ਲਖੀਮਪੁਰ ਘਟਨਾ ਦੇ ਵਿਰੋਧ ’ਚ ਜਥੇਬੰਦੀਆਂ ਨੇ ਕੱਢਿਆ ਮੋਮਬੱਤੀ ਮਾਰਚ
ਕਾਂਗਰਸ ਅਤੇ ਅਕਾਲੀ ਕਿਸਾਨਾਂ ਦੇ ਅੰਦੋਲਨ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਤਰੁਨ ਚੁੱਘ
ਚੁਗ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਅਪਰਾਧਿਕ ਮਾਮਲੇ ਦਰਜ ਕੀਤੇ ਹਨ ਅਤੇ ਜਾਂਚ ਨਿਆਂਇਕ ਜਾਂਚ ਤੋਂ ਇਲਾਵਾ ਜਾਰੀ ਹੈ। ਨਿਆਂਇਕ ਜਾਂਚ ਹਾਈ ਕੋਰਟ ਦੇ ਰਿਟਾਇਰਡ ਜੱਜ ਦੇ ਅਧੀਨ ਕੀਤੀ ਜਾ ਰਹੀ ਹੈ, ਇਸ ਲਈ ਇਸ ਸਥਿਤੀ ਵਿੱਚ ਰਾਜਨੀਤਿਕ ਪਾਰਟੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਸਤੀ ਰਾਜਨੀਤੀ ਕਰ ਕੇ, ਕਿਸਾਨਾਂ ਨਾਲ ਉਨ੍ਹਾਂ ਦੇ ਬਚਨਾਂ ਦੀ ਮਦਦ ਕਰਕੇ ਉਨ੍ਹਾਂ ਦੀ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਚੁੱਘ ਨੇ ਕਿਹਾ ਕਿ ਲਖੀਮਪੁਰ ਖੇੜੀ ਵਿੱਚ ਕਾਨੂੰਨ ਵਿਵਸਥਾ ਦੀ ਸਮੱਸਿਆ ਹੈ ਅਤੇ ਯੂ.ਪੀ. ਸਰਕਾਰ ਇਸ ਨਾਲ ਸਹੀ ਤਰੀਕੇ ਨਾਲ ਨਜਿੱਠ ਰਹੀ ਹੈ।
ਚੁੱਘ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਪ੍ਰਭਾਵਿਤ ਪਰਿਵਾਰਾਂ ਨਾਲ ਚੱਟਾਨ ਵਾਂਗ ਖੜੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਹੈ, ਤਾਂ ਜੋ ਉਨ੍ਹਾਂ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ, ਪਰ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਪਾਰਟੀਆਂ, ਜਿਨ੍ਹਾਂ ਨੇ ਹਾਲ ਹੀ ਵਿੱਚ ਕਿਸਾਨਾਂ ਲਈ ਕੰਮ ਕਰਨਾ ਸ਼ੁਰੂ ਕੀਤਾ ਸੀ, ਕੁਝ ਨਹੀਂ ਕਰ ਸਕੀਆਂ। ਕਲਿਆਣ ਲਈ, ਹੁਣ ਉਸ ਨਾਲ ਝੂਠੀ ਹਮਦਰਦੀ ਦਿਖਾ ਰਿਹਾ ਹੈ।
ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਕੇ ਧਾਰਾ 120 ਬੀ ਦਾ ਕੇਸ ਦਰਜ ਕੀਤਾ ਜਾਵੇ : ਹਰਸਿਮਰਤ
ਕਾਲਜ ਆਫ ਲਾਅ ਵਿਖੇ ਅੰਮਿ੍ਰਤ ਮਹਾਂਉਤਸਵ ਪ੍ਰੋਗਰਾਮ ਦਾ ਆਯੋਜਨ
ਸੁਖਜਿੰਦਰ ਮਾਨ
ਬਠਿੰਡਾ, 08 ਅਕਤੂਬਰ: ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀ ਅਗਵਾਈ ਹੇਠ ਅੱਜ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਮੁਹਿੰਮ ਤਹਿਤ ਸਥਾਨਕ ਕਾਲਜ ਆਫ ਲਾਅ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮਲਜੀਤ ਲਾਂਬਾ ਤੋਂ ਇਲਾਵਾ ਸਕੱਤਰ ਅਸ਼ੋਕ ਕੁਮਾਰ ਚੌਹਾਨ, ਕਾਲਜ਼ ਦੇ ਚੇਅਰਮੈਨ ਮੋਹਨ ਲਾਲ ਗਰਗ, ਪਿ੍ਰੰਸੀਪਲ ਡਾ. ਰਮਨਦੀਪ ਸਿੰਘ ਸਿੱਧੂ, ਸ੍ਰੀਮਤੀ ਊਸ਼ਾ ਰਾਣੀ ਸੀ.ਡੀ.ਪੀ.ਓ.ਆਦਿ ਨੇ ਸੰਬਧੌਨ ਕੀਤਾ। ਇਸ ਦੌਰਾਨ ਚੇਅਰਮੈਨ ਕਮਲਜੀਤ ਲਾਂਬਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਮੁਹਿੰਮ ਬਾਰੇ ਦਸਦੇ ਹੋਏ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਕਿਸਾਨਾਂ ਦੀ ਸਰਕਾਰ ਦੇ ਨਾਲ ਚੰਡੀਗੜ੍ਹ ’ਚ ਪੈਨਲ ਮੀਟਿੰਗ ਅੱਜ
ਸੁਖਜਿੰਦਰ ਮਾਨ
ਬਠਿੰਡਾ, 08 ਅਕਤੂਬਰ :ਨਰਮੇ ਤੇ ਹੋਰ ਫਸਲਾਂ ਦੇ ਖਰਾਬੇ ਦੇ ਮੁਆਵਜੇ ਨੂੰ ਲੈ ਕੇ ਚੱਲ ਰਹੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਲੱਗੇ ਮੋਰਚੇ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਭਲਕੇ ਚੰਡੀਗੜ੍ਹ ’ਚ ਮੀਟਿੰਗ ਦਾ ਸੱਦਾ ਦਿੱਤਾ ਹੈ। ਇਸ ਸਬੰਧ ਵਿੱਚ ਅੱਜ ਫੇਰ ਕਿਸਾਨਾਂ ਵਲੋਂ ਨਾਕੇ ਤੋੜ ਕੇ ਵਿਤ ਮੰਤਰੀ ਦੀ ਕੋਠੀ ਦੇ ਘਿਰਾਓ ਦੇ ਮੁੜ ਕੀਤੇ ਐਲਾਨ ਤੋਂ ਬਾਅਦ ਡਿਪਟੀ ਕਮਿਸ਼ਨਰ ਮੁਕਤਸਰ ਵੱਲੋਂ ਤੁਰਤ ਮੁੱਖ ਮੰਤਰੀ ਦਫ਼ਤਰ ਨਾਲ ਸੰਪਰਕ ਕੀਤਾ ਗਿਆ। ਕਿਸਾਨ ਆਗੂਆਂ ਨੇ ਦਸਿਆ ਕਿ ਭਲਕੇ ਕਿਸਾਨਾਂ ਦੇ ਵਫਦ ਨਾਲ ਗਿਆਰਾਂ ਵਜੇ ਮੁੱਖ ਮੰਤਰੀ ਦੇ ਪਿ੍ੰਸੀਪਲ ਸਕੱਤਰ ,ਖੇਤੀਬਾੜੀ ਸਕੱਤਰ ਅਤੇ ਐਫ ਸੀ ਆਰ ਨਾਲ ਮੀਟਿੰਗ ਤੈਅ ਕੀਤੀ ਗਈ ਹੈ। ਪ੍ਰਸ਼ਾਸਨ ਦੇ ਭਰੋੋਸੇ ਤੋਂ ਬਾਅਦ ਕਿਸਾਨਾਂ ਨੇ ਘਿਰਾਓ ਦੇ ਫ਼ੈਸਲੇ ਨੂੰ ਵਾਪਸ ਲੈਂਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕੱਲ੍ਹ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਮਸਲੇ ਹੱਲ ਨਾ ਕੀਤੇ ਤਾਂ ਉੱਥੇ ਹੀ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ । ਇਸ ਮੌਕੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਧਰਨਾਕਾਰੀਆਂ ਨੂੰ ਅਪੀਲ ਕੀਤੀ ਕਿ ਕੱਲ੍ਹ ਨੂੰ ਕਿਸਾਨ ,ਮਜ਼ਦੂਰ ਅਤੇ ਔਰਤਾਂ ਵੱਡੀ ਗਿਣਤੀ ਵਿੱਚ ਬਾਦਲ ਮੋਰਚੇ ਵਿਚ ਪੁੱਜਣ। ਦਸਣਾ ਬਣਦਾ ਹੈ ਕਿ ਬੀਤੇ ਕੱਲ ਕਿਸਾਨਾਂ ਵਲੋਂ ਵਿਤ ਮੰਤਰੀ ਦੀ ਕੋਠੀ ਦੇ ਮੁੱਖ ਗੇਟ ਨੂੰ ਘੇਰਣ ਤੋਂ ਬਾਅਦ ਅੱਜ ਸਵੇਰ ਤੋਂ ਹੀ ਪ੍ਰਸ਼ਾਸਨ ਕਿਸਾਨਾਂ ਨਾਲ ਮੀਟਿੰਗਾਂ ਕਰ ਰਿਹਾ ਸੀ । ਇਸ ਦੌਰਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਸ਼ਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਜਿੱਥੇ ਨਰਮੇ ਦੀ ਫਸਲ ਖ਼ਰਾਬ ਹੋਣ ਨਾਲ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ ਉਥੇ ਮਜਦੂਰਾਂ ਨੂੰ ਵੀ ਵੱਡੀ ਆਰਥਿਕ ਢਾਹ ਲੱਗੀ ਹੈ। ਇਸ ਲਈ ਮਜਦੂਰਾਂ ਨੂੰ ਇਸ ਮੋਰਚੇ ਨੂੰ ਵੱਧ ਮਜਬੂਤ ਕਰਨ ਦੀ ਲੋੜ ਹੈ।
ਅਧਿਆਪਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਮੰਗ ਪੱਤਰ
ਸੁਖਜਿੰਦਰ ਮਾਨ
ਬਠਿੰਡਾ, 08 ਅਕਤੂਬਰ :ਅੱਜ 2392 ਅਧਿਆਪਕ ਯੂਨੀਅਨ ਦੇ ਸੂਬਾ ਆਗੂ ਯੁੱਧਜੀਤ ਸਿੰਘ ਦੀ ਅਗੁਵਾਈ ਵਿੱਚ ਅਧਿਆਪਕ ਵਫਦ ਨੇ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸਨਰ ਨੂੰ ਦਿੱਤਾ ਮੰਗ ਪੱਤਰ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ 2392 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਸੀ।ਜਿਸ ਵਿਚ ਜਿਆਦਾਤਰ ਨਿਯੁਕਤੀਆਂ ਸਰਹੱਦੀ ਜਿਲ੍ਹਿਆਂ ਵਿੱਚ ਹੋਈਆਂ ਹਨ,ਜਦਕਿ ਨਿਯੁਕਤ ਅਧਿਆਪਕਾਂ ਦੇ ਪਿੱਤਰੀ ਜਿਲ੍ਹਿਆਂ ਵਿੱਚ ਵੀ ਅਸਾਮੀਆਂ ਖਾਲੀ ਹਨ।ਜਿਸਦੇ ਚੱਲਦੇ ਇਸ ਕੇਡਰ ਨੂੰ ਵੀ 3704 ਮਾਸਟਰ ਕੇਡਰ ਵਾਂਗ ਆਪਣੇ ਨੇੜਲੇ ਖਾਲੀ ਸਟੇਸਨਾਂ ਉੱਤੇ ਬਦਲੀ ਦਾ ਮੌਕਾ ਦਿੱਤਾ ਜਾਵੇ।ਇਸ ਮੌਕੇ ਮਾਸਟਰ ਮਨਦੀਪ ਤੁੰਗਵਾਲੀ,ਮੈਡਮ ਜਗਦੀਪ ਕੌਰ,ਕਿਰਨਜੀਤ ਕੌਰ ,ਕੋਮਲਪ੍ਰੀਤ ਸਿੰਘ ਆਦਿ ਹਾਜਰ ਸਨ।
ਨਾਟਕ ਮੇਲੇ ਦੇ 8ਵੇਂ ਦਿਨ ਦਿਖਿਆ ਤੇਲਗੂ ਰੰਗ
ਮਹਾਂਭਾਰਤ ਅਧਾਰਿਤ ਅਲੀ ਰਾਣੀ ਲੋਕ- ਗਾਥਾ ਦਾ ਹੋਇਆ ਮੰਚਨ
ਸੁਖਜਿੰਦਰ ਮਾਨ
ਬਠਿੰਡਾ, 08 ਅਕਤੂਬਰ: ਸਥਾਨਕ ਬਲਵੰਤ ਗਾਰਗੀ ਓਪਨ ਏਅਰ ਥੀਏਟਰ ਵਿਖੇ ਨਾਟਿਅਮ ਵੱਲੋਂ ਕਰਵਾਏ ਜਾ ਰਹੇ 15 ਰੋਜ਼ਾ ਨਾਟਕ ਮੇਲੇ ਦੇ 8ਵੇਂ ਦਿਨ ਦੱਖਣੀ ਭਾਰਤ ਦੇ ਸੂਬੇ ਤੇਲੰਗਾਣਾ ਤੋਂ ਆਈ ਟੀਮ ਵੱਲੋਂ ਆਪਣੇ ਲੋਕ ਰੰਗ ਵਿੱਚੋਂ ਮਹਾਭਾਰਤ ਵਿੱਚਲੀ ਇੱਕ ਲੋਕ-ਗਾਥਾ ਅਧਾਰਿਤ ਨਾਟਕ ਅਲੀਅਰਜਣਾ ਯਕਸ਼ਗਾਣਮ ਦਾ ਮੰਚਨ ਕੀਤਾ ਗਿਆ। ਸ੍ਰੀ ਲਕਸ਼ਮੀ ਨਰਸਿਮਹਾ ਦੁਆਰਾ ਲਿਖਿਤ ਅਤੇ ਪੀ ਚੰਦਰਾਮੌਲੀ ਦੁਆਰਾ ਨਿਰਦੇਸ਼ਿਤ ਇਹ ਨਾਟ-ਸ਼ੈਲੀ ਸਵਾਮੀ ਨਾਟਿਆ ਕਲਾਮੰਡਲ ਦੀ ਟੀਮ ਵੱਲੋਂ ਬਠਿੰਡਾ ਦੇ ਦਰਸ਼ਕਾਂ ਅੱਗੇ ਪਹਿਲੀ ਵਾਰ ਪੇਸ਼ ਹੋਣ ਵਾਲਾ ਤੇਲਗੂ ਨਾਟਕ ਸੀ, ਜਿਸਨੂੰ ਵੇਖ ਕੇ ਦਰਸ਼ਕਾਂ ਨੇ ਇਸਦਾ ਖੂਬ ਆਨੰਦ ਮਾਣਿਆ। ਮੇਅਰ ਰਮਨ ਗੋਇਲ ਨੇ ਅਗਰਸੇਨ ਜੈਅੰਤੀ ਦੇ ਸ਼ੁਭ ਦਿਹਾੜੇ ਦੀਆਂ ਮੁਬਾਰਕਾਂ ਦਿੰਦੇ ਹੋਏ ਨਾਟਕ ਮੇਲੇ ਲਈ ਸ਼ੁਭ-ਕਾਮਨਾਵਾਂ ਭੇਂਟ ਕੀਤੀਆਂ। ਨਾਟਿਅਮ ਵੱਲੋਂ ਇਸ ਦੌਰਾਨ ਬਠਿੰਡੇ ਵਿੱਚ ਬਣਨ ਜਾ ਰਹੇ ਆਡੀਟੋਰੀਅਮ ਦਾ ਨਾਮ ਬਲਵੰਤ ਗਾਰਗੀ ਆਡੀਟੋਰੀਅਮ ਤੇ ਉਸ ਨੂੰ ਜਾਣ ਵਾਲੀ ਸੜਕ ਦਾ ਨਾਮ ਟੋਨੀ ਬਾਤਿਸ਼ ਮਾਰਗ ਰੱਖਣ ਲਈ ਵੀ ਬੇਨਤੀ ਕੀਤੀ ।
ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਨਰਮੇ ਦੀ ਫ਼ਸਲ ਦੀ ਗਿਰਦਾਵਰੀ 10 ਤੱਕ ਹੋਵੇਗੀ ਮੁਕੰਮਲ
ਸੁਖਜਿੰਦਰ ਮਾਨ
ਬਠਿੰਡਾ, 08 ਅਕਤੂਬਰ: ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਜ਼ਮੀਨੀ ਪੱਧਰ ’ਤੇ ਕਾਰਜ ਕੀਤੇ ਜਾਣ ਨਾ ਕਿ ਸਿਰਫ਼ ਕਾਗਜ਼ੀ ਪੱਤਰੀ ਕੰਮ ਸਾਰਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜਿਸ ਵੀ ਵਿਭਾਗ ਦੀ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨੇਪਰੇ ਚਾੜਿਆ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਪਿੰਡਾਂ ਵਿੱਚ ਕੈਂਪ ਲਗਾ ਕੇ ਪਰਾਲੀ ਸਾੜਨ ਦੇ ਦੁਰਪ੍ਰਭਾਵਾਂ ਅਤੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਆਦੇਸ਼ ਦਿੱਤੇ ਕਿ ਪਰਾਲੀ ਦੀ ਸੰਭਾਲ ਅਤੇ ਇਸਨੂੰ ਅੱਗ ਨਾ ਲਗਾਉਣ ਲਈ ਸਕੂਲਾਂ ਦੇ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੂਕ ਕਰਵਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਅਤੇ ਪੰਚਾਇਤਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਪਰਾਲੀ ਦੀ ਸੰਭਾਲ ਕਰਨ ਲਈ ਅਤੇ ਇਸ ਨਾਲ ਹੋਣ ਵਾਲੇ ਫਾਇਦਿਆਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਿਤ ਉਪ-ਮੰਡਲ ਮੈਜਿਸਟ੍ਰੇਟ ਨੂੰ ਕਿਹਾ ਕਿ ਉਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਬਲਾਕ ਸਿੱਖਿਆ ਅਫ਼ਸਰਾਂ ਨਾਲ ਸਾਂਝੀ ਕਮੇਟੀ ਬਣਾ ਕੇ ਪਰਾਲੀ ਨੂੰ ਸਾੜਨ ਤੋਂ ਬਚਾਉਣ ਲਈ ਨਿਰੰਤਰ ਮੁਹਿੰਮ ਜਾਰੀ ਰੱਖਣ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਅੰਦਰ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਹੋਈ ਨਰਮੇ ਦੀ ਫ਼ਸਲ ਦੀ ਗਿਰਦਾਵਰੀ ਹਰ ਹਾਲਤ ਵਿੱਚ 10 ਅਕਤੂਬਰ ਤੱਕ ਮੁਕੰਮਲ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਸਮੇਂ-ਸਿਰ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ, ਐਸ.ਪੀ. ਸੁਰਿੰਦਰਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ ਰਾਣੀ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਗੁਰਬੀਰ ਸਿੰਘ ਢਿੱਲੋਂ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਅੰਮਿ੍ਰਤਪਾਲ ਸਿੰਘ ਸਿੱਧੂ, ਡਿਪਟੀ ਡਾਇਰੈਕਟਰ ਬਾਗਵਾਨੀ ਡਾ. ਜਸਪਾਲ ਸਿੰਘ, ਐਸ.ਡੀ.ਓ. ਪ੍ਰਦੂਸ਼ਣ ਕੰੰਟਰੋਲ ਬੋਰਡ ਸ਼੍ਰੀ ਰਵੀ ਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਮੇਵਾ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀ ਸ਼ਿਵਪਾਲ, ਬਲਾਕ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਜਗਦੀਸ਼ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਮੌੜ ਡਾ. ਡੂੰਘਰ ਸਿੰਘ ਬਰਾੜ, ਬਲਾਕ ਖੇਤੀਬਾੜੀ ਅਫ਼ਸਰ ਰਾਮਪੁਰਾ ਡਾ. ਧਰਮਿੰਦਰ ਜੀਤ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਸੰਗਤ ਡਾ. ਧਰਮਪਾਲ ਮੌਰੀਆ, ਿਸ਼ੀ ਵਿਗਿਆਨ ਕੇਂਦਰ ਵੱਲੋਂ ਡਾ. ਗੁਰਮੀਤ ਢਿੱਲੋਂ ਅਤੇ ਰਿਜ਼ਨਲ ਰਿਸਰਚ ਸੈਂਟਰ ਵੱਲੋਂ ਡਾ. ਜਗਦੀਸ਼ ਗਰੋਵਰ ਆਦਿ ਅਧਿਕਾਰੀ ਹਾਜ਼ਰ ਸਨ।
ਡੀਸੀ ਨੇ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਸੁਖਜਿੰਦਰ ਮਾਨ
ਬਠਿੰਡਾ, 08 ਅਕਤੂਬਰ : ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਪਰਾਲੀ ਸਾੜਨ ਖਿਲਾਫ ਚਲਾਈ ਮੁਹਿੰਮ ਨੂੰ ਹੋਰ ਅੱਗੇ ਵਧਾਉਂਦਿਆ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ, ਜਿਨ੍ਹਾਂ ਕਰਕੇ ਕੋਵਿਡ ਕਾਰਨ ਪੈਦਾ ਹੋਈ ਸਥਿਤੀ ਹੋਰ ਵਿਗੜ ਸਕਦੀ ਹੈ, ਬਾਰੇ ਜਾਣਕਾਰੀ ਦੇਣ ਲਈ 3 ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ ਗਿਆ। ਇੰਨ੍ਹਾਂ ਵੈਨਾਂ ਰਾਹੀਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਪਰਾਲੀ ਦੀ ਸਾਂਭ-ਸੰਭਾਲ ਕਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਮੋਬਾਇਲ ਵੈਨ ਰਵਾਨਾ ਕਰਨ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਮੌੜ ਡਾ. ਡੂੰਘਰ ਸਿੰਘ ਬਰਾੜ, ਬਲਾਕ ਖੇਤੀਬਾੜੀ ਅਫ਼ਸਰ ਰਾਮਪੁਰਾ ਡਾ. ਧਰਮਿੰਦਰ ਜੀਤ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਸੰਗਤ ਡਾ. ਧਰਮਪਾਲ ਮੌਰੀਆ, ਸ਼੍ਰੀ ਸੁਖਵੀਰ ਸਿੰਘ ਸੋਢੀ ਫੀਲਡ ਅਫ਼ਸਰ, ਮਨਦੀਪ ਸਿੰਘ ਤੇ ਨਵਜੀਤ ਢਿੱਲੋਂ ਆਦਿ ਹਾਜ਼ਰ ਸਨ।
ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਕੇ ਉਸਦੇ ਪੁੱਤਰ ਨੂੰ ਗ੍ਰਿਫਤਾਰ ਕੀਤਾ ਜਾਵੇ : ਅਕਾਲੀ ਦਲ
ਹਰਸਿਮਰਤ ਕੌਰ ਬਾਦਲ ਨੇ ਕੇਂਦਰ ਤੇ ਰਾਜ ਸਰਕਾਰ ਵੱਲੋਂ ਮਾਮਲੇ ਵਿਚ ਪਿਓ ਪੁੱਤ ਦੋਵਾਂ ਦੇ ਦੋਸ਼ੀ ਹੁਣ ਦਾ ਪ੍ਰਮੁੱਖ ਹੋਣ ਦੇ ਬਾਵਜੂਦ ਕਾਰਵਾਈ ਨਾ ਕਰਨ ਦੀ ਨਿਖੇਧੀ
ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਵਫਦ ਵੱਲੋਂ ਦਰੜ ਕੇ ਮਾਰੇ ਗਏ ਚਾਰ ਕਿਸਾਨਾਂ ਤੇ ਪੱਤਰਕਾਰ ਦੇ ਪਰਿਵਾਰ ਨਾਲ ਮੁਲਾਕਾਤ, ਸ਼੍ਰੋਮਣੀ ਕਮੇਟੀ ਵੱਲੋਂ ਹਰ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਰਾਸ਼ੀ ਦੇ ਚੈਕ ਭੇਟ , ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ
ਸੁਖਜਿੰਦਰ ਮਾਨ
ਚੰਡੀਗੜ੍ਹ , 8 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਹਨਾਂ ਦੇ ਪੁੱਤਰ ਅਸ਼ੀਸ਼ ਮਿਸ਼ਰਾ, ਜਿਸਨੇ ਸ਼ਾਂਤੀਪੂਰਨ ਰੋਸ ਪ੍ਰਦਰਸਨ ਕਰਨ ਮਗਰੋਂ ਆਪਣੇ ਘਰਾਂ ਨੂੰ ਪਰਤ ਰਹੇ ਕਿਸਾਨਾਂ ਨੂੰ ਆਪਣੀ ਗੱਡੀ ਥੱਲੇ ਦਰੜ ਦਿੱਤਾ, ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।ਇਹ ਮੰਗ ਅੱਜ ਲਖਨਊ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤੀ ਜਿਹਨਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮਿਲ ਕੇ ਅੱਜ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਚਾਰਾਂ ਕਿਸਾਨਾਂ ਤੇ ਪੱਤਰਕਾਰ ਦੀ ਰਿਹਾਇਸ਼ ’ਤੇ ਜਾ ਕੇ ਦੁੱਖ ਸਾਂਝਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅਕਾਲੀ ਦਲ ਦੇ ਵਫਦ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ ,ਮਨਪ੍ਰੀਤ ਸਿੰਘ ਅਯਾਲੀ ਅਤੇ ਹਰਮੀਤ ਸਿੰਘ ਕਾਲਕਾ ਸ਼ਾਮਲ ਸਨ।ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੰਤਰੀ ਦੇ ਪੁੱਤਰ ਅਸ਼ੀਸ਼ ਨੇ ਉਸ ਵੇਲੇ ਕਿਸਾਨਾਂ ਨੂੰ ਦਰੜਿਆ ਜਦੋਂ ਉਹਨਾਂ ਦੀ ਪਿੱਠ ਉਸਦੀ ਗੱਡੀ ਵੱਲ ਸੀ। ਉਹਨਾਂ ਕਿਹਾ ਕਿ ਅਸ਼ੀਸ਼ ਨੇ ਅਜਿਹਾ ਬਦਲਾਖੋਰੀ ਦੀ ਭਾਵਨਾ ਨਾਲ ਕੀਤਾ ਕਿਉਂਕਿ ਉਸਦੇ ਪਿਓ ਅਜੈ ਮਿਸ਼ਰਾ ਨੇ ਕਿਸਾਨਾਂ ਨੁੰ ਚੇਤਾਵਨੀ ਦਿੱਤੀ ਸੀ ਕਿ ਉਹ ਕੋਈ ਰੋਸ ਪ੍ਰਦਰਸ਼ਨ ਨਾ ਕਰਨ ਨਹੀਂ ਤਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਪਰ ਇਸਦੇ ਬਾਵਜੂਦ ਕਿਸਾਨਾਂ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤ। ਸਰਦਾਰਨੀ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕੇਂਦਰ ਸਰਕਾਰ ਜਾਂ ਉੱਤਰ ਪ੍ਰਦੇਸ਼ ਸਕਰਾਰ ਇਸ ਘਿਨੌਣੇ ਕੇਸ ਵਿਚ ਕੋਈ ਕਾਰਵਾਈ ਨਹੀਂ ਕਰ ਰਹੀ ਹਾਲਾਂਕਿ ਕੇਸ ਵਿਚ ਸਪਸ਼ਟ ਸਬੂਤ ਉਪਲਬਧ ਹਨ। ਉਹਨਾਂ ਕਿਹਾ ਕਿ ਅਸ਼ੀਸ਼ ਮਿਸ਼ਰਾ ਦੀ ਗੱਡੀ ਦੀ ਵੀਡੀਓ ਫੁੱਟੇਜ ਉਪਲਬਧ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਚਸ਼ਮਦੀਦ ਗਵਾਹ ਮੌਜੂਦ ਹਨ ਜਿਹਨਾਂ ਨੇ ਕਿਸਾਨਾਂ ਨੁੰ ਦਰੜਨ ਤੋਂ ਬਾਅਦ ਅਸ਼ੀਸ਼ ਮਿਸ਼ਰਾ ਨੂੰ ਭੱਜਦਿਆਂ ਵੇਖਿਆ। ਉਸਨੂੰ ਤੁਰੰਤ ਕਤਲ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।ਸਰਦਾਰਨੀ ਬਾਦਲ ਨੇ ਕਿਹਾ ਕਿ ਇਸੇ ਤਰੀਕੇ ਇਕ ਹੋਰ ਵੀਡੀਓ ਫੁੱਟੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਘਰ ਦੀ ਸਾਹਮਣੇ ਆਈ ਹੈ ਜਿਸ ਵਿਚ ਉਹ ਕਿਸਾਨਾਂ ਨੂੰ ਧਮਕਾ ਰਹੇ ਹਨ ਤੇ ਉਹਨਾਂ ਖਿਲਾਫ ਹਿੰਸਾ ਭੜਕਾ ਰਹੇ ਹਨ। ਉਹਨਾਂ ਕਿਹਾ ਕਿ ਉਸਨੂੰ ਕੇਂਦਰੀ ਵਜ਼ਾਰਤ ਵਿਚ ਬਣਾਈ ਰੱਖਣਾ ਗਲਤ ਹੈ ਤੇ ਕੇਂਦਰ ਸਰਕਾਰ ਨੂੰ ਤੁਰੰਤ ਉਸਦੇ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।ਇਸ ਦੌਰਾਨ ਅਕਾਲੀ ਦਲ ਦੇ ਵਫਦ ਨੇ ਉਹਨਾਂ ਚਾਰ ਕਿਸਾਨਾਂ ਤੇ ਪੱਤਰਕਾਰ ਦੀ ਰਿਹਾਇਸ਼ ’ਤੇ ਦੁੱਖ ਸਾਂਝਾ ਕੀਤਾ ਜਿਹਨਾਂ ਨੂੰ ਭਾਜਪਾ ਦੇ ਮੰਤਰੀ ਦੇ ਪੁੱਤਰ ਨੇ ਆਪਣੀ ਗੱਡੀ ਹੇਠ ਕੁਚਲ ਦਿੱਤਾ ਸੀ। ਵਫਦ ਨੇ ਚੌਖਰਾ ਪਿੰਡ ਵਿਚ ਲਵਪ੍ਰੀਤ ਸਿੰਘ, ਨਾਮਧਾਰਪੁਰ ਵਿਚ ਨੱਛਤਰ ਸਿੰਘ, ਵਣਜਾਰਨ ਟਾਪਾ ਵਿਚ ਦਲਜੀਤ ਸਿੰਘ, ਮੋਹਰਨੀਆ ਵਿਚ ਗੁਰਵਿੰਦਰ ਸਿੰਘ ਤੇ ਨਿਗਾਸਨ ਪਿੰਡ ਵਿਚ ਪੱਤਰਕਾਰ ਰਮਨ ਕਸ਼ਯਪ ਦੀ ਰਿਹਾਇਸ਼ ’ਤੇ ਜਾ ਕੇ ਇਹ ਦੁੱਖ ਸਾਂਝਾ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰ ਪੀੜਤ ਪਰਿਵਾਰ ਨੂੰ 5-5 ਲੱਖ ਰੁਪਏ ਦਾ ਚੈਕ ਸੌਂਪਿਆ ਤੇ ਭਰੋਸਾ ਦੁਆਇਆ ਕਿ ਸ਼੍ਰੋਮਣੀ ਕਮੇਟੀ ਉਹਨਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਚੁੱਕੇਗੀ।ਪੀੜਤ ਪਰਿਵਾਰਾਂ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲਿਆਂਦਾ ‘ਪ੍ਰਸ਼ਾਦ’ ਤੇ ‘ਸਿਰੋਪਾ’ ਵੀ ਪੇਂਟ ਕੀਤਾ ਗਿਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ‘ਅਰਦਾਸ’ ਵੀ ਕੀਤੀ।ਇਸ ਮੌਕੇ ਪੀੜਤ ਪਰਿਵਾਰਾਂ ਦੇ ਘਰਾਂ ਵਿਚ ਭਾਵੁਕ ਦ੍ਰਿਸ਼ ਵੇਖਣ ਨੁੰ ਮਿਲੇ। ਪਰਿਵਾਰਾਂ ਨੇ ਕਿਹਾ ਕਿ ਉਹਨਾਂ ਕਦੇ ਸੋਚਿਆ ਵੀ ਨਹੀਂ ੀ ਕਿ ਸ਼ਾਂਤੀਪੂਰਨ ਰੋਸ ਮਾਰਚ ਮੁਕੰਮਲ ਕਰ ਕੇ ਘਰਾਂ ਨੂੰ ਪਰਤ ਰਹੇ ਨਿਰਦੋਸ਼ ਕਿਸਾਨਾਂ ਨੁੰ ਇਸ ਤਰੀਕੇ ਦਰੜ ਦਿੱਤਾ ਜਾਵੇਗਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਹਾਲੇ ਤੱਕ ਕੇਸ ਵਿਚ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਦੋਸ਼ੀ ਸਥਾਨਕ ਸਲ ਜਿਹਨਾਂ ਦੀ ਸ਼ਨਾਖ਼ਤ ਹੋ ਚੁੱਕੀ ਹੈ ਪਰ ਹਾਲੇ ਤੱਕ ਉਹ ਗ੍ਰਿਫਤਾਰ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਪੁਲਿਸ ਨੇ ਅਸ਼ੀਸ਼ ਨੂੰ ਫਰਾਰ ਹੋਣ ਵਾਲਾ ਖੁੱਲ੍ਹਾ ਸਮਾਂ ਦਿੱਤਾ ਹੈ ਤੇ ਭਾਜਪਾ ਦੇ ਮੰਤਰੀ ਦਾ ਪੁੱਤਰ ਨੇਪਾਲ ਭੱਜ ਗਿਆ ਹੈ। ਇਸ ਮੌਕੇ ਘਰਾਂ ਵਿਚ ਮੌਜੂਦ ਪੰਜਾਬੀਆਂ ਨੇ ਦੱਸਿਆ ਕਿ ਅਸ਼ੀਸ਼ ਇਕ ਗੁੰਡਾ ਹੈ ਜਿਸਨੁੰ ਕਿਸਾਨਾਂ ਵੱਲੋਂ ਕੀਤੇ ਸ਼ਾਂਤੀਪੂਰਨ ਰੋਸ ਮਾਰਚ ਕਾਰਨ ਗੁੱਸਾ ਆ ਗਿਆ ਤੇ ਉਸਨੇ ਬਦਲਾਖੋਰੀ ਦੀ ਭਾਵਨਾ ਨਾਲ ਇਹ ਸਭ ਕੁਝ ਕੀਤਾ। ਉਹਨਾਂ ਕਿਹਾ ਕਿ ਕਿਸਾਨਾਂ ਦਾ ਕਤਲ ਗਿਣੀ ਮਿਥੀ ਸਾਜ਼ਿਸ਼ ਤਹਿਤ ਕੀਤਾ ਗਿਆ। ਅਸ਼ੀਸ਼ ਨੇ ਗੁੰਡਿਆਂ ਦੇ ਨਾਲ ਨਾਲ ਹਥਿਆਰ ਵੀ ਇਕੱਠੇ ਕੀਤੇ ਤੇ ਫਿਰ ਕਿਸਾਨਾਂ ਦਾ ਕਤਲ ਕੀਤਾ।





