Thursday, April 30, 2026
Home Blog Page 2766

ਪਨਬੱਸ ਅਤੇ ਪੀ ਆਰ ਟੀ ਸੀ ਕਾਮਿਆਂ ਨੇ ਦੋ ਘੰਟੇ ਕੀਤਾ ਬੱਸ ਅੱਡਾ ਜਾਮ

0

3-4 ਨੂੰ ਮੁੜ ਬੱਸ ਸਟੈਂਡ ਬੰਦ ਕਰਨ ਦਾ ਕੀਤਾ ਐਲਾਨ

ਸੁਖਜਿੰਦਰ ਮਾਨ ਬਠਿੰਡਾ, 26 ਜੁਲਾਈ – ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕਾਮਿਆਂ ਵਲੋਂ ਦੋ ਘੰਟੇ ਸਥਾਨਕ ਬੱਸ ਅੱਡੇ ਨੂੰ ਜਾਮ ਕੀਤਾ ਗਿਆ। ਇਸ ਦੌਰਾਨ ਸਰਕਾਰ ਵਿਰੁਧ ਰੋਸ ਪ੍ਰਦਰਸਨ ਕਰਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਚੋਣਾਂ ਤੋਂ ਪਹਿਲਾਂ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ ਦਾ ਭਰੋਸਾ ਦੇ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਸਾਢੇ ਚਾਰ ਸਾਲ ਬੀਤਣ ਦੇ ਬਾਅਦ ਪੱਕੇ ਕਰਨ ਦੀ ਥਾਂ ਕੱਚੇ ਮੁਲਾਜਮਾਂ ਨੂੰ ਡਾਂਗਾਂ ਨਾਲ ਕੁੱਟ ਰਹੀ ਹੈ। ਇਸ ਮੌਕੇ ਪ੍ਰਧਾਨ ਗੁਰਸਿਕੰਦਰ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ, ਕੈਸੀਅਰ ਰਵਿੰਦਰ ਸਿੰਘ,ਚੇਅਰਮੈਨ ਸਰਬਜੀਤ ਸਿੰਘ, ਹਰਤਾਰ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ ਤੇ ਹੋਰ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਰੋਡਵੇਜ ਪਨਬੱਸ ਅਤੇ ਪੀ ਆਰ ਟੀ ਸੀ ਵਿੱਚ ਘੱਟੋ-ਘੱਟ 10 ਹਜਾਰ ਬੱਸਾਂ ਪਾਈਆਂ ਜਾਣ, ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਪੱਕੇ ਕੀਤਾ ਜਾਵੇ, ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤਾ ਜਾਵੇੇ ਇਸ ਦੌਰਾਨ ਐਲਾਨ ਕੀਤਾ ਕਿ 3-4 ਅਗਸਤ ਨੂੰ ਮੁੜ ਬੱਸ ਸਟੈਂਡ ਬੰਦ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ।

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕੀਤਾ ਹਲਕਾ ਬਠਿੰਡਾ ਸ਼ਹਿਰੀ ਦਾ ਦੌਰਾ

0

ਵਾਰਡ ਨੰਬਰ 25 ਦੇ ਸਰਕਲ ਪ੍ਰਧਾਨ ਦਰਸ਼ਨ ਸਿੰਘ ਕਾਂਗਰਸ ਪਾਰਟੀ ਚ ਸ਼ਾਮਿਲ 

ਸੁਖਜਿੰਦਰ ਮਾਨ

ਬਠਿੰਡਾ 25 ਜੁਲਾਈ :ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਦੌਰੇ ਦੌਰਾਨ ਖੇਤਾ ਸਿੰਘ ਬਸਤੀ, ਆਦਰਸ਼ ਨਗਰ, ਮਾਡਲ ਟਾਊਨ ਅਤੇ ਗਣੇਸ਼ਾ ਬਸਤੀ ਵਿੱਚ ਕਾਂਗਰਸੀ ਕੌਸਲਰਾਂ ਦੀ ਹਾਜਰੀ ਵਿੱਚ ਵੱਖ-ਵੱਖ ਜਗ੍ਹਾ ਤੇ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਕਰਵਾਇਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਉਹ ਗਰਾਂਟਾਂ ਦੀ ਕੋਈ ਕਮੀ ਨਹੀਂ ਰਹਿਣ ਦੇਣਗੇ।

ਵਿਤ ਮੰਤਰੀ ਦੇ ਮੁੜ ਘਿਰਾਓ ਦੀਆਂ ਤਿਆਰੀਆਂ ਕਰਦੇ ਠੇਕਾ ਮੁਲਾਜਮਾਂ ਨੂੰ ਪ੍ਰਸ਼ਾਸਨ ਨੇ ਪਲੋਸਿਆ

28 ਨੂੰ ਚੰਡੀਗੜ੍ਹ ਵਿਖੇ ਵਿਤ ਮੰਤਰੀ ਨਾਲ ਦਿੱਤਾ ਮੀਟਿੰਗ ਕਰਵਾਉਣ ਦਾ ਭਰੋਸਾ

ਸੁਖਜਿੰਦਰ ਮਾਨ

ਬਠਿੰਡਾ, 25 ਜੁਲਾਈ -ਬੀਤੇ ਕੱਲ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਘਿਰਾਓ ਕਰਨ ਪੁੱਜੇ ਠੇਕਾ ਮੁਲਾਜਮਾਂ ਦੀ ਧੂਹ-ਘੜੀਸ ਤੇ ਉਨ੍ਹਾਂ ਨੂੰ ਥਾਣੇ ਡੱਕਣ ਦੇ ਵਿਰੋਧ ਵਿਚ ਅੱਜ ਮੁੜ ਵੱਡੀ ਗਿਣਤੀ ਵਿਚ ਇਕੱਤਰ ਹੋਏ ਠੇਕਾ ਕਾਮਿਆਂ ਨੂੰ ਪ੍ਰਸ਼ਾਸਨ ਨੇ ਪਲੋਸਦਿਆਂ 28 ਜੁਲਾਈ ਨੂੰ ਵਿਤ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਇਕੱਤਰ ਹੋਏ ਠੇਕਾ ਮੁਲਾਜਮਾਂ ਵੱਲੋਂ ਅੱਜ ਫ਼ਿਰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਪ੍ਰਾਜੈਕਟਾਂ ਦੇ ਉਦਘਾਟਨ ਮੌਕੇ ਸ਼੍ਰੀ ਬਾਦਲ ਦੇ ਘਿਰਾਓ ਦਾ ਫੈਸਲਿਆ ਲਿਆ ਗਿਆ। ਇਸ ਦੌਰਾਨ ਮੌਕੇ ਦੀ ਨਜ਼ਾਕਤ ਸਮਝਦਿਆਂ ਨਾਇਬ ਤਹਿਸੀਲਦਾਰ ਕਮਲਜੀਤ ਸਿੰਘ ਅਤੇ ਡੀ.ਐੱਸ.ਪੀ.ਆਸਵੰਤ ਸਿੰਘ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਠੰਢ ਰੱਖਣ ਦੀ ਅਪੀਲ ਕਰਦਿਆਂ ਵਿਤ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ, ਜਿਸਤੋਂ ਬਾਅਦ ਮੁਲਾਜਮਾਂ ਨੇ ਅਪਣਾ ਪ੍ਰੋਗਰਾਮ ਮੁਲਤਵੀਂ ਕਰ ਦਿੱਤਾ। ਇਸ ਮੌਕੇ ਮੋਰਚੇ ਦੇ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਵਰਿੰਦਰ ਸਿੰਘ ਬੀਬੀਵਾਲਾ,ਜਗਸੀਰ ਸਿੰਘ ਭੰਗੂ,ਸੇਵਕ ਸਿੰਘ ਦੰਦੀਵਾਲ, ਸੰਦੀਪ ਖ਼ਾਨ,ਜਗਜੀਤ ਬਰਾੜ,ਅਮਰੀਕ ਸਿੰਘ ਮਹਿਰਾਜ਼,ਹਰਜਿੰਦਰ ਸਿੰਘ ਬਰਾੜ ਆਦਿ ਨੇ ਮੰਗ ਕੀਤੀ ਕਿ ਪਿਛਲੀ ਸਰਕਾਰ ਵਲੋਂ ਬਣਾਏ “ਵੈੱਲਫੇਅਰ ਐਕਟ 2016“ ਤਹਿਤ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇ। ਜੇਕਰ ਸਰਕਾਰ ਨੇ ਇਸ ਪਾਸੇ ਕੋਈ ਧਿਆਨ ਨਾ ਦਿੱਤਾ ਠੇਕਾ ਕਾਮੇ ਮੁੱਖ ਮੰਤਰੀ ਤੇ ਮੰਤਰੀਆਂ ਦਾ ਥਾਂ ਥਾਂ ’ਤੇ ਵਿਰੋਧ ਕਰਨਗੇ।

1 ਕਰੋੜ 32 ਲੱਖ ਦੀ ਲਾਗਤ ਨਾਲ ਤਿਆਰ ਆਲਮ ਬਸਤੀ ਡਿਸਪੋਜ਼ਲ ਦਾ ਕੀਤਾ ਉਦਘਾਟਨ

0

ਲਾਇਨੋਂ ਪਾਰ ਦੇ 50 ਹਜਾਰ ਲੋਕਾਂ ਨੂੰ ਹੋਵੇਗਾ ਫਾਇਦਾ

ਸੁਖਜਿੰਦਰ ਮਾਨ

ਬਠਿੰਡਾ, 18 ਜੁਲਾਈ : ਅੱਜ ਬਠਿੰਡਾ ਸ਼ਹਿਰੀ ਕਾਂਗਰਸ ਪ੍ਰਧਾਨ ਅਰੁਣ ਵਧਾਵਨ, ਮੇਅਰ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ,  ਡਿਪਟੀ ਮੇਅਰ ਹਰਮੰਦਰ ਸਿੰਘ ਨੇ 1 ਕਰੋੜ 32 ਲੱਖ ਦੀ ਲਾਗਤ ਨਾਲ ਆਲਮ ਬਸਤੀ ਡਿਸਪੋਜ਼ਲ ਦਾ ਉਦਘਾਟਨ ਕੀਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ ਅਤੇ ਅਰੁਣ ਵਧਾਵਨ ਨੇ ਬੋਲਦਿਆ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਿਛਲੇ 40-45 ਸਾਲਾਂ ਤੋਂ ਲੰਮਕਦੀ ਲੋਕਾਂ ਦੀ ਮੰਗ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਡਿਸਪੋਜ਼ਲ ਨਾਲ ਸ਼ਹਿਰ ਦੇ ਵਾਰਡ ਨੰਬਰ 37, 41, 42, 44, 45 ਅਤੇ 46 ਦੇ ਵਸਨੀਕਾਂ ਨੂੰ ਰਾਹਤ ਮਿਲੇਗੀ। ਇਸ ਮੌਕੇ ਅਸ਼ੋਕ ਪ੍ਰਧਾਨ ਅਤੇ ਅਰੁਣ ਵਧਾਵਨ ਨੇ ਕਿਹਾ ਕਿ ਇਸ ਡਿਸਪੋਜ਼ਲ ਦੇ ਚਾਲੂ ਹੋਣ ਨਾਲ ਲਾਇਨੋਂ ਪਾਰ ਦੇ ਲੋਕਾਂ ਨੂੰ ਇਸ ਦਾ ਪੂਰਾ ਲਾਭ ਮਿਲੇਗਾ। ਇਸ ਨਾਲ ਪਰਸ ਰਾਮ ਨਗਰ ਵਿੱਚੋਂ ਬਰਸਾਤੀ ਪਾਣੀ ਦੀ ਨਿਕਾਸੀ ਜਲਦ ਹੋਇਆ ਕਰੇਗੀ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਪ੍ਰੋਜੈਕਟ ਨੂੰ ਨਿੱਜੀ ਦਿਲਚਸਪੀ ਨਾਲ ਪੂਰਾ ਕੀਤਾ ਹੈ।  ਇੱਥੇ ਜਿਕਰਯੋਗ ਹੈ ਕਿ ਪਾਣੀ ਦੀ ਨਿਕਾਸੀ ਬਠਿੰਡਾ ਸ਼ਹਿਰ ਦੀ ਇੱਕ ਪ੍ਰਮੁੱਖ ਸਮੱਸਿਆ ਸੀ ਅਤੇ ਵਿੱਤ ਮੰਤਰੀ ਪਿੱਛਲੇ ਲੰਬੇ ਤੋਂ ਇਸ ਦੇ ਸਥਾਈ ਹੱਲ ਲਈ ਯੋਜਨਾਬੰਦੀ ਕਰਵਾ ਕੇ ਪ੍ਰੋਜੈਕਟ ਕਰਵਾਉਣ ਵਿਚ ਲੱਗੇ ਹੋਏ ਹਨ। ਇਸ ਲੜੀ ਵਿਚ ਬਾਰਿਸਾਂ ਦੇ ਪਾਣੀ ਦੇ ਸਟੋਰਜ ਲਈ ਦੋ ਟੋਭਿਆਂ ਦੀ ਸਮਰੱਥਾ ਵਧਾਈ ਗਈ ਉਥੇ ਹੀ ਕਈ ਨਵੇਂ ਡਿਸਪੋਜ਼ਲ ਪਾਵਰ ਹਾਊਸ ਰੋਡ, ਸਿਰਕੀ ਬਾਜ਼ਾਰ ਆਦਿ ਸ਼ੁਰੂ ਕਰਵਾਏ ਗਏ ਹਨ ਜਿਸ ਨਾਲ ਹੁਣ ਇਸ ਸਮੱਸਿਆ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਵਾਰਡ ਨੰਬਰ 37 ਦੇ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਅਸ਼ੌਕ ਪ੍ਰਧਾਨ, ਵਾਰਡ ਨੰਬਰ 41 ਦੇ ਕੌਂਸਲਰ ਕੁਲਵਿੰਦਰ ਕੌਰ, ਵਾਰਡ ਨੰਬਰ 42 ਦੇ ਕੌਂਸਲਰ ਸੁਖਰਾਜ ਸਿੰਘ ਔਲਖ , ਵਾਰਡ ਨੰਬਰ 44 ਦੇ ਕੌਂਸਲਰ ਇੰਦਰਜੀਤ ਸਿੰਘ ਇੰਦਰ, ਵਾਰਡ ਨੰਬਰ 45 ਦੇ ਕੌਂਸਲਰ ਰਾਜ ਰਾਣੀ, ਵਾਰਡ ਨੰਬਰ 46 ਦੇ ਕੌਂਸਲਰ ਰਤਨ ਰਾਹੀ ਵਿਸ਼ੇਸ਼ ਤੌਰ ਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਵਿੱਤ ਮੰਤਰੀ ਨੇ ਪੂਰੀ ਯੋਜਨਾਬੱਧ ਤਰੀਕੇ ਨਾਲ ਇਸ ਮਸਲੇ ਦਾ ਹੱਲ ਕੀਤਾ ਹੈ। ਇਸ ਮੌਕੇ ਪਵਨ ਮਾਨੀ, ਬਲਜਿੰਦਰ ਠੇਕੇਦਾਰ,ਰਾਜਨ ਗਰਗ, ਹਰਵਿੰਦਰ ਲੱਡੂ, ਸਾਧੂ ਸਿੰਘ, ਜਗਪਾਲ ਗੋਰਾ ਸਿੱਧੂ,ਵਿਪਨ ਮੀਤੂ ਅਤੇ ਸਮੂਹ ਕੌਂਸਲਰ ਮੌਜੂਦ ਆਦਿ ਹਾਜ਼ਰ ਸਨ। 

ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ’ਤੇ ਟਹਿਲ ਸੰਧੂ ਨੇ ਦਿੱਤੀਆਂ ਵਧਾਈਆਂ

0

ਸੁਖਜਿੰਦਰ ਮਾਨ

 ਬਠਿੰਡਾ, 20 ਜੁਲਾਈ :-ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਹਾਈਕਮਾਂਡ ਵਲੋਂ ਸੂਬਾ ਪ੍ਰਧਾਨ ਦੀ ਜਿੰਮੇਵਾਰੀ ਦੇਣ ’ਤੇ ਖ਼ੁਸੀ ਦਾ ਇਜ਼ਹਾਰ ਕਰਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਟਹਿਲ ਸਿੰਘ ਸੰਧੂ ਨੇ ਅੱਜ ਚੰਡੀਗੜ੍ਹ ਵਿਖੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਸ: ਸੰਧੂ ਨੇ ਕਿਹਾ ਕਿ ਸਿੱਧੂ ਨੂੰ ਪ੍ਰਧਾਨ ਬਣਾਉਣ ਤੋਂ ਬਾਅਦ ਕਾਂਗਰਸ ਸਫ਼ਾ ਵਿਚ ਖ਼ੁਸੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਸੂਬੇ ਦੀਆਂ ਵਿਰੋਧੀਆਂ ਪਾਰਟੀਆਂ ਦੇ ਹੋਸਲੇ ਪਸਤ ਹੋ ਗਏ ਹਨ ਜਦੋਂਕਿ ਆਮ ਲੋਕਾਂ ਵਿਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੰਧੂ ਨੇ ਦਾਅਵਾ ਕੀਤਾ ਕਿ 2017 ਦੀ ਤਰਜ਼ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਸਰਕਾਰ ਤੋਂ ਬਾਅਦ ਹੁਣ ਮੁੜ 2022 ਵਿਚ ਕਾਂਗਰਸ ਪਾਰਟੀ ਦੁਬਾਰਾ ਪੰਜਾਬ ਵਿੱਚ ਕਾਂਗਰਸ ਪਾਰਟੀ ਅਪਣੀ ਸਰਕਾਰ ਬਣਾਏਗੀ।

ਬਾਬਾ ਫ਼ਰੀਦ ਕਾਲਜ ਵਿਖੇ ਬੀ.ਕਾਮ. ਪੰਜਵਾਂ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

0

ਸੁਖਜਿੰਦਰ ਮਾਨ

 ਬਠਿੰਡਾ, 20 ਜੁਲਾਈ – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ. ਕਾਮ. ਪੰਜਵਾਂ ਸਮੈਸਟਰ (ਬੈਚ 2018-21) ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਗੋਰੀ ਨੇ 95.45 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਚੋਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ ਜਦੋਂ ਕਿ ਦੀਕਸ਼ਾ ਬਾਂਸਲ, ਜੋਬਨਪ੍ਰੀਤ ਕੌਰ ਅਤੇ ਦੀਪਕ ਸਿੰਗਲਾ ਨੇ 94.55 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਦੂਜੀ ਪੁਜ਼ੀਸ਼ਨ ਹਾਸਲ ਕੀਤੀ ਹੈ। ਇਸੇ ਤਰ੍ਹਾਂ ਦੀਕਸ਼ਾ ਦਿਵੇਦੀ, ਗੁਰਮਨਪ੍ਰੀਤ ਕੌਰ ਸਿੱਧੂ ਅਤੇ ਸਿਮਰਨ ਕੌਰ ਨੇ 94.18 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਤੀਜੀ ਪੁਜ਼ੀਸ਼ਨ ਹਾਸਲ ਕੀਤੀ ਹੈ।  ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਬੀ.ਕਾਮ ਦੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।

ਕਿਸਾਨ ਸੰਘਰਸ਼: ਪੇਂਡੂ ਭਾਈਚਾਰਕ ਸਾਂਝ ਦੀ ਤੰਦ ਮੁੜ ਮਜਬੁਤ ਹੋਣ ਲੱਗੀ

0

ਦਲਿਤ ਭਾਈਚਾਰਾਂ ਦਿੱਲੀ ਗਏ ਕਿਸਾਨਾਂ ਦੇ ਖੇਤਾਂ ‘ਚ ਡਟਿਆ

ਪਿੰਡਾਂ ਦੇ ਗੁਰੂਘਰਾਂ ‘ਚੋਂ ਸਪੀਕਰਾਂ ਰਾਹੀਂ ਕਿਸਾਨਾਂ ਦੀ ਮੱਦਦ ਦੇ ਹੋਕੇ ਆਉਣ ਲੱਗੇ

ਸੁਖਜਿੰਦਰ ਮਾਨ
ਬਠਿੰਡਾ, 06 ਦਸੰਬਰ: ਦਿੱਲੀ ‘ਚ ਇਤਿਹਾਸ ਰਚਣ ਜਾ ਰਹੇ ਕਿਸਾਨ ਸੰਘਰਸ਼ ਨੇ ਪਿੰਡਾਂ ‘ਚ ਟੁੱਟ ਰਹੀ ਭਾਈਚਾਰਕ ਤੰਦ ਨੂੰ ਵੀ ਮੁੜ ਮਜਬੂਤ ਕਰਨ ਦਾ ਕੰਮ ਕੀਤਾ ਹੈ। ਪਿੰਡਾਂ ‘ਚ ਦਹਾਕਿਆਂ ਪਹਿਲਾਂ ਵਾਲਾ ਪੁਰਾਂਤਨ ਪੇਂਡੂ ਸੱਭਿਆਚਾਰ ਮੁੜ ਰੂਪਮਾਨ ਹੋਣ ਲੱਗਾ ਹੈ। ਦਿੱਲੀ ਗਏ ਕਿਸਾਨਾਂ ਦੇ ਖੇਤਾਂ ਤੇ ਘਰੇਲੂ ਕੰਮਾਂ-ਕਾਰਾਂ ਲਈ ਹੁਣ ਆਪ ਮੁਹਾਰੇ ਪਿੰਡਾਂ ਦੇ ਗੁਰੂ ਘਰਾਂ ਦੇ ਸਪੀਕਰਾਂ ‘ਚ ਹੋਕੇ ਸੁਣਾਈ ਦੇਣ ਲੱਗੇ ਹਨ। ਦਲਿਤ ਭਾਈਚਾਰਾਂ ਵੀ ਇੰਨ੍ਹਾਂ ਸੰਘਰਸ਼ਸੀਲ ਕਿਸਾਨਾਂ ਦੀ ਪਿੱਠ ‘ਤੇ ਆ ਗਿਆ ਹੈ। ਕਿਸੇ ਪਿੰਡ ‘ਚ ਦਿੱਲੀ ਗਏ ਕਿਸਾਨਾਂ ਦੇ ਖੇਤਾਂ ਵਿਚੋਂ ਨਰਮੇ ਦੀਆਂ ਛਟੀਆਂ ਪੁੱਟੀਆਂ ਜਾ ਰਹੀਆਂ ਹਨ ਤੇ ਕਿਸੇ ਕਿਸਾਨ ਦੇ ਖੇਤਾਂ ਵਿਚ ਕਣਕ ਬੀਜ਼ੀ ਜਾ ਰਹੀ ਹੈ। ਇਸੇ ਤਰ੍ਹਾਂ ਕਣਕਾਂ ਨੂੰ ਪਾਣੀ ਲਗਾਉਣ ਤੋਂ ਲੈ ਕੇ ਖਾਦ ਪਾਉਣ ਦਾ ਕੰਮ ਵੀ ਇੱਥੇ ਰਹਿ ਗਏ ਕਿਸਾਨਾਂ ਤੇ ਮਜਦੂਰਾਂ ਵਲੋਂ ਕੀਤਾ ਜਾ ਰਿਹਾ। ਪ੍ਰੰਤੂ ਇਸ ਕੰਮ ਬਦਲੇ ਇੱਕ ਪੈਸਾ ਵੀ ਨਹੀਂ ਲਿਆ ਜਾ ਰਿਹਾ। ਇਸਤੋਂ ਇਲਾਵਾ ਉਨ੍ਹਾਂ ਦੇ ਘਰੇਲੂ ਕੰਮਾਂ ਵਿਚ ਵੀ ਵੱਧ ਚੜ੍ਹ ਕੇ ਸਹਿਯੋਗ ਮਿਲਣ ਲੱਗਾ ਹੈ। ਦਿੱਲੀ ਬੈਠੇ ਜ਼ਿਲ੍ਹੇ ਦੇ ਪਿੰਡ ਮੋੜ ਖੁਰਦ ਦੇ ਕਿਸਾਨ ਮਨਦੀਪ ਸਿੰਘ ਦੇ ਘਰ ਲੱਗੇ ਰਾਜ ਮਿਸਤਰੀਆਂ ਲਈ ਹੁਣ ਆਪ ਮੁਹਾਰੇ ਬੰਦੇ ਆਉਣ ਲੱਗੇ ਹਨ। ਕਿਸਾਨ ਮਨਦੀਪ ਸਿੰਘ ਨੂੰ ਪਿੰਡੋਂ ਹਰ ਤਰ੍ਹਾਂ ਦੀ ਮੱਦਦ ਵਾਲੇ ਹੋਸਲੇ ਭਰੇ ਸੁਨੇਹੇ ਮਿਲਣ ਲੱਗੇ ਹਨ। ਦਿੱਲੀ ਬੈਠੇ ਪਿੰਡ ਰਾਮਗੜ੍ਹ ਭੂੰਦੜ ਦੇ ਕਿਸਾਨ ਗੁਰਮੇਲ ਸਿੰਘ ਨੇ ਦਸਿਆ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਯੂਨੀਅਨ ਦੇ ਨਾਲ ਸੰਘਰਸ਼ ਦੇ ਮੋਰਚੇ ਉਪਰ ਹੈ ਪਰ ਬਾਅਦ ਵਿਚ ਪਿੰਡ ਦੇ ਲੋਕਾਂ ਨੇ ਉਸਦੇ ਖੇਤਾਂ ਵਿਚੋਂ ਖੁਦ ਹੀ ਨਰਮੇ ਦੀਆਂ ਛਟੀਆਂ ਪੁੱਟ ਕੇ ਕਣਕ ਦੀ ਬੀਜਾਈ ਕਰ ਦਿੱਤੀ ਹੈ। ਗੁਰਮੇਲ ਮੁਤਾਬਕ ਉਹ ਪਿੰਡ ਦੇ ਲੋਕਾਂ ਦੇ ਹੋਸਲੇ ਨਾਲ ਹੁਣ ਮੋਰਚਾ ਫ਼ਤਿਹ  ਕਰਕੇ ਹੀ ਵਾਪਸ ਪਰਤੇਗਾ। ਬਰਨਾਲਾ ਜ਼ਿਲ੍ਹੇ ਦੇ ਪਿੰਡ ਭੋਤਨਾ ‘ਚ ਦਲਿਤ ਵਿਹੜੇ ਦੇ ਨੌਜਵਾਨਾਂ ਨੇ ਇਕੱਠ ਕਰਕੇ ਦਿੱਲੀ ਗਏ ਕਿਸਾਨਾਂ ਦੇ ਖੇਤਾਂ ਨੂੰ ਸਾਂਭਣ ਦਾ ਐਲਾਨ ਕੀਤਾ ਹੈ। ਜਿਸਦੀ ਹਰ ਪਾਸੇ ਸਲਾਘਾ ਹੋ ਰਹੀ ਹੈ।

                                ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੁੰੰਡੇ ਹਲਾਲ ‘ਚ ਖੇਤ ਮਜਦੂਰ ਯੂਨੀਅਨ ਦੇ ਮੈਂਬਰਾਂ ਨੇ ਕਿਸਾਨ ਸੰਘਰਸ਼ ‘ਚ ਡਟੇ ਜਿਮੀਂਦਾਰਾਂ ਦੀ ਮੱਦਦ ਦਾ ਫੈਸਲਾ ਲਿਆ ਹੈ। ਦਿੱਲੀ ਬੈਠੇ ਕਿਸਾਨ ਮੰਦਰ ਸਿੰਘ ਦੇ ਘਰ ਜਾ ਕੇ ਦਲਿਤ ਮਹਿਲਾਵਾਂ ਨੇ ਉਸਦੀ ਪਤਨੀ ਭਜਨ ਕੌਰ ਨੂੰ ਹਰ ਇਮਦਾਦ ਦਾ ਭਰੋਸਾ ਦਿਵਾਇਆ ਹੈ। ਇਸ ਪਿੰਡ ਦਾ ਮਜਦੂਰ ਆਗੂ ਤਰਸੇਮ ਸਿੰਘ ਪਿੰਡ ‘ਚ ਰਹਿ ਕੇ ਦਲਿਤ ਮਜਦੂਰਾਂ ਨੂੰ ਮੋਰਚੇ ‘ਤੇ ਡਟੇ ਕਿਸਾਨਾਂ ਦੇ ਘਰਾਂ ਤੇ ਖੇਤਾਂ ਦਾ ਕੰਮ ਸੰਭਾਲਣ ਲਈ ਪ੍ਰੇਰ ਰਿਹਾ। ਇਸੇ ਤਰ੍ਹਾਂ ਇਸੇ ਜ਼ਿਲ੍ਹੇ ਦੇ ਖੂੰਨਣ ਖੁਰਦ ਦਾ ਕਾਲਾ ਸਿੰਘ ਕਿਸਾਨ ਸੰਘਰਸ ਦੇ ਯੋਧਿਆਂ ਨੂੰ ਪਿੱਛੇ ਕੰਮਾਂ ਦਾ ਫ਼ਿਕਰ ਨਾ ਕਰਨ ਲਈ ਹੋਸਲਾ ਦੇ ਰਿਹਾ। ਖੇਤ ਮਜਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਨੇ ਦਸਿਆ ਕਿ ” ਵੱਡੀ ਗਿਣਤੀ ‘ਚ ਮਜਦੂਰ ਵੀ ਦਿੱਲੀ ਪੁੱਜੇ ਹੋਏ ਹਨ, ਉਹ ਖੁਦ ਦੋ ਦਿਨਾਂ ਲਈ ਅੱਜ ਹੀ ਵਾਪਸ ਮੁੜੇ ਹਨ।” ਮਜਦੂਰ ਆਗੂ ਮੁਤਾਬਕ ਇਹ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ, ਬਲਕਿ ਮਜਦੂਰਾਂ ਦੀ ਹੋਂਦ ਉਪਰ ਵੀ ਸਵਾਲੀਆਂ ਨਿਸ਼ਾਨ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇੰਨ੍ਹਾਂ ਖੇਤੀ ਬਿੱਲਾਂ ਤੋਂ ਬਾਅਦ ਵੱਡੇ ਕਾਰਪੋਰੇਟ ਘਰਾਣਿਆਂ ਦੇ ਆਉਣ ਨਾਲ ਮਜਦੂਰਾਂ ਦੇ ਪੇਟ ਉਪਰ ਵੀ ਲੱਤ ਵੱਜੇਗੀ। ਸਰਕਾਰ ਵਲੋਂ ਘੱਟੋ-ਘੱਟ ਕੀਮਤ ਤੋਂ ਪਿੱਛੇ ਹਟਣ ਕਾਰਨ ਜਨਤਕ ਵੰਡ ਪ੍ਰਣਾਲੀ ਲਈ ਅਨਾਜ਼ ਦੀ ਖਰੀਦ ਘਟੇਗੀ, ਜਿਸ ਨਾਲ ਗਰੀਬਾਂ ਨੂੰ ਨੁਕਸਾਨ ਹੋਵੇਗਾ। ਉਨ੍ਹਾਂ ਦਸਿਆ ਕਿ ਯੂਨੀਅਨ ਵਲੋਂ ਪਿੰਡ-ਪਿੰਡ ਵਿਚ ਦਲਿਤ ਮਜਦੂਰਾਂ ਨੂੰ ਕਿਸਾਨਾਂ ਦੇ ਖੇਤਾਂ ਵਿਚ ਜਾਣ ਲਈ ਕਿਹਾ ਜਾ ਰਿਹਾ। ਦਿੱਲੀ ਬੈਠੇ ਕਿਸਾਨ ਆਗੂ ਜਸਵੀਰ ਸਿੰਘ ਸੇਮਾ ਨੇ ਦਸਿਆ ਕਿ ਉਨ੍ਹਾਂ ਵਲੋਂ ਪਿੰਡਾਂ ‘ਚ ਰਹਿ ਗਏ ਕਿਸਾਨਾਂ ਨੂੰ ਅਪਣੇ ਸਾਥੀਆਂ ਕਿਸਾਨਾਂ ਦੇ ਪ੍ਰਵਾਰਾਂ ਦੀ ਬਾਂਹ ਫ਼ੜਣ ਤੇ ਖੇਤਾਂ ਦੀ ਸੰਭਾਲ ਲਈ ਪ੍ਰੇਰਤ ਕੀਤਾ ਜਾ ਰਿਹਾ। ਉਨ੍ਹਾਂ ਦਸਿਆ ਕਿ ਦਿੱਲੀ ਬੈਠੇ ਕਿਸਾਨਾਂ ਨੂੰ ਭਾਈਚਾਰੇ ਦੁਆਰਾ ਬਾਂਹ ਫ਼ੜਣ ਨਾਲ ਵੱਡਾ ਹੋਸਲਾ ਮਿਲਿਆ ਹੈ।

ਭਾਜਪਾ ਦੇ ਸੂਬਾ ਜਨਰਲ ਸਕੱਤਰ ਬਣਨ ’ਤੇ ਦਿਆਲ ਸੋਢੀ ਦਾ ਕੀਤਾ ਭਰਵਾਂ ਸਵਾਗਤ

0
[penci_text_block block_title_align=”style-title-left” custom_markup_1=””] ਸੁਖਜਿੰਦਰ ਮਾਨ

ਬਠਿੰਡਾ, 20 ਜੁਲਾਈ – ਭਾਰਤੀ ਜਨਤਾ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਬਣਨ ’ਤੇ ਦਿਆਲ ਸੋਢੀ ਦਾ ਉਨ੍ਹਾਂ ਦੇ ਪਿੰਡ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਪਾਰਟੀ ਦੇ ਬਲਾਕ ਪੱਧਰ ਤੋਂ ਉਠ ਕੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਰਹਿਣ ਵਾਲੇ ਸ਼੍ਰੀ ਸੋਢੀ ਨਜਦੀਕੀ ਪਿੰਡ ਤੂੰਗਵਾਲੀ ਦੇ ਰਹਿਣ ਵਾਲੇ ਹਨ। ਉਨ੍ਹਾਂ ਅਪਣਾ  ਸਫ਼ਰ ਪਿੰਡ ਦੇ ਯੂਥ ਕਲੱਬ ਦੀ ਪ੍ਰਧਾਨਗੀ ਤੋਂ ਕੀਤਾ ਸੀ। ਇਸ ਮੌਕੇ ਇਕੱਠੇ ਹੋਏ ਪਿੰਡ ਵਾਸੀਆਂ ਨੇ ਸ਼੍ਰੀ ਸੋਢੀ ਦੇ ਜਨਰਲ ਸਕੱਤਰ ਬਣਨ ‘ਤੇ ਲੱਡੂ ਵੰਡ ਕੇ ਖ਼ੁਸੀ ਦਾ ਇਜ਼ਹਾਰ ਕੀਤਾ। ਇਸ ਦੌਰਾਨ ਦਿਆਲ ਸੋਢੀ ਨੇ ਵੀ ਪਿੰਡ ਵਾਸੀਆਂ ਦਾ ਹਰ ਕਦਮ ’ਤੇ ਸਾਥ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਮਾਨ, ਠੇਕੇਦਾਰ ਜੋਗਿੰਦਰ ਸਿੰਘ ਬਰਾੜ, ਭੁਪਿੰਦਰ ਸਿੰਘ ਸਿੱਧੂ, ਕੁਲਦੀਪ ਮਾਨ, ਗਗਨਦੀਪ ਮਾਨ, ਰਛਪਾਲ ਮਾਨ ਤੇ ਬੀਰੂ ਕੁਮਾਰ ਆਦਿ ਹਾਜ਼ਰ ਸਨ।[/penci_text_block]

Our Visitor

1890343