Sunday, May 3, 2026
Home Blog Page 2773

ਸਾਡੀ ਪੁਰਸ਼ ਹਾਕੀ ਟੀਮ ਨੇ ਟੋਕੀਓ 2020 ਵਿੱਚ ਬਿਹਤਰੀਨ ਪ੍ਰਦਰਸ਼ਨ ਕੀਤਾ ਅਤੇ ਇਹੀ ਮਹੱਤਵਪੂਰਨ ਹੈ: ਪ੍ਰਧਾਨ ਮੰਤਰੀ

ਨਵੀਂ ਦਿੱਲੀ, ਪੰਜਾਬ ਟੂਡੇ ਬਿਉਰੋ : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਾਡੀ ਪੁਰਸ਼ ਹਾਕੀ ਟੀਮ ਨੇ ਟੋਕੀਓ 2020 ਵਿੱਚ ਆਪਣਾ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ ਅਤੇ ਇਹੀ ਗੱਲ ਮਹੱਤਵਪੂਰਨ ਹੈ। ਉਨ੍ਹਾਂ ਨੇ ਭਾਰਤੀ ਹਾਕੀ ਟੀਮ ਨੂੰ ਉਸ ਦੇ ਅਗਲੇ ਮੈਚ ਅਤੇ ਭਾਵੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ:

“ਜਿੱਤ ਅਤੇ ਹਾਰ ਜੀਵਨ ਦਾ ਹਿੱਸਾ ਹੁੰਦੇ ਹਨ। ਸਾਡੀ ਪੁਰਸ਼ ਹਾਕੀ ਟੀਮ ਨੇ ਟੋਕੀਓ 2020 ਵਿੱਚ ਆਪਣਾ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ ਅਤੇ ਇਹੀ ਗੱਲ ਮਹੱਤਵਪੂਰਨ ਹੈ। ਟੀਮ ਨੂੰ ਉਸ ਦੇ ਅਗਲੇ ਮੈਚ ਅਤੇ ਭਾਵੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ। ਭਾਰਤ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ।”

ਪੈਗਾਸਸ ਜਾਸੂਸੀ ਅਤੇ ਮਹਿੰਗਾਈ ਮੁੱਦੇ ’ਤੇ ਕਾਂਗਰਸ ਭਲਕੇ ਕਰੇਗੀ ਸੰਸਦ ਦਾ ਘਿਰਾਓ

ਬਠਿੰਡਾ ਤੋਂ ਯੂਥ ਕਾਂਗਰਸੀ ਵਰਕਰਾਂ ਦੇ ਵੱਡੇ ਕਾਫ਼ਲੇ ਦਿੱਲੀ ਵੱਲ ਹੋਣਗੇ ਰਵਾਨਾ: ਲੱਕੀ

ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ:-ਕੇਂਦਰ ਸਰਕਾਰ ਵੱਲੋਂ ਪੈਗਾਸਸ ਰਾਹੀਂ ਵਿਰੋਧੀਆਂ ਦੀ ਕਰਵਾਈ ਜਾ ਰਹੀ ਜਾਸੂਸੀ ਅਤੇ ਪੈਟਰੋਲ ਡੀਜਲ ਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਵਿਰੁਧ ਕਾਂਗਰਸ ਵੱਲੋ 5 ਅਗੱਸਤ ਨੂੰ ਸੰਸਦ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਜ਼ਿਲ੍ਹਾ ਯੂਥ ਕਾਂਗਰਸ ਦੇ ਵਰਕਰਾਂ ਦੇ ਵੱਡੇ ਕਾਫ਼ਲੇ ਦਿੱਲੀ ਲਈ ਰਵਾਨਾ ਹੋਣਗੇ। ਇਹ ਖ਼ੁਲਾਸਾ ਅੱਜ ਇੱਥੇ ਹੋਈ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਨੇ ਕੀਤਾ। ਉਨ੍ਹਾਂ ਦਸਿਆ ਕਿ ਯੂਥ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ ਵਿਚਵਰਕਰਾਂ ਨੂੰ ਲਿਜਾਣ ਲਈ ਡਿਊਟੀਆਂ ਲਾਈਆਂ ਗਈਆਂ। ਪ੍ਰਧਾਨ ਲੱਕੀ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਿੱਲੀ ਜਾਣ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਰਮਿੰਦਰ ਸਿੰਘ ਪ੍ਰਧਾਨ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ, ਜਸਵਿੰਦਰ ਸਿੰਘ ਪ੍ਰਧਾਨ ਵਿਧਾਨ ਸਭਾ ਹਲਕਾ ਭੁੱਚੋ ਮੰਡੀ, ਗੁਰਕੀਰਤ ਸਿੰਘ ਪ੍ਰਧਾਨ ਵਿਧਾਨ ਸਭਾ ਹਲਕਾ ਮੌੜ ਮੰਡੀ, ਯਕਸ਼ਦੀਪ ਸਿੰਘ ਪ੍ਰਧਾਨ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ, ਮਨਜੀਤ ਸਿੰਘ ਕੋਟ ਫੱਤਾ, ਸੰਦੀਪ ਸਿੰਘ ਵਾਈਸ ਪ੍ਰਧਾਨ, ਗੁਰਪ੍ਰੀਤ ਸਿੰਘ ਵਾਈਸ ਪ੍ਰਧਾਨ ਅਤੇ ਵੀਰਇੰਦਰ ਕੌਰ ਵਾਈਸ ਪ੍ਰਧਾਨ ਜਿਲਾ ਬਠਿੰਡਾ ਹਾਜ਼ਰ ਸਨ।

 

ਘੰਟੇ ਦੀ ਬਾਰਸ਼ ਤੋਂ ਬਾਅਦ ਬਠਿੰਡਾ ਨੇ ਧਾਰਿਆਂ ਝੀਲਾਂ ਦਾ ਰੂਪ

0

Html code here! Replace this with any non empty text and that's it.

ਪੀਆਰਟੀਸੀ ਕੱਚੇ ਕਾਮਿਆਂ ਨੇ ਅੱਜ ਮੁੜ ਪ੍ਰਦਰਸ਼ਨ ਕੀਤਾ

0

ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ: ਪਨਬੱਸ ਤੇ ਪੀਆਰਟੀਸੀ ਕੰਟ੍ਰੈਕਟ ਵਰਕਰਜ਼ ਯੂਨੀਅਨ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਮੁੜ ਸਥਾਨਕ ਬੱਸ ਅੱਡੇ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸਰਪ੍ਰਸਤ ਕੁਲਦੀਪ ਸਿੰਘ, ਸਕੱਤਰ ਬਲਵੀਰ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ ਆਦਿ ਨੇ ਦੋਸ਼ ਲਗਾਇਆ ਕਿ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਭਰੋਸਾ ਦੇ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਨੇ ਸਾਢੇ 4 ਸਾਲ ਬੀਤਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦੀਆਂ ਮੁਸਕਿਲਾਂ ਦਾ ਕੋਈ ਹੱਲ ਨਹੀਂ ਕੀਤਾ। ਜਿਸਦੇ ਚੱਲਦੇ ਅੱਜ ਹਰ ਵਰਗ ਸਰਕਾਰ ਵਿਰੁਧ ਮੈਦਾਨ ਵਿਚ ਸੰਘਰਸ਼ ਕਰ ਰਿਹਾ ਹੈ।

ਬੇਰੁਜਗਾਰ ਸਟੈਨੋ ਯੂਨੀਅਨ ਨੇ ਰੁਜਗਾਰ ਦੀ ਮੰਗ ਲਈ ਖੋਲਿਆ ਮੋਰਚਾ

0

ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ: ਬੇਰੁਜ਼ਗਾਰ ਸਟੈਨੋ ਯੂਨੀਅਨ ਨੇ ਵੀ ਪੰਜਾਬ ਸਰਕਾਰ ਵਿਰੁਧ ਝੰਡਾ ਚੁੱਕਦਿਆਂ ਰੁਜ਼ਗਾਰ ਦੇਣ ਦੀ ਮੰਗ ਨੂੰ ਲੈ ਕੇ ਅੱਜ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਦੇ ਨਾਂ ਵਾਲਾ ਇੱਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੋਂਪਿਆ ਗਿਆ। ਯੂਨੀਅਨ ਦੇ ਆਗੁੂ ਅੰਮਿ੍ਰਤ ਸਿੰਘ ਅਤੇ ਜਗਵਿੰਦਰ ਸਿੰਘ ਨੇ ਦੱਸਿਆ ਕਿ ਉਹ 2017 ਤੋਂ ਲੈ ਕੇ ਹੁਣ ਤਕ ਪੰਜਾਬੀ ਸਟੈਨੋ ਟਾਈਪਿਸਟ ਦੀ ਤਿਆਰੀ ਕਰ ਰਹੇ ਹਨ। ਪਰ ਅੱਜ ਤਕ ਸਰਕਾਰ ਦੁਆਰਾ ਕੋਈ ਨੌਕਰੀ ਲਈ ਇਸ਼ਤਿਹਾਰ ਨਹੀਂ ਕੱਢਿਆ ਗਿਆ। ਜਦੋਂਕਿ ਸੂਬੇ ਵਿਚ 300 ਟਾਈਪਿਸਟ ਦੀਆਂ ਅਸਾਮੀਆਂ ਖਾਲੀ ਹਨ। ਬੇਰੁਗਜਾਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ 10 ਅਗਸਤ ਤਕ ਨੌਕਰੀ ਸਬੰਧੀ ਇਸ਼ਤਿਹਾਰ ਜਾਰੀ ਨਾ ਕੀਤਾ ਗਿਆ ਤਾਂ ਮੋਹਾਲੀ ‘ਚ ਬੋਰਡ ਦੇ ਦਫ਼ਤਰ ਅੱਗੇ ਧਰਨਾ ਲਗਾਉਣਗੇ। 

ਤਿ੍ਰਵੇਂਣੀ ਕੰਪਨੀ ਤੇ ਸਿਆਸੀ ਆਗੂਆਂ ਵਿਰੁਧ ਹੋਵੇ ਮਾਮਲਾ ਦਰਜ : ਐਡਵੋਕੇਟ ਜੀਦਾ

0

ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ:-ਤਿ੍ਰਵੇਂਣੀ ਕੰਪਨੀ ਦੁਆਰਾ ਸ਼ਹਿਰੀਆਂ ਦੀਆਂ ਜੇਬਾਂ ਵਿਚੋਂ ਜਾਂਦੇ ਟੈਕਸ ’ਚੋਂ ਰੋਜਾਨਾ ਡੇਢ ਲੱਖ ਰੁਪਏ ਵਸੂਲਣ ਦੇ ਬਾਡਜੂਦ ਵੀ ਬਰਸਾਤੀ ਪਾਣੀ ਦੀ ਨਿਕਾਸੀ ਤੇ ਸੀਵਰੇਜ ਦੀ ਸਮੱਸਿਆ ਦਾ ਕੋਈ ਹੱਲ ਨਾ ਹੋਣ ’ਤੇ ਆਪ ਨੇ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਹੈ। ਪਾਰਟੀ ਦੇ ਸੂਬਾ ਬੁਲਾਰੇ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਮੁਲਤਾਨਿਆ ਪੁੱਲ ਅਤੇ ਸਿਰਕੀ ਬਾਜ਼ਾਰ ਵਿੱਚ ਬਾਰਸ਼ ਦੌਰਾਨ ਲਾਇਵ ਹੋਕੇ ਦੋਸ਼ ਲਗਾਇਆ ਕਿ ਤਿ੍ਰਵੇਂਣੀ ਕੰਪਨੀ ਦੁਆਰਾ ਕਰੋੜਾਂ ਰੁਪਏ ਦਾ ਠੇਕਾ ਲੈਣ ਦੇ ਬਾਵਜੂਦਸ਼ਹਿਰ ਵਿਚ ਕਿਸੇ ਤਰ੍ਹਾਂ ਦਾ ਕੋਈ ਸੁਧਾਰ ਨਹੀਂ ਕੀਤਾ ਗਿਆ ਅਤੇ ਇਹੀ ਕਾਰਨ ਹੈ ਕਿ ਬਾਰਿਸ ਤੋਂ ਬਾਅਦ ਸ਼ਹਿਰ ਇੱਕ ਵਿਸ਼ਾਲ ਨਦੀ ਦਾ ਰੂਪ ਧਾਰਨ ਕਰ ਲੈਂਦਾ ਹੈ । ਐਡਵੋਕੇਟ ਜੀਦਾ ਨੇ ਮਨਪ੍ਰੀਤ ਸਿੰਘ ਬਾਦਲ ਅਤੇ ਜੋਜੋ ਉੱਤੇ ਤੰਜ ਕਸਦੇ ਹੋਏ ਉਨ੍ਹਾਂ ਉਪਰ ਮੁੰਗੇਰੀ ਲਾਲ ਦੇ ਹਸੀਨ ਸੁਫਨੇ ਵਿਖਾਉਣ ਦੇ ਦੋਸ਼ ਲਗਾਏ। ਇਸਤੋਂ ਇਲਾਵਾ ਮੁਲਤਾਨੀਆ ਪੁਲ ਦੇ ਸੁਧਾਰ ਵੀ ਮੰਗ ਕੀਤੀ।

ਕਰੋਨਾ ਕਾਲ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਸਿਵਲ ਸਰਜਨ ਨੂੰ ਕੀਤਾ ਸਨਮਾਨਿਤ

ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ:ਸੂਬਾ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਸ. ਬਲਬੀਰ ਸਿਘ ਸਿੱਧੂ ਵੱਲੋਂ ਕਰੋਨਾ ਮਹਾਂਮਾਰੀ ਕਾਲ ਦੌਰਾਨ ਉੱਤਮ ਸੇਵਾਵਾਂ ਨਿਭਾਉਣ ਵਾਲੇ ਕਰੋਨਾ ਵਾਰੀਅਰਜ਼ ਡਾਕਟਰਾਂ ਤੇ ਸਿਹਤ ਅਮਲੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।

          ਸਰਕਾਰੀ ਬੁਲਾਰੇ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਦੀ ਰਹਿਨੁਮਾਹੀ ਤੇ ਇੰਨ ਮਾਈ ਸਿਟੀ ਸੰਸਥਾ ਦੇ ਸਹਿਯੋਗ ਨਾਲ ਕਰਵਾਏ ‘ਪਿੱਲਰਸ ਆਫ ਮੈਡੀਕਲ ਸਾਇੰਸਜ਼ ਸਨਮਾਨ ਸਮਾਰੋਹ’ ਦੌਰਾਨ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੂੰ ਜ਼ਿਲਾ ਬਠਿੰਡਾ ਅੰਦਰ ਕਰੋਨਾ ਕਾਲ ਦੌਰਾਨ ਵਧੀਆ ਕਾਰਗੁਜ਼ਾਰੀ ਤੇ ਉੱਚ ਦਰਜ਼ੇ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਡਾਕਟਰਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਸਮੁੱਚੇ ਅਮਲੇ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਮਨੁੱਖਤਾ ਦੀ ਸੇਵਾ ਦਾ ਧਰਮ ਨਿਭਾਇਆ ਹੈ, ਇਸ ਲਈ ਇਹ ਸਨਮਾਨ ਸਾਰੇ ‘ਕਰੋਨਾ ਯੋਧਿਆਂ’ ਨੂੰ ਸਮਰਪਿਤ ਹੈ।

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੌ ਪ੍ਰਤੀਸ਼ਤ ਨਤੀਜੇ ਪ੍ਰਾਪਤ ਕੀਤੇ

0

ਸੁਖਜਿੰਦਰ ਮਾਨ

ਬਠਿੰਡਾ, 3 ਅਗਸਤ:ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਬਠਿੰਡਾ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੀ.ਬੀ.ਐੱਸ.ਈ ਬੋਰਡ ਦੇ ਸੌ ਪ੍ਰਤੀਸ਼ਤ ਨਤੀਜੇ ਨਾਲ ਜਿੱਤ ਦਾ ਝੰਡਾ ਲਹਿਰਾਇਆ. ਅੱਜ ਸੀ.ਬੀ.ਐੱਸ.ਈ ਬੋਰਡ ਦੁਆਰਾ ਘੋਸ਼ਿਤ ਕੀਤਾ ਗਿਆ ਦਸਵੀਂ ਜਮਾਤ  ਦਾ ਨਤੀਜਾ 100 % ਹੋਣ ਦੇ ਨਾਲ-ਨਾਲ ਬਹੁਤ ਹੀ ਸ਼ਾਨਦਾਰ ਰਿਹਾ| ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ 202 ਵਿਦਿਆਰਥੀ ਪਰੀਖਿਆ ਵਿੱਚ ਬੈਠੇ I ਇਸ ਸਾਲ ਬੱਚਿਆਂ ਅਤੇ ਅਧਿਆਪਕਾਂ ਲਈ ਔਨ-ਲਾਈਨ ਪੜਾਈ ਦਾ ਨਵਾਂ ਤਜਰਬਾ ਹੋਣ ਦੇ ਬਾਵਜੂਦ ਵੀ ਬੱਚਿਆਂ ਨੇ ਨਤੀਜੇ ਵਿੱਚ ਵਧੀਆ ਪ੍ਰਦਰਸ਼ਨ ਕੀਤਾI 24 ਵਿਦਿਆਰਥੀਆਂ ਨੇ 90 % ਤੋਂ ਜਿਆਦਾ ਅੰਕ ਪ੍ਰਾਪਤ ਕੀਤੇ I 43 ਵਿਦਿਆਰਥੀਆਂ ਨੇ 85 % ਤੋਂ ਜਿਆਦਾ ਅੰਕ, ਅਤੇ ਬਾਕੀ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾI ਗੁਰਅੰਸ਼ ਸਿੰਘ ਨੇ 96.2% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋ ਪਹਿਲਾ ਸਥਾਨ, ਕਮਕਸ਼ੀ ਸ਼ਰਮਾ ਨੇ 95.2% ਅੰਕਾਂ ਨਾਲ ਦੂਜਾ ਸਥਾਨ, ਅਰਸ਼ ਬੰਸਲ ਨੇ 94.8% ਅੰਕਾਂ ਨਾਲ ਤੀਜਾ ਸਥਾਨ, ਮਨਜੋਤ ਸਿੰਘ ਖਾਲਸਾ ਤੇ ਸੁਖਮਨ ਕੌਰ ਨੇ 94.4 % ਅੰਕਾਂ ਨਾਲ ਚੌਥਾ ਸਥਾਨ ਅਤੇ ਹਰਸ਼ਦੀਪ ਸਿੰਘ ਨੇ 94.2% ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾI

ਪਿਛਲੇ ਦਿਨੀ ਸੀ.ਬੀ.ਐੱਸ.ਈ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦਾ ਘੋਸ਼ਿਤ ਕੀਤਾ ਗਿਆ ਨਤੀਜਾ ਵੀ ਹਰ ਸਾਲ ਦੀ ਤਰ੍ਹਾਂ 100 % ਰਿਹਾI ਜਿਸ ਵਿੱਚ ਹਰਮਨਜੋਤ ਕੌਰ ਨੇ 95.6% ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ I ਅੰਮ੍ਰਿਤਪਾਲ ਕੌਰ ਨੇ 94.8% ਅੰਕਾਂ ਨਾਲ ਦੂਜਾ ਸਥਾਨ, ਸਮਦਿਸ਼ਾ ਨੇ 94.4 % ਅੰਕਾਂ ਨਾਲ ਤੀਜਾ ਸਥਾਨ, ਗੁਣਪ੍ਰੀਤ ਕੌਰ ਨੇ  91.6% ਅੰਕਾਂ ਨਾਲ ਚੌਥਾ ਸਥਾਨ ਅਤੇ ਕਪਿਲ ਬੰਸਲ ਨੇ 91.4% ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾI ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕੇ 10 ਵੀ ਅਤੇ 12 ਵੀ ਜਮਾਤ ਦੇ ਵਧੀਆ ਨਤੀਜੇ ਦਾ ਸਿਹਰਾ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਸਖ਼ਤ ਮਿਹਨਤ, ਲਗਨ ਅਤੇ ਸਹਿਯੋਗ ਨੂੰ ਜਾਂਦਾ ਹੈI ਇਸ ਖੁਸ਼ੀ ਦੇ ਮੌਕੇ ‘ਤੇ ਸਮੂਹ ਪ੍ਰਬੰਧਕ ਕਮੇਟੀ ਨੇ 10 ਵੀ ਅਤੇ 12 ਵੀ ਜਮਾਤ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਬਹੁਤ ਬਹੁਤ ਵਧਾਈ ਦਿੱਤੀ ਅਤੇ ਸੁਭ ਕਾਮਨਾਵਾਂ ਦਿੰਦੇ ਹੋਏ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ I

ਐਮਸੀਏ ਵਿੱਚ ਐਸ.ਐਸ.ਡੀ. ਵਿਟ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

0

ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ:ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਐਮ.ਸੀ.ਏ ਭਾਗ ਤੀਜਾ ਸਮੈਸਟਰ ਪੰਜਵਾਂ ਦੇ ਨਤੀਜੇ ਵਿੱਚ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।  ਵਿਦਿਆਰਥਣ ਹਰਸਿਮਰਨ ਸਿੱਧੂ  ਨੇ 9.83 ਐਸ.ਜੀ.ਪੀ.ਏ  ਲੈ ਕੇ ਕਾਲਜ ਵਿੱਚ ਪਹਿਲਾ ਸਥਾਨ, ਗੁਰਮਨਜੌਤ ਕੌਰ ਅਤੇ ਸੰਦੀਪ ਕੌਰ ਨੇ 9.33 ਐਸ.ਜੀ.ਪੀ.ਏ ਲੈ ਕੇ ਦੂਜਾ ਸਥਾਨ  ਅਤੇ ਨੈਂਸੀ ਨੋਹਰਿਆ ਨੇ 9.17 ਐਸ.ਜੀ.ਪੀ.ਏ ਲੈ ਕੇ ਤੀਜਾ ਸਥਾਨ  ਪ੍ਰਾਪਤ ਕੀਤਾ। ਬਾਕੀ  ਵਿਦਿਆਰਥਣਾਂ ਨੇ 85 ਪ੍ਰਤੀਸ਼ਤ ਤੋਂ ਉੱਤੇ ਅੰਕ ਹਾਸਿਲ ਕੀਤੇ। ਪ੍ਰਿੰਸੀਪਲ ਡਾ. ਨੀਰੂ ਗਰਗ ਅਤੇ ਕਾਲਜ ਪ੍ਰਧਾਨ  ਐਡਵੋਕੇਟ ਸ਼੍ਰੀ ਸੰਜੇ ਗੋਇਲ ਨੇ  ਵਿਦਿਆਰਥਣਾਂ, ਐਚ.ਓ.ਡੀ ਸ਼੍ਰੀਮਤੀ ਮਨੀਸ਼ਾ ਭਟਨਾਗਰ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ  ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਨਾਲ ਹੀ ਚੰਗੇ ਨਤੀਜੇ ਆਏ ਹਨ।

ਆਂਗਣਵਾੜੀ ਯੂਨੀਅਨ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਦੋ ਦਿਨ ਭੁੱਖ ਹੜਤਾਲ ਰੱਖਣਗੀਆਂ

0

ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ:ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੀਆਂ ਪਈਆਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹੁਣ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਦੋ ਦੋ ਦਿਨ ਭੁੱਖ ਹੜਤਾਲ ਰੱਖਣਗੀਆਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨਗੀਆਂ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ 7 ਅਤੇ 8 ਅਗਸਤ ਨੂੰ ਅੰਮ੍ਰਿਤਸਰ ਵਿਖੇ ਮੰਤਰੀ ਉ ਪੀ ਸੋਨੀ ਦੇ ਘਰ ਦਾ ਘਿਰਾਓ , 14 ਅਤੇ 15 ਅਗਸਤ ਨੂੰ ਗੁਰੂ ਹਰਸਹਾਏ ਵਿਖੇ ਰਾਣਾ ਸੋਢੀ ਦੇ ਘਰ ਦਾ ਘਿਰਾਓ , 24 ਅਤੇ 25 ਅਗਸਤ ਨੂੰ ਮੋਰਿੰਡਾ ਵਿਖੇ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ , 28 ਅਤੇ 29 ਅਗਸਤ ਨੂੰ ਪਿੰਡ ਬਾਦਲ ਵਿਖੇ ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘਿਰਾਓ , 4 ਅਤੇ 5 ਸਤੰਬਰ ਨੂੰ ਦੀਨਾਨਗਰ ਵਿਖੇ ਅਰੁਣਾ ਚੌਧਰੀ ਦੇ ਘਰ ਦਾ ਘਿਰਾਓ , 11 ਅਤੇ 12 ਸਤੰਬਰ ਨੂੰ ਕਾਂਗੜ ਵਿਖੇ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਦਾ ਘਿਰਾਓ , 18 ਅਤੇ 19 ਸਤੰਬਰ ਨੂੰ ਸੰਗਰੂਰ ਵਿਖੇ ਵਿਜੇ ਇੰਦਰ ਸਿੰਗਲਾ ਦੇ ਘਰ ਦਾ ਘਿਰਾਓ ਅਤੇ 25 ਤੇ 26 ਸਤੰਬਰ ਨੂੰ ਮਲੇਰਕੋਟਲਾ ਵਿਖੇ ਰਜ਼ੀਆ ਸੁਲਤਾਨਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ । ਉਹਨਾਂ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਦੌਰਾਨ ਵਰਕਰਾਂ ਤੇ ਹੈਲਪਰਾਂ ਆਪਣਾ ਖ਼ੂਨ ਕੱਢ ਕੇ ਤੇ ਉਸ ਨਾਲ ਮੰਗ ਪੱਤਰ ਲਿਖ ਕੇ ਮੰਤਰੀਆਂ ਨੂੰ ਇਹ ਮੰਗ ਪੱਤਰ ਮੁੱਖ ਮੰਤਰੀ ਦੇ ਨਾਮ ਦੇਣਗੀਆਂ । ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । 2015 ਵਿੱਚ ਗ਼ਲਤ ਸਰਟੀਫਿਕੇਟ ਪੇਸ਼ ਕਰਕੇ ਵਰਕਰ ਤੋਂ ਸੁਪਰਵਾਈਜ਼ਰ ਬਣੀਆਂ , ਸੁਪਰਵਾਈਜ਼ਰਾਂ ਜਿਨ੍ਹਾਂ ਦੇ ਖਿਲਾਫ਼ ਮਹਿਕਮੇ ਵੱਲੋਂ ਪੜਤਾਲ ਪੂਰੀ ਹੋ ਚੁੱਕੀ ਹੈ , ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰਕੇ 420 ਦੇ ਪਰਚੇ ਦਰਜ਼ ਕਰਵਾਏ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ , ਉਹ ਇੱਕ ਰੁਪਈਆ ਕੀਤਾ ਜਾਵੇ । ਉਹਨਾਂ ਦੱਸਿਆ ਕਿ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਲਈ ਜਥੇਬੰਦੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ।

Our Visitor

1893611