰਨ ਦੇ ਕਰਵਾਏ ਕੰਮ ਨੂੰ ਲੋਕ ਅਰਪਣ ਕਰਦਿਆਂ ਇਸ ਮੌਕੇ ਉਨ੍ਹਾਂ ਬਠਿੰਡਾ ਸ਼ਹਿਰੀ ਹਲਕੇ ’ਚ ਵਿਤ ਮੰਤਰੀ ਵਲੋਂ ਮੰਗੀ ਪਾਰਕ ਦੀ ਮੰਗ ਨੂੰ ਤੁਰੰਤ ਮੰਨਜੂਰ ਕਰਦਿਆਂ ਇਹ ਵੀ ਐਲਾਨ ਕੀਤਾ ਕਿ ਬਠਿੰਡਾ ਤੋਂ ਸੇਧ ਲੈ ਕੇ ਪੂਰੇ ਸੂਬੇ ਵਿਚ ਪਾਰਕ ਬਣਾਏ ਜਾਣਗੇ। ਇਸਤੋਂ ਪਹਿਲਾਂ ਮੁੱਖ ਮੰਤਰੀ ਸ: ਚੰਨੀ ਨੇ 30 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਨਹਿਰ ਦੇ ਨਵੀਨੀਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਰੋਜ਼ ਗਾਰਡਨ ਬਠਿੰਡਾ ਵਿਖੇ 2 ਏਕੜ ਵਿਚ 27.15 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਬਲਵੰਤ ਗਾਰਗੀ ਮਲਟੀਪਰਪਜ਼ ਔਡੀਟੌਰੀਅਮ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਵਿਚ 928 ਵਿਅਕਤੀਆਂ ਦੀ ਬੈਠਣ ਦੀ ਸਮਰੱਥਾਂ ਤੋਂ ਇਲਾਵਾ 120 ਲੋਕਾਂ ਲਈ ਓਪਨ ਏਅਰ ਥੀਏਟਰ, ਕਲਾ ਅਤੇ ਪ੍ਰਦਰਸ਼ਨੀ ਹਾਲ, ਕਨਫ਼ਰੰਸ ਹਾਲ, ਸੈਮੀਨਾਰ ਹਾਲ, ਕੈਫੇਟੇਰੀਆ ਵੀ ਬਣੇਗਾ। ਮੁੱਖ ਮੰਤਰੀ ਨੇ ਮੈਰੀਟੋਰੀਅਸ ਸਕੂਲ ਵਿਖੇ ਸਥਾਪਿਤ ਵਿਸ਼ੇਸ਼ ਡੇਂਗੂ ਵਾਰਡ ਦਾ ਦੌਰਾ ਵੀ ਕੀਤਾ ਅਤੇ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਇੱਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਨੇ ਵਿੱਤ ਮੰਤਰੀ ਦੀ ਇੱਥੇ ਬਨਣ ਵਾਲੀ ਰਿਹਾਇਸ਼ ਦਾ ਨੀਂਹ ਪੱਥਰ ਰੱਖਿਆ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਗ੍ਰਹਿ ਵਿਖੇ ਵੀ ਗਏ। ਮੁੱਖ ਮੰਤਰੀ ਨੇ ਬੁਰਾਈ ’ਤੇ ਇਛਾਈ ਦੀ ਜਿੱਤ ਦੇ ਪ੍ਰਤੀਕ ਦੁਸ਼ਹਿਰੇ ਦੇ ਤਿਉਹਾਰ ਮੌਕੇ ਰਾਜ ਦੇ ਲੋਕਾਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸ਼ਹਿਰੀ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੈ ਅਤੇ ਇਸ ਲਈ ਉਨ੍ਹਾਂ ਕੋਲ ਵਿਕਾਸ ਦਾ ਪੂਰਾ ਖਾਕਾ ਹੈ, ਜਿਸ ਵਿਚ ਸੀਵਰੇਜ਼ ਸਿਸਟਮ, ਵਧੀਆ ਮਾਰਕਿੱਟਾਂ ਅਤੇ ਪਾਰਕਾਂ ਆਦਿ ਹੋਣ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਨੂੰ ਬਿਨਾਂ ਕਿਸੇ ਮੁਸ਼ਕਿਲ ਅਤੇ ਬਿਨਾਂ ਕਿਸੇ ਦੇਰੀ ਦੇ ਮਿਲਣਾ ਚਾਹੀਦਾ ਹੈ। ਸ਼ਹੀਦ ਸੰਦੀਪ ਸਿੰਘ ਨਮਿੱਤ ਆਪਣੀ ਸ਼ਰਧਾਂਜ਼ਲੀ ਭੇਂਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ 2 ਅਗਸਤ 1999 ਨੂੰ ਸੂਰਨਕੋਟ ਜੰਮੂ ਕਸ਼ਮੀਰ ਵਿਖੇ ਆਪਣਾ ਸਰਵ ਉੱਚ ਬਲੀਦਾਨ ਦੇਣ ਵਾਲੇ ਸੰਦੀਪ ਸਿੰਘ ਦੇ ਮਾਤਾ-ਪਿਤਾ ਨੂੰ ਮਿਲ ਕੇ ਆਸ਼ੀਰਵਾਦ ਲੈਣਾ ਉਨ੍ਹਾਂ ਲਈ ਇੱਕ ਭਾਵੁਕ ਪਲ ਹੈ। ਇਸ ਮੌਕੇ ਸ. ਚੰਨੀ ਨੇ ਸੈਨਿਕਾਂ ਅਤੇ ਅਧਿਆਪਕਾਂ ਦੇ ਸਮਾਜ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਪਾਸੇ ਜਿੱਥੇ ਆਪਣੇ ਦਿਲ ਵਿਚ ਦੇਸ਼ ਭਗਤੀ ਦੀ ਭਾਵਨਾ ਰੱਖਦੇ ਹਨ, ਉੱਥੇ ਹੀ ਰਾਸ਼ਟਰ ਨਿਰਮਾਣ ਵਿਚ ਆਪਣੀ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਬੋਲਦਿਆਂ ਜਿੱਥੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਉੱਥੇ ਹੀ ਉਨ੍ਹਾਂ ਪਿਛਲੇ ਦਿਨੀਂ ਕਸ਼ਮੀਰ ਵਿਚ ਸ਼ਹੀਦ ਹੋਏ 5 ਜਵਾਨਾਂ ਦੀ ਸ਼ਹਾਦਤ ਨੂੰ ਵੀ ਨਮਨ ਕੀਤਾ। ਉਨ੍ਹਾਂ 2 ਕਿਲੋ ਵਾਟ ਤੱਕ ਦੇ ਬਿਜਲੀ ਲੋਡ ਵਾਲੇ ਉਪਭੋਗਤਾਵਾਂ ਦੇ ਬਿੱਲ ਬਕਾਏ ਦੀ ਮੁਆਫ਼ੀ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਤਨੀ ਸ਼੍ਰੀਮਤੀ ਵੀਨੂੰ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਚਿਰੰਜੀ ਲਾਲ ਗਰਗ, ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਜਗਦੇਵ ਸਿੰਘ ਕਮਾਲੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਐਸਐਸਪੀ ਅਜੈ ਮਲੂਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ, ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਟਰੱਸਟ ਦੇ ਚੇਅਰਮੈਨ ਕੇ.ਕੇ.ਅਗਰਵਾਲ, ਓ.ਐਸ.ਡੀ ਜਗਤਾਰ ਸਿੰਘ ਢਿੱਲੋਂ, ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਨ ਲਾਲ ਝੂੰਬਾ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਰੁਣ ਵਧਾਵਨ,ਜ਼ਿਲ੍ਹਾ ਪ੍ਰਧਾਨ ਦਿਹਾਤੀ ਖ਼ੁਸਬਾਜ਼ ਸਿੰਘ ਜਟਾਣਾ ਤੋਂ ਇਲਾਵਾ ਅਵਤਾਰ ਸਿੰਘ ਗੋਨਿਆਣਾ, ਕੋਂਸਲਰ ਬਲਰਾਜ਼ ਪੱਕਾ, ਬਲਜਿੰਦਰ ਠੇਕੇਦਾਰ, ਮਾਸਟਰ ਹਰਮਿੰਦਰ ਸਿੰਘ, ਹਰਵਿੰਦਰ ਸਿੰਘ ਲੱਡੂ, ਸੁਨੀਲ ਬਾਂਸਲ, ਕੰਵਲਜੀਤ ਸਿੰਘ, ਪਰਵਿੰਦਰ ਸਿੰਘ ਸਿੱਧੂ, ਰਾਜੂ ਸਰਾਂ, ਉਮੇਸ਼ ਗੋਗੀ, ਸ਼ਾਮ ਲਾਲ ਜੈਨ,ਰਜਿੰਦਰ ਸਿੰਘ ਸਿੱਧੂ, ਪਵਨ ਮਾਨੀ, ਰਾਮ ਵਿਰਕ, ਮਲਕੀਤ ਸਿੰਘ, ਬੇਅੰਤ ਸਿੰਘ ਰੰਧਾਵਾ, ਕੁਲਦੀਪ ਨੰਬਰਦਾਰ, ਗੁਰਪ੍ਰੀਤ ਬੰਟੀ,ਚਰਨਜੀਤ ਭੋਲਾ, ਗੋਰਾ ਸਿੱਧੂ, ਸੁਖਰਾਜ ਔਲਖ, ਪ੍ਰਦੀਪ ਗੋਲਾ, ਮਿੰਟੂ ਕਪੂਰ, ਜਸਵੰਤ ਜੱਸੀ, ਰੁਪਿੰਦਰ ਬਿੰਦਰਾ ਆਦਿ ਹਾਜ਼ਰ ਸਨ।

ਮੁੱਖ ਮੰਤਰੀ ਨੇ ਫੋਕੇ ਦਾਅਵਿਆਂ ਨਾਲ ਉਦਯੋਗਪਤੀਆਂ ਨੂੰ ਧੋਖੇ ਵਿਚ ਰੱਖਣ ਬਣਾਉਣ ਲਈ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ

0

ਕੇਜਰੀਵਾਲ ਵੱਲੋਂ ਉਦਯੋਗ ਨਾਲ ਕੀਤੇ ਝੂਠੇ ਵਾਅਦਿਆਂ ਨੂੰ ਰੱਦ ਕਰਦਿਆਂ ਕਿਹਾ, ਪੰਜਾਬ ਸਰਕਾਰ ਇਨ੍ਹਾਂ ਨੂੰ ਪਹਿਲਾਂ ਹੀ ਕਰ ਚੁੱਕੀ ਹੈ ਲਾਗੂ
• ਪੰਜਾਬ ਸਰਕਾਰ ਸਾਰੇ ਵਰਗਾਂ ਨੂੰ ਦੇ ਰਹੀ ਹੈ 24 ਘੰਟੇ ਬਿਜਲੀ ਸਪਲਾਈ
• ਸਨਅਤਕਾਰਾਂ ਨੂੰ 1700 ਕਰੋੜ ਰੁਪਏ ਦਾ ਵੈਟ ਰਿਫੰਡ ਵੀ ਜਾਰੀ ਕੀਤਾ ਜਾ ਚੁੱਕਾ
• ਆਪ ਕਨਵੀਨਰ ਦੇ ਕੋਰੇ ਝੂਠ ਪੰਜਾਬ ਦੇ ਸੂਝਵਾਨ ਲੋਕਾਂ ਨੂੰ ਗੁੰਮਰਾਹ ਕਰਨ ਵਿਚ ਸਹਾਈ ਨਹੀਂ ਹੋਣੇ
• ਉਦਯੋਗ ਮੰਤਰੀ ਨੇ ਛੋਟੇ ਅਤੇ ਦਰਮਿਆਨੇ ਉਦਯੋਗ ਨੂੰ ਹੁਲਾਰਾ ਦੇਣ ਲਈ ਕੇਜਰੀਵਾਲ ਦੇ ਦਾਅਵਿਆਂ ਦਾ ਠੋਕਵਾਂ ਜਵਾਬ ਦਿੰਦਿਆਂ ਕਿਹਾ ਨਵੇਂ ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਛੇਤੀ ਸਥਾਪਤ ਕਰਨ ਲਈ ਵਪਾਰ ਦਾ ਅਧਿਕਾਰ ਐਕਟ-2020 ਪਹਿਲਾਂ ਹੀ ਨੋਟੀਫਾਈ ਕੀਤਾ ਜਾ ਚੁੱਕਾ

ਸੁਖਜਿੰਦਰ ਮਾਨ

ਚੰਡੀਗੜ੍ਹ, 14 ਅਕਤੂਬਰ: ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਖਾਤਰ ਸਨਅਤਕਾਰਾਂ ਨਾਲ ਝੂਠੇ ਵਾਅਦੇ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮਜ਼ਾਕ ਉਡਾਉਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਕੇਜਰੀਵਾਲ ਕੋਰੇ ਝੂਠਾਂ ਦੇ ਆਧਾਰ ਉਤੇ ਖੋਖਲੇ ਦਾਅਵੇ ਕਰ ਰਹੇ ਹਨ।
ਇਕ ਬਿਆਨ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਨੇ ਵਾਅਦਾ ਕੀਤਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਈ ਤਾਂ ਸੂਬੇ ਨੂੰ 24 ਘੰਟੇ ਬਿਜਲੀ ਸਪਲਾਈ ਦੇਵੇਗੀ। ਸ. ਚੰਨੀ ਨੇ ਕਿਹਾ ਕਿ ਸ਼ਾਇਦ ਕੇਜਰੀਵਾਲ ਇਹ ਨਹੀਂ ਜਾਣਦੇ ਕਿ ਪੰਜਾਬ ਸਰਕਾਰ ਅਣਕਿਆਸੇ ਹਾਲਾਤ ਅਤੇ ਮੁਰੰਮਤ ਦੇ ਸਮੇਂ ਨੂੰ ਛੱਡ ਕੇ ਲੋਕਾਂ ਨੂੰ ਪਹਿਲਾਂ ਹੀ 24 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ।
ਇੰਸਪੈਕਟਰੀ ਰਾਜ ਦਾ ਖਾਤਮਾ ਕਰਨ ਲਈ ਕੇਜਰੀਵਾਲ ਦੇ ਦਾਅਵੇ ਦਾ ਮੋੜਵਾਂ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬਾ ਭਰ ਵਿਚ ਇੰਸਪੈਕਟਰੀ ਰਾਜ ਨੂੰ ਪਹਿਲਾਂ ਦੀ ਖਤਮ ਕਰ ਚੁੱਕੀ ਹੈ। ਕੇਂਦਰੀ ਨਿਰੀਖਣ ਪ੍ਰਣਾਲੀ ਰਾਹੀਂ ਸਾਢੇ ਚਾਰ ਸਾਲਾਂ ਵਿਚ ਸਾਂਝੇ ਤੌਰ ਉਤੇ 17589 ਵਾਰ ਨਿਰੀਖਣ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਉਦਯੋਗ ਨੂੰ ਅਗਾਊਂ ਨੋਟਿਸ ਦੇ ਕੇ ਨਿਰੀਖਣ ਸਥਾਪਨਾਵਾਂ ਅਤੇ ਅਫਸਰਾਂ ਦੀ ਕੰਪਿਊਟ੍ਰੀਕਰਨ ਨਾਲ ਚੋਣ ਕਰਨ, ਕਿਰਤ, ਬਾਇਲਰਜ਼, ਲੀਗਰ, ਮੌਸਮ ਵਿਭਾਗ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਸਾਂਝਾ ਨਿਰੀਖਣ, ਨਿਰੀਖਣ ਦੀ ਰਿਪੋਰਟ 48 ਘੰਟਿਆਂ ਦੇ ਅੰਦਰ ਅਪਲੋਡ ਕਰਨ ਅਤੇ ਉਦਯੋਗਿਕ ਯੂਨਿਟਾਂ ਦੀ ਰਿਸਕ ਅਧਾਰਿਤ ਪੜਤਾਲ ਕਰਨ ਸਮੇਤ ਕਈ ਕਦਮ ਚੁੱਕੇ ਗਏ ਤਾਂ ਕਿ ਉਦਯੋਗ ਨੂੰ ਸਹੂਲਤਾਂ ਦਿੱਤੀਆਂ ਜਾ ਸਕਣ।
ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨੂੰ ਝਾਂਸੇ ਵਿਚ ਲੈਣ ਲਈ 3-6 ਮਹੀਨਿਆਂ ਵਿਚ ਵੈਟ ਰਿਫੰਡ ਕਰਨ ਦੇ ਗੈਰ-ਜ਼ਿੰਮੇਵਾਰਾਨਾ ਬਿਆਨ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਵਿਚ ਉਦਯੋਗਪਤੀਆਂ ਨੂੰ 1700 ਕਰੋੜ ਰੁਪਏ ਦਾ ਵੈਟ ਰਿਫੰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤੇ ਇਸ ਸਤੰਬਰ ਦੇ ਅੰਤ ਤੱਕ ਸਿਰਫ 70 ਕਰੋੜ ਰੁਪਏ ਹੀ ਬਕਾਇਆ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੋਬਾਈਲ ਵਿੰਗ ਦੀ ਗਿਣਤੀ 14 ਤੋਂ ਘਟਾ ਕੇ 7 ਕਰ ਦਿੱਤੀ ਹੈ ਜਿਨ੍ਹਾਂ ਨੂੰ ਆਬਕਾਰੀ ਵਿਭਾਗ ਦੇ ਬਿਹਤਰੀਨ ਅਫਸਰਾਂ ਵੱਲੋਂ ਚਲਾਇਆ ਜਾ ਰਿਹਾ ਹੈ। ਇਸ ਨਾਲ ਟੈਕਸ ਅਤੇ ਜੁਰਮਾਨੇ ਵਿਚ ਜ਼ਬਤ ਕੀਤੇ ਵਾਹਨਾਂ ਵਿਚ 95 ਫੀਸਦੀ ਤੋਂ ਵੱਧ ਨਤੀਜੇ ਆਏ ਹਨ ਕਿਉਂ ਜੋ ਯੋਗ ਰਜਿਸਟਰਡ ਕਰ ਦਾਤਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।
ਕੇਜਰੀਵਾਲ ਦੇ ਇਕ-ਦੋ ਸਾਲਾਂ ਦੇ ਅੰਦਰ ਬੁਨਿਆਦੀ ਢਾਂਚੇ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਇੱਕ ਹੋਰ ਖਿਆਲੀ ਵਾਅਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਰੱਖ-ਰਖਾਅ ਅਤੇ ਨਵੀਨੀਕਰਨ ਦੇ ਕੰਮਾਂ ਵੱਲ ਹਮੇਸ਼ਾ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੀਐਸਆਈਈਸੀ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੰਕਰੀਟ ਸੜਕਾਂ, ਵਾਟਰ ਸਪਲਾਈ ਲਾਈਨ ਨੂੰ ਮੁੜ ਸੁਰਜੀਤ ਕਰਨ, ਸਟਰੀਟ ਲਾਈਟਾਂ, ਸੀਵਰੇਜ ਦੇ ਨਿਪਟਾਰੇ ਆਦਿ ਪ੍ਰਦਾਨ ਕਰਨ ਲਈ ਲਗਭਗ 95 ਕਰੋੜ ਰੁਪਏ ਖਰਚ ਕੀਤੇ ਹਨ ਤਾਂ ਜੋ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਤ ਕਰਨ ਲਈ ਅਨੁਕੂਲ ਮਾਹੌਲ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਨਵੇਂ ਫੋਕਲ ਪੁਆਇੰਟਾਂ ਜਿਵੇਂ ਕਿ ਹਾਈ ਟੈਕ ਸਾਈਕਲ ਵੈਲੀ, ਧਨਾਨਸੂ, ਲੁਧਿਆਣਾ ਅਤੇ ਨਾਭਾ ਦੇ ਵਿਕਾਸ ਲਈ ਵੀ ਲਗਭਗ 108 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਉਦਯੋਗ ਦੀ ਪ੍ਰਗਤੀ ਸਬੰਧੀ ਕਾਰਜਾਂ ਦੇ ਮੁੱਦੇ `ਤੇ ਚੰਨੀ ਨੇ ਕਿਹਾ ਕਿ ਪਲਾਟ ਧਾਰਕਾਂ `ਤੇ ਰੱਖ -ਰਖਾਵ ਦਾ ਕੋਈ ਖਰਚਾ ਨਹੀਂ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪੀਐਸਆਈਈਸੀ ਰਾਹੀਂ ਰਾਜ ਦੇ ਵੱਖ -ਵੱਖ ਹਿੱਸਿਆਂ ਵਿੱਚ 45 ਉਦਯੋਗਿਕ ਫੋਕਲ ਪੁਆਇੰਟ ਵਿਕਸਤ ਕੀਤੇ ਹਨ ਅਤੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਪ੍ਰੋਜੈਕਟ ਸਥਾਪਤ ਕਰਨ ਲਈ ਵੱਖ -ਵੱਖ ਅਕਾਰ ਦੇ ਪਲਾਟ ਅਲਾਟ ਕੀਤੇ ਹਨ। ਕਿਸੇ ਖਾਸ ਖੇਤਰ/ਫੋਕਲ ਪੁਆਇੰਟ ਦੇ ਵਿਕਾਸ ਦੇ ਅਨੁਮਾਨ ਵਿੱਚ ਆਮ ਤੌਰ `ਤੇ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਦੀ ਮਿਤੀ ਤੋਂ ਪੰਜ ਸਾਲਾਂ ਲਈ ਰੱਖ -ਰਖਾਵ ਖਰਚਿਆਂ ਦੀ ਵਿਵਸਥਾ ਸ਼ਾਮਲ ਹੁੰਦੀ ਹੈ। ਇਸ ਤੋਂ ਬਾਅਦ ਫੋਕਲ ਪੁਆਇੰਟਾਂ ਦੀ ਸਾਂਭ-ਸੰਭਾਲ ਸਥਾਨਕ ਸਰਕਾਰਾਂ ਵਿਭਾਗ ਨੂੰ ਸੌਂਪਣੀ ਜ਼ਰੂਰੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਿਹਾਰਕ ਤੌਰ `ਤੇ ਫੋਕਲ ਪੁਆਇੰਟਾਂ ਦੀ ਦੇਖਭਾਲ ਦੇ ਕੰਮ ਪੀਐਸਆਈਈਸੀ ਦੁਆਰਾ ਆਪਣੇ ਸਰੋਤਾਂ ਤੋਂ ਕਈ ਸਾਲਾਂ ਲਈ ਕੀਤੇ ਜਾਂਦੇ ਹਨ। ਜ਼ਿਆਦਾਤਰ ਮਾਮਲਿਆਂ ਵਿੱਚ, ਪੀਐਸਆਈਈਸੀ ਦੁਆਰਾ ਨਿਰੰਤਰ ਕੰਮ ਕੀਤੇ ਜਾਂਦੇ ਹਨ ਅਤੇ ਫੋਕਲ ਪੁਆਇੰਟ ਸਥਾਪਤ ਕਰਨ ਦੇ ਦਹਾਕਿਆਂ ਦੀ ਮਿਆਦ ਖਤਮ ਹੋਣ ਤੋਂ ਬਾਅਦ ਖੇਤਰਾਂ ਨੂੰ ਸਥਾਨਕ ਅਧਿਕਾਰ ਖੇਤਰ ਦੇ ਅਧਿਕਾਰੀਆਂ ਨੂੰ ਤਬਦੀਲ ਨਹੀਂ ਕੀਤਾ ਗਿਆ ਹੈ। ਇਨ੍ਹਾਂ ਸਾਂਭ-ਸੰਭਾਲ ਅਤੇ ਅਪਗ੍ਰੇਡੇਸ਼ਨ ਦੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ, ਉਦਯੋਗਿਕ ਪਲਾਟ ਧਾਰਕਾਂ `ਤੇ ਕੋਈ ਖਰਚਾ ਨਹੀਂ ਲਗਾਇਆ ਜਾਂਦਾ ਅਤੇ ਇਸ` ਤੇ ਕੀਤਾ ਗਿਆ ਖ਼ਰਚ ਪੀਐਸਆਈਈਸੀ ਦੁਆਰਾ ਆਪਣੇ ਪੱਧਰ `ਤੇ ਕੀਤਾ ਜਾਂਦਾ ਹੈ।
ਕੇਜਰੀਵਾਲ ਵੱਲੋਂ ਸੂਬੇ ਵਿੱਚ ਸੱਤਾ ਵਿੱਚ ਆਉਣ `ਤੇ ਹਫ਼ਤਾ ਪ੍ਰਣਾਲੀ/ਗੁੰਡਾ ਟੈਕਸ `ਨੂੰ ਖ਼ਤਮ ਕਰਨ ਦੇ ਦਾਅਵੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅਜਿਹੀ ਕੋਈ ਪ੍ਰਣਾਲੀ ਮੌਜੂਦ ਨਹੀਂ ਹੈ। ਆਪਣੀ ਦਲੀਲ ਦੇ ਸਮਰਥਨ ਵਿੱਚ, ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਟਰੱਕ ਯੂਨੀਅਨਾਂ ਨੂੰ ਖ਼ਤਮ ਕਰਕੇ ਇਜਾਰੇਦਾਰੀ ਨੂੰ ਰੋਕਣ ਲਈ ਪਹਿਲਕਦਮੀ ਕੀਤੀ ਹੈ, ਜਿਸ ਦੀ ਉਦਯੋਗ ਦੁਆਰਾ ਸ਼ਲਾਘਾ ਕੀਤੀ ਗਈ ਹੈ।
ਕੇਜਰੀਵਾਲ ਦੇ ਉਦਯੋਗ-ਸਰਕਾਰ ਭਾਈਵਾਲੀ ਦੇ ਢੰਗ-ਤਰੀਕੇ ਨਾਲ ਕੰਮ ਕਰਨ ਦੇ ਇੱਕ ਹੋਰ ਦਾਅਵੇ ਦਾ ਵਿਰੋਧ ਕਰਦਿਆਂ ਚੰਨੀ ਨੇ ਕਿਹਾ ਕਿ ਪੰਜਾਬ ਅੰਦਰ ਉਦਯੋਗ-ਪੱਖੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ -2017) ਹੈ ਜਿਸਦੀ ਉਦਯੋਗ ਦੁਆਰਾ ਕਾਫ਼ੀ ਸ਼ਲਾਘਾ ਕੀਤੀ ਗਈ ਹੈ। ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ, 2017 ਦੇ ਤਹਿਤ ਮੁੱਖ ਮੰਤਰੀ ਦੀ ਅਗਵਾਈ ਵਿੱਚ ਇੱਕ ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਬੋਰਡ ਦਾ ਗਠਨ ਕੀਤਾ ਗਿਆ ਹੈ। ਇਸ ਨੀਤੀ ਦੇ ਤਹਿਤ ਰੈਗੂਲੇਟਰੀ ਅਤੇ ਵਿੱਤੀ ਮਾਮਲਿਆਂ ਦੀ ਪ੍ਰਵਾਨਗੀ ਲਈ ਜ਼ਿਲ੍ਹਾ ਜਾਂਚ ਕਮੇਟੀ, ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਸਾਰੀਆਂ ਕਮੇਟੀਆਂ ਵਿੱਚ ਸੀ.ਆਈ.ਆਈ, ਪੀਐਚਡੀਸੀਸੀਆਈ ਆਦਿ ਸਮੇਤ ਉਦਯੋਗ ਦੇ ਨੁਮਾਇੰਦੇ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜਾਬ ਵੱਡੇ ਉਦਯੋਗ ਵਿਕਾਸ ਬੋਰਡ ਅਤੇ ਪੰਜਾਬ ਦਰਮਿਆਨੇ ਉਦਯੋਗ ਬੋਰਡ ਦਾ ਗਠਨ ਕੀਤਾ ਗਿਆ ਜਿਨ੍ਹਾਂ ਵਿਚ ਉਦਯੋਗ ਤੋਂ ਹੀ ਮੈਂਬਰ ਸ਼ਾਮਲ ਕੀਤੇ ਗਏ। ਇਸੇ ਤਰ੍ਹਾਂ ਐਮ.ਐਸ.ਈ.ਐਫ.ਸੀ. ਦਾ ਗਠਨ ਕੀਤਾ ਗਿਆ ਤਾਂ ਕਿ ਐਮ.ਐਸ.ਐਮ.ਈ. ਐਕਟ ਦੇ ਤਹਿਤ ਬਕਾਇਆ ਅਦਾਇਗੀ ਨਾਲ ਨਿਪਟਿਆ ਜਾ ਸਕੇ ਜਿਸ ਵਿਚ ਉਦਯੋਗ ਨਾਲ ਜੁੜੀਆਂ ਧਿਰਾਂ ਹੀ ਭਾਈਵਾਲ ਹਨ।
ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਯਕੀਨੀ ਬਣਾਉਣ ਸਬੰਧੀ ‘ਆਪ’ ਕਨਵੀਨਰ ਦੇ ਦਾਅਵੇ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਕਿਰਤੀਆਂ ਨਾਲ ਸ਼ਾਂਤਮਈ ਸਬੰਧ ਹਨ ਕਿਉਂਕਿ ਸੂਬੇ ਵਿੱਚ ਪਿਛਲੇ ਤਿੰਨ ਦਹਾਕਿਆਂ ਦੌਰਾਨ ਕੋਈ ਵੱਡੀ ਹੜਤਾਲ ਨਹੀਂ ਹੋਈ ਹੈ ਅਤੇ ਮਜ਼ਦੂਰਾਂ ਨੂੰ ਨੌਕਰੀ ਦੇਣ ਲਈ ਪੰਜਾਬ ਦੇ ਨਿਵਾਸੀ ਹੋਣ ਸਬੰਧੀ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਮੁੱਖ ਉਦਯੋਗਿਕ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਸ਼ਜਾਯੋਗ ਅਪਰਾਧਾਂ ਦੀਆਂ ਦਰਾਂ ਸਭ ਤੋਂ ਘੱਟ ਹਨ। ਨੈਸ਼ਨਲ ਕ੍ਰਾਈਮ ਰਿਕਾਰਡਜ਼ ਬਿਊਰੋ-2019 ਦੀ ਰਿਪੋਰਟ ਅਨੁਸਾਰ ਇਕ ਲੱਖ ਦੀ ਆਬਾਦੀ ਦੇ ਹਿਸਾਬ ਨਾਲ ਅਪਰਾਧ ਦਰ ਮੁਤਾਬਕ ਪੰਜਾਬ ਦੇ ਸ਼ਜਾਯੋਗ ਅਪਰਾਧਾਂ ਦੀ ਦਰ 243.1 ਹੈ ਜਦੋਂ ਕਿ ਦਿੱਲੀ ਵਿੱਚ ਇਹ ਦਰ 1586.1 ਹੈ।
ਕੇਜਰੀਵਾਲ ਨੂੰ ਮੌਕਾਪ੍ਰਸਤ ਕਰਾਰ ਦਿੰਦਿਆਂ ਸ. ਚੰਨੀ ਨੇ ਕਿਹਾ ਕਿ ਅਜਿਹੀਆਂ ਗਲ਼ਤ ਅਤੇ ਸਿਆਸੀ ਹਿੱਤਾਂ ਵਾਲੀਆਂ ਹਰਕਤਾਂ ‘ਆਪ’ ਕਨਵੀਨਰ ਨੂੰ ਪੰਜਾਬ ਦੇ ਚੋਣ ਮੈਦਾਨ ‘ਤੇ ਕਾਬਜ਼ ਹੋਣ ਵਿੱਚ ਮਦਦ ਨਹੀਂ ਕਰਨਗੀਆਂ ਕਿਉਂਕਿ ਉਹ ਸੂਬੇ ਤੋਂ ਬਾਹਰ ਹੋਣ ਕਰਕੇ ਸੂਬੇ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਸਿਰਫ਼ ਦੂਰੋਂ ਹੀ ਚਿੰਤਤ ਹਨ ਅਤੇ ਉਹਨਾਂ ਦੀ ਅੱਖ ਸਿਰਫ਼ ਪੰਜਾਬ ਦੇ ਵੋਟ ਬੈਂਕ ‘ਤੇ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਗਲਤਫਹਿਮੀ ਹੈ ਅਤੇ ਉਹ ਦਿਨ ਵਿੱਚ ਸੁਪਨੇ ਦੇਖ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਝੂਠੇ ਸੁਪਨੇ ਵਿਖਾ ਕੇ ਗੁੰਮਰਾਹ ਕਰ ਰਹੇ ਹਨ ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਹਰਾ ਕੇ ਬਾਹਰ ਦਾ ਰਾਸਤਾ ਦਿਖਾਉਣਗੇ।
ਇਸ ਦੌਰਾਨ, ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਵੀ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ (ਐਮਐਸਐਮਈ) ਦੇ ਸੈਕਟਰ ਨੂੰ ਹੁਲਾਰਾ ਦੇਣ ਸਬੰਧੀ ਕੇਜਰੀਵਾਲ ਦੇ ਦਾਅਵੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਐਮਐਸਐਮਈਜ਼ ਦੇ ਦੇਰੀ ਨਾਲ ਭੁਗਤਾਨ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਨਵੇਂ ਐਮਐਸਐਮਈ ਯੂਨਿਟਾਂ ਦੀ ਜਲਦ ਸਥਾਪਨਾ ਤੋਂ ਇਲਾਵਾ ਮਾਈਕਰੋ, ਸਮਾਲ ਫੈਸੀਲੇਸ਼ਨ ਕੌਂਸਲ ਸਥਾਪਤ ਕਰਨ ਲਈ ਰਾਈਟ ਟੂ ਬਿਜਨੈਸ ਐਕਟ, 2020 ਨੂੰ ਪਹਿਲਾਂ ਹੀ ਨੋਟੀਫਾਈ ਕਰ ਦਿੱਤਾ ਹੈ। ਭਾਰਤ ਸਰਕਾਰ ਦੇ ਮਾਈਕਰੋ ਸਮਾਲ ਐਂਟਰਪ੍ਰਾਈਜਿਜ਼-ਕਲਸਟਰ ਡਿਵੈਲਪਮੈਂਟ ਪ੍ਰੋਗਰਾਮ ਅਧੀਨ, ਸ੍ਰੀ ਕੋਟਲੀ ਨੇ ਕਿਹਾ ਕਿ ਐਮਐਸਐਮਈਜ਼ ਦੀ ਪ੍ਰਤੀਯੋਗੀਤਾ ਵਧਾਉਣ ਲਈ ਭਾਰਤ ਸਰਕਾਰ ਵੱਲੋਂ ਸੱਤ ਪ੍ਰਸਤਾਵਾਂ ਨੂੰ ਪਹਿਲਾਂ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਵਿਸ਼ਵ ਬੈਂਕ ਦੇ ਆਰਏਐਮਪੀ ਪ੍ਰੋਜੈਕਟ ਅਧੀਨ ਪਾਇਲਟ ਪ੍ਰੋਜੈਕਟਾਂ ਲਈ ਪੰਜਾਬ ਨੂੰ ਚੁਣਿਆ ਗਿਆ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਐਮਐਸਐਮਈਜ਼ ਲਈ ਵੱਖ -ਵੱਖ ਨੀਤੀਆਂ ਨੂੰ ਲਾਗੂ ਕਰਨ ਲਈ ਸੂਬੇ ਦੀਆਂ ਪਹਿਲਕਦਮੀਆਂ ਨੂੰ ਤੇਜ਼ ਕਰਨਾ ਹੈ।
ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਮੇਕ ਇਨ ਪੰਜਾਬ ਨੀਤੀ ਪੰਜਾਬ ਵਿੱਚ ਤਿਆਰ ਹੋਏ ਸਾਮਾਨ ਨੂੰ ਜਨਤਕ ਖਰੀਦਦਾਰੀ ਵਿੱਚ ਤਰਜੀਹ ਮਿਲਦੀ ਹੈ। ਸਥਾਨਕ ਐਮਐਸਐਮਈਜ਼ ਆਪਣੀ ਬੋਲੀ ਦੀ ਕੀਮਤ ਨੂੰ ਐਲ 1 ਨਾਲ 50 ਫ਼ੀਸਦੀ ਮਾਤਰਾ ਵਾਲੇ ਟੈਂਡਰ, ਐਲ 1 ਵੱਲੋਂ ਯਕੀਨੀ ਬਣਾਉਣ ਲਈ 40 ਫ਼ੀਸਦੀ ਸਥਾਨਕ ਸਮਗਰੀ ਨਾਲ ਮਿਲਾਨ ਕਰ ਸਕਦੇ ਹਨ। ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ, 2017 ਪੰਜਾਬ ਦੇ ਨਵੇਂ ਅਤੇ ਮੌਜੂਦਾ ਐਮਐਸਐਮਈਜ਼ ਨੂੰ ਬਹੁਤ ਹੀ ਆਕਰਸ਼ਕ ਵਿੱਤੀ ਪ੍ਰੋਤਸਾਹਨ ਅਤੇ ਵਿੱਤੀ ਸਹਾਇਤਾ, ਤਕਨਾਲੋਜੀ ਦੇ ਨਵੀਨੀਕਰਨ, ਮਾਰਕੀਟਿੰਗ ਪਹੁੰਚ ਆਦਿ ਵਰਗੇ ਹੋਰ ਕਈ ਤਰ੍ਹਾਂ ਦੇ ਪ੍ਰੋਤਸਾਹਨ ਪ੍ਰਦਾਨ ਕਰਦੀ ਹੈ।

ਕਿਸਾਨ ਆਗੂ ਚੜੂਣੀ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਣ ਦਾ ਐਲਾਨ

ਜਦੋਂ ਤੱਕ ਕਿਸਾਨਾਂ ਦੇ ਹੱਥ ਵਿਚ ਸੱਤਾ ਨਹੀਂ ਹੋਵੇਗੀ, ਉਦੋਂ ਤੱਕ ਹੁੰਦੀ ਰਹੇਗੀ ਦੁਰਦਸ਼ਾ

ਸੁਖਜਿੰਦਰ ਮਾਨ

ਬਠਿੰਡਾ, 14 ਅਕਤੂਬਰ : ਤਿੰਨ ਖੇਤੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਹੇਠ ਚੱਲ ਰਹੇ ਸੰਘਰਸ਼ ਦੌਰਾਨ ਕਈ ਮੁੱਦਿਆਂ ’ਤੇ ਮਤਭੇਦ ਹੋਣ ਤੋਂ ਬਾਅਦ ਅਪਣਾ ਅਲੱਗ ਰਾਹ ਬਣਾ ਕੇ ਚੱਲ ਰਹੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਦਾਅਵਾ ਕੀਤਾ ਹੈ ਕਿ ‘‘ ਫੈਸਲੇ ਲੈਣ ਤੇ ਕਿਸਮਤ ਬਦਲਣ ਲਈ ਸੱਤਾ ਦਾ ਹੱਥ ਵਿਚ ਹੋਣਾ ਬਹੁਤ ਜਰੂਰੀ ਹੈ। ’’ ਅੱਜ ਬੁੱਧੀਜੀਵੀਆ ਦੇ ਸੱਦੇ ਹੇਠ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਪੁੱਜੇ ਹਰਿਆਣਾ ਨਾਲ ਸਬੰਧਤ ਇਸ ਆਗੂ ਨੇ ਅਪਣੇ ਬਿਆਨ ਨੂੰ ਮੁੜ ਦੁਹਰਾਉਂਦਆਂ ਐਲਾਨ ਕੀਤਾ ਕਿ ‘‘ ਉਹ ਅਪਣੇ ਪਹਿਲੇ ਵਾਅਦੇ ’ਤੇ ਕਾਇਮ ਰਹਿੰਦੇ ਹੋਏ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਣ ਲਈ ਤਿਆਰੀਆਂ ਕਰ ਰਹੇ ਹਨ। ’’ ਇਸ ਮੌਕੇ ਉਨ੍ਹਾਂ ਲਖੀਮਪੁਰ ਵਿਖੇ ਵਾਪਰੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਕਥਿਤ ਦੋਸ਼ੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਇਸ ਘਟਨਾ ’ਚ ਇੰਨਸਾਫ਼ ਲਈ ਵੱਡਾ ਐਕਸ਼ਨ ਲਈ ਵੀ ਸਲਾਹ ਦਿੱਤੀ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਸੰਘਰਸ਼ ਨੇ ਭਾਜਪਾ ਦੀ ਪਾਜ ਖੋਲ ਰੱਖ ਦਿੱਤੀ ਹੈ। ਗੁਰਨਾਮ ਸਿੰਘ ਚੜੂਨੀ ਨੇ ਇਸ ਕਾਂਡ ’ਚ ਕਥਿਤ ਦੋਸ਼ੀ ਪਾਏ ਜਾਣ ਵਾਲੇ ਸਾਰੇ ਵਿਅਕਤੀਆਂ ਨੂੰ ਤੁਰੰਤ ਗਿ੍ਰਫਤਾਰ ਕਰਨ ਦੀ ਵੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬੇਸ਼ੱਕ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਚੋਣਾਂ ਵਿਚ ਹਿੱਸਾ ਲੈਣ ਦੇ ਫੈਸਲੇ ਨਾਲ ਸਹਿਮਤ ਨਹੀਂ ਹੈ ਪ੍ਰੰਤੂ ਉਹ ਮਿਸ਼ਨ ਪੰਜਾਬ ਨੂੰ ਸ਼ੁਰੂ ਕਰ ਚੁੱਕੇ ਹਨ ਤੇ ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਉਹ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਆਉਣ ਵਾਲੀਆਂ ਚੋਣਾਂ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਦੂਜੇ ਸੂਬਿਆਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ ਕੀਤਾ ਜਾਰੀ

0

ਸੁਖਜਿੰਦਰ ਮਾਨ

ਚੰਡੀਗੜ੍ਹ, 14 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ emandikaran-pb.inਨੂੰ ਡਿਜੀਟਲ ਤੌਰ ‘ਤੇ ਜਾਰੀ ਕੀਤਾ ਤਾਂ ਜੋ ਦੂਜੇ ਸੂਬਿਆਂ ਤੋਂ ਝੋਨੇ-ਪਰਮਲ ਦੀ ਆਮਦ ਨੂੰ ਰੋਕਿਆ ਜਾ ਸਕੇ ਜਿਸ ਨਾਲ ਸੂਬੇ ਭਰ ਵਿੱਚ ਘੱਟੋ ਘੱਟ ਸਮਰਥਨ ਮੁੱਲ `ਤੇ ਖਰੀਦ ਕਾਰਜਾਂ ਢਾਹ ਲੱਘ ਰਹੀ ਹੈ।
ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਬਾਸਮਤੀ ਦੀ ਨਿਰਵਿਘਨ ਆਵਾਜਾਈ ਦੀ ਆਗਿਆ ਦੇਣਾ ਅਤੇ ਬਾਸਮਤੀ ਸ਼ੈਲਰ ਵਾਲਿਆਂ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨਾ ਹੈ।ਇਸ ਤੋਂ ਇਲਾਵਾ ਇਸ ਪੋਰਟਲ ਦਾ ਮਨੋਰਥ ਅਸਲ ਟਰੱਕ ਅਪਰੇਟਰਾਂ ਦੇ ਰੋਜ਼ਾਨਾਂ ਕੰਮ ਕਾਜ ਬਿਨਾਂ ਪ੍ਰਭਾਵਿਤ ਕੀਤਿਆਂ ਬਾਸਮਤੀ ਟਰੱਕਾਂ ਦੀ ਜੀ.ਪੀ.ਐਸ ਰਾਹੀਂ ਨਿਗਾਰਨੀ ਰੱਖਣਾ ਹੈ।
ਇਸ ਪੋਰਟਲ ‘ਤੇ ਸੂਬੇ ਵਿੱਚ ਬਾਸਮਤੀ ਟਰੱਕਾਂ ਦੀ ਜੀ.ਪੀ.ਐਸ ਅਧਾਰਿਤ ਆਵਾਜਾਈ ਵੇਖੀ ਜਾ ਸਕੇਗੀ। ਰੂਟ ਤੋਂ ਪਰ੍ਹੇ ਜਾਣ ਦੀ ਰੀਅਲ ਟਾਈਮ ਮੋਨੀਟਰਿੰਗ ਅਸਾਨੀ ਨਾਲ ਕੀਤੀ ਜਾ ਸਕੇਗੀ ਅਤੇ ਪੋਰਟਲ/ਐਪ ‘ਤੇ ਇਹ ਜਾਣਕਾਰੀ ਵਿਲੱਖਣ ਲਾਗਇਨ ਆਈਡੀ/ਪਾਸਵਰਡ ਰਾਹੀਂ ਦੇਖੀ ਜਾ ਸਕੇਗੀ। ਅਧਿਕਾਰੀ ਮੁਹੱਈਆ ਕਰਵਾਏ ਗਏ ਇਸ ਵਿਸ਼ੇਸ਼ ਲੌਗਇਨ ਆਈਡੀ ਨਾਲ ਮਿੱਲਾਂ ਦੀ ਜਾਂਚ/ਨਿਗਰਾਨੀ ਕਰ ਸਕਣਗੇ।
ਸੂਬੇ ਭਰ ਦੇ ਸ਼ੈਲਰ ਅਤੇ ਆੜ੍ਹਤੀਆ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦੀ ਭੂਮਿਕਾ ਬਹੁਤ ਅਹਿਮ ਹੈ ਕਿਉਂਕਿ ਉਹ ਖੇਤੀ ਨਾਲ ਨੇੜਿਓਂ ਜੁੜੇ ਹੋਏ ਹਨ।
ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨੂੰ ਸਰਕਾਰ ਵੱਲੋਂ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਪਜ ਨੂੰ ਬਾਜ਼ਾਰ ਵਿੱਚ ਲਿਆਉਣ ਤੋਂ ਪਹਿਲਾਂ ਨਮੀ ਦੀ ਨਿਰਧਾਰਤ ਸੀਮਾ ਦੀ ਜਾਂਚ ਅਤੇ ਨਿਰਧਾਰਤ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ।
ਮੌਜੂਦਾ ਖਰੀਦ ਸੀਜ਼ਨ ਦੌਰਾਨ ਸਹਿਯੋਗ ਦੇਣ ਲਈ ਐਸੋਸੀਏਸ਼ਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੇਬਰ ਇੰਸਪੈਕਟਰਾਂ ਵੱਲੋਂ ਸ਼ੈਲਰ ਮਾਲਕਾਂ ਨੂੰ ਬੇਲੋੜੀ ਪਰੇਸ਼ਾਨੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਮੇਰੇ ਤੱਕ ਪਹੁੰਚ ਕੀਤੀ ਜਾਵੇ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਬਕਾਏ ਸਟਾਕ ਬਾਰੇ ਜਾਣਕਾਰੀ ਸ਼ਾਝੀ ਕਰਨ ਲਈ ਵੀ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਵਿਜੀਲੈਂਸ ਦੇ ਕੇਸਾਂ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਐਸੋਸੀਏਸ਼ਨਾਂ ਵੱਲੋਂ ਸੋਲਰ ਊਰਜਾ ਦੀ ਵਰਤੋਂ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇਣ ਤੋਂ ਇਲਾਵਾ ਉਨ੍ਹਾਂ ਦੀਆਂ ਹੋਰ ਮੰਗਾਂ ‘ਤੇ ਵਿਚਾਰ ਕਰਨ ਦਾ ਵੀ ਭਰੋਸਾ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਐਮਡੀ ਪੀਐਸਪੀਸੀਐਲ ਏ.ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਮੌਜੂਦ ਸਨ।

ਪਰਗਟ ਸਿੰਘ ਵੱਲੋਂ ਖੇਡ ਅਧਿਕਾਰੀ ਤੇ ਕੋਚਾਂ ਨੂੰ ਕਾਗਜ਼ੀ ਕਾਰਵਾਈਆਂ ਛੱਡ ਕੇ ਖੇਡ ਮੈਦਾਨਾਂ ਵਿੱਚ ਨਿੱਤਰਨ ਦੇ ਨਿਰਦੇਸ਼

0

ਖੇਡ ਮੰਤਰੀ ਵੱਲੋਂ ਖਿਡਾਰੀਆਂ ਲਈ ਖੇਡਾਂ ਦਾ ਸਮਾਨ ਤੇ ਕਿੱਟਾਂ ਨਾ ਵੰਡਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼
• ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਖੇਡਾਂ, ਯੁਵਕ ਸੇਵਾਵਾਂ ਤੇ ਸਿੱਖਿਆ ਵਿਭਾਗ ਮਿਲ ਕੇ ਕੰਮ ਕਰਨ

ਸੁਖਜਿੰਦਰ ਮਾਨ

ਚੰਡੀਗੜ੍ਹ, 14 ਅਕਤੂਬਰ: ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਖੇਡ ਅਧਿਕਾਰੀਆਂ ਤੇ ਕੋਚਾਂ ਨੂੰ ਕਿਹਾ ਹੈ ਕਿ ਕਾਗਜ਼ੀ ਕਾਰਵਾਈਆਂ ਛੱਡ ਕੇ ਖੇਡਾਂ ਨਾਲ ਸਬੰਧਤ ਗਤੀਵਿਧੀਆਂ ਪ੍ਰੈਕਟੀਕਲ ਤੌਰ ਉਤੇ ਗਰਾਊਂਡ ਵਿੱਚ ਨਜ਼ਰ ਆਉਣੀਆਂ ਚਾਹੀਦੀਆਂ ਹਨ। ਖਿਡਾਰੀਆਂ ਲਈ ਜਾਰੀ ਖੇਡਾਂ ਦਾ ਸਮਾਨ ਤੇ ਕਿੱਟਾਂ ਦੀ ਵੰਡ ਤੁਰੰਤ ਕੀਤੀ ਜਾਵੇ। ਜੇਕਰ ਕਿਸੇ ਵੀ ਖੇਡ ਦਫਤਰ ਦੇ ਸਟੋਰ ਵਿੱਚ ਸਮਾਨ ਅਣ-ਵੰਡਿਆ ਪਾਇਆ ਗਿਆ, ਉਸ ਜ਼ਿਲੇ ਦੇ ਖੇਡ ਅਧਿਕਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖੇਡ ਅਧਿਕਾਰੀਆਂ ਤੇ ਕੋਚਾਂ ਨੂੰ ਦਫਤਰੀ ਕਮਰਿਆਂ ਵਿੱਚੋਂ ਨਿਕਲ ਕੇ ਖੇਡ ਮੈਦਾਨਾਂ ਵਿੱਚ ਖੇਡਾਂ ਲਈ ਸਾਜਗਾਰ ਮਾਹੌਲ ਬਣਾਉਣ ਲਈ ਕਿਹਾ ਕਿਉਂਕਿ ਅਸਲ ਡਿਊਟੀ ਉਨ੍ਹਾਂ ਦੀ ਗਰਾਊਂਡ ਵਿੱਚ ਹੈ।
ਸ. ਪਰਗਟ ਸਿੰਘ ਨੇ ਯੁਵਕ ਸੇਵਾਵਾਂ ਵਿਭਾਗ ਨੂੰ ਵੀ ਆਖਿਆ ਹੈ ਕਿ ਪਿੰਡਾਂ ਵਿੱਚ ਠੱਪ ਹੋਏ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕੀਤਾ ਜਾਵੇ। ਇਸੇ ਤਰ੍ਹਾਂ ਖੇਡ ਵਿਭਾਗ ਦੇ ਕੋਚਾਂ, ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਸਿੱਖਿਆ ਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਸਰੀਰਕ ਸਿੱਖਿਆ ਅਧਿਆਪਕਾਂ ਤੇ ਲੈਕਚਰਾਰਾਂ ਨੂੰ ਆਪਸੀ ਤਾਲਮੇਲ ਬਣਾ ਕੇ ਮਿਲ ਕੇ ਕੰਮ ਲਈ ਪ੍ਰੇਰਿਆ ਹੈ ਤਾਂ ਜੋ ਸੂਬੇ ਦੀ ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਜਾ ਸਕੇ।
ਸ. ਪਰਗਟ ਸਿੰਘ ਨੇ ਇਹ ਨਿਰਦੇਸ਼ ਅੱਜ ਇਥੇ ਦੋਵਾਂ ਵਿਭਾਗਾਂ ਦੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਪੰਜਾਬ ਭਵਨ ਵਿਖੇ ਸੱਦੀ ਖੇਡ ਵਿਭਾਗ ਦੇ ਅਧਿਕਾਰੀਆਂ, ਜ਼ਿਲਾ ਖੇਡ ਅਫਸਰਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਤੇ ਜ਼ਿਲਿਆਂ ਦੇ ਸਹਾਇਕ ਡਾਇਰੈਕਟਰਾਂ ਦੀ ਮੀਟਿੰਗ ਵਿੱਚ ਦਿੱਤੇ।
ਖੇਡ ਮੰਤਰੀ ਜੋ ਖੁਦ ਹਾਕੀ ਓਲੰਪੀਅਨ ਰਹੇ ਹਨ, ਨੇ ਆਖਿਆ ਕਿ ਅਕਸਰ ਦੇਖਣ ਨੂੰ ਮਿਲਦਾ ਹੈ ਕਿ ਖਿਡਾਰੀਆਂ ਨੂੰ ਵੰਡਿਆ ਜਾਣ ਵਾਲਾ ਖੇਡ ਸਮਾਨ ਤੇ ਕਿੱਟਾਂ ਅਣ-ਵੰਡੀਆਂ ਹੀ ਸਟੋਰਾਂ ਵਿੱਚ ਪਈਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ। ਸਟੋਰਾਂ ਵਿੱਚ ਕੰਡਮ ਹੋਏ ਸਮਾਨ ਨੂੰ ਵਿਧੀ ਅਨੁਸਾਰ ਬਾਹਰ ਕੱਢਿਆ ਜਾਵੇ। ਉਨ੍ਹਾਂ ਸਾਰੇ ਜ਼ਿਲਾ ਖੇਡ ਅਫਸਰਾਂ ਤੋਂ ਵਿੰਗਾਂ, ਖੇਡ ਸੈਂਟਰਾਂ, ਕੋਚਾਂ ਦੀ ਤਾਇਨਾਤੀ ਅਤੇ ਖਿਡਾਰੀਆਂ ਦੀ ਗਿਣਤੀ ਦੇ ਵੇਰਵੇ ਵੀ ਵਾਰੋ-ਵਾਰੀ ਲੈਂਦਿਆ ਆਦੇਸ਼ ਦਿੱਤੇ ਕਿ ਜਿਸ ਜਗ੍ਹਾਂ ਕੋਚ ਲੋੜੀਂਦਾ ਹੋਵੇ, ਉਥੇ ਉਸ ਦੀ ਤਾਇਨਾਤੀ ਕੀਤੀ ਜਾਵੇ ਅਤੇ ਕੋਈ ਵੀ ਸੈਂਟਰ ਬੰਦ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਵੀ ਕਿਸੇ ਵੀ ਸੈਂਟਰ ਦੀ ਚੈਕਿੰਗ ਕਰ ਸਕਦੇ ਹਨ ਤੇ ਸੈਂਟਰ ਬੰਦ ਪਾਏ ਜਾਣ ਦੀ ਸੂਰਤ ਵਿੱਚ ਸਬੰਧਤ ਖੇਡ ਅਧਿਕਾਰੀ ਖਿਲਾਫ ਕਾਰਵਾਈ ਹੋਵੇਗੀ।
ਸ. ਪਰਗਟ ਸਿੰਘ ਨੇ ਕਿਹਾ ਕਿ ਦੋਵੇਂ ਵਿਭਾਗ ਸੂਬੇ ਦੇ ਨੌਜਵਾਨਾਂ ਨਾਲ ਸਿੱਧੇ ਤੌਰ ਉਤੇ ਜੁੜੋ ਹੋਏ ਹਨ ਅਤੇ ਇਨ੍ਹਾਂ ਵਿਭਾਗਾਂ ਦੇ ਕੰਮਕਾਜ ਵਿੱਚ ਫੁਰਤੀ ਲਿਆਉਣ ਦੀ ਲੋੜ ਹੈ। ਇਸ ਤੋਂ ਇਲਾਵਾ ਕੋਰੋਨਾ ਕਾਰਨ ਠੱਪ ਹੋਈਆਂ ਗਤੀਵਿਧੀਆਂ ਮੁੜ ਸ਼ੁਰੂ ਕੀਤੀਆਂ ਜਾਣ ਤੇ ਹਰ ਜ਼ਿਲਾ ਆਪਣੇ ਖੇਡ ਕੈਲੰਡਰ ਬਣਾ ਕੇ ਟੂਰਨਾਮੈਂਟ ਕਰਵਾਏ। ਖੇਡ ਗਤੀਵਿਧੀਆਂ ਵੀ ਤਿੰਨ ਪਰਤੀ ਸ਼ੁਰੂ ਕੀਤੀਆਂ ਜਾਣ। ਸਾਰੇ ਨੌਜਵਾਨਾਂ ਦੀ ਸ਼ਮੂਲੀਅਤ ਵਾਲੀਆਂ ਖੇਡਾਂ, ਖਿਡਾਰੀਆਂ ਲਈ ਵਿਸ਼ੇਸ਼ੀਕ੍ਰਿਤ ਅਤੇ ਉਚ ਕੋਟੀ ਦੇ ਖਿਡਾਰੀਆਂ ਲਈ ਉਚ ਵਿਸ਼ੇਸ਼ਕ੍ਰਿਤੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਕੰਮਕਾਜ ਕਾਰਜਸ਼ੀਲ ਬਣਾਉਣ ਉਤੇ ਵੀ ਜ਼ੋਰ ਦਿੱਤਾ।
ਮੀਟਿੰਗ ਵਿੱਚ ਖੇਡ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਡੀ.ਪੀ.ਐਸ.ਖਰਬੰਦਾ, ਪੀ.ਆਈ.ਐਸ. ਦੇ ਡਾਇਰੈਕਟਰ (ਪ੍ਰਸ਼ਾਸਕੀ) ਅਮਰਦੀਪ ਸਿੰਘ, ਜੁਆਇੰਟ ਡਾਇਰੈਕਟਰ ਸ੍ਰੀ ਕਰਤਾਰ ਸਿੰਘ, ਹਾਕੀ ਓਲੰਪੀਅਨ ਸੁਖਬੀਰ ਸਿੰਘ ਗਰੇਵਾਲ, ਯੁਵਕ ਸੇਵਾਵਾਂ ਦੇ ਡਿਪਟੀ ਡਾਇਰੈਕਟਰ ਸ੍ਰੀ ਕਮਲਜੀਤ ਸਿੰਘ ਸਿੱਧੂ ਵੀ ਹਾਜ਼ਰ ਸਨ।

Our Visitor

1890853