Thursday, April 30, 2026
Home Blog Page 2746

ਭਾਰਤੀ ਸਹਿਕਾਰ ਸੰਸਥਾਨ ਵੱਲੋਂ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੇ ਸਵਾਗਤ ਲਈ ਰਾਸ਼ਟਰੀ ਸਹਿਕਾਰੀ ਕਾਨਫਰੰਸ ਦਾ ਆਯੋਜਨ

ਇਫਕੋ, ਭਾਰਤੀ ਰਾਸ਼ਟਰੀ ਸਹਿਕਾਰ ਸੰਘ, ਅਮੂਲ, ਸਹਿਕਾਰ ਭਾਰਤੀ, ਨਾਫੇਡ ਅਤੇ ਕ੍ਰਿਭਕੋ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵੱਲੋ ਵਿਸੇ਼ਸ ਸਿ਼ਰਕਤ

ਸੁਖਜਿੰਦਰ ਮਾਨ

ਚੰਡੀਗੜ 25 ਸਤੰਬਰ  : ਭਾਰਤੀ ਸਹਿਕਾਰ ਸੰਸਥਾਨ ਵੱਲੋ ਇਫਕੋ ਸੰਸਥਾ ਦੇ ਸਹਿਯੋਗ ਨਾਲ ਇੰਦਰਾ ਗਾਧੀ ਇਨਡੋਰ ਸਟੇਡੀਅਮ ਨਵੀ ਦਿੱਲੀ ਵਿਖੇ ਦੇਸ਼ ਦੇ ਪਹਿਲੇ ਸਹਿਕਾਰਤਾ ਮੰਤਰੀ ਅਤੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਸਵਾਗਤ ਲਈ ਰਾ਼ਸਟਰੀ ਸਹਿਕਾਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੋਰਾਨ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸਹਿਕਾਰਤਾ ਨੂੰ ਪ੍ਰਫੁੱਲਿਤ ਕਰਨ ਲਈ ਨਵੇ ਗਠਿਤ ਕੀਤੇ ਗਏ ਸਹਿਕਾਰਤਾ ਮੰਤਰਾਲੇ ਦਾ ਪਹਿਲਾ ਸਹਿਕਾਰਤਾ ਮੰਤਰੀ ਚੁਣੇ ਜਾਣ ਤੇ ਸ਼੍ਰੀ ਅਮਿਤ ਸ਼ਾਹ ਦਾ ਦੇਸ਼ ਦੀਆਂ ਪ੍ਰਮੁੱਖ ਸਹਿਕਾਰੀਆਂ ਦੇ ਨੁਮਾਇੰਦਿਆ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੋਕੇ ਸ਼੍ਰੀ ਬੀ∙ਐਲ∙ਵਰਮਾ ਸਹਿਕਾਰਤਾ ਸਹਿ ਉੱਤਰੀ ਪੂਰਬੀ ਖੇਤਰ ਵਿਕਾਸ ਰਾਜ ਮੰਤਰੀ, ਭਾਰਤ ਸਰਕਾਰ ਅਤੇ ਸ਼੍ਰੀ ਏਰੀਅਲ ਗਵਾਰਕੋ, ਚੇਅਰਮੈਨ ਅੰਤਰਰਾਸ਼ਟਰੀ ਸਹਿਕਾਰ ਸੰਘ ਵੱਲੋਂ ਵਿਸ਼ੇਸ਼ ਸਿ਼ਰਕਤ ਕੀਤੀ ਗਈ।

ਸਮਾਰੋਹ ਦੀ ਸ਼ੁਰੂਆਤ ਮਾਨਯੋਗ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਵੱਲੋਂ ਜੋਤੀ ਪ੍ਰਜਵੱਲਿਤ ਕਰਕੇ ਕੀਤੀ ਗਈ।ਇਸ ਮੋਕੇ ਡਿਜੀਟਲ ਮਾਧਿਅਮ ਰਾਹੀ ਮਾਨਯੋਗ ਸਹਿਕਾਰਿਤਾ ਮੰਤਰੀ ਦਾ ਸਵਾਗਤ ਕਰਦਿਆ ਉਨ੍ਰਾ ਦੇ ਨਿੱਜੀ ਜੀਵਨ ਅਤੇ ਹੁਣ ਤੱਕ ਦੇ ਸਿਆਸੀ ਸਫਰ ਤੇ ਚਾਨਣਾ ਪਾਇਆ ਗਿਆ।
ਸਮਾਰੋਹ ਮੋਕੇ ਦੇਸ਼ ਦੀ ਸਭ੍ਹ ਤੋ ਵੱਡੀ ਸਹਕਿਾਰੀ ਸੰਸਥਾ ਇਫਕੋ ਦੇ ਚੇਅਰਮੈਨ ਸ: ਬਲਵਿੰਦਰ ਸਿੰਘ ਨਕੱਈ ਵੱਲੋਂ ਆਪਣੇ ਸੰਬੋਧਨ ਦੋਰਾਨ ਮੰਤਰੀ ਦਾ ਸਵਾਗਤ ਕਰਦਿਆ ਉਨ੍ਹਾ ਨੂੰ ਸਹਿਕਾਰਤਾ ਮੰਤਰੀ ਬਨਣ ਤੇ ਵਧਾਈ ਦਿੰਦਿਆ ਦੇਸ਼ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਪ੍ਰਫੁੱਲਿੱਤ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਵਾਉਦਿਆ ਇਹ ਵਿਸ਼ਵਾਸ ਜਤਾੲfਆ ਕਿ ਇਹ ਵਿਭਾਗ ਸਹਿਕਾਰਤਾ ਨੂੰ ਹੋਰ ਮਜਬੂਤੀ ਪਦਾਨ ਕਰਨ ਵਿੱਚ ਸਹਾਈ ਹੋਵੇਗਾ ਅਤੇ ਮੰਤਰੀ ਦੀ ਸਫਲਤਾ ਲਈ ਕਾਮਨਾ ਕੀਤੀ।
ਇਸ ਉਪਰੰਤ ਇਫਕੋ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਉਦਯ ਸ਼ੰਕਰ ਅਵਸਥੀ ਅਤੇ ਐਨ∙ਸੀ∙ਯੂ∙ਆਈ ਦੇ ਚੇਅਰਮੈਨ ਦਿਲੀਪ ਸੰਘਾਣੀ ਵੱਲੋਂ ਸ਼੍ਰੀ ਅਮਿਤ ਸ਼ਾਹ ਜੀ ਦੀਆ ਉਪਲਬੱਧੀਆਂ ਦਾ ਜਿਕਰ ਕਰਦਿਆ ਨਵੇ ਸਹਿਕਾਰਤਾ ਮੰਤਰਾਲੇ ਨੂੰ ਦੇਸ਼ ਦੀਆ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆ ਮਾਨਯੋਗ ਮੰਤਰੀ ਦੀ ਕਮਾਨ ਹੇਠ ਦੇਸ਼ ਦੀ ਸਹਿਕਾਰ ਲਹਿਰ ਨੂੰ ਹੋਰ ਬੁਲੰਦੀਆਂ ਤੇ ਲੈ ਜਾਣ ਪ੍ਰਤੀ ਆਪਣਾ ਵਿਸ਼ਵਾਸ ਜਤਾਇਆ। ਅਵਸਥੀ ਜੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸਹਿਕਾਰਤਾ ਲਈ ਵੱਖਰੇ ਮੰਤਰਾਲੇ ਦਾ ਗਠਨ ਕਰਨ ਤੇ ਉਨ੍ਹਾ ਦਾ ਧੰਨਵਾਦ ਕੀਤਾ। ਉਨ੍ਹਾ ਕੋਰੋਨਾ ਕਾਲ ਦੋਰਾਨ ਵੀ ਕਿਸਾਨਾਂ ਦੀ ਸਹਾੲਤਿਾ ਲਈ ਇਫਕੋ ਵੱਲੋ ਕੀਤੇ ਗਏ ਵਿਸ਼ੇਸ਼ ਕਾਰਜਾਂ ਦਾ ਜਿਕਰ ਕਰਦfਆ ਇਫਕੋ ਵੱਲੋ ਬਣਾਈ ਗਈ ਵਿਸ਼ਵ ਦੀ ਪਹਿਲੀ ਨੈਨੋ ਯੂਰੀਆ ਖਾਦ ਬਾਰੇ ਵੀ ਜਾਣਕਾਰੀ ਦਿੱਤੀ। ਸ਼੍ਰੀ ਸੰਘਾਣੀ ਵੱਲੋਂ ਮਾਨਯੋਗ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਵੱਲੋ ਸਹਿਕਾਰਤਾ ਦੇ ਹਿੱਤਾ ਨੂੰ ਧਿਆਨ ਵਿੱਚ ਰੱਖਦਿਆ ਕੀਤੇ ਗਏ ਮਹੱਤਵਪੂਰਣ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆ ਉਨ੍ਹਾ ਦੀ ਅਗਵਾਈ ਵਿੱਚ ਇਸ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਵਿਸ਼ੇਸ਼ ਕਾਰਜਾਂ ਪ੍ਰਤੀ ਉਨ੍ਹਾ ਨੂੰ ਹਰ ਸੰਭਵ ਸਹਾੲਤਿਾ ਦੇਣ ਦਾ ਵਿਸ਼ਵਾਸ ਦਵਾਇਆ।
ਇਸ ਮੋਕੇ ਦਵਿੰਦਰ ਕੁਮਾਰ ਸਿੰਘ ਸਕੱਤਰ ਸਹਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਵਿਸ਼ੇਸ਼ ਕਾਰਜਾਂ ਅਤੇ ਭਵਿੱਖ ਵਿੱਚ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਸੰਬੰਧੀ ਜਾਣਕਾਰੀ ਦਿੱਤੀ ਗਈ।
ਸਮਾਰੋਹ ਦੋਰਾਨ ਵੱਖ ਵੱਖ ਬੁਲਾਰਿਆਂ ਸ਼ਾਮਲ ਭਾਈ ਪਟੇਲ ਚੇਅਰਮੈਨ ਅਮੂਲ, ਦਾਨ ਸਿੰਘ ਰਾਵਤ ਚੇਅਰਮੈਨ ਐਸ∙ਸੀ∙ਬੀ, ਚੰਦਰਪਾਲ ਸਿੰਘ ਯਾਦਵ ਚੇਅਰਮੈਨ ਕ੍ਰਿਭਕੋ,ਜਯੋਤਇੰਦਰ ਮਹਿਤਾ ਚੇਅਰਮੈਨ ਨੈਫਕਬ, ਪ੍ਰੀਤੀ ਪਟੇਲ ਵਾਇਸ ਚੇਅਰਮੈਨ ਗੁਜਰਾਤ ਮਹਿਲਾ ਕੋਆਪ੍ਰੇਟਿਵ ਸੁਸਾਇਟੀ, ਅਜੈ ਪਟੇਲ, ਚੇਅਰਮੈਨ ਐਸ∙ਸੀ∙ਬੀ, ਏਰੀਅਲ ਗਵਾਰਕੋ, ਚੇਅਰਮੈਨ ਅੰਤਰਰਾਸ਼ਟਰੀ ਸਹਿਕਾਰ ਸੰਘ (ਅਰਜਨਟੀਨਾ), ਬੀ∙ਐਲ∙ਵਰਮਾ ਸਹਿਕਾਰਤਾ ਸਹਿ ਉੱਤਰੀ ਪੂਰਬੀ ਖੇਤਰ ਵਿਕਾਸ ਰਾਜ ਮੰਤਰੀ, ਭਾਰਤ ਸਰਕਾਰ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ।
ਸਮਾਰੋਹ ਦੇ ਅੰਤ ਵਿੱਚ ਮੁੱਖ ਮਹਿਮਾਨ ਸਹਿਕਾਰਤਾ ਮੰਤਰੀ ਅਤੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਵੱਲੋਂ ਹਾਜਰੀਨਾਂ ਨੂੰ ਸੰਬੋਧਿਤ ਕੀਤਾ ਗਿਆ। ਸ਼੍ਰੀ ਅਮਿਤ ਸ਼ਾਹ ਵੱਲੋ ਵੱਖਰੇ ਸਹਿਕਾਰਤਾ ਮੰਤਰਾਲੇ ਦੇ ਗਠਨ ਨੂੰ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਸੋਚ ਦਾ ਨਤੀਜਾ ਦੱਸਦਿਆ ੲਸਿ ਮੰਤਰਾਲੇ ਦਾ ਪਹਿਲਾ ਮੰਤਰੀ ਉਨ੍ਰਾ ਨੂੰ ਚੁਣੇ ਜਾਣ ਲਈ ਪ੍ਰਧਾਨਮੰਤਰੀ ਦਾ ਵਿਸੇ਼ਸ ਧੰਨਵਾਦ ਕੀਤਾ ਗਿਆ। ਉਨ੍ਰਾ ਸਹਿਕਾਰਤਾ ਕਾਨਫਰੰਸ ਦੇ ਆਯੋਜਨ ਲਈ ਇਫਕੋ ਸੰਸਥਾ ਦਾ ਧੰਨਵਾਦ ਕਰਦਿਆ ਇਫਕੋ ਵੱਲੋਂ ਵਿਸ਼ਵ ਦੀ ਪਹਿਲੀ ਨੈਨੋ ਖਾਦ ਦੇ ਰੂਪ ਵਿੱਚ ਨੈਨੋ ਯੂਰੀਆਂ ਕਿਸਾਨਾਂ ਤੱਕ ਪਹੁਚੰਾਉਣ ਲਈ ਇਫਕੋ ਦੇ ਚੇਅਰਮੈਨ ਸ: ਬਲਵਿੰਦਰ ਸਿੰਘ ਨਕੱਈ ਅਤੇ ਮੈਨੇਜਿੰਗ ਡਾੲਰਿੈਕਟਰ ਉਦਯ ਸ਼ੰਕਰ ਅਵਸਥੀ ਅਤੇ ਸੰਸਥਾ ਦੇ ਅਧਿਾਕਰੀਆਂ ਕਰਮਚਾਰੀਆਂ ਦੀ ਸਰਾਹਨਾ ਕੀਤੀ।
ਮਾਨਯੋਗ ਮੰਤਰੀ ਵੱਲੋ ਦੇਸ਼ ਦੀ ਆਰਥਿਕਤਾ ਨੂੰ ਹੋਰ ਮਜਬੂਤ ਬਨਾਉਣ ਅਤੇ ਇਸਨੂੰ 5 ਟ੍ਰਿਲੀਅਨ ਡਾਲਰ ਦੇ ਟੀਚੇ ਤੱਕ ਪਹੁੰਚਾਉਣ ਵਿੱਚ ਸਹਿਕਾਰਤਾ ਮੰਤਰਾਲੇ ਦੀ ਭੂਮਿਕਾ ਅਤੇ ਸਹਿਕਾਰ ਲਹਿਰ ਦੇ ਸਹਿਯੋਗ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾ ਆਜਾਦੀ ਦੇ 75ਵੇ ਵਰੇ ਦੋਰਾਨ ਸ਼ੁਰੂ ਕੀਤੇ ਗਏ ਆਜਾਦੀ ਅਮ੍ਰਿਤ ਮਹੋਤਸਵ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਵੱਲੋ ਦੇਸ਼ ਦੇ ਵਿਕਾਸ ਲਈ ਸ਼ੁਰੂ ਕੀਤੇ ਗਏ ਵੱਖੋ ਵੱਖ ਕਾਰਜਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ।
ਸ਼੍ਰੀ ਅਮਿਤ ਸ਼ਾਹ ਵੱਲੋਂ ਸਹਿਕਾਰ ਜਗਤ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਕਦਮ ਚੁੱਕਣ ਦਾ ਵਿਸ਼ਵਾਸ ਦਵਾਉਦਿਆ ਹਾਜਰੀਨਾਂ ਨੂੰ ਬੇਨਤੀ ਕੀਤੀ ਕਿ ਉਹ ਸਹਿਕਾਰਤਾ ਖੇਤਰ ਵਿੱਚ ਆ ਰਹੀਆ ਰੁਕਾਵਟਾ ਬਾਰੇ ਉਨ੍ਰਾ ਨੂੰ ਲਿਖਤੀ ਰੂਪ ਵਿੱਚ ਜਾਣੂ ਕਰਵਾਉਣ ਤਾ ਜੋ ਸਮਾ ਰਹਿੰਦਿਆ ਇਹਨਾ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ ਅਤੇ ਸਹਿਕਾਰਤਾ ਜਗਤ ਸੰਬੰਧੀ ਪ੍ਰਧਾਨਮੰਤਰੀ ਵੱਲੋਂ ਕੀਤੀਆ ਜਾ ਰਹੀਆਂ ਕੋਸਿ਼ਸ਼ਾਂ ਨੂੰ ਪੂਰਾ ਕਰਦਿਆ ਉਨ੍ਹਾ ਦੀ ਸੌਚ ਨੂੰ ਪੂਰਾ ਕੀਤਾ ਜਾ ਸਕੇ।
ਸਮਾਰੋਹ ਦੋਰਾਨ ਵਿਸ਼ੇਸ਼ ਕਵੀ ਸੰਮੇਲਨ ਦਾ ਵੀ ਆਯੋਜਨ ਕੀਤਾ ਗਿਆ। ਇਸ ਮੋਕੇ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਦੌ ਹਜਾਰ ਤੋ ਵੱਧ ਸਹਿਕਾਰੀ ਭੈਣ ਭਰਾਵਾਂ ਵੱਲੋਂ ਇੰਦਰਾ ਗਾਧੀ ਇੰਡੋਰ ਸਟੇਡੀਅਮ ਵਿੱਚ ਸਿ਼ਰਕਤ ਕੀਤੀ ਗਈ ਅਤੇ ਸਹਿਕਾਰੀ ਸੰਮਤੀਆਂ ਨਾਲ ਜੁੜੇ 5 ਕਰੋੜ ਤੋ ਵੱਧ ਵਿਅਕਤੀਆਂ ਵੱਲੋਂ ਆਨਲਾਇਨ ਮਾਧਿਅਮ ਰਾਹੀ ਇਸ ਸਮਾਰੋਹ ਵਿੱਚ ਭਾਗ ਲਿਆ ਗਿਆ।
ਇਸ ਮੋਕੇ ਇਫਕੋ, ਭਾਰਤੀ ਰਾਸ਼ਟਰੀ ਸਹਿਕਾਰ ਸੰਘ, ਅਮੂਲ, ਸਹਿਕਾਰ ਭਾਰਤੀ, ਨਾਫੇਡ ਅਤੇ ਕ੍ਰਿਭਕੋ ਤੋ ਇਲਾਵਾ ਹੋਰਨਾਂ ਸਹਿਕਾਰੀ ਸੰਸਥਾਵਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਤਮਗਾ ਜੇਤੂ ਹਾਕੀ ਟੀਮ ਅਤੇ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਤੇ ਕੋਚਾਂ ਦਾ ਸਨਮਾਨ

0

ਖਿਡਾਰੀ ਇਸ ਪ੍ਰਾਪਤੀ ਤੋਂ ਬਾਅਦ ਭਵਿੱਖ ਲਈ ਵੱਡਾ ਨਿਸ਼ਾਨਾ ਮਿੱਥਣ: ਬ੍ਰਹਮ ਮਹਿੰਦਰਾ
ਖਿਡਾਰੀਆਂ ਦੀ ਪ੍ਰਾਪਤੀ ਲੰਬੇ ਸਮੇਂ ਦੀ ਘਾਲਣਾ ਸਖਤ ਮਿਹਨਤ ਦਾ ਨਤੀਜਾ: ਪਰਗਟ ਸਿੰਘ
ਖਿਡਾਰੀਆਂ ਨੇ ਫਿਟਨੈਸ ਸਮੇਤ ਹਰ ਫੀਲਡ ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ: ਰਾਜਦੀਪ ਸਿੰਘ ਗਿੱਲ
ਟੋਕੀਓ ਵਿਖੇ ਹਾਕੀ ਟੀਮ ਨੇ ਪੰਜਾਬ ਦਾ ਸਿਰ ਫਖ਼ਰ ਨਾਲ ਉੱਚਾ ਕੀਤਾ: ਰਾਜਾ ਕੇ.ਐਸ.ਸਿੱਧੂ
ਓਲੰਪਿਕ ਭਵਨ ਵਿਖੇ ‘ਹਾਲ ਆਫ਼ ਫੇਮ’ ਬਣ ਕੇ ਤਿਆਰ, ਨਵੰਬਰ ਮਹੀਨੇ ਕੀਤਾ ਜਾਵੇਗਾ ਉਦਘਾਟਨ

ਸੁਖਜਿੰਦਰ ਮਾਨ

ਚੰਡੀਗੜ੍ਹ, 25 ਸਤੰਬਰ: ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਅਤੇ ਕੋਚਾਂ ਦਾ ਸਨਮਾਨ ਕੀਤਾ ਗਿਆ ਹੈ।
ਅੱਜ ਇਥੇ ਚੰਡੀਗੜ੍ਹ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਸਕੱਤਰ ਜਨਰਲ ਰਾਜਾ ਕੇ.ਐਸ.ਸਿੱਧੂ, ਹਾਕੀ ਪੰਜਾਬ ਦੇ ਸਕੱਤਰ ਪਰਗਟ ਸਿੰਘ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਕੁਲਦੀਪ ਵਤਸ ਵੱਲੋਂ ਸਮੂਹ ਖਿਡਾਰੀਆਂ ਤੇ ਕੋਚਾਂ ਨੂੰ ‘ਸਿਲਵਰ ਪਲੇਟ’ ਨਾਲ ਸਨਮਾਨਤ ਕੀਤਾ ਗਿਆ।
ਸਨਮਾਨ ਹਾਸਲ ਕਰਨ ਵਾਲਿਆਂ ਵਿੱਚ ਓਲੰਪਿਕਸ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਮਨਪ੍ਰੀਤ ਸਿੰਘ (ਕਪਤਾਨ), ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ ਤੇ ਕ੍ਰਿਸ਼ਨ ਬਹਾਦਰ ਪਾਠਕ, ਹਿੱਸਾ ਲੈਣ ਵਾਲੇ ਖਿਡਾਰੀ ਮੁੱਕੇਬਾਜ਼ ਸਿਮਰਨਜੀਤ ਕੌਰ, ਨਿਸ਼ਾਨੇਬਾਜ਼ ਅੰਜੁਮ ਮੌਦਗਿਲ, ਕੋਚ ਸ਼ਿਵੇਦਰਾ ਸਿੰਘ, ਮਹਿੰਦਰ ਸਿੰਘ ਢਿੱਲੋਂ ਤੇ ਸੰਦੀਪ ਕੁਮਾਰ ਸ਼ਾਮਲ ਸਨ।
ਸਮਾਗਮ ਦੌਰਾਨ ਸਬੰਧੋਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਟੋਕੀਓ ਵਿੱਚ ਪ੍ਰਾਪਤੀਆਂ ਖੱਟਣ ਵਾਲੇ ਖਿਡਾਰੀ ਆਪਣੀਆਂ ਇਸ ਪ੍ਰਾਪਤੀਆਂ ਤੋਂ ਬਾਅਦ ਅਗਲਾ ਨਿਸ਼ਾਨਾ ਮਿੱਥਣ ਅਤੇ ਸਖਤ ਮਿਹਨਤ ਕਰਨ। ਉਨ੍ਹਾਂ ਆਸ ਪ੍ਰਗਟਾਈ ਕਿ ਅਗਲੀਆਂ ਪੈਰਿਸ ਓਲੰਪਿਕ ਖੇਡਾਂ-2024 ਵਿੱਚ ਖਿਡਾਰੀ ਹੋਰ ਵੀ ਬਿਹਤਰ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਸੂਬਾ ਸਰਕਾਰ ਨਾਲ ਮਿਲ ਕੇ ਅਤੇ ਸਾਰੀਆਂ ਖੇਡ ਐਸੋਸੀਏਸ਼ਨਾਂ ਨੂੰ ਨਾਲ ਲੈ ਕੇ ਯੋਜਨਾ ਉਲੀਕੀ ਜਾਵੇਗੀ ਤਾਂ ਜੋ ਨਵੇਂ ਉਮਰ ਦੇ ਖਿਡਾਰੀ ਅੱਗੇ ਆਉਣ।
ਹਾਕੀ ਪੰਜਾਬ ਦੇ ਸਕੱਤਰ ਅਤੇ ਸਾਬਕਾ ਭਾਰਤੀ ਹਾਕੀ ਕਪਤਾਨ ਪਰਗਟ ਸਿੰਘ ਨੇ ਕਿਹਾ ਕਿ ਖਿਡਾਰੀਆਂ ਦੀ ਇਹ ਪ੍ਰਾਪਤੀ ਲੰਬੇ ਸਮੇਂ ਦੀ ਘਾਲਣਾ ਅਤੇ ਸਖਤ ਮਿਹਨਤਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਸਭ ਤੋਂ ਵੱਧ ਦਿਮਾਗ ਵਾਲੇ ਹੁੰਦੇ ਹਨ ਜਿਨ੍ਹਾਂ ਥੋੜੇਂ ਸਮੇਂ ਅੰਦਰ ਵੱਡਾ ਫੈਸਲਾ ਲੈਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਤੌਰ ਖੇਡ ਡਾਇਰੈਕਟਰ ਵੱਲੋਂ ਉਨ੍ਹਾਂ ਵੱਲੋਂ ਨਵੀਆਂ ਸਿਕਸ-ਏ-ਸਾਈਡ ਐਸਟੋਟਰਫਾਂ ਸਥਾਪਤ ਕਰਨ ਤੇ ਕੋਚ ਭਰਤੀ ਕਰਨ ਦਾ ਅੱਜ ਓਲਪਿਕ ਤਮਗੇ ਦੇ ਰੂਪ ਵਿੱਚ ਨਤੀਜਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡ ਮਾਹੌਲ ਸਿਰਜਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਪਵੇਗਾ ਅਤੇ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੀ ਹਿੱਸੇਦਾਰੀ ਨਾਲ ਹੀ ਖੇਡਾਂ ਵਿੱਚ ਅੱਗੇ ਵਧਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਪੈਦਾ ਕਰਨ ਦੀ ਲੋੜ ਹੈ ਜਿਸ ਨਾਲ ਹੀ ਨਸ਼ਿਆਂ ਦਾ ਕੋਹੜ ਜੜੋਂ ਵੱਢਿਆ ਜਾ ਸਕਦਾ ਹੈ।
ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ ਨੇ ਕਿਹਾ ਕਿ ਓਲੰਪਿਕਸ ਵਿੱਚ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਹੁਣ ਤੱਕ ਦੀ ਸਭ ਤੋਂ ਫਿੱਟ ਟੀਮ ਸੀ ਜਿਸ ਨੇ ਹਰ ਫੀਲਡ ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਡਿਫੈਂਸ ਉਤੇ ਹੋਰ ਮਿਹਨਤ ਕਰਨ ਦੀ ਲੋੜ ਹੈ ਜਿਸ ਨਾਲ ਅਗਲੀ ਵਾਰ ਕਾਂਸੀ ਦਾ ਤਮਗਾ ਸੋਨੇ ਵਿੱਚ ਬਦਲ ਸਕਦਾ। ਉਨ੍ਹਾਂ ਸਮੂਹ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਤਾਰੀਫ ਕਰਦਿਆਂ ਕਿਹਾ ਕਿ ਖੇਡਾਂ ਦਾ ਅਸਲ ਮਨੋਰਥ ਖੇਡਾਂ ਵਿੱਚ ਹਿੱਸਾ ਲੈਣਾ ਹੈ, ਜਿੱਤ-ਹਾਰ ਬਾਅਦ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਕੋਚਾਂ ਨੂੰ ਵੀ ਬਣਦਾ ਮਾਣ-ਸਤਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੇ ਨਾਲ ਕੋਚਾਂ ਲਈ ਦਰੋਣਾਚਾਰੀਆ ਐਵਾਰਡ ਦੀ ਤਰਜ਼ ਉਤੇ ਵੀ ਐਵਾਰਡ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਹਾਕੀ ਸਭ ਤੋਂ ਖਿੱਚ ਭਰਪੂਰ ਖੇਡ ਹੈ ਅਤੇ ਲੰਬੇ ਸਮੇਂ ਬਾਅਦ ਭਾਰਤੀ ਹਾਕੀ ਨੇ ਮਾਣ ਦਿਵਾਇਆ ਹੈ ਜਿਸ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਦੀ ਸੀ।
ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਅਤੇ ਸਾਬਕਾ ਨਿਸ਼ਾਨੇਬਾਜ਼ ਕੇ.ਐਸ.ਸਿੱਧੂ ਨੇ ਕਿਹਾ ਕਿ ਇਸ ਵਾਰ ਓਲੰਪਿਕ ਵਿੱਚ ਤਮਗਾ ਜਿੱਤ ਕੇ ਹਾਕੀ ਖਿਡਾਰੀਆਂ ਨੇ ਪੰਜਾਬ ਦਾ ਸਿਰ ਫਖ਼ਰ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁੱਢ ਕਦੀਮ ਤੋਂ ਹੀ ਖੇਡਾਂ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਦੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ‘ਹਾਲ ਆਫ਼ ਫੇਮ’ ਬਣ ਕੇ ਤਿਆਰ ਹੈ ਜਿਸ ਦਾ ਨਵੰਬਰ ਮਹੀਨੇ ਉਦਘਾਟਨ ਕੀਤਾ ਜਾਵੇਗਾ।
ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਕੁਲਦੀਪ ਵਤਸ ਨੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖਿਡਾਰੀਆਂ ਦਾ ਮਾਣ-ਸਨਮਾਨ ਹੋਰ ਪ੍ਰਾਪਤੀਆਂ ਲਈ ਪ੍ਰੇਰਿਤ ਕਰਦਾ ਹੈ।
ਇਸ ਮੌਕੇ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਨਵਦੀਪ ਸਿੰਘ ਗਿੱਲ ਵੱਲੋਂ ਟੋਕੀਓ ਓਲੰਪਿਕਸ ਦੇ ਖਿਡਾਰੀਆਂ ਬਾਰੇ ਬਣਾਈ ਗਈ ਫਿਲਮ ਦਿਖਾਈ ਗਈ ਜਿਸ ਵਿੱਚ ਹਾਕੀ ਟੀਮ ਵੱਲੋਂ ਕੀਤੇ ਗਏ ਸਾਰੇ 25 ਗੋਲਾਂ ਨੂੰ ਵੀ ਦਿਖਾਇਆ ਗਿਆ ਜਿਨ੍ਹਾਂ ਵਿੱਚੋਂ 23 ਗੋਲ ਪੰਜਾਬੀ ਖਿਡਾਰੀਆਂ ਨੇ ਕੀਤੇ ਸਨ। ਮੰਚ ਸੰਚਾਲਨ ਅਥਲੈਟਿਕਸ ਕੋਚ ਸੁਖਵਿੰਦਰ ਸਿੰਘ ਸੁੱਖੀ ਨੇ ਕੀਤਾ।
ਸਮਾਗਮ ਵਿੱਚ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰ ਪਦਮ ਸ੍ਰੀ ਕਰਤਾਰ ਸਿੰਘ, ਤੇਜਾ ਸਿੰਘ ਧਾਲੀਵਾਲ, ਸਿਕੰਦਰ ਸਿੰਘ ਮਲੂਕਾ, ਕੇ.ਵੀ.ਐਸ.ਸਿੱਧੂ, ਅਰਜੁਨਾ ਐਵਾਰਡੀ ਤਾਰਾ ਸਿੰਘ, ਆਰ.ਕੇ.ਬਾਲੀ, ਕੇ.ਵੀ.ਐਸ.ਬਰਾੜ, ਮਨਿੰਦਰ ਕੌਰ ਵਿਰਕ, ਕੁਲਵਿੰਦਰ ਸਿੰਘ ਥਿਆੜਾ, ਪ੍ਰਭਜੀਤ ਸਿੰਘ, ਜਸਬੀਰ ਸਿੰਘ ਗਿੱਲ, ਅਨਿਲ ਅਰੋੜਾ, ਸੰਦੀਪ ਸੈਣੀ ਤੋਂ ਇਲਾਵਾ ਖਿਡਾਰੀਆਂ ਵਿੱਚੋਂ ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਦਰੋਣਾਚਾਰੀਆ ਐਵਾਰਡੀ ਬਲਦੇਵ ਸਿੰਘ, ਦਰੋਣਾਚਾਰੀਆ ਐਵਾਰਡੀ ਐਸ.ਐਸ.ਪੰਨੂੰ, ਪਦਮ ਸ੍ਰੀ ਬਹਾਦਰ ਸਿੰਘ, ਧਿਆਨ ਚੰਦ ਐਵਾਰਡੀ ਅਜੀਤ ਸਿੰਘ, ਮਾਸਕੋ ਓਲੰਪਿਕ ਗੋਲਡ ਮੈਡਲਿਸਟ ਦਵਿੰਦਰ ਸਿੰਘ ਗਰਚਾ, ਅਰਜੁਨਾ ਐਵਾਰਡੀ ਬਲਜੀਤ ਸਿੰਘ ਢਿੱਲੋਂ, ਅਰਜੁਨਾ ਐਵਾਰਡੀ ਮਾਧੁਰੀ ਸਕਸੈਨਾ, ਓਲੰਪੀਅਨ ਹਰਦੀਪ ਸਿੰਘ ਗਰੇਵਾਲ, ਜੂਨੀਅਰ ਵਿਸ਼ਵ ਕੱਪ ਜੇਤੂ ਹਾਕੀ ਖਿਡਾਰੀ ਤੇਜਬੀਰ ਸਿੰਘ, ਅਥਲੀਟ ਹਰਮਿਲਨ ਬੈਂਸ ਅਤੇ ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਅਮਰਿੰਦਰ ਸਿੰਘ ਬਜਾਜ ਵੀ ਹਾਜ਼ਰ ਸਨ।

ਪਾਰਟੀ ਦਾ ਫੈਸਲਾ ਸਰਵਉੱਚ, ਜਨਤਾ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਾਂਗਾ: ਅਰੋੜਾ

0

ਸੁਖਜਿੰਦਰ ਮਾਨ

ਚੰਡੀਗੜ੍ਹ, 25 ਸਤੰਬਰ:ਹਲਕਾ ਹੁਸ਼ਿਆਰਪੁਰ ਦੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਹ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਉਂਦੇ ਹੋਏ ਹਲਕਾ ਵਾਸੀਆਂ ਅਤੇ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਹਮੇਸ਼ਾ ਧੰਨਵਾਦੀ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਮੇਂ -ਸਮੇਂ `ਤੇ ਇੱਕ ਵਰਕਰ ਨੂੰ ਵੱਖ -ਵੱਖ ਭੂਮਿਕਾਵਾਂ ਨਿਭਾਉਣ ਦਾ ਮੌਕਾ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਵਜੋਂ ਜਨਤਾ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਸੀ। ਇਸ ਲਈ ਉਹ ਕਾਂਗਰਸ ਪਾਰਟੀ ਦੇ ਧੰਨਵਾਦੀ ਹਨ।

ਸ੍ਰੀ ਅਰੋੜਾ ਨੇ ਕਿਹਾ ਕਿ ਉਹ ਪਾਰਟੀ ਦੇ ਫੈਸਲੇ ਦਾ ਸਨਮਾਨ ਕਰਦੇ ਹਨ ਅਤੇ ਭਵਿੱਖ ਵਿੱਚ ਜੋ ਵੀ ਭੂਮਿਕਾ ਨਿਭਾਉਣਗੇ ਉਸ ਵਿੱਚ ਉਹ ਪੂਰੀ ਇਮਾਨਦਾਰੀ, ਸਖਤ ਮਿਹਨਤ ਅਤੇ ਸਰਗਰਮੀ ਨਾਲ ਕੰਮ ਕਰਨਗੇ।

ਸ੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਨਾ ਤਾਂ ਪਾਰਟੀ ਨਾਲ ਅਤੇ ਨਾ ਹੀ ਕਿਸੇ ਵਿਅਕਤੀ ਵਿਸ਼ੇਸ਼ ਨਾਲ ਕੋਈ ਗਿਲਾ ਜਾਂ ਸ਼ਿਕਾਇਤ ਹੈ। ਉਨ੍ਹਾਂ ਲਈ ਪਾਰਟੀ ਅਤੇ ਪਾਰਟੀ ਦਾ ਆਦੇਸ਼ ਸਰਵਉੱਚ ਹੈ।

ਜ਼ਿਕਰਯੋਗ ਹੈ ਕਿ ਜਿਵੇਂ ਹੀ ਸ਼੍ਰੀ ਅਰੋੜਾ ਨੂੰ ਪਤਾ ਲੱਗਾ ਕਿ ਉਨ੍ਹਾਂ ਨੂੰ ਨਵੇਂ ਮੰਤਰੀ ਮੰਡਲ ਵਿੱਚ ਜਗ੍ਹਾ ਨਹੀਂ ਦਿੱਤੀ ਗਈ, ਉਨ੍ਹਾਂ ਨੇ ਤੁਰੰਤ ਸਰਕਾਰੀ ਸਹੂਲਤਾਂ ਤਿਆਗ ਦਿੱਤਾ ਅਤੇ ਚੰਡੀਗੜ੍ਹ ਵਿੱਚ ਸਰਕਾਰ ਦੁਆਰਾ ਮੁਹੱਈਆ ਕਰਵਾਈ ਗਈ ਰਿਹਾਇਸ਼ ਨੂੰ ਵੀ ਖਾਲੀ ਕਰ ਦਿੱਤਾ।

ਵਪਣਨਯੋਗ ਹੈ ਕਿ 1966 ਤੋਂ ਨਵਾਂ ਪੰਜਾਬ ਬਣਨ ਤੋਂ ਲੈ ਕੇ ਹੁਣ ਤੱਕ ਅਜਿਹੀ ਅਨੋਖੀ ਮਿਸਾਲ ਅੱਜ ਤੱਕ ਇਤਿਹਾਸ ਵਿੱਚ ਨਹੀਂ ਵੇਖੀ ਗਈ। ਕਿਉਂਕਿ, ਸਰਕਾਰੀ ਸਹੂਲਤਾਂ ਦੇ ਨਾਲ ਨਾਲ ਚੰਡੀਗੜ੍ਹ ਦੇ ਜਿਸ ਸੈਕਟਰ ਵਿੱਚ ਸਰਕਾਰੀ ਰਿਹਾਇਸ਼ਾਂ ਹਨ, ਉਹ ਸਾਰਿਆਂ ਲਈ ਖਿੱਚ ਦਾ ਕੇਂਦਰ ਹੁੰਦਾ ਹੈ। ਇਸ ਦੇ ਉਲਟ ਸ੍ਰੀ ਅਰੋੜਾ ਨੇ ਨਿਮਰਤਾ ਨਾਲ ਸਰਕਾਰੀ ਰਿਹਾਇਸ਼ ਛੱਡ ਦਿੱਤੀ ਅਤੇ ਨਿਯਮਾਂ ਅਨੁਸਾਰ ਅਧਿਕਾਰੀਆਂ ਨੂੰ ਸੌਂਪ ਦਿੱਤੀ। ਇਹ ਆਪਣੇ ਆਪ ਵਿੱਚ ਇੱਕ ਉਦਾਹਰਣ ਹੈ ਕਿ ਉਨ੍ਹਾਂ ਦਾ ਸਰੋਕਾਰ ਸਿਰਫ ਜਨਤਾ ਦੀ ਸੇਵਾ ਨਾਲ ਹੀ ਹੈ ਅਤੇ ਸਰਕਾਰੀ ਸਹੂਲਤਾਂ ਅਤੇ ਸੁਰੱਖਿਆ ਦਾ ਘੇਰਾ ਉਹਨਾਂ ਲਈ ਕੋਈ ਮਾਇਨੇ ਨਹੀਂ ਰੱਖਦਾ।

ਉਨ੍ਹਾਂ ਕਿਹਾ ਕਿ ਰਾਜਨੀਤੀ ਉਨ੍ਹਾਂ ਲਈ ਸਮਾਜ ਸੇਵਾ ਦਾ ਇੱਕ ਜ਼ਰੀਆ ਹੈ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਵਜੋਂ ਇਲਾਕੇ ਦੇ ਵਿਕਾਸ ਲਈ ਹਮੇਸ਼ਾ ਤਿਆਰ ਰਹਿਣਗੇ।

ਸ੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਹਲਕਾ ਵਾਸੀਆਂ ਦਾ ਸਹਿਯੋਗ, ਪਿਆਰ ਅਤੇ ਅਸ਼ੀਰਵਾਦ ਉਨ੍ਹਾਂ ਨੂੰ ਪਹਿਲਾਂ ਵਾਂਗ ਮਿਲਦਾ ਰਹੇਗਾ ਤਾਂ ਜੋ ਉਹ ਆਪਣੇ ਵਸਨੀਕਾਂ ਦੇ ਵਿਕਾਸ ਅਤੇ ਭਲਾਈ ਲਈ ਆਪਣੀ ਡਿਊਟੀ ਨਿਭਾ ਸਕਣ।

ਉਨ੍ਹਾਂ ਨੇ ਅੱਜ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ। ਉਨ੍ਹਾਂ ਦੀ ਧੀ ਡਾ. ਸ਼ਿਵਾਨੀ ਅਰੋੜਾ ਪੁਰੀ ਉਨ੍ਹਾਂ ਦਾ ਸਮਾਨ ਟਰੱਕ ਰਾਹੀਂ ਹੁਸ਼ਿਆਰਪੁਰ ਲਿਜਾਣ ਲਈ ਨਿੱਜੀ ਤੌਰ `ਤੇ ਇੱਥੇ ਪਹੁੰਚੀ।

ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਰਿਲੀਜ਼

0

ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਭਾਰਤੀ ਹਾਕੀ ਦੇ 19 ਖਿਡਾਰੀਆਂ ਤੇ ਮੁੱਖ ਕੋਚ ਦੀ ਸੰਖੇਪ ਜੀਵਨੀ ਉਪਰ ਆਧਾਰਿਤ ਹੈ ਪੁਸਤਕ
ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਕਲਮਬੰਦ ਕਰਕੇ ਰਿਕਾਰਡ ਦੇ ਰੂਪ ਵਿੱਚ ਸਾਂਭਣਾ ਵਧੀਆ ਉਪਰਾਲਾ: ਬ੍ਰਹਮ ਮਹਿੰਦਰਾ
ਖਿਡਾਰੀਆਂ ਦੀਆਂ ਜੀਵਨੀਆਂ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਨਾ ਦਾ ਸ੍ਰੋਤ ਬਣਦੀਆਂ: ਪਰਗਟ ਸਿੰਘ

ਸੁਖਜਿੰਦਰ ਮਾਨ

ਚੰਡੀਗੜ੍ਹ, 25 ਸਤੰਬਰ:ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੀਆਂ ਸੰਖੇਪ ਜੀਵਨੀਆਂ ‘ਤੇ ਆਧਾਰਿਤ ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਅੱਜ ਰਿਲੀਜ਼ ਕੀਤੀ ਗਈ।
ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਓਲੰਪਿਕ ਜੇਤੂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਸਨਮਾਨ ਵਿੱਚ ਰੱਖੇ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਸਕੱਤਰ ਜਨਰਲ ਰਾਜਾ ਕੇ.ਐਸ.ਸਿੱਧੂ, ਹਾਕੀ ਪੰਜਾਬ ਦੇ ਸਕੱਤਰ ਪਦਮ ਸ੍ਰੀ ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਣੇ ਓਲੰਪਿਕ ਤਮਗਾ ਜੇਤੂ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਵੱਲੋਂ ਇਹ ਕਿਤਾਬ ਰਿਲੀਜ਼ ਕੀਤੀ ਗਈ। ਖੇਡ ਲਿਖਾਰੀ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਨਵਦੀਪ ਸਿੰਘ ਗਿੱਲ ਵੱਲੋਂ ਲਿਖੀ ਇਹ ਪੰਜਵੀਂ ਪੁਸਤਕ ਹੈ ਜੋ ਲੋਕਗੀਤ ਪ੍ਰਕਾਸ਼ਨ ਵੱਲੋਂ ਰੰਗਦਾਰ ਤਸਵੀਰਾਂ ਸਮੇਤ ਛਾਪੀ ਗਈ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ ਨੇ ਲੇਖਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀਆਂ ਪ੍ਰਾਪਤੀਆਂ ਕਲਮਬੰਦ ਕਰਕੇ ਰਿਕਾਰਡ ਸਾਂਭਣ ਵਧੀਆ ਉਪਰਾਲਾ ਕੀਤਾ ਹੈ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਦਮ ਸ੍ਰੀ ਪਰਗਟ ਸਿੰਘ ਨੇ ਕਿਹਾ ਕਿ ਖੇਡਾਂ ਤੇ ਖਿਡਾਰੀਆਂ ਬਾਰੇ ਸਾਹਿਤ ਲਿਖਣਾ ਬਹੁਤ ਵਧੀਆ ਗੱਲ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਜੀਵਨੀ ਬਾਰੇ ਲਿਖੀ ਇਹ ਪੁਸਤਕ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸ੍ਰੋਤ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ ਅਤੇ ਖੇਡਾਂ ਵਿੱਚ ਪੰਜਾਬੀਆਂ ਦਾ ਖਾਸ ਯੋਗਦਾਨ ਹੈ ਜਿਸ ਬਦੌਲਤ ਦੁਨੀਆਂ ਵਿੱਚ ਸੂਬੇ ਦਾ ਨਾਮ ਰੌਸ਼ਨ ਹੋਇਆ ਹੈ।
ਟੋਕੀਓ ਵਿਖੇ ਭਾਰਤੀ ਭਾਰਤੀ ਹਾਕੀ ਟੀਮ ਨੇ ਓਲੰਪਿਕ ਖੇਡਾਂ ਵਿੱਚ 41 ਸਾਲ ਬਾਅਦ ਤਮਗਾ ਜਿੱਤਿਆ ਹੈ। ਇਸ ਪੁਸਤਕ ਵਿੱਚ ਹਾਕੀ ਟੀਮ ਦੇ ਸਮੂਹ 19 ਖਿਡਾਰੀਆਂ ਅਤੇ ਕੋਚ ਗ੍ਰਾਹਮ ਰੀਡ ਦੀ ਸੰਖੇਪ ਜੀਵਨੀ ਲਿਖੀ ਗਈ ਹੈ। ਇਸ ਤੋਂ ਇਲਾਵਾ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਦਾ ਇਤਿਹਾਸ ਅਤੇ ਟੋਕੀਓ ਓਲੰਪਿਕਸ ਵਿੱਚ ਭਾਰਤੀ ਹਾਕੀ ਟੀਮ ਦੇ ਪ੍ਰਦਰਸ਼ਨ ਬਾਰੇ ਸਾਰੀ ਜਾਣਕਾਰੀ ਪੁਸਤਕ ਵਿੱਚ ਮਿਲਦੀ ਹੈ।
ਪੰਜਾਬ ਸਰਕਾਰ ਵਿੱਚ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਨਵਦੀਪ ਸਿੰਘ ਗਿੱਲ ਪਿਛਲੇ 20 ਸਾਲ ਤੋਂ ਨਿਰੰਤਰ ਖੇਡਾਂ ਅਤੇ ਖਿਡਾਰੀਆਂ ਬਾਰੇ ਲਿਖ ਰਹੇ ਹਨ। ਲੇਖਕ ਨੇ ਇਸ ਤੋਂ ਪਹਿਲਾਂ ਚਾਰ ਪੁਸਤਕਾਂ ਲਿਖੀਆਂ ਹਨ ਜਿਨ੍ਹਾਂ ਦੇ ਨਾਮ ‘ਖੇਡ ਅੰਬਰ ਦੇ ਪੰਜਾਬੀ ਸਿਤਾਰੇ’, ‘ਮੈਂ ਇਵੇਂ ਵੇਖੀਆ ਏਸ਼ਿਆਈ ਖੇਡਾਂ’, ‘ਅੱਖੀ ਵੇਖੀਆਂ ਓਲੰਪਿਕ ਖੇਡਾਂ’ ਤੇ ‘ਨੌਲੱਖਾ ਬਾਗ਼’ ਹਨ।
ਰਿਲੀਜ਼ ਕਰਨ ਵਾਲਿਆਂ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਤੋਂ ਇਲਾਵਾ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ ਤੇ ਕ੍ਰਿਸ਼ਨ ਬਹਾਦਰ ਪਾਠਕ ਵੀ ਸ਼ਾਮਲ ਸਨ।
ਇਸ ਮੌਕੇ ਹਾਕੀ ਓਲੰਪੀਅਨ ਦਵਿੰਦਰ ਸਿੰਘ ਗਰਚਾ, ਬਲਜੀਤ ਸਿੰਘ ਢਿੱਲੋਂ, ਹਰਦੀਪ ਸਿੰਘ ਗਰੇਵਾਲ ਤੇ ਤੇਜਬੀਰ ਸਿੰਘ ਅਤੇ ਦਰੋਣਾਚਾਰੀਆ ਐਵਾਰਡੀ ਹਾਕੀ ਕੋਚ ਬਲਦੇਵ ਸਿੰਘ ਵੀ ਹਾਜ਼ਰ ਸਨ।

ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਡੀ.ਜੀ.ਪੀ. ਪੰਜਾਬ ਦਾ ਵਾਧੂ ਚਾਰਜ ਸੰਭਾਲਿਆ

0

ਸੁਖਜਿੰਦਰ ਮਾਨ

ਚੰਡੀਗੜ੍ਹ, 25 ਸਤੰਬਰ:1988 ਬੈਚ ਦੇ ਆਈ.ਪੀ.ਐਸ. ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਫੋਰਸ ਦੇ ਮੁਖੀ) ਪੰਜਾਬ ਦਾ ਵਾਧੂ ਚਾਰਜ ਸੰਭਾਲ ਲਿਆ ਹੈ।
ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਆਰਮਡ ਬਟਾਲੀਅਨ, ਪੰਜਾਬ ਦੇ ਵਿਸ਼ੇਸ਼ ਡੀਜੀਪੀ ਦਾ ਚਾਰਜ ਵੀ ਨਿਭਾਉਂਦੇ ਰਹਿਣਗੇ।
ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਪੰਜਾਬ ਪੁਲਿਸ ਵੱਲੋਂ ਬੀਤੇ ਸਮੇਂ ਵਿੱਚ ਕੀਤੀਆਂ ਗਈਆਂ ਸਾਰੀਆਂ ਪਹਿਲਕਦਮੀਆਂ ਨੂੰ ਬੇਹੱਦ ਸ਼ਲਾਘਾਯੋਗ ਦੱਸਦਿਆਂ ਕਿਹਾ ਕਿ ਉਹ ਸੂਬਾ ਪੁਲਿਸ ਦੀ ਹੋਰ ਬਿਹਤਰੀ ਲਈ ਕੰਮ ਕਰਦੇ ਰਹਿਣਗੇ।

ਡੀਜੀਪੀ ਨੇ ਕਿਹਾ, “ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਮਾੜੇ ਅਨਸਰਾਂ `ਤੇ ਨਜ਼ਰ ਰੱਖਣ ਤੋਂ ਇਲਾਵਾ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਮੇਰੀ ਪ੍ਰਮੱਖ ਤਰਜੀਹ ਹੋਵੇਗੀ।”

ਜ਼ਿਕਰਯੋਗ ਹੈ ਕਿ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਰਾਜ ਵਿੱਚ ਵੱਖ -ਵੱਖ ਅਹੁਦਿਆਂ `ਤੇ ਸੇਵਾਵਾਂ ਨਿਭਾਈਆਂ ਹਨ। ਵਿਸ਼ੇਸ਼ ਡੀਜੀਪੀ ਆਰਮਡ ਬਟਾਲੀਅਨ ਪੰਜਾਬ ਵਜੋਂ ਤਾਇਨਾਤੀ ਤੋਂ ਪਹਿਲਾਂ, ਉਹ ਪੰਜਾਬ ਹੋਮ ਗਾਰਡਜ਼ ਅਤੇ ਕਮਾਂਡੈਂਟ ਜਨਰਲ ਸਿਵਲ ਡਿਫੈਂਸ ਦੇ ਵਿਸ਼ੇਸ਼ ਡੀਜੀਪੀ ਵੀ ਰਹਿ ਚੁੱਕੇ ਹਨ।

ਉਨ੍ਹਾਂ ਏਡੀਜੀਪੀ ਪੀਏਪੀ ਜਲੰਧਰ, ਏਡੀਜੀਪੀ ਰੇਲਵੇ, ਏਡੀਜੀਪੀ ਜੇਲ੍ਹਾਂ, ਏਡੀਜੀਪੀ ਪ੍ਰਸ਼ਾਸਨ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਅਤੇ ਪੰਜਾਬ ਪੁਲਿਸ ਵਿੱਚ ਹੋਰ ਵੱਡੇ ਅਹੁਦਿਆਂ `ਤੇ ਵੀ ਸੇਵਾ ਨਿਭਾਈ ਹੈ।

ਉਮੀਂਦ ਹੈ ਬਾਡਰ ‘ਤੇ ਬੰਦ ਰਸਤੇ ਜਲਦੀ ਖੁਲਣਗੇ – ਮਨੋਹਰ ਲਾਲ

ਸੁਖਜਿੰਦਰ ਮਾਨ

ਚੰਡੀਗੜ੍ਹ, 25 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਾਨੂੰ ਉਮੀਂਦ ਹੈ ਕਿ ਬਾਡਰ ਤੇ ਬੰਦ ਰਸਤੇ ਜਲਦੀ ਖੁਲਣਗੇ। ਊਹ ਅੱਜ ਇੱਥੇ ਹਰਿਆਣਾ ਨਿਵਾਸ ਤੇ ਸਮਰਪਣ ਪੋਰਟਲਹੁਨਰ ਐਪਲੀਕੇਸ਼ਨ ਅਤੇ ਵਿਦੇਸ਼ ਸਹਿਯੋਗ ਵਿਭਾਗ ਦੀ ਵੈਬਸਾਇਟ ਦਾ ਉਦਘਾਟਨ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।

            ਉਨ੍ਹਾਂ ਨੇ ਕਿਹਾ ਕਿ ਬਾਡਰ ਤੇ ਬੰਦ ਰਸਤਿਆਂ ਦੇ ਸਬੰਧ ਵਿਚ ਸੁਪਰੀਮ ਕੋਰਅ ਦੇ ਆਦੇਸ਼ ਦੇ ਬਾਅਦ ਅਸੀਂ ਗਲਬਾਤ ਦੇ ਲਈ ਕਮੇਟੀ ਬਣਾਈ ਹੈ। ਕਿਸਾਨਾਂ ਨੂੰ ਗਲਬਾਤ ਦੇ ਲਈ ਬੁਲਾਇਆ ਵੀ ਸੀਪਰ ਉਹ ਨਹੀਂ ਆਏ। ਹੁਣ ਸੁਪਰੀਮ ਕੋਰਟ ਵਿਚ ਅਗਲੀ ਸੁਣਵਾਈ ਤੇ ਸਾਰੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਅੱਗੇ ਦੀ ਸਥਿਤੀ ਦੇ ਬਾਰੇ ਵਿਚ ਕੋਰਟ ਫੈਸਲਾ ਕਰੇਗੀ।

ਉਨ੍ਹਾਂ ਨੇ ਕਿਹਾ ਕਿ ਸ਼ਾਂਤੀਪੂਰਣ ਢੰਗ ਨਾਲ ਆਪਣੀ ਗਲ ਕਹਿਣ ਦਾ ਅਧਿਕਾਰ ਸਾਰਿਆਂ ਨੂੰ ਹੈ। ਸਾਨੂੰ  ਉਮੀਂਦ ਹੈ ਕਿ ਆਉਣ ਵਾਲੇ ਦਿਨਾਂ ਵਿਚ ਹੋਣ ਵਾਲਾ ਬੰਦ ਸ਼ਾਂਤੀਪੂਰਣ ਰਹੇਗਾ। ਰਸਤੇ ਬੰਦ ਹੋਣ ਨਾਲ ਸਮਾਜ ਨੂੰ ਵੀ ਤਕਲੀਫ ਹੁੰਦੀ ਹੈ। ਇਸ ਨਾਲ ਲੋਕਾਂ ਨੂੰ ਘੁੰਮ ਕੇ ਜਾਣਾ ਪੈ ਰਿਹਾ ਹੈਵਾਪਰ ਨੂੰ ਨੁਕਸਾਨ ਹੋ ਰਿਹਾ ਹੈ। ਸਮਾਜਿ ਦੇ ਹਿੱਤ ਵਿਚ ਇਹੀ ਹੈ ਕਿ ਰਸਤੇ ਜਲਦੀ ਖੁਲਣੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਪੇਪਰ ਲੀਕ ਮਾਮਲੇ ਵਿਚ ਪੈਰਵੀ ਦੇ ਸਬੰਧ ੇਵਿਚ ਪੁੱਛੇ ਗਏ ਸੁਆਲ ਤੇ ਕਿਹਾ ਕਿ ਸਾਡਾ ਯਤਨ ਹੈ ਕਿ ਇਸ ਤਰ੍ਹਾ ਦੇ ਗਲਤ ਕੰਮਾਂ ਵਿਚ ਲੱਗੇ ਗੈਂਗ ਨੁੰ ਜੜ ਤੋਂ ਖਤਮ ਕੀਤਾ ਜਾਵੇ। ਇਸ ਸਬੰਧ ਵਿਚ ਪੁਲਿਸ ਵਿਭਾਗ ਨੂੰ ਸਪੈਸ਼ਲ ਟੀਮ ਗਠਤ ਕਰ ਗੰਭੀਰਤਾ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਰਾਜਨੀਤੀ ਤੋਂ ਪੇ੍ਰਰਿਤ ਲੋਕ ਖੇਤੀਬਾੜੀ ਕਾਨੂੰਨਾਂ ਦੇ ਬਾਰੇ ਵਿਚ ਅਫਵਾਹ ਫੈਲਾ ਰਹੇ ਹਨ

ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਤਿੰਨ ਖੇਤੀਬਾੜੀ ਕਾਨੂੰਨ ਹੁਣ ਤਕ ਲਾਗੂ ਨਹੀਂ ਹੋਏ ਹੈ ਪਰ ਰਾਜਨੀਤਿਕ ਰੋਟੀਆਂ ਸੇਕਣ ਵਾਲਿਆਂ ਤੋਂ ਪੇ੍ਰਰਿਤ ਲੋਕ ਇੰਨ੍ਹਾਂ ਤਿੰਨ ਕਾਨੂੰਨਾਂ ਦੇ ਬਾਰੇ ਵਿਚ ਅਫਵਾਹ ਫੈਲਾ ਰਹੇ ਹਨ। ਇੱਥੇ ਤਕ ਕਿ ਕਾਂਗਰਸ ਨੇ ਵੀ ਪਹਿਲਾਂ ਇੰਨ੍ਹਾਂ ਕਾਨੂੰਨਾਂ ਦਾ ਸਮਰਥਨ ਕੀਤਾ ਸੀ ਪਰ ਹੁਣ ਉਹ ਇਸ ਨੂੰ ਲਾਗੂ ਨਹੀਂ ਕਰਨਾ ਚਾਹੁੰਦੇ ਹਨ। ਕਿਉਂਕਿ ਮੋਦੀ ਸਰਕਾਰ ਦਜੋਂ ਵੀ ਜਨ ਭਲਾਈਕਾਰੀ ਫੈਸਲੇ ਲੈਂਦੀ ਹੈ ਤਾਂ ਉਨ੍ਹਾਂ ਨੁੰ ਹਮੇਸ਼ਾਂ ਪਰੇਸ਼ਾਨੀ ਹੁੰਦੀ ਹੈ। ਉਹ ਜਿਸ ਤਰ੍ਹਾ ਦਾ ਨਕਾਰਾਤਮਕ ਮਾਹੌਲ ਬਣਾ ਰਹੇ ਹਨਉਹ ਅਰਾਜਕਤਾ ਤੋਂ ਇਲਾਵਾ ਹੋਰ ਕੁੱਝ ਨਹੀ ਹੈ।

ਪੰਜਾਬ ਦੀ ਆਰਥਕ ਸਥਿਤੀ ਤੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਗਚ ਪੈਦਾ ਹੋਏ ਅਰਾਜਕਤਾ ਦੇ ਮਾਹੌਲ ਦੇ ਕਾਰਨ ਅੱਜ ਤਕ ਉਨ੍ਹਾਂ ਦੀ ਆਰਥਕ ਸਥਿਤੀ ਖਰਾਬ ਹੈ। ਉੱਥੇ ਹਰਿਆਣਾ ਦੀ ਆਰਥਕ ਸਥਿਤੀ ਦੇਸ਼ ਦੇ ਮੋਹਰੀ ਰਾਜਾਂ ਵਿਚ ਹੈ।

ਮੁੱਖ ਮੰਤਰੀ ਨੇ ਦਸਿਆ ਕਿ ਇਸ ਸਾਲ ਹੋਈ ਭਾਰੀ ਵੱਰਖਾ ਦੇ ਚਲਦੇ ਫਸਲ ਖਰੀਦ ਪ੍ਰਕ੍ਰਿਆ 1 ਅਕਤੂਬਰ, 2021 ਤੋਂ ਸ਼ੁਰੂ ਹੋ ਜਾਵੇਗੀ। ਪਹਿਲਾਂ ਖਰੀਦ 25 ਸਤੰਬਰ, 2021 ਤੋਂ ਸ਼ੁਰੂ ਹੁੰਦੀ ਸੀ ਅਤੇ ਪਰੇਸ਼ਾਨੀ ਮੁਕਤ ਅਤੇ ਸੁਚਾਰੂ ਖਰੀਦ ਦੇ ਲਈ ਕਾਫੀ ਵਿਵਸਥਾ ਕੀਤੀ ਗਈ ਹੈ।

ਕੋਈ ਵੀ ਕਰਮਚਾਰੀ ਗਲਤ ਕਰੇਗਾ ਤਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਇਕ ਹੋਰ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਗਲਤ ਕੰਮ ਕਰਨ ਵਾਲੇ ਕਿਸੇ ਵੀ ਕਰਮਚਾਰੀ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਡਾ ਉਦੇਸ਼ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣਾ ਹੈ। ਇਸ ਦੇ ਲਈ ਸਰਕਾਰ ਪੂਰੀ ਤਰ੍ਹਾ ਨਾਲ ਪ੍ਰਤੀਬੱਧ ਹੈ। ਕੋਈ ਵੀ ਕਰਮਚਾਰੀ ਜੇ ਗਲਤ ਕਰੇਗਾ ਤਾਂ ਉਸਨੂੰ ਸਖਤ ਸਜਾ ਦਿੱਤੀ ਜਾਵੇਗੀ।

7 ਅਕਤੂਬਰ ਨੂੰ 71 ਹਰਿਤ ਸਟੋਰ ਖੋਲੇ ਜਾਣਗੇ

            ਹਰਿਆਣਾ ਵਿਚ ਖੋਲੇ ਜਾਣ ਵਾਲੇ ਹਰਿਤ ਸਟੋਰ ਦੇ ਸਬੰਧ ਵਿਚ ਜਵਾਬ ਦਿੰਦੇ ਹੋਏ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਜਨਮਦਿਨ 17 ਸਤੰਬਰ ਤੋਂ ਸ਼ੁਰੂ ਹੋਇਆ ਸੇਵਾ ਸਮਰਪਣ ਪਰਵ 7 ਅਕਤੂਬਰ ਤਕ ਚੱਲੇਗਾਜਿਸ ਦੇ ਤਹਿਤ 7 ਅਕੂਬਰ ਨੂੰ 71 ਹਰਿਤ ਸਟੋਰ ਖੋਲੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਧਾਨਮੰਤਰੀ ਦਾ 71ਵਾਂ ਜਨਦਿਨ ਹੈ ਅਤੇ 7 ਅਕਤੂਬਰ ਨੂੰ ਉਨ੍ਹਾਂ ਨੂੰ ਪਹਿਲੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋ ਸਹੁੰ ਚੁੱਕੀ ਸੀ। ਇਸੀ ਦੇ ਚਲਦੇ 7 ਅਕਤੂਬਰ 71 ਹਰਿਤ ਸਟੋਰ ਖੋਲਣ ਦਾ ਫੈਸਲਾ ਕੀਤਾ ਹੈ।

ਹਰ ਪ੍ਰਾਪਰਟੀ ਦੇ ਰਜਿਸਟ੍ਰੇਸ਼ਣ ਦੇ ਲਈ ਕੀਤਾ ਜਾ ਰਿਹਾ ਕੰਮ

            ਮੁੱਖ ਮੰਤਰੀ ਨੇ ਕਿਹਾ ਕਿ ਹਰ ਪ੍ਰਾਪਰਟੀ ਦੇ ਰਜਿਸਟ੍ਰੇਸ਼ਣ ਦੇ ਲਈ ਕੰਮ ਕੀਤਾ ਜਾ ਰਿਹਾ ਹੈ। ਸਾਰੀ ਪ੍ਰਾਪਰਟੀ ਦੀ ਇੰਡੀਵਿਜੂਅਲ ਆਈਡੇਂਟਿਟੀ ਬਣਾਏ ਜਾਣ ਦੀ ਪ੍ਰਿਕ੍ਰਿਆ ਤੇ ਕੰਮ ਚਲ ਰਿਹਾ ਹੈ। ਵਰਨਣਯੋਗ ਹੈ ਕਿ ਸਵਾਮਿਤਵ ਯੋਜਨਾ ਦੇ ਤਹਿਤ ਗ੍ਰਾਮੀਣ ਖੇਤਰਾਂ ਵਿਚ ਲਾਲ ਡੋਰਾ ਮੁਕਤ ਕਰਦੇ ਹੋਏ ਹਰ ਪ੍ਰਾਪਰਟੀ ਦੀ ਰਜਿਸਟਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਹੀ ਇਕ ਹੋਰ ਸੁਆਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਸੂਬੇ ਵਿਚ 1200 ਅਣਅਥੋਰਾਇਜਡ  ਕਲੋਨੀਆਂ ਨੁੰ ਰੈਗੂਲਰ ਕੀਤਾ ਜਾਵੇਗਾ।

ਈ-ਵਹੀਕਲ ਦੀ ਪੋਲਿਸੀ ਜਲਦੀ ਲਿਆਈ ਜਾਵੇਗੀ

ਵਾਹਨਾਂ ਦੇ ਸਬੰਧ ਵਿਚ ਪੁੱਛੇ ਗਏ ਇਕ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਈ-ਵਹੀਕਲ ਪੋਲਿਸੀ ਬਨਾਉਣ ਦੀ ਦਿਸ਼ਾ ਵਿਚ ਕੰਮ ਕੀਤਾ ਜਾ ਰਿਹਾ ਹੈ। ਟ੍ਰਾਂਸਪੋਰਟ ਵਿਭਾਗ ਇਸ ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਈ-ਵਹੀਕਲ ਪੋਲਿਸੀ ਅਮਲ ਵਿਚ ਲਿਆਈ ਜਾਵੇਗੀ। ਇਕ ਹੋਰ ਸੁਆਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਗੁਰੂਗ੍ਰਾਮ ਵਿਚ ਪੁਰਾਣੇ ਡੀਜਲ-ਪੈਟਰੋਲ ਦੇ ਆਟੋ ਨੂੰ ਈ-ਆਟੋ ਵਿਚ ਬਦਲਦ ਤੇ ਕੰਮ ਕੀਤਾ ਜਾ ਰਿਹਾ ਹੈ।

ਦੁਸ਼ਯੰਤ ਚੌਟਾਲਾ ਨੇ ਸੂਬੇ ਵਿਚ ਵੱਧ ਬਾਰਿਸ਼ ਵਾਲੇ ਖੇਤਰਾਂ ਦੀ ਮੰਗੀ ਰਿਪੋਰਟ

ਹੋਏ ਨੁਕਸਾਨ ਦੀ ਵਿਸੇਸ ਗਿਰਦਾਵਰੀ ਕਰਵਾਕੇ ਦਿੱਤਾ ਜਾਵੇਗਾ ਮੁਆਵਜਾ

ਸੁਖਜਿੰਦਰ ਮਾਨ

 ਚੰਡੀਗੜ੍ਹ, 25 ਸਤੰਬਰ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਡਿਪਟੀ ਕਮਿਸ਼ਨਰਾਂ ਨੁੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸੂਬੇ ਵਿਚ 100 ਮਿਲੀਮੀਟਰ ਤੋਂ ਵੱਧ ਬਾਰਿਸ਼ ਵਾਲੇ ਖੇਤਰਾਂ ਦੀ ਅਗਲੇ 48 ਘੰਟਿਆਂ ਵਿਚ ਰਿਪੋਰਟ ਦੇਣ ਤਾਂ ਜੋ ਪ੍ਰਭਾਵਿਤ ਖੇਤਰ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਨੇ ਦਸਿਆ ਕਿ ਜੋ ਫਸਲਾਂ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਕਵਰ ਨਹੀਂ ਹੁੰਦੀ ਹੈ ਉਨ੍ਹਾਂ ਫਸਲਾਂ ਦੇ ਨੁਕਸਾਨ ਦਾ ਵੀ ਮੁਆਵਜਾ ਦਿੱਤਾ ਜਾਵੇਗਾ। ਡਿਪਟੀ ਸੀਐਮਜਿਨ੍ਹਾਂ ਦੇ ਕੋਲ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦਾ ਕਾਰਜਭਾਰ ਵੀ ਹੈਨੇ ਅੱਜ ਇੱਥੇ ਆਪਣੇ ਨਿਵਾਸ ਤੇ ਪੱਤਰਕਾਰ ਵਾਰਤਾ ਦੌਰਾਨ ਦਸਿਆ ਕਿ ਮੌਸਮ ਵਿਭਾਗ ਦੀ ਭਵਿੱਖਵਾਣੀ ਦੇ ਅਨੁਸਾਰ 30 ਸਤੰਬਰ, 2021 ਤਕ ਗੈਰ-ਮੌਸਮੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਜਿਲਾ ਦੀ ਰਿਪੋਰਟ ਬਣਾ ਕੇ ਭੇਜਣ ਜਿਸ ਵਿਚ 100 ਮਿਲੀਮੀਟਰ ਤੋਂ ਵੱਧ ਬਾਰਿਸ਼ ਅਤੇ ਬਾਰਿਸ਼ ਦੇ ਕਾਰਨ ਜਲਭਰਾਵ ਦੀ ਰਿਪੋਰਟ ਭੇਜਣਾ ਯਕੀਨੀ ਕਰਨ।  ਉਨ੍ਹਾਂ ਨੇ ਦਸਿਆ ਕਿ ਰਾਜ ਸਰਕਾਰ ਵੱਲੋਂ ਬਾਗਬਾਨੀ ਤੇ ਦਲਹਨਾਂ ਵਰਗੀ ਉਨ੍ਹਾਂ ਫਸਲਾਂ ਦੇ ਨੁਕਸਾਨ ਦਾ ਵੀ ਮੁਆਵਜਾ ਦਿੱਤਾ ਜਾਵੇਗਾ ਜੋ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਕਵਰ ਨਹੀਂ ਹੁੰਦਾ ਹੈ। ਉਨ੍ਹਾਂ ਨੇ ਦਸਿਆ ਕਿ ਮੌਜੂਦਾ ਵਿਚ ਦਲਹਨ ਤੇ ਕਪਾਅ ਦੀ ਫਸਲ ਵਿਚ ਵੱਧ ਨੁਕਸਾਨ ਹੋਣ ਦੀ ਸੰਭਾਵਨਾ ਹੈ ਜਿਸ ਦੀ ਰਿਪੋਰਟ ਮਿਲਣ ਦੇ ਬਾਅਦ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਨੇ ਦਸਿਆ ਕਿ ਕੇਐਮਪੀ ਦੇ ਆਲੇ-ਦੁਆਲੇ ਦੇ ਖੇਤਰ ਵਿਚ ਕਰੀਬ ਸਾਢੇ ਸੱਤ ਹਜਾਰ ਏਕੜ ਵਿਚ ਜਲਭਰਾਵ  ਦੀ ਸਮਸਿਆ ਵੀ ਸਾਹਮਣੇ ਆਈ ਹੈ। ਇਸ ਵਿਚ ਜਿਨ੍ਹਾ- ਜਿਨ੍ਹਾਂ ਕਿਸਾਨਾਂ ਨੂੰ ਨੁਕਸਾਨ ਹੋਇਆ ਹੈਰਿਪੋਰਟ ਆਉਣ ਦੇ ਬਾਅਦ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਦੇ ਨੁਕਸਾਨ ਲਈ ਮੁਆਵਜਾ ਦਿੱਤਾ ਜਾਵੇਗਾ।  ਉਨ੍ਹਾਂ ਨੇ ਦਸਿਆ ਕਿ ਇਸ ਸਾਲ ਫਸਲਾਂ ਦੇ ਨੁਕਸਾਨ ਦੀ ਜੋ ਨਿਯਮਤ ਗਿਰਦਾਵਰੀ ਹੋਈ ਸੀ ਉਸ ਦੀ ਵੀ ਰਿਪੋਰਟ ਆ ਗਈ ਹੈਸਰਕਾਰ ਨੇ ਬੀਮਾ ਕੰਪਨੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਊਹ ਕਿਸਾਨਾਂ ਦੇ ਮੁਆਵਜੇ ਲਾ ਭੁਗਤਾਨ ਜਲਦੀ ਤੋਂ ਜਲਦੀ ਕਰਇਸ ਤੋਂ ਇਲਾਵਾ ਜੋ ਫਸਲਾਂ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਕਵਰ  ਨਹੀਂ ਹੁੰਦੀ ਹੈ ਉਨ੍ਹਾਂ ਦੇ ਨੁਕਸਾਨ ਦਾ ਭੁਗਤਾਨ ਕਰਨ ਦੇ ਲਈ ਵੀ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਗਏ ਹਨ।  ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਪਿਛਲੇ ਇਕ ਸਾਲ ਵਿਚ ਫਸਲਾਂ ਦੇ ਘੱਟੋ ਘੱਟ ਸਹਾਇਕ ਮੁੱਲ ਵਿਚ ਜੋ ਵਾਧਾ ਹੋਇਆ ਹੈ ਉਹ ਕਿਸਾਨਾਂ ਦੇ ਉਥਾਨ ਵਿਚ ਇਕ ਬਹੁਤ ਵੱਡਾ ਕਦਮ ਹੈ। ਉਨ੍ਹਾਂ ਨੇ ਪਿਛਲੇ ਸਾਲ ਤੇ ਚਾਲੂ ਸਾਲ ਦੌਰਾਨ ਖਰੀਦ ਕੀਤੀ ਗਈ ਫਸਲਾਂ ਦੀ ਤੁਲਣਾਤਮਕ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰਾਜ ਸਰਕਾਰ ਨੇ ਇਸ ਸਾਲ ਰਾਜ ਦੇ ਕਿਸਾਨਾਂ ਦੇ ਖਾਤੇ ਵਿਚ ਕਰੀਬ 1300 ਕਰੋੜ ਰੁਪਏ ਵੱਧ ਦਿੱਤੇ ਹਨ। ਉਨ੍ਹਾਂ ਨੇ ਡੀਬੀਟੀ ਨੂੰ ਕਿਸਾਨਾਂ ਦੇ ਲਈ ਲਾਭਕਾਰੀ ਕਦਮ ਦਸਦ ਹੋਏ ਕਿਹਾ ਕਿ ਹੁਣ ਕਰੀਬ 1.5 ਸਾਲ ਪਹਿਲਾਂ ਕਣਕ ਖਰੀਦ ਵਿਚ ਇਹ ਕਿਸਾਨ-ਹਿਤੈਸ਼ੀ  ਪ੍ਰਕ੍ਰਿਆ ਸ਼ੁਰੂ ਕੀਤੀ ਗਈ ਤਾਂ ਕੁੱਝ ਵਿਰੋਧੀਆਂ ਨੇ ਵਿਰੋਧ ਵੀ ਕੀਤਾ ਸੀ ਪਰ ਬਾਅਦ ਵਿਚ ਉਨ੍ਹਾਂ ਦੀ ਪਾਰਟੀ ਦੀ ਰਾਜ ਸਰਕਾਰ ਨੇ ਵੀ ਹਰਿਆਣਾ ਸਰਕਾਰ ਦਾ ਅਨੁਕਰਣ ਕੀਤਾ। ਉਨ੍ਹਾਂ ਨੇ ਦਸਿਆ ਕਿ ਇਕ ਅਕਤੂਬਰ ਤੋਂ ਹੋਣ ਵਾਲੀ ਫਸਲਾਂ ਦੀ ਖਰੀਦ ਵਿਚ ਵੀ ਫਸਲ ਦਾ ਮੁੱਲ ਕਿਸਾਨਾਂ ਦੇ ਖਾਤੇ ਵਿਚ ਸਿੱਧ ਭੇਜਿਆ ਜਾਵੇਗਾ।

ਕਾਮਰੇਡ ਅਰਜਨ ਸਿੰਘ ਦੀ 43ਵੀਂ ਬਰਸੀ ਮਨਾਈ

0

ਸੁਖਜਿੰਦਰ ਮਾਨ

ਬਠਿੰਡਾ, 25 ਸਤੰਬਰ- ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ.ਅਜਾਇਬ ਸਿੰਘ ਭੱਟੀ ਦੇ ਸਵਰਗੀ ਪਿਤਾ ਕਾਮਰੇਡ ਸ.ਅਰਜਨ ਸਿੰਘ ਦੀ 43ਵੀਂ ਬਰਸੀ ਗੁਰਦੁਆਰਾ ਜੀਵਨ ਪ੍ਰਕਾਸ਼, ਮਾਡਲ ਟਾਊਨ, ਬਠਿੰਡਾ ਵਿਖੇ ਮਨਾਈ ਗਈ।
ਇਸ ਸਮੇਂ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਲਵਾਈ ਅਤੇ ਸਾਬਕਾ ਐਮ.ਐਲ.ਏ. ਕਾਮਰੇਡ ਹਰਦੇਵ ਅਰਸ਼ੀ, ਮੈਂਬਰ ਪਾਰਲੀਮੈਂਟ ਸ੍ਰੀ ਮੁਹੰਮਦ ਸਦੀਕ ਅਤੇ ਐਮ.ਐਲ.ਏ ਨਿਹਾਲ ਸਿੰਘ ਵਾਲਾ ਸ.ਮਨਜੀਤ ਸਿੰਘ ਨੇ ਕਾਮਰੇਡ ਜੀ ਦੇ ਜੀਵਨ ਬਾਰੇ ਦੱਸਦਿਆਂ ਕਿਹਾ ਕਿ ਕਾਮਰੇਡ ਸ.ਅਰਜਨ ਸਿੰਘ ਜੀ ਵੱਲੋਂ ਫੌਜ ਦੀ ਨੌਕਰੀ ਛੱਡਣ ਤੋਂ ਬਾਅਦ ਗਰੀਬ, ਲੋੜਵੰਦ ਅਤੇ ਦੱਬੇ-ਕੁਚਲੇ ਲੋਕਾਂ ਦੀ ਭਲਾਈ ਲਈ ਸਿਰਤੋੜ ਯਤਨ ਕੀਤੇ। ਉਨਾਂ ਨੇ ਹਾਜ਼ਰ ਲੋਕਾਂ ਨੂੰ ਕਾਮਰੇਡ ਜੀ ਦੇ ਜੀਵਨ ਤੋਂ ਸੇਧ ਲੈਣ ਲਈ ਕਿਹਾ।
ਇਸ ਸਰਧਾਂਜਲੀ ਸਮਾਗਮ ਵਿੱਚ ਨਿੱਜੀ ਤੌਰ ਤੇ ਹਾਜ਼ਰ ਨਾ ਹੋਣ ਕਾਰਨ ਮੁੱਖ ਮੰਤਰੀ ਪੰਜਾਬ ਸ.ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਉਦਯੋਗ ਮੰਤਰੀ ਸ੍ਰੀ ਸੋਮ ਪ੍ਰਕਾਸ਼, ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਰਾਣਾ ਕੇ.ਪੀ.ਸਿੰਘ, ਸਾਬਕਾ ਪ੍ਰਧਾਨ ਸ੍ਰੀ ਸੁਨੀਲ ਜਾਖੜ, ਚੇਅਰਮੈਨ ਮੰਡੀ ਬੋਰਡ ਸ.ਲਾਲ ਸਿੰਘ, ਅਤੇ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੋਕ ਮਤਿਆਂ ਰਾਹੀਂ ਆਪਣੀ ਹਾਜ਼ਰੀ ਲਗਵਾਈ।
ਇਸ ਤੋਂ ਇਲਾਵਾ ਐਮ.ਐਲ.ਏ ਸ੍ਰੀਮਤੀ ਰੁਪਿੰਦਰ ਕੌਰ ਰੂਬੀ, ਐਮ.ਐਲ.ਏ ਸ.ਕੁਲਵੰਤ ਸਿੰਘ ਪੰਡੋਰੀ, ਕਾਰਜਕਾਰੀ ਪ੍ਰਧਾਨ ਪੰਜਾਬ ਕਾਂਗਰਸ ਸ੍ਰੀ ਪਵਨ ਗੋਇਲ ਹਾਜ਼ਰ ਸਨ। ਅੰਤ ਵਿੱਚ ਡਿਪਟੀ ਸਪੀਕਰ ਪੰਜਾਬ ਸ. ਅਜਾਇਬ ਸਿੰਘ ਭੱਟੀ ਵੱਲੋਂ ਲੋਕਾਂ ਦਾ ਧੰਨਵਾਦ ਕੀਤਾ ਗਿਆ।

ਗੁਲਾਬੀ ਸੁੰਡੀ ਕਾਰਨ ਨੁਕਸਾਨੀ ਨਰਮੇ ਦੀ ਫਸਲ ਲਈ ਮੁੱਖ ਮੰਤਰੀ 50 ਹਜ਼ਾਰ ਰੁਪਏ ਏਕੜ ਮੁਆਵਜ਼ਾ ਦੇਣ : ਸੁਖਬੀਰ

0
ਕਿਸਾਨਾਂ ਨੂੰ ਬੀ ਟੀ ਕਾਟਨ ਦੇ ਨਕਲੀ ਬੀਜ ਸਪਲਾਈ ਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ
ਖੇਤ ਮਜ਼ਦੂਰਾਂ ਲਈ ਵੀ 15000 ਰੁਪਏ ਮੁਆਵਜ਼ਾ ਮੰਗਿਆ
ਕਿਹਾ ਕਿ ਜੇਕਰ ਮੁਆਵਜ਼ਾ ਨਾ ਐਲਾਨਿਆ ਗਿਆ ਤਾਂ ਅਕਾਲੀ ਦਲ 3 ਅਕਤੂਬਰ ਨੁੰ ਬਠਿੰਡਾ ਵਿਚ ਵਿਸ਼ਾਲ ਰੋਸ ਮੁਜ਼ਾਹਰਾ ਕਰੇਗਾ
ਸੁਖਜਿੰਦਰ ਮਾਨ

ਬਠਿੰਡਾ, 25 ਸਤਬੰਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਨਰਮੇ ਦੀ ਫਸਲ ਵਾਸਤੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਦਾ ਐਲਾਲ ਕਰਨ ਅਤੇ ਉਹਨਾਂ ਦੱਸਿਆ ਕਿ ਸੂਬੇ ਦੀ ਮਾਲਵਾ ਪੱਟੀ ਵਿਚ ਲੱਖਾਂ ਏਕੜ ਜ਼ਮੀਨ ਵਿਚ ਫਸਲ ਤਬਾਹ ਹੋ ਗਈ ਹੈ। ਸਰਦਾਰ ਬਾਦਲ ਨੇ ਕਿਸਾਨਾਂ ਨੂੰ ਬੀ ਟੀ ਕਾਟਨ ਦੇ ਨਕਲੀ ਬੀਜ਼ ਸਪਲਾਈ ਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਦੀ ਵੀ ਮੰਗ ਕੀਤੀ।
ਉਹਨਾਂ ਇਹ ਵੀ ਮੰਗ ਕੀਤੀ ਕਿ ਖੇਤ ਮਜ਼ਦੂਰ ਜਿਹਨਾਂ ਦਾ ਜੀਵਨ ਨਿਰਬਾਹ ਨਰਮੇ ਦੀ ਫਸਲ ਤਬਾਹ ਹੋਣ ਕਾਰਨ ਪ੍ਰਭਾਵਤ ਹੋਵੇਗਾ, ਨੂੰ ਵੀ 15 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਪ੍ਰਭਾਵਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਵਾਸਤੇ ਮੁਆਵਜ਼ੇ ਦਾ ਐਲਾਨ ਨਾ ਕੀਤਾ ਤਾਂ ਫਿਰ ਅਕਾਲੀ ਦਲ 3 ਅਕਤੂਬਰ ਨੂੰ ਬਠਿੰਡਾ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗਾ। ਉਹਨਾਂ ਨੇ ਕਿਸਾਨਾ ਨੂੰ ਇਹ ਵੀ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਾਰੇ ਕਿਸਾਨਾਂ ਵਾਸਤੇ ਸਾਰੀਆਂ ਫਸਲਾਂ ਦੇ ਬੀਮੇ ਦੀ ਸਕੀਮ ਸ਼ੁਰੂ ਕਰੇਗੀ।
ਅਕਾਲੀ ਦਲ ਦੇ ਪ੍ਰਧਾਨ ਨੇ ਬਠਿੰਡਾ ਦਿਹਾਤੀ, ਤਲਵੰਡੀ ਸਾਬੋ ਤੇ ਸਰਦੂਲਗੜ੍ਹ ਵਿਧਾਨ ਸਭਾ ਹਲਕਿਆਂ ਦੇ ਛੇ ਪਿੰਡਾਂ ਦਾ ਦੌਰਾ ਕੀਤਾ  ਅਤੇ ਵੇਖਿਆ ਕਿ ਕਿਵੇਂ ਨਰਮੇ ਦੀ ਫਸਲ ਤਬਾਹ ਹੋ ਗਈ ਹੈ। ਉਹਨਾਂ ਨੇ ਆਪ ਟੀਂਡੇ ਤੋੜ ਕੇ ਚੈਕ ਕੀਤਾ ਕਿ ਕਿਵੇਂ ਗੁਲਾਬੀ ਸੁੰਡੀ ਨੇ ਸਾਰੀ ਫਸਲ ਹੀ ਬਰਬਾਦ ਕਰ ਦਿੱਤੀ ਹੈ।
ਸਰਦਾਰ ਬਾਦਲ ਨੇ ਚੱਕ ਰੁਲਦੂ ਸਿੰਘ ਵਾਲਾ, ਸੇਖੂ, ਜੱਜਲ, ਜਗਾ ਰਾਮ ਤੀਰਥ, ਝੰਡਾ ਖੁਰਦ ਅਤੇ ਝੰਡਾ ਕਲਾਂ ਵਿਖੇ ਪਿੰਡ ਵਾਲਿਆਂ ਨਾਲ ਆਪ ਗੱਲਬਾਤ ਕੀਤੀ। ਇਹਨਾਂ ਸਾਰਿਆਂ ਨੇ ਸਰਦਾਰ ਬਾਦਲ ਨੂੰ ਦੱਸਿਆ ਕਿ ਉਹਨਾਂ ਨੇ ਨਰਮੇ ਵਾਸਤੇ 20 ਹਜ਼ਾਰ ਰੁਪਏ ਪ੍ਰਤੀ ਏਕੜ ਨਿਵੇਸ਼ ਕੀਤਾ ਹੈ ਜਦਕਿ ਇਹਨਾਂ ਵਿਚੋਂ ਬਹੁ ਗਿਣਤੀ ਨੇ ਵਿਆਜ਼ ’ਤੇ ਲੈ ਕੇ 50 ਹਜ਼ਾਰ ਰੁਪਏ ਪ੍ਰਤੀ ਏਕੜ ਖਰਚਾ ਕੀਤਾ ਹੈ। ਪਿੰਡ ਵਾਲਿਆਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਦੱਸਿਆ ਕਿ ਜੇਕਰ ਉਹਨਾਂ ਦੇ ਨੁਕਸਾਨ ਲਈ ਉਹਨਾਂ ਨੂੰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਫਿਰ ਉਹ ਅਗਲੀ ਫਸਲ ਬੀਜਣ ਦੀ ਸਥਿਤੀ ਵਿਚ ਨਹੀਂ ਹਨ। ਉਹਨਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਜਾਂ ਖੇਤੀਬਾੜੀ ਯੂਨੀਵਰਸਿਟੀ ਦਾ ਕੋਈ ਵੀ ਮਾਹਿਰ ਜਾਂ ਫਿਰ ਜ਼ਿਲ੍ਹਾ ਪ੍ਰਸ਼ਾਸਨ ਤੋਂ ਵੀ ਕੋਈ ਵੀ ਉਹਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਜਾਂ ਉਹਨਾਂ ਨੂੰ ਅੰਤਰਿਮ ਰਾਹਤ ਦੇਣ ਵਾਸਤੇ ਨਹੀਂ ਆਇਆ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਬੀ ਟੀ ਕਾਟਨ ਦੇ ਨਕਲੀ ਬੀਜ ਸਪਲਾਈ ਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਉਹਨਾਂ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਨਕਲੀ ਬੀ ਟੀ ਕਾਟਨ ਦੇ ਬੀਜ ਕਿਸਾਨਾਂ ਨੂੰ ਵੇਚੇ ਗਏ ਜੋ ਕਿ ਨਰਮੇ ਦੀ ਫਸਲ ਤਬਾਹ ਕਰਨ ਵਾਸਤੇ ਗੁਲਾਬੀ ਗੁੰਡੀ ਦੇ ਪਸਾਰ ਲਈ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪਹਿਲਾਂ ਬੀਜ ਘੁਟਾਲੇ ਲਈ ਜ਼ਿੰਮੇਵਾਰ ਸਨ ਅਤੇ ਜੇਕਰ ਸਰਕਾਰ ਨੇ ਪਹਿਲਾਂ ਸਖ਼ਤੀ ਨਾਲ ਕਾਰਵਾਈ ਕੀਤੀ ਹੁੰਦੀ ਤਾਂ ਮੌਜੂਦਾ ਸੰਕਟ ਟਾਲਿਆ ਜਾ ਸਕਦਾ ਸੀ।
ਬਾਅਦ ਵਿਚ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਮੁਤਾਬਕ ਕੰਮ ਨਹੀਂ ਕੀਤਾ ਤੇ ਖਿੱਤੇ ਵਿਚ ਨਰਮੇ ਦੀ ਪ੍ਰੋਸੈਸਿੰਗ ਲਈ ਜ਼ੋਰ ਨਹੀਂ ਦਿੱਤਾ। ਉਹਨਾਂ ਕਿਹਾ ਕਿ ਸਿਰਫ ਇਸੇ ਸਦਕਾ ਹੀ ਕਿਸਾਨਾਂ ਨੂੰ ਵਾਜਬ ਭਾਅ ਮਿਲ ਸਕਦਾ ਸੀ ਤੇ ਕਿਸਾਨ ਕਰਜ਼ੇ ਦੇ ਜੰਜਾਲ ਤੋਂ ਮੁਕਤ ਹੋ ਸਕਦੇ ਸਨ।
ਇਕ ਹੋਰ ਸਵਾਲ ਦੇ ਜਵਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਵਿਚ ਗੈਰ ਕਾਂਗਰਸੀ ਤੇ ਗੈਰ ਭਾਜਪਾ ਸਰਕਾਰ ਸਮੇਂ ਦੀ ਜ਼ਰੂਰਤ ਹਨ ਅਤੇ ਅੱਜ ਦੀ ਜੀਂਦ ਰੈਲੀ ਇਸ ਦਿਸ਼ਾ ਵਿਚ ਇਸ਼ਾਰਾ ਹੈ। ਉਹਨਾਂ ਕਿਹਾ ਕਿ ਕੇਂਦਰੀ ਪਾਰਟੀਆਂ ਲੋਕਾਂ ਦੀਆਂ ਮੁਸ਼ਕਿਲਾਂ ਨਹੀਂ ਸਮਝ ਸਕ ਰਹੀਆਂ ਤੇ ਇਹ ਸਿਰਫ ਖੇਤਰੀ ਪਾਰਟੀਆਂ ਹਨ ਜੋ ਆਪੋ ਆਪਣੇ ਸੂਬੇ ਦੀਆਂ ਇੱਛਾਵਾਂ ਨੂੰ ਸਮਝ ਕੇ ਕੰਮ ਕਰ ਰਹੀਆਂ ਹਨ।
ਅਕਾਲੀ ਦਲ ਦੇ ਪ੍ਰਧਾਨ ਨਾਲ ਜੀਤ ਮਹਿੰਦਰ ਸਿੰਘ ਸਿੱਧੂ, ਬਲਕਾਰ ਸਿੰਘ, ਪ੍ਰਕਾਸ਼ ਸਿੰਘ ਭੱਟੀ, ਦਿਲਰਾਜ ਸਿੰਘ ਭੁੰਦੜ, ਡਾ. ਨਿਸ਼ਾਨ ਸਿੰਘ ਤੇ ਪ੍ਰੇਮ ਅਰੋੜਾ ਵੀ ਮੌਜੂਦ ਸਨ।

ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦਾ ‘ਆਪ’ ਵਿਧਾਇਕਾਂ ਨੇ ਖੇਤਾਂ ‘ਚ ਜਾ ਕੇ ਲਿਆ ਜਾਇਜਾ

0

ਪੀੜਤ ਕਿਸਾਨਾਂ ਨੂੰ 100 ਫ਼ੀਸਦੀ ਮੁਆਵਜ਼ਾ ਦੇਵੇ ਪੰਜਾਬ ਸਰਕਾਰ: ਕੁਲਤਾਰ ਸਿੰਘ ਸੰਧਵਾਂ
-ਬੀ.ਟੀ ਕਾਟਨ ਦੇ ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀ ਹਾਈਕੋਰਟ ਦੀ ਨਿਗਰਾਨੀ ਵਿੱਚ ਉਚ ਪੱਧਰੀ ਜਾਂਚ ਕਰਾਵੇ ਸਰਕਾਰ: ਪ੍ਰੋ. ਬਲਜਿੰਦਰ ਕੌਰ

ਸੁਖਜਿੰਦਰ ਮਾਨ
ਬਠਿੰਡਾ, 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਸੂਬੇ ਦੀ ਨਰਮਾ ਪੱਟੀ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪੀੜਤ ਕਿਸਾਨਾਂ ਨਾਲ ਹਮਦਰਦੀ ਸਾਂਝੀ ਕੀਤੀ। ਆਗੂਆਂ ਨੇ ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੀ ਪੂਰੀ ਨਰਮਾ ਪੱਟੀ ਵਿੱਚ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਫ਼ਸਲ ਦਾ 100 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇ ਅਤੇ ਬੀ.ਟੀ ਕਾਟਨ ਦੇ ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਕਿਸਮਾਂ ਦੀ ਹਾਈਕੋਰਟ ਦੀ ਨਿਗਰਾਨੀ ਵਿੱਚ ਉਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਦੇ ਨਾਲ ਹੀ ਸਮੁੱਚੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਉਚ ਗੁੱਣਵਤਾ ਵਾਲੀ ਕੀਟਨਾਸ਼ਕ ਦਵਾਈ (ਪੈਸਟੀਸਾਇਡ) ਮੁਫ਼ਤ ਦਿੱਤੀ ਜਾਵੇ।
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਸ਼ਨੀਵਾਰ ਨੂੰ ਬਠਿੰਡਾ ਜ਼ਿਲੇ ਦੇ ਕੋਟਬਖਤੂ ਅਤੇ ਕਣਕਵਾਲ ਪਿੰਡਾਂ ਵਿੱਚ ਜਾ ਕੇ ਪੀੜਤ ਕਿਸਾਨਾਂ ਨੂੰ ਮਿਲੇ ਅਤੇ ਖੇਤਾਂ ਵਿੱਚ ਬਰਬਾਦ ਹੋਈ ਨਰਮੇ ਦੀ ਫ਼ਸਲ ਦਾ ਨਿਰੀਖਣ ਕੀਤਾ। ਕਿਸਾਨਾਂ ਨਾਲ ਹਮਦਰਦੀ ਜਤਾਉਂਦਿਆਂ  ‘ਆਪ’ ਆਗੂਆਂ ਨੇ ਕਿਹਾ ਹੁਣ ਨਰਮੇ ਦੀ ਬਿਜਾਈ ਦਾ ਸਮਾਂ ਲੰਘ ਚੁਕਿਆਂ ਹੈ ਅਤੇ ਨਵੀਂ ਫ਼ਸਲ ਦੀ ਬਿਜਾਈ ਨਹੀਂ ਕੀਤੀ ਜਾ ਸਕਦੀ। ਇਸ ਲਈ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਮਿਲਣਾ ਚਾਹੀਦਾ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਜਿਵੇਂ ਬਾਦਲ ਸਰਕਾਰ ਦੌਰਾਨ 2015 ਵਿੱਚ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਅਤੇ ਹੋਰਨਾਂ ਜ਼ਿਲਿਆਂ ਵਿੱਚ ਨਰਮੇ ਦੀ ਫ਼ਸਲ ‘ਤੇ ਚਿੱਟੀ ਮੱਖੀ ਦਾ ਹਮਲਾ ਹੋਇਆ ਸੀ ਅਤੇ ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀ ਗੁਣਵੱਤਾ ‘ਚ ਘੋਟਾਲਾ ਪਾਇਆ ਗਿਆ ਸੀ, ਉਵੇਂ ਹੀ ਹੁਣ ਕਾਂਗਰਸ ਸਰਕਾਰ ਵੇਲੇ ਨਰਮੇ ‘ਤੇ ਗੁਲਾਬੀ ਸੁੰਡੀ ਦਾ ਹਮਲਾ ਹੋਇਆ ਹੈ ਅਤੇ ਬੀਜ ਸਮੇਤ ਕੀਟਨਾਸ਼ਕ ਦਵਾਈਆਂ ਦੀ ਗੁਣਵੱਤਾ ਘਟੀਆ ਪਾਈ ਗਈ ਹੈ। ਸੰਧਵਾਂ ਨੇ ਕਿਹਾ ਕਿਸਾਨਾਂ ਵੱਲੋਂ ਅਨੇਕਾਂ ਵਾਰ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕਰਨ ਦੇ ਬਾਵਜ਼ੂਦ ਗੁਲਾਬੀ ਸੁੰਡੀ ਦਾ ਕਹਿਰ ਖ਼ਤਮ ਨਹੀਂ ਹੋ ਰਿਹਾ ਹੈ ਅਤੇ ਸਰਕਾਰ ਦੀ ਲਾਪ੍ਰਵਾਹੀ ਕਾਰਨ ਮਾਲਵਾ ਖੇਤਰ ਵਿੱਚ ਨਰਮੇ ਦੀ ਪੂਰੀ ਫ਼ਸਲ ਨਸ਼ਟ ਹੋ ਗਈ ਹੈ।
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਜੇ 2015 ਵਿੱਚ ਬਾਦਲ ਸਰਕਾਰ ਦੌਰਾਨ ਨਰਮੇ ‘ਤੇ ਹੋਏ ਚਿੱਟੀ ਮੱਖੀ ਦੇ ਹਮਲੇ ਸਮੇਂ ਬੀਤ ਅਤੇ ਕੀਟਨਾਸ਼ਕ ਦਵਾਈਆਂ ਦੇ ਘੋਟਾਲੇ ‘ਚ ਸ਼ਾਮਲ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੁੰਦੀ ਤਾਂ ਅਜਿਹੀ ਹਰਕਤ ਦੁਬਾਰਾ ਕਰਨ ਦੀ ਕਿਸੇ ‘ਚ ਹਿੰਮਤ ਨਹੀਂ ਸੀ ਹੋਣੀ।
‘ਆਪ’ ਆਗੂਆਂ ਨੇ ਮੰਗ ਕੀਤੀ, ”ਬੀ.ਟੀ ਕਾਟਨ ਦੇ ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਕਿਸਮਾਂ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਵਿੱਚ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਜਿਸ ਤਰਾਂ ਬਾਦਲ ਸਰਕਾਰ ਦੇ ਸਮੇਂ ਵਿੱਚ ਨਕਲੀ ਅਤੇ ਬੇਅਸਰ ਦਵਾਈਆਂ ਦੇ ਚਲਦਿਆਂ ਚਿੱਟੀ ਮੱਖੀ ਨੇ ਨਰਮਾ ਤਬਾਹ ਕੀਤਾ ਸੀ, ਉਸੇ ਤਰਾਂ ਅੱਜ ਗੁਲਾਬੀ ਸੁੰਡੀ ਵੀ ਨਰਮੇ ਨੂੰ ਤਬਾਹ ਕਰ ਰਹੀ ਹੈ ਅਤੇ ਕੀਟਨਾਸ਼ਕ ਦਵਾਈਆਂ ਬੇਅਸਰ ਸਿੱਧ ਹੋ ਰਹੀਆਂ ਹਨ। ਇਸ ਕਾਰਨ ਕਿਸਾਨਾਂ ਨੂੰ ਆਰਥਿਕ ਅਤੇ ਮਾਨਸਿਕ ਤੌਰ ‘ਤੇ ਨੁਕਸਾਨ ਸਹਿਣਾ ਪੈ ਰਿਹਾ ਹੈ।”
ਪ੍ਰੋ. ਬਲਜਿੰਦਰ ਕੌਰ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੇ ਨੁਕਸਾਨ ਦੀ ਗਿਦਾਵਰੀ ਕਰਵਾਈ ਜਾਵੇ ਅਤੇ ਪੀੜਤ ਕਿਸਾਨਾਂ ਨੂੰ ਘੱਟ ਤੋਂ ਘੱਟ 50 ਹਜ਼ਾਰ ਰੁਪਏ ਤੋਂ ਲੈ ਕੇ ਇੱਕ ਲੱਖ ਰੁਪਏ ਤੱਕ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਕਿ ਸੂਬੇ ਦੇ ਕਿਸਾਨ ਪਹਿਲਾ ਹੀ ਕਰਜ਼ੇ ਵਿੱਚ ਡੁੱਬੇ ਹੋਏ ਹਨ ਅਤੇ ਕਈ ਕਿਸਾਨ ਆਤਮ ਹੱਤਿਆਵਾਂ ਕਰ ਚੁੱਕੇ ਹਨ। ”
ਉਨਾਂ ਮੰਗ ਕੀਤੀ, ”ਕਾਂਗਰਸ ਸਰਕਾਰ ਨੂੰ ਇਸ ਮਾਮਲੇ ‘ਚ ਦਖ਼ਲਅੰਦਾਜ਼ੀ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ ਉਨਾਂ ਦੀ ਫ਼ਸਲ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਉਚ ਪੱਧਰੀ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਉਨਾਂ ਨਾਲ ਪਿੰਡ ਕੋਟ ਬਖਤੂ ਬਲਾਕ ਇੰਚਾਰਜ ਗੁਰਤੇਜ ਸਿੰਘ ਸੈਕਟਰੀ, ਗੁਰਜੰਟ ਸਿੰਘ ਸਰਕਲ ਇੰਚਾਰਜ, ਲਵਪ੍ਰੀਤ ਸਿੰਘ ਬਲਾਕ ਇੰਚਾਰਜ ਯੂਥ,ਬਿੰਦਰ ਸਿੰਘ ਸਿੱਧੂ,ਨੈਬ ਸਿੰਘ ਨੰਬਰਦਾਰ,ਧਰਮਾਂ ਸਿੰਘ ਮਾਨਵਾਲਾ, ਸੁਖਪਾਲ ਸਿੰਘ,ਮੇਜਰ ਸਿੰਘ ਨੰਬਰਦਾਰ,ਸੁਰਜੀਵਨ ਸਿੰਘ,ਟਹਿਲ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੱਤਪਾਲ ਸਿੰਘ,ਬਹਾਦਰ ਸਿੰਘ ਸੇਰਗੜ, ਸੁਰਜੀਤ ਸਿੰਘ,ਗੁਰਪਾਲ ਸਿੰਘ ਆਗੂ ਮੌਜ਼ੂਦ ਸਨ।

Our Visitor

1890350