Thursday, April 30, 2026
Home Blog Page 2755

‘ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ’ ਦੀਆਂ ਮੰਗਾਂ ਹਮਦਰਦੀ ਨਾਲ ਹੱਲ ਕੀਤੀਆਂ ਜਾਣ: ਬ੍ਰਹਮ ਮਹਿੰਦਰਾ

0

ਸਥਾਨਕ ਸਰਕਾਰਾਂ ਮੰਤਰੀ ਨੇ ਸੱਤ ਕਿਰਤੀ ਯੂਨੀਅਨਾਂ ਦੀ ਨੁਮਾਇੰਦਗੀ ਕਰ ਰਹੇ ‘ਸਾਂਝਾ ਮੋਰਚਾ’ ਦੇ ਨਾਲ 3 ਘੰਟੇ ਲੰਮੀ ਮੀਟਿੰਗ ਕੀਤੀ

ਸੁਖਜਿੰਦਰ ਮਾਨ

ਚੰਡੀਗੜ, 25 ਅਗਸਤ” ਬੇਜ਼ਮੀਨੇ ਖੇਤ ਮਜ਼ਦੂਰਾਂ ਅਤੇ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ‘ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ ਪੰਜਾਬ’ ਦੀਆਂ ਸਾਰੀਆਂ 9 ਮੰਗਾਂ ਨੂੰ ਹਮਦਰਦੀ ਨਾਲ ਹੱਲ ਕੀਤੀਆਂ ਜਾਣ। ਇਹ ਪ੍ਰਗਟਾਵਾ ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ ਨਾਲ ਪੰਜਾਬ ਭਵਨ, ਚੰਡੀਗੜ ਵਿਖੇ ਹੋਈ ਤਿੰਨ ਘੰਟੇ ਲੰਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕੀਤਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮਹਿੰਦਰਾ ਨੇ ਮਜ਼ਦੂਰ ਵਰਗ ਦੀ ਭਲਾਈ ਲਈ ਮੁੱਖ ਮੰਤਰੀ ਦੀ ਚਿੰਤਾ ਨੂੰ ਦੁਹਰਾਇਆ ਅਤੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਕਿਰਤੀਆਂ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਮੀਟਿੰਗ ਵਿੱਚ ਕਿਰਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆ, ਪੀਐਸਪੀਸੀਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਸ੍ਰੀ ਏ.ਵੇਣੂ ਪ੍ਰਸਾਦ, ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਦੇ ਡਾਇਰੈਕਟਰ ਸ੍ਰੀ ਮਨਪ੍ਰੀਤ ਸਿੰਘ ਛਤਵਾਲ ਸ਼ਾਮਲ ਸਨ।
ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਬੋਲਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਦੁਆਰਾ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਮਤਾ, ਜੋ ਕੇਂਦਰ ਨੂੰ ਭੇਜਿਆ ਜਾਣਾ ਹੈ, ਮਾਣਯੋਗ ਸਬੰਧਤ ਅਥਾਰਟੀ ਪੰਜਾਬ ਕੋਲ ਮਨਜ਼ੂਰੀ ਲਈ ਰੁਕਿਆ ਹੈ ਜਿਸਦਾ ਪੰਜਾਬ ਸਰਕਾਰ ਨੇ ਇਸ ਦਾ ਸਖਤ ਵਿਰੋਧ ਕੀਤਾ ਹੈ ਅਤੇ ਸਰਕਾਰ ਮੁੱਢ ਤੋਂ ਕਿਸਾਨ ਭਾਈਚਾਰੇ ਦੇ ਨਾਲ ਡੱੱਟ ਕੇ ਖੜੀ ਹੈ।
ਮੀਟਿੰਗ ਵਿੱਚ ਰਾਸ਼ਨ ਕਾਰਡ ਦੀ ਨਿਰਵਿਘਨ ਵੰਡ, ਲੇਬਰ ਕੋਡਾਂ ਪ੍ਰਤੀ ਮੋਰਚੇ ਦੀਆਂ ਚਿੰਤਾਵਾਂ, ਮਾਈਕਰੋ-ਫਾਈਨਾਂਸ ਕੰਪਨੀਆਂ ਦੁਆਰਾ ਦਿੱਤੇ ਕਰਜਿਆਂ ਦੀ ਮੁਆਫੀ ਅਤੇ ਉਨਾਂ ਵਲੋਂ ਅਪਣਾਏ ਗਏ ਜਬਰਦਸਤ ਉਪਾਵਾਂ, ਬਿਜਲੀ ਦੇ ਕੁਨੈਕਸ਼ਨਾਂ ਦੀ ਮੁੜ ਬਹਾਲੀ ਸਮੇਤ ਵਧਕੇ ਆਏ ਬਿਜਲੀ ਦੇ ਬਿੱਲਾਂ ਵਿੱਚ ਸੁਧਾਰ , ਮਨਰੇਗਾ ਸਕੀਮ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨਾ,
ਬੁਢਾਪਾ ਪੈਨਸ਼ਨ ਵਿੱਚ ਸੋਧ ਅਤੇ ਬੇਜ਼ਮੀਨੇੇ ਐਸ.ਸੀ/ਐਸ.ਟੀ ਅਤੇ ਸਮਾਜ ਦੇ ਹੋਰ ਗਰੀਬ ਵਰਗਾਂ ਨੂੰ ਪੰਚਾਇਤੀ ਜ਼ਮੀਨ ਵਿੱਚੋਂ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਕਰਨਾ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।
ਸਥਾਨਕ ਸਰਕਾਰਾਂ ਮੰਤਰੀ ਦੇ ਨਿਰਦੇਸ਼ਾਂ ‘ਤੇ, ਬੇਜ਼ਮੀਨੇ ਮਜਦੂਰਾਂ ਲਈ 5 ਮਰਲੇ ਦੇ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਅਤੇ ਹੋਰ ਸਬੰਧਤ ਮੁੱਦਿਆਂ ਨੂੰ ਸੁਲਝਾਉਣ ਲਈ ਸਾਂਝੇ ਮੋਰਚਾ ਦੀ ਮੀਟਿੰਗ 7 ਸਤੰਬਰ, 2021 ਨੂੰ ਵਿਕਾਸ ਭਵਨ, ਮੋਹਾਲੀ ਵਿਖੇ ਰੱਖੀ ਗਈ ਹੈ।
ਸ੍ਰੀ ਮਹਿੰਦਰਾ ਨੇ ਸਾਰੇ ਸਬੰਧਤ ਵਿਭਾਗ ਦੇ ਮੁਖੀਆਂ ਨੂੰ ਮੀਟਿੰਗ ਵਿੱਚ ਚੁੱਕੇ ਗਏ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਅਤੇ ਨਿਰਦੇਸ਼ ਦਿੱਤੇ ਕਿ ਵੱਖ ਵੱਖ ਮੁੁੱਦਿਆਂ ਸਬੰਧੀ ਪ੍ਰਗਤੀ ਰਿਪੋਰਟ ਉਨਾਂ ਨੂੰ ਪੇਸ਼ ਕੀਤੀ ਜਾਵੇ । ਸਾਂਝੇ ਮੋਰਚੇ ਦੇ ਨੁਮਾਇੰਦਿਆਂ ਨੇ ਸਰਕਾਰ ਵਲੋਂ ਉਨਾਂ ਦੀਆਂ ਚਿੰਤਾਵਾਂ ਨੂੰ ਗ਼ੌਰ ਨਾਲ ਸੁਣਨ ਲਈ ਤਸੱਲੀ ਪ੍ਰਗਟਾਈ ।

 

ਜਥੇਬੰਦੀਆਂ ਵੱਲੋਂ ਕਰਜ਼ਾ ਮੁਆਫ਼ੀ ਤੇ ਹੋਰ ਮੰਗਾਂ ਲਈ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ

ਚੰਡੀਗੜ੍ਹ,25 ਅਗਸਤ- ਪਿਛਲੇ ਸਮੇਂ ਦੌਰਾਨ ਬਿਜਲੀ ਬਿੱਲ ਨਾ ਭਰਨ ਕਰਕੇ ਮਜ਼ਦੂਰਾਂ ਦੇ ਪੁੱਟੇ ਹੋਏ ਮੀਟਰ ਬਿਨਾਂ ਸ਼ਰਤ ਜੋੜੇ ਜਾਣਗੇ ਤੇ ਬਿੱਲ ਭਰਨ ਤੋਂ ਅਸਮਰੱਥ ਮਜ਼ਦੂਰਾਂ ਦੇ ਕੁਨੈਕਸ਼ਨ ਕੱਟਣੇ ਬੰਦ ਹੋਣਗੇ ਅਤੇ ਮਜ਼ਦੂਰਾਂ ਦੇ ਕੱਟੇ ਹੋਏ ਆਟਾ ਦਾਲ ਦੇ ਕਾਰਡ ਬਹਾਲ ਕੀਤੇ ਜਾਣਗੇ ਅਤੇ ਨਵੇਂ ਕਾਰਡ ਬਣਾਉਣ ਲਈ ਬੰਦ ਪਿਆ ਪੋਰਟਲ ਇੱਕ ਹਫ਼ਤੇ ਚ ਖੋਲਿਆ ਜਾਵੇਗਾ। ਇਹ ਫੈਸਲਾ ਅੱਜ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਸਰਕਾਰ ਨਾਲ ਹੋਈ ਪੈਨਲ ਮੀਟਿੰਗ ਵਿੱਚ ਲਿਆ ਗਿਆ। ਅੱਜ ਦੀ ਮੀਟਿੰਗ ਵਿੱਚ ਦਿਹਾਤੀ ਮਜ਼ਦੂਰ ਸਭਾ ਦੇ ਗੁਰਨਾਮ ਸਿੰਘ ਦਾਊਦ, ਪੰਜਾਬ ਖੇਤ ਮਜ਼ਦੂਰ ਸਭਾ ਦੇ ਗੁਲਜ਼ਾਰ ਗੌਰੀਆ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਮੇਸ਼ ਮਾਲੜੀ , ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਬਬਲੀ ਅਟਵਾਲ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਭਗਵੰਤ ਸਿੰਘ ਸਮਾਓ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਤਰਸੇਮ ਪੀਟਰ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੰਜੀਵ ਮਿੰਟੂ ਸਮੇਤ 14 ਨੁੰਮਾਇੰਦੇ ਹਾਜ਼ਰ ਸਨ,ਜਦੋਂ ਕਿ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੋਂ ਇਲਾਵਾ ਬਿਜਲੀ ਬੋਰਡ ਦੇ ਨੁਮਾਇੰਦੇ ਏ ਵੇਨੂੰ ਪ੍ਰਸ਼ਾਦ, ਕਿਰਤ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਵਿਜੈ ਕੁਮਾਰ ਜੰਜੂਆਂ,ਵਿੱਤ ਵਿਭਾਗ ਦੇ ਸਕੱਤਰ,ਪੰਚਾਇਤ ਵਿਭਾਗ ਦੇ ਡਾਇਰੈਕਟਰ ਮਨਪ੍ਰੀਤ ਸਿੰਘ, ਸਹਿਕਾਰੀ ਸਭਾਵਾਂ ਦੇ ਸਕੱਤਰ ਵਿਕਾਸ ਗਰਗ ਅਤੇ ਫ਼ੂਡ ਸਪਲਾਈ ਵਿਭਾਗ ਦੇ ਸਕੱਤਰ ਵੀ ਮੌਜੂਦ ਸਨ।
ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਤੇ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਮੰਤਰੀ ਨਾਲ਼ ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜ਼ਾਰੀ ਕਰਦਿਆਂ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਉਕਤ ਫੈਸਲਿਆਂ ਤੋਂ ਇਲਾਵਾ ਮਜ਼ਦੂਰਾਂ ਦੇ 9 ਨੁਕਾਤੀ ਮੰਗ ਪੱਤਰ ਉਤੇ ਸੁਖਾਵੇਂ ਮਾਹੌਲ ‘ਚ ਵਿਸਥਾਰੀ ਚਰਚਾ ਦੌਰਾਨ ਮਜਦੂਰਾਂ ਦੇ ਕੱਟੇ ਹੋਏ ਪਲਾਟਾਂ ਦਾ ਕਬਜ਼ਾ ਡੇਢ ਮਹੀਨੇ ‘ਚ ਦੇਣ ਦਾ ਵਾਅਦਾ ਵੀ ਕੀਤਾ ਗਿਆ ਤੇ ਇਸ ਮਸਲੇ ਦੇ ਠੋਸ ਹੱਲ ਲਈ 7 ਸਤੰਬਰ ਨੂੰ ਪੰਚਾਇਤ ਵਿਭਾਗ ਦੇ ਡਾਇਰੈਕਟਰ ਨਾਲ਼ ਜਥੇਬੰਦੀਆਂ ਦੀ ਮੀਟਿੰਗ ਮੁੜ ਉਹਨਾਂ ਦੇ ਮੋਹਾਲੀ ਦਫ਼ਤਰ ‘ਚ ਰੱਖੀ ਗਈ। ਮਜ਼ਦੂਰ ਆਗੂਆਂ ਨੇ ਆਖਿਆ ਕਿ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ , ਖੁਦਕੁਸ਼ੀ ਪੀੜਤਾਂ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਨੌਕਰੀ ਦੇਣ , ਬਿਜਲੀ ਬਿੱਲਾਂ ਦੇ ਬਕਾਏ ਤੇ ਬਿੱਲ ਮੁਆਫ ਕਰਨ, ਕਿਰਤ ਕਾਨੂੰਨਾਂ ‘ਚ ਸੋਧਾਂ ਰੱਦ ਕਰਨ ਸਬੰਧੀ ਵਿਧਾਨ ਸਭਾ ਚ ਮਤਾ ਲਿਆਉਣ , ਬੁਢਾਪਾ ਪੈਨਸ਼ਨ ਲਈ ਉਮਰ ਹੱਦ ਘਟਾਉਣ ਤੇ ਪੈਨਸ਼ਨ ਦੀ ਰਕਮ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਆਦਿ ਮੁੱਦਿਆਂ ਉਪਰ ਕੋਈ ਠੋਸ ਫੈਸਲਾ ਨਹੀਂ ਹੋ ਸਕਿਆ ਜਿਸ ਕਰਕੇ ਮਜ਼ਦੂਰ ਜਥੇਬੰਦੀਆਂ ਵੱਲੋਂ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਭਾਵੇਂ ਕਿ ਮੀਟਿੰਗ ਦੌਰਾਨ ਮੰਤਰੀ ਨੇ ਇਹ ਮਸਲੇ ਮੁੱਖ ਮੰਤਰੀ ਤੇ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਵਿੱਚ ਰੱਖਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਮਜ਼ਦੂਰ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਤੱਕ ਸੰਘਰਸ਼ ਜ਼ਾਰੀ ਰੱਖਿਆ ਜਾਵੇਗਾ ਅਤੇ ਆਪਣੇ ਘੋਲ਼ ਨੂੰ ਅੱਗੇ ਵਧਾਉਣ ਲਈ ਰਣਨੀਤੀ ਘੜਨ ਲਈ 28 ਅਗਸਤ ਨੂੰ ਮਜ਼ਦੂਰ ਜਥੇਬੰਦੀਆਂ ਸਾਂਝੀ ਮੀਟਿੰਗ ਜਲੰਧਰ ਵਿਖੇ ਕੀਤੀ ਜਾਵੇਗੀ।

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੀ ਕੀਤੀ ਤਿਆਰੀ

0

ਪਾਰਟੀ ਦੀਆਂ ਨੀਤੀਆਂ ਪਹੁੰਚਾ ਰਹੇ ਆ ਘਰ ਘਰ: ਐਡਵੋਕੇਟ ਜੀਦਾ,ਨੀਲ ਗਰਗ

ਸੁਖਜਿੰਦਰ ਮਾਨ
ਬਠਿੰਡਾ: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਦੇ ਆਗੂਆਂ ਵੱਲੋਂ ਬਠਿੰਡਾ ਸਹਿਰ ਵਿੱਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਦੇ ਤਹਿਤ ਅਜ ਐਡਵੋਕੇਟ ਨਵਦੀਪ ਸਿੰਘ ਜੀਦਾ ਦੀ ਅਗਵਾਈ ਵਿਚ ਜਨ ਜਨ ਤਕ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣ ਲਈ ਸਹਿਰ ਵਿੱਚ ਅੱਧੀ ਦਰਜਨ ਦੇ ਕਰੀਬ E ਰਿਕਸ਼ਾ ਚਲਾਏ ਗਏ। ਜਿੰਨਾ ਨੂੰ ਪਾਰਟੀ ਦਫਤਰੋ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਬੋਲਦਿਆਂ ਜਿਲਾ ਪਰਧਾਨ ਨੀਲ ਗਰਗ ਜੀ ਨੇ ਜੀਦਾ ਸਾਹਿਬ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਜੀਦਾ ਸਾਹਿਬ ਨੇ ਪਹਿਲਾਂ ਵੀ ਪਾਰਟੀ ਦੇ ਹਰ ਪਰੋਗਰਾਮ ਨੂੰ ਘਰ ਘਰ ਤਕ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕੀਤਾ ਜਿਸ ਨਾਲ ਪਾਰਟੀ ਸਹਿਰ ਵਿੱਚ ਬਹੁਤ ਮਜਬੂਤ ਹੋਈ ਹੈ। ਪੰਜਾਬ ਦੇ ਜੁਆਇੰਟ ਸੈਕਟਰੀ ਰਕੇਸ਼ ਕੁਮਾਰ ਪੁਰੀ ਨੇ ਕਿਹਾ ਕਿ 300ਯੂਨਿਟ ਮੁਫਤ ਬਿਜਲੀ ਦੇਣ ਨਾਲ ਗਰੀਬ ਅਤੇ ਮਧ ਵਰਗ ਦੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਪੁਰੀ ਸਾਹਿਬ ਨੇ ਜੀਦਾ ਜੀ ਵਲੋਂ ਚਲਾਏ ਰਿਕਸ਼ਾ ਦੀ ਸਲਾਘਾ ਕੀਤੀ।
ਐਡਵੋਕੇਟ ਨਵਦੀਪ ਸਿੰਘ ਜੀਦਾ ਵਲੋਂ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਡੀ ਜਿਲਾ ਟੀਮ ਵਲੋ ਪਾਰਟੀ ਦੇ ਹਰ ਪਰੋਗਰਾਮ ਨੂੰ ਘਰ ਘਰ ਤਕ ਪਹੁੰਚਾਉਣ ਲਈ ਬੜੇ ਵੱਡੇ ਪੱਧਰ ਤੇ ਕੰਮ ਕੀਤਾ ਗਿਆ ਇਸੇ ਕਰਕੇ ਜਿਲਾ ਬਠਿੰਡਾ ਪਹਿਲੀ ਕਤਾਰ ਵਿੱਚ ਸ਼ਾਮਿਲ ਰਿਹਾ ਹੈ। ਸਾਡੀ ਟੀਮ ਪਾਰਟੀ ਦੇ ਹਰ ਪਰੋਗਰਾਮ ਨੂੰ ਨਿਭਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਆਉਣ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਪਹਿਲ ਦੇਵੇਗੀ ।ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਦਵਾਈ ਅਤੇ ਬਚਿਆ ਨੂੰ ਪੜਾਈ ਦੀ ਨੀਤੀ ਨੂੰ ਲਾਗੂ ਕਰਨ ਵਿੱਚ ਬਿਲਕੁਲ ਦੇਰੀ ਨਹੀਂ ਕਰੇਗੀ। ਇਸ ਮੌਕੇ ਤੇ ਪਾਰਟੀ ਦੇ ਤਿੰਨ ਬਲਾਕ ਪ੍ਰਧਾਨ ਬਲਜੀਤ ਬੱਲੀ, ਗੋਬਿੰਦਰ ਸਿੰਘ, ਸੰਦੀਪ ਗੁਪਤਾ ਜੀ ਤੋਂ ਇਲਾਵਾ ਵਖ ਵਖ ਵਾਰਡਾਂ ਵਿੱਚੋਂ ਨਿਗਮ ਚੋਣਾਂ ਲੜ ਚੁੱਕੇ ਉਮੀਦਵਾਰ ਕੁਲਵਿੰਦਰ ਮਾਕੜ,ਹਰਨਾਮ ਸਿੰਘ, ਦਵਿੰਦਰ ਸੰਧੂ, ਜਨਾਰਦਨ ਮਾਹੀਉ ਅਤੇ ਵਰਕਰ ਹਾਜਰ ਸਨ।

ਡੀ-ਵਰਮਿੰਗ ਦਿਵਸ 25 ਅਗਸਤ ਨੂੰ ਮਨਾਇਆ ਜਾਵੇਗਾ: ਸਿਵਲ ਸਰਜਨ

0

ਬੱਚਿਆਂ ਵਿੱਚ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਐਲਬੈਂਡਾਜੋਲ ਦੀ ਮੁਫਤ ਗੋਲੀ ਦਿੱਤੀ ਜਾਵੇਗੀ
ਸੁਖਜਿੰਦਰ ਮਾਨ
ਬਠਿੰਡਾ, 23 ਅਗਸਤ : ਸਿਹਤ ਵਿਭਾਗ ਪੰਜਾਬ ਵੱਲੋਂ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਮਿਤੀ 25 ਅਗਸਤ 2021 ਨੂੰ ਡੀ-ਵਰਮਿੰਗ ਦਿਵਸ ਮਨਾਇਆ ਜਾਵੇਗਾ । ਇਸ ਦਿਨ ਜਿਲੇ ਦੇ ਸਮੂਹ ਇੱਕ ਸਾਲ ਤੋਂ ਉਨੀਂ ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਐਲਬੈਂਡਾਜੋਲ ਦੀ ਮੁਫਤ ਗੋਲੀ ਦਿੱਤੀ ਜਾਵੇਗੀ ।
ਇਸ ਸਬੰਧੀ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਰਕਾਰ ਦੀ ਹਦਾਇਤਾਂ ਅਨੁਸਾਰ ਮਿਤੀ 25 ਅਗਸਤ ਨੂੰ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਡੀ-ਵਰਮਿੰਗ ਦਿਵਸ ਮਨਾਇਆ ਜਾਵੇਗਾ ਅਤੇ ਜਿਲਾ ਸਿਖਿਆ ਅਫਸਰ ਜਿਲੇ ਦੇ ਸਮੂਹ ਸਕੂਲਾਂ ਦੀ ਦੇਖਰੇਖ ਕਰਨਗੇ । ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿਲਾ ਬਠਿੰਡਾ ਦੇ 686 ਸਰਕਾਰੀ ਸਕੂਲਾਂ ਨੂੰ ਲਗਭਗ ਡੇਢ ਲੱਖ ਬੱਚਿਆਂ ਲਈ ਗੋਲੀਆਂ ਦੀ ਸਪਲਾਈ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਆਂਗਣਵਾੜੀ ਤੇ ਰਜਿਸਟਰਡ ਬੱਚਿਆਂ ਅਤੇ ਕਿਸੇ ਵੀ ਸਕੂਲ ਜਾਂ ਆਂਗਣਵਾੜੀ ਜਾਣ ਵਾਲੇ ਬੱਚਿਆਂ ਨੂੰ ਆਸ਼ਾ ਵਰਕਰਾਂ ਵੱਲੋਂ ਉਹਨਾਂ ਦੇ ਘਰਾਂ ਵਿੱਚ ਗੋਲੀ ਆਪਣੀ ਦੇਖਰੇਖ ਵਿੱਚ ਦਿੱਤੀ ਜਾਵੇਗੀ । ਡਾ. ਢਿੱਲੋਂ ਨੇ ਦੱਸਿਆ ਕਿ 25 ਅਗਸਤ ਨੂੰ ਕਿਸੇ ਕਾਰਣ ਗੋਲੀ ਲੈਣ ਤੋਂ ਵਾਂਝੇ ਰਹਿਣ ਵਾਲੇ ਬੱਚਿਆਂ ਨੂੰ ਮਿਤੀ 01 ਸਤੰਬਰ 2021 ਮੋਪ ਅਪ ਡੇ ਵਾਲੇ ਦਿਨ ਗੋਲੀ ਦਿੱਤੀ ਜਾਵੇਗੀ ।
ਜਿਲਾ ਟੀਕਾਕਰਣ ਅਫਸਰ ਡਾ. ਮਿਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਬੱਚਿਆਂ ਵਿੱਚ ਪੇਟ ਦੇ ਕੀੜੇ ਹੋਣ ਕਾਰਣ ਉਹਨਾਂ ਵਿੱਚ ਆਇਰਨ ਅਤੇ ਖੂਨ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਣ ਉਹਨਾਂ ਨੂੰ ਕਈ ਤਰਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਬੱਚਿਆਂ ਦੁਆਰਾ ਨੰਗੇ ਪੈਰ ਮਿੱਟੀ ਵਿੱਚ ਖੇਡਣ ਨਾਲ, ਬਿਨਾ ਹੱਥ ਧੋਏ ਖਾਣ ਪੀਣ ਨਾਲ ਜਾਂ ਆਪਣੇ ਆਲੇ ਦੁਆਲੇ ਸਾਫ ਸਫਾਈ ਨਾ ਰੱਖਣ ਨਾਲ ਬੱਚਿਆਂ ਦੇ ਪੇਟ ਵਿੱਚ ਕੀੜੇ ਚਲੇ ਜਾਂਦੇ ਹਨ । ਜਿਸ ਕਾਰਣ ਬੱਚਿਆਂ ਨੂੰ ਪੇਟ ਦਰਦ ਕਰਨ, ਉਲਟੀਆਂ ਟੱਟੀਆਂ ਦੇ ਨਾਲ ਹੋਰ ਵੀ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਸੋ ਪੇਟ ਦੇ ਇਹਨਾਂ ਕੀੜਿਆਂ ਨੂੰ ਖਤਮ ਕਰਨ ਅਤੇ ਬੱਚੇ ਦੀ ਚੰਗੀ ਸਿਹਤ ਲਈ ਹਰ ਛੇ ਮਹੀਨਿਆਂ ਬਾਅਦ ਐਲਬੈਂਡਾਜੋਲ ਦੀ ਗੋਲੀ ਦੇਣਾ ਅਤਿ ਜਰੂਰੀ ਹੈ । ਉਹਨਾਂ ਦੱਸਿਆ ਕਿ ਇੱਕ ਤੋਂ ਦੋ ਸਾਲ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਅੱਧੀ ਗੋਲੀ ਜਾਂ ਸਿਰਪ ਅਤੇ ਦੋ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਪੂਰੀ ਗੋਲੀ ਦਿੱਤੀ ਜਾਵੇ ।
ਜਗਤਾਰ ਸਿੰਘ ਜਿਲਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਬੱਚਿਆਂ ਨੂੰ ਗੋਲੀ ਖਾਣਾ ਖਾਣ ਤੋਂ ਬਾਅਦ ਦਿੱਤੀ ਜਾਵੇ ਖਾਲੀ ਪੇਟ ਕਿਸੇ ਵੀ ਬੱਚੇ ਨੂੰ ਐਲਬੈਂਡਾਜੋਲ ਦੀ ਗੋਲੀ ਨਾ ਦਿੱਤੀ ਜਾਵੇ । ਦੁਜੀ ਖਾਸ ਗੱਲ ਕਿ ਹਰ ਬੱਚੇ ਵੱਲੋਂ ਗੋਲੀ ਚਬਾਕੇ ਲਈ ਜਾਵੇ ਇਹ ਗੋਲੀ ਖਾਣ ਵਿੱਚ ਮਿੱਠੀ ਹੈ । ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਧਿਆਪਕ ਦੀ ਨਿਗਰਾਨੀ ਵਿੱਚ ਹੀ ਬੱਚਿਆਂ ਨੂੰ ਗੋਲੀ ਦਿੱਤੀ ਜਾਵੇ । ਬੱਚਿਆਂ ਲਈ ਐਲਬੈਂਡਾਜੋਲ ਗੋਲੀ ਬਿਲਕੁਲ ਸੇਫ ਹੈ ਜੋ ਕਿ ਪਿਛਲੇ ਲਗਭਗ ਦਸ ਸਾਲਾਂ ਤੋਂ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ । ਇਸ ਮੌਕੇ ਕੁਲਵੰਤ ਸਿੰਘ ਡਿਪਟੀ ਮਾਸ ਮੀਡੀਆ ਅਫਸਰ, ਲਖਵਿੰਦਰ ਸਿੰਘ ਬਲਾਕ ਐਜੂਕੇਟਰ, ਮਨਫੂਲ ਸਿੰਘ ਆਰਬੀਐਸਕੇ ਜਿਲਾ ਕੋਆਰਡੀਨੇਟਰ ਵੀ ਮੌਜੂਦ ਸਨ ।

ਓਲੰਪਿਕ ਤਮਗੇ ਜਿੱਤਣ ਵਾਲੇ ਪੰਜਾਬੀ ਹਾਕੀ ਖਿਡਾਰੀਆਂ ਨੂੰ ਸਮਰਪਿਤ ਕੀਤੇ ਗਏ 10 ਸਰਕਾਰੀ ਸਕੂਲਾਂ ਦੇ ਨਾਮ: ਵਿਜੈ ਇੰਦਰ ਸਿੰਗਲਾ

0

ਓਲੰਪਿਕ ਖਿਡਾਰੀਆਂ ਦੇ ਨਾਂ ’ਤੇ ਸਕੂਲਾਂ ਦੇ ਨਾਮ ਰੱਖੇ ਜਾਣ ਨਾਲ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅੱਗੇ ਆਉਣ ਲਈ ਮਿਲੇਗੀ ਪ੍ਰੇਰਣਾ: ਸਕੂਲ ਸਿੱਖਿਆ ਮੰਤਰੀ

ਸੁਖਜਿੰਦਰ ਮਾਨ

ਚੰਡੀਗੜ੍ਹ, 21 ਅਗਸਤ:ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਓਲੰਪਿਕ ਤਗਮਾ ਜੇਤੂ ਹਾਕੀ ਖਿਡਾਰੀਆਂ ਦੇ ਸਬੰਧਤ ਖੇਤਰਾਂ ਦੇ ਸਕੂਲਾਂ ਦਾ ਨਾਂ ਇਨ੍ਹਾਂ ਖਿਡਾਰੀਆਂ ਨੂੰ ਸਮਰਪਿਤ ਕੀਤੇ ਹਨ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਟੋਕੀਓ ਓਲੰਪਿਕ-2020 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ 11 ਪੰਜਾਬੀ ਖਿਡਾਰੀਆਂ ਦੇ ਨਾਂ ’ਤੇ ਸਕੂਲਾਂ ਦੇ ਨਾਂ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਜੀ.ਐਸ.ਐਸ.ਐਸ) ਮਿੱਠਾਪੁਰ, ਜਲੰਧਰ ਦਾ ਨਾਂ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨਾਂ ਕਿਹਾ ਕਿ ਸਕੂਲ ਹੁਣ ਓਲੰਪੀਅਨ ਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠਾਪੁਰ ਦੇ ਨਾਂ ਨਾਲ ਜਾਣਿਆ ਜਾਵੇਗਾ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੰਮੋਵਾਲ, ਅੰਮ੍ਰਿਤਸਰ ਦਾ ਨਾਮ ਉਪ ਕਪਤਾਨ ਹਰਮਨਪ੍ਰੀਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ ਜੋ ਓਲੰਪਿਕ ਵਿੱਚ ਭਾਰਤ ਲਈ ਸਭ ਤੋਂ ਵੱਧ ਛੇ ਗੋਲ ਦਾਗਣ ਵਾਲਾ ਭਾਰਤੀ ਖਿਡਾਰੀ ਹੈ। ਉਨਾਂ ਕਿਹਾ ਕਿ ਹੁਣ ਇਹ ਸਕੂਲ ਓਲੰਪੀਅਨ ਹਰਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਟਿੰਮੋਵਾਲ ਵਜੋਂ ਜਾਣਿਆ ਜਾਵੇਗਾ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ, ਜਲੰਧਰ ਦਾ ਨਾਂ ਓਲੰਪੀਅਨ ਮਨਦੀਪ ਸਿੰਘ ਵਰੁਣ ਕੁਮਾਰ ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ, ਜਲੰਧਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਖਿਡਾਰੀਆਂ ਨੇ ਕ੍ਰਮਵਾਰ ਸਟਰਾਈਕਰ ਅਤੇ ਡਿਫੈਂਸ ਖਿਡਾਰੀ ਵਜੋਂ ਓਲੰਪਿਕ ਦੌਰਾਨ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਉਨਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ, ਅੰਮ੍ਰਿਤਸਰ ਹੁਣ ਓਲੰਪੀਅਨ ਸਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਜੋਂ ਜਾਣਿਆ ਜਾਵੇਗਾ, ਜਿਸ ਨੇ ਟੂਰਨਾਮੈਂਟ ਦੌਰਾਨ ਇੱਕ ਸਫਲ ਮਿਡਫੀਲਡਰ ਵਜੋਂ ਬਿਹਤਰੀਨ ਭੂਮਿਕਾ ਨਿਭਾਈ ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ, ਬੇਸਿਕ ਗਰਲਜ਼ ਫਰੀਦਕੋਟ ਨੂੰ ਓਲੰਪੀਅਨ ਰੁਪਿੰਦਰਪਾਲ ਸਿੰਘ ਸਰਕਾਰੀ ਮਿਡਲ ਸਕੂਲ, ਬੇਸਿਕ ਗਰਲਜ ਫਰੀਦਕੋਟ ਦਾ ਨਾਮ ਦਿੱਤਾ ਗਿਆ ਹੈ। ਰੁਪਿੰਦਰਪਾਲ ਨੇ ਵੀ ਟੋਕੀਓ ਓਲੰਪਿਕਸ ਵਿੱਚ 4 ਗੋਲ ਕੀਤੇ ਸਨ।
ਉਨਾਂ ਕਿਹਾ ਕਿ ਸਰਕਾਰੀ ਮਿਡਲ ਸਕੂਲ ਖੁਸਰੋਪੁਰ, ਜਲੰਧਰ ਨੂੰ ਓਲੰਪੀਅਨ ਹਾਰਦਿਕ ਸਿੰਘ ਸਰਕਾਰੀ ਮਿਡਲ ਸਕੂਲ ਖੁਸਰੋਪੁਰ, ਜਲੰਧਰ ਦਾ ਨਾਂ ਦਿੱਤਾ ਗਿਆ ਹੈ ਕਿਉਂਕਿ ਹਾਰਦਿਕ ਨੇ ਨਾਕ ਆਉਟ ਪੜਾਅ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਸੀ।

ਉਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਖਲਹਿਰਾ, ਅੰਮ੍ਰਿਤਸਰ ਦਾ ਨਾਂ ਓਲੰਪੀਅਨ ਗੁਰਜੰਟ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਖਲਹਿਰਾ, ਅੰਮ੍ਰਿਤਸਰ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ, ਅੰਮ੍ਰਿਤਸਰ ਦਾ ਨਾਂ ਓਲੰਪੀਅਨ ਦਿਲਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਰੱਖਿਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਗੁਰਜੰਟ ਅਤੇ ਦਿਲਪ੍ਰੀਤ ਦੋਵੇਂ ਭਾਰਤੀ ਹਾਕੀ ਟੀਮ ਵਿੱਚ ਸਟਰਾਈਕਰ ਵਜੋਂ ਖੇਡ ਰਹੇ ਸਨ। ਉਨਾਂ ਕਿਹਾ ਕਿ ਸਰਕਾਰੀ ਹਾਈ ਸਕੂਲ ਚਾਹਲ ਕਲਾਂ, ਗੁਰਦਾਸਪੁਰ ਨੂੰ ਓਲੰਪੀਅਨ ਸਿਮਰਨਜੀਤ ਸਿੰਘ ਸਰਕਾਰੀ ਹਾਈ ਸਕੂਲ ਚਾਹਲ ਕਲਾਂ, ਗੁਰਦਾਸਪੁਰ ਦਾ ਨਾਮ ਦਿੱਤਾ ਗਿਆ ਹੈ। ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਸਿਮਰਨਜੀਤ ਨੇ ਦੋ ਬਹੁਤ ਅਹਿਮ ਗੋਲ ਦਾਗੇ ਸਨ।

ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ, ਆਰ.ਸੀ.ਐਫ., ਕਪੂਰਥਲਾ ਨੂੰ ਓਲੰਪੀਅਨ ਕ੍ਰਿਸ਼ਨ ਬੀ. ਪਾਠਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ, ਆਰ.ਸੀ.ਐਫ, ਕਪੂਰਥਲਾ ਦਾ ਨਾਂ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਪਾਠਕ ਭਾਰਤੀ ਟੀਮ ਵਿੱਚ ਰਾਖਵੇਂ ਗੋਲਕੀਪਰ ਵਜੋਂ ਸ਼ਾਮਲ ਸਨ।
ਸ੍ਰੀ ਸਿੰਗਲਾ ਨੇ ਕਿਹਾ ਕਿ ਭਾਰਤੀ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਸੁਨਹਿਰੀ ਯੋਗਦਾਨ ਹੈ ਅਤੇ ਇਸ ਨੇ ਦੇਸ਼ ਵਿੱਚ ਓਲੰਪਿਕ ਲਈ ਦੂਜੀ ਸਭ ਤੋਂ ਵੱਡੀ ਟੀਮ ਭੇਜੀ ਸੀ ਕਿਉਂਕਿ ਕੁੱਲ 124 ਖਿਡਾਰੀਆਂ ਵਿੱਚੋਂ 20 ਪੰਜਾਬ ਦੇ ਸਨ।
ਸ੍ਰੀ ਸਿੰਗਲਾ ਜੋ ਲੋਕ ਨਿਰਮਾਣ ਵਿਭਾਗ ਦਾ ਕਾਰਜਭਾਰ ਵੀ ਸੰਭਾਲ ਰਹੇ ਹਨ, ਨੇ ਦੱਸਿਆ ਕਿ ਇਸ ਤੋਂ ਇਲਾਵਾ, ਸਬੰਧਤ ਤਗਮਾ ਜੇਤੂ ਖਿਡਾਰੀ ਦੇ ਨਿਵਾਸ ਜਾਂ ਪਿੰਡ ਜਾਂ ਖੇਤਰ ਨੂੰ ਜੋੜਨ ਵਾਲੀਆਂ ਸੜਕਾਂ ਦਾ ਨਾਂ ਵੀ ਉਨਾਂ ਖਿਡਾਰੀਆਂ ਦੇ ਨਾਂ ‘ਤੇ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਅਤੇ ਹੋਰ ਨੌਜਵਾਨਾਂ ਨੂੰ ਉਨਾਂ ਦੀਆਂ ਮਨਪਸੰਦ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

ਮੁੱਖ ਮੰਤਰੀ ਨੇ ਸਿੱਧੂ ਦੇ ਸਲਾਹਕਾਰਾਂ ਨੂੰ ਸੰਵੇਦਨਸ਼ੀਲ ਮੁੱਦਿਆਂ ਉਤੇ ਨਾ ਬੋਲਣ ਲਈ ਤਾੜਿਆ

0

ਗਰਗ ਤੇ ਮਾਲੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਸਲਾਹ ਦੇਣ ਤੱਕ ਆਪਣਾ ਕੰਮ ਕਰਨ ਲਈ ਕਿਹਾ

ਸੁਖਜਿੰਦਰ ਮਾਨ

ਚੰਡੀਗੜ੍ਹ, 22 ਅਗਸਤ:ਕਸ਼ਮੀਰ ਅਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਕੌਮੀ ਮਾਮਲਿਆਂ ਉਤੇ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਦੇ ਹਾਲ ਹੀ ਵਿਚ ਆਏ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜਿਹੀਆਂ ਘਿਨਾਉਣੀਆਂ ਅਤੇ ਮਾੜੀਆਂ ਟਿੱਪਣੀਆਂ ਵਿਰੁੱਧ ਤਾੜਨਾ ਕੀਤੀ ਜਿਨ੍ਹਾਂ ਨਾਲ ਸੂਬੇ ਦੇ ਨਾਲ-ਨਾਲ ਦੇਸ਼ ਦੀ ਅਮਨ-ਸ਼ਾਂਤੀ ਅਤੇ ਸਥਿਰਤਾ ਲਈ ਖਤਰਾ ਪੈਦਾ ਹੋ ਸਕਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਵੀ ਆਪਣੇ ਸਲਾਹਕਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਸਲਾਹ ਦੇਣ ਤੱਕ ਸੀਮਿਤ ਰੱਖਣ ਅਤੇ ਉਨ੍ਹਾਂ ਮਸਲਿਆਂ ਉਤੇ ਨਾ ਬੋਲਣ ਲਈ ਕਿਹਾ ਜਿਨ੍ਹਾਂ ਬਾਰੇ ਉਨ੍ਹਾਂ ਨੂੰ ਜਾਂ ਤਾਂ ਥੋੜ੍ਹਾ-ਬਹੁਤ ਪਤਾ ਹੈ ਜਾਂ ਫੇਰ ਉੱਕਾ ਹੀ ਕੋਈ ਜਾਣਕਾਰੀ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਟਿੱਪਣੀਆਂ ਦੇ ਨਿਕਲਣ ਵਾਲੇ ਅਰਥਾਂ ਦੀ ਵੀ ਸਮਝ ਨਹੀਂ ਹੈ।
ਮੁੱਖ ਮੰਤਰੀ ਨੇ ਇਹ ਪ੍ਰਤੀਕਿਰਿਆ ਡਾ. ਪਿਆਰੇ ਲਾਲ ਗਰਗ ਵੱਲੋਂ ਪਾਕਿਸਤਾਨ ਦੀ ਨਿਖੇਧੀ ਕਰਨ ਉਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਕੀਤੇ ਸਵਾਲ ਅਤੇ ਇਸ ਤੋਂ ਪਹਿਲਾਂ ਕਸ਼ਮੀਰ ਬਾਰੇ ਮਾਲਵਿੰਦਰ ਸਿੰਘ ਮਾਲੀ ਦੀ ਵਿਵਾਦਪੂਰਨ ਬਿਆਨਬਾਜ਼ੀ ਦੇ ਸੰਦਰਭ ਵਿਚ ਸਾਹਮਣੇ ਆਈ ਹੈ। ਇਨ੍ਹਾਂ ਦੋਵਾਂ ਨੂੰ ਸਿੱਧੂ ਨੇ ਹਾਲ ਹੀ ਵਿਚ ਆਪਣੇ ਸਲਾਹਕਾਰ ਨਿਯੁਕਤ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਮਾਲੀ ਤੇ ਗਰਗ ਦੇ ਅਸਚਰਜ ਭਰੇ ਬਿਆਨਾਂ ਉਤੇ ਹੈਰਾਨੀ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਬਿਆਨ ਪਾਕਿਸਤਾਨ ਅਤੇ ਕਸ਼ਮੀਰ ਬਾਰੇ ਭਾਰਤ ਅਤੇ ਕਾਂਗਰਸ ਪਾਰਟੀ ਦੀ ਪੁਜੀਸ਼ਨ ਦੇ ਬਿਲਕੁਲ ਉਲਟ ਜਾਂਦੇ ਹਨ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਆਪਣੇ ਸਲਾਹਕਾਰਾਂ ਵੱਲੋਂ ਭਾਰਤ ਦੇ ਹਿੱਤਾਂ ਨੂੰ ਹੋਰ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਉਨ੍ਹਾਂ ਉਤੇ ਲਗਾਮ ਲਾਉਣ ਲਈ ਕਿਹਾ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਸੀ ਅਤੇ ਹੁਣ ਵੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਮਾਲੀ ਨੇ ਪਾਕਿਸਤਾਨ ਦੀ ਹਾਂ ਵਿੱਚ ਹਾਂ ਮਿਲਾਉਣ ਵਾਲਾ ਬਿਆਨ ਦਿੱਤਾ ਹੈ ਜੋ ਕਿ ਪੂਰੀ ਤਰ੍ਹਾਂ ਦੇਸ਼ ਵਿਰੋਧੀ ਹੈ। ਉਨ੍ਹਾਂ ਮਾਲੀ ਦੀ ਨਿੰਦਾ ਕਰਦਿਆਂ ਕਿਹਾ ਕਿ ਨਾ ਸਿਰਫ ਹੋਰ ਪਾਰਟੀਆਂ ਸਗੋਂ ਕਾਂਗਰਸ ਵਲੋਂ ਵੀ ਵਿਆਪਕ ਰੂਪ ਵਿੱਚ ਨਿੰਦੇ ਕੀਤੇ ਜਾਣ ਦੇ ਬਾਵਜੂਦ ਮਾਲੀ ਨੇ ਆਪਣਾ ਬਿਆਨ ਵਾਪਸ ਨਹੀਂ ਲਿਆ।
ਗਰਗ ਵਲੋਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਪਾਕਿਸਤਾਨ ਦੀ ਆਲੋਚਨਾ ਵਾਲੀ ਟਿੱਪਣੀ ਨੂੰ ਪੰਜਾਬ ਦੇ ਹਿੱਤ ਵਿੱਚ ਨਾ ਦੱਸੇ ਜਾਣ ਵਾਲੇ ਬਿਆਨ ਉਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਦੇ ਸਲਾਹਕਾਰ ਜ਼ਮੀਨੀ ਹਕੀਕਤ ਤੋਂ ਬਹੁਤ ਦੂਰ ਹਨ। ਉਨ੍ਹਾਂ ਕਿਹਾ ਕਿ ਇਹ ਸੱਚ ਨਾ ਸਿਰਫ ਹਰ ਪੰਜਾਬੀ ਬਲਕਿ ਹਰ ਭਾਰਤੀ ਜਾਣਦਾ ਹੈ ਕਿ ਪਾਕਿਸਤਾਨ ਸਾਡੇ ਲਈ ਹਮੇਸ਼ਾ ਖ਼ਤਰਾ ਰਿਹਾ ਹੈ। ਹਰ ਰੋਜ਼ ਉਹ ਸਾਡੇ ਸੂਬੇ ਅਤੇ ਦੇਸ਼ ਵਿੱਚ ਉਥਲ-ਪੁਥਲ ਜਾਂ ਅਸਥਿਰਤਾ ਫੈਲਾਉਣ ਲਈ ਡਰੋਨ ਰਾਹੀਂ ਹਥਿਆਰ ਅਤੇ ਨਸ਼ੇ ਭੇਜਣ ਵਰਗੀਆਂ ਕੋਝੀਆਂ ਕੋਸ਼ਿਸ਼ਾਂ ਕਰਦਾ ਰਹਿੰਦਾ ਹੈ। ਮੁੱਖ ਮੰਤਰੀ ਨੇ ਗਰਗ ਦੀ ਟਿੱਪਣੀ ਨੂੰ ਤਰਕਹੀਣ ਅਤੇ ਨਾ-ਵਾਜਿਬ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ਫੌਜੀ ਸਰਹੱਦਾਂ ‘ਤੇ ਪਾਕਿਸਤਾਨ ਸਮਰਥਨ ਵਾਲੀਆਂ ਤਾਕਤਾਂ ਦੇ ਹੱਥੋਂ ਜਾਨਾਂ ਗਵਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਗਰਗ ਜੋ ਰਾਜਨੀਤੀ ਤੋਂ ਪ੍ਰੇਰਿਤ ਭੜਕਾਓ ਤੇ ਗ਼ੈਰ ਜ਼ਿੰਮੇਵਾਰਨਾ ਖੁੱਲ੍ਹੇਆਮ ਬਿਆਨ ਦੇ ਰਹੇ ਹਨ, ਨੂੰ ਪੰਜਾਬੀਆਂ ਦੀ ਕੁਰਬਾਨੀ ਨੂੰ ਹਲਕੇ ਵਿੱਚ ਨਾ ਲੈਣ ਦੀ ਅਪੀਲ ਕਰਦਿਆਂ ਕਿਹਾ, “ਗਰਗ ਸ਼ਾਇਦ ਭੁੱਲ ਗਏ ਹਨ ਕਿ ਅੱਸੀਵਿਆਂ ਤੇ ਨੱਬਵਿਆਂ ਵਿੱਚ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅਤਿਵਾਦੀਆਂ ਹੱਥੋਂ ਹਜ਼ਾਰਾਂ ਪੰਜਾਬੀਆਂ ਨੂੰ ਆਪਣੀਆਂ ਜਾਨਾਂ ਗਵਾਉਣੀਆਂ ਪਈਆਂ, ਪਰ ਨਾ ਨਹੀਂ ਮੈਂ ਭੁੱਲਿਆ ਅਤੇ ਨਾ ਹੀ ਪੰਜਾਬ ਦੇ ਲੋਕ ਭੁੱਲੇ ਹਨ।ਪਾਕਿਸਤਾਨ ਦੇ ਖ਼ਤਰਨਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਅਸੀਂ ਆਪਣੀ ਲੜਾਈ ਜਾਰੀ ਰੱਖਦੇ ਹੋਏ ਹਰ ਹੀਲਾ ਵਰਤਾਂਗੇ।”

ਬਰਸਾਤੀ ਪਾਣੀ ਦੇ ਨਿਕਾਸ ਅਤੇ ਸੀਵਰੇਜ ਪ੍ਰਬੰਧ ਅੰਦਰਲੇ ਨੁਕਸਾਂ ਲਈ ਸਥਾਨਕ ਸਰਕਾਰਾਂ ਜ਼ਿੰਮੇਵਾਰ: ਜਮਹੂਰੀ ਅਧਿਕਾਰ ਸਭਾ

0

ਸੁਖਜਿੰਦਰ ਮਾਨ
ਬਠਿੰਡਾ, 23 ਅਸਗਤ: ਬੀਤੇ ਕਲ੍ਹ 6 ਘੰਟਿਆਂ ਚ ਪਏ 81 ਮਿਲੀਮੀਟਰ ਮੀਂਹ ਨੇ ਬਠਿੰਡਾ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਇੱਕ ਵਾਰੀ ਤਾਂ ਹਾਹਾਕਾਰ ਮਚਾ ਦਿੱਤੀ ਹੈ ਅਤੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬਰਸਾਤੀ ਪਾਣੀ ਦੇ ਨਿਕਾਸ ਅਤੇ ਸੀਵਰੇਜ ਪ੍ਰਬੰਧਾਂ ਦੇ ਗੰਭੀਰ ਨੁਕਸ ਸਾਹਮਣੇ ਆਏ ਹਨ। ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ,ਜਨਰਲ ਸਕੱਤਰ ਪ੍ਰਿਤਪਾਲ ਸਿੰਘ ਤੇ ਪ੍ਰੈੱਸ ਸਕੱਤਰ ਡਾ ਅਜੀਤਪਾਲ ਸਿੰਘ ਦੇ ਦੱਸਣ ਮੁਤਾਬਕ ਬਠਿੰਡਾ ਪ੍ਸਾਸ਼ਨ ਦੇ ਸੀਨੀਅਰ ਅਧਿਕਾਰੀਆਂ ਦੀਆਂ ਰਿਹਾਇਸ਼ੀ ਕੋਠੀਅਾਂ ਵਿੱਚ ਕਈ ਫੁੱਟ ਪਾਣੀ ਦਾਖ਼ਲ ਹੋ ਗਿਆ। ਇਸ ਤੋਂ ਇਲਾਵਾ ਮੁੱਖ ਡਾਕਘਰ, ਜਿਲ੍ਹਾ ਕਚਹਿਰੀਆਂ,ਇਨਕਮ ਟੈਕਸ ਦਫ਼ਤਰ, ਸਿਵਲ ਲਾਇਨਜ਼ ਗੁਰੂ ਨਾਨਕਪੁਰਾ,ਮਹਿਣਾ ਪੱਤੀ,ਸ਼ਹਿਰ ਦੇ ਬਹੁਤੇ ਸਕੂਲ,ਮਾਲ ਰੋਡ,ਪਾਵਰ ਹਾਉੂਸ ਰੋਡ,ਅੰਡਰਬ੍ਰਿਜ,ਵੀਰ ਕਾਲੋਨੀ,ਸਿਰਕੀ ਬਾਜ਼ਾਰ, ਜੋਗੀ ਨਗਰ, ਗਣੇਸ਼ਾ ਬਸਤੀ, ਭਾਈ ਮਤੀ ਦਾਸ ਨਗਰ,ਧੋਬੀਅਾਣਾ ਰੋਡ,ਨਵੀਂ ਬਸਤੀ,ਮਾਤਾ ਰਾਣੀ ਵਾਲੀ ਗਲੀ, ਕਮਲਾ ਨਹਿਰੂ ਕਲੋਨੀ ਅਾਦਿ ਇਲਾਕੀਆਂ ਵਿੱਚ ਕਈ ਕਈ ਫੁੱਟ ਪਾਣੀ ਵਗਦਾ ਤੇ ਕਈ ਥਾਈਂ ਤਾਂ ਘਰਾਂ ਤੇ ਦੁਕਾਨਾਂ ‘ਚ ਦਾਖਲ ਹੁੰਦਾ ਦੇਖਿਅਾ ਗਿਅਾ। ਲਾਇਨੋ ਪਾਰ ਪਰਸ ਰਾਮ ਨਗਰ, ਪ੍ਤਾਪ ਨਗਰ, ਜਨਤਾ ਨਗਰ, ਅਮਰਪੁਰਾ ਬਸਤੀ, ਸੰਜੇ ਨਗਰ, ਸੰਗੂਅਾਨਾ ਬਸਤੀ ਤੇ ਲਾਲ ਸਿੰਘ ਬਸਤੀ ਸਮੇਤ ਸਾਰੇ ਨੀਵੇਂ ਇਲਾਕੇ ਵੀ ਇਸ ਪਾਣੀ ਦੀ ਮਾਰ ਤੋਂ ਬਚ ਨਹੀਂ ਸਕੇ। ਕਾਰਪੋਰੇਸ਼ਨ ਦੇ ਡਿਪਟੀ ਮੇਅਰ ਦੀ ਇਨੋਵਾ ਗੱਡੀ ਵੀ ਪਾਣੀ ਵਿਚ ਪੂਰੀ ਤਰ੍ਹਾਂ ਡੁੱਬ ਗਈ। ਸ਼ਹਿਰ ਦਾ ਡਿਸਪੋਜ਼ਲ ਵੀ ਵਧੀਆ ਕੰਮ ਨਹੀਂ ਕਰ ਰਿਹਾ। ਨਗਰ ਨਿਗਮ ਤੇ ਤਿਰਵੈਨੀ ਕੰਪਨੀ ਨੇ ਭਾਰੀ ਬਰਸਾਤ ਤੋਂ ਪਹਿਲਾਂ ਕੋਈ ਵੀ ਤਿਆਰੀ ਨਹੀਂ ਸੀ ਕੀਤੀ। ਸੀਵਰੇਜ ਦੇ ਮਾੜਾ ਪ੍ਰਬੰਧ ਤੇ ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਕਾਫੀ ਨੁਕਸਾਨ ਹੋਇਆ ਦੱਸਿਅਾ ਜਾਂਦਾ ਹੈ। ਨਾਕਸ ਪ੍ਰਬੰਧਾਂ ਤੋਂ ਦੁਖੀ ਹੋ ਕੇ ਲੋਕ ਹੁਣ ਇਹ ਮੰਗ ਕਰਨ ਲੱਗੇ ਹਨ ਕਿ ਪਿਛਲੇ 14.5 ਸਾਲਾਂ (ਦਸ ਸਾਲ ਅਕਾਲੀ ਭਾਜਪਾ ਰਾਜ ਦੇ ਅਤੇ ਸਾਢੇ ਚਾਰ ਸਾਲ ਕੈਪਟਨ ਸਰਕਾਰ ਦੇ) ਦੌਰਾਨ ਜਿੰਨਾ ਵੀ ਸਰਕਾਰੀ ਖਰਚਾ ਹੋਇਆ ਹੈ ਉਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਕੁਝ ਘੰਟੇ ਦੇ ਮੀਂਹ ਨਾਲ ਹੀ ਪੰਜਾਬ ਦਾ ਅਹਿਮ ਸ਼ਹਿਰ ਬਠਿੰਡਾ ਡੁੱਬ ਜਾਂਦਾ ਹੈ ਫਿਰ ਇਹ ਕਰੋੜਾਂ ਰੁਪਏ ਕਿਹੜੇ ਪ੍ਰਬੰਧਾਂ ਤੇ ਖਰਚ ਹੋਏ ਹਨ ? ਨਿਗਮ ਨੇ ਸ਼ਹਿਰ ਦੀ ਪਾਣੀ ਦੀ ਸਪਲਾਈ ਤੇ ਸੀਵਰੇਜ ਪ੍ਰਬੰਧ ਦੀ ਦੇਖ ਰੇਖ ਤ੍ਰਿਵੇਣੀ ਕੰਪਨੀ ਦੇ ਹੱਥਾਂ ਵਿਚ ਦੇ ਰੱਖੀ ਹੈ।ਜਿਸ ਦੇ ਹੱਥਾਂ ਚ ਕੰਮ ਆਉਣ ਤੋਂ ਬਾਅਦ ਕਰੋੜਾਂ ਰੁਪਏ ਸ਼ਹਿਰ ਵਿੱਚ ਲੱਗੇ ਪਰ ਪਾਣੀ ਦੀ ਨਿਕਾਸੀ ਦੀ ਬਜਾਏ ਮੁਸ਼ਕਿਲਾਂ ਹੋਰ ਵਧੀਆਂ ਹਨ।
ਬਠਿੰਡੇ ਚ 1983 ਤੋਂ ਲੈ ਕੇ ਹੁਣ ਤੱਕ ਸੀਵਰੇਜ ਤੇ ਡਰੇਨੇਜ ਸਿਸਟਮ ਤੇ ਕਰੀਬ 250 ਕਰੋੜ ਰੁਪਏ ਤੋਂ ਜ਼ਿਆਦਾ ਖਰਚ ਕੀਤਾ ਜਾ ਚੁੱਕਿਆ ਹੈ। ਇਹ ਖਰਚ ਸੀਵਰੇਜ ਬੋਰਡ ਦੇ ਮਾਰਫਤ ਕੀਤਾ ਗਿਆ ਹੈ, ਪਰ ਇਹ ਰੁਪਈਆ ਕਿੱਥੇ ਖਰਚ ਹੋਇਆ ਇਸ ਦਾ ਹਿਸਾਬ ਅੱਜ ਤੱਕ ਨਿਗਮ ਨੂੰ ਸੀਵਰੇਜ ਬੋਰਡ ਨੇ ਨਹੀਂ ਦਿੱਤਾ ਹੈ। ਫਿਰ ਕਰੀਬ 288 ਕਰੋੜ ਰੁਪਏ ਸ਼ਹਿਰ ਦੇ ਪੱਕੇ ਸੀਵਰੇਜ ਦੇ ਡਰੇਨੇਜ਼ ਸਿਸਟਮ ਦਾ ਰੱਖ ਰਖਾਅ ਤੇ ਨਵਾਂ ਸੀਵਰੇਜ ਪਾਉਣ ਦਾ ਕੰਮ ਤ੍ਰਿਵੇਣੀ ਨੂੰ ਦਿੱਤਾ। ਗੰਦਾ ਪਾਣੀ ਕੱਢਣ ਲਈ ਬਣਾਏ ਗਏ ਸਲੱਜ ਕੈਰੀਅਰ ਦੇ ਫੇਹਲ ਹੋਣ ਕਾਰਨ ਬਠਿੰਡਾ ਨਿਵਾਸੀਆਂ ਨੂੰ ਪਾਣੀ ਨਾ ਨਿਕਲਣ ਕਾਰਨ ਸੰਤਾਪ ਝਲਣਾ ਪੈ ਰਿਹਾ ਹੈ। ਨਿਗਮ ਦੀ ਨਾਲਾਇਕੀ ਕਾਰਨ ਇਸ ਦਾ ਕੋਈ ਹੱਲ ਨਹੀਂ ਕੱਢਿਆ ਜਾ ਸਕਿਆ। ਬਠਿੰਡਾ ਦੀ ਰਾਈਜ਼ਿੰਗ ਮੇਨ ਵੀ ਅਜੇ ਪੂਰੀ ਨਾ ਬਨਣ ਕਾਰਨ ਸਲੱਜ ਵਾਰ ਵਾਰ ਟੁੱਟਦੇ ਹੋਣ ਦੀ ਗੱਲ ਕਹੀ ਜਾ ਰਹੀ ਹੈ। ਪਿਛਲੇ ਸਾਲ ਤੀਹ ਫੁੱਟ ਦਾ ਪਾੜ ਪੈ ਗਿਆ ਸੀ। ਕੁੱਲ ਮਿਲਾ ਕੇ  ਹੁਣ ਵੀ ਹਾਲਾਤ ਮਾੜੇ ਹਨ ਤੇ ਸ਼ਹਿਰ ਡੁੱਬ ਰਿਹਾ ਹੈ। ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਅਤੇ ਸੀਵਰੇਜ ਦੇ ਓਵਰਫਲੋ ਕਾਰਨ ਖੜ੍ਹੇ ਪਾਣੀ ਵਿੱਚ ਡਾਕਟਰਾਂ ਦੇ ਦਸਣ ਮੁਤਾਬਕ ਅਨੇਕਾਂ ਕਿਸਮ ਦੇ ਕੀਟਾਣੂੰ ਪਣਪ ਸਕਦੇ ਹਨ, ਜੋ ਭਿਆਨਕ  ਬੀਮਾਰੀਆਂ ਫੈਲਾਉਣਗੇ।

ਬੀਪੀਐਲ ਪਰਿਵਾਰਾਂ ਨੂੱ ਸਰੋਂ ਦੇ ਤੇਲ ਦੀ ਏਵਜ ਵਿਚ ਦਿੱਤੇ ਜਾ ਰਹੇ 250 ਰੁਪਏ ਪ੍ਰਤੀ ਮਹੀਨਾ:ਚੌਟਾਲਾ

0

ਸੁਖਜਿੰਦਰ ਮਾਨ

ਚੰਡੀਗੜ੍ਹ, 23 ਅਗਸਤ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਰਾਜ ਵਿਚ ਬੀਪੀਐਲ ਪਰਿਵਾਰਾਂ ਨੂੱ ਸਰੋਂ ਦੇ ਤੇਲ ਦੀ ਏਵਜ ਵਿਚ ਦਿੱਤੇ ਜਾ ਰਹੇ 250 ਰੁਪਏ ਦੀ ਰਕਮ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਯੋਗ ਪਰਿਵਾਰ ਤਕ ਹਰ ਹਾਲ ਵਿਚ ਭੈਜੀ ਜਾਵੇਗੀਜੇਕਰ ਕੋਈ ਪਰਿਵਾਰ ਆਪਣਾ ਬਂੈਕ ਅਕਾਉਂਟ ਪੀਡੀਐਸ ਡਾਟਾਬੇਸ ਵਿਚ ਦੇਰੀ ਨਾਲ ਅੱਪਡੇਟ ਕਰ ਪਾਉਂਦਾ ਹੈ ਤਾਂ ਵੀ ਪੂਰੀ ਰਕਮ ਅੱਪਡੇਟ ਹੋਣ ਤੇ ਟ੍ਰਾਂਸਫਰ ਕਰ ਦਿੱਤੀ ਜਾਵੇਗੀ। ਬੀਪੀਐਲ ਪਰਿਵਾਰਾਂ ਨੂੰ ਜਨ ਵੰਡ ਪ੍ਰਣਾਲੀ ਵੱਲੋਂ ਜਨ 2021 ਤੋਂ ਸਰੋਂ ਦੇ ਤੇਲ ਦੀ ਥਾ 250 ਰੁਪਏ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਸਿੱਧਾ ਲਾਭ ਟ੍ਰਾਂਸਫਰ ਰਾਹੀਂ ਉਨ੍ਹਾਂ ਦੇ ਬੈਂਕ ਖਾਤੇ ਵਿਚ ਭੇਜੇ ਜਾ ਰਹੇ ਹਨ। ਰਾਜ ਦੀ ਖਰੀਦ ਏਜੰਸੀ ਹੈਫੇਦ ਦੇ ਕੋਲ ਸਰੋਂ ਦੇ ਤੇਲ ਦੀ ਕਮੀ ਦੇ ਚਲਦੇ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।

            ਡਿਪਟੀ ਮੁੱਖ ਮੰਤਰੀ ਜਿਨ੍ਹਾਂ ਦੇ ਕੋਲ ਖੁਰਾਕਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦਾ ਕਾਰਜਭਾਰ ਵੀ ਹੈਨੇ ਇਹ ਜਾਣਕਾਰੀ ਅੱਜ ਹਰਿਆਣਾ ਵਿਧਾਨਸਭਾ ਵਿਚ ਸੈਂਸ਼ਨ ਦੌਰਾਨ ਸਦਨ ਦੇ ਇਕ ਮੇਂਬਰ ਵੱਲੋਂ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਦਿੱਤੀ।

            ਡਿਪਟੀ ਸੀਐਮ ਨੇ ਦਸਿਆ ਕਿ ਹੁਣ ਤਕ ਵਿਭਾਗ ਨੇ ਡੀਬੀਟੀ ਰਾਹੀਂ ਕਰੀਬ 4.88 ਲੱਖ ਪਰਿਵਾਰਾਂ ਦੇ ਬੈਂਕ ਖਾਤਿਆਂ ਵਿਚ ਕਰੀਬ 12.21 ਕਰੋੜ ਰੁਪਏ ਦੀ ਰਕਮ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। ਜਿਨ੍ਹਾਂ ਪਰਿਵਾਰਾਂ ਨੇ ਆਪਣੇ ਬਂੈਕ ਖਾਤੇ ਵਿਭਾਗ ਦੇ ਪੀਡੀਐਸ ਡਾਟਾਬੇਸ ਵਿਚ ਨਹੀਂ ਦਿੱਤੇ ਹੋਏ ਹਨ ਅਤੇ ਗਲਤ ਦਿੱਤੇ ਹਨ ਤਾਂ ਉਨ੍ਹਾਂ ਦੇ ਖਾਤੇ ਵਿਚ ਰਕਮ ਟ੍ਰਾਂਸਫਰ ਨਹੀਂ ਕੀਤੀ ਜਾ ਸਕਦੀ। ਇਸ ਸਮਸਿਆ ਨੂੰ ਦੂਰ ਕਰਨ ਤਹਿਤ ਖੁਰਾਕਸਿਵਲ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਐਨੜਆਈਸੀ ਦੇ ਸਹਿਯੋਗ ਨਾਲ meraparivar.haryana.gov.in ਨਾਂਅ ਨਾਲ ਇਕ ਪੋਰਟਲ ਬਣਾਇਆ ਹੈ ਜਿਸ ਵਿਚ ਲਾਭਪਾਤਰ ਸਵੈ ਆਪਣਾ ਬੈਂਕ ਖਾਤਾ ਦਾ ਨੰਬਰ ਅੱਪਡੇਟ ਕਰ ਸਕਦੇ ੲਨ। ਇਸ ਕਾਰਜ ਦੇ ਜਲਦੀ ਹੀ ਪੁਰਾ ਹੋਣ ਤੇ ਯੋਗ ਲਾਭਪਾਤਰਾਂ ਦੀ ਭੁਗਤਾਨ ਰਕਮ ਟ੍ਰਾਂਸਫਰ ਕਰ ਦਿੱਤੀ ਜਾਵੇਗੀ।

            ਸ੍ਰੀ ਦੁਸ਼ਯੰਤ ਚੌਟਾਲਾ ਨੇ ਅੱਗੇ ਜਾਣਕਾਰੀ ਦਿੱਤੀ ਕਿ ਹਰ ਮਹੀਨੇ ਦੇ ਲਈ 250 ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਆਧਾਰ੍ਰਅਨੇਬਲਡ ਅਦਾਇਗੀ ਰਾਹੀਂ ਸਰੋਂ ਦੇ ਤੇਲ ਦੀ ਰਕਮ ਟ੍ਰਾਂਸਫਰ ਕਰਨ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਖੁਰਾਕਸਿਵਲ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਕਰੀਬ 2.20 ਲੱਖ ਲਾਭਪਾਤਰ ਪਰਿਵਾਰਾਂ ਦੀ ਸੂਚੀ ਕ੍ਰਿਡ ਵਿਭਾਗ ਤੋਂ 18 ਅਗਸਤ, 2021 ਨੂੰ ਪ੍ਰਾਪਤ ਹੋ ਗਈ ਹੈ ਅਤੇ 5.50 ਕਰੋੜ ਰੁਪਏ ਦੀ ਰਕਮ ਅਗਲੇ ਦੋ ਦਿਨ ਵਿਚ ਉਨ੍ਹਾਂ ਦੇ ਖਾਤਿਆਂ ਵਿਚ ਟ੍ਰਾਂਸਫਰ ਕਰ ਦਿੱਤੀ ਜਾਵੇਗਕੀ।

            ਉਨ੍ਹਾਂ ਨੇ ਭੁਰੋਸਾ ਦਿੱਤਾ ਕਿ ਜਦੋਂ ਵੀ ਹੈਫੇਡ ਵੱਲੋਂ ਸਰੋਂ ਦੇ ਤੇਲ ਦੀ ਖਰੀਦ ਕੀਤੀ ਜਾਵੇਗੀ ਤਾਂ ਯੋਗ ਲੋਕਾਂ ਨੂੰ ਵਿਭਾਗ ਵੱਲੋਂ ਤੇਲ ਦਿੱਤਾ ਜਾਵੇਗਾ।

            ਉਨ੍ਹਾਂ ਨੇ ਪਿਛਲੇ ਦੋ ਸਾਲਾਂ ਦੇ ਸੀਜਨ ਦੌਰਾਨ ਸਰਕਾਰ ਵੱਲੋਂ ਖਰੀਦੀ ਗਈ ਸਰੋਂ ਦੇ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਾਲ 201920 ਦੌਰਾਨ ਸੂਬੇ ਵਿਚ ਕੁੱਲ 6.15 ਲੱਖ ਮੀਟ੍ਰਿਕ ਟਨ ਸਰੋਂ 4200 ਰੁਪਏ ਪ੍ਰਤੀ ਕੁਇੰਟਲ ਦੇ ਭਾਵ ਨਾਲ ਅਤੇ ਸਾਲ 202021 ਦੌਰਾਨ ਸੂਬੇ ਵਿਚ ਕੁੱਲ 7.49 ਲੱਖ ਮੀਟ੍ਰਿਕ ਟਨ ਸਰੋਂ 4425 ਰੁਪਏ ਪ੍ਰਤੀ ਕੁਇੰਟਲ ਦੇ ਭਾਵ ਨਾਲ ਖਰੀਦੀ ਹੈ।

            ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਇਸ ਵਾਰ ਬਾਜਰੇ ਦੀ ਐਮਐਸਪੀ ਤੇ ਇਤਿਹਾਸਕ ਖਰੀਦ ਕੀਤੀ ਗਈ ਅਤੇ ਬੀਪੀਐਲ ਪਰਿਵਾਰਾਂ ਨੂੰ ਬਾਜਰਾ ਵੀ ਸਸਤੇ ਦਾਮਾਂ ਤੇ ਉਪਲਬਧ ਕਰਵਾਇਆ ਗਿਆ।

ਲਾਪ੍ਰਵਾਹੀ ਕਰਨ ਵਾਲੇ ਹਸਪਤਾਲ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ – ਸੀਐਮ

0

ਸੁਖਜਿੰਦਰ ਮਾਨ

ਚੰਡੀਗੜ੍ਹ, 23 ਅਗਸਤ  – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਕੋਵਿਡ ਮਹਾਮਾਰੀ ਦੇ ਦੌਰਾਨ ਹਰਿਆਣਾ ਸਰਕਾਰ ਨੇ ਸੂਬੇ ਵਿਚ ਕਾਫੀ ਆਕਸੀਜਨ ਦੀ ਸਪਲਾਈ ਯਕੀਨੀ ਕੀਤੀ। ਉਨ੍ਹਾਂ ਨੇ ਕਿਹਾ ਕਿ ਮਹਾਮਾਰੀ ਦੌਰਾਨ ਵਿਵਸਥਾ ਵਿਚ ਲਾਪ੍ਰਵਾਹੀ ਕਰਨ ਵਾਲਿਆਂ ਦੇ ਖਿਲਾਫ ਜਾਂਚ ਦੇ ਲਈ ਕਮੇਟੀ ਬਣਾਈ ਜਾਵੇਗੀਜਿੱਥੇ੍ਰਜਿੱਥੇ ਲਾਪ੍ਰਵਾਹੀ ਪਾਈ ਜਾਵੇਗੀਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਹਰਿਆਣਾ ਵਿਧਾਨਸਭਾ ਦੇ ਮਾਨਸੂਨ ਸੈਂਸ਼ਨ ਦੌਰਾਨ ਸ਼ੂਨਅਕਾਲ ਵਿਚ ਵਿਰੋਧੀ ਪੱਖ ਵੱਲੋਂ ਚੁੱਕੇ ਗਏ ਮਸਲੇ ਤੇ ਇਹ ਗਲ ਕਹੀ।

            ਮੁੱਖ ਮੰਤਰੀ ਨੇ ਦਸਿਆ ਕਿ ਹਰਿਆਣਾ ਦੇ ਹਸਪਤਾਲਾਂ ਵਿਚ ਲਗਭਗ 1300 ਲੋਕਾਂ ਦੀ ਕੋਵਿਡ ਦੇ ਕਾਰਨ ਮੌਤ ਹੋਈ। ਇੰਨ੍ਹਾਂ ਵਿੱਚੋਂ ਲਗਭਗ 9500 ਹਰਿਆਣਾ ਦੇ ਰਹਿਣ ਵਾਲੇ ਸਨਜਦੋਂ ਕਿ ਲਗਭਗ 3500 ਹਰਿਆਣਾ ਦੇ ਬਾਹਰ ਦੇ ਕੋਵਿਡ ਮਰੀਜਾਂ ਦੀ ਮੌਤ ਹੋਈ। ਹਰਿਆਣਾ ਵਿਚ ਲਗਭਗ 4000 ਨਿਜੀ ਹਸਪਤਾਲ ਹਨ। ਸਾਰੇ ਥਾਂਵਾਂ ਹਰ ਸ਼ਹਿਰ ਵਿਚ ਏਜੰਸੀਆਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਗਈ। ਜਰੂਰਤ ਪੈਣ ਤੇ ਕੋਲ ਦੇ ਸ਼ਹਿਰ ਤੋਂ ਵੀ ਆਕਸੀਜਨ ਦੀ ਸਪਲਾਈ ਕਰਾਈ ਗਈ।

            ਮੁੱਖ ਮੰਤਰੀ ਨੇ ਕਿਹਾ ਕਿ ਹਿਸਾਰਰਿਵਾੜੀ ਅਤੇ ਗੁਰੂਗ੍ਰਾਮ ਵਿਚ ਕੁੱਝ ਹਸਪਤਾਲਾਂ ਵਿਚ ਲਾਪ੍ਰਵਾਹੀ ਦੀ ਗਲ ਸਾਹਮਣੇ ਆਈ ਸੀ। ਇੰਨ੍ਹਾਂ ਤਿੰਨਾਂ ਸਥਾਨਾਂ ਤੇ ਲਾਪ੍ਰਵਾਹੀ ਦੇ ਮਾਮਲਿਆਂ ਦੀ ਮੈਜੀਸਟ੍ਰੇਟ ਜਾਂਚ ਕਰਾਈ ਗਈ ਹੈ। ਦੋ ਸਥਾਨਾਂ ਦੀ ਰਿਪੋਰਟ ਵਿਚ ਸਪਸ਼ਟ ਲਿਖਿਆ ਗਿਆ ਹੈ ਕਿ ਅਜਿਹਾ ਕੋਈ ਮਾਮਲਾ ਨਹੀ ਹੈਜਿੱਥੇ ਆਕਸੀਜਨ ਦੀ ਕਮੀ ਦੇ ਕਾਰਨ ਕੋਈ ਮੌਤ ਹੋਈ ਹੈ। ਹਿਸਾਰ ਦੇ ਮਾਮਲੇ ਦੀ ਜਾਂਚ ਰਿਪੋਰਟ ਵਿਚ ਹਿਸਾਰ ਦੇ ਸੋਨੀ ਹਸਪਤਾਲ ਦੀ ਲਾਪ੍ਰਵਾਹੀ ਦੀ ਗਲ ਸਾਹਮਣੇ ਆਈ ਹੈ। ਉਕਤ ਰਿਪੋਰਟ ਐਸਪੀ ਨੂੰ ਪ੍ਰੇਸ਼ਿਤ ਕਰ ਦਿੱਤੀ ਗਈ ਹੈ ਜੋ ਵੀ ਜਰੂਰੀ ਕਾਰਵਾਈ ਹੋਵੇਗੀਕੀਤੀ ਜਾਵੇਗੀ।ਉਨ੍ਹਾਂ ਨੇ ਦਸਿਆ ਕਿ ਮਹਾਮਾਰੀ ਦੀ ਦੂਜੀ ਲਹਿਰ ਦੇ ਚਰਮ ਤੇ ਇਕ ਗਲ ਧਿਆਨ ਵਿਚ ਆਈ ਕਿ ਕੁੱਝ ਹਸਪਤਾਲਾਂ ਨੇ ਆਪਣੀ ਸਮਰੱਥਾ ਤੋਂ ਵੱਧ ਮਰੀਜਾਂ ਨੂੰ ਭਰਤੀ ਕੀਤਾ।ਹਿਸਾਰ ਦੇ ਜਿਸ ਸੋਨੀ ਹਸਪਤਾਲ ਦੀ ਲਾਪ੍ਰਵਾਹੀ ਦੀ ਗਲ ਸਾਹਮਣੇ ਆਈ ਉੱਥੇ ਖਪਤ ਰੋਜਾਨਾ 80 ਸਿਲੇਂਡਰ ਤਕ ਪਹੁੰਚ ਗਈ ਸੀ ਜਦੋਂ ਹਸਪਤਾਲ ਦੇ ਕੋਲ ਉਪਲਬਧ ਸਿਲੇਂਡਰ ਦੀ ਗਿਣਤੀ 20 ਸੀ।

ਕਿਸਾਨ ਜਥੇਬੰਦੀ ਦੀ ਮਹਾਂ ਰੈਲੀ ਚੰਡੀਗੜ੍ਹ ’ਚ 27 ਨੂੰ: ਰਾਮਕਰਨ ਰਾਮਾ

0

ਸੁਖਜਿੰਦਰ ਮਾਨ
ਬਠਿੰਡਾ, 23 ਅਸਗਤ -ਬੀ ਕੇ ਯੂ ਲੱਖੋਵਾਲ ਟਿਕੈਤ ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮ ਕਰਨ ਸਿੰਘ ਰਾਮਾ ਨੇ ਇੱਥੇ ਜਾਰੀ ਬਿਆਨ ਵਿਚ ਦਸਿਆ ਕਿ 27 ਅਗਸਤ ਨੂੰ ਚੰਡੀਗੜ੍ਹ ਦੇ ਰੈਲੀ ਗਰਾਊਂਡ ਵਿਚ ਜਥੇਬੰਦੀ ਵਲੋਂ ਰੈਲੀ ਕੀਤੀ ਜਾ ਰਹੀ ਹੈ, ਜਿਸਦੀਆਂ ਤਿਆਰੀਆਂ ਲਈ ਸਮੂਹ ਜਿਲ੍ਹਿਆਂ ਦੇ ਪ੍ਰਧਾਨਾਂ ਨਾਲ ਮੀਟਿੰਗਾਂ ਕਰਕੇ ਡਿਊਟੀਆਂ ਲਗਾ ਦਿੱਤੀਆਂ ਹਨ। ਕਿਸਾਨ ਆਗੂ ਨੇ ਦਸਿਆ ਕਿ ਇਸ ਰੈਲੀ ਵਿਚ ਯੂਨੀਅਨ ਦੇ ਕੌਮੀ ਮੁੱਖ ਸਕੱਤਰ ਜਨਰਲ ਚੋਧਰੀ ਰਕੇਸ ਟਿਕੈਤ, ਚੋਧਰੀ ਯੁਧਵੀਰ ਸਿੰਘ ਜਰਨਲ ਸਕੱਤਰ, ਸੁਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ, ਰਤਨ ਮਾਨ, ਰਾਜਵੀਰ , ਹਰਿੰਦਰ ਸਿੰਘ ਲੱਖੋਵਾਲ ਆਦਿ ਪੁੱਜ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਇਸ ਰੈਲੀ ਵਿਚ ਟਰੈਕਟਰ ਟਰਾਲੀਆਂ, ਬੱਸਾਂ, ਕਾਰਾਂ ਤੇ ਮੋਟਰਸਾਈਕਲ ਰਾਹੀਂ ਵੱਧ ਤੋਂ ਵੱਧ ਪੁੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਰੈਲੀ ਵਿੱਚ ਕਿਸਾਨੀ ਮਸਲਿਆਂ ’ਤੇ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਨਵਾ ਪ੍ਰੋਗਰਾਮ ਦਿੱਤਾ ਜਾਵੇਗਾ।

ਵਿਰੋਧੀ ਧਿਰ ਨਾਲ ਸਬੰਧਤ ਨੇਤਾਵਾਂ ਦੇ ਪ੍ਰੋਗਰਾਮਾਂ ਵਿਚ ਨਾ ਪਾਇਆ ਜਾਵੇ ਖ਼ਲਲ: ਗਹਿਰੀ

ਸੁਖਜਿੰਦਰ ਮਾਨ
ਬਠਿੰਡਾ, 22 ਅਸਗਤ –ਤਿੰਨ ਖੇਤੀ ਬਿੱਲਾਂ ਨੂੰ ਵਾਪਸ ਲੈਣ ਲਈ ਪਿਛਲੇ ਕਰੀਬ ਇੱਕ ਸਾਲ ਤੋਂ ਚੱਲ ਰਹੇ ਸੰਘਰਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਲੋਂ ਸਿਆਸੀ ਨੇਤਾਵਾਂ ਨੂੰ ਸਵਾਲ ਪੁੱਛਣ ਦੇ ਲਏ ਫੈਸਲੇ ’ਤੇ ਇਤਰਾਜ਼ ਜਤਾਉਂਦਿਆਂ ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਕਿਸਾਨ ਨੇਤਾਵਾਂ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਪਾਰਟੀ ਆਗੂ ਸੁਖਵਿੰਦਰ ਸਿੰਘ ਕਾਲੇਕੇ ਦੀ ਅਗਵਾਈ ਹੇਠ ਕਰਵਾਏ ਇੱਕ ਪ੍ਰੋਗਰਾਮ ਵਿਚ ਸਮੂਲੀਅਤ ਤੋਂ ਬਾਅਦ ਜਾਰੀ ਇੱਕ ਬਿਆਨ ਵਿਚ ਗਹਿਰੀ ਨੇ ਕਿਹਾ ਕਿ ‘‘ਕੁਝ ਕਿਸਾਨ ਨੇਤਾਵਾਂ ਦੇ ਨਾਂ ਹੇਠ ਪਿੰਡਾਂ ਵਿਚ ਬੋਰਡ ਲਾਏ ਜਾ ਰਹੇ ਹਨ ਕੋਈ ਵੀ ਸਿਆਸੀ ਪਾਰਟੀ ਦਾ ਆਗੂ ਪਿੰਡ ਵਿੱਚ ਨਾ ਵੜੇ ਪ੍ਰੰਤੂ ਉਨ੍ਹਾਂ ਦੀ ਸੋਚ ਹੈ ਕਿ ਇਹ ਬੋਰਡ ਸਰਕਾਰ ਦੀਆਂ ਨਾਕਾਮੀਆਂ ਲੋਕਾਂ ਦੇ ਸਾਹਮਣੇ ਆਉਣ ਤੋਂ ਰੋਕਣ ਲਈ ਕਿਸੇ ਇਸ਼ਾਰੇ ਹੇਠ ਹੀ ਲਾਏ ਜਾ ਰਹੇ ਹਨ।’’ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਵਿਰੋਧੀ ਪਾਰਟੀਆਂ ਦੇ ਨੇਤਾ ਪਿੰਡਾਂ ਵਿੱਚ ਆਉਣ ਅਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਅਤੇ ਕਿਸਾਨ ਮਜ਼ਦੂਰ ਵਿਰੋਧੀ ਕੰਮਾਂ ਦੇ ਪ੍ਰਤੀ ਪੰਜਾਬ ਦੇ ਲੋਕਾਂ ਨੂੰ ਚੇਤਨ ਕਰਨ ਦੇਣ ਤਾਂ ਜੋ ਆਉਣ ਵਾਲੀ ਪੰਜਾਬ ਦੀ ਸਰਕਾਰ ਵਿੱਚ ਸਾਫ ਸੁਥਰੇ ਅਕਸ ਵਾਲੇ ਨੇਤਾਵਾਂ ਨੂੰ ਹੀ ਪਹੁੰਚਣ ਦਾ ਮੌਕਾ ਮਿਲੇ। । ਇਸ ਮੌਕੇ ਉਨ੍ਹਾਂ ਦੇ ਨਾਲ ਜਰਮਨਜੀਤ ਗਹਿਰੀ, ਐਡਵੋਕੇਟ ਅਮਰਿੰਦਰ ਸਿੰਘ ਕੌੜਾ ਆਦਿ ਵੀ ਹਾਜ਼ਰ ਸਨ।

Our Visitor

1890359