Tuesday, May 12, 2026
Home Blog Page 274

ਪੰਜਾਬ ਦੇ ਪੰਜ ਜ਼ਿਲਿਆਂ ਦੇ 17 ਬੂਥਾਂ ਵਿਚ ਮੁੜ ਹੋਵੇਗੀ ਪੋਲਿੰਗ; ਚੋਣ ਕਮਿਸ਼ਨਰ ਨੇ ਦਿੱਤਾ ਹੁਕਮ

0

Chandigarh News:ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਅੱਜ ਸੂਬੇ ਵਿਚ ਵੋਟਾਂ ਹੋਈਆਂ।ਹਾਲਾਂਕਿ ਜਿਆਦਾਤਰ ਥਾਵਾਂ ‘ਤੇ ਇਹ ਸਾਰਾ ਚੋਣ ਅਮਲ ਸ਼ਾਂਤਮਈ ਤਰੀਕੇ ਨਾਲ ਪੂਰਾ ਹੋਇਆ ਪ੍ਰੰਤੂ ਕਈ ਥਾਂ ਲੜਾਈ-ਝਗੜਿਆਂ, ਬੂਥ ਕੈਪਚਰਿੰਗ ਅਤੇ ਬੇਲਟ ਪੇਪਰਾਂ ਵਿਚ ਗੜਬੜੀਆਂ ਦੀਆਂ ਖ਼੍ਬਰਾਂ ਸਾਹਮਣੇ ਆਈਆਂ। ਜਿਸਤੋਂ ਬਾਅਦ ਰਾਜ ਚੋਣ ਕਮਿਸ਼ਨਰ ਨੇ ਇਸਨੂੰ ਗੰਭੀਰਤਾ ਨਾਲ ਲੈਂਦਿਆਂ ਪੰਜ ਜ਼ਿਲ੍ਹਿਆਂ ਗੁਰਦਾਸਪੁਰ, ਮੁਕਤਸਰ, ਅੰਮ੍ਰਿਤਸਰ, ਜਲੰਧਰ ਅਤੇ ਬਰਨਾਲਾ ਦੇ 17 ਬੂਥਾਂ ‘ਤੇ ਮੁੜ ਪੋਲਿੰਗ ਕਰਵਾਉਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ  ਚੋਣ ਡਿਊਟੀ ਦੇਣ ਵਾਲੇ ਮੁਲਾਜਮਾਂ ਲਈ ਵੱਡੀ ਖ਼ਬਰ; ਚੋਣ ਕਮਿਸ਼ਨਰ ਨੇ ਸਰਕਾਰ ਨੂੰ ਦਿੱਤੇ ਇਹ ਹੁਕਮ..

ਰਾਜ ਚੋਣ ਕਮਿਸ਼ਨਰ ਦੀਆਂ ਹਿਦਾਇਤਾਂ ਤੋਂ ਬਾਅਦ ਹੁਣ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਬਾਣੀਆਂ ਦੇ ਬੂਥ ਨੰਬਰ 63 ਤੇ 64 ਅਤੇ ਮਧੀਰ ਪਿੰਡ ਦੇ ਬੂਥ ਨੰਬਰ 21 ਤੇ 22, ਬਰਨਾਲਾ ਜ਼ਿਲ੍ਹੇ ਦੇ ਚੰਨਣਵਾਲ ਦੇ ਬੂਥ ਨੰਬਰ 20, ਗੁਰਦਾਸਪੁਰ ਦੇ ਪਿੰਡ ਚਾਹੀਆਂ ਦੇ ਬੂਥ ਨੰਬਰ 124, ਜਲੰਧਰ ਦੇ ਪੰਚਾਇਤ ਸਮਿਤੀ ਭੋਗਪੁਰ ਦੇ ਬੂਥ ਨੰਬਰ 72 ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਟਾਰੀ ਦੇ ਪਿੰਡ ਖਾਸਾ ਦੇ ਬੂਥ ਨੰਬਰ 52,53,54 ਤੇ 55 ਅਤੇ ਵਰਪਾਲ ਕਲਾਂ ਪਿੰਡ ਦੇ ਬੂਥ ਨੰਬਰ 90,91,93,94 ਤੇ 95 ਉੱਪਰ 16 ਦਸੰਬਰ ਮੰਗਲਵਾਰ ਨੂੰ ਵੋਟਾਂ ਪੈਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚੋਣ ਡਿਊਟੀ ਦੇਣ ਵਾਲੇ ਮੁਲਾਜਮਾਂ ਲਈ ਵੱਡੀ ਖ਼ਬਰ; ਚੋਣ ਕਮਿਸ਼ਨਰ ਨੇ ਸਰਕਾਰ ਨੂੰ ਦਿੱਤੇ ਇਹ ਹੁਕਮ..

0

Punjab News:ਪੰਜਾਬ ਦੇ ਵਿਚ ਅੱਜ ਐਤਵਾਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਡਿਊਟੀ ਨਿਭਾਉਣ ਵਾਲੇ ਮੁਲਾਜਮਾਂ ਲਈ ਵੱਡੀ ਖ਼ਬਰ ਹੈ। ਰਾਜ ਚੋਣ ਕਮਿਸ਼ਨਰ ਨੇ ਪੰਜਾਬ ਸਰਕਾਰ ਨੂੰ ਇੰਨ੍ਹਾਂ ਮੁਲਾਜਮਾਂ ਲਈ ਭਲਕੇ 15 ਦਸੰਬਰ ਸੋਮਵਾਰ ਨੂੰ ਮੰਗ ਅਨੁਸਾਰ ਛੁੱਟੀ ਕਰਨ ਦੇ ਆਦੇਸ਼ ਦਿੱਤੇ ਸਨ। ਜਿਸਤੋਂ ਬਅਦ ਸੂਬਾ ਸਰਕਾਰ ਦੇ ਸਕੱਤਰ ਪ੍ਰਸੋਨਲ ਨੇ ਇਸ ਸਬੰਧ ਵਿਚ ਸਮੂਹ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਵਿਭਾਗਾਂ ਦੇ ਮੁਖੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ  ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਬਠਿੰਡਾ ‘ਚ ਛੋਟੀਆਂ-ਮੋਟੀਆਂ ਘਟਨਾਵਾਂ ਨੂੰ ਛੱਡ ਸ਼ਾਂਤੀ ਨਾਲ ਸਿਰੇ ਚੜ੍ਹਿਆ ਵੋਟਾਂ ਦਾ ਅਮਲ

ਜਿਸਦੇ ਵਿਚ ਸਪੱਸ਼ਟ ਕੀਤਾ ਗਿਆ ਕਿ ਰਾਜ ਚੌਣ ਕਮਿਸ਼ਨਰ ਦੀ ਹਦਾਇਤ ਹੋਈ ਹੈ ਕਿ 14.12.2025 ਨੂੰ ਰਾਜ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੌਣਾਂ ਵਿੱਚ ਤੈਨਾਤ ਪੋਲਿੰਗ ਸਟਾਫ ਜਿਸਦੇ ਵਿਚ (Presiding Officers, Polling Officers, Sector Officers, Class IV employees) ਨੂੰ ਉਨਾਂ ਦੀ ਮੰਗ ਅਨੁਸਾਰ ਭਲਕੇ ਮਿਤੀ 15.12.2025 ( ਦਿਨ ਸੋਮਵਾਰ) ਦੀ compensatory ਛੁੱਟੀ ਦੇਣ ਸਬੰਧੀ ਲੋੜੀਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਜਿਕਰਯੋਗ ਹੈ ਕਿ ਇੰਨ੍ਹਾਂ ਚੋਣਾਾਂ ਲਈ ਪੰਜਾਬ ਦੇ ਕਰੀਬ 90 ਹਜ਼ਾਰ ਮੁਲਾਜਮ ਡਿਊਟੀ ਉੱਪਰ ਤੈਨਾਤ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਬਠਿੰਡਾ ‘ਚ ਛੋਟੀਆਂ-ਮੋਟੀਆਂ ਘਟਨਾਵਾਂ ਨੂੰ ਛੱਡ ਸ਼ਾਂਤੀ ਨਾਲ ਸਿਰੇ ਚੜ੍ਹਿਆ ਵੋਟਾਂ ਦਾ ਅਮਲ

0

Bathinda News: Zila Parishad and Panchayat Samiti elections, ਲੰਮੇ ਸਮੇਂ ਤੋਂ ਉਡੀਕੀਆ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦਾ ਅਮਲ ਅੱਜ ਬਠਿੰਡਾ ਜ਼ਿਲ੍ਹੇ ਵਿੱਚ ਛੋਟੀਆਂ-ਮੋਟੀਆਂ ਘਟਨਾਵਾਂ ਨੂੰ ਛੱਡ ਅਮਨ-ਸ਼ਾਂਤੀ ਨਾਲ ਸਿਰੇ ਚੜ੍ਹਿਆ। ਮਿਲੀ ਰਿਪੋਰਟ ਅਨੁਸਾਰ ਜ਼ਿਲ੍ਹੇ ਵਿੱਚ 53.60 ਫੀਸਦੀ ਵੋਟਿੰਗ ਦਰਜ ਕੀਤੀ ਗਈ, ਹਾਲਾਂਕਿ ਕੁਝ ਹਲਕਿਆਂ ਵਿੱਚ ਦੇਰ ਸ਼ਾਮ ਤੱਕ ਵੀ ਵੋਟਰ ਲਾਈਨਾਂ ਵਿੱਚ ਖੜ੍ਹੇ ਰਹੇ। ਵੋਟਾਂ ਦੀ ਗਿਣਤੀ ਹੁਣ 17 ਦਸੰਬਰ ਨੂੰ ਕੀਤੀ ਜਾਵੇਗੀ, ਜਿਸਦੇ ਲਈ ਵੱਖ ਵੱਖ ਥਾਵਾਂ ‘ਤੇ ਗਿਣਤੀ ਕੇਂਦਰ ਬਣਾਏ ਗਏ ਹਨ।ਜ਼ਿਲ੍ਹੇ ਵਿੱਚ ਵੋਟਿੰਗ ਦੀ ਸ਼ੁਰੂਆਤ ਸਵੇਰੇ ਮੱਧਮ ਰਹੀ ਕਿਉਂਕਿ ਸਵੇਰੇ ਪਈ ਗਹਿਰੀ ਧੁੰਦ ਅਤੇ ਠੰਢ ਕਾਰਨ ਵੋਟਰ ਘਰਾਂ ਤੋਂ ਦੇਰ ਨਾਲ ਨਿਕਲੇ।

ਇਹ ਵੀ ਪੜ੍ਹੋ ਵੱਡੀ ਖ਼ਬਰ; ਗਿੱਦੜਬਾਹਾ ਹਲਕੇ ਦੇ ਦੋ ਪਿੰਡਾਂ ‘ਚ ਵੋਟਾਂ ਰੱਦ; ਬੂਥ ਕੈਪਚਰਿੰਗ ਦੇ ਲੱਗੇ ਸਨ ਦੋਸ਼

ਹਾਲਾਂਕਿ ਕੁਝ ਹਲਕਿਆਂ ਵਿੱਚ ਦੇਰ ਸ਼ਾਮ ਤੱਕ ਵੀ ਵੋਟਰ ਲਾਈਨਾਂ ਵਿੱਚ ਖੜ੍ਹੇ ਰਹੇ।ਜ਼ਿਲ੍ਹੇ ਵਿੱਚ ਕੁੱਲ 511 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਇਨ੍ਹਾਂ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ 17 ਸੀਟਾਂ ਲਈ 63 ਅਤੇ ਪੰਚਾਇਤ ਸੰਮਤੀ ਦੀਆਂ 137 ਸੀਟਾਂ ਲਈ 448 ਉਮੀਦਵਾਰ ਖੜੇ ਸਨ। ਚੋਣਾਂ ਲਈ 826 ਪੋਲਿੰਗ ਬੂਥ ਬਣਾਏ ਗਏ, ਜਿਨ੍ਹਾਂ ਵਿੱਚੋਂ 141 ਅਤਿ ਸੰਵੇਦਨਸ਼ੀਲ, 409 ਸੰਵੇਦਨਸ਼ੀਲ ਅਤੇ 276 ਗੈਰ-ਸੰਵੇਦਨਸ਼ੀਲ ਸਨ। ਹੁਣ 511 ਉਮੀਦਵਾਰਾਂ ਦੀ ਕਿਸਮਤ ਚੋਣ ਡੱਬਿਆਂ ਵਿੱਚ ਬੰਦ ਹੋ ਚੁੱਕੀ ਹੈ, ਜਿਸ ਦਾ ਫੈਸਲਾ 17 ਦਸੰਬਰ 2025 ਨੂੰ ਹੋਵੇਗਾ।

ਇਹ ਵੀ ਪੜ੍ਹੋ Breaking News; Bathinda ‘ਚ ਮਹਿਲਾ ਅਕਾਲੀ ਉਮੀਦਵਾਰ ਦੇ ਪਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ+ਤ

ਅੱਜ ਦੀ ਚੋਣ ਦੌਰਾਨ ਕਈ ਪਿੰਡਾਂ ਵਿੱਚ ਭਾਜਪਾ ਬੂਥ ਨਾ ਦੇ ਬਰਾਬਰ ਵੇਖੇ ਗਏ, ਜਦਕਿ ਮੁੱਖ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਕਾਰ ਤਿੱਖਾ ਮੁਕਾਬਲਾ ਰਿਹਾ। ਉਧਰ, ਜੇਕਰ ਚੋਣ ਪ੍ਰੀਕ੍ਰਿਆ ਦੌਰਾਨ ਹੋਏ ਲੜਾਈ ਝਗੜਿਆਂ ਜਾਂ ਤਕਰਾਰ ਦੀ ਗੱਲ ਕੀਤੀ ਜਾਵੇ ਤਾਂ ਤਲਵੰਡੀ ਸਾਬੋ ਹਲਕੇ ਦੇ ਪਿੰਡ ਫਤਿਹਗੜ੍ਹ ਨੌਆਬਾਦ ਵਿਚ ਅਕਾਲੀ ਦਲ ਤੇ ਆਪ ਵਿਚਕਾਰ ਝੜਪ ਹੋਈ। ਇਸੇ ਤਰ੍ਹਾਂ ਪਿੰਡ ਮਹਿਮਾ ਭਗਵਾਨਾਂ ਵਿੱਚ ਪ੍ਰੀਜ਼ਾਇਡਿੰਗ ਅਫ਼ਸਰ ਰੁਪਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਨਾਲ ਸੰਬੰਧਤ ਮੌਜੂਦਾ ਸਰਪੰਚ ਗੁਰਲਾਲ ਸਿੰਘ ਵਿਚਕਾਰ ਤਕਰਾਰ ਹੋ ਗਈ, ਜਿਸ ਕਾਰਨ ਕੁਝ ਸਮੇਂ ਲਈ ਵੋਟਿੰਗ ਪ੍ਰਭਾਵਿਤ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਗਿੱਦੜਬਾਹਾ ਹਲਕੇ ਦੇ ਦੋ ਪਿੰਡਾਂ ‘ਚ ਵੋਟਾਂ ਰੱਦ; ਬੂਥ ਕੈਪਚਰਿੰਗ ਦੇ ਲੱਗੇ ਸਨ ਦੋਸ਼

0

Giddarbaha News: ਪੰਜਾਬ ਦੇ ਬਹੁ-ਚਰਚਿਤ ਹਲਕੇ ਗਿੱਦੜਬਾਹਾ ਦੇ ਪਿੰਡ ਬਬਾਣੀਆਂ ਤੇ ਮਧੀਰ ‘ਚ ਹੁਣ ਮੁੜ ਵੋਟਾਂ ਹੋਣਗੀਆਂ। ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀ ਵੋਟਿੰਗ ਦੌਰਾਨ ਕਥਿਤ ਬੂਥ ਕੈਪਚਰਿੰਗ ਦੀਆਂ ਘਟਨਾਵਾਂ ਤੋਂ ਬਾਅਦ ਚੋਣ ਅਧਿਕਾਰੀਆਂ ਵੱਲੋਂ ਇੱਥੇ ਅੱਜ ਦੇ ਚੋਣ ਅਮਲ ਨੂੰ ਰੱਦ ਕਰ ਦਿੱਤਾ ਹੈ। ਹਲਕੇ ਦੇ ਚੋਣ ਅਧਿਕਾਰੀ ਕਮ ਐਸਡੀਐਮ ਜਸਪਾਲ ਸਿੰਘ ਬਰਾੜ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਹੁਣ ਇੰਨ੍ਹਾਂ ਦੋਨਾਂ ਪਿੰਡਾਂ ਦੇ ਦੋ-ਦੋ ਬੂਥਾਂ ਉੱਪਰ 16 ਦਸੰਬਰ ਦਿਨ ਮੰਗਲਵਾਰ ਨੂੰ ਮੁੜ ਵੋਟਿੰਗ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ Breaking News; Bathinda ‘ਚ ਮਹਿਲਾ ਅਕਾਲੀ ਉਮੀਦਵਾਰ ਦੇ ਪਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ+ਤ

ਇੰਨ੍ਹਾਂ ਪਿੰਡਾਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ਸੰਨੀ ਢਿੱਲੋਂ ਉਪਰ ਬੂਥ ਕੈਪਚਰਿੰਗ ਦੇ ਦੋਸ਼ ਲੱਗੇ ਹਨ।ਹਾਲਾਂਕਿ ਸੰਨੀ ਢਿੱਲੋਂ ਤੇ ਡਿੰਪੀ ਢਿੱਲੋਂ ਨੇ ਆਪਣੇ ਵਿਰੁਧ ਲੱਗੇ ਦੋਸ਼ਾਂ ਨੂੰ ਰੱਦ ਕੀਤਾ। ਪ੍ਰੰਤੂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ਵਿਚ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।ਜਿਕਰਯੋਗ ਹੈ ਕਿ ਅਕਾਲੀ ਆਗੂ ਗੁਰਵਿੰਦਰ ਸਿੰਘ ਬਣਾਂਵਾਲੀ ਤੇ ਕਾਂਗਰਸੀ ਆਗੂ ਰੁਪਿੰਦਰ ਸਿੰਘ ਕੋਟਭਾਈ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਸੰਨੀ ਢਿੱਲੋਂ ਪਿੰਡ ਬਬਾਣੀਆ ‘ਚ ਆਪਣੇ ਸਮਰਥਕਾਂ ਦੇ ਨਾਲ ਪੁੱਜੇ ਤੇ ਵਿਰੋਧੀ ਪਾਰਟੀਆਂ ਦੇ ਏਜੰਟਾਂ ਅਤੇ ਇੱਥੋਂ ਤੱਕ ਵੋਟ ਪਾਉਣ ਆਏ ਵੋਟਰਾਂ ਨੂੰ ਵੀ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਗਿਆ।

ਇਹ ਵੀ ਪੜ੍ਹੋ ਗਿੱਦੜਬਾਹਾ ਹਲਕੇ ਦੇ ਪਿੰਡ ਬਬਾਣੀਆ ‘ਚ ਹੰਗਾਮਾ, ਸੱਤਾਧਾਰੀ ਧਿਰ ‘ਤੇ ਬੂਥ ਕੈਪਚਰਿੰਗ ਦੇ ਦੋਸ਼

ਕਾਂਗਰਸ ਦੇ ਏਜੰਟ ਅਤੇ ਆਗੂਆਂ ਨੇ ਵੀ ਦੋਸ਼ ਲਗਾਇਆ ਕਿ ਬੂਥ ‘ਤੇ ਕਬਜ਼ਾ ਕਰਨ ਤੋਂ ਬਾਅਦ ਚੋਣ ਅਮਲੇ ਤੋਂ ਬੇਲਟ ਬਾਕਸ ਖੋਹ ਕੇ ਧੱਕੇ ਨਾਲ ਝਾੜੂ ਦੇ ਹੱਕ ਵਿਚ ਮੋਹਰਾਂ ਲਗਾਈਆਂ ਗਈਆਂ। ਪੰਜਾਬ ਕਾਂਗਰਸ ਪ੍ਰਧਾਨ ਤੇ ਹਲਕਾ ਗਿੱਦੜਬਾਹਾ ਤੋਂ ਲੰਮੀ ਨੁਮਾਇੰਦਗੀ ਕਰਨ ਵਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ ਵਿਚ ਜਿੰਮੇਵਾਰ ਵਿਅਕਤੀਆਂ ਵਿਰੁਧ ਤੁਰੰਤ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Breaking News; Bathinda ‘ਚ ਮਹਿਲਾ ਅਕਾਲੀ ਉਮੀਦਵਾਰ ਦੇ ਪਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ+ਤ

0

Bathinda News: Breaking News; ਪੰਜਾਬ ਦੇ ਵਿਚ ਅੱਜ ਐਤਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਪੈ ਰਹੀਆਂ ਵੋਟਾਂ ਦੌਰਾਨ ਬਠਿੰਡਾ ਵਿਚ ਵੱਡੀ ਘਟਨਾ ਵਾਪਰ ਗਈ ਹੈ। ਹਲਕਾ ਬਹਿਮਣ ਦੀਵਾਨਾ ਜ਼ਿਲ੍ਹਾ ਪ੍ਰੀਸ਼ਦ ਜੋਨ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਕਰਨ ਕੌਰ ਦੇ ਪਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ ਗਿੱਦੜਬਾਹਾ ਹਲਕੇ ਦੇ ਪਿੰਡ ਬਬਾਣੀਆ ‘ਚ ਹੰਗਾਮਾ, ਸੱਤਾਧਾਰੀ ਧਿਰ ‘ਤੇ ਬੂਥ ਕੈਪਚਰਿੰਗ ਦੇ ਦੋਸ਼

ਜਥੇਦਾਰ ਜਗਸੀਰ ਸਿੰਘ ਬੱਲੂਆਣਾ ਦੇ ਨਾਮ ਨਾਲ ਇਲਾਕੇ ਵਿਚ ਮਸ਼ਹੂਰ ਇਸ ਆਗੂ ਨੂੰ ਸਕੂਲ ‘ਚ ਬਣੇ ਪੋਲਿੰਗ ਸਟੇਸ਼ਨ ਦੌਰਾਨ ਹੀ ਦੌਰਾ ਪੈਣ ਦੀ ਗੱਲ ਸਾਹਮਣੇ ਆਈ ਹੈ, ਜਿਸਤੋਂ ਬਾਅਦ ਪ੍ਰਵਾਰ ਵੱਲੋਂ ਉਸਨੂੰ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਲਿਆਂਦਾ ਗਿਆ ਪ੍ਰੰਤੂ ਇੱਥੇ ਮੌਤ ਹੋ ਗਈ। ਜਿਸਤੋਂ ਬਾਅਦ ਉਸਦੀ ਮ੍ਰਿਤਕ ਦੇਹ ਨੂੰ ਵਾਪਸ ਪਿੰਡ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ Punjab ਦੇ Ex FM ਮਨਪ੍ਰੀਤ ਬਾਦਲ ਦੀ ਧੀ ਰੀਆ ਦੀ ਜੰਮੂ-ਕਸ਼ਮੀਰ ਦੇ ਸ਼ਾਹੀ ਪ੍ਰਵਾਰ ‘ਚ ਹੋਈ ਮੰਗਣੀ

ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਆਪਣੇ ਜਥੇਦਾਰ ਦੀ ਮੌਤ ਹੋਣ ਦੀ ਖਬਰ ਪਤਾ ਲੱਗਦਿਆਂ ਹੀ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਗੁਰਚਰਨ ਸਿੰਘ, ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਗੋਨਿਆਣਾ, ਜ਼ਿਲ੍ਹਾ ਪ੍ਰਧਾਨ ਸੁਸੀਲ ਗੋਲਡੀ ਸਹਿਤ ਹੋਰ ਵੱਡੇ ਆਗੂ ਮਹਰੂਮ ਜਥੈਦਾਰ ਦੇ ਘਰ ਪੁੱਜੇ ਹੋਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

BJP ਨੂੰ ਮਿਲਿਆ ਨਵਾਂ ਕਾਰਜ਼ਕਾਰੀ ਪ੍ਰਧਾਨ; 45 ਸਾਲ ਦੇ ਨਿਤਿਨ ਨਬੀਨ ਨੂੰ ਮਿਲੀ ਜਿੰਮੇਵਾਰੀ

New Delhi News: BJP gets new working president;  ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਨੇ ਆਪਣੇ ਨਵੇਂ ਰਾਸ਼ਟਰੀ ਕਾਰਜ਼ਕਾਰੀ ਪ੍ਰਧਾਨ ਦਾ ਐਲਾਨ ਕੀਤਾ ਹੈ। ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਬੀਨ ਨੂੰ 45 ਸਾਲ ਦੀ ਉਮਰ ਵਿਚ ਇਹ ਵੱਡੀ ਜਿੰਮੇਵਾਰੀ ਮਿਲੀ ਹੈ। ਉਹ ਭਾਜਪਾ ਯੁਵਾ ਮੋਰਚਾ ਦੇ ਰਾਸ਼ਟਰੀ ਜਨਰਲ ਸਕੱਤਰ, ਬਿਹਾਰ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ, ਛੱਤੀਸਗੜ੍ਹ ਦੇ ਸੂਬਾ ਇੰਚਾਰਜ ਆਦਿ ਤੱਕ ਹੁਣ ਤੱਕ ਮਿਲੀਆਂ ਸੰਗਠਨਾਤਮਕ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਸਫਲਤਾ ਨਾਲ ਨਿਭਾਇਆ ਹੈ।ਇਸਤੋਂ ਇਲਾਵਾ ਉਹ ਬਿਹਾਰ ਵਿੱਚ ਪੰਜ ਵਾਰ ਵਿਧਾਇਕ ਅਤੇ ਰਾਜ ਸਰਕਾਰ ਵਿੱਚ ਮੰਤਰੀ ਰਹੇ ਹਨ।

ਇਹ ਵੀ ਪੜ੍ਹੋ ਗਿੱਦੜਬਾਹਾ ਹਲਕੇ ਦੇ ਪਿੰਡ ਬਬਾਣੀਆ ‘ਚ ਹੰਗਾਮਾ, ਸੱਤਾਧਾਰੀ ਧਿਰ ‘ਤੇ ਬੂਥ ਕੈਪਚਰਿੰਗ ਦੇ ਦੋਸ਼

ਸੂਚਨਾ ਮੁਤਾਬਕ ਨਿਤਿਨ ਨਬੀਨ ਭਾਜਪਾ ਦੇ ਨਵੇਂ ਕੌਮੀ ਪ੍ਰਧਾਨ ਦੀ ਚੋਣ ਤੱਕ ਆਪਣੀ ਜਿੰਮੇਵਾਰੀ ਨਿਭਾਉਣਗੇ। ਜਿਕਰਯੋਗ ਹੈ ਕਿ ਮੌਜੂਦਾ ਸਮੇਂ ਜੇਪੀ ਨੱਡਾ ਪਾਰਟੀ ਪ੍ਰਧਾਨ ਵਜੋਂ ਜਿੰਮੇਵਾਰੀ ਨਿਭਾ ਰਹੇ ਹਨ। ਨੱਡਾ ਨੂੰ 2020 ਵਿੱਚ ਪਾਰਟੀ ਦਾ ਰਾਸ਼ਟਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਰਾਸ਼ਟਰੀ ਪ੍ਰਧਾਨ ਵਜੋਂ ਉਨ੍ਹਾਂ ਦਾ ਕਾਰਜਕਾਲ ਜੂਨ 2024 ਵਿੱਚ ਖਤਮ ਹੋ ਗਿਆ ਸੀ। ਉਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਟਵੀਟ ਕਰਕੇ ਨਵੇਂ ਕਾਰਜ਼ਕਾਰੀ ਪ੍ਰਧਾਨ ਨਿਤਿਨ ਨਬੀਨ ਨੂੰ ਵਧਾਈ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗਿੱਦੜਬਾਹਾ ਹਲਕੇ ਦੇ ਪਿੰਡ ਬਬਾਣੀਆ ‘ਚ ਹੰਗਾਮਾ, ਸੱਤਾਧਾਰੀ ਧਿਰ ‘ਤੇ ਬੂਥ ਕੈਪਚਰਿੰਗ ਦੇ ਦੋਸ਼

0

Giddarbaha News: ਪੰਜਾਬ ਦੇ ਚਰਚਿਤ ਹਲਕੇ ਗਿੱਦੜਬਾਹਾ ਦੇ ਪਿੰਡ ਬਬਾਣੀਆਂ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀ ਵੋਟਿੰਗ ਦੌਰਾਨ ਕਥਿਤ ਬੂਥ ਕੈਪਚਰਿੰਗ ਦੀ ਘਟਨਾ ਨੂੰ ਲੈ ਕੇ ਹੰਗਾਮਾ ਹੋਣ ਦੀ ਖ਼ਬਰ ਹੈ। ਇਸ ਮਾਮਲੇ ਵਿਚ ਹਲਕਾ ਵਿਧਾਇਕ ਡਿੰਪੀ ਢਿੱਲੋਂ ਦੇ ਭਰਾ ਸੰਨੀ ਢਿੱਲੋਂ ਉਪਰ ਗੰਭੀਰ ਦੋਸ਼ ਲੱਗੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ਵਿਚ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ ਮੰਦਭਾਗੀ ਘਟਨਾ; ਚੋਣ ਡਿਊਟੀ ‘ਤੇ ਜਾ ਰਹੇ ਅਧਿਆਪਕ ਜੋੜੇ ਦੀ ਕਾਰ ਡਿੱਗਣ ਕਾਰਨ ਹੋਈ ਮੌ+ਤ

ਦੂਜੇ ਪਾਸੇ ਸੰਨੀ ਢਿੱਲੋਂ ਤੇ ਡਿੰਪੀ ਢਿੱਲੋਂ ਨੇ ਆਪਣੇ ਵਿਰੁਧ ਲੱਗੇ ਦੋਸ਼ਾਂ ਨੂੰ ਰੱਦ ਕੀਤਾ।ਸੁਖਬੀਰ ਸਿੰਘ ਬਾਦਲ ਦੇ ਨਿੱਜੀ ਸਹਾਇਕ ਤੇ ਹਲਕਾ ਗਿੱਦੜਬਾਹਾ ਦਾ ਕੰਮ ਦੇਖ ਰਹੇ ਗੁਰਵਿੰਦਰ ਸਿੰਘ ਬਣਾਂਵਾਲੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਸੰਨੀ ਢਿੱਲੋਂ ਪਿੰਡ ਬਬਾਣੀਆ ‘ਚ ਆਪਣੇ ਸਮਰਥਕਾਂ ਦੇ ਨਾਲ ਪੁੱਜੇ ਤੇ ਵਿਰੋਧੀ ਪਾਰਟੀਅ ਦੇ ਏਜੰਟਾਂ ਅਤੇ ਇੱਥੋਂ ਤੱਕ ਵੋਟ ਪਾਉਣ ਆਏ ਵੋਟਰਾਂ ਨੂੰ ਵੀ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਗਿਆ।

ਇਹ ਵੀ ਪੜ੍ਹੋ ਸਮਾਣਾ ਦੇ ਪੰਜ ਪਿੰਡਾਂ ਦੇ ਵੋਟਰਾਂ ਵੱਲੋਂ ਵੋਟਾਂ ਦਾ ਬਾਈਕਾਟ, ਜਾਣੋਂ ਕਾਰਨ

ਕਾਂਗਰਸ ਦੇ ਏਜੰਟ ਅਤੇ ਆਗੂਆਂ ਨੇ ਵੀ ਦੋਸ਼ ਲਗਾਇਆ ਕਿ ਬੂਥ ‘ਤੇ ਕਬਜ਼ਾ ਕਰਨ ਤੋਂ ਬਾਅਦ ਚੋਣ ਅਮਲੇ ਤੋਂ ਬੇਲਟ ਬਾਕਸ ਖੋਹ ਕੇ ਧੱਕੇ ਨਾਲ ਝਾੜੂ ਦੇ ਹੱਕ ਵਿਚ ਮੋਹਰਾਂ ਲਗਾਈਆਂ ਗਈਆਂ। ਪੰਜਾਬ ਕਾਂਗਰਸ ਪ੍ਰਧਾਨ ਤੇ ਹਲਕਾ ਗਿੱਦੜਬਾਹਾ ਤੋਂ ਲੰਮੀ ਨੁਮਾਇੰਦਗੀ ਕਰਨ ਵਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ ਵਿਚ ਜਿੰਮੇਵਾਰ ਵਿਅਕਤੀਆਂ ਵਿਰੁਧ ਤੁਰੰਤ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ

0

👉ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਾਸੋਂ ਪ੍ਰਾਪਤ ਕੀਤਾ ਪੁਰਸਕਾਰ
Chandigarh News: ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਏ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੁਰਸਕਾਰ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਨੂੰ ਜਿੱਤਣ ਸਦਕਾ ਪੰਜਾਬ ਊਰਜਾ ਸਮਰੱਥਾ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਦੇਸ਼ ਦੇ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦਾ ਜਿਕਰ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਖੇਤੀਬਾੜ੍ਹੀ ਖੇਤਰ ਵਿਚ 18000 ਸੂਰਜੀ ਊਰਜਾ ਵਾਲੇ ਪੰਪ ਲਗਾਏ ਚੁੱਕੇ ਹਨ ਅਤੇ ਇਸ ਗਿਣਤੀ ਨੂੰ ਹੋਰ ਵਧਾਉਣ ਲਈ ਮੁਸੱਲਸਲ ਯਤਨ ਜਾਰੀ ਹਨ। ਇਨ੍ਹਾਂ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਉਦਯੋਗਿਕ ਯੂਨਿਟ ਵਰਗ ਤਹਿਤ ਵੇਰਕਾ ਪਲਾਂਟਾਂ ਵਿਚ 185 ਊਰਜਾਕੁਸ਼ਲ ਤਕਨੀਕ ਦੀਆਂ ਮੋਟਰਾਂ ਲਗਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਯਤਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਸੂਬਾ ਸਰਕਾਰ ਨੇ ਸੂਬੇ ਦੀਆਂ ਸਰਕਾਰੀ ਇਮਾਰਤਾਂ ਵਿਚ ਸੂਰਜੀ ਊਰਜਾ ਦੇ 35 ਮੈਗਾਵਾਟ ਦੀ ਸਮਰੱਥਾ ਦੇ ਰੂਫਟਾਪ ਪ੍ਰਾਜੈਕਟ ਸਫਲਤਾਪੂਰਵਕ ਸਥਾਪਤ ਕੀਤੇ ਹਨ।

ਇਹ ਵੀ ਪੜ੍ਹੋ Punjab ਦੇ Ex FM ਮਨਪ੍ਰੀਤ ਬਾਦਲ ਦੀ ਧੀ ਰੀਆ ਦੀ ਜੰਮੂ-ਕਸ਼ਮੀਰ ਦੇ ਸ਼ਾਹੀ ਪ੍ਰਵਾਰ ‘ਚ ਹੋਈ ਮੰਗਣੀ

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਮਾਰਤਾਂ ਵਿਚ ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਕਦਮ ਚੁੱਕਣੇ ਵਪਾਰਕ ਖੇਤਰ ਵਿਚ ਊਰਜਾ ਬਚਾਉਣ ਲਈ ਬਹੁਤ ਅਹਿਮੀਅਤ ਰੱਖਦਾ ਹੈ, ਜਿਸ ਖਾਤਰ ਊਰਜਾਕੁਸ਼ਲਤਾ ਵਾਲੇ ਡਿਜਾਇਨ, ਢੁੱਕਵੀਂ ਇਮਾਰਤੀ ਸਮੱਗਰੀ ਦੀ ਵਰਤੋ ਅਤੇ ਊਰਜਾ ਸੰਭਾਲ ਇਮਾਰਤੀ ਕੋਡ ਦੀ ਵਰਤੋ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਵਿਚ ਸੰਯੁਕਤ ਜਲਵਾਯੂ ਜ਼ੋਨ ਲਈ ਕੌਮੀ ਊਰਜਾ ਸੰਭਾਲ ਬਿਲਡਿੰਗ ਕੋਡ ਵਿਚ ਸੋਧ ਕਰਕੇ ਪੰਜਾਬ ਊਰਜਾ ਸੰਭਾਲ ਬਿਲਡਿੰਗ ਕੋਡ (ਈ.ਸੀ.ਬੀ.ਸੀ) ਨੂੰ ਨੋਟੀਫਾਈ ਕਰਨ ਦੀ ਪਹਿਲਕਦਮੀ ਕੀਤੀ ਹੈ। ਭਵਿੱਖੀ ਜ਼ਰੂਰਤਾਂ ਨੂੰ ਵੇਖਦਿਆਂ ਹੋਇਆਂ ਇਮਾਰਤੀ ਨਿਯਮਾਂ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 850 ਇਮਾਰਤਾਂ ਨੂੰ ਈ.ਸੀ.ਬੀ.ਸੀ ਨਿਯਮ ਪਾਲਣਾ ਤਹਿਤ ਲਿਆਂਦਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ ਮੰਦਭਾਗੀ ਘਟਨਾ; ਚੋਣ ਡਿਊਟੀ ‘ਤੇ ਜਾ ਰਹੇ ਅਧਿਆਪਕ ਜੋੜੇ ਦੀ ਕਾਰ ਡਿੱਗਣ ਕਾਰਨ ਹੋਈ ਮੌ+ਤ

ਊਰਜਾ ਸੰਭਾਲ ਤੇ ਸਮਰੱਥਾ ਵਾਧੇ ਦੇ ਖੇਤਰ ਵਿਚ ਪਹਿਲਕਦਮੀਆਂ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਸਮੁੱਚੇ ਯਤਨਾ ਦੇ ਸਦਕਾ ਹੀ ਹੁਣ ਤੱਕ 12000 ਮਿਲੀਅਨ ਯੂਨਿਟਾਂ ਦੀ ਬਚਤ ਸੰਭਵ ਹੋ ਚੁੱਕੀ ਹੈ।ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਉਦਯੋਗਿਕ ਵਿਸਥਾਰ ਅਤੇ ਬੁਨਿਆਦੀ ਢਾਂਚੇ ਦੀਆਂ ਜ਼ਰੂਰਤਾਂ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਬਿਜਲੀ ਉਤਪਾਦਨ ਲਈ ਰਵਾਇਤੀ ਬਿਜਲੀ ਉਤਪਾਦਨ ਦੀ ਥਾਂ ਤੇ ਸੂਰਜੀ ਊਰਜਾ, ਪਣ ਬਿਜਲੀ ਉਤਪਾਦਨ ਅਤੇ ਬਾਇਓਮਾਸ ਬਿਜਲੀ ਉਤਪਾਦਨ ਦੀਆਂ ਵਿਧੀਆਂ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ, ਜੋ ਊਰਜਾ ਸਮਰੱਥਾ ਅਤੇ ਸੰਭਾਲ ਦੇ ਨਾਲ -ਨਾਲ ਵਾਤਾਵਰਣ ਸੰਭਾਲ ਲਈ ਸਭ ਤੋਂ ਵਧੇਰੇ ਕਾਰਗਰ ਸਾਬਤ ਹੋਣਗੀਆਂ।ਇਸ ਮੌਕੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸੀ.ਈ.ਓ ਸ਼੍ਰੀਮਤੀ ਨੀਲਿਮਾ, ਪ੍ਰਸ਼ਾਸਕੀ ਸਕੱਤਰ, ਨਵੇਂ ਅਤੇ ਨਵਿਆਉਣਯੋਗ ਸਰੋਤ ਵਿਭਾਗ ਡਾ. ਬਸੰਤ ਗਰਗ, ਵਧੀਕ ਡਾਇਰੈਕਟਰ ਜਸਪਾਲ ਸਿੰਘ ਅਤੇ ਪ੍ਰਾਜੈਕਟ ਇੰਜੀਨੀਅਰ ਸ਼ਰਦ ਸ਼ਰਮਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿੱਚ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

0

👉ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਵਿਦੇਸ਼ੀ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਅਤੇ ਜੇਲ੍ਹ ਵਿੱਚ ਬੰਦ ਸਹਿਯੋਗੀ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ ਦੇ ਇਸ਼ਾਰਿਆਂ ‘ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਅੰਮ੍ਰਿਤਸਰ; ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਅੰਮ੍ਰਿਤਸਰ; ਜਗਰੂਪ ਸਿੰਘ ਵਾਸੀ ਸੰਗਨਾ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਮੰਦਭਾਗੀ ਘਟਨਾ; ਚੋਣ ਡਿਊਟੀ ‘ਤੇ ਜਾ ਰਹੇ ਅਧਿਆਪਕ ਜੋੜੇ ਦੀ ਕਾਰ ਡਿੱਗਣ ਕਾਰਨ ਹੋਈ ਮੌ+ਤ

ਪੁਲਿਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਈ-0627) ਅਤੇ ਚਿੱਟੇ ਰੰਗ ਦੀ ਹੌਂਡਾ ਐਕਟਿਵਾ (ਪੀਬੀ-02-ਈਐਕਸ-2265) ਜਿਸਦੀ ਵਰਤੋਂ ਉਹ ਖੇਪ ਡਿਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਦੇ ਸਾਥੀਆਂ ਯੁਵਰਾਜ ਅਤੇ ਵਰਿੰਦਰ ਨੇ ਅਜਨਾਲਾ ਸੈਕਟਰ ਤੋਂ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੰਭਾਵਿਤ ਤੌਰ ‘ਤੇ ਇਸ ਖੇਪ ਨੂੰ ਅੰਮ੍ਰਿਤਸਰ ਦੇ ਗੁਰਦੁਆਰਾ ਮੋਰਚਾ ਸਾਹਿਬ ਨੇੜੇ ਸ਼ੱਕੀ ਜਗਰੂਪ ਸਿੰਘ ਨੂੰ ਡਿਲੀਵਰ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਜਾਲ ਵਿਛਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ AAP MLA ਨੇ ਸ਼ਰਾਬ ਤੇ ਸੂਟਾਂ ਨਾਲ ਭਰੀ ਗੱਡੀ ਕੀਤੀ ਬਰਾਮਦ; ਕਾਂਗਰਸ ‘ਤੇ ਲਗਾਇਆ ਦੋਸ਼

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜਗਰੂਪ ਸਿੰਘ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਹ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ, ਜੋ ਇਸ ਸਮੇਂ ਸ੍ਰੀ ਮੁਕਤਸਰ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਪ੍ਰੀਤ ਸੇਖੋਂ ਨੇ ਉਸ ਨੂੰ ਗੁਰਦੁਆਰਾ ਮੋਰਚਾ ਸਾਹਿਬ ਦੇ ਨੇੜਿਓਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਡੀਜੀਪੀ ਨੇ ਦੱਸਿਆ ਕਿ ਹੋਰ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ – ਯੁਵਰਾਜ ਅਤੇ ਵਰਿੰਦਰ – ਨੇ ਆਪਣੇ ਇੱਕ ਹੋਰ ਸਾਥੀ ਜੁਗਰਾਜ ਸਿੰਘ ਬਾਰੇ ਖੁਲਾਸਾ ਕੀਤਾ, ਜਿਸ ਨੂੰ ਬਾਅਦ ਵਿੱਚ ਅੰਮ੍ਰਿਤਸਰ ਸਿਟੀ ਤੋਂ 3.90 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ, ਐਫਆਈਆਰ ਨੰਬਰ 73 ਮਿਤੀ 13.12.25 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦੇ Ex FM ਮਨਪ੍ਰੀਤ ਬਾਦਲ ਦੀ ਧੀ ਰੀਆ ਦੀ ਜੰਮੂ-ਕਸ਼ਮੀਰ ਦੇ ਸ਼ਾਹੀ ਪ੍ਰਵਾਰ ‘ਚ ਹੋਈ ਮੰਗਣੀ

Jammu News: Punjab ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਦੇ ਵੱਡੇ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਧੀ ਰੀਆ ਦੀ ਜੰਮੂ-ਕਸ਼ਮੀਰ ਦੇ ਸ਼ਾਹੀ ਘਰਾਣੇ ਦੇ ਪ੍ਰਵਾਰ ‘ਚ ਕੁੜਮਾਈ ਹੋਈ ਹੈ। ਉਨ੍ਹਾਂ ਦੀ ਮੰਗਣੀ ਜੰਮੂ ਕਸ਼ਮੀਰ ਦੇ ਆਖ਼ਰੀ ਮਹਾਰਾਜਾ ਹਰੀ ਸਿੰਘ ਦੇ ਪੜ-ਪੋਤਰੇ ਕੁੰਵਰ ਮਾਰਤੰਡ ਸਿੰਘ ਨਾਲ ਹੋ ਗਈ ਹੈ। ਵੱਡੀ ਗੱਲ ਇਹ ਹੈ ਕਿ ਇਸ ਮੰਗਣੀ ਬਾਰੇ ਜਾਣਕਾਰੀ ਖੁਦ ਮਾਰਤੰਡ ਸਿੰਘ ਦੇ ਪਿਤਾ ਅਤੇ ਕਾਂਗਰਸ ਦੇ ਵੱਡੇ ਆਗੂ ਕਰਨ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਤਸਵੀਰ ਸਾਂਝੀ ਕਰਕੇ ਦਿੱਤੀ ਹੈ।

ਇਹ ਵੀ ਪੜ੍ਹੋ ਸਮਾਣਾ ਦੇ ਪੰਜ ਪਿੰਡਾਂ ਦੇ ਵੋਟਰਾਂ ਵੱਲੋਂ ਵੋਟਾਂ ਦਾ ਬਾਈਕਾਟ, ਜਾਣੋਂ ਕਾਰਨ

ਵਿਕਰਮਾਦਿੱਤਿਆ ਸਿੰਘ ਨੇ ਰੀਆ ਬਾਦਲ ਅਤੇ ਮਾਰਤੰਡ ਸਿੰਘ ਨੂੰ ਬਹੁਤ ਸਾਰਾ ਪਿਆਰ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਦੱਸਣਯੋਗ ਹੈ ਕਿ ਡਾ. ਕਰਨ ਸਿੰਘ ਨੇ ਭਾਰਤ-ਪਾਕਿਸਤਾਨ ਦੀ ਵੰਡ ਸਮੇਂ ਜੰਮੂ-ਕਸ਼ਮੀਰ ਨੂੰ ਭਾਰਤ ਨਾਲ ਮਿਲਾਉਣ ਵਿਚ ਵੱਡੀ ਭੂਮਿਕਾ ਨਿਭਾਈ ਸੀ। ਕਰਨ ਸਿੰਘ ਨੇ ਜੰਮੂ ਕਸ਼ਮੀਰ ਦੇ ਭਾਰਤ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਜਪਾਲ, ਕੇਂਦਰੀ ਮੰਤਰੀ ਅਤੇ ਵਿਦੇਸ਼ ਵਿਚ ਰਾਜਦੂਤ ਵਜੋਂ ਵੀ ਸੇਵਾ ਨਿਭਾਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1900786