ਬਿਜਲੀ ਕ੍ਰਾਪੋਰੇਟੇਸ਼ਨ ਵਿਰੋਧੀ ਸਾਂਝੇ ਫਰੰਟ” ਦਾ ਗਠਨ
ਸੁਖਜਿੰਦਰ ਮਾਨ
ਬਠਿੰਡਾ 5 ਸਤੰਬਰ: ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਪੈਨਸ਼ਨਰ ਭਵਨ ਬਠਿੰਡਾ ਵਿਖੇ ਕਾਰਪੋਰੇਸ਼ਨ ਲਿਮਟਿਡ ਵੱਲੋਂ ਸਮਾਰਟ ਮੀਟਰ ਲਗਾਉਣ ਸੰਬੰਧੀ ਜਾਰੀ ਪੱਤਰ ਦਾ ਵਿਰੋਧ ਕਰਨ ਲਈ ਕੀਤੀ ਗਈ। ਜਿਸ ਵਿੱਚ ਗੌਰਮਿੰਟ ਪੈਨਸ਼ਨਰਜ਼ ਵੱਲੋਂ ਦਰਸ਼ਨ ਸਿੰਘ ਮੌੜ,ਪ.ਸ.ਸ.ਫ(ਵਿਗਿਆਨਕ) ਵੱਲੋਂ ਗਗਨਦੀਪ ਸਿੰਘ,ਡੀ ਐਮ ਐਫ ਵੱਲੋਂ ਸਿਕੰਦਰ ਸਿੰਘ ਧਾਲੀਵਾਲ,ਪ.ਸ.ਸ.ਫ.(ਰਾਣਾ) ਵੱਲੋਂ ਹੰਸ ਰਾਜ ਬੀਜਵਾ,ਡੀ ਪੀ ਐਫ ਵੱਲੋਂ ਜਗਪਾਲ ਸਿੰਘ ਬੰਗੀ,ਪ.ਸ.ਸ.ਫ. ਵੱਲੋਂ ਮਨਜੀਤ ਸਿੰਘ, ਤਾਲਮੇਲ ਕਮੇਟੀ ਪੈਰਾਮੈਡੀਕਲ ਵੱਲੋਂ ਸਾਥੀ ਭੁਪਿੰਦਰ ਸਿੰਘ ਹਾਜ਼ਰ ਹੋਏ।ਅੱਜ ਦੀ ਇਸ ਮੀਟਿੰਗ ਵਿੱਚ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੱਲੋਂ ਜਾਰੀ ਕੀਤੇ ਪੱਤਰ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਇਸ ਪੱਤਰ ਅਨੁਸਾਰ ਸਰਕਾਰੀ ਵਿਭਾਗਾਂ ਅਤੇ ਸਰਕਾਰੀ ਮੁਲਾਜ਼ਮਾਂ ਦੇ ਘਰਾਂ ਵਿਚ ਪਹਿਲ ਦੇ ਆਧਾਰ ‘ਤੇ ਸਮਾਰਟ ਮੀਟਰ ਲਗਾਉਣ ਦੀ ਗੱਲ ਕਹੀ ਗਈ ਹੈ । ਇਹ ਫ਼ੈਸਲਾ ਕੇਂਦਰ ਸਰਕਾਰ ਦੇ ਬਿਜਲੀ ਐਕਟ ਸੋਧ ਬਿਲ ਤਹਿਤ ਲਿਆ ਗਿਆ ਹੈ।ਜਦ ਕਿ ਦਿੱਲੀ ਵਿੱਚ ਚੱਲੇ ਕਿਸਾਨ ਅੰਦੋਲਨ ਤੋਂ ਬਾਅਦ ਹੋਏ ਫ਼ੈਸਲੇ ਤਹਿਤ ਇਸ ਬਿਜਲੀ ਐਕਟ ਨੂੰ ਲਾਗੂ ਨਾ ਕਰਨ ਬਾਰੇ ਵੀ ਸਹਿਮਤੀ ਬਣੀ ਸੀ। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ਨੂੰ ਖੋਰਾ ਲਗਾਉਣ ਅਤੇ ਲਗਾਤਾਰ ਕੀਤੇ ਜਾ ਰਹੇ ਲੋਕ ਵਿਰੋਧੀ ਫੈਸਲਿਆਂ ਦਾ ਵਿਰੋਧ ਕਰਨ ਦੀ ਥਾਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਡੀਆਂ ਚੁੱਕ ਚੁੱਕ ਕੇ ਇਸ ਬਿਲ ਨੂੰ ਲਾਗੂ ਕਰਨਾ ਸਾਬਤ ਕਰਦਾ ਹੈ ਕਿ ਦੋਵੇਂ ਸਰਕਾਰਾਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਇਕਸੁਰ ਹਨ।
ਆਗੂਆਂ ਨੇ ਕਿਹਾ ਕਿ ਇਹ ਫੈਸਲਾ ਜਿੱਥੇ ਬਿਜ਼ਲੀ ਨੂੰ ਨਿੱਜ਼ੀ ਹਿੱਤਾਂ ਵਿੱਚ ਦੇਣ ਦੀ ਕੜੀ ਬਣੇਗਾ ਉਥੇ ਹੀ ਪੰਜਾਬ ਦੀ ਟੈਕਨੀਕਲ ਮੁਹਾਰਤ ਹਾਸਿਲ ਨੌਜਵਾਨਾਂ ਦੀ ਰੁਜ਼ਗਾਰ ਪ੍ਰਾਪਤੀ ਦੀ ਆਸ ਤੇ ਵੀ ਪਾਣੀ ਫੇਰੇਗਾ। ਭਾਵੇਂ ਅੱਜ ਇਹਦਾ ਪਹਿਲਾਂ ਅਮਲ ਮੁਲਾਜ਼ਮਾਂ ‘ਤੇ ਕੀਤਾ ਜਾ ਰਿਹਾ ਹੈ ਪਰ ਆਉਣ ਵਾਲੇ ਦਿਨਾਂ ਵਿਚ ਇਹ ਫੈਸਲਾ ਆਮ ਲੋਕਾਂ ਉੱਪਰ ਵੀ ਜਲਦੀ ਹੀ ਸਰਕਾਰ ਲਾਗੂ ਕਰਨ ਜਾ ਰਹੀ ਹੈ । ਜਿਸ ਤਹਿਤ ਸਮਾਰਟ ਚਿੱਪ ਵਾਲੇ ਮੀਟਰ ਲਗਾਏ ਜਾਣਗੇ, ਜੋ ਕੇ ਰਿਚਾਰਜ ਕਰਨ ਉਪਰੰਤ ਹੀ ਚੱਲਣਗੇ । ਉਨ੍ਹਾਂ ਕਿਹਾ ਕਿ ਬਿਜਲੀ ਇਕ ਬੁਨਿਆਦੀ ਸਹੂਲਤ ਹੈ, ਜਿਸ ਬਿਨਾਂ ਰਿਹਾ ਨਹੀਂ ਜਾ ਸਕਦਾ । ਕਈ ਵਾਰ ਸਮੇਂ ਸਿਰ ਤਨਖਾਹਾਂ ਨਾ ਮਿਲਣਾ ਅਤੇ ਹੋਰ ਕੁਦਰਤੀ ਆਫ਼ਤਾਂ ਆ ਜਾਣ ਕਾਰਨ ਵੀ ਬਿਜਲੀ ਦਾ ਬਿਲ ਭਰਨ ਸਮੇਂ ਦੇਰੀ ਹੋ ਜਾਂਦੀ ਹੈ । ਜੋ ਕਿ ਬਾਅਦ ਵਿੱਚ ਸਮਾਂ ਆਉਣ ‘ਤੇ ਖਪਤਕਾਰ ਵੱਲੋਂ ਭਰ ਦਿੱਤਾ ਜਾਂਦਾ ਹੈ । ਇਹ ਫੈਸਲਾ ਲਾਗੂ ਹੋਣ ਨਾਲ ਆਉਣ ਵਾਲੇ ਸਮੇਂ ਵਿੱਚ ਬਿਜਲੀ ਤੇ ਮਿਲਦੀ ਸਬਸਿਡੀ ਬੰਦ ਹੋਣ ਦੀ ਵੀ ਪੂਰੀ ਸੰਭਾਵਨਾ ਹੈ ।
ਆਗੂਆਂ ਨੇ ਕਿਹਾ ਕਿ ਇਸ ਫੈਸਲੇ ਨਾਲ ਪਹਿਲਾਂ ਸਹੀ ਸਲਾਮਤ ਚੱਲ ਰਹੇ ਮੀਟਰ ਬਿਲਕੁਲ ਨਕਾਰਾ ਹੋ ਜਾਣਗੇ ਜਿਸ ਨਾਲ ਕਰੋੜਾਂ ਦਾ ਨੁਕਸਾਨ ਹੋਵੇਗਾ ਅਤੇ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਇਰਾਦੇ ਨਾਲ ਲਗਾਏ ਜਾਣ ਵਾਲੇ ਲੱਖਾਂ ਮੀਟਰਾਂ ਦਾ ਆਰਥਿਕ ਬੋਝ ਖਪਤਕਾਰਾਂ ਨੂੰ ਝੱਲਣਾ ਪਵੇਗਾ।ਅੱਜ ਦੀ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਦਾ ਵਿਰੋਧ ਕਰਨ ਦੇ ਲਈ *ਬਿਜਲੀ ਕ੍ਰਾਪੋਰੇਟੇਸ਼ਨ ਵਿਰੋਧੀ ਸਾਂਝੇ ਫਰੰਟ ਬਠਿੰਡਾ* ਦਾ ਗਠਨ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਇਸ ਪੱਤਰ ਨੂੰ ਰੱਦ ਕਰਵਾਉਣ ਸਬੰਧੀ *7 ਸਤੰਬਰ 2022 ਨੂੰ 11 ਵਜੇ ਰੋਜ਼ ਗਾਰਡਨ ਵਾਲੇ ਪੁਲ* ਥੱਲੇ ਇਕੱਠੇ ਹੋ ਕੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਜਾਵੇਗਾ।ਜੇਕਰ ਸਰਕਾਰ ਆਪਣੇ ਇਸ ਲੋਕ/ਮੁਲਾਜ਼ਮ ਵਿਰੋਧੀ ਫ਼ੈਸਲੇ ਤੋਂ ਪਿੱਛੇ ਨਾ ਹਟੀ ਤਾਂ ਆਉਣ ਵਾਲੇ ਦਿਨਾਂ ਵਿੱਚ ਜ਼ਿਲੇ ਭਰ ਸਮੂਹ ਜਨਤਕ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖੇ ਸੰਘਰਸ਼ ਵਿੱਢੇ ਜਾਣਗੇ।ਇਸ ਸਮੇਂ ਹੋਰਨਾਂ ਤੋਂ ਇਲਾਵਾ ਸਾਥੀ ਸੁਖਚੈਨ ਸਿੰਘ, ਨਵਜੋਤ ਸਿੰਘ,ਦਰਸਨ ਰਾਮ, ਪ੍ਰਿੰਸੀਪਲ ਰਣਜੀਤ ਸਿੰਘ, ਮੁਨੀਸ਼ ਕੁਮਾਰ, ਅਮਨਦੀਪ ਕੁਮਾਰ ਪਰਮਜੀਤ ਸਿੰਘ ਆਦਿ ਆਗੂ ਹਾਜਰ ਸਨ।
ਮੁਲਾਜ਼ਮ ਜਥੇਬੰਦੀਆਂ ਵੱਲੋਂ ਘਰਾਂ ਵਿੱਚ ਲਗਾਏ ਜਾ ਰਹੇ ਸਮਾਰਟ ਮੀਟਰਾਂ ਦਾ ਵਿਰੋਧ ਕਰਨ ਦਾ ਫੈਸਲਾ
ਏਮਜ਼ ਬਠਿੰਡਾ ਵਿਖੇ ਸੀ.ਐਮ.ਈ. ਦਾ ਆਯੋਜਨ
ਸੁਖਜਿੰਦਰ ਮਾਨ
ਬਠਿੰਡਾ, 5 ਸਤੰਬਰ: ਆਲ ਇੰਡੀਆ ਇੰਸੀਚਿਊਟ ਆਫ ਮੈਡੀਕਲ ਸਾਇੰਸ ਬਠਿੰਡਾ ਵਿਖੇ 37ਵੇਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਦੇ ਸਬੰਧ ਵਿੱਚ ਸੀ.ਐਮ.ਈ. ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਏਮਜ਼ ਬਠਿੰਡਾ ਦੇ ਡਾਇਰੈਕਟਰ ਡਾ ਡੀ.ਕੇ. ਸਿੰਘ, ਸਿਵਲ ਸਰਜਨ ਬੰਿਠਡਾ ਡਾ ਤੇਜਵੰਤ ਸਿੰਘ ਢਿੱਲੋਂ, ਡੀਨ ਡਾ ਸ਼ਤੀਸ਼ ਗੁਪਤਾ, ਅਡੀਸ਼ਨਲ ਪ੍ਰੋਫੈਸਰ ਅਤੇ ਐਚ.ਓ.ਡੀ. ਅਨੁਰਾਧਾ ਰਾਜ, ਸਮੂਹ ਪ੍ਰੋਫੈਸ਼ਰ ਅਤੇ ਜਿਲ੍ਹਾ ਬਠਿੰਡਾ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ ਡੀ.ਕੇ. ਸਿੰਘ ਨੇ ਕਿਹਾ ਕਿ ਸਾਨੂੰ ਆਈ ਬੈਂਕ ਅਤੇ ਆਈ ਡੋਨੇਸ਼ਨ ਸੇਵਾਵਾਂ ਵਿੱਚ ਹੋਰ ਤੇਜ਼ੀ ਲਿਆਉਣ ਦੀ ਲੋੜ ਹੈ। ਇਸ ਲਈ ਸਮਾਜ ਵਿੱਚ ਅੱਖਾਂ ਦਾਨ ਕਰਨ ਸਬੰਧੀ ਅਤੇ ਅੱਖਾਂ ਦੀ ਬਿਮਾਰੀਆਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਜਰੂਰਤ ਹੈ। ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਜਲਦੀ ਹੀ ਏਮਜ਼ ਬੰਿਠਡਾ ਵਿਖੇ ਆਈ ਬੈਂਕ ਖੁੱਲਣ ਜਾ ਰਿਹਾ ਹੈ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਘਰ ਦੇ ਨੇੜੇ ਹੀ ਅੱਖਾਂ ਲਗਾਉਣ ਸਬੰਧੀ ਸਹੂਲਤ ਉਪਲਬਧ ਹੋ ਸਕੇ। ਉਹਨਾਂ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਹਸਪਤਾਲਾਂ ਅਤੇ ਏਮਜ਼ ਵਿੱਚ ਅੱਖਾਂ ਦਾਨ ਕਰਨ ਸਬੰਧੀ ਫਾਰਮ ਉਪਲਬਧ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਫਾਰਮ ਭਰੇ ਜਾਣ ਅਤੇ ਇਸ ਸਬੰਧੀ ਜਾਣਕਾਰੀ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਦਿੱਤੀ ਜਾਵੇ। ਡਾ ਤੇਜਵੰਤ ਸਿੰਘ ਢਿੱਲੋ ਸਿਵਲ ਸਰਜਨ ਬਠਿੰਡਾ ਨੇ ਕਿਹਾ ਕਿ ਜੇਕਰ ਕਿਸੇ ਦੁਰਘਟਨਾ ਵਿੱਚ ਸਾਡੇ ਪਰਿਵਾਰ ਦਾ ਕੋਈ ਮੈਂਬਰ ਦੀ ਮੌਤ ਹੋ ਜਾਂਦੀ ਹੈ। ਭਾਵੇਂ ਪਰਿਵਾਰ ਲਈ ਇਹ ਦੁਖ ਦੀ ਘੜੀ ਹੈ, ਪ੍ਰੰਤੂ ਉਸ ਮਿ੍ਰਤਕ ਦੀਆਂ ਅੱਖਾਂ ਦਾਨ ਕਰਕੇ ਦੋ ਵਿਅਕਤੀਆਂ ਨੂੰ ਅੱਖਾਂ ਦਾਨ ਕਰਕੇ ਨਵਾਂ ਜੀਵਨ ਦੇ ਸਕਦੇ ਹਾਂ। ਉਹਨਾਂ ਕਿਹਾ ਕਿ ਸਾਨੂੰ ਜਿਉਂਦੇ ਸਮੇਂ ਖੂਨ ਦਾਨ ਅਤੇ ਮਰਨ ਉਪਰੰਤ ਅੱਖਾਂ ਦਾਨ ਕਰਕੇ ਮਨੁੱਖਤਾ ਦੀ ਸੇਵੀ ਕਰਨੀ ਚਾਹੀਦੀ ਹੈ। ਮਰਨ ਤੋਂ ਬਾਅਦ 6 ਤੋਂ 8 ਘੰਟੇ ਵਿੱਚ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਕਿਸੇ ਵੀ ਉਮਰ ਵਿੱਚ, ਚਾਹੇ ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਅਪ੍ਰੇਸ਼ਨ ਹੋਇਆ ਹੋਵੇ, ਅੱਖਾਂ ਵਿੱਚ ਲੈਂਜ਼ ਪਾਏ ਹੋਣ, ਤਾਂ ਵੀ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆਉਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ਦੇ ਉੱਤੇ ਗਿੱਲਾ ਤੇ ਸਾਫ਼ ਕੱਪੜਾ ਰੱਖਿਆ ਜਾਵੇ। ਅੱਖਾਂ ਦਾਨ ਕਰਨ ਦੀ ਪ੍ਰਕਿ੍ਰਆ ਸਿਰਫ਼ 10 ਤੋ 15 ਮਿੰਟ ਦੀ ਹੈ। ਏਡਜ਼, ਪੀਲੀਆ, ਬਲੱਡ ਕੈਂਸਰ ਅਤੇ ਦਿਮਾਗੀ ਬੁਖਾਰ ਆਦਿ ਵਿੱਚ ਅੱਖਾਂ ਦਾਨ ਨਹੀਂ ਕੀਤੀਆ ਜਾ ਸਕਦੀਆਂ। ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰ: 104 ਤੇ ਸੰਪਰਕ ਵੀ ਕਰ ਸਕਦੇ ਹੋ।
ਸੱਚ ਅਤੇ ਇਮਾਨਦਾਰੀ ਹੀ ਜਿੰਦਗੀ ਦਾ ਅਸਲ ਰਸਤਾ : ਫੌਜਾ ਸਿੰਘ ਸਰਾਰੀ
ਸਮਾਗਮ ਦੀਆਂ ਕੈਬਨਿਟ ਮੰਤਰੀ ਨੇ ਦਿੱਤੀਆਂ ਸ਼ਰਧਾਂਲੂਆਂ ਨੂੰ ਸ਼ੁਭਕਾਮਨਾਵਾਂ
ਭੋਲਾ ਸਿੰਘ ਮਾਨ
ਮੌੜ ਮੰਡੀ, 4 ਸਤੰਬਰ : ਸੱਚ ਅਤੇ ਇਮਾਨਦਾਰੀ ਹੀ ਸਾਡੀ ਜ਼ਿੰਦਗੀ ਦਾ ਅਸਲ ਰਸਤਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਮੌੜ ਮੰਡੀ ਵਿਖੇ ਸਦਭਾਵਨਾ ਹਾਲ ਚ ਪੂਜਨੀਕ ਗੁਰੂ ਚਾਰ ਜਨਮ ਜਯੰਤੀ ਮਹਾਂਉਤਸਵ ਸਬੰਧੀ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਚਰਨਜੀਤ ਕੌਰ ਵਿਸੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸ਼ਰਧਾਂਲੂਆਂ ਨੂੰ ਸਮਾਗਮ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜਿਥੇ ਪ੍ਰਮਾਤਮਾ ਦਾ ਕਣ-ਕਣ ਵਿੱਚ ਵਾਸਾ ਹੈ ਓਥੇ ਹੀ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਸਮਾਜ ਸੇਵਾ ਦੇ ਕੰਮ ਕਰਨ ਲਈ ਮੈੰ ਨੂੰ ਮਾਰਨਾ ਪੈਂਦਾ ਹੈ। ਸਮਾਗਮ ਉਪਰੰਤ ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸਮੂਹ ਸਹਿਰ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਜਾਇਜ ਮੁਸ਼ਕਿਲਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਮੌੜ ਸ੍ਰੀ ਵਰਿੰਦਰ ਸਿੰਘ, ਡੀ.ਐਸ.ਪੀ ਸ੍ਰੀ ਬਲਜੀਤ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਜਗਤਾਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਸ੍ਰੀ ਗੁਰਜਿੰਦਰ ਸਿੰਘ, ਸ੍ਰੀ ਦਲਜਿੰਦਰ ਸਿੰਘ, ਸ੍ਰੀ ਦਵਿੰਦਰ ਸਿੰਘ, ਪ੍ਰਧਾਨ ਜੈਨ ਸਭਾ ਮੌੜ ਮੰਡੀ ਸ੍ਰੀ ਇੰਦਰਜੀਤ ਗੁਪਤਾ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜਰ ਸਨ।
ਪੰਜਾਬੀ ਸਾਹਿਤ ਸਭਾ ਵੱਲੋਂ ਬਲਵਿੰਦਰ ਭੁੱਲਰ ਦਾ ਰੂਬਰੂ ਹੋਇਆ, ਆਗਾਜਵੀਰ ਦੀ ਕਹਾਣੀ ’ਤੇ ਚਰਚਾ ਹੋਈ
ਸੁਖਜਿੰਦਰ ਮਾਨ
ਬਠਿੰਡਾ, 4 ਸਤੰਬਰ: ਪੰਜਾਬੀ ਸਾਹਿਤ ਸਭਾ ਰਜਿ: ਬਠਿੰਡਾ ਵੱਲੋਂ ਸਥਾਨਕ ਟੀਚਰਜ ਹੋਮ ਵਿਖੇ ਵਿਸੇਸ ਭਰਵੀਂ ਮੀਟਿੰਗ ਪਿ੍ਰੰ: ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦੌਰਾਨ ਆਸਟ੍ਰੇਲੀਆ ਦਾ ਦੌਰਾ ਕਰਕੇ ਆਏ ਪੱਤਰਕਾਰ ਤੇ ਸਾਹਿਤਕਾਰ ਸ੍ਰੀ ਬਲਵਿੰਦਰ ਸਿੰਘ ਭੁੱਲਰ ਦਾ ਰੂਬਰੂ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਸ੍ਰੀ ਭੁੱਲਰ ਨੇ ਆਸਟ੍ਰੇਲੀਆ ਦੇੇਸ਼ ਦੀ ਭੁਗੋਲਕ, ਸਮਾਜਿਕ, ਸਿਆਸੀ, ਸਾਹਿਤਕ ਤੇ ਸੱਭਿਆਚਾਰਕ ਸਥਿਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਆਸਟ੍ਰੇਲੀਆ ਦੇ ਲੋਕਾਂ ਦਾ ਰਹਿਣ ਸਹਿਣ ਦਾ ਢੰੰਗ, ਉੱਥੋਂ ਦੇ ਮੂਲ ਨਿਵਾਸੀਆਂ ਦੀ ਮੌਜੂਦਾ ਹਾਲਤ ਅਤੇ ਭਾਰਤ ਖਾਸ ਕਰਕੇ ਪੰਜਾਬ ਤੋਂ ਪਹੁੰਚੇ ਲੋਕਾਂ ਦੀ ਸਥਿਤੀ ਤੇ ਚਾਨਣਾ ਪਾਇਆ। ਇਸ ਦੌਰਾਨ ਸੁਆਲਾਂ ਦੇ ਜਵਾਬ ਦਿੰਦਿਆਂ ਸ੍ਰੀ ਭੁੱਲਰ ਨੇ ਦੱਸਿਆ ਕਿ ਜਿਹੜੇ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਉੱਥੋਂ ਦੇ ਕਾਨੂੰਨ ਅਨੁਸਾਰ ਕੰਮ ਕਰਦੇ ਹਨ ਅਤੇ ਪੜ੍ਹਾਈ ਵੱਲ ਪੂਰਾ ਧਿਆਨ ਦਿੰਦੇ ਹਨ, ਉਹਨਾਂ ਨੂੰ ਪੱਕੇ ਹੋਣ ਦੀ ਕੋਈ ਸਮੱਸਿਆ ਨਹੀਂ ਹੁੰਦੀ। ਪੰਜਾਬੀ ਭਾਸ਼ਾ ਤੇ ਸਾਹਿਤ ਬਾਰੇ ਪੁੱਛਣ ਤੇ ਉਹਨਾਂ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਆਸਟ੍ਰੇਲੀਆ ਦੇ ਹਰ ਸ਼ਹਿਰ ਵਿੱਚ ਪੰਜਾਬੀ ਸਾਹਿਤ ਸਭਾਵਾਂ ਬਣ ਚੁੱਕੀਆਂ ਹਨ, ਸਾਹਿਤਕ ਸਮਾਗਮ ਕੀਤੇ ਜਾਂਦੇ ਹਨ ਅਤੇ ਲਾਇਬਰੇਰੀਆਂ ਖੋਹਲੀਆਂ ਜਾ ਰਹੀਆਂ ਹਨ। ਉੱਥੇ ਪੈਦਾ ਹੋਣ ਵਾਲੇ ਪੰਜਾਬੀ ਪਰਿਵਾਰਾਂ ਦੇ ਬੱਚਿਆਂ ਨੂੰ ਮਾਤਭਾਸ਼ਾ ਨਾਲ ਜੋੜਣ ਲਈ ਸਕੂਲ ਖੋਹਲੇ ਹੋਏ ਹਨ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪ੍ਰਚਾਰ ਸਕੱਤਰ ਅਮਨ ਦਾਤੇਵਾਸੀਆ ਨੇ ਦੱਸਿਆ ਕਿ ਪ੍ਰੋਗਰਾਮ ਦੇ ਦੂਜੇ ਸੈਸ਼ਨ ਵਿੱਚ ਆਗਾਜਵੀਰ ਨੇ ਕਹਾਣੀ ‘ਲਾਜਵੰਤੀ ਦਾ ਬੂਟਾ’ ਪੜ੍ਹੀ ਜਿਸ ਉੱਤੇ ਭਖ਼ਵੀਂ ਬਹਿਸ ਹੋਈ। ਬਹਿਸ ਵਿੱਚ ਭਾਗ ਲੈਂਦਿਆਂ ਭੋਲਾ ਸਿੰਘ ਸਮੀਰੀਆ, ਕਾ: ਜਰਨੈਲ ਸਿੰਘ, ਬਲਵਿੰਦਰ ਸਿੰਘ ਭੁੱਲਰ, ਰਣਜੀਤ ਗੌਰਵ ਨੇ ਕਹਾਣੀ ਦੇ ਨਿਭਾ ਤੇ ਵਿਸ਼ੇ ਨੂੰ ਬਾਖੂਬੀ ਪੇਸ਼ ਕਰਨ ਤੇ ਕਹਾਣੀਕਾਰ ਨੂੰ ਵਧਾਈ ਦਿੱਤੀ। ਇਸਤੋਂ ਬਾਅਦ ਹਾਜਰ ਕਵੀਆਂ ਸਰਵ ਸ੍ਰੀ ਭੋਲਾ ਸਿੰਘ ਸਮੀਰੀਆ, ਪਿ੍ਰ: ਜਸਵੀਰ ਸਿੰਘ ਢਿੱਲੋਂ, ਰਣਬੀਰ ਰਾਣਾ, ਅਮਨ ਦਾਤੇਵਾਸੀਆ, ਭੁਪਿੰਦਰ ਸੰਧੂ, ਦਿਲਬਾਗ ਸਿੰਘ, ਅਮਰਜੀਤ ਸਿੰਘ ਜੀਤ, ਰਣਜੀਤ ਗੌਰਵ, ਨਿਰੰਜਨ ਸਿੰੰਘ ਪ੍ਰੇਮੀ, ਸੇਵਕ ਸਿੰਘ ਸਮੀਰੀਆ ਹੋਰਾਂ ਕਵਿਤਾਵਾਂ ਤੇ ਗ਼ਜਲਾਂ ਪੇਸ਼ ਕੀਤੀਆਂ। ਜਿਹਨਾਂ ਤੇ ਹਾਜਰ ਸਾਹਿਤਕਾਰਾਂ ਨੇ ਚਰਚਾ ਕੀਤੀ। ਪ੍ਰੋਗਰਾਮ ਵਿੱਚ ਕੰਵਲਜੀਤ ਸਿੰਘ ਕੁਟੀ ਐਡਵੋਕੇਟ, ਲਛਮਣ ਸਿੰਘ ਮਲੂਕਾ, ਖੁਸ਼ਵੰਤ ਬਰਗਾੜੀ, ਗੁਰਵਿੰਦਰ ਸਿੰਘ ਐਡਵੋਕੇਟ ਆਦਿ ਵੀ ਹਾਜਰ ਸਨ।
ਪਿੰਡ ਬਾਸ ਵਿਚ ਡਿਪਟੀ ਮੁੱਖ ਮੰਤਰੀ ਨੇ ਕੀਤਾ ਸ਼ਹੀਦ ਭੁਪੇਂਦਰ ਸਿੰਘ ਦੀ ਪ੍ਰਤਿਮਾ ਦਾ ਉਦਘਾਟਨ
ਸੁਖਜਿੰਦਰ ਮਾਨ
ਚੰਡੀਗੜ੍ਹ, 5 ਸਤੰਬਰ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਖੇਡ ਅਤੇ ਸੇਨਾ ਵਿਚ ਹਰਿਆਣਾ ਦੇ ਵੀਰ ਜਵਾਨਾਂ ਦਾ ਸੱਭ ਤੋਂ ਵੱਡਾ ਯੋਗਦਾਨ ਹੈ। ਸਾਡੇ ਸੂਬੇ ਦੇ ਯੂਵਾ ਖਿਡਾਰੀ ਜਿੱਥੇ ਦੇਸ਼ ਦੇ ਲਈ ਮੈਡਲ ਲਿਆ ਰਹੇ ਹਨ, ਉੱਥੇ ਬਾਡਰ ‘ਤੇ ਡਟੇ ਸਿਪਾਹੀ ਭਾਰਤ ਦੀ ਸੁਰੱਖਿਆ ਲਈ ਮੁਸਤੈਦ ਹਨ। ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਅੱਜ ਚਰਖੀ ਦਾਦਰੀ ਜਿਲ੍ਹਾ ਦੇ ਪਿੰਡ ਬਾਸ ਵਿਚ ਅਮਰ ਸ਼ਹੀਦ ਭੁਪੇਂਦਰ ਸਿੰਘ ਚੌਹਾਨ ਦੀ ਪ੍ਰਤਿਮਾ ਦਾ ਉਦਘਾਟਨ ਕਰਲ ਬਾਅਦ ਜਨਸਭਾ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਮਿੱਟੀ ਵਿਚ ਜਨਮੇ ਨੌਜੁਆਨਾਂ ਦੀ ਸੇਨਾ ਵਿਚ ਗਿਣਤੀ ਦੱਸ ਫੀਸਦੀ ਤੋਂ ਵੱਧ ਹੈ। ਸਾਡੇ ਹਰ ਪਿੰਡ ਅਤੇ ਸ਼ਹਿਰ ਵਿਚ ਸਾਬਕਾਂ ਫੌਜੀਆਂ ਅਤੇ ਕੰਮ ਕਰ ਰਹੇ ਫੌਜੀਆਂ ਦੀ ਚੰਗੀ ਖਾਸੀ ਤਾਦਾਦ ਹੈ। ਸਾਨੁੰ ਉਨ੍ਹਾਂ ਸਾਿਰਆਂ ਵੀਰ ਸ਼ਹੀਦਾਂ ਅਤੇ 20 ਤੋਂ 25 ਸਾਲ ਤਕ ਸੀਮਾਵਾਂ ਦੀ ਰੱਖਿਆ ਕਰ ਕੇ ਘਰ ਆਏ ਫੌਜੀਆਂ ਦੇ ਪ੍ਰਤੀ ਸਨਮਾਨ ਦਾ ਭਾਵ ਰੱਖਣਾ ਚਾਹੀਦਾ ਹੈ, ਜਿਨ੍ਹਾਂ ਨੇ ਤਿਆਗ ਅਤੇ ਬਲਿਦਾਨ ਤੋ. ਦੇਸ਼ ਸੁਰੱਖਿਅਤ ਹੈ। ਸ਼ਹੀਦ ਭੁਪੇਂਦਰ ਚੌਹਾਨ ਦੇ ਪਰਿਵਾਰ ਦੀ ਸ਼ਲਾਘਾ ਕਰਦੇ ਹੋਏ ਡਿਪਟੀ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਲਾਡਲੇ ਨੂੰ ਦੇਸ਼ ਸੇਵਾ ਲਈ ਭੇਜਣਾ ਕਿਸੇ ਬਲਿਦਾਨ ਤੋਂ ਘੱਟ ਨਹੀਂ। ਇਸ ਵੀਰ ਸ਼ਹੀਦ ਦੇ ਜੀਵਨ ਤੋਂ ਪਿੰਡ ਦੀ ਨੌਜੁਆਨ ਪੀੜੀ ਨੂੰ ਵੀ ਰਾਸ਼ਟਰਭਗਤੀ ਦੀ ਪ੍ਰੇਰਣਾ ਮਿਲਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਇਹ ਕਾਨੂੰਨ ਬਣਾ ਦਿੱਤਾ ਹੈ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਂਅ ਉਸ ਪਿੰਡ ਦੇ ਸ਼ਹੀਦ ਦੇ ਨਾਂਅ ‘ਤੇ ਰੱਖਿਆ ਜਾਵੇਗਾ। ਉਨ੍ਹਾਂ ਨੇ ਇਸ ਮੁਹਿੰਮ ਦੀ ਸ਼ੁਰੂਆਤ ਜੀਂਦ ਜਿਲ੍ਹਾ ਤੋਂ ਕੀਤੀ ਸੀ ਅਤੇ ਹੁਣ ਹਰਿਆਣਾ ਦੇ ਸਾਰੇ 22 ਜਿਲ੍ਹਿਆਂ ਵਿਚ ਇਸ ਨੁੰ ਲਾਗੂ ਕਰ ਦਿੱਤਾ ਗਿਆ ਹੈ। ਸ੍ਰੀ ਦੁਸ਼ਯੰਤ ਚੌਟਾਲਾ ਨੇ ਪਿੰਡ ਬਾਸ ਵਿਚ ਪੰਚਾਇਤ ਦਾ ਪ੍ਰਸਤਾਵ ਮਿਲਣ ‘ਤੇ ਇਕ ਸਮੂਦਾਇਕ ਭਵਨ ਅਤੇ ਲਾਇਬ੍ਰੇਰੀ ਬਨਵਾਉਣ ਦਾ ਐਲਾਨ ਕੀਤਾ। ਇਸ ਮੌਕੇ ‘ਤੇ ਸਾਬਕਾ ਵਿਧਾਇਕ ਤੇ ਹਰਿਆਣਾ ਰਿਹਾਇਸ਼ ਦੇ ਚੇਅਰਮੈਨ ਰਾਜਦੀਪ ਫੌਗਾਟ, ਸਾਬਕਾ ਮੰਤਰੀ ਸਤਪਾਲ ਸਾਂਗਵਾਨ ਵੀ ਮੌਜੂਦ ਰਹੇ।
ਬੀ.ਐਫ.ਜੀ.ਆਈ. ਵਿਖੇ ਚੱਲ ਰਹੇ 8 ਰੋਜ਼ਾ ਐਨ.ਸੀ.ਸੀ. ਸਾਲਾਨਾ ਸਿਖਲਾਈ ਕੈਂਪ ਵਿੱਚ ਬੈੱਸਟ ਕੈਡਿਟ ਮੁਕਾਬਲਾ ਆਯੌਜਿਤ
ਸੁਖਜਿੰਦਰ ਮਾਨ
ਬਠਿੰਡਾ, 5 ਸਤੰਬਰ : ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਕੈਂਪ ਕਮਾਡੈਂਟ ਕਰਨਲ ਕੇ. ਐਸ. ਮਾਥੁਰ ਦੀ ਅਗਵਾਈ ਹੇਠ ਚੱਲ ਰਹੇ 20 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਸਾਲਾਨਾ ਸਿਖਲਾਈ ਕੈਂਪ ਦੇ ਪੰਜਵੇਂ ਦਿਨ ਬੈੱਸਟ ਕੈਡਿਟ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਭਾਗ ਲੈਣ ਵਾਲੇ ਕੈਡਿਟਾਂ ਵਿੱਚ ਭਾਰੀ ਉਤਸ਼ਾਹ ਰਿਹਾ। ਉਹ ਲਿਖਤੀ ਪ੍ਰੀਖਿਆ ਦੀਆਂ ਸ਼੍ਰੇਣੀਆਂ ਦੇ ਅਧੀਨ ਟੈੱਸਟ ਵਿੱਚ ਹਾਜ਼ਰ ਹੋਏ, ਜਿਸ ਤੋਂ ਬਾਅਦ ਡੀ.ਐਸ.ਟੀ., ਸਕੂਐਡ ਡਰਿੱਲ, ਪਰਸਨਲ ਇੰਟਰਵਿਊ ਤਹਿਤ ਮੁਲਾਂਕਣ ਕੀਤੇ ਗਏ । ਇਸ ਮੁਕਾਬਲੇ ਦਾ ਉਦੇਸ਼ ਪਟਿਆਲਾ ਗਰੁੱਪ ਲਈ ਸਰਵੋਤਮ ਕੈਡਿਟਾਂ ਦੀ ਚੋਣ ਕਰਨਾ ਸੀ ਜੋ ਅੱਗੇ ਡਾਇਰੈਕਟੋਰੇਟ ਟੀਮ ਲਈ ਮੁਕਾਬਲਾ ਕਰਨਗੇ। ਇਹ ਦਿਨ ਪਿੰਡ ਘੁੱਦਾ ਦੀ ਫਾਇਰਿੰਗ ਰੇਂਜ ਵਿੱਚ ਜੂਨੀਅਰ ਕੈਡਿਟਾਂ ਜੂਨੀਅਰ ਡਵੀਜ਼ਨ/ਜੂਨੀਅਰ ਵਿੰਗ ਦੀ ਫਾਇਰਿੰਗ ਨਾਲ ਮਨਾਇਆ ਗਿਆ। ਸੀਨੀਅਰ ਡਿਵੀਜ਼ਨ (ਐਸ.ਡੀ.) ਅਤੇ ਜੂਨੀਅਰ ਡਵੀਜ਼ਨ (ਜੇ.ਡੀ.) ਕੈਡਿਟਾਂ ਵਿੱਚ ਦਸਤਾਰ ਬੰਨ੍ਹਣ ਦੇ ਮੁਕਾਬਲੇ ਵੀ ਖਿੱਚ ਦਾ ਕੇਂਦਰ ਰਹੇ। ਕੈਂਪ ਕਮਾਡੈਂਟ ਕਰਨਲ ਕੇ. ਐਸ. ਮਾਥੁਰ ਨੇ ਕੈਂਪ ਵਿੱਚ ਐਨ.ਸੀ.ਸੀ. ਦੀ ਸਿਖਲਾਈ ਦੇਣ ਦੇ ਤਰੀਕੇ ‘ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਇਸ ਕੈਂਪ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਬਾਬਾ ਫ਼ਰੀਦ ਕਾਲਜ ਆਫ਼ ਇੰਜ. ਐਂਡ ਟੈਕਨਾਲੋਜੀ, ਬਠਿੰਡਾ ਦੀ ਪਿ੍ਰੰਸੀਪਲ ਅਤੇ ਸਟਾਫ਼ ਮੈਂਬਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
ਮੁੱਖ ਮੰਤਰੀ ਵੱਲੋਂ ਮੁਹਾਲੀ ਵਿਖੇ ਇਨੋਵੇਸ਼ਨ ਪੰਜਾਬ ਮਿਸ਼ਨ ਦੇ ਸਮਾਗਮ ਦਾ ਉਦਘਾਟਨ
-
ਪੰਜਾਬੀ ਨੌਜਵਾਨਾਂ ਦੇ ਨਿਵੇਕਲੇ ਵਿਚਾਰਾਂ ਦੀ ਵਰਤੋਂ ਕਰਕੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦਾ ਵਾਅਦਾਸਿੰਗਲ ਵਿੰਡੋ ਨੂੰ ਭ੍ਰਿਸ਼ਟਾਚਾਰ ਦੇ ਕੋਹੜ ਤੋਂ ਮੁਕਤ ਕਰਕੇ ਅਸਲ ਸੁਵਿਧਾ ਕੇਂਦਰਾਂ ਵਿੱਚ ਤਬਦੀਲ ਕੀਤਾਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ ਲਈ ਕਿਹਾਪੰਜਾਬੀ ਖਬਰਸਾਰ ਬਿਉਰੋਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 5 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਨਵੀਨਤਾਕਾਰੀ ਤੇ ਲੀਹੋਂ ਹਟਵੇਂ ਵਿਚਾਰਾਂ ਦੀ ਵਰਤੋਂ ਕਰਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦਾ ਅਹਿਦ ਲਿਆ।ਇੱਥੇ ਕਾਲਕਟ ਭਵਨ ਵਿਖੇ ਇਨੋਵੇਸ਼ਨ ਮਿਸ਼ਨ ਪੰਜਾਬ ਐਸੀਲੇਟਰ ਦੇ ਨਾਮ ਹੇਠ ਕਰਵਾਏ ਸੰਮੇਲਨ ਦਾ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੇਰਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨਾਂ ਨੂੰ ‘ਉਦੇਸ਼ ਰਹਿਤ’ ਨਾ ਬਣਾਇਆ ਜਾਵੇ ਸਗੋਂ ਉਹ ਸੂਬੇ ਲਈ ਅਨਮੋਲ ਸਰਮਾਏ ਵਿਚ ਤਬਦੀਲ ਹੋਣ।”ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਨਵੇਂ ਅਤੇ ਨਿਵੇਕਲੇ ਵਿਚਾਰਾਂ ਨਾਲ ਲਬਰੇਜ਼ ਹਨ ਜੋ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਲਈ ਬਹੁਤ ਸਹਾਈ ਸਿੱਧ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚਾਰਾਂ ਨੂੰ ਉਸਾਰੂ ਦਿਸ਼ਾ ਵਿੱਚ ਲਿਜਾਣ ਦੀ ਲੋੜ ਹੈ ਤਾਂ ਜੋ ਪੰਜਾਬ, ਦੇਸ਼ ਵਿੱਚ ਇੱਕ ਮੋਹਰੀ ਰਾਜ ਵਜੋਂ ਉਭਰ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਢੁਕਵੇਂ ਮੌਕੇ ਅਤੇ ਬਣਦਾ ਸਹਿਯੋਗ ਮਿਲੇ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਉੱਦਮੀ ਹੋਣ ਅਤੇ ਅਗਵਾਈ ਕਰਨ ਦੇ ਗੁਣਾਂ ਦੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਹੀ ਪੰਜਾਬੀਆਂ ਨੇ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕਰ ਲਿਆ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਵਿਲੱਖਣ ਵਿਚਾਰਾਂ ਨਾਲ ਵੱਡੇ ਕਾਰੋਬਾਰ ਪੈਦਾ ਕੀਤੇ ਹਨ ਅਤੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਵਿਚ ਵੀ ਪੰਜਾਬੀ ਉੱਦਮੀਆਂ ਵੱਲੋਂ ਵੱਡੇ ਸਟਾਰਟ-ਅੱਪਜ਼ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਟਾਰਟਅੱਪ ਬਣਾਉਣ ਵਿੱਚ ਮਦਦ ਕਰਨ ਲਈ ਉਨ੍ਹਾਂ ਨੂੰ ਸਹੀ ਸੇਧ ਦੇਵੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਆਈ.ਐਮ. ਪੰਜਾਬ ਐਕਸਲੇਟਰ ਦੀਆਂ ਵਿਸ਼ਵ ਪੱਧਰੀ ਸਹੂਲਤਾਂ ਨੌਕਰੀਆਂ ਪੈਦਾ ਕਰਨ, ਨਿਵੇਸ਼ ਲਿਆਉਣ, ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਸਕਾਰਾਤਮਕ ਸਮਾਜਿਕ ਤਬਦੀਲੀ ਲਿਆਉਣ ਵਿੱਚ ਮਦਦ ਕਰਨਗੀਆਂ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸੰਭਾਵੀ ਨਿਵੇਸ਼ਕਾਂ ਦੀ ਸਹੂਲਤ ਲਈ ਪਹਿਲੀ ਵਾਰ ਵੱਖ-ਵੱਖ ਵਿਭਾਗਾਂ ਲਈ ਸਿੰਗਲ ਵਿੰਡੋ ਸਿਸਟਮ ਨੂੰ ਸਹੀ ਮਾਅਨਿਆਂ ਸਿੰਗਲ ਵਿੰਡੋ ਵਜੋਂ ਉਭਰਿਆ ਹੈ। ਭਗਵੰਤ ਮਾਨ ਨੇ ਖੁਲਾਸਾ ਕੀਤਾ ਕਿ ਇਸ ਤੋਂ ਪਹਿਲਾਂ ਇਹ ਵਿੰਡੋ ਭ੍ਰਿਸ਼ਟਾਚਾਰ ਦਾ ਅੱਡਾ ਸੀ ਪਰ ਹੁਣ ਇਹ ਸਨਅਤਕਾਰਾਂ ਲਈ ਅਸਲ ਸੁਵਿਧਾ ਕੇਂਦਰਾਂ ਵਿੱਚ ਤਬਦੀਲ ਹੋ ਗਈ ਹੈ।ਮੁੱਖ ਮੰਤਰੀ ਨੇ ਕਿਹਾ, “ਜਿਵੇਂ ਹਵਾਈ ਅੱਡਿਆਂ ‘ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਨ ਭਰਨ ਦੀ ਸਹੂਲਤ ਮੁਹੱਈਆ ਕਰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰੇਗੀ।” ਉਨ੍ਹਾਂ ਨੇ ਭਰੋਸਾ ਦਿੱਤਾ ਕਿ ਨੌਜਵਾਨਾਂ ਦੇ ਵਿਚਾਰਾਂ ਦੀ ਉਡਾਰੀ ਲਈ ਖੰਭ ਦੇਣ ਵਾਸਤੇ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ।ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਰਵੱਈਏ ਕਾਰਨ ਦੇਸ਼ ਤਰੱਕੀ ਪੱਖੋਂ ਪਛੜ ਗਿਆ। ਉਨ੍ਹਾਂ ਕਿਹਾ ਕਿ ਕਿੰਨੀ ਵਿੰਡਬਨਾ ਹੈ ਕਿ ਸਾਡੇ ਨੌਜਵਾਨਾਂ ਨੂੰ ਸਿਰਫ 25 ਸਾਲ ਪਹਿਲਾਂ ਆਜ਼ਾਦੀ ਪ੍ਰਾਪਤ ਕਰਨ ਵਾਲੇ ਯੂਕਰੇਨ ਵਰਗੇ ਦੇਸ਼ਾਂ ਵਿੱਚ ਡਾਕਟਰੀ ਸਿੱਖਿਆ ਲਈ ਜਾਣਾ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਿੱਖਿਆ ਅਤੇ ਸਿਹਤ ਵਿੱਚ ਵਧੀਆ ਬੁਨਿਆਦੀ ਢਾਂਚਾ ਸਥਾਪਤ ਕਰਕੇ ਇਨ੍ਹਾਂ ਹਾਲਤਾਂ ਨੂੰ ਪੁੱਠਾ ਮੋੜਾ ਦਿੱਤਾ ਜਾਵੇ, ਜਿਸ ਲਈ ਉਨ੍ਹਾਂ ਦੀ ਸਰਕਾਰ ਯਤਨ ਕਰ ਰਹੀ ਹੈ।ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਕਰਨ ਦੀ ਬਜਾਏ ਰੁਜ਼ਗਾਰ ਦੇਣ ਵਾਲੇ ਬਣਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਨੋਵੇਸ਼ਨ ਮਿਸ਼ਨ ਪੰਜਾਬ ਦੀ ਵਿਲੱਖਣ ਨਿੱਜੀ-ਜਨਤਕ ਭਾਈਵਾਲੀ ਹੈ ਜਿਸ ਦਾ ਉਦੇਸ਼ ਸਟਾਰਟਅੱਪ ਵਾਲੇ ਭਾਈਵਾਲਾਂ ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਲਈ ਸੇਧਗਾਰ ਵਜੋਂ ਕੰਮ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਅਤੇ ਖੁਸ਼ਹਾਲੀ ਦੇ ਨਵੇਂ ਦਿਸਹੱਦੇ ਕਾਇਮ ਹੋਣ ਦੇ ਨਾਲ-ਨਾਲ ਇਹ ਪੰਜਾਬ ਨੂੰ ਭਾਰਤ ਵਿੱਚ ਸਟਾਰਟਅੱਪ ਧੁਰੇ ਵਜੋਂ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਕਰਨ ਵਿਚ ਸਹਾਈ ਹੋਵੇਗਾ।।ਇਸ ਤੋਂ ਪਹਿਲਾਂ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਨੂੰ ਪਹਿਲੀ ਵਾਰ ਨੌਜਵਾਨ ਮੁੱਖ ਮੰਤਰੀ ਮਿਲਿਆ ਹੈ ਜੋ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਿਚਾਰਾਂ ਨਾਲ ਭਰਪੂਰ ਹਨ। ਉਨ੍ਹਾਂ ਨੇ ਪੰਜਾਬ ਨੂੰ ਵਿਕਾਸ ਦੇ ਰਾਹ ਉਤੇ ਪਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ।ਇਸ ਮੌਕੇ ‘ਤੇ ਆਈ.ਐਮ.ਪੀ.ਪੰਜਾਬ ਦੇ ਚੇਅਰਮੈਨ ਪ੍ਰਮੋਦ ਭਸੀਨ ਨੇ ਕਿਹਾ ਕਿ ਮਿਸ਼ਨ ਆਪਣੇ ਨੈਟਵਰਕ, ਐਕਸੀਲੇਟਰਾਂ ਦੇ ਨਾਲ ਵਿਸ਼ਵ ਪੱਧਰੀ ਸਲਾਹਕਾਰਾਂ ਅਤੇ ਆਲਮੀ ਨਿਵੇਸ਼ਕਾਂ ਨੂੰ ਲਿਆ ਰਿਹਾ ਹੈ ਤਾਂ ਜੋ ਸਟਾਰਟਅੱਪ ਨੂੰ ਲੋੜੀਂਦਾ ਸਹਿਯੋਗ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਨੇ ਸੂਬੇ ਵਿੱਚ ਸਟਾਰਟਅੱਪਜ਼ ਨੂੰ ਸਹਿਯੋਗ ਕਰਨਾ ਪਹਿਲਾਂ ਤੋਂ ਹੀ ਸ਼ੁਰੂ ਕਰ ਦਿੱਤਾ ਹੈ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਦਿਲੀਪ ਕੁਮਾਰ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਡਾਇਰੈਕਟਰ ਇੰਡਸਟਰੀਜ਼ ਸਿਬਿਨ.ਸੀ ਅਤੇ ਹੋਰ ਹਾਜ਼ਰ ਸਨ।
