Thursday, April 30, 2026
Home Blog Page 2733

ਰਜ਼ੀਆ ਸੁਲਤਾਨਾ ਨੇ ਤਰਸ ਦੇ ਆਧਾਰ ’ਤੇ 22 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

0

ਸੁਖਜਿੰਦਰ ਮਾਨ

ਚੰਡੀਗੜ, 14 ਅਕਤੂਬਰ:ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਵਿਖੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ ’ਡੀ’ ਸ਼੍ਰੇਣੀ ਅਧੀਨ 21 ਅਤੇ ਗਰੁੱਪ ’ਸੀ’ ਸ਼੍ਰੇਣੀ ਅਧੀਨ 1 ਉਮੀਦਵਾਰ ਨੂੰ ਨਿਯੁਕਤ ਕੀਤਾ ਗਿਆ ਹੈ।
ਸ੍ਰੀਮਤੀ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਭਰੋਸਾ ਦਿੰਦਿਆਂ ਉਨਾਂ ਕਿਹਾ ਕਿ ਇਹ ਸਰਕਾਰ ਦਾ ਫ਼ਰਜ਼ ਹੈ ਕਿ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।
ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਉਨਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਉਪਰੰਤ ਵਿਅਕਤੀ ਦੀ ਜ਼ਿੰਮੇਵਾਰੀ ਕਈ ਗੁਣਾ ਵਧ ਜਾਂਦੀ ਹੈ।
ਉਨਾਂ ਅੱਗੇ ਕਿਹਾ ਕਿ ਅਗਸਤ 2021 ਵਿੱਚ 30, ਅਪ੍ਰੈਲ 2020 ਵਿੱਚ 28 ਅਤੇ ਜੁਲਾਈ 2020 ਵਿੱਚ 43 ਨਿਯੁਕਤੀ ਪੱਤਰ ਸੌਂਪੇ ਗਏ ਸਨ। ਇਸ ਤੋਂ ਇਲਾਵਾ ਤਰਸ ਦੇ ਆਧਾਰ ’ਤੇ ਨਿਯੁਕਤੀ ਲਈ 11 ਅਰਜੀਆਂ ਪ੍ਰਕਿਰਿਆ ਅਧੀਨ ਹਨ ਅਤੇ ਵਿਭਾਗ ਵੱਲੋਂ ਅਜਿਹੀਆਂ ਸਾਰੀਆਂ ਬੇਨਤੀਆਂ ਲਈ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁਖੀ ਸ੍ਰੀ ਅਮਿਤ ਤਲਵਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਹੁਣ ਮੋਦੀ ਤੇ ਸਾਹ ਦੇ ਪੁਤਲੇ ਦੁਸਿਹਰੇ ਤੋਂ ਦੂਜੇ ਦਿਨ ਫੂਕੇ ਜਾਣਗੇ

0

ਭਾਜਪਾ ਵਲੋਂ ਧਰਮ ਦੇ ਨਾਂ ‘ਤੇ ਵੰਡੀਆਂ ਪਾਉਣ ਦੀਆਂ ਕੋਸਿਸਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਲਿਆ ਫੈਸਲਾ
ਸੁਖਜਿੰਦਰ ਮਾਨ
ਬਠਿੰਡਾ, 14 ਅਕਤੂਬਰ: ਤਿੰਨ ਖੇਤੀ ਬਿੱਲਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਅਤੇ ਪਿਛਲੇ ਦਿਨੀਂ ਲਖਮੀਪੁਰ ‘ਚ ਵਾਪਰੀ ਹਿੰਸਕ ਘਟਨਾ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੁਸਹਿਰੇ ਵਾਲੇ ਦਿਨ ਪੁਤਲੇ ਫੂਕਣ ਦੇ ਲਏ ਫ਼ੈਸਲੇ ਵਿੱਚ ਹੁਣ ਬਦਲਾਅ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਕੁਝ ਹਿੰਦੂ ਜਥੇਬੰਦੀਆਂ ਅਤੇ ਭਾਜਪਾ ਸਮਰਥਕਾਂ ਵੱਲੋਂ ਕਿਸਾਨਾਂ ਦੇ ਇਸ ਫ਼ੈਸਲੇ ਨੂੰ ਹਿੰਦੂਆਂ ਦੇ ਤਿਉਹਾਰ ਨਾਲ ਜੋੜਨ ਤੋਂ ਬਾਅਦ ਸੰਯੁਕਤ ਮੋਰਚੇ ਨੇ ਇਹ ਫ਼ੈਸਲਾ ਲਿਆ ਹੈ। ਕਿਸਾਨ ਆਗੂਆਂ ਮੁਤਾਬਕ ਦਸਹਿਰਾ ਇਕੱਲੇ ਹਿੰਦੂਆਂ ਦਾ ਹੀ ਨਹੀਂ ਬਲਕਿ ਪੂਰੇ ਭਾਰਤ ਵਾਸੀਆਂ ਦਾ ਸਾਂਝਾ ਤਿਉਹਾਰ ਹੈ ਪ੍ਰੰਤੂ ਫੇਰ ਵੀ ਉਹ ਹਰ ਵਰਗ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਆਪਣੇ ਪ੍ਰੋਗਰਾਮ ਨੂੰ ਅਗਲੇ ਦਿਨ ਕਰਨਗੇ। ਕਿਸਾਨ ਆਗੂ ਅਤੇ ਸੂਬਾ ਮੁੱਖ ਸਕੱਤਰ ਜਨਰਲ ਬੀ ਕੇ ਯੂ ਲੱਖੋਵਾਲ ਰਾਮ ਕਰਨ ਸਿੰਘ ਰਾਮਾ ਨੇ ਇਸਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਨੂੰ ਲੇ ਕੇ ਭਾਰਤੀ ਜਨਤਾ ਪਾਰਟੀ ਹਿੰਦੂ-ਸਿੱਖਾਂ ਵਿੱਚ ਵਖਰੇਵਾਂ ਖੜਾ ਕਰਕੇ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੀ ਹੈ ਪਰ ਸੰਯੁਕਤ ਕਿਸਾਨ ਮੋਰਚਾ ਅਜਿਹਾ ਨਹੀਂਹ੍ਯਿਣ ਦੇਵੇਗਾ। ਉਨ੍ਹਾਂ ਕਿਹਾ ਕੇ ਦਸਿਹਰਾ ਇਕੱਲੇ ਹਿੰਦੂਆਂ ਦਾ ਨਹੀਂ, ਬਲਕਿ ਇਹ ਸਾਰੇ ਭਾਰਤ ਵਾਸੀਆਂ ਦਾ ਸਾਝਾ ਤਿਉਹਾਰ ਹੈ। ਕਿਸਾਨ ਆਗੂ ਨੇ ਦੋਸ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਧਰਮ ਦੇ ਨਾਂ ‘ਤੇ ਦੇਸ ਵਿੱਚ ਵੱਡੀਆਂ ਪਾਉਣਾ ਚਾਹੁੰਦੀ ਹੈ, ਜਿਸਤੋ ਸਾਰੇ ਭਾਰਤ ਵਾਸੀਆਂ ਨੂੰ ਸੁਚੇਤ ਰਹਿਣ ਚਾਹੀਦਾ ਹੈ। ਰਾਮਕਰਨ ਸਿੰਘ ਨੇ ਅਪਣੇ ਬਿਆਨ ਵਿੱਚ ਅੱਗੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਪਿੰਡ ਪਿੰਡ ਵਿੱਚ ਪੁੱਤਲੇ ਫੁੱਕਣ ਦਾ ਪ੍ਰੋਗਰਾਮ ਹੁਣ ਪੰਦਰਾਂ ਅਕਤੂਬਰ ਤੋਂ ਬਦਲ ਕੇ ਸੋਲਾ ਅਕਤੂਬਰ ਕਰ ਦਿੱਤਾ ਹੈ ਤਾਂ ਕਿ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਈ ਰੱਖੀ ਜਾ ਸਕੇ। ਉਨ੍ਹਾਂ ਇਹ ਵੀ ਅੇਲਾਨ ਕੀਤਾ ਕਿ ਜਿਨ੍ਹਾਂ ਚਿਰ ਤਿੰਨੇ ਖੇਤੀਬਾੜੀ ਕਾਲੇ ਕਾਨੂੰਨ ਰੱਦ ਨਹੀਂ ਕੀਤਾ ਜਾਂਦੇ ਅਤੇ ਅੇਮ ਅੇਸ ਪੀ ਦੀ ਕਨੂੰਨੀ ਗਰੰਟੀ ਨਹੀਂ ਦਿੱਤੀ ਜਾਂਦੀ ਅਤੇ ਅਜੇ ਮਿਸ਼ਰਾ ਨੂੰ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਹਟਾ ਨਹੀਂ ਦਿੱਤਾ ਜਾਂਦਾ ਉਨ੍ਹਾਂ ਚਿਰ ਸੰਘਰਸ਼ ਜਾਰੀ ਰਹੇਗਾ।

ਚੰਨੀ ਸਰਕਾਰ ਵਲੋਂ ਪੁਲਿਸ ਵਿਭਾਗ ਵਿੱਚ ਵੱਡੀ ਰੱਦੋਬਦਲ

0

ਸੁਖਜਿੰਦਰ ਮਾਨ

ਚੰਡੀਗੜ੍ਹ, 13 ਅਕਤੂਬਰ
ਕੈਪਟਨ ਦੇ ਪਟਿਆਲਾ ਸਹਿਤ 14 ਜਿਲਿਆਂ ਦੇਐੱਸਐੱਸ ਪੀ ਬਦਲੇ
ਬਦਲੇ ਗਏ ਅਧਿਕਾਰੀਆਂ ਵਿੱਚ 36 ਆਈਪੀਅੇਸ ਅਤੇ 14 ਪੀਪੀਅੇਸ ਅਧਿਕਾਰੀ ਸਾਮਲ
ਵਰਿੰਦਰ ਕੁਮਾਰ ਨੂੰ ਇੰਟੈਲੀਜੈਂਸ ਵਿੰਗ ਤੋਂ ਇਨਵੈਸਟੀਗੇਸ਼ਨ ਬਿਊਰੋ ਅਤੇ ਏ ਅੇਸ ਰਾਏ ਨੂੰ ਦਿੱਤੀ ਇੰਟੈਲੀਜੈਂਸੀ ਦੀ ਜ਼ਿੰਮੇਵਾਰੀ
ਸੱਤ ਆਈ ਜੀ ਇੱਧਰੋ ਉਧਰ ਕੀਤੇ
ਵਿਧਾਇਕ ਅੰਗਦ ਸਿੰਘ ਨਾਲ ਖਹਿਬੜਣ ਵਾਲੇ ਹਰਮਨਬੀਰ ਨੂੰ ਖੁੱਡੇ ਲਾਇਨ ਕੀਤਾ
ਬਦਲੇ ਗਏ ਜਿਆਦਾਤਰ ਪੁਲਿਸ ਅਧਿਕਾਰੀ ਕੈਪਟਨ ਸਰਕਾਰ ਸਮੇਂ ਦੇ

ਪਿਛਲੇ ਦਰਵਾਜੇ ਰਾਹੀਂ ਪੰਜਾਬ ’ਚ ਕੇਂਦਰੀ ਰਾਜ ਲਾਗੂ ਕੀਤਾ ਗਿਆ : ਅਕਾਲੀ ਦਲ

0
ਡਾ. ਚੀਮਾ ਨੇ ਸੂਬੇ ਦੀ ਵਾਗਡੌਰ ਬੀ. ਐਸ. ਐਫ. ਦੇ ਹੱਥ ਸੌਂਪਣ ਲਈ ਚੁੱਕੇ ਕਦਮ ’ਤੇ ਕੇਂਦਰ ਤੇ ਰਾਜ ਸਰਕਾਰਾਂ ਦੀ ਕੀਤੀ ਜ਼ੋਰਦਾਰ ਨਿਖੇਧੀ
ਸੁਖਜਿੰਦਰ ਮਾਨ
ਚੰਡੀਗੜ੍ਹ, 13 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤਕਰੀਬਨ ਅੱਧੇ ਸੂਬੇ ਦੀ ਵਾਗਡੌਰ ਬੀ. ਐਸ. ਐਫ. ਨੂੰ ਸੌਂਪਣ ਦੀ ਕਾਰਵਾਈ ਨੂੰ ਪਿਛਲੇ ਦਰਵਾਜੇ ਰਾਹੀਂ ਤਕਰੀਬਨ ਅੱਧੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਸੂਬਾ ਅਸਿੱਧੇ ਤੌਰ ’ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਬਦਲ ਗਿਆ ਹੈ। ਪਾਰਟੀ ਨੇ ਕਿਹਾ ਕਿ ਸੂਬੇ ਨੂੰ ਸਿੱਧਾ ਕੇਂਦਰੀ ਰਾਜ ਦੇ ਅਧੀਨ ਲਿਆਉਣ ਦਾ ਇਸ ਯਤਨ ਦਾ ਲਾਜਮੀ ਤੌਰ ਅਤੇ ਯਕੀਨੀ ਤੌਰ ’ਤੇ ਵਿਰੋਧ ਕੀਤਾ ਜਾਵੇਗਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ
ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸੰਘੀ ਸਿਧਾਂਤਾਂ ਤੇ ਸੰਵਿਧਾਨਕ ਵਿਵਸਥਾਵਾਂ ਦੀ ਦੁਰਵਰਤੋਂ ’ਤੇ ਬੇਹੱਦ ਸਵਾਲੀਆ ਰਸਤੇ ਰਾਹੀਂ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਬੀ. ਐਸ. ਐਫ਼ ਨੂੰ ਵੱਡੀਆਂ ਤਾਕਤਾਂ ਦੇ ਕੇ ਸੂਬਾ ਪੁਲਸ ਤੋਂ ਆਮ ਪੁਲਸ ਦੀਆਂ ਜ਼ਿੰਮੇਵਾਰੀਆਂ ਵੀ ਖੋਹ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿਧਾਂਤ ਅਨੁਸਾਰ ਸਿਹਤ ਸੂਬਾ ਸਰਕਾਰ ਹੀ ਲੋੜ ਪੈਣ ’ਤੇ ਸੂਬਾ ਪ੍ਰਸ਼ਾਸ਼ਨ ਰਾਹੀਂ ਸਹਾਇਤਾ ਤੇ ਮਦਦ ਲਈ ਕੇਂਦਰੀ ਬਲ ਸੱਦ ਸਕਦੀ ਹੈ। ਕੇਂਦਰ ਸਰਕਾਰ ਸੂਬਾ ਸਰਕਾਰ ਦੀ ਬੇਨਤੀ ਤੋਂ ਬਿਨਾਂ ਇਹ ਕੇਂਦਰੀ ਬਲ ਸੂਬੇ ਸਿਰ ਮੜ ਨਹੀਂ ਸਕਦੀ।

ਅਕਾਲੀ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਇਸ ਸੰਵੇਦਨਸ਼ੀਲ ਮਾਮਲੇ ’ਤੇ ਸੂਬਾ ਸਰਕਾਰ ਦਾ ਸਟੈਂਡ ਸਪਸ਼ਟ ਕਰਨ।

ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਫੈਸਲੇ ਨੂੰ ਕੇਂਦਰ ਤੁਰੰਤ ਵਾਪਸ ਲਵੇ: ਸੁਖਜਿੰਦਰ ਰੰਧਾਵਾ

0

ਉਪ ਮੁੱਖ ਮੰਤਰੀ ਨੇ ਇਸ ਫ਼ੈਸਲੇ ਨੂੰ ਫੈਡਰਲਿਜਮ ‘ਤੇ ਸਿੱਧਾ ਹਮਲਾ ਦਸਿਆ

ਇਸ ਮੁੱਦੇ ਨੂੰ ਸੁਲਝਾਉਣ ਲਈ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਕਰਨਗੇ ਮੁਲਾਕਾਤ
ਸੁਖਜਿੰਦਰ ਮਾਨ
ਚੰਡੀਗੜ੍ਹ, 13 ਅਕਤੂਬਰ: ਕੇਂਦਰੀ ਗ੍ਰਹਿ ਵਿਭਾਗ ਵਲੋਂ ਬੀਐਸਐਫ ਐਕਟ ਦੀ ਧਾਰਾ 139 ਵਿੱਚ ਹਾਲ ਹੀ ਵਿੱਚ ਕੀਤੀ ਸੋਧ ਨੂੰ ਸਿੱਧਾ ਸੰਘਵਾਦ ਉੱਤੇ ਹਮਲਾ ਕਰਾਰ ਦਿੰਦਿਆਂ ਸੂਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ ਹੈ। ਅੱਜ ਦੇਰ ਸ਼ਾਮ ਸੱਦੀ ਹੰਗਾਮੀ ਪੱਤਰਕਾਰਵਾਰਤਾ ਵਿਚ ਸ: ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਮਾਮਲਿਆਂ ਦਾ ਵਿਭਾਗ ਵੀ ਹੈ, ਨੇ ਕਿਹਾ ਕਿ ਇਹ ਤਰਕਹੀਣ ਫੈਸਲਾ ਸਰਹੱਦੀ ਸੁਰੱਖਿਆ ਬਲਾਂ ਦੇ ਉਭਾਰ ਦੀ ਭਾਵਨਾ ਦੇ ਬਿਲਕੁਲ ਵਿਰੁੱਧ ਹੈ, ਜਿਨ੍ਹਾਂ ਨੂੰ ਅੰਤਰਰਾਸਟਰੀ ਸਰਹੱਦ ‘ਤੇ ਧਿਆਨ ਕੇਂਦਰਤ ਕਰਨ ਅਤੇ ਰੱਖਿਆ ਦੀ ਪਹਿਲੀ ਲਾਈਨ ਵਜੋਂ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੰਦਰੂਨੀ ਖੇਤਰਾਂ ਵਿੱਚ ਪੁਲਿਸਿੰਗ ਕਰਨਾ ਕਿਸੇ ਸਰਹੱਦੀ ਸੁਰੱਖਿਆ ਬਲ ਦੀ ਭੂਮਿਕਾ ਨਹੀਂ ਹੈ, ਬਲਕਿ ਇਹ ਅੰਤਰਰਾਸਟਰੀ ਸਰਹੱਦ ਦੀ ਰਾਖੀ ਕਰਨ ਦੇ ਆਪਣੇ ਮੁਢਲੇ ਫਰਜ ਨੂੰ ਨਿਭਾਉਣ ਵਿੱਚ ਸੀਮਾ ਸੁਰੱਖਿਆ ਬਲ ਦੀ ਸਮਰੱਥਾ ਨੂੰ ਕਮਜੋਰ ਕਰ ਦੇਵੇਗੀ। ਉਪ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਜਲਦੀ ਹੀ ਨਿੱਜੀ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੂੰ ਇਸ ਮੁੱਦੇ ਦੇ ਹੱਲ ਲਈ ਮਿਲਣਗੇ।ਇਸ ਦੌਰਾਨ ਸ: ਰੰਧਾਵਾ ਨੇ ਸਪੱਸਟ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਾ ਤਾਂ ਇਹ ਮੁੱਦਾ ਕੇਂਦਰ ਕੋਲ ਉਠਾਇਆ ਹੈ ਅਤੇ ਨਾ ਹੀ ਕੌਮਾਂਤਰੀ ਸਰਹੱਦ ਦੇ ਨਾਲ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਲਈ ਕਿਹਾ ਹੈ।ਕੇਂਦਰੀ ਅਤੇ ਰਾਜ ਏਜੰਸੀਆਂ ਦਰਮਿਆਨ ਸਾਨਦਾਰ ਸਹਿਯੋਗ ਦੀ ਲੋੜ ‘ਤੇ ਜੋਰ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਬੀਤੇ ਸਮੇਂ ਵਿੱਚ ਨਸਅਿਾਂ ਅਤੇ ਅੱਤਵਾਦੀ ਮਾਡਿ ਲਾਂ ਦੇ ਵਿਰੁੱਧ ਸਾਂਝੇ ਆਪਰੇਸਨ ਸਫਲਤਾਪੂਰਵਕ ਚਲਾਏ ਗਏ ਹਨ ਅਤੇ ਇਸ ਤੋਂ ਇਲਾਵਾ ਜਾਣਕਾਰੀ ਸਾਂਝੀ ਕਰਨ ਅਤੇ ਤਾਲਮੇਲ ਲਈ ਵਿਧੀ ਪਹਿਲਾਂ ਹੀ ਮੌਜੂਦ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੌਜੂਦਾ ਪ੍ਰਬੰਧਾਂ ਨੂੰ ਇੱਕਤਰਫਾ ਰੂਪ ਵਿੱਚ ਬਦਲਣ ਦੇ ਕੋਈ ਵਾਜਬ ਕਾਰਨ ਨਹੀਂ ਹਨ, ਸਿਵਾਏ ਰਾਜ ਸਰਕਾਰ ਅਤੇ ਸੰਘਵਾਦ ਦੀ ਭਾਵਨਾ ਨੂੰ ਕਮਜੋਰ ਕਰਨ ਦੇ। ਉਪ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਉਪਰੋਕਤ ਨੋਟੀਫਿਕੇਸਨ, ਰਾਜ ਸਰਕਾਰ ਦੀ ਸਹਿਮਤੀ ਲਏ ਬਗੈਰ, ਕੇਂਦਰ ਦੁਆਰਾ ਰਾਜਾਂ ਦੀਆਂ ਸਕਤੀਆਂ ਅਤੇ ਭੂਮਿਕਾਵਾਂ ਦੇ ਉਲੰਘਣ ਦੇ ਬਰਾਬਰ ਹੈ।

ਰਾਜਾ ਵੜਿੰਗ ਵੱਲੋਂ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਸ਼ਨੀਵਾਰ ਨੂੰ ਸਾਰੇ 32 ਡ੍ਰਾਈਵਿੰਗ ਟੈਸਟ ਟਰੈਕ ਖੋਲ੍ਹਣ ਦੀ ਹਦਾਇਤ

0

ਡਰਾਈਵਿੰਗ ਲਾਇਸੈਂਸ ਜਾਰੀ ਕਰਨ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਨਿੱਜੀ ਵੱਟਸਐਪ ‘ਤੇ ਸ਼ਿਕਾਇਤਾਂ ਮਿਲਣ ਪਿੱਛੋਂ ਰਾਜਾ ਵੜਿੰਗ ਦੀ ਅਧਿਕਾਰੀਆਂ ਨੂੰ ਤਾੜਨਾ

ਲੋਕਾਂ ਦੀ ਸੌਖ ਲਈ ਡਰਾਈਵਿੰਗ ਲਾਇਸੈਂਸ ਬਣਾਉਣ ਲਈ 30 ਦਿਨ ਦੀ ਸਮਾਂ ਹੱਦ ਵਧਾ ਕੇ 45 ਦਿਨ ਕੀਤੀ

ਸਮਾਰਟ ਡਰਾਈਵਿੰਗ ਲਾਇਸੈਂਸ ਬਣਾਉਣ ਵਾਲੀ ਕੇਂਦਰੀਕ੍ਰਿਤ ਕੰਪਨੀ ਨੂੰ ਦੇਰੀ ਕਰਨ ‘ਤੇ ਲੱਗੇਗਾ ਜੁਰਮਾਨਾ

ਲਾਇਸੈਂਸਧਾਰਕਾਂ ਲਈ ਡਾਕਘਰਾਂ ਤੋਂ ਲਾਇਸੈਂਸ ਪ੍ਰਾਪਤ ਕਰਨ ਦਾ ਸਮਾਂ 7 ਤੋਂ ਵਧਾ ਕੇ 15 ਦਿਨ ਕਰਨ ਲਈ ਕਿਹਾ

ਮੰਤਰੀ ਨੇ ਮੁਸ਼ਕਲਾਂ ਹੱਲ ਕਰਕੇ ਸ਼ਿਕਾਇਤਕਰਤਾਵਾਂ ਨੂੰ ਦਿੱਤੀ ਫ਼ੋਨ ‘ਤੇ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ ਵਿਖੇ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਲੱਗੇਗਾ ਪਲੇਠਾ “ਵਿਸ਼ੇਸ਼ ਮੇਲਾ”

ਜ਼ਿਲ੍ਹਾ ਪੱਧਰ ‘ਤੇ ਇੱਕ ਦਿਨਾ “ਵਿਸ਼ੇਸ਼ ਮੇਲੇ” ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਹੋਣਗੀਆਂ ਜਾਰੀ

ਸੁਖਜਿੰਦਰ ਮਾਨ

ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ, ਪਿਛਲੇ ਦਿਨੀਂ ਜਾਰੀ ਕੀਤੇ ਨਿੱਜੀ ਵੱਟਸਐਪ ਨੰਬਰ ਉਪਰ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫ਼ਿਕੇਟਾਂ ਅਤੇ ਹਾਈ ਸਕਿਊਰਿਟੀ ਨੰਬਰਾਂ ਪਲੇਟਾਂ ਵਿੱਚ ਦੇਰੀ ਅਤੇ ਲੰਬਤ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਇਸ ਪ੍ਰਕਿਰਿਆ ਨੂੰ ਸਮਾਂਬੱਧ, ਦਰੁਸਤ ਅਤੇ ਤੇਜ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।

ਪੰਜਾਬ ਸਿਵਲ ਸਕੱਤਰੇਤ ਵਿਖੇ ਸ੍ਰੀ ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਉਹ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਸ਼ਨੀਵਾਰ ਨੂੰ ਕੰਮ ਕਰਨ ਅਤੇ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਸਾਰੇ 32 ਡਰਾਈਵਿੰਗ ਟੈਸਟ ਟ੍ਰੈਕ ਖੋਲ੍ਹ ਕੇ ਰੱਖਣ। ਉਨ੍ਹਾਂ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਬਿਨੈਕਾਰ ਨੂੰ ਪਸੰਦੀਦਾ ਥਾਂ ਅਤੇ ਤਰੀਕ ਚੁਣਨ ਵਾਸਤੇ 30 ਦਿਨ ਦੀ ਦਿੱਤੀ ਗਈ ਸਮਾਂ ਹੱਦ ਨੂੰ ਵਧਾ ਕੇ 45 ਦਿਨ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਮਰਬੀਰ ਸਿੰਘ ਸਿੱਧੂ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮਨਜੀਤ ਸਿੰਘ, ਟੈਕਨੀਕਲ ਡਾਇਰੈਕਟਰ ਐਨ.ਆਈ.ਸੀ. ਸ. ਤਰਮਿੰਦਰ ਸਿੰਘ, ਸਮਾਰਟ ਚਿੱਪ ਕੰਪਨੀ ਦੇ ਜ਼ੋਨਲ ਹੈਡ ਸ. ਅਮਰਪਾਲ ਸਿੰਘ, ਜਨਰਲ ਪੋਸਟ ਆਫ਼ਿਸ ਤੋਂ ਪੋਸਟਲ ਡਿਵੀਜ਼ਨ ਮੈਨੇਜਰ ਸ੍ਰੀ ਭਾਨੂ ਸਹਾਏ ਕਾਲੀਆ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਸ਼ਾਮਲ ਰਹੇ।

ਟਰਾਂਸਪੋਰਟ ਵਿਭਾਗ ਵੱਲੋਂ ਸਮਾਰਟ ਡਰਾਈਵਿੰਗ ਲਾਈਸੈਂਸ ਬਣਾਉਣ ਵਾਲੀ ਚੰਡੀਗੜ੍ਹ ਸਥਿਤ ਕੇਂਦਰੀਕ੍ਰਿਤ ਕੰਪਨੀ “ਸਮਾਰਟ ਚਿੱਪ” ਨੂੰ ਡਰਾਈਵਿੰਗ ਲਾਈਸੈਂਸ ਬਣਾਉਣ ਦੀ ਤਿੰਨ ਦਿਨ ਦੀ ਨਿਰਧਾਰਤ ਸਮਾਂ ਹੱਦ ਮੁਤਾਬਕ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਟਰਾਂਸ ਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕੰਪਨੀ ਵੱਲੋਂ ਦੇਰੀ ਕਰਨ ‘ਤੇ ਜੁਰਮਾਨਾ ਲਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸੇ ਤਰ੍ਹਾਂ ਟਰਾਂਸਪੋਰਟ ਮੰਤਰੀ ਨੇ ਪੋਸਟਲ ਅਧਿਕਾਰੀਆਂ ਨੂੰ ਸੂਬੇ ਦੇ ਡਾਕਘਰਾਂ ਤੋਂ ਲੋਕਾਂ ਨੂੰ ਲਾਈਸੈਂਸ ਪ੍ਰਾਪਤ ਕਰਨ ਦਾ 7 ਦਿਨ ਦਾ ਸਮਾਂ ਵਧਾ ਕੇ 15 ਦਿਨ ਕਰਨ ਲਈ ਚਾਰਾਜੋਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਡਾਕਘਰਾਂ ਤੋਂ ਲੋਕਾਂ ਨੂੰ ਡਰਾਈਵਿੰਗ ਲਾਈਸੈਂਸ ਪ੍ਰਾਪਤ ਕਰਨ ਦਾ ਸਮਾਂ 15 ਦਿਨ ਕਰ ਦਿੱਤਾ ਜਾਂਦਾ ਹੈ ਤਾਂ ਲਾਈਸੈਂਸ ਨਾ ਮਿਲਣ ਆਦਿ ਦੀਆਂ ਸ਼ਿਕਾਇਤਾਂ ਵਿੱਚ ਜ਼ਾਹਰਾ ਤੌਰ ‘ਤੇ ਵੱਡੀ ਕਮੀ ਆਵੇਗੀ।

ਵੱਟਸਐਪ ਨੰਬਰ ‘ਤੇ ਮਿਲੀਆਂ ਸ਼ਿਕਾਇਤਾਂ ਦਾ ਹੱਲ ਕਰਨ ਉਪਰੰਤ ਸ੍ਰੀ ਰਾਜਾ ਵੜਿੰਗ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਈਸੜੂ ਦੇ ਜਗਬੀਰ ਸਿੰਘ ਨੂੰ ਉਸ ਦੇ ਨਵੇਂ ਹੌਂਡਾ ਐਕਟਿਵਾ ਅਤੇ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਸ਼ਹਿਰ ਦੇ ਅਵਿਨਾਸ਼ ਗੋਇਲ ਨੂੰ ਉਸ ਦੀ ਕਾਰ ਦੀ ਆਰ.ਸੀ. ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਉਨ੍ਹਾਂ ਦੇ ਨਿੱਜੀ ਵੱਟਸਐਪ ਨੰਬਰ 94784-54701 ‘ਤੇ ਬੇਝਿਜਕ ਸਾਂਝੀ ਕਰਨ।

ਟਰਾਂਸਪੋਰਟ ਵਿਭਾਗ ਨਾਲ ਸਬੰਧਤ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਜ਼ਿਲ੍ਹਾ ਪੱਧਰ ‘ਤੇ “ਵਿਸ਼ੇਸ਼ ਮੇਲੇ” ਲਾਉਣ ਦਾ ਸੁਝਾਅ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਠਾ “ਵਿਸ਼ੇਸ਼ ਮੇਲਾ” ਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਇੱਕ ਦਿਨਾ “ਵਿਸ਼ੇਸ਼ ਮੇਲੇ” ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਵੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

ਮਨਿਸਟੀਰੀਅਲ ਕਾਮਿਆਂ ਦੀ ਹੜਤਾਲ ਛੇਵੇਂ ਦਿਨ ਵੀ ਰਹੀਂ ਜਾਰੀ

0

ਸੁਖਜਿੰਦਰ ਮਾਨ
ਬਠਿੰਡਾ, 13 ਅਕਤੂਬਰ : ਤਨਖਾਹਾਂ ’ਚ ਵਾਧੇ ਨੂੰ ਲੈ ਕੇ ਪਿਛਲੇ ਪੰਜ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਮਨਿਸਟੀਰੀਅਲ ਕਾਮਿਆਂ ਵਲੋਂ ਅੱਜ ਛੇਂਵੇ ਦਿਨ ਵੀ ਸਰਕਾਰੀ ਦਫ਼ਤਰਾਂ ਦਾ ਕੰਮਕਾਜ਼ ਠੱਪ ਰੱਖਿਆ ਗਿਆ। ਮਨਿਸਟਰੀਅਲ ਯੂਨੀਅਨ ਵਲੋਂ ਇਹ ਹੜਤਾਲ 17 ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੋਇਆ ਹੈ। ਉਧਰ ਇਸ ਹੜਤਾਲ ਦਾ ਮਾੜਾ ਪ੍ਰਭਾਵ ਸਰਕਾਰੀ ਦਫ਼ਤਰਾਂ ’ਚ ਹੋਣ ਵਾਲੇ ਕੰਮਕਾਜ਼ ਉਪਰ ਪੈ ਰਿਹਾ ਹੈ, ਜਿਸ ਕਾਰਨ ਸਰਕਾਰੀ ਦਫ਼ਤਰਾਂ ’ਚ ਕੰਮ ਧੰਦਿਆਂ ਲਈ ਆਉਣ ਵਾਲੇ ਲੋਕਾਂ ਨੂੰ ਖ਼ਾਲੀ ਹੱਥ ਮੁੜਣਾ ਪੈ ਰਿਹਾ ਹੈ। ਹੜਤਾਲ ਕਾਰਨ ਨਾ ਸਿਰਫ਼ ਪੈਨਸ਼ਨਾਂ ਤੇ ਹੋਰ ਸਮਾਜਿਕ ਅਮਲੇ ਨਾਲ ਸਬੰਧਤ ਨੁਕਸਾਨ ਹੋ ਰਿਹਾ, ਬਲਕਿ ਰਜਿਸਟਰੀਆਂ ਦਾ ਕੰਮ ਵੀ ਠੱਪ ਹੋ ਗਿਅ ਹੈ। ਮਨਿਸਟਰੀਅਲ ਸਟਾਫ਼ ਸਰਵਿਸਜ਼ ਯੂਨੀਅਨ ਦੇ ਸੂਬਾ ਆਗੂ ਮੇਘ ਸਿੰਘ, ਕੇਵਲ ਬਾਂਸਲ, ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਆਦਿ ਨੇ ਕਾਂਗਰਸ ਸਰਕਾਰ ’ਤੇ ਨਿਸ਼ਾਨੇ ਵਿੰਨਦਿਆਂ ਦੋਸ਼ ਲਗਾਇਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਘਰ ਘਰ ਰੋਜ਼ਗਾਰ ਤੇ ਮੁਲਾਜਮਾਂ ਦੇ ਸਾਰੇ ਵਾਅਦੇ ਪੂਰੇ ਕਰਨ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਸਰਕਾਰ ਦੇ ਪੌਣੇ ਪੰਜ ਸਾਲ ਬੀਤਣ ਦੇ ਬਾਵਜੂਦ ਇੰਨ੍ਹਾਂ ਐਲਾਨਾਂ ਨੂੰ ਪੂਰਾ ਨਹੀਂ ਕੀਤਾ ਗਿਆ।

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਾਰਮ ਤੇ ਫ਼ੀਸ ਭਰਨ ਦਾ ਸਡਿਊਲ ਜਾਰੀ

0

ਪੰਜਾਬੀ ਖ਼ਬਰਸਾਰ ਬਿਊਰੋ
ਮੋਹਾਲੀ, 13 ਅਕਤੂਬਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾਣ ਵਾਲੀ ਅਨੁਪੂਰਕ ਪਰੀਖਿਆ ਦੌਰਾਨ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਕੇਵਲ ਵਾਧੂ ਵਿਸ਼ਾ ਕੈਟਾਗਰੀ ਵਿੱਚ ਅਪੀਅਰ ਹੋਣ ਵਾਲੇ ਪਰੀਖਿਆਰਥੀਆਂ ਲਈ ਪਰੀਖਿਆ ਫ਼ਾਰਮ ਤੇ ਪਰੀਖਿਆ ਫ਼ੀਸਾਂ ਭਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਬੋਰਡ ਦੇ ਬੁਲਾਰੇ ਮੁਤਾਬਕ ਵਾਧੂ ਵਿਸ਼ਾ ਕੈਟਾਗਰੀ ਦੀ ਇਸ ਪਰੀਖਿਆ ਲਈ ਦਸਵੀਂ ਸ਼੍ਰੇਣੀ ਵਾਸਤੇ ਉੱਕਾ ਪੁੱਕਾ 1050 ਰੁਪਏ ਅਤੇ ਬਾਰ੍ਹਵੀਂ ਸ਼੍ਰੇਣੀ ਵਾਸਤੇ ਉੱਕਾ ਪੁੱਕਾ 1350 ਰੁਪਏ ਪ੍ਰਤੀ ਪਰੀਖਿਆਰਥੀ ਪ੍ਰਤੀ ਵਿਸ਼ਾ ਪ੍ਰੀਖਿਆ ਫ਼ੀਸ ਨਾਲ 20 ਅਕਤੂਬਰ ਤੱਕ ਅਪਣਾ ਫ਼ਾਰਮ ਭਰ ਸਕਦੇ ਹਨ। ਜਦੋਂਕਿ ਇਹ ਪਰੀਖਿਆ ਫ਼ਾਰਮ 25 ਅਕਤੂਬਰ ਤੱਕ ਬੋਰਡ ਦੇ ਜ਼ਿਲ੍ਹਾ ਪੱਧਰ ਉਪਰ ਖੁੱਲੇ ਖੇਤਰੀ ਦਫ਼ਤਰਾਂ ਵਿਚ ਵੀ ਦਿੱਤੇ ਜਾ ਸਕਦੇ ਹਨ। ਇਸਤੋਂ ਇਲਾਵਾ 1000 ਰੁਪਏ ਲੇਟ ਫ਼ੀਸ ਨਾਲ ਫ਼ਾਰਮ ਭਰਨ ਦੀ ਆਖ਼ਰ ਮਿਤੀ 27 ਅਕਤੂਬਰ ਤੱਕ ਖੇਤਰੀ ਦਫ਼ਤਰਾਂ ਵਿਚ 1 ਨਵੰਬਰ ਜਮ੍ਹਾਂ ਕਰਵਾਏ ਜਾ ਸਕਦੇ ਹਨ। ਬੋਰਡ ਦੇ ਬੁਲਾਰੇ ਮੁਤਾਬਕ 2000 ਰੁਪਏ ਲੇਟ ਫ਼ੀਸ ਨਾਲ ਪ੍ਰੀਖਿਆ ਫ਼ਾਰਮ ਦਾ ਇੱਕ ਹੋਰ ਮੌਕਾ 3 ਨਵੰਬਰ ਤੱਕ ਆਨ ਲਾਈਨ ਅਤੇ ਮੁੱਖ ਦਫ਼ਤਰ ਵਿਚ 8 ਨਵੰਬਰ ਜਮ੍ਹਾਂ ਕਰਵਾਏ ਜਾ ਸਕਦੇ ਹਨ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਗੈਰ-ਅਧਿਆਪਨ ਸਟਾਫ ਲਈ ਪ੍ਰੋਫੈਸ਼ਨਲ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ

0

ਗੈਰ-ਅਧਿਆਪਨ ਕਰਮਚਾਰੀਆਂ ਲਈ ਪ੍ਰੈਕਟੀਕਲ ਗਿਆਨ ਸਭ ਤੋਂ ਮਹੱਤਵਪੂਰਨ: ਏ.ਆਈ.ਸੀ.ਟੀ.ਈ.

ਸੁਖਜਿੰਦਰ ਮਾਨ

ਬਠਿੰਡਾ, 13 ਅਕਤੂਬਰ:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਗੈਰ-ਅਧਿਆਪਨ (ਨਾਨ-ਟੀਚਿੰਗ) ਸਟਾਫ ਲਈ ਦੋ ਹਫਤੇ ਚੱਲਣ ਵਾਲੀ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸ਼ਨ (ਏ.ਆਈ.ਸੀ.ਟੀ.ਈ.) ਵੱਲੋਂ ਸਪਾਂਸਰਡ ਪ੍ਰੋਫੈਸ਼ਨਲ ਡਿਵੈਲਪਮੈਂਟ ਪ੍ਰੋਗਰਾਮ (ਪੀ.ਡੀ.ਪੀ.), ਦਾ ਆਯੋਜਨ ਆਡੀਟੋਰੀਅਮ ਵਿਖੇ ਕੀਤਾ ਜਾ ਰਿਹਾ ਹੈ।
ਵੱਖ -ਵੱਖ ਵੱਕਾਰੀ ਸੰਸਥਾਵਾਂ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ.) ਚੰਡੀਗੜ੍ਹ, ਸੈਂਟਰਲ ਯੂਨੀਵਰਸਿਟੀ ਪੰਜਾਬ, ਬਠਿੰਡਾ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਹੋਰ ਉੱਘੀਆਂ ਸੰਸਥਾਵਾਂ ਦੇ 30 ਤੋਂ ਵੱਧ ਪ੍ਰਸਿੱਧ ਸਰੋਤ ਵਿਅਕਤੀ ਇਸ ਪੀ.ਡੀ.ਪੀ. ਵਿੱਚ ਮਹੱਤਵਪੂਰਨ ਵਿਸ਼ਿਆਂ ‘ਤੇ ਭਾਸ਼ਣ ਦੇਣਗੇ । ਐਮ.ਆਰ.ਐਸ.ਪੀ.ਟੀ.ਯੂ. ਦੇ ਸੈਂਕੜੇ ਕਰਮਚਾਰੀ ਇਸ ਵਿੱਚ ਹਿੱਸਾ ਲੈ ਕੇ ਲਾਭ ਉਠਾਉਣਗੇ।
ਉਦਘਾਟਨੀ ਸਮਾਰੋਹ ਦੌਰਾਨ ਪ੍ਰਸਿੱਧ ਪ੍ਰਸ਼ਾਸਕ ਅਤੇ ਸਿੱਖਿਆ ਸ਼ਾਸਤਰੀ, ਕਰਨਲ ਬੀ ਵੈਂਕਟ ਡਾਇਰੈਕਟਰ, ਫੈਕਲਟੀ ਡਿਵੈਲਪਮੈਂਟ ਸੈਲ (ਐਫ.ਡੀ.ਸੀ. ਸੈੱਲ), ਏ.ਆਈ.ਸੀ.ਟੀ.ਈ., ਨਵੀਂ ਦਿੱਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।
ਇਸ ਮੌਕੇ ਬੋਲਦਿਆਂ, ਕਰਨਲ ਵੈਂਕਟ ਨੇ ਗੈਰ-ਅਧਿਆਪਨ ਸਟਾਫ ਲਈ ਪੇਸ਼ੇਵਰ ਵਿਕਾਸ ਪ੍ਰੋਗਰਾਮ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਪੀ.ਡੀ.ਪੀ. ਗੈਰ-ਅਧਿਆਪਨ ਕਰਮਚਾਰੀਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੀਆਂ ਸਿਖਲਾਈ ਲੋੜਾਂ ਦੀ ਪਛਾਣ ਕਰਨ ਵਿੱਚ ਸਹਾਇਤਾ ਕਰੇਗੀ ਅਤੇ ਕਰਮਚਾਰੀਆਂ ਦੁਆਰਾ ਪਸੰਦੀਦਾ ਸਿਖਲਾਈ ਪ੍ਰੋਗਰਾਮ ਦੀ ਸਿਖਲਾਈ ਅਤੇ ਮਿਆਦ ਲਈ ਵਿਸ਼ੇਸ਼ ਖੇਤਰਾਂ ਦਾ ਸੁਝਾਅ ਦੇਵੇਗੀ।
ਉਹਨਾਂ ਕਿਹਾ ਕਿ ਤਕਨੀਕੀ ਸੰਸਥਾਵਾਂ ਦੇ ਗੈਰ-ਅਧਿਆਪਨ ਕਰਮਚਾਰੀਆਂ ਲਈ ਵਿਵਹਾਰਿਕ ਗਿਆਨ ਸਭ ਤੋਂ ਮਹੱਤਵਪੂਰਨ ਹੈ। ਉਹਨਾਂ ਕਿਹਾ ਕਿ ਪ੍ਰੈਕਟੀਕਲ ਸਿਖਲਾਈ ਵਿੱਚ ਵਧੇਰੇ ਘੰਟੇ ਬਿਤਾਉਣ ਨਾਲ ਹੁਨਰ ਦੇ ਪਾੜੇ ਨੂੰ ਦੂਰ ਕੀਤਾ ਜਾ ਸਕਦਾ ਹੈ, ਜਦੋਂ ਕਿ ਵਿਵਹਾਰਿਕ ਗਿਆਨ ਦੀ ਘਾਟ ਨਿਸ਼ਚਤ ਤੌਰ ਤੇ ਉਨ੍ਹਾਂ ਦੇ ਕੰਮ ਨੂੰ ਪ੍ਰਭਾਵਤ ਕਰਦੀ ਹੈ।
ਉਦਘਾਟਨੀ ਭਾਸ਼ਣ ਦਿੰਦੇ ਹੋਏ, ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਨੇ ਕਿਹਾ ਕਿ ਪੀ.ਡੀ.ਪੀ. ਦਾ ਉਦੇਸ਼ ਗੈਰ -ਅਧਿਆਪਨ ਸਟਾਫ ਨੂੰ ਸੰਸਥਾ / ਯੂਨੀਵਰਸਿਟੀ ਪ੍ਰਤੀ ਉਨ੍ਹਾਂ ਦੀਆਂ ਡਿਊਟੀਆਂ ਨੂੰ ਅੱਗੇ ਵਧਾਉਣ ਦੇ ਯੋਗ ਬਣਾਉਣਾ ਹੈ, ਜੋ ਉਨ੍ਹਾਂ ਨਾਲ ਸੰਬੰਧਤ ਨਵੀਨਤਮ / ਭਵਿੱਖ ਦੇ ਸਾਧਨਾਂ ਅਤੇ ਤਰੀਕਿਆਂ ਨੂੰ ਅਪਣਾਉਣ ਦੇ ਯੋਗ ਹਨ। ਉਨ੍ਹਾਂ ਕਿਹਾ, “ਕਰਮਚਾਰੀਆਂ ਨੂੰ” ਚੰਗਾ ਜਾਣਨਾ ਸਿੱਖਣਾ, ਚੰਗਾ ਕਰਨਾ ਸਿੱਖੋ; ਅਤੇ ਚੰਗਾ ਹੋਣਾ ਸਿੱਖੋ “ਨੂੰ ਵਿਕਸਤ ਕਰਨਾ ਪਏਗਾ ਤਾਂ ਹੀ ਚੰਗੇ ਨਤੀਜ਼ੇ ਸਾਹਮਣੇ ਆਉਣਗੇ ।
ਇਸ ਤੋਂ ਪਹਿਲਾਂ, ਸਿਖਲਾਈ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ. ਡਾ. ਬਲਵਿੰਦਰ ਸਿੰਘ ਨੇ ਸਿਖਲਾਈ ਪ੍ਰੋਗਰਾਮ ਬਾਰੇ ਜਾਣ -ਪਛਾਣ ਕਰਵਾਈ।
ਐਨ.ਆਈ.ਟੀ.ਟੀ.ਟੀ.ਆਰ., ਚੰਡੀਗੜ੍ਹ ਤੋਂ ਇੰਜ. ਅਮਰਦੇਵ ਸਿੰਘ ਅਤੇ ਪ੍ਰੋ. ਸੁਰੇਸ਼ ਕੁਮਾਰ ਧਮੇਜਾ ( ਦੋਵੇਂ ਐਨ.ਆਈ.ਟੀ.ਟੀ.ਟੀ.ਆਰ., ਚੰਡੀਗੜ੍ਹ ਤੋਂ) ਨੇ ਪ੍ਰੋਗਰਾਮ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ਤੇ ਚਾਨਣਾ ਪਾਇਆ।
ਡਾ. ਨਛੱਤਰ ਸਿੰਘ, ਸਾਬਕਾ ਪ੍ਰਿੰਸੀਪਲ ਸਹਿਕਾਰੀ ਸਭਾਵਾਂ ਸੰਸਥਾ, ਜਲੰਧਰ ਨੇ ਮਨੁੱਖੀ ਕਦਰਾਂ ਕੀਮਤਾਂ ਅਤੇ ਦਫਤਰੀ ਕੰਮਾਂ ਦੀ ਪ੍ਰਭਾਵਸ਼ੀਲਤਾ ਬਾਰੇ ਗੱਲ ਕੀਤੀ। ਉਨ੍ਹਾਂ ਨੇ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਵਾਂ ਨੂੰ ਅਪਨਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਨਾਲ ਕਰਮਚਾਰੀਆਂ ਨੂੰ ਉਨ੍ਹਾਂ ਦੇ ਚਰਿੱਤਰ ਦੇ ਨਿਰਮਾਣ ਲਈ ਮਨੁੱਖੀ ਕਦਰਾਂ -ਕੀਮਤਾਂ’ ਤੇ ਅਧਾਰਿਤ ਗਿਆਨ ਪ੍ਰਦਾਨ ਕੀਤਾ ਜਾਵੇ, ਜਿਸ ਨਾਲ ਉਹ ਸੰਸਥਾ ਦੇ ਵਾਧੇ ਅਤੇ ਸ਼ਾਨ ਵਿੱਚ ਸਕਾਰਾਤਮਕ ਯੋਗਦਾਨ ਪਾ ਸਕਣ ।
ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ ਨੇ ਨਾਨ -ਟੀਚਿੰਗ ਸਟਾਫ ਨੂੰ ਉਨ੍ਹਾਂ ਦੇ ਆਪਣੇ ਹੁਨਰਾਂ ਨੂੰ ਅਪ ਟੂ ਡੇਟ ਕਰਨ ਅਤੇ ਉਨ੍ਹਾਂ ਦੇ ਪੇਸ਼ੇ / ਵਿਭਾਗ ਨਾਲ ਸਬੰਧਤ ਰੋਜ਼ਾਨਾ ਦੀਆਂ ਗਤੀਵਿਧੀਆਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਭਾਗ ਲੈਣ ਦੇ ਯੋਗ ਹੋਣ ਦੀ ਲੋੜ ‘ਤੇ ਜ਼ੋਰ ਦਿੱਤਾ।
ਕੈਂਪਸ ਡਾਇਰੈਕਟਰ, ਅਤੇ ਐਮ.ਆਰ.ਐਸ.ਪੀ.ਟੀ.ਯੂ., ਡੀਨ ਅਕਾਦਮਿਕ, ਡਾ. ਸਵੀਨਾ ਬਾਂਸਲ ਅਤੇ ਡਿਪਟੀ ਰਜਿਸਟਰਾਰ, ਸ਼੍ਰੀ ਅਗਿਆਪਾਲ ਸਿੰਘ ਨੇ ਵੀ ਸਮਾਗਮ ਦੇ ਵੱਖ -ਵੱਖ ਪਹਿਲੂਆਂ ਬਾਰੇ ਗੱਲ ਕੀਤੀ।
ਪ੍ਰੋਫੈਸਰ (ਡਾ.) ਬਲਵਿੰਦਰ ਸਿੰਘ, ਸਿਖਲਾਈ ਪ੍ਰੋਗਰਾਮ ਦੇ ਯੂਨੀਵਰਸਿਟੀ ਕੋਆਰਡੀਨੇਟਰ ਨੇ ਇੱਕ ਟੀਮ ਦੀ ਅਗਵਾਈ ਕੀਤੀ ਜਿਸਨੇ ਪ੍ਰੋਗਰਾਮ ਨੂੰ ਸ਼ਾਨਦਾਰ ਸਫਲ ਬਣਾਉਣ ਲਈ ਸਖਤ ਮਿਹਨਤ ਕੀਤੀ। ਪ੍ਰੋਗਰਾਮ ਦੀ ਐਂਕਰ ਪ੍ਰੋ. ਸੁਨੀਤਾ ਕੋਤਵਾਲ ਨੇ ਨੇ ਖੂਬਸੂਰਤੀ ਨਾਲ ਮੰਚ ਦਾ ਸੰਚਾਲਨ ਕੀਤਾ। ਪ੍ਰੋਗਰਾਮ ਦੇ ਕੋਆਰਡੀਨੇਟਰ ਏਰ. ਯਾਦਵਿੰਦਰ ਸ਼ਰਮਾ ਅਤੇ ਐਰ. ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਸੁਖਵਿੰਦਰ ਸਿੰਘ ਨੇ ਸਮਾਗਮ ਅਤੇ ਵਿਲੱਖਣ ਗਤੀਵਿਧੀਆਂ ਦੇ ਆਯੋਜਨ ਵਿੱਚ ਮੁੱਖ ਭੂਮਿਕਾ ਨਿਭਾਈ।

ਨਾਟਕ ਮੇਲੇ ਦੀ 13ਵੀਂ ਸ਼ਾਮ ਨੂੰ ਵੇਖਣ ਨੂੰ ਮਿਲੀ ਕਸ਼ਮੀਰ ਦੀ ਲੋਕ-ਗਾਥਾ

0

ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਤੇ ਆਈਏਐਸ ਨੇ ਡਾ. ਬਲਪ੍ਰੀਤ ਸਿੰਘ ਕੀਤੀ ਸ਼ਿਰਕਤ
ਸੁਖਜਿੰਦਰ ਮਾਨ
ਬਠਿੰਡਾ, 13 ਅਕਤੂਬਰ- ਨਾਟਿਅਮ ਬਠਿੰਡਾ ਵੱਲੋਂ ਕਰਵਾਏ ਜਾ ਰਹੇ 10ਵੇਂ ਕੌਮੀ ਨਾਟਕ ਮੇਲੇ ਦੇ 13ਵੇਂ ਦਿਨ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੌਗ ਨਾਲ ਜੰਮੂ ਕਸ਼ਮੀਰ ਤੋਂ ਆਈ ਨੈਸ਼ਨਲ ਭਾਂਡ ਥਿਏਟਰ ਨਾਟਕ ਮੰਡਲੀ ਵੱਲੋਂ ਡਾਇਰੈਕਟਰ ਸ਼ਾਹ-ਏ-ਜਹਾਂ ਦੀ ਨਿਰਦੇਸ਼ਨਾ ਵਿੱਚ ਸੂਬੇ ਦੀ ਇੱਕ ਲੋਕ ਗਾਥਾ ‘ਗੋਸੀਆ ਪੱਥਰ’ ਦਾ ਮੰਚਨ ਕੀਤਾ ਗਿਆ, ਜੋ ਉਸ ਸਮੇਂ ਦੀ ਕਹਾਣੀ ਸੀ ਜਦੋਂ ਕਸ਼ਮੀਰ ਹਿੰਦੂ ਬਹੁਤਾਂਤ ਵਾਲਾ ਸੂਬਾ ਸੀ ਅਤੇ ਦੂਰ ਦੂਰ ਤੋਂ ਸੰਨਿਆਸੀ ਉਥੇ ਪਹੁੰਚਦੇ ਸਨ। ਨਾਟਕ ਮੇਲੇ ਦੀ ਰੌਣਕ ਵਧਾਉਣ ਪਹੁੰਚੇ ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਨੇ ਨਾਟਕ ਮੇਲੇ ਦੀ ਵਧਾਈ ਦਿੰਦਿਆ ਸ਼ਹਿਰ ‘ਚ ਬਣਨ ਜਾ ਰਹੇ ਆਡੀਟੋਰੀਅਮ ਦਾ ਕੰਮ ਜਲਦੀ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਪਹੁੰਚੇ ਕੇਰਲ ਕੈਡਰ ਦੇ ਆਈਏਐਸ ਅਧਿਕਾਰੀ ਡਾ. ਬਲਪ੍ਰੀਤ ਸਿੰਘ ਨੇ ਕੀਰਤੀ ਕਿਰਪਾਲ ‘ਤੇ ਉਸਦੀ ਟੀਮ ਵੱਲੋਂ ਕਲਾ ਦੇ ਖੇਤਰ ‘ਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਂਘਾ ਕਰਦਿਆਂ ਰੰਗ-ਮੰਚ ਨੂੰ ਜੀਵਨ ਦਾ ਦਰਪਣ ਦੱਸਿਆ। ਇਸ ਮੌਕੇ ਐਨਜ਼ੈਡਸੀਸੀ ਤੋਂ ਰਵਿੰਦਰ ਸ਼ਰਮਾ, ਡਿਪਟੀ ਡੀਈਓ (ਸੈਕੰਡਰੀ) ਭੁਪਿੰਦਰ ਕੌਰ, ਪਿ੍ਰੰਸੀਪਲ ਅਨੁਜਾ ਪੁਪਨੇਜਾ ਅਤੇ ਬੀਡੀਏ ਤੋਂ ਸੇਵਾ ਮੁਕਤ ਐਕਸੀਅਨ ਇੰਜ ਬਲਵਿੰਦਰ ਸਿੰਘ ਵੀ ਵਿਸ਼ੇਸ਼ ਤੋਰ ’ਤੇ ਹਾਜ਼ਰ ਸਨ।

Our Visitor

1890765