ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਤੋਂ ਇਲਾਵਾ 8 ਹੋਰਨਾਂ ਰਾਜਾਂ ਤੋਂ ਆਏ ਅਧਿਆਪਕਾਂ ਨੂੰ ਕੀਤਾ ਸਨਮਾਨਿਤ
7ਵੇਂ ਤਨਖਾਹ ਕਮਿਸ਼ਨ ਸਬੰਧੀ ਫ਼ੈਸਲੇ ਨਾਲ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਸਟਾਫ਼ ਨੂੰ ਹੋਵੇਗਾ ਫ਼ਾਇਦਾ
ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ 56ਫ਼ੀਸਦੀ ਬਜਟ ਚ ਕੀਤਾ ਵਾਧਾ
ਸੁਖਜਿੰਦਰ ਮਾਨ
ਬਠਿੰਡਾ, 6 ਸਤੰਬਰ : ਸੂਬਾ ਸਰਕਾਰ ਵਲੋਂ ਸਿੱਖਿਆ, ਸਿਹਤ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਵਿਸ਼ੇਸ਼ ਅਹਿਮੀਅਤ ਦਿੱਤੀ ਜਾ ਰਹੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪ੍ਰਸ਼ਾਸਕੀ ਸੁਧਾਰ, ਉਚੇਰੀ ਸਿੱਖਿਆ, ਸਾਇੰਸ ਤਕਨਾਲੋਜੀ ਅਤੇ ਵਾਤਾਵਰਣ, ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪਿ੍ਰੰਟਿੰਗ ਤੇ ਸਟੇਸ਼ਨਰੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨ ਦਿਓਣ (ਬਠਿੰਡਾ) ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਨੈਸ਼ਨਲ ਪੱਧਰੀ ਐਵਾਰਡ ਸਮਾਗਮ-2022 ਚ ਸ਼ਮੂਲੀਅਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਤੋਂ ਇਲਾਵਾ 8 ਹੋਰਨਾਂ ਰਾਜਾਂ ਤੋਂ ਆਏ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਵਿਧਾਇਕ ਲੰਬੀ ਸ. ਗੁਰਮੀਤ ਸਿੰਘ ਖੁੱਡੀਆਂ ਤੇ ਕਾਲਜ ਦੇ ਚੈਅਰਮੇਨ ਸ੍ਰੀ ਗੁਰਮੀਤ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਯੂਜੀਸੀ ਦੇ 7ਵੇਂ ਤਨਖਾਹ ਕਮਿਸ਼ਨ ਸਬੰਧੀ ਲਏ ਗਏ ਫ਼ੈਸਲੇ ਨੂੰ ਇਤਹਾਸਿਕ ਦਸਦਿਆਂ ਅਧਿਆਪਕ ਵਰਗ ਲਈ ਇੱਕ ਵੱਡਾ ਤੋਹਫ਼ਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਸਟਾਫ਼ ਨੂੰ ਬਹੁਤ ਫ਼ਾਇਦਾ ਹੋਵੇਗਾ। ਇਸ ਮੌਕੇ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਪਹਿਲਾਂ ਵਾਲੀਆਂ ਸਰਕਾਰਾਂ ਜੋ ਆਪਣੇ ਕਾਰਜਕਾਲ ਦੇ ਅਖੀਰ ਵਿੱਚ ਆ ਕੇ ਵੋਟਰਾਂ ਨੂੰ ਭਰਮਾਉਣ ਲਈ ਥੋੜੇ-ਬਹੁਤੇ ਅਧੂਰੇ ਫ਼ੈਸਲੇ ਲੈਂਦੀਆਂ ਸਨ, ਲੇਕਿਨ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲੇ ਪੰਜ ਮਹੀਨਿਆਂ ਵਿੱਚ ਹੀ ਪੰਜਾਬ ਦੇ ਲੋਕਾਂ ਦੇ ਹੱਕ ਵਿੱਚ ਇਤਿਹਾਸਿਕ ਫ਼ੈਸਲੇ ਲਏ ਗਏ ਹਨ ।
ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਸੂਬਾ ਸਰਕਾਰ ਦੀ ਨੀਅਤ ਬਿਲਕੁੱਲ ਸਾਫ਼ ਹੈ। ਸਰਕਾਰ ਵੱਲੋਂ ਭਿ੍ਰਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜੋ ਪਹਿਲਾਂ ਬਹੁਤ ਤਰ੍ਹਾਂ ਦੇ ਮਾਫ਼ੀਏ ਚਲਦੇ ਸਨ, ਲੇਕਿਨ ਹੁਣ ਜਦੋਂ ਤੋਂ ਪੰਜਾਬ ਦੇ ਲੋਕਾਂ ਦੁਆਰਾ ਆਪਣੀ ਸਰਕਾਰ ਹੌਂਦ ਵਿੱਚ ਲਿਆਂਦੀ ਹੈ, ਉਦੋਂ ਤੋਂ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਤੇ ਖਰਚ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਸ੍ਰੀ ਮੀਤ ਹੇਅਰ ਨੇ ਇਸ ਮੌਕੇ ਕਿਹਾ ਕਿ ਸਾਨੂੰ ਹਰ ਮੌਕੇ ਕੁੱਝ ਨਾ ਕੁੱਝ ਸਿਖਦੇ ਰਹਿਣਾ ਚਾਹੀਦਾ ਹੈ, ਚੰਗੀ ਸਿੱਖਿਆ ਪ੍ਰਾਪਤ ਕਰਕੇ ਹੀ ਜ਼ਿੰਦਗੀ ਵਿੱਚ ਅੱਗੇ ਵਧਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੌਬ ਸੈਕਟਰ ਪੈਦਾ ਕਰਨ ਲਈ ਵੱਧ ਤੋਂ ਵੱਧ ਉਦਯੋਗ ਸਥਾਪਿਤ ਕਰਨ ਦੀ ਜ਼ਰੂਰਤ ਹੈ, ਜਿਸ ਲਈ ਸਾਨੂੰ ਸਭ ਨੂੰ ਰਲ ਕੇ ਹੰਭਲੇ ਮਾਰਨ ਦੀ ਸਖਤ ਜ਼ਰੂਰਤ ਹੈ ਤਾਂ ਜੋ ਨੌਜਵਾਨ ਪੀੜ੍ਹੀ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ। ਇਸ ਮੌਕੇ ਖੇਡ ਮੰਤਰੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਦੇ ਨਾਲ-ਨਾਲ ਖੇਡਾਂ ਵੱਲ ਉਚੇਚਾ ਧਿਆਨ ਦੇ ਰਹੀ ਹੈ ਅਤੇ ਇਸ ਸਾਲ ਖੇਡਾਂ ਦੇ ਬਜਟ ਵਿੱਚ 56ਫ਼ੀਸਦੀ ਵਾਧਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸਾ ਹੈ ਕਿ ਖੇਡਾਂ ਨੂੰ ਪ੍ਰਫੁੱਲਤ ਕਰਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਣਾ ਹੈ। ਇਸ ਮੌਕੇ ਉਨ੍ਹਾਂ ਜਿੱਥੇ ਪੁਰਾਣੇ ਖਿਡਾਰੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਪ੍ਰਸੰਸਾ ਕੀਤੀ ਉਥੇ ਹੀ ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਣ ਲਈ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਵੱਲੋਂ ਆਪਣੇ ਸੰਬੋਧਨ ਵਿੱਚ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਸਬੰਧੀ ਲਏ ਜਾ ਰਹੇ ਫ਼ੈਸਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅਧਿਆਪਕ ਕਿੱਤੇ ਦੀ ਪਵਿੱਤਰਤਾ ਤੇ ਜ਼ੋਰ ਦਿੰਦਿਆਂ ਇਸ ਨੂੰ ਬਰਕਰਾਰ ਰੱਖਣ ਲਈ ਵੀ ਪ੍ਰੇਰਿਤ ਕੀਤਾ।ਵਿਧਾਇਕ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਨੈਸ਼ਨਲ ਪੱਧਰੀ ਐਵਾਰਡ ਸਮਾਗਮ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨ ਦੇ ਚੈਅਰਮੇਨ ਸ੍ਰੀ ਗੁਰਮੀਤ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਵਿੱਚ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਡਮੁੱਲੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਇੰਸਟੀਚਿਊਸ਼ਨ ਵੱਲੋਂ ਹੁਣ ਤੱਕ ਦੀਆਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਵੀ ਹਾਜ਼ਰੀਨ ਨੂੰ ਜਾਣੂੰ ਕਰਵਾਇਆ।
ਸੂਬਾ ਸਰਕਾਰ ਵੱਲੋਂ ਪਹਿਲੇ ਪੰਜ ਮਹੀਨਿਆਂ ਵਿੱਚ ਲੋਕਾਂ ਦੇ ਹੱਕ ਵਿੱਚ ਲਏ ਇਤਿਹਾਸਿਕ ਫ਼ੈਸਲੇ : ਮੀਤ ਹੇਅਰ
ਮੁੱਖ ਮੰਤਰੀ ਵੱਲੋਂ ਫਾਜਲਿਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਦੀ ਬਕਾਇਆ 32 ਕਰੋੜ ਦੀ ਮੁਆਵਜਾ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ
ਸੰਕਟ ਦੇ ਸਮੇਂ ਹੜ੍ਹ ਪੀੜਤਾਂ ਦੀ ਸਾਰ ਨਾ ਲੈਣ ਲਈ ਤਤਕਾਲੀ ਸਰਕਾਰ ਦੇ ਰਵੱਈਏ ਦੀ ਆਲੋਚਨਾ
ਮੁਆਵਜ਼ਾ ਵੰਡਣ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸਤ ਨਹੀਂ ਕੀਤੀ ਜਾਵੇਗੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 6 ਸਤੰਬਰ: ਫਾਜਲਿਕਾ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਿਲ੍ਹੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸਾਲ 2020 ਦੀ ਬਕਾਇਆ ਰਹਿੰਦੀ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫਤਰ ਵਿਖੇ ਫਾਜਲਿਕਾ ਜਿਲ੍ਹੇ ਦੇ ਵਿਧਾਇਕਾਂ ਨਾਲ ਹੋਈ ਮੀਟਿੰਗ ਦੌਰਾਨ ਲਿਆ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜਾਹਰ ਕੀਤਾ ਕਿ ਸਾਲ 2020 ਵਿੱਚ ਫਾਜ?ਿਲਕਾ ਜ?ਿਲ੍ਹੇ ਵਿੱਚ ਹੜ੍ਹਾਂ ਦੇ ਕਹਿਰ ਨਾਲ ਭਾਰੀ ਨੁਕਸਾਨ ਹੋਇਆ ਸੀ ਪਰ ਉਸ ਵੇਲੇ ਦੀ ਸਰਕਾਰ ਨੇ ਸਿਵਾਏ ਲਾਰਿਆਂ ਦੇ ਲੋਕਾਂ ਨੂੰ ਰਾਹਤ ਦੇਣ ਲਈ ਕੁਝ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਅਬੋਹਰ, ਅਰਨੀਵਾਲਾ ਅਤੇ ਜਲਾਲਾਬਾਦ ਬਲਾਕਾਂ ਵਿੱਚ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਸੀ। ਭਗਵੰਤ ਮਾਨ ਨੇ ਦੱਸਿਆ ਕਿ ਕੁੱਲ 32 ਕਰੋੜ ਰੁਪਏ ‘ਚੋਂ 28 ਕਰੋੜ ਰੁਪਏ ਦਾ ਫਸਲਾਂ ਨੂੰ ਨੁਕਸਾਨ ਪਹੁੰਚਿਆ ਸੀ ਜਦਕਿ ਬਾਕੀ 4 ਕਰੋੜ ਰੁਪਏ ਦਾ ਨੁਕਸਾਨ ਘਰਾਂ ਅਤੇ ਹੋਰ ਅਦਾਰਿਆਂ ਦਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਬਜਾਏ ਤਤਕਾਲੀ ਸੂਬਾ ਸਰਕਾਰ ਇਸ ਮਾਮਲੇ ਵਿੱਚ ਢਿੱਲ ਮੱਠ ਕਰ ਰਹੀ ਸੀ ਤਾਂ ਜੋ ਸੰਕਟ ਵਿੱਚ ਘਿਰੇ ਲੋਕਾਂ ਨੂੰ ਰਾਹਤ ਨਾ ਮਿਲ ਸਕੇ। ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਉਸ ਵੇਲੇ ਦੀ ਸਰਕਾਰ ਦਾ ਨਾਂਹ-ਪੱਖੀ ਰਵੱਈਆ ਇਸ ਗੱਲ ਤੋਂ ਨਜਰ ਆਉਂਦਾ ਹੈ ਕਿ ਲੋਕਾਂ ਨੂੰ ਮੁਆਵਜੇ ਵਜੋਂ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ। ਭਗਵੰਤ ਮਾਨ ਨੇ ਸਪੱਸਟ ਕਿਹਾ ਕਿ ਲੋਕਾਂ ਦੀ ਭਲਾਈ ਲਈ ਫਿਕਰਮੰਦ ਆਮ ਆਦਮੀ ਦੀ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਹੁਕਮ ਦਿੱਤੇ ਕਿ ਲੋਕਾਂ ਨੂੰ ਮੁਆਵਜਾ ਜਲਦੀ ਵੰਡਣ ਦੀਆਂ ਰਸਮੀ ਕਾਰਵਾਈਆਂ ਤੁਰੰਤ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਨੇ ਆਦੇਸ਼ ਦਿੱਤੇ ਕਿ ਮੁਆਵਜਾ ਬਿਨਾਂ ਕਿਸੇ ਦੇਰੀ ਦੇ ਲੋਕਾਂ ਨੂੰ ਵੰਡਿਆ ਜਾਵੇ। ਭਗਵੰਤ ਮਾਨ ਨੇ ਸਪੱਸਟ ਸ਼ਬਦਾਂ ਵਿਚ ਕਿਹਾ ਕਿ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਫਾਜ?ਿਲਕਾ ਜ਼ਿਲ੍ਹੇ ਤੋਂ ਵਿਧਾਇਕ ਨਰਿੰਦਰਪਾਲ ਸਿੰਘ, ਅਮਨਦੀਪ ਸਿੰਘ ਅਤੇ ਜਗਦੀਪ ਕੰਬੋਜ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਫਾਜਲਿਕਾ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਸ ਲਈ ਉਹ ਹਮੇਸਾ ਉਨ੍ਹਾਂ ਦੇ ਰਿਣੀ ਰਹਿਣਗੇ। ਵਿਧਾਇਕਾਂ ਨੇ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਅਤੇ ਵਿਕਾਸ ਪੱਖੀ ਪਹਿਲਕਦਮੀਆਂ ਦੀ ਵੀ ਸਲਾਘਾ ਕੀਤੀ।
ਸ਼ਿਕਾਇਤ ਨਿਵਾਰਨ ਫੋਰਮ ਵਲੋਂ ਬਿਜਲੀ ਖਪਤਕਾਰਾਂ ਦੇ ਕੇਸਾਂ ਦੀ ਕੀਤੀ ਸੁਣਵਾਈ
ਸੁਖਜਿੰਦਰ ਮਾਨ
ਬਠਿੰਡਾ, 6 ਸਤੰਬਰ : ਕਾਰਪੋਰੇਟ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ ਲੁਧਿਆਣਾ ਵਲੋਂ ਦੱਖਣੀ ਅਤੇ ਪੱਛਮੀ ਜੋਨ ਨਾਲ ਸਬੰਧਤ ਬਿਜਲੀ ਖਪਤਕਾਰਾਂ ਦੇ ਕੇਸਾਂ ਦੀ ਸੁਣਵਾਈ ਸਥਾਨਕ ਥਰਮਲ ਕਲੋਨੀ ਦੇ ਫੀਲਡ ਹੋਸਟਲ ਵਿਖੇ ਮੁੱਖ ਇੰਜੀਨੀਅਰ-ਕਮ- ਚੇਅਰਪਰਸਨ ਇੰਜ: ਕੁਲਦੀਪ ਸਿੰਘ ਅਤੇ ਇੰਜ:ਹਿੰਮਤ ਸਿੰਘ �ਿਢੰਲੋਂ ਇੰਡੀਪੈਡੈਂਟ ਮੈਬਰ ਅਤੇ ਸੀਏ ਬਨੀਤ ਕੁਮਾਰ ਸਿੰਗਲਾ ਮੈਂਬਰ/ਵਿੱਤ ਵਲੋਂ ਕੀਤੀ ਗਈ।ਇਸ ਸੁਣਵਾਈ ਦੌਰਾਨ ਕੁੱਲ 9 ਨੰ: ਕੇਸਾਂ ਵਿਚੋਂ 6 ਨੰ ਕੇਸਾਂ ਦਾ ਨਿਪਟਾਰਾ ਕਰ ਦਿੱਤਾ ਗਿਆ, 3 ਨੰ: ਨਵੇਂ ਕੇਸ ਪ੍ਰਾਪਤ ਹੋਏ। ਚੇਅਰਪਰਸਨ ਵਲੋਂ ਦੱਸਿਆ ਗਿਆ ਕਿ ਕਾਰਪੋਰੇਟ ਫੋਰਮ ਵਿਖੇ ਪੰਜਾਬ ਦੇ ਕਿਸੇ ਵੀ ਖਪਤਕਾਰ ਦੇ ਬਿਲ ਸਬੰਧੀ ਝਗੜੇ, ਜਿਨ੍ਹਾਂ ਦੀ ਰਕਮ 5 ਲੱਖ ਰੁਪਏ ਤੋਂ ਉਪਰ ਹੋਵੇ, ਕੇਸ ਸਿੱਧੇ ਤੌਰ ਤੇ ਲਗਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਮੰਡਲ, ਹਲਕਾ ਅਤੇ ਜੋਨਲ ਪੱਧਰ ਦੇ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮਾਂ ਦੇ ਫੈਸਲਿਆਂ ਤੋਂ ਅਗਰ ਕੋਈ ਖਪਤਕਾਰ ਸੰਤੁਸ਼ਟ ਨਾ ਹੋਵੇ ਤਾਂ ਉਨ੍ਹਾਂ ਫੈਸਲਿਆਂ ਵਿਰੁੱਧ ਅਪੀਲ ਕਾਰਪੋਰੇਟ ਫੋਰਮ ਵਿੱਚ ਲਗਵਾਈ ਜਾ ਸਕਦੀ ਹੈ।ਸਧਾਰਨ ਤੌਰ ਤੇ ਸ਼ਿਕਾਇਤਾਂ ਦੀ ਸੁਣਵਾਈ, ਕਾਰਪੋਰੇਟ ਫੋਰਮ ਦੇ ਲੁਧਿਆਣਾ ਵਿਖੇ ਸਥਿੱਤ ਮੁੱਖ ਦਫਤਰ ਵਿਖੇ ਹੀ ਕੀਤੀ ਜਾਂਦੀ ਹੈ, ਪ੍ਰੰਤੂ ਦੂਰ ਦੂਰਾਡੇ ਦੇ ਬਿਜਲੀ ਖਪਤਕਾਰਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਫੋਰਮ ਵਲੋਂ ਯਥਾਸੰਭਵ ਸੁਣਵਾਈਆਂ ਪੰਜਾਬ ਦੇ ਪ੍ਰਮੁੱਖ ਸਥਾਨਾਂ ਤੇ ਕਰਨ ਦਾ ਫੈਸਲਾ ਲਿਆ ਗਿਆ ਹੈ।
ਐਸਵਾਈਐਲ ਸਾਡਾ ਹੱਕ ਹੈ ਅਤੇ ਅਸੀਂ ਇਸ ਨੂੰ ਲੈ ਕੇ ਰਹਾਂਗੇ – ਮਨੋਹਰ ਲਾਲ
ਕੇਂਦਰ ਦੇ ਸਾਹਮਣੇ ਮੁੱਖ ਮੰਤਰੀ ਨੇ ਲਗਾਤਾਰ ਪ੍ਰਮੁੱਖਤਾ ਨਾਲ ਚੁਕਿਆ ਐਸਵਾਈਐਲ ਦਾ ਮੁੱਦਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 6 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਯਤਨਾਂ ਨਾਲ ਹੁਣ ਐਸਵਾਈਐਲ ਦੇ ਮਾਮਲੇ ਨੂੰ ਹੱਲ ਕਰਨ ਦੇ ਵੱਲ ਕਦਮ ਵੱਧ ਰਹੇ ਹਨ। ਮੰਗਲਵਾਰ ਨੂੰ ਇਸ ਸਬੰਧ ਵਿਚ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਜਿਸ ਵਿਚ ਕੇਂਦਰ ਸਰਕਾਰ ਨੇ ਕੋਰਟ ਨੂੰ ਜਾਣੁੰ ਕਰਵਾਇਆ ਕਿ ਪੰਜਾਬ ਸਰਕਾਰ ਮਾਮਲੇ ਵਿਚ ਸਹਿਯੋਗ ਨਹੀਂ ਕਰ ਰਹੀ ਹੈ। ਕੇਂਦਰ ਸਰਕਾਰ ਨੇ ਕੋਰਟ ਨੂੰ ਦਸਿਆ ਕਿ ਨਵੇਂ ਮੁੱਖ ਮੰਤਰੀ ਨੁੰ ਵੀ ਪੱਤਰ ਲਿਖਿਆ ਗਿਆ ਪਰ ਉਨ੍ਹਾਂ ਨੇ ਜਵਾਬ ਨਹੀਂ ਦਿੱਤਾ। ਇਸ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਊਹ ਇਸ ਮਸਲੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਪ੍ਰਬੰਧਿਤ ਕਰ ਮਤਭੇਦ ਖਤਮ ਕਰਨ ਅਤੇ ਹੱਲ ਲਈ ਯਤਨ ਕਰਨ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਐਸਵਾਈਐਲ ਹਰਿਆਣਾ ਵਾਸੀਆਂ ਦਾ ਹੱਕ ਹੈ ਅਤੇ ਊਹ ਇਸ ਨੂੰ ਲੈ ਕੇ ਰਹਿਣਗੇ। ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਹਰਿਆਣਾ ਦੇ ਲਈ ਇਹ ਪਾਣੀ ਬਹੁਤ ਜਰੂਰੀ ਹੈ। ਇਕ ਪਾਸੇ ਸਾਨੁੰ ਇਹ ਪਾਣੀ ਨਹੀਂ ਮਿਲ ਰਿਹਾ ਹੈ, ਜਦੋਂ ਕਿ ਦੂਜੇ ਪਾਸੇ ਦਿੱਲੀ ਸਾਡੇ ਤੋਂ ਵੱਧ ਪਾਣੀ ਦੀ ਮੰਗ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਸ ਮਾਮਲੇ ਵਿਚ ਇਕ ਟਾਇਮ ਲਾਇਨ ਤੈਅ ਹੋਣੀ ਜਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ -ਯਮੁਨਾ ਲਿੰਕ ਨਹਿਰ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਨਾ ਹਰਿਆਣਾ ਅਤੇ ਪੰਜਾਬ ਸੂਬਿਆਂ ਦੇ ਵਿਚ ਬਹੁਰ ਪੁਰਾਣਾ ਅਤੇ ਗੰਭੀਰ ਮਸਲਾ ਹੈ। ਇਹ ਨਹਿਰ ਨਾ ਬਨਣ ਦੇ ਕਾਰਨ ਰਾਵੀ, ਸਤਲੁਜ ਅਤੇ ਬਿਆਸ ਦਾ ਸਰਪਲੱਸ, ਬਿਨ੍ਹਾਂ ਚੈਨਲ ਵਾਲਾ ਪਾਣੀ ਪਾਕੀਸਤਾਨ ਵਿਚ ਚਲਾ ਜਾਂਦਾ ਹੈ। ਮੁੱਖ ਅਮੰਤਰੀ ਨੇ ਕਿਹਾ ਕਿ ਐਸਵਾਈਐਲ ਮੁੱਦੇ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਦੇ ਨਿਰਦੇਸ਼ ‘ਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ 1ਅਗਸਤ, 2020 ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਦੀ ਮੀਟਿੰਗ ਵਿਚ ਲਏ ਗਏ ਫੈਸਲੇ ਅਨੁਸਾਰ, ਪੰਜਾਬ ਅੱਗੇ ਕਾਰਵਾਈ ਨਹੀਂ ਕਰ ਰਿਹਾ ਹੈ।ਵਰਨਣਯੋਗ ਹੈ ਕਿ ਇਸ ਮੁੱਦੇ ‘ਤੇ ਚਰਚਾ ਲਈ ਹਰਿਆਣਾ ਦੇ ਮੁੱਖ ਅਮੰਤਰੀ ਵੱਲੋਂ 6 ਮਈ, 2022 ਨੂੰ ਇਕ ਅਰਥ-ਸਰਕਾਰੀ ਪੱਤਰ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਭੇਜਿਆ ਗਿਆ ਸੀ ਜਿਸ ਵਿਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਦੂਜੇ ਦੌਰ ਦੀ ਮੀਟਿੰਗ ਜਲਦੀ ਤੋਂ ਜਲਦੀ ਬਲਾਉਣ ਦੀ ਅਪੀਲ ਕੀਤੀ ਗਈ ਸੀ। ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵੀ ਇਸ ਵਿਸ਼ਾ ਵਿਚ ਇਕ ਅਰਥ-ਸਰਕਾਰੀ ਪੱਤਰ ਲਿਖਿਆ ਸੀ, ਜਿਸ ਵਿਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਪ੍ਰਬੰਧਿਤ ਕਰਨ ਦੀ ਗਲ ਕਹੀ ਗਈ ਸੀ। ਇਸ ਤੋਂ ਪਹਿਲਾਂ ਹਰਿਆਣਾ ਵੱਲੋਂ ਇਸ ਮੀਟਿੰਗ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ 3 ਅਰਧ-ਸਰਕਾਰੀ ਪੱਤਰ ਲਿਖੇ ਗਏ, ਪਰ ਉਨ੍ਹਾਂ ਦੇ ਵੱਲੋਂ ਕੋਈ ਜਵਾਬ ਨਹੀਂ ਮਿਲਿਆ।
ਬੈਂਸ ਦੱਸਣ ਕਿ ਪੰਜਾਬ ‘ਚ ਨਾਜਾਇਜ ਮਾਈਨਿੰਗ ਕਿਉਂ ਜਾਰੀ ਹੈ- ਪ੍ਰਤਾਪ ਸਿੰਘ ਬਾਜਵਾ
ਪੰਜਾਬ ਵਿੱਚ ਰੇਤ ਦੇ ਸਿਖਰ ਤੇ ਪਹੁੰਚੇ ਰੇਟ ਨੇ “ਮਾਨ” ਸਰਕਾਰ ਦੀ ਅਸਲੀਅਤ ਜੱਗ ਜਾਹਰ ਜੋਈ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 6 ਸਤੰਬਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਸੂਬੇ ਵਿੱਚ ਰੇਤ ਦੀ ਬੇਤਹਾਸਾ ਹੋ ਰਹੀ ਮਾਈਨਿੰਗ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਲ ਨਾਕਾਮ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।ਬਾਜਵਾ ਨੇ ਕਿਹਾ ਕਿ ਮਾਈਨਿੰਗ ਵਿਭਾਗ ਦਾ ਚਾਰਜ ਸੰਭਾਲਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਦਾਅਵਾ ਕਰਦਿਆਂ ਕਦੇ ਵੀ ਮੌਕਾ ਹੱਥੋਂ ਨਹੀਂ ਜਾਣ ਦਿੱਤਾ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਦੇਖ-ਰੇਖ ‘ਚ ਪੰਜਾਬ ‘ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਲਗਭਗ ਖਤਮ ਹੋ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸੈਸਨ ਦੌਰਾਨ ਹਰਜੋਤ ਬੈਂਸ ਨੇ ਦਾਅਵਾ ਕੀਤਾ ਸੀ ਕਿ ਵਿਜੀਲੈਂਸ ਬਿਊਰੋ ਸਾਰੇ ਗੈਰ-ਕਾਨੂੰਨੀ ਮਾਈਨਿੰਗ ਮਾਮਲਿਆਂ ਦੀ ਜਾਂਚ ਕਰੇਗੀ ਪਰ ਜਮੀਨੀ ਪੱਧਰ ‘ਤੇ ਇਸ ਸਬੰਧ ਵਿੱਚ ਕੁਝ ਵੀ ਹੁੰਦਾ ਨਜਰ ਨਹੀਂ ਆ ਰਿਹਾ ਹੈ।ਬਾਜਵਾ ਨੇ ਕਿਹਾ ਕਿ ਬੈਂਸ ਦੇ ਗ੍ਰਹਿ ਹਲਕੇ ਆਨੰਦਪੁਰ ਸਾਹਿਬ ਦੇ ਨੇੜਲੇ ਇਲਾਕੇ ਰੂਪਨਗਰ ਖੇਤਰ ਵਿੱਚ ਰੇਤ ਦੀ ਖੁਦਾਈ ਬੇਰੋਕ ਚੱਲ ਰਹੀ ਹੈ। ਅਜਿਹੀਆਂ ਰਿਪੋਰਟਾਂ ਹਨ ਕਿ ਹਿਮਾਚਲ ਪ੍ਰਦੇਸ ਵੱਲ ਰੇਤ ਦੀ ਤਸਕਰੀ ਕੀਤੀ ਜਾ ਰਹੀ ਹੈ ਜਿਸ ਦਾ ਕਾਰਨ ਪੰਜਾਬ ਵਿੱਚ ਇਸ ਦੀਆਂ ਕੀਮਤਾਂ ਇੰਨੀਆਂ ਵੱਧ ਰਹੀਆਂ ਹਨ।
ਬਾਜਵਾ ਨੇ ਅੱਗੇ ਕਿਹਾ ਰਿਪੋਰਟ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਕਿਵੇਂ ਪੁਲਿਸ ਅਧਿਕਾਰੀਆਂ ਨੇ ਬੇਲਗਾਮ ਰੇਤ ਮਾਈਨਿੰਗ ਨੂੰ ਰੋਕਣ ਵਿੱਚ ਪਹਿਲਾਂ ਹੀ ਆਪਣੇ ਹੱਥ ਹਵਾ ਵਿੱਚ ਉਛਾਲ ਦਿੱਤੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਾਲ ਹੀ ਵਿੱਚ ਪਠਾਨਕੋਟ ਅਤੇ ਗੁਰਦਾਸਪੁਰ ਜ?ਿਲ੍ਹਿਆਂ ਵਿੱਚ ਰਾਵੀ ਦਰਿਆ ਦੇ ਕੰਢੇ ਮਾਈਨਿੰਗ ‘ਤੇ ਪਾਬੰਦੀ ਲਗਾ ਦਿੱਤੀ ਸੀ। ਚੀਫ ਜਸਟਿਸ ਰਵੀਸੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ‘ਤੇ ਅਸੰਤੁਸਟੀ ਜਾਹਰ ਕੀਤੀ ਕਿਉਂਕਿ ਇਸ ਵਿੱਚ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਕਿਸੇ ਵਿਸੇਸ ਯੋਜਨਾ ਜਾਂ ਰਣਨੀਤੀ ਦਾ ਜਿਕਰ ਨਹੀਂ ਸੀ।ਹਾਲ ਹੀ ਦੀਆਂ ਮੀਡੀਆ ਰਿਪੋਰਟਾਂ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਨੇ ਬੈਂਸ ਦੀ ਨੱਕ ਹੇਠ ਸਿੱਧੇ ਤੌਰ ‘ਤੇ ਪੂਰੇ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਾਰਜਾਂ ਦੀ ਪੂਰੀ ਤਰ੍ਹਾਂ ਸਾਫ ਤਸਵੀਰ ਪੇਸ ਕੀਤੀ ਹੈ। ਬੈਂਸ ਨੇ ਖਿੱਤੇ ਦੇ ਪ੍ਰਮੁੱਖ ਅਖਬਾਰ ਵਿੱਚ ਛਪੀ ਖਬਰ ਨੂੰ ਜਰੂਰ ਦੇਖਿਆ ਹੋਵੇਗਾ, ਜਿਸ ਵਿੱਚ ਵਿਸਥਾਰਪੂਰਵਕ ਜਾਂਚ ਤੋਂ ਬਾਅਦ ਇਹ ਸਿੱਟਾ ਕੱਢਿਆ ਗਿਆ ਸੀ ਕਿ 1 ਜੁਲਾਈ ਤੋਂ 30 ਸਤੰਬਰ ਤੱਕ ਬਰਸਾਤ ਦੇ ਮੌਸਮ ਦੌਰਾਨ ਦਰਿਆਈ ਰੇਤ ਦੀ ਖੁਦਾਈ ‘ਤੇ ਪਾਬੰਦੀ ਦੇ ਬਾਵਜੂਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਬੇਰੋਕ ਜਾਰੀ ਹਨ।
ਦਰਅਸਲ ਪੰਜਾਬ ਦੀ ਕੌਮਾਂਤਰੀ ਸਰਹੱਦ ਦੀ ਰਾਖੀ ਕਰ ਰਹੀ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਭਾਰਤੀ ਫੌਜ ਨੇ ਹਾਈ ਕੋਰਟ ਵਿੱਚ ਹਲਫਨਾਮਾ ਦਾਇਰ ਕਰਕੇ ਦਾਅਵਾ ਕੀਤਾ ਸੀ ਕਿ ਸਰਹੱਦੀ ਜਿਲ੍ਹਿਆਂ ਵਿੱਚ ਹੋ ਰਹੀ ਬੇਰੋਕ ਮਾਈਨਿੰਗ ਕੌਮੀ ਸੁਰੱਖਿਆ ਲਈ ਗੰਭੀਰ ਖਤਰਾ ਹੈ। ਇਸੇ ਤਰ੍ਹਾਂ ਹਾਈ ਕੋਰਟ ਦੇ ਜਸਟਿਸ ਜਸਜੀਤ ਸਿੰਘ ਬੇਦੀ ਨੇ ਜੋਰ ਦੇ ਕੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੋਵਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ 90 ਫੀਸਦੀ ਗੈਰ-ਕਾਨੂੰਨੀ ਮਾਈਨਿੰਗ ‘ਤੇ ਕਾਬੂ ਪਾਉਣ ਦੇ ਸਮਰੱਥ ਹੋਣ ਦਾ ਦਾਅਵਾ ਕਰਨ ਵਾਲੇ ਮੀਡੀਆ ਬਿਆਨਾਂ ਤੋਂ ਪਹਿਲਾਂ ਬੈਂਸ ਨੂੰ ਆਪਣੇ ਤੱਥਾਂ ਦੀ ਜਾਂਚ ਕਰਨੀ ਚਾਹੀਦੀ ਹੈ। ਸਰਹੱਦੀ ਖੇਤਰਾਂ ਵਿੱਚ ਹੀ ਨਹੀਂ ਤਰਨਤਾਰਨ, ਅੰਮਿ੍ਰਤਸਰ, ਫਿਰੋਜਪੁਰ, ਕਪੂਰਥਲਾ ਅਤੇ ਜਲੰਧਰ ਜਿਲ੍ਹਿਆਂ ਵਿੱਚ ਵੀ ਨਾਜਾਇਜ ਮਾਈਨਿੰਗ ਦੀ ਸਥਿਤੀ ਕੋਈ ਵੱਖਰੀ ਨਹੀਂ ਅਤੇ ਮੀਡੀਆ ਰਿਪੋਰਟਾਂ ਨੇ ਮੁਤਾਬਕ ਫਾਜਲਿਕਾ ਵਿੱਚ ਇਹ ਹੋਰ ਵੀ ਮਾੜਾ ਹੈ। ਬਾਜਵਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਪੰਜਾਬ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕਿਉਂ ਕਰ ਰਹੇ ਸਨ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ‘ਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਲਗਭਗ 1000 ਕਰੋੜ ਰੁਪਏ ਕਮਾਏਗੀ। ਰੇਤ ਦੀ ਖੁਦਾਈ ਤੋਂ 20,000 ਕਰੋੜ ਦਾ ਮਾਲੀਆ ਤੋਂ ਕਮਾਏਗੀ। ਬਾਜਵਾ ਨੇ ਕਿਹਾ, “ਅਸਲ ਵਿੱਚ ਰੇਤ ਦੇ ਰੇਟ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਏ ਹਨ ਕਿਉਂਕਿ ਕੀਮਤਾਂ ਅਸਮਾਨ ਨੂੰ ਛੂਹ ਗਈਆਂ ਹਨ ਜਦਕਿ ਮਾਫੀਆ ਰਾਜ ਕਰ ਰਿਹਾ ਹੈ”।
ਸਿਵਲ ਸਰਜਨ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਗੈਰ ਸੰਚਾਰੀ ਰੋਗਾਂ ਬਾਰੇ ਮੀਟਿੰਗ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 6 ਸਤੰਬਰ : ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਅੱਜ ਅੱਜ ਸਿਵਲ ਸਰਜ਼ਨ ਡਾਕਟਰ ਤੇਜਵੰਤ ਸਿੰਘ ਢਿੱਲੋ ਦੀ ਅਗਵਾਈ ਹੇਠ ਗੈਰ ਸੰਚਾਰੀ ਰੋਗਾਂ ਬਾਰੇ ਜਾਣਕਾਰੀ ਦੇਣ ਲਈ ਜਿਲ੍ਹੇ ਦੇ ਆਸਾ ਫੈਸੀਲੀਲੇਟਰ ਅਤੇ ਐੱਲ.ਐਚ.ਵੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਸਮੂਹ ਆਸਾ ਫੈਸੀਲੀਟੇਟਰ ਅਤੇ ਐੱਲ.ਐਚ.ਵੀ ਅਤੇ ਆਸਾ ਵਰਕਰਾਂ ਨੂੰ ਆਪਣੇ ਆਪਣੇ ਏਰੀਏ ਦੇ ਸਰਵੇ ਦੌਰਾਨ ਲੋਕਾਂ ਵਿਚ ਬਲੱਡ ਪ੍ਰੈਸਰ, ਸੂਗਰ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਸਬੰਧੀ ਅਪੀਲ ਕੀਤੀ । ਇਸ ਸਮੇਂ ਡਾਕਟਰ ਬਦੀਸਾ ਦਾਸ ਨੇ ਦੱਸਿਆ ਕਿ ਬਲੱਡ ਪ੍ਰੈਸਰ, ਸੂਗਰ ਦੀ ਦਵਾਈ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਸਿਹਤ ਸੰਸਥਾਵਾਂ ਵਿਚ ਮੌਜੂਦ ਹੈ। ਉਨਾਂ ਆਸਾ ਵਰਕਰਾਂ ਨੂੰ ਫੀਲਡ ਵਿਚ ਜਾ ਕੇ ਬਲੱਡ ਪ੍ਰੈਸਰ ਅਤੇ ਸੂਗਰ ਦੇ ਮਰੀਜਾਂ ਦਾ ਡਾਟਾ ਲੈਣ ਅਤੇ ਰਿਪੋਰਟਿੰਗ ਕਰਨ ਦੀ ਹਦਾਇਤ ਕੀਤੀ ਤਾਂ ਜੋ ਮਰੀਜਾਂ ਦਾ ਸਰਕਾਰੀ ਸੰਸਥਾਵਾਂ ਵਿਚ ਗੈਰ ਸੰਚਾਰੀ ਬੀਮਾਰੀਆ ਦਾ ਵੱਧ ਤੋਂ ਵੱਧ ਇਲਾਜ ਕੀਤਾ ਜਾ ਸਕੇ ।ਇਸ ਸਮੇਂ ਹਰਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਇਹਨਾਂ ਬਿਮਾਰੀਆਂ ਸਬੰਧੀ ਲੋੜੀਂਦੀਆਂ ਸਾਵਧਾਨੀਆਂ ਪਰਹੇਜ ਅਤੇ ਬਚਾਅ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਡੀ ਸੀ ਐੱਮ ਸਰਮਿਲਾ ਗੁਪਤਾ ਸੀਨੀਅਰ ਟਰੀਟਮੈਂਟ ਸੁਪਰਵਾਈਜਰ ਰਾਜਵੰਤ ਕੌਰ, ਰਸਪਾਲ ਸਿੰਘ ਨੇ ਵੀ ਜਾਣਕਾਰੀ ਦਿੱਤੀ।
ਦੋ ਮਹੀਨਿਆਂ ’ਚ ਪੰਜਾਬ ਪੁਿਲਸ ਵੱਲੋਂ 322.5 ਕਿਲੋ ਹੈਰੋਇਨ ਬਰਾਮਦ, 4223 ਨਸ਼ਾ ਤਸਕਰ ਗਿ੍ਰਫਤਾਰ
ਪੁਲਿਸ ਟੀਮਾਂ ਵੱਲੋਂ 5 ਜੁਲਾਈ ਤੋਂ ਹੁਣ ਤੱਕ 2.73ਕਰੋੜ ਰਪਏ ਦੀ ਡਰੱਗ ਮਨੀ, 167 ਕਿਲੋ ਅਫੀਮ, 145 ਕਿਲੋ ਗਾਂਜਾ,222 ਕਵਿੰਟਲ ਚੂਰਾ-ਪੋਸਤ ਅਤੇ 16.90 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇੇ/ਸ਼ੀਸ਼ੀਆਂ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਵਿਸ਼ੇਸ਼ ਮੁਹਿੰਮ ਉਪਰੰਤ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 3236 ਐਫ.ਆਈ.ਆਰਜ਼. ਦਰਜ ਕੀਤੀਆਂ
ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ’ਚ ਭਗੋੜਿਆਂ ਨੂੰ ਗਿ੍ਰਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਗਿ੍ਰਫਤਾਰੀਆਂ ਦੀ ਗਿਣਤੀ 263 ਤੱਕ ਪਹੁੰਚੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 6 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਦੇ ਮੱਦੇਨਜ਼ਰ ਸੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਨੂੰ ਦੋ ਮਹੀਨੇ ਪੂਰੇ ਹੋਣ ਉਪਰੰਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 562 ਵੱਡੀਆਂ ਮੱਛੀਆਂ ਸਮੇਤ 4223 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ । ਪੁਲਿਸ ਨੇ ਕੁੱਲ 3236 ਐਫ.ਆਈ.ਆਰਜ਼. ਦਰਜ ਕੀਤੀਆਂ ਹਨ, ਜਿਨਾਂ ਵਿੱਚੋਂ 328 ਵਪਾਰਕ ਮਾਤਰਾ ਵਾਲੇ ਕੇਸ ਹਨ। ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਦੱਸਿਆ ਕਿ ਪੁਲਸ ਦੀਆਂ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਕਰਕੇ ਅਤੇ ਤਲਾਸ਼ੀ ਮੁਹਿੰਮ ਚਲਾ ਕੇ 175 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ , ਜਿਸ ਨਾਲ ਸਿਰਫ ਦੋ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 322.5 ਕਿਲੋ ਹੋ ਗਈ ਹੈ।
ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 167 ਕਿਲੋ ਅਫੀਮ, 145 ਕਿਲੋ ਗਾਂਜਾ, 222 ਕੁਇੰਟਲ ਭੁੱਕੀ ਅਤੇ 16.90 ਲੱਖ ਮੈਡੀਕਲ ਨਸ਼ੇ ਜਿਨਾਂ ਵਿੱਚ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਸ਼ਾਮਲ ਹਨ, ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨਾਂ ਦੋ ਮਹੀਨਿਆਂ ਵਿੱਚ ਗਿ੍ਰਫਤਾਰ ਕੀੇਤੇ ਨਸ਼ਾ ਤਸਕਰਾਂ ਕੋਲੋਂ 2.73 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪਿਛਲੇ ਹਫਤੇ ਪੁਲਿਸ ਨੇ 326 ਐਫ.ਆਈ.ਆਰਜ਼, ਜਿਨਾਂ ਵਿੱਚ 42 ਵਪਾਰਕ ਮਾਤਰਾ ਨਾਲ ਸਬੰਧਤ ਹਨ, ਦਰਜ ਕਰਕੇ 418 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ 48 ਕਿਲੋ ਹੈਰੋਇਨ, 24 ਕਿਲੋ ਅਫੀਮ, 21 ਕਿਲੋ ਗਾਂਜਾ, 9 ਕੁਇੰਟਲ ਭੁੱਕੀ ਅਤੇ 85374 ਗੋਲੀਆਂ/ਕੈਪਸੂਲਾਂ/ਕੈਪਸੂਲ ਨਸ਼ੀਲੀਆਂ ਦਵਾਈਆਂ ਬਰਾਮਦ ਤੋਂ ਇਲਾਵਾ 13.78 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਉਨਾਂ ਕਿਹਾ ਕਿ ਭਗੌੜਿਆਂ ਨੂੰ ਗਿ੍ਰਫਤਾਰ ਕਰਨ ਦੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫਤੇ ਐਨ.ਡੀ.ਪੀ.ਐਸ. ਕੇਸਾਂ ਵਿੱਚ 16 ਹੋਰ ਭਗੌੜਿਆਂ ਨੂੰ ਗਿ੍ਰਫਤਾਰ ਕੀਤੇ ਜਾਣ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 263 ਹੋ ਗਈ ਹੈ । ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ ਦੇਣ ਦੇ ਨਾਲ-ਨਾਲ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੇ ਕੋਹੜ ਨੂੰ ਜੜੋਂ ਖ਼ਤਮ ਕਰਨ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ। ਡੀਜੀਪੀ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਨਸ਼ਾ ਤਸਕਰੀ ਵਾਲੇ ਬਦਨਾਮ ਹਾਟਸਪਾਟਾਂ ਅਤੇ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਪਛਾਣ ਕਰਨ। ਉਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਗਿ੍ਰਫਤਾਰ ਕੀਤੇ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।
ਪੰਜਾਬ ਦਾ ਇਹ ਮੰਤਰੀ ਕਰੇਗਾ ਆਪਣੀਆਂ ਅੱਖਾਂ ਦਾਨ
ਮੁੱਖ ਮੰਤਰੀ ਵੱਲੋਂ ਸੂਬੇ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ
ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ
ਜਲੰਧਰ ‘ਚ ਕਾਂਗਰਸ ਨੂੰ ਝਟਕਾ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਅਤੇ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਸਿੰਘ ਪੂਪੀ ਕਾਂਗਰਸ ਛੱਡ ਆਪ ‘ਚ ਹੋਏ ਸ਼ਾਮਿਲ
.’ਆਪ’ ਪੰਜਾਬ ਇੰਚਾਰਜ ਜਰਨੈਲ ਸਿੰਘ ਪਾਰਟੀ ਨੇ ਪਾਰਟੀ ‘ਚ ਕੀਤਾ ਇਹਨਾਂ ਆਗੂਆਂ ਦਾ ਰਸਮੀ ਸਵਾਗਤ
ਦਿੱਲੀ ਅਤੇ ਪੰਜਾਬ ‘ਚ ‘ਆਪ’ ਸਰਕਾਰ ਦੇ ਲੋਕ ਭਲਾਈ ਕੰਮਾਂ ਤੋਂ ਲੋਕ ਬਹੁਤ ਪ੍ਰਭਾਵਿਤ – ਜਰਨੈਲ ਸਿੰਘ
ਪੰਜਾਬੀ ਖਬਰਸਾਰ ਬਿਉਰੋ
ਜਲੰਧਰ, 5 ਸਤੰਬਰ: ਜਲੰਧਰ ‘ਚ ਕਾਂਗਰਸ ਨੂੰ ਝਟਕਾ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਅਤੇ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਸਿੰਘ ਪੂਪੀ ਕਾਂਗਰਸ ਛੱਡ ਆਪ ‘ਚ ਹੋਏ ਸ਼ਾਮਿਲ
.’ਆਪ’ ਪੰਜਾਬ ਇੰਚਾਰਜ ਜਰਨੈਲ ਸਿੰਘ ਪਾਰਟੀ ਨੇ ਪਾਰਟੀ ‘ਚ ਕੀਤਾ ਇਹਨਾਂ ਆਗੂਆਂ ਦਾ ਰਸਮੀ ਸਵਾਗਤ
ਦਿੱਲੀ ਅਤੇ ਪੰਜਾਬ ‘ਚ ‘ਆਪ’ ਸਰਕਾਰ ਦੇ ਲੋਕ ਭਲਾਈ ਕੰਮਾਂ ਤੋਂ ਲੋਕ ਬਹੁਤ ਪ੍ਰਭਾਵਿਤ – ਜਰਨੈਲ ਸਿੰਘ
ਪੰਜਾਬੀ ਖਬਰਸਾਰ ਬਿਉਰੋ
ਜਲੰਧਰ, 5 ਸਤੰਬਰ: ਇਸ ਸਾਲ ਦੇ ਅੰਤ ਤੱਕ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਲਗਾਤਾਰ ਆਪਣੇ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ। ਜਲੰਧਰ ‘ਚ ਕਾਂਗਰਸ ਨੂੰ ਜ਼ਬਰਦਸਤ ਝਟਕਾ ਦਿੰਦਿਆਂ ਨਗਰ ਨਿਗਮ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਸਿੰਘ ਪੂਪੀ ਆਪਣੀ ਪੁਰਾਣੀ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਦੋਵਾਂ ਆਗੂਆਂ ਨੂੰ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਕੀਤਾ।ਸੋਮਵਾਰ ਨੂੰ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦੇ ਨਾਲ ਜਲੰਧਰ ਨਗਰ ਨਿਗਮ ਦੇ ਤਿੰਨ ਸਾਥੀ ਕੌਂਸਲਰਾਂ ਰੋਹਨ ਸਹਿਗਲ, ਮਿੰਟੂ ਗੁੱਜਰ ਅਤੇ ਰਜਿੰਦਰ ਕੁਮਾਰ ਮਿੰਟੂ ਵੀ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਨ੍ਹਾਂ ਨਾਲ ਜਲੰਧਰ ਤੋਂ ਇੱਕ ਹੋਰ ਪ੍ਰਭਾਵਸ਼ਾਲੀ ਵਿਅਕਤੀ ਅਮਰਜੀਤ ਸਿੰਘ ਛਾਬੜਾ ਨੇ ਵੀ ‘ਆਪ’ ਦਾ ਪੱਲਾ ਫੜਿਆ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਅਤੇ ਇਨਕਲਾਬੀ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਹੂੰਝਾ ਫੇਰ ਜਿੱਤ ਦਰਜ ਕਰੇਗੀ।ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ।ਇਸ ਸਾਲ ਦੇ ਅੰਤ ਤੱਕ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਲਗਾਤਾਰ ਆਪਣੇ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ। ਜਲੰਧਰ ‘ਚ ਕਾਂਗਰਸ ਨੂੰ ਜ਼ਬਰਦਸਤ ਝਟਕਾ ਦਿੰਦਿਆਂ ਨਗਰ ਨਿਗਮ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਸਿੰਘ ਪੂਪੀ ਆਪਣੀ ਪੁਰਾਣੀ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਦੋਵਾਂ ਆਗੂਆਂ ਨੂੰ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਕੀਤਾ।ਸੋਮਵਾਰ ਨੂੰ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦੇ ਨਾਲ ਜਲੰਧਰ ਨਗਰ ਨਿਗਮ ਦੇ ਤਿੰਨ ਸਾਥੀ ਕੌਂਸਲਰਾਂ ਰੋਹਨ ਸਹਿਗਲ, ਮਿੰਟੂ ਗੁੱਜਰ ਅਤੇ ਰਜਿੰਦਰ ਕੁਮਾਰ ਮਿੰਟੂ ਵੀ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਨ੍ਹਾਂ ਨਾਲ ਜਲੰਧਰ ਤੋਂ ਇੱਕ ਹੋਰ ਪ੍ਰਭਾਵਸ਼ਾਲੀ ਵਿਅਕਤੀ ਅਮਰਜੀਤ ਸਿੰਘ ਛਾਬੜਾ ਨੇ ਵੀ ‘ਆਪ’ ਦਾ ਪੱਲਾ ਫੜਿਆ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਅਤੇ ਇਨਕਲਾਬੀ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਹੂੰਝਾ ਫੇਰ ਜਿੱਤ ਦਰਜ ਕਰੇਗੀ।ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ।
