Home Blog Page 2811

ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਕਾਲਜ ਅਧਿਆਪਕਾਂ ਲਈ ਵੱਡੀਆਂ ਸੌਗਾਤਾਂ ਦਾ ਐਲਾਨ

0
ਇਕ ਅਕਤੂਬਰ ਤੋਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਯੂ.ਜੀ.ਸੀ. ਦਾ 7ਵਾਂ ਪੇਅ ਕਮਿਸ਼ਨ ਲਾਗੂ ਹੋਵੇਗਾ
ਅਧਿਆਪਕਾਂ ਦੀ ਕਮੀ ਦੂਰ ਕਰਨ ਲਈ ਸਰਕਾਰੀ ਕਾਲਜਾਂ ਵਿਚ ਗੈਸਟ ਫੈਕਲਟੀ ਟੀਚਰਾਂ ਦੀ ਭਰਤੀ ਨੂੰ ਪ੍ਰਵਾਨਗੀ
ਮੌਜੂਦਾ ਗੈਸਟ ਫੈਕਲਟੀ ਟੀਚਰਾਂ ਦੇ ਮਾਣ-ਭੱਤੇ ਵਿਚ ਸਨਮਾਨਯੋਗ ਵਾਧਾ ਕਰਨ ਦਾ ਐਲਾਨ
ਸੁਖਜਿੰਦਰ ਮਾਨ
ਚੰਡੀਗੜ੍ਹ, 5 ਸਤੰਬਰ: ਅਧਿਆਪਕ ਦਿਵਸ ਮੌਕੇ ਕਾਲਜ ਅਧਿਆਪਕਾਂ ਦੇ ਸਤਿਕਾਰ ਵਿਚ ਵੱਡੀਆਂ ਸੌਗਾਤਾਂ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਇਕ ਅਕਤੂਬਰ, 2022 ਤੋਂ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਸੀ.ਜੀ.) ਦਾ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਹੈ। ਅੱਜ ਵੀਡੀਓ ਸੰਦੇਸ਼ ਰਾਹੀਂ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਸਟਾਫ ਵੱਲੋਂ ਬਹੁਤ ਚਿਰਾਂ ਤੋਂ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਅੱਜ ਇਸ ਮੰਗ ਨੂੰ ਪ੍ਰਵਾਨ ਕਰਦੇ ਹੋਏ ਇਕ ਅਕਤੂਬਰ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਾਲਜਾਂ ਵਿਚ ਗੈਸਟ ਫੈਕਲਟੀ ਟੀਚਰਾਂ ਦੀ ਭਰਤੀ ਕਰਨ ਦਾ ਵੀ ਐਲਾਨ ਕੀਤਾ ਜਿਸ ਨਾਲ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਬਿਹਤਰ ਭਵਿੱਖ ਲਈ ਸਾਡੀ ਸਰਕਾਰ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਕਾਲਜਾਂ ਵਿਚ ਅਧਿਆਪਕਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਾਲਜਾਂ ਵਿਚ ਪਹਿਲਾਂ ਤੋਂ ਪੜ੍ਹਾ ਰਹੇ ਗੈਸਟ ਫੈਕਲਟੀ ਟੀਚਰਾਂ ਦੇ ਮਾਣ-ਭੱਤੇ ਵਿਚ ਵੀ ਸਨਮਾਨਯੋਗ ਵਾਧਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਟੀਚਰ 18-20 ਸਾਲ ਦੇ ਸਮੇਂ ਤੋਂ ਤਾਲੀਮ ਦੇ ਰਹੇ ਹਨ ਅਤੇ ਸਰਕਾਰ ਨੇ ਇਨ੍ਹਾਂ ਦੇ ਮਾਣ-ਭੱਤੇ ਵਿਚ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਅਧਿਆਪਕ ਦਿਵਸ ਨੂੰ ਆਪਣੇ ਜੀਵਨ ਦਾ ਖਾਸ ਦਿਨ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਂ ਖੁਦ ਅਧਿਆਪਕ ਦਾ ਪੁੱਤਰ ਹਾਂ ਜਿਸ ਕਰਕੇ ਮੇਰੇ ਲਈ ਅੱਜ ਦਾ ਦਿਨ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਮਾਪਿਆਂ ਤੋਂ ਬਾਅਦ ਬੱਚੇ ਦੀ ਸਾਕਾਰਤਮਕ ਸਿਰਜਣਾ ਵਿਚ ਸਭ ਤੋਂ ਅਹਿਮ ਭੂਮਿਕਾ ਅਧਿਆਪਕ ਦੀ ਹੁੰਦੀ ਹੈ ਜੋ ਵਿਦਿਆਰਥੀ ਜੀਵਨ ਵਿਚ ਬੱਚੇ ਦਾ ਮਾਰਗਦਰਸ਼ਨ ਕਰਦਾ ਹੈ। ਇਸੇ ਕਰਕੇ ਅਧਿਆਪਕਾਂ ਨੂੰ ਸਤਿਕਾਰ ਵਜੋਂ ‘ਕੌਮ ਦੇ ਨਿਰਮਾਤਾ’ ਕਿਹਾ ਜਾਂਦਾ ਹੈ। ਬੱਚਿਆਂ ਦੇ ਬਿਹਤਰ ਭਵਿੱਖ ਲਈ ਦਿਆਨਤਦਾਰੀ, ਲਗਨ ਤੇ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਅ ਰਹੇ ਸਮੂਹ ਅਧਿਆਪਕਾਂ ਨੂੰ ਮੈਂ ਅੱਜ ਦੇ ਦਿਨ ਦੀ ਵਧਾਈ ਦਿੰਦਾ ਹਾਂ। ”

ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਦੀਆਂ ਆਸਾਂ ਤੇ ਖ਼ਰਾ ਉੱਤਰੇਗੀ-ਕੁਲਤਾਰ ਸਿੰਘ ਸੰਧਵਾਂ  

ਸਰੀ ਵਿੱਚ ਹਰਮੀਤ ਸਿੰਘ ਖੁੱਡੀਆਂ ਦੇ ਗ੍ਰਹਿ ਵਿਖੇ ਪੰਜਾਬੀ ਭਾਈਚਾਰੇ ਨਾਲ ਕੀਤੀ ਮੁਲਾਕਾਤ  
ਪੰਜਾਬੀ ਖਬਰਸਾਰ ਬਿਉਰੋ
ਸਰੀ (ਕੈਨੇਡਾ) 5 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਇਨ੍ਹੀਂ ਦਿਨੀਂ ਕੈਨੇਡਾ ਦੀ ਅਧਿਕਾਰਤ ਫੇਰੀ ‘ਤੇ ਹਨ। ਹੈਲੀਫੈਕਸ ਵਿਚ ਵਿਧਾਨ ਸਭਾ ਸਪੀਕਰਾਂ ਦੀ ਇਕ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਉਹ ਇਨ੍ਹੀਂ ਦਿਨੀਂ ਕੈਨੇਡਾ ਦੇ ਪੰਜਾਬੀ ਭਾਈਚਾਰੇ ਨੂੰ ਮਿਲ ਰਹੇ ਹਨ। ਟੋਰਾਂਟੋ, ਬਰੈਂਪਟਨ, ਐਡਮਿੰਟਨ, ਕੈਲਗਰੀ ਅਤੇ ਹੋਰਨਾਂ ਖਿੱਤਿਆਂ ਦੀ ਫੇਰੀ ਤੋਂ ਬਾਅਦ ਉਨ੍ਹਾਂ ਸਰੀ ਖੇਤਰ ਦੇ ਪੰਜਾਬੀ ਭਾਈਚਾਰੇ ਨਾਲ ਮੁਲਾਕਾਤ ਕਰਨ ਲਈ ਬੀਤੇ ਦਿਨ ਸਰੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਦੇ ਦਰਵੇਸ਼ ਸਿਆਸਤਦਾਨ ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੇ ਫਰਜ਼ੰਦ ਅਤੇ ਲੰਬੀ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਦੇ ਭਰਾਤਾ ਹਰਮੀਤ ਸਿੰਘ ਖੁੱਡੀਆਂ ਦੇ ਘਰ ਪੰਜਾਬੀ ਭਾਈਚਾਰੇ ਦੀਆਂ ਨਾਮਵਰ ਸਖਸ਼ੀਅਤਾਂ ਨਾਲ ਮੁਲਾਕਾਤ ਕੀਤੀ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਹੋਈ ਵੱਡੀ ਤਬਦੀਲੀ ਦਾ ਮੁੱਢ ਅਸਲ ਵਿੱਚ ਕੈਨੇਡਾ ਤੋਂ ਹੀ ਬੱਝਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹੋਂਦ ਵਿੱਚ ਆਉਣ ਤੋਂ ਲੈ ਕੇ ਅੱਜ ਤੱਕ ਜੇਕਰ ਕੈਨੇਡੀਅਨ ਭਾਈਚਾਰੇ ਨੇ ਆਮ ਆਦਮੀ ਪਾਰਟੀ ਦੇ ਸਿਰ ਤੇ ਹੱਥ ਨਾ ਧਰਿਆ ਹੁੰਦਾ ਤਾਂ ਪੰਜਾਬ ਨੂੰ ਪਰਿਵਾਰਵਾਦ ਅਤੇ ਵਾਰੀ ਵੱਟੇ ਦੀ ਸਿਆਸਤ ਤੋਂ ਛੁਟਕਾਰਾ ਨਹੀਂ ਸੀ ਮਿਲ ਸਕਦਾ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਆਪਣੀ ਕਾਰਗੁਜ਼ਾਰੀ ਵਿਖਾਉਣ ਲਈ ਕੁਝ ਸਮਾਂ ਜਰੂਰ ਦਿੱਤਾ ਜਾਵੇ ਕਿਉਂਕਿ ਸਾਢੇ ਸੱਤ ਦਹਾਕੇ ਤੋਂ ਵੱਧ ਦੇ ਸਮੇਂ ਦੌਰਾਨ ਰਵਾਇਤੀ ਸਿਆਸਤਦਾਨਾਂ ਵੱਲੋਂ ਵਿਗਾੜੇ ਨਿਜ਼ਾਮ ਨੂੰ ਸੁਧਾਰਨ ਲਈ ਕੁੱਝ ਸਮਾਂ ਲੱਗਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਐੱਨਆਰਆਈ ਭਰਾਵਾਂ ਨੂੰ  ਪੰਜਾਬ ਵਿੱਚ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ ਭਗਵੰਤ ਮਾਨ ਸਰਕਾਰ ਦੀ ਸਭ ਤੋਂ  ਵੱਡੀ ਪਹਿਲ ਹੈ। ਇਕ ਸਵਾਲ ਦੇ ਜਵਾਬ ਵਿੱਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਮਜ਼ਬੂਤ ਵਿਰੋਧੀ ਧਿਰ ਦਾ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਵਿਰੋਧੀ ਧਿਰ ਦੀ ਸਹੀ ਭੂਮਿਕਾ ਹੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਕੁੰਡਾ ਰੱਖ ਸਕਦੀ ਹੈ ਜੋ ਲੋਕਤੰਤਰ ਵਿੱਚ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਧਿਰ ਚਾਹੇ ਕਮਜ਼ੋਰ ਹੈ ਪਰ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਉਸ ਨੂੰ ਵਿਧਾਨ ਸਭਾ ਵਿੱਚ ਆਪਣੀ ਗੱਲ ਰੱਖਣ ਲਈ ਪੂਰਾ ਸਮਾਂ ਦਿੱਤਾ ਜਾ ਰਿਹਾ ਹੈ। ਸੰਧਵਾਂ ਨੇ ਇਸ ਮੌਕੇ ਤੇ ਮੌਜੂਦ ਕੈਨੇਡੀਅਨ ਭਾਈਚਾਰੇ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਸ ਦੇ ਜਲਦ ਹੱਲ ਦਾ ਭਰੋਸਾ ਦੁਆਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰੀ ਤੋਂ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ, ਬੀਸੀ ਦੇ ਸਾਬਕਾ ਮੰਤਰੀ ਡਾ. ਗੁਲਜ਼ਾਰ ਚੀਮਾ, ਰੇਡੀਓ ਇੰਡੀਆ ਦੇ ਮਾਲਕ/ ਸੰਚਾਲਕ ਮਨਿੰਦਰ ਸਿੰਘ ਗਿੱਲ, ਸਾਬਕਾ ਐਮ ਪੀ ਜਸਬੀਰ ਸਿੰਘ ਸੰਧੂ , ਨਿਮਰਤਾ ਸ਼ੇਰਗਿੱਲ, ਕੁਲਵੰਤ ਸਿੰਘ ਢੇਸੀ, ਪਰਮਜੀਤ ਸਿੰਘ ‘ਪ੍ਰਵਾਸੀ’, ਬੂਟਾ ਸਿੰਘ ਢਿੱਲੋਂ, ਕਰਤਾਰ ਸਿੰਘ ਢਿੱਲੋਂ, ਬਲਜਿੰਦਰ ਸਿੰਘ ਸੰਘਾ, ਮਨਜੀਤ ਸਿੰਘ ਮਾਂਗਟ, ਰਖਵੰਤ ਸਿੰਘ ਪੱਪੀ ਸੋਥਾ, ਮੋਹਨ ਗਿੱਲ, ਦਵਿੰਦਰ ਸਿੰਘ ਬੈਨੀਪਾਲ, ਗਿੱਲ ਰੌਂਤਾ, ਜਰਨੈਲ ਸਿੰਘ ਆਰਟਿਸਟ, ਗੁਰਬਾਜ ਸਿੰਘ ਬਰਾੜ, ਹੈਰੀ ਕੋਟਕਪੂਰਾ, ਜਗਦੀਪ ਸਿੰਘ ਗਿੱਲ, ਮਨਦੀਪ ਧਾਲੀਵਾਲ, ਅਵਤਾਰ ਸਿੰਘ ਬੁੱਕਣਵਾਲਾ, ਨਾਟੀ ਸਰਪੰਚ ਸਰਾਵਾਂ, ਗੁਰਬਿੰਦਰ ਪਰਹਾਰ, ਪਾਲ ਸਮਾਘ, ਗੁਰਜੀਤ ਮੱਲ੍ਹੀ, ਗੁਰਜੀਤ ਸਿੰਘ ਗਿੱਲ, ਮਨਮੀਤ ਸਿੰਘ ਖੁੱਡੀਆਂ, ਅਵਿਨਾਸ਼ ਭਾਟੀਆ, ਬਲਵਿੰਦਰ ਸਿੰਘ ਬਰਾੜ, ਰਣਜੀਤ ਸਿੰਘ ਸੋਹੀ, ਜਰਨੈਲ ਸਿੰਘ ਸੇਖਾ, ਲਵਲੀ ਬਠਿੰਡਾ, ਜਗਸੀਰ ਸਿੰਘ ਮਾਨਾਵਾਲਾ, ਗੁਰਪਿਆਰ ਸਿੰਘ ਬਰਾੜ, ਰਵੀ ਸੰਧੂ, ਸੁਰਿੰਦਰ ਸਿੰਘ ਬਲਿੰਗ, ਸੁਰਿੰਦਰ ਸਿੱਧੂ ਦਿਆਲਪੁਰਾ,  ਹਰਪ੍ਰੀਤ ਧਾਲੀਵਾਲ, ਕੁਲਦੀਪ ਸਿੱਧੂ (ਖਾਲਸਾ ਕ੍ਰੈਡਿਟ), ਗੁਰਪਿੰਦਰ ਖੁੱਡੀਆਂ, ਕੁਲਵੰਤ ਸਿੰਘ ਬੱਲ, ਅੰਗਰੇਜ ਸਿੰਘ ਦਾਰਾਪੁਰ, ਵਿੱਕੀ ਸੇਖੋਂ, ਗੁਰਮੇਲ ਢਿੱਲੋਂ, ਜਸਦੀਪ ਸਿੰਘ ਐਡਵੋਕੇਟ, ਨਿਤਿਨ ਗਰਗ ਐਡਵੋਕੇਟ ਅਤੇ ਬਲਬੀਰ ਸਿੰਘ ਭੁੱਲਰ ਵੀ ਮੌਜੂਦ ਸਨ।

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਵੱਡੀ ਰਾਹਤ, ਸੰਗਰੂਰ-ਲੁਧਿਆਣਾ ਰੋਡ ‘ਤੇ ਦੋ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ

0
ਐਤਵਾਰ ਤੋਂ ਅੱਧੀ ਰਾਤ ਨੂੰ ਲੋਕਾਂ ਨੂੰ ਦੋਵੇਂ ਟੋਲ ਪਲਾਜ਼ਿਆਂ ‘ਤੇ ਨਹੀਂ ਦੇਣਾ ਪਵੇਗਾ ਕੋਈ ਪੈਸਾ 
ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ
ਪੰਜਾਬੀ ਖਬਰਸਾਰ ਬਿਉਰੋ
ਲੱਡਾ (ਸੰਗਰੂਰ), 4 ਸਤੰਬਰ– ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ-ਲੁਧਿਆਣਾ ਰੋਡ ‘ਤੇ ਦੋ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਹੈ ਕਿਉਂ ਜੋ ਇਨ੍ਹਾਂ ਦੋਵਾਂ ਦੀ ਮਿਆਦ ਐਤਵਾਰ ਤੋਂ ਅੱਧੀ ਰਾਤ ਨੂੰ ਖਤਮ ਹੋਣ ਜਾ ਰਹੀ ਹੈ।ਮੁੱਖ ਮੰਤਰੀ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, “ਇਨ੍ਹਾਂ ਟੋਲ ਪਲਾਜ਼ਿਆਂ ਦੇ ਪ੍ਰਬੰਧਕ 20 ਮਹੀਨੇ ਦਾ ਵਾਧਾ ਜਾਂ 50 ਕਰੋੜ ਰੁਪਏ ਮੁਆਵਜ਼ੇ ਵਜੋਂ ਦੇਣ ਦੀ ਮੰਗ ਕਰ ਰਹੇ ਸਨ ਪਰ ਮੈਂ ਇਸ ਮੰਗ ਨੂੰ ਠੁਕਰਾ ਦਿੱਤਾ ਹੈ ਅਤੇ ਵਡੇਰੇ ਜਨਤਕ ਹਿੱਤ ਵਿੱਚ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਇਹ ਟੋਲ 5 ਸਤੰਬਰ, 2015 ਨੂੰ ਸੱਤ ਸਾਲਾਂ ਦੇ ਅਰਸੇ ਲਈ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਟੋਲ ਤਤਕਾਲੀ ਅਕਾਲੀ ਸਰਕਾਰ ਦਾ ‘ਤੋਹਫ਼ਾ’ ਹੈ ਜਿਸ ਦਾ ਉਮੀਦਵਾਰ ਅਪ੍ਰੈਲ, 2015 ‘ਚ ਹੋਈਆਂ ਜ਼ਿਮਨੀ ਚੋਣਾਂ ‘ਚ ਜਿੱਤਿਆ ਸੀ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਾਅਦਾ ਕੀਤਾ ਸੀ ਕਿ ਇਹ ਟੋਲ ਸਥਾਪਿਤ ਨਹੀਂ ਕੀਤਾ ਜਾਵੇਗਾ ਪਰ ਜ਼ਿਮਨੀ ਚੋਣ ਜਿੱਤਣ ਤੋਂ ਤੁਰੰਤ ਬਾਅਦ ਉਨ੍ਹਾਂ ਦੇ ਉਮੀਦਵਾਰ ਨੇ ਯੂ-ਟਰਨ ਲੈ ਲਿਆ ਅਤੇ ਉਸੇ ਸਾਲ ਸਤੰਬਰ ਵਿੱਚ ਟੋਲ ਚਾਲੂ ਕਰ ਦਿੱਤਾ ਗਿਆ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੱਤ ਸਾਲਾਂ ਤੱਕ ਲੋਕਾਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਲਈ ਆਪਣੀਆਂ ਜੇਬਾਂ ਵਿੱਚੋਂ ਵੱਡੀ ਰਕਮ ਖਰਚ ਕੀਤੀ ਹੈ।  ਭਗਵੰਤ ਮਾਨ ਨੇ ਖੁਲਾਸਾ ਕੀਤਾ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਉਨ੍ਹਾਂ ਨੇ ਪਾਰਲੀਮੈਂਟ ਵਿੱਚ ਵੀ ਟੋਲ ਦਰਾਂ ਦੇ ਵਧਣ ਦਾ ਮੁੱਦਾ ਉਠਾਇਆ ਸੀ ਪਰ ਕੁਝ ਨਾ ਬਣਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਉਂ ਜੋ ਟੋਲ ਪਲਾਜ਼ਿਆਂ ਦੀ ਮਿਆਦ 4 ਸਤੰਬਰ ਦੀ ਅੱਧੀ ਰਾਤ ਤੱਕ ਖਤਮ ਹੋ ਜਾਵੇਗੀ, ਇਸ ਲਈ ਸੋਮਵਾਰ ਤੋਂ ਇਹ ਟੋਲ ਪਲਾਜ਼ੇ ਚਾਲੂ ਨਹੀਂ ਹੋਣਗੇ।
ਇਸ ਕਦਮ ਨੂੰ ਲੋਕਾਂ ਲਈ ਵੱਡੀ ਰਾਹਤ ਦੱਸਦਿਆਂ ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲੋਕ ਸੋਮਵਾਰ ਤੋਂ ਇਨ੍ਹਾਂ ਦੋਵਾਂ ਟੋਲ ਪਲਾਜ਼ਿਆਂ ‘ਤੇ ਬਿਨਾਂ ਕਿਸੇ ਟੋਲ ਫੀਸ ਦੇ ਸੜਕ ‘ਤੇ ਲੰਘ ਸਕਦੇ ਹਨ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦਾ ਪ੍ਰਬੰਧ ਚਲਾਉਣ ਵਾਲੀਆਂ ਕੰਪਨੀਆਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ 20 ਮਹੀਨਿਆਂ ਦਾ ਸਮਾਂ ਵਧਾਏ ਜਾਂ ਕੋਵਿਡ ਅਤੇ ਕਿਸਾਨ ਅੰਦੋਲਨ ਕਾਰਨ ਹੋਏ ਭਾਰੀ ਨੁਕਸਾਨ ਲਈ 50 ਕਰੋੜ ਰੁਪਏ ਦਾ ਮੁਆਵਜ਼ਾ ਦੇਵੇ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਨੇ ਦੋਵੇਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ ਕਿਉਂਕਿ ਕਰੋਨਾ ਇੱਕ ਵਿਸ਼ਵਵਿਆਪੀ ਆਫ਼ਤ ਸੀ ਅਤੇ ਕਿਸਾਨ ਅੰਦੋਲਨ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦਾ ਸਿੱਟਾ ਸੀ, ਜਿਸ ਲਈ ਕੇਂਦਰ ਸਰਕਾਰ ਨੇ ਬਾਅਦ ਵਿੱਚ ਮੁਆਫੀ ਵੀ ਮੰਗ ਲਈ ਸੀ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਕਿਹਾ ਕਿ ਉਨ੍ਹਾਂ ਦੀ ਥਾਂ ਕੋਈ ਹੋਰ ਵਿਅਕਤੀ ਹੁੰਦਾ ਤਾਂ ਕੰਪਨੀ ਦੀਆਂ ਤਜਵੀਜ਼ਾਂ ਨਾਲ ਸਹਿਮਤੀ ਪ੍ਰਗਟਾ ਦਿੰਦਾ ਪਰ ਉਨ੍ਹਾਂ ਨੇ ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਟੋਲ ਬੰਦ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਅਜਿਹੇ ਟੋਲ ਪਲਾਜ਼ਿਆਂ ਕਾਰਨ ਆਮ ਵਸਤਾਂ ਦੇ ਭਾਅ ਵੱਧ ਰਹੇ ਹਨ ਕਿਉਂਕਿ ਹਰ ਟੋਲ ਪਾਰ ਕਰਨ ਤੋਂ ਬਾਅਦ ਇਨ੍ਹਾਂ ਦੇ ਟਰਾਂਸਪੋਰਟ ਦੇ ਖਰਚੇ ਵੱਧ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਟੋਲ ਪਲਾਜ਼ਾ ਮਾਲਕ ਆਪਣੀ ਮਨਮਰਜ਼ੀ ਨਾਲ ਰੇਟ ਵਧਾ ਦਿੰਦੇ ਹਨ ਜਿਸ ਨਾਲ ਆਮ ਆਦਮੀ ਦੀ ਜੇਬ ‘ਤੇ ਭਾਰੀ ਬੋਝ ਪੈਂਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਟਾਟਾ ਗਰੁੱਪ ਸੂਬੇ ਵਿੱਚ ਲੁਧਿਆਣਾ ਨੇੜੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਵੱਡਾ ਪ੍ਰੋਜੈਕਟ ਸਥਾਪਤ ਕਰੇਗਾ। ਉਨ੍ਹਾਂ ਕਿਹਾ ਕਿ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਇਹ ਸਭ ਤੋਂ ਵੱਡਾ ਨਿਵੇਸ਼ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਹੋਰ ਪ੍ਰਮੁੱਖ ਉਦਯੋਗਿਕ ਪ੍ਰੋਜੈਕਟ ਸਥਾਪਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਆ ਰਹੀਆਂ ਹਨ ਅਤੇ ਪੰਜਾਬ ਨਾਲ ਐਮ.ਓ.ਯੂ. ਕਰ ਰਹੀਆਂ ਹਨ। ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਪਹਿਲਾਂ ਅਜਿਹੇ ਨਿਵੇਸ਼ਕ ਨਿਵੇਸ਼ ਕਰਨ ਤੋਂ ਇਸ ਕਰਕੇ ਭੱਜ ਜਾਂਦੇ ਸਨ ਕਿਉਂਕਿ ਉਨ੍ਹਾਂ ਨੂੰ ਸੂਬਾ ਸਰਕਾਰ ਦੀ ਬਜਾਏ ਸੱਤਾਧਾਰੀ ਪਰਿਵਾਰਾਂ ਨਾਲ ਸਮਝੌਤਾ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ। ਭਗਵੰਤ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਉਨ੍ਹਾਂ ਤੋਂ ਪਹਿਲਾਂ ਦੇ ਸੱਤਾਧਾਰੀ ਇਹ ਪੁੱਛਦੇ ਸਨ ਕਿ ਅਜਿਹੇ ਪ੍ਰਾਜੈਕਟਾਂ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਕੀ ਫਾਇਦਾ ਹੋਵੇਗਾ ਪਰ ਹੁਣ ਉਹ ਕੰਪਨੀਆਂ ਤੋਂ ਪੁੱਛਦੇ ਹਨ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਕਿੰਨੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਲਿਜਾਣ ਲਈ ਸੂਬਾ ਭਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਇਸ ਦਿਸ਼ਾ ਵੱਲ ਇੱਕ ਸਹੀ ਕਦਮ ਹੈ ਕਿਉਂਕਿ ਇਹ ਖਿਡਾਰੀਆਂ ਨੂੰ ਉਨ੍ਹਾਂ ਦੀ ਛੁਪੀ ਹੋਈ ਪ੍ਰਤਿਭਾ ਲਈ ਮੰਚ ਪ੍ਰਦਾਨ ਕਰਨਗੀਆਂ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਵੀ ਮਦਦ ਕਰੇਗਾ ਜੋ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਸਹਾਈ ਸਿੱਧ ਹੋਣਗੀਆਂ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਇਸ ਸਬੰਧੀ ਪਹਿਲਾਂ ਹੀ ਸਿਰਤੋੜ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਇੱਕ ਵਾਰ ਫਿਰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ।ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ, ਵਿਧਾਇਕ ਨਰਿੰਦਰ ਕੌਰ ਭਾਰਜ ਅਤੇ ਜਮੀਰ ਉਲ ਰਹਿਮਾਨ, ਸੀਨੀਅਰ ਆਪ ਆਗੂ ਗੁਰਮੇਲ ਸਿੰਘ ਘਰਾਚੋਂ ਆਦਿ ਹਾਜ਼ਰ ਸਨ।

—-

ਹਾਈ ਕਮਾਂਡ ਵੱਲੋਂ ਲਏ ਫ਼ੈਸਲਿਆਂ ਦਾ ਜ਼ਿਲ੍ਹਾ ਅਕਾਲੀ ਜਥੇਬੰਦੀ ਨੇ ਕੀਤਾ ਸਵਾਗਤ

0

ਪਾਰਟੀ ਵੱਲੋਂ ਹਰ ਵਰਗ ਨੂੰ ਦਿੱਤੀ ਜਾਵੇਗੀ ਨੁਮਾਇੰਦਗੀ ==ਬਲਕਾਰ ਬਰਾਡ਼

ਸੁਖਜਿੰਦਰ ਮਾਨ

ਬਠਿੰਡਾ, 4 ਸਤੰਬਰ : ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਮੀਨੀ ਪੱਧਰ ‘ਤੇ ਹਾਰ ਦੇ ਕਾਰਨਾਂ ਦਾ ਮੰਥਨ ਕਰਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ਤੇ ਵਰਕਰਾਂ ਤੋਂ ਫੀਡਬੈਕ ਲੈ ਕੇ ਝੂੰਦਾਂ ਕਮੇਟੀ ਰਾਹੀਂ ਰਿਪੋਰਟ ਤਿਆਰ ਕੀਤੀ ਗਈ l ਝੂੰਦਾਂ ਕਮੇਟੀ ਵੱਲੋਂ ਕੀਤੀਆਂ ਗਈਆਂ ਸਿਫ਼ਾਰਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂਆਂ ਵੱਲੋਂ ਕਈ ਨਵੇਂ ਫ਼ੈਸਲੇ ਲਏ ਗਏ ਹਨ l ਜ਼ਿਲ੍ਹਾ ਜਥੇਬੰਦੀ ਨੇ ਪਾਰਟੀ ਵੱਲੋਂ ਲਏ ਗਏ ਫ਼ੈਸਲੇ ਦਾ ਸੁਆਗਤ ਕਰਦਿਆਂ ਤੁਰੰਤ ਪ੍ਰਭਾਵ ਨਾਲ ਇਸ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਦਾ ਐਲਾਨ ਕੀਤਾ ਹੈ।  ਅੱਜ ਸਥਾਨਕ ਪ੍ਰੈਸ ਕਲੱਬ ਵਿਖੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਅਤੇ ਬਲਕਾਰ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਲਏ ਗਏ ਫੈਸਲਿਆਂ ਨਾਲ ਪਾਰਟੀ ਵਿੱਚ ਹਰ ਵਰਗ ਨੂੰ ਨੁਮਾਇੰਦਗੀ ਮਿਲੇਗੀ l ਵਿਸ਼ੇਸ਼ ਤੌਰ ਤੇ ਨੌਜਵਾਨ ਵਰਗ ਅਤੇ ਮਹਿਲਾਵਾਂ ਨੂੰ ਨੁਮਾਇੰਦਗੀ ਦੇਣ ਲਈ ਕੀਤੇ ਗਏ ਫੈਸਲੇ ਸਵਾਗਤਯੋਗ ਹਨ l ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕੀਤੇ ਗਏ ਫੈਸਲਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਜ਼ਮੀਨੀ ਪੱਧਰ ਤੇ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਹਨ l ਉਨ੍ਹਾਂ ਕਿਹਾ ਕਿ ਬੂਥ ਪੱਧਰ ਦੀਆਂ ਕਮੇਟੀਆਂ ਬਣਾ ਕੇ ਸਰਕਲ ਪ੍ਰਧਾਨਾਂ ਦੀ ਚੋਣ ਕੀਤੀ ਜਾਵੇਗੀ l ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਸੋਚ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਦੀ ਹਮੇਸ਼ਾ ਰਾਖੀ ਕਰਦਾ ਰਹੇਗਾ ਤੇ ਪਾਰਟੀ ਵਿੱਚ ਹਰ ਧਰਮ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ l ਸੂਬੇ ਵਿਚ ਭਾਈਚਾਰਕ ਸਾਂਝ ਤੇ ਅਮਨ ਸ਼ਾਂਤੀ ਦਾ ਅਕਾਲੀ ਦਲ ਹਮੇਸ਼ਾਂ ਹਾਮੀ ਰਿਹਾ ਹੈ l ਲੋਕ ਮੁੱਦਿਆਂ ਬਾਰੇ ਗੱਲ ਕਰਦਿਆਂ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਵਿੱਚ ਅਸਫ਼ਲ ਸਾਬਤ ਹੋਈ ਹੈ l ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਹੱਕਾਂ ਲਈ ਕੇਂਦਰ ਸਰਕਾਰ ਅਤੇ ਪੰਜਾਬ ਵਿੱਚ ਆਮ ਲੋਕਾਂ ਦੇ ਮੁੱਦਿਆਂ ਲਈ ਸੂਬਾ ਸਰਕਾਰ ਨਾਲ ਮੱਥਾ ਲਾਉਂਦਾ ਰਹੇਗਾ l ਇਸ ਮੌਕੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਮੋਹਿਤ ਗੁਪਤਾ, ਇਕਬਾਲ ਸਿੰਘ ਬਬਲੀ ਢਿੱਲੋਂ, ਹਰਪਾਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਪੀਰਕੋਟ, ਐਡਵੋਕੇਟ ਰਾਜਵਿੰਦਰ ਸਿੰਘ, ਨਿਰਮਲ ਸਿੰਘ ਸੰਧੂ , ਚਮਕੌਰ ਸਿੰਘ ਮਾਨ , ਅਮਰਜੀਤ ਸਿੰਘ ਜੰਡਾਂਵਾਲਾ, ਦਲਜੀਤ ਸਿੰਘ ਬਰਾੜ, ਮੋਹਨਜੀਤ ਸਿੰਘ ਪੁਰੀ, ਹਰਮੀਤ ਸਿੰਘ ਜੰਡਾਂਵਾਲਾ, ਗਰਦੌਰ ਸਿੰਘ ਸੰਧੂ, ਸਵਰਨ ਸਿੰਘ ਅਕਲੀਆ, ਗੁਰਪ੍ਰੀਤ ਸਿੰਘ ਸੰਧੂ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ l

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੈਨੇਡਾ ਦੇ ਸਾਬਕਾ ਪ੍ਰੀਮੀਅਰ ਦੋਸਾਂਝ ਨਾਲ ਵਿਭਿੰਨ ਮੁੱਦਿਆਂ ’ਤੇ ਕੀਤੀ ਚਰਚਾ

ਕੁਲਤਾਰ ਸਿੰਘ ਸੰਧਵਾਂ ਤੇ ਉੱਜਲ ਦੋਸਾਂਝ ਨੇ ਇੱਕ ਦੂਜੇ ਨਾਲ ਆਪਣੇ ਤਜਰਬੇ ਸਾਂਝੇ ਕੀਤੇ
ਪੰਜਾਬੀ ਖਬਰਸਾਰ ਬਿਉਰੋ 
ਵੈਨਕੁਵਰ, 4 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਬਿ੍ਰਟਸ਼ ਕੋਲੰਬੀਆ ਦੇ ਸਾਬਕਾ ਪ੍ਰੀਮੀਅਰ ਸ੍ਰੀ ਉੱਜਲ ਦੋਸਾਂਝ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਸਿਆਸੀ ਖੇਤਰ ਵਿੱਚਲੇ ਆਪਣੇ ਤਜਰਬੇ ਸਾਂਝੇ ਕੀਤੇ।ਕੈਨੇਡਾ ਦੇ ਦੌਰੇ ’ਤੇ ਗਏ ਸ੍ਰੀ ਸੰਧਵਾਂ ਬੀਤੀ ਸ਼ਾਮ ਸ੍ਰੀ ਦੋਸਾਂਝ, ਉਨਾਂ ਦੇ ਪਰਿਵਾਰ ਦੇ ਮੈਂਬਰਾਂ ਅਤੇ ਹੋਰ ਸ਼ਖਸੀਅਤਾਂ ਨੂੰ ਵੈਨਕੁਵਰ ਵਿਖੇ ਉਨਾਂ ਦੀ ਰਿਹਾਇਸ਼ ’ਤੇ ਮਿਲੇ। ਇਸ ਸਦਭਾਵਨਾ ਮੀਟਿੰਗ ਤੋਂ ਬਾਅਦ ਸ੍ਰੀ ਸੰਧਵਾਂ ਨੇ ਦੱਸਿਆ ਕਿ ਉਨਾਂ ਨੇ ਖੇੇਤੀ, ਡੇਅਰੀ ਫਰਮਿੰਗ, ਸਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਬਾਰੇ ਸ੍ਰੀ ਦੋਸਾਂਝ ਨਾਲ ਚਰਚਾ ਕੀਤੀ। ਉਨਾਂ ਕਿਹਾ ਕਿ ਸ੍ਰੀ ਦੋਸਾਂਝ ਦਾ ਪੰਜ ਦਹਾਕੇ ਤੋਂ ਵੀ ਵਧੇਰੇ ਸਿਆਸਤ ਦਾ ਤਜਰਬਾ ਹੈ ਅਤੇ ਇਸ ਤਜਰਬੇ ਤੋਂ ਉਨਾਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਉਨਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਉਨਾਂ ਨੂੰ ਵੱਖ ਵੱਖ ਤਰਾਂ ਦੀ ਨਵੀਂ ਜਾਣਕਾਰੀ ਹਾਸਲ ਹੋਈ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਕਿਹਾ ਕਿ ਕੈਨੇਡਾ ਵੱਸਦੇ ਪੰਜਾਬੀ ਭਾਈਚਾਰੇ ਨੇ ਵੱਖ ਵੱਖ ਖੇਤਰਾਂ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਸ੍ਰੀ ਦੋਸਾਂਝ ਵਰਗੇ ਪੰਜਾਬੀਆਂ ਨੇ ਸਿਆਸਤ ਅਤੇ ਕਾਨੂੰਨ ਦੇ ਖੇਤਰ ਵਿੱਚ ਬੁਲੰਦੀਆਂ ਨੂੰ ਛੂਹਿਆ ਹੈ ਜਿਸ ’ਤੇ ਉਨਾਂ ਨੂੰ ਬਹੁਤ ਜ਼ਿਆਦਾ ਮਾਣ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਸ੍ਰੀ ਦੋਸਾਂਝ ਨਾਲ ਉਨਾਂ ਦੀ ਇਹ ਮੀਟਿੰਗ ਬਹੁਤ ਯਾਦਗਾਰੀ ਅਤੇ ਅਰਥ ਭਰਪੂਰ ਰਹੀ। ਇਸ ਮੌਕੇ ਸ੍ਰੀ ਦੋਸਾਂਝ ਨੇ ਸ੍ਰੀ ਸੰਧਵਾਂ ਨੂੰ ਆਪਣੀ ਇੱਕ ਪੁਸਤਕ ਵੀ ਭੇਟ ਕੀਤੀ।ਇਸ ਮੌਕੇ ਹਰਮੀਤ ਸਿੰਘ ਖੁੱਡੀਆਂ, ਨਿਮਰਤਾ ਸ਼ੇਰਗਿੱਲ ਸਮੇਤ ਵੱਖ ਵੱਖ ਖੇਤਰਾਂ ਚ ਨਾਮਣਾ ਖੱਟਣ ਵਾਲੇ ਪ੍ਰਵਾਸੀ ਪੰਜਾਬੀਆਂ ਵੱਲੋਂ ਸ੍ਰੀ ਸੰਧਵਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਪੰਜਾਬ ਦੇ 74 ਅਧਿਆਪਕਾਂ ਨੂੰ ਮਿਲੇਗਾ ਸਟੇਟ ਐਵਾਰਡ 2022

0

ਅਧਿਆਪਕ ਰਾਜ ਪੁਰਸਕਾਰ-2022 ਲਈ ਚੁਣੇ ਗਏ 74 ਅਧਿਆਪਕਾਂ ਦੀ ਸੂਚੀ*

ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 3 ਸਤੰਬਰ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਅਧਿਆਪਕ ਰਾਜ ਪੁਰਸਕਾਰ-2022 ਲਈ ਚੁਣੇ ਗਏ ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਹੈ।ਸੂਚੀ ਮੁਤਾਬਕ, ਸਟੇਟ ਐਵਾਰਡ ਲਈ ਚੁਣੇ ਗਏ ਅਧਿਆਪਕਾਂ ਵਿੱਚ ਕੁੱਲ 55 ਅਧਿਆਪਕਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਜੀ.ਐਮ.ਐਸ. ਲੋਹਾਰਕਾ ਕਲਾਂ ਦੇ ਰਾਜਨ ਅਤੇੇ ਜੀ.ਐਸ.ਐਸ.ਐਸ. ਝਿੱਤਾ ਕਲਾਂ ਦੇ ਸੰਜੇ ਕੁਮਾਰ, ਜ਼ਿਲ੍ਹਾ ਬਰਨਾਲਾ ਦੇ ਸ਼ਹੀਦ ਸਿਪਾਹੀ ਧਰਮਵੀਰ ਕੁਮਾਰ ਜੀ.ਐਸ.ਐਸ.ਐਸ. ਬਖ਼ਤਗੜ੍ਹ ਦੇ ਕਮਲਦੀਪ, ਜ਼ਿਲ੍ਹਾ ਬਠਿੰਡਾ ਦੇ ਜੀ.ਐਸ.ਐਸ.ਐਸ. ਸੇਲਬਰਾਹ ਦੇ ਅਮਨਦੀਪ ਸਿੰਘ ਸੇਖੋਂ, ਜ਼ਿਲ੍ਹਾ ਫ਼ਰੀਦਕੋਟ ਦੇ ਜੀ.ਐਚ.ਐਸ. ਬਹਿਬਲ ਕਲਾਂ ਦੇ ਪਰਮਿੰਦਰ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਜੀ.ਐੱਸ.ਐੱਸ.ਐੱਸ. ਬਡਾਲੀ ਆਲਾ ਸਿੰਘ ਦੇ ਨੌਰੰਗ ਸਿੰਘ, ਜ਼ਿਲ੍ਹਾ ਫ਼ਾਜ਼ਿਲਕਾ ਦੇ ਜੀ.ਐੱਸ.ਐੱਸ.ਐੱਸ. ਮਾਹੂਆਣਾ ਬੋਦਲਾ ਦੀ ਸੋਮਾ ਰਾਣੀ ਅਤੇ ਜੀ.ਪੀ.ਐੱਸ. ਢਾਣੀ ਨੱਥਾ ਸਿੰਘ ਦੇ ਪ੍ਰਭਦੀਪ ਸਿੰਘ ਗੁੰਬਰ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੀ.ਐੱਚ.ਐੱਸ. ਪੀਰ ਇਸਮਾਈਲ ਖ਼ਾਂ ਦੀ ਸੋਨੀਆ, ਜੀ.ਐਚ.ਐਸ. ਸੋਢੀ ਨਗਰ ਦੇ ਰਵੀਇੰਦਰ ਸਿੰਘ ਅਤੇ ਐਸ.ਜੀ.ਆਰ.ਐਮ. ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੇ ਰਾਕੇਸ਼ ਕੁਮਾਰ, ਜ਼ਿਲ੍ਹਾ ਗੁਰਦਾਸਪੁਰ ਦੇ ਜੀ.ਐਚ.ਐਸ. ਲੱਖਣ ਕਲਾਂ ਦੇ ਪਲਵਿੰਦਰ ਸਿੰਘ ਅਤੇ ਸ਼ਹੀਦ ਮੇਜਰ ਵਜਿੰਦਰ ਸਿੰਘ ਸਾਹੀ ਜੀ.ਐਚ.ਐਸ. ਗਿੱਲਾਂਵਾਲੀ (ਕਿਲਾ ਦਰਸ਼ਨ ਸਿੰਘ) ਦੇ ਜਸਵਿੰਦਰ ਸਿੰਘ, ਜ਼ਿਲ੍ਹਾ ਹੁਸ਼ਿਆਰਪੁਰ ਦੇ ਜੀ.ਐਸ.ਐਸ.ਐਸ. ਲਾਂਬੜਾ ਦੇ ਸੇਵਾ ਸਿੰਘ ਅਤੇ ਜੀ.ਐਮ.ਐਸ ਪੰਡੋਰੀ ਬਾਵਾ ਦਾਸ ਦੇ ਸੰਦੀਪ ਸਿੰਘ, ਜ਼ਿਲ੍ਹਾ ਕਪੂਰਥਲਾ ਦੇ ਜੀ.ਐਚ.ਐਸ ਮਨਸੂਰਵਾਲ ਦੋਨਾ ਦੀ ਸੁਨੀਤਾ ਸਿੰਘ, ਜ਼ਿਲ੍ਹਾ ਜਲੰਧਰ ਦੇ ਜੀ.ਐਸ.ਐਸ.ਐਸ. ਜਮੇਸਰ ਬੀ ਦੇ ਅਸ਼ੋਕ ਕੁਮਾਰ ਬਸਰਾ ਅਤੇ ਜੀ.ਐਸ.ਐਸ. ਨੂਰਪੁਰ ਦੇ ਦੀਪਕ ਕੁਮਾਰ, ਜ਼ਿਲ੍ਹਾ ਲੁਧਿਆਣਾ ਦੇ ਜੀ.ਐਮ.ਐਸ.ਐਸ.ਐਸ. ਪੀ.ਏ.ਯੂ. ਦੀ ਰੁਮਾਨੀ ਆਹੂਜਾ ਅਤੇ ਜੀ.ਐਸ.ਐਸ.ਐਸ. ਸ਼ੇਰਪੁਰ ਕਲਾਂ ਦੇ ਵਿਨੋਦ ਕੁਮਾਰ, ਜ਼ਿਲ੍ਹਾ ਮਲੇਰਕੋਟਲਾ ਦੇ ਜੀ.ਐਮ.ਐਸ. ਰਟੋਲਾਂ ਦੇ ਗੋਪਾਲ ਸਿੰਘ, ਜ਼ਿਲ੍ਹਾ ਮਾਨਸਾ ਦੇ ਜੀ.ਐੱਚ.ਐੱਸ. ਦੋਦੜਾ ਦੇ ਗੁਰਦਾਸ ਸਿੰਘ, ਜੀ.ਐੱਚ.ਐੱਸ. ਰਾਮਪੁਰ ਮੰਡੇਰ ਦੇ ਪਰਵਿੰਦਰ ਸਿੰਘ ਅਤੇ ਸ਼ਹੀਦ ਜਗਸੀਰ ਸਿੰਘ ਜੀ.ਐੱਸ.ਐੱਸ.ਐੱਸ. ਬੋਹਾ ਦੇ ਪਰਮਿੰਦਰ ਤਾਂਗੜੀ, ਜ਼ਿਲ੍ਹਾ ਮੋਗਾ ਦੇ ਜੀ.ਐੱਸ.ਐੱਸ.ਐੱਸ. ਕਪੂਰੇ ਦੇ ਬੂਟਾ ਸਿੰਘ, ਜ਼ਿਲ੍ਹਾ ਪਠਾਨਕੋਟ ਦੇ ਜੀ.ਐੱਸ.ਐੱਸ.ਐੱਸ. ਘੋਅ ਦੇ ਜੋਗਿੰਦਰ ਕੁਮਾਰ, ਜ਼ਿਲ੍ਹਾ ਪਟਿਆਲਾ ਦੇ ਜੀ.ਐਚ.ਐਸ. ਸਹਿਜਪੁਰ ਕਲਾਂ ਦੇ ਜੀਵਨ ਜੋਤ ਸਿੰਘ, ਜੀ.ਐਸ.ਐਸ.ਐਸ. ਮਲਟੀਪਰਪਜ਼ ਦੇ ਸੁਖਵੀਰ ਸਿੰਘ ਅਤੇ ਸਰਕਾਰੀ ਐਲੀਮੈਂਟਰੀ ਮਲਟੀਪਰਪਜ਼ ਸਮਾਰਟ ਸਕੂਲ ਪਟਿਆਲਾ ਦੇ ਰਾਜਵੰਤ ਸਿੰਘ, ਜ਼ਿਲ੍ਹਾ ਰੂਪਨਗਰ ਦੇ ਜੀ.ਐਸ.ਐਸ.ਐਸ. ਝੱਲੀਆਂ ਕਲਾਂ ਦੇ ਨਰਿੰਦਰ ਸਿੰਘ, ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਜੀ.ਐਸ.ਐਸ.ਐਸ. ਬੰਗਾ (ਜੀ) ਦੀ ਬਿੰਦੂ ਕੈਂਥ, ਜ਼ਿਲ੍ਹਾ ਸੰਗਰੂਰ ਦੇ ਜੀ.ਐਚ.ਐਸ. ਰਾਜਪੁਰਾ ਐਸ.ਐਸ.ਏ. ਐਮ.ਪਲਾਨ ਦੇ ਕੁਲਵੀਰ ਸਿੰਘ, ਜ਼ਿਲ੍ਹਾ ਤਰਨ ਤਾਰਨ ਦੇ ਜੀ.ਐਸ.ਐਸ.ਐਸ. ਦੁਬਲੀ ਦੇ ਇੰਦਰਪ੍ਰੀਤ ਸਿੰਘ, ਜ਼ਿਲ੍ਹਾ ਬਰਨਾਲਾ ਦੇ ਜੀ.ਪੀ.ਐਸ. ਰੂੜੇਕੇ ਕਲਾਂ ਦੇ ਨਿਤਿਨ ਸੋਢੀ ਅਤੇ ਜੀ.ਪੀ.ਐਸ. ਸੁਰਜੀਤਪੁਰਾ ਦੀ ਸੁਖਵਿੰਦਰ ਕੌਰ, ਜ਼ਿਲ੍ਹਾ ਬਠਿੰਡਾ ਦੇ ਜੀ.ਪੀ.ਐਸ. ਬਾਂਗਰ ਮੁਹੱਬਤ ਦੇ ਜਗਸੀਰ ਸਿੰਘ ਅਤੇ ਜੀ.ਪੀ.ਐਸ. ਨਥਾਣਾ (ਲੜਕੇ) ਦੇ ਸੁਖਪਾਲ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਜੀ.ਪੀ.ਐਸ. ਬੱਸੀ-3 ਦੀ ਰਜਿੰਦਰ ਕੌਰ, ਜ਼ਿਲ੍ਹਾ ਫ਼ਾਜ਼ਿਲਕਾ ਦੇ ਜੀ.ਪੀ.ਐਸ. ਦੀਵਾਨ ਖੇੜਾ ਦੇ ਸੁਰਿੰਦਰ ਕੁਮਾਰ ਅਤੇ ਜੀ.ਪੀ.ਐਸ. ਕੇਰਾ ਖੇੜਾ ਦੇ ਹਰੀਸ਼ ਕੁਮਾਰ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੀ.ਪੀ.ਐਸ. ਮੁੱਦਕੀ ਦੇ ਬਿਬੇਕਾ ਨੰਦ, ਜ਼ਿਲ੍ਹਾ ਹੁਸ਼ਿਆਰਪੁਰ ਦੇ ਜੀ.ਪੀ.ਐਸ. ਬਾੜੀਆਂ ਕਲਾਂ ਦੇ ਜਸਵੀਰ ਸਿੰਘ ਅਤੇ ਜੀ.ਪੀ.ਐਸ. ਭਡਿਆਰ ਦੇ ਨਿਤਿਨ ਸੁਮਨ, ਜ਼ਿਲ੍ਹਾ ਲੁਧਿਆਣਾ ਦੇ ਜੀ.ਪੀ.ਐਸ. ਘੁੰਗਰਾਲੀ ਰਾਜਪੂਤਾਂ ਦੇ ਵਿਕਾਸ ਕਪਿਲਾ, ਜ਼ਿਲ੍ਹਾ ਮਲੇਰਕੋਟਲਾ ਦੇ ਜੀ.ਪੀ.ਐਸ. ਫਰਵਾਲੀ ਦੇ ਅੰਮ੍ਰਿਤਪਾਲ ਸਿੰਘ ਉੱਪਲ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜੀ.ਪੀ.ਐਸ. ਚੱਕ ਬਸਤੀ ਰਾਮਨਗਰ ਦੀ ਕੰਵਲਜੀਤ ਕੌਰ, ਜ਼ਿਲ੍ਹਾ ਪਟਿਆਲਾ ਦੇ ਕਨਸੂਹਾ ਕਲਾਂ ਦੇ ਗੁਰਮੀਤ ਸਿੰਘ, ਜੀ.ਪੀ.ਐਸ. ਸ਼ੰਭੂ ਕਲਾਂ ਦੀ ਹਰਪ੍ਰੀਤ ਕੌਰ ਅਤੇ ਜੀ.ਪੀ.ਐਸ. ਤ੍ਰਿਪੜੀ ਦੀ ਅਮਨਦੀਪ ਕੌਰ, ਜ਼ਿਲ੍ਹਾ ਰੂਪਨਗਰ ਦੇ ਜੀ.ਪੀ.ਐਸ. ਗੰਭੀਰਪੁਰ ਲੋਅਰ ਦੇ ਸੰਜੀਵ ਕੁਮਾਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਜੀ.ਪੀ.ਐਸ. ਲੰਗੜੋਆ ਦੇ ਰਮਨ ਕੁਮਾਰ, ਜ਼ਿਲ੍ਹਾ ਸੰਗਰੂਰ ਦੇ ਜੀ.ਪੀ.ਐਸ. ਸਤੋਜ ਦੇ ਗੁਰਵਿੰਦਰ ਸਿੰਘ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਜੀ.ਪੀ.ਐਸ. ਸਿਆਉ ਦੇ ਤਜਿੰਦਰ ਸਿੰਘ, ਜ਼ਿਲ੍ਹਾ ਤਰਨ ਤਾਰਨ ਦੇ ਜੀ.ਈ.ਐਸ. ਗੋਹਲਵੜ ਦੀ ਰਜਨੀ ਅਤੇ ਜੀ.ਪੀ.ਐਸ. ਜਵੰਦਪੁਰ ਦੇ ਗੁਰਵਿੰਦਰ ਸਿੰਘ ਸ਼ਾਮਲ ਹਨ।ਇਸੇ ਤਰ੍ਹਾਂ ਕੁੱਲ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਜੀ.ਐਸ.ਐਸ.ਐਸ. ਚੱਬਾ ਦੀ ਮਹਿਕ ਕਪੂਰ, ਜ਼ਿਲ੍ਹਾ ਫ਼ਾਜ਼ਿਲਕਾ ਦੇ ਜੀ.ਐਚ.ਐਸ. ਚਵਾੜਿਆਂ ਵਾਲੀ ਦੀ ਸੋਨਿਕਾ ਗੁਪਤਾ, ਜ਼ਿਲ੍ਹਾ ਕਪੂਰਥਲਾ ਦੇ ਜੀ.ਐਚ.ਐਸ. ਇੱਬਨ ਦੇ ਜਸਪਾਲ ਸਿੰਘ, ਜ਼ਿਲ੍ਹਾ ਮਾਨਸਾ ਦੇ ਜੀ.ਐਸ.ਐਸ.ਐਸ. ਗਰਲਜ਼ ਬੁਢਲਾਡਾ ਦੀ ਰੇਣੂ ਬਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜੀ.ਐਸ.ਐਸ.ਐਸ. ਮਲੋਟ (ਲੜਕੀਆਂ) ਦੇ ਲੱਕੀ ਗੋਇਲ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸ਼ਹੀਦ ਸੂਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਦੀ ਚੀਨੂੰ, ਜ਼ਿਲ੍ਹਾ ਬਠਿੰਡਾ ਦੇ ਜੀ.ਪੀ.ਐਸ. ਵਾਂਦਰ ਪੱਤੀ ਕੋਟ ਸ਼ਮੀਰ ਦੇ ਜਤਿੰਦਰ ਕੁਮਾਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਜੀ.ਪੀ.ਐਸ. ਚਡਿਆਲ ਦੀ ਵੰਦਨਾ ਹੀਰ, ਜ਼ਿਲ੍ਹਾ ਰੂਪਨਗਰ ਦੇ ਜੀ.ਪੀ.ਐਸ. ਰਾਏਪੁਰ ਸਾਨੀ ਦੀ ਸਤਨਾਮ ਕੌਰ ਅਤੇ ਜ਼ਿਲ੍ਹਾ ਸੰਗਰੂਰ ਦੇ ਜੀ.ਪੀ.ਐਸ. ਲਹਿਰਾਗਾਗਾ (ਲੜਕੀਆਂ) ਦੇ ਹਿਮਾਂਸ਼ੂ ਸਿੰਗਲਾ ਸ਼ਾਮਲ ਹਨ।ਇਸੇ ਤਰ੍ਹਾਂ ਐਡਮਿਨੀਸਟ੍ਰੇਟਿਵ ਐਵਾਰਡਾਂ ਦੀ ਸੂਚੀ ਵਿੱਚ 9 ਅਧਿਆਪਕ ਸ਼ਾਮਲ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਡੀ.ਈ.ਓ. (ਐਸ.ਈ/ਈ.ਈ) ਸਰਬਜੀਤ ਸਿੰਘ ਤੂਰ, ਜ਼ਿਲ੍ਹਾ ਗੁਰਦਾਸਪੁਰ ਦੇ ਡੀ.ਈ.ਓ. (ਐਸ.ਈ.) ਹਰਪਾਲ ਸਿੰਘ, ਜ਼ਿਲ੍ਹਾ ਫ਼ਰੀਦਕੋਟ ਦੇ ਡੀ.ਈ.ਓ. (ਐਸ.ਈ) ਪਰਦੀਪ ਕੁਮਾਰ, ਜ਼ਿਲ੍ਹਾ ਪਟਿਆਲਾ ਦੇ ਡਾਇਟ ਪ੍ਰਿੰਸੀਪਲ ਸੰਦੀਪ ਨਾਗਰ, ਜ਼ਿਲ੍ਹਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੀ ਬੀ.ਪੀ.ਈ.ਓ ਜਖਵਾਲੀ ਡਾ. ਬਲਵੀਰ ਕੌਰ, ਜ਼ਿਲ੍ਹਾ ਫ਼ਾਜ਼ਿਲਕਾ ਦੇ ਬੀ.ਪੀ.ਈ.ਓ. ਜਲਾਲਾਬਾਦ-1 ਜਸਪਾਲ ਸਿੰਘ, ਜ਼ਿਲ੍ਹਾ ਗੁਰਦਾਸਪੁਰ ਦੇ ਬੀ.ਪੀ.ਈ.ਓ ਧਾਰੀਵਾਲ-1 ਨੀਰਜ ਕੁਮਾਰ, ਜ਼ਿਲ੍ਹਾ ਜਲੰਧਰ ਦੇ ਬੀ.ਪੀ.ਈ.ਓ. ਕਰਤਾਰਪੁਰ ਬਾਲ ਕ੍ਰਿਸ਼ਨ ਮਹਿਮੀ ਅਤੇ ਜ਼ਿਲ੍ਹਾ ਪਟਿਆਲਾ ਦੇ ਬੀ.ਪੀ.ਈ.ਓ. ਪਟਿਆਲਾ-2 ਪ੍ਰਿਥੀ ਸਿੰਘ ਸ਼ਾਮਲ ਹਨ।

ਗੌਰਵ ਯਾਦਵ ਹੀ ਪੰਜਾਬ ਪੁਲਿਸ ਦੇ ਮੁਖੀ ਬਣੇ ਰਹਿਣਗੇ, ਭਾਵੜਾ ਨੂੰ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ

0

ਸੁਖਜਿੰਦਰ ਮਾਨ
ਚੰਡੀਗੜ੍ਹ, 3 ਸਤੰਬਰ: ਪਿਛਲੀ ਚੰਨੀ ਸਰਕਾਰ ਦੁਆਰਾ ਪੰਜਾਬ ਦੇ ਡੀਜੀਪੀ ਨਿਯੁਕਤ ਕੀਤੇ ਗਏ ਵੀਕੇ ਭਾਵੜਾ ਹੁਣ ਮੁੜ ਪੰਜਾਬ ਪੁਲਿਸ ਦੇ ਮੁਖੀ ਦੀ ਕੁਰਸੀ ’ਤੇ ਨਹੀਂ ਬੈਠਣਗੇ। ਸੋਮਵਾਰ ਨੂੰ ਛੁੱਟੀ ਤੋਂ ਵਾਪਸ ਆ ਰਹੇ ਭਾਵੜਾ ਨੂੰ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਡੀਜੀਪੀ ਦੀ ਕੁਰਸੀ ਦੇਣ ਤੋਂ ਇੰਨਕਾਰ ਕਰ ਦਿੱਤਾ ਹੈ। ਜਿਸਦੇ ਚੱਲਦੇ ਕਾਰਜ਼ਕਾਰੀ ਡੀਜੀਪੀ ਵਜੋਂ ਕੰਮਕਾਜ਼ ਦੇਖ ਰਹੇ ਗੌਰਵ ਯਾਦਵ ਹੀ ਪੰਜਾਬ ਪੁਲਿਸ ਦੀ ਕਮਾਂਡ ਕਰਦੇ ਰਹਿਣਗੇ। ਅੱਜ ਪੰਜਾਬ ਸਰਕਾਰ ਨੇ ਇੱਕ ਵਿਸੇਸ਼ ਆਰਡਰ ਜਾਰੀ ਕਰਦਿਆਂ ਡੀਜੀਪੀ ਵੀਕੇ ਭਾਵੜਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸਨ ਦਾ ਚੇਅਰਮੈਨ ਲਗਾ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੇ ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਵਿਗੜ ਰਹੀ ਸਥਿਤੀ ਤੋਂ ਨਰਾਜ਼ ਆਪ ਸਰਕਾਰ ਨੇ ਭਾਵੜਾ ਨੂੰ ਦੋ ਮਹੀਨੇ ਦੀ ਲੰਮੀ ਛੁੱਟੀ ’ਤੇ ਭੇਜ ਦਿੱਤਾ ਸੀ। ਇਹੀਂ ਨਹੀਂ ਉਨ੍ਹਾਂ ਦੇ ਕੰਮਕਾਜ਼ ’ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਨੋਟਿਸ ਵੀ ਜਾਰੀ ਕੀਤਾ ਸੀ। ਹੁਣ ਜਦ 4 ਸਤੰਬਰ ਨੂੰ ਡੀਜੀਪੀ ਭਾਵੜਾ ਦੀ ਛੁੱਟੀ ਖ਼ਤਮ ਹੋਣ ਜਾ ਰਹੀ ਹੈ ਤਾਂ ਪੰਜਾਬ ਦੇ ਸਰਕਾਰੀ ਗਲਿਆਰਿਆਂ ਵਿਚ ਮੁੜ ਤੋਂ ਉਨ੍ਹਾਂ ਦੇ ਡੀਜੀਪੀ ਦੀ ਕੁਰਸੀ ਸੰਭਾਲਣ ਦੀ ਚਰਚਾ ਛਿੜ ਪਈ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰ ਸਰਕਾਰ ਦੀਆਂ ਨਵੀਆਂ ਹਿਦਾਇਤਾਂ ਮੁਤਾਬਕ ਯੂਪੀਐਸਸੀ ਵਲੋਂ ਕਿਸੇ ਵੀ ਸੂਬੇ ਦੀ ਪੁਲਿਸ ਮੁਖੀ ਦੀ ਨਿਯੁਕਤੀ ’ਤੇ ਮੋਹਰ ਲੱਗਣ ਤੋਂ ਬਾਅਦ ਡੀਜੀਪੀ ਨੂੰ ਗੈਰ-ਆਸਧਾਰਣ ਹਾਲਾਤਾਂ ਨੂੰ ਛੱਡ ਕੇ ਦੋ ਸਾਲ ਤੱਕ ਬਦਲਿਆਂ ਨਹੀਂ ਜਾ ਸਕਦਾ ਹੈ। ਜਿਸਦੇ ਚੱਲਦੇ ਪੰਜਾਬ ਸਰਕਾਰ ਲਈ ਸਥਿਤੀ ਗੁੰਝਲਦਾਰ ਹੋ ਗਈ ਸੀ ਪ੍ਰੰਤੂ ਹੁਣ ਸਰਕਾਰ ਨੇ ਵਿਚਕਾਰਲਾ ਰਾਹ ਕੱਢਦਿਆਂ ਸ਼੍ਰੀ ਭਾਵੜਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾ ਦਿੱਤਾ ਹੈ, ਜਿਸਤੋਂ ਬਾਅਦ ਸਪੱਸ਼ਟ ਹੋ ਗਿਆ ਹੈ ਕਿ ਗੌਰਵ ਯਾਦਵ ਹੀ ਪੰਜਾਬ ਪੁਲਿਸ ਦੇ ਮੁਖੀ ਵਜੋਂ ਕਾਰਜ਼ ਕਰਦੇ ਰਹਿਣਗੇ। ਇਹ ਵੀ ਦਸਣਾ ਜਰੂਰੀ ਹੈ ਕਿ ਸ਼੍ਰੀ ਯਾਦਵ ਦੀ ਨਿਯੁਕਤੀ ’ਤੇ ਮੋਹਰ ਲਗਾਉਣ ਲਈ ਪੰਜਾਬ ਸਰਕਾਰ ਨੂੰ ਜਲਦ ਹੀ ਤਿੰਨ ਡੀਜੀਪੀ ਦਾ ਪੈਨਲ ਬਣਾ ਕੇ ਯੂਪੀਐਸਸੀ ਨੂੰ ਭੇਜਣਾ ਪਏਗਾ, ਜਿਸਤੋਂ ਬਾਅਦ ਹੀ ਪੰਜਾਬ ਦਾ ਪੱਕਾ ਪੁਲਿਸ ਮੁਖੀ ਲੱਗ ਸਕਦਾ ਹੈ ।

ਇੱਕ ਵਾਰ ਫਿਰ ਦੂਰਬੀਨ ਨਾਲ ਨੱਕ ਦੇ ਰਸਤੇ ਕੱਢਿਆ ਟਿਊਮਰ

0

ਦਿੱਲੀ ਹਾਰਟ ਹਸਪਤਾਲ ‘ਚ ਹੋ ਰਹੇ ਦਿਮਾਗ ਦੇ ਸਫਲ ਆਪ੍ਰੇਸ਼ਨ
ਸੁਖਜਿੰਦਰ ਮਾਨ
ਬਠਿੰਡਾ, 3 ਸਤੰਬਰ : ਦਿੱਲੀ ਹਾਰਟ ਇੰਸਟੀਚਿਊਟ ਅਤੇ ਮਲਟੀਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰਾਂ ਨੇ ਇੱਕ ਵਾਰ ਫਿਰ ਨੱਕ ਰਾਹੀਂ ਬ੍ਰੇਨ ਟਿਊਮਰ ਸਰਜਰੀ ਕਰਕੇ ਇੱਕ ਹੋਰ ਮਰੀਜ਼ ਨੂੰ ਨਵੀ ਜ਼ਿੰਦਗੀ ਦਿੱਤੀ ਹੈ।ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਨਿਊਰੋਸਰਜਨ ਡਾ: ਵਰੁਣ ਗਰਗ ਨੇ ਦੱਸਿਆ ਕਿ ਫਰੀਦਕੋਟ ਦੀ ਰਹਿਣ ਵਾਲੀ ਮਰੀਜ਼ ਪਰਮਜੀਤ ਕੌਰ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਨਜ਼ਰ ਖਰਾਬ ਹੋਣ ਦੀ ਸਮੱਸਿਆ ਨਾਲ ਜੂਝ ਰਹੀ ਸੀ, ਐੱਮ.ਆਰ.ਆਈ. ਕਰਵਾਉਣ ਦੇ ਉਸਨੂੰ ਬ੍ਰੇਨ ਟਿਊਮਰ (ਪਿਟਿਊਟਰੀ ਮੈਕਰੋਏਡੀਨੋਮਾ) ਹੋਣ ਦੀ ਪੁਸ਼ਟੀ ਹੋਈ, ਜਿਸ ਤੋਂ ਬਾਅਦ ਡਾ: ਵਰੁਣ, ਡਾ: ਰੋਹਿਤ ਬਾਂਸਲ, ਡਾ: ਰਾਹੁਲ, ਡਾ: ਉਮਾ ਅਤੇ ਉਨ੍ਹਾਂ ਦੀ ਟੀਮ ਨੇ ਨੱਕ ਰਾਹੀਂ ਟਿਊਮਰ ਕੱਢਣ ਲਈ ਮਰੀਜ਼ ਦੀ ਐਂਡੋਸਕੋਪਿਕ ਟ੍ਰਾਂਸਫੇਨੋਇਡਲ ਸਰਜਰੀ ਕੀਤੀ, ਜਿਸ ਵਿਚ ਮਰੀਜ਼ ਦੇ ਕੋਈ ਚੀਰਾ ਵੀ ਨਹੀਂ ਲਗਾਇਆ ਗਿਆ । ਡਾ. ਰੋਹਿਤ ਨੇ ਦੱਸਿਆ ਕਿ ਇਲਾਕੇ ਵਿੱਚ ਪਹਿਲੀ ਵਾਰ ਦਿੱਲੀ ਹਾਰਟ ਹਸਪਤਾਲ ਵਿੱਚ ਐਂਡੋਸਕੋਪਿਕ ਟ੍ਰਾਂਸਫੇਨੋਇਡਲ ਸਰਜਰੀ ਹੋ ਰਹੀ ਹੈ ਅਤੇ ਹੁਣ ਤੱਕ ਬਹੁਤ ਸਾਰੇ ਮਰੀਜ਼ ਇਸ ਦਾ ਲਾਭ ਲੈ ਚੁੱਕੇ ਹਨ। ਮਰੀਜ਼ ਨੇ ਦੱਸਿਆ ਕਿ ਹੁਣ ਉਹ ਪੂਰੀ ਤਰ੍ਹਾਂ ਠੀਕ ਹੈ ਅਤੇ ਉਸ ਦੀਆਂ ਅੱਖਾਂ ਦੀ ਰੌਸ਼ਨੀ ਵਿੱਚ ਵੀ ਸੁਧਾਰ ਹੋ ਰਿਹਾ ਹੈ। ਉਨ੍ਹਾਂ ਸਫਲ ਇਲਾਜ ਲਈ ਡਾਕਟਰਾਂ ਦੀ ਟੀਮ ਅਤੇ ਹਸਪਤਾਲ ਦਾ ਧੰਨਵਾਦ ਵੀ ਕੀਤਾ।

ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 3 ਸਤੰਬਰ : ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਇਸ ਹਫਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਮਾਝਾ ਖੇਤਰ ਦੀਆਂ ਦੋ ਉੱਚ ਸਿੱਖਿਆ ਸੰਸਥਾਵਾਂ ਲਈ 8.5 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ; ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ ਲਾਅ, ਕੈਰੋਂ, ਤਰਨਤਾਰਨ ਨੂੰ ਉਸਾਰੀ ਕਾਰਜਾਂ ਲਈ 6.75 ਕਰੋੜ ਰੁਪਏ ਅਤੇ ਆਈ.ਆਈ.ਐਮ, ਅੰਮਿ੍ਰਤਸਰ ਲਈ 1.71 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ। ਸ. ਚੀਮਾ ਨੇ ਅੱਗੇ ਦੱਸਿਆ ਕਿ ਵਿੱਤ ਵਿਭਾਗ ਨੇ ਡਾ: ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ, ਮੁਹਾਲੀ ਨੂੰ ਵਿੱਤੀ ਸਾਲ 2022-23 ਲਈ ਪ੍ਰਵਾਨਿਤ ਬਜਟ ਵਿੱਚੋਂ 6.50 ਕਰੋੜ ਰੁਪਏ ਦੀ ਬਕਾਇਆ ਰਾਸੀ ਇੱਕਮੁਸਤ ਰਕਮ ਵਜੋਂ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਫੰਡਾਂ ਦੀ ਕੋਈ ਘਾਟ ਨਾ ਆਵੇ।