Thursday, April 30, 2026
Home Blog Page 2752

ਕਿਸਾਨਾਂ ਦੇ ਰੋਸ ਤੇ ਬੇਚੈਨੀ ਲਈ ਪੰਜਾਬ ਨਹੀਂ, ਭਾਜਪਾ ਜ਼ਿੰਮੇਵਾਰ-ਕੈਪਟਨ ਅਮਰਿੰਦਰ ਸਿੰਘ

0

ਕਿਸਾਨਾਂ ਦੇ ਰੋਸ ਤੇ ਬੇਚੈਨੀ ਲਈ ਪੰਜਾਬ ਨਹੀਂ, ਭਾਜਪਾ ਜ਼ਿੰਮੇਵਾਰ-ਕੈਪਟਨ ਅਮਰਿੰਦਰ ਸਿੰਘ

ਸ਼ਾਂਤਮਈ ਕਿਸਾਨਾਂ ਉਤੇ ਹਮਲਾ ਬੋਲਣ ਦੀ ਘਟਨਾ ਬਾਰੇ ਖੱਟਰ ਦੀਆਂ ਟਿੱਪਣੀਆਂ ਨੇ ਹਰਿਆਣਾ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦਾ ਪਰਦਾਫਾਸ਼ ਕੀਤਾ

ਮੁੱਖ ਮੰਤਰੀ ਨੇ ਖੱਟਰ ਨੂੰ ਕਿਹਾ, “ਤੁਸੀਂ ਖੇਤੀ ਕਾਨੂੰਨ ਰੱਦ ਕਰ ਦਿਓ, ਫੇਰ ਨਾ ਸਿਰਫ ਕਿਸਾਨ ਸਗੋਂ ਮੈਂ ਵੀ ਤੁਹਾਨੂੰ ਲੱਡੂ ਖੁਆਵਾਂਗਾ”

ਸੁਖਜਿੰਦਰ ਮਾਨ

ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਵਿਚ ਆਪਣੇ ਹਮਰੁਤਬਾ ਵੱਲੋਂ ਕਿਸਾਨਾਂ ਦੇ ਅੰਦੋਲਨ ਦੀ ਜ਼ਿੰਮੇਵਾਰੀ ਪੰਜਾਬ ਦੇ ਸਿਰ ਸੁੱਟ ਕੇ ਸ਼ਾਂਤਮਈ ਰੋਸ ਪ੍ਰਗਟਾ ਰਹੇ ਕਿਸਾਨਾਂ ਉਤੇ ਕੀਤੇ ਗਏ ਅਪਰਾਧਿਕ ਹਮਲੇ ਦਾ ਪੱਖ ਪੂਰਨ ਦੀ ਕਰੜੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਮ.ਐਲ. ਖੱਟਰ ਦੀਆਂ ਟਿੱਪਣੀਆਂ ਨੇ ਹਰਿਆਣਾ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦਾ ਪਰਦਾਫਾਸ਼ ਕਰ ਦਿੱਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਐਮ.ਐਲ. ਖੱਟਰ ਅਤੇ ਉਨ੍ਹਾਂ ਦੇ ਡਿਪਟੀ ਦੁਸ਼ਅੰਤ ਚੌਟਾਲਾ ਨੂੰ ਚੇਤੇ ਕਰਵਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਜਿਹੜੇ ਕਿਸਾਨਾਂ ਉਤੇ ਡਾਂਗਾਂ ਦਾ ਮੀਂਹ ਵਰ੍ਹਾਇਆ ਗਿਆ ਸੀ, ਉਹ ਪੰਜਾਬ ਦੇ ਨਹੀਂ ਹਰਿਆਣਾ ਦੇ ਕਿਸਾਨ ਸਨ। ਕੈਪਟਨ ਅਮਰਿੰਦਰ ਨੇ ਇਹ ਪ੍ਰਤੀਕਿਰਿਆ ਖੱਟਰ ਅਤੇ ਚੌਟਾਲਾ ਵੱਲੋਂ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਅੰਦੋਲਨ ਪਿੱਛੇ ਪੰਜਾਬ ਦਾ ਹੱਥ ਹੋਣ ਦੇ ਲਾਏ ਦੋਸ਼ਾਂ ਦੇ ਸੰਦਰਭ ਵਿਚ ਦਿੱਤੀ।

ਕਿਸਾਨਾਂ ਦੀ ਨਾਰਾਜ਼ਗੀ ਲਈ ਸਿੱਧੇ ਤੌਰ ਉਤੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਕਟ ਇਸ ਹੱਦ ਤੱਕ ਗਹਿਰਾ ਨਾ ਹੁੰਦਾ, ਜੇਕਰ ਹਰਿਆਣਾ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਸਣੇ ਭਾਰਤੀ ਜਨਤਾ ਪਾਰਟੀ ਨੇ ਸ਼ਾਂਤਮਈ ਕਿਸਾਨਾਂ ਉਤੇ ਹੋਏ ਘਿਨਾਉਣੇ ਹਮਲੇ ਲਈ ਸ਼ਰਮਨਾਕ ਢੰਗ ਨਾਲ ਝੂਠ ਬੋਲਣ ਦੀ ਬਜਾਏ ਕਿਸਾਨਾਂ ਦੀਆਂ ਚਿੰਤਾਵਾਂ ਵੱਲ ਧਿਆਨ ਦਿੱਤਾ ਹੁੰਦਾ ਅਤੇ ਉਨ੍ਹਂ ਦੀ ਪੀੜਾ ਦਾ ਅਹਿਸਾਸ ਕੀਤਾ ਹੁੰਦਾ। ਉਨ੍ਹਾਂ ਨੇ ਖੱਟਰ ਦੇ ਇਸ ਦਾਅਵੇ ਨੂੰ ਵੀ ਰੱਦ ਕਰ ਦਿੱਤਾ ਕਿ ਕਿਸਾਨਾਂ ਵੱਲੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਵਿਚ ਗੜਬੜੀ ਪੈਦਾ ਕੀਤੇ ਜਾਣ ਤੋਂ ਬਾਅਦ ਹੀ ਹਰਿਆਣਾ ਪੁਲੀਸ ਨੇ ਆਪਣੇ ਬਲ ਦੀ ਵਰਤੋਂ ਕੀਤੀ ਸੀ। ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਵੱਲੋਂ ਕਿਸਾਨਾਂ ਉੱਤੇ ਕਾਰਵਾਈ ਕਰਨ ਲਈ ਪੁਲੀਸ ਮੁਲਾਜ਼ਮਾਂ ਨੂੰ ਸਪੱਸ਼ਟ ਹਦਾਇਤਾਂ ਦਿੱਤੇ ਜਾਣ ਦੀ ਵਾਇਰਲ ਹੋਈ ਵੀਡੀਓ ਨੇ ਹਰਿਆਣਾ ਦੇ ਮੁੱਖ ਮੰਤਰੀ ਦੇ ਝੂਠਾਂ ਦੇ ਪਾਜ ਉਧੇੜ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ,”ਐਸ.ਡੀ.ਐਮ. ਇਹ ਗੱਲ ਕਿਸ ਤਰ੍ਹਾਂ ਜਾਣਦਾ ਹੈ ਕਿ ਕਿਸਾਨਾਂ ਦਾ ਇਰਾਦਾ ਪੱਥਰ ਆਦਿ ਸੁੱਟਣ ਦਾ ਹੈ, ਜਿਵੇਂ ਕਿ ਖੱਟਰ ਨੇ ਦਾਅਵਾ ਕੀਤਾ ਹੈ?”

ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਨੇਤਾਵਾਂ ਨੂੰ ਕਿਹਾ, “ਤਹਾਨੂੰ ਇਹ ਨਹੀਂ ਦਿਸਦਾ ਕਿ ਤੁਹਾਡੇ ਆਪਣੇ ਸੂਬੇ ਦੇ ਕਿਸਾਨ ਉਨ੍ਹਾਂ ਪ੍ਰਤੀ ਉਦਾਸੀਨ ਰਵੱਈਆ ਅਪਣਾਉਣ ਅਤੇ ਖੇਤੀ ਕਾਨੂੰਨ ਰੱਦ ਕਰਨ ਲਈ ਤੁਹਾਡੀ ਪਾਰਟੀ ਵੱਲੋਂ ਟੱਸ ਤੋਂ ਮੱਸ ਨਾ ਹੋਣ ਕਰਕੇ ਉਹ ਤੁਹਾਡੇ ਉਤੇ ਖਫਾ ਹਨ?” ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਆਪ ਦੀ ਅਤੇ ਪਰਿਵਾਰਾਂ ਦੀ ਰਾਖੀ ਲਈ ਪੰਜਾਬ ਜਾਂ ਕਿਸੇ ਹੋਰ ਸੂਬੇ ਦੀ ਚੁੱਕ ਵਿਚ ਆਉਣ ਦੀ ਲੋੜ ਨਹੀਂ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਦੀ ਮਹਾਮਾਰੀ ਦੇ ਦਰਮਿਆਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਗੈਰ-ਜਮਹੂਰੀ ਖੇਤੀ ਕਾਨੂੰਨਾਂ ਦੇ ਸਬੰਧ ਵਿਚ ਸਮੁੱਚੇ ਮੁਲਕ ਦੀ ਸੰਵੇਦਨਾ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਦੀ ਭਾਜਪਾ ਦੀ ਹੱਠਧਰਮੀ ਇਹ ਸਿੱਧ ਕਰਦੀ ਹੈ ਕਿ ਇਸ ਵਿਚ ਭਾਜਪਾ ਅਤੇ ਉਨ੍ਹਾਂ ਦੀ ਲੀਡਰਸ਼ਿਪ ਦੇ ਸੌੜੇ ਹਿੱਤ ਛੁਪੇ ਹੋਏ ਹਨ ਜੋ ਇਕ ਵਾਰ ਫੇਰ ਆਮ ਆਦਮੀ ਉਤੇ ਆਪਣੇ ਪੂੰਜੀਪਤੀ ਮਿੱਤਰਾਂ ਦਾ ਗਲਬਾ ਪਵਾਉਣਾ ਚਾਹੁੰਦੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਸੈਕਟਰ ਵਿੱਚ ਤੁਹਾਡੀ ਪਾਰਟੀ ਵੱਲੋਂ ਪੈਦਾ ਕੀਤੀ ਗੜਬੜੀ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਤੁਸੀਂ ਖੇਤੀ ਕਾਨੂੰਨ ਰੱਦ ਕਰੋ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਵੱਖ-ਵੱਖ ਰਾਜਾਂ ਵਿੱਚ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਅਤੇ ਇਸ ਤੋਂ ਬਾਅਦ ਹੋਰ ਚੋਣਾਂ ਦੌਰਾਨ ਭਾਜਪਾ ਨੂੰ ਆਪਣੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ। ਖੱਟਰ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਜਬਰੀ ਖ਼ਤਮ ਕਰਨ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਅਤੇ ਭਾਜਪਾ ਦੇ ਵੱਖ-ਵੱਖ ਆਗੂਆਂ ਵੱਲੋਂ ਕਿਸਾਨਾਂ ਲਈ ਅਪਮਾਨਜਨਕ ਸ਼ਬਦਾਂ ਦਾ ਇਸਤੇਮਾਲ ਕਰਨਾ, ਉਨ੍ਹਾਂ ਦੀ ਪਾਰਟੀ `ਤੇ ਹੀ ਪੁੱਠਾ ਪਵੇਗਾ।

ਇਹ ਯਾਦ ਕਰਦਿਆਂ ਕਿ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਵੱਲ ਕੂਚ ਕਰਨ ਤੋਂ ਪਹਿਲਾਂ ਦੋ ਮਹੀਨੇ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਸਨ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਇਸ ਸਮੇਂ ਦੌਰਾਨ ਹਿੰਸਾ ਦੀ ਇੱਕ ਵੀ ਘਟਨਾ ਨਹੀਂ ਵੇਖੀ ਗਈ। ਉਨ੍ਹਾਂ ਅੱਗੇ ਕਿਹਾ “ਹਾਲ ਹੀ ਵਿੱਚ, ਜਦੋਂ ਗੰਨਾ ਕਾਸ਼ਤਕਾਰਾਂ ਨੇ ਵਿਰੋਧ ਪ੍ਰਦਰਸ਼ਨ ਕੀਤੇ ਤਾਂ ਅਸੀਂ ਉਨ੍ਹਾਂ ਨੂੰ ਦਬਾਉਣ ਲਈ ਤਾਕਤ ਦੀ ਅੰਨ੍ਹੇਵਾਹ ਵਰਤੋਂ ਕਰਨ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਮਸਲਾ ਹੱਲ ਕੀਤਾ। ”

ਗੰਨਾ ਕਾਸ਼ਤਕਾਰਾਂ ਦੇ ਵਿਰੋਧ ਦਾ ਹੱਲ ਕੀਤੇ ਜਾਣ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਲੱਡੂ ਖੁਆਉਣ `ਤੇ ਖੱਟਰ ਦੀ ਟਿੱਪਣੀ ਦਾ ਜਵਾਬ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਤੁਸੀਂ ਖੇਤੀਬਾੜੀ ਕਾਨੂੰਨ ਰੱਦ ਕਰ ਦਿਉ ਅਤੇ ਫੇਰ ਨਾ ਸਿਰਫ ਕਿਸਾਨ ਸਗੋਂ ਮੈਂ ਵੀ ਤੁਹਾਨੂੰ ਲੱਡੂ ਖੁਆਵਾਂਗਾ। ”

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਕਿਸਾਨਾਂ ਨਾਲ ਡਟ ਕੇ ਖੜ੍ਹੇ ਹਨ ਅਤੇ ਇੱਥੋਂ ਤੱਕ ਕਿ ਭਾਜਪਾ ਦੀ ਬੇਰੁਖ਼ੀ ਕਾਰਨ ਦਿੱਲੀ ਦੀਆਂ ਸਰਹੱਦਾਂ `ਤੇ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਅਤੇ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਇੱਕ ਸਰਕਾਰ ਜਾਂ ਇਕ ਰਾਜਨੀਤਿਕ ਪਾਰਟੀ ਜੋ ਆਪਣੀ ਨਿਗਰਾਨੀ ਹੇਠ ਅਜਿਹੀਆਂ ਘਟਨਾਵਾਂ ਦੇ ਵਾਪਰਨ ਅਤੇ ਕੀਮਤੀ ਜਾਨਾਂ ਦੇ ਨੁਕਸਾਨ ਦੀ ਆਗਿਆ ਦਿੰਦੀ ਹੋਵੇ, ਜ਼ਿਆਦਾ ਦੇਰ ਟਿਕ ਨਹੀਂ ਸਕਦੀ। ਉਨ੍ਹਾਂ ਨੇ ਭਾਜਪਾ ਨੂੰ ਸਖ਼ਤ ਚਿਤਵਾਨੀ ਦਿੰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਬਹੁਤ ਦੇਰ ਹੋ ਜਾਵੇ, ਆਪਣੇ ਹਊਮੈ ਨੂੰ ਛੱਡ ਕੇ ਦੇਸ਼ ਦੇ ਅੰਨਦਾਤਾ ਦੀਆਂ ਤਕਲੀਫ਼ਾਂ ਵੱਲ ਧਿਆਨ ਦਿਓ।

ਮੇਅਰ ਵਲੋਂ ਡੀਏਵੀ ਕਾਲਜ਼ ’ਚ ਿਟਕਟ ਅਕੈਡਮੀ ਦਾ ਉਦਘਾਟਨ

0

ਸੁਖਜਿੰਦਰ ਮਾਨ
ਬਠਿੰਡਾ, 30 ਅਸਗਤ – ਸਥਾਨਕ ਡੀ.ਏ.ਵੀ. ਕਾਲਜ ਵਿਚ ਅੱਜ ਮੇਅਰ ਸ਼੍ਰੀਮਤੀ ਰਮਨ ਗੋਇਲ ਅਤੇ ਸੰਦੀਪ ਗੋਇਲ ਵਲੋਂ ਕਿ੍ਰਕਟ ਅਕੈਡਮੀ ਦਾ ਉਦਘਾਟਨ ਕੀਤਾ ਅਤੇ ਰੁੱਪ ਲਗਾਓ ਮੁਹਿੰਮ ਤਹਿਤ ਪੌਦੇ ਵੀ ਲਗਾਏ ਗਏ। ਇਸ ਮੌਕੇ ਕਾਲਜ ਪਿ੍ਰੰਸੀਪਲ ਪ੍ਰੋ. ਪਰਵੀਨ ਕੁਮਾਰ ਗਰਗ ਅਤੇ ਸਮੂਹ ਸਟਾਫ਼ ਵੱਲੋਂ ਮੇਅਰ ਅਤੇ ਸਾਥੀਆਂ ਦਾ ਸਵਾਗਤ ਕੀਤਾ ਗਿਆ। ਅਪਣੇ ਭਾਸਣ ਵਿਚ ਮੇਅਰ ਸ਼੍ਰੀਮਤੀ ਗੋਇਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਖੇਡਾਂ ਦੇ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।

ਹਰਿਆਣਾ ’ਚ ਕਿਸਾਨਾਂ ਉਪਰ ਲਾਠੀਚਾਰਜ਼ ਦੇ ਵਿਰੋਧ ’ਚ ਸਿੱਧੂਪੁਰ ਨੇ ਕੀਤੇ ਚੱਕੇ ਜਾਮ

0

ਸੁਖਜਿੰਦਰ ਮਾਨ
ਬਠਿੰਡਾ, 29 ਅਗਸਤ- ਹਰਿਆਣਾ ਦੇ ਕਿਸਾਨਾਂ ਉਪਰ ਹੋਏ ਲਾਠੀ ਚਾਰਜ ਦੇ ਰੋਸ ਵੱਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੱਦੇ ਹੇਠ ਵੱਡੀ ਗਿਣਤੀ ਵਿਚ ਇਕੰਠੇ ਹੋਏ ਕਿਸਾਨਾਂ ਨੇ 12 ਤੋਂ 2 ਵੱਜੇ ਤੱਕ ਕਈ ਥਾਂ ਚੱਕਾ ਜਾਮ ਕੀਤਾ। ਕਿਸਾਨ ਆਗੂ ਰੇਸਮ ਸਿੰਘ ਜਾਤਰੀ ਤੇ ਕਾਕਾ ਸਿੰਘ ਕੋਟੜਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਸਾਂਤਮਈ ਰੋਸ ਪ੍ਰਦਸਨ ਕਰ ਰਹੇ ਕਰਨਾਲ ਦੇ ਕਿਸਾਨਾ ਉਪਰ ਲਾਠੀ ਚਾਰਜ ਕਰਕੇ ਭਾਜਪਾ ਸਰਕਾਰਾਂ ਕਿਸਾਨਾਂ ਨੂੰ ਡਰਾਉਣਾ ਚਾਹੁੰਦੀਆਂ ਹਨ। ਅੱਜ ਦੇ ਰੋਸ ਦੇ ਧਰਨਿਆਂ ਵਿਚ ਲਾਠੀਚਾਰਜ਼ ਦਾ ਆਦੇਸ਼ ਦੇਣ ਵਾਲੇ ਡਿਉਟੀ ਮੈਜਿਸਟਰੇਟ ਨੂੰ ਬਰਖਾਸਤ ਕੀਤਾ ਜਾਵੇ ਤੇ ਪੁਲਿਸ ਅਧਿਕਾਰੀਆਂ ਉਪਰ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਜਥੇਬੰਦੀ ਵਲੋਂ ਜ਼ਿਲ੍ਹੇ ਦੇ ਮੋੜ ਮੰਡੀ, ਰਾਮਪੁਰਾ ਰੋੜ, ਤਲਵੰਡੀ ਚੌਕ, ਤਲਵੰਡੀ ਸਾਬੋ, ਸੰਗਤ ਕੈਚੀਆ, ਗੋਨਿਆਣਾ, ਕੋਟਸਮੀਰ, ਲਹਿਰਾਂ ਮਹੱਬਤ, ਭਗਤਾ, ਕਲਿਆਣ ਰੋੜ ਇਹਨਾਂ ਥਾਵਾਂ ਤੇ ਪੂਰਨ ਆਵਾਜਾਈ ਠੱਪ ਕੀਤੀ ਗਈ।

.

ਅੰਮਿ੍ਤ ਲਾਲ ਅਗਰਵਾਲ ਬਣੇ ਆਪ ਦੇ ਜਿਲ੍ਹਾ ਉਪ ਪ੍ਰਧਾਨ

0

ਮਨਦੀਪ ਰਾਮਗੜ੍ਹੀਆਂ ਨੂੰ ਬਣਾਇਆ ਬੀਸੀ ਵਿੰਗ ਦਾ ਪ੍ਰਧਾਨ
ਸੁਖਜਿੰਦਰ ਮਾਨ
ਬਠਿੰਡਾ, 29 ਅਗਸਤ-ਮਿਸਨ2022 ਨੂੰ ਸਫਲ ਕਰਨ ਲਈ ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਅੱਜ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿਚ ਅੰਮਿ੍ਰਤ ਅਗਰਵਾਲ ਨੂੰ ਜਿਲ੍ਹਾ ਡਿਪਟੀ ਪ੍ਰਧਾਨ, ਅਨਿਲ ਠਾਕੁਰ ਨੂੰ ਸਟੇਟ ਕੋ ਪ੍ਰੈਜੀਡੈਂਟ, ਜੋਗਿੰਦਰ ਕਾਕਾ ਨੂੰ ਸਟੇਟ ਜੁਆਇੰਟ ਸੈਕਟਰੀ, ਰਕੇਸ ਪੁਰੀ ਨੂੰ ਲੋਕ ਸਭਾ ਇੰਚਾਰਜ, ਮਨਦੀਪ ਕੌਰ ਰਾਮਗੜ੍ਹੀਆ ਜਿਲ੍ਹਾ ਪ੍ਰਧਾਨ ਬੀ ਸੀ ਵਿੰਗ, ਗੁਲਾਬ ਚੰਦ ਜਿਲ੍ਹਾ ਵਾਈਸ ਪ੍ਰੈਜੀਡੈਂਟ, ਗੁਰਦਾਸ ਸਿੰਘ ਸੈਕਟਰੀ, ਐੱਸ ਸੀ ਵਿੰਗ ਵਿੱਚ ਸੁਰਿੰਦਰ ਸਿੰਘ ਬਿੱਟੂ ਜਿਲ੍ਹਾ ਜੁਆਇੰਟ ਸੈਕਟਰੀ ਅਤੇ ਟ੍ਰੇਡ ਵਿੰਗ ਵਿੱਚ ਰਕੇਸ ਕੁਮਾਰ ਜਿਲ੍ਹਾ ਪ੍ਰਧਾਨ, ਬੰਟੀ ਸਿਵੀਆਂ, ਅਨਿਲ ਠਾਕੁਰ, ਲੇਖ ਰਾਜ, ਰਾਜਪਾਲ ਸਿੰਘ ਸਾਰੇ ਜਿਲ੍ਹਾ ਵਾਈਸ ਪ੍ਰੈਜੀਡੈਂਟ, ਨਰੇਸ ਕੁਮਾਰ ਸੈਕਟਰੀ, ਲਵਦੀਪ ਸਰਮਾ, ਅੰਮਿ੍ਰਤਪਾਲ ਸਿੰਘ, ਧੰਨਾ ਸਿੰਘ, ਕੇਵਲ ਸਿੰਘ, ਗੁਰਤੇਜ ਸਿੰਘ, ਤਰਸੇਮ ਸਿੰਘ ਸਾਰੇ ਜਿਲ੍ਹਾ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ । ਇਸ ਮੌਕੇ ਨਵਨਿਯੁਕਤ ਅਹੁਦੇਦਾਰਾਂ ਵੱਲੋਂ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੋਂਪੀ ਗਈ ਜਿੰਮੇਵਾਰੀ ਨੂੰ ਪੁਰਾ ਕਰਨ ਲਈ ਅਸੀਂ ਦਿਨ ਰਾਤ ਪਾਰਟੀ ਲਈ ਕੰਮ ਕਰਾਂਗੇ।

ਅਕਾਲੀ ਦਲ ਨੇ ਦਰਸ਼ਨ ਸਿੰਘ ਕੋਟਫੱਤਾ ਤੇ ਪ੍ਰਕਾਸ਼ ਸਿੰਘ ਭੱਟੀ ਨੂੰ ਐਲਾਨਿਆਂ ਉਮੀਦਵਾਰ

0

ਕੋਟਫੱਤਾ ਭੁੱਚੋਂ ਮੰਡੀ ਤੇ ਭੱਟੀ ਬਠਿੰਡਾ ਦਿਹਾਤੀ ਤੋਂ ਲੜਣਗੇ ਚੋਣ
ਸੁਖਜਿੰਦਰ ਮਾਨ
ਬਠਿੰਡਾ, 29 ਅਗਸਤ-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਜ਼ਿਲ੍ਹੇ ਦੇ ਤਿੰਨ ਉਮੀਦਵਾਰਾਂ ਦੀ ਜਾਰੀ ਲਿਸਟ ਮੁਤਾਬਕ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭੁੱਚੋਂ ਮੰਡੀ ਅਤੇ ਪ੍ਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ ਤੋਂ ਚੋਣ ਲੜਣਗੇ। ਇਸੇ ਤਰ੍ਹਾਂ ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫ਼ੂਲ ਹਲਕੇ ਤੋਂ ਉਮੀਦਵਾਰ ਬਣਾਏ ਗਏ ਹਨ। ਬਠਿੰਡਾ ਦਿਹਾਤੀ ਤੇ ਭੁੱਚੋਂ ਮੰਡੀ ਦੋਨੋਂ ਹੀ ਰਿਜ਼ਰਵ ਹਲਕੇ ਹਨ ਤੇ ਅਕਾਲੀ ਦਲ ਦੇ ਉਕਤ ਉਮੀਦਵਾਰ ਪਹਿਲੀ ਵਾਰ ਇੰਨ੍ਹਾਂ ਹਲਕਿਆਂ ਤੋਂ ਅਪਣੀ ਕਿਸਮਤ ਅਜਮਣਾਉਣਗੇ। ਇਹ ਦੋਨੋਂ ਹੀ ਆਗੂ ਇੱਕ-ਇੱਕ ਵਿਧਾਨ ਸਭਾ ਦੀਆਂ ਪੋੜੀਆਂ ਚੜ ਚੁੱਕੇ ਹਨ ਜਦੋਂਕਿ ਤਿੰਨ-ਤਿੰਨ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜਿਸਦੇ ਚੱਲਦੇ ਸਾਲ 2022 ਦੀਆਂ ਚੋਣਾਂ ਲਈ ਇਹ ਆਗੂ ਪੰਜਵੀਂ ਵਾਰ ਲੋਕ ਕਚਿਹਰੀ ਵਿਚ ਜਾਣਗੇ। ਜਿਕਰਯੋਗ ਹੈ ਕਿ ਅਕਾਲੀ ਦਲ ਦੇ ਕੱਟੜ ਸਮਰਥਕ ਰਹੇ ਦਰਸ਼ਨ ਸਿੰਘ ਕੋਟਫੱਤਾ ਇਸਤੋਂ ਸਾਲ 2002,2007 ਅਤੇ ਸਾਲ 2012 ਵਿਚ ਅਕਾਲੀ ਦਲ ਦੀ ਤਰਫ਼ੋਂ ਬਠਿੰਡਾ ਦਿਹਾਤੀ ਹਲਕੇ ਤੋਂ ਚੋਣ ਲੜੇ ਸਨ। ਉਨ੍ਹਾਂ ਨੇ ਸਾਲ 2012 ਵਿਚ ਇਸ ਹਲਕੇ ਤੋਂ ਜਿੱਤ ਹਾਸਲ ਕੀਤੀ ਸੀ ਪ੍ਰੰਤੂ ਸਾਲ 2017 ਵਿਚ ਪਾਰਟੀ ਨੇ ਉਨ੍ਹਾਂ ਨੂੰ ਮਲੋਟ ਹਲਕੇ ਤੋਂ ਉਮੀਦਵਾਰ ਬਣਾਇਆ ਸੀ। ਇਸੇ ਤਰ੍ਹਾਂ ਪ੍ਰਕਾਸ਼ ਸਿੰਘ ਭੱਟੀ ਹੁਣ ਤੱਕ ਚਾਰ ਵਾਰ ਬੱਲੂਆਣਾ ਹਲਕੇ ਤੋਂ ਚੋਣ ਲੜ ਚੁੱਕੇ ਹਨ, ਜਿਸ ਦੌਰਾਨ ਉਨ੍ਹਾਂ ਸਿਰਫ਼ 2002 ਵਿਚ ਜਿੱਤ ਹਾਸਲ ਕੀਤੀ ਸੀ। ਪਾਰਟੀ ਨੇ ਉਨ੍ਹਾਂ ਨੂੰ ਬਠਿੰਡਾ ਦਿਹਾਤੀ ਹਲਕੇ ਤੋਂ ਉਮੀਦਵਾਰ ਬਣਾਇਆ ਹੈ, ਜਿੱਥੇ ਅਕਾਲੀ ਦਲ ਕਈ ਗੁੱਟਾਂ ਵਿਚ ਵੰਡਿਆਂ ਹੋਇਆ ਹੈ। ਸ: ਭੱਟੀ ਇਸ ਹਲਕੇ ਲਈ ਨਵੇਂ ਉਮੀਦਵਾਰ ਹੋਣ ਕਾਰਨ ਉਨ੍ਹਾਂ ਦੀ ਸਾਰੇ ਧੜੇ ਮੱਦਦ ਕਰ ਸਕਦੇ ਹਨ।

ਕਰਨਾਲ ’ਚ ਲਾਠੀਚਾਰਜ਼ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਫੁੱਟਿਆ ਗੁੱਸਾ

0

ਬਠਿੰਡਾ ’ਚ ਪੈਂਦੇ ਸਮੂਹ ਟੋਲ ਪਲਾਜ਼ਿਆਂ ਤੋਂ ਇਲਾਵਾ ਮੁੱਖ ਸੜਕਾਂ ਕੀਤੀਆਂ ਜਾਮ
ਸੁਖਜਿੰਦਰ ਮਾਨ
ਬਠਿੰਡਾ, 29 ਅਸਗਤ -ਬੀਤੇ ਕੱਲ ਹਰਿਆਣਾ ਦੇ ਕਰਨਾਲ ਸ਼ਹਿਰ ਨਜਦੀਕ ਟੋਲ ਪਲਾਜ਼ੇ ਨਜਦੀਕ ਭਾਜਪਾ ਆਗੂਆਂ ਦਾ ਵਿਰੋਧ ਕਰਨ ਆਏ ਕਿਸਾਨਾਂ ਉਪਰ ਪੁਲਿਸ ਵਲੋਂ ਕੀਤੇ ਲਾਠੀਚਾਰਜ਼ ਦੇ ਵਿਰੋਧ ਵਿਚ ਅੱਜ ਪੰਜਾਬ ਦੇ ਕਿਸਾਨਾਂ ’ਚ ਗੁੱਸੇ ਦੀ ਲਹਿਰ ਦੇਖਣ ਨੂੰ ਮਿਲੀ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਅੱਜ ਪੰਜਾਬ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਇਸ ਲਾਠੀਚਾਰਜ਼ ਖਿਲਾਫ਼ ਨਾ ਸਿਰਫ਼ ਮੋਦੀ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ, ਬਲਕਿ ਬਠਿੰਡਾ ਵਿਚ ਪੈਂਦੇ ਸਮੂਹ ਟੋਲ ਪਲਾਜ਼ਿਆਂ ਤੋਂ ਇਲਾਵਾ ਮੁੱਖ ਮਾਰਗਾਂ ਨੂੰ ਦੋ ਘੰਟਿਆਂ ਲਈ ਜਾਮ ਵੀ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਬਠਿੰਡਾ ਵਿੱਚ 7 ਥਾਵਾਂ ਬਠਿੰਡਾ ਚੰਡੀਗੜ੍ਹ ਰੋਡ ’ਤੇ ਰਿਲਾਇੰਸ ਪੰਪ ਕੋਲ ਰਾਮਪੁਰਾ, ਬਠਿੰਡਾ ਚੰਡੀਗੜ੍ਹ ਰੋਡ ’ਤੇ ਟੋਲ ਪਲਾਜਾ ਲਹਿਰਾ ਬੇਗਾ , ਬਠਿੰਡਾ-ਗਿੱਦੜਬਾਹਾ ਰੋਡ ‘ਤੇ ਬਲੂਆਣਾ ,ਬਠਿੰਡਾ ਬਾਦਲ ਰੋਡ ’ਤੇ ਘੁੱਦਾ , ਬਠਿੰਡਾ ਅੰਮਿ੍ਰਤਸਰ ਰੋਡ ‘ਤੇ ਜੀਦਾ ਟੋਲ ਪਲਾਜਾ , ਬਠਿੰਡਾ ਮਾਨਸਾ ਰੋਡ ’ਤੇ ਮਾਈਸਰਖਾਨਾ ਅਤੇ ਬਠਿੰਡਾ-ਸਰਦੂਲਗੜ੍ਹ ਰੋਡ ’ਤੇ ਤਲਵੰਡੀ ਸਾਬੋ ਵਿਖੇ 12 ਤੋਂ 2 ਵਜੇ ਤੱਕ ਦੋ ਘੰਟੇ ਸੜਕ ਜਾਮ ਕੀਤੀ । ਜਾਮਾਂ ਤੋਂ ਇਲਾਵਾ ਜਿਲੇ ਦੇ 40 ਤੋਂ ਵੱਧ ਪਿੰਡਾਂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀਆਂ ਅਰਥੀਆਂ ਸਾੜੀਆਂ। ਅੱਜ ਦੇ ਮੁੱਖ ਬੁਲਾਰਿਆਂ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ,ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ , ਔਰਤ ਜਥੇਬੰਦੀ ਦੀ ਆਗੂ ਪਰਮਜੀਤ ਕੌਰ ਪਿੱਥੋ ਅਤੇ ਹਰਪ੍ਰੀਤ ਕੌਰ ਜੇਠੂਕੇ ,ਜਗਸੀਰ ਸਿੰਘ ਝੁੰਬਾ, ਦਰਸ਼ਨ ਸਿੰਘ ਮਾਈਸਰਖਾਨਾ , ਜਗਦੇਵ ਸਿੰਘ ਜੋਗੇਵਾਲਾ ਕੁਲਵੰਤ ਸ਼ਰਮਾ ਰਾਏਕੇ ਕਲਾਂ ਅਤੇ ਜਸਪਾਲ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ ਵਿੱਚ ਭਾਜਪਾ ਮੰਤਰੀਆਂ ਅਤੇ ਆਗੂਆਂ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੋਇਆ ਹੈ । ਕੱਲ੍ਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ ਵਿਖੇ ਕਿਸੇ ਮੀਟਿੰਗ ਵਿੱਚ ਆਉਣਾ ਸੀ ਤਾਂ ਉਸ ਦਾ ਸ਼ਾਂਤਮਈ ਵਿਰੋਧ ਕਰਨ ਲਈ ਉਸ ਦੇ ਨੇਡੇ ਘਰੌਂਦਾ ਟੋਲ ਪਲਾਜ਼ਾ ’ਤੇ ਕਿਸਾਨ ਇਕੱਠੇ ਹੋ ਰਹੇ ਸਨ ਜਿਨ੍ਹਾਂ ਤੇ ਹਰਿਆਣਾ ਸਰਕਾਰ ਦੇ ਆਦੇਸ਼ਾਂ ‘ਤੇ ਪੁਲੀਸ ਵੱਲੋਂ ਅੰਨ੍ਹੇਵਾਹ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕੀਤਾ। ਜਿਸ ਨਾਲ ਕਿਸਾਨ ਕਾਫੀ ਗਿਣਤੀ ਵਿਚ ਗੰਭੀਰ ਫੱਟੜ ਹੋ ਗਏ। ਬੁਲਾਰਿਆਂ ਨੇ ਭਾਜਪਾ ਸਰਕਾਰ ਦੇ ਇਸ ਵਹਿਸ਼ੀਆਨਾ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਲਾਠੀਚਾਰਜ ਕਰਕੇ ਕਿਸਾਨਾਂ ਦੇ ਸਿਰ ਪਾੜਨ ਦੇ ਹੁਕਮ ਦੇਣ ਵਾਲੇ ਦੋਸ਼ੀ ਐੱਸ ਡੀ ਐਮ ਕਰਨਾਲ ਨੂੰ ਬਰਖਾਸਤ ਕੀਤਾ ਜਾਵੇ , ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ,ਜ਼ਖ਼ਮੀ ਕਿਸਾਨਾਂ ਦਾ ਚੰਗੇ ਹਸਪਤਾਲ ਤੋਂ ਮੁਫ਼ਤ ਇਲਾਜ ਕਰਵਾਇਆ ਜਾਵੇ ਅਤੇ ਗਿ੍ਰਫਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ । ਬੁਲਾਰਿਆਂ ਨੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕੱਲ ਜਲਿਆਂਵਾਲਾ ਵਿੱਚ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨਾਂ ,ਨੌਜਵਾਨਾਂ ਤੇ ਕੀਤੇ ਲਾਠੀਚਾਰਜ ਅਤੇ ਗਿ੍ਰਫਤਾਰੀਆਂ ਦੀ ਨਿਖੇਧੀ ਕੀਤੀ । ਉਨ੍ਹਾਂ ਕਿਹਾ ਕਿ ਭਾਜਪਾ ਦੇ ਮੰਤਰੀਆਂ ਅਤੇ ਆਗੂਆਂ ਦਾ ਵਿਰੋਧ ਸ਼ਾਂਤਮਈ ਤਰੀਕੇ ਨਾਲ ਜਾਰੀ ਰਹੇਗਾ। ਇਸ ਮੌਕੇ ਸੁਖਦੇਵ ਸਿੰਘ ਰਾਮਪੁਰਾ ,ਬਲਜੀਤ ਸਿੰਘ ਪੂਹਲਾ,ਅਮਰੀਕ ਸਿੰਘ ਸਿਵੀਆਂ, ਅਜੈਪਾਲ ਸਿੰਘ ਘੁੱਦਾ , ਨੌਜਵਾਨ ਭਾਰਤ ਸਭਾ ਦੇ ਆਗੂ ਅਸਵਨੀ ਘੁੱਦਾ, ਡੀ ਟੀ ਐਫ ਦੇ ਆਗੂ ਕੁਲਵਿੰਦਰ ਸਿੰਘ , ਪੰਜਾਬ ਖੇਤ ਮਜਦੂਰ ਦੇ ਆਗੂ ਗੁਰਦਿੱਤ ਸਿੰਘ ,ਪੀ ਐੱਸ ਯੂ ਸਹੀਦ ਰੰਧਾਵਾ ਦੇ ਆਗੂ ਅਮੀਤੋਜ ਮੌੜ,ਲਹਿਰਾ ਥਰਮਲ ਦੇ ਠੇਕਾ ਕਾਮੇ ਰਘਵੀਰ ਸਿੰਘ ,ਦਿਹਾਤੀ ਮਜਦੂਰ ਸਭਾ ਦੇ ਆਗੂ ਮਿੱਠੂ ਸਿੰਘ ਅਤੇ ਸਪੋਰਟਸ ਸਕੂਲ ਘੁੱਦਾ ਦੇ ਮੁਲਾਜਮ ਗਗਨਦੀਪ ਸਿੰਘ ਨੇ ਵੀ ਸੰਬੋਧਨ ਕੀਤਾ।

ਸਾਫ਼ਟਵੇਅਰ ਡਿਵੈਲਪਮੈਂਟ ਕੰਪਨੀ ਨੇ ਬੀ.ਐਫ.ਜੀ.ਆਈ. ਦੇ 2 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣਿਆ

0

ਸੁਖਜਿੰਦਰ ਮਾਨ
ਬਠਿੰਡਾ, 29 ਅਸਗਤ –ਪ੍ਰਸਿੱਧ ਸਾਫ਼ਟਵੇਅਰ ਡਿਵੈਲਪਮੈਂਟ ਕੰਪਨੀ ‘ਚਿਕਮਿਕ‘ ਦੀ ਪਲੇਸਮੈਂਟ ਡਰਾਈਵ ਦੌਰਾਨ ਬੀ.ਐਫ.ਜੀ.ਆਈ. ਦੇ 2 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣਿਆ ਗਿਆ ਹੈ। ਕੰਪਨੀ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦਾ ਆਨਲਾਈਨ ਐਪਟੀਚਿਊਡ ਟੈੱਸਟ ਲਿਆ ਅਤੇ ਇਸ ਉਪਰੰਤ ਟੈਲੀਫ਼ੋਨਿਕ ਇੰਟਰਵਿਊ ਕੀਤੀ। ਬੀ.ਐਫ.ਜੀ.ਆਈ. ਦੇ ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ ਨਾਲ ਇੰਟਰਵਿਊ ਦਿੱਤੀ। ਅਧਿਕਾਰੀਆਂ ਨੇ ਬੀ.ਟੈੱਕ.(ਸੀ.ਐਸ.ਈ.) ਦੇ ਵਿਦਿਆਰਥੀ ਕਰਨ ਲੂਨਾ ਅਤੇ ਐਮ.ਸੀ.ਏ. ਦੂਜਾ ਸਮੈਸਟਰ ਦੀ ਵਿਦਿਆਰਥਣ ਪ੍ਰਾਚੀ ਗੋਇਲ ਨੂੰ ਐਸੋਸੀਏਟ ਸਾਫ਼ਟਵੇਅਰ ਇੰਜੀਨੀਅਰ ਵਜੋਂ 3.6 ਲੱਖ ਸਾਲਾਨਾ ਦੇ ਪੈਕੇਜ ‘ਤੇ ਨੌਕਰੀ ਲਈ ਚੁਣ ਲਿਆ।ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ ।

ਸਾਬਕਾ ਮੰਤਰੀ ਮਲੂਕਾ ਨੇ ਰਾਮਪੁਰਾ ਹਲਕੇ ਤੋਂ ਚੋਣ ਲੜਣ ਤੋਂ ਕੀਤੀ ਕੋਰੀ ਨਾਂਹ

0

ਕਿਹਾ ਰਾਮਪੁਰਾ ਤੋਂ ਮੇਰਾ ਪੁੱਤਰ ਗੁਰਪ੍ਰੀਤ ਮਲੂਕਾ ਹੀ ਲੜੇਗਾ ਚੋਣ, ਮੈਂਨੂੰ ਪਾਰਟੀ ਮੋੜ ਤੋਂ ਦੇਵੇ ਟਿਕਟ
ਸੁਖਜਿੰਦਰ ਮਾਨ
ਬਠਿੰਡਾ, 29 ਅਸਗਤ -ਪਿਛਲੇ ਕਰੀਬ ਇੱਕ ਸਾਲ ਤੋਂ ਮੋੜ ਹਲਕੇ ਉਪਰੋਂ ਚੋਣ ਲੜਣ ਲਈ ਤਿਆਰੀਆਂ ਕਰ ਰਹੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਬਾਦਲ ਪ੍ਰਵਾਰ ਨੇ ਅੱਜ ਉਨ੍ਹਾਂ ਦੇ ਜੱਦੀ ਹਲਕੇ ਰਾਮਪੁਰਾ ਫ਼ੂਲ ਤੋਂ ਉਮੀਦਵਾਰ ਐਲਾਨ ਕਿ ਵੱਡਾ ਝਟਕਾ ਦਿੱਤਾ ਹੈ। ਪ੍ਰੰਤੂ ਸ: ਮਲੂਕਾ ਨੇ ਵੀ ਮੋੜਵੀਂ ‘ਬੱਲੇਬਾਜ਼ੀ’ ਕਰਦਿਆਂ ਇਹ ਕਹਿ ਕੇ ‘ਬਾਲ’ ਬਾਦਲ ਪ੍ਰਵਾਰ ਦੇ ਵਿਹੜੇ ਵਿਚ ਭੇਜ ਦਿੱਤੀ ਹੈ ਕਿ ਰਾਮਪੁਰਾ ਹਲਕੇ ਤੋਂ ਉਨ੍ਹਾਂ ਦਾ ਪੁੱਤਰ ਚੋਣ ਲੜੇਗਾ, ਉਹ ਮੋੜ ਤੋਂ ਹੀ ਚੋਣ ਲੜਣ ਦੇ ਚਾਹਵਾਨ ਹਨ। ਇੱਥੇ ਦਸਣਾ ਬਣਦਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸ: ਮਲੂਕਾ ਸਮੇਤ ਬਠਿੰਡਾ ਜ਼ਿਲ੍ਹੇ ਵਿਚ ਪੈਂਦੇ ਦੋ ਰਿਜਰਵ ਹਲਕਿਆਂ ਭੁੱਚੋਂ ਮੰਡੀ ਤੇ ਬਠਿੰਡਾ ਦਿਹਾਤੀ ਤੋਂ ਕ੍ਰਮਵਾਰ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਤੇ ਦਰਸਨ ਸਿੰਘ ਕੋਟਫੱਤਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਦੋਂਕਿ ਇਸਤੋਂ ਪਹਿਲਾਂ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਬਠਿੰਡਾ ਸ਼ਹਿਰੀ ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਉਮੀਦਵਾਰ ਐਲਾਨਿਆ ਹੋਇਆ ਸੀ। ਇਸਤੋਂ ਬਾਅਦ ਹੁਣ ਜ਼ਿਲ੍ਹੇ ਵਿਚ ਪੈਂਦੇ 6 ਵਿਧਾਨ ਸਭਾ ਹਲਕਿਆਂ ਵਿਚੋਂ ਹੁਣ ਸਿਰਫ਼ ਮੋੜ ਹਲਕੇ ਤੋਂ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ, ਜਿੱਥੋਂ ਪਾਰਟੀ ਨੇ ਸਾਬਕਾ ਐਮ.ਪੀ ਜਗਮੀਤ ਸਿੰਘ ਬਰਾੜ ਨੂੰ ਹਰੀ ਝੰਡੀ ਦਿੱਤੀ ਹੋਈ ਹੈ। ਜਿਕਰਯੋਗ ਹੈ ਕਿ ਪਹਿਲਾਂ ਮੋੜ ਹਲਕੇ ਦੀ ਨੁਮਾਇੰਦਗੀ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋ ਕਰਦੇ ਸਨ ਪ੍ਰੰਤੂ ਬਾਦਲ ਪ੍ਰਵਾਰ ਵਲੋਂ ਉਨ੍ਹਾਂ ਨੂੰ ਮੋੜ ਦੀ ਥਾਂ ਕਰੀਬ ਇੱਕ ਸਾਲ ਪਹਿਲਾਂ ਫ਼ਿਰੋਜਪੁਰ ਜ਼ਿਲ੍ਹੇ ਵਿਚ ਪੈਂਦੇ ਜੀਰਾ ਹਲਕੇ ਵਿਚ ਭੇਜ ਦਿੱਤਾ ਸੀ। ਸੂਤਰਾਂ ਮੁਤਾਬਕ ਜਾਂਦੇ ਸਮੇਂ ਸ: ਸੇਖੋ ਨੇ ਬਾਦਲ ਪ੍ਰਵਾਰ ਅੱਗੇ ਇਹ ਸ਼ਰਤ ਰੱਖ ਦਿੱਤੀ ਸੀ ਕਿ ਇਹ ਹਲਕਾ ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ ਨੂੰ ਨਹੀਂ ਦਿੱਤਾ ਜਾਵੇਗਾ, ਜਿਹੜੇ ਲੰਮੇ ਸਮੇਂ ਤੋਂ ਮੁੜ ਮੋੜ ਹਲਕੇ ਤੋਂ ਚੋਣ ਲੜਣ ਦੇ ਚਾਹਵਾਨ ਹਨ। ਬਾਦਲ ਪ੍ਰਵਾਰ ਦੇ ਨਜਦੀਕੀਆਂ ਮੁਤਾਬਕ ਪਾਰਟੀ ਹਾਈਕਮਾਂਡ ਨੇ ਵਕਤੀ ਤੌਰ ’ਤੇ ਇਸ ਹਲਕੇ ਦੀ ਕਮਾਂਡ ਤਤਕਾਲੀ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੂੰ ਸੋਂਪ ਦਿੱਤੀ ਸੀ। ਹਾਲਾਂਕਿ ਸ: ਮਲੂਕਾ ਵਲੋਂ ਇਸ ਹਲਕੇ ਤੋਂ ਗਤੀਵਿਧੀਆਂ ਸ਼ੁਰੂ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਅਸਿੱਧੇ ਢੰਗ ਨਾਲ ਇਸ ਆਗੂ ਨੂੰ ਇਸ਼ਾਰਾ ਵੀ ਕਰ ਦਿੱਤਾ ਸੀ ਕਿ ਉਨ੍ਹਾਂ ਨੂੰ ਇਹ ਹਲਕਾ ਸਿਰਫ਼ ਕੁੱਝ ਸਮਾਂ ਦੇਖਣ ਲਈ ਦਿੱਤਾ ਗਿਆ ਹੈ ਨਾ ਕਿ ਚੋਣ ਲੜਣ ਲਈ ਪ੍ਰੰਤੂ ਬਠਿੰਡਾ ਲੋਕ ਸਭਾ ਹਲਕੇ ਦੇ ਧੜੱਲੇਦਾਰ ਆਗੂ ਮੰਨੇ ਜਾਂਦੇ ਸ: ਮਲੂਕਾ ਨੇ ਹੁਣ ਪੱਕੇ ਤੌਰ ’ਤੇ ਹੀ ਇਸ ਹਲਕੇ ਨੂੰ ਅਪਣੀ ਕ੍ਰਮਭੂਮੀ ਬਣਾ ਲਿਆ ਹੈ, ਜਿਸ ਕਾਰਨ ਪਾਰਟੀ ਨੂੰ ਅੱਜ ਸਿਕੰਦਰ ਸਿੰਘ ਮਲੂਕਾ ਨੂੰ ਇੱਕ ਥਾਂ ‘ਰੱਖਣ’ ਲਈ ਜ਼ਿਲ੍ਹੇ ਦੀਆਂ ਦੋ ਬਾਕੀ ਸੀਟਾਂ ਦਾ ਵੀ ਐਲਾਨ ਕਰਨਾ ਪਿਆ ਹੈ। ਸੂਤਰਾਂ ਨੇ ਇਹ ਵੀ ਖ਼ੁਲਾਸਾ ਕੀਤਾ ਹੈ ਕਿ ਮੋੜ ਤੋਂ ਵੀ ਜਲਦੀ ਹੀ ਆਉਣ ਵਾਲੇ ਇੱਕ-ਦੋ ਦਿਨਾਂ ਵਿਚ ਜਗਮੀਤ ਸਿੰਘ ਬਰਾੜ ਦੇ ਨਾਮ ਦਾ ਐਲਾਨ ਕਰ ਦਿੱਤਾ ਜਾਵੇਗਾ ਤਾਂ ਕਿ ਮੋੜ ਹਲਕੇ ਦੇ ਵਰਕਰਾਂ ਵਿਚ ਪੈਦਾ ਹੋਣ ਵਾਲਾ ‘ਭੰਬਲਭੂਸਾ’ ਖ਼ਤਮ ਕੀਤਾ ਜਾ ਸਕੇ।
ਬਾਕਸ
ਮੇਰਾ ਪੁੱਤਰ ਰਾਮਪੁਰਾ ਤੋਂ ਸਹੀ ਉਮੀਦਵਾਰ: ਸਿਕੰਦਰ ਮਲੂਕਾ
ਬਠਿੰਡਾ: ਉਧਰ ਬਾਅਦ ਦੁਪਿਹਰ ਜਾਰੀ ਇੱਕ ਪ੍ਰੈਸ ਨੋਟ ਵਿਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਹਾਈਕਮਾਂਡ ਵਲੋਂ ਖ਼ੁਦ ਨੂੰ ਰਾਮਪੁਰਾ ਫੂਲ ਤੋਂ ਉਮੀਦਵਾਰ ਬਣਾਉਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਹਲਕੇ ਤੋਂ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਹੀ ਚੋਣ ਲੜਨਗੇ। ਸ: ਮਲੂਕਾ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਵਿੱਚ ਗੁਰਪ੍ਰੀਤ ਸਿੰਘ ਮਲੂਕਾ ਪਿਛਲੇ ਇੱਕ ਸਾਲ ਤੋਂ ਹਲਕੇ ਦੇ ਮੁੱਖ ਸੇਵਾਦਾਰ ਵਜੋਂ ਵਿਚਰ ਰਿਹਾ ਹੈ ਤੇ ਉਸਨੂੰ ਹਲਕੇ ਵਿਚ ਭਾਰੀ ਸਮਰਥਨ ਮਿਲ ਰਿਹਾ ਹੈ। ਪਿਛਲੇ ਦੋ ਮਹੀਨਿਆਂ ਵਿੱਚ ਵੱਖ ਵੱਖ ਪਾਰਟੀਆਂ ਨਾਲ ਸੰਬੰਧਤ ਤਕਰੀਬਨ 600 ਤੋਂ ਵੱਧ ਪਰਿਵਾਰਾਂ ਨੇ ਗੁਰਪ੍ਰੀਤ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ। ਸ: ਮਲੂਕਾ ਨੇ ਅੱਗੇ ਦੱਸਿਆ ਕਿ ਪਾਰਟੀ ਹਾਈ ਕਮਾਨ ਦੇ ਆਦੇਸ਼ਾਂ ਅਨੁਸਾਰ ਉਹ ਪਿਛਲੇ ਇਕ ਸਾਲ ਤੋਂ ਹਲਕਾ ਮੌੜ ਵਿੱਚ ਸਰਗਰਮੀਆਂ ਕਰ ਰਹੇ ਹਨ ਤੇ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਅਤੇ ਸੰਗਤ ਨੇ ਉਨ੍ਹਾਂ ਨੂੰ ਭਰਪੂਰ ਸਮਰਥਨ ਦਿੱਤਾ ਹੈ। ਜਿਸਦੇ ਚੱਲਦੇ ਪਾਰਟੀ ਹਾਈ ਕਮਾਨ ਨੂੰ ਵੀ ਉਨ੍ਹਾਂ ਨੂੰ ਮੌੜ ਹਲਕੇ ਦੇ ਉਮੀਦਵਾਰ ਵਜੋਂ ਐਲਾਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਹਲਕਾ ਮੌੜ ਤੋਂ ਚੋਣ ਨਹੀਂ ਲੜਾਉਣਾ ਚਾਹੁੰਦੀ ਤਾਂ ਵੀ ਉਹ ਪਾਰਟੀ ਵੱਲੋਂ ਲਗਾਈ ਗਈ ਹੋਰ ਕੋਈ ਵੀ ਜੰਿਮੇਵਾਰੀ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣਗੇ ਪ੍ਰੰਤੂ ਰਾਮਪੁਰਾ ਹਲਕੇ ਤੋਂ ਚੋਣ ਨਹੀਂ ਲੜਣਗੇ।

ਵਪਾਰ ਮੰਡਲ ਦੇ ਆਗੂ ਅਮਰਜੀਤ ਮਹਿਤਾ ਨੇ ਜਨਮ ਅਸ਼ਟਮੀ ਮੌਕੇ ਟੇਕਿਆ ਮੱਥਾ

0

ਸੁਖਜਿੰਦਰ ਮਾਨ

ਬਠਿੰਡਾ 29 ਅਗਸਤ:-ਵਪਾਰ ਮੰਡਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਮੁੱਖ ਸਮਾਜ ਸੇਵੀ ਅਮਰਜੀਤ ਮਹਿਤਾ ਅੱਜ ਸ਼ਹਿਰ ਦੇ ਵੱਖ ਵੱਖ ਮੰਦਰਾਂ ਵਿਚ ਪਹੁੰਚੇ ਤੇ ਉਨ੍ਹਾਂ ਜਨਮ ਅਸ਼ਟਮੀ ਦੇ ਸ਼ੁਭ ਦਿਹਾੜੇ ਤੇ ਮੱਥਾ ਟੇਕਿਆ ਅਤੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਪੰਜਾਬ ਹਿਤੈਸ਼ੀ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਆਓ ਜਨਮ ਅਸ਼ਟਮੀ ਦੇ ਸ਼ੁਭ ਦਿਹਾੜੇ ਤੇ ਨਸ਼ਿਆਂ ਖ਼ਿਲਾਫ਼ ਲਹਿਰ ਖੜ੍ਹੀ ਕਰੀਏ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਅਮਰਜੀਤ ਮਹਿਤਾ ਨੇ ਕਿਹਾ ਕਿ ਜ਼ਿਲ੍ਹਾ ਬਠਿੰਡਾ ਵਿੱਚ ਨਸ਼ਿਆਂ ਨਾਲ 5 ਨੌਜਵਾਨਾਂ ਦੀ ਮੌਤ ਚਿੰਤਾ ਦਾ ਵਿਸ਼ਾ ਹੈ, ਪਰਿਵਾਰਕ ਮੈਂਬਰਾਂ ਵੱਲੋਂ ਸ਼ਰ੍ਹੇਆਮ ਕਈ ਜਗ੍ਹਾ ਤੇ ਵਿਕਦੇ ਨਸ਼ੇ ਦਾ ਖੁਲਾਸਾ ਕੀਤਾ ਜਾ ਰਿਹਾ ਹੈ, ਪ੍ਰੰਤੂ ਹੈਰਾਨਗੀ ਦੀ ਗੱਲ ਹੈ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਅਤੇ ਮੌਜੂਦਾ ਵਿਧਾਇਕ ਇਸ ਮਸਲੇ ਤੇ ਪੂਰੀ ਤਰ੍ਹਾਂ ਚੁੱਪ ਹਨ, ਜਦੋਂ ਕਿ ਉਨ੍ਹਾਂ ਨੂੰ 5 ਨੌਜਵਾਨਾਂ ਦੀ ਮੌਤ ਤੇ “ਕੁਰਲਾ ਉੱਠਣਾ” ਚਾਹੀਦਾ ਸੀ ਤੇ ਸਖ਼ਤ ਐਕਸ਼ਨ ਲੈਣਾ ਚਾਹੀਦਾ ਸੀ ਤਾਂ ਜੋ ਨਸ਼ਾ ਸਮੱਗਲਰਾਂ ਨੂੰ ਜੇਲ੍ਹਾਂ ਪਿੱਛੇ ਧੱਕਿਆ ਜਾ ਸਕੇ,ਪਰ ਅਫਸੋਸ ਸਰਕਾਰ ਦੀ ਕਾਰਗੁਜ਼ਾਰੀ “ਜ਼ੀਰੋ” ਹੈ । ਉਨ੍ਹਾਂ ਕਿਹਾ ਕਿ ਉਹ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨਾਲ ਵੀ ਸੰਪਰਕ ਕਰਨਗੇ ਦੁੱਖ ਪ੍ਰਗਟ ਕੀਤਾ ਜਾਵੇਗਾ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਕੋਸ਼ਿਸ਼ ਕਰਾਂਗੇ । ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਨਸ਼ਿਆਂ ਖ਼ਿਲਾਫ਼ ਇੱਕ ਲਹਿਰ ਖੜ੍ਹੀ ਕੀਤੀ ਜਾਵੇਗੀ ਜਿਸ ਦੀ ਅਗਵਾਈ ਉਹ ਖੁਦ ਕਰਨਗੇ ਤਾਂ ਜੋ ਨਸ਼ਾ ਸਮੱਗਲਰਾਂ ਦਾ ਖਾਤਮਾ ਕੀਤਾ ਜਾ ਸਕੇ, ਇਸ ਲਈ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ, ਵੱਖ ਵੱਖ ਰਾਜਨੀਤਕ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਸ਼ਹਿਰੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ।ਜਨਮ ਅਸ਼ਟਮੀ ਦੇ ਸ਼ੁਭ ਦਿਹਾਡ਼ੇ ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀ ਕੀਤੀ ਸਜਾਵਟ ਤੇ ਵਧਾਈ ਦਿੰਦਿਆਂ ਕਿਹਾ ਕਿ ਚੰਗਾ ਹੁੰਦਾ ਇਸ ਤਰ੍ਹਾਂ ਦੇ ਪ੍ਰਬੰਧ ਹਰ ਧਰਮ ਦੇ ਹਰ ਤਿਉਹਾਰ ਮੌਕੇ ਕੀਤੇ ਜਾਣ ਤਾਂ ਜੋ ਅੱਜ ਦੀ ਨੌਜਵਾਨ ਪੀਡ਼੍ਹੀ ਅਤੇ ਬੱਚਿਆਂ ਨੂੰ ਪੰਜਾਬ ਦੇ ਸੱਭਿਆਚਾਰ ਅਤੇ ਹਰ ਧਰਮ ਪ੍ਰਤੀ ਜਾਣਕਾਰੀ ਮਿਲ ਸਕੇ ।

ਵਿੱਤ ਮੰਤਰੀ ਵਲੋਂ ਜਨਮ ਅਸ਼ਟਮੀ ਨੂੰ ਧੂਮ ਧਾਮ ਨਾਲ ਮਨਾਉਣ ਲਈ ਸੱਦਾ

0

ਸ਼ਹਿਰ ਦੇ ਵੱਖ ਵੱਖ ਖੇਤਰਾਂ ਦਾ ਦੌਰਾ ਕੀਤਾ

ਸੁਖਜਿੰਦਰ ਮਾਨ
ਬਠਿੰਡਾ, 28 ਅਸਗਤ –ਸਥਾਨਕ ਵਿਧਾਇਕ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਦੇ ਵੱਖ ਵੱਖ ਖੇਤਰਾਂ ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਨੂੰ ਕਿ੍ਰਸ਼ਨ ਜਨਮ ਅਸ਼ਟਮੀ ਮੌਕੇ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪਹਿਲੀ ਵਾਰ ਹੈ ਕਿ ਸ਼ਹਿਰ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ ਧਾਮ ਅਤੇ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਸ਼ਹਿਰ ਦੇ ਵੱਖ ਵੱਖ ਚੌਕਾਂ ਅਤੇ ਬਾਜ਼ਾਰਾਂ ਦੀ ਖੂਬ ਸਜਾਵਟ ਕੀਤੀ ਗਈ ਹੈ। ਮਾਲ ਰੋਡ ਤੇ ਪਾਣੀ ਵਾਲੀ ਟੈਂਕੀ ਦੇ ਹੇਠਾਂ ਐਤਵਾਰ ਨੂੰ ਸਾਢੇ ਸੱਤ ਵਜੇ ਜਨਮ ਅਸ਼ਟਮੀ ਨੂੰ ਲੈ ਕੇ ਸ਼ੁਰੂ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਲੇਜਰ ਲਾਈਟ ਦਾ ਪ੍ਰਬੰਧ ਕੀਤਾ ਗਿਆ ਹੈ ਜਿਹੜਾ ਕਿ ਸ਼ਹਿਰ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਰਹੇਗਾ। ਸ਼ਹਿਰ ਦੇ ਦੌਰੇ ਦੌਰਾਨ ਵਿੱਤ ਮੰਤਰੀ ਸ: ਬਾਦਲ ਨੇ ਕਿਹਾ ਕਿ ਸਾਨੂੰ ਆਪਣੀਆਂ ਧਾਰਮਿਕ ਸ਼ਖਸੀਅਤਾਂ ਨੂੰ ਨਮਨ ਕਰਨ ਲਈ ਅਜਿਹੇ ਪ੍ਰੋਗਰਾਮਾਂ ’ਤੇ ਜਰੂਰ ਹਾਜਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਨੇ ਹੀਂ ਲੋਕਾਂ ਨੂੰ ਅਮਨ ਸ਼ਾਂਤੀ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਿ੍ਰਸ਼ਨ ਭਗਵਾਨ ਦੀਆਂ ਸਿੱਖਿਆਵਾਂ ਤੇ ਚੱਲ ਕੇ ਅਸੀਂ ਅੱਗੇ ਵਧ ਸਕਦੇ ਹਾਂ। ਇਸ ਮੌਕੇ ਜੈਜੀਤ ਸਿੰਘ ਜੌਹਲ, ਮੇਅਰ ਰਮਨ ਗੋਇਲ, ਕੇਕੇ ਅਗਰਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ, ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਨ, ਚੇਅਰਮੈਨ ਪਲੈਨਿੰਗ ਬੋਰਡ ਰਾਜਨ ਗਰਗ ,ਬਲਾਕ ਕਾਂਗਰਸ ਦੇ ਪ੍ਰਧਾਨ ਬਲਜਿੰਦਰ ਠੇਕੇਦਾਰ, ਕੋਂਸਲਰ ਕੰਵਲਜੀਤ ਸਿੰਘ ਤੇ ਸ਼ਾਮ ਲਾਲ ਜੈਨ,ਪਵਨ ਮਾਨੀ ਆਦਿ ਹਾਜ਼ਰ ਸਨ।

Our Visitor

1890350