Tuesday, May 12, 2026
Home Blog Page 281

Guru Kashi University ਕੈਡਿਟਾਂ ਦੀਆਂ ਸਲਾਨਾ NCC ਟ੍ਰੇਨਿੰਗ ਕੈਂਪ ਵਿੱਚ ਸ਼ਾਨਦਾਰ ਪ੍ਰਾਪਤੀਆਂ

0

Talwandi Sabo News: Guru Kashi University; 6 ਪੀਬੀ ਬਟਾਲੀਅਨ ਐਨ.ਸੀ.ਸੀ. ਮਲੋਟ ਵੱਲੋਂ ਐਨ.ਸੀ.ਸੀ. ਅਕਾਦਮੀ ਮਲੋਟ ਵਿੱਖੇ ਕਮਾਂਡਿੰਗ ਅਫ਼ਸਰ ਕਰਨਲ ਭੁਪਿੰਦਰ ਸਿੰਘ ਮਾਨ ਦੀ ਦੇਖ-ਰੇਖ ਹੇਠ ਆਯੋਜਿਤ ਸਲਾਨਾ ਟ੍ਰੇਨਿੰਗ ਕੈਂਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕੈਡਿਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੈਡਿਟਾਂ ਨੇ ਖੋ-ਖੋ ਅਤੇ ਲਾਈਨ ਏਰੀਆ ਮੁਕਾਬਲੇ ਵਿੱਚ ਪਹਿਲਾ, ਅੜਿਕਾ ਟ੍ਰੇਨਿੰਗ ਮੁਕਾਬਲੇ ਵਿੱਚ ਦੂਜਾ ਅਤੇ ਵਾਦ-ਵਿਵਾਦ ਪ੍ਰਤੀਯੋਗਿਤਾ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ Punjab Police ਦੇ ਹੌਲਦਾਰ ਨੇ ਕੀਤੀ ਆਤਮ+ਹੱ.ਤਿਆ, ਜਾਂਚ ਸ਼ੁਰੂ

ਇਸ ਮੌਕੇ ਪਰੋ. ਵਾਈਸ ਚਾਂਸਲਰ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਤੇ ਡਾਇਰੈਕਟਰ ਕੈਂਪਸ ਡਾ. ਹਰਜਸਪਾਲ ਸਿੰਘ ਵੱਲੋਂ ਕੈਡਿਟਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਧੀਮਾਨ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਸਾਡੇ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾਉਂਦੀ ਹੈ। ਡਾਇਰੈਕਟਰ ਕੈਂਪਸ ਨੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸੰਕਟ ਪ੍ਰਬੰਧਨ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕੈਡਿਟਾਂ ਨੂੰ ਸਮਾਜ ਵਿੱਚ ਚੱਲ ਰਹੀਆਂ ਕੁਰੀਤੀਆਂ ਨੂੰ ਦੂਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਲਈ ਕਿਹਾ।

ਇਹ ਵੀ ਪੜ੍ਹੋ Patiala Police ਦੀ ਕਥਿਤ Virial Audio ਦੇ ਮਾਮਲੇ ਵਿਚ ਵੱਡਾ Action; SSP ਛੁੱਟੀ ਭੇਜੇ

ਕੈਂਪ ਬਾਰੇ ਜਾਣਕਾਰੀ ਦਿੰਦਿਆਂ ਕੈਂਪ ਐਡਜੂਟੈਂਟ ਲੈਫਟਿਨੈਂਟ ਮਿਸਾਲ, ਐਸੋਸਿਏਟ ਐਨ.ਸੀ.ਸੀ. ਅਫ਼ਸਰ ਨੇ ਦੱਸਿਆ ਕਿ ਇਸ ਦਸ ਰੋਜ਼ਾ ਕੈਂਪ ਵਿੱਚ ਪੰਜਾਬ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ 459 ਕੈਡਿਟਾਂ ਨੇ ਹਿੱਸਾ ਲਿਆ। ਕੈਂਪ ਦੌਰਾਨ ਕੈਡਿਟਾਂ ਨੂੰ ਡਰਿੱਲ, ਸ਼ਸਤ੍ਰ ਵਿਦਿਆ, ਮੈਪ ਰੀਡਿੰਗ, ਫੀਲਡ ਟ੍ਰੇਨਿੰਗ, ਗੈਸ ਸੇਫਟੀ, ਸਾਈਬਰ ਸੁਰੱਖਿਆ, ਫਾਇਰ ਫਾਇਟਿੰਗ ਆਦਿ ਦੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ।

ਇਹ ਵੀ ਪੜ੍ਹੋ ਬਠਿੰਡਾ ‘ਚ ਸਹਿਕਾਰੀ ਬੈਂਕ ਦੇ ਡਾਇਰੈਕਟਰਾਂ ਦੀ ਹੋਈ ਚੋਣ; AAP ਦੇ ਰਾਜਨ ਸਹਿਤ 7 ਡਾਇਰੈਕਟਰ ਬਣੇ

ਇਸ ਤੋਂ ਇਲਾਵਾ ਕਈ ਸੱਭਿਆਚਾਰਕ ਅਤੇ ਰਚਨਾਤਮਕ ਮੁਕਾਬਲੇ ਵੀ ਕਰਵਾਏ ਗਏ। ਜਿਨ੍ਹਾਂ ਵਿੱਚ ਵਰਸਿਟੀ ਦੇ ਕੈਡਿਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਲਾਕੇ ਦਾ ਨਾਂ ਰੋਸ਼ਨ ਕੀਤਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਕੈਡਿਟਾਂ ਵਿੱਚ ਅਨੁਸ਼ਾਸਨ ਵਿੱਚ ਰਹਿਣਾ, ਸਮੇਂ ਦੀ ਪਾਬੰਦੀ, ਟੀਮ ਵਰਕ ਅਤੇ ਸੰਕਟ ਕਾਲ ਵਿੱਚ ਪ੍ਰਸ਼ਾਸਨ ਅਤੇ ਸਮਾਜ ਨੂੰ ਸਹਿਯੋਗ ਦੇਣ ਲਈ ਮਨੋਬਲ ਮਜ਼ਬੂਤ ਕਰਨਾ ਸੀ। ਜੀ.ਕੇ.ਯੂ. ਦੇ ਕੈਡਿਟਾਂ ਦੀ ਪ੍ਰਾਪਤੀ ਨੇ ਯੂਨੀਵਰਸਿਟੀ ਦਾ ਮਾਣ ਵਧਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ਦੇ ਹੌਲਦਾਰ ਨੇ ਕੀਤੀ ਆਤਮ+ਹੱ.ਤਿਆ, ਜਾਂਚ ਸ਼ੁਰੂ

0

Jalandhar News: Punjab Police ਦੀ 5ਵੀਂ ਕਮਾਂਡੋ ਬਟਾਲੀਅਨ ਬਹਾਦਰਗੜ੍ਹ ਵਿਖੇ ਤੈਨਾਤ ਜਲੰਧਰ ਦੇ ਇੱਕ ਕਾਂਸਟੇਬਲ ਵੱਲੋਂ ਫ਼ਾਹਾ ਲੈ ਕੇ ਖੁਦਕਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਵਾਸੀ ਪਿੰਡ ਸੰਗੋਵਾਲ, ਥਾਣਾ ਮਹਿਤਪੁਰ ਦੇ ਰੂਪ ਵਿਚ ਹੋਈ ਹੈ। ਦਸਿਆ ਜਾ ਰਿਹਾ ਕਿ ਪੁਲਿਸ ਨੂੰ ਰਣਜੀਤ ਸਿੰਘ ਦੀ ਜੇਬ ਵਿਚੋਂ ਇੱਕ ਖੁਦਕਸ਼ੀ ਨੋਟ ਵੀ ਮਿਲਿਆ ਹੈ, ਜਿਸਦੇ ਆਧਾਰ ‘ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਨੇ ਮੋਹਾਲੀ ਦੀ ਸਰਕਾਰੀ ਸੰਸਥਾ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚਿਆ

ਸੂਚਨਾ ਮੁਤਾਬਕ ਰਣਜੀਤ ਸਿੰਘ ਪਿਛਲੇ ਕੁੱਝ ਦਿਨਾਂ ਤੋਂ ਛੁੱਟੀ ‘ਤੇ ਚੱਲ ਰਿਹਾ ਸੀ ਤੇ ਅੱਜ ਸਵੇਰੇ ਜਦ ਉਹ ਕਮਰੇ ਵਿਚ ਬਾਹਰ ਨਾ ਨਿਕਲਿਆ ਤਾਂ ਪ੍ਰਵਾਰ ਨੇ ਉਸਨੂੰ ਉਠਾਉਣ ਦੀ ਕੋਸ਼ਿਸ ਕੀਤੀ ਪ੍ਰੰਤੂ ਦਰਵਾਜ਼ਾ ਨਾ ਖੋਲਣ ‘ਤੇ ਜਦ ਜਬਰੀ ਅੰਦਰ ਜਾਇਆ ਗਿਆ ਤਾਂ ਰਣਜੀਤ ਦੀ ਲਾਸ਼ ਛੱਤ ਨਾਲ ਲਟਕ ਰਹੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Patiala Police ਦੀ ਕਥਿਤ Virial Audio ਦੇ ਮਾਮਲੇ ਵਿਚ ਵੱਡਾ Action; SSP ਛੁੱਟੀ ਭੇਜੇ

0

Patiala News: ਆਗਾਮੀ 14 ਦਸੰਬਰ ਨੂੰ ਪੰਜਾਬ ਵਿੱਚ ਹੋਣ ਜਾ ਰਹੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਚੋਣਾਂ ਤੋਂ ਪਹਿਲਾਂ ਵਾਇਰਲ ਹੋਈ ਪਟਿਆਲਾ ਪੁਲਿਸ ਦੀ ਕਥਿਤ ਆਡੀਓ ਦੇ ਮਾਮਲੇ ਵਿਚ ਵੱਡਾ ਐਕਸ਼ਨ ਹੋਇਆ ਹੈ। ਇਸ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਤੋਂ ਪਹਿਲਾਂ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੂੰ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਨੂੰ ਵਾਧੂ ਚਾਰਜ ਦਿੱਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਨੇ ਮੋਹਾਲੀ ਦੀ ਸਰਕਾਰੀ ਸੰਸਥਾ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚਿਆ

ਵਿਰੋਧੀ ਪਾਰਟੀਆਂ ਵੱਲੋਂ ਦਾਈਰ ਕੀਤੀਆਂ ਪਿਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਦੋ ਦਿਨਾਂ ਵਿਚ ਇਸ ਮਾਮਲੇ ਵਿਚ ਜਵਾਬ ਦਾਈਰ ਕਰਨ ਲਈ ਕਿਹਾ ਸੀ, ਜਿਸਤੋਂ ਬਾਅਦ ਅੱਜ ਇਸ ਮਾਮਲੇ ਵਿਚ ਸੁਣਵਾਈ ਹੋਣੀ ਹੈ। ਜਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਵੀ ਇਸ ਮਾਮਲੇ ਵਿਚ ਕੇਸ ਦਰਜ਼ ਕਰਕੇ ਏਡੀਜੀਪੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਹੇਠ ਵਿਸ਼ੇਸ ਜਾਂਚ ਟੀਮ ਬਣਾਈ ਗਈ ਹੈ। ਹਾਲਾਂਕਿ ਆਡੀਓ ਵਾਈਰਲ ਹੁੰਦਿਆਂ ਹੀ ਪਟਿਆਲਾ ਪੁਲਿਸ ਨੇ ਇਸ ਮਾਮਲੇ ਵਿਚ ਸਪੱਸ਼ਟੀਕਰਨ ਦਿੰਦਿਆਂ ਇਸਨੂੰ AI ਨਾਲ ਤਿਆਰ ਕੀਤੀ ਦਸਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਸਹਿਕਾਰੀ ਬੈਂਕ ਦੇ ਡਾਇਰੈਕਟਰਾਂ ਦੀ ਹੋਈ ਚੋਣ; AAP ਦੇ ਰਾਜਨ ਸਹਿਤ 7 ਡਾਇਰੈਕਟਰ ਬਣੇ

0

Bathinda News: ਬਠਿੰਡਾ ਦੀ ਕੋ-ਆਰਪੇਟਿਵ ਬੈਂਕ ਦੇ ਡਾਇਰੈਕਟਰਾਂ ਦੀ ਬੀਤੇ ਕੱਲ ਚੋਣ ਸਰਬਸੰਮਤੀ ਨਾਲ ਨੇਪਰੇ ਚੜ੍ਹ ਗਈ ਹੈ। ਇਸ ਚੋਣ ਦੇ ਵਿਚ ਆਪ ਦੇ ਯੂਥ ਆਗੂ ਅਮਰਜੀਪ ਸਿੰਘ ਰਾਜਨ ਸਹਿਤ 7 ਜੋਨਾਂ ਤੋਂ ਡਾਇਰੈਕਟਰ ਚੁਣੇ ਗਏ ਹਨ ਜਦਕਿ 2 ਜੋਨਾਂ ਦੀ ਚੋਣ ਪੈਂਡਿੰਗ ਰਹਿ ਗਈ ਹੈ। ਚੋਣ ਅਧਿਕਾਰੀਆਂ ਦੇ ਮੁਤਾਬਕ 7 ਜੋਨਾਂ ਤੋਂ ਬਿਨ੍ਹਾਂ ਮੁਕਾਬਲੇ ਉਮੀਦਵਾਰ ਚੁਣੇ ਗਏ ਹਨ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਚੋਣਾਂ; ਬਠਿੰਡਾ ‘ਚ ਬਹੁ-ਕੌਣੇ ਮੁਕਾਬਲੇ ਬਣੇ,ਪਿੰਡਾਂ ‘ਚ ਸਿਆਸੀ ਮਾਹੌਲ ਭਖਿਆ

ਸਾਹਮਣੇ ਆਏ ਚੋਣ ਨਤੀਜਿਆਂ ਦੇ ਵਿਚ ਜੋਨ ਨੰਬਰ 1 ਤੋਂ ਸਿਕੰਦਰ ਸਿੰਘ ਮਹਿਮਾ ਸਰਜਾ ਸਹਿਕਾਰੀ ਸਭਾ, ਜੋਨ 2 ਤੋਂ ਜੀਤ ਸਿੰਘ ਜੋਗਾਨੰਗ ਸਹਿਕਾਰੀ ਸਭਾ, ਜੋਨ ਨੰਬਰ 3 ਤੋਂ ਰੁਪਿੰਦਰ ਸਿੰਘ ਦਿਆਲਪੁਰਾ ਮਿਰਜ਼ਾ ਸਹਿਕਾਰੀ ਸਭਾ, ਜੋਨ 4 ਤੋਂ ਦਰਸ਼ਨ ਸਿੰਘ ਫ਼ੂਲ ਸਹਿਕਾਰੀ ਸਭਾ, 5 ਨੰਬਰ ਜੋਨ ਤੋਂ ਸੁਖਜੀਤ ਸਿੰਘ ਦੀ ਫਰੀਦਕੋਟ ਸਹਿਕਾਰੀ ਸਭਾ, ਜੋਨ 8 ਤੋਂ ਅਮਰਦੀਪ ਸਿੰਘ ਰਾਜਨ ਦੀ ਉਕਾਬ ਪ੍ਰਿੰਟਿੰਗ ਸਹਿਕਾਰੀ ਉਦਯੋਗਿਕ ਸਭਾ, ਜੋਨ 9 ਨੰਬਰ ਤੋਂ ਸੁਖਦੀਪ ਸਿੰਘ ਭਿੰਡਰ ਦੀ ਦਾਤਾਰ ਸਹਿਕਾਰੀ ਕਿਰਤ ਤੇ ਉਸਾਰੀ ਸਭਾ ਤੋਂ ਡਾਇਰੈਕਟਰ ਚੁਣੇ ਗਏ ਹਨ।

ਇਹ ਵੀ ਪੜ੍ਹੋ Punjab Police ਦਾ DSP ਮੁਅੱਤਲ; DGP ਨੇ ਕੀਤੀ ਵੱਡੀ ਕਾਰਵਾਈ

ਜਦ ਕਿ ਜੋਨ ਨੰਬਰ 6 ਅਤੇ 7 ਦੀ ਚੋਣ ਪੈਡਿੰਗ ਹੋ ਗਈ ਹੈ। ਉਧਰ, ਕਾਂਗਰਸੀ ਆਗੂ ਟਹਿਲ ਸਿੰਘ ਸੰਧੂ ਨੇ ਦਾਅਵਾ ਕੀਤਾ ਕਿ ਸਰਕਾਰ ਦੀ ਸ਼ਹਿ ‘ਤੇ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਦੇ ਕਾਗਜ਼ ਦਾਖਲ ਨਹੀਂ ਗਏ, ਜਦਕਿ ਉਹ ਖੁਦ ਆਪਣਾ ਚੋਣ ਫ਼ਾਰਮ ਦੇਣ ਲਈ ਦਫ਼ਤਰ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।bank

ਕਾਂਗਰਸ ਨੂੰ ਕਮਜ਼ੋਰ ਕਰਨ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਜਾਵੇਗਾ: ਵੜਿੰਗ

0

👉ਮੁੜ ਦੁਹਰਾਇਆ: ਪਾਰਟੀ ਇੱਕਜੁੱਟ ਹੈ; ਅਯੋਗ ‘ਆਪ’ ਦਾ ਇੱਕੋ ਇੱਕ ਵਿਕਲਪ ਹੈ
Chandigarh News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਨੂੰ ਕਮਜ਼ੋਰ ਕਰਨ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਵਿਵਾਦ ਲੋਕਾਂ ਦਾ ਧਿਆਨ ਹਟਾਉਣ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ‘ਆਪ’ ਵੱਲੋਂ ਪੁਲਿਸ ਫੋਰਸ ਦੀ ਬੇਰਹਿਮੀ ਨਾਲ ਦੁਰਵਰਤੋਂ ਤੋਂ ਚਰਚਾ ਨੂੰ ਹਟਾਉਣ। ਲਈ ਖੜ੍ਹਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਬਚਾਅ ਦੀ ਸਥਿਤੀ ਵਿੱਚ ਹੈ ਅਤੇ ਅਜਿਹੇ ਸਨਸਨੀਖੇਜ਼, ਪਰ ਬੇਬੁਨਿਆਦ ਦਾਅਵੇ ਇਨ੍ਹਾਂ ਨੂੰ ਲੋਕਾਂ ਦੀਆਂ ਨਜਰਾਂ ਤੋਂ ਬਚਾਅ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਹਰ ਕੋਈ ਪੁਲਿਸ ਫੋਰਸ ਦੀ ਦੁਰਵਰਤੋਂ ਬਾਰੇ ਗੱਲ ਕਰ ਰਿਹਾ ਸੀ ਅਤੇ ‘ਆਪ’ ਕੋਲ ਕੋਈ ਜਵਾਬ ਨਹੀਂ ਸੀ, ਤਾਂ ਲੋਕਾਂ ਦਾ ਧਿਆਨ ਤੁਰੰਤ ਸਨਸਨੀਖੇਜ਼ ਦਾਅਵਿਆਂ ਨਾਲ ਭਟਕਾਇਆ ਗਿਆ ਜਿਨ੍ਹਾਂ ਦਾ ਕੋਈ ਆਧਾਰ ਜਾਂ ਸੱਚਾਈ ਨਹੀਂ ਹੈ।

ਇਹ ਵੀ ਪੜ੍ਹੋ ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫ਼ਾਈਰਿੰਗ ਕਰਨ ਵਾਲੇ ਸ਼ੂਟਰ ਨਿਕਲੇ ਪੰਜਾਬ ਨਾਲ ਸਬੰਧਤ; ਤਸਵੀਰਾਂ ਜਾਰੀ

ਉਨ੍ਹਾਂ ਕਿਹਾ ਕਿ ਭਾਜਪਾ ਅਤੇ ‘ਆਪ’ ਦੋਵੇਂ ਆਪਣੇ ਪੁਰਾਣੇ ਅਤੇ ਸੰਭਾਵੀ ਨੇਤਾਵਾਂ ਨੂੰ ਇਸ ਉਦੇਸ਼ ਲਈ ਵਰਤ ਕੇ ਅਜਿਹੀਆਂ ਚਾਲਾਂ ਨਾਲ ਧਿਆਨ ਭਟਕਾਉਣ ਵਿੱਚ ਮਾਹਰ ਹਨ।ਉਨ੍ਹਾਂ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਸਿਰਫ਼ ਕਾਂਗਰਸ ਹੀ ਆਮ ਆਦਮੀ ਪਾਰਟੀ ਦਾ ਇੱਕ ਸਥਿਰ ਅਤੇ ਭਰੋਸੇਮੰਦ ਵਿਕਲਪ ਪ੍ਰਦਾਨ ਕਰਨ ਦੀ ਸਥਿਤੀ ਵਿੱਚ ਹੈ, ਜਿਸਨੇ ਪੰਜਾਬ ਤੇ ਪੰਜਾਬੀਆਂ ਨੂੰ ਪੂਰੀ ਤਰ੍ਹਾਂ ਫੇਲ੍ਹ ਕਰ ਦਿੱਤਾ ਹੈ।ਕੁਝ ਹਾਲੀਆ ਬਿਆਨਾਂ ਵੱਲ ਖਿੱਚੇ ਜਾਣ ਤੋਂ ਇਨਕਾਰ ਕਰਦੇ ਹੋਏ, ਸੂਬਾ ਕਾਂਗਰਸ ਪ੍ਰਧਾਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਕਿਹਾ ਕਿ ਪਾਰਟੀ ਜ਼ਮੀਨੀ ਪੱਧਰ ਦੇ ਵਰਕਰਾਂ ਅਤੇ ਆਗੂਆਂ ਦੁਆਰਾ ਚਲਾਈ ਜਾ ਰਹੀ ਹੈ, ਜਿਹੜੇ ‘ਆਪ’ ਸਰਕਾਰ ਦੁਆਰਾ ਡਰਾਉਣ-ਧਮਕਾਉਣ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਦੇ ਹੋਏ ਰੋਜ਼ਾਨਾ ਲੜਾਈਆਂ ਲੜ ਰਹੇ ਹਨ, ਨਾ ਕਿ ਉਨ੍ਹਾਂ ਦੁਆਰਾ ਜੋ ਚੋਣਾਂ ਦੇ ਸਮੇਂ ਪਾਰਟੀ ਦੇ ਸੱਤਾ ਵਿੱਚ ਵਾਪਸ ਆਉਣ ਦੀਆਂ ਸੰਭਾਵਨਾਵਾਂ ਨੂੰ ਦੇਖ ਕੇ ਹੀ ਜਾਗਣ ਦੀ ਕੋਸ਼ਿਸ਼ ਕਰਦੇ ਹਨ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਚੋਣਾਂ; ਬਠਿੰਡਾ ‘ਚ ਬਹੁ-ਕੌਣੇ ਮੁਕਾਬਲੇ ਬਣੇ,ਪਿੰਡਾਂ ‘ਚ ਸਿਆਸੀ ਮਾਹੌਲ ਭਖਿਆ

ਉਨ੍ਹਾ ਕਿਹਾ ਕਿ ਇਹ ਸਮਝਣ ਯੋਗ ਹੈ ਕਿ ਇਹ ਰੌਲਾ ਉਦੋਂ ਹੀ ਕਿਉਂ ਪਾਇਆ ਜਾ ਰਿਹਾ ਹੈ, ਜਦੋਂ ਸੂਬਾ ਚੋਣਾਂ ਦੇ ਦੌਰ ਵਿੱਚ ਦਾਖਲ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਇਕਲੌਤੀ ਪਾਰਟੀ ਹੈ, ਜਿਹੜੀ 2027 ਵਿੱਚ ‘ਆਪ’ ਦੀ ਥਾਂ ਲੈਣ ਲਈ ਨਿਸ਼ਚਿਤ ਹੈ। ਇਸ ਲਈ ਕੁਝ ਲੋਕਾਂ ਨੇ ਆਪਣੇ ਆਪ ਦਾ ਕੋਈ ਆਧਾਰ ਨਹੀਂ ਹੋਣ ਕਰਕੇ ਸਾਡੇ ਦੁਸ਼ਮਣਾਂ ਦੀ ਭਾਸ਼ਾ ਬੋਲਣੀ ਸ਼ੁਰੂ ਕਰ ਦਿੱਤੀ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਜਿਹੇ ਬਿਆਨ ਕਿਤੇ ਹੋਰ ਲਿਖੇ ਗਏ ਹਨ, ਤਾਂ ਜੋ ‘ਆਪ’ ਸਰਕਾਰ ਵੱਲੋਂ ਕਾਨੂੰਨ ਅਤੇ ਪੁਲਿਸ ਦੀ ਕੀਤੀ ਜਾ ਰਹੀ ਦੁਰਵਰਤੋਂ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ, ਜਿਸ ਲਈ ਉਸਨੂੰ ਹਰ ਪਾਸਿਓਂ ਘੇਰਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ, ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ਲਈ ਸਥਾਪਤ ਕੀਤਾ ਰੋਲ ਮਾਡਲ

0

👉ਪਟਿਆਲਾ ਵਿੱਚ ਗੁਰਦੇ ਟ੍ਰਾਂਸਪਲਾਂਟ ਦੀ ਸਹੂਲਤ ਅਤੇ ਸੂਬੇ ਵਿੱਚ 10 ਲੱਖ ਦੀ ਕੈਸ਼ਲੈਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਗਲੇ ਸਾਲ ਤੋਂ: ਸਿਹਤ ਮੰਤਰੀ
SAS Nagar News:ਟ੍ਰਸ਼ਰੀ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀ ਦਰਜ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੋਹਾਲੀ ਸਥਿਤ ਸਰਕਾਰੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀ ਕਰਕੇ ਇਤਿਹਾਸ ਰਚਿਆ ਹੈ।ਮੰਗਲਵਾਰ ਨੂੰ, ਸਫ਼ਲਤਾਪੂਰਕ ਟ੍ਰਾਂਸਪਲਾਂਟ ਕੀਤੇ ਗਏ ਮਰੀਜ਼ ਨੂੰ ਮੀਡੀਆ ਸਾਹਮਣੇ ਪੇਸ਼ ਕਰਦਿਆਂ, ਪੰਜਾਬ ਦੇ ਸਿਹਤ, ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰੀ ਸੰਸਥਾ ਵਿੱਚ ਇੰਨੀ ਜਟਿਲ ਅਤੇ ਸੰਵੇਦਨਸ਼ੀਲ ਸਰਜਰੀ ਸਫ਼ਲਤਾਪੂਰਕ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਿੰਸੀਪਲ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ।ਉਨ੍ਹਾਂ ਦੱਸਿਆ ਕਿ ਇਹ ਜ਼ਿੰਦਗੀ ਬਚਾਉਣ ਵਾਲਾ ਇਲਾਜ ਮਰੀਜ਼ ਨੂੰ ਕਰੀਬ 12 ਲੱਖ ਰੁਪਏ ਵਿੱਚ ਮੁਹੱਈਆ ਕਰਵਾਇਆ ਗਿਆ ਹੈ, ਜਦਕਿ ਨਿੱਜੀ ਹਸਪਤਾਲਾਂ ਵਿੱਚ ਇਹ ਇਲਾਜ 45 ਤੋਂ 50 ਲੱਖ ਵਿੱਚ ਪੈਂਦਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਇਹ ਸਰਜਰੀ 27 ਨਵੰਬਰ 2025 ਨੂੰ ਕੀਤੀ ਗਈ ਸੀ ਅਤੇ ਮਰੀਜ਼ ਦੀ ਹਾਲਤ ਬਿਲਕੁਲ ਠੀਕ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਅਗਲੇ ਇੱਕ-ਦੋ ਦਿਨਾਂ ਵਿੱਚ ਛੁੱਟੀ ਮਿਲਣ ਦੀ ਉਮੀਦ ਹੈ।ਸਿਹਤ ਮੰਤਰੀ ਨੇ ਸੰਸਥਾ ਦੇ ਡਾਇਰੈਕਟਰ ਅਤੇ ਹੈਪਾਟੋਲੋਜੀ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਵੀਰੇਂਦਰ ਸਿੰਘ ਅਤੇ ਲਿਵਰ ਟ੍ਰਾਂਸਪਲਾਂਟ ਅਤੇ ਹੈਪਾਟੋਬਿਲੀਅਰੀ ਸਰਜਰੀ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਕੇ. ਰਾਜਸ਼ੇਖਰ ਦੀ ਅਗਵਾਈ ਹੇਠ ਮੈਡੀਕਲ ਟੀਮ ਨੂੰ ਵਧਾਈ ਦਿੰਦਿਆਂ, ਇਸ ਸਫ਼ਲਤਾ ਨੂੰ ਸੰਸਥਾ ਲਈ ਵੱਡਾ ਮੀਲ ਪੱਥਰ ਕਰਾਰ ਦਿੱਤਾ।ਡਾ. ਬਲਬੀਰ ਸਿੰਘ ਨੇ ਪੀ.ਜੀ.ਆਈ.ਐੱਮ.ਈ.ਆਰ., ਚੰਡੀਗੜ੍ਹ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਹਰਿਆਣਾ ਦੇ ਇੱਕ ਬ੍ਰੇਨ ਡੈੱਡ ਵਿਅਕਤੀ ਤੋਂ ਅੰਗ ਉਪਲਬਧ ਕਰਵਾਇਆ। ਉਨ੍ਹਾਂ ਨੇ ਅੰਗ ਦਾਨ ਕਰਨ ਵਾਲੇ ਪਰਿਵਾਰ ਦਾ ਵੀ ਦਿਲੋਂ ਧੰਨਵਾਦ ਕੀਤਾ, ਜਿਸ ਦੀ ਬਦੌਲਤ ਕਈ ਲੋਕਾਂ ਨੂੰ ਨਵੀਂ ਜ਼ਿੰਦਗੀ ਮਿਲੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਪੰਜਾਬ ਦਾ ਪਹਿਲਾ ਸਮਰਪਿਤ ਲਿਵਰ ਅਤੇ ਬਿਲੀਅਰੀ ਵਿਗਿਆਨ ਕੇਂਦਰ ਹੋਣ ਦੇ ਨਾਤੇ, ਪੂਰਨ ਇਲਾਜ, ਅਧੁਨਿਕ ਇਲਾਜ ਪ੍ਰਕਿਰਿਆਵਾਂ ਅਤੇ 24×7 ਐਮਰਜੈਂਸੀ ਅਤੇ ਆਈ.ਸੀ.ਯੂ. ਸਹੂਲਤਾਂ ਉਪਲਬਧ ਕਰਵਾ ਰਿਹਾ ਹੈ।

ਇਹ ਵੀ ਪੜ੍ਹੋ ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ 175 ਬਿਸਤਰਿਆਂ ਵਾਲਾ ਨਵਾਂ ਇਨਡੋਰ ਬਲਾਕ ਵੀ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਸੰਸਥਾ ਦੀ ਸਮਰੱਥਾ ਵਿੱਚ ਹੋਰ ਵਾਧਾ ਹੋਵੇਗਾ।ਉਨ੍ਹਾਂ ਦੱਸਿਆ ਕਿ ਨਵਾਂ ਬਣਿਆ ਡਾਇਗਨੋਸਟਿਕ ਬਲਾਕ ਹੁਣ ਚਾਲੂ ਹੋ ਚੁੱਕਾ ਹੈ, ਜਿੱਥੇ ਡੀਜੀਟਲ ਸਬਟ੍ਰੈਕਸ਼ਨ ਐਂਜੀਓਗ੍ਰਾਫੀ ਮਸ਼ੀਨ ਸਥਾਪਿਤ ਕੀਤੀ ਗਈ ਹੈ। ਨਵੇਂ ਸੀ ਟੀ ਸਕੈਨਰ ਲਈ ਆਰਡਰ ਜਾਰੀ ਹੋ ਚੁੱਕਾ ਹੈ, ਐਮ ਆਰ ਆਈ ਲਈ ਟੈਂਡਰ ਪ੍ਰਕਿਰਿਆ ਜਾਰੀ ਹੈ ਅਤੇ ਇੱਕ ਹਫ਼ਤੇ ਅੰਦਰ ਆਟੋਮੇਟਿਡ ਬਾਇਓਕੈਮੀਸਟਰੀ ਐਨਾਲਾਈਜ਼ਰ ਵੀ ਪੂਰੀ ਤਰ੍ਹਾਂ ਚਾਲੂ ਹੋ ਜਾਵੇਗਾ। ਇੱਥੇ ਇੱਕ ਅਧੁਨਿਕ ਬਲੱਡ ਬੈਂਕ ਵੀ ਸਥਾਪਿਤ ਕੀਤਾ ਗਿਆ ਹੈ, ਜੋ ਪੰਜਾਬ ਦੇ ਸਭ ਤੋਂ ਆਧੁਨਿਕ ਬਲੱਡ ਬੈਂਕਾਂ ਵਿੱਚੋਂ ਇੱਕ ਹੋਵੇਗਾ।ਉਨ੍ਹਾਂ ਕਿਹਾ ਕਿ ਸੰਸਥਾ ਹੈਪਾਟੋਬਿਲੀਅਰੀ ਵਿਗਿਆਨ ਵਿੱਚ ਕਲੀਨਿਕਲ ਸਰਵੋਤਮਤਾ, ਖੋਜ ਅਤੇ ਸਿਖਲਾਈ ਲਈ ਵਿਸ਼ਵ ਪੱਧਰੀ ਕੇਂਦਰ ਬਣਨ ਵੱਲ ਲਗਾਤਾਰ ਅੱਗੇ ਵਧ ਰਹੀ ਹੈ।ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸੈਕੰਡਰੀ ਅਤੇ ਟ੍ਰਸ਼ਰੀ ਸਿਹਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ, ਜਿਨ੍ਹਾਂ ਵਿੱਚ ਨਿਊਰੋ ਅਤੇ ਕਾਰਡੀਓ ਲੈਬ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫ਼ਾਈਰਿੰਗ ਕਰਨ ਵਾਲੇ ਸ਼ੂਟਰ ਨਿਕਲੇ ਪੰਜਾਬ ਨਾਲ ਸਬੰਧਤ; ਤਸਵੀਰਾਂ ਜਾਰੀ

ਉਨ੍ਹਾਂ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਅਗਲੇ ਸਾਲ ਤੱਕ ਪੰਜਾਬ ਦੀ ਪਹਿਲੀ ਸਰਕਾਰੀ ਸੰਸਥਾ ਬਣ ਜਾਵੇਗੀ, ਜਿੱਥੇ ਗੁਰਦਾ ਟ੍ਰਾਂਸਪਲਾਂਟ ਦੀ ਸਹੂਲਤ ਉਪਲਬਧ ਹੋਵੇਗੀ। ਇਸ ਤੋਂ ਇਲਾਵਾ, ਜਲਦ ਹੀ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਅੰਗ ਪ੍ਰਾਪਤੀ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ।ਅੰਗ ਦਾਨ ਲਈ ਅਪੀਲ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਦੇਸ਼ ਵਿੱਚ ਨੌਵੇਂ ਸਥਾਨ ’ਤੇ ਹੈ, ਜਿੱਥੇ 20,000 ਤੋਂ ਵੱਧ ਅੰਗ ਦਾਤਾ ਰਜਿਸਟਰਡ ਹਨ, ਅਤੇ ਪੰਜਾਬ ਜਲਦ ਹੀ ਦੇਸ਼ ਦੇ ਸਿਖ਼ਰਲੇ ਰਾਜਾਂ ਵਿੱਚ ਸ਼ਾਮਲ ਹੋਵੇਗਾ।ਸਰਕਾਰ ਦੀ ਮੁਫ਼ਤ ਇਲਾਜ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਰੁਪਏ 10 ਲੱਖ ਤੱਕ ਦੀ ਕੈਸ਼ਲੈਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਲਈ ਏਜੰਸੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਇਹ ਯੋਜਨਾ ਜਨਵਰੀ 2026 ਤੋਂ ਪੂਰੇ ਰਾਜ ਵਿੱਚ ਲਾਗੂ ਕੇ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

0

👉ਵੱਡੀਆਂ ਸਨਅਤੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਵਿੱਚ ਰੁਚੀ ਦਿਖਾਈ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਦੱਖਣੀ ਕੋਰੀਆ ਦੇ ਦੌਰੇ ਦੇ ਆਖ਼ਰੀ ਦਿਨ ਕੀਤੇ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮੋਹਰੀ ਸਨਅਤੀ ਕੰਪਨੀਆਂ ਦੀ ਸ਼ਮੂਲੀਅਤ ਨਾਲ ਭਰਵਾਂ ਹੁੰਗਾਰਾ ਮਿਲਿਆ ਅਤੇ ਇਨ੍ਹਾਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਰੁਚੀ ਦਿਖਾਈ।ਇੱਥੇ ਵਪਾਰਕ ਮੋਹਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੀ ਸਥਿਰ ਤੇ ਪਾਰਦਰਸ਼ੀ ਸ਼ਾਸਨ ਅਤੇ ਭਵਿੱਖੀ ਨਿਵੇਸ਼ ਵਾਸਤੇ ਤਿਆਰ ਸਥਾਨ ਵਜੋਂ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਜ਼ਬੂਤ ਉਦਯੋਗਿਕ ਈਕੋ-ਸਿਸਟਮ, ਭਰੋਸੇਯੋਗ ਅਤੇ ਸਸਤੀ ਬਿਜਲੀ, ਹੁਨਰਮੰਦ ਤੇ ਮਿਹਨਤੀ ਕਾਮੇ ਅਤੇ ਵੱਡੇ ਬਾਜ਼ਾਰਾਂ ਨਾਲ ਸੁਚਾਰੂ ਸੰਪਰਕ ਸਹੂਲਤ ਇਸ ਨੂੰ ਨਿਵੇਸ਼ ਲਈ ਸਭ ਤੋਂ ਵੱਧ ਤਰਜੀਹੀ ਸਥਾਨ ਬਣਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਦਾ ਸ਼ਾਸਨ ਮਾਡਲ ਨਿਵੇਸ਼ਕ ਅਨੁਕੂਲ ਹੈ, ਜੋ ਕਾਰਜ ਕੁਸ਼ਲਤਾ ਅਤੇ ਕਾਰੋਬਾਰੀ ਚੱਕਰ ਦੌਰਾਨ ਪੂਰੇ ਸਹਿਯੋਗ ਉੱਪਰ ਆਧਾਰਤ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਵਿਜ਼ਨ ਤਰਜੀਹੀ ਖ਼ੇਤਰਾਂ ਬਾਰੇ ਦੱਖਣੀ ਕੋਰੀਆ ਨਾਲ ਤਕਨਾਲੋਜੀ, ਨਵੀਨਤਾ ਅਤੇ ਪਰਸਪਰ ਲਾਹੇਵੰਦ ਰਿਸ਼ਤਿਆਂ ਤੋਂ ਪ੍ਰੇਰਿਤ ਹੈ। ਉਨ੍ਹਾਂ ਦੱਖਣੀ ਕੋਰੀਆ ਦੀਆਂ ਕੰਪਨੀਆਂ ਦਾ ਸਵਾਗਤ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਨਾਲ ਨਵੀਨਤਾ ਆਧਾਰਤ ਸਨਅਤੀ ਵਿਕਾਸ, ਲੰਮੇ ਸਮੇਂ ਦੇ ਰਿਸ਼ਤੇ ਅਤੇ ਪਰਸਪਰ ਲਾਹੇਵੰਦ ਭਾਈਵਾਲੀ ਨੂੰ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਮੈਨੂਫੈਕਚਰਿੰਗ, ਤਕਨਾਲੋਜੀ, ਫੂਡ ਪ੍ਰਾਸੈਸਿੰਗ ਅਤੇ ਖੋਜ ਦੇ ਖ਼ੇਤਰ ਵਿੱਚ ਵੱਡੀਆਂ ਸੰਭਾਵਨਾਵਾਂ ਹਨ।ਆਪਣਾ ਵਿਜ਼ਨ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਸੂਬਾ ਸਰਕਾਰ ਮਜ਼ਬੂਤ ਆਰਥਿਕ ਅਤੇ ਸੱਭਿਆਚਾਰਕ ਰਿਸ਼ਤਿਆਂ ਰਾਹੀਂ ਖ਼ੁਸ਼ਹਾਲੀ ਵਾਲਾ ਭਵਿੱਖ ਸਿਰਜਣ ਦੀ ਵਚਨਬੱਧਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਹਸ, ਮਿਹਨਤੀ, ਉੱਦਮੀ, ਸਿਰਜਣਾਤਮਕਤਾ ਅਤੇ ਮਜ਼ਬੂਤ ਭਾਈਚਾਰਕ ਸੂਝ-ਬੂਝ ਵਾਲੀ ਧਰਤੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਭਾਰਤ ਦੇ ਵਿਕਾਸ ਖ਼ਾਸ ਤੌਰ ਉੱਤੇ ਖੁਰਾਕ ਉਤਪਾਦਨ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਇਹ ਵੀ ਪੜ੍ਹੋ ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਆਧੁਨਿਕ ਸਨਅਤੀ, ਤਕਨਾਲੋਜੀ ਅਤੇ ਆਲਮੀ ਸਹਿਯੋਗ ਦੇ ਕੇਂਦਰ ਬਣਨ ਵੱਲ ਵਧ ਰਿਹਾ ਹੈ।ਮੁੱਖ ਮੰਤਰੀ ਨੇ ਸੂਬੇ ਦੇ ਸ਼ਾਸਨ ਅਤੇ ਰੈਗੂਲੇਟਰੀ ਸੁਧਾਰਾਂ ਨੂੰ ਵੀ ਦਰਸਾਇਆ, ਜਿਸ ਵਿੱਚ ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਸਿਸਟਮ ਸ਼ਾਮਲ ਹੈ, ਜਿਸ ਵਿੱਚ 173 ਸੇਵਾਵਾਂ, ਆਟੋ-ਡੀਮਡ ਪ੍ਰਵਾਨਗੀਆਂ, ਪੈਨ-ਅਧਾਰਤ ਕਾਰੋਬਾਰ ਪਛਾਣਕਰਤਾ ਅਤੇ ਪੰਜਾਬ ਕਾਰੋਬਾਰ ਅਧਿਕਾਰ ਐਕਟ ਵਿੱਚ ਸੋਧਾਂ ਆਉਂਦੀਆਂ ਹਨ, ਜੋ ਸਮਾਂ-ਬੱਧ ਸਿਧਾਂਤਕ ਪ੍ਰਵਾਨਗੀਆਂ ਨੂੰ ਸਮਰੱਥ ਬਣਾਉਂਦੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਉਦਯੋਗਿਕ ਬੁਨਿਆਦੀ ਢਾਂਚੇ `ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ 1.4 ਲੱਖ ਕਰੋੜ ਰੁਪਏ ਤੋਂ ਵੱਧ ਦਾ ਜ਼ਮੀਨੀ ਨਿਵੇਸ਼ ਜੋ ਪਹਿਲਾਂ ਹੀ ਇਨਵੈਸਟ ਪੰਜਾਬ ਰਾਹੀਂ ਯਕੀਨੀ ਬਣਾਇਆ ਜਾ ਚੁੱਕਾ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਦ੍ਰਿਸ਼ਟੀਕੋਣ ਸਰਲ ਅਤੇ ਸਪੱਸ਼ਟ ਹੈ ਕਿ ਨੀਤੀ ਵਿੱਚ ਸਥਿਰਤਾ, ਫੈਸਲੇ ਲੈਣ ਵਿੱਚ ਗਤੀ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਵਿਸ਼ਵਾਸ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਦੀ ਪੇਸ਼ਕਸ਼ ਕਰ ਕੇ ਪੰਜਾਬ ਨੂੰ ਵਿਸ਼ਵ ਉਦਯੋਗ ਲਈ ਪਸੰਦੀਦਾ ਸਥਾਨ ਬਣਾਇਆ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਦ੍ਰਿਸ਼ਟੀਕੋਣ ਸਾਂਝੇਦਾਰੀ ਅਤੇ ਉਦਯੋਗਾਂ ਨਾਲ ਮਿਲ ਕੇ ਕੰਮ ਕਰਨ, ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਅਤੇ ਇਹ ਯਕੀਨੀ ਬਣਾ ਕੇ ਕਿ ਸਰਕਾਰ ਵਿਕਾਸ ਦੇ ਪ੍ਰੇਰਕ ਵਜੋਂ ਕੰਮ ਕਰੇ, ਉੱਤੇ ਅਧਾਰਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਆਪਣੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ, ਆਪਣੀ ਉਦਯੋਗਿਕ ਸਮਰੱਥਾ ਦਾ ਵਿਸਥਾਰ ਕੀਤਾ ਹੈ ਅਤੇ ਨਿਵੇਸ਼ ਲਈ ਨਵੇਂ ਰਸਤੇ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੇ ਉਦਯੋਗ ਵਿਚਕਾਰ ਭਾਈਵਾਲੀ ਸਫ਼ਲਤਾ ਦੀ ਕੁੰਜੀ ਹੈ ਅਤੇ ਸੂਬਾ ਸਰਕਾਰ ਦਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਉਦਯੋਗਿਕ ਵਿਕਾਸ ਸਿਰਫ਼ ਉਦੋਂ ਹੀ ਹੋ ਸਕਦਾ ਹੈ, ਜਦੋਂ ਦੋਵੇਂ ਧਿਰਾਂ ਬਰਾਬਰ ਭਾਈਵਾਲਾਂ ਵਜੋਂ ਕੰਮ ਕਰਦੀਆਂ ਹਨ।ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ 13 ਤੋਂ 15 ਮਾਰਚ 2026 ਤੱਕ ਆਈ.ਐਸ.ਬੀ. ਮੋਹਾਲੀ ਕੈਂਪਸ ਵਿਖੇ ਹੋਣ ਵਾਲੇ ਛੇਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਤਰੱਕੀ ਨੂੰ ਦਰਸਾਏਗਾ, ਮੋਹਰੀ ਉਦਯੋਗਪਤੀਆਂ ਨੂੰ ਇਕੱਠੇ ਕਰੇਗਾ ਅਤੇ ਭਾਈਵਾਲੀ ਤੇ ਸਹਿਯੋਗ ਲਈ ਨਵੇਂ ਮੌਕੇ ਪੇਸ਼ ਕਰੇਗਾ।ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਇਸ ਦੌਰਾਨ ਮੁੱਖ ਮੰਤਰੀ ਵੱਲੋਂ ਵਿਛਾਏ ਗਏ ‘ਰੈੱਡ ਕਾਰਪੈੱਟ’ ਤੋਂ ਉਤਸ਼ਾਹਿਤ ਦੱਖਣੀ ਕੋਰੀਆ ਦੀਆਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਅਜਿਹੇ ਨਿਵੇਸ਼ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ, ਸਗੋਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰਨਗੇ। ਉਨ੍ਹਾਂ ਨੇ ਦੱਖਣੀ ਕੋਰੀਆ ਦੇ ਨਿਵੇਸ਼ਕਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਮੋਰਚੇ `ਤੇ ਪੂਰਾ ਸਮਰਥਨ ਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਅਤੇ ਕਿਹਾ ਕਿ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਿਓਲ ਵਿੱਚ ਇਹ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਦੱਖਣੀ ਕੋਰੀਆ ਨਾਲ ਡੂੰਘੀ ਆਰਥਿਕ ਭਾਈਵਾਲੀ ਬਣਾਉਣ ਅਤੇ ਸੂਬੇ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਉਨ੍ਹਾਂ ਦੀ ਅੰਤਰਰਾਸ਼ਟਰੀ ਪਹੁੰਚ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਕਾਰਪੋਰੇਟ ਆਗੂਆਂ, ਵਿੱਤੀ ਸਲਾਹਕਾਰਾਂ, ਖੋਜ ਅਤੇ ਵਿਕਾਸ ਸੰਗਠਨਾਂ, ਵਪਾਰਕ ਸੰਗਠਨਾਂ ਅਤੇ ਕੋਰੀਆ ਵਿੱਚ ਭਾਰਤੀ ਤੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਦੀ ਜ਼ੋਰਦਾਰ ਭਾਗੀਦਾਰੀ ਦੇਖਣ ਨੂੰ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰੋਡ ਸ਼ੋਅ ਨੇ ਦੱਖਣੀ ਕੋਰੀਆ ਅਤੇ ਅੰਤਰਰਾਸ਼ਟਰੀ ਸੰਗਠਨਾਂ ਦੀ ਇਕ ਵਿਸ਼ਾਲ ਸ਼਼੍ਰੇਣੀ ਦੇ ਸੀਨੀਅਰ ਪ੍ਰਤੀਨਿਧੀਆਂ ਨੂੰ ਆਕਰਸ਼ਿਤ ਕੀਤਾ, ਜਿਨ੍ਹਾਂ ਵਿੱਚ ਬਲੂਮਬਰਗ, ਬ੍ਰਿਕਸ ਇੰਡੀਆ ਟਰੇਡ ਪ੍ਰਾਈਵੇਟ ਲਿਮਟਿਡ, ਪ੍ਰਮੁੱਖ ਕਾਨੂੰਨੀ ਫਰਮਾਂ ਕਿਮ ਐਂਡ ਚਾਂਗ ਅਤੇ ਸ਼ਿਨ ਐਂਡ ਕਿਮ ਐਲ.ਐਲ.ਸੀ., ਕੋਰੀਅਨ ਐਸੋਸੀਏਸ਼ਨ ਆਫ ਸੀਨੀਅਰ ਸਾਇੰਟਿਸਟਸ ਐਂਡ ਇੰਜਨੀਅਰਜ਼, ਕੋਟਰਾ, ਡਾਇਯੰਗ ਕਾਰਪੋਰੇਸ਼ਨ, ਗਾਵੋਨ ਇੰਟਰਨੈਸ਼ਨਲ ਕੰਪਨੀ ਲਿਮਟਿਡ, ਟੈਗਹਾਈਵ, ਪੰਜਾਬੀ ਐਸੋਸੀਏਸ਼ਨ ਆਫ਼ ਕੋਰੀਆ, ਇਨਮੈਕ ਗਲੋਬਲ ਆਦਿ ਸ਼ਾਮਲ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਭਾਗੀਦਾਰੀ ਨੇ ਪੰਜਾਬ ਨਾਲ ਵਪਾਰਕ ਮੌਕਿਆਂ, ਭਾਈਵਾਲੀ ਅਤੇ ਡੂੰਘੇ ਸਬੰਧਾਂ ਦੀ ਭਾਲ ਵਿੱਚ ਮਜ਼ਬੂਤ ਦਿਲਚਸਪੀ ਦਿਖਾਈ। ਕਾਰੋਬਾਰੀਆਂ ਨੂੰ ਪੂਰੀ ਸਹੂਲਤ ਅਤੇ ਸਹਿਯੋਗੀ ਵਪਾਰਕ ਵਾਤਾਵਰਨ ਦਾ ਭਰੋਸਾ ਦਿੰਦੇ ਹੋਏ ਉਨ੍ਹਾਂ ਨੇ ਦੱਖਣੀ ਕੋਰੀਆ ਦੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਹਿੱਸਾ ਲੈਣ ਲਈ ਨਿੱਘਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਓਲ ਰੋਡ ਸ਼ੋਅ ਪੰਜਾਬ ਦੇ ਅੰਤਰਰਾਸ਼ਟਰੀ ਪਹੁੰਚ ਵਿੱਚ ਮਹੱਤਵਪੂਰਨ ਮੀਲ ਪੱਥਰ ਹੈ ਅਤੇ ਵਿਸ਼ਵ-ਵਿਆਪੀ ਨਿਵੇਸ਼ਕਾਂ ਲਈ ਭਰੋਸੇਮੰਦ, ਭਵਿੱਖ ਲਈ ਤਿਆਰ ਮੰਜ਼ਿਲ ਵਜੋਂ ਸੂਬੇ ਦੀ ਸਥਿਤੀ ਨੂੰ ਮਜ਼ਬੂਤ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

0

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-23’ ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਅਤੇ ਸ਼ਰਾਬ ਤਸਕਰਾਂ ‘ਤੇ ਕੜੀ ਨਜ਼ਰ ਰੱਖੀ ਜਾ ਸਕੇ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ ‘ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 600 ਤੋਂ ਵੱਧ ਪੁਲਿਸ ਕਰਮਚਾਰੀਆਂ ਦੇ ਆਪਸੀ ਤਾਲਮੇਲ ਨਾਲ 10 ਜ਼ਿਲ੍ਹਿਆਂ ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 65 ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਮਜ਼ਬੂਤ ਨਾਕੇ ਲਗਾਏ ਗਏ। ਇਨ੍ਹਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਸੂਬੇ ਵਿੱਚ ਆਉਣ-ਜਾਣ ਵਾਲੇ 1182 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 234 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 2 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਐਫਆਈਆਰਜ਼ ਵੀ ਦਰਜ ਕੀਤੀਆਂ ਅਤੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ 283ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 346 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ MLA Kulwant Singh ਨੇ ਕੀਤੀ ਮੋਹਾਲੀ ਡਿਸਟਰਿਕਟ ਕੈਮਿਸਟ ਐਸੋਸੀਏਸ਼ਨ ਵੱਲੋਂ ਰੱਖੇ ਗਏ ਸਮਾਗਮ ਵਿੱਚ ਸ਼ਮੂਲੀਅਤ

ਇਸ ਨਾਲ, 283 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,864 ਹੋ ਗਈ ਹੈ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 429 ਗ੍ਰਾਮ ਅਫੀਮ, 6 ਕਿਲੋ ਗਾਂਜਾ, 21 ਕਿਲੋ ਭੁੱਕੀ ਅਤੇ 2.95 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 340 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ Mansa Road ‘ਤੇ ਕੱਟੇ ਦਰੱਖਤਾਂ ਦੇ ਮਾਮਲੇ ਦੀ ਪ੍ਰਸ਼ਾਸਨ ਵੱਲੋਂ ਜਾਂਚ ਦੇ ਆਦੇਸ਼, ਧਰਨਾ ਚੁੱਕਿਆ

0

Bathinda News: Bathinda ਦੇ Mansa Road ‘ਤੇ ਬੀਤੇ ਕੱਲ ਦਰਜ਼ਨਾਂ ਦਰੱਖਤ ਕੱਟੇ ਜਾਣ ਦੇ ਮਾਮਲੇ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇਸ ਮਸਲੇ ਨੂੰ ਲੈ ਕੇ ਵਾਤਾਵਰਣ ਪ੍ਰੇਮੀਆਂ ਵੱਲੋਂ ਬੀਤੀ ਸ਼ਾਮ ਤੋਂ ਲਗਾਤਾਰ ਰੋਸ਼ ਜਤਾਇਆ ਜਾ ਰਿਹਾ ਸੀ ਅਤੇ ਅੱਜ ਮਾਨਸਾ ਰੋਡ ‘ਤੇ ਧਰਨਾ ਵੀ ਲਗਾਇਆ ਗਿਆ। ਪ੍ਰਸ਼ਾਸਨ ਵੱਲੋਂ ਪੁੱਜੇ ਐਸਡੀਐਮ ਬਲਕਰਨ ਸਿੰਘ ਮਾਹਲ, ਡੀਐਸਪੀ ਅੰਮ੍ਰਿਤਪਾਲ ਸਿੰਘ ਭਾਟੀ ਅਤੇ ਡੀਐਸਪੀ ਗੁਰਪ੍ਰੀਤ ਸਿੰਘ ਦੇ ਵੱਲੋਂ 20 ਦਸੰਬਰ ਤੱਕ ਇਸ ਸਾਰੇ ਘਟਨਾਕ੍ਰਮ ਦੇ ਸਾਰੇ ਤੱਥ ਸਾਹਮਣੇ ਰੱਖਣ ਦਾ ਭਰੋਸਾ ਦਿਵਾਇਆ ਗਿਆ।

ਇਹ ਵੀ ਪੜ੍ਹੋ Breaking News: Bathinda ਨਹਿਰ ‘ਚ ਮੁੜ ਡਿੱਗੀ ਕਾਰ; ਇੱਕ ਦੀ ਹੋਈ ਮੌ+ਤ

ਇਸਦੇ ਨਾਲ ਹੀ ਉਸ ਸਮੇਂ ਤੱਕ ਇੱਥੋਂ ਕੋਈ ਹੋਰ ਦਰੱਖਤ ਨਾ ਕੱਟੇ ਜਾਣ ਅਤੇ ਕੱਟੇ ਹੋਏ ਦਰੱਖਤਾਂ ਨੂੰ ਇੱਥੇ ਹੀ ਰੱਖੇ ਜਾਣ ਦੀ ਵੀ ਪ੍ਰਸ਼ਾਸਨ ਵੱਲੋਂ ਜਿੰਮੇਵਾਰੀ ਲਈ ਗਈ। ਜਿਸਤੋਂ ਬਾਅਦ ਇੱਥੇ ਲੱਗੇ ਧਰਨੇ ਨੂੰ ਚੁੱਕ ਲਿਆ ਗਿਆ। ਇਸਤੋਂ ਪਹਿਲਾਂ ਇਸ ਮਸਲੇ ਨੂੰ ਲੈ ਕੇ ਗੁਰਵਿੰਦਰ ਸ਼ਰਮਾ,ਲੱਖਾ ਸਿਧਾਣਾ,ਹਰਮਿਲਾਪ ਸਿੰਘ ਗਰੇਵਾਲ, ਡਾ ਜਗਤਾਰ ਸਿੰਘ ਅਤੇ ਮਤੀ ਦਾਸ ਨਗਰ ਦੇ ਨਿਵਾਸੀਆਂ ਵੱਲੋਂ ਰੋਸ਼ ਜਤਾਇਆ ਗਿਆ।ਇੰਨ੍ਹਾਂ ਦਾ ਦੋਸ਼ ਸੀ ਕਿ ਇੱਥੇ ਬਣ ਰਹੀ ਕਾਲੋਨੀ ਦੀ ਦਿੱਖ ਦੇ ਆੜੇ ਆ ਰਹੇ ਇੰਨਾਂ ਪੁਰਾਤਨ ਰੁੱਖਾਂ ਦੀ ਬਲੀ ਲਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mayor Padamjit Singh Mehta ਨੇ ਨੰਨ੍ਹੇ-ਨੌਜਵਾਨ ਮਾਰਸ਼ਲ ਆਰਟਸ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ

0

Bathinda News: Mayor Padamjit Singh Mehta ਨੇ ਜਿਮਨਾਸਟਿਕ ਮਾਰਸ਼ਲ ਆਰਟ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸ਼ਹਿਰ ਦਾ ਨਾਮ ਰੌਸ਼ਨ ਕਰਨ ਵਾਲੇ 8 ਸਾਲਾ ਅਤੇ 17 ਸਾਲਾ ਅਥਲੀਟਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਮਹਿਜ਼ 8 ਸਾਲ ਦੀ ਉਮਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਕੇ ਸ਼ਿਵਾਂਸ਼ ਨੇ ਜ਼ਿਲ੍ਹਾ, ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ 4 ਸੋਨ ਅਤੇ 6 ਚਾਂਦੀ ਸਮੇਤ 13 ਤਗਮੇ ਜਿੱਤੇ ਹਨ। ਇੰਨੀ ਛੋਟੀ ਉਮਰ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸ਼ਿਵਾਂਸ਼ ਨੇ ਨਾ ਸਿਰਫ ਬਠਿੰਡਾ ਦਾ ਨਾਮ ਰੌਸ਼ਨ ਕੀਤਾ, ਬਲਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਵੀ ਕੀਤਾ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਚੋਣਾਂ; ਬਠਿੰਡਾ ‘ਚ ਬਹੁ-ਕੌਣੇ ਮੁਕਾਬਲੇ ਬਣੇ,ਪਿੰਡਾਂ ‘ਚ ਸਿਆਸੀ ਮਾਹੌਲ ਭਖਿਆ

ਜਦੋਂ ਕਿ 17 ਸਾਲਾ ਮਨਿੰਦਰ ਸਿੰਘ ਨੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ 3 ਸੋਨ ਤਗਮੇ ਜਿੱਤ ਕੇ ਬਠਿੰਡਾ ਦਾ ਨਾਮ ਰੌਸ਼ਨ ਕੀਤਾ ਹੈ। ਮਨਿੰਦਰ ਦੇ ਸਮਰਪਣ ਅਤੇ ਨਿਰੰਤਰ ਮਿਹਨਤ ਨੂੰ ਮਾਨਤਾ ਦਿੰਦੇ ਹੋਏ, ਉਸਨੂੰ ਰਾਸ਼ਟਰੀ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ, ਜਿਸ ਲਈ ਉਹ ਜਲਦੀ ਹੀ ਛੱਤੀਸਗੜ੍ਹ ਲਈ ਰਵਾਨਾ ਹੋਵੇਗਾ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ “ਬਠਿੰਡਾ ਪ੍ਰਤਿਭਾ ਨਾਲ ਭਰਪੂਰ ਹੈ। ਸ਼ਿਵਾਂਸ਼ ਅਤੇ ਮਨਿੰਦਰ ਵਰਗੇ ਬੱਚੇ ਸਾਡੀ ਨਵੀਂ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ।

ਇਹ ਵੀ ਪੜ੍ਹੋ ਭਾਗੂ ਰੋਡ ਨੂੰ ਚੋੜੀ ਕਰਨ ਦਾ ਮਾਮਲਾ; ਭਾਜਪਾ ਆਗੂ ਰਾਜ ਗਰਗ ਨੰਬਰਦਾਰ ਨੇ ਪ੍ਰਭਾਵਿਤ ਦੁਕਾਨਦਾਰਾਂ ਲਈ ਮੰਗਿਆ ਮੁਆਵਜ਼ਾ

ਇੰਨੀ ਛੋਟੀ ਉਮਰ ਵਿੱਚ ਇੰਨੀਆਂ ਵੱਡੀਆਂ ਉਚਾਈਆਂ ਪ੍ਰਾਪਤ ਕਰਨਾ ਉਨ੍ਹਾਂ ਦੇ ਸਮਰਪਣ ਅਤੇ ਅਨੁਸ਼ਾਸਨ ਦਾ ਨਤੀਜਾ ਹੈ।ਨਗਰ ਨਿਗਮ ਅਤੇ ਸ਼ਹਿਰ ਦੇ ਨਾਗਰਿਕ ਹਮੇਸ਼ਾ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਇਕੱਠੇ ਖੜ੍ਹੇ ਹਨ। ਸਾਡੇ ਬੱਚਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਵੱਡੇ ਟੀਚਿਆਂ ਅਤੇ ਸਪੱਸ਼ਟ ਇਰਾਦਿਆਂ ਨਾਲ ਜਿੱਤ ਯਕੀਨੀ ਹੈ।” ਮੇਅਰ ਨੇ ਕਿਹਾ ਕਿ ਭਵਿੱਖ ਵਿੱਚ, ਬਠਿੰਡਾ ਦੇ ਪ੍ਰਤਿਭਾਸ਼ਾਲੀ ਖਿਡਾਰੀ ਅੰਤਰਰਾਸ਼ਟਰੀ ਪਲੇਟਫਾਰਮਾਂ ‘ਤੇ ਰਾਸ਼ਟਰੀ ਝੰਡਾ ਬੁਲੰਦ ਕਰਦੇ ਦਿਖਾਈ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1900916