Thursday, April 30, 2026
Home Blog Page 2745

ਰਾਜਾ ਵੜਿੰਗ ਵੱਲੋਂ ਸੂਬੇ ਦੇ ਬੱਸ ਸਟੈਂਡਾਂ ਵਿੱਚੋਂ ਨਜਾਇਜ਼ ਕਬਜ਼ੇ ਦੋ ਦਿਨਾਂ ਵਿੱਚ ਹਟਾਉਣ ਦੇ ਆਦੇਸ਼

0

ਟੈਕਸ ਡਿਫਾਲਟਰਾਂ ਖਿਲਾਫ਼ ਬਣਦੀ ਕਾਰਵਾਈ ਅਮਲ ‘ਚ ਲਿਆਉਣ ਦੇ ਹੁਕਮ
ਬੱਸ ਸਟੈਡਾਂ ਅਤੇ ਬੱਸਾਂ ਦੀ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਜੀ.ਐਮ. ਦੀ ਜਿੰਮੇਵਾਰੀ ਤੈਅ
ਸੁਖਜਿੰਦਰ ਮਾਨ

ਚੰਡੀਗੜ, 29 ਸਤੰਬਰ:ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਗਾਮੀ ਦੋ ਦਿਨਾਂ ਵਿੱਚ ਸੂਬੇ ਦੇ ਬੱਸ ਸਟੈਂਡਾਂ ਵਿੱਚੋਂ ਹਰ ਤਰਾਂ ਦਾ ਨਜਾਇਜ਼ ਕਬਜ਼ੇ ਨੂੰ ਹਟਾ ਦੇਣ।
ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬਾ ਪੱਧਰੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪਰੋਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬੱਸ ਸਟੈਂਡਾਂ ਵਿੱਚ ਲੋਕਾਂ ਵਿੱਚੋਂ ਕੀਤੇ ਗਏ ਨਜਾਇਜ਼ ਕਬਜ਼ਾ ਕਰਨ ਵਾਲੇ ਨਾ ਸਿਰਫ਼ ਬੱਸਾਂ ਨੂੰ ਚੱਲਣ ਵਿੱਚ ਅੜਿਕਾ ਬਣ ਰਹੇ ਹਨ, ਨਾਲ ਹੀ ਨਜਾਇਜ਼ ਤੌਰ ‘ਤੇ ਕਾਰੋਬਾਰੀ ਗਤੀਵਿਧੀਆਂ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲੱਗਾ ਰਹੇ ਹਨ।
ਪੰਜਾਬ ਰਾਜ ਦੇ ਸਾਰੇ ਡਿੱਪੂਆਂ ਦੇ ਜਨਰਲ ਮੈਨੇਜਰਾਂ (ਜੀ.ਐਮ.) ਅਤੇ ਆਰ.ਟੀ.ਏ. ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰੱਲ ਕੇ ਵਿਭਾਗ ਦੀ ਆਮਦਨ ਨੂੰ ਵਧਾਉਣ ਲਈ ਕੰਮ ਕਰਨਾ ਚਾਹੀਦਾ ਹੈ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਵਿਭਾਗ ਨਾਲ ਧੋਖਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਹਨਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀਤੇ ਲੰਬੇ ਸਮੇਂ ਤੋਂ ਜਿਹਨਾਂ ਟਰਾਂਸਪੋਟਰਾਂ ਵੱਲੋਂ ਬਕਾਇਆ ਟੈਕਸਾਂ ਦੀ ਅਦਾਇਗੀ ਨਹੀਂ ਕੀਤੀ ਗਈ, ਉਹਨਾਂ ਤੋਂ ਟੈਕਸ ਉਗਰਾਹੀ ਨੂੰ ਤੇਜ਼ ਕੀਤਾ ਜਾਵੇ ਅਤੇ ਟੈਕਸ ਦੇਣ ਤੋਂ ਆਨਾ-ਕਾਨੀ ਕਰਨ ਵਾਲੇ ਟਰਾਂਸਪੋਟਰਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਵੜਿੰਗ ਨੇ ਇਹ ਵੀ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੰਡਕਟਰ ਤੋਂ ਲੈ ਕੇ ਉੱਚ ਅਧਿਕਾਰੀ ਤੱਕ ਆਪਣੀ ਡਿਊਟੀ ਬਿਨਾਂ ਕਿਸੇ ਡਰ ਭੈਅ ਤੋਂ ਕਰਨ ਕਿਉਂਕਿ ਸੂਬੇ ਵਿੱਚ ਬੱਸ ਸੇਵਾ ਸਥਾਪਤ ਨਿਯਮਾਂ ਅਨੁਸਾਰ ਹੀ ਚਲਾਈ ਜਾਵੇਗੀ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਚਲ ਰਹੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਚੈਕਿੰਗ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ।
ਉਹਨਾਂ ਸੂਬੇ ਦੇ ਬੱਸ ਅੱਡਿਆਂ ਅਤੇ ਬੱਸਾਂ ਦੀ ਸਾਫ਼- ਸਫ਼ਾਈ ਨੂੰ ਯਕੀਨੀ ਬਣਾਉਣ ਲਈ ਹਰੇਕ ਡਿੱਪੂ ਦੇ ਜੀ.ਐਮ. ਦੀ ਜਿੰਮੇਵਾਰੀ ਤੈਅ ਕਰਦਿਆਂ ਕਿਹਾ ਕਿ ਬੱਸਾਂ ਅਤੇ ਬੱਸ ਅੱਡਿਆਂ ਦੀ ਸਾਫ਼- ਸਫ਼ਾਈ ਵਿਭਾਗ ਦਾ ਸਥਾਈ ਫੀਚਰ ਹੋਵੇਗਾ। ਇਸ ਦੇ ਨਾਲ ਹੀ ਉਹਨਾਂ ਜ਼ਿਲਾ ਡਿੱਪੂਆਂ ਵਿੱਚ ਪਏ ਕਬਾੜ ਨੂੰ ਵੀ ਅਗਲੇ ਪੰਦਰਾਂ ਵਿੱਚ ਨੀਲਾਮ ਕਰਨ ਦੇ ਹੁਕਮ ਦਿੱਤੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਸ੍ਰੀ ਕੇ. ਸਿਵਾ ਪ੍ਰਸਾਦ, ਆਈ.ਏ.ਐਸ, ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਭਾਗ, ਡਾ. ਅਮਰਪਾਲ ਸਿੰਘ, ਆਈ.ਏ.ਐਸ., ਸਟੇਟ ਟਰਾਂਸਪੋਰਟ ਕਮਿਸ਼ਨਰ, ਭੁਪਿੰਦਰ ਸਿੰਘ ਰਾਏ, ਆਈ.ਏ.ਐਸ. ਡਾਇਰੈਕਟਰ ਸਟੇਟ ਟਰਾਂਸਪੋਰਟ, ਡਾ. ਭੁਪਿੰਦਰ ਪਾਲ ਸਿੰਘ, ਆਈ.ਏ.ਐਸ., ਐਮ.ਡੀ. ਪੀ.ਆਰ.ਟੀ.ਸੀ. ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਭਾਰਤ ਬੰਦ ਦੇ ਸੱਦੇ ਨੂੰ ਬਠਿੰਡਾ ’ਚ ਭਰਵਾਂ ਹੂੰਗਾਰਾ, ਸੜਕਾਂ ਤੇ ਬਜ਼ਾਰ ਰਹੇ ਸੁੰਨੇ

0

ਸੁਖਜਿੰਦਰ ਮਾਨ
ਬਠਿੰਡਾ, 27 ਸਤੰਬਰ-ਸੰਯੁਕਤ ਮੋਰਚੇ ਵਲੋਂ ਅੱਜ ਦੇ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਬਠਿੰਡਾ ਸ਼ਹਿਰ ’ਚ ਭਰਵਾਂ ਹੂੰਗਾਰਾ ਮਿਲਿਆ। ਦੁਕਾਨਦਾਰਾਂ ਤੇ ਵਪਾਰੀਆਂ ਵਲੋਂ ਦਿੱਤੇ ਸਮਰਥਨ ਦੇ ਚੱਲਦਿਆਂ ਸ਼ਹਿਰ ਦੇ ਪ੍ਰਮੁੱਖ ਬਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਇਸੇ ਤਰ੍ਹਾਂ ਧਰਨੇ ਲੱਗਣ ਤੋਂ ਪਹਿਲਾਂ ਹੀ ਸੜਕਾਂ ਉਪਰ ਟਾਵੀਆਂ-ਟਾਵੀਆਂ ਸਰਕਾਰੀ ਬੱਸਾਂ ਹੀ ਦਿਖ਼ਾਈ ਦਿੱਤੀਆਂ। ਜਦੋਂਕਿ ਪ੍ਰਾਈਵੇਟ ਟ੍ਰਾਂਸਪੋਟਰਾਂ ਨੇ ਪਹਿਲਾਂ ਹੀ ਕਿਸਾਨਾਂ ਦੀ ਹਿਮਾਇਤ ਵਿਚ ਅਪਣੀਆਂ ਬੱਸਾਂ ਬੰਦ ਰੱਖਣ ਦਾ ਐਲਾਨ ਕੀਤਾ ਹੋਇਆ ਸੀ। ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਦਾ ਉਤਸ਼ਾਹ ਦੇਖਣਾ ਬਣਦਾ ਸੀ ਕਿਉਂਕਿ ਦਿਨ ਚੜ੍ਹਦੇ ਹੀ ਕਈ ਥਾਵਾਂ ’ਤੇ ਉਤਸ਼ਾਹੀ ਨੌਜਵਾਨ ਤੇ ਕਿਸਾਨ ਪੁੱਜ ਗਏ ਸਨ। ਬੰਦ ਦੇ ਸਮਰਥਨ ਵਿਚ ਇਕੱਲੇ ਕਿਸਾਨ ਹੀ ਨਹੀਂ, ਬਲਕਿ ਵੱਖ-ਵੱਖ ਮੁਲਾਜਮ, ਸਮਾਜਿਕ, ਧਾਰਮਿਕ ਤੇ ਹੋਰ ਜਥੇਬੰਦੀਆਂ ਵੀ ਪੂੁਰੇ ਜੋਸ਼ੋ-ਖਰੋਸ਼ ਨਾਲ ਉਤਰੀਆਂ ਹੋਈਆਂ ਸਨ। ਦੋਧੀ ਯੂਨੀਅਨ ਨੇ ਅੱਜ ਕਿਸਾਨਾਂ ਦੀ ਹਿਮਾਇਤ ’ਚ ਦੁੱਧ ਦੀ ਸਪਲਾਈ ਠੱਪ ਰੱਖੀ। ਸ਼ਹਿਰ ’ਚ ਮੁੱਖ ਤੌਰ ’ਤੇ ਭਾਈ ਘਨੱਈਆ ਚੌਕ ਵਿਚ ਵੱਡਾ ਧਰਨਾ ਦਿੱਤਾ ਗਿਆ। ਲਗਭਗ ਸਾਰੇ ਹੀ ਨਿੱਜੀ ਵਿੱਦਿਅਕ ਅਦਾਰੇ ਵੀ ਮੁਕੰਮਲ ਤੌਰ ’ਤੇ ਬੰਦ ਰਹੇ। ਕਈ ਥਾਂ ਰੇਲ ਪਟੜੀਆਂ ਰੋਕੀਆਂ ਹੋਣ ਕਾਰਨ ਰੇਲ ਆਵਾਜਾਈ ਰੱਦ ਕਰਨੀ ਪਈ। ਥਾਂ ਥਾਂ ਲੱਗੇ ਧਰਨਿਆਂ ਵਿਚ 32 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਡੀ ਪੱਧਰ ’ਤੇ ਸ਼ਹਿਰੀ ਪੁੱਜੇ ਹੋਏ ਸਨ। ਇਸੇ ਤਰ੍ਹਾਂ ਸਥਾਨਕ ਕੋਂਸਲਰਾਂ ਨੇ ਵੀ ਪਾਵਰ ਹਾਊਸ ਰੋਡ ਚੌਕ ’ਤੇ ਕਿਸਾਨਾਂ ਦੀ ਹਿਮਾਇਤ ਵਿਚ ਜਾਮ ਲਗਾਇਆ। ਕੋਂਸਲਰ ਪਰਵਿੰਦਰ ਸਿੰਘ ਸਿੱਧੂ ਤੇ ਕੰਵਲਜੀਤ ਸਿੰਘ ਭੰਗੂ ਨੇ ਐਲਾਨ ਕੀਤਾ ਕਿ ਉਹ ਸਿਆਸੀ ਨੁਮਾਇੰਦਿਆਂ ਤੋਂ ਪਹਿਲਾਂ ਕਿਸਾਨ ਹਨ ਤੇ ਕਿਸਾਨਾਂ ਦੀ ਹਿਮਾਇਤ ਤੋਂ ਕਦੇ ਪਿੱਛੇ ਨਹੀਂ ਹਟਣਗੇ। ਉਧਰ ਪੁਲਿਸ ਪ੍ਰਸ਼ਾਸਨ ਵਲੋਂ ਬੰਦ ਦੇ ਅਮਲ ਨੂੰ ਸ਼ਾਂਤੀਪੂਰਵਕ ਬਣਾਉਣ ਲਈ ਵੱਡੀ ਪੱਧਰ ’ਤੇ ਤਿਆਰੀਆਂ ਕੀਤੀਆਂ ਹੋਈਆਂ ਸਨ। ਐਸ.ਐਸ.ਪੀ ਅਜੈ ਮਲੂਜਾ ਖੁਦ ਵੱਖ ਵੱਖ ਥਾਵਾਂ ‘ਤੇ ਲੱਗੇ ਧਰਨਿਆਂ ਉਪਰ ਨਜ਼ਰ ਰੱਖੇ ਹੋਏ ਸਨ। ਜਦੋਂਕਿ ਪੁਲਿਸ ਦੀ ਪੀਸੀਆਰ ਟੀਮਾਂ ਤੇ ਥਾਣਾ ਮੁਖੀ ਵੀ ਧਰਨਿਆਂ ਵਾਲੀਆਂ ਥਾਵਾਂ ’ਤੇ ਪੁੱਜੇ ਹੋਏ ਸਨ। ਉਜ ਜ਼ਿਲ੍ਹੇ ਵਿਚ ਬੰਦ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਰਿਹਾ। ਸ਼ਹਿਰ ਵਿਚ ਕੁੱਝ ਨੌਜਵਾਨ ਗੱਡੀਆਂ ’ਤੇ ਸਵਾਰ ਹੋ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਦੀ ਅਪੀਲਾਂ ਕਰਦੇ ਰਹੇ। ਉਜ ਸ਼ਹਿਰ ਵਿਚ ਜਰੂਰੀ ਵਸਤੂਆਂ ਦੀਆਂ ਦੁਕਾਨਾਂ ਖੁੱਲੀਆਂ ਹੋਈਆਂ ਸਨ। ਕਿਸਾਨ ਜਥੇਬੰਦੀਆਂ ਵਲੋਂ ਧਰਨਿਆਂ ਤੇ ਜਾਮ ਵਾਲੇ ਥਾਵਾਂ ਉਪਰ ਵੀ ਬੀਮਾਰ ਤੇ ਐਮਰਜੈਂਸੀ ਵਾਲਿਆਂ ਨੂੰ ਲੰਘਣ ਦੀ ਛੋਟ ਦਿੱਤੀ ਹੋਈ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਜ਼ਿਲ੍ਹੇ ਵਿਚ ਅਪਣੇ ਤੌਰ ’ਤੇ ਕਰੀਬ 15 ਥਾਵਾਂ ਉਪਰ ਜਾਮ ਲਗਾਏ ਹੋਏ ਸਨ। ਜਿਸ ਵਿਚ ਮਾਨਸਾ ਰੋਡ ’ਤੇ ਪਿੰਡ ਕੋਟਸਮੀਰ, ਕੋਟਭਾਰਾ, ਘੁੰਮਣ ਕਲਾਂ, ਬਠਿੰਡਾ-ਬਰਨਾਲਾ ਰੋਡ ’ਤੇ ਲਹਿਰਾ ਬੇਗਾ ਟੋਲ ਪਲਾਜਾ, ਰਾਮਪੁਰਾ ਫੂਲ ਟੀ ਪੁਆਇੰਟ, ਬਠਿੰਡਾ ਮੋੜ ਰੋਡ ’ਤੇ ਪਿੰਡ ਢੱਡੇ, ਬਠਿੰਡਾ-ਡੱਬਵਾਲੀ ਰੋਡ ’ਤੇ ਟੀ ਪੋਆਇੰਟ ਰਿਫਾਇਨਰੀ ਰੋਡ, ਬਠਿੰਡਾ ਬਾਦਲ ਰੋਡ ’ਤੇ ਪਿੰਡ ਘੁੱਦਾ, ਬਠਿੰਡਾ ਮੁਕਤਸਰ ਰੋਡ ’ਤੇ ਪਿੰਡ ਸਰਜਾ ਮਹਿਮਾ, ਬਠਿੰਡਾ-ਅੰਮਿ੍ਰਤਸਰ ਰੋਡ ’ਤੇ ਪਿੰਡ ਜੀਦਾ ਦੇ ਟੋਲ ਪਲਾਜ਼ਾ, ਭੁੱਚੋ ਭਗਤਾ ਰੋਡ ’ਤੇ ਨਥਾਣਾ ,ਬਾਜਾਖਾਨਾ ਬਰਨਾਲਾ ਰੋਡ ’ਤੇ ਭਗਤਾ ਆਦਿ ਥਾਵਾਂ ’ਤੇ ਜਾਮ ਲਗਾਏ ਗਏ ਸਨ। ਮੋੜ ਨਜਦੀਕ ਲੱਗੇ ਧਰਨੇ ਦੌਰਾਨ ਅਪਣੀ ਡਿਊਟੀ ’ਤੇ ਜਾ ਰਹੇ ਸਹਾਇਕ ਕਮਿਸ਼ਨਰ ਜਨਰਲ ਨੂੰ ਵੀ ਕਿਸਾਨਾਂ ਨੇ ਲਾਘਾ ਦੇਣ ਤੋਂ ਇੰਨਕਾਰ ਕਰ ਦਿੱਤਾ। ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਰੇਸ਼ਮ ਸਿੰਘ ਯਾਤਰੀ, ਬਲਵਿੰਦਰ ਸਿੰਘ ਜੋਧਪੁਰ, ਆੜ੍ਹਤੀਆ ਐਸੋਸ਼ੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਜੈਨ ਆਦਿ ਨੇ ਸੰਬੋਧਨ ਕੀਤਾ।

ਇਸ ਖ਼ਬਰ ਨਾਲ ਸਬੰਧਤ ਫੋਟੋ 27 ਬੀਟੀਆਈ 01 ਅਤੇ 27 1 ਏ ਨੰਬਰ ਵਿਚ ਭੇਜੀ ਜਾ ਰਹੀ ਹੈ।
ਫ਼ੋਟੋਆਂ ਇਕਬਾਲ ਸਿੰਘ

.

ਰਾਜਪਾਲ ਨੇ 15 ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ

0

ਸੁਖਜਿੰਦਰ ਮਾਨ

ਚੰਡੀਗੜ੍ਹ, 26 ਸਤੰਬਰ:ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਸੱਤ ਨਵੇਂ ਚੁਣੇ ਗਏ ਮੰਤਰੀਆਂ ਸਮੇਤ ਕੁੱਲ 15 ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।

ਪੰਜਾਬ ਰਾਜ ਭਵਨ ਵਿਖੇ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ੍ਰੀ ਓ.ਪੀ. ਸੋਨੀ ਵੀ ਮੌਜੂਦ ਰਹੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਭਵਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ।

ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸਹੁੰ ਚੁੱਕਣ ਵਾਲੇ ਕੈਬਨਿਟ ਮੰਤਰੀਆਂ ਵਿੱਚ ਸ਼੍ਰੀ ਬ੍ਰਹਮ ਮਹਿੰਦਰਾ, ਸ਼੍ਰੀ ਮਨਪ੍ਰੀਤ ਸਿੰਘ ਬਾਦਲ, ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼੍ਰੀਮਤੀ ਅਰੁਨਾ ਚੌਧਰੀ, ਸ਼੍ਰੀ ਸੁਖਬਿੰਦਰ ਸਿੰਘ ਸਰਕਾਰੀਆ, ਸ਼੍ਰੀ ਰਾਣਾ ਗੁਰਜੀਤ ਸਿੰਘ, ਸ਼੍ਰੀਮਤੀ ਰਜ਼ੀਆ ਸੁਲਤਾਨਾ, ਸ਼੍ਰੀ ਵਿਜੈ ਇੰਦਰ ਸਿੰਗਲਾ, ਸ਼੍ਰੀ ਭਾਰਤ ਭੂਸ਼ਣ ਆਸ਼ੂ, ਸ਼੍ਰੀ ਰਣਦੀਪ ਸਿੰਘ ਨਾਭਾ, ਡਾ. ਰਾਜ ਕੁਮਾਰ ਵੇਰਕਾ, ਸ਼੍ਰੀ ਸੰਗਤ ਸਿੰਘ ਗਿਲਜ਼ੀਆਂ, ਸ਼੍ਰੀ ਪ੍ਰਗਟ ਸਿੰਘ, ਸ਼੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼੍ਰੀ ਗੁਰਕੀਰਤ ਸਿੰਘ ਕੋਟਲੀ ਸ਼ਾਮਲ ਸਨ।

ਇਸ ਸਮਾਗਮ ਵਿੱਚ ਸੂਬੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਹੁੰ ਚੁੱਕਣ ਵਾਲੇ ਨਵੇਂ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਦੋਸਤ-ਮਿੱਤਰ ਸ਼ਾਮਲ ਹੋਏ।

.

ਭਾਰਤ ਬੰਦ ਦੀ ਜਮਹੂਰੀ ਅਧਿਕਾਰ ਸਭਾ ਵਲੋਂ ਹਮਾਇਤ ਚ ਪ੍ਦਰਸ਼ਨ

0

ਸੁਖਜਿੰਦਰ ਮਾਨ
ਬਠਿੰਡਾ, 26 ਸਤੰਬਰ -ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਵਿਚ ਅੱਜ ਇੱਥੇ ਜਮਹੂਰੀ ਅਧਿਕਾਰ ਸਭਾ ਵੱਲੋਂ ਫਾਇਰ ਬਿ੍ਰਗੇਡ ਚੌਕ ਵਿਖੇ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਕਾਫੀ ਗਿਣਤੀ ਵਿਚ ਨੌਜਵਾਨ ਵਿਦਿਆਰਥੀ ਮੁਲਾਜ਼ਮ ਔਰਤਾਂ ਪੈਨਸ਼ਨਰਜ਼ ਬੁੱਧੀਜੀਵੀ ਸਾਹਿਤਕਾਰ ਕਲਾਕਾਰ ਤੇ ਹੋਰ ਕਈ ਵਰਗਾਂ ਦੇ ਲੋਕ ਸ਼ਾਮਲ ਹੋਏ। ਸਭਾ ਦੇ ਪ੍ਰਧਾਨ ਪਿ੍ਰੰਸੀਪਲ ਬੱਗਾ ਸਿੰਘ ਤੇ ਪੈ੍ਸ ਸਕੱਤਰ ਡਾ ਅਜੀਤਪਾਲ ਸਿੰਘ ਨੇ ਦੱਸਿਆ ਕਿ ਸਭਾ ਵੱਲੋਂ ਬੈਨਰ ਅਤੇ ਮਾਟੋ ਲੈ ਕੇ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਪੁਰਜ਼ੋਰ ਹਮਾਇਤ ਕੀਤੀ ਗਈ। ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਗਈ। ਠੇਕਾ ਖੇਤੀ, ਪਰਾਲੀ ਸਬੰਧੀ ਬਣਾਏ ਕਾਨੂੰਨ ਨੂੰ ਵੀ ਰੱਦ ਕਰਨ ਲਈ ਆਵਾਜ਼ ਬੁਲੰਦ ਕੀਤੀ ਗਈ। ਇਸ ਤੋਂ ਇਲਾਵਾ ਝੂਠੇ ਕੇਸਾਂ ਤਹਿਤ ਜੇਲ੍ਹੀਂ ਡੱਕੇ ਇਕ ਦਰਜਨ ਤੋਂ ਵੱਧ ਉੱਘੇ ਬੁੱਧੀਜੀਵੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆ, ਯੂਏਪੀਏ ਤੇ ਐਨਆਈਏ ਵਰਗੇ ਕਾਲੇ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਗਈ।

ਮੁੱਖ ਮੰਤਰੀ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਖੇਤਾਂ ਦਾ ਲਿਆ ਜਾਇਜ਼ਾ

0

ਸਰਕਾਰ ਕਿਸਾਨਾਂ ਨਾਲ ਡਟਕੇ ਖ਼ੜੀ, ਦੇਵੇਗੀ ਮੁਫ਼ਤ ਸਪਰੇਹਾਂ: ਚੰਨੀ
ਸੁਖਜਿੰਦਰ ਮਾਨ

ਬਠਿੰਡਾ, 26 ਸਤੰਬਰ –ਬਠਿੰਡਾ ਪੱਟੀ ’ਚ ਗੁਲਾਬੀ ਸੁੰਡੀ ਕਾਰਨ ਤਬਾਹ ਹੋ ਰਹੀ ਨਰਮੇ ਦੀ ਫਸਲ ਦਾ ਜਾਇਜ਼ਾ ਲੈਣ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨਾਲ ਡਟਕੇ ਖੜਣ ਦਾ ਐਲਾਨ ਕਰਦਿਆਂ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਵੀ ਇਕਜੁਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੀ ਸੌਂਪੇ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਬਠਿੰਡਾ ਪੁੱਜੇ ਮੁੱਖ ਮੰਤਰੀ ਸ: ਚੰਨੀ ਸਭ ਤੋਂ ਪਹਿਲਾਂ ਕਟਾਰ ਸਿੰਘ ਵਾਲਾ ਵਿਖੇ ਪੁੱਜੇ। ਇਸ ਮੌਕੇ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਨਰਮੇ ਦੀ ਨੱਬੇ ਫੀਸਦੀ ਫਸਲ ਖ਼ਰਾਬ ਹੋ ਚੁੱਕੀ ਹੈ, ਜਿਸ ਕਾਰਨ ਉਨ੍ਹਾਂ ਵਲੋਂ ਕੀਤੇ ਖਰਚੇ ਵੀ ਵਾਪਸ ਨਹੀਂ ਮੁੜਣੇ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਦਿੱਤੇ ਜਾਣ ਵਾਲੇ ਮੁਆਵਜੇ ਨੂੰ ਸਿੱਧਾ ਕਿਸਾਨਾਂ ਨੂੰ ਦੇਣ ਨਹੀਂ ਤਾਂ ਪਿਛਲੇ ਵਾਰ ਦੀ ਤਰ੍ਹਾਂ ਵਿਚੋਲੀਏ ਹੀ ਫਸਲ ਦੇ ਖਰਾਬੇ ਦਾ ਮੁਆਵਜਾ ਲੈ ਜਾਂਦੇ ਹਨ। ਇਸਤੋਂ ਬਾਅਦ ਉਨ੍ਹਾਂ ਪਿੰਡ ਨਸੀਬਪੁਰਾ ਦੇ ਖੇਤਾਂ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਦਿਲਾਸਾ ਦਿੰਦਿਆਂ ਐਲਾਨ ਕੀਤਾ ਕਿ ਵਿਸੇਸ ਗਿਰਦਾਵਰੀ ਤੋਂ ਇਲਾਵਾ ਗੁਲਾਬੀ ਸੁੰਡੀ ਦੇ ਖ਼ਾਤਮੇ ਲਈ ਮੁਫ਼ਤ ਸਪਰੇਹ ਕਿਸਾਨਾਂ ਨੂੰ ਵੰਡੀ ਜਾਵੇਗੀ। ਇਸਤੋਂ ਬਾਅਦ ਮੰਡੀ ਕਲਾਂ ਵਿਖੇ ਮਿ੍ਰਤਕ ਖੇਤੀ ਕਾਮੇ ਸੁਖਪਾਲ ਸਿੰਘ (30) ਦੇ ਘਰ ਗਏ ਅਤੇ ਉਸ ਦੇ ਵੱਡੇ ਭਰਾ ਨੱਥਾ ਸਿੰਘ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ। ਇਸ ਸਨੇਹਪੂਰਨ ਕਦਮ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਨੱਥਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਐਲਾਨ ਤਹਿਤ ਭੋਗ ਉਤੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ ਅਤੇ ਇਸ ਰਾਸ਼ੀ ਨੂੰ ਉਹ ਆਪਣੇ ਖਸਤਾ ਹਾਲ ਘਰ ਦਾ ਮੁੜ ਨਿਰਮਾਣ ਕਰਨ ਉਤੇ ਖਰਚ ਕਰ ਰਹੇ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ, ਦੋਵਾਂ ਨੇ ਬਠਿੰਡਾ ਜ਼ਿਲ੍ਹੇ ਦੀ ਰਾਮਪੁਰਾ ਤਹਿਸੀਲ ਦੇ ਪਿੰਡ ਚੌਕੇ ਦੇ ਸ. ਗੁਰਮੇਲ ਸਿੰਘ ਨੂੰ ਵੀ ਨਿਯੁਕਤੀ ਪੱਤਰ ਸੌਂਪਿਆ ਜਿਨ੍ਹਾਂ ਦੇ ਇਕਲੌਤੇ ਪੁੱਤਰ ਜਸ਼ਨਪ੍ਰੀਤ ਸਿੰਘ (18) ਦੀ ਇਸੇ ਸਾਲ 2 ਜਨਵਰੀ ਨੂੰ ਟਿਕਰੀ ਬਾਰਡਰ ਉਤੇ ਮੌਤ ਹੋ ਗਈ ਸੀ। ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਜਜ਼ਬਾਤੀ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਸੰਕਟ ਦੀ ਘੜੀ ਵਿੱਚੋਂ ਬਾਹਰ ਕੱਢਣ ਲਈ ਵਚਨਬੱਧ ਹੈ। ਸ. ਚੰਨੀ ਨੇ ਕਿਹਾ ਕਿ ਇਹ ਕਿਸਾਨਾਂ ਦੀ ਸਰਕਾਰ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਹਾਲ ਵਿੱਚ ਉਨ੍ਹਾਂ ਦੇ ਨਾਲ ਖੜ੍ਹੇਗੀ। ਮੁੱਖ ਮੰਤਰੀ ਸ. ਚੰਨੀ ਦੇ ਦੌਰੇ ਦੌਰਾਨ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਤੇ ਵਿਧਾਇਕ ਜਗਦੇਵ ਸਿੰਘ ਕਮਾਲੂ ਤੋਂ ਇਲਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖੁਸਬਾਜ ਸਿੰਘ ਜਟਾਣਾ, ਸੀਨੀਅਰ ਆਗੂ ਅਵਤਾਰ ਸਿੰਘ ਗੋਨਿਆਣਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ, ਸਹਿਤ ਖੇਤੀਬਾੜੀ ਵਿਭਾਗ ਦੇ ਸਕੱਤਰ ਹਰੀਸ਼ ਨਈਅਰ, ਵਿਸੇਸ ਮੁੱਖ ਸਕੱਤਰ ਸੁਮਿਤ ਜਾਰੰਗਲ, ਖੇਤੀਬਾੜੀ ਵਿਭਾਗ ਦੇ ਕਮਿਸ਼ਨਰ ਬਲਵਿੰਦਰ ਸਿੰਘ ਸਿੱਧੂ ਤੋਂ ਇਲਾਵਾ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ, ਆਈ.ਜੀ. ਬਠਿੰਡਾ ਰੇਂਜ ਜਸਕਰਨ ਸਿੰਘ, ਐਸਐਸਪੀ ਅਜੈ ਮਲੂਜਾ ਆਦਿ ਹਾਜ਼ਰ ਸਨ।

 

 

ਚੰਨੀ ਦਾ ਬਠਿੰਡਾ ਦੌਰਾ: ਨਵੇਂ ਅਵਾਤਰ ’ਚ ਨਜ਼ਰ ਆਏ ਮੁੱਖ ਮੰਤਰੀ

0

ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਦੇ ਦਿਲ ਜਿੱਤਣ ’ਚ ਸਫ਼ਲ!
ਸੁਖਜਿੰਦਰ ਮਾਨ

ਬਠਿੰਡਾ, 26 ਸਤੰਬਰ-ਇੱਕ ਗਰੀਰ ਘਰ ’ਚ ਉਠ ਕੇ ਅਪਣੀ ਮਿਹਨਤ ਦੇ ਬਲਬੂਤੇ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੱਕ ਪੁੱਜਣ ਵਾਲੇ ਚਰਨਜੀਤ ਸਿੰਘ ਚੰਨੀ ਅਪਣੇ ਪਲੇਠੇ ਬਠਿੰਡਾ ਦੌਰੇ ਦੌਰਾਨ ਜਿੱਥੇ ਕਿਸਾਨਾਂ ਨੂੰ ਦਿਲਾਸਾ ਦੇਣ ਵਿਚ ਸਫ਼ਲ ਰਹੇ ਉਥੇ ਆਮ ਲੋਕਾਂ ਦੇ ਦਿਲ ਜਿੱਤਤੇ ਵੀ ਨਜ਼ਰ ਆਏ। ਫ਼ਿਲਮੀ ਨਾਇਕ ਦੀ ਤਰਾਂ ਰਾਸਤੇ ’ਚ ਤੁਰੇ ਜਾਂਦੇ ਆਮ ਲੋਕਾਂ ਨੂੰ ਮਿਲਣ ਤੋਂ ਲੈ ਕੇ ਤਬਾਹ ਹੋਈ ਫ਼ਸਲ ਕਾਰਨ ਭੜਕੇ ਕਿਸਾਨ ਨੂੰ ਜੱਫ਼ੀ ’ਚ ਲੈ ਕੇ ਸ਼ਾਂਤ ਕਰਨ ਸਹਿਤ ਪਿੰਡ ਦੀ ਗਲੀ ’ਚ ਤੁਰੀ ਜਾਂਦੀ ਨਵੀਂ ਵਿਆਹੀ ਜੋੜੀ ਸ਼ਗਨ ਦੇਣ ਵਾਲੇ ਚੰਨੀ ਇੱਕ ਬਦਲੇ ਹੋਏ ਰੂਪ ’ਚ ਨਜ਼ਰ ਆ ਰਹੇ ਹਨ, ਜਿਹੜਾ ਉਨ੍ਹਾਂ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਮੰਤਰੀ ਕਾਰਜ਼ਕਾਲ ਦੌਰਾਨ ਉਭਰ ਕੇ ਸਾਹਮਣੇ ਨਹੀਂ ਆ ਰਿਹਾ ਸੀ। ਬਠਿੰਡਾ ਪੱਟੀ ’ਚ ਗੁਲਾਬੀ ਸੁੰਡੀ ਕਾਰਨ ਤਬਾਹ ਹੋਈਆਂ ਨਰਮੇ ਦੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਦਿੱਤੇ ਹੋਏ ਸਮੇਂ ਤੋਂ ਪਹਿਲਾਂ ਪੁੱਜਣ ਵਾਲੇ ਚੰਨੀ ਖੇਤਾਂ ’ਚ ਪੁੱਜਣ ਤੋਂ ਪਹਿਲਾਂ ਆਪਣੇ ਲਾਮਲਸ਼ਕਰ ਨੂੰ ਪਿਛੇ ਰੋਕਦੇ ਰਹੇ। ਸਿੱਧੇ ਕਿਸਾਨਾਂ ਨਾਲ ਗੱਲਬਾਤ ਕਰਨ ਨੂੰੂ ਉਨ੍ਹਾਂ ਤਰਜੀਹ ਦਿੱਤੀ। ਜਦ ਪਿੰਡ ਕਟਾਰ ਸਿੰਘ ਵਾਲਾ ਵਿਖੇ ਇੱਕ ਪੀੜਤ ਕਿਸਾਨ ਨੇ ਉਚੀ-ਉਚੀ ਅਪਣਾ ਰੋਣਾ ਰੋਇਆ ਤਾਂ ਚੰਨੀ ਨੇ ਉਸਨੂੰ ਗਲੇ ਲਗਾ ਲਿਆ। 55 ਹਜ਼ਾਰ ਰੁਪਏ ਪ੍ਰਤੀ ਏਕੜ ਜਮੀਨ ਠੇਕੇ ’ਤੇ ਲੈ ਕੇ ਨਰਮੇ ਦੀ ਫ਼ਸਲ ਗਵਾਉਣ ਵਾਲੇ ਕਿਸਾਨ ਦਾ ਗੁੱਸਾ ਤਾਂ ਸ਼ਾਂਤ ਹੋਇਆ ਹੀ, ਬਲਕਿ ਮੁੱਖ ਮੰਤਰੀ ਦਾ ਇਹ ਅੰਦਾਜ਼ ਆਮ ਲੋਕਾਂ ਨੂੰ ਵੀ ਪਸੰਦ ਆਇਆ। ਇਸਤੋਂ ਬਾਅਦ ਉਹ ਹਲਕਾ ਤਲਵੰਡੀ ਸਾਬੋ ਦੇ ਪਿੰਡ ਨਸੀਬਪੁਰਾ ਦੇ ਖੇਤਾਂ ਵਿਚ ਪੁੱਜੇ, ਜਿੱਥੇ ਉਨ੍ਹਾਂ ਕਿਸਾਨਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿਵਾਇਆ। ਨਵੇਂ ਬਣਨ ਵਾਲੇ ਮੰਤਰੀ ਮੰਡਲ ’ਚ ਹੋ ਰਹੇ ਰੱਦੋਬਦਲ ਤੇ ਹੋਰ ਕਈ ਸਿਆਸੀ ਪ੍ਰੇਸ਼ਾਨੀਆਂ ਨਾਲ ਅੰਦਰੋ-ਅੰਦਰੀ ਜੂਝ ਰਹੇ ਮੁੱਖ ਮੰਤਰੀ ਦਾ ਕਾਫ਼ਲਾ ਇਸਤੋਂ ਬਾਅਦ ਪਿੰਡ ਮੰਡੀ ਕਲਾਂ ’ਚ ਪੁੱਜਿਆ। ਇਸ ਦੌਰਾਨ ਉਨਾਂ ਕਿਸਾਨੀ ਸੰਘਰਸ਼ ਦੌਰਾਨ ਸਹੀਦ ਹੋਏ ਕਿਸਾਨ ਸੁਖਪਾਲ ਸਿੰਘ ਦੇ ਭਰਾ ਨੱਥਾ ਸਿੰਘ ਨੂੰ ਸਰਕਾਰੀ ਨੌਕਰੀ ਦਾ ਪੱਤਰ ਘਰ ਜਾ ਕੇ ਸੋਂਪਿਆ। ਖੁਦ ਨੂੰ ਆਮ ਆਦਮੀ ਕਰਾਰ ਦੇਣ ਵਾਲੇ ਇਸ ਮੁੱਖ ਮੰਤਰੀ ਨੇ ਅਪਣੇ ਨਾਲ ਮੌਜੂਦ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰਨਾਂ ਨਾਲ ਉਕਤ ਕਿਸਾਨ ਪਰਿਵਾਰ ਦੇ ਘਰ ‘ਚ ਬਣਿਆ ਹੋਇਆ ਸਾਦਾ ਖਾਣਾ ਖਾਧਾ। ਗੱਲ ਇੱਥੇ ਹੀ ਖ਼ਤਮ ਨਹੀਂ ਹੋਈ, ਪਿੰਡ ’ਚ ਕਾਫ਼ਲੇ ਦੌਰਾਨ ਮੁੱਖ ਮੰਤਰੀ ਨੂੰ ਇੱਕ ਨਵ ਵਿਆਹੀ ਜੋੜੀ ਲੱਡੂ ਵੰਡਦੀ ਨਜ਼ਰ ਆਈ ਤਾਂ ਉਨਾਂ੍ਹ ਅਪਣਾ ਕਾਫ਼ਲਾ ਤੁਰੰਤ ਰੋਕ ਕੇ ਲੜਕੀ ਨੂੰ ਸ਼ਗਨ ਦਿੱਤਾ ਤੇ ਲੜਕੇ ਨੂੰ ਜੱਫ਼ੀ ਪਾ ਕੇ ਪਿਆਰ ਦਿੱਤਾ। ਮੁੱਖ ਮੰਤਰੀ ਦੇ ਦੌਰੇ ਦੀਆਂ ਉਕਤ ਵੀਡੀਓਜ਼ ਅੱਜ ਸੋਸਲ ਮੀਡੀਆ ’ਤੇ ਵੀ ਵਾਇਰਲ ਹੁੰਦੀਆਂ ਰਹੀਆਂ।

ਬਾਕਸ
ਚਿੱਬੜਾਂ ਦੀ ਚਟਣੀ ਲੱਗੀ ਸਵਾਦ
ਬਠਿੰਡਾ: ਮਹਰੂਮ ਕਿਸਾਨ ਦੇ ਘਰ ਨਿਯੁਕਤੀ ਪੱਤਰ ਦੇਣ ਗਏ ਮੁੱਖ ਮੰਤਰੀ ਨੂੰ ਜਦ ਪ੍ਰਵਾਰ ਵਲੋਂ ਖਾਣੇ ਦੀ ਆਫ਼ਰ ਕੀਤੀ ਗਈ ਤਾਂ ਉਹ ਜਵਾਬ ਨਾ ਦੇ ਸਕੇ। ਪ੍ਰਵਾਰ ਵਲੋਂ ਤੁਰੰਤ ਸਾਦਾ ਖਾਣਾ, ਜਿਸ ਵਿਚ ਮੂੰਗੀ ਦੀ ਦਾਲ ਤੇ ਕੱਦੂ ਦੀ ਸਬਜ਼ੀ ਦੇ ਨਾਲ ਚਿੱਬੜਾਂ ਦੀ ਬਣੀ ਲਾਲ ਚਟਣੀ ਰੱਖੀ ਗਈ। ਮੁੱਖ ਮੰਤਰੀ ਨੂੰ ਇਹ ਚਟਣੀ ਇੰਨ੍ਹੀਂ ਸਵਾਦ ਲੱਗੀ ਕਿ ਉਨ੍ਹਾਂ ਦੋ ਵਾਰ ਮੰਗ ਕੇ ਇਹ ਚਟਣੀ ਲਈ। ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਖੁਦ ਥਾਲ ਹੱਥ ’ਚ ਫ਼ੜ ਕੇ ਰੋਟੀ ਖਾਂਦੇ ਨਜ਼ਰ ਆਏ। ਇਸ ਮੌਕੇ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

27 ਦੇ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨੇ ਕੱਢਿਆ ਮੋਟਰਸਾਈਕਲ ਮਾਰਚ

0

ਪ੍ਰਾਈਵੇਟ ਟ੍ਰਾਂਸਪੋਟਰ ਅਤੇ ਦੋਧੀ ਯੂਨੀਅਨ ਨੇ ਕੀਤਾ ਸਾਥ ਦੇਣ ਦਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ, 25 ਸਤੰਬਰ -ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਅਤੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾਡੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤੀ ਜਾ ਰਹੀ ਸਾਮਰਾਜੀ ਵਿਰੋਧੀ ਕਾਨਫਰੰਸ ਵਿੱਚ ਬਰਨਾਲਾ ਵਿਖੇ ਵਿਸ਼ਾਲ ਇਕੱਠ ਕਰਨ ਦੀ ਤਿਆਰੀ ਲਈ ਅੱਜ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਵਲੋਂਬਠਿੰਡਾ ਸਹਿਰ ਸਮੇਤ 10 ਸਹਿਰਾਂ , 3 ਕਸਬਿਆਂ ਅਤੇ 60 ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਮਾਰਚ ਵਿੱਚ ਸ਼ਾਮਲ ਕਿਸਾਨਾਂ ਨੇ 27 ਸਤੰਬਰ ਨੂੰ ਭਾਰਤ ਬੰਦ ਮੌਕੇ ਸ਼ਹਿਰਾਂ ਦੇ ਸਮੂਹ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਰੱਖਣ ਅਤੇ 15 ਥਾਵਾਂ ’ਤੇ ਲਗਾਏ ਜਾ ਰਹੇ ਸੜਕ ਜਾਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ । ਮੋਟਰਸਾਈਕਲ ਮਾਰਚਾਂ ਦੀ ਅਗਵਾਈ ਵਿੱਚ ਹਰਜਿੰਦਰ ਸਿੰਘ ਬੱਗੀ, ਮੋਠੂ ਸਿੰਘ ਕੋਟੜਾ , ਦਰਸ਼ਨ ਸਿੰਘ ਮਾਈਸਰਖਾਨਾ, ਜਗਦੇਵ ਸਿੰਘ ਜੋਗੇਵਾਲਾ,ਕੁਲਵੰਤ ਸ਼ਰਮਾ, ਗੁਰਪਾਲ ਸਿੰਘ ਦਿਓਣ ,ਬਲਜੀਤ ਸਿੰਘ ਪੂਹਲਾ, ਜਸਪਾਲ ਸਿੰਘ ਕੋਠਾ ਗੁਰੂ ,ਸੁਖਦੇਵ ਸਿੰਘ ਰਾਮਪੁਰਾ ਸਮੇਤ ਬਲਾਕਾਂ ਅਤੇ ਪਿੰਡਾਂ ਦੇ ਅਹੁਦੇਦਾਰ ਸ਼ਾਮਲ ਸਨ । ਉਧਰ 27 ਸਤੰਬਰ ਦੇ ਭਾਰਤ ਬੰਦ ਦੇ ਸਮਰਥਨ ਵਿੱਚ ਪ੍ਰਾਈਵੇਟ ਬੱਸ ਅਪਰੇਟਰ ਵੀ ਨਿੱਤਰ ਆਏ ਹਨ। ਉਨ੍ਹਾਂ ਐਲਾਨ ਕੀਤਾ ਕਿ ਭਾਰਤ ਬੰਦ ਵਾਲੇ ਦਿਨ ਨਹੀਂ ਚਲਾਵਾਂਗੇ। ਅੱਜ ਇੱਥੇ ਹੋਈ ਮੀਟਿੰਗ ਵਿਚ ਪ੍ਰਾਈਵੇਟ ਬੱਸ ਅਪਰੇਟਰ ਯੂਨੀਅਨ ਜਲ੍ਹਿਾ ਬਠਿੰਡਾ ਦੇ ਪ੍ਰਧਾਨ ਨਰਪਿੰਦਰ ਸਿੰਘ ਰਵੀ ਜਲਾਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਕਿਸਾਨ ਵਿਰੋਧੀ ਹਨ, ਜੋ ਮਨਜ਼ੂਰ ਨਹੀਂ ਤੇ ਇਕ ਨੂੰ ਰੱਦ ਹੋਣੇ ਚਾਹੀਦੇ ਹਨ, ਇਹ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਦਾ ਹਰ ਵਰਗ ਨੂੰ ਸਮਰਥਨ ਦੇਣਾ ਚਾਹੀਦਾ ਹੈ, 27 ਸਤੰਬਰ ਵਾਲੇ ਦਿਨ ਪ੍ਰਾਈਵੇਟ ਬੱਸ ਅਪਰੇਟਰ ਆਪਣੀਆਂ ਬੱਸਾਂ ਬੰਦ ਰੱਖਣਗੇ ਅਤੇ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ ਤਾਂ ਜੋ ਮੋਦੀ ਸਰਕਾਰ ਦੇ ਕਾਲੇ ਕਾਨੂੰਨ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾ ਸਕੇ । ਇਸ ਮੌਕੇ ਉਨ੍ਹਾਂ ਦੇ ਨਾਲ ਪਰਮਜੀਤ ਸਿੰਘ ਪ੍ਰਧਾਨ ਰਾਮਪੁਰਾ ਬੱਸ ਯੂਨੀਅਨ ,ਸੁਖਮੰਦਰ ਸਿੰਘ ਮਿਲਾਪ ਬੱਸ, ਜਸਵੀਰ ਸਿੰਘ ਖਾਲਸਾ ਬਸ ,ਰਾਜਵਿੰਦਰ ਸਿੰਘ ਜੀਟੀਆਰ ਬਸ, ਹਰਜੀਤ ਸਿੰਘ ਸੁਖਮਣੀ ਬੱਸ ਸਰਵਿਸ ਤੇ ਵੱਡੀ ਗਿਣਤੀ ਵਿੱਚ ਪ੍ਰਾਈਵੇਟ ਬੱਸ ਮਾਲਕ, ਕੰਡਕਟਰ ਅਤੇ ਡਰਾਈਵਰ ਤੇ ਕਿਸਾਨ ਆਦਿ ਹਾਜ਼ਰ ਸਨ । ਉਧਰ ਦੋਧੀ ਯੂਨੀਅਨ ਨੇ ਵੀ ਕਿਸਾਨਾਂ ਦੇ ਸਮਰਥਨ ਵਿਚ ਆਉਂਦਿਆਂ 27 ਨੂੰ ਦੁੱਧ ਨਾ ਪਾਉਣ ਦਾ ਫੈਸਲਾ ਲਿਆ ਹੈ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕਾਨੂੰਨ ਲਾਗੂ ਹੋਣ ਨਾਲ ਇਕੱਲਾ ਖੇਤੀ ਹੀ ਨਹੀਂ, ਬਲਕਿ ਖੇਤੀ ਆਧਾਰਤ ਸਾਰੇ ਧੰਦੇ ਚੌਪਟ ਹੋ ਜਾਣਗੇ। ਦੂਜੇ ਪਾਸੇ ਜਮਹੂਰੀ ਅਧਿਕਾਰ ਸਭਾ ਨੇ ਵੀ ਕਿਸਾਨਾਂ ਦੀ ਹਿਮਾਇਤ ਦਾ ਐਲਾਨ ਕੀਤਾ ਹੈ। ਸਭਾ ਦੇ ਆਗੂ ਪਿ੍ਰੰ ਬੱਗਾ ਸਿੰਘ ਤੇ ਸਕੱਤਰ ਡਾ ਅਜੀਤਪਾਲ ਸਿੰਘ ਦੀ ਅਗਵਾਈ ਹੇਠ ਸਥਾਨਕ ਫ਼ਾਈਰ ਬਿ੍ਰਗੇਡ ਚੌਕ ਵਿਚ ਪ੍ਰਦਰਸ਼ਨ ਕੀਤਾ ਗਿਆ।

ਰਾਜਾ ਵੜਿੰਗ ਨੇ ਬੋਲਿਆ ਬਾਦਲ ਪ੍ਰਵਾਰ ’ਤੇ ਵੱਡਾ ਸਿਆਸੀ ਹਮਲਾ

0

ਸੁਖਜਿੰਦਰ ਮਾਨ
ਬਠਿੰਡਾ, 25 ਸਤੰਬਰ -ਮਾਲਵਾ ਪੱਟੀ ’ਚ ਬਾਦਲ ਪ੍ਰਵਾਰ ਨਾਲ ਹਰ ਵਕਤ ਆਢਾ ਲੈਣ ਵਾਲੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੁਣ ਫ਼ਿਰ ਵੱਡਾ ਸਿਆਸੀ ਹਮਲਾ ਬੋਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਤਲਬ ਬਾਰੇ ਕੀਤੀਆਂ ਟਿੱਪਣੀਆਂ ਤੋਂ ਬਾਅਦ ਰਾਜਾ ਵੜਿੰਗ ਨੇ ਅਪਣੀ ਫ਼ੇਸਬੁੱਕ ਪੇਜ਼ ’ਤੇ ਲਾਈਵ ਹੋ ਕੇ ਸ: ਬਾਦਲ ਨੂੰ ਲੰਮੇ ਹੱਥੀ ਲਿਆ ਹੈ। ਦਸਣਾ ਬਣਦਾ ਹੈ ਕਿ ਵੜਿੰਗ ਭਲਕੇ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠਲੀ ਵਜ਼ਾਰਤ ’ਚ ਸ਼ਾਮਲ ਹੋਣ ਜਾ ਰਹੇ ਹਨ। ਅਪਣੇ ਬਿਆਨ ’ਚ ਨਵੇਂ ਬਣਨ ਵਾਲੇ ਮੰਤਰੀ ਨੇ ਪੰਜਾਬ ਕਾਂਗਰਸ ਦੇ ਮਾਮਲਿਆਂ ’ਚ ਦਿੱਲੀ ਦਰਬਾਰ ਦੀ ਭੂਮਿਕਾ ਨੂੰ ਸਹੀ ਠਹਿਰਾਉਂਦਿਆਂ ਦਾਅਵਾ ਕੀਤਾ ਕਿ ‘‘ ਇਹ ਕਾਂਗਰਸੀਆਂ ਦੀ ਖ਼ੁਸਕਿਸਮਤੀ ਹੈ ਕਿ ਉਹ ਦਿੱਤੀ ਤੋਂ ਹੁਕਮ ਪ੍ਰਾਪਤ ਕਰਦੀ ਹੈ ਤੇ ਇੰਨ੍ਹਾਂ ਹੁਕਮਾਂ ਕਾਰਨ ਹੀ ਚੰਨੀ ਵਰਗੇ ਆਮ ਵਿਅਕਤੀ ਨੂੰ ਮੁੱਖ ਮੰਤਰੀ ਤੇ ਉਸ ਨੂੰ ਐਮਐਲਏ ਬਣਨ ਦਾ ਮੌਕਾ ਮਿਲ ਰਿਹਾ ਹੈ। ’’ ਗਾਂਧੀ ਪ੍ਰਵਾਰ ਦਾ ਪੱਖ ਪੂਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਸੋਨੀਆ ਗਾਂਧੀ ਨੇ ਮਨਮੋਹਨ ਸਿੰਘ ਨੂੰ ਪ੍ਰਧਾਨ ਮੰਤਰੀ ਬਣਾਇਆ, ਇੰਦਰਾ ਗਾਂਧੀ ਨੇ ਗਿਆਨੀ ਜੈਲ ਸਿੰਘ ਨੂੰ ਰਾਸਟਰਪਤੀ ਤੇ ਬੂਟਾ ਸਿੰਘ ਨੂੰ ਗ੍ਰਹਿ ਮੰਤਰੀ ਬਣਾਇਆ। ਭਾਰਤੀ ਫੌਜ ਦਾ ਪਹਿਲਾਂ ਸਿੱਖ ਜਰਨੈਲ ਵੀ ਕਾਂਗਰਸ ਦੀ ਹੀ ਦੇਣ ਹੈ ਪ੍ਰੰਤੂ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਬਾਦਲ ਹੁਣ ਇੱਕ ਪ੍ਰਾਈਵੇਟ ਲਿਮਟਿਡ ਕੰਪਨੀ ਬਣ ਕੇ ਰਹਿ ਗਿਆ ਹੈ, ਜਿਸਦੇ ਚੱਲਦੇ ਬਾਦਲ ਪ੍ਰਵਾਰ ਦੇ ਘਰ ਵਿਚੋਂ ਪਾਵਰ ਬਾਹਰ ਨਹੀਂ ਜਾ ਸਕਦੀ ਹੈ। ਰਾਜਾ ਵੜਿੰਗ ਨੇ ਅਕਾਲੀ ਦਲ ਦੇ ਮਹਰੂਮ ਲੀਡਰਾਂ ਗੁਰਚਰਨ ਸਿੰਘ ਟੌਹੜਾ ਤੇ ਜਗਦੇਵ ਸਿੰਘ ਤਲਵੰਡੀ ਤੋਂ ਇਲਾਵਾ ਸੁਖਦੇਵ ਸਿੰਘ ਢੀਂਢਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਦਾ ਜਿਕਰ ਕਰਦਿਆਂ ਦਾਅਵਾ ਕੀਤਾ ਕਿ ਇੰਨ੍ਹਾਂ ਨੂੰ ਅੱਖੋਂ ਪਰੋਖੇ ਕਰਕੇ ਬਾਦਲ ਸਾਹਿਬ ਨੇ ਪਾਰਟੀ ਦੀ ਪ੍ਰਧਾਨਗੀ ਤੇ ਉਪ ਮੁੱਖ ਮੰਤਰੀ ਅਪਣੇ ਪੁੱਤਰ ਨੂੰ ਦੇ ਦਿੱਤੀ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਵਿਸਵ ਫਾਰਮਾਸਿਸਟ ਦਿਵਸ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ, 25 ਸਤੰਬਰ – ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ ਐਂਡ ਟੈਕਨਾਲੋਜੀ ਵਿਭਾਗ ਵਲੋਂ ਅੱਜ ਵਿਸਵ ਫਾਰਮਾਸਿਸਟ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। । ਇਸ ਮੌਕੇ ਫਾਰਮਾਸਿਊਟੀਕਲ ਸਾਇੰਸਜ ਅਤੇ ਟੈਕਨਾਲੌਜੀ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਪਰੇਡ ਕੀਤੀ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਬੂਟਾ ਸਿੰਘ ਸਿੱਧੂ ਅਤੇ ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਪਰੇਡ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ।ਇਸ ਮੌਕੇ ਐਮ.ਆਰ.ਐਸ.ਪੀ.ਟੀ.ਯੂ. ਦੇ ਉਪ ਕੁਲਪਤੀ ਪ੍ਰੋ: ਬੂਟਾ ਸਿੰਘ ਸਿੱਧੂ ਨੇ ਨਿੱਘੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਮੌਜੂਦਾ ਦ੍ਰਿਸ਼ ਵਿੱਚ ਫਾਰਮਾਸਿਸਟਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਬਾਰੇ ਦੱਸਿਆ। ।ਵਿਭਾਗ ਦੇ ਮੁਖੀ ਅਤੇ ਸੀਨੀਅਰ ਫੈਕਲਟੀ ਮੈਂਬਰਾਂ ਨੇ ਵੀ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਵਿਸ਼ਵਵਿਆਪੀ ਦ੍ਰਿਸ਼ਟੀਕੋਣ ਵਿੱਚ ਇੱਕ ਫਾਰਮਾਸਿਸਟ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਚਾਨਣਾ ਪਾਇਆ।

ਬਾਬਾ ਫ਼ਰੀਦ ਕਾਲਜ ਨੇ ਅਲੂਮਨੀ ਇੰਟਰੈਕਸ਼ਨ ਸੈਸ਼ਨ ਕਰਵਾਇਆ

0

ਸੁਖਜਿੰਦਰ ਮਾਨ
ਬਠਿੰਡਾ, 25 ਸਤੰਬਰ -ਬਾਬਾ ਫ਼ਰੀਦ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲਂੋ ਬੀ.ਸੀ.ਏ. ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ਲਈ ਉਨ੍ਹਾਂ ਦੇ ਇੰਡਕਸ਼ਨ ਪ੍ਰੋਗਰਾਮ ਦੇ ਹਿੱਸੇ ਵਜੋਂ ਅਲੂਮਨੀ ਇੰਟਰੈਕਸ਼ਨ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਕੁੱਲ 80 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਿੱਖਣ ਦੀ ਰੁਚੀ ਅਤੇ ਹੁਨਰ ਵਿਕਾਸ ਵਧਾਉਣ ਬਾਰੇ ਗਿਆਨ ਪ੍ਰਦਾਨ ਕਰਨਾ ਸੀ ਜੋ ਉਨ੍ਹਾਂ ਦੇ ਕੈਰੀਅਰ ਦੀ ਯੋਜਨਾਬੰਦੀ ਅਤੇ ਉਨ੍ਹਾਂ ਦੇ ਅਕਾਦਮਿਕ ਅਤੇ ਪੇਸ਼ੇਵਰ ਕੈਰੀਅਰ ਦੇ ਮੌਕਿਆਂ ਨੂੰ ਹਾਸਲ ਕਰਨ ਦੇ ਸੰਬੰਧ ਵਿੱਚ ਸਹਾਇਤਾ ਕਰੇਗਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਕੰਪਿਊਟਰ ਸਾਇੰਸ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

Our Visitor

1890354