Thursday, April 30, 2026
Home Blog Page 2743

ਅਰਵਿੰਦ ਪਾਲ ਸਿੰਘ ਸੰਧੂ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁੱਦਾ

0

ਅਹੁੱਦਾ ਸੰਭਾਲਣ ਤੋਂ ਬਾਅਦ ਤਖ਼ਤ ਸਾਹਿਬ ’ਤੇ ਹੋਏ ਨਤਮਸਤਕ
ਸੁਖਜਿੰਦਰ ਮਾਨ
ਬਠਿੰਡਾ, 5 ਅਕਤੂਬਰ : ਸੀਨੀਅਰ ਆਈ.ਏ.ਐਸ ਅਧਿਕਾਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਇੱਥੇ ਪੁੱਜਣ ਤੇ ਸਲਾਮੀ ਦਿੱਤੀ ਗਈ। ਫਾਜਲਿਕਾ ਤੋਂ ਬਦਲ ਕੇ ਆਏ ਸ: ਸੰਧੂ ਨੇ ਚਾਰਜ ਸੰਭਾਲਣ ਉਪਰੰਤ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਜਾਣ-ਪਹਿਚਾਣ ਕਰਦਿਆਂ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ-ਕਾਜ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਇਹ ਵੀ ਖਾਸ ਹਦਾਇਤ ਕੀਤੀ ਕਿ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ ਤੇ ਸਤਿਕਾਰ ਦਿੱਤਾ ਜਾਵੇ। ਇਸ ਮੌਕੇ ਏ.ਡੀ.ਸੀ ਪਰਮਵੀਰ ਸਿੰਘ, ਨਿਕਾਸ ਕੁਮਾਰ, ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸਡੀਐਮ ਤਲਵੰਡੀ ਸਾਬੋ ਵਰਿੰਦਰ ਸਿੰਘ, ਐਸਡੀਐਮ ਰਾਮਪੁਰਾ ਨਵਦੀਪ ਕੁਮਾਰ, ਸਹਾਇਕ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ਼ ਰਾਣੀ ਅਤੇ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਆਦਿ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਆਪਣਾ ਅਹੁੱਦਾ ਸੰਭਾਲਣ ਉਪਰੰਤ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜ਼ਰ ਪਰਮਜੀਤ ਸਿੰਘ ਵਲੋਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਸਿਰੋਪਾਓ ਦੀ ਬਖਸ਼ਿਸ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਗਤ ਤੇ ਸੰਗਤ ਵਿਚ ਬੈਠ ਕੇ ਲੰਗਰ ਵੀ ਛਕਿਆ।

ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੇ ਅਰਮਾਨਾਂ ’ਤੇ ਪਾਣੀ ਫ਼ੇਰਿਆ

0

ਪਹਿਲਾਂ ਗੁਲਾਬੀ ਸੁੰਡੀ ਤੇ ਹੁਣ ਮੀਂਹ ਨੇ ਫ਼ਸਲਾਂ ਦਾ ਕੀਤਾ ਭਾਰੀ ਨੁਕਸਾਨ
ਮੰਡੀਆਂ ਵਿਚ ਵਿਕਣ ਲਈ ਆਇਆ ਨਰਮਾ ਤੇ ਝੋਨਾ ਪਾਣੀ ’ਚ ਭਿੱਜਿਆ
ਸੁਖਜਿੰਦਰ ਮਾਨ
ਬਠਿੰਡਾ, 5 ਅਕਤੂਬਰ : ਬੀਤੀ ਦੇਰ ਸ਼ਾਮ ਆਏ ਭਾਰੀ ਝੱਖੜ ਤੇ ਮੀਂਹ ਨੇ ਮਾਲਵਾ ਪੱਟੀ ਦੇ ਲੱਖਾਂ ਕਿਸਾਨਾਂ ਦੇ ਅਰਮਾਨਾਂ ਉਪਰ ਪਾਣੀ ਫ਼ੇਰ ਦਿੱਤਾ। ਪਹਿਲਾਂ ਹੀ ਗੁਲਾਬੀ ਸੁੰਡੀ ਤੇ ਬੇਮੌਸਮੀ ਬਾਰਸਾਂ ਦੇ ਝੰਬੇ ਇੰਨ੍ਹਾਂ ਕਿਸਾਨਾਂ ਉਪਰ ਇਹ ਝੱਖੜ ਤੇ ਮੀਂਹ ਕਹਿਰ ਬਣ ਕੇ ਝੁੱਲਿਆਂ, ਜਿਸਦੇ ਨਾਲ ਹਜ਼ਾਰਾਂ ਏਕੜ ਰਕਬੇ ਵਿਚ ਨਰਮੇ ਤੇ ਝੋਨੇ ਦੀ ਫ਼ਸਲ ਧਰਤੀ ’ਤੇ ਵਿਛ ਗਈ। ਇਸਦੇ ਨਾਲ ਹੀ ਮੰਡੀਆਂ ਵਿਚ ਵਿਕਣ ਲਈ ਆਇਆ ਨਰਮਾ ਤੇ ਝੌਨਾ ਵੀ ਪਾਣੀ ਵਿਚ ਬਹਿ ਗਿਆ। ਮੰਡੀਕਰਨ ਦੇ ਅਧੂਰੇ ਪ੍ਰਬੰਧਾਂ ਕਾਰਨ ਕਿਸਾਨਾਂ ਦੇ ਪੱਲੇ ਵੱਡੀ ਨਿਰਾਸਾ ਪਈ ਹੈ। ਮੌਸਮ ਵਿਭਾਗ ਦੇ ਮਾਹਰਾਂ ਨੇ ਦਸਿਆ ਕਿ ਬਠਿੰਡਾ ਬਲਾਕ ’ਚ ਕਰੀਬ 70 ਐਮ.ਐਮ ਬਾਰਸ਼ ਹੋਈ ਹੈ। ਸੂਚਨਾ ਮੁਤਾਬਕ ਬਠਿੰਡਾ ਤੇ ਮਾਨਸਾ ਬਲਾਕਾਂ ਵਿਚ ਸਭ ਤੋਂ ਵੱਧ ਵਰਖਾ ਦੇਖਣ ਨੂੰ ਮਿਲੀ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਵੀ ਮੰਨਿਆਂ ਹੈ ਕਿ ਭਾਰੀ ਝੱਖੜ ਕਾਰਨ ਝੌਨੇ ਦੀ ਜਿਆਦਾਤਰ ਫ਼ਸਲ ਧਰਤੀ ’ਤੇ ਵਿਛ ਗਈ, ਜਿਸ ਕਾਰਨ ਨਾ ਸਿਰਫ਼ ਕਟਾਈ ਵਿਚ ਦੇਰੀ ਹੋਵੇਗੀ, ਬਲਕਿ ਦਾਣਾ ਵੀ ਬਦਰੰਗ ਹੋ ਜਾਵੇਗਾ। ਇਸੇ ਤਰ੍ਹਾਂ ਪਹਿਲਾਂ ਹੀ ਗੁਲਾਬੀ ਸੁੰਡੀ ਕਾਰਨ ਖੋਖਲੇ ਹੋ ਚੁੱਕੇ ਨਰਮੇ ਦੀ ਫ਼ਸਲ ਦੇ ਟੀਂਢੇ ਹੋਰ ਖ਼ਰਾਬ ਜਾਣਗੇ ਤੇ ਨਰਮੇ ਦੇ ਫੁੱਟ ਕੋਡੀਆਂ ਬਣ ਜਾਣਗੇ। ਕਿਸਾਨਾਂ ਮੁਤਾਬਕ ਇਸ ਭਾਰੀ ਮੀਂਹ ਨੇ ਪੱਕਣ ’ਤੇ ਤਿਆਰ ਫਸਲ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ। ਕਿਸਾਨ ਆਗੂ ਸਰੂਪ ਸਿੰਘ ਸਿੱਧੂ ਨੇ ਦਸਿਆ ਕਿ ਰਾਮਾ ਪੱਟੀ ’ਚ ਇਸ ਮੀਂਹ ਕਾਰਨ ਵੱਡਾ ਨੁਕਸਾਨ ਹੋਇਆ ਹੈ। ਕਿਸਾਨ ਜਸਵੀਰ ਸਿੰਘ ਬੁਰਜ ਸੇਮਾ ਨੇ ਦਾਅਵਾ ਕੀਤਾ ਕਿ ਫ਼ਸਲ ਸਿੱਲੀ ਹੋਣ ਕਾਰਨ ਪੱਕਣ ਵਿਚ ਹੋਰ ਦੇਰੀ ਹੋ ਜਾਵੇਗੀ। ਸੂਚਨਾ ਮੁਤਾਬਕ ਪਿੰਡ ਚੁੱਘਾ, ਝੂੰਬਾ, ਤਿਉਣਾ ਘੁੱਦਾ, ਬਾਹੋਂ, ਕੋਟਲੀ ਸਰਦਾਰਗੜ੍ਹ, ਦੌਲਾ, ਸਿਵੀਆਂ, ਮਹਿਮਾ ਸਰਜਾ,ਮਹਿਮਾ ਸਰਕਾਰੀ, ਰਾਮਪੁਰਾ ਹਲਕੇ ਵਿੱਚ ਸੰਦੋਹਾ, ਉੱਭੇ, ਬੱਲੋ, ਜ਼ੈਦ, ਮੰਡੀਕਲਾਂ, ਖੋਖਰ,ਮੌੜ, ਤਲਵੰਡੀ ਸਾਬੋ, ਸੰਗਤ ਖੇਤਰ ਵਿੱਚ ਫਸਲਾਂ ਵਿੱਛ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਰੇਸ਼ਮ ਸਿੰਘ ਯਾਤਰੀ ਨੇ ਦਸਿਆ ਕਿ ਨਰਮਾ ਪੱਟੀ ਦੇ ਕਿਸਾਨ ਪਹਿਲਾਂ ਹੀ ਗੁਲਾਬੀ ਸੁੰਡੀ ਕਾਰਨ ਤਬਾਹੀ ਦੇ ਕੰਢੇ ’ਤੇ ਪੁੱਜ ਚੁੱਕੇ ਹਨ। ਉਧਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਖੇਤੀਬਾੜੀ ਵਿਭਾਗ ਵਲੋਂ ਇਕੱਤਰ ਅੰਕੜਿਆਂ ਮੁਤਾਬਕ ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਵਿਚ 50 ਫ਼ੀਸਦੀ ਤੋਂ ਵੱਧ ਨਰਮੇ ਦੀ ਫ਼ਸਲ ਬਰਬਾਦ ਹੋ ਚੁੱਕੀ ਹੈ। ਬਠਿੰਡਾ ’ਚ ਇਸ ਵਾਰ 96 ਹਜ਼ਾਰ ਤੇ ਮਾਨਸਾ ਜ਼ਿਲ੍ਹੇ ਵਿਚ 64 ਹਜ਼ਾਰ ਹੈਕਟੇਅਰ ਰਕਬੇ ਵਿਚ ਨਰਮੇ ਦੀ ਬੀਜਾਈ ਹੋਈ ਸੀ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮਰਜੀਤ ਸਿੰਘ ਹਨੀ ਨੇ ਐਲਾਨ ਕੀਤਾ ਕਿ ਬੀਤੇ ਕੱਲ ਦੇ ਨੁਕਸਾਨ ਦੀ ਵਿਸੇਸ ਗਿਰਦਾਵਰੀ ਕਰਵਾਉਣ ਲਈ ਕਿਸਾਨਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲੇਗਾ। ਉਧਰ ਸਥਾਨਕ ਮੰਡੀ ’ਚ ਵਿਕਣ ਲਈ ਆਏ ਨਰਮੇ ਤੇ ਝੋਨੇ ਦੇ ਹੋਏ ਨੁਕਸਾਨ ਲਈ ਮੰਡੀਕਰਨ ਬੋਰਡ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਸਾਨਾਂ ਨੇ ਪੰਜਾਬ ਸਰਕਾਰ ਕੋਲੋ ਕਾਰਵਾਈ ਦੀ ਮੰਗ ਕੀਤੀ ਹੈ। ਮੰਡੀ ਦਾ ਦੌਰਾ ਕਰਨ ਦੌਰਾਨ ਕਿਸਾਨਾਂ ਨੇ ਦਸਿਆ ਕਿ ਬੀਤੇ ਕੱਲ ਉਨ੍ਹਾਂ ਦੇ ਨਰਮੇ ਦੀ ਬੋਲੀ ਲੱਗ ਚੁੱਕੀ ਹੈ ਪ੍ਰੰਤੂ ਤੁਲਾਈ ਹੋ ਕੇ ਇਸਨੂੰ ਚੁਕਵਾਇਆ ਨਹੀਂ ਗਿਆ, ਜਿਸ ਕਾਰਨ ਮੀਂਹ ਵਿਚ ਨਰਮਾ ਪਾਣੀ ਵਿਚ ਤਰ ਗਿਆ। ਉਧਰ ਜ਼ਿਲਾ ਮੰਡੀ ਅਧਿਕਾਰੀਆਂ ਨੇ ਦਸਿਆ ਕਿ ਮੰਡੀ ਦੇ ਸੈਡ ਨੂੰ ਖ਼ਾਲੀ ਕਰਵਾਇਆ ਜਾ ਚੁੱਕਾ ਹੈ ਤੇ ਹੁਣ ਫ਼ਸਲ ਇੱਥੇ ਹੀ ਸੁਟਵਾਈ ਜਾਵੇਗੀ।

ਸੀਨੀਅਰ ਕਾਂਗਰਸੀ ਟਹਿਲ ਸਿੰਘ ਸੰਧੂ ਬਣੇ ਮਾਰਕਫੈਡ ਦੇ ਡਾਇਰੈਕਟਰ

0

ਸੁਖਜਿੰਦਰ ਮਾਨ
ਬਠਿੰਡਾ, 5 ਅਕਤੂਬਰ: ਇਲਾਕੇ ਦੇ ਸੀਨੀਅਰ ਆਗੂ ਟਹਿਲ ਸਿੰਘ ਸੰਧੂ ਨੂੰ ਪੰਜਾਬ ਸਰਕਾਰ ਨੇ ਮਾਰਕਫੈਡ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਸੂਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਜਦੀਕੀ ਸ: ਸੰਧੂ ਦੀ ਨਿਯੁਕਤੀ ’ਤੇ ਸ਼ਹਿਰ ਦੇ ਕਾਂਗਰਸੀਆਂ ਨੇ ਖ਼ੁਸੀ ਜਤਾਈ ਹੈ। ਦਸਣਾ ਬਣਦਾ ਹੈਕਿ ਇਸਤੋਂ ਪਹਿਲਾਂ ਟਹਿਲ ਸੰਧੂ ਦੋ ਸਾਲ ਪਹਿਲਾਂ ਸਥਾਨਕ ਸਹਿਕਾਰੀ ਬੈਂਕ ਦੇ ਡਾਇਰੈਕਟਰ ਵੀ ਚੁਣੇ ਗਏ ਸਨ। ਪਿਛਲੇ ਲੰਮੇ ਸਮੇਂ ਤੋ ਕਾਂਗਰਸ ਪਾਰਟੀ ਨਾਲ ਜੁੜੇ ਆ ਰਹੇ ਸ: ਸੰਧੂ ਨੇ ਅਪਣੀ ਨਿਯੁਕਤੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱੱਧੁੂ ਅਤੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਕਾਂਗਰਸ ਦੇ ਵਫਾਦਾਰ ਸਿਪਾਹੀ ਬਣਕੇ ਕੰਮ ਕਰਨਗੇ।

ਪੰਜਾਬ ਯੂ.ਟੀ. ਮੁਲਾਜਮ ਅਤੇ ਸਾਂਝੇ ਫਰੰਟ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ

0

ਮੁੱਖ ਮੰਤਰੀ ਦੀਆਂ ਮੀਟਿੰਗਾਂ ਨੂੰ ਸ਼ੋਸ਼ੇਬਾਜੀ ਦੱਸਿਆ
ਸੁਖਜਿੰਦਰ ਮਾਨ
ਬਠਿੰਡਾ, 5 ਅਕਤੂਬਰ: ਪੰਜਾਬ ਯੂ .ਟੀ ਮੁਲਾਜਮ ਅਤੇ ਸਾਂਝੇ ਫਰੰਟ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਥਾਨਕ ਮਿੰਨੀ ਸਕੱਤਰੇਤ ਅੱਗੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਬੁਲਾਰਿਆ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਮੁਲਾਜਮ ਮੰਗਾਂ ਦਾ ਤੁਰੰਤ ਨਿਪਟਾਰਾ ਨਹੀਂ ਕਰਦੀ ਤਾਂ 16 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਹਿਰ ਮੋਰਿੰਡਾ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ ਅਤੇ ਪੱਕਾ ਮੋਰਚਾ ਲਗਾਇਆ ਜਾਵੇਗਾ । ਸਾਂਝੇ ਫਰੰਟ ਦੀਆ ਪੁਰਾਣੀਆਂ ਮੰਗਾਂ ਪੇ-ਕਮਿਸਨ ਦੀਆ ਤਰੁੱਟੀਆ ਦੂਰ ਕਰਕੇ ਲਾਗੂ ਕਰਨਾ , ਕੱਚੇ ਕਾਮੇ ਪੱਕੇ ਕਰਨਾ ,ਪੁਰਾਣੀ ਪੈਨਸਨ ਸਕੀਮ ਲਾਗੂ ਕਰਵਾਉਣੀ ,ਮਾਣ ਭੱਤਾ ਮੁਲਾਜਮਾਂ ਤੇ ਘੱਟੋ- ਘੱਟ ਉਜਰਤ ਲਾਗੂ ਕਰਵਾਉਣੀ ਆਦਿ ਮੰਗਾਂ ਨੂੰ ਲੇ ਕੇ ਲਗਾਤਾਰ ਸੰਘਰਸ ਦੇ ਰਾਹ ਤੇ ਹੈ। ਇਸ ਅਰਥੀ ਫੂਕ ਮੁਜਾਹਰੇ ਨੂੰ ਮੱਖਣ ਸਿੰਘ ਖਣਗਵਾਲ ਪ ਸ ਸ ਫ(ਰਾਣਾ) ,ਦਰਸਨ ਸਿੰਘ ਮੌੜ ਪੈਨਸ਼ਨਰ ਆਗੂ ,ਸਿਕੰਦਰ ਸਿੰਘ ਧਾਲੀਵਾਲ ਡੀ ਐਮ ਐਫ ,ਗਗਨਦੀਪ ਸਿੰਘ ਪ ਸ ਸ ਫ( ਵਿਗਿਆਨਕ) ,ਭੋਲਾ ਸਿੰਘ ਮਲੂਕਾ ਥਰਮਲ ਪੈਨਸ਼ਨਰ ,ਮਨਜੀਤ ਸਿੰਘ ਧੰਜਲ ਥਰਮਲ ਪੈਨਸ਼ਨਰ ਐਸ਼ੌਸ਼ੀਏਸ਼ਨ ,ਉਮੈਦ ਸਿੰਘ ਟੈਕਨੀਕਲ ਸਰਵਿਸ ਯੂਨੀਅਨ ,ਐਸ.ਐਸ ਯਾਦਵ ਕਲਾਸ ਫੌਰ ਯੂਨੀਅਨ, ਮਹੀਪਾਲ,ਜਸਵਿੰਦਰ ਸ਼ਰਮਾ ਪੈਰਾਮੈਡੀਕਲ ,ਪ੍ਰਕਾਸ਼ ਸਿੰਘ ਦਿਹਾਤੀ ਮਜਦੂਰ ਸਭਾ, ਆਦਿ ਹਾਜਰ ਸਨ।

ਨਰਮੇ ਦੀ ਫ਼ਸਲ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਨੇ ਘੇਰਿਆ ਵਿਤ ਮੰਤਰੀ ਦਾ ਘਰ

ਸੁਖਜਿੰਦਰ ਮਾਨ
ਬਠਿੰਡਾ, 5 ਅਕਤੂਬਰ:ਗੁਲਾਬੀ ਸੁੰਡੀ ਤੇ ਭਾਰੀ ਮੀਂਹ ਕਰਕੇ ਨਰਮੇ ਦੀ ਫਸਲ ਦੇ ਹੋਏ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀਅਗਵਾਈ ਹੇਠ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ ਹੈ। ਹਾਲਾਂਕਿ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਵੱਡੀ ਪੱਧਰ ’ਤੇ ਬੈਰੀਗੇਡਿੰਗ ਕੀਤੀ ਹੋਈ ਸੀ ਪ੍ਰੰਤੂ ਪਿੰਡ ਘੁੱਦੇ ਤੋਂ ਚੱਲਿਆ ਕਿਸਾਨਾਂ ਦਾ ਕਾਫ਼ਲਾ ਬੈਰੀਗੇਡਿੰਗਾਂ ਨੂੰ ਤੋੜਦਾ ਹੋਇਆ ਅੱਗੇ ਵਧ ਗਿਆ। ਜਥੇਬੰਦੀ ਦੇ ਸੂਬਾ ਸਕੱਤਰ ਹਰਿੰਦਰ ਬਿੰਦੂ,ਜਿਲ੍ਹਾ ਬਠਿੰਡਾ ਦੇ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ,ਜਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ,ਜਿਲ੍ਹਾ ਫਾਜਲਿਕਾ ਦੇ ਪ੍ਰਧਾਨ ਗੁਰਭੇਜ ਸਿੰਘ ਰੋਹੀਵਾਲਾ,ਜਿਲ੍ਹਾ ਮੁਕਤਸਰ ਸਾਹਿਬ ਦੇ ਜਰਨਲ ਸਕੱਤਰ ਗੁਰਭਗਤ ਭਲਾਈਆਣਾ, ਜਿਲ੍ਹਾ ਫਰੀਦਕੋਟ ਦੇ ਆਗੂ ਨੱਥਾ ਸਿੰਘ ਰੋੜੀਕਪੂਰਾ ਆਦਿ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਗੁਲਾਬੀ ਸੁੰਡੀ ਤੋਂ ਇਲਾਵਾ ਭਾਰੀ ਬਾਰਸ ਦੇ ਕਾਰਨ ਨਰਮਾ ਅਤੇ ਹੋਰ ਫਸਲਾਂ ਵੀ ਤਬਾਹ ਹੋ ਚੁੱਕੀਆਂ ਹਨ ।ਉਨ੍ਹਾਂ ਕਿਹਾ ਕਿ ਜਿੱਥੇ ਫਸਲਾਂ ਦੀ ਬਰਬਾਦੀ ਕਾਰਨ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਮਜਦੂਰਾਂ ਦਾ ਰੁਜਗਾਰ ਵੀ ਖੁੱਸ ਗਿਆ ਹੈ ਜੋ ਕਿ ਨਰਮੇ ਦੀ ਖੇਤੀ ਚੋਂ ਸਭ ਤੋਂ ਵੱਧ ਰੁਜਗਾਰ ਮਿਲਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਪ੍ਰਤੀ ਏਕੜ 60 ਹਜਾਰ ਰੁਪਏ, ਮਜਦੂਰਾਂ ਨੂੰ 30 ਹਜਾਰ ਰੁਪਏ ਪ੍ਰਤੀ ਪਰਿਵਾਰ ਤੁਰੰਤ ਦੇਣ ਤੋਂ ਇਲਾਵਾ ਨਕਲੀ ਕੀਟਨਾਸਕ ਦਵਾਈਆਂ ਅਤੇ ਬੀਜ ਵੇਚਣ ਤੇ ਬਣਾਉਣ ਵਾਲੀਆਂ ਕੰਪਨੀਆਂ ਤੇ ਸਬੰਧਤ ਅਧਿਕਾਰੀਆਂ ਵਿਰੁਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕਿਸਾਨਾਂ ਨੇ ਐਲਾਨ ਕੀਤਾ ਕਿ ਜਿੰਨ੍ਹਾਂ ਸਮਾਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨ੍ਹਾਂ ਸਮਾਂ ਉਹ ਵਿਤ ਮੰਤਰੀ ਦੇ ਘਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਹੇਗਾ ।

ਲਖੀਮਪੁਰ ਘਟਨਾ ਲਈ ਲੀਡਰ ਤੇ ਪ੍ਰਸ਼ਾਸ਼ਨ ਜਿੰਮੇਵਾਰ: ਗਹਿਰੀ

0

ਸੁਖਜਿੰਦਰ ਮਾਨ
ਬਠਿੰਡਾ, 5 ਅਕਤੂਬਰ : ਲੋਕ ਜਨਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਲਖਮੀਰਪੁਰ ਘਟਨਾ ਵਿਚ ਸਹੀਦ ਹੋਏ ਕਿਸਾਨਾਂ ਦੇ ਪ੍ਰਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਇਸਦੇ ਲਈ ਯੂ ਪੀ ਸਰਕਾਰ ਅਤੇ ਪ੍ਰਸ਼ਾਸਨੀਕ ਅਧਿਆਰੀਆ ਨੂੰ ਜਿੰਮੇਵਾਰ ਮੰਨਦਿਆ ਇਸ ਘਟਨਾ ਦੀ ਉਚ ਪੱੱਧਰੀ ਜਾਂਚ ਦੀ ਮੰਗ ਕੀਤੀ ਹੈ। ਉਹਨਾ ਕਿਹਾ ਕਿ ਇਸ ਘਟਨਾ ਨੇ ਅੰਗਰੇਜੀ ਹਕੂਮਤ ਵੇਲੇ ਵਾਪਰੇ ਜਿਲਿਆਵਾਲੇ ਬਾਗ ਅਤੇ ਜੈਤੋ ਮੋਰਚੇ ਦੀ ਯਾਦ ਕਰਵਾ ਦਿੱਤੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨ ਅੰਦੋਲਨ ਦਾ ਹੱਲ ਕੱਢਣ ਦੀ ਅਪੀਲ ਕੀਤੀ। ਮੀਟੀਗ ਵਿਚ ਮੋਦਨ ਸਿੰਘ ਪੰਚ ਮੀਤ ਪ੍ਰਧਾਨ ਬਠਿੰਡਾ, ਗੁਰਜੰਟ ਸੰਘ ਪੰਥ ਜਿਲਾ ਪ੍ਰਧਾਨ ਦਿਹਾਤੀ ਬਠਿੰਡਾ, ਥਾਣਾ ਸਿੰਘ ਸੈਕਟਰੀ ਜਨਰਲ ਲੋਜਪਾ, ਰਾਧੇ ਸ਼ਾਮ ਸ਼ਹਿਰੀ ਪ੍ਰਧਾਨ ਬਠਿੰਡਾ, ਸ਼ੰਕਰ ਟਾਂਕ, ਫੂਲ ਚੰਦ ਵਾਲਮਿਕੀ, ਦੁੱਲਾ ਸਿੰਘ ਸਿੱਧੂ, ਲਵਪ੍ਰੀਤ ਸਿੰਘ,ਜਸਵੀਰ ਸਿੰਘ ਗੋਬਿੰਦਪੂਰਾ ਅਤੇ ਹੋਰ ਲੋਜਪਾ ਨੇਤਾਵਾ ਨੇ ਹਿੱਸਾ ਲਿਆ ।

ਬਾਬਾ ਫ਼ਰੀਦ ਕਾਲਜ ਵਿਖੇ ‘ਵਿਸ਼ਵ ਅਧਿਆਪਕ ਦਿਵਸ‘ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ, 5 ਅਕਤੂਬਰ : ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਅਧਿਆਪਕ ਦਿਵਸ ਮਨਾਇਆ ਗਿਆ। ਬੀ.ਏ.-ਬੀ.ਐਡ. ਦੀ ਵਿਦਿਆਰਥਣ ਰਸਨਦੀਪ ਕੌਰ ਅਤੇ ਸ਼ਾਕਸ਼ੀ ਨੇ ਅਧਿਆਪਕ ਦੇ ਰੁਤਬੇ ਅਤੇ ਸਤਿਕਾਰ ਬਾਰੇ ਆਪਣੇ ਵਿਚਾਰ ਪੇਸ਼ ਕੀਤੇ । ਇਸ ਦੇ ਨਾਲ ਹੀ ਅਨਮੋਲ ਅਤੇ ਕੁਲਦੀਪ ਨੇ ਅਜੋਕੇ ਅਧਿਆਪਕ ਨਾਲ ਸੰਬੰਧਿਤ ਕਵਿਤਾ ਪੇਸ਼ ਕੀਤੀ। ਇਸ ਮੌਕੇ ਗੁਰਸਿਮਰਨ ਕੌਰ ਅਤੇ ਰਵਨੀਤ ਵੱਲੋਂ ਵੀ ਕਵਿਤਾ ਪੇਸ਼ ਕੀਤੀ ਗਈ । ਬੀ.ਏ.-ਬੀ.ਐਡ. ਦੀਆਂ ਵਿਦਿਆਰਥਣਾਂ ਅਦਿੱਤੀ ਸ਼ਰਮਾ ਅਤੇ ਪ੍ਰਿਅੰਕਾ ਦੁਆਰਾ ਅਧਿਆਪਕ ਦਿਵਸ ਦੇ ਇਤਿਹਾਸ ‘ਤੇ ਚਾਨਣਾ ਪਾਇਆ ਗਿਆ।ਸੰਸਥਾ ਦੇ ਡਿਪਟੀ ਡਾਇਰੈਕਟਰ ਬੀ.ਡੀ. ਸ਼ਰਮਾ ਨੇ ਅਧਿਆਪਕ ਦੀ ਮਹੱਤਤਾ ਅਤੇ ਸਨਮਾਨ ਕਰਨ ਬਾਰੇ ਪ੍ਰੇਰਿਤ ਕੀਤਾ। ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਵੀ ਅਧਿਆਪਕ ਦੀ ਭੂਮਿਕਾ ਅਤੇ ਮਹੱਤਵ ਬਾਰੇ ਆਪਣੇ ਵਿਚਾਰ ਰੱਖੇ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਮੁੱਖ ਮੰਤਰੀ ਚੰਨੀ ਨੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

0

ਪ੍ਰਧਾਨ ਮੰਤਰੀ ਨੂੰ ਲਖੀਮਪੁਰ ਖੀਰੀ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਯੂ.ਪੀ. ਸਰਕਾਰ ਉਤੇ ਜ਼ੋਰ ਪਾਉਣ ਦੀ ਅਪੀਲ

ਤਿੰਨ ਖੇਤੀ ਕਾਨੂੰਨਾਂ ਦੀ ਸਮੀਖਿਆ ਕਰਕੇ ਰੱਦ ਕਰਨ ਦੀ ਜ਼ਰੂਰਤ ਦੁਹਰਾਈ
ਚੰਡੀਗੜ੍ਹ, 4 ਅਕਤੂਬਰ(ਸੁਖਜਿੰਦਰ ਮਾਨ): ਮੁੱ

ਮੁੱਖ ਮੰਤਰੀ ਚੰਨੀ ਬਠਿੰਡਾ ‘ਚ ਮਨਾਉਣਗੇ ਦੁਸਹਿਰਾ ਮੁੱਖ ਮੰਤਰੀ ਚੰਨੀ ਬਠਿੰਡਾ ਵਾਸੀਆਂ ਨਾਲ ਮਨਾਉਣਗੇ ਦੁਸਹਿਰਾ

0

ਵਿੱਤ ਮੰਤਰੀ ਸ. ਬਾਦਲ ਦਾ ਬਠਿੰਡਾ ਪਹੁੰਚਣ ’ਤੇ ਭਰਵਾਂ ਸਵਾਗਤ
ਸੁਖਜਿੰਦਰ ਮਾਨ
ਬਠਿੰਡਾ, 1 ਅਕਤੂਬਰ : ਵਿੱਤ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ਼ਹਿਰ ’ਚ ਪੁੱਜੇ ਮਨਪ੍ਰੀਤ ਸਿੰਘ ਬਾਦਲ ਦਾ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂੁਆਂ ਨਾਲ ਨਗਰ ਨਿਗਮ ਦਫ਼ਤਰ ਵਿਖੇ ਮੀਟਿੰਗ ਕਰਦਿਆਂ ਸ: ਬਾਦਲ ਨੇ ਸ਼ਹਿਰ ਵਾਸੀਆਂ ਨੂੰ ਵਿਸਵਾਸ਼ ਦਵਾਇਆ ਕਿ ਬਠਿੰਡਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਸ਼ਹਿਰ ਦੇ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨਾਂ ਸ਼ਹਿਰ ਵਾਸੀਆਂ ਨਾਲ ਖ਼ੁਸ਼ੀ ਜਾਹਰ ਕਰਦਿਆਂ ਇਹ ਵੀ ਦੱਸਿਆ ਕਿ ਇਸ ਵਾਰ ਦਾ ਦੁਸਹਿਰਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਬਠਿੰਡਾ ਵਾਸੀਆਂ ਨਾਲ ਮਿਲ ਕੇ ਮਨਾਉਣਗੇ। ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸਮੂਹ ਕੌਂਸਲਰਾਂ ਨਾਲ ਮੀਟਿੰਗ ਕਰਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਉਨਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਾਰੇ ਪੇਂਡੂ ਤੇ ਸ਼ਹਿਰੀ ਅਤੇ ਹਰ ਵਰਗ ਲਈ 2 ਕਿਲੋਵਾਟ ਤੱਕ ਮੀਟਰ ਖਪਤਕਾਰਾਂ ਦੇ ਬਕਾਇਆ ਬਿਜਲੀ ਮਾਫ਼ ਕਰਨ ਨਾਲ ਸੂਬੇ ਦੇ ਲਗਪਗ 55 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਉਨਾਂ ਇਹ ਵੀ ਦੱਸਿਆ ਕਿ 2 ਕਿਲੋਵਾਟ ਤੱਕ ਦੇ ਬਕਾਇਆ ਬਿੱਲ ਵੀ ਸਰਕਾਰ ਵੱਲੋਂ ਭਰੇ ਜਾਣਗੇ। ਇਸ ਮੌਕੇ ਕਾਂਗਰਸ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਸੀਨੀਅਰ ਕਾਂਗਰਸ ਆਗੂ ਜੈਜੀਤ ਸਿੰਘ ਜੌਹਲ, ਮੇਅਰ ਸ਼੍ਰੀਮਤੀ ਰਮਨ ਗੋਇਲ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ. ਅਗਰਵਾਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਹਰਮੰਦਰ ਸਿੰਘ ਤੋਂ ਇਲਾਵਾ ਹਰਵਿੰਦਰ ਸਿੰਘ ਲੱਡੂ, ਬਲਜਿੰਦਰ ਠੇਕੇਦਾਰ, ਕੋਂਸਲਰ ਬਲਰਾਜ ਸਿੰਘ ਪੱਕਾ, ਸੁਨੀਲ ਬਾਂਸਲ, ਕੰਵਲਜੀਤ ਸਿੰਘ, ਪਰਵਿੰਦਰ ਸਿੰਘ ਸਿੱਧੂ, ਰਾਜੂ ਸਰਾਂ, ਉਮੇਸ਼ ਗੋਗੀ, ਸ਼ਾਮ ਲਾਲ ਜੈਨ,ਰਜਿੰਦਰ ਸਿੰਘ ਸਿੱਧੂ, ਗੁਰਪ੍ਰੀਤ ਬੰਟੀ,ਚਰਨਜੀਤ ਭੋਲਾ, ਗੋਰਾ ਸਿੱਧੂ, ਸੁਖਰਾਜ ਔਲਖ, ਪ੍ਰਦੀਪ ਗੋਲਾ ਆਦਿ ਹਾਜ਼ਰ ਸਨ।

ਅਧਿਆਪਕ ਦੀ ਮੁਅੱਤਲੀ ਵਿਰੁਧ ਰੋਹ ਭਰਪੂਰ ਮੁਜ਼ਾਹਰਾ

0

ਸੁਖਜਿੰਦਰ ਮਾਨ
ਬਠਿੰਡਾ, 29 ਸਤੰਬਰ -ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਸਰਦਾਰਗੜ ਦੇ ਐਸ ਐਸ ਮਾਸਟਰ ਕੁਲਦੀਪ ਸਿੰਘ ਦੀ ਮੁਅੱਤਲੀ ਤੇ ਬਦਲੀ ਵਿਰੁਧ ਅੱਜ ਅਧਿਆਪਕ ਤੇ ਕਿਸਾਨ ਜੱਥੇਬੰਦੀਆਂ ਤੋਂ ਇਲਾਵਾ ਪਿੰਡ ਦੇ ਲੋਕਾਂ ਵਲੋਂ ਸਥਾਨਕ ਮਿੰਨੀ ਸਕੱਤਰੇਤ ਅੱਗੇ ਮੁਜ਼ਾਹਰਾ ਕਰਦਿਆਂ ਬਦਲੀ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਡੀ.ਸੀ ਦੀ ਰਿਹਾਇਸ਼ ਦੇ ਘਰਾਓ ਦਾ ਐਲਾਨ ਕਰਨ ਤੋਂ ਬਾਅਦ ਜਿਲ੍ਹਾ ਪ੍ਰਸ਼ਾਸ਼ਨ ਨੇ ਅਧਿਆਪਕ ਆਗੂਆਂ ਦੀ ਸਿੱਖਿਆ ਮੰਤਰੀ ਦੇ ਪੀ.ਏ. ਨਾਲ ਗੱਲ ਕਰਵਾਉਂਦਿਆਂ ਜਲਦੀ ਮੀਟਿੰਗ ਕਰਕੇ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਜਿਸਤੋਂ ਬਾਅਦ ਧਰਨੇ ਨੂੰ ਸਮਾਪਤ ਕਰ ਦਿੱਤਾ ਗਿਆ। ਧਰਨੇ ਦੌਰਾਨ ਜਸਵਿੰਦਰ ਸਿੰਘ ਸਰਦਾਰਗੜ, ਅਧਿਆਪਕ ਆਗੂ ਰੇਸ਼ਮ ਸਿੰਘ, ਬਲਜਿੰਦਰ ਸਿੰਘ, ਜਗਦੀਸ ਕੁਮਾਰ, ਵਿਕਾਸ ਗਰਗ ਰਾਮਪੁਰਾ,ਅਸ਼ਵਨੀ ਕੁਮਾਰ , ਜਗਤਾਰ ਸਿੰਘ ਬਾਠ, ਜਗਸੀਰ ਸਹੋਤਾ,ਪ੍ਰਧਾਨ ਜੋਰਾ ਸਿੰਘ ਨਸ਼ਰਾਲੀ,ਚੇਅਰਮੈਨ ਵਿਕਰਮਜੀਤ ਸਿੰਘ ਤੇ ਅਸ਼ਵਨੀ ਘੁੱਦਾ ਨੇ ਵੀ ਸੰਬੋਧਨ ਕੀਤਾ।

Our Visitor

1890358