Tuesday, May 12, 2026
Home Blog Page 276

ਥਰਮਲ ਕਲੋਨੀ ਦੇ ਪੈਸਕੋ ਮੁਲਾਜ਼ਮਾਂ ਨੇ ਵਿਭਾਗੀ ਮੰਗਾਂ ਨੂੰ ਲੈ ਕੇ ਕੀਤਾ ਦੋ ਘੰਟਿਆਂ ਦਾ ਟੂਲ ਡਾਊਨ

0

Bathinda News:ਪੀਐਸਪੀਸੀਐਲ, ਪੀਐਸਟੀਸੀਐਲ, ਕੰਨਰੈਕਟਚੂਅਲਵਰਕਰਜ ਯੂਨੀਅਨ ਪੰਜਾਬ( ਜੋਨ ਬਠਿੰਡਾ) ਥਰਮਲ ਕਲੋਨੀ ਬਠਿੰਡਾ ਦੇ ਆਊਟਸੋਰਸ ਮੁਲਾਜ਼ਮਾਂ ਨੇ ਪਿਛਲੇ ਡੇਢ ਸਾਲ ਤੋਂ ਥਰਮਲ ਕਲੋਨੀ ਦੀ ਮੈਨੇਜਮੈਂਟ ਵੱਲੋਂ ਡਸਟ ਅਲਾਉਸ ਨਾ ਲਾਗੂ ਕਰਨ ਦੇ ਰੋਸ ਵਜੋਂ ਦੋ ਘੰਟਿਆਂ ਦਾ ਟੂਲ ਡਾਊਨ ਕੀਤਾ।ਜਥੇਬੰਦੀ ਦੇ ਆਗੂਆਂ ਵੱਲੋਂ ਪ੍ਰਧਾਨ ਰਾਮ ਰਤਨ ਲਾਲ ਅਤੇ ਰਾਜੇਸ਼ ਕੁਮਾਰ ਨੇ ਕਿਹਾ ਕਿ ਜਿੱਥੇ ਤਾਂ ਅਸੀਂ ਆਪਦੇ ਰੁਜ਼ਗਾਰ ਦੇ ਪੱਕੇ ਹੋਣ ਦੀ ਮੰਗ ਰੱਖਦੇ ਹਾਂ ਪੰਜਾਬ ਸਰਕਾਰ ਤੋਂ ਉਥੇ ਉਸ ਦੇ ਉਲਟ ਪੰਜਾਬ ਸਰਕਾਰ ਸਰਕਾਰੀ ਵਿਭਾਗਾਂ ਦੀਆਂ ਜਮੀਨਾਂ ਵੇਚਣ ਲਈ ਤਿਆਰ ਹੈ

ਇਹ ਵੀ ਪੜ੍ਹੋ ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

ਜਿੱਥੇ ਅਸੀਂ ਮੰਗ ਰੱਖਦੇ ਹਾਂ ਵੀ ਸਾਨੂੰ ਵਿਭਾਗਾਂ ਵਿੱਚ ਲਿਆ ਕੇ ਰੈਗੂਲਰ ਕੀਤਾ ਜਾਵੇ ਉਥੇ ਸਭ ਤੋਂ ਪਹਿਲੀ ਸਾਡੀ ਮੰਗ ਹੈ ਵੀ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ। ਜਥੇਬੰਦੀਆਂ ਨੂੰ ਜਥੇਬੰਦੀ ਦੇ ਆਗੂਆਂ ਨੇ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਵੀ ਆਉਣ ਵਾਲੇ ਦਿਨਾਂ ਦੇ ਵਿੱਚ ਅਸੀਂ ਪਰਿਵਾਰਾਂ ਤੇ ਬੱਚਿਆਂ ਸਮੇਤ ਤੇ ਹਰ ਇੱਕ ਆਮ ਨਾਗਰਿਕ ਕੋਲੇ ਪਹੁੰਚ ਕਰਕੇ ਵੱਡੀ ਲਾਮਬੰਦੀ ਕਰਕੇ ਆਉਣ ਵਾਲੇ ਦਿਨਾਂ ਦੇ ਵਿੱਚ ਸਾਂਝੇ ਸੰਘਰਸ਼ ਉਲਿਕਾਂਗੇ ਤੇ ਆਉਣ ਵਾਲੇ ਦਿਨਾਂ ਦੇ ਵਿੱਚ ਮੈਨੇਜਮੈਂਟ ਨੂੰ ਅਤੇ ਸਰਕਾਰ ਨੂੰ ਆਪਣੀਆਂ ਮੰਗਾਂ ਮੰਨਣ ਲਈ ਮਜਬੂਰ ਕਰਾਂਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

0

👉ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਦਿੱਤੀ ਵਧਾਈ ਦਿੰਦਿਆਂ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਕੀਤਾ ਪ੍ਰੇਰਿਤ
SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਦੇਸ਼ ਲਈ ਬਹਾਦਰ ਸੈਨਿਕ ਪੈਦਾ ਕਰਨ ਦੀ ਪੰਜਾਬ ਦੀ ਸ਼ਾਨਦਾਰ ਪਰੰਪਰਾ ਨੂੰ ਅੱਗੇ ਵਧਾਉਂਦਿਆਂ, ਮੋਹਾਲੀ ਸਥਿਤ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਦੇ ਪੰਜ ਸਾਬਕਾ ਵਿਦਿਆਰਥੀਆਂ ਨੂੰ ਅੱਜ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਅਧਿਕਾਰੀਆਂ ਵਜੋਂ ਸ਼ਾਮਲ ਕੀਤਾ ਗਿਆ ਹੈ।ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਦੇਹਰਾਦੂਨ ਵਿਖੇ 157ਵੇਂ ਰੈਗੂਲਰ ਕੋਰਸ ਦੀ ਪਾਸਿੰਗ ਆਊਟ ਪਰੇਡ ਜਿਸਦੀ ਸਮੀਖਿਆ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ, ਚੀਫ ਆਫ ਆਰਮੀ ਸਟਾਫ ਵੱਲੋਂ ਕੀਤੀ ਗਈ, ਦੌਰਾਨ ਚਾਰ ਕੈਡਿਟਾਂ ਨੂੰ ਭਾਰਤੀ ਫੌਜ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਥਰਮਲ ਕਲੋਨੀ ਦੀ ਜਮੀਨ ਜਮੀਨ ਵੇਚਣ ਦਾ ਅਕਾਲੀ ਦਲ ਡੱਟ ਕੇ ਵਿਰੋਧ ਕਰੇਗਾ:ਬਬਲੀ ਢਿੱਲੋਂ

ਭਾਰਤੀ ਫੌਜ ਵਿੱਚ ਸ਼ਾਮਲ ਹੋਣ ਵਾਲੇ ਕੈਡਿਟਾਂ ਵਿੱਚ ਗੁਰਕੀਰਤ ਸਿੰਘ (ਅੰਮ੍ਰਿਤਸਰ), ਜਿਸ ਦੇ ਪਿਤਾ ਕਾਰਪਸ ਆਫ਼ ਇੰਜੀਨੀਅਰਜ਼ ਦੇ ਸਾਬਕਾ ਸੈਨਿਕ ਹਨ; ਬਰਜਿੰਦਰ ਸਿੰਘ (ਗੁਰਦਾਸਪੁਰ) ਜਿਸ ਦੇ ਪਿਤਾ ਸਕੂਲ ਪ੍ਰਿੰਸੀਪਲ ਅਤੇ ਮਾਤਾ ਪੀਐਸਪੀਸੀਐਲ ਸੁਪਰਡੈਂਟ ਹਨ; ਸੁਖਦੇਵ ਸਿੰਘ ਗਿੱਲ (ਗੁਰਦਾਸਪੁਰ) ਜਿਸ ਦੇ ਪਿਤਾ ਸੇਵਾਮੁਕਤ ਪੀਐਸਪੀਸੀਐਲ ਜੇਈ ਹਨ ਅਤੇ ਵਿਨਾਇਕ ਸ਼ਰਮਾ (ਪਠਾਨਕੋਟ) ਜਿਸ ਦੇ ਮਾਤਾ-ਪਿਤਾ ਪ੍ਰਾਇਵੇਟ ਸੈਕਟਰ ਵਿੱਚ ਸੇਵਾਵਾਂ ਨਿਭਾ ਰਹੇ ਹਨ, ਸ਼ਾਮਲ ਹਨ। ਇੱਕ ਹੋਰ ਕੈਡੇਟ, ਕੁਸ਼ ਪਾਂਡਿਆ (ਲੁਧਿਆਣਾ), ਨੂੰ ਹੈਦਰਾਬਾਦ ਦੇ ਡੰਡੀਗਲ ਸਥਿਤ ਏਅਰ ਫੋਰਸ ਅਕੈਡਮੀ (ਏਐਫਏ) ਵਿਖੇ 216ਵੇਂ ਕੋਰਸ ਤੋਂ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਸ਼ਾਮਲ ਕੀਤਾ ਗਿਆ।

ਇਹ ਵੀ ਪੜ੍ਹੋ Bathinda ‘ਚ ਲੱਗੀ ਲੋਕ ਅਦਾਲਤ ਦੌਰਾਨ 19030 ਕੇਸਾਂ ਦਾ ਕੀਤਾ ਨਿਪਟਾਰਾ

ਇਸ ਪਰੇਡ ਦਾ ਨਿਰੀਖਣ ਜਨਰਲ ਅਨਿਲ ਚੌਹਾਨ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ, ਐਸਐਮ, ਵੀਐਸਐਮ, ਚੀਫ਼ ਆਫ਼ ਡਿਫੈਂਸ ਸਟਾਫ ਵੱਲੋਂ ਕੀਤਾ ਗਿਆ। ਕੁਸ਼ ਭਾਰਤੀ ਸੈਨਾਵਾਂ ਵਿੱਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਪਰਿਵਾਰ ਨਾਲ ਸਬੰਧਤ ਹੈ। ਉਸਦੇ ਪਿਤਾ ਇੱਕ ਸੇਵਾਮੁਕਤ ਆਈਏਐਫ ਗਰੁੱਪ ਕੈਪਟਨ ਹਨ ਅਤੇ ਉਸਦੀ ਮਾਂ ਆਰਮੀ ਮੈਡੀਕਲ ਕਾਰਪਸ ਵਿੱਚ ਇੱਕ ਸੇਵਾਮੁਕਤ ਲੈਫਟੀਨੈਂਟ ਕਰਨਲ ਹਨ।ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਮਆਰਐਸਏਐਫਪੀਆਈ ਦੇ ਸਾਬਕਾ ਕੈਡਿਟਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ‘ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕੈਡਿਟਾਂ ਨੂੰ ਅਧਿਕਾਰੀਆਂ ਵਜੋਂ ਆਪਣੇ ਕਰੀਅਰ ਵਿੱਚ ਹੋਰ ਵੀ ਸਖ਼ਤ ਮਿਹਨਤ ਕਰਨ ਅਤੇ ਪੰਜਾਬ ਦਾ ਸਿਰ ਹੋਰ ਉੱਚਾ ਕਰਨ ਲਈ ਕਿਹਾ।

ਇਹ ਵੀ ਪੜ੍ਹੋ ਜ਼ਿਲ੍ਹੇ ਦੀਆਂ ਸਾਰੀਆਂ ਪੋਲਿੰਗ ਪਾਰਟੀਆਂ ਨਿਰਧਾਰਤ ਪੋਲਿੰਗ ਸਟੇਸ਼ਨਾਂ ਵੱਲ ਰਵਾਨਾ : ਜ਼ਿਲ੍ਹਾ ਚੋਣ ਅਫ਼ਸਰ

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕਰ ਰਹੀ ਹੈ। ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਸਾਬਕਾ ਕੈਡਿਟਾਂ ਨੂੰ ਉਨ੍ਹਾਂ ਦੀ ਨਿਯੁਕਤੀ ਲਈ ਵਧਾਈ ਦਿੰਦਿਆਂ, ਉਨ੍ਹਾਂ ਨੂੰ ਭਾਰਤੀ ਰੱਖਿਆ ਸੇਵਾਵਾਂ ਦੇ ਆਦਰਸ਼ਾਂ ‘ਤੇ ਖਰਾ ਉਤਰਨ ਅਤੇ ਦੇਸ਼, ਸੂਬੇ ਅਤੇ ਸੰਸਥਾ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪੰਜ ਕੈਡਿਟਾਂ ਦੀ ਨਿਯੁਕਤੀ ਨਾਲ, ਹੁਣ ਤੱਕ ਐਮਆਰਐਸਏਐਫਪੀਆਈ ਦੇ ਕੁੱਲ 186 ਕੈਡਿਟਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਥਰਮਲ ਕਲੋਨੀ ਦੀ ਜਮੀਨ ਜਮੀਨ ਵੇਚਣ ਦਾ ਅਕਾਲੀ ਦਲ ਡੱਟ ਕੇ ਵਿਰੋਧ ਕਰੇਗਾ:ਬਬਲੀ ਢਿੱਲੋਂ

0

Bathinda News: ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਥਰਮਲ ਕਲੋਨੀ ਦੀ ਜਮੀਨ ਵੇਚਣ ਦਾ ਸ੍ਰੋਮਣੀ ਅਕਾਲੀ ਦਲ ਡਟਵਾਂ ਵਿਰੋਧ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਰਕਾਰੀ ਜਾਇਦਾਦਾਂ ਵੇਚ ਕੇ ਦਿੱਲੀ ਵਾਲੇ ਆਗੂਆਂ ਦੀ ਆਓ ਭਗਤ ’ਤੇ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੈਸੇ ਲੁੱਟ ਕੇ ਦਿੱਲੀ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬਾ ਦਿਨੋ ਦਿਨ ਕਰਜਾਈ ਹੋ ਰਿਹਾ ਹੈ। ਬਬਲੀ ਢਿੱਲੋ ਨ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਹੁਣ ਸਰਕਾਰ ਬਿਲਕੁਲ ਉਸਦੇ ਉਲਟ ਕੰਮ ਕਰ ਰਹੀ ਹੈ। ਹਲਕਾ ਇਚਾਰਜ਼ ਨੇ ਕਿਹਾ ਕਿ ਸਰਕਾਰੀ ਥਰਮਲ ਲਾਉਣ ਦੇ ਦਾਅਵੇ ਕਰਨ ਵਾਲੀ ਮਾਨ ਸਰਕਾਰ ਹੁਣ ਬਠਿੰਡਾ ਦੇ ਥਰਮਲ ਦੀ ਜਮੀਨ ਵੇਚਣ ’ਤੇ ਤੁਲੀ ਹੋਈ ਹੈ।

ਇਹ ਵੀ ਪੜ੍ਹੋ ਜ਼ਿਲ੍ਹੇ ਦੀਆਂ ਸਾਰੀਆਂ ਪੋਲਿੰਗ ਪਾਰਟੀਆਂ ਨਿਰਧਾਰਤ ਪੋਲਿੰਗ ਸਟੇਸ਼ਨਾਂ ਵੱਲ ਰਵਾਨਾ : ਜ਼ਿਲ੍ਹਾ ਚੋਣ ਅਫ਼ਸਰ

ਉਨ੍ਹਾਂ ਕਿਹਾ ਕਿ ਪਾਵਰਕਾਮ ਦੀ ਥਰਮਲ ਕਲੋਨੀ ਵਾਲੀ 165.67 ਏਕੜ ਜਮੀਨ ਨੂੰ ਪੁੱਡਾ ਦੇ ਨਾਮ ਤਬਦੀਲ ਕੀਤਾ ਜਾ ਰਿਹਾ ਹੈ, ਜਿਸ ਦਾ ਸ੍ਰੋਮਣੀ ਅਕਾਲੀ ਦਲ ਡਟਵਾਂ ਵਿਰੋਧ ਕਰੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਰਕਾਰੀ ਜਮੀਨਾਂ ਨਹੀਂ ਵੇਚਣ ਦਿੱਤੀਆਂ ਜਾਣਗੀਆਂ ਇਸ ਲਈ ਭਾਵੇਂ ਸ੍ਰੋਮਣੀ ਅਕਾਲੀ ਦਲ ਸੰਘਰਸ਼ ਵਿੱਢਣਾ ਪਵੇ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਥਰਮਲ ਕਲੋਨੀ ਦੀ ਜਮੀਨ ਵੇਚਣ ਦੇ ਮਾਮਲੇ ਦਾ ਸਖਤ ਵਿਰੋਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਠਿੰਡਾ ਦਾ ਥਰਮਲ ਅਤੇ ਕਲੋਨੀ ਸ਼ਹਿਰ ਦੀ ਇਕ ਵਿਰਾਸਤ ਹੈ ਜਿਸ ਨੂੰ ਆਪ ਸਰਕਾਰ ਢਹਿ ਢੇਰੀ ਕਰਨ ਜਾ ਰਹੀ ਹੈ। ਅਕਾਲੀ ਆਗੂ ਨੇ ਕਿਹਾ ਕਿ ਆਪ ਦੀ ਮਾਨ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ’ਤੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਤੋਂ ਹਰ ਵਰਗ ਦੁਖੀ ਹੈ, ਜਿਸਦਾ ਜਵਾਬ ਲੋਕ ਸਾਲ 2027 ਦੀਆਂ ਵਿਧਾਨ ਸਭਾ ਵਿਚ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹੇ ਦੀਆਂ ਸਾਰੀਆਂ ਪੋਲਿੰਗ ਪਾਰਟੀਆਂ ਨਿਰਧਾਰਤ ਪੋਲਿੰਗ ਸਟੇਸ਼ਨਾਂ ਵੱਲ ਰਵਾਨਾ : ਜ਼ਿਲ੍ਹਾ ਚੋਣ ਅਫ਼ਸਰ

0

👉ਚੋਣਾਂ ਨੂੰ ਪਾਰਦਰਸ਼ੀ ਅਤੇ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਬੰਧ ਮੁਕੰਮਲ
👉ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ, 17 ਦਸੰਬਰ ਨੂੰ ਹੋਵੇਗੀ ਗਿਣਤੀ
Bathinda News: ਜ਼ਿਲ੍ਹੇ ਅੰਦਰ 14 ਦਸੰਬਰ ਨੂੰ ਪੈਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਪਾਰਦਰਸ਼ੀ, ਸੁਚੱਜੇ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹੇ ਦੇ 8 ਬਲਾਕ (ਬਠਿੰਡਾ, ਮੋੜ, ਰਾਮਪੁਰਾ, ਤਲਵੰਡੀ ਸਾਬੋ, ਗੋਨਿਆਣਾ, ਨਥਾਣਾ, ਫੂਲ ਅਤੇ ਸੰਗਤ) ਲਈ ਸਾਰੀਆਂ ਪੋਲਿੰਗ ਪਾਰਟੀਆਂ ਅੱਜ ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਵੱਲ ਰਵਾਨਾ ਹੋ ਗਈਆਂ।

ਇਹ ਵੀ ਪੜ੍ਹੋ ਕੌਮੀ ਲੋਕ ਅਦਾਲਤ ਵਿੱਚ 12994 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ

ਇਹਨਾਂ ਚੋਣਾਂ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਹਰ ਪੱਧਰ ’ਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ 14 ਦਸੰਬਰ 2025 ਨੂੰ ਵੋਟਿੰਗ ਸਵੇਰੇ 8 ਤੋਂ ਲੈ ਕੇ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਵੋਟਰਾਂ ਦੀ ਸੁਵਿਧਾ ਅਤੇ ਸੁਰੱਖਿਆ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਬੁਨਿਆਦੀ ਸਹੂਲਤਾਂ, ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਚੋਣ ਅਮਲੇ ਦੀ ਪੂਰੀ ਤਿਆਰੀ ਯਕੀਨੀ ਬਣਾਈ ਗਈ ਹੈ ਤਾਂ ਜੋ ਵੋਟਿੰਗ ਪ੍ਰਕਿਰਿਆ ਸੁਚੱਜੀ ਢੰਗ ਨਾਲ ਸੰਪੰਨ ਹੋ ਸਕੇ।

ਇਹ ਵੀ ਪੜ੍ਹੋ Bathinda ‘ਚ ਲੱਗੀ ਲੋਕ ਅਦਾਲਤ ਦੌਰਾਨ 19030 ਕੇਸਾਂ ਦਾ ਕੀਤਾ ਨਿਪਟਾਰਾ

ਉਹਨਾਂ ਇਹ ਵੀ ਕਿਹਾ ਕਿ 17 ਦਸੰਬਰ ਨੂੰ ਇਹਨਾਂ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਵੀ ਉਸੇ ਦਿਨ ਹੀ ਘੋਸ਼ਿਤ ਕੀਤੇ ਜਾਣਗੇ।ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਕਰਵਾਉਣ ਲਈ ਪੁਲਿਸ ਵਿਭਾਗ ਵੱਲੋਂ ਕੁੱਲ 1812 ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨਾਂ ਵੱਲੋਂ ਸਮੇਂ-ਸਮੇਂ ‘ਤੇ ਬਣਾਏ ਗਏ 826 ਪੋਲਿੰਗ ਬੂਥਾਂ ਉੱਤੇ ਜਾ ਕੇ ਵਿਸ਼ੇਸ਼ ਨਜ਼ਰਸਾਨੀ ਰੱਖੀ ਜਾਵੇਗੀ।ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਆਪਣੇ ਲੋਕਤੰਤਰਿਕ ਅਧਿਕਾਰ ਦਾ ਪ੍ਰਯੋਗ ਕਰਨ ਅਤੇ ਚੋਣ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਲੱਗੀ ਲੋਕ ਅਦਾਲਤ ਦੌਰਾਨ 19030 ਕੇਸਾਂ ਦਾ ਕੀਤਾ ਨਿਪਟਾਰਾ

0

Bathinda News: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਸ਼੍ਰੀ ਕਰੁਨੇਸ਼ ਕੁਮਾਰ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ. ਬਲਜਿੰਦਰ ਕੌਰ ਮਾਨ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੁਆਰਾ ਸੈਸ਼ਨਜ਼ ਡਵੀਜਨ, ਬਠਿੰਡਾ ਅਧੀਨ ਸਮੂਹ ਨਿਆਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜਨ, ਤਲਵੰਡੀ ਅਤੇ ਫੂਲ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਸਥਾਨਕ ਜ਼ਿਲ੍ਹਾ ਕਚਹਿਰੀਆਂ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਇਹ ਵੀ ਪੜ੍ਹੋ ਕੌਮੀ ਲੋਕ ਅਦਾਲਤ ਵਿੱਚ 12994 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ

ਇਸ ਨੈਸ਼ਨਲ ਲੋਕ ਅਦਾਲਤ ਲਈ ਬਠਿੰਡਾ, ਤਲਵੰਡੀ ਅਤੇ ਫੂਲ ਵਿਖੇ ਦੇ ਨਿਆਇਕ ਅਧਿਕਾਰੀਆਂ ਦੇ ਕੁੱਲ 23 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਂਦੇ ਹਨ। ਇਸ ਲੋਕ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 21016 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 19030 ਕੁੱਲ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ 30,38,39,974/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ।

ਇਹ ਵੀ ਪੜ੍ਹੋ Gurpreet Singh Sekhon ਨਾਭਾ ਜੇਲ੍ਹ ਵਿੱਚੋਂ ਬਾਹਰ ਆਇਆ

ਇਸ ਸਬੰਧੀ ਮਿਸ. ਬਲਜਿੰਦਰ ਕੌਰ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿੱਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੌਮੀ ਲੋਕ ਅਦਾਲਤ ਵਿੱਚ 12994 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ

0

Ferozepur News:ਅੱਜ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜਪੁਰ ਵਿੱਚ ਕੁੱਲ 17 ਬੈਂਚ ਬਣਾਏ ਗਏ ਜਿਹਨਾਂ ਵਿੱਚ ਸੈਸ਼ਨ ਡਵੀਜਨ, ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 11 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ।

ਇਹ ਵੀ ਪੜ੍ਹੋ  ਚਰਚਾ ਦਾ ਕੇਂਦਰ ਬਿੰਦੂ ਬਣੀ ਨਵਜੋਤ ਕੌਰ ਸਿੱਧੂ ਨੇ ਹੁਣ ਭਗਵੰਤ ਮਾਨ ਕੋਲੋਂ ਮੰਗੀ ਸੁਰੱਖਿਆ

ਜਾਣਕਾਰੀ ਮੁਤਾਬਕ ਇਸ ਲੋਕ ਅਦਾਲਤ ਵਿੱਚ ਕੁੱਲ 22017 ਕੇਸ ਲਗਾਏ ਗਏ ਜਿਹਨਾਂ ਵਿੱਚੋਂ 12994 ਕੇਸਾਂ ਦਾ ਨਿਪਟਾਰਾ ਕੀਤਾ ਗਿਆ । ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ, ਇਖਰਾਜ ਰਿਪੋਰਟਾਂ, ਅਦਮਪਤਾ ਰਿਪੋਰਟਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ।ਲੋਕ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਪੁੱਛ—ਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਫਿਰੋਜਪੁਰ ਦੇ ਪਬਲਿਕ ਐਂਟਰੀ ਗੇਟ ਉੱਪਰ ਇੱਕ ਹੈਲਪ ਡੈਸਕ ਵੀ ਲਗਾਇਆ ਗਿਆ ਤਾਂ ਜ਼ੋ ਲੋਕਾਂ ਨੂੰ ਸੁਖਾਲਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਪੰਜਾਬ ਦੇ ਵਿੱਚ ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਵੋਟਾਂ ਭਲਕੇ, ਤਿਆਰੀਆਂ ਮੁਕੰਮਲ

ਇਸੇ ਤਰ੍ਹਾਂ ਹੀ ਦੋਨਾਂ ਸਬ—ਡਵੀਜਨਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਵੀ ਹੈਲਪ ਡੈਸਕ ਲਗਾਏ ਗਏ।ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ—ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ।ਝ਼ਗੜੇ ਮੁਕਾਓ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Gurpreet Singh Sekhon ਨਾਭਾ ਜੇਲ੍ਹ ਵਿੱਚੋਂ ਬਾਹਰ ਆਇਆ

0

Nabha News: ਨਾਭਾ ਜੇਲ ਬਰੇਕ ਕਾਂਡ ਦਾ ਮੁੱਖ ਮਾਸਟਰ ਮਾਇੰਡ ਮੰਨਿਆ ਜਾਂਦਾ ਸਾਬਕਾ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਨਾਭਾ ਜੇਲ ਵਿੱਚੋਂ ਰਿਹਾਅ ਹੋ ਗਿਆ ਹੈ। ਦੋ ਦਿਨ ਪਹਿਲਾਂ ਜਿਲਾ ਫਿਰੋਜਪੁਰ ਦੇ ਥਾਣਾ ਕੁਲਗੁੜੀ ਦੀ ਪੁਲਿਸ ਨੇ ਸੇਖੋ ਨੂੰ 7/51 ਦੇ ਅਧੀਨ ਹਿਰਾਸਤ ਵਿੱਚ ਲਿਆ ਸੀ। ਜਿਸ ਤੋਂ ਬਾਅਦ ਉਸ ਨੂੰ ਐਸਡੀਐਮ ਦੀ ਅਦਾਲਤ ਵਿੱਚ ਪੇਸ਼ ਕਰਕੇ ਨਾਭਾ ਜੇਲ ਭੇਜ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਸ਼ਾਂਤਮਈ ਤਰੀਕੇ ਦੇ ਨਾਲ ਆਪਣੀ ਜ਼ਿੰਦਗੀ ਜਿਉਂ ਰਿਹਾ ਗੁਰਪ੍ਰੀਤ ਸਿੰਘ ਸੇਖੋ ਹੁਣ ਜਿਲਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਵਿੱਚ ਆਪਣੇ ਰਿਸ਼ਤੇਦਾਰਾਂ ਦੇ ਸਹਾਰੇ ਚੋਣ ਮੈਦਾਨ ਵਿੱਚ ਉਤਰਿਆ ਹੋਇਆ।

ਇਹ ਵੀ ਪੜ੍ਹੋ  ਚਰਚਾ ਦਾ ਕੇਂਦਰ ਬਿੰਦੂ ਬਣੀ ਨਵਜੋਤ ਕੌਰ ਸਿੱਧੂ ਨੇ ਹੁਣ ਭਗਵੰਤ ਮਾਨ ਕੋਲੋਂ ਮੰਗੀ ਸੁਰੱਖਿਆ

ਉਹਨਾਂ ਦੀ ਪਤਨੀ ਮਨਦੀਪ ਕੌਰ ਸੇਖੋਂ ਅਤੇ ਇੱਕ ਹੋਰ ਰਿਸ਼ਤੇਦਾਰ ਇਹ ਚੋਣ ਲੜ ਰਹੇ ਹਨ, ਜਿਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਮਾਇਤ ਦਿੱਤੀ ਹੋਈ ਹੈ। ਗੁਰਪ੍ਰੀਤ ਸਿੰਘ ਸੇਖੋ ਨੇ ਆਪਣੀ ਰਿਹਾਈ ਤੋਂ ਬਾਅਦ ਹਲਕਾ ਵਿਧਾਇਕ ਰਜਨੀਸ਼ ਦਹੀਆ ਉੱਪਰ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹਨਾਂ ਦੇ ਇਸ਼ਾਰੇ ਉੱਪਰ ਪੁਲਿਸ ਨੇ ਉਸਨੂੰ ਗਿਰਫਤਾਰ ਕੀਤਾ ਸੀ। ਸੇਖੋਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਪਾਸੇ ਉਹ ਭਟਕੇ ਹੋਏ ਨੌਜਵਾਨਾਂ ਨੂੰ ਸਿੱਧੇ ਰਾਹੇ ਪੈਣ ਦੀ ਅਪੀਲਾਂ ਕਰਦੇ ਹਨ ਪਰੰਤੂ ਜੋ ਨੌਜਵਾਨ ਸਾਰਾ ਕੁਝ ਛੱਡ ਕੇ ਘਰ ਬੈਠੇ ਹਨ ਉਹਨਾਂ ਨੂੰ ਮੁੜ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ  Ex MLA ਦੇ ਸਾਬਕਾ ਭਤੀਜੇ ਦਾ ਕ+ਤ+ਲ; ਇਸ ਪਾਰਟੀ ਦੇ ਯੂਥ ਆਗੂ ‘ਤੇ ਲੱਗੇ ਦੋਸ਼

ਸੇਖੋ ਨੇ ਕਿਹਾ ਕਿ ਉਸਨੇ ਜੋ ਪਿਛੋਕੜ ਦੇ ਵਿੱਚ ਗਲਤੀਆਂ ਕੀਤੀਆਂ ਹਨ, ਉਸ ਦੀ ਉਹ ਸਜ਼ਾ ਭੁਗਤ ਚੁੱਕਾ ਹੈ ਅਤੇ ਹੁਣ ਉਹ ਲੋਕਤਾਂਤਰਿਕ ਤਰੀਕੇ ਦੇ ਨਾਲ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹੈ। ਜ਼ਿਕਰਯੋਗ ਹੈ ਕਿ ਸੇਖੋਂ ਦੀ ਗਿਰਫਤਾਰੀ ਤੋਂ ਬਾਅਦ ਬੀਤੇ ਕੱਲ ਉਹਨਾਂ ਦੇ ਸਮਰਥਕਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਥਾਣਾ ਘੇਰਿਆ ਗਿਆ ਸੀ। ਇਸ ਤੋਂ ਇਲਾਵਾ ਉਹਨਾਂ ਦੀ ਮਾਤਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦੇ ਵਿੱਚ ਮਾਨਯੋਗ ਹਾਈਕੋਰਟ ਨੇ ਸੇਖੋ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਦਿੱਤੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚਰਚਾ ਦਾ ਕੇਂਦਰ ਬਿੰਦੂ ਬਣੀ ਨਵਜੋਤ ਕੌਰ ਸਿੱਧੂ ਨੇ ਹੁਣ ਭਗਵੰਤ ਮਾਨ ਕੋਲੋਂ ਮੰਗੀ ਸੁਰੱਖਿਆ

0

Punjab News: ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀ ਸਿਆਸਤ ਵਿਚ ਚਰਚਾ ਦਾ ਕੇਂਦਰ ਬਿੰਦੂ ਬਣੀ ਡਾ ਨਵਜੋਤ ਕੌਰ ਸਿੱਧੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਸੁਰੱਖਿਆ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਹੈ ਕਿ ਜੇਕਰ ਉਸਨੂੰ ਕੁੱਝ ਹੁੰਦਾ ਹੈ ਤਾਂ ਉਸਦੇ ਲਈ ਤੁਸੀ ਜਿੰਮੇਵਾਰ ਹੋਵੇਗੇ। ਡਾ ਸਿੱਧੂ ਨੇ ਇਸ ਸਬੰਧ ਵਿਚ ਇੱਕ ਟਵੀਟ ਵੀ ਕੀਤਾ ਹੈ, ਜਿਸਦੇ ਵਿਚ ਉਨ੍ਹਾਂ ਵੱਲੋਂ ਪਿਛਲੇ ਸਮਿਆਂ ਦੌਰਾਨ ਚੁੱਕੇ ਮੁਦਿਆਂ ਦਾ ਜਿਕਰ ਕਰਦਿਆਂ ਦਾਅਵਾ ਕੀਤਾ ਹੈ ਕਿ ਉਸਨੂੰ ਸੁਰੱਖਿਆ ਦੀ ਜਰੂਰਤ ਹੈ। ਇਸਦੇ ਨਾਲ ਹੀ ਉਨ੍ਹਾਂ ਸਵਾਲ ਉੱਠਾਇਆ ਹੈ ਕਿ ਉਸਦੇ ਵੱਲੋਂ ਰਾਜਪਾਲ ਕੋਲ ਪੰਜਾਬ ਦੇ ਉੱਠਾਏ ਮੁੱਦਿਆਂ ਦਾ ਹੱਲ ਕਿਉਂ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ Ex MLA ਦੇ ਸਾਬਕਾ ਭਤੀਜੇ ਦਾ ਕ+ਤ+ਲ; ਇਸ ਪਾਰਟੀ ਦੇ ਯੂਥ ਆਗੂ ‘ਤੇ ਲੱਗੇ ਦੋਸ਼

ਦਸਣਾ ਬਣਦਾ ਹੈ ਕਿ ਡਾ ਨਵਜੋਤ ਕੌਰ ਸਿੱਧੂ ਨੇ ਪਿਛਲੇ ਦਿਨੀਂ ਰਾਜਪਾਲ ਨੁੰ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਇੱਕ ਵੱਡਾ ਦਾਅਵਾ ਕੀਤਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਦੇ ਅਟੈਚੀ ਦੀ ਜਰੂਰਤ ਹੈ, ਜਿਹੜਾ ਕਿ ਸਾਡੇ ਕੋਲ ਨਹੀਂ। ਇਸਤੋਂ ਬਾਅਦ ਕਾਂਗਰਸ ਵਿਚ ਵੱਡੇ ਪੱਧਰ ‘ਤੇ ਵਿਰੋਧ ਉੱਠਿਆ ਸੀ ਤੇ ਮੁੜ ਡਾ ਸਿੱਧੂ ਨੇ ਕਾਂਗਰਸ ਦੀ ਵੱਡੀ ਲੀਡਰਸ਼ਿਪ ਉੱਪਰ ਗੰਭੀਰ ਦੋਸ਼ ਲਗਾਏ ਸਨ, ਜਿਸਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਡਾ ਨਵਜੋਤ ਕੌਰ ਸਿੱਧੂ ਨੂੰ ਮੁਅੱਤਲ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੱਜ ਜੇਲ੍ਹ ਤੋਂ ਰਿਹਾਅ ਹੋ ਸਕਦਾ ਹੈ ਗੁਰਪ੍ਰੀਤ ਸੇਖੋਂ, ਹਾਈਕੋਰਟ ਨੇ ਦਿੱਤਾ ਰਿਹਾਅ ਕਰਨ ਦਾ ਹੁਕਮ

0

Firozpur News: Police arrest gangster-turned-social worker Gurpreet Sekhon;ਬੀਤੇ ਕੱਲ ਫ਼ਿਰੋਜਪੁਰ ਜ਼ਿਲ੍ਹੇ ਦੇ ਥਾਣਾ ਕੁਲਗੁੜੀ ਦੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਹਾਈ ਸੁਕਿਊਰਟੀ ਵਾਲੀ ਨਾਭਾ ਜੇਲ੍ਹ ਬ੍ਰੇਕ ਕਾਂਡ 2016 ਦੇ ਮੁੱਖ ਸੂਤਰਧਾਰ ਰਹੇ ਨਾਮੀ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋ ਨੂੰ ਅੱਜ ਰਿਹਾਅ ਕੀਤਾ ਜਾ ਸਕਦਾ। ਸੇਖੋ ਹੁਣ ਜਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਸੀ ਅਤੇ ਪਿਛਲੇ ਕੁੱਝ ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਵਿਚਰ ਰਿਹਾ। 14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਉਸਦੀ ਪਤਨੀ ਤੇ ਹੋਰ ਰਿਸ਼ਤੇਦਾਰ ਚੋਣ ਲੜ ਰਹੇ ਸਨ ਤੇ ਸੇਖੋਂ ਉਨ੍ਹਾਂ ਦੇ ਲਈ ਚੋਣ ਪ੍ਰਚਾਰ ਕਰ ਰਿਹਾ ਸੀ।ਪ੍ਰੰਤੂ ਵੀਰਵਾਰ ਦੀ ਦੇਰ ਰਾਤ ਸੇਖੋਂ ਨੂੰ ਚੋਣ ਪ੍ਰਚਾਰ ਤੋਂ ਮੁੜਦੇ ਹੀ ਗ੍ਰਿਫਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ Ex MLA ਦੇ ਸਾਬਕਾ ਭਤੀਜੇ ਦਾ ਕ+ਤ+ਲ; ਇਸ ਪਾਰਟੀ ਦੇ ਯੂਥ ਆਗੂ ‘ਤੇ ਲੱਗੇ ਦੋਸ਼

ਜਿਸਤੋਂ ਬਾਅਦ ਉਸਦੇ ਸਮਰਥਕਾਂ ਵਿਚ ਰੋਸ਼ ਦੇਖਣ ਨੂੰ ਮਿਲਿਆ ਸੀ ਤੇ ਬੀਤੇ ਕੱਲ ਵੱਡੀ ਗਿਣਤੀ ਵਿਚ ਇਕੱਠੇ ਹੋਏ ਸਮਰਥਕਾਂ ਨੇ ਥਾਣਾ ਕੁਲਗੁੜੀ ਦੇ ਸਾਹਮਣੇ ਰੋਸ਼ ਪ੍ਰਦਰਸ਼ਨ ਵੀ ਕੀਤਾ ਸੀ। ਇਸ ਦੌਰਾਨ ਸੇਖੋ ਦੀ ਮਾਤਾ ਕੁਲਬੀਰ ਕੌਰ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਰਿੱਟ ਦਾਈਰ ਕਰਕੇ ਆਪਣੇ ਪੁੱਤ ਨੂੰ ਜਬਰੀ ਥਾਣੇ ਡੱਕਣ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਉਸਨੂੰ ਤੁਰੰਤ ਜਮਾਨਤ ‘ਤੇ ਛੱਡਣ ਦੇ ਹੁਕਮ ਦਿੱਤੇ ਸਨ। ਪ੍ਰੰਤੂ ਦੇਰ ਰਾਤ ਹੋਣ ਕਾਰਨ ਇਹ ਜਮਾਨਤ ਦੇ ਬਾਂਡ ਨਹੀਂ ਭਰੇ ਜਾ ਸਕੇ ਤੇ ਅੱਜ ਇਹ ਡੀਸੀ ਦਫ਼ਤਰ ਦਿੱਤੇ ਜਾਣਗੇ, ਜਿਸਤੋਂ ਬਾਅਦ ਉਸਨੂੰ ਨਾਭਾ ਜੇਲ੍ਹ ਵਿਚੋਂ ਰਿਹਾਅ ਕੀਤਾ ਜਾ ਸਕਦਾ। ਵੱਡੀ ਗੱਲ ਇਹ ਹੈ ਕਿ ਫ਼ਿਰੋਜਪੁਰ ਦਿਹਾਤੀ ਹਲਕੇ ਤੋਂ ਸੇਖੋ ਗਰੁੱਪ ਵੱਲੋਂ ਚੋਣ ਲੜ ਰਹੇ ਮਨਦੀਪ ਕੌਰ ਸੇਖੋ ਤੇ ਕੁਲਜੀਤ ਕੌਰ ਸੇਖੋ ਦੀ ਹਿਮਾਇਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Ex MLA ਦੇ ਭਤੀਜੇ ਦਾ ਕ+ਤ+ਲ; ਇਸ ਪਾਰਟੀ ਦੇ ਯੂਥ ਆਗੂ ‘ਤੇ ਲੱਗੇ ਦੋਸ਼

0

Jalandhar News: ਜਲੰਧਰ ਦੇ ਵਿਚ ਇੱਕ ਸਾਬਕਾ ਵਿਧਾਇਕ ਦੇ ਭਤੀਜ਼ੇ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖ਼੍ਬਰ ਸਾਹਮਣੇ ਆਈ ਹੈ। ਇਹ ਘਟਨਾ ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਵਿਚ ਵਾਪਰੀ ਹੈ, ਜਿੱਥੇ ਕੁੱਝ ਲੋਕਾਂ ਵੱਲੋਂ ਤਕਰਾਰ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਜਖ਼ਮੀ ਹੋਏ ਵਿਕਾਸ ਅੰਗੁਰਾਲ (16 ਸਾਲ) ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿਤਾ।

ਇਹ ਵੀ ਪੜ੍ਹੋ ਪੰਜਾਬ ਦੇ ਵਿੱਚ ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਵੋਟਾਂ ਭਲਕੇ, ਤਿਆਰੀਆਂ ਮੁਕੰਮਲ

ਜਲੰਧਰ ਦੀ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਇਸ ਮਾਮਲੇ ਵਿਚ ਮੁਲਜਮਾਂ ਵਿਰੁਧ ਪਰਚਾ ਦਰਜ਼ ਕਰਕੇ ਮੁਲਜਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਪ੍ਰੰਤੂ ਮ੍ਰਿਤਕ ਦੇ ਪ੍ਰਵਾਰਕ ਮੈਂਬਰਾਂ ਮੁਤਾਬਕ ਇਹ ਕਤਲ ਨਸ਼ੇ ਦੇ ਕਾਰਨਾਂ ਕਰਕੇ ਹੋਇਆ ਹੈ। ਵਿਕਾਸ ਸਾਲ 2022 ਵਿਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਇਕ ਚੁਣੇ ਗਏ ਸ਼ੀਤਲ ਅੰਗੁਰਾਲ ਦਾ ਸਕਾ ਭਤੀਜ਼ਾ ਸੀ।

ਇਹ ਵੀ ਪੜ੍ਹੋ Gurwinder ਕ+ਤ+ਲ ਕਾਂਡ; ਕਾ+ਤ+ਲ ਧੀ ਦੇ ਪਿਉ ਨੇ ਕਿਹਾ ਰੁਪਿੰਦਰ ਨੇ ਸਾਡਾ ਜਵਾਈ ਨਹੀਂ,ਪੁੱਤ ਮਾ.ਰਿਆ, ਮਿਲੇ ਮਿਸਾਲੀ ਸਜ਼ਾ

ਸ਼ੀਤਲ ਅੰਗੁਰਾਲ ਪਿਛਲੇ ਸਮੇਂ ਦੌਰਾਨ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ, ਜਿੱਥੇ ਉਹ ਮੁੜ ਹੋਈ ਉੱਪ ਚੋਣ ਵਿਚ ਮੈਦਾਨ ਵਿਚ ਨਿੱਤਰੇ ਸਨ ਪ੍ਰੰਤੂ ਆਪ ਦੀ ਟਿਕਟ ‘ਤੇ ਚੋਣ ਲੜ ਰਹੇ ਮਹਿੰਦਰ ਭਗਤ ਦੇ ਹੱਥੋਂ ਹਾਰ ਗਏ ਸਨ। ਸ਼ੀਤਲ ਅੰਗੁਰਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਕਤਲ ਦੇ ਪਿੱਛੇ ਕਾਲੂ ਨਾਂ ਦੇ ਨੌਜਵਾਨ ਉੱਪਰ ਦੋਸ਼ ਲਗਾਇਆ ਗਿਆ ਹੈ, ਜਿਸਨੂੰ ਆਪ ਦੇ ਯੂਥ ਵਿੰਗ ਨਾਲ ਸਬੰਧਤ ਦਸਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1900809