Tuesday, May 12, 2026
Home Blog Page 279

Bathinda CID Dept ਦੇ ਸਾਬਕਾ Inspector ਦੀ ਸੜਕ ਹਾਦਸੇ ਵਿਚ ਹੋਈ ਮੌ+ਤ

0

Bathinda News: ਵੀਰਵਾਰ ਦੁਪਿਹਰ ਗੋਨਿਆਣਾ ਰੋਡ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਖੁਫ਼ੀਆ ਵਿਭਾਗ ਦੇ ਇੱਕ ਸਾਬਕਾ ਇੰਸਪੈਕਟਰ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਖੇਤਾ ਸਿੰਘ ਵਾਸੀ ਸਿਵਲ ਲਾਈਨ ਵਜੋਂ ਹੋਈ ਹੈ, ਜੋਕਿ ਕੁੱਝ ਸਾਲ ਬਠਿੰਡਾ ਖੁਫ਼ੀਆ ਵਿਭਾਗ ਦੇ ਵਿਚੋਂ ਬਤੌਰ ਇੰਸਪੈਕਟਰ ਰਿਟਾਇਰ ਹੋਏ ਸਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦਸਿਆ ਕਿ ਇਹ ਹਾਦਸਾ ਕਰੀਬ 1 ਵਜੇਂ ਗੋਨਿਆਣਾ ਰੋਡ ‘ਤੇ ਐਨਐਫਐਲ ਟਾਊਨਸ਼ਿਪ ਦੇ ਗੇਟ ਨੰਬਰ ਇੱਕ ਦੇ ਸਾਹਮਣੇ ਹੋਇਆ।

ਇਹ ਵੀ ਪੜ੍ਹੋ Gurwinder ਕ+ਤ+ਲ ਕਾਂਡ; ਮੁਲਜਮ ਰੁਪਿੰਦਰ ਕੌਰ ਦੀ ਆਪਣੇ ਪਤੀ ਦੀ ਜਮੀਨ-ਜਾਇਦਾਦ ‘ਤੇ ਵੀ ਸੀ ਅੱਖ!

ਜਿੱਥੇ ਸਕੂਟਰ ‘ਤੇ ਜਾ ਰਹੇ ਖੇਤਾ ਸਿੰਘ ਸੜਕ ਉੱਪਰ ਗਲਤ ਤਰੀਕੇ ਨਾਲ ਬਣੇ ਬੀਐਸਐਨਐਲ ਡੱਬੇ ਨਾਲ ਟਕਰਾਉਣ ਤੋਂ ਬਾਅਦ ਸੜਕ ‘ਤੇ ਡਿੱਗ ਪਏ ਅਤੇ ਮੌਤ ਹੋ ਗਈ। ਹਾਲਾਂਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਰਾਜਵਿੰਦਰ ਧਾਲੀਵਾਲ ਅਤੇ ਹਾਈਵੇਅ ਇੰਚਾਰਜ ਸੁਖਪ੍ਰੀਤ ਸਿੰਘ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚੇ ਅਤੇ ਤੁਰੰਤ ਬਜ਼ੁਰਗ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਡਾਕਟਰਾਂ ਨੇ ਬਜ਼ੁਰਗ ਵਿਅਕਤੀ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SGPC ਦੀ ਅੰਤ੍ਰਿੰਗ ਕਮੇਟੀ ਨੇ ਪਾਵਨ ਸਰੂਪਾਂ ਦਾ ਮਾਮਲਾ ਵਿਚਾਰ ਅਤੇ ਆਦੇਸ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭੇਜਣ ਦਾ ਕੀਤਾ ਫੈਸਲਾ

0

👉ਪਾਵਨ ਸਰੂਪਾਂ ਦਾ ਮਾਮਲਾ ਬੇਅਦਬੀ ਜਾਂ ਗੁੰਮ ਹੋਣ ਦਾ ਨਹੀਂ, ਸਗੋਂ ਪੈਸਿਆਂ ਦੀ ਹੇਰਾਫੇਰੀ ਦਾ ਹੈ- ਐਡਵੋਕੇਟ ਧਾਮੀ
👉ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਸਰਕਾਰ ਵੱਲੋਂ ਪਰਚਾ ਦਰਜ ਕਰਨ ਦੀ ਕਾਰਵਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿੱਧੀ ਚੁਣੌਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਸਰਕਾਰੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ। ਇਕੱਤਰਤਾ ਵਿਚ ਪਾਸ ਕੀਤੇ ਗਏ ਮਤੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾ ਚੁੱਕੀ ਹੋਣ ਦੇ ਬਾਵਜੂਦ ਵੀ ਲੰਘੇ ਦਿਨੀਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ’ਤੇ ਕੁਝ ਲੋਕਾਂ ਵੱਲੋਂ ਲਗਾਏ ਗਏ ਧਰਨੇ ਵਿਚ ਸਰਕਾਰ ਦੇ ਮੰਤਰੀ, ਸਪੀਕਰ ਅਤੇ ਵਿਧਾਇਕ ਵੱਲੋਂ ਸ਼ਮੂਲੀਅਤ ਕਰਨੀ ਤੇ ਪੁਲਿਸ ਨੂੰ ਪਰਚਾ ਦਰਜ ਕਰਨ ਦੇ ਆਦੇਸ਼ ਦੇਣ ਤੋਂ ਸਪੱਸ਼ਟ ਹੈ ਕਿ ਸਰਕਾਰ ਜਾਣਬੁਝ ਕੇ ਇਸ ਮਾਮਲੇ ਵਿਚ ਆਪਣੀ ਸਿਆਸਤ ਸਾਧ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਾਮਲਾ ਬੇਅਦਬੀ ਜਾਂ ਪਾਵਨ ਸਰੂਪ ਗੁੰਮ ਹੋਣ ਦਾ ਨਹੀਂ ਸਗੋਂ ਕੁਝ ਮੁਲਾਜ਼ਮਾਂ ਵੱਲੋਂ ਪੈਸਿਆਂ ਦੀ ਕੀਤੀ ਹੇਰਾਫੇਰੀ ਦਾ ਹੈ।

ਇਹ ਵੀ ਪੜ੍ਹੋ Gurwinder ਕ+ਤ+ਲ ਕਾਂਡ; ਮੁਲਜਮ ਰੁਪਿੰਦਰ ਕੌਰ ਦੀ ਆਪਣੇ ਪਤੀ ਦੀ ਜਮੀਨ-ਜਾਇਦਾਦ ‘ਤੇ ਵੀ ਸੀ ਅੱਖ!

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਨੂੰ ਬੇਅਦਬੀ ਅਤੇ ਪਾਵਨ ਸਰੂਪ ਗੁੰਮ ਹੋਣ ਵਜੋਂ ਪ੍ਰਚਾਰਨਾਂ ਸਿੱਖ ਕੌਮ ਦੀ ਸਿਰਮੌਰ ਸੰਸਥਾ ਨੂੰ ਬਦਨਾਮ ਕਰਨ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਸਿਆਸੀ ਸਾਜ਼ਿਸ਼ ਹੈ, ਜਿਸ ਵਿਚ ਪੰਜਾਬ ਦੀ ਮੌਜੂਦਾ ਸਰਕਾਰ ਵੀ ਪੂਰੀ ਤਰ੍ਹਾਂ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡਾ. ਈਸ਼ਰ ਸਿੰਘ ਐਡਵੋਕੇਟ ਦੀ ਅਗਵਾਈ ਹੇਠ ਬਣਾਈ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸਾਫ਼ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚ ਕੰਮ ਕਰਦੇ ਕੁਝ ਮੁਲਾਜ਼ਮਾਂ ਨੇ ਨਿੱਜੀ ਲਾਲਸਾ ਕਰਕੇ ਆਪਣੇ ਕੁਕਰਮਾਂ ਉੱਪਰ ਪਰਦਾ ਪਾਉਣ ਦੀ ਅਸਫਲ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬਣਾਈ ਕਮੇਟੀ ਦੀ ਰਿਪੋਰਟ ਅਨੁਸਾਰ ਅੰਤ੍ਰਿੰਗ ਕਮੇਟੀ ਦੇ ਮਤਾ ਨੰਬਰ 466, ਮਿਤੀ 27-08-2020 ਰਾਹੀਂ ਕਾਰਵਾਈ ਕੀਤੀ ਗਈ ਅਤੇ ਕੁਝ ਮੁਲਾਜ਼ਮਾਂ ’ਤੇ ਕਾਨੂੰਨੀ ਕਾਰਵਾਈ ਦਾ ਵੀ ਫੈਸਲਾ ਹੋਇਆ। ਪਰੰਤੂ ਵੱਖ ਵੱਖ ਸਿੱਖ ਵਿਦਵਾਨਾਂ ਦੇ ਕਹਿਣ ਅਤੇ ਡਾ. ਈਸ਼ਰ ਸਿੰਘ ਦੀ ਰਿਪੋਰਟ ਵਿਚ ਪਰਚੇ ਦਰਜ ਕਰਵਾਉਣ ਬਾਰੇ ਕੋਈ ਸਿਫਾਰਸ਼ ਨਾ ਹੋਣ ਕਰਕੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਮਤਾ ਨੰਬਰ 493 ਮਿਤੀ 05-09-2020 ਰਾਹੀਂ ਕਾਨੂੰਨੀ ਕਾਰਵਾਈ ਦੀ ਥਾਂ ਆਪਣੇ ਤੌਰ ਪੁਰ ਕਾਰਵਾਈ ਨੂੰ ਪ੍ਰਵਾਨਗੀ ਦਿੱਤੀ ਗਈ। ਇਹ ਇਸ ਲਈ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਪੜਤਾਲ ਵਿਚ ਪੁਲਿਸ ਦੀ ਦਖਲਅੰਦਾਜ਼ੀ ਮਰਿਆਦਾ ਅਤੇ ਪ੍ਰੰਪਰਾਵਾਂ ਦੇ ਵਿਰੁੱਧ ਹੋਵੇਗੀ।

ਇਹ ਵੀ ਪੜ੍ਹੋ ਹੁਣ ਅਦਾਲਤ ‘ਚ ਮਿਲਣਗੇ ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਕੌਰ ਸਿੱਧੂ

ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਦੋਹਾਂ ਮਤਿਆਂ ਦੀ ਪ੍ਰੋੜ੍ਹਤਾ ਵੀ ਜਨਰਲ ਇਜਲਾਸ ਦੇ ਮਤਾ ਨੰ: 366, ਮਿਤੀ 28-02-2020 ਰਾਹੀਂ ਹੋ ਚੁੱਕੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ ਇਸ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ਦਾ ਫੈਸਲਾ ਆਪਣੀਆਂ ਪੰਜਾਬ ਪ੍ਰਤੀ ਨਾਕਾਮੀਆਂ ਨੂੰ ਛੁਪਾਉਣ ਅਤੇ ਸਿਆਸੀ ਇੱਛਾ ਦੀ ਪੂਰਤੀ ਲਈ ਹੈ, ਕਿਉਂਕਿ ਬੇਅਦਬੀਆਂ ’ਤੇ ਸਿਆਸਤ ਕਰਕੇ ਸੱਤਾ ਹਾਸਲ ਕਰਨ ਵਾਲੇ ਚਾਰ ਸਾਲ ਬੀਤਣ ਬਾਅਦ ਵੀ ਕੋਈ ਇਨਸਾਫ਼ ਨਹੀਂ ਕਰ ਸਕੇ।ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ’ਚ ਪਾਸ ਕੀਤੇ ਮਤੇ ਰਾਹੀਂ ਸਰਕਾਰ ਵੱਲੋਂ ਸਿੱਖ ਸੰਸਥਾ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਦੀ ਨੀਤੀ ਦੀ ਸਖ਼ਤ ਨਿੰਦਾ ਕਰਦਿਆਂ, ਅਗਾਹ ਕੀਤਾ ਗਿਆ ਹੈ ਕਿ ਸਿੱਖ ਕੌਮ ਆਪਣੀਆਂ ਸੰਸਥਾਵਾਂ ਦੇ ਪ੍ਰਬੰਧਾਂ ਵਿਚ ਸਰਕਾਰੀ ਦਖਲ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਕੱਤਰਤਾ ਵਿਚ ਇਹ ਵੀ ਪ੍ਰਵਾਨ ਹੋਇਆ ਕਿ ਇਸ ਸਾਰੇ ਮਾਮਲੇ ਸਬੰਧੀ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿਚ ਡਾ. ਈਸ਼ਰ ਸਿੰਘ ਦੇ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਾਰਵਾਈ ਅਮਲ ਵਿਚ ਲਿਆਦੀ ਗਈ ਸੀ, ਇਸ ਲਈ ਸਮੁੱਚਾ ਮਾਮਲਾ ਵਿਚਾਰ ਅਤੇ ਆਦੇਸ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਪਾਸ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ Bathinda ਨੂੰ ਮਿਲੀ ਵੱਡੀ ਸੌਗਾਤ; 26 ਕਰੋੜ ਦੀ ਲਾਗਤ ਨਾਲ ਸ਼ਹਿਰ ‘ਚ 35 ਹਜ਼ਾਰ ਲੋਕਾਂ ਨੂੰ ਮਿਲੇਗਾ ਸਾਫ਼ ਪਾਣੀ: ਮੇਅਰ ਮਹਿਤਾ

ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1999 ਵਿਚ ਅੰਗਰੇਜ਼ੀ ਕਿਤਾਬ ਦਾ ਅਨੁਵਾਦ ਕਰਕੇ ਛਾਪੀ ‘ਸਿੱਖ ਇਤਿਹਾਸ’ ਸਬੰਧੀ ਹਿੰਦੀ ਦੀ ਪੁਸਤਕ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੈਨ ਕਰਦਿਆਂ ਵਾਪਸ ਲਿਆ ਜਾ ਚੁੱਕਾ ਹੈ ਅਤੇ ਇਸ ਸਬੰਧੀ ਵੱਖ-ਵੱਖ ਸਮੇਂ ’ਤੇ ਦੋ ਵਾਰ ਅਖ਼ਬਾਰਾਂ ਵਿਚ ਇਸ਼ਤਿਹਾਰ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਬਾਰ-ਬਾਰ ਉਛਾਲਣਾ ਵੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਹੀ ਹੈ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਇੰਚਾਰਜ ਸ. ਮੇਜਰ ਸਿੰਘ, ਸ. ਅਜ਼ਾਦਦੀਪ ਸਿੰਘ ਆਦਿ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਨੂੰ ਮਿਲੀ ਵੱਡੀ ਸੌਗਾਤ; 26 ਕਰੋੜ ਦੀ ਲਾਗਤ ਨਾਲ ਸ਼ਹਿਰ ‘ਚ 35 ਹਜ਼ਾਰ ਲੋਕਾਂ ਨੂੰ ਮਿਲੇਗਾ ਸਾਫ਼ ਪਾਣੀ: ਮੇਅਰ ਮਹਿਤਾ

0

Bathinda News: Bathinda ਸ਼ਹਿਰ ਦੇ ਲੋਕਾਂ ਨੂੰ ਪੰਜਾਬ ਸਰਕਾਰ ਨੇ ਵੱਡੀ ਸੌਗਾਤ ਦਿੱਤੀ ਹੈ। ਇਸਦੀ ਜਾਣਕਾਰੀ ਬਠਿੰਡਾ ਸ਼ਹਿਰ ਵਾਸੀਆਂ ਨੂੰ ਦਿੰਦਿਆਂ ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦਸਿਆ ਕਿ 26 ਕਰੋੜ ਦੀ ਲਾਗਤ ਨਾਲ 2 ਲੱਖ ਗੈਲਨ ਦੀ ਸਮਰੱਥਾ ਵਾਲੀਆਂ ਪਾਣੀਆਂ ਦੀਆਂ ਟੈਂਕੀਆਂ ਬਣਾਈਆਂ ਜਾ ਰਹੀਆਂ ਹਨ, ਜਿਸਦੇ ਨਾਲ ਸ਼ਹਿਰ ਦੇ 35 ਹਜ਼ਾਰ ਦੇ ਕਰੀਬ ਘਰਾਂ ਨੂੰ ਸਾਫ਼ ਪਾਣੀ ਮਿਲੇਗਾ।

ਇਹ ਵੀ ਪੜ੍ਹੋ Gurwinder ਕ+ਤ+ਲ ਕਾਂਡ; ਮੁਲਜਮ ਰੁਪਿੰਦਰ ਕੌਰ ਦੀ ਆਪਣੇ ਪਤੀ ਦੀ ਜਮੀਨ-ਜਾਇਦਾਦ ‘ਤੇ ਵੀ ਸੀ ਅੱਖ!

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਮਹਿਤਾ ਨੇ ਦਸਿਆ ਕਿ ਇਸ ਪ੍ਰੋਜੈਕਟ ਦੇ ਵਿਚ 62 ਹਜ਼ਾਰ ਮੀਟਰ ਨਵੀਂ ਪਾਣੀ ਦੀ ਪਾਈਪ ਵਿਛਾਈ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਇਸ ਪ੍ਰੋਜੈਕਟ ਦੇ ਵਿਚ 8500 ਨਵੇਂ ਘਰਾਂ ਨੂੰ ਸਿੱਧੇ ਤੌਰ ‘ਤੇ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ਹਿਰ ‘ਚ ਤਿੰਨ-ਚਾਰ ਨਵੀਆਂ ਪਾਣੀਆਂ ਵਾਲੀਆਂ ਟੈਕੀਆਂ ਬਣਾਈਆਂ ਜਾਣਗੀਆਂ। ਮੇਅਰ ਮਹਿਤਾ ਨੇ ਅੱਗੇ ਦਸਿਆ ਕਿ ਇਸ ਪ੍ਰੋਜੈਕਟ ਵਿਚ ਸ਼ਹਿਰ ਦੇ ਉਨ੍ਹਾਂ ਇਲਾਕਿਆਂ ਨੂੰ ਧਿਆਨ ਵਿਚ ਰੱਖਿਆ ਗਿਆ ਹੈ, ਜਿਸਦੇ ਵਿਚ ਹਾਲੇ ਤੱਕ ਲੋਕਾਂ ਨੂੰ ਪੀਣ ਵਾਲਾ ਸਾਫ਼ੀ ਪਾਣੀ ਵੀ ਉਪਲਬਧ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ ਹੁਣ ਅਦਾਲਤ ‘ਚ ਮਿਲਣਗੇ ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਕੌਰ ਸਿੱਧੂ

ਇੰਨ੍ਹਾਂ ਇਲਾਕਿਆਂ ਵਿਚ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਫ਼ੇਜ 4-5 ਤੋਂ ਇਲਾਵਾ ਅਮਰਪੁਰਾ ਬਸਤੀ ਤੇ ਲਾਈਨੋਂਪਾਰ ਦੇ ਹੋਰ ਇਲਾਕੇ ਵੀ ਸ਼ਾਮਲ ਹਨ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਇਸ ਪ੍ਰੋਜੈਕਟ ਨੂੰ ਪਾਸ ਕਰਨ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ ਰਵਜੋਤ ਸਿੰਘ ਤੋਂ ਇਲਾਵਾ ਨਿਗਮ ਦੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ, ਜਿੰਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਪਾਸ ਕਰਵਾਉਣ ਲਈ ਮਿਹਨਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Gurwinder ਕ+ਤ+ਲ ਕਾਂਡ; ਮੁਲਜਮ ਰੁਪਿੰਦਰ ਕੌਰ ਦੀ ਆਪਣੇ ਪਤੀ ਦੀ ਜਮੀਨ-ਜਾਇਦਾਦ ‘ਤੇ ਵੀ ਸੀ ਅੱਖ!

0

👉ਮੁਲਜਮ ਰੁਪਿੰਦਰ ਕੌਰ ਤੇ ਹਰਕਮਲਪ੍ਰੀਤ ਸਿੰਘ ਆਪਣੇ ਪਿਆਰ ਦੇ ਰਾਹ ਵਿਚ ਗੁਰਵਿੰਦਰ ਨੂੰ ਸਮਝਦੇ ਸਨ ਰੋੜਾ
Faridkot News: ਲੰਘੀ28-29 ਨਵੰਬਰ ਦੀ ਰਾਤ ਨੂੰ ਬੇਰਹਿਮੀ ਨਾਲ ਆਪਣੀ ਹੀ ਪਤਨੀ ਤੇ ਉਸਦੇ ਪ੍ਰੇਮੀ ਹੱਥੋਂ ਮਾਰੇ ਗਏ ਫ਼ਰੀਦਕੋਟ ਦੇ ਪਿੰਡ ਸੁੱਖਣਵਾਲਾ ਦੇ ਨੌਜਵਾਨ ਗੁਰਵਿੰਦਰ ਸਿੰਘ ਦੇ ਕਤਲ ਕਾਂਡ ਵਿਚ ਹੁਣ ਹਰ ਦਿਨ ਨਵੇਂ ਖੁਲਾਸੇ ਹੋ ਰਹੇ ਹਨ। ਪੁਲਿਸ ਹਿਰਾਸਤ ਵਿਚ ਮੁਲਜਮ ਪਤਨੀ ਰੁਪਿੰਦਰ ਕੌਰ, ਉਸਦੇ ਆਸ਼ਕ ਹਰਕਮਲਪ੍ਰੀਤ ਅਤੇ ਉਸਦੇ ਅੱਗੇ ਦੋਸਤ ਵਿਸਵਜ਼ੀਤ ਨੇ ਪੁਛਗਿਛ ਦੌਰਾਨ ਵੱਡੇ ਖੁਲਾਸੇ ਕੀਤੇ ਹਨ।

ਇਹ ਵੀ ਪੜ੍ਹੋ ਹੁਣ ਅਦਾਲਤ ‘ਚ ਮਿਲਣਗੇ ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਕੌਰ ਸਿੱਧੂ

ਪੁਲਿਸ ਅਧਿਕਾਰੀਆਂ ਮੁਤਾਬਕ ਇਹ ਕਤਲ ਅਚਾਨਕ ਵਾਪਰੀ ਘਟਨਾ ਨਹੀਂ ਸੀ, ਬਲਕਿ ਇਹ ਇੱਕ ਲੰਮੇ ਸਮੇਂ ਦੀ ਯੋਜਨਾ ਸੀ, ਜਿਸ ਉੱਪਰ ਰੁਪਿੰਦਰ ਤੇ ਹਰਕਮਲਪ੍ਰੀਤ ਵੱਲੋਂ ਕੰਮ ਕੀਤਾ ਜਾ ਰਿਹਾ ਸੀ। ਪੁਲਿਸ ਅਧਿਕਾਰੀਆਂ ਨੇ ਇਹ ਵੀ ਦਾਅਵਾ ਕੀਤਾ ਕਿ ਪੁਛਗਿਛ ਦੌਰਾਨ ਮੁਲਜਮਾਂ ਨੇ ਸਵੀਕਾਰ ਕੀਤਾ ਹੈ ਕਿ ਉਹ ਕਤਲ ਇਸ ਤਰੀਕੇ ਨਾਲ ਕਰਨਾ ਚਾਹੁੰਦੇ ਸਨ ਤਾਂ ਕਿ ਕਿਸੇ ਨੂੰ ਉਨ੍ਹਾਂ ਉੱਪਰ ਸ਼ੱਕ ਨਾਂ ਹੋ ਸਕੇ ਤੇ ਗੁਰਵਿੰਦਰ ਦੀ ਜਮੀਨ ਜਾਇਦਾਦ ਦੀ ਵੀ ਰੁਪਿੰਦਰ ਕੌਰ ਵਾਰਸ ਬਣ ਸਕੇ, ਜਿਸਤੋਂ ਬਾਅਦ ਦੋਨੋਂ ਵਿਆਹ ਕਰਵਾ ਕੇ ਐਸ਼ ਕਰ ਸਕਣ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਪੁਲਿਸ ਨੂੰ ਇਹ ਵੀ ਜਾਣਕਾਰੀ ਮਿਲੀ ਹੈ ਕਿ ਰੁਪਿੰਦਰ ਕੌਰ ਨੇ ਕੈਨੈਡਾ ਵਿਚ ਆਪਣੇ ਪ੍ਰਵਾਸ ਦੌਰਾਨ ਕ੍ਰਿਮੋਨੋਲਜ਼ੀ ਦੀ ਪੜਾਈ ਕੀਤੀ ਸੀ ਤੇ ਜਿਸਦੇ ਕਾਰਨ ਉਹ ਜੁਰਮ ਬਾਰੇ ਕਾਫ਼ੀ ਕੁੱਝ ਜਾਣਦੀ ਸੀ। ਉਹ ਆਪਣੇ ਪ੍ਰੇਮੀ ਨੂੰ ਪਿਛਲੇ ਲੰਮੇ ਸਮੇਂ ਤੋਂ ਲੁਕ-ਛਿਪ ਕੇ ਮਿਲ ਰਹੀ ਸੀ। ਪ੍ਰੰਤੂ ਹੁਣ ਉਨ੍ਹਾਂ ਨੂੰ ਲੱਗਣ ਲੱਗਿਆ ਸੀ ਕਿ ਗੁਰਵਿੰਦਰ ਦੋਨਾਂ ਦੇ ਰਾਹ ਵਿਚ ਰੋੜਾ ਬਣਿਆ ਹੋਇਆ,ਜਿਸਨੂੰ ਮਰਨ ਦੇ ਨਾਲ ਹੀ ਉਹ ਇੱਕ ਹੋ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MLA Balkar Sidhu ਦੇ ਨਜਦੀਕੀ ਬਣੇ ਸਹਿਕਾਰੀ ਬੈਂਕ ਬਠਿੰਡਾ ਦੇ ਡਾਇਰੈਕਟਰ

0

Bathinda News: ਦੋ ਦਿਨ ਪਹਿਲਾਂ ਬਠਿੰਡਾ ਦੇ ਸਹਿਕਾਰੀ ਬੈਂਕ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਹੋਈ ਚੋਣ ਵਿਚ ਹਲਕਾ ਰਾਮਪੁਰਾ ਫ਼ੂਲ ਤੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਦੋ ਨਜਦੀਕੀਆਂ ਨੇ ਡਾਇਰੈਕਟਰ ਦੀ ਚੋਣ ਜਿੱਤੀ ਹੈ। ਚੋਣ ਨਤੀਜਿਆਂ ਮੁਤਾਬਕ ਜੋਨ ਨੰਬਰ 3 ਤੋਂ ਰੁਪਿੰਦਰ ਸਿੰਘ ਪੁੱਤਰ ਸੁਦਰਸ਼ਨ ਸਿੰਘ ਦੀ ਦਿਆਲਪੁਰਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਅਤੇ ਜੋਨ ਨੰਬਰ 4 ਤੋਂ ਦਰਸ਼ਨ ਸਿੰਘ ਪੁੱਤਰ ਸੇਵਾ ਦੀ ਫੂਲ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਦੇ ਨੁਮਾਇੰਦੇ ਵਜੋਂ ਬੈਂਕ ਦੇ ਡਾਇਰੈਕਟਰ ਬਣੇ ਹਨ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਰੁਪਿੰਦਰ ਸਿੰਘ ਅਤੇ ਦਰਸ਼ਨ ਸਿੰਘ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਚੁਣੇ ਗਏ ਡਾਇਰੈਕਟਰ ਸਹਿਕਾਰਤਾ ਲਹਿਰ ਨੂੰ ਹੋਰ ਅੱਗੇ ਲੈ ਕੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੁਣ ਅਦਾਲਤ ‘ਚ ਮਿਲਣਗੇ ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਕੌਰ ਸਿੱਧੂ

Gurdaspur/Amritsar News: ਪਿਛਲੇ ਦਿਨੀਂ ਕਾਂਗਰਸ ਦੀ ਆਗੂ ਨਵਜੋਤ ਕੌਰ ਸਿੱਧੂ ਵੱਲੋਂ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਦੇ ਬਾਰੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਸ਼ੁਰੂ ਹੋਇਆ ਘਮਾਸਾਨ ਹਾਲੇ ਸ਼ਾਂਤ ਹੁੰਦਾ ਦਿਖਾਈ ਨਹੀਂ ਦੇ ਰਿਹਾ। ਇਸ ਮਾਮਲੇ ਵਿਚ ਬੇਸ਼ੱਕ ਕਾਂਗਰਸ ਹਾਈਕਮਾਂਡ ਦੀ ਸਹਿਮਤੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਜੋਤ ਕੌਰ ਸਿੱਧੂ ਦੀ ਮੁਢਲੀ ਮੈਂਬਰਸ਼ਿਪ ਖਾਰਿਜ਼ ਕਰਕੇ ਉਸਨੂੰ ਮੁਅੱਤ ਕਰ ਦਿੱਤਾ ਹੈ ਪ੍ਰੰਤੂ ਇਸਦੇ ਬਾਅਦ ਵੀ ਲਗਾਤਾਰ ਬਿਆਨਬਾਜ਼ੀ ਜਾਰੀ ਹੈ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਬੀਬੀ ਸਿੱਧੂ ਵੱਲੋਂ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ਼ ਸੁਖਜਿੰਦਰ ਸਿੰਘ ਰੰਧਾਵਾ ਉੱਪਰ ਟਿਕਟਾਂ ਵੇਚਣ ਅਤੇ ਗੈਂਗਸਟਰਾਂ ਨਾਲ ਸਬੰਧ ਹੋਣ ਦੇ ਲਗਾਏ ਦੋਸ਼ਾਂ ਤੋਂ ਬਾਅਦ ਹੁਣ ਮਾਮਲਾ ਅਦਾਲਤ ਵਿਚ ਪੁੱਜਦਾ ਦਿਖਾਈ ਦੇ ਰਿਹਾ। ਸ: ਰੰਧਾਵਾ ਦੇ ਵੱਲੋਂ ਬੀਬੀ ਦੇ ਬਿਆਨ ਤੋਂ ਤੁਰੰਤ ਬਾਅਦ ਹੀ ਉਨ੍ਹਾਂ ਨੂੰ ਮਾਣਹਾਣੀ ਦਾ ਨੋਟਿਸ ਭੇਜ ਦਿੱਤਾ ਗਿਆ ਸੀ, ਜਿਸਦਾ ਬੀਬੀ ਸਿੱਧੂ ਨੇ ਮੋੜਵਾਂ ਜਵਾਬ ਵੀ ਦੇ ਦਿੱਤਾ ਪ੍ਰੰਤੂ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਜਵਾਬ ਤੋਂ ਸੰਤੁਸ਼ਟ ਨਾ ਹੁੰਦਿਆਂ ਨਵਜੋਤ ਕੌਰ ਸਿੱਧੂ ਵਿਰੁਧ ਅਦਾਲਤ ਵਿਚ ਕੇਸ ਦਾਈਰ ਕਰਨ ਦਾ ਐਲਾਨ ਕੀਤਾ ਹੈ। ਬੀਤੇ ਕੱਲ ਮੀਡੀਆ ਨਾਲ ਗੱਲਬਾਤ ਕਰਦਿਆਂ ਸ: ਰੰਧਾਵਾ ਨੇ ਸਪੱਸ਼ਟ ਕੀਤਾ ਕਿ ਹੁਣ ਉਹ ਬੀਬੀ ਸਿੱਧੂ ਨੂੰ ਅਦਾਲਤ ਵਿਚ ਹੀ ਮਿਲਣਗੇ।

ਇਹ ਵੀ ਪੜ੍ਹੋ ਬਠਿੰਡਾ ‘ਚ ਸਹਿਕਾਰੀ ਬੈਂਕ ਦੇ ਡਾਇਰੈਕਟਰਾਂ ਦੀ ਹੋਈ ਚੋਣ; AAP ਦੇ ਰਾਜਨ ਸਹਿਤ 7 ਡਾਇਰੈਕਟਰ ਬਣੇ

ਜਿਕਰਯੋਗ ਹੈ ਕਿ ਨਵਜੋਤ ਕੌਰ ਸਿੱਧੂ ਨੇ ਵੀ ਅਚਾਨਕ ਸਿਆਸੀ ਤੋਪਾਂ ਦਾ ਮੂੰਹ ਆਪਣੀ ਹੀ ਲੀਡਰਸ਼ਿਪ ਵੱਲ ਖੋਲਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਉੱਪ ਮੁੱਖ ਮੰਤਰੀਸੁਖਜਿੰਦਰ ਸਿੰਘ ਰੰਧਾਵਾ ਵਿਰੁਧ ਗੰਭੀਰ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਸਨ। ਹਾਲਾਂਕਿ ਇਸ ਮਾਮਲੇ ਵਿਚ ਬੀਬੀ ਸਿੱਧੂ ਦੇ ਪਤੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਾਲੇ ਤੱਕ ਚੁੱਪ ਹਨ ਪ੍ਰੰਤੂ ਸਿਆਸੀ ਗਲਿਆਰਿਆਂ ਵਿਚ ਚਰਚਾ ਹੈ ਕਿ ਇਹ ਮਾਮਲਾ ਆਉਣ ਵਾਲੇ ਦਿਨਾਂ ਵਿਚ ਹੋਰ ਭਖ ਸਕਦਾ ਹੈ ਤੇ ਵਿਰੋਧੀ ਪਾਰਟੀਆਂ ਵੱਲੋਂ ਪਹਿਲਾਂ ਹੀ ਇਸ ਮਾਮਲੇ ਨੂੰ ਚੁੱਕਿਆ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਦੇ ਖਿਡਾਰੀਆਂ ਨੇ ਅੰਤਰ ਕਾਲਜ ਹਾਕੀ ਮੈਚਾਂ ਵਿੱਚ ਦਿਖਾਇਆ ਆਪਣੀ ਪ੍ਰਤਿਭਾ ਦਾ ਕਮਾਲ

0

Bathinda News: DAV College Bathinda ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਯੋਜਿਤ ਅੰਤਰ ਕਾਲਜ ਹਾਕੀ ਟੂਰਨਾਮੈਂਟ 6-7 ਦਸੰਬਰ 2025 ਨੂੰ ਕਰਵਾਇਆ। ਟੂਰਨਾਮੈਂਟ ਦਾ ਉਦਘਾਟਨ ਸੇਵਾ ਮੁਕਤ ਪ੍ਰਿੰਸੀਪਲ ਸੁਰਜੀਤ ਸਿੰਘ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਅਤੇ ਪ੍ਰੋ.ਮਦਨ ਲਾਲ ਨੇ ਕੀਤਾ। 6,ਦਸੰਬਰ ਨੂੰ ਪਹਿਲੇ ਨਾਕ ਆਊਟ ਮੈਚ ਵਿੱਚ ਡੀ.ਏ.ਵੀ ਕਾਲਜ ਬਠਿੰਡਾ ਨੇ ਫਿਜੀਕਲ ਕਾਲਜ ਮਸਤੂਆਣਾ ਸਾਹਿਬ ਨੂੰ 14-0 ਨਾਲ ਹਰਾ ਕੇ ਲੀਗ ਵਿੱਚ ਆਪਣਾ ਸਥਾਨ ਬਣਾਇਆ। ਲੜਕਿਆਂ ਦੇ ਦੂਜੇ ਮੈਚ ਵਿਚ ਬੇਲਾ ਅਤੇ ਸਰਕਾਰੀ ਕਾਲਜ ਅਮਰਗੜ੍ਹ ਵਿਚੋਂ ਬੇਲਾ 3-0 ਨਾਲ ਜੇਤੂ ਰਿਹਾ।

ਇਹ ਵੀ ਪੜ੍ਹੋ ਉੱਘੀ ਅਦਾਕਾਰਾ ਤੇ AAP ਆਗੂ ਸੋਨੀਆ ਮਾਨ ਨੂੰ ਜਾ+ਨੋਂ ਮਾਰਨ ਦੀ ਧਮਕੀ ਦੇਣ ਵਾਲਾ ਪੁਲਿਸ ਵੱਲੋਂ ਕਾਬੂ

ਤੀਜੇ ਮੈਚ ਵਿੱਚ ਡੀ.ਏ.ਵੀ ਕਾਲਜ ਬਠਿੰਡਾ ਨੇ ਖਾਲਸਾ ਕਾਲਜ ਆਨੰਦਪੁਰ ਸਾਹਿਬ ਨੂੰ 7-1 ਦੇ ਫਰਕ ਨਾਲ ਹਰਾਇਆ। ਦਿਨ ਦੇ ਅਗਲੇ ਮੈਚ ਵਿੱਚ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ, ਰੋਪੜ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ, ਬਰਨਾਲਾ ਵਿਚੋਂ ਬੇਲਾ ਕਾਲਜ 14 -0 ਦੇ ਫਰਕ ਨਾਲ ਜਿੱਤਿਆ। ਲੜਕੀਆਂ ਦੇ ਮੈਚ ਵਿਚ ਡੀ.ਏ.ਵੀ ਕਾਲਜ ਬਠਿੰਡਾ ਨੇ ਇਨਲਾਈਟਡ ਫਿਜੀਕਲ ਕਾਲਜ ਝੁਨੀਰ ਨੂੰ 15-0 ਦੇ ਫਰਕ ਨਾਲ ਹਰਾਇਆ। ਹਾਕੀ ਕੋਚ ਮੈਡਮ ਮੀਨਾਕਸ਼ੀ ਆਬਜ਼ਰਵਰ ਰਹੇ।

ਇਹ ਵੀ ਪੜ੍ਹੋ ਭਿਆਨਕ ਸੜਕੀ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਹੋਈ ਦਰਦਨਾਕ ਮੌ+ਤ

ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਡੀ.ਏ.ਵੀ ਕਾਲਜ ਬਠਿੰਡਾ ਦੀ ਲੜਕੀਆਂ ਦੀ ਟੀਮ ਦੇ ਕੋਚ ਸ੍ਰੀ ਰਾਜਵੰਤ ਸਿੰਘ ਅਤੇ ਲੜਕਿਆਂ ਦੀ ਟੀਮ ਦੇ ਕੋਚ ਸ੍ਰੀ ਅਵਤਾਰ ਸਿੰਘ ਦੀ ਸੁਚੱਜੀ ਅਗਵਾਈ ਕਰਨ ਹਿਤ ਧੰਨਵਾਦ ਕੀਤਾ। ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੀਆਂ ਕਾਲਜ ਦੀਆਂ ਸਾਬਕਾ ਹਾਕੀ ਖਿਡਾਰਨਾਂ ਬੇਅੰਤ ਕੌਰ ਅਤੇ ਕੁਲਵਿੰਦਰ ਕੌਰ ਉਰਫ਼ ਕਾਲੀ ਦਾ ਸਵਾਗਤ ਕੀਤਾ।ਉਨ੍ਹਾਂ ਡੀ.ਏ.ਵੀ ਕਾਲਜ ਬਠਿੰਡਾ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ.ਕੁਲਦੀਪ ਸਿੰਘ,ਪ੍ਰੋ.ਨਿਰਮਲ ਸਿੰਘ, ਪ੍ਰੋ.ਲਵਪ੍ਰੀਤ ਕੌਰ ਅਤੇ ਪ੍ਰੋ.ਅਜੇ ਵਾਲੀਆ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪੁੱਜੇ ਕੋਚ ਰਾਜੀਵ ਕੁਮਾਰ ਮੋਹੰਤੀ, ਹਾਕੀ ਕੋਚ ਰਣਧੀਰ ਸਿੰਘ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਰਹੇ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Air port ਉੱਪਰ ‘ਬੰਬ ਧਮਕੀ’ ਨੂੰ ਲੈ ਕੇ ਕੀਤੀ ਸਫ਼ਲ ਮੌਕ ਡ੍ਰਿਲ

0

Bathinda News: Bathinda Air port ਉੱਪਰ ਬੁੱਧਵਾਰ ਨੂੰ ਬੰਬ ਧਮਕੀ ਨੂੰ ਲੈ ਕੇ ਇੱਕ ਸਫ਼ਲ ਮੌਕ ਡ੍ਰਿਲ ਕੀਤੀ ਗਈ। ਸਵੇਰੇ 11:00 ਵਜੇ ਤੋਂ ਦੁਪਹਿਰ 12:30 ਵਜੇ ਤੱਕ ਚੱਲੀ ਇਸ ਮੌਕ ਡ੍ਰਿਲ ਵਿੱਚ ਏਅਰਪੋਰਟ ਐਮਰਜੈਂਸੀ ਕਮੇਟੀ ਦੇ ਸਾਰੇ ਮੈਂਬਰਾਂ ਅਤੇ ਸਟਾਫ਼ ਨੇ ਸਰਗਰਮੀ ਨਾਲ ਹਿੱਸਾ ਲਿਆ। ਮੌਕ ਡ੍ਰਿਲ ਦੌਰਾਨ, ਹਵਾਈ ਅੱਡੇ ‘ਤੇ ਬੰਬ ਦੀ ਖੋਜ ਨਾਲ ਸਬੰਧਤ ਇੱਕ ਕਾਲਪਨਿਕ ਸਥਿਤੀ ਦੀ ਨਕਲ ਕੀਤੀ ਗਈ, ਜਿਸ ਵਿੱਚ ਇੱਕ ਤੇਜ਼ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਦਾ ਅਭਿਆਸ ਕੀਤਾ ਗਿਆ।

ਇਹ ਵੀ ਪੜ੍ਹੋ Bathinda Police ਨੇ 3 ਨਜਾਇਜ ਅਸਲਿਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਡ੍ਰਿਲ ਦੇ ਅੰਤ ‘ਤੇ, ਬੀਡੀਡੀਐਸ (ਬੰਬ ਖੋਜ ਅਤੇ ਨਿਪਟਾਰੇ ਲਈ ਦਸਤਾ) ਟੀਮ ਨੇ ਸਾਰੇ ਹਾਜ਼ਰੀਨ ਨੂੰ ਬੰਬ ਮਿਲਣ ਦੀ ਸਥਿਤੀ ਵਿੱਚ ਕੀਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਕਾਰਵਾਈ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ।ਕਾਰਜਕਾਰੀ ਹਵਾਈ ਅੱਡਾ ਨਿਰਦੇਸ਼ਕ ਨੇ ਸਾਰੇ ਭਾਗੀਦਾਰਾਂ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਤਿਆਰ ਰਹਿਣ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਅਤੇ ਸਫਲ ਅਭਿਆਸ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ Special DGP Arpit Shukla ਨੇ ਮੱਲਾਂਪੁਰ ਸਟੇਡੀਅਮ ‘ਚ ਹੋਣ ਵਾਲੇ T-20 ਮੈਚ ਲਈ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਾਂ ਬਾਰੇ ਲਿਆ ਜਾਇਜ਼ਾ

ਇਸ ਮੌਕੇ ‘ਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਕਾਰਜਕਾਰੀ ਏਅਰਪੋਰਟ ਡਾਇਰੈਕਟਰ ਸ਼੍ਰੀ ਅਮਿਤ ਤੋਮਰ, ਮੁੱਖ ਸੁਰੱਖਿਆ ਅਧਿਕਾਰੀ ਸ਼੍ਰੀ ਵਿਪੁਲ ਸਹਾਰਨ, ਡਿਊਟੀ ਟਰਮੀਨਲ ਮੈਨੇਜਰ ਸ਼੍ਰੀ ਨੀਰਜ ਕੁਮਾਰ ਅਤੇ ਸਾਰੇ ਅੰਦਰੂਨੀ ਅਤੇ ਬਾਹਰੀ ਹਿੱਸੇਦਾਰ ਮੌਜੂਦ ਸਨ।ਉਨ੍ਹਾਂ ਕਿਹਾ ਕਿ ਅਜਿਹੇ ਅਭਿਆਸ ਹਵਾਈ ਅੱਡੇ ਦੀ ਸੁਰੱਖਿਆ ਅਤੇ ਐਮਰਜੈਂਸੀ ਤਿਆਰੀ ਨੂੰ ਮਜ਼ਬੂਤ ​​ਕਰਨ ਵਿੱਚ ਮਦਦਗਾਰ ਹੁੰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

0

👉ਡੀਜੀਪੀ ਗੌਰਵ ਯਾਦਵ ਵੱਲੋਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਯਕੀਨੀ ਬਣਾਉਣ ਦੇ ਨਿਰਦੇਸ਼
👉ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੀ.ਪੀਜ਼./ਐਸ.ਐਸ.ਪੀਜ਼. ਨੂੰ ਫਲੈਗ ਮਾਰਚ ਕੱਢਣ ਦੇ ਹੁਕਮ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

Punjab News: ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ।ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ Bathinda Police ਨੇ 3 ਨਜਾਇਜ ਅਸਲਿਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੂਬੇ ਦੇ ਸੀ.ਪੀਜ਼/ਐਸ.ਐਸ.ਪੀਜ਼. ਅਤੇ ਰੇਂਜ ਡੀ.ਆਈ.ਜੀਜ਼. ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਧਿਕਾਰੀਆਂ ਨੂੰ, ਚੋਣਾਂ ਦੌਰਾਨ ਤਾਇਨਾਤੀ ਲਈ ਜ਼ਿਲਿ੍ਹਆਂ ਤੋਂ ਘੱਟੋ-ਘੱਟ 75 ਫੀਸਦੀ ਪੁਲਿਸ ਫੋਰਸ ਜੁਟਾਉਣ ਲਈ ਕਿਹਾ ਗਿਆ ਹੈ।ਉਨ੍ਹਾਂ ਕਿਹਾ ਕਿ ਸਾਰੇ ਸੀਪੀ/ਐਸਐਸਪੀ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕੱਢਣ ਅਤੇ ਮਜ਼ਬੂਤ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਨਾਕੇ ਲਗਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਗੁਆਂਢੀ ਰਾਜਾਂ ਦੇ ਡੀ.ਜੀ.ਪੀਜ਼. ਨੂੰ ਪੰਜਾਬ ਨਾਲ ਲੱਗਦੀ ਸਰਹੱਦ ਦੇ ਆਪਣੇ ਵਾਲੇ ਪਾਸੇ ਨਾਕੇ ਲਗਾਉਣ ਲਈ ਪਹਿਲਾਂ ਹੀ ਬੇਨਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ Mansa Police ਵੱਲੋ ਜਿਲ੍ਹੇ ਅੰਦਰ ਜਿਲ੍ਹਾ ਪ੍ਰੀਸਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਕੀਤਾ ਫਲ਼ੈਗ ਮਾਰਚ

ਉਨ੍ਹਾਂ ਦੱਸਿਆ ਕਿ 13395 ਪੋਲਿੰਗ ਸਟੇਸ਼ਨਾਂ ’ਤੇ 18718 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 860 ਨੂੰ ਅਤਿ-ਸੰਵੇਦਨਸ਼ੀਲ ਅਤੇ 3405 ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਐਲਾਨਿਆ ਗਿਆ ਹੈ।ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 44000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਾਰੇ ਸੀਪੀ ਅਤੇ ਐਸ.ਐਸ.ਪੀਜ. ਨੂੰ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਰੰਤਰ ਅਤੇ ਸਰਗਰਮੀ ਨਾਲ ਗਸ਼ਤ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਨੇ 3 ਨਜਾਇਜ ਅਸਲਿਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

0

Bathinda News: Bathinda Police ਵੱਲੋਂ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਡੀ.ਐੱਸ.ਪੀ ਦਿਹਾਤੀ ਬਠਿੰਡਾ ਹਰਵਿੰਦਰ ਸਿੰਘ ਸਰਾਂ ਦੀ ਅਗਵਾਈ ਵਿੱਚ ਮੁੱਖ ਅਫਸਰ ਥਾਣਾ ਨੰਦਗੜ ਬਠਿੰਡਾ ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ ਇੱਕ ਵਿਅਕਤੀ ਨੂੰ 03 ਨਜਾਇਜ ਅਸਲੇ ਸਮੇਤ ਕਾਰਤੂਸ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ Mansa Police ਵੱਲੋ ਜਿਲ੍ਹੇ ਅੰਦਰ ਜਿਲ੍ਹਾ ਪ੍ਰੀਸਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਕੀਤਾ ਫਲ਼ੈਗ ਮਾਰਚ

ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਸਰਾਂ ਨੇ ਦਸਿਆ ਕਿ ਥਾਣਾ ਨੰਦਗੜ ਦੀ ਪੁਲਿਸ ਪਾਰਟੀ ਗਸ਼ਤ ਕਰਦੇ ਹੋਈ ਲਿੰਕ ਰੋਡ ਪਿੰਡ ਬੰਬੀਹਾ ਤੋ ਪਿੰਡ ਦਾਨੇ ਕਾ ਚੱਕ ਨੂੰ ਜਾ ਰਹੇ ਸੀ ਤਾ ਜਦ ਪੁਲਿਸ ਪਾਰਟੀ ਪਿੰਡ ਬੰਬੀਹਾ ਤੋ ਕਰੀਬ 1 ਕਿਲੋਮੀਟਰ ਅੱਗੇ ਪੁਲ ਸੂਆ ਪਾਸ ਪੁੱਜੀ ਤਾ ਨਹਿਰ ਦੇ ਖੱਬੇ ਹੱਥ ਪਟੜੀ ਪਰ ਇੱਕ ਨੌਜਵਾਨ ਪੁਲਿਸ ਪਾਰਟੀ ਦੀ ਸਰਕਾਰੀ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਭੱਜਣ ਲੱਗਾ।

ਇਹ ਵੀ ਪੜ੍ਹੋ Special DGP Arpit Shukla ਨੇ ਮੱਲਾਂਪੁਰ ਸਟੇਡੀਅਮ ‘ਚ ਹੋਣ ਵਾਲੇ T-20 ਮੈਚ ਲਈ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਾਂ ਬਾਰੇ ਲਿਆ ਜਾਇਜ਼ਾ

ਜਿਸਨੂੰ ਕਾਬੂ ਕਰਕੇ ਤਲਾਸ਼ੀ ਦੋਰਾਨ ਇੱਕ ਦੇਸੀ ਰਿਵਾਲਵਰ ਸਮੇਤ 6 ਜਿੰਦਾ ਕਾਰਤੂਸ ਬ੍ਰਾਮਦ ਕੀਤੇ। ਇਸ ਦੌਰਾਨ ਪੁਲਿਸ ਰਿਮਾਡ ਉੱਪਰ ਦੋਸ਼ੀ ਪਾਸੋ 2 ਦੇਸੀ ਰਿਵਾਲਵਰ (ਕੱਟੇ) ਸਮੇਤ 40 ਜਿੰਦਾ ਕਾਰਤੂਸ ਸਮੇਤ 17 ਖੋਲ ਰੋਂਦ ਬ੍ਰਾਮਦ ਕੀਤੇ ਗਏ।ਮੁਲਜਮ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ ਲੱਭੀ ਵਾਸੀ ਬੰਬੀਹਾ ਜਿਲਾ ਬਠਿੰਡਾ ਵਜੋਂ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1900861