Tuesday, May 12, 2026
Home Blog Page 283

Bathinda ਦੀ ਗੋਨਿਆਣਾ ਮੰਡੀ ‘ਚ ਮੰਗਲਵਾਰ ‘ਵੰਦੇ ਭਾਰਤ’ Train ਨੂੰ ਲੱਗੀਆਂ ਬ੍ਰੇਕਾਂ,ਜਾਣੋਂ ਮਾਮਲਾ

0

Bathinda News: ਫਿਰੋਜ਼ਪੁਰ ਤੋਂ ਦਿੱਲੀ ਜਾਣ ਵਾਲੀ ਬੰਦੇ ਭਾਰਤ ਟ੍ਰੇਨ ਨੂੰ ਅੱਜ ਗੋਨਿਆਣਾ ਮੰਡੀ ਵਿਖੇ ਬਰੇਕਾਂ ਲਾਉਣੀਆਂ ਪਈਆਂ। ਲੋਕਾਂ ਦੇ ਰੋਹ ਅੱਗੇ ਝੁਕਦਿਆਂ ਰੇਲਵੇ ਵੱਲੋਂ ਕਰੀਬ 35-40 ਮਿੰਟ ਇਸ ਹਾਈ ਸਪੀਡ ਟ੍ਰੇਨ ਨੂੰ ਗੋਨਿਆਣਾ ਮੰਡੀ ਦੇ ਭਾਈ ਜਗਤਾ ਜੀ ਰੇਲਵੇ ਸਟੇਸ਼ਨ ਤੋਂ ਪਿੱਛੇ ਰੋਕੀ ਰੱਖਿਆ। ਇਸ ਟਰੇਨ ਨੂੰ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਸੀ। ਫਿਰੋਜਪੁਰ ਤੋਂ ਦਿੱਲੀ ਤੱਕ ਇਸ ਟਰੇਨ ਦੇ ਸਿਰਫ ਸੱਤ ਹੀ ਸਟਾਪਜ਼ ਹਨ।ਪ੍ਰੰਤੂ ਗੋਨਿਆਣਾ ਮੰਡੀ ਵਿਚ ਇਸਦਾ ਠਹਿਰਾਓ ਨਹੀਂ ਹੈ।

ਇਹ ਵੀ ਪੜ੍ਹੋ Breaking News: Bathinda ਨਹਿਰ ‘ਚ ਮੁੜ ਡਿੱਗੀ ਕਾਰ; ਇੱਕ ਦੀ ਹੋਈ ਮੌ+ਤ

ਸੂਚਨਾ ਮੁਤਾਬਕ ਆਪਣੀ ਸਮਾਂ ਸਾਰਨੀ ਮੁਤਾਬਕ ਇਹ ਟਰੇਨ ਗੋਨਿਆਣਾ ਮੰਡੀ ਦੇ ਰੇਲਵੇ ਸਟੇਸ਼ਨ ਨੂੰ ਕਰੀਬ 8:55 ਉੱਪਰ ਬਠਿੰਡਾ ਜਾਣ ਲਈ ਕਰਾਸ ਕਰਦੀ ਹੈ ਪ੍ਰੰਤੂ ਇਸਤੋਂ ਪਹਿਲਾਂ ਫ਼ਿਰੋਜਪੁਰ ਤੋਂ ਬਠਿੰਡਾ ਤੱਕ ਚੱਲਣ ਵਾਲੀ ਪੈਸੰਜ਼ਰ ਟਰੇਨ ਇੱਥੇ ਵੰਦੇ ਭਾਰਤ ਤੋਂ 10-15 ਮਿੰਟ ਪਹਿਲਾਂ ਪਹੁੰਚ ਜਾਂਦੀ ਹੈ। ਪਰ ਵੰਦੇ ਭਾਰਤ ਹਾਈ ਸਪੀਡ ਟਰੇਨ ਹੋਣ ਕਾਰਨ ਪੈਸੰਜ਼ਰ ਟਰੇਨ ਨੂੰ ਇਸਦੇ ਕਰਾਸ ਕਰਨ ਤੱਕ ਰੇਲਵੇ ਸਟੇਸ਼ਨ ਉੱਪਰ ਹੀ ਰੁਕਣਾ ਪੈਂਦਾ ਹੈ, ਜਿਸਦੇ ਨਾਲ ਸਰਕਾਰੀ ਦਫ਼ਤਰਾਂ ਤੇ ਹੋਰ ਕੰਮਕਾਜ਼ ਲਈ ਪੈਸੰਜ਼ਰ ਟਰੇਨ ਉੱਪਰ ਜਾਣ ਵਾਲੇ ਯਾਤਰੂਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ Bathinda ਦੀ Main Road ਤੋਂ ਪੁਰਾਣੇ ਦਰੱਖਤ ਕੱਟਣ ਦਾ ਮਾਮਲਾ ਭਖਿਆ; ਲੱਗਿਆ ਧਰਨਾ, ਹੋਵੇਗੀ ਸੜਕ ਜਾਮ

ਮਿਲੀ ਜਾਣਕਾਰੀ ਮੁਤਾਬਕ ਪਿਛਲੇ ਕੁੱਝ ਦਿਨਾਂ ਤੋਂ ਇੰਨ੍ਹਾਂ ਯਾਤਰੂਆਂ ਵੱਲੋਂ ਰੇਲਵੇ ਅਧਿਕਾਰੀਆਂ ਨੂੰ ਮਸਲੇ ਦਾ ਹੱਲ ਕੱਢਣ ਲਈ ਕਿਹਾ ਜਾ ਰਿਹਾ ਸੀ ਪ੍ਰੰਤੂ ਕੋਈ ਹੱਲ ਨਾ ਨਿਕਲਦਾ ਦੇਖ ਅੱਜ ਉਨ੍ਹਾਂ ਵੱਲੋਂ ਵੰਦੇ ਭਾਰਤ ਟਰੇਨ ਨੂੰ ਰੋਕਣ ਦਾ ਅਲਟੀਮੇਟਮ ਦਿੱਤਾ ਗਿਆ ਸੀ। ਜਿਸਦੇ ਚੱਲਦੇ ਕਿਸੇ ਅਣਸੁਖਾਵੀਂ ਘਟਨਾ ਨੁੰ ਰੋਕਣ ਲਈ ਰੇਲਵੇ ਅਧਿਕਾਰੀਆਂ ਵੱਲੋਂ ਵੰਦੇ ਭਾਰਤ ਟਰੇਨ ਨੂੰ ਰੋਕ ਦਿੱਤਾ ਅਤੇ ਯਾਤਰੂਆਂ ਦੀ ਮੰਗ ‘ਤੇ ਪਹਿਲਾਂ ਪੈਸੰਜ਼ਰ ਟਰੇਨ ਨੂੰ ਬਠਿੰਡਾ ਲਈ ਰਵਾਨਾ ਕੀਤਾ। ਰੇਲਵੇ ਅਧਿਕਾਰੀਆਂ ਮੁਤਾਬਕ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Breaking News: Bathinda ਨਹਿਰ ‘ਚ ਮੁੜ ਡਿੱਗੀ ਕਾਰ; ਇੱਕ ਦੀ ਹੋਈ ਮੌ+ਤ

0

Bathinda News: ਬਠਿੰਡਾ ਦੀ ਸਰਹਿੰਦ ਨਹਿਰ ‘ਚ ਬੀਤੀ ਰਾਤ ਮੁੜ ਇੱਕ ਕਾਰ ਦੇ ਡਿੱਗਣ ਦੀ ਖ਼ਬਰ ਹੈ। ਇਸ ਘਟਨਾ ਵਿਚ ਕਾਰ ‘ਚ ਸਵਾਰ 3 ਜਣਿਆਂ ਵਿਚੋਂ 1 ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ। ਜਦਕਿ ਦੋ ਜਣਿਆਂ ਨੂੰ ਗੋਤਾਖੋਰਾਂ ਦੀ ਮੱਦਦ ਨਾਲ ਪੁਲਿਸ ਪ੍ਰਸ਼ਾਸਨ ਨੇ ਬਚਾ ਲਿਆ। ਮ੍ਰਿਤਕ ਦੀ ਪਹਿਚਾਣ ਆਰਿਫ਼ ਅੰਸਾਰੀ (40 ਸਾਲ) ਵਾਸੀ ਪਰਸਰਾਮ ਨਗਰ ਗਲੀ ਨੰਬਰ 36 ਬਠਿੰਡਾ ਵਜੋਂ ਹੋਈ ਹੈ। ਜਦਕਿ ਉਸਦੇ ਨਾਲ ਕਾਰ ‘ਚ ਸਵਾਰ ਮੁਹੰਮਦ ਅੰਸਾਰੀ ਤੇ ਮੁਖਤਾਰ ਅੰਸਾਰੀ ਜਿੰਦਾ ਬਚ ਗਏ।

ਇਹ ਵੀ ਪੜ੍ਹੋ Bathinda ਦੀ Main Road ਤੋਂ ਪੁਰਾਣੇ ਦਰੱਖਤ ਕੱਟਣ ਦਾ ਮਾਮਲਾ ਭਖਿਆ; ਲੱਗਿਆ ਧਰਨਾ, ਹੋਵੇਗੀ ਸੜਕ ਜਾਮ

ਇਹ ਮੂਲ ਰੂਪ ਵਿਚ ਯੂਪੀ ਦੇ ਰਹਿਣ ਵਾਲੇ ਹਨ। ਜਾਣਕਾਰੀ ਮੁਤਾਬਕ ਇੰਨ੍ਹਾਂ ਵੱਲੋਂ ਬੀਤੇ ਕੱਲ ਹੀ ਸਵਿੱਫ਼ਟ ਡਿਜ਼ਾਇਰ ਕਾਰ ਖਰੀਦੀ ਗਈ ਸੀ ਤੇ ਕਾਰੀਗਰੀ ਦਾ ਕੰਮ ਕਰਦੇ ਇਹ ਤਿੰਨੋਂ ਜਣੇ ਸ਼ਾਮ ਨੂੰ ਕੰਮ ਤੋਂ ਵਿਹਲੇ ਹੋ ਕੇ ਨਵੀਂ ਕਾਰ ਦੇ ਸ਼ੌਕ ‘ਚ ਉਸਨੂੰ ਚਲਾ ਰਹੇ ਸਨ। ਇਸ ਦੌਰਾਨ ਜਦ ਆਰਿਫ਼ ਕਾਰ ਨੂੰ ਚਲਾ ਰਿਹਾ ਸੀ ਤਾਂ ਸਰਹਿੰਦ ਕੈਨਾਲ ਦੇ ਨਾਲ ਬਣੀ ਸੜਕ ਉੱਪਰ ਅਚਾਨਕ ਕਾਰ ਬੇਕਾਬੂ ਹੋ ਕੇ ਨਹਿਰ ਵਿਚ ਡਿੱਗ ਗਈ।ਪੁਲਿਸ ਅਧਿਕਾਰੀਆਂ ਮੁਤਾਬਕ ਲਾਸ਼ ਨੂੰ ਨਹਿਰ ਵਿਚੋਂ ਕੱਢ ਕੇ ਬਠਿੰਡਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੀ Main Road ਤੋਂ ਪੁਰਾਣੇ ਦਰੱਖਤ ਕੱਟਣ ਦਾ ਮਾਮਲਾ ਭਖਿਆ; ਲੱਗਿਆ ਧਰਨਾ, ਹੋਵੇਗੀ ਸੜਕ ਜਾਮ

0

Bathinda News: ਬਠਿੰਡਾ ਸ਼ਹਿਰ ਦੇ ਪ੍ਰਮੁੱਖ ਸੜਕ ਮਾਨਸਾ-ਤਲਵੰਡੀ ਸਾਬੋ ਰੋਡ ਉੱਪਰ ਇੱਕ ਵਪਾਰਕ ਜਗ੍ਹਾਂ ਦੇ ਸਾਹਮਣੇ ਲੱਗੇ ਪੁਰਾਣੇ ਦਰੱਖਤਾਂ ਨੂੰ ਕੱਟਣ ਦਾ ਮਾਮਲਾ ਭਖ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਬੀਤੇ ਕੱਲ ਤੋਂ ਅਣਮਿਥੇ ਸਮੇਂ ਲਈ ਸ਼ਹਿਰ ਦੀਆਂ ਸਮਾਜ ਸੇਵ ਸੰਸਥਾਵਾਂ ਵੱਲੋਂ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸਦੇ ਨਾਲ ਹੀ ਦਰੱਖਤਾਂ ਦੀ ਨਜਾਇਜ਼ ਕਟਾਈ ਦੇ ਖਿਲਾਫ਼ ਸਵੇਰੇ 10 ਵਜੇਂ ਵੱਡਾ ਇਕੱਠ ਰੱਖਿਆ ਹੈ, ਜਿਸਤੋਂ ਬਾਅਦ ਦੁਪਿਹਰ ਇੱਕ ਵਜੇਂ ਸੜਕ ਜਾਮ ਦਾ ਸੱਦਾ ਦਿੱਤਾ ਗਿਆ। ਪ੍ਰਸ਼ਾਸਨ ਇਸ ਮਹੱਤਵਪੂਰਨ ਮਾਮਲੇ ‘ਤੇ ਹਾਲੇ ਚੂੱਪ ਦਿਖਾਈ ਦੇ ਰਿਹਾ। ਜਦੋਂ ਕਿ ਜੰਗਲਾਤ ਵਿਭਾਗ ਦੀ ਭੂਮਿਕਾ ਸ਼ੱਕੀ ਪਾਈ ਜਾ ਰਹੀ ਹੈ, ਜਿਸਦੇ ਵੱਲੋਂ ਇੰਨ੍ਹਾਂ ਦਰੱਖਤਾਂ ਦੀ ਕਟਾਈ ਲਈ ਲਿਖਤੀ ਮੰਨਜੂਰੀ ਦਿੱਤੀ ਗਈ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ Punjab Police ਦਾ DSP ਮੁਅੱਤਲ; DGP ਨੇ ਕੀਤੀ ਵੱਡੀ ਕਾਰਵਾਈ

ਇਸ ਮੁੱਦੇ ਨੂੰ ਲੈ ਕੇ ਸੰਘਰਸ਼ ਦੀ ਅਗਵਾਈ ਕਰ ਰਹੇ ਸਮਾਜ ਸੇਵੀ ਗੁਰਵਿੰਦਰ ਸ਼ਰਮਾ ਨੇ ਪੱਤਰਕਾਰਾਂ ਨੂੰ ਦਸਿਆ ਕਿ ਬੀਤੇ ਕੱਲ ਇਹ ਜਾਣਕਾਰੀ ਮਿਲੀ ਸੀ ਕਿ ਮਾਨਸਾ ਰੋਡ ‘ਤੇ ਡੀ-ਮਾਰਟ ਦੇ ਨਾਲ ਇੱਕ ਨਵੀਂ ਬਣ ਰਹੀ ਕਲੌਨੀ ਤੇ ਵਪਾਰਕ ਸਾਈਟ ਦੇ ਸਾਹਮਣਿਓ ਬਿਨ੍ਹਾਂ ਕਿਸੇ ਕਾਰਨ ਪੁਰਾਣੇ ਹਰੇ-ਭਰੇ ਦਰੱਖਤਾਂ ਨੂੰ ਕੱਟਿਆ ਜਾ ਰਿਹਾ। ਇੰਨ੍ਹਾਂ ਦਰੱਖਤਾਂ ਵਿਚ ਇੱਥੇ ਲੱਗੇ ਹੋਏ 30-30 ਸਾ ਪੁਰਾਣੇ ਨਿੰਮ, ਟਾਹਲੀਆਂ, ਪਿੱਪਲ ਆਦਿ ਸ਼ਾਮਲ ਹਨ। ਸ਼ਰਮਾ ਮੁਤਾਬਕ ਇਸ ਸਮੇਂ ਇੱਥੇ ਨਾਂ ਤਾਂ ਕੋਈ ਸੜਕ ਚੋੜੀ ਹੋ ਰਹੀ ਹੈ ਤੇ ਨਾਂ ਹੀ ਕੋਈ ਪ੍ਰੋਜੈਕਟ ਬਣ ਰਿਹਾ, ਜਿਸਦੇ ਵਿਚ ਇਹ ਦਰੱਖਤ ਅੜਿੱਕਾ ਬਣਦੇ ਹੋਣ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਅਬੋਹਰ ‘ਚ ਧੀ ਨਾਲ ਛੇੜਛਾੜ ਰੋਕਣ ‘ਤੇ ਪਿਉ ਦਾ ਕ+ਤ+ਲ

ਉਸਦੇ ਮੁਤਾਬਕ ਇੰਨ੍ਹਾਂ ਦਰੱਖਤਾਂ ਨੂੰ ਕੱਟ ਰਹੇ ਠੇਕੇਦਾਰ ਨੇ ਜੰਗਲਾਤ ਵਿਭਾਗ ਵੱਲੋਂ ਇੱਥੇ 30 ਦਰੱਖਤਾਂ ਨੂੰ ਕੱਟਣ ਦੀ ਮੰਨਜੂਰੀ ਦਿਖਾਈ ਹੈ। ਸ਼ਰਮਾ ਨੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜਦ ਇੱਥੇ ਕੋਈ ਪ੍ਰੋਜੈਕਟ ਹੀ ਨਹੀਂ ਬਣ ਰਿਹਾ ਤਾਂ ਸਿਰਫ਼ ਇੰਨ੍ਹਾਂ ਦਰੱਖਤਾਂ ਨੂੰ ਕੱਟਣ ਪਿੱਛੇ ਜੰਗਲਾਤ ਵਿਭਾਗ ਦੀ ਕੀ ਮਜਬੂਰ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਗ੍ਰੀਨ ਟ੍ਰਿਬੂਨਿਲ ਨੂੰ ਸਿਕਾਇਤ ਭੇਜੀ ਜਾ ਰਹੀ ਹੈ ਤੇ ਨਾਲ ਹੀ ਪੰਜਾਬ ਸਰਕਾਰ ਕੋੋਲੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਜਾਵੇਗੀ। ਉਧਰ, ਸੰਪਰਕ ਕਰਨ ‘ਤੇ ਬਾਵਜੂਦ ਜੰਗਲਾਤ ਵਿਭਾਗ ਦਾ ਕੋਈ ਵੀ ਅਧਿਕਾਰੀ ਇਸ ਮੁੱਦੇ ‘ਤੇ ਬੋਲਣ ਲਈ ਤਿਆਰ ਨਹੀਂ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ਦਾ DSP ਮੁਅੱਤਲ; DGP ਨੇ ਕੀਤੀ ਵੱਡੀ ਕਾਰਵਾਈ

Jalandhar/Hoshiarpur News: Punjab Police ਨੇ ਆਪਣੇ ਇੱਕ DSP ਬਬਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਡੀਐਸਪੀ ਬਬਨਦੀਪ ਉੱਪਰ ਦੋਸ਼ ਹਨ ਕਿ ਉਸਨੇ ਪਟਿਆਲਾ ਲਾਅ ਯੂਨੀਵਰਸਿਟੀ ਵਿੱਚ ਇੱਕ ਕੋਰਸ ਦੌਰਾਨ ਕਾਨੂੰਨ ਦੇ ਵਿਦਿਆਰਥੀਆਂ ਨਾਲ ਦੁਰਵਿਵਹਾਰ ਕੀਤਾ ਸੀ, ਜਿਸਦੀ ਸਿਕਾਇਤ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਡੀਜੀਪੀ ਨੂੰ ਕੀਤੀ ਗਈ ਸੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਅਬੋਹਰ ‘ਚ ਧੀ ਨਾਲ ਛੇੜਛਾੜ ਰੋਕਣ ‘ਤੇ ਪਿਉ ਦਾ ਕ+ਤ+ਲ

ਇਸ ਦੌਰਾਨ ਪੜਤਾਲ ਕੀਤੀ ਗਈ ਤੇ ਪੜਤਾਲ ਵਿਚ ਸਿਕਾਇਤ ਸਹੀ ਪਾਈ ਗਈ ਕਿ 17 ਨਵੰਬਰ 2025 ਤੋਂ 22 ਨਵੰਬਰ 2025 ਤੱਕ ਉਕਤ ਯੂਨੀਵਰਸਿਟੀ ਵਿੱਚ ਇੱਕ ਕੋਰਸ ਦੌਰਾਨ ਇਹ ਝਗੜਾ ਹੋਇਆ। ਡੀਐਸਪੀ ਬਬਨਦੀਪ ਨੂੰ ਕੁੱਝ ਦਿਨ ਹੀ ਜਲੰਧਰ ਤੋਂ ਹੁਸ਼ਿਆਰਪੁਰ ਤਬਦੀਲ ਕੀਤਾ ਗਿਆ ਸੀ। ਪ੍ਰੰਤੂ ਹੁਣ ਡੀਜੀਪੀ ਦਫ਼ਤਰ ਤੋਂ ਜਾਰੀ ਪੱਤਰ ਮੁਤਾਬਕ ਡੀਐਸਪੀ ਬਬਨਦੀਪ ਨੂੰ ਮੁਅੱਤਲ ਕਰਨ ਤੋਂ ਬਾਅਦ 7ਵੀਂ ਇੰਡੀਅਨ ਰਿਜ਼ਰਵ ਬਟਾਲੀਅਨ ਕਪੂਰਥਲਾ ਨਾਲ ਜੋੜਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਦਭਾਗੀ ਖ਼ਬਰ; ਅਬੋਹਰ ‘ਚ ਧੀ ਨਾਲ ਛੇੜਛਾੜ ਰੋਕਣ ‘ਤੇ ਪਿਉ ਦਾ ਕ+ਤ+ਲ

0

Abohar News: ਅਬੋਹਰ ਦੇ ਪਿੰਡ ਭੰਗਾਲਾ ਵਿਖੇ ਗੁਆਂਢੀਆਂ ਵੱਲੋਂ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ।ਇਸ ਕਤਲ ਦੇ ਪਿੱਛੇ ਵਜ੍ਹਾ ਇਹ ਦੱਸੀ ਜਾ ਰਹੀ ਹੈ ਕਿ ਮ੍ਰਿਤਕ ਵੱਲੋਂ ਆਪਣੇ ਗੁਆਂਢੀ ਨੌਜਵਾਨ ਨੂੰ ਆਪਣੀ ਲੜਕੀ ਨਾਲ ਛੇੜਛਾੜ ਕਰਨ ਤੋਂ ਰੋਕਿਆ ਗਿਆ ਸੀ। ਇਸੇ ਰੰਜਿਸ਼ ਨੂੰ ਲੈ ਕੇ ਮਨੀ ਨਾਂ ਦੇ ਨੌਜਵਾਨ ਵੱਲੋਂ ਆਪਣੇ ਪ੍ਰਵਾਰ ਦੀ ਮੱਦਦ ਨਾਲ ਬਲਕਾਰ ਸਿੰਘ ਨਾਂ ਦੇ ਇਸ ਵਿਅਕਤੀ ਦੇ ਸਿਰ ਵਿਚ ਡਾਂਗਾ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ CM ਦੀ ਕੁਰਸੀ ਲਈ 500 ਕਰੋੜ ਦਾ ਵਿਵਾਦਤ ਬਿਆਨ ਦੇਣ ਵਾਲੀ Navjot Kaur Sidhu ਕਾਂਗਰਸ ਪਾਰਟੀ ਵਿਚੋਂ ਮੁਅੱਤਲ

ਪੁਲਿਸ ਵੱਲੋਂ ਘਟਨਾ ਤੋਂ ਬਾਅਦ ਮੁਲਜਮਾਂ ਵਿਰੁਧ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਮੁਢਲੀ ਜਾਣਕਾਰੀ ਮੁਤਾਬਕ ਬਲਕਾਰ ਸਿੰਘ ਤੇ ਮੁਲਜਮ ਇੱਕ ਵਿਆਹ ਸਮਾਗਮ ਵਿਚ ਗਏ ਸਨ, ਜਿੱਥੇ ਬਲਕਾਰ ਸਿੰਘ ਨੇ ਮਨੀ ਸਿੰਘ ਨੂੰ ਆਪਣੀ ਲੜਕੀ ‘ਤੇ ਮਾੜੀ ਅੱਖ ਰੱਖਣ ਤੋਂ ਵਰਜ਼ਿਆ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਜਦ ਬਲਕਾਰ ਸਿੰਘ ਸ਼ਾਮ ਨੂੰ ਵਾਪਸ ਪਿੰਡ ਆਇਆ ਤਾਂ ਮਨੀ ਨੇ ਆਪਣੇ ਪ੍ਰਵਾਰ ਦੀ ਮੱਦਦ ਨਾਲ ਉਸਨੂੰ ਘੇਰ ਕੇ ਹਮਲਾ ਕਰ ਦਿੱਤਾ,ਜਿਸ ਕਾਰਨ ਉਸਦੀ ਮੌਤ ਹੋ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School Bathinda ਨੇ FAP ਰਾਸ਼ਟਰੀ ਸੱਭਿਆਚਾਰਕ ਪੁਰਸਕਾਰ ਸਮਾਰੋਹ 2025 ਵਿੱਚ ਦਿਖਾਈ ਚਮਕ

0

👉ਪੰਜਾਬ ਦੇ 714 ਸਕੂਲਾਂ ਵਿੱਚੋਂ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ
Bathinda News: Silver Oaks School Sushant City-2 Bathinda ਨੇ ਆਪਣੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਇੱਕ ਹੋਰ ਸ਼ਾਨਦਾਰ ਮੀਲ ਪੱਥਰ ਜੋੜਿਆ ਕਿਉਂਕਿ ਇਸਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਕੈਂਪਸ, ਘੜੂੰਆਂ ਵਿਖੇ ਆਯੋਜਿਤ ਐੱਫ਼ਏਪੀ ਰਾਸ਼ਟਰੀ ਸੱਭਿਆਚਾਰਕ ਪੁਰਸਕਾਰ ਸਮਾਰੋਹ 2025 ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨੇ ਪੂਰੇ ਬਠਿੰਡਾ ਸ਼ਹਿਰ ਲਈ ਬਹੁਤ ਮਾਣ ਅਤੇ ਸਨਮਾਨ ਲਿਆਂਦਾ ਹੈ।

ਇਹ ਵੀ ਪੜ੍ਹੋ Big News; Sukhbir Badal ਵੱਲੋਂ ਗਿੱਦੜਵਾਹਾ ਹਲਕੇ ਤੋਂ ਚੋਣ ਲੜਣ ਦਾ ਐਲਾਨ

ਪੰਜਾਬ ਭਰ ਦੇ 714 ਨਾਮਵਰ ਸਕੂਲਾਂ ਦੇ ਖਿਲਾਫ ਮੁਕਾਬਲਾ ਕਰਦੇ ਹੋਏ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਲੋਕ ਨਾਚ ‘ਸੰਮੀ’ ਦੇ ਇੱਕ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਆਪਣੀ ਬੇਮਿਸਾਲ ਸੱਭਿਆਚਾਰਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਉਹਨਾਂ ਦੀਆਂ ਸ਼ਾਨਦਾਰ ਹਰਕਤਾਂ, ਰਵਾਇਤੀ ਪਹਿਰਾਵੇ, ਤਾਲ ਅਤੇ ਸ਼ਕਤੀਸ਼ਾਲੀ ਸਟੇਜ ਮੌਜੂਦਗੀ ਨੇ ਜੱਜਾਂ ਅਤੇ ਦਰਸ਼ਕਾਂ ਨੂੰ ਦੋਵਾਂ ਨੂੰ ਮੰਤਰ ਮੁਗਧ ਕਰ ਦਿੱਤਾ। ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ, ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ,ਇਹ ਪ੍ਰਾਪਤੀ ਸਾਡੇ ਵਿਦਿਆਰਥੀਆਂ ਵਿੱਚ ਪਾਏ ਗਏ ਸੰਪਰਪਣ, ਅਨੁਸ਼ਾਸਨ ਅਤੇ ਸੱਭਿਆਚਾਰਕ ਕਦਰਾਂ ਕੀਮਤਾਂ ਨੂੰ ਦਰਸਾਉਂਦੀ ਹੈ ਸਾਨੂੰ ਅਜਿਹੇ ਰਾਸ਼ਟਰੀ ਪਲੇਟਫਾਰਮ ਤੇ ਉਹਨਾਂ ਦੀ ਸਫਲਤਾ ਤੇ ਬਹੁਤ ਮਾਣ ਹੈ ਸਾਡਾ ਉਦੇਸ਼ ਉਨ੍ਹਾਂ ਆਤਮਵਿਸ਼ਵਾਸੀ ਵਿਅਕਤੀਆਂ ਦਾ ਪਾਲਣ ਪੋਸ਼ਣ ਕਰਨਾ ਹੈ ਜੋ ਨਾ ਸਿਰਫ ਅਕਾਦਮਿਕ ਤੌਰ ਤੇ ਸਗੋਂ ਕਲਾਤਮਿਕ ਤੌਰ ਤੇ ਵੀ ਉੱਤਮ ਹਨ।

ਇਹ ਵੀ ਪੜ੍ਹੋ CM ਦੀ ਕੁਰਸੀ ਲਈ 500 ਕਰੋੜ ਦਾ ਵਿਵਾਦਤ ਬਿਆਨ ਦੇਣ ਵਾਲੀ Navjot Kaur Sidhu ਕਾਂਗਰਸ ਪਾਰਟੀ ਵਿਚੋਂ ਮੁਅੱਤਲ

ਸਕੂਲ ਪ੍ਰਬੰਧਨ ਨੇ ਅਧਿਆਪਕਾਂ ਅਤੇ ਸਲਾਹਕਾਰਾਂ ਦੇ ਅਣਥੱਕ ਯਤਨਾਂ ਦੀ ਵੀ ਸ਼ਲਾਂਘਾ ਕੀਤੀ ਜਿਨਾਂ ਨੇ ਵਿਦਿਆਰਥੀਆਂ ਨੂੰ ਬਹੁਤ ਲਗਨ ਨਾਲ ਸਿਖਲਾਈ ਦਿੱਤੀ। ਉਨ੍ਹਾਂ ਨੇ ਮਾਪਿਆਂ ਦਾ ਉਨ੍ਹਾਂ ਦੇ ਨਿਰੰਤਰ ਸਮਰਥਨ ਅਤੇ ਉਤਸ਼ਾਹ ਲਈ ਧੰਨਵਾਦ ਕੀਤਾ।ਰਾਸ਼ਟਰੀ ਪੱਧਰ ਦੇ ਪਲੇਟਫਾਰਮ ਤੇ ਇਹ ਸ਼ਾਨਦਾਰ ਪ੍ਰਦਰਸ਼ਨ ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਵਿੱਚ ਪੈਦਾ ਕੀਤੀ ਗਈ ਸਿਰਜਣਾਤਮਿਕਤਾ ਅਤੇ ਉੱਤਮਤਾ ਦੀ ਇੱਕ ਚਮਕਦਾਰ ਉਦਾਹਰਣ ਹੈ ਅਤੇ ਇਹ ਨਾ ਸਿਰਫ ਸੰਸਥਾ ਲਈ ਸਗੋਂ ਬਠਿੰਡਾ ਸ਼ਹਿਰ ਲਈ ਵੀ ਬਹੁਤ ਮਾਣ ਦਾ ਪਲ ਹੈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ, ਪੰਜਾਬੀ, ਖਾਲਸਾ ਪੰਥ ਤੇ ਅਕਾਲੀ ਦਲ ਦੇ ਵੱਕਾਰ ਨਾਲ ਕਦੇ ਸਮਝੌਤਾ ਨਹੀਂ ਕਰਾਂਗਾ: ਸੁਖਬੀਰ ਸਿੰਘ ਬਾਦਲ

0

👉ਪਾਰਟੀ ਲੀਹਾਂ ਤੋਂ ਉਪਰ ਉਠ ਕੇ ਸਿਆਸੀ ਆਗੂਆਂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ 98ਵੇਂ ਜਨਮ ਦਿਵਸ ’ਤੇ ਭੇਂਟ ਕੀਤੀ ਸ਼ਰਧਾਂਜਲੀ
👉ਮਰਹੂਮ ਆਗੂ ਦੇ ਜਨਮ ਦਿਵਸ ’ਤੇ 70 ਫੁੱਟ ਲੰਬੇ ਬੁੱਤ ਨੂੰ ਵੀ ਕੀਤਾ ਗਿਆ ਜਨਤਕ

ਬਾਦਲ, 8 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਉਹਨਾਂ ਦੇ ਜਨਮ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਹੀ ਰਾਸ਼ਟਰਵਾਦੀ ਅਤੇ ਪੰਜਾਬ ਦੀ ਆਵਾਜ਼ ਕਰਾਰ ਦਿੱਤਾ ਅਤੇ ਪ੍ਰਣ ਲਿਆ ਕਿ ਉਹ ਆਪਣੇ ਪਿਤਾ ਦੇ ਨਕਸ਼ੇ ਕਦਮਾਂ ’ਤੇ ਚੱਲਣਗੇ ਅਤੇ ਕਦੇ ਵੀ ਪੰਜਾਬ, ਪੰਜਾਬੀ, ਖਾਲਸਾ ਪੰਥ ਤੇ ਅਕਾਲੀ ਦਲ ਦੇ ਮਾਣ ਸਨਮਾਨ ਨਾਲ ਸਮਝੌਤਾ ਨਹੀਂ ਕਰਨਗੇ।ਇਥੇ ਮਰਹੂਮ ਆਗੂ ਦੇ 98ਵੇਂ ਜਨਮ ਦਿਹਾੜੇ ’ਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ’ਤੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਦਲ ਸਾਹਿਬ ਅਸਲ ਮਾਅਨਿਆਂ ਵਿਚ ’ਵਿਕਾਸ ਪੁਰਸ਼’ ਸਨ ਜਿਹਨਾਂ ਨੇ ਮੁੱਖ ਮੰਤਰੀ ਹੁੰਦਿਆਂ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨਾਲੋਂ ਵੱਧ ਕੰਮ ਕੀਤਾ। ਉਹਨਾਂ ਕਿਹਾ ਕਿ ਤੁਸੀਂ ਆਪਣੇ ਆਲੇ ਦੁਆਲੇ ਨਜ਼ਰ ਮਾਰੋਗੇ ਤਾਂ ਵੇਖੋਗੇ ਕਿ ਉਹਨਾਂ ਦੇ ਪ੍ਰਾਜੈਕਟ ਕਿਵੇਂ ਸਨ। ਉਹਨਾਂ ਕਿਹਾ ਕਿ ਉਹਨਾਂ ਨੇ ਇਕੱਲਿਆਂ ਹੀ ਕਿਸਾਨਾਂ ਅਤੇ ਗਰੀਬਾਂ ਦੇ ਜੀਵਨ ਵਿਚ ਨਿਵੇਕਲੀਆਂ ਸਕੀਮਾਂ ਰਾਹੀਂ ਸੁਧਾਰ ਲਿਆਂਦਾ। ਇਹੀ ਕਾਰਨ ਹੈ ਕਿ ਸਾਰੇ ਲੋਕ ਇਹ ਆਖਦੇ ਸਨ ਕਿ ਬਾਦਲ ਸਾਹਿਬ ਉਹਨਾਂ ਦੇ ਵਿਚੋਂ ਹੀ ਸਨ।ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਬਾਦਲ ਸਾਹਿਬ ਦੇ ਦਰਸਾਏ ਰਾਹ ’ਤੇ ਚੱਲੇਗਾ। ਉਹਨਾਂ ਕਿਹਾ ਕਿ ਉਹ ਇਸ ਵਾਸਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ।

ਇਹ ਵੀ ਪੜ੍ਹੋ CM ਦੀ ਕੁਰਸੀ ਲਈ 500 ਕਰੋੜ ਦਾ ਵਿਵਾਦਤ ਬਿਆਨ ਦੇਣ ਵਾਲੀ Navjot Kaur Sidhu ਕਾਂਗਰਸ ਪਾਰਟੀ ਵਿਚੋਂ ਮੁਅੱਤਲ

ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਉਹਨਾਂ ਦੀ ਹਮਾਇਤ ਕਰਨ ਕਿਉਂਕਿ ਹੁਣ ਹੁਣ ਹੋਰ ਜ਼ਿਆਦਾ ਤਜ਼ਰਬੇ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਸਾਨੂੰ ਪੰਜਾਬ ਨੂੰ ਬਚਾਉਣ ਦੀ ਜ਼ਰੂਰਤ ਹੈ। ਉਹਨਾ‌ਕਿਹਾ ਕਿ ਅਕਾਲੀ ਦਲ ਕੋਲ ਹਮੇਸ਼ਾ ਹੀ ਸੂਬੇ ਨੂੰ ਮੌਜੂਦਾ ਸੰਕਟ ਵਿਚੋਂ ਕੱਢਣ ਅਤੇ ਇਸਨੂੰ ਮੁੜ ਵਿਕਾਸ ਤੇ ਖੁਸ਼ਹਾਲੀ ਦੇ ਰਾਹ ’ਤੇ ਪਾਉਣ ਦੀ ਇੱਛਾ ਸ਼ਕਤੀ ਹੈ।ਸ:ਬਾਦਲ ਨੇ ਪਿੰਡ ਵਿਚ ਪ੍ਰਕਾਸ਼ ਸਿੰਘ ਬਾਦਲ ਅਮਰ ਰਹੇ ਦੇ ਨਾਅਰਿਆਂ ਦੇ ਵਿਚਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਾਢੇ 12 ਫੁੱਟ ਦੀ ਮੂਰਤੀ ਦਾ ਉਦਘਾਟਨ ਵੀ ਕੀਤਾ। ਇਹ ਬੁੱਤ ਗੁਰਪ੍ਰੀਤ ਸਿੰਘ ਧੂਰੀ ਨੇ ਤਿਆਰ ਕੀਤਾ ਹੈ। ਇਸਦੇ ਪਿੱਛੇ ਅਕਾਲੀ ਦਲ ਦਾ 70 ਫੁੱਟ ਉੱਚਾ ਝੰਡਾ ਵੀ ਲਗਾਇਆ ਗਿਆ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਮਰਹੂਮ ਆਗੂ ਦੇ ਜੀਵਨ, ਪ੍ਰਾਪਤੀਆਂ ਤੇ ਫਲਸਫੇ ਨੂੰ ਦਰਸਾਉਂਦੇ ਮਿਊਜ਼ੀਅਮ ਦਾ ਵੀ ਪਿੰਡ ਵਿਚ ਉਦਘਾਟਨ ਕੀਤਾ ਜਾਵੇਗਾ ਅਤੇ ਜਿਸ ਆਰਕੀਟੈਕਟ ਨੇ ਵਿਰਾਸ ਏ ਖਾਲਸਾ ਪ੍ਰਾਜੈਕਟ ਬਣਾਇਆ ਸੀ, ਉਸੇ ਨੇ ਇਸਦੀ ਸਿਰਜਣਾ ਕੀਤੀ ਹੈ।ਇਸ ਮੌਕੇ ’ਤੇ ਵੱਡੀ ਗਿਣਤੀ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਿਹਨਾਂ ਵਿਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਪ੍ਰਧਾਨ ਸ੍ਰੀ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਬਾਦਲ ਸਾਹਿਬ ਨੇ ਗਰੀਬਾਂ ਤੇ ਦਬੇ ਕੁਚਲੇ ਵਰਗ ਵਾਸਤੇ ਬਹੁਤ ਕੁਝ ਕੀਤਾ ਤੇ ਉਹਨਾਂ ਅਪੀਲ ਕੀਤੀ ਕਿ ਉਹਨਾਂ ਦੇ ਜਨਮ ਦਿਹਾੜੇ ਨੂੰ ’ਸਦਭਾਵਨਾ ਦਿਹਾੜੇ’ ਵਜੋਂ ਮਨਾਇਆ ਜਾਵੇ।

ਇਹ ਵੀ ਪੜ੍ਹੋ Big News; Sukhbir Badal ਵੱਲੋਂ ਗਿੱਦੜਵਾਹਾ ਹਲਕੇ ਤੋਂ ਚੋਣ ਲੜਣ ਦਾ ਐਲਾਨ

ਇਸ ਮੌਕੇ ਸੀਨੀਅਰ ਭਾਜਪਾ ਆਗੂਆਂ ਮਨਪ੍ਰੀਤ ਸਿੰਘ ਬਾਦਲ ਤੇ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਇਹ ਵੀ ਗੱਲ ਕੀਤੀ ਕਿ ਕਿਵੇਂ ਪ੍ਰਧਾਨ ਮੰਤਰੀਆਂ ਤੋਂ ਲੈ ਕੇ ਵੱਡੇ-ਵੱਡੇ ਆਗੂ ਪ੍ਰਕਾਸ਼ ਸਿੰਘ ਬਾਦਲ ਦਾ ਸਤਿਕਾਰ ਕਰਦੇ ਸਨ। ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨਾ ਸਿਰਫ ਵੱਡੇ ਸੁਫਨੇ ਵੇਖਦੇ ਸਨ ਬਲਕਿ ਉਹ ਪੰਜਾਬ ਦੀ ਬੇਹਤਰੀ ਵਾਸਤੇ ਸੁਫਨਿਆਂ ਨੂੰ ਯਥਾਰਥ ਵਿਚ ਵੀ ਬਦਲਦੇ ਸਨ।ਸੀ ਪੀ ਆਈ ਦੇ ਆਗੂ ਹਰਦੇਵ ਅਰਸ਼ੀ ਨੇ ਦੱਸਿਆ ਕਿ ਕਿਵੇਂ ਮਰਹੂਮ ਆਗੂ ਨੇ ਗਰੀਬਾਂ ਵਾਸਤੇ ਕੰਮ ਕੀਤਾ। ਉਹਨਾਂ ਕਿਹਾ ਕਿ ਇਹ ਸਰਦਾਰ ਬਾਦਲ ਸਨ ਜਿਹਨਾਂ ਨੇ 1979 ਵਿਚ ਵਿਧਵਾ ਪੈਨ਼ਸ਼ਨ ਸ਼ੁਰੂ ਕੀਤੀ ਤੇ ਧਰਮਸ਼ਾਲਾਵਾਂ ਸਥਾਪਿਤ ਕੀਤੀਆਂ ਅਤੇ ਗਰੀਬ ਪੱਖੀ ਆਟਾ ਦਾਲ ਸਕੀਮ ਤੇ ਸ਼ਗਨ ਸਕੀਮ ਸ਼ੁਰੂ ਕੀਤੀਆਂ। ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਕਿਵੇਂ ਸ:ਬਾਦਲ ਨੇ ਆਪਣੇ ਆਦਰਸ਼ਾਂ ਨਾਲ ਕਦੇ ਸਮਝੌਤਾ ਨਹੀਂ ਕੀਤਾ ਅਤੇ ਕਿਵੇਂ ਇੰਦਰਾ ਗਾਂਧੀ ਵੱਲੋਂ ਲੁਭਾਊ ਪੇਸ਼ਕਸ਼ਾਂ ਦੇ ਬਾਵਜੂਦ ਵੀ ਸਮਝੌਤੇ ਨਹੀਂ ਕੀਤੇ।


👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM ਦੀ ਕੁਰਸੀ ਲਈ 500 ਕਰੋੜ ਦਾ ਵਿਵਾਦਤ ਬਿਆਨ ਦੇਣ ਵਾਲੀ Navjot Kaur Sidhu ਕਾਂਗਰਸ ਪਾਰਟੀ ਵਿਚੋਂ ਮੁਅੱਤਲ

0

Punjab News: Big News; dr navjot kaur sidhu, ਬੀਤੇ ਕੱਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਦਾ ਵਿਵਾਦਤ ਬਿਆਨ ਦੇਣ ਵਾਲੀ ਸਾਬਕਾ ਵਿਧਾਇਕ ਡਾ ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਂਡ ਦੇ ਨਾਲ ਸਲਾਹ ਮਸ਼ਵਰੇ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਬਿਆਨ ਤੋਂ ਬਾਅਦ ਡਾ ਸਿੱਧੂ ਵਿਰੁਧ ਅਨੁਸ਼ਾਸਨੀ ਕਾਰਵਾਈ ਲਈ ਪੰਜਾਬ ਕਾਂਗਰਸ ਵਿਚ ਦਬਾਅ ਵਧ ਰਿਹਾ ਸੀ।

ਇਹ ਵੀ ਪੜ੍ਹੋ Big News; Sukhbir Badal ਵੱਲੋਂ ਗਿੱਦੜਵਾਹਾ ਹਲਕੇ ਤੋਂ ਚੋਣ ਲੜਣ ਦਾ ਐਲਾਨ

ਸਾਬਕਾ ਊੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਹਿਤ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਆਦਿ ਵੱਲੋਂ ਇਸਦੇ ਲਈ ਜਨਤਕ ਤੌਰ ‘ਤੇ ਮੰਗ ਕੀਤੀ ਸੀ।ਗੱਲ ਇੱਥੈ ਹੀ ਖ਼ਤਮ ਨਹੀਂ ਹੋਈ, ਬਲਕਿ ਅੱਜ ਇੱਕ ਨਿੱਜੀ ਟੀਵੀ ਚੈੱਨਲ ਨਾਲ ਗੱਲਬਾਤ ਕਰਦਿਆਂ ਡਾ ਨਵਜੋਤ ਕੌਰ ਸਿੱਧੂ ਨੇ ਜਿੱਥੈ ਤਰਨਤਾਰਨ ਉੱਪ ਚੋਣ ਵਿਚ ਕਾਂਗਰਸੀ ਉਮੀਦਵਾਰ ਨੂੰ ਪੈਸੇ ਦੇ ਕੇ ਟਿਕਟ ਦੇਣ ਦੇ ਦੋਸ਼ ਲਗਾ ਦਿੱਤੇ ਸਨ, ਉਥੇ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਂਗਰਸ ਤੋਂ ਪਾਸੇ ਕਰਨ ਦੀ ਗੱਲ ਕਹਿ ਦਿੱਤੀ ਸੀ। ਜਿਸ ਕਾਰਨ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਕਾਰਵਾਈ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

0

👉ਪੈਂਗਯੋ ਟੈਕਨੋ ਵੈਲੀ ਦੀ ਤਰਜ਼ ‘ਤੇ ਮੋਹਾਲੀ ਨੂੰ ਵਿਕਸਤ ਕਰਨ ਦਾ ਐਲਾਨ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਵੂ ਈ ਐਂਡ ਸੀ, ਜੀ.ਐਸ. ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ.ਐਸ. ਈ ਐਂਡ ਸੀ), ਨੋਂਗਸ਼ਿਮ, ਕੋਰੀਆ ਡਿਫੈਂਸ ਇੰਡਸਟਰੀ ਐਸੋਸੀਏਸ਼ਨ (ਕੇ.ਡੀ.ਆਈ.ਏ.), ਸਿਓਲ ਬਿਜ਼ਨਸ ਏਜੰਸੀ (ਐਸ.ਬੀ.ਏ.) ਸਮੇਤ ਦੱਖਣੀ ਕੋਰੀਆ ਦੀਆਂ ਹੋਰ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।ਦੱਖਣੀ ਕੋਰੀਆ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਡੇਵੂ ਈ ਐਂਡ ਸੀ ਦੇ ਚੇਅਰਮੈਨ ਜੰਗ ਵੌਨ ਜੂ ਨਾਲ ਮੁਲਾਕਾਤ ਕੀਤੀ ਅਤੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਆਫਸ਼ੋਰ ਵਿੰਡ ਫਾਰਮ, ਸੋਲਰ ਪਾਵਰ ਪਲਾਂਟ ਅਤੇ ਹਾਈਡ੍ਰੋਜਨ ਉਤਪਾਦਨ ਦੇ ਖੇਤਰਾਂ ਵਿੱਚ ਸਹਿਯੋਗ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਊਰਜਾ ਬੁਨਿਆਦੀ ਢਾਂਚੇ ਦੇ ਵਿਕਾਸ ਜਿਵੇਂ ਕਿ ਐਲ.ਐਨ.ਜੀ. ਟਰਮੀਨਲ, ਪੈਟਰੋਕੈਮੀਕਲ ਕੰਪਲੈਕਸ ਤੇ ਖਾਦ ਪਲਾਂਟ, ਰਿਹਾਇਸ਼ ਅਤੇ ਉੱਨਤ ਬੁਨਿਆਦੀ ਢਾਂਚੇ ਸਬੰਧੀ ਏਕੀਕ੍ਰਿਤ ਹੱਲ ਵਾਲੇ ਸ਼ਹਿਰੀ ਵਿਕਾਸ ਤੇ ਸਮਾਰਟ ਸਿਟੀ ਪ੍ਰੋਜੈਕਟਾਂ ਅਤੇ ਸੜਕਾਂ, ਪੁਲਾਂ, ਰੇਲਵੇ, ਬੰਦਰਗਾਹਾਂ ਅਤੇ ਹਵਾਈ ਅੱਡਿਆਂ ਸਮੇਤ ਸਿਵਲ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ ਵਰਗੇ ਖੇਤਰਾਂ ਵਿੱਚ ਸਹਿਯੋਗ ਦੀਆਂ ਅਥਾਹ ਸੰਭਾਵਨਾਵਾ ਹਨ। ਭਗਵੰਤ ਸਿੰਘ ਮਾਨ ਨੇ ਮਾਡਿਊਲਰ ਅਤੇ ਪ੍ਰੀ-ਫੈਬਰੀਕੇਟਿਡ ਨਿਰਮਾਣ ਵਿਧੀਆਂ ਲਈ ਤਕਨਾਲੋਜੀ ਦੇ ਅਦਾਨ-ਪ੍ਰਦਾਨ ਵਰਗੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਤਾਂ ਕਿ ਤੇਜ਼ ਤੇ ਕਿਫਾਇਤੀ ਇਮਾਰਤਾਂ ਦੇ ਨਿਰਮਾਣ ਦਾ ਹੱਲ ਲੱਭਿਆ ਜਾ ਸਕੇ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਇੰਜੀਨੀਅਰਿੰਗ ਅਤੇ ਬੁਨਿਆਦੀ ਢਾਂਚਾ ਖੇਤਰ ਨਾਲ ਸਬੰਧਤ ਦੱਖਣੀ ਕੋਰੀਆ ਦੀਆਂ ਪ੍ਰਮੁੱਖ ਕੰਪਨੀਆਂ ਵਿੱਚੋਂ ਇੱਕ ਡੇਵੂ ਈ ਐਂਡ ਸੀ ਨਾਲ ਰਣਨੀਤਕ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੀ ਮਜ਼ਬੂਤ ਉਦਯੋਗਿਕ ਗਤੀ, ਆਧੁਨਿਕ ਬੁਨਿਆਦੀ ਢਾਂਚੇ ਸਬੰਧੀ ਵੱਡੇ ਉਪਰਾਲੇ ਅਤੇ ਇਨਵੈਸਟ ਪੰਜਾਬ ਅਧੀਨ ਵਿਲੱਖਣ ਸਾਂਝੇ ਨਿਗਰਾਨ ਢਾਂਚੇ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਸ਼ਵ ਪੱਧਰ ਦੇ ਕਾਰੋਬਾਰੀ ਗਰੁੱਪ ਨੂੰ ਬੁਨਿਆਦੀ ਢਾਂਚੇ ਦੇ ਵਿਆਪਕ ਵਿਕਾਸ, ਆਧੁਨਿਕ ਨਿਰਮਾਣ ਤਕਨਾਲੋਜੀਆਂ ਨੂੰ ਅਪਣਾਉਣ ਅਤੇ ਸੂਬੇ ਵਿੱਚ ਆਉਣ ਵਾਲੇ ਉਦਯੋਗਿਕ ਟਾਊਨਸ਼ਿਪ ਵਿੱਚ ਮੌਕਿਆਂ ਦੀ ਖੋਜ ਕਰਨ ਲਈ ਉਤਸ਼ਾਹਿਤ ਕੀਤਾ। ਭਗਵੰਤ ਸਿੰਘ ਮਾਨ ਨੇ ਆਲਮੀ ਸਥਿਰਤਾ ਦੇ ਮਾਪਦੰਡਾਂ ਨਾਲ ਸਬੰਧਤ ਸਾਂਝੇ ਉੱਦਮਾਂ ਰਾਹੀਂ ਈ.ਐਸ.ਜੀ. ਅਤੇ ਗ੍ਰੀਨ ਹਾਈਡ੍ਰੋਜਨ ਪਹਿਲਕਦਮੀਆਂ ਵਿੱਚ ਸਹਿਯੋਗ ‘ਤੇ ਵੀ ਜ਼ੋਰ ਦਿੱਤਾ।ਇੱਕ ਹੋਰ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਜੀ.ਐਸ. ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ.ਐਸ. ਈ ਐਂਡ ਸੀ) ਦੇ ਉਪ ਪ੍ਰਧਾਨ ਯੰਗ ਹਾ ਰਿਊ (ਡੈਨੀਅਲ) ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ (ਸੂਰਜੀ, ਹਵਾ, ਹਾਈਡ੍ਰੋਜਨ), ਬੁਨਿਆਦੀ ਢਾਂਚਾ ਵਿਕਾਸ (ਸੜਕਾਂ, ਪੁਲ, ਸਮਾਰਟ ਸ਼ਹਿਰ) ਅਤੇ ਉਦਯੋਗਿਕ ਕੰਪਲੈਕਸਾਂ ਅਤੇ ਈ.ਪੀ.ਸੀ. ਸੇਵਾਵਾਂ ਦੇ ਖੇਤਰ ਵਿੱਚ ਤਾਲਮੇਲ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਨਿਵੇਸ਼ ਲਈ ਮਾਡਿਊਲਰ ਨਿਰਮਾਣ ਲਈ ਤਕਨਾਲੋਜੀ ਦੇ ਅਦਾਨ-ਪ੍ਰਦਾਨ ਅਤੇ ਗਰੀਨ ਹਾਈਡ੍ਰੋਜਨ ਅਤੇ ਸ਼ੁੱਧ ਊਰਜਾ ਸਬੰਧੀ ਪਹਿਲਕਦਮੀਆਂ ਵਰਗੇ ਮੁੱਖ ਖੇਤਰਾਂ ਵਿੱਚ ਅਸੀਮ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਮੁੱਖ ਖੇਤਰਾਂ ਵਿੱਚ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ ਨਵਜੋਤ ਕੌਰ ਸਿੱਧੂ ਦੇ 500 ਕਰੋੜ ਵਾਲੇ ਬਿਆਨ ਤੋਂ ਬਾਅਦ ਕਾਂਗਰਸ ਵਿਚ ਮੱਚਿਆ ਘਮਾਸਾਨ,ਵੱਡੇ ਆਗੂਆਂ ਨੇ ਸਿੱਧੂ ਜੋੜੇ ਨੂੰ ਦਸਿਆ BJP ਦਾ ਸਲੀਪਰ ਸੈੱਲ

ਪੈਕੇਜਡ ਫੂਡਜ਼ ਐਂਡ ਬੇਵਰੇਜ ਕੰਪਨੀ ਨੋਂਗਸ਼ਿਮ ਹੋਲਡਿੰਗਜ਼ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਫੂਡ ਐਂਡ ਫੂਡ ਪ੍ਰੋਸੈਸਿੰਗ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਸੁਆਦਾਂ ਮੁਤਾਬਕ ਨਵੇਂ ਇੰਸਟੈਂਟ ਨੂਡਲਜ਼ ਸੁਆਦਾਂ ਦਾ ਸਾਂਝੇ ਤੌਰ ‘ਤੇ ਵਿਕਾਸ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਭਾਰਤੀ ਸੁਪਰ ਮਾਰਕੀਟਾਂ ਅਤੇ ਈ-ਕਾਮਰਸ ਪਲੇਟਫਾਰਮਾਂ ਵਿੱਚ ਨੋਂਗਸ਼ਿਮ ਦੇ ਉਤਪਾਦਾਂ ਦਾ ਵਾਧਾ ਕਰਨ ਅਤੇ ਸਿਹਤ ਪ੍ਰਤੀ ਜਾਗਰੂਕਤਾ ਦੇ ਨਾਲ-ਨਾਲ ਨੌਜਵਾਨ ਵਰਗ ਤੱਕ ਇਹਨਾਂ ਉਤਪਾਦਾਂ ਨੂੰ ਪਹੁੰਚਾਉਣ ਸਬੰਧੀ ਮੁਹਿੰਮਾਂ ਵਿੱਚ ਸਹਿਯੋਗ ਦੀ ਵੀ ਵਕਾਲਤ ਕੀਤੀ। ਭਗਵੰਤ ਸਿੰਘ ਮਾਨ ਨੇ ਵਾਤਾਵਰਣ ਪੱਖੀ ਪੈਕੇਜਿੰਗ ਸਬੰਧੀ ਹੱਲਾਂ ਲਈ ਸਥਾਨਕ ਸਪਲਾਇਰਾਂ ਨਾਲ ਭਾਈਵਾਲੀ ਕਰਨ ਅਤੇ ਲੰਬੇ ਸਮੇਂ ਤੱਕ ਚੱਲਣ ਵਾਲੇ ਭੋਜਨ ਪਦਾਰਥਾਂ ਅਤੇ ਪੌਦੇ ਅਧਾਰਤ ਵਿਕਲਪਾਂ ਲਈ ਖੋਜ ਵਿੱਚ ਭਾਈਵਾਲੀ ਦੀ ਵੀ ਵਕਾਲਤ ਕੀਤੀ।ਕੋਰੀਆ ਡਿਫੈਂਸ ਇੰਡਸਟਰੀ ਐਸੋਸੀਏਸ਼ਨ (ਕੇ.ਡੀ.ਆਈ.ਏ.) ਦੇ ਵਾਈਸ ਚੇਅਰਮੈਨ ਲੀ ਸੁੰਗ ਕਿਊ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਦਯੋਗਿਕ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ ਰੱਖਿਆ ਨਿਰਮਾਣ ਅਤੇ ਤਕਨਾਲੋਜੀ ਦੇ ਅਦਾਨ-ਪ੍ਰਦਾਨ ਵਿੱਚ ਸਹਿਯੋਗ ਦੇ ਮੌਕਿਆਂ ਦੀ ਭਾਲ ਦੀ ਵਕਾਲਤ ਕੀਤੀ। ਉਨ੍ਹਾਂ ਨੇ ਸਾਈਬਰ ਸੁਰੱਖਿਆ ਅਤੇ ਗਿਆਨ ਦੇ ਆਦਾਨ-ਪ੍ਰਦਾਨ ਅਤੇ ਸਹਿਯੋਗ ਲਈ ਏ.ਆਈ., ਰੌਬੋਟਿਕਸ ਅਤੇ ਮਾਨਵ ਰਹਿਤ ਪ੍ਰਣਾਲੀਆਂ ਵਰਗੀਆਂ ਉੱਨਤ ਰੱਖਿਆ ਤਕਨਾਲੋਜੀਆਂ ਵਿੱਚ ਸਹਿਯੋਗ ਦੀ ਵੀ ਵਕਾਲਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਤੇ ਦੱਖਣੀ ਕੋਰੀਆ ਰੱਖਿਆ ਇੰਜੀਨੀਅਰਿੰਗ ਅਤੇ ਉਤਪਾਦਨ ਵਿੱਚ ਕਾਰਜਬਲ ਦੀ ਮੁਹਾਰਤ ਵਿੱਚ ਵਾਧਾ ਕਰਨ ਲਈ ਹੁਨਰ ਵਿਕਾਸ ਅਤੇ ਸਿਖਲਾਈ ਪ੍ਰੋਗਰਾਮਾਂ ਵਿੱਚ ਸਾਂਝੇ ਯਤਨਾਂ ‘ਤੇ ਵਿਚਾਰ ਕਰ ਸਕਦੇ ਹਨ।

ਇਹ ਵੀ ਪੜ੍ਹੋ ਸਿੱਖ ਕੌਮ ‘ਤੇ ਭੱਦੀ ਟਿੱਪਣੀ ਕਰਨ ਵਾਲੇ ਕਾਂਗਰਸੀ ਆਗੂ ਨੇ ਗੁਰੂ ਘਰ ‘ਚ ਕੀਤੇ ਜੋੜੇ ਸਾਫ਼ ਤੇ ਮਾਂਜ਼ੇ ਬਰਤਨ, ਦੇਖੋ ਵੀਡੀਓ

ਸਟਾਰਟਅੱਪ ਡਿਵੀਜ਼ਨ ਸਿਓਲ ਬਿਜ਼ਨਸ ਏਜੰਸੀ (ਐਸ.ਬੀ.ਏ.) ਦੇ ਡਾਇਰੈਕਟਰ ਜੋਂਗ ਵੂ ਕਿਮ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਐਸ.ਬੀ.ਏ. ਵੱਲੋਂ ਪੇਸ਼ ਕੀਤੇ ਜਾਣ ਵਾਲੇ ਸਟਾਰਟਅੱਪ ਇੰਕਿਊਬੇਸ਼ਨ ਅਤੇ ਐਕਸਰੇਸ਼ਨ ਪ੍ਰੋਗਰਾਮਾਂ ਵਿੱਚ ਸਹਿਯੋਗ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਨੇ ਪੰਜਾਬ-ਅਧਾਰਤ ਸਟਾਰਟਅੱਪਾਂ ਨੂੰ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਪਹੁੰਚਾਉਣ ਲਈ ਐਸ.ਬੀ.ਏ. ਦੇ ਗਲੋਬਲ ਮਾਰਕੀਟਿੰਗ ਅਤੇ ਨਿਰਯਾਤ ਸਬੰਧੀ ਸਹਾਇਕ ਪਹਿਲਕਦਮੀਆਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਨਵੀਆਂ ਵਾਤਾਵਰਣ ਪ੍ਰਣਾਲੀਆਂ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਵਧੀਆ ਅਭਿਆਸਾਂ ਬਾਰੇ ਗਿਆਨ ਦਾ ਆਦਾਨ-ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਉੱਦਮਾਂ ਲਈ ਉਤਪਾਦ ਭਰੋਸੇਯੋਗਤਾ ਵਧਾਉਣ ਲਈ ਸਿਓਲ ਅਵਾਰਡ ਵਰਗੇ ਬ੍ਰਾਂਡਿੰਗ ਅਤੇ ਪ੍ਰਮਾਣੀਕਰਣ ਪ੍ਰੋਗਰਾਮਾਂ ਵਿੱਚ ਸਹਿਯੋਗ ਦੀ ਪੜਚੋਲ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਇਸ ਦੌਰਾਨ, ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਸੌਖ ਬਾਰੇ ਕੀਤੀ ਗੋਲਮੇਜ਼ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਮੁੱਖ ਦੱਖਣੀ ਕੋਰੀਆਈ ਕੰਪਨੀਆਂ ਬਾਏ, ਕਿਮ ਐਂਡ ਲੀ ਐਲ.ਐਲ.ਸੀ. (ਬੀ.ਕੇ.ਐਲ.), ਯੂਲਚੋਨ ਐਲ.ਐਲ.ਸੀ., ਬਡਟ੍ਰੀ ਮੈਨੇਜਮੈਂਟ ਗਰੁੱਪ, ਐਸ.ਕੇ. ਸਿਕਿਓਰਿਟੀਜ਼, ਕਿਮ ਐਂਡ ਚਾਂਗ, ਸ਼ਿਨ ਐਂਡ ਕਿਮ, ਲੀ ਐਂਡ ਕੋ, ਡੈਂਟਨਸ ਲੀ, ਕੋਰੀਆ ਇੰਟਰਨੈਸ਼ਨਲ ਟ੍ਰੇਡ ਆਰਗੇਨਾਈਜ਼ੇਸ਼ਨ (ਕੇ.ਆਈ.ਟੀ.ਏ.), ਕੋਰੀਆ ਐਸੋਸੀਏਸ਼ਨ ਆਫ ਰੋਬੋਟ ਇੰਡਸਟਰੀ (ਕੇ.ਏ.ਆਰ.), ਕੋਰੀਆ ਟ੍ਰੇਡ ਇਨਵੈਸਟਮੈਂਟ ਪ੍ਰਮੋਸ਼ਨ ਐਸੋਸੀਏਸ਼ਨ (ਕੇ.ਓ.ਟੀ.ਆਰ.ਏ.), ਕੋਰੀਆ ਆਟੋ ਪਾਰਟਸ ਇੰਡਸਟਰੀ ਕੋਆਪਰੇਟਿਵ (ਕੇ.ਏ.ਪੀ.), ਯੁਆਂਟਾ ਸਿਕਿਓਰਿਟੀਜ਼, ਕੈਪਸਟੋਨ ਐਸੇਟ ਮੈਨੇਜਮੈਂਟ, ਐਨ.ਐਚ. ਇਨਵੈਸਟਮੈਂਟ ਐਂਡ ਸਿਕਿਓਰਿਟੀਜ਼ ਕੰਪਨੀ ਲਿਮਟਿਡ, ਕੋਰੀਆ ਇੰਸਟੀਚਿਊਟ ਫਾਰ ਇੰਡਸਟਰੀਅਲ ਇਕਨਾਮਿਕਸ ਐਂਡ ਟ੍ਰੇਡ (ਕੇ.ਆਈ.ਈ.ਟੀ.) ਸਮੇਤ ਹੋਰਨਾਂ ਕੰਪਨੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਦਰਸਾਇਆ ਅਤੇ ਸਮੂਹ ਦੱਖਣੀ ਕੰਪਨੀਆਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਗਏ ਪ੍ਰਮੁੱਖ ਸੁਧਾਰਾਂ ਬਾਰੇ ਜਾਣੂ ਕਰਵਾਇਆ। ਭਗਵੰਤ ਸਿੰਘ ਮਾਨ ਨੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਵਿਧੀ ਨੂੰ ਹੋਰ ਸੁਚਾਰੂ ਬਣਾਉਣ ਲਈ ਪ੍ਰਮੁੱਖ ਕੰਪਨੀਆਂ ਦੇ ਵੱਡਮੱਲੇ ਵਿਚਾਰ ਵੀ ਮੰਗੇ।

ਇਹ ਵੀ ਪੜ੍ਹੋ Punjab ‘ਚ ਭਿਆਨਕ ਹਾਦਸਾ; 5 ਮੌ+ਤਾਂ, ਨੌਜਵਾਨ ਮੁੰਡੇ ਤੇ ਕੁੜੀ ਦਾ ਸਿਰ ਧੜ ਨਾਲੋਂ ਵੱਖ ਹੋਇਆ

ਮੁੱਖ ਮੰਤਰੀ ਨੇ ਏਸ਼ੀਆ ਦੇ ਸਭ ਤੋਂ ਉੱਨਤ ਇਨੋਵੇਸ਼ਨ ਇਕੋਸਿਸਟਮ ਵਿੱਚੋਂ ਇੱਕ ਪੈਂਗਯੋ ਟੈਕਨੋ ਵੈਲੀ, ਜਿਸਨੂੰ “ਕੋਰੀਆ ਦੀ ਸਿਲੀਕਨ ਵੈਲੀ” ਵਜੋਂ ਜਾਣਿਆ ਜਾਂਦਾ ਹੈ, ਦਾ ਅਧਿਐਨ ਕਰਨ ਲਈ ਇਸ ਵੈਲੀ ਦਾ ਦੌਰਾ ਵੀ ਕੀਤਾ। ਗਯੋਂਗਿਡੋ ਬਿਜ਼ਨਸ ਐਂਡ ਸਾਇੰਸ ਐਕਸਲੇਟਰ (ਜੀ.ਬੀ.ਐਸ.ਏ.) ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਤਕਨੀਕੀ ਨਵੀਨਤਾ, ਸਟਾਰਟਅੱਪਸ ਅਤੇ ਹਾਈ ਵੈਲਯੂ ਰਿਸਰਚ ਨੂੰ ਉਤਸ਼ਾਹਿਤ ਕਰਨ ਲਈ ਪੈਂਗਯੋ ਦੇ ਏਕੀਕ੍ਰਿਤ ਮਾਡਲ ਬਾਰੇ ਜਾਣਕਾਰੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬੇਹੱਦ ਖੁਸ਼ੀ ਹੋਈ ਹੈ ਕਿ 1,780 ਤੋਂ ਵੱਧ ਕੰਪਨੀਆਂ, 83,000 ਪੇਸ਼ੇਵਰਾਂ ਅਤੇ 25,000 ਖੋਜਕਰਤਾਵਾਂ ਵਾਲੀ ਪੈਂਗਯੋ, ਵਿਸ਼ਵ ਭਰ ਦੀ ਸਭ ਤੋਂ ਸਫਲ ਇਨੋਵੇਸ਼ਨ ਡਿਸਟ੍ਰਿਕਟ ਹੈ।ਮੁੱਖ ਮੰਤਰੀ ਨੇ ਪੈਂਗਿਓ ਦੇ ਸਟ੍ਰਕਚਰਡ ਐਕਸਲੇਟਰ ਪ੍ਰੋਗਰਾਮਾਂ, ਵਿਸ਼ੇਸ਼ ਟੈਸਟਬੈੱਡਾਂ ਅਤੇ ਕਾਰਗੁਜ਼ਾਰੀ ਅਧਾਰਤ ਮੁਲਾਂਕਣ ਵਿਧੀਆਂ ਦੀ ਪ੍ਰਭਾਵਸ਼ੀਲਤਾ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਟਾਰਟਅੱਪ ਈਕੋਸਿਸਟਮ, ਖੋਜ ਅਤੇ ਵਿਕਾਸ ਸਮਰੱਥਾਵਾਂ ਅਤੇ ਹੁਨਰ ਅਧਾਰਤ ਰੁਜ਼ਗਾਰ ਪੈਦਾ ਕਰਨ ਲਈ ਮੋਹਾਲੀ ਵਿੱਚ ਵੀ ਅਜਿਹੇ ਤਰੀਕੇ ਅਪਣਾਏ ਜਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਹਾਲੀ ਦੇ ਵਿਆਪਕ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਆਪਕ ਸੰਭਾਵਨਾਵਾਂ ਰਾਹੀਂ ਪੰਜਾਬ ਸਰਕਾਰ ਨੇ ਕੋਰੀਆਈ ਕੰਪਨੀਆਂ ਦਾ ਸਵਾਗਤ ਕਰਨ, ਨਵੀਨਤਾ ਅਧਾਰਤ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਲੰਬੇ ਸਮੇਂ ਦੀ ਆਪਸੀ ਭਾਈਵਾਲੀ ਸਥਾਪਤ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਨਿਰਮਾਣ, ਤਕਨਾਲੋਜੀ, ਫੂਡ ਪ੍ਰੋਸੈਸਿੰਗ ਅਤੇ ਖੋਜ ਵਰਗੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਦੀਆਂ ਅਥਾਹ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਓਲ ਰੋਡ ਸ਼ੋਅ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026’ ਤੋਂ ਪਹਿਲਾਂ ਸੂਬਾ ਸਰਕਾਰ ਦੇ ਆਊਟਰੀਚ ਪ੍ਰੋਗਰਾਮ ਦਾ ਇਕ ਅਹਿਮ ਹਿੱਸਾ ਹੈ ਜਿਸ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਦੇ ਤੇਜ਼ੀ ਨਾਲ ਵਧ ਰਹੇ ਆਰਥਿਕ ਅਤੇ ਉਦਯੋਗਿਕ ਮੌਕਿਆਂ ਦੀ ਪੜਚੋਲ ਕਰਨ ਲਈ ਸੱਦਾ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News; Sukhbir Badal ਵੱਲੋਂ ਗਿੱਦੜਵਾਹਾ ਹਲਕੇ ਤੋਂ ਚੋਣ ਲੜਣ ਦਾ ਐਲਾਨ

0

Sri Mukatsar News: ਪਿਛਲੇ ਕਰੀਬ 10 ਸਾਲਾਂ ਤੋਂ ਸਿਆਸੀ ਤੌਰ ‘ਤੇ ਪੰਜਾਬ ਵਿਚ ਹਾਸ਼ੀਏ ਉੱਪਰ ਚੱਲਦੇ ਦਿਖਾਈ ਦੇ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਵੱਡਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਗਿੱਦੜਵਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਦੀ ਇੱਕ ਵੀਡੀਓ ਵਾਈਰਲ ਹੋ ਰਹੀ ਹੈ, ਜਿਸਦੇ ਵਿਚ ਉਹ ਗਿੱਦੜਵਾਹਾ ਹਲਕੇ ਦੇ ਅਕਾਲੀ ਆਗੂਆਂ ਨੂੰ ਸੰਬੋਧਨ ਕਰ ਰਹੇ ਹਨ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਰਸਾ ਸਿੰਘ ਵਲਟੋਹਾ ਨੂੰ ਮਿਲੀ ਮੁਆਫ਼ੀ

ਸ਼੍ਰੋਮਣੀ ਅਕਾਲੀ ਦਲ ਦੀ ਹਲਕੇ ਦੀ ਲੀਡਰਸ਼ਿਪ ਦੀ ਹਾਜ਼ਰੀ ਵਿਚ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਇਹ ਯਕੀਨ ਦਿਵਾਇਆ ਕਿ ਉਹ ਆਪਣੇ ਮਰਹੂਮ ਪਿਤਾ ਦੇ ਜੱਦੀ ਹਲਕੇ ਗਿੱਦੜਵਾਹਾ ਹਲਕੇ ਤੋਂ ਸਾਲ 2027 ਦੀਆਂ ਚੋਣਾਂ ਲੜਣਗੇੇੇ। ਇਸਦੇ ਨਾਲ ਹੀ ਉਹ ਅਕਾਲੀ ਆਗੂਆਂ ਨੂੰ ਇਹ ਤਾਕੀਦ ਵੀ ਕਰਦੇ ਹਨ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਇੱਥੋਂ ਅਕਾਲੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣੀ ਹੈ।

ਇਹ ਵੀ ਪੜ੍ਹੋ ਸਿੱਖ ਕੌਮ ‘ਤੇ ਭੱਦੀ ਟਿੱਪਣੀ ਕਰਨ ਵਾਲੇ ਕਾਂਗਰਸੀ ਆਗੂ ਨੇ ਗੁਰੂ ਘਰ ‘ਚ ਕੀਤੇ ਜੋੜੇ ਸਾਫ਼ ਤੇ ਮਾਂਜ਼ੇ ਬਰਤਨ, ਦੇਖੋ ਵੀਡੀਓ

ਸੁਖਬੀਰ ਬਾਦਲ ਦੇ ਇਸ ਐਲਾਨ ਤੋਂ ਬਾਅਦ ਚਰਚਾ ਇਹ ਵੀ ਸ਼ੁਰੂ ਹੋ ਗਈ ਹੈ ਕਿ, ਕੀ ਮਨਪ੍ਰੀਤ ਬਾਦਲ ਭਾਜਪਾ ਵੱਲੋਂ ਅਲੱਗ ਚੋਣ ਲੜਣ ‘ਤੇ ਆਪਣੇ ਭਰਾ ਦੇ ਮੁਕਾਬਲੇ ਚੋਣ ਮੈਦਾਨ ਵਿਚ ਆਉਣਗੇ? ਇਸਦੇ ਨਾਲ ਹੀ ਸੁਖਬੀਰ ਬਾਦਲ ਦੇ ਪੁਰਾਣੇ ਦੋਸਤ ਰਹੇ ਤੇ ਮੌਜੂਦਾ ਆਪ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਆਪਣੀ ਪਾਰਟੀ ਦਾ ਧਰਮ ਨਿਭਾਉਣ ਨਿਭਾਉਣਗੇ ਜਾਂ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਿਛਲੇ ਸਾਲ ਹੋਈ ਉੱਪ ਚੋਣ ਵਿਚ ਮਿਲੀ ਹਾਰ ਦਾ ਬਦਲਾ ਲੈਣਗੇ?

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901041