Tuesday, May 12, 2026
Home Blog Page 278

CM ਭਗਵੰਤ ਮਾਨ ਨੇ ਮਹਿਲਾ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦੀਆਂ ਪੰਜਾਬਣ ਖਿਡਾਰਨਾਂ ਨੂੰ ਕੀਤਾ ਸਨਮਾਨਿਤ

0

ਖਿਡਾਰਨਾਂ ਨੂੰ 11-11 ਲੱਖ ਰੁਪਏ ਤੇ ਕੋਚਿੰਗ ਸਟਾਫ਼ ਨੂੰ 5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ
SAS Nagar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਲਾਂਪੁਰ ਸਟੇਡੀਅਮ ਵਿਖੇ ਵੀਰਵਾਰ ਨੂੰ ਮਹਿਲਾ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦੀਆਂ ਪੰਜਾਬਣ ਖਿਡਾਰਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਖਿਡਾਰਨਾਂ ਹਰਮਨਪ੍ਰੀਤ ਕੌਰ (ਕਪਤਾਨ), ਅਮਨਜੋਤ ਕੌਰ, ਹਰਲੀਨ ਕੌਰ ਦਿਓਲ ਨੂੰ 11-11 ਲੱਖ ਰੁਪਏ ਤੇ ਕੋਚਿੰਗ ਸਟਾਫ਼ ਨੂੰ 5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਸਟੇਡੀਅਮ ‘ਚ ਯੁਵਰਾਜ ਸਿੰਘ ਅਤੇ ਹਰਮਨਪ੍ਰੀਤ ਕੌਰ ਦੇ ਨਾਮ ‘ਤੇ ਬਣੇ ਸਟੈਂਡ ਦਾ ਵੀ ਉਦਘਾਟਨ ਕੀਤਾ ਗਿਆ। ਇਸ ਦੌਰਾਨ ਖੁਦ ਯੁਵਰਾਜ ਸਿੰਘ ਸਮੇਤ ਮਹਿਲਾ ਖਿਡਾਰਨਾਂ, ਉਨ੍ਹਾਂ ਦੇ ਪ੍ਰਵਾਰਕ ਮੈਂਬਰਾਂ ਤੋਂ ਇਲਾਵਾ ਪੰਜਾਬ ਕ੍ਰਿਕਟ ਐਸੋੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਆਦਿ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

RBDAV Sen Sec Public School Bathinda ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ

0

Bathinda News: R.B.D.A.V. Senior Secondary Public School Bathinda ਦੇ ਕਿੰਡਰਗਾਰਟਨ ਬਲਾਕ ਵਿੱਚ ਮੈਨੇਜਰ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਉਪ ਪ੍ਰਧਾਨ ਐਲ.ਐਮ.ਸੀ. ਡਾ. ਕੇ.ਕੇ. ਨੋਹਰੀਆ, ਪ੍ਰਿੰਸੀਪਲ ਓ.ਪੀ. ਤਿਵਾੜੀ ਦੇ ਮਾਰਗ ਦਰਸ਼ਨ ਹੇਠ “ਦਿ ਡੇਵੀਅਨਜ਼ ਲਿਟਲ ਸਾਇੰਟਿਸਟਸ-ਪਲੇ, ਡਿਸਕਵਰ ਐਂਡ ਇਨਵੈਂਟ” ਸਿਰਲੇਖ ਵਾਲੀ ਇੱਕ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਕੇ.ਜੀ. ਬਲਾਕ ਕੋਆਰਡੀਨੇਟਰ ਸ਼੍ਰੀਮਤੀ ਸਰਲਾ ਸ਼ਰਮਾ ਅਤੇ ਸਾਰੇ ਏਰੀਆ ਕੋਆਰਡੀਨੇਟਰਾਂ ਦੀ ਪ੍ਰੇਰਨਾ ਨਾਲ ਪ੍ਰੋਗਰਾਮ ਦਾ ਸੰਚਾਲਨ ਅੰਜੂ ਲਖਨਪਾਲ ਨੇ ਕੀਤਾ।

ਇਹ ਵੀ ਪੜ੍ਹੋ ਹੁਣ ਅਕਾਲੀ ਦਲ ਨੇ Bathinda ਸ਼ਹਿਰ ‘ਚ ਵਾਰਡਾਂ ਦੀ ਗਿਣਤੀ 50 ਤੋਂ ਵਧਾ ਕੇ 70 ਕਰਨ ਦੀ ਮੰਗ ਚੁੱਕੀ

ਮੁੱਖ ਮਹਿਮਾਨ ਡਾ. ਰਾਜੀਵ ਸ਼ਰਮਾ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ। ਪ੍ਰਿੰਸੀਪਲ ਓ.ਪੀ. ਤਿਵਾੜੀ ਨੇ ਮਾਪਿਆਂ ਨੂੰ ਪ੍ਰੇਰਨਾਦਾਇਕ ਸ਼ਬਦਾਂ ਨਾਲ ਸੰਬੋਧਿਤ ਕਰਦਿਆਂ ਵਿਦਿਆਰਥੀਆਂ ਅਤੇ ਸਟਾਫ ਦੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਸਮਾਗਮਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ।ਵਿਗਿਆਨ ਮੇਲੇ ਨੇ ਯੂਕੇਜੀ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਵਿਗਿਆਨਕ ਉਤਸੁਕਤਾ ਨੂੰ ਪ੍ਰਦਰਸ਼ਿਤ ਕੀਤਾ। ਨੌਜਵਾਨ ਵਿਗਿਆਨੀਆਂ ਨੇ ਆਪਣੇ ਅਧਿਆਪਕਾਂ ਦੀ ਯੋਗ ਅਗਵਾਈ ਹੇਠ ਵੱਖ-ਵੱਖ ਮਾਡਲ ਅਤੇ ਪ੍ਰੋਜੈਕਟ ਤਿਆਰ ਕੀਤੇ।

ਇਹ ਵੀ ਪੜ੍ਹੋ ਬਠਿੰਡਾ ‘ਚ ਥਰਮਲ ਪਲਾਂਟ ਕਲੋਨੀ ਦੀ ਜਮੀਨ ਵੇਚਣ ਦੇ ਵਿਰੋਧ ਵਿਚ ਕਾਂਗਰਸ ਨੇ ਸਰਕਾਰ ਵਿਰੁੱਧ ਲਗਾਇਆ ਧਰਨਾ

ਮਿਸਟਰ ਕਮਲਦੀਪ ਸਿੰਗਲਾ, ਮਿਸ ਗੁਰਪ੍ਰੀਤ ਕੌਰ ਅਤੇ ਮਿਸ ਰੁਪਿੰਦਰ ਕੌਰ ਨੇ ਛੋਟੇ ਵਿਗਿਆਨੀਆਂ ਨੂੰ ਜੱਜ ਕੀਤਾ ਅਤੇ ਆਰਾਧਿਆ, ਜਯੰਤ, ਨਿਤਿਨ, ਸਾਨਵੀ, ਮਿਤਾਂਸ਼, ਮਨਰਹਿਮਤ, ਕਾਵਿਆ, ਅਸ਼ਵਿਕਾ, ਅਲੀਨਾ, ਸੰਚਯਨ, ਕਾਵਯਾਂਸ਼, ਦਿਵਿਆਂਸ਼, ਅਧਰਵ ਅਤੇ ਕਵੀਸ਼ ਨੂੰ ਮੈਡਲ ਅਤੇ ਸੀਸ ਦੇ ਕੇ ਸਨਮਾਨਿਤ ਕੀਤਾ।ਡਾ. ਕੇ.ਕੇ. ਨੋਹਰੀਆ ਨੇ ਇਸ ਪ੍ਰੋਗਰਾਮ ਲਈ ਵਿਦਿਆਰਥੀਆਂ ਅਤੇ ਸਟਾਫ਼ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਸਭ ਤੋਂ ਵਧੀਆ ਦੇਣ ਲਈ ਉਤਸ਼ਾਹਿਤ ਕੀਤਾ। ਮਾਪਿਆਂ ਨੇ ਮਾਡਲਾਂ ਅਤੇ ਪ੍ਰੋਜੈਕਟਾਂ ਲਈ ਪਲੇਟਫਾਰਮ ਦੀ ਪ੍ਰਸ਼ੰਸਾ ਕੀਤੀ, ਕੀਮਤੀ ਫੀਡਬੈਕ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੋਰਟ ਕੰਪਲੈਕਸ ਵਿਚ ਦਿਨ-ਦਿਹਾੜੇ ਕ+ਤ+ਲ, ਸ਼ਰੇਆਮ ਚੱਲੀਆਂ ਗੋ.ਲੀ+ਆਂ

0

Abohar News: ਵੀਰਵਾਰ ਦੁਪਿਹਰ ਅਬੋਹਰ ਦੇ ਕੋਰਟ ਕੰਪਲੈਕਸ ਵਿਚ ਹੋਈ ਗੈਂਗਵਾਰ ‘ਚ ਇੱਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਆਈ ਹੈ। ਇੱਥੇ ਅਦਾਲਤ ਵਿਚ ਇੱਕ ਕੇਸ ਵਿਚ ਪੇਸ਼ੀ ਭੁਗਤਣ ਆਏ ਗੋਲੂ ਪੰਡਿਤ ਉਰਫ਼ ਅਕਾਸ਼ ਵਾਸੀ ਅਬੋਹਰ ਦਾ ਵਿਰੋਧੀ ਗੁੱਟ ਵੱਲੋਂ ਅਦਾਲਤ ਦੀ ਕਾਰ ਪਾਰਕਿੰਗ ਦੇ ਵਿਚ ਗੋਲੀਆਂ ਮਾਰ ਕੇ ਇਹ ਕਤਲ ਕੀਤਾ ਗਿਆ। ਇੱਕ ਹੋਰ ਕਾਰ ਵਿਚ ਸਵਾਰ ਆਏ ਤਿੰਨ ਨੌਜਵਾਨਾਂ ਨੇ ਗੋਲੂ ਪੰਡਿਤ ਉੱਪਰ 6 ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉਸਦੀ ਮੌਕੇ ‘ਤੇ ਮੌਤ ਹੋ ਗਈ।

ਇਹ ਵੀ ਪੜ੍ਹੋ ਸੋਨੇ ਦੀ ਚੈਨੀ ਪਿੱਛੇ ਨੌਜਵਾਨ ਦਾ ਕ+ਤ+ਲ; ਪੁਲਿਸ ਵੱਲੋਂ ਦੋ ਕਾਬੂ , ਇੱਕ ਫ਼ਰਾਰ

ਦਸਿਆ ਜਾ ਰਿਹਾ ਕਿ ਇਸ ਕਤਲ ਕਾਂਡ ਦੀ ਜਿੰਮੇਵਾਰੀ ਗੱਗੀ ਲਾਹੌਰੀਆਂ ਨਾਂ ਦੇ ਗਰੁੱਪ ਵੱਲੋਂ ਲਈ ਗਈ ਹੈ। ਉਧਰ, ਘਟਨਾ ਤੋਂ ਬਾਅਦ ਮੌਕੇ ‘ਤੇ ਪੁੱਜੇ ਫ਼ਾਜਲਿਕਾ ਦੇ ਐਸਐਸਪੀ ਗੁਰਮੀਤ ਸਿੰਘ ਨੇ ਐਲਾਨ ਕੀਤਾ ਕਿ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਮੁਲਜਮਾਂ ਵਿਰੁਧ ਜਲਦੀ ਹੀ ਵੱਡੀ ਕਾਰਵਾਈ ਕੀਤੀ ਜਾਵੇਗੀ। ਪਤਾ ਲੱਗਿਆ ਹੈ ਕਿ ਮ੍ਰਿਤਕ ਗੋਲੂ ਪੰਡਿਤ ਉੱਪਰ ਵੀ ਕੁੱਝ ਪਰਚੇ ਦਰਜ਼ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤਸੰਮਤੀ ਚੋਣਾਂ; Bathinda Polie ਨੇ ਪਿੰਡਾਂ ‘ਚ ਕੀਤਾ ਫਲੈਗ ਮਾਰਚ

0

Bathinda News: ਅਗਾਮੀ 14 ਦਸੰਬਰ ਨੁੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਤੀ ਚੋਣਾਂ ਨੂੰ ਪੂਰੀ ਸ਼ਾਂਤੀ, ਨਿਰਪੱਖਤਾ ਅਤੇ ਅਮਨ-ਕਾਨੂੰਨ ਦੇ ਮਾਹੌਲ ਵਿੱਚ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਬਠਿੰਡਾ ਪੁਲਿਸ ਵੱਲੋਂ ਅੱਜ ਸਾਰੇ ਸਬ-ਡਿਵੀਜ਼ਨਾਂ ਵਿੱਚ ਵਿਆਪਕ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਦੀ ਅਗਵਾਈ ਐੱਸ.ਐੱਸ.ਪੀ ਅਮਨੀਤ ਕੌਂਡਲ ਵੱਲੋਂ ਕੀਤੀ ਗਈ, ਜਦੋਂ ਕਿ ਐੱਸ.ਪੀ ਹਿਨਾ ਗੁਪਤਾ, ਡੀਐਸਪੀ ਗੁਰਪ੍ਰੀਤ ਸਿੰਘ, ਡੀਐਸਪੀ ਕਰਮਜੀਤ ਸਿੰਘ ਅਤੇ ਡੀਐਸਪੀ ਸੰਦੀਪ ਸਿੰਘ, ਡੀਐਸਪੀ ਹਰਵਿੰਦਰ ਸਿੰਘ ਸਰਾਂ, ਡੀਐਸਪੀ ਤਲਵੰਡੀ ਹਰਪ੍ਰੀਤ ਸਿੰਘ, ਡੀਐਸਪੀ ਮੌੜ ਕੁਲਦੀਪ ਸਿੰਘ, ਡੀਐਸਪੀ ਰਾਮਪੁਰਾ ਫੂਲ ਮਨੋਜ਼ ਕੁਮਾਰ ਸਮੇਤ ਸਮੂਹ ਥਾਣਿਆਂ ਦੇ ਐਸਐਚਓਜ਼ ਵੀ ਮੌਕੇ ’ਤੇ ਹਾਜ਼ਰ ਰਹੇ।

ਇਹ ਵੀ ਪੜ੍ਹੋ Gurwinder ਕ+ਤ+ਲ ਕਾਂਡ; ਮੁਲਜਮ ਰੁਪਿੰਦਰ ਕੌਰ ਦੀ ਆਪਣੇ ਪਤੀ ਦੀ ਜਮੀਨ-ਜਾਇਦਾਦ ‘ਤੇ ਵੀ ਸੀ ਅੱਖ!

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ ਬਠਿੰਡਾ ਨੇ ਕਿਹਾ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਰੱਖਣਾ ਪੁਲਿਸ ਦੀ ਪਰਮ ਜ਼ਿੰਮੇਵਾਰੀ ਹੈ। ਇਸ ਲਈ ਹਰੇਕ ਇਲਾਕੇ ਵਿੱਚ ਨਿਗਰਾਨੀ ਹੋਰ ਤਿੱਖੀ ਕਰ ਦਿੱਤੀ ਗਈ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜ ਦੀ ਸੰਭਾਵਨਾ ਨੂੰ ਪ੍ਰਾਰੰਭਕ ਪੱਧਰ ’ਤੇ ਹੀ ਰੋਕਿਆ ਜਾ ਸਕੇ।ਉਨ੍ਹਾਂ ਜਨਤਾ ਨੂੰ ਵੀ ਅਪੀਲ ਕੀਤੀ ਕਿ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਹਿਯੋਗ ਦਿਓ ਅਤੇ ਕੋਈ ਵੀ ਸ਼ੱਕੀ ਗਤੀਵਿਧੀ ਜਾਂ ਤਣਾਅ ਵਾਲੀ ਸਥਿਤੀ ਦੇਖਣ ਦੀ ਸੂਰਤ ਵਿੱਚ ਤੁਰੰਤ ਪੁਲਿਸ ਨੂੰ ਸੂਚਿਤ ਕਰੋ। ਚੋਣਾਂ ਨੂੰ ਸੁਰੱਖਿਅਤ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਪੁਲਿਸ ਹਰ ਸੰਭਵ ਕਦਮ ਚੁੱਕ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ

👉ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਤਿੰਨ ਨਿਰਮਾਣ ਅਧੀਨ ਸੜਕਾਂ ਦਾ ਕੀਤਾ ਅਚਨਚੇਤ ਨਿਰੀਖਣ
Patiala/Fatehgarh Sahib News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।ਨਿਰਮਾਣ ਅਧੀਨ ਸੜਕ ਦਾ ਅਚਨਚੇਤ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਸੜਕ ਦੇ ਨਮੂਨੇ ਲੈਣ ਤੋਂ ਬਾਅਦ ਸੜਕ ਦੇ ਨਿਰਮਾਣ ਵਿੱਚ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨਾ ਕਰਨ ‘ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਤੁਰੰਤ ਰੋਕਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਪਟਿਆਲਾ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਪਟਿਆਲਾ ਸਰਹਿੰਦ ਸੜਕ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਸੜਕ ਦੇ ਨਮੂਨਿਆਂ ਦੀ ਲੈਬਾਰਟਰੀ ਤੋਂ ਜਾਂਚ ਕਰਵਾਉਣ ਲਈ ਕਿਹਾ। ਉਨ੍ਹਾਂ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਰੁੜਕੀ ਤੋਂ ਰਿਉਣਾ ਪਲੈਨ ਰੋਡ ਦੀ ਵੀ ਜਾਂਚ ਕੀਤੀ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਆਪ ਆਗੂ ਬਲਤੇਜ ਪੰਨੂੰ ਵੱਲੋਂ ਪੰਜਾਬ ਦੇ ਲੋਕਾਂ ਨੂੰ ਆਪ ਸਰਕਾਰ ਦੇ ਇਤਿਹਾਸਕ ਕੰਮਾਂ ਬਦਲੇ ਫਤਵਾ ਦੇਣ ਦੀ ਅਪੀਲ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਦਾ ਉਦੇਸ਼ ਸੂਬੇ ਭਰ ਵਿੱਚ ਬਣ ਰਹੀਆਂ ਸੜਕਾਂ ਦੀ ਗੁਣਵੱਤਾ ਦੀ ਜਾਂਚ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ, ਇਸ ਲਈ ਇਹ ਮੁਹਿੰਮ ਸੂਬੇ ਵਿੱਚ ਉੱਚ ਗੁਣਵੱਤਾ ਵਾਲੀਆਂ ਸੜਕਾਂ ਦੇ ਨਿਰਮਾਣ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਅਚਨਚੇਤ ਜਾਂਚ ਨੂੰ ਜਾਰੀ ਰੱਖਣਗੇ ਕਿਉਂਕਿ ਉਹ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਨ ਕਿ ਜਨਤਕ ਪੈਸੇ ਦੀ ਸਹੀ ਵਰਤੋਂ ਹੋਵੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਅਚਨਚੇਤ ਜਾਂਚ ਇਸ ਲਈ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੜਕ ਨਿਰਮਾਣ ਲਈ ਪੈਸੇ ਦੀ ਸਹੀ ਵਰਤੋਂ ਹੋਵੇ ਅਤੇ ਸੜਕਾਂ ਵਧੀਆ ਮਟੀਰੀਅਲ ਨਾਲ ਬਣਨ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਢੁਕਵਾਂ ਤਾਲਮੇਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਸੀਵਰੇਜ ਲਾਈਨਾਂ, ਪੀਣ ਵਾਲੇ ਪਾਣੀ ਦੀਆਂ ਪਾਈਪਾਂ, ਫਾਈਬਰ ਅਤੇ ਹੋਰ ਸਾਰੇ ਕੰਮ ਸੜਕਾਂ ਦੇ ਨਿਰਮਾਣ ਤੋਂ ਪਹਿਲਾਂ ਹੀ ਹੋ ਜਾਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਭਰ ਵਿੱਚ ਨਵੀਆਂ ਬਣੀਆਂ ਸੜਕਾਂ ਨੂੰ ਘੱਟ ਤੋਂ ਘੱਟ ਨੁਕਸਾਨ ਪੁੱਜੇਗਾ, ਜਿਸ ਨਾਲ ਜਨਤਕ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣੇਗੀ।ਲੋਕਾਂ ਨੂੰ ਜ਼ੋਰਦਾਰ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੜਕਾਂ ਦੇ ਨਿਰਮਾਣ ਦੇ ਚੱਲ ਰਹੇ ਕੰਮ ਦੀ ਨਿੱਜੀ ਤੌਰ `ਤੇ ਨਿਗਰਾਨੀ ਕਰਨ ਦੀ ਅਪੀਲ ਕੀਤੀ ਕਿਉਂਕਿ ਇਹ ਲੋਕਾਂ ਦੀ ਆਪਣੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਇਸ ਕੰਮ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਅਤੇ ਜੇ ਕੋਈ ਬੇਨਿਯਮੀ ਹੁੰਦੀ ਹੈ ਤਾਂ ਉਹ ਸੂਬਾ ਸਰਕਾਰ ਦੇ ਧਿਆਨ ਵਿੱਚ ਲਿਆਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ Bathinda ਨੂੰ ਮਿਲੀ ਵੱਡੀ ਸੌਗਾਤ; 26 ਕਰੋੜ ਦੀ ਲਾਗਤ ਨਾਲ ਸ਼ਹਿਰ ‘ਚ 35 ਹਜ਼ਾਰ ਲੋਕਾਂ ਨੂੰ ਮਿਲੇਗਾ ਸਾਫ਼ ਪਾਣੀ: ਮੇਅਰ ਮਹਿਤਾ

ਭਗਵੰਤ ਸਿੰਘ ਮਾਨ ਨੇ ਕੰਮ ਵਿੱਚ ਕੁਤਾਹੀ ਕਰਨ ਵਾਲੇ ਠੇਕੇਦਾਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਸੜਕ ਨਿਰਮਾਣ ਕਾਰਜ ਨੂੰ ਸ਼ੁਰੂ ਕੀਤਾ ਹੈ, ਜਿਸ ਵਿੱਚ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਬਣਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਦੇ ਅੰਤ ਤੱਕ ਸੂਬਾ ਸਰਕਾਰ ਪੰਜਾਬ ਦੇ ਸਾਰੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ ਕੁੱਲ 44,920 ਕਿਲੋਮੀਟਰ ਸੜਕਾਂ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸੜਕਾਂ ਦੇ ਨਿਰਮਾਣ ਨਾਲ ਪੰਜ ਸਾਲਾਂ ਦੀ ਸਾਂਭ-ਸੰਭਾਲ ਦੀ ਸ਼ਰਤ ਜੋੜੀ ਗਈ ਹੈ, ਜਿਸ ਨਾਲ ਵਿਸ਼ਵ ਪੱਧਰੀ ਸੜਕ ਸੁਰੱਖਿਆ ਮਾਪਦੰਡਾਂ ਦੇ ਨਾਲ-ਨਾਲ ਉੱਚ ਗੁਣਵੱਤਾ ਦੇ ਮਿਆਰ ਯਕੀਨੀ ਬਣਨਗੇ।ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਬਿਹਤਰ ਸੜਕਾਂ ਪ੍ਰਦਾਨ ਕਰਨਾ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ 4092 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 19,373 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਹੜ੍ਹਾਂ ਕਾਰਨ ਹੋਈ ਵਿਆਪਕ ਤਬਾਹੀ ਕਾਰਨ ਕਈ ਖ਼ੇਤਰਾਂ ਵਿੱਚ ਸੜਕਾਂ ਨੂੰ ਵੱਡੇ ਪੱਧਰ ਉੱਤੇ ਨੁਕਸਾਨ ਪੁੱਜਿਆ, ਇਸ ਲਈ ਸੂਬਾ ਸਰਕਾਰ ਨੇ ਇਸ ਪ੍ਰਾਜੈਕਟ `ਤੇ ਸਖ਼ਤ ਮਿਹਨਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੱਲ ਰਹੇ ਸੜਕੀ ਪ੍ਰਾਜੈਕਟਾਂ ਦੇ ਕੰਮ ਵਿੱਚ ਪੰਜ ਸਾਲਾਂ ਦੀ ਸਾਂਭ-ਸੰਭਾਲ ਦੀ ਧਾਰਾ ਜੋੜੀ ਗਈ ਹੈ ਤਾਂ ਜੋ ਸੜਕਾਂ ਲੰਮਾਂ ਸਮਾਂ ਠੀਕ ਰਹਿਣ। ਇਸ ਦੇ ਨਾਲ-ਨਾਲ ਸੜਕਾਂ ਉੱਤੇ ਚਮਕੀਲੀਆਂ ਧਾਰੀਆਂ ਤੇ ਕਿਨਾਰਿਆਂ ਉੱਪਰ ਨਿਸ਼ਾਨ, ਦਿਸ਼ਾ-ਸੂਚਕ ਅਤੇ ਵਿਸ਼ਵ ਪੱਧਰੀ ਸੁਰੱਖਿਆ ਮਾਪਦੰਡ ਯਕੀਨੀ ਬਣਾਏ ਜਾਣਗੇ।

ਇਹ ਵੀ ਪੜ੍ਹੋ ਹੁਣ ਅਦਾਲਤ ‘ਚ ਮਿਲਣਗੇ ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਕੌਰ ਸਿੱਧੂ

ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਬਿਹਤਰ ਤਰੀਕੇ ਨਾਲ ਸੇਵਾ ਲਈ ਵਚਨਬੱਧ ਹਨ। ਇਸ ਤਹਿਤ ਪੰਜਾਬ ਸਰਕਾਰ ਨੇ ਪੀ.ਐਮ.ਬੀ., ਪੀ.ਡਬਲਯੂ.ਡੀ., ਸ਼ਹਿਰੀ ਸਥਾਨਕ ਇਕਾਈਆਂ ਸਣੇ ਕਈ ਏਜੰਸੀਆਂ ਅਤੇ ਲੋਕ ਨੁਮਾਇੰਦਿਆਂ ਨੂੰ ਇਸ ਸੂਬਾ ਪੱਧਰੀ ਵਿਆਪਕ ਮੁਹਿੰਮ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਾਰੀਆਂ ਸੜਕਾਂ ਦਾ ਵਿਸਤਾਰ ਨਾਲ ਸਰਵੇਖਣ ਕਰਵਾ ਕੇ ਮੁਰੰਮਤ ਹੋਣ ਵਾਲੀਆਂ ਤੇ ਅਪਗ੍ਰੇਡ ਹੋਣ ਵਾਲੀਆਂ ਸੜਕਾਂ ਦੀ ਨਿਸ਼ਾਨਦੇਹੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਅਗਲੇ ਸਾਲ ਦੇ ਅੰਤ ਤੱਕ 16,209 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਦਾ ਟੀਚਾ ਮਿੱਥਿਆ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦਾ ਫਲਾਇੰਗ ਸਕੁਐਡ ਸੜਕਾਂ ਦੀ ਗੁਣਵੱਤਾ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਘਟੀਆ ਸਮੱਗਰੀ ਦੀ ਵਰਤੋਂ ਬਾਰੇ ਕਈ ਸ਼ਿਕਾਇਤਾਂ ਮਿਲਣ ਤੋਂ ਬਾਅਦ ਕੁਝ ਠੇਕੇਦਾਰਾਂ ਦੇ ਠੇਕੇ ਰੱਦ ਕੀਤੇ ਗਏ ਹਨ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇ ਕੋਈ ਠੇਕੇਦਾਰ ਘਟੀਆ ਕੰਮ ਕਰਦਾ ਪਾਇਆ ਜਾਂਦਾ ਹੈ ਜਾਂ ਜੇ ਕੋਈ ਕਰਮਚਾਰੀ ਇਸ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੁਣ ਅਕਾਲੀ ਦਲ ਨੇ Bathinda ਸ਼ਹਿਰ ‘ਚ ਵਾਰਡਾਂ ਦੀ ਗਿਣਤੀ 50 ਤੋਂ ਵਧਾ ਕੇ 70 ਕਰਨ ਦੀ ਮੰਗ ਚੁੱਕੀ

0

👉ਨਗਰ ਨਿਗਮ ਚੋਣਾਂ ਸਬੰਧੀ ਅਕਾਲੀ ਦਲ ਨੇ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
Bathinda News:ਆਉਣ ਵਾਲੀਆਂ ਨਗਰ ਨਿਗਮ ਚੋਣਾਂ ਸਬੰਧੀ ਵੀਰਵਾਰ ਨੂੰ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਸ੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਨਗਰ ਨਿਗਮ ਕਮਿਸ਼ਨਰ ਕੰਚਨ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿਚ ਵਿਸ਼ੇਸ਼ ਤੌਰ ‘ਤੇ ਸ਼ਹਿਰ ਦੇ ਵਾਰਡਾਂ ਦੀ ਗਿਣਤੀ 50 ਤੋਂ ਵਧਾ ਕੇ 70 ਕਰਨ ਅਤੇ ਮੌਜੂਦਾ ਵਾਰਡ ਹੱਦਬੰਦੀ ਤਰੁੱਟੀਆਂ ਨੂੰ ਸੁਧਾਰਨ ਦੀ ਮੰਗ ਕੀਤੀ ਗਈ। ਅਕਾਲੀ ਦਲ ਦੇ ਆਗੂ ਬਬਲੀ ਢਿੱਲੋਂ ਨੇ ਨਗਰ ਨਿਗਮ ਕਮਿਸ਼ਨਰ ਨੂੰ ਦੱਸਿਆ ਕਿ ਚੋਣ ਕਮਿਸ਼ਨ ਅਤੇ ਸਥਾਨਕ ਸਰਕਾਰਾਂ ਵਿਭਾਗ ਨਵੀਆਂ ਚੋਣਾਂ ਲਈ ਸ਼ਹਿਰ ਦੀ ਹੱਦਬੰਦੀ ਅਤੇ ਵਾਰਡਬੰਦੀ ਦੀ ਤਿਆਰੀ ਕਰ ਰਹੇ ਹਨ।

ਇਹ ਵੀ ਪੜ੍ਹੋ ਬਠਿੰਡਾ ‘ਚ ਥਰਮਲ ਪਲਾਂਟ ਕਲੋਨੀ ਦੀ ਜਮੀਨ ਵੇਚਣ ਦੇ ਵਿਰੋਧ ਵਿਚ ਕਾਂਗਰਸ ਨੇ ਸਰਕਾਰ ਵਿਰੁੱਧ ਲਗਾਇਆ ਧਰਨਾ

ਮੰਗ ਪੱਤਰ ਵਿਚ ਕਿਹਾ ਗਿਆ ਕਿ ਮੌਜੂਦਾ ਵਾਰਡ ਨੰਬਰ 37 ਵਿਚ ਏਸ਼ੀਆ ਦਾ ਸਭ ਤੋਂ ਵੱਡਾ ਰੇਲਵੇ ਸਟੇਸ਼ਨ ਹੈ, ਜਿਸ ਵਿਚ 9 ਰੇਲਵੇ ਲਾਈਨਾਂ ਹਨ, ਜੋ ਵਾਰਡ ਨੂੰ ਦੋ ਹਿੱਸਿਆਂ ਵਿਚ ਵੰਡਦੀਆਂ ਹਨ। ਇਸੇ ਤਰ੍ਹਾਂ ਰੇਲਵੇ ਲਾਈਨਾਂ ਵਾਰਡ ਨੰਬਰ 14, 22 ਅਤੇ 24 ਵਿੱਚੋਂ ਲੰਘਦੀਆਂ ਹਨ। ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਵਾਰਡ ਰੇਲਵੇ ਲਾਈਨ ਨਹੀਂ ਪਾਰ ਕਰ ਸਕਦਾ, ਨਾ ਹੀ ਕੋਈ ਵੱਡੀ ਸੜਕ ਇਸ ਵਿੱਚੋਂ ਲੰਘ ਸਕਦੀ ਹੈ। ਇਸ ਲਈ ਭੂਗੋਲਿਕ ਸਥਿਤੀ ਦੇ ਆਧਾਰ ‘ਤੇ ਵਾਰਡਾਂ ਦੀ ਹੱਦਬੰਦੀ ਕਰਨ ਦੀ ਜ਼ਰੂਰਤ ਹੈ। ਬਠਿੰਡਾ ਸ਼ਹਿਰ ਦੀ ਆਬਾਦੀ ਨੂੰ ਦੇਖਦੇ ਹੋਏ ਮੌਜੂਦਾ 50 ਵਾਰਡਾਂ ਨੂੰ ਵਧਾ ਕੇ 70 ਕਰਨ ਦੀ ਜ਼ਰੂਰਤ ਹੈ। ਲਗਭਗ 500,000 ਦੀ ਆਬਾਦੀ ਦੇ ਨਾਲ ਮੌਜੂਦਾ 50 ਵਾਰਡਾਂ ਦੇ ਪ੍ਰਤੀਨਿਧੀ ਪੂਰੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ Bathinda CID Dept ਦੇ ਸਾਬਕਾ Inspector ਦੀ ਸੜਕ ਹਾਦਸੇ ਵਿਚ ਹੋਈ ਮੌ+ਤ

ਇਸ ਮੌਕੇ ਬਲਜੀਤ ਸਿੰਘ ਬੀੜ ਬਹਿਮਨ, ਨਿਰਮਲ ਸਿੰਘ ਸੰਧੂ, ਦਲਜੀਤ ਸਿੰਘ ਬਰਾੜ, ਯਾਦਵਿੰਦਰ ਸਿੰਘ ਯਾਦੀ, ਕੁਲਦੀਪ ਨੰਬਰਦਾਰ, ਬਲਵਿੰਦਰ ਕੌਰ, ਜੋਗਿੰਦਰ ਕੌਰ, ਸਾਬਕਾ ਕੌਂਸਲਰ ਸੁਖਦੇਵ ਸਿੰਘ ਬਰਾੜ, ਰਵਿੰਦਰ ਸਿੰਘ ਚੀਮਾ, ਮੋਹਨਜੀਤ ਸਿੰਘ ਪੁਰੀ, ਰਾਜਬਿੰਦਰ ਸਿੰਘ ਸਿੱਧੂ, ਚਮਕੌਰ ਮਾਨ, ਅਮਰਜੀਤ ਸਿੰਘ ਵਿਰਦੀ, ਕਰਮਯੋਗ ਸਿੰਘ ਮਾਨ, ਨਰਿੰਦਰ ਸਿੰਘ ਲਾਡੀ, ਇਕਬਾਲ ਸਿੰਘ ਮਿਠੜੀ, ਹਰਵਿੰਦਰ ਗੰਜੂ, ਪਰਮਪਾਲ ਸਿੰਘ ਸਿੱਧੂ, ਡਾ. ਗੁਰਸੇਵਕ ਸਿੰਘ, ਸੁਨੀਲ ਫੌਜੀ, ਰਾਕੇਸ਼ ਕੁਮਾਰ ਕਾਕਾ, ਹਰਮਨ ਪਾਲ ਸਿੰਘ ਰਿੰਕਾ, ਰਾਜੂ ਮਾਨ, ਮੱਖਣ ਸਿੰਘ ਐਮਸੀ ਆਦਿ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਆਪ ਆਗੂ ਬਲਤੇਜ ਪੰਨੂੰ ਵੱਲੋਂ ਪੰਜਾਬ ਦੇ ਲੋਕਾਂ ਨੂੰ ਆਪ ਸਰਕਾਰ ਦੇ ਇਤਿਹਾਸਕ ਕੰਮਾਂ ਬਦਲੇ ਫਤਵਾ ਦੇਣ ਦੀ ਅਪੀਲ

0

Bathinda News: ਪੰਜਾਬ ਦੇ ਲੋਕ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਇਤਿਹਾਸਕ ਕਾਰਜਾਂ ਬਦਲੇ ਫਤਵਾ ਦੇਣਗੇ। ਇਹ ਦਾਅਵਾ ਪਾਰਟੀ ਦੇ ਜਨਰਲ ਸਕੱਤਰ ਤੇ ਮੀਡੀਆ ਵਿੰਗ ਦੇ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਅੱਜ ਬਠਿੰਡਾ ਵਿਖੇ ਇੱਕ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪਹਿਲੀ ਸਰਕਾਰ ਹੈ, ਜਿਸਨੇ ਸਰਕਾਰ ਦੇ ਚਾਰ ਸਾਲਾਂ ਵਿਚ ਮੈਰਿਟ ਦੇ ਆਧਾਰ ‘ਤੇ 60 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸੇ ਤਰ੍ਹਾਂ ਸਿਹਤ ਤੇ ਸਿੱਖਿਆ ਦੇ ਖੇਤਰ ਨੂੰ ਪਹਿਲਾਂ ਦਿੰਦਿਆਂ ਕ੍ਰਾਂਤੀ ਲਿਆਂਦੀ ਗਈ ਹੈ ਤੇ ਪੰਜਾਬ ਦੇ ਲੋਕਾਂ ਨੂੰ ਸਰਕਾਰ ਬਣਦੇ ਹੀ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆਂ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ Bathinda ਨੂੰ ਮਿਲੀ ਵੱਡੀ ਸੌਗਾਤ; 26 ਕਰੋੜ ਦੀ ਲਾਗਤ ਨਾਲ ਸ਼ਹਿਰ ‘ਚ 35 ਹਜ਼ਾਰ ਲੋਕਾਂ ਨੂੰ ਮਿਲੇਗਾ ਸਾਫ਼ ਪਾਣੀ: ਮੇਅਰ ਮਹਿਤਾ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਪੰਨੂੰ ਨੇ ਯੁੱਧ ਨਸ਼ਿਆਂ ਵਿਰੁਧ ਤੇ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਵੀ ਜਿਕਰ ਕਰਦਿਆਂ ਕਿਹਾ ਕਿ ਬੇਸ਼ੱਕ ਨਸ਼ਾ ਵਿਸ਼ਵ ਪੱਧਰੀ ਵਰਤਾਰਾ ਹੈ ਪ੍ਰੰਤੂ ਪੰਜਾਬ ਸਰਕਾਰ ਦੀ ਅਗਵਾਈ ਹੇਠ ਨਸ਼ਿਆਂ ਵਿਰੁਧ ਵੱਡੇ ਕਦਮ ਚੁੱਕੇ ਗਏ ਹਨ ਤੇ ਵੱਡੇ-ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿਚ ਬੰਦ ਕੀਤਾ ਗਿਆ। ਊਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ੇਸ ਯਤਨ ਕਰਕੇ ਪੰਜਾਬ ਵਿਚ ਨਿਵੇਸ਼ ਲਿਆਂਦਾ ਗਿਆ। ਸ਼੍ਰੀ ਪੰਨੂੰ ਨੇ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ, ਜਿਸਨੇ ਸਿਆਸਤ ਦੇ ਆਧਾਰ ‘ਤੇ ਪਰਚਾ ਕਲਚਰ ਨੂੰ ਖ਼ਤਮ ਕੀਤਾ ਹੈ ਤੇ ਚੋਣਾਂ ਵਿਚ ਦੁਸ਼ਮਣੀਆਂ ਘਟਾਈਆਂ ਹਨ।

ਇਹ ਵੀ ਪੜ੍ਹੋ MLA Balkar Sidhu ਦੇ ਨਜਦੀਕੀ ਬਣੇ ਸਹਿਕਾਰੀ ਬੈਂਕ ਬਠਿੰਡਾ ਦੇ ਡਾਇਰੈਕਟਰ

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੂਜ਼ੀਆਂ ਸਰਕਾਰਾਂ ਵੱਲੋਂ ਪਿਛਲੇ ਦਹਾਕਿਆਂ ਤੇ ਪੰਜਾਬ ਦੀ ਆਪ ਸਰਕਾਰ ਦੇ ਚਾਰ ਸਾਲਾਂ ਦੇ ਕੰਮਾਂ ਦੀ ਤੁਲਨਾ ਕਰਦਿਆਂ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਇਹ ਵੀ ਦਾਅਵਾ ਕੀਤਾ ਕਿ ਪਟਿਆਲਾ ਪੁਲਿਸ ਦੀ ਕਥਿਤ ਆਡੀਓ ਏਆਈ ਜਨਰੇਟਡ ਹੈ, ਜਿਸਦੀ ਸਚਾਈ ਜਲਦ ਹੀ ਪੰਜਾਬ ਦੇ ਲੋਕਾਂ ਸਾਹਮਣੇ ਆ ਜਾਵੇਗੀ। ਪਾਰਟੀ ਦੇ ਆਗੂ ਨੇ ਵਿਰੋਧੀ ਧਿਰ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਉਸਦੇ ਵਿਚ ਹਰ ‘ਕੁਰਸੀ’ ਦੀ ਬੋਲੀ ਲੱਗਦੀ ਹੈ, ਜਿਸਦੀ ਸਚਾਈ ਹੁਣ ਉਕਤ ਪਾਰਟੀ ਦੇ ਆਗੂਆਂ ਨੇ ਖੁਦ ਅੱਗੇ ਲਿਆਂਦੀ ਹੈ।

ਇਹ ਵੀ ਪੜ੍ਹੋ ਹੁਣ ਅਦਾਲਤ ‘ਚ ਮਿਲਣਗੇ ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਕੌਰ ਸਿੱਧੂ

ਉਨ੍ਹਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖ਼ੜ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋਕਿ ਹੁਣ ਭਾਜਪਾ ਦੇ ਵਿਚ ਹਨ, ਨੂੰ ਵੀ ਜਨਤਾ ਸਾਹਮਣੇ ਸਚਾਈ ਲਿਆਉਣ ਲਈ ਕਿਹਾ। ਪੰਜਾਬ ਸਰਕਾਰ ਦੇ ਹੈਲੀਕਾਪਟਨ ਬਾਰੇ ਫਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਸਭ ਆਪ ਸਰਕਾਰ ਨੂੰ ਬਦਨਾਮ ਕਰਨ ਲਈ ਵਿਰੋਧੀਆਂ ਵੱਲੋਂ ਫਲਾਈਆਂ ਜਾ ਰਹੀਆਂ ਝੂਠੀਆਂ ਕਹਾਣੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਰਾਕੇਸ਼ ਪੁਰੀ, ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ, ਸਹਿਕਾਰੀ ਬੈਂਕ ਦੇ ਡਾਇਰੈਕਟਰ ਅਮਰਦੀਪ ਰਾਜਨ, ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਬਲਜੀਤ ਬੱਲੀ ਤੇ ਗੋਨਿਆਣਾ ਦੇ ਚੇਅਰਮੈਨ ਬਲਕਾਰ ਸਿੰਘ ਭੋਖੜਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) “ਡਰਾਈ ਡੇ” ਵਜੋਂ ਘੋਸ਼ਿਤ

0

 ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ 14.12.2025 ਨੂੰ 00.00 ਵਜੇ ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ ਚੋਣਾਂ ਵਾਲਾ ਦਿਨ “ਡਰਾਈ ਡੇ” ਵਜੋਂ ਘੋਸ਼ਿਤ ਕੀਤਾ ਗਿਆ ਹੈ। ਇਹ ਹੁਕਮ ਪੰਜਾਬ ਰਾਜ ਵਿੱਚ ਇੰਨ ਬਿੰਨ ਲਾਗੂ ਕੀਤੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਥਰਮਲ ਪਲਾਂਟ ਕਲੋਨੀ ਦੀ ਜਮੀਨ ਵੇਚਣ ਦੇ ਵਿਰੋਧ ਵਿਚ ਕਾਂਗਰਸ ਨੇ ਸਰਕਾਰ ਵਿਰੁੱਧ ਲਗਾਇਆ ਧਰਨਾ

0

Bathinda News: ਪਿਛਲੀਆਂ ਸਰਕਾਰਾਂ ਦੌਰਾਨ ਬੰਦ ਕੀਤੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੀ 165.67 ਏਕੜ ਜਮੀਨ ਨੂੰ ਵਪਾਰਕ ਤੌਰ ‘ਤੇ ਵੇਚਣ ਦੇ ਮਾਮਲੇ ਵਿਚ ਵੀਰਵਾਰ ਨੂੰ ਕਾਂਗਰਸ ਪਾਰਟੀ ਵੱਲੋਂ ਬਠਿੰਡਾ ਦੇ ਮਿੰਨੀ ਸਕੱਤਰੇਤ ਨਜਦੀਕ ਧਰਨਾ ਲਗਾਇਆ ਗਿਆ। ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜ਼ਨ ਗਰਗ ਦੀ ਅਗਵਾਈ ਹੇਠ ਲੱਗੇ ਇਸ ਧਰਨੇ ਵਿਚ ਸਮੁੱਚੀ ਲੀਡਰਸ਼ਿਪ ਵੱਲੋਂ ਨੇ ਐਲਾਨ ਕੀਤਾ ਕਿ ਜੇਕਰ ਇਹ ਫੈਸਲਾ ਰੱਦ ਨਾ ਹੋਇਆ ਤਾਂ ਪੰਜਾਬ ਦੀਆਂ ਸੜਕਾਂ ਵੀ ਜਾਮ ਕਰਾਂਗੇ। ਇਸ ਮੌਕੇ ਸਰਕਾਰ ਦੇ ਇਸ ਫੈਸਲੇ ਖਿਲਾਫ ਸਰਬ ਸੰਮਤੀ ਨਾਲ ਇਸ ਫੈਸਲੇ ਨੂੰ ਰੱਦ ਕਰਨ ਲਈ ਮਤਾ ਵੀ ਪਾ ਕੇ ਸਰਕਾਰ ਨੂੰ ਭੇਜਿਆ ਗਿਆ।

ਇਹ ਵੀ ਪੜ੍ਹੋ ਸੋਨੇ ਦੀ ਚੈਨੀ ਪਿੱਛੇ ਨੌਜਵਾਨ ਦਾ ਕ+ਤ+ਲ; ਪੁਲਿਸ ਵੱਲੋਂ ਦੋ ਕਾਬੂ , ਇੱਕ ਫ਼ਰਾਰ

ਇਕੱਠ ਨੂੰ ਸੰਬੋਧਨ ਕਰਦੇ ਹੋਏ ਜਿਲ੍ਹਾ ਪ੍ਰਧਾਨ ਰਾਜਨ ਗਰਗ, ਸਾਬਕਾ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ, ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਪਵਨ ਮਾਨੀ, ਸਾਬਕਾ ਜ਼ਿਲਾ ਪ੍ਰਧਾਨ ਅਰੁਣ ਵਧਾਵਣ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਅਤੇ ਸਰਕਾਰੀ ਜਮੀਨਾਂ ਵੇਚ ਕੇ ਸਰਕਾਰ ਚਲਾਈ ਜਾ ਰਹੀ ਹੈ। ਪੀਪੀਸੀਸੀ ਸੈਕਟਰੀ ਟਹਿਲ ਸਿੰਘ ਸੰਧੂ, ਬਲਾਕ ਪ੍ਰਧਾਨ ਮਾਧਵ ਸ਼ਰਮਾ, ਹਰਵਿੰਦਰ ਸਿੰਘ ਲੱਡੂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ , ਸਾਬਕਾ ਬਲਾਕ ਪ੍ਰਧਾਨ ਬਲਰਾਜ ਪੱਕਾ ਤੇ ਕਿਰਨਜੀਤ ਸਿੰਘ ਗੈਹਰੀ , ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਠੇਕੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਸੂਬੇ ਦੇ ਵਿਕਾਸ ਲਈ ਕੁਝ ਨਹੀਂ ਕੀਤਾ ਜਿਸ ਕਰਕੇ ਹਰ ਵਰਗ ਸਰਕਾਰ ਤੋਂ ਨਿਰਾਸ਼ ਹੈ ਅਤੇ ਕਾਂਗਰਸ ਸਰਕਾਰ ਦਾ ਵੇਲਾ ਯਾਦ ਕਰ ਰਿਹਾ ਹੈ।

ਇਹ ਵੀ ਪੜ੍ਹੋ  Bathinda CID Dept ਦੇ ਸਾਬਕਾ Inspector ਦੀ ਸੜਕ ਹਾਦਸੇ ਵਿਚ ਹੋਈ ਮੌ+ਤ

ਅੱਜ ਦੇ ਧਰਨੇ ਵਿੱਚ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਬਲਵੰਤ ਰਾਏ ਨਾਥ, ਕਮਲ ਗੁਪਤਾ ਐਮਸੀ, ਸੰਦੀਪ ਬੋਬੀ ਐਮਸੀ, ਮਲਕੀਤ ਗਿੱਲ ਐਮਸੀ, ਰਮਨ ਢਿਲੋ ਪ੍ਰੀਤਮ ਸਿੰਘ ਬਰਾੜ ਜੋਗਿੰਦਰ ਸਿੰਘ ਮਾਸਟਰ ਨਥੂਰਾਮ ਪ੍ਰਕਾਸ਼ ਚੰਦ ਰੂਪ ਸਿੰਘ ਯੂਥ ਆਗੂ ਬਲਜੀਤ ਸਿੰਘ ਸੁਨੀਲ ਕੁਮਾਰ ਅਵਤਾਰ ਸਿੰਘ ਸਨੀ ਬਰਾੜ, ਹਰਮਨ ਕੋਟ ਫੱਤਾ ਸੁਰੇਸ ਗਰੋਵਰ ਦੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੋਨੇ ਦੀ ਚੈਨੀ ਪਿੱਛੇ ਨੌਜਵਾਨ ਦਾ ਕ+ਤ+ਲ; ਪੁਲਿਸ ਵੱਲੋਂ ਦੋ ਕਾਬੂ , ਇੱਕ ਫ਼ਰਾਰ

0

Fazilka News:ਫ਼ਾਜਲਿਕਾ ਪੁਲਿਸ ਨੇ ਇੱਕ ਸੋਨੇ ਦੀ ਚੈਨੀ ਪਿੱਛੇ ਆਪਣੇ ਹੀ ਜਾਣਕਾਰ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਦਕਿ ਤੀਜ਼ਾ ਫ਼ਰਾਰ ਦਸਿਆ ਜਾ ਰਿਹਾ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ 9 ਦਸੰਬਰ ਨੂੰ ਸੁਖਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਅਰਨੀਵਾਲਾ ਸੇਖ ਸੁਭਾਨ ਨੇ ਪੁਲਿਸ ਪਾਸ ਸਿਕਾਇਤ ਕੀਤੀ ਸੀ ਕਿ ਉਸਦਾ ਲੜਕਾ ਹਰਪ੍ਰੀਤ ਸਿੰਘ ਆਪਣੇ ਸਾਇਕਲ ‘ਤੇ ਸਵਾਰ ਹੋ ਕੇ ਘਰੋਂ ਜਸਕਰਨ ਸਿੰਘ ਉਰਫ ਕਰਨ, ਸੁਖਚੈਨ ਸਿੰਘ ਉਰਫ ਸੁੱਖੀ ਪੁੱਤਰਾਨ ਭਜਨ ਸਿੰਘ ਵਾਸੀਆਨ ਅਰਨੀਵਾਲਾ ਦੇ ਘਰ ਜਾਣ ਦਾ ਕਹਿ ਕੇ ਗਿਆ ਸੀ।ਪ੍ਰੰਤੂ ਹੁਣ ਤੱਕ ਉਹ ਘਰ ਨਹੀ ਆਇਆ। ਜਦਕਿ ਮੁਲਜਮਾਂ ਨੇ ਵੀ ਪੁੱਛਣ ‘ਤੇ ਕੋਈ ਤਸੱਲੀਬਖ਼ਸ ਜਵਾਬ ਨਹੀਂ ਦਿੱਤਾ। ਜਿਸਤੋਂ ਬਾਅਦ ਬੀਤੀ ਸ਼ਾਮ ਹਰਪ੍ਰੀਤ ਦੀ ਲਾਸ਼ ਜਸਕਰਨ ਸਿੰਘ ਉਰਫ ਕਰਨ ਵਾਸੀ ਅਰਨੀਵਾਲਾ ਦੇ ਖੇਤ ਦੇ ਗੁਆਂਢ ਵਿੱਚ ਖਾਲੀ ਬੇ-ਅਬਾਦ ਖੇਤ ਵਿੱਚ ਉੱਗੀਆਂ ਝਾੜੀਆਂ ਦੇ ਥੱਲੇ ‘ਤੇ ਇੱਕ ਗੱਟੇ ਵਿੱਚ ਪਾਈ ਹੋਈ ਮਿਲੀ, ਜਿਸਦੇ ਸਿਰ, ਮੂੰਹ, ਗਲੇ ਤੇ ਸਰੀਰ ਪਰ ਕਾਫੀ ਸੱਟਾਂ ਵੱਜੀਆਂ ਹੋਈਆਂ ਸਨ।

ਇਹ ਵੀ ਪੜ੍ਹੋ  Bathinda CID Dept ਦੇ ਸਾਬਕਾ Inspector ਦੀ ਸੜਕ ਹਾਦਸੇ ਵਿਚ ਹੋਈ ਮੌ+ਤ

ਪੁਲਿਸ ਨੇ ਪੜਤਾਲ ਕੀਤੀ ਤਾਂ ਪਤਾ ਚੱਲਿਆ ਕਿ ਮੁਲਜਮਾਂ ਜਸਕਰਨ ਸਿੰਘ ਉਰਫ ਕਰਨ, ਸੁਖਚੈਨ ਸਿੰਘ ਉਰਫ ਸੁੱਖੀ ਅਤੇ ਜਤਿਨ ਕੁਮਾਰ ਮਾਣੂੰ ਵਾਸੀਆਨ ਅਰਨੀਵਾਲਾ ਨੇ ਹਮ-ਮਸ਼ਵਰਾ ਹੋ ਕੇ ਉਸਦੇ ਲੜਕੇ ਹਰਪ੍ਰੀਤ ਸਿੰਘ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਖੁਰਦ ਬੁਰਦ ਕਰ ਦਿੱਤਾ। ਮੁਢਲੀ ਪੂਛਗਿਛ ਦੌਰਾਨ ਪਤਾ ਲੱਗਿਆ ਕਿ ਮੁਲਜਮਾਂ ਨੇ ਇਹ ਕਤਲ ਹਰਪ੍ਰੀਤ ਸਿੰਘ ਦੇ ਗਲ ਵਿੱਚ ਪਾਈ ਚੈਨੀ ਦੀ ਲੁੱਟ ਦੀ ਲਈ ਕੀਤਾ ਸੀ। ਪੁਲਿਸ ਨੇ ਜਸਕਰਨ ਸਿੰਘ ਉਰਫ ਕਰਨ ਅਤੇ ਜਤਿਨ ਕੁਮਾਰ ਉਰਫ ਮਾਣੂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਦਕਿ ਸੁਖਚੈਨ ਸੁੱਖੀ ਦੀ ਗ੍ਰਿਫਤਾਰੀ ਬਾਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1900847