Thursday, April 30, 2026
Home Blog Page 2738

ਮੰਡੀ ਬੋਰਡ ਦੇ ਸਕੱਤਰ ਨੇ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ

0

ਜੰਡਿਆਲਾ ਗੁਰੂ, ਭਗਤਾਂਵਾਲਾ, ਖਡੂਰ ਸਾਹਿਬ ਅਤੇ ਤਰਨ ਤਾਰਨ ਮੰਡੀਆਂ ਦਾ ਕੀਤਾ ਦੌਰਾ

ਸੁਖਜਿੰਦਰ ਮਾਨ

ਚੰਡੀਗੜ, 08 ਅਕਤੂਬਰ:ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ ਨੇ ਅੱਜ ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲਿਆਂ ਦੀਆਂ ਮੰਡੀਆਂ ਦਾ ਦੌਰਾ ਕੀਤਾ। ਆਪਣੀ ਫੇਰੀ ਦੌਰਾਨ, ਉਨਾਂ ਕਿਸਾਨਾਂ ਅਤੇ ਹੋਰ ਭਾਈਵਾਲਾਂ ਨਾਲ ਗੱਲਬਾਤ ਕੀਤੀ ਤਾਂ ਜੋ ਖਰੀਦ ਨਾਲ ਜੁੜੇ ਉਨਾਂ ਦੇ ਮੁੱਦਿਆਂ ਬਾਰੇ ਜਾਣਕਾਰੀ ਲਈ ਜਾ ਸਕੇ।
ਜੰਡਿਆਲਾ ਗੁਰੂ, ਭਗਤਾਂਵਾਲਾ, ਖਡੂਰ ਸਾਹਿਬ ਅਤੇ ਤਰਨਤਾਰਨ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਨਿਰੀਖਣ ਕਰਨ ਤੋਂ ਬਾਅਦ ਸ੍ਰੀ ਭਗਤ ਨੇ ਕਿਹਾ ਕਿ ਚੱਲ ਰਹੇ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਸੂਬੇ ਵਿੱਚ 170 ਐਲ.ਐਮ.ਟੀ. ਝੋਨੇ ਦੀ ਖਰੀਦ ਦਾ ਟੀਚਾ ਹੈ। ਉਨਾਂ ਇਹ ਵੀ ਦੱਸਿਆ ਕਿ ਮੌਜੂਦਾ ਸਾਉਣੀ ਸੀਜਨ ਵਿੱਚ, ਰਾਜ ਦੀਆਂ ਮੰਡੀਆਂ ਵਿੱਚ ਹੁਣ ਤੱਕ 3.97 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਸੂਬੇ ਭਰ ਵਿੱਚ 3.52 ਲੱਖ ਮੀਟਿ੍ਰਕ ਟਨ ਦੀ ਖਰੀਦ ਕੀਤੀ ਗਈ ਹੈ, ਜਦੋਂ ਕਿ ਪਿਛਲੇ ਸਾਲ ਦੌਰਾਨ 13.45 ਲੱਖ ਮੀਟਿ੍ਰਕ ਟਨ ਦੀ ਆਮਦ ਹੋਈ ਸੀ। ਉਨਾਂ ਅੱਗੇ ਕਿਹਾ ਕਿ ਖਰੀਦ ਕਾਰਜ ਨਵੰਬਰ ਦੇ ਅੰਤ ਤੱਕ ਜਾਰੀ ਰਹਿਣਗੇ।
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦੀ ਉਪਜ ਦੀ ਸੁਚੱਜੀ ਤੇ ਨਿਰਵਿਘਨ ਖਰੀਦ ਅਤੇ ਚੁਕਾਈ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਲਈ ਨਿਰਧਾਰਤ ਮਾਪਦੰਡਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੰਦੇ ਹੋਏ ਸਕੱਤਰ ਮੰਡੀ ਬੋਰਡ ਨੇ ਕਿਸਾਨਾਂ ਨੂੰ ਭਾਰਤ ਸਰਕਾਰ ਦੁਆਰਾ ਨਿਰਧਾਰਤ ਕੀਤੀ ਨਮੀ ਦੀ ਮਾਤਰਾ ਮੁਤਾਬਕ ਹੀ ਆਪਣੀ ਉਪਜ ਲਿਆਉਣ ਦੀ ਅਪੀਲ ਕੀਤੀ।
ਇਸ ਦੌਰਾਨ ਸ੍ਰੀ ਭਗਤ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਅਤੇ ਇਸ ਦੀ ਬਜਾਏ ਝੋਨੇ ਦੀ ਪਰਾਲੀ ਦੇ ਖੇਤ ਅੰਦਰ ਅਤੇ ਖੇਤ ਤੋਂ ਬਾਹਰ ਪ੍ਰਬੰਧਨ ਕਰਨ ਲਈ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।ਸ੍ਰੀ ਭਗਤ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਖਰੀਦ ਕਾਰਜਾਂ ਨਾਲ ਸੰਬੰਧਤ ਕਿਸੇ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਮੰਡੀ ਬੋਰਡ ਹੈੱਡਕੁਆਰਟਰ, ਮੋਹਾਲੀ ਵਿਖੇ ਆਪਣੀਆਂ ਸੰਬੰਧਤ ਮਾਰਕੀਟ ਕਮੇਟੀਆਂ ਅਤੇ ਸਟੇਟ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੇ ਹਨ।ਉਨਾਂ ਜਿਲਾ ਮੰਡੀ ਦੇ ਅਧਿਕਾਰੀਆਂ ਤੋਂ ਇਲਾਵਾ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਅਧਿਕਾਰੀਆਂ ਨਾਲ ਚੱਲ ਰਹੀ ਖਰੀਦ ਦੀ ਸਮੀਖਿਆ ਵੀ ਕੀਤੀ।

ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੱਲੋਂ ਉਦਯੋਗਪਤੀਆਂ ਨੂੰ ‘ਪ੍ਰਗਤੀਸੀਲ ਪੰਜਾਬ ਨਿਵੇਸ਼ਕ ਸੰਮੇਲਨ ’ ਵਿੱਚ ਸ਼ਾਮਲ ਹੋਣ ਦਾ ਸੱਦਾ

0

ਪੰਜਾਬ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 99,000 ਕਰੋੜ ਰੁਪਏ ਤੋਂ ਵੱਧ ਦਾ ਹੋਇਆ ਨਿਵੇਸ਼ , 51 ਫ਼ੀਸਦੀ ਪ੍ਰੋਜੈਕਟ ਪਹਿਲਾਂ ਹੀ ਕਾਰਜਸ਼ੀਲ : ਸੀਈਓ ਨਿਵੇਸ਼ ਪੰਜਾਬ

ਸੁਖਜਿੰਦਰ ਮਾਨ

ਚੰਡੀਗੜ, 8 ਅਕਤੂਬਰ:ਚੌਥੇ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਸਮਿਟ ਦੇ ਮੱਦੇਨਜ਼ਰ ਅੱਜ ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ ਵਲੋਂ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। 26,27 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਇਸ ਸਮਿਟ ਵਿੱਚ ਪੂਰੇ ਭਾਰਤ ਦੇ ਉਦਯੋਗਪਤੀਆਂ ਵਲੋਂ ਵਰਚੁਅਲ ਢੰਗ ਨਾਲ ਭਾਗ ਲਿਆ ਜਾਵੇਗਾ ਅਤੇ 27 ਅਕਤੂਬਰ ਨੂੰ ਉਦਯੋਗਿਕ ਰਾਜਧਾਨੀ ਵਜੋਂ ਜਾਣ ਜਾਂਦੇ ਲੁਧਿਆਣ ਵਿਖੇ ਵਿਸ਼ੇਸ਼ ਸੈਸ਼ਨ ਵੀ ਕਰਵਾਇਆ ਜਾਵੇਗਾ । ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਸਾਰੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸੰਮੇਲਨ ਸਾਡੇ ਮਜਬੂਤ ਈਕੋਸਿਸਟਮ ਅਤੇ ਕਾਰੋਬਾਰ ਦੀ ਸ਼ੁਰੂਆਤ ਅਤੇ ਵਿਸਥਾਰ ਲਈ ਪ੍ਰਦਾਨ ਕੀਤੇ ਜਾਣ ਵਾਲੇ ਵਪਾਰਕ ਮੌਕਿਆਂ ਦੀ ਝਲਕ ਪੇਸ਼ ਕਰੇਗਾ।
ਕਨਫੈਡਰੇਸਨ ਆਫ ਇੰਡੀਅਨ ਇੰਡਸਟਰੀਲਿਸਟਸ (ਸੀਆਈਆਈ) ਵਲੋਂ ‘ਪ੍ਰਗਤੀਸ਼ੀਲ ਪੰਜਾਬ ਲਈ ਉਦਯੋਗ ਨੂੰ ਉਤਸ਼ਾਹਤ ਕਰਨ’ ਦੇ ਵਿਸ਼ੇ ’ਤੇ ਕਰਵਾਏ ਸੈਸ਼ਨ ਨੂੰ ਸੰਬੋਧਨ ਕਰਦਿਆਂ, ਪ੍ਰਮੁੱਖ ਸਕੱਤਰ ਨੇ ਸਥਾਈ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਦੀ ਜਰੂਰਤ ‘ਤੇ ਜੋਰ ਦਿੰਦਿਆਂ ਕਿਹਾ ਕਿ ਇਹ ਸਮੁੱਚੇ ਵਿਕਾਸ ਨੂੰ ਹਾਸਲ ਕਰਨ ਦੀ ਕੁੰਜੀ ਹੈ। ਉਦਯੋਗ ਦਿੱਗਜਾਂ ਨੂੰ ਪੰਜਾਬ ਦੀ ਅਥਾਹ ਵਿਕਾਸ ਸਮਰੱਥਾ ਦਾ ਲਾਭ ਲੈਣ ਲਈ ਉਤਸਾਹਿਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਸਾਡੇ ਕੌਮੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ।

ਬਾਅਦ ਵਿੱਚ, ਪ੍ਰਮੁੱਖ ਸਕੱਤਰ ਨੇ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਕੀਤੀ ਵਰਚੁਅਲ ਸਟੇਕਹੋਲਡਰ ਕੰਸਲਟੇਸ਼ਨ ਮੀਟਿੰਗ ਦੌਰਾਨ ਪੰਜਾਬ ਦੇ ਪ੍ਰਮੁੱਖ ਕਾਰੋਬਾਰੀ ਭਾਈਚਾਰੇ ਨੂੰ ਵੀ ਸੰਬੋਧਨ ਕੀਤਾ।
ਉਨਾਂ ਕਿਹਾ ਕਿ ਪੰਜਾਬ ਵਿੱਚ ਕਾਰੋਬਾਰ ਨੂੰ ਹੋਰ ਅਸਾਨ ਬਣਾਉਣ ਲਈ, ਸੂਬਾ ਸਰਕਾਰ ਨੇ ਪਹਿਲਾਂ ਹੀ ਅੰਮਿ੍ਰਤਸਰ ਵਿੱਚ ਪੈਰੀਸੇਬਲ ਕਾਰਗੋ ਸੈਂਟਰ ਚਾਲੂ ਕਰ ਦਿੱਤਾ ਹੈ, ਜਦੋਂ ਕਿ ਅੰਤਰਰਾਸ਼ਟਰੀ ਹਵਾਈ ਅੱਡਾ ਮੁਹਾਲੀ ਵਿਖੇ ਇੱਕ ਹੋਰ ਕਾਰਗੋ ਟਰਮੀਨਲ ਨੂੰ ਵੀ ਛੇਤੀ ਹੀ ਚਾਲੂ ਕਰ ਦਿੱਤਾ ਜਾਵੇਗਾ।
ਇਸ ਦੌਰਾਨ ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਰਜਤ ਅਗਰਵਾਲ ਨੇ ਰਾਜ ਅਤੇ ਉਦਯੋਗ ਦੀ ਭਾਈਵਾਲੀ ਅਤੇ ਵਿਕਾਸ ਬਾਰੇ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ 16 ਮਾਰਚ 2017 ਤੋਂ 30 ਸਤੰਬਰ 2021 ਤੱਕ ਸੂਬੇ ਵਿੱਚ 99,000 ਕਰੋੜ ਰੁਪਏ ਤੋਂ ਵੱਧ ਦਾ ਪ੍ਰਸਤਾਵਿਤ ਪ੍ਰੋਜੈਕਟਾਂ ਦਾ ਨਿਵੇਸ਼ ਪ੍ਰਾਪਤ ਹੋਇਆ ਹੈ ਜਿਹਨਾ ਵਿਚੋਂ 51ਫੀਸਦੀ ਤੋਂ ਵੱਧ ਪ੍ਰਾਜੈਕਟ ਸ਼ੁਰੂ ਹੋ ਚੁੱਕੇ ਹਨ। ਉਨਾਂ ਨੇ ਰਾਜ ਦੇ ਵੱਖ -ਵੱਖ ਉਪਰਾਲੇ ਜਿਵੇਂ ਕਾਰੋਬਾਰਾਂ ਨੂੰ ਬਿਜਲੀ ਸਬਸਿਡੀ, ਡੀਮਡ ਮਨਜੂਰੀਆਂ ਅਤੇ ਕੇਂਦਰੀ ਨਿਰੀਖਣ ਪ੍ਰਣਾਲੀ ਬਾਰੇ ਵੀ ਜਾਣਕਾਰੀ ਦਿੱਤੀ ਤਾਂ ਜੋ ਵਪਾਰਕ ਮਾਹੌਲ ਨੂੰ ਹੋਰ ਢੁਕਵਾਂ ਬਣਾਇਆ ਜਾ ਸਕੇ।
ਇਸ ਤੋਂ ਪਹਿਲਾਂ, ਸੀਆਈਆਈ ਪੰਜਾਬ ਦੇ ਚੇਅਰਮੈਨ ਭਵਦੀਪ ਸਰਦਾਨਾ, ਜੋ ਸੁਖਜੀਤ ਸਟਾਰਚ ਐਂਡ ਕੈਮੀਕਲਜ ਲਿਮਟਿਡ ਦੇ ਸੀਨੀਅਰ ਉਪ ਪ੍ਰਧਾਨ ਅਤੇ ਸੀਈਓ ਵੀ ਹਨ, ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਕਾਰੋਬਾਰੀ ਵਿਕਾਸ ਨੀਤੀ ਪੰਜਾਬ ਅਤੇ ਬਿਜ਼ਨਸ ਫਸਟ ਪੋਰਟਲ ਸਮੇਤ ਕੁਝ ਵਿਆਪਕ ਸੁਧਾਰ ਕੀਤੇ ਹਨ, ਜਿਸਦੇ ਨਤੀਜੇ ਵਜੋਂ ਨਾ ਸਿਰਫ ਸੂਬੇ ਵਿੱਚ ਨਵੇਂ ਨਿਵੇਸ਼ ਵਧੇ ਹਨ ਬਲਕਿ ਮੌਜੂਦਾ ਉਦਯੋਗ ਦੀ ਪ੍ਰਵਿਰਤੀ ਵੀ ਸੁਰਜੀਤ ਹੋਈ ਹੈ।
ਪੀਐਚਡੀ ਚੈਂਬਰ ਇੰਡਸਟਰੀ ਦੇ ਮੈਨੇਜਿੰਗ ਕਮੇਟੀ ਮੈਂਬਰ ਆਰ ਐਸ ਸਚਦੇਵਾ ਨੇ ਪੰਜਾਬ ਦੇ ਬਠਿੰਡਾ, ਸੰਗਰੂਰ, ਰਾਜਪੁਰਾ ਅਤੇ ਹੁਸਅਿਾਰਪੁਰ ਜਿਲਿਆਂ ਵਿੱਚ 3100 ਏਕੜ ਜਮੀਨ ਉੱਤੇ ਸਥਾਪਤ ਕੀਤੇ ਜਾਣ ਵਾਲੇ ਚਾਰ ਉਦਯੋਗਿਕ ਪਾਰਕਾਂ ਦੀ ਸਥਾਪਨਾ ਲਈ ਰਾਜ ਸਰਕਾਰ ਦੀ ਸ਼ਲਾਘਾ ਕੀਤੀ।
ਕੰਗਾਰੂ ਗਰੁੱਪ ਆਫ ਕੰਪਨੀਜ਼ ਦੇ ਮੈਨੇਜਿੰਗ ਡਾਇਰੈਕਟਰ ਅੰਬਰੀਸ਼ ਜੈਨ ਨੇ ਇਸ ਸੈਸ਼ਨ ਨੂੰ ਪੰਜਾਬ ਵਿੱਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਇੱਕ ਮਜਬੂਤ ਰਣਨੀਤੀ ਬਣਾਉਣ ਦੀ ਉੱਤਮ ਕੋਸ਼ਿਸ਼ ਕਰਾਰ ਦਿੱਤਾ ਜਿਸ ਨਾਲ ਉਦਯੋਗ ਅਤੇ ਸਰਕਾਰ ਦੋਵੇਂ ਇੱਕ ਦੂਜੇ ਦੇ ਪੂਰਕ ਹੋ ਕੇ ਕੰਮ ਕਰ ਸਕਣਗੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਉਦਯੋਗਾਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਯੋਗ ਬਣਾਕੇ ਮੁੜ ਪੈਰਾਂ ਤੇ ਕਰਿਆ ਜਾ ਸਕੇ।

ਸੋਨੀ ਨੇ 70 ਹੈਲਥ ਵਰਕਰ (ਮੇਲ) ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

0

ਸੁਖਜਿੰਦਰ ਮਾਨ

ਚੰਡੀਗੜ, 8 ਅਕਤੂਬਰ:ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 70 ਹੈਲਥ ਵਰਕਰ (ਮੇਲ) ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਸ੍ਰੀ ਸੋਨੀ ਨੇ ਇਸ ਮੌਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਲਗਨ, ਦਿਆਨਤਾਦਾਰੀ ਅਤੇ ਇਮਾਨਦਾਰੀ ਨਾਲ ਪੰਜਾਬ ਰਾਜ ਦੇ ਲੋਕਾਂ ਦੀ ਸੇਵਾ ਕਰਨ। ਉਹਨਾਂ ਅੱਗੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿੱਚ ਨੌਕਰੀ ਕਰਨਾ ਪੁੰਨ ਨਾਲੇ ਫਲੀਆਂ ਵਾਲੀ ਕਹਾਵਤ ਨੂੰ ਸਾਰਥਕ ਕਰਦਾ ਹੈ ਕਿਉਂਕਿ ਜਿੱਥੇ ਸਰਕਾਰ ਤੁਹਾਨੂੰ ਨੌਕਰੀ ਬਦਲੇ ਤਨਖਾਹ ਦਿੰਦੀ ਹੈ, ਉੱਥੇ ਹੀ ਲੋਕਾਂ ਨੂੰ ਦਿੱਤੀਆਂ ਸੇਵਾਵਾਂ ਬਦਲੇ ਅਸੀਸਾਂ ਵੀ ਮਿਲਦੀਆਂ ਹਨ।
ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਰਚ 2017 ਤੋਂ ਲੈਕੇ ਹੁਣ ਤੱਕ ਵਿਭਾਗ ਦੀਆਂ 13000 ਤੋਂ ਵੱਧ ਅਸਾਮੀਆਂ ਲਈ ਭਰਤੀ ਕੀਤੀ ਜਾ ਚੁੱਕੀ ਹੈ।ਉਹਨਾਂ ਇਸ ਮੌਕੇ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਜਲਦ ਹੀ ਸਾਰੀ ਖਾਲੀ ਅਸਾਮੀਆਂ ਨੂੰ ਭਰਨ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਸਿਹਤ ਵਿਭਾਗ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾ ਸਕਣ।
ਇਸ ਮੌਕੇ ਵਿਕਾਸ ਗਰਗ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਸ੍ਰੀ ਕੁਮਾਰ ਰਾਹੁਲ, ਐਮ.ਡੀ. ਐਨ.ਐਚ.ਐਮ., ਡਾ. ਅੰਦੇਸ਼ ਕੰਗ, ਡਾਇਰੈਕਟਰ ਅਤੇ ਕਈ ਹੋਰ ਹਾਜ਼ਰ ਸਨ।
ਮੁੱਖ ਮੰਤਰੀ ਨੇ ਪੀਐਸਪੀਸੀਐਲ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਉਣ ਲਈ ਕਿਫ਼ਾਇਤੀ, ਸਾਫ਼ ਅਤੇ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ ਇਹ ਕਦਮ ਬਿਜਲੀ ਦੀ ਵਧ ਰਹੀ ਮੰਗ ਨੂੰ ਪੂਰਾ ਕਰਨ ਅਤੇ ਊਰਜਾ ਦੇ ਨਵਿਆਉਣਯੋਗ ਸਰੋਤਾਂ ਨੂੰ ਉਤਸ਼ਾਹਤ ਕਰਨ ਵਿੱਚ ਹੋਵੇਗਾ ਸਹਾਈ

ਵਿਜੈ ਇੰਦਰ ਸਿੰਗਲਾ ਸਾਥੀਆਂ ਸਮੇਤ ਲਖੀਮਪੁਰ ਖੀਰੀ ਵਿਖੇ ਪੀੜਤ ਪਰਿਵਾਰਾਂ ਨੂੰ ਮਿਲੇ

0

ਕਿਸਾਨਾਂ ਦੇ ਬੇਰਹਿਮੀ ਨਾਲ ਕਤਲੇਆਮ ਲਈ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰੋ ਤੇ ਉਸ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰੋ: ਲੋਕ ਨਿਰਮਾਣ ਮੰਤਰੀ

ਸੁਖਜਿੰਦਰ ਮਾਨ

ਲਖੀਮਪੁਰ ਖੀਰੀ/ਚੰਡੀਗੜ੍ਹ, 8 ਅਕਤੂਬਰ:ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰਾਂ ਬਾਰੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆਪਣੇ ਹੋਰ ਕੈਬਨਿਟ ਸਾਥੀਆਂ ਨਾਲ ਲਖੀਮਪੁਰ ਖੀਰੀ ਵਿਖੇ ਸ਼ਹੀਦ ਕਿਸਾਨਾਂ ਦੇ ਘਰ ਜਾ ਕੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਭਰੋਸਾ ਦਿੱਤਾ ਕਿ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਪੀੜਤ ਪਰਿਵਾਰਾਂ ਲਈ ਨਿਆਂ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਅਤੇ ਉਹ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰਨ ਅਤੇ ਉਸ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਲਈ ਕੇਂਦਰ ਸਰਕਾਰ ‘ਤੇ ਦਬਾਅ ਪਾਉਂਦੇ ਰਹਿਣਗੇ ਜਿਨ੍ਹਾਂ ਨੇ ਸੜਕ ‘ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਦਿਨ ਦਿਹਾੜੇ ਉਨ੍ਹਾਂ ਦਾ ਕਤਲ ਦਿਲ ਝੰਜੋੜਨ ਵਾਲੀ ਅਤੇ ਬੇਹੱਦ ਦੁਖਦਾਈ ਘਟਨਾ ਹੈ। ਸ੍ਰੀ ਸਿੰਗਲਾ ਨੇ ਅੱਗੇ ਕਿਹਾ ਕਿ ਉਹ ਉਨ੍ਹਾਂ ਕਿਸਾਨਾਂ ਲਈ ਦਿਲੋਂ ਬੇਹੱਦ ਦੁੱਖੀ ਹਨ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਤੱਕ ਵਾਰ ਦਿੱਤੀਆਂ ਪਰ ਭਾਜਪਾ ਆਗੂਆਂ ਵੱਲੋਂ ਆਪਣੇ ਸੌੜੇ ਹਿੱਤਾਂ ਲਈ ਕਿਸਾਨਾਂ ਨਾਲ ਬਹੁਤ ਮਾੜਾ ਵਤੀਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਭਾਜਪਾ ਆਗੂ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਹਮਲਾ ਕਰਨ ਲਈ ਸਮਾਜ ਵਿਰੋਧੀ ਤੱਤਾਂ ਨੂੰ ਉਕਸਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੇ ਕਤਲੇਆਮ ਉਪਰੰਤ ਭਾਜਪਾ ਆਗੂਆਂ ਨੇ ਸਵੈ-ਰੱਖਿਆ ਦੇ ਨਾਂ ‘ਤੇ ਆਪਣੇ ਸ਼ਬਦ ਵਾਪਸ ਲੈ ਕੇ ਯੂ-ਟਰਨ ਲੈ ਲਿਆ।
ਸ੍ਰੀ ਸਿੰਗਲਾ ਨੇ ਹਮੇਸ਼ਾ ਕਿਸਾਨਾਂ ਨਾਲ ਖੜ੍ਹੇ ਰਹਿਣ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦੀ ਵਚਨਬੱਧਤਾ ਮੁੜ ਪ੍ਰਗਟਾਈ ਅਤੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਵਧੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜਿਆ: ਰੰਧਾਵਾ

0

ਉਪ ਮੁੱਖ ਮੰਤਰੀ ਨੇ ਪਿਛਲੇ 10 ਮਹੀਨਿਆਂ ਚ ਐਲ.ਪੀ.ਜੀ. ਗੈਸ ਦੀ ਕੀਮਤ 300 ਰੁਪਏ ਵਧਾਉਣ ਉਤੇ ਭਾਜਪਾ ਸਰਕਾਰ ਦੀ ਕੀਤੀ ਨਿੰਦਾ

ਸੁਖਜਿੰਦਰ ਮਾਨ

ਚੰਡੀਗੜ੍ਹ, 8 ਅਕਤੂਬਰ:ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਨਿੱਤ ਦਿਨ ਅਸਮਾਨ ਛੂੰਹਦੀ ਮਹਿੰਗਾਈ ਦੇ ਮੁੱਦੇ ਉਤੇ ਐਨ.ਡੀ.ਏ. ਸਰਕਾਰ ਨੂੰ ਆੜੇ ਹੱਥੀਂ ਲਿਆ।ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਚ ਐਲ.ਪੀ.ਜੀ. ਗੈਸ ਦੀ ਕੀਮਤ ਵਿੱਚ 300 ਰੁਪਏ ਦੇ ਵਾਧੇ ਨੇ ਆਮ ਲੋਕਾਂ ਦਾ ਲੱਕ ਹੀ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਵੀ ਉਸ ਸਮੇਂ ਦੌਰਾਨ ਕੀਤਾ ਹੈ ਜਦੋਂ ਕਾਲੇ ਖੇਤੀ ਕਾਨੂੰਨਾਂ ਨਾਲ ਕਿਸਾਨ ਸੰਕਟ ਵਿੱਚ ਹਨ ਅਤੇ ਕੋਵਿਡ ਮਹਾਂਮਾਰੀ ਕਾਰਨ ਬੁਰੀ ਤਰ੍ਹਾਂ ਝੰਬੀ ਅਰਥ ਵਿਵਸਥਾ ਨਾਲ ਹਰ ਵਰਗ ਆਰਥਿਕ ਦੁਸ਼ਵਾਰੀਆਂ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਇਹ ਵਾਧਾ ਹੋਰ ਵੀ ਮਾਰੂ ਹੈ ਕਿਉਂਕਿ ਇਸ ਨਾਲ ਦੇਸ਼ ਦੇ ਹਰ ਵਰਗ ਦਾ ਪਰਿਵਾਰ ਜੁੜਿਆ ਹੈ।ਸ. ਰੰਧਾਵਾ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਨਵੰਬਰ ਵਿੱਚ ਘਰੇਲੂ ਗੈਸ ਸਿਲੰਡਰ ਦੀ ਕੀਮਤ 600 ਰੁਪਏ ਦੇ ਕਰੀਬ ਸੀ ਜਿਸ ਵਿੱਚ ਕੇਂਦਰ ਸਰਕਾਰ ਲਗਾਤਾਰ ਵਾਧਾ ਕਰਦੀ ਹੋਈ ਹੁਣ 900 ਰੁਪਏ ਉਤੇ ਲੈ ਆਈ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਸਰਕਾਰ ਨੇ ਪਿਛਲੇ ਸੱਤ ਸਾਲਾਂ ਵਿੱਚ ਗੈਸ ਸਿਲੰਡਰ ਦੀ ਕੀਮਤ ਦੋਗੁਣੀ ਤੋਂ ਵੱਧ ਕਰ ਦਿੱਤੀ ਹੈ। ਮਈ 2014 ਵਿੱਚ ਇਹ ਕੀਮਤ 400 ਰੁਪਏ ਦੇ ਕਰੀਬ ਸੀ।ਉਪ ਮੁੱਖ ਮੰਤਰੀ ਨੇ ਕਿਹਾ ਕਿ ਇਕੱਲਾ ਗੈਸ ਸਿਲੰਡਰ ਨਹੀਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਪਿਛਲੇ ਸੱਤ ਸਾਲਾਂ ਵਿੱਚ ਅਥਾਹ ਵਾਧਾ ਹੋਇਆ ਹੈ ਜਿਸ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ। ਸ. ਰੰਧਾਵਾ ਨੇ ਕੇਂਦਰ ਸਰਕਾਰ ਦੇ ਮੰਤਰੀਆਂ ਉਤੇ ਚੁਟਕੀ ਲੈਂਦਿਆਂ ਆਖਿਆ ਕਿ ਯੂ.ਪੀ.ਏ. ਸਰਕਾਰ ਵੇਲੇ ਤੇਲ ਜਾਂ ਗੈਸ ਸਿਲੰਡਰ ਦੀ ਕੀਮਤ ਵਿੱਚ ਮਾਮੂਲੀ ਵਾਧੇ ਉਤੇ ਆਪੇ ਤੋਂ ਬਾਹਰ ਹੋਣ ਵਾਲੇ ਭਾਜਪਾ ਆਗੂ ਅੱਜ ਲੱਕ ਤੋੜ ਮਹਿੰਗਾਈ ਦੇ ਦੌਰ ਵਿੱਚ ਚੁੱਪ ਕਿਉਂ ਹਨ? ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਨਾਲ ਅੱਜ ਪੂਰਾ ਦੇਸ਼ ਐਨ.ਡੀ.ਏ. ਸਰਕਾਰ ਨੂੰ ਕੋਸ ਰਿਹਾ ਹੈ ।

ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬਿਨਾਂ ਟੈਕਸ ਚਲ ਰਹੀਆਂ ਪੰਜ ਹੋਰ ਬੱਸਾਂ ਦਾ ਗੇਅਰ ਕੱਢਿਆ

0

ਸੁਖਜਿੰਦਰ ਮਾਨ

ਚੰਡੀਗੜ੍ਹ, 8 ਅਕਤੂਬਰ:*ਸੂਬੇ ਦੇ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਟਰਾਂਸਪੋਰਟ ਵਿਭਾਗ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬਿਨਾਂ ਟੈਕਸ ਤੋਂ ਚਲ ਰਹੀਆਂ ਪ੍ਰਾਈਵੇਟ ਕੰਪਨੀਆਂ ਦੀਆਂ 5 ਹੋਰ ਬੱਸਾਂ ਜ਼ਬਤ ਕਰ ਲਈਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਸ੍ਰੀ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਆਰ.ਟੀ.ਏ. ਦਫ਼ਤਰ ਫ਼ਿਰੋਜ਼ਪੁਰ ਦੇ ਉਡਣ ਦਸਤੇ ਨੇ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਇਨ੍ਹਾਂ ਪੰਜ ਬੱਸਾਂ ਨੂੰ ਬਿਨਾਂ ਟੈਕਸ ਤੋਂ ਚੱਲਦਿਆਂ ਪਾਇਆ, ਜਿਨ੍ਹਾਂ ਵਿੱਚ ਨਿਊ ਦੀਪ ਬੱਸ ਸਰਵਿਸ ਦੀਆਂ ਦੋ ਬੱਸਾਂ, ਨਾਗਪਾਲ ਬੱਸ ਸਰਵਿਸ ਦੀ ਇੱਕ ਬੱਸ, ਰਾਜ ਬੱਸ ਸਰਵਿਸ ਦੀ 1 ਬੱਸ ਅਤੇ ਜੁਝਾਰ ਬੱਸ ਸਰਵਿਸ ਦੀ ਇੱਕ ਬੱਸ ਸ਼ਾਮਲ ਹੈ।ਇਸੇ ਦੌਰਾਨ ਟਰਾਂਸਪੋਰਟ ਵਿਭਾਗ ਵਿੱਚ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਕੰਮਕਾਜ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਟੈਕਸ ਨਾ ਭਰਨ ਵਾਲਿਆਂ ਜਾਂ ਨਿਯਮਾਂ ਵਿੱਚ ਕਿਸੇ ਵੀ ਕਿਸਮ ਦੀ ਊਣਤਾਈ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਭਾਜਪਾ ਯੁਵਾ ਮੋਰਚਾ ਨੇ ਡਾਕ ਕਾਰਡ ਰਾਹੀਂ ਪ੍ਰਧਾਨ ਮੰਤਰੀ ਮੋਦੀ ਨੂੰ ਭੇਜੀਆਂ ਸ਼ੁਭਕਾਮਨਾਵਾਂ

0

ਸੁਖਜਿੰਦਰ ਮਾਨ
ਬਠਿੰਡਾ, 7 ਅਕਤੂਬਰ: ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ 17 ਸਤੰਬਰ ਤੋਂ 7 ਅਕਤੂਬਰ ਤੱਕ ਚੱਲ ਰਹੇ ਸੇਵਾ ਅਤੇ ਸਮਰਪਣ ਅਭਿਆਨ ਤਹਿਤ ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਦੇ ਨਿਰਦੇਸ਼ਾਂ ਅਨੁਸਾਰ ਭਾਜਪਾ ਯੁਵਾ ਮੋਰਚਾ ਬਠਿੰਡਾ ਨੇ ਮੋਦੀ ਦੇ ਰਾਜਨੀਤੀ ਵਿੱਚ ਵੀਹ ਸਾਲ ਲਗਾਤਾਰ ਸਰਕਾਰ ਦੇ ਰੂਪ ਵਿਚ ਸੇਵਾ ਕਰਦੇ ਹੋਏ ਪੂਰੇ ਹੋਣ ਤੇ ਵੱਖ ਵੱਖ ਮੰਡਲਾਂ ਨੇ ਪੋਸਟ ਕਾਰਡ ਜ਼ਰੀਏ ਸ਼ੁਭਕਾਮਨਾਵਾਂ ਦੇ ਸੰਦੇਸ਼ ਭੇਜੇ। ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਅਗਰਵਾਲ ਨੇ ਦੱਸਿਆ ਕਿ 2001ਗੁਜਰਾਤ ਦੀ ਸੱਤਾ ਚ ਆਉਣ ਤੋਂ ਬਾਅਦ ਨਰਿੰਦਰ ਮੋਦੀ ਲਗਾਤਾਰ ਦੇਸ ਦੀ ਸੇਵਾ ਕਰ ਰਹੇ ਹਨ।ਜਿਸ ਤਰਾਂ ਮੋਦੀ ਸਰਕਾਰ ਨੇ ਦੇਸ਼ ਦੇ ਵਿਕਾਸ ਲਈ ਸਰਵ ਜਨਹਿਤਾਏ ਸਰਵਜਨ ਸੁਖਾਏ ਦੇ ਨਾਅਰੇ ਤਹਿਤ ਸਵੱਛਤਾ ਅਭਿਆਨ ਤੋਂ ਲੈ ਕੇ ਧਾਰਾ ਤਿੱਨ ਸੌ ਸੱਤਰ ,ਤਿੱਨ ਤਲਾਕ ਵਰਗੇ ਵੱਡੇ ਫੈਸਲੇ ਲੈ ਕੇ ਕਿਸਾਨਾਂ ਅਤੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਚੰਗੇ ਕੰਮ ਕੀਤੇ ਹਨ,ਜੋ ਕਿ ਕਾਬਲੇ ਤਾਰੀਫ਼ ਹੈ । ਇਸ ਮੌਕੇ ਯੁਵਾ ਮੋਰਚਾ ਦੇ ਜਨਰਲ ਸਕੱਤਰ ਸੰਜੀਵ ਡਾਗਰ, ਕੈਸ਼ੀਅਰ ਗੌਰਵ ਗੋਇਲਤੋਂ ਇਲਾਵਾ ਰਵੀ ਮੌਰਿਆ,ਮੀਤ ਪ੍ਰਧਾਨ ਪ੍ਰਤੀਕ ਸ਼ਰਮਾ,ਪਰੇਸ਼ ਗੋਇਲ, ਸਕੱਤਰ ਸਰੀਨਾ ਗੋਇਲ,ਲੀਗਲ ਸੈੱਲ ਦੇ ਇੰਚਾਰਜ ਵਿਕਾਸ ਫੁਟੇਲਾ,ਆਈ ਟੀ ਇੰਚਾਰਜ ਰਿਸ਼ਵ ਜੈਨ, ਪੱਛਮ ਮੰਡਲ ਦੇ ਪ੍ਰਧਾਨ ਸ਼ੁਭਮ ਪਾਸੀ ,ਸੈਂਟਰਲ ਮੰਡਲ ਪ੍ਰਧਾਨ ਸਾਹਿਲ ਮੰਗਲਾ,ਜੈਪ੍ਰਕਾਸ਼ ਪਰਮਵੀਰ ਗੋਇਲ, ਲਕਸ਼ਮੀ, ਗੀਤਾ, ਸਵੀਟੀ,ਮੋਕਸ਼ ,ਜਤਿਨ,ਨਮਨ ਆਦਿ ਵੀ ਹਾਜ਼ਰ ਸਨ।

ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ ਅੱਜ ਲਖੀਮਪੁਰ ਖੀਰੀ ਜਾਵੇਗੀ

0

ਸੁਖਜਿੰਦਰ ਮਾਨ
ਚੰਡੀਗੜ੍ਹ, 7 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦਾ ਉਚ ਪੱਧਰੀ ਵਫਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਤੇ ਉਥੇ ਪਹੁੰਚ ਕੇ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ ਜਿਹਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੇ ਗੱਡੀ ਹੇਠ ਦਰੜ ਕੇ ਮਾਰ ਦਿੱਤਾ ਸੀ। ਇਸ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਵਫਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਤੀਨਿਧਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਉਹਨਾਂ ਨੂੰ ਇਸ ਅਣਮਨੁੱਖੀ ਕਾਰੇ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਤੁਰੰਤ ਗਿ੍ਰਫਤਾਰ ਕਰਨ ਲਈ ਆਖਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਮਾਮਲੇ ਵਿਚ ਸਪਸ਼ਟ ਹੈ ਕਿ ਜਿਹੜੇ ਵੀ ਇਸ ਕਤਲੇਆਮ ਲਈ ਜ਼ਿੰਮੇਵਾਰ ਹਨ, ਉਹਨਾਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ।
ਇਸ ਪੰਜ ਮੈਂਬਰੀ ਵਫਦ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਐਮ.ਪੀ ਬਲਵਿੰਦਰ ਸਿੰਘ ਭੁੰਦੜ, ਸਾਬਕਾ ਐਮ.ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।

ਸਿਕੰਦਰ ਸਿੰਘ ਮਲੂਕਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜਮ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

0

ਸੁਖਜਿੰਦਰ ਮਾਨ
ਚੰਡੀਗੜ੍ਹ 7 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ ਨੇ ਮੁਲਾਜਮ ਵਿੰਗ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰ ਦਿੱਤਾ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ. ਮਲੂਕਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਮੁਲਾਜ਼ਮ ਆਗੂਆਂ ਨੂੰ ਇਸ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ। ਨਵੇਂ ਅਹੁੱਦੇਦਾਰਾਂ ਵਿਚ ਸੀਨੀਅਰ ਮੀਤ ਪ੍ਰਧਾਨ-ਪਿ੍ਰੰਸੀਪਲ ਨਰੇਸ਼ ਕੁਮਾਰ ਗੋਇਲ ਪਟਿਆਲਾ ਅਤੇ ਬਰਜਿੰਦਰ ਸਿੰਘ ਮਾਨ ਬਠਿੰਡਾ ਦੇ ਨਾਮ ਸ਼ਾਮਲ ਹਨ। ਇਸੇ ਤਰਾਂ ਭੁਪਿੰਦਰ ਸਿੰਘ ਭਾਂਖਰਪੁਰ ਪੁੱਤਰ ਸ਼ਹੀਦ ਬਖਤਾਵਰ ਸਿੰਘ ਨੂੰ ਮੁਲਾਜਮ ਵਿੰਗ ਦਾ ਵਿਧਾਨ ਸਭਾ ਹਲਕਾ ਡੇਰਾਬਸੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।ਕਾਨੂੰਨੀ ਸਲਾਹਕਾਰ ਐਮ.ਐਲ ਕਪਿਲ ਜਲੰਧਰ, ਜਨਰਲ ਸਕੱਤਰ ਹਰਜਿੰਦਰ ਸਿੰਘ ਕੋਹਲੀ ਤਰਨਤਾਰਨ ਅਤੇ ਵਿਰਸਾ ਸਿੰਘ ਪੰਨੂ ਤਰਨਤਾਰਨ ਦੇ ਨਾਮ ਸ਼ਾਮਲ ਹਨ। ਮੀਤ ਪ੍ਰਧਾਨ ਵਿਚ ਹਰਜਿੰਦਰ ਸਿੰਘ ਖਾਲਸਾ ਪਠਾਨਕੋਟ, ਜਸਵਿੰਦਰ ਸਿੰਘ ਖੁਣ-ਖੁਣ ਹੁਸ਼ਿਆਰਪੁਰ, ਦਰਸ਼ਨ ਸਿੰਘ ਹੁਸ਼ਿਆਰਪੁਰ, ਸ਼੍ਰੀਮਤੀ ਗੁਰਦੇਵ ਕੌਰ ਖਾਲਸਾ ਰੋਪੜ, ਸ਼੍ਰੀਮਤੀ ਗੁਰਮਿੰਦਰ ਕੌਰ ਜੈਤੋਂ, ਸਿਕੰਦਰ ਸਿੰਘ ਭਾਗੀਕੇ, ਸ. ਜਗਮੇਲ ਸਿੰਘ ਬਰਨਾਲਾ, ਰਜਿੰਦਰ ਸਿੰਘ ਵਿਰਕ ਲੁਧਿਆਣਾ, ਰਾਮ ਕਿ੍ਰਸ਼ਨ ਹੁਸ਼ਿਆਰਪੁਰ, ਜਗਦੇਵ ਸਿੰਘ ਮਾਨ ਬਠਿੰਡਾ, ਗੁਰਮੀਤ ਸਿੰਘ ਅੰਮਿ੍ਰਤਸਰ, ਜਗਮੇਲ ਸਿੰਘ ਪੱਖੋ ਬਰਨਾਲਾ ਅਤੇ ਸਤਵੀਰ ਸਿੰਘ ਖਟੜਾ ਚੰਡੀਗੜ੍ਹ ਦੇ ਨਾਮ ਸ਼ਾਮਲ ਹਨ। ਜੂਨੀਅਰ ਮੀਤ ਪ੍ਰਧਾਨ ਵਿਚ ਸਤਨਾਮ ਸਿੰਘ ਸੈਣੀ ਗੁਰਦਾਸਪੁਰ, ਬਲਵੀਰ ਸਿੰਘ ਜਲਾਲਾਬਾਦ ਅਤੇ ਦਿਲਬਾਗ ਸਿੰਘ ਨਵਾਂਸ਼ਹਿਰ ਦੇ ਨਾਮ ਸ਼ਾਮਲ ਹਨ। ਸਕੱਤਰਾਂ ਦੀ ਸੂਚੀ ਵਿਚ ਗੁਰਮੀਤ ਸਿੰਘ ਘਰਾਚੋਂ ਜਲੰਧਰ, ਭੁਪਿੰਦਰ ਸਿੰਘ ਹੁਸ਼ਿਆਰਪੁਰ, ਮਾਸਟਰ ਹਰਦੇਵ ਸਿੰਘ ਪਠਾਨਕੋਟ, ਹਰਚਰਨ ਸਿੰਘ ਗੁਰਦਾਸਪੁਰ, ਬਲਵੀਰ ਸਿੰਘ ਜਲਾਲਾਬਾਦ ਅਤੇ ਮਨੋਹਰ ਲਾਲ ਫਾਜਿਲਕਾ ਦੇ ਨਾਮ ਸ਼ਾਮਲ ਹਨ। ਜਥੇਬੰਦਕ ਸਕੱਤਰ ਵਿਚ ਬਲਵਿੰਦਰ ਸਿੰਘ ਸਾਹਪੁਰਕੰਢੀ, ਮੰਗਲ ਸਿੰਘ ਸੰਧੂ ਬਟਾਲਾ, ਨਰਿੰਦਰ ਸਿੰਘ ਗੜਾਗਾਂ ਫਤਿਹਗੜ੍ਹ ਸਾਹਿਬ, ਰਘਬੀਰ ਸਿੰਘ ਮੋਹਾਲੀ, ਰੇਸ਼ਮ ਸਿੰਘ ਮੁਕਤਸਰ ਸਾਹਿਬ ਅਤੇ ਰਛਪਾਲ ਸਿੰਘ ਮੌਜਗੜ੍ਹ ਮੋਗਾ ਦੇ ਨਾਮ ਸ਼ਾਮਲ ਹਨ। ਇਸੇ ਤਰ੍ਹਾਂ ਵਰਕਿੰਗ ਕਮੇਟੀ ਵਿਚ ਪਵਨ ਕੁਮਾਰ ਸਿੰਗਲਾ, ਸੁਖਵੀਰ ਸਿੰਘ ਸੰਗਰੂਰ, ਈਸਵਰ ਸਿੰਘ ਗੁਰਦਾਸਪੁਰ, ਗੁਰਦਾਸ ਸਿੰਘ ਪਠਾਨਕੋਟ, ਮਨਮੋਹਨ ਸਿੰਘ ਮੋਹਾਲੀ, ਕੇਸਰ ਸਿੰਘ ਮੋਹਾਲੀ, ਲਖਵਿੰਦਰ ਸਿੰਘ ਮੋਹਾਲੀ, ਅਵਿਨਾਸ਼ ਕੁਮਾਰ ਮੁਨਸ਼ੀ ਅੰਮਿ੍ਰਤਸਰ, ਪ੍ਰਕਾਸ਼ ਸਿੰਘ ਨਾਹਰ ਅੰਮਿ੍ਰਤਸਰ, ਅਵਤਾਰ ਸਿੰਘ ਬਹਿਲੂ ਰੋਪੜ, ਪ੍ਰਕਾਸ਼ ਸਿੰਘ ਗੋਹਲਣੀ ਰੋਪੜ, ਕੇਸਰ ਸਿੰਘ ਮੋਹਾਲੀ, ਲਖਵਿੰਦਰ ਸਿੰਘ ਮੋਹਾਲੀ, ਰਘੁਬੀਰ ਸਿੰਘ ਸੂਰੇਵਾਲ ਰੋਪੜ, ਮਨੋਹਰ ਲਾਲ ਫਾਜਿਲਕਾ ਅਤੇ ਸ਼੍ਰੀਮਤੀ ਭੁਪਿੰਦਰ ਕੌਰ ਮੋਗਾ ਨੂੰ ਸ਼ਾਮਲ ਕੀਤਾ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਕਸ਼ਮੀਰ ਵਿਚ ਘੱਟ ਗਿਣਤੀ ਫਿਰਕੇ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਨਿਖੇਧੀ

0

ਸੁਖਜਿੰਦਰ ਮਾਨ
ਚੰਡੀਗੜ੍ਹ, 7 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਕਸ਼ਮੀਰ ਵਿਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੁੰ ਗਿਣੇ ਮਿੱਥੇ ਢੰਗ ਨਾਲ ਨਿਸ਼ਾਨਾ ਬਣਾਏ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕੇਂਦਰ ਸਰਕਾਰ ਤੇ ਯੂ ਟੀ ਪ੍ਰਸ਼ਾਸਨ ਨੁੰ ਅਪੀਲ ਕੀਤੀ ਕਿ ਸੁਰੱਖਿਆ ਵਧਾਈ ਜਾਵੇ ਤਾਂ ਜੋ ਘੱਟ ਗਿਣਤੀਆਂ ਵਿਚ ਭਰੋਸਾ ਵੱਧ ਸਕੇ ਅਤੇ ਵਾਦੀ ਵਿਚੋਂ ਘੱਟ ਗਿਣਤੀਆਂ ਦੀ ਹਿਜਰਤ ਦਾ ਇਕ ਹੋਰ ਦੌਰ ਰੋਕਿਆ ਜਾ ਸਕੇ। ਅੱਜ ਸ੍ਰੀਨਗਰ ਵਿਚ ਦੋ ਅਧਿਆਪਕਾਂ ਦੀ ਹੱਤਿਆ ਕੀਤੇ ਜਾਣ ’ਤੇ ਹੈਰਾਨੀ ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਅਤਿਵਾਦੀਆਂ ਨੇ ਸਕੂਲ ਵਿਚ ਵੜ੍ਹਨ ਮਗਰੋਂ ਦੋ ਅਧਿਆਪਕਾਂ ਸਤਿੰਦਰ ਕੌਰ ਤੇ ਦੀਪਕ ਚੰਦ ਨੂੰ ਬਹੁ ਗਿਣਤੀ ਫਿਰਕੇ ਤੋਂ ਵੱਖ ਕੀਤਾ ਤੇ ਫਿਰ ਇਹਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਹਨਾਂ ਕਿਹਾ ਕਿ ਅਜਿਹਾ ਯਤਨ ਕੀਤਾ ਜਾ ਰਿਹਾ ਹੈ ਕਿ ਘੱਟ ਗਿਣਤੀਆਂ ਵਿਚ ਸਹਿਮ ਤੇ ਦਹਿਸ਼ਤ ਦਾ ਮਾਹੌਲ ਬਣੇ ਤੇ ਵਾਦੀ ਵਿਚ ਫਿਰਕੂ ਤਣਾਅ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਸਤਿੰਦਰ ਕੌਰ ਅਤੇ ਉਹਨਾਂ ਦੇ ਸਾਥੀ ਦੀਪਕ ਚੰਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ: ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਸ਼ਮੀਰ ਵਿਚ ਪਿਛਲੇ ਪੰਜ ਦਿਨਾਂ ਵਿਚ 7 ਨਾਗਰਿਕਾਂ ਦੀ ਹੱਤਿਆ ਹੋ ਚੁੱਕੀ ਹੈ। ਉਹਨਾਂ ਨੇ ਕੇਂਦਰ ਸਰਕਾਰ ਤੇ ਯੂ ਟੀ ਪ੍ਰਸ਼ਾਸਨ ਨੁੰ ਅਪੀਲ ਕੀਤੀ ਕਿ ਉਹ ਢਿੱਲ ਮੱਠ ਨਾਲ ਨਜਿੱਠਣ ਅਤੇ ਵਾਦੀ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਤਾਂ ਜੋ ਹੱਤਿਆਵਾਂ ਦਾ ਦੌਰ ਥੰਮਿਆ ਜਾ ਸਕੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਇਕ ਵਫਦ ਛੇਤੀ ਹੀ ਸ੍ਰੀਨਗਰ ਜਾਵੇਗਾ ਅਤੇ ਘੱਟ ਗਿਣਤੀ ਭਾਈਚਾਰੇ ਦੇ ਉਹਨਾਂ ਮੈਂਬਰਾਂ ਨਾਲ ਮੁਲਾਕਾਤ ਕਰੇਗਾ ਜਿਹਨਾਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਇਹ ਵਫਦ ਯੂ ਟੀ ਪ੍ਰਸ਼ਾਸਨ ਵੀ ਮੁਲਾਕਾਤ ਕਰੇਗਾ ਤੇ ਉਸਨੁੰ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਵਧਾਉਣ ਦੀ ਵੀ ਬੇਨਤੀ ਕਰੇਗਾ।

Our Visitor

1890392