Home Blog Page 28

AAP ਦੀ ਦੂਜੀ ਲਿਸਟ ਵਿਚ ਮੌਜੂਦਾ 2 ਮੈਂਬਰ ਪਾਰਲੀਮੈਂਟ ਦੇ ਨਾਮ, 1 ਮੰਤਰੀ ਸਮੇਤ 7 ਵਿਧਾਇਕਾਂ ਦੀ ਟਿਕਟ ਕੱਟੀ

0

Punjab News:ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਲਈ ਜਾਰੀ ਉਮੀਦਵਾਰਾਂ ਦੀ ਦੂਜੀ ਲਿਸਟ ਵਿਚ 2 ਮੌਜੂਦਾ ਮੈਂਬਰ ਪਾਰਲੀਮੈਂਟ ਨੂੰ ਟਿਕਟ ਦਿੱਤੀ ਗਈ ਹੈ। ਵੱਡੀ ਗੱਲ ਇਹ ਹੈ ਕਿ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਤੇ ਮੌਜੂਦਾ ਵਿਧਾਇਕ ਡਾ ਇਸ਼ਾਨ ਚੱਬੇਵਾਲ ਨੂੰ ਇਸਤੋਂ ਪਹਿਲੀ ਲਿਸਟ ਵਿਚ ਪਾਰਟੀ ਵੱਲੋਂ ਪੁਰਾਣੇ ਹਲਕੇ ਚੱਬੇਵਾਲ ਤੋਂ ਉਮੀਦਵਾਰ ਬਣਾਇਆ ਹੈ ਜਦਕਿ ਚੱਬੇਵਾਲ ਨੂੰ ਫਗਵਾੜਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਹਲਕੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਬਣੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਉਨ੍ਹਾਂ ਦੇ ਪੁਰਾਣੇ ਹਲਕੇ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ। ਜੇਕਰ 2027 ਦੀਆਂ ਚੋਣਾਂ ਦੌਰਾਨ ਉਕਤ ਦੋਨੋਂ ਉਮੀਦਵਾਰ ਚੋਣ ਜਿੱਤਦੇ ਹਨ ਤਾਂ ਦੋਨਾਂ ਲੋਕ ਸਭਾਂ ਹਲਕਿਆਂ ਵਿਚ ਜਿਮਨੀ ਚੋਣ ਹੋਣੀ ਤੈਅ ਹੈ।

ਇਹ ਵੀ ਪੜ੍ਹੋ 👉AAP ਨੇ ਬਠਿੰਡਾ ਦਿਹਾਤੀ ਹਲਕੇ ਤੋਂ Gopal Singh Kotfatta ‘ਤੇ ਜਤਾਇਆ ਵਿਸ਼ਾਵਸ, ਐਲਾਨਿਆ ਉਮੀਦਵਾਰ

ਚਰਚਾ ਇਹ ਵੀ ਹੈ ਕਿ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੀ ਵਿਧਾਨ ਸਭਾ ਚੋਣ ਲੜਣ ਦੇ ਇੱਛੁਕ ਹਨ। ਇਸਤੋਂ ਇਲਾਵਾ ਪਾਰਟੀ ਦੀ 31 ਮੈਂਬਰੀ ਲਿਸਟ ਵਿਚੋਂ 1 ਮੌਜੂਦਾ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਥਾਂ ਲੰਬੀ ਹਲਕੇ ਤੋਂ ਉਨ੍ਹਾਂ ਦੇ ਭਤੀਜ਼ੇ ਰਣਧੀਰ ਸਿੰਘ ਖੁੱਡੀਆ ਨੂੰ ਉਮੀਦਵਾਰ ਬਣਾਇਆ ਗਿਆ। ਚਰਚਾ ਮੁਤਾਬਕ ਮੰਤਰੀ ਖੁੱਡੀਆ ਨੂੰ ਬਠਿੰਡਾ ਜ਼ਿਲ੍ਹੇ ਦੇ ਮੋੜ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਜਾਵੇਗਾ। ਬਾਕੀ ਆਪ ਨੇ ਜਿੰਨ੍ਹਾਂ ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟੀ ਹੈ, ਉਨ੍ਹਾਂ ਵਿਚ ਚਮਕੌਰ ਸਾਹਿਬ ਤੋਂ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਡਾ ਚਰਨਜੀਤ ਸਿੰਘ ਦਾ ਨਾਮ ਸ਼ਾਮਲ ਹੈ।

ਇਹ ਵੀ ਪੜ੍ਹੋ 👉Punjab Election; AAP ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਦੇਖੋ List

ਉਨ੍ਹਾਂ ਦੀ ਜਗ੍ਹਾਂ ਰਜਸਵੀਰ ਸਿੰਘ ਗੜ੍ਹੀ ਨੂੰ ਮੁੜ ਚੰਨੀ ਦੇ ਮੁਕਾਬਲੇ ਲਿਆਂਦਾ ਗਿਆ ਹੈ। ਖਰੜ੍ਹ ਤੋਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਰਹੇ ਅਨਮੋਲ ਗਗਨ ਮਾਨ ਦੀ ਥਾਂ ਯੂਥ ਆਗੂ ਪਰਮਿੰਦਰ ਸਿੰਘ ਗੋਲਡੀ, ਬਠਿੰਡਾ ਦਿਹਾਤੀ ਤੋਂ ਅਮਿਤ ਰਤਨ ਕੋਟਫੱਤਾ ਦੀ ਥਾਂ ਗੋਪਾਲ ਸਿੰਘ ਕੋਟਫੱਤਾ, ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਥਾਂ ਜੋਬਨ ਰੰਧਾਵਾ, ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਤੇ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਥਾਂ ਸਾਬਕਾ ਮੇਅਰ ਕਰਮਜੀਤ ਸਿੰਘ ਰਿੰਟੂ, ਜਲੰਧਰ ਸੈਟਰਲ ਤੋਂ ਰਮਨ ਅਰੋੜਾ ਦੀ ਥਾਂ ਨਿਤਿਨ ਕੋਹਲੀ ਅਤੇ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਥਾਂ ਸਾਬਕਾ ਅਕਾਲੀ ਵਿਧਾਇਕ ਵਨਿੰਦਰ ਕੌਰ ਲੂੰਬਾਂ ਨੂੰ ਟਿਕਟ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

AAP ਨੇ ਬਠਿੰਡਾ ਦਿਹਾਤੀ ਹਲਕੇ ਤੋਂ Gopal Singh Kotfatta ‘ਤੇ ਜਤਾਇਆ ਵਿਸ਼ਾਵਸ, ਐਲਾਨਿਆ ਉਮੀਦਵਾਰ

0

Bathinda News: AAP; ਆਮ ਆਦਮੀ ਪਾਰਟੀ ਵੱਲੋਂ ਅੱਜ ਜਾਰੀ ਦੂਜੀ ਸੂਚੀ ਦੇ ਵਿਚ ਬਠਿੰਡਾ ਜ਼ਿਲ੍ਹੇ ਦੇ ਨਾਮ ਮੁੜ ਸ਼ਾਮਲ ਕੀਤਾ ਗਿਆ। ਬਠਿੰਡਾ ਦਿਹਾਤੀ ਹਲਕੇ ਤੋਂ ਸਾਬਕਾ ਪੀਸੀਐਸ ਅਧਿਕਾਰੀ ਗੋਪਾਲ ਸਿੰਘ ਕੋਟਫੱਤਾ (Gopal Singh Kotfatta) ‘ਤੇ ਪਾਰਟੀ ਨੇ ਵਿਸਵਾਸ਼ ਜਤਾਇਆ ਹੈ। ਕੱਚੇ ਬੇਲਦਾਰ ਤੋਂ ਲੈ ਕੇ ਆਪਣੀ ਮਿਹਨਤ ਦੇ ਬਲਬੂਤੇ ਪੀਸੀਐਸ ਦੇ ਅਹੁੱਦੇ ਤੱਕ ਪੁੱਜਣ ਲਈ ਮਿਹਨਤ ਕਰਨ ਵਾਲੇ ਗੋਪਾਲ ਸਿੰਘ ਦਾ ਜੱਦੀ ਪਿੰਡ ਕੋਟਫੱਤਾ ਵੀ ਇਸੇ ਵਿਧਾਨ ਸਭਾ ਹਲਕੇ ਵਿਚ ਪੈਂਦਾ ਹੈ। ਉਹ ਕੁੱਝ ਸਮਾਂ ਪਹਿਲਾਂ ਹੀ ਸੇਵਾਮੁਕਤ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਇਸਤੋਂ ਪਹਿਲਾਂ ਇੱਥੇ ਆਪ ਵੱਲੋਂ ਅਮਿਤ ਰਤਨ ਕੋਟਫੱਤਾ ਵਿਧਾਇਕ ਹਨ ਪ੍ਰੰਤੂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰਨ ਤੋਂ ਪਾਰਟੀ ਨੇ ਉਨ੍ਹਾਂ ਤੋਂ ਟਾਲਾ ਵੱਟ ਲਿਆ ਸੀ।

ਇਹ ਵੀ ਪੜ੍ਹੋ 👉Punjab Election; AAP ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਦੇਖੋ List

ਸ: ਕੋਟਫੱਤਾ ਨੂੰ ਉਮੀਦਵਾਰ ਐਲਾਨਣ ‘ਤੇ ਹਲਕੇ ਦੇ ਆਪ ਆਗੂਆਂ ਤੇ ਵਰਕਰਾਂ ਵਿਚ ਖ਼ੁਸੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ। ਪਾਰਟੀ ਵੱਲੋਂ ਉਮੀਦਵਾਰ ਐਲਾਨਣ ‘ਤੇ ਗੋਪਾਲ ਸਿੰਘ ਕੋਟਫੱਤਾ ਨੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਤੇ ਹਲਕੇ ਦੇ ਆਗੂਆਂ ਤੇ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਸੋਚ ਮੁਤਾਬਕ ਲੋਕਾਂ ਦੀ ਸੇਵਾ ਕਰਨਗੇ ਅਤੇ ਬਠਿੰਡਾ ਦਿਹਾਤੀ ਹਲਕੇ ਨੂੰ ਨਮੂਨੇ ਦਾ ਬਣਾਉਣ ਲਈ ਪੂਰੀ ਮਿਹਨਤ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Election; AAP ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਦੇਖੋ List

0

Chandigarh News: Punjab Election; AAP ਆਮ ਆਦਮੀ ਪਾਰਟੀ ਨੇ ਆਗਾਮੀ ਵਿਧਾਨ ਸਭਾ ਚੌਣਾਂ ਦੇ ਮੱਦੇਨਜ਼ਰ ਅੱਜ ਵੀਰਵਾਰ ਨੂੰ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਦੂਜੀ ਲਿਸਟ ਵਿਚ 31 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਮ ਹਨ। ਜਦਕਿ ਇਸਤੋਂ ਪਹਿਲਾਂ 31 ਅਕਤੂਬਰ ਨੂੰ ਜਾਰੀ ਪਹਿਲੀ ਸੂਚੀ ਵਿਚ 40 ਉਮੀਦਵਾਰਾਂ ਦੇ ਨਾਮ ਸ਼ਾਮਲ ਸਨ। ਉਮੀਦਵਾਰਾਂ ਦੀ ਲਿਸਟ ਹੇਠਾਂ ਨੱਥੀ ਹੈ।

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ

0

👉ਕੈਬਨਿਟ ਮੰਤਰੀ ਵੱਲੋਂ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਦੌਰਾਨ ਵੱਖ-ਵੱਖ ਮਾਮਲਿਆਂ ਦੀ ਸਮੀਖਿਆ
Chandigarh News;ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕੀਤੀ।ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ ਨੇ ਮੰਤਰੀ ਨੂੰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ 👉ਪੰਜਾਬ ਚ ਨਗਰ ਨਿਗਮ ਦੀਆਂ ਉਪ ਚੋਣਾਂ ਲਈ ਵੱਜਿਆ ਚੋਣ ਵਿਗਲ

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਤਰਜੀਹ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਮਸਲਿਆਂ ਦਾ ਪਹਿਲ ਦੇ ਆਧਾਰ ‘ਤੇ ਜਲਦ ਨਿਪਟਾਰਾ ਕੀਤਾ ਜਾਵੇ।ਮੰਤਰੀ ਨੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਵਿਚਾਰੇ ਗਏ ਮਾਮਲਿਆਂ ਸਬੰਧੀ ਸਮਾਂਬੱਧ ਕਾਰਵਾਈ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਲਾਭ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ–ਅਨਿੰਦਿਤਾ ਮਿੱਤਰਾ, ਸੀ.ਈ.ਓ. ਪੰਜਾਬ

0

👉ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ; ਡਰਾਫਟ ਵੋਟਰ ਸੂਚੀ ਸੌਂਪੀ
Chandigarh News:ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ ਪੰਜਾਬ ਰਾਜ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਵਿਸ਼ੇਸ਼ ਗਹਿਰੀ ਸੁਧਾਈ 2027 ਤਹਿਤ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ।ਡਰਾਫਟ ਵੋਟਰ ਸੂਚੀ ਦੇ ਪ੍ਰਕਾਸ਼ਨ ਨਾਲ ਦਾਅਵੇ ਅਤੇ ਇਤਰਾਜ਼ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ 12 ਨਵੰਬਰ, 2026 ਤੋਂ 11 ਦਸੰਬਰ, 2026 ਤੱਕ ਜਾਰੀ ਰਹੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।ਸੁਧਾਈ ਪ੍ਰਕਿਰਿਆ ਦੇ ਹਿੱਸੇ ਵਜੋਂ ਅੱਜ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ, ਸੀ.ਈ.ਓ. ਪੰਜਾਬ ਨੇ ਨੁਮਾਇੰਦਿਆਂ ਨੂੰ ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ ਅਤੇ ਸੁਧਾਈ ਮੁਹਿੰਮ ਦੀਆਂ ਮੁੱਖ ਵਿਵਸਥਾਵਾਂ ਅਤੇ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ 👉ਪੰਜਾਬ ਚ ਨਗਰ ਨਿਗਮ ਦੀਆਂ ਉਪ ਚੋਣਾਂ ਲਈ ਵੱਜਿਆ ਚੋਣ ਵਿਗਲ

ਨੁਮਾਇੰਦਿਆਂ ਨੂੰ ਵੱਖ-ਵੱਖ ਚੋਣ ਸੇਵਾਵਾਂ ਲਈ ਨਿਰਧਾਰਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿੱਚ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਫਾਰਮ 6, ਪ੍ਰਵਾਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ 6ਏ, ਨਾਮ ਕੱਟਣ ਲਈ ਫਾਰਮ 7 ਅਤੇ ਵੇਰਵਿਆਂ ਵਿੱਚ ਸੋਧ ਕਰਨ ਜਾਂ ਰਿਹਾਇਸ਼ ਬਦਲਣ ਲਈ ਫਾਰਮ 8 ਸ਼ਾਮਲ ਹਨ।ਸੀ.ਈ.ਓ. ਪੰਜਾਬ ਨੇ ਅੱਗੇ ਦੱਸਿਆ ਕਿ ਜਿਹੜੇ ਨੌਜਵਾਨ ਨਾਗਰਿਕ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਵੋਟਰ ਵਜੋਂ ਰਜਿਸਟਰ ਹੋਣ ਦੇ ਯੋਗ ਹਨ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਗਰਿਕਾਂ ਲਈ ਉਪਲਬਧ ਵੱਖ-ਵੱਖ ਡਿਜੀਟਲ ਪਲੇਟਫਾਰਮਾਂ ਅਤੇ ਸਹੂਲਤਾਂ, ਜਿਵੇਂ ਕਿ ਵੋਟਰ ਸਰਵਿਸ ਪੋਰਟਲ ਅਤੇ ‘ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.’ ਸਹੂਲਤ ਬਾਰੇ ਵੀ ਜਾਣੂ ਕਰਵਾਇਆ ਗਿਆ।ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਗੇ ਦੱਸਿਆ ਕਿ ਵੋਟਰਾਂ ਨੂੰ ਚੋਣ ਸੇਵਾਵਾਂ ਪ੍ਰਦਾਨ ਕਰਨ ਦੀ ਸਹੂਲਤ ਲਈ ਜਲਦ ਹੀ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਨਾਗਰਿਕਾਂ ਨੂੰ ਵੋਟਰ ਸੂਚੀਆਂ ਦੇਖਣ ਅਤੇ ਜਾਂਚਣ ਵਿੱਚ ਸਹਾਇਤਾ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀਈਓਜ਼) ਅਤੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਦੇ ਦਫ਼ਤਰਾਂ ਵਿਖੇ ਹੈਲਪ ਡੈਸਕ ਲਗਾਏ ਗਏ ਹਨ।ਸੀ.ਈ.ਓ. ਨੇ ਅੱਗੇ ਦੱਸਿਆ ਕਿ ਵੋਟਰ ਪ੍ਰਕਾਸ਼ਿਤ ਏਕੀਕ੍ਰਿਤ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਪੁਸ਼ਟੀ ਸੀ.ਈ.ਓ. ਪੰਜਾਬ ਦੀ ਅਧਿਕਾਰਤ ਵੈੱਬਸਾਈਟ www.ceopunjab.gov.in ਅਤੇ ਭਾਰਤ ਚੋਣ ਕਮਿਸ਼ਨ ਦੇ ਵੋਟਰ ਸਰਵਿਸ ਪੋਰਟਲ voters.eci.gov.in ਰਾਹੀਂ ਕਰ ਸਕਦੇ ਹਨ।

ਇਹ ਵੀ ਪੜ੍ਹੋ 👉AAP ਉਮੀਦਵਾਰਾਂ ਦੀ ਜਾਰੀ ਹੋਵੇਗੀ ਦੂਜੀ ਲਿਸਟ! ਦਿੱਲੀ ‘ਚ PAC ਦੀ ਅਹਿਮ ਬੈਠਕ ਅੱਜ

ਜਿਹੜੇ ਨਾਗਰਿਕ ਆਪਣਾ ਨਾਮ ਦਰਜ ਕਰਵਾਉਣਾ ਚਾਹੁੰਦੇ ਹਨ ਜਾਂ ਵੇਰਵਿਆਂ ਵਿੱਚ ਕੋਈ ਸੋਧ ਕਰਵਾਉਣਾ ਚਾਹੁੰਦੇ ਹਨ, ਉਹ 12 ਨਵੰਬਰ, 2026 ਤੋਂ 11 ਦਸੰਬਰ, 2026 ਤੱਕ ਨਿਰਧਾਰਤ ਸਮੇਂ ਦੌਰਾਨ ਲੋੜੀਂਦੇ ਫਾਰਮ ਭਰ ਕੇ ਆਪਣੇ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਵਾ ਸਕਦੇ ਹਨ।ਸੁਧਾਈ ਪ੍ਰਕਿਰਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਜਾਂ ਸਪੱਸ਼ਟੀਕਰਨ ਲਈ ਨਾਗਰਿਕ ਵੋਟਰ ਹੈਲਪਲਾਈਨ ਨੰਬਰ 1950 ‘ਤੇ ਸੰਪਰਕ ਕਰ ਸਕਦੇ ਹਨ ਜਾਂ ਈਸੀਆਈਐਨਈਟੀ ਮੋਬਾਈਲ ਐਪਲੀਕੇਸ਼ਨ ਰਾਹੀਂ ਉਪਲਬਧ ‘ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.’ ਸਹੂਲਤ ਦੀ ਵਰਤੋਂ ਸਕਦੇ ਹਨ।ਸੀ.ਈ.ਓ. ਪੰਜਾਬ ਨੇ ਸਾਰੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਕ ਸਮਾਵੇਸ਼ੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਲਈ ਹਰ ਯੋਗ ਵੋਟਰ ਦਾ ਨਾਮ ਸ਼ਾਮਲ ਕੀਤਾ ਜਾਣਾ ਲਾਜ਼ਮੀ ਹੈ ਅਤੇ ਕੋਈ ਵੀ ਵੋਟਰ ਵਾਂਝਾ ਨਹੀਂ ਰਹਿਣਾ ਚਾਹੀਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਚ ਨਗਰ ਨਿਗਮ ਦੀਆਂ ਉਪ ਚੋਣਾਂ ਲਈ ਵੱਜਿਆ ਚੋਣ ਵਿਗਲ

0

👉ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਦੇ ਮੈਂਬਰਾਂ ਦੀ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ
Chandigarh News: ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਗਰ ਨਿਗਮ ਦੀਆਂ ਉਪ ਚੋਣਾਂ ਲਈ ਬਿਗਲ ਵੱਜ ਗਿਆ ਹੈ। ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਦੇ ਮੈਂਬਰਾਂ ਦੀ ਮੁੜ-ਚੋਣ ਕਰਵਾਉਣ ਲਈ ਅਨੁਸਾਰ ਚੋਣ ਸ਼ਡਿਊਲ ਨੋਟੀਫਾਈ ਕੀਤਾ ਗਿਆ ਹੈ।
👉ਚੋਣਾਂ ਦਾ ਸ਼ਡਿਊਲ ਹੇਠ ਲਿਖੇ ਅਨੁਸਾਰ ਹੋਵੇਗਾ:
ਨਾਮਜ਼ਦਗੀਆਂ ਦਾਖਲ ਕਰਨ ਦਾ ਪਹਿਲਾ ਦਿਨ: ਸ਼ੁੱਕਰਵਾਰ, 13 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)
ਛੁੱਟੀਆਂ (ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਕੀਤੀ ਜਾਵੇਗੀ):
ਸ਼ਨੀਵਾਰ, 14 ਨਵੰਬਰ 2026 (ਬੈਂਕ ਛੁੱਟੀ)
ਐਤਵਾਰ, 15 ਨਵੰਬਰ 2026
ਸੋਮਵਾਰ, 16 ਨਵੰਬਰ 2026 (ਗਜ਼ਟਿਡ ਛੁੱਟੀ)
ਨਾਮਜ਼ਦਗੀਆਂ ਦਾਖਲ ਕਰਨ ਦਾ ਦੂਜਾ ਦਿਨ: ਮੰਗਲਵਾਰ, 17 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)
ਨਾਮਜ਼ਦਗੀਆਂ ਦਾਖਲ ਕਰਨ ਦਾ ਤੀਜਾ ਦਿਨ: ਬੁੱਧਵਾਰ, 18 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)
ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ: ਵੀਰਵਾਰ, 19 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)
ਨਾਮਜ਼ਦਗੀ ਪੱਤਰਾਂ ਦੀ ਪੜਤਾਲ: ਸ਼ੁੱਕਰਵਾਰ, 20 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)
ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ: ਸ਼ਨੀਵਾਰ, 21 ਨਵੰਬਰ 2026 (ਦੁਪਹਿਰ 3:00 ਵਜੇ ਤੱਕ)
ਵੋਟਾਂ ਪੈਣ ਦੀ ਮਿਤੀ: ਸ਼ਨੀਵਾਰ, 28 ਨਵੰਬਰ 2026 (ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ)
ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ਵਿੱਚ ਜਾਰੀ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ 👉AAP ਉਮੀਦਵਾਰਾਂ ਦੀ ਜਾਰੀ ਹੋਵੇਗੀ ਦੂਜੀ ਲਿਸਟ! ਦਿੱਲੀ ‘ਚ PAC ਦੀ ਅਹਿਮ ਬੈਠਕ ਅੱਜ

ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਨਿਰਧਾਰਤ ਹਲਫ਼ੀਆ ਬਿਆਨ ਦੇਣਾ ਲਾਜ਼ਮੀ ਹੋਵੇਗਾ ਅਤੇ ਜੇਕਰ ਉਮੀਦਵਾਰ ਕਿਸੇ ਸਿਆਸੀ ਪਾਰਟੀ ਵੱਲੋਂ ਖੜ੍ਹਾ ਕੀਤਾ ਗਿਆ ਹੈ, ਤਾਂ ਸਬੰਧਤ ਸਿਆਸੀ ਪਾਰਟੀ ਦਾ ਅਧਿਕਾਰ ਪੱਤਰ ਵੀ ਨੱਥੀ ਕਰਨਾ ਹੋਵੇਗਾ। ਉਮੀਦਵਾਰਾਂ ਦੇ ਕੇ.ਵਾਈ.ਸੀ. ਵੇਰਵੇ ਜ਼ਿਲ੍ਹਿਆਂ ਦੀਆਂ ਵੈੱਬਸਾਈਟਾਂ ‘ਤੇ ਅਪਲੋਡ ਕੀਤੇ ਜਾਣਗੇ। ਇਹ ਚੋਣਾਂ ਈ.ਵੀ.ਐਮਜ਼. ਰਾਹੀਂ ਕਰਵਾਈਆਂ ਜਾਣਗੀਆਂ।
ਇਨ੍ਹਾਂ ਚੋਣਾਂ ਲਈ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਵਿੱਚ 123 ਪੋਲਿੰਗ ਬੂਥ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਵਿੱਚ 20 ਪੋਲਿੰਗ ਬੂਥ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ 7 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ।
ਇਸ ਚੋਣ ਵਿੱਚ ਕੁੱਲ 1,76,429 ਰਜਿਸਟਰਡ ਵੋਟਰ (91,415 ਪੁਰਸ਼, 84,999 ਮਹਿਲਾ ਅਤੇ 15 ਹੋਰ ਵੋਟਰ) ਹਿੱਸਾ ਲੈਣਗੇ।
👉ਕਮਿਸ਼ਨ ਵੱਲੋਂ ਨਗਰ ਨਿਗਮ ਦੇ ਅਹੁਦੇ ਲਈ ਚੋਣ ਲੜਨ ਵਾਲੇ ਉਮੀਦਵਾਰ ਵਾਸਤੇ ਖਰਚੇ ਦੀ ਹੱਦ 4,00,000 ਰੁਪਏ ਅਤੇ ਨਗਰ ਕੌਂਸਲਾਂ (ਕਲਾਸ-II) ਲਈ 2,30,000 ਰੁਪਏ ਨੋਟੀਫਾਈ ਕੀਤੀ ਗਈ ਹੈ।
ਮਾਣਯੋਗ ਹਾਈ ਕੋਰਟ ਵੱਲੋਂ ਮੁੜ-ਚੋਣ ਕਰਵਾਉਣ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਲਈ ਇੱਕ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ।ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਸਮੁੱਚੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਉੱਥੇ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੀ ਨਵੀਂ ਰਿੰਗ ਰੋਡ ‘ਤੇ ਕੈਂਟ ਕੋਲ ਬਣੀਆਂ ਨਜਾਇਜ਼ ਉਸਾਰੀਆਂ ‘ਤੇ ਚੱਲਿਆ ਨਿਗਮ ਦਾ ਬੁਲਡੋਜ਼ਰ

0

Bathinda News: ਪਿਛਲੇ ਕਈ ਮਹੀਨਿਆਂ ਤੋਂ ਨਿਗਮ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਦੀ ਨੱਕ ਹੇਠ ਸ਼ਹਿਰ ਵਿੱਚ ਹੋਈਆਂ ਨਜਾਇਜ਼ ਉਸਾਰੀਆਂ ‘ਤੇ ਹੁਣ ਸਖਤੀ ਦੇਖਣ ਨੂੰ ਮਿਲ ਰਹੀ ਹੈ। ਇਸੇ ਕੜੀ ਤਹਿਤ ਬਠਿੰਡਾ ਦੀ ਥਾਣਾ ਕੈਂਟ ਰੋਡ ਤੋਂ ਆਈਟੀਆਈ ਤੱਕ ਬਣੀ ਨਵੀਂ ਰਿੰਗ ਰੋਡ ਉੱਪਰ ਫੌਜੀ ਛਾਉਣੀ ਦੇ ਨਾਲ ਮਨਾਹੀ ਵਾਲੇ ਖੇਤਰ ਵਿੱਚ ਖੁੰਬਾਂ ਵਾਂਗ ਉੱਘੀਆਂ ਨਜਾਇਜ਼ ਉਸਾਰੀਆਂ ਉੱਪਰ ਵੀ ਅੱਜ ਨਿਗਮ ਦਾ ਮ ਬੁਲਡੋਜਰ ਚਲਿਆ। ਹਾਲਾਂਕਿ ਇਸ ਮੌਕੇ ਭਾਰੀ ਪੁਲਿਸ ਸੁਰੱਖਿਆ ਦੀ ਮੌਜੂਦਗੀ ਵਿੱਚ ਨਗਰ ਨਿਗਮ ਦੀ ਟੀਮ ਵੱਲੋਂ ਇਥੇ ਬਣੇ ਕਈ ਸ਼ੈਡਾਂ ਵਾਲੇ ਗੁਦਾਮਾਂ ਨੂੰ ਢਾਹ ਦਿੱਤਾ ਗਿਆ ਪਰੰਤੂ ਕਾਨੂੰਨ ਦੀ ਉਲੰਘਣਾ ਕਰਕੇ ਬਣੇ ਆਲੀਸ਼ਾਨ ਸ਼ੋਅ-ਰੂਮਾਂ ਨੂੰ ਛੇੜਿਆ ਤੱਕ ਨਹੀਂ ਗਿਆ। ਬਠਿੰਡਾ ਸੈਨਿਕ ਛਾਉਣੀ ਦੇ 1000 ਮੀਟਰ ਦਾਇਰੇ ਵਿੱਚ ਆਉਣ ਕਾਰਨ ਇਹਨਾਂ ਨਜਾਇਜ਼ ਉਸਾਰੀਆਂ ਉੱਪਰ ਪਹਿਲਾਂ ਵੀ ਉਂਗਲਾਂ ਉਠਦੀਆਂ ਸਨ ਅਤੇ ਕੁਝ ਸ਼ੋਅਰੂਮਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਵੀ ਪੁੱਜਿਆ ਸੀ।

ਇਹ ਵੀ ਪੜ੍ਹੋ 👉Breaking News; ਅੱਤਵਾਦ ਦੌਰਾਨ ਟ੍ਰਾਂਸਪੋਟਰ ਨੂੰ ਅਗਵਾ ਕਰਨ ਵਾਲੇ ਸਾਬਕਾ SSP ਨੂੰ ਅਦਾਲਤ ਨੇ ਸੁਣਾਈ 7 ਸਾਲ ਦੀ ਸਜ਼ਾ

ਪਰੰਤੂ ਹੁਣ ਤੱਕ ਨਿਗਮ ਅਧਿਕਾਰੀਆਂ ਦੀਆਂ ਇਸ ਪਾਸੇ ਅੱਖਾਂ ਬੰਦ ਰਹੀਆਂ। ਅੱਜ ਨਿਗਮ ਦੇ ਏਟੀਪੀ ਮੋਹਿਤ ਸੋਨੀ ਅਤੇ ਬਿਲਡਿੰਗ ਇੰਸਪੈਕਟਰ ਪ੍ਰਿਅੰਕਾ ਦੀ ਅਗਵਾਈ ਹੇਠ ਦੋ ਜੇਸੀਬੀ ਮਸ਼ੀਨਾਂ ਅਤੇ ਪੁਲਿਸ ਅਮਲੇ ਦੇ ਨਾਲ ਇਥੇ ਬਣੀਆਂ ਕਈ ਨਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ। ਜਿੰਨਾ ਗੁਦਾਮਾਂ ਨੂੰ ਢਾਹਿਆ ਗਿਆ, ਉਹਨਾਂ ਵਿੱਚ ਜਿਆਦਾਤਰ ਵੱਡੇ ਗੁਦਾਮ ਸਨ, ਜਿਨਾਂ ਨੂੰ ਅੱਗੇ ਕਿਰਾਏ ‘ਤੇ ਦਿੱਤਾ ਹੋਇਆ ਸੀ। ਇਹਨਾਂ ਕਿਰਾਏ ਦੇ ਗੁਦਾਮਾਂ ਵਿੱਚ ਇੱਕ ਟਰੈਕਟਰ ਏਜੰਸੀ ਤੋਂ ਇਲਾਵਾ ਇੱਕ ਕਾਰਾਂ ਦਾ ਸ਼ੋਅਰੂਮ ਵੀ ਸ਼ਾਮਲ ਹੈ। ਨਿਗਮ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਸ਼ਹਿਰ ਦੇ ਬਾਕੀ ਥਾਵਾਂ ਦੀ ਤਰ੍ਹਾਂ ਇਥੇ ਵੀ ਬਣੀਆਂ ਹੋਈਆਂ ਗੈਰਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ ਅਤੇ ਜੇਕਰ ਕੋਈ ਹੋਰ ਨਜਾਇਜ਼ ਇਮਾਰਤ ਹੋਈ ਤਾਂ ਉਸ ਦੇ ਉੱਪਰ ਵੀ ਬਲਡੋਜਰ ਫੇਰਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Nayab Singh Saini ने भोपाल पहुंचकर केंद्रीय मंत्री शिवराज सिंह चौहान की माताजी स्व. काशी बाई जी को अर्पित की श्रद्धांजलि

0

👉परिवार के सदस्यों से मिलकर बंधाया ढांढस, व्यक्त की गहरी संवेदनाएं
Haryana News:हरियाणा के मुख्यमंत्री श्री नायब सिंह सैनी वीरवार को भोपाल पहुंचे, जहां उन्होंने केंद्रीय कृषि एवं किसान कल्याण मंत्री श्री शिवराज सिंह चौहान के आवास पर पहुंचकर उनकी माताजी स्वर्गीय श्रीमती काशी बाई जी के चित्र पर पुष्प अर्पित कर भावभीनी श्रद्धांजलि दी।मुख्यमंत्री ने दिवंगत आत्मा के प्रति अपने श्रद्धा सुमन अर्पित करते हुए शोक संतप्त परिवार के सदस्यों से मुलाकात की और उन्हें ढांढस बंधाया। उन्होंने इस दुख की घड़ी में अपनी गहरी संवेदनाएं व्यक्त करते हुए ईश्वर से दिवंगत आत्मा की शांति तथा परिवार को इस अपार दुख को सहन करने की शक्ति प्रदान करने की प्रार्थना की।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎समाचार और विज्ञापनों के लिए, हमारे व्हाट्सएप नंबर +91 98786-15057 पर संपर्क करें

Guru Kashi University ਵੱਲੋਂ “ਕੂੜਾ ਪ੍ਰਬੰਧਨ ਅਤੇ ਵਾਤਾਵਰਣ ਦੀ ਸਾਂਭ-ਸੰਭਾਲ” ਸੰਬੰਧੀ ਸਮਾਰੋਹ ਆਯੋਜਿਤ

0

Talwandi Sabo News: ਸੁਪਰੀਮ ਕੋਰਟ ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਤੇ ਡਾਇਰੈਕਟਰ ਵਿਦਿਆਰਥੀ ਭਲਾਈ ਵੱਲੋਂ ਠੋਸ-ਕੂੜਾ ਪ੍ਰਬੰਧਨ ਵਿਸ਼ੇ ਤੇ ਸੈਮੀਨਾਰ, ਵਾਤਾਵਰਣ ਦੀ ਸਾਂਭ-ਸੰਭਾਲ ਲਈ ਜਾਗਰੂਕਤਾ ਰੈਲੀ ਅਤੇ ਫੈਕਲਟੀ ਆਫ਼ ਪਰਫਾਰਮਿੰਗ ਐਂਡ ਵਿਜ਼ੂਅਲ ਆਰਟ ਵੱਲੋਂ ਹਰੇ-ਭਰੇ ਆਲੇ-ਦੁਆਲੇ ਸੰਬੰਧੀ ਫੋਟੋ ਤੇ ਪੋਸਟਰ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਵਿੱਚ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਯੁਵਾ ਮਾਮਲਿਆਂ ਤੇ ਸੱਭਿਆਚਾਰ ਡਾ. ਕੰਵਲਜੀਤ ਕੌਰ, ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ, ਵਿਦਿਆਰਥੀ ਅਤੇ ਐੱਨ.ਐੱਸ.ਐੱਸ ਵਲੰਟੀਅਰ ਹਾਜ਼ਰ ਹੋਏ।

ਇਹ ਵੀ ਪੜ੍ਹੋ 👉Breaking News; ਅੱਤਵਾਦ ਦੌਰਾਨ ਟ੍ਰਾਂਸਪੋਟਰ ਨੂੰ ਅਗਵਾ ਕਰਨ ਵਾਲੇ ਸਾਬਕਾ SSP ਨੂੰ ਅਦਾਲਤ ਨੇ ਸੁਣਾਈ 7 ਸਾਲ ਦੀ ਸਜ਼ਾ

ਮੁੱਖ ਬੁਲਾਰੇ ਡਾ. ਸਿੰਘ ਨੇ ਪਰਾਲ਼ੀ ਸਾੜਨ ਕਾਰਨ ਵਾਤਾਵਰਣ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸਦਉਪਯੋਗ ਬਾਰੇ ਚਾਨਣਾ ਪਾਇਆ। ਉਹਨਾਂ ਵਿਸ਼ੇਸ਼ ਤੌਰ ਤੇ ਪਰਾਲ਼ੀ ਦੇ ਘਰੇਲੂ ਉਪਯੋਗ ਅਤੇ ਹੋਰਨਾਂ ਢੰਗਾਂ ਨਾਲ ਸੁਚੱਜੀ ਵਰਤੋਂ ਬਿਜਲੀ ਤੇ ਇਥਨੋਲ ਬਾਰੇ ਚਾਨਣਾ ਪਾਇਆ। ਉਹਨਾਂ ਵਿਦਿਆਰਥੀਆਂ ਨੂੰ ਪਰਾਲ਼ੀ ਸਾੜਨ ਦੇ ਬਦਲ ਵਜੋਂ ਵਾਤਾਵਰਣ ਪੱਖੀ ਤਰੀਕੇ ਅਪਨਾਉਣ ਅਤੇ ਹਰਿਆ-ਭਰਿਆ, ਸਾਫ਼-ਸੁਥਰਾ ਆਲਾ-ਦੁਆਲ਼ਾ ਬਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਜੀ.ਕੇ.ਯੂ. ਵਿਖੇ ਲਗਾਏ ਗਏ ਸੀਵਰੇਂਜਪਲਾਂਟ, ਬਾਰਸ਼ ਦੇ ਪਾਣੀ ਪ੍ਰਬੰਧਨ, ਮਾੜੇ ਪਾਣੀ ਦੀ ਸੁਯੋਗ ਵਰਤੋਂ ਲਈ ਐੱਸ.ਟੀ.ਪੀ. ਅਤੇ ਠੋਸ ਕਚਰਾ ਪ੍ਰਬੰਧਨ ਦੇ ਉਪਰਾਲਿਆਂ ਬਾਰੇ ਜਾਗਰੂਕਤਾ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ 👉AAP ਉਮੀਦਵਾਰਾਂ ਦੀ ਜਾਰੀ ਹੋਵੇਗੀ ਦੂਜੀ ਲਿਸਟ! ਦਿੱਲੀ ‘ਚ PAC ਦੀ ਅਹਿਮ ਬੈਠਕ ਅੱਜ

ਉਹਨਾਂ ਵਿਸ਼ੇਸ਼ ਤੌਰ ਤੇ ਵਰਸਿਟੀ ਨੂੰ ਪਲਾਸਟਿਕ ਮੁੱਕਤ ਕਰਨ ਲਈ ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਦੀ ਪਹਿਲ-ਕਦਮੀ ਦਾ ਸੁਆਗਤ ਕੀਤਾ। ਇਸ ਮੌਕੇ ਫੈਕਲਟੀ ਆਫ਼ ਪਰਫਾਰਮਿੰਗ ਆਰਟਸ ਦੇ ਵਿਦਿਆਰਥੀਆਂ ਵੱਲੋਂ ਵਾਤਾਵਰਣ ਪੱਖੀ ਪੋਸਟਰਾਂ ਅਤੇ ਪੇਟਿੰਗਸ ਦੀ ਲਗਾਈ ਪ੍ਰਦਰਸ਼ਨੀ ਲੋਕਾਂ ਦੀ ਖਿੱਚ ਦਾ ਕੇਂਦਰ ਰਾਹੀਂ।ਐਸੋਸੀਏਟਡਾਇਰੈਕਟਰ ਪਸਾਰ ਡਾ. ਬਲਜਿੰਦਰ ਸਿੰਘ ਤੇ ਐੱਨ.ਐੱਸ.ਐੱਸ. ਕੁਆਰਡੀਨੇਟਰ ਨਰਿੰਦਰ ਕੌਰ ਦੀ ਦੇਖ-ਰੇਖ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ “ਪਰਾਲ਼ੀ ਨਹੀਂ ਜਲਾਵਾਂਗੇ, ਰੰਗਲਾ ਪੰਜਾਬ ਬਨਾਵਾਂਗੇ” ਦੇ ਨਾਅਰਿਆਂ ਨਾਲ ਰੈਲੀ ਕੱਢੀ ਗਈ। ਸਮੂਹ ਪ੍ਰੋਗਰਾਮ ਵਾਤਾਵਰਣ-ਸੰਭਾਲ, ਪ੍ਰਦੂਸ਼ਣ ਮੁੱਕਤ ਆਲਾ-ਦੁਆਲ਼ਾ ਤੇ ਹਰੇ-ਭਰੇ ਪੰਜਾਬ ਲਈ ਸਮੂਹਿਕ ਜ਼ਿੰਮੇਵਾਰੀ ਦਾ ਸੰਦੇਸ਼ ਦੇ ਕੇ ਸਮਾਪਤ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Breaking News; ਅੱਤਵਾਦ ਦੌਰਾਨ ਟ੍ਰਾਂਸਪੋਟਰ ਨੂੰ ਅਗਵਾ ਕਰਨ ਵਾਲੇ ਸਾਬਕਾ SSP ਨੂੰ ਅਦਾਲਤ ਨੇ ਸੁਣਾਈ 7 ਸਾਲ ਦੀ ਸਜ਼ਾ

0

SAS Nagar News: Breaking News; ਅੱਤਵਾਦ ਦੇ ਕਾਲੇ ਦੌਰ ਦੌਰਾਨ ਮਾਝੇ ਦੇ ਇੱਕ ਨਾਮੀਂ ਟ੍ਰਾਂਸਪੋਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀਬੀਆਈ ਦੀ ਵਿਸ਼ੇਸ ਅਦਾਲਤ ਨੇ ਅੱਜ ਵੀਰਵਾਰ ਨੂੰ ਪੰਜਾਬ ਪੁਲਿਸ ਦੇ ਇੱਕ ਸਾਬਕਾ ਐਸਐਸਪੀ (SSP) ਨੂੰ 7 ਸਾਲ ਦੀ ਸਜ਼ਾ ਸੁਣਾਈ ਹੈ। ਗੁਰਮੀਤ ਸਿੰਘ ਰੰਧਾਵਾ ਨਾਂ ਦੇ ਇਸ ਸਾਬਕਾ ਪੁਲਿਸ ਅਫ਼ਸਰ ਨੂੰ ਬੀਤੇ ਕੱਲ ਹੀ ਸੀਬੀਆਈ ਦੇ ਜੱਜ ਯੁਕਤੀ ਗੋਇਲ ਦੀ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਸੀ। ਹਾਲਾਂਕਿ ਇਸਦੇ ਨਾਲ ਫ਼ਸੇ ਤਤਕਾਲੀ ਕਾਂਸਟੇਬਲ ਪਰਮਿੰਦਰਜੀਤ ਸਿੰਘ ਨੂੰ ਬਰੀ ਕਰ ਦਿੱਤਾ ਸੀ।

ਇਹ ਵੀ ਪੜ੍ਹੋ 👉AAP ਉਮੀਦਵਾਰਾਂ ਦੀ ਜਾਰੀ ਹੋਵੇਗੀ ਦੂਜੀ ਲਿਸਟ! ਦਿੱਲੀ ‘ਚ PAC ਦੀ ਅਹਿਮ ਬੈਠਕ ਅੱਜ

ਜਿਕਰਯੋਗ ਹੈ ਕਿ ਕਰੀਬ 34 ਸਾਲ ਪਹਿਲਾਂ 25 ਨਵੰਬਰ 1992 ਨੂੰ ਵਾਪਰੀ ਇਸ ਘਟਨਾ ਸਮੇਂ ਗੁਰਮੀਤ ਸਿੰਘ ਰੰਧਾਵਾ ਬਤੌਰ ਡੀਐਸਪੀ ਨੌਕਰੀ ਕਰ ਰਹੇ ਸਨ। ਜਿਸਦੇ ਉੱਪਰ ਦੋਸ਼ ਲੱਗੇ ਸਨ ਕਿ ਉਸ ਸਮੇਂ ਦੇ ਬਦਨਾਮ ਐਸਐਸਪੀ ਅਜੀਤ ਸਿੰਘ ਸੰਧੂ ਦੇ ਇਸ਼ਾਰੇ ‘ਤੇ ਮਾਝਾ ਖੇਤਰ ਦੇ ਇੱਕ ਨਾਮਵਰ ਜਿੰਮੀਦਵਾਰ ਪ੍ਰਵਾਰ ਤੇ ਸੂਬੇ ਦੇ ਉੱਘੇ ਟਰਾਂਸਪੋਰਟਰ ਅਮਰੀਕ ਸਿੰਘ ਸ਼ੱਕਰੀ ਨੂੰ ਲੁਧਿਆਣਾ ਦੇ ਇੱਕ ਹੋਟਲ ਅਮਲਤਾਸ਼ ਤੋਂ ਚੁੱਕ ਕੇ ਲੈ ਗਏ ਸਨ, ਜਿੱਥੇ ਉਹ ਕਿਸੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਆਏ ਸਨ। ਨਾਮੀਂ ਪ੍ਰਵਾਰ ਹੋਣ ਕਾਰਨ ਉਸ ਸਮੇਂ ਇਹ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਸੀ ਪ੍ਰੰਤੂ ਇਸਦੇ ਬਾਵਜੂਦ ਅਮਰੀਕ ਸਿੰਘ ਦੀ ਕੋਈ ਉੱਘ-ਸੁੱਘ ਨਹੀਂ ਨਿਕਲੀ।

ਇਹ ਵੀ ਪੜ੍ਹੋ 👉Sri Anandpur Sahib ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਇਸ ਮਾਮਲੇ ਵਿਚ ਅਮਰੀਕ ਸਿੰਘ ਦੀ ਪਤਨੀ ਵਲੋਂ 1996 ‘ਚ ਸੁਪਰੀਮ ਕੋਰਟ ਵਿਚ ਹੈਬੀਅਸ ਕੋਰਪਸ ਪਟੀਸ਼ਨ ਦਾਖ਼ਲ ਕਰਕੇ ਇਨਸਾਫ਼ ਦੀ ਮੰਗ ਕੀਤੀ ਸੀ। ਜਿਸ ਉੱਪਰ ਸਰਵਉੱਚ ਅਦਾਲਤ ਨੇ ਸੀਬੀਆਈ ਨੂੰ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਸਨ। ਕਈ ਸਾਲਾਂ ਦੀ ਜਾਂਚ ਤੋਂ ਬਾਅਦ ਸੀਬੀਆਈ ਨੇ ਸਾਲ 2000 ਵਿਚ ਤਤਕਾਲੀ ਡੀਐੱਸਪੀ (ਡੀ) ਤਰਨਤਾਰਨ ਗੁਰਮੀਤ ਸਿੰਘ ਰੰਧਾਵਾ, ਤਤਕਾਲੀ ਥਾਣਾ ਖਾਲੜਾ ਦੇ ਐਸਐਚਓ ਐੱਸਆਈ ਸੁਰਿੰਦਰ ਸਿੰਘ, ਤਤਕਾਲੀ ਏਐੱਸਆਈ ਜਸਵੰਤ ਸਿੰਘ ਅਤੇ ਤਤਕਾਲੀ ਕਾਂਸਟੇਬਲ ਪਰਮਿੰਦਰਜੀਤ ਸਿੰਘ ਉਰਫ ਬੱਬੂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਮਾਮਲੇ ਵਿਚ ਜਾਂਚ ਦੌਰਾਨ ਐਸਆਈ ਸੁਰਿੰਦਰ ਸਿੰਘ ਤੇ ਏਐਸਆਈ ਜਸਵੰਤ ਸਿੰਘ ਦੀ ਮੌਤ ਹੋ ਗਈ ਸੀ।