Thursday, April 30, 2026
Home Blog Page 2732

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

0

ਸੁਖਜਿੰਦਰ ਮਾਨ

ਬਠਿੰਡਾ, 14 ਅਕਤੂਬਰ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ ਤੇ ਮੁੱਖ ਖੇਤੀਬਾੜੀ ਅਫਸਰ ਡਾ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਜਗਦੀਸ ਸਿੰਘ ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਨਵੀਆਂ ਤਕਨੀਕਾਂ ਅਤੇ ਸੁਧਰੀ ਖੇਤੀ ਮਸ਼ੀਨਰੀ ਦੀ ਮੱਦਦ ਨਾਲ ਸੁਚੱਜੀ ਸਾਂਭ-ਸੰਭਾਲ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

          ਇਸ ਮੌਕੇ ਹੋਰ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਅਫਸਰ ਡਾ. ਜਸਕਰਨ ਸਿੰਘ ਕੁਲਾਰ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਖੇਤ ਵਿੱਚ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਵਾਤਾਵਰਨ ਵੀ ਦੂਸ਼ਿਤ ਹੋਣ ਤੋਂ ਬਚਿਆ ਰਹਿੰਦਾ ਹੈ। ਇਸ ਮੌਕੇ ਡਾ. ਕੁਲਾਰ ਨੇ ਕਿਸਾਨਾਂ ਨੂੰ ਹੋਰ ਦੱਸਿਆ ਕਿ ਝੋਨੇ ਦੇ ਨਾੜ ਵਿੱਚ ਵੱਡੀ ਮਾਤਰਾ ਵਿੱਚ ਫਸਲਾਂ ਲਈ ਜ਼ਰੂਰੀ ਖੁਰਾਕੀ ਤੱਤ ਮੌਜੂਦ ਹੁੰਦੇ ਹਨ ਜਿਸ ਨੂੰ ਸਾੜਨ ਨਾਲ ਇਸ ਵਿੱਚੋਂ ਨਾਈਟ੍ਰੋਜਨ ਅਤੇ ਗੰਧਕ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਜਾਂਦਾ ਹੈ।

          ਉਨ੍ਹਾਂ ਅੱਗੇ ਦੱਸਿਆ ਕਿ ਇੱਕ ਟਨ ਪਰਾਲੀ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼, 1.2 ਕਿਲੋ ਸਲਫਰ ਵਰਗੇ ਜ਼ਰੂਰੀ ਤੱਤ ਸੜ ਕੇ ਸੁਆਹ ਹੋ ਜਾਂਦੇ ਹਨ। ਝੋਨੇ ਦੇ ਨਾੜ ਨੂੰ ਅੱਗ ਲਾਉਣ ਨਾਲ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟ੍ਰਿਕ ਆਕਸਾਈਡ ਵਰਗੀਆਂ ਗੈਸਾਂ ਪੈਦਾ ਹੁੰਦੀਆਂ ਹਨ ਜਿਹੜੀਆਂ ਕਿ ਵਾਤਾਵਰਨ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਉੱਤੇ ਵੀ ਮਾੜਾ ਅਸਰ ਪਾਉਂਦੀਆਂ ਹਨ।

          ਕੈਂਪ ਦੌਰਾਨ ਖੇਤੀਬਾੜੀ ਅਫਸਰ ਬਲਾਕ ਬਠਿੰਡਾ ਡਾ. ਜਗਦੀਸ ਸਿੰਘ ਨੇ ਕਿਸਾਨਾਂ ਨੂੰ ਆਉਣ ਵਾਲੀ ਕਣਕ ਦੀ ਫਸਲ ਦੀ ਸੁਚੱਜੀ ਕਾਸ਼ਤ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਸੁਪਰ ਐਸ.ਐਮ.ਐਸ. ਵਾਲੀ ਕੰਬਾਈਨ ਨਾਲ ਵਾਢੀ ਕਰਕੇ ਖੜੇ ਕਰਚਿਆਂ ਵਿੱਚ ਹੈਪੀ ਸੀਡਰ, ਸੁਪਰ ਸੀਡਰ ਜਾਂ ਜੀਰੋ ਟਿੱਲ ਡਰਿੱਲ ਨਾਲ ਕਣਕ ਦੀ ਬਿਜਾਈ ਕਰਨ, ਜਿਸ ਨਾਲ ਕਿਸਾਨਾਂ ਦਾ ਬਿਜਾਈ ਦਾ ਖਰਚਾ ਘਟੇਗਾ ਅਤੇ ਜਮੀਨ ਵਿਚਲੇ ਖੁਰਾਕੀ ਤੱਤ ਵੀ ਸਲਾਮਤ ਰਹਿਣ ਨਾਲ ਖਾਦਾਂ ਦੀ ਵਰਤੋਂ ਵੀ ਘੱਟ ਹੋਵੇਗੀ।

          ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕਣਕ ਦੀਆਂ ਕਿਸਮਾਂ ਦਾ ਤਸਦੀਕਸ਼ੁਦਾ ਬੀਜ ਸਬਸਿਡੀ ਤੇ ਲੈਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ 18 ਅਕਤੂਬਰ 2021 ਤੱਕ ਆਨ-ਲਾਈਨ ਪੋਰਟਲ http://.agrimachinerypb.com ਆਨ-ਲਾਈਨ ਅਪਲਾਈ ਕਰ ਸਕਦੇ ਹਨ।

          ਇਸ ਦੌਰਾਨ ਖੇਤੀਬਾੜੀ ਉਪ ਨਿਰੀਖਕ ਸ੍ਰੀਮਤੀ ਅਮਨਵੀਰ ਕੌਰ ਨੇ ਕਿਸਾਨਾਂ ਨੂੰ ਤੇਲ ਬੀਜ ਫਸਲਾਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਨੋਲਾ ਸਰ੍ਹੋਂ ਦੀ ਬਿਜਾਈ ਨੂੰ ਪਹਿਲ ਦਿੱਤੀ ਜਾਵੇ ਜਿਸ ਵਿਚਲੇ ਖੁਰਾਕੀ ਤੱਤ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਲਈ ਲਾਹੇਵੰਦ ਹਨ।

          ਇਸ ਮੌਕੇ ਬੀ.ਟੀ.ਐਮ. ਸ੍ਰੀ ਗੁਰਮਿਲਾਪ ਸਿੰਘ ਤੋਂ ਇਲਾਵਾ ਪਿੰਡ ਫੂਸ ਮੰਡੀ ਦੀ ਪੰਚਾਇਤ, ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਨਾਲ-ਨਾਲ ਨੇੜਲੇ ਹੋਰ ਪਿੰਡਾਂ ਦੇ ਕਿਸਾਨਾਂ ਨੇ ਵੀ ਭਾਗ ਲਿਆ।

ਸੁਖਬੀਰ ਸਿੰਘ ਬਾਦਲ ਨੇ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਧਰਨਾ ਦੇਣ ਮਗਰੋਂ ਦਿੱਤੀ ਗ੍ਰਿਫਤਾਰੀ

0

ਅਕਾਲੀ ਵਰਕਰਾ ਨੇ ਕੇਂਦਰੀ ਬਲਾਂ ਦਾ ਅੱਧੇ ਸੂਬੇ ’ਤੇ ਕੰਟਰੋਲ ਵਧਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨਾਲ ਗੰਢਤੁੱਪ ਕਰਨ ਤੇ ਉਸ ਅੱਗੇ ਆਤਮ ਸਮਰਪਣ ਕਰਨ ਵਿਰੁੱਧ ਦਿੱਤਾ ਧਰਨਾ
ਸੁਖਜਿੰਦਰ ਮਾਨ

ਚੰਡੀਗੜ੍ਹ, 14 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਲੰਬਾ ਧਰਨਾ ਦੇਣ ਮਗਰੋਂ ਗ੍ਰਿਫਤਾਰੀ ਦੇ ਕੇ ਪੰਜਾਬੀਆਂ ਨਾਲ ਇਕਜੁੱਟਤਾ ਪ੍ਰਗਟਾਈ। ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰੀ ਬਲਾਂ ਦੇ ਅੱਧੇ ਪੰਜਾਬ ’ਤੇ ਕੰਟਰੋਲ ਵਧਾਉਣ ਦੇ ਮਾਮਲੇ ਵਿਚ ਕੇਂਦਰ ਸਰਕਾਰ ਨਾਲ ਗੰਢਤੁੱਪ ਕਰਨ ਤੇ ਉਸ ਅੱਗੇ ਆਤਮ ਸਮਰਪਣ ਕਰਨ ਵਿਰੁੱਧ ਰੋਸ ਪ੍ਰਗਟਾ ਰਹੇ ਸਨ।
ਅਕਾਲੀ ਦਲ ਦੇ ਪ੍ਰਧਾਨ ਨੇ ਗ੍ਰਿਫਤਾਰੀ ਦਿੱਤੀ ਤੇ ਉਹਨਾਂ ਨੂੰ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ ਬੱਸ ਵਿਚ ਸੈਕਟਰ ਤਿੰਨ ਦੇ ਪੁਲਿਸ ਥਾਣੇ ਲਿਜਾਇਆ ਗਿਆ। ਅਕਾਲੀ ਵਰਕਰਾਂ ਨੇ ਪੰਜਾਬ ਵਿਰੋਧੀ ਸਾਜ਼ਿਸ਼ ਰਚਣ ਲਈ ਕਾਂਗਰਸ ਪਾਰਟੀ ਤੇ ਭਾਜਪਾ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਇਸ ਤੋਂ ਪਹਿਲਾਂ ਜਦੋਂ ਉਹਨਾਂ ਨੂੰ ਬੈਰੀਕੇਡਿੰਗ ਕਰ ਕੇ ਰਾਜ ਭਵਨ ਵੱਲ ਜਾਣ ਤੋਂ ਰੋਕਿਆ ਗਿਆ ਤਾਂ ਸ ਬਾਦਲ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਦੂਜੀ ਵਾਰ ਹੈ ਜਦੋਂ ਲਗਾਤਾਰ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ। ਉਹਨਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਲਿਆ ਕੇ ਸੁਬੇ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ। ਹੁਣ ਉਹ ਬਾਰਡਰ ਸਕਿਓਰਿਟੀ ਫੋਰਸ ਯਾਨੀ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਵਾਧਾ ਕਰ ਕੇ ਸੂਬੇ ਵਿਚ ਅਮਨ ਕਾਨੁੰਨ ਦੀ ਸਥਿਤੀ ’ਤੇ ਕਬਜ਼ਾ ਕਰਨ ਦਾ ਯਤਨ ਕਰ ਰਹੀ ਹੈ।
ਨਵੇਂ ਫੈਸਲੇ ਨੂੰ ਸੂਬੇ ਦੇ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੰਦਿਆਂ ਸ ਬਾਦਲ ਨੇ ਕਿਹਾ ਕਿ ਹੁਣ ਸਾਡੇ ਪਵਿੱਤਰ ਧਾਰਮਿਕ ਅਸਥਾਨ ਜਿਵੇਂ ਕਿ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੇ ਰਾਮ ਤੀਰਥ ਵੀ ਕੇਂਦਰੀ ਬਲਾਂ ਦੇ ਕੰਟਰੋਲ ਹੇਠ ਆ ਜਾਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਕੁਤਾਹੀ ਖਿਲਾਫ ਸੱਚ ਦੀ ਲੜਾਈ ਲੜਦਾ ਰਹੇਗਾ ਕਿਉਂਕਿ ਅਸੀਂ ਅਸਲ ਸੰਘੀ ਢਾਂਚੇ ਲਈ ਡੱਟਦੇ ਹਾਂ। ਉਹਨਾਂ ਕਿਹਾÇ ਕ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਨੇ 5 ਅਕਤੂਬਰ ਨੁੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਆਪਣੀ ਮੀਟਿੰਗ ਵਿਚ ਇਸ ਪੰਜਾਬ ਵਿਰੋਧੀ ਫੈਸਲੇ ਲਈ ਸਹਿਮਤੀ ਦੇ ਦਿੱਤੀ। ਉਹਨਾਂ ਕਿਹਾ ਕਿ ਚੰਨੀ ਨੇ ਸੱਤਾ ਦੇ ਕੁਝ ਹੋਰ ਮਹੀਨਿਆਂ ਖਾਤਰ ਸੂਬੇ ਦੇ ਹਿੱਤ ਵੇਚ ਦਿੱਤੇ ਹਨ।
ਸ ਬਾਦਲ ਨੇ ਕਿਹਾ ਕਿ ਪਹਿਲਾਂ ਵੀ ਪੰਜਾਬ ਨਾਲ ਉਦੋਂ ਵਿਤਕਰਾ ਕੀਤਾ ਗਿਆ ਸੀ ਜਦੋਂ ਕਾਂਗਰਸ ਸਰਕਾਰ ਨੇ ਇਸਦੇ ਦਰਿਆਈ ਪਾਣੀ ਖੋਹ ਲਏ ਸਨ। ਉਹਨਾਂ ਕਿਹਾ ਕਿ ਕੁਝ ਸਾਲ ਪਹਿਲਾਂ ਜੀ ਐਸ ਟੀ ਦਾ ਦੌਰ ਸ਼ੁਰੂ ਹੋਣ ਨਾਲ ਅਸੀਂ ਆਪਣਾ ਮਾਲੀਆ ਵੀ ਗੁਆ ਲਿਆ। ਉਹਨਾਂ ਕਿਹਾ ਕਿ ਹੁਣ ਸਾਡੀ ਜ਼ਮੀਨ ਤੇ ਪੁਲਿਸ ਵੀ ਖੋਹੀ ਜਾ ਰਹੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਨਾ ਤਾਂ ਮੁੱਖ ਮੰਤਰੀ ਤੇ ਨਾ ਹੀ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਨਵੇਂ ਫੈਸਲੇ ਦਾ ਪ੍ਰਭਾਵਸ਼ਾਲੀ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵੱਲੋਂ ਹਾਲੇ ਇਸ ਨਵੇਂ ਫੈਸਲੇ ਨੁੰ ਰੱਦ ਕਰਨਾ ਬਾਕੀ ਹੈ। ਉਹਨਾਂ ਨੇ ਪੰਜਾਬੀਆਂ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਕਰਾਰ ਬਣਨ ’ਤੇ ਇਹ ਫੈਸਲਾ ਰੱਦ ਕੀਤਾ ਜਾਵੇਗਾ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵੇਂ ਕੇਂਦਰੀ ਫੈਸਲੇ ਨੇ ਲੋਕਾਂ ਨੂੰ ਅਤਿਵਾਦ ਦਾ ਉਹ ਕਾਲਾ ਦੌਰ ਚੇਤੇ ਕਰਵਾ ਦਿੱਤਾ ਹੈ ਜਦੋਂ ਕੇਂਦਰੀ ਬਲਾਂ ਦਾ ਪੂਰੇ ਸੁਬੇ ਵਿਚ ਰਾਜ ਹੁੰਦਾ ਸੀ। ਉਹਨਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਨੇ ਜੇਲ੍ਹ ਮੰਤਰੀ ਹੁੰਦਿਆਂ ਇਸ ਕਦਮ ਦੀ ਹਮਾਇਤ ਇਹ ਕਹਿ ਕੇ ਕੀਤੀ ਸੀ ਕਿ ਜੇਲ੍ਹਾਂ ਦਾ ਕੰਟਰੋਲ ਸੀ ਆਰ ਪੀ ਐਫ ਨੂੰ ਦੇ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹੁਣ ਹਾਲਾਤ ਅਜਿਹੇ ਹੋ ਗਏ ਹਨ ਕਿ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਘਰ ਵੀ ਕੇਂਦਰੀ ਬਲਾਂ ਦੇ ਕੰਟਰੋਲ ਹੇਠ ਆ ਗਿਆ ਹੈ।ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ, ਐਨ ਕੇ ਸ਼ਰਮਾ ਤੇ ਪਰਮਬੰਸ ਸਿੰਘ ਰੋਮਾਣਾ ਨੇ ਵੀ ਪਾਰਟੀ ਪ੍ਰਧਾਨ ਦੇ ਨਾਲ ਹੀ ਗ੍ਰਿਫਤਾਰੀ ਦਿੱਤੀ।

ਚੇਅਰਮੈਨ ਮੋਹਨ ਝੂੰਬਾ ਨੇ ਮੁੜ ਮਨਪ੍ਰੀਤ ਬਾਦਲ ਨਾਲ ‘ਮੋਹ ਦੀਆਂ ਤੰਦਾਂ’ ਜੋੜੀਆਂ

0

ਸੁਖਜਿੰਦਰ ਮਾਨ
ਬਠਿੰਡਾ, 14 ਅਕਤੂਬਰ: ਪਿਛਲੇ ਕਰੀਬ ਇੱਕ ਸਾਲ ਤੋਂ ਵਿਤ ਮੰਤਰੀ ਦੀ ਡਟਕੇ ਮੁਖ਼ਾਫਲਤ ਕਰਨ ਵਾਲੇ ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਨ ਲਾਲ ਝੂੰਬਾ ਨੇ ਮੁੜ ਮਨਪ੍ਰੀਤ ਸਿੰਘ ਬਾਦਲ ਨਾਲ ਮੋਹ ਦੀਆਂ ਤੰਦਾਂ ਜੋੜ ਲਈਆਂ ਹਨ। ਸੂਤਰਾਂ ਮੁਤਾਬਕ ਬੀਤੇ ਕੱਲ ਇਸ ਸਬੰਧ ਵਿਚ ਵਿਤ ਮੰਤਰੀ ਦੀ ਧਰਮਪਤਨੀ ਸ਼੍ਰੀਮਤੀ ਵੀਨੂੰ ਬਾਦਲ ਵਲੋਂ ਵੀ ਉਕਤ ਚੇਅਰਮੈਨ ਦੇ ਦਫ਼ਤਰ ਫ਼ੇਰੀ ਪਾਈ ਜਾ ਚੁੱਕੀ ਹੈ। ਇਸਦੀ ਪੁਸ਼ਟੀ ਖ਼ੁਦ ਚੇਅਰਮੈਨ ਝੂੰਬਾ ਨੇ ਵੀ ਕਰਦਿਆਂ ਕਿਹਾ ‘‘ ਅੱਗ ਦੇ ਨਾਲ ਹੀ ਧੂੰਆਂ ਨਿਕਲਦਾ ਹੈ। ’’ ਸੂਤਰਾਂ ਮੁਤਾਬਕ ਦੋਨਾਂ ਧਿਰਾਂ ਵਿਚ ਆ ਚੁੱਕੀ ਵੱਡੀ ਦਰਾੜ ਨੂੰ ਭਰਨ ਲਈ ਸ਼ਹਿਰ ਨਾਲ ਸਬੰਧਤ ਇੱਕ ਹੋਰ ਚੇਅਰਮੈਨ ਨੇ ਵੱਡੀ ਭੂਮਿਕਾ ਨਿਭਾਈ ਹੈ। ਉਜ ਚੋਣਾਂ ਦੇ ਇਸ ਮੌਸਮ ਵਿਚ ਝੂੰਬਾ ਦੇ ਨੇੜੇ ਆਉਣ ਕਾਰਨ ਵਿਤ ਮੰਤਰੀ ਦੇ ਖੇਮੇ ਨੂੰ ਵੀ ਰਾਹਤ ਮਿਲੀ ਹੈ। ਪਤਾ ਲੱਗਿਆ ਹੈ ਕਿ ਚੇਅਰਮੈਨ ਦੀ ਵਾਪਸ ਲਈ ਸੁਰੱਖਿਆ ਵੀ ਬਹਾਲ ਕਰ ਦਿੱਤੀ ਗਈ ਹੈ। ਗੌਰਤਲਬ ਹੈ ਕਿ ਲਗਾਤਾਰ ਦੋ ਵਾਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸ਼ਹਿਰੀ ਪ੍ਰਧਾਨ ਰਹਿ ਚੁੱਕੇ ਸ਼੍ਰੀ ਝੂੰਬਾ ਨਾਲ ਵਿਤ ਮੰਤਰੀ ਦੀ ਉਸ ਸਮੇਂ ਵਿਗੜ ਗਈ ਸੀ ਜਦੋਂ ਬਠਿੰਡਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਕਾਂਗਰਸ ਭਵਨ ’ਚ ਰੱਖੀ ਮੀਟਿੰਗ ਦੌਰਾਨ ਚੇਅਰਮੈਨ ਨੇ ਟਿਕਟਾਂ ਦੀ ਵੰਡ ਸਬੰਧੀ ਵਿਤ ਮੰਤਰੀ ਉਪਰ ਸਿੱਧੀ ਉਗਲ ਉਠਾ ਦਿੱਤੀ ਗਈ ਸੀ। ਉਹ ਹਾਲੇ ਮੀਟਿੰਗ ਤੋਂ ਬਾਅਦ ਬਠਿੰਡਾ ਹੀ ਪੁੱਜੇ ਸਨ ਕਿ ਉਨ੍ਹਾਂ ਨੂੰ ਦਿੱਤੇ ਦੋ ਪੁਲਿਸ ਮੁਲਾਜਮ ਵਾਪਸ ਸੱਦ ਲਏ ਗਏ ਸਨ। ਇਸੇ ਤਰ੍ਹਾਂ ਕੈਪਟਨ ਸਿੱਧੂ ਵਿਵਾਦ ਦੌਰਾਨ ਜਦ ਮੋਹਨ ਲਾਲ ਝੂੰਬਾ ਨੇ ਸ਼ਹਿਰ ਵਿਚ ‘‘ਕੈਪਟਨ ਇੱਕ ਹੀ ਹੁੰਦਾ’’ ਦੇ ਪੋਸਟਰ ਲਗਵਾਏ ਸਨ ਤਾਂ ਉਨ੍ਹਾਂ ਨੂੰ ਵੀ ਪਾੜ੍ਹ ਦਿੱਤਾ ਗਿਆ ਸੀ। ਜਿਸਦੀ ਸ਼ਹਿਰ ਵਿਚ ਕਾਫ਼ੀ ਚਰਚਾ ਰਹੀ ਸੀ। ਇਸਤੋਂ ਇਲਾਵਾ ਉਨ੍ਹਾਂ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ ਨਾਲ ਮਿਲਕੇ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਵਿਚ ਵੀ ਅਹਿਮ ਭੂਮਿਕਾ ਨਿਭਾਈ ਸੀ।

ਮਨਪ੍ਰੀਤ ਬਾਦਲ ਬਠਿੰਡਾ ਚ ਕਰਨਗੇ ਰਿਹਾਇਸ਼, ਮੁੱਖ ਮੰਤਰੀ ਰੱਖਣੇ ਕੋਠੀ ਦਾ ਨੀਂਹ ਪੱਥਰ

0

ਸੁਖਜਿੰਦਰ ਮਾਨ
ਬਠਿੰਡਾ, 14 ਅਕਤੂਬਰ: ਪਿਛਲੀ ਕੈਪਟਨ ਸਰਕਾਰ ਦੌਰਾਨ ਹੀ ਵਿਤ ਮੰਤਰੀ ਨਾਲ ‘ਗੂੜੀ ਮਿੱਤਰਤਾ’ ਦੇ ਧਾਗੇ ’ਚ ਬੱਝੇ ਚੱਲੇ ਆ ਰਹੇ ਸੂਬੇ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਭਲਕੇ ਬਠਿੰਡਾ ’ਚ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਨੀਂਹ ਪੱਥਰ ਰੱਖਣਗੇ। ਹਾਲਾਂਕਿ ਇਸਤੋਂ ਪਹਿਲਾਂ ਦੁਸਹਿਰੇ ’ਚ ਸ਼ਾਮਲ ਹੋਣ ਦਾ ਪ੍ਰੋਗਰਾਮ ਬਣਾਇਆ ਸੀ ਪ੍ਰੰਤੂ ਇਸਨੂੰ ਮੁੱਖ ਮੰਤਰੀ ਦੇ ਹੋਰ ਰੁਝੇਵਿਆਂ ਕਾਰਨ ਰੱਦ ਕਰ ਦਿੱਤਾ ਗਿਆ ਹੈ। ਸੂਚਨਾ ਮੁਤਾਬਕ ਹੁਣ ਮੁੱਖ ਮੰਤਰੀ ਸਵੇਰੇ ਕਰੀਬ 11 ਵਜੇਂ ਬਠਿੰਡਾ ਪੁੱਜਣਗੇ, ਜਿੱਥੇ ਸਭ ਤੋਂ ਪਹਿਲਾਂ ਉਹ ਸਰਹਿੰਦ ਨਹਿਰ ਨੂੰ ਪੱਕੀ ਕਰਨ ਦੇ ਬਹੁਕਰੋੜੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ। ਇਸੇ ਤਰ੍ਹਾਂ ਉਨ੍ਹਾਂ ਵਲੋਂ ਬਠਿੰਡਾ ਸ਼ਹਿਰੀਆਂ ਲਈ ਪ੍ਰਮੁੱਖ ਗਿਣੇ ਜਾਣ ਵਾਲੇ ਰੋਜ਼ ਗਾਰਡਨ ’ਚ 27 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਇਨਡੋਰ ਅਤੇ ਆਉਟਡੋਰ ਆਡੀਟੋਰੀਅਮ ਦਾ ਨੀਂਹ ਪੱਥਰ ਵੀ ਰੱਖਿਆ ਜਾਣਾ ਹੈ। ਇਸਤੋਂ ਇਲਾਵਾ ਮੁੱਖ ਮੰਤਰੀ ਸ: ਚੰਨੀ ਸ਼ਹਿਰ ਦੇ ਸ਼ਹੀਦ ਫ਼ੌਜੀ ਸੰਦੀਪ ਸਿੰਘ ਦੀ ਯਾਦ ਨੂੰ ਸਮਰਪਿਤ ਪਰਸਰਾਮ ਨਗਰ ਚੌਕ ’ਚ ਸਥਿਤ ਯਾਦਗਾਰ ਦੇ ਕੀਤੇ ਨਵੀਂਨੀਕਰਨ ਤੋਂ ਪਰਦਾ ਉਠਾਉਣ ਦੀ ਰਸਮ ਅਦਾ ਕਰਨਗੇ। ਇਹ ਵੀ ਸੂਚਨਾ ਮਿਲੀ ਹੈ ਕਿ ਇਸ ਦੌਰਾਨ ਮੁੱਖ ਮੰਤਰੀ ਸ਼ਹਿਰੀ ਹਲਕੇ ’ਚ ਕੀਤੇ ਜਾਣ ਵਾਲੇ ਇਕੱਠ ਨੂੰ ਵੀ ਸੰਬੋਧਨ ਕਰਨਗੇ। ਇਥੇ ਦਸਣਾ ਬਣਦਾ ਹੈ ਕਿ ਸ: ਬਾਦਲ ਦੇ ਪ੍ਰਵਾਰ ਵਲੋਂ ਚੋਣਾਂ ਤੋਂ ਪਹਿਲਾਂ ਸ਼ਹਿਰ ’ਚ ਰਿਹਾਇਸ਼ ਰਖਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਮਾਡਲ ਟਾਊਨ ਦੇ ਇਲਾਕੇ ’ਚ ਸਾਬਕਾ ਅਕਾਲੀ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਘਰ ਸਾਹਮਣੇ ਕੇਂਦਰੀ ਵਿਭਾਗ ਚਾਰਟਡ ਅਕਾਉਂਟੈਂਸ ਤੇ ਪੀਐਫ਼ ਦਫ਼ਤਰ ਦੇ ਬਿਲਕੁੱਲ ਨਾਲ ਲੱਗਦੀ ਜਗ੍ਹਾਂ ਸ਼ਹਿਰ ਦੇ ਦੋ ਵਿਅਕਤੀਆਂ ਕੋਲੋ ਖ਼ਰੀਦੀ ਗਈ ਹੈ। ਇਹ ਜਗ੍ਹਾਂ ਪੁੱਡਾ ਦੀ ਸੀ ਤੇ ਇਸਦੀ ਕੁੱਝ ਸਮਾਂ ਪਹਿਲਾਂ ਹੀ ਖੁੱਲੀ ਬੋਲੀ ਹੋਈ ਸੀ, ਜਿਹੜੀ ਕਰੀਬ ਪ੍ਰਤੀ ਗਜ਼ 28 ਹਜ਼ਾਰ ਤੱਕ ਪੁੱਜਣ ਦੀ ਸੂਚਨਾ ਹੈ। ਉਧਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਠਿੰਡਾ ਪੋ੍ਰਗਰਾਮਾਂ ਦੀ ਪੁਸ਼ਟੀ ਕਰਦਿਆਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਰੁਣ ਵਧਾਵਨ ਨੇ ਦਸਿਆ ਕਿ ਇਸ ਸਬੰਧ ਵਿਚ ਸਾਰੇ ਇੰਤਜਾਮ ਹੋ ਚੁੱਕੇ ਹਨ।

ਮੁੱਖ ਮੰਤਰੀ ਵੱਲੋਂ ਜਾਇਦਾਦਾਂ ਦੇ ਮਾਲਕੀ ਹੱਕ ਸੁਰੱਖਿਅਤ ਬਣਾਉਣ ਲਈ ਪੁਰਾਣੇ ਭੂਮੀ ਕਾਨੂੰਨਾਂ ’ਚ ਸਿਲਸਿਲੇਵਾਰ ਤਬਦੀਲੀ ਲਿਆਉਣ ਦਾ ਸੱਦਾ

0

ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ਉਤੇ ਨਜ਼ਰ ਆਉਣ ਵਾਲੇ ਸਾਫ-ਸੁਥਰੇ, ਕੁਸ਼ਲ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਆਖਿਆ

ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਵਚਨਬੱਧਤਾ ਦੁਹਰਾਈ

ਸੁਖਜਿੰਦਰ ਮਾਨ

ਚੰਡੀਗੜ੍ਹ, 14 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਰਾਣੇ ਭੂਮੀ ਕਾਨੂੰਨਾਂ ਵਿਚ ਤੁਰੰਤ ਸਿਲਸਿਲੇਵਾਰ ਤਬਦੀਲੀ ਲਿਆਉਣ ਦਾ ਸੱਦਾ ਦਿੱਤਾ ਹੈ ਤਾਂ ਕਿ ਲੋਕਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਹੱਕ ਸੁਰੱਖਿਅਤ ਰੱਖੇ ਜਾ ਸਕਣ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਜ਼ਮੀਨ-ਜਾਇਦਾਦ ਦੀ ਤਕਸੀਮ ਤੋਂ ਇਲਾਵਾ ਗਿਰਦਾਵਰੀ, ਇੰਤਕਾਲ, ਜਮ੍ਹਾਂਬੰਦੀ ਦੀ ਮੌਜੂਦਾ ਵਿਵਸਥਾ ਨੂੰ ਸੁਖਾਲਾ ਬਣਾਉਣ ਵਿਚ ਸਹਾਈ ਹੋਵੇਗਾ ਜਿਸ ਨਾਲ ਲੋਕਾਂ ਦੇ ਜਾਇਦਾਦਾਂ ਦੇ ਅਧਿਕਾਰਾਂ ਤੋਂ ਵਾਂਝੇ ਕਰਨ ਲਈ ਕੀਤੇ ਜਾਂਦੇ ਗੈਰ-ਕਾਨੂੰਨੀ/ਧੋਖਾਧੜੀ ਕੰਮਾਂ ਰਾਹੀਂ ਹੁੰਦੇ ਘੋਰ ਸ਼ੋਸ਼ਣ ਤੋਂ ਬਚਾਅ ਹੋਵੇਗਾ।

ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ. ਚੰਨੀ ਨੇ ਮੁੱਖ ਸਕੱਤਰ ਨੂੰ ਵਿੱਤ ਕਮਿਸ਼ਨਰ ਮਾਲ ਦੇ ਸਲਾਹ-ਮਸ਼ਵਰੇ ਨਾਲ ਇਕ ਕਮੇਟੀ ਦਾ ਗਠਨ ਕਰਨ ਦੇ ਹੁਕਮ ਦਿੱਤੇ ਜੋ ਡਿਪਟੀ ਕਮਿਸ਼ਨਰ, ਜ਼ਿਲ੍ਹਾ ਮਾਲ ਅਫਸਰ, ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀ ਉਤੇ ਅਧਾਰਿਤ ਹੋਵੇਗੀ। ਇਹ ਕਮੇਟੀ ਸੂਬੇ ਦੇ ਜ਼ਮੀਨੀ ਕਾਨੂੰਨਾਂ ਨੂੰ ਸੁਖਾਲਾ ਬਣਾਉਣ ਲਈ ਸੁਧਾਰ ਲਿਆਉਣ ਬਾਰੇ ਸੁਝਾਅ ਦੇਵੇਗੀ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਗਿਰਦਾਵਰੀ ਦੀ ਪ੍ਰਣਾਲੀ ਦੇ ਖਾਤਮੇ ਲਈ ਵਿਸਥਾਰਤ ਤਜਵੀਜ਼ ਲਿਆਉਣ ਲਈ ਆਖਿਆ ਤਾਂ ਕਿ ਯੋਗ ਅਤੇ ਹੱਕਦਾਰ ਮਾਲਕਾਂ ਨੂੰ ਮਲਕੀਅਤ ਦੇ ਅਧਿਕਾਰ ਦੇਣੇ ਯਕੀਨੀ ਬਣਾਏ ਜਾ ਸਕਣ ਕਿਉਂ ਜੋ ਕਈ ਸੂਬੇ ਇਸ ਪ੍ਰਣਾਲੀ ਨੂੰ ਪਹਿਲਾਂ ਹੀ ਅਮਲ ਵਿਚ ਲਿਆ ਚੁੱਕੇ ਹਨ।

ਜਨਤਕ ਜੀਵਨ ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਸ. ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਬਿਨਾਂ ਕੋਈ ਢਿੱਲ ਵਰਤਦਿਆਂ ਹੇਠਲੇ ਪੱਧਰ ਤੱਕ ਇਸ ਦਾ ਖਾਤਮਾ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਅਨੁਸ਼ਾਸਨ ਯਕੀਨੀ ਬਣਾਉਂਦੇ ਹੋਏ ਸਵੇਰੇ 9 ਵਜੇ ਦਫ਼ਤਰ ਹਾਜ਼ਰ ਹੋਣ ਲਈ ਕਿਹਾ ਅਤੇ ਇੱਥੋਂ ਤੱਕ ਕਿ ਸ਼ਾਮ 5 ਵਜੇ ਤੋਂ ਬਾਅਦ ਵੀ ਆਮ ਲੋਕਾਂ ਦੀ ਸੁਤੰਸ਼ਟੀ ਤੱਕ ਕੰਮ ਕਰਨ ਲਈ ਆਖਿਆ।

ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਕਿਸੇ ਵੀ ਅਧਿਕਾਰੀ ਨੂੰ ਆਪਣੇ ਕੈਂਪ ਆਫਿਸ ਤੋਂ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਹੱਲ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸ਼ਾਮ 5 ਵਜੇ ਤੋਂ ਬਾਅਦ ਵੀ ਫੀਲਡ ਅਫਸਰਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਤਾਂ ਕਿ ਉਹ ਪ੍ਰਸ਼ਾਸਨਿਕ ਕੰਮਕਾਜ ਉਤੇ ਧਿਆਨ ਦੇ ਸਕਣ ਅਤੇ ਹਫ਼ਤੇ ਵਿਚ ਦੋ ਦਿਨ ਫੀਲਡ ਦੌਰੇ ਲਈ ਰਾਖਵੇਂ ਰੱਖੇ ਜਾਣ ਤਾਂ ਕਿ ਚੱਲ ਰਹੀਆਂ ਵਿਕਾਸ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਜਾ ਸਕੇ।

ਸਾਫ-ਸੁਥਰਾ, ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਆਪਣੀ ਸਰਕਾਰ ਦੀ ਪਛਾਣ ਦੱਸਦੇ ਹੋਏ ਸ. ਚੰਨੀ ਨੇ ਡਿਪਟੀ ਕਮਿਸ਼ਨਰਾਂ ਨੂੰ ਸੁਵਿਧਾ ਕੈਂਪ ਲਾਉਣ ਲਈ ਆਖਿਆ ਤਾਂ ਜੋ ਆਸ਼ੀਰਵਾਦ ਸਕੀਮ ਤੋਂ ਇਲਾਵਾ ਬੁਢਾਪਾ, ਦਿਵਿਆਂਗ, ਬੇਸਹਾਰਾ ਅਤੇ ਵਿਧਵਾਵਾਂ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਬਕਾਏ ਨੂੰ ਨਿਪਟਾਇਆ ਜਾ ਸਕੇ। ਉਨ੍ਹਾਂ ਨੇ ਇਹ ਵੀ ਆਦੇਸ਼ ਦਿੱਤੇ ਕਿ ਇਹ ਕੈਂਪ 20 ਤੇ 21 ਅਕਤੂਬਰ ਤੋਂ ਇਲਾਵਾ 29 ਤੇ 30 ਅਕਤੂਬਰ ਨੂੰ ਤਹਿਸੀਲ, ਬਲਾਕ ਅਤੇ ਜ਼ਿਲ੍ਹਾ ਪੱਧਰ ਉਤੇ ਲਾਏ ਜਾਣ। ਇਸੇ ਤਰ੍ਹਾਂ ਅਜਿਹੇ ਸੁਵਿਧਾ ਕੈਂਪਾਂ ਲਈ ਅਗਲਾ ਪ੍ਰੋਗਰਾਮ ਮੁੱਖ ਮੰਤਰੀ ਦਫ਼ਤਰ ਵੱਲੋਂ ਛੇਤੀ ਜਾਰੀ ਕੀਤਾ ਜਾਵੇਗਾ।

ਵਿਕਾਸ ਕਾਰਜਾਂ ਅਤੇ ਭਲਾਈ ਸਕੀਮ ਵਿਚ ਹੋਰ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਵਿਧਾਇਕਾਂ ਨਾਲ ਮੀਟਿੰਗਾਂ ਕਰਨ ਲ਼ਈ ਕਿਹਾ ਤਾਂ ਕਿ ਉਨ੍ਹਾਂ ਦੇ ਹਲਕਿਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ 2 ਕਿਲੋਵਾਟ ਲੋਡ ਤੱਕ ਦੇ ਸਾਰੇ ਯੋਗ ਲਾਭਾਪਾਤਰੀਆਂ ਤੱਕ ਪਹੁੰਚ ਕਰਕੇ ਬਿਜਲੀ ਦੇ ਬਕਾਏ ਮੁਆਫ ਕਰਨ ਲਈ ਨਿਰਧਾਰਤ ਫਾਰਮ ਭਰਨ ਲਈ ਫੀਲਡ ਸਟਾਫ ਤਾਇਨਾਤ ਕਰਨ ਲਈ ਆਖਿਆ।

ਇਸੇ ਤਰ੍ਹਾਂ ਉਨ੍ਹਾਂ ਨੇ ਡਰਾਈਵਿੰਗ ਲਾਇਸੰਸ, ਜਨਮ ਤੇ ਮੌਤ ਸਰਟੀਫਿਕੇਟ ਨੂੰ ਸਮੇਂ ਸਿਰ ਜਾਰੀ ਕੀਤੇ ਜਾਣ ਦੀ ਲੋੜ ਦਾ ਵੀ ਜ਼ਿਕਰ ਕੀਤਾ। ਸ. ਚੰਨੀ ਨੇ ਡਿਪਟੀ ਕਮਿਸ਼ਨਰਾਂ ਨੂੰ ਤਾੜਨਾ ਕੀਤੀ ਕਿ ਜ਼ਿਲ੍ਹਿਆਂ ਵਿਚ ਆਪਣੇ ਮਤਾਹਿਤ ਸਟਾਫ ਦੇ ਕੰਮਕਾਜ ਉਤੇ ਨਜ਼ਰ ਰੱਖੀ ਜਾਵੇ ਤਾਂ ਕਿ ਫਾਈਲਾਂ ਉਤੇ ਬੇਲੋੜੇ ਇਤਰਾਜ਼ਾਂ ਦੀ ਪ੍ਰਥਾ ਨੂੰ ਖਤਮ ਕੀਤਾ ਜਾ ਸਕੇ ਕਿਉਂ ਜੋ ਇਸ ਨਾਲ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ।

ਬਸੇਰਾ ਸਕੀਮ ਨੂੰ ਸਮਾਂਬੱਧ ਲਾਗੂ ਕਰਨ ਅਤੇ ਬੇਘਰ ਲੋਕਾਂ ਨੂੰ 5 ਮਰਲੇ ਦੇ ਪਲਾਟ ਅਲਾਟ ਕਰਨ ਲਈ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਸ਼ਹਿਰੀ ਇਲਾਕਿਆਂ ਦੀਆਂ ਝੁੱਗੀਆਂ-ਝੌਂਪੜੀਆਂ ਵਿਚ ਸੂਬਾ ਸਰਕਾਰ ਦੀ ਜ਼ਮੀਨ ਉਤੇ ਬੈਠੇ ਲੋਕਾਂ ਨੂੰ ਮਾਲਕੀ ਹੱਕ ਦੇਣ ਅਤੇ ਪਿੰਡਾਂ ਵਿਚ ਯੋਗ ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਪ੍ਰਕਿਰਿਆ ਦੋ ਹਫ਼ਤਿਆਂ ਵਿਚ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਦੀਵਾਲੀ ਦੇ ਸ਼ੁੱਭ ਮੌਕੇ ਲਾਭਪਾਤਰੀਆਂ ਨੂੰ ਜਾਇਦਾਦ ਕਾਰਡ(ਸੰਨਦ) ਦਿੱਤੇ ਜਾ ਸਕਣ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹਰੇਕ ਬਲਾਕ ਵਿਚ ਜਿੰਮ ਅਤੇ ਹੋਰ ਖੇਡ ਗਤੀਵਿਧੀਆਂ ਦੀ ਸਹੂਲਤਾਂ ਨਾਲ ਲੈਸ ਘੱਟੋ-ਘੱਟ ਚਾਰ ਖੇਡ ਮੈਦਾਨ ਵਿਕਸਤ ਕਰਨ ਲਈ ਆਖਿਆ ਜਿਸ ਨਾਲ ਸਾਡੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਤ ਮਿਲੇਗਾ ਅਤੇ ਉਨ੍ਹਾਂ ਦੀ ਅਥਾਹ ਊਰਜਾ ਉਸਾਰੂ ਢੰਗ ਨਾਲ ਵਰਤੀ ਜਾ ਸਕੇਗੀ।

ਰਜਿਸਟਰੀ ਦਫ਼ਤਰਾਂ ਵਿੱਚ ਖ਼ਾਸ ਕਰਕੇ ਭ੍ਰਿਸ਼ਟਾਚਾਰ ਦੀ ਪ੍ਰਚਲਿਤ ਪ੍ਰਣਾਲੀ ਦੀ ਕਰੜੀ ਨਿੰਦਾ ਕਰਦਿਆਂ, ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਤਹਿਸੀਲਦਾਰਾਂ ਨੂੰ ਸ਼ਾਮ 5:00 ਵਜੇ ਤੋਂ ਬਾਅਦ ਰਜਿਸਟਰੀ ਕਰਨ ਦੀ ਆਗਿਆ ਨਾ ਦੇਣ। ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀਆਂ ਦੀ ਉਨ੍ਹਾਂ ਦੇ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਫੀਲਡ ਵਿੱਚ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਰਜਿਸਟਰੀ ਲਈ ਨਿਰਧਾਰਤ ਫੀਸ ਹੀ ਵਸੂਲੀ ਜਾਵੇ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਬੇਵਜ੍ਹਾ ਰਜਿਸਟਰੀ ਵਿੱਚ ਦੇਰੀ ਨਾ ਕੀਤੀ ਜਾਵੇ। ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਆਮ ਲੋਕਾਂ ਵਿੱਚੋਂ ਕੋਈ ਵੀ ਆਪਣੇ ਕੰਮਾਂ ਨੂੰ ਕਰਵਾਉਣ ਲਈ ਰਿਸ਼ਵਤ ਦੇਣ ਲਈ ਮਜਬੂਰ ਨਾ ਹੋਵੇ ਜਿਵੇਂ ਆਪਣੇ ਘਰਾਂ ਦੀਆਂ ਇਮਾਰਤੀ ਯੋਜਨਾਵਾਂ, ਫੀਲਡ ਦਫਤਰਾਂ ਤੋਂ ਡਰਾਈਵਿੰਗ ਅਤੇ ਹਥਿਆਰਾਂ ਦੇ ਲਾਇਸੈਂਸਾਂ ਨੂੰ ਮਨਜ਼ੂਰੀ ਦੇਣਾ ਆਦਿ ਅਤੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ‘ਤੇ ਸਖ਼ਤੀ ਨਾਲ ਰੋਕ ਲਗਾਉਣ ਲਈ ਇੱਕ ਵਿਧੀ ਤਿਆਰ ਕਰਨ ਲਈ ਕਿਹਾ ਤਾਂ ਜੋ ਸਾਫ਼, ਜਵਾਬਦੇਹੀ ਵਾਲੇ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ।

ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਖਣਨ ਦੀਆਂ ਸਮੱਸਿਆਵਾਂ ਦੇ ਹੱਲ ਦਾ ਸੰਕਲਪ ਕਰਦਿਆਂ ਮੁੱਖ ਮੰਤਰੀ ਨੇ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਦੇ ਸਥਾਨਕ ਨੁਮਾਇੰਦਿਆਂ ਦੀ ਮਦਦ ਨਾਲ ਅਜਿਹੀਆਂ ਕਾਰਵਾਈਆਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦੀ ਬੇਨਤੀ ਕੀਤੀ।

ਸਿਹਤ ਅਤੇ ਸਿੱਖਿਆ ਦੇ ਮਹੱਤਵ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਡਾਕਟਰਾਂ/ਪੈਰਾ ਮੈਡੀਕਲ ਅਤੇ ਅਧਿਆਪਕਾਂ ਦੀ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਨਿਯਮਿਤ ਤੌਰ ‘ਤੇ ਅਚਨਚੇਤ ਦੌਰੇ ਕਰਨ ਲਈ ਕਿਹਾ। ਜਿਹੜਾ ਵੀ ਕਰਮਚਾਰੀ ਆਪਣੀ ਡਿਊਟੀ ਨਿਭਾਉਣ ਵਿੱਚ ਗੈਰਹਾਜ਼ਰ ਪਾਇਆ ਗਿਆ, ਉਸ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਉਨ੍ਹਾਂ ਮੁੱਖ ਸਕੱਤਰ ਨੂੰ ਇਹ ਵੀ ਕਿਹਾ ਕਿ ਉਹ ਸਾਰੇ ਵਿਭਾਗੀ ਮੁਖੀਆਂ ਨੂੰ ਸਬੰਧਤ ਡਿਪਟੀ ਕਮਿਸ਼ਨਰ ਨੂੰ ਭਰੋਸੇ ਵਿੱਚ ਲਏ ਬਗੈਰ ਅਜਿਹੇ ਗਲਤ ਕਰਮਚਾਰੀਆਂ ਨੂੰ ਬਹਾਲ ਨਾ ਕਰਨ ਲਈ ਵਿਸਥਾਰਤ ਨਿਰਦੇਸ਼ ਜਾਰੀ ਕਰਨ।

ਪ੍ਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਦੀ ਰਾਖੀ ਲਈ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆ ਕਿਹਾ ਕਿ ਲੋੜੀਂਦੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਅਨੈਤਿਕ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਪ੍ਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਨੂੰ ਗੈਰਕਨੂੰਨੀ/ਧੋਖੇਬਾਜ਼ੀ ਨਾਲ ਨਾ ਹਥਿਆਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਵਾਸੀ ਭਾਰਤੀਆਂ ‘ਤੇ ਸੂਬਾ ਸਰਕਾਰ ਦੀ ਯੋਜਨਾ, ਜਿਸ ਵਿੱਚ ਸਰਕਾਰ ਵੱਲੋਂ ਬਰਾਬਰ ਦੀ ਗ੍ਰਾਂਟ ਦਿੱਤੀ ਜਾਂਦੀ ਹੈ, ਅਧੀਨ ਆਪਣੀ ਮਾਤ ਭੂਮੀ ਪ੍ਰਤੀ ਅਪਣੱਤ ਦੀ ਭਾਵਨਾ ਨਾਲ ਕੁਝ ਸਕੂਲਾਂ/ਹਸਪਤਾਲਾਂ/ਵਿਦਿਅਕ ਅਦਾਰਿਆਂ ਨੂੰ ਅਪਣਾਉਣ ਲਈ ਜ਼ੋਰ ਪਾਉਣ ਵਾਸਤੇ ਕਿਹਾ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਨਿਰਵਿਘਨ ਅਤੇ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਆਪਣੇ ਅਧਿਕਾਰ ਖੇਤਰ ਵਿੱਚ ਮੰਡੀਆਂ ਦਾ ਨਿੱਜੀ ਤੌਰ ‘ਤੇ ਦੌਰਾ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਨਾ ਹੋਵੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਅਤੇ ਕਮਲ ਕਿਸ਼ੋਰ ਯਾਦਵ ਮੌਜੂਦ ਸਨ।

ਬੇਜ਼ਮੀਨੇ-ਦਲਿਤ ਕਿਰਤੀਆਂ ਨੇ ਡੀ.ਸੀ ਦਫਤਰ ਮੂਹਰੇ ਧਰਨਾ ਮਾਰ ਕੇ ਸੂਬਾ ਸਰਕਾਰ ਦੀ ਕੀਤੀ ਡਟਵੀਂ ਭੰਡੀ

0

ਸੁਖਜਿੰਦਰ ਮਾਨ

ਬਠਿੰਡਾ ; 14 ਅਕਤੂਬਰ-ਦਿਹਾਤੀ ਮਜ਼ਦੂਰ ਸਭਾ ਜਿਲ੍ਹਾ ਬਠਿੰਡਾ ਦੇ ਸੱਦੇ ‘ਤੇ ਪਰਿਵਾਰਾਂ ਸਮੇਤ ਪੁੱਜੇ ਸੈਂਕੜੇ ਬੇਜ਼ਮੀਨੇ-ਦਲਿਤ ਕਿਰਤੀਆਂ ਨੇ ਅੱਜ ਡੀ.ਸੀ. ਦਫਤਰ ਮੂਹਰੇ ਰੋਹ ਭਰਪੂਰ ਧਰਨਾ ਮਾਰ ਕੇ ਪੰਜਾਬ ਸਰਕਾਰ ਦੀ ਪੱਖਪਾਤੀ ਪਹੁੰਚ ਦੀ ਜ਼ੋਰਦਾਰ ਨਾਹਰਿਆਂ ਨਾਲ ਡਟਵੀਂ ਭੰਡੀ ਕੀਤੀ ਅਤੇ ਮੁੱਖ ਮੰਤਰੀ ਪੰਜਾਬ ਨੂੰ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜਿਆ।
ਧਰਨਾਕਾਰੀ ਇਸ ਗੱਲੋਂ ਡਾਢੇ ਖ਼ਫ਼ਾ ਸਨ ਕਿ ਪੰਜਾਬ ਦੀ ਕਾਂਗਰਸ ਸਰਕਾਰ ਨਰਮੇ-ਕਪਾਹ ਦੀ ਬਰਬਾਦ ਹੋਈ ਫਸਲ ਕਾਰਨ ਰੁਜ਼ਗਾਰ ਤੋਂ ਵਾਂਝੇ ਹੋਣ ਸਦਕਾ ਅਤਿ ਦੀਆਂ ਦੁਸ਼ਵਾਰੀਆਂ ਹੰਡਾਅ ਰਹੇ ਬੇਜ਼ਮੀਨੇ-ਦਲਿਤ ਕਿਰਤੀਆਂ ਨੂੰ 30 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਨਗਦ ਮੁਆਵਜ਼ਾ ਦੇਣ, ਬਾਰਸ਼ਾਂ ਕਾਰਨ ਡਿੱਗੇ ਮਕਾਨਾਂ ਦੀ ਮੁੜ ਉਸਾਰੀ ਲਈ ਢੁਕਵੀਂ ਗ੍ਰਾਂਟ ਦੇਣ ਅਤੇ ਮਾਰੇ ਗਏ ਦੁਧਾਰੂ ਪਸ਼ੂਆਂ ਦਾ ਇਵਜਾਨਾ ਦੇਣ ਆਦਿ ਹੱਕੀ ਮੰਗਾਂ ਪ੍ਰਤੀ ਮੁਜ਼ਰਮਾਨਾਂ ਘੇਸਲ ਮਾਰੀ ਬੈਠੀ ਹੈ।
ਧਰਨਾਕਾਰੀ ਫਾਈਨਾਂਸ ਕੰਪਨੀਆਂ ਦੇ ਲੱਠਮਾਰ ਕਰਿੰਦਿਆਂ ਵੱਲੋਂ ਕਰਜ਼ਦਾਰ ਕਿਰਤੀਆਂ, ਵਿਸ਼ੇਸ਼ ਕਰਕੇ ਇਸਤਰੀਆਂ ਨਾਲ ਕੀਤੇ ਜਾ ਰਹੇ ਸਿਰੇ ਦੇ ਦੁਰਵਿਵਹਾਰ ਨੂੰ ਨੱਥ ਨਾ ਪਾਉਣ ਲਈ ਵੀ ਸੂਬਾ ਸਰਕਾਰ ਨੂੰ ਕੋਸ ਰਹੇ ਸਨ।ਇਸ ਮੌਕੇ ਸੰਬੋਧਨ ਕਰਦਿਆਂ ਮਿੱਠੂ ਸਿੰਘ ਘੁੱਦਾ, ਪ੍ਰਕਾਸ਼ ਸਿੰਘ ਨੰਦਗੜ੍ਹ, ਗੁਰਮੀਤ ਸਿੰਘ ਜੈ ਸਿੰਘ ਵਾਲਾ, ਮੱਖਣ ਸਿੰਘ ਤਲਵੰਡੀ ਸਾਬੋ, ਉਮਰਦੀਨ ਜੱਸੀ ਬਾਗ ਵਾਲੀ, ਮੱਖਣ ਸਿੰਘ ਪੂਹਲੀ ਨੇ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤੇਜ ਕਰਨ ਦੀ ਚਿਤਾਵਨੀ ਦਿੱਤੀ।ਭਰਾਤਰੀ ਜੱਥੇਬੰਦੀ ਜਮਹੂਰੀ ਕਿਸਾਨ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਨਾਇਬ ਸਿੰਘ ਫੂਸ ਮੰਡੀ ਨੇ ਮਜ਼ਦੂਰ ਮੰਗਾਂ ਦਾ ਮੁਕੰਮਲ ਸਮਰਥਨ ਕਰਦਿਆਂ ਹਰ ਕਿਸਮ ਦੇ ਸਹਿਯੋਗ ਦਾ ਭਰੋਸਾ ਦਿਵਾਇਆ।

ਚੋਣ ਕਮਿਸ਼ਨਰ ਵਲੋਂ ਅਧਿਕਾਰੀਆਂ ਦੀਆਂ ਬਦਲੀਆਂ ਤੇ ਹੋਰ ਹੁਕਮ ਜਾਰੀ

ਵਿਧਾਨ ਸਭਾ ਚੋਣਾਂ 2022 ਦੀ ਆਹਟ ਸ਼ੁਰੂ
ਪੰਜਾਬੀ ਖ਼ਬਰਸਾਰ ਬਿਊਰੋ
ਨਵੀਂ ਦਿੱਲੀ , 14 ਅਕਤੂਬਰ: ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਅਤੇ 4 ਹੋਰ ਸੂਬਿਆਂ ਵਿਚ ਹੋੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਕਮਿਸ਼ਨ ਵਲੋਂ ਉਕਤ ਸੂਬਿਆਂ ਦੇ ਮੁੱਖ ਸਕੱਤਰਾਂ ਤੇ ਮੁੱਖ ਚੋਣ ਅਧਿਕਾਰੀਆਂ ਨੂੰ ਜਾਰੀ ਪੱਤਰ ਮੁਤਾਬਕ ਮਾਡਲ ਕੋਡ ਅਤੇ ਤਬਾਦਲਿਆਂ ਦੇ ਸਬੰਧੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਕਾਰਵਾਈ ਕਰਨ ਲਈ ਕਿਹਾ ਹੈ। ਕਮਿਸ਼ਨ ਦੀਆਂ ਹਿਦਾਇਤਾਂ ਮੁਤਾਬਕ ਜੱਦੀ ਜ਼ਿਲ੍ਹੇ ’ਚ ਤੈਨਾਤ ਅਫ਼ਸਰਾਂ ਤੋਂ ਇਲਾਵਾ ਪਿਛਲੇ ਚਾਰ ਸਾਲਾਂ ਵਿਚੋਂ 3 ਸਾਲ ਇੱਕ ਥਾਂ ਪੂਰੇ ਕਰਨ ਵਾਲੇ ਅਧਿਕਾਰੀਆਂ ਨੂੰ 31 ਦਸੰਬਰ ਤੋਂ ਪਹਿਲਾਂ ਬਦਲਣ ਲਈ ਕਿਹਾ ਹੈ। ਬਦਲੇ ਜਾਣ ਵਾਲੇ ਅਧਿਕਾਰੀਆਂ ਦੀ ਸੂਚੀ ਵਿਚ ਡੀਸੀ, ਏਡੀਸੀ, ਐਸ.ਡੀ.ਐਮ, ਕਮਿਸ਼ਨਰ, ਤਹਿਸੀਲਦਾਰ, ਬੀਡੀਪੀਓ ਆਦਿ ਤੋਂ ਇਲਾਵਾ ਪੁਲਿਸ ਵਿਭਾਗ ਦੇ ਆਈ.ਜੀ, ਡੀਆਈਜੀ, ਐਸ.ਐਸ.ਪੀਜ਼, ਐਸ.ਪੀਜ਼, ਡੀਐਸਪੀਜ਼, ਐਸ.ਐਚ.ਓਜ਼, ਇੰਸਪੈਕਟਰ ਅਤੇ ਇੱਥੋਂ ਤੱਕ ੁਸਬ ਇੰਸਪੈਕਟਰਾਂ ਨੂੰ ਵੀ ਇਸ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਇੱਥੇ ਦਸਣਾ ਬਣਦਾ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 27 ਮਾਰਚ 2022 ਤੱਕ ਹੋਣੀਆਂ ਸੰਭਵ ਹਨ।

ਕੋਂਸਲਰ ਦੀ ਹਾਜ਼ਰੀ ’ਚ ਹਟਾਏ ਨਜ਼ਾਇਜ਼ ਕਬਜੇ

0

ਸੁਖਜਿੰਦਰ ਮਾਨ
ਬਠਿੰਡਾ, 14 ਅਕਤੂਬਰ: ਸਥਾਨਕ ਅਨੂਪ ਨਗਰ ਵਿਚ ਸਥਿਤ ਸਰਕਾਰੀ ਜਗ੍ਹਾਂ ਉਪਰ ਕੀਤੇ ਹੋਏ ਕਥਿਤ ਨਜਾਇਜ ਕਬਜਿਆਂ ਨੂੰ ਅੱਜ ਵਾਰਡ ਦੇ ਕੋਂਸਲਰ ਬਲਰਾਜ ਸਿੰਘ ਪੱਕਾ ਦੀ ਅਗਵਾਈ ਹੇਠ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਮੱਦਦ ਨਾਲ ਹਟਾਇਆ ਗਿਆ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀ ਮਸੀਨਾਂ ਲੈ ਕੇ ਪੁੱਜੇ ਹੋਏ ਸਨ ਜਦੋਂਕਿ ਪੁਲਿਸ ਪ੍ਰਸਾਸਨ ਵਲੋਂ ਵੀ ਸਹਿਯੋਗ ਦਿੱਤਾ ਗਿਆ। ਇਸ ਮੌਕੇ ਕੋਂਸਲਰ ਬਲਰਾਜ ਸਿੰਘ ਪੱਕਾ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਇੰਨ੍ਹਾਂ ਕਬਜਿਆਂ ਨੂੰ ਹਟਾਉਣ ਲਈ ਕਿਹਾ ਗਿਆ ਸੀ ਪ੍ਰੰਤੂ ਨਾ ਹਟਾਏ ਜਾਣ ਕਾਰਲ ਹੁਣ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਸਹਿਯੋਗ ਦੇਣ ਲਈ ਮੁਹੱਲਾ ਵਾਸੀਆਂ ਦਾ ਵੀ ਧੰਨਵਾਦ ਕੀਤਾ।

ਨਾਟਕ ਕਥਾ ਰਾਹੀਂ ਪਾਣੀ ਅਤੇ ਪਿਆਰ ਖਾਤਿਰ ਹੋਣ ਵਾਲੀਆਂ ਜੰਗਾਂ ਤੇ ਸਵਾਲ ਚੁੱਕਿਆਂ

0

10ਵੇਂ ਕੌਮੀ ਨਾਟਿਅਮ ਮੇਲੇ ਦੇ 14ਵੇਂ ਦਿਨ ਬਿਹਾਰ ਦੇ ਬੇਗੂਸਰਾਏ ਤੋਂ ਆਈ ਟੀਮ
ਸੁਖਜਿੰਦਰ ਮਾਨ
ਬਠਿੰਡਾ, 14 ਅਕਤੂਬਰ- ਸਥਾਨਕ ਬਲਵੰਤ ਗਾਰਗੀ ਓਪਨ ਏਅਰ ਥਿਏਟਰ ਵਿਖੇ ਨਾਟਿਅਮ ਬਠਿੰਡਾ ਵੱਲੋਂ ਆਯੋਜਿਤ 15 ਦਿਨਾਂ 10ਵੇਂ ਕੌਮੀ ਨਾਟਕ ਮੇਲੇ ਦੇ 14ਵੇਂ ਦਿਨ ਬਿਹਾਰ ਦੇ ਬੇਗੂਸਰਾਏ ਤੋਂ ਦਿ ਫੈਕਟ ਆਰਟ ਐਂਡ ਕਲਚਰਲ ਸੋਸਾਇਟੀ ਵੱਲੋਂ ਸੁਧਾਂਸ਼ੂ ਫਿਰਦੌਸ ਦਾ ਲਿਖਿਆ ਨਾਟਕ ‘ਕਥਾ’ ਨੈਸ਼ਨਲ ਸਕੂਲ ਆਫ ਡਰਾਮਾ ਦੇ ਸਟੂਡੈਂਟ ਰਹਿ ਚੁੱਕੇ ਕਲਾਕਾਰ ਪ੍ਰਵੀਨ ਕੁਮਾਰ ਗੁੰਜਨ ਦੀ ਨਿਰਦੇਸ਼ਨਾ ਵਿੱਚ ਪੇਸ਼ ਕੀਤਾ ਗਿਆ। ਨਾਟਿਅਮ ਦੇ ਡਾਇਰੈਕਟਰ ਕੀਰਤੀ ਕਿਰਪਾਲ ਅਤੇ ਚੇਅਰਮੈਨ ਡਾ. ਕਸ਼ਿਸ਼ ਗੁਪਤਾ ਨੇ ਦੱਸਿਆ ਕਿ ਇਸ ਨਾਟਕ ਰਾਹੀਂ ਪਾਣੀ ਅਤੇ ਪਿਆਰ ਖਾਤਿਰ ਹੋਣ ਵਾਲੀਆਂ ਜੰਗਾਂ ਤੇ ਸਵਾਲ ਚੁੱਕਿਆਂ ‘ਤੇ ਆਨਰ ਕਿਲਿੰਗ ਵਰਗੇ ਗੰਭੀਰ ਮੁੱਦੇ ਤੇ ਵੀ ਦਰਸ਼ਕਾਂ ਦਾ ਧਿਆਨ ਲਿਆਂਦਾ।

ਨਾਟਕ ਮੇਲੇ ਦੀ 14ਵੀਂ ਸ਼ਾਮ ਦਾ ਆਗਾਜ਼ ਇੰਦਰਜੀਤ ਸਿੰਘ ਬਰਾੜ, ਚੇਅਰਮੈਨ, ਸਿਲਵਰ ਓਕਸ ਗਰੁੱਪ ਆਫ ਸਕੂਲ ਅਤੇ ਸ਼ਹਿਰ ਦੇ ਨਾਮੀਂ ਡਾਕਟਰ ਤੇ ਸਮਾਜਸੇਵੀ ਡਾ. ਵਿਤੁਲ ਕੁਮਾਰ ਗੁਪਤਾ ਦੇ ਹੱਥੌਂ ਸ਼ਮਾ ਰੌਸ਼ਨ ਦੇ ਨਾਲ ਹੋਇਆ। ਇੰਦਰਜੀਤ ਬਰਾੜ ਵੱਲੋਂ ਕਲਾ ਤੇ ਰੰਗ-ਮੰਚ ਨੂੰ ਪ੍ਰਫੁੱਲਿਤ ਕਰਨ ਲਈ ਨਾਟਿਅਮ ਵੱਲੋਂ ਕੀਤੇ ਜਾ ਰਹੇ ਯਤਨਾ ਦੀ ਪ੍ਰਸ਼ੰਸਾ ਕਰਦਿਆਂ ਆਪਣੀ ਸੰਸਥਾ ਵਿੱਚ ਵੀ ਅਜਿਹੇ ਆਯੋਜਨ ਕਰਵਾਉਣ ਅਤੇ ਸਦਾ ਸਹਿਯੋਗ ਕਰਨ ਦੀ ਗੱਲ੍ਹ ਕਹੀ। ਇਸ ਮੌਕੇ ਐਨਜ਼ੈਡਸੀਸੀ ਤੋਂ ਪ੍ਰੋਗਰਾਮ ਆਫੀਸਰ ਰਵਿੰਦਰ ਸ਼ਰਮਾ ਅਤੇ ਮੰਚ ਸੰਚਾਲਕ ਸੰਜੀਵ ਸ਼ਾਦ ਵੀ ਹਾਜ਼ਿਰ ਸਨ।

Our Visitor

1890819