ਸੁਖਜਿੰਦਰ ਮਾਨ
ਬਠਿੰਡਾ ,15 ਅਗਸਤ: ਸਤਪਾਲ ਅਜ਼ਾਦ ਮੈਮੋਰੀਅਲ ਪਬਲਿਕ ਲਾਇਬਰੇਰੀ ਰਜਿ: ਬਠਿੰਡਾ ਵੱਲੋਂ 76ਵਾਂ ਅਜਾਦੀ ਦਿਵਸ ਹਰ ਸਾਲ ਦੀ ਤਰਾਂ੍ਹ ਬਹੁਤ ਹੀ ਉਤਸਾਹ ਨਾਲ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਲਾਇਬਰੇਰੀ ਦੇ ਪ੍ਰਧਾਨ ਡਾ ਬਲਤੇਜ ਸਿੰਘ ਵੱਲੋਂ ਨਿਭਾਈ ਗਈ। ਇਸ ਉਪਰੰਤ ਲਾਇਬਰੇਰੀ ਦੇ ਅਹੁਦੇਦਾਰਾਂ ਅਤੇ ਆਏ ਹੋਏ ਮਹਿਮਾਨਾ ਵੱਲੋਂ ਸਹੀਦ ਏ ਆਜਮ ਸ੍ਰ ਭਗਤ ਸਿੰਘ ਦੇ ਬੱੁਤ ਤੇ ਸਰਧਾ ਦੇ ਫੁੱਲ ਭੇਂਟ ਕੀਤੇ ਗਏ। ਪ੍ਰਧਾਨ ਡਾ ਬਲਤੇਜ ਨੇ ਸੁਤੰਤਰਤਾ ਦਿਵਸ ਦੀ ਸਾਰੇ ਦੇਸ ਵਾਸੀਆਂ ਨੂੰ ਵਧਾਈ ਦਿੰਦਿਆ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਨਸੇ ਨੂੰ ਜੜ ਤੋਂ ਖਤਮ ਕਰਨਾ ਚਾਹੀਦਾ ਹੈ ਤੇ ਇਕ ਨਸਾ ਮੁਕਤ ਸਮਾਜ ਦੀ ਰਚਨਾ ਕਰਨੀ ਚਾਹੀਦੀ ਹੈ। ਪਰਿਆਸ ਸਕੂਲ ਦੇ ਬੱਚਿਆਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ ਅਤੇ ਦੇਸ ਭਗਤੀ ਦੇ ਗੀਤਾਂ ਤੇ ਡਾਸ ਪੇਸ ਕੀਤਾ। ਲਾਇਬਰੇਰੀ ਵੱਲੋਂ ਸਾਰਿਆਂ ਬੱਚਿਆ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਅਜਾਦੀ ਦੇ ਇਸ ਸੁਭ ਦਿਹਾੜੇ ਤੇ ਲਾਇਬਰੇਰੀ ਵੱਲੋ ਨਵਨੀਤ ਗਰਗ, ਦੀਪਕ, ਕਮਲ ਗਰਗ ਅਤੇ ਉਮੇਸ ਆਦਿ ਪਾਠਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਹਨਾਂ ਨੇੋ ਲਾਇਬਰੇਰੀ ਵਿੱਚ ਬੈਠ ਕੇ ਪੜ ਕੇ ਅੱਜ ਵੱਖ-ਵੱਖ ਖੇਤਰਾਂ ਵਿਚ ਉਚ ਮੁਕਾਮ ਹਸਲ ਕੀਤਾ ਹੈ। ਜਨਰਲ ਸਕੱਤਰ ਕੁਲਦੀਪ ਢੀਂਗਰਾ ਨੇ ਮੰਚ ਸੰਚਾਲਣ ਦੀ ਭੁਮਿਕਾ ਨਿਭਾਈ । ਆਏ ਹੋਏ ਸਾਰੇ ਮਹਿਮਾਨਾਂ ਦਾ ਲੱਡੂਆ ਨਾਲ ਮੂੰਹ ਮਿੱਠਾ ਕਰਾਇਆ ਗਿਆ। ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਜਨਰਲ ਸਕੱਤਰ ਕੁਲਦੀਪ ਢੀਂਗਰਾ, ਮੀਤ ਪ੍ਰਧਾਨ ਅਰਵਿੰਦ ਮਹਿਤਾ, ਸਰਪ੍ਰਸਤ ਨੱਥੂ ਰਾਮ, ਸ੍ਰ ਸੁਖਦੇਵ ਸਿੰਘ ਸਮਾਘ, ਕੈਸੀਅਰ ਪਰਵੀਨ ਕਾਕਾ, ਜਸਵੀਰ ਸਿੰਘ ਜੱਸਾ ਐਮ ਸੀ, ਸ੍ਰੀਮਤੀ ਸਾਂਤੀ ਜਿੰਦਲ, ਪਵਨ ਤਾਇਲ, ਸੰਦੀਪ ਪਰਚੰਡਾ, ਸ੍ਰੀਮਤੀ ਮਧੂ ਤਾਇਲ, ਚਰਨਜੀਤ, ਰਮਣੀਕ ਵਾਲੀਆ, ਕੰਵਲਜੀਤ ਸਿੰਘ, ਪਰਵੀਨ ਸਿੰਘ, ਪ੍ਰੋ ਕੁਲਵਿੰਦਰ ਸਿੰਘ, ਸੁਰਿੰਦਰ ਸਰਮਾ, ਵਰਿੰਦਰ ਸਿੰਗਲਾ, ਪਵਨ ਜਿੰਦਲ, ਰਮੇਸ ਗਰਗ, ਮਨੋਜ ਕੁਮਾਰ, ਅਤੇ ਮੇਨੇਜਰ ਪਰਵੀਨ ਗਰਗ ਆਦਿ ਹਾਜਰ ਸਨ।
ਪਬਲਿਕ ਲਾਇਬਰੇਰੀ ਬਠਿੰਡਾ ਵੱਲੋਂ ਅਜਾਦੀ ਉਤਸਾਹ ਨਾਲ ਮਨਾਇਆ
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ “ਆਮ ਆਦਮੀ ਕਲੀਨਿਕ” : ਜਗਰੂਪ ਸਿੰਘ ਗਿੱਲ
ਖੇਤਾ ਸਿੰਘ ਬਸਤੀ ਵਿਖੇ ਕੀਤਾ “ਆਮ ਆਦਮੀ ਕਲੀਨਕ” ਦਾ ਉਦਘਾਟਨ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 15 ਅਗਸਤ: ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪਿੰਡ ਪੱਧਰ ਤੇ ਦੇਣ ਦੇ ਉਦੇਸ਼ ਨਾਲ ਸੂਬੇ ਚ ਪਹਿਲੇ ਪੜਾਅ ਚ 75 “ਆਮ ਆਦਮੀ ਕਲੀਨਿਕ” ਖੋਲ੍ਹੇ ਗਏ ਹਨ, ਜੋ ਕਿ ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਖੇਤਾ ਸਿੰਘ ਬਸਤੀ ਵਿਖੇ “ਆਮ ਆਦਮੀ ਕਲੀਨਿਕ” ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਅੱਜ ਦੇ ਇਸ ਮਹਾਨ ਦਿਨ ਉਨ੍ਹਾਂ ਸਾਰੇ ਪੰਜਾਬੀਆਂ ਨੂੰ ਯਾਦ ਕਰਦਾ ਹਾਂ, ਜਿਨ੍ਹਾਂ ਨੇ ਆਜ਼ਾਦੀ ਵੇਲੇ ਹੋਈ ਦੇਸ਼ ਦੀ ਵੰਡ ਸਮੇਂ ਸ਼ਹੀਦੀਆਂ ਦਿੱਤੀਆਂ, ਘਰੋਂ ਬੇਘਰ ਹੋਏ ਤੇ ਆਪਣਿਆਂ ਦੇ ਵਿਛੜਣ ਦੇ ਤਸੀਹੇ ਸਹੇ। ਦੇਸ਼ ਦੀ ਵੰਡ ਦੇ ਦੌਰਾਨ ਸਾਡੇ ਪੰਜਾਬੀਆਂ ਨੇ ਜੋ ਕੀਮਤ ਚੁਕਾਈ ਹੈ, ਉਹ ਕਦੇ ਭੁਲਾਈ ਨਹੀਂ ਜਾ ਸਕਦੀ।
ਇਸ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਹੰਭਲੇ ਮਾਰੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ “ਆਮ ਆਦਮੀ ਕਲੀਨਕ” ਸਹਾਈ ਸਿੱਧ ਹੋਣਗੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਸ੍ਰੀ ਨੀਲ ਗਰਗ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਸੂਬਾ ਬੁਲਾਰਾ ਤੇ ਲੀਗਲ ਸੈਲ ਦੇ ਵਾਈਸ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਲੋਕ ਸਭਾ ਇਚਾਰਜ ਸ਼੍ਰੀ ਰਾਕੇਸ਼ ਪੁਰੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੀ ਅਮ੍ਰਿਤਲਾਲ ਅਗਰਵਾਲ, ਦਿਹਾਤੀ ਪ੍ਰਧਾਨ ਸ਼੍ਰੀ ਗੁਰਜੰਟ ਸਿਵੀਆ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ ਆਦਿ ਸਖ਼ਸ਼ੀਅਤਾਂ ਹਾਜ਼ਰ ਸਨ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ, ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਲਿਆ ਅਹਿਦ
ਸੰਗਰੂਰ ਦੇ ਲੋਕਾਂ ਨੂੰ ਸਮਰਪਤ ਕੀਤੇ ਚਾਰ ਆਮ ਆਦਮੀ ਕਲੀਨਿਕ
ਸਮਾਗਮਾਂ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ‘ਚ 16 ਅਗਸਤ ਦੀ ਛੁੱਟੀ ਦਾ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 15 ਅਗਸਤ: ਭਾਰਤ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਵਿਖੇ ਕੌਮੀ ਝੰਡਾ ਲਹਿਰਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਦਾ ਅਹਿਦ ਲਿਆ।ਕੈਬਨਿਟ ਮੰਤਰੀ ਨੇ ਇੱਥੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਡੇ ਲਈ ਮਾਣ ਅਤੇ ਪ੍ਰੇਰਨਾ ਦੀ ਗੱਲ ਹੈ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਕਾਨੂੰਨ ਤੇ ਵਿਵਸਥਾ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰਾਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਲਗਭਗ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਅਨੇਕਾਂ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਗੈਂਗਸਟਰ ਕਾਬੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਨਮਾਨ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀ ਅਜਾਰੇਦਾਰੀ ਨੂੰ ਖਤਮ ਕਰ ਦਿੱਤਾ ਹੈ ਅਤੇ ਹੁਣ ਪੰਜਾਬ ਦੀਆਂ ਸਰਕਾਰੀ ਬੱਸਾਂ ਪੰਜਾਬ ਤੋਂ ਸਿੱਧੀਆਂ ਦਿੱਲੀ ਕੌਮਾਂਤਰੀ ਏਅਰਪੋਰਟ ਲਈ ਜਾਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਨ੍ਹਾਂ ਦਾ ਕਿਰਾਇਆ ਵੀ ਪ੍ਰਾਈਵੇਟ ਬੱਸਾਂ ਨਾਲੋਂ ਕਾਫ਼ੀ ਘੱਟ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖੱਜਲ ਖੁਆਰੀ ਤੋਂ ਰਾਹਤ ਦਿਵਾਉਣ ਲਈ ਮੋਟਰ ਵਹੀਕਲ ਡੀਲਰਾਂ ਨੂੰ ਨਵੇਂ ਵਾਹਨ ਦੀ ਮੌਕੇ ’ਤੇ ਰਜਿਸਟ੍ਰੇਸ਼ਨ ਲਈ ਪ੍ਰਵਾਨਗੀ ਦੇਣ ਵਾਲੀ ਅਥਾਰਟੀ ਵਜੋਂ ਅਧਿਕਾਰਤ ਕੀਤਾ ਗਿਆ ਹੈ।
ਜ਼ਿਲੇ ਸੰਗਰੂਰ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਮਸਤੂਆਣਾ ਸਾਹਿਬ ਵਿਖੇ 25 ਏਕੜ ਰਕਬੇ ਵਿੱਚ ਕਰੀਬ 345 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦਾ ਪਹਿਲਾ ਅਕਾਦਮਿਕ ਸੈਸ਼ਨ ਇੱਕ ਅਪ੍ਰੈਲ 2023 ਤੋਂ ਸ਼ੁਰੂ ਕੀਤਾ ਜਾਵੇਗਾ। ਇਸੇ ਤਰ੍ਹਾਂ ਸੰਗਰੂਰ ਦੇ ਮੌਜੂਦਾ ਸਿਵਲ ਹਸਪਤਾਲ ਨੂੰ 220 ਬਿਸਤਰਿਆਂ ਤੋਂ ਅਪਗ੍ਰੇਡ ਕਰਕੇ 360 ਬਿਸਤਰਿਆਂ ਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਫ਼ ਸੁਥਰੀ ਊਰਜਾ ਦੀ ਦਿਸ਼ਾ ਵਿੱਚ ਠੋਸ ਕਦਮ ਪੁੱਟਦਿਆਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਭੁਟਾਲ ਕਲਾਂ ਵਿਖੇ ਏਸ਼ੀਆ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓ ਗੈਸ ਪਲਾਂਟ ਕਾਰਜਸ਼ੀਲ ਹੋ ਗਿਆ ਹੈ। ਜ਼ਿਲ੍ਹਾ ਸੰਗਰੂਰ ਵਿਖੇ ਸੈਂਟਰ ਫਾਰ ਐਕਸੀਲੈਂਸ ਫਾਰ ਓਨੀਅਨ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕੱਢ ਕੇ ਪਿਆਜ਼ ਦੀ ਖੇਤੀ ਲਈ ਉਤਸ਼ਾਹਿਤ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਭੁੱਲਰ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੀ ਸੌਂਪੇ। ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ 16 ਅਗਸਤ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਸਕੂਲਾਂ ਵਲੋਂ ਆਜ਼ਾਦੀ ਸਮਾਗਮ ਵਿੱਚ ਹਿੱਸਾ ਲਿਆ ਗਿਆ। ਉਨ੍ਹਾਂ ਸਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਟੀਮ ਪੱਧਰ ’ਤੇ 1100-1100 ਰੁਪਏ ਦੀ ਨਗਦ ਰਾਸ਼ੀ ਵੀ ਮੌਕੇ ’ਤੇ ਹੀ ਪ੍ਰਦਾਨ ਕੀਤੀ। ਕੈਬਨਿਟ ਮੰਤਰੀ ਵੱਲੋਂ ਮੁਰਾਹ ਬਫੈਲੋ ਪ੍ਰਾਜੈਕਟ ਸਕੀਮ ਅਧੀਨ ਪੰਜ ਪਸ਼ੂ ਪਾਲਕਾਂ ਨੂੰ ਚੈਕ ਵੰਡੇ ਗਏ। ਉਨ੍ਹਾਂ ਨੇ ਨਵੇਂ ਬੁਢਾਪਾ ਪੈਨਸ਼ਨਰਾਂ, ਦਿਵਿਆਂਗ ਵੋਟਰਾਂ, ਸਵੈ ਸਹਾਇਤਾ ਸਮੂਹਾਂ, ਮਗਨਰੇਗਾ ਦੇ ਜੋਬ ਕਾਰਡ ਹੋਲਡਰਾਂ ਨੂੰ ਵੀ ਸਨਮਾਨਿਤ ਕੀਤਾ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ ਵਿਖੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸੰਗਰੂਰ ਦੇ ਲੋਕਾਂ ਨੂੰ ਚਾਰ ਆਮ ਆਦਮੀ ਕਲੀਨਿਕ ਕੀਤੇ ਸਮਰਪਿਤ
ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਜ਼ਿਲ੍ਹੇ ਵਿੱਚ ਚਾਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚੋਂ ਦੋ ਕਲੀਨਿਕ ਸੰਗਰੂਰ ਸ਼ਹਿਰ ਵਿੱਚ, ਇੱਕ-ਇੱਕ ਭਵਾਨੀਗੜ੍ਹ ਅਤੇ ਧੂਰੀ ਵਿੱਚ ਹਨ।ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਪਹਿਲੇ ਪੜਾਅ ਤਹਿਤ ਸੂਬੇ ਵਿੱਚ ਕੁੱਲ 75 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਇਹ ਸਾਰੇ ਕਲੀਨਿਕ ਲੋਕਾਂ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣਗੇ।ਇਸ ਮੌਕੇ ਵਿਧਾਇਕਾ ਸੰਗਰੂਰ ਬੀਬਾ ਨਰਿੰਦਰ ਕੌਰ ਭਰਾਜ, ਵਿਧਾਇਕ ਲਹਿਰਾ ਬਰਿੰਦਰ ਕੁਮਾਰ ਗੋਇਲ, ਸੀਨੀਅਰ ਆਗੂ ਗੁਰਮੇਲ ਸਿੰਘ ਘਰਾਚੋਂ, ਜ਼ਿਲਾ ਤੇ ਸੈਸ਼ਨ ਜੱਜ ਰਜਿੰਦਰ ਸਿੰਘ ਰਾਏ ਸਮੇਤ ਹੋਰ ਜੱਜ ਸਾਹਿਬਾਨ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ, ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ ਵਿਕਾਸ ਵਰਜੀਤ ਵਾਲੀਆ, ਏ.ਡੀ.ਸੀ ਸ਼ਹਿਰੀ ਵਿਕਾਸ ਲਤੀਫ਼ ਅਹਿਮਦ, ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਸਮੇਤ ਕਈ ਅਧਿਕਾਰੀ ਹਾਜ਼ਰ ਸਨ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਆਜ਼ਾਦੀ ਦਿਹਾੜੇ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ ਤਿਰੰਗਾ ਲਹਿਰਾਇਆ
ਮਾਨ ਸਰਕਾਰ “ਰੰਗਲਾ ਪੰਜਾਬ” ਬਣਾਉਣ ਲਈ ਦਿਨ-ਰਾਤ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ: ਅਮਨ ਅਰੋੜਾ
ਪਿੰਡ ਛਲੇੜੀ ਖੁਰਦ ਵਿਖੇ “ਆਮ ਆਦਮੀ ਕਲੀਨਿਕ” ਕੀਤਾ ਲੋਕਾਂ ਨੂੰ ਸਮਰਪਿਤ
ਪੰਜਾਬੀ ਖ਼ਬਰਸਾਰ ਬਿਉਰੋ
ਫ਼ਤਹਿਗੜ੍ਹ ਸਾਹਿਬ, 15 ਅਗਸਤ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ।ਸ੍ਰੀ ਅਮਨ ਅਰੋੜਾ ਨੇ ਇਸ ਪਵਿੱਤਰ ਦਿਹਾੜੇ ਮੌਕੇ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦਿਨ-ਰਾਤ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਜਲਦੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ।
ਸਮਾਗਮ ਉਪਰੰਤ ਜ਼ਿਲ੍ਹੇ ਦੇ ਪਿੰਡ ਛਲੇੜੀ ਖੁਰਦ ਵਿਖੇ “ਆਮ ਆਦਮੀ ਕਲੀਨਿਕ” ਦਾ ਉਦਘਾਟਨ ਕਰਨ ਉਪਰੰਤ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਆਜ਼ਾਦੀ ਦਿਹਾੜੇ ਮੌਕੇ 75 “ਆਮ ਆਦਮੀ ਕਲੀਨਿਕ” ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਇਹ ਸਾਰੇ ਕਲੀਨਿਕ ਅੱਜ ਤੋਂ ਸੇਵਾਵਾਂ ਪ੍ਰਦਾਨ ਕਰਨੀਆਂ ਸ਼ੁਰੂ ਕਰ ਦੇਣਗੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਿੰਨ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਵੀ ਅਪਗ੍ਰੇਡ ਕਰੇਗੀ ਤਾਂ ਜੋ ਲੋਕਾਂ ਨੂੰ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਸਿਹਤ ਸੇਵਾਵਾਂ ਮਿਲ ਸਕਣ।
ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਦੇਸ਼ ਦੀ ਰੱਖਿਆ ਲਈ ਵੱਖ-ਵੱਖ ਅਪਰੇਸ਼ਨਾਂ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਜਵਾਨਾਂ ਦੇ ਆਸ਼ਰਿਤਾਂ ਨੂੰ ਸੂਬਾ ਸਰਕਾਰ ਵੱਲੋਂ ਇਹ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਮਾਨ ਸਰਕਾਰ ਸੂਬੇ ਨੂੰ ਗੈਂਗਸਟਰਾਂ, ਨਸ਼ਿਆਂ ਅਤੇ ਰੇਤ ਮਾਫੀਆ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਰਾਜ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਹੈ। ਪਿਛਲੇ ਕੁਝ ਮਹੀਨਿਆਂ ਦੌਰਾਨ ਬਹੁਤ ਸਾਰੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ/ਢੇਰ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਪ੍ਰੇਰਿਤ ਕਰਨ ਲਈ ਮਾਨ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਹਰੇਕ ਕਿਸਾਨ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਕਿਸਾਨਾਂ ਤੋਂ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਮੂੰਗੀ ਖਰੀਦੀ ਜਾ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਸੂਬਾ ਸਰਕਾਰ ਨੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਝੋਨੇ ਜਾਂ ਕਣਕ ਤੋਂ ਇਲਾਵਾ ਕੋਈ ਹੋਰ ਫ਼ਸਲ ਖ਼ਰੀਦੀ ਹੈ।ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਆਪਣਾ ਵਾਅਦਾ ਵੀ ਪੂਰਾ ਕਰ ਦਿੱਤਾ ਹੈ। ਇਸ ਸਾਲ ਪਹਿਲੀ ਜੁਲਾਈ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਮਿਲ ਰਹੀ ਹੈ।
ਕੈਬਨਿਟ ਮੰਤਰੀ ਨੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੰਡੇ ਗਏ। ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ, ਡੀ.ਆਈ.ਜੀ. ਰੂਪਨਗਰ ਰੇਂਜ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਜੈ ਸਿੰਘ ਲਿਬੜਾ ਹਾਜ਼ਰ ਸਨ।
ਆਪਣੇ ਮਿੱਤਰਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਉਣ ਦੀ ਥਾਂ ਜੇਕਰ ਲੋਕਾਂ ਦੀ ਭਲਾਈ ‘ਤੇ ਖਰਚੇ ਜਾਣ ਤਾਂ ਕਿਤੇ ਚੰਗਾ ਹੋਵੇਗਾ – ਮੁੱਖ ਮੰਤਰੀ ਦੀ ਮੋਦੀ ਨੂੰ ਵੰਗਾਰ
ਸੂਬੇ ਦੀ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ
ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਈਸੜੂ (ਲੁਧਿਆਣਾ), 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੰਗਾਰਦਿਆਂ ਕਿਹਾ ਕਿ ਕਰਦਾਤਾਵਾਂ ਦੇ ਕਰੋੜਾਂ ਰੁਪਏ ਆਪਣੇ ਦੋਸਤਾਂ ਤੇ ਨਜ਼ਦੀਕੀਆਂ ਨੂੰ ਤੋਹਫਿਆਂ ਦੇ ਰੂਪ ਵਿੱਚ ਦੇਣ ਦੀ ਬਜਾਏ ਜੇਕਰ ਇਹੀ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚਿਆ ਜਾਵੇ ਤਾਂ ਇਸ ਨਾਲੋਂ ਕਿਤੇ ਬਿਰਤਰ ਹੋਵੇਗਾ।ਅੱਜ ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਸਮਝਦਾਰੀ ਨਾਲ ਵਰਤ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਰਕਾਰੀ ਖਜ਼ਾਨੇ ਦਾ ਸਾਰਾ ਪੈਸਾ ਦਿਨ-ਦਿਹਾੜੇ ਆਪਣੇ ਦੋਸਤਾਂ ਅਤੇ ਕਰੀਬੀਆਂ ਨੂੰ ਲੁਟਾ ਰਹੀ ਹੈ ਅਤੇ ਇਨ੍ਹਾਂ ਵਿੱਚੋਂ ਕਈ ਬੈਂਕਾਂ ਨਾਲ ਲੱਖਾਂ ਕਰੋੜ ਰੁਪਏ ਦੀ ਠੱਗੀ ਮਾਰ ਕੇ ਦੇਸ਼ ‘ਚੋਂ ਫਰਾਰ ਹੋ ਗਏ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਹਰ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਸਿਰਫ਼ ਇੱਕ ਜੁਮਲਾ ਸੀ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਨ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਿਸੇ ਵੀ ਕੀਮਤ ‘ਤੇ ਸੂਬੇ ਦੀ ਅਮਨ-ਸ਼ਾਂਤੀ ਭੰਗ ਨਾ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨੀਤੀ ਆਯੋਗ ਦੀ ਹਾਲ ਹੀ ਵਿੱਚ ਸਮਾਪਤ ਹੋਈ ਮੀਟਿੰਗ ਵਿੱਚ ਪਾਣੀ ਦੇ ਡਿੱਗਦੇ ਪੱਧਰ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਪਾਣੀ, ਜੋ ਕਿ ਪੰਜਾਬ ਦਾ ਇਕਲੌਤਾ ਕੀਮਤੀ ਕੁਦਰਤੀ ਸਰੋਤ ਹੈ, ਨੂੰ ਬਚਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਥੋਂ ਤੱਕ ਪਾਣੀ ਦੇ ਪੱਧਰ ਦਾ ਸਵਾਲ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ ਵਿੱਚ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਹੈਰਾਨੀ ਹੁੰਦੀ ਹੈ ਕਿ ਜੋ ਹਾਈ ਪਾਵਰ ਮੋਟਰਾਂ ਦੁਬਈ ਅਤੇ ਹੋਰ ਅਰਬ ਮੁਲਕਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ, ਉਹੀ ਪਾਵਰ ਦੀਆਂ ਮੋਟਰਾਂ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ‘ਤੇ ਤੁਰੰਤ ਰੋਕ ਲਗਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਲਈ ਤਰਸਣਾ ਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੇ ਪਾਣੀ ਨੂੰ ਬਚਾਇਆ ਜਾ ਸਕੇ।
ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦੇ ਸੰਘਰਸ਼ ਦੇ ਨਾਇਕ ਸਨ। ਉਨ੍ਹਾਂ ਕਿਹਾ ਕਿ ਲੋਕ ਇਸ ਮਹਾਨ ਕੌਮੀ ਨਾਇਕ ਦੇ ਸਦਾ ਰਿਣੀ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਜਗ੍ਹਾ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਵਿਧਵਾ ਸ੍ਰੀਮਤੀ ਚਰਨਜੀਤ ਕੌਰ ਨੂੰ ਸਨਮਾਨਿਤ ਵੀ ਕੀਤਾ।
ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਸੱਤ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।ਇਹ ਐਵਾਰਡੀ ਸਮਾਜ ਸੇਵਾ, ਥੀਏਟਰ, ਖੇਡਾਂ, ਵਪਾਰ ਤੇ ਸਰਕਾਰੀ ਸੇਵਾ ਦੇ ਖੇਤਰ ਨਾਲ ਸਬੰਧਤ ਹਨ, ਜਿਨ੍ਹਾਂ ਆਪਣੇ ਟੀਚਿਆਂ ਦੀ ਪੂਰਤੀ ਲਈ ਲਾਮਿਸਾਲ ਕੋਸ਼ਿਸ਼ਾਂ ਨਾਲ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਈ। ਸੂਬਾ ਪੱਧਰੀ ਸਮਾਰੋਹ ਦੌਰਾਨ ਸਟੇਟ ਐਵਾਰਡ ਹਾਸਲ ਕਰਨ ਵਾਲਿਆਂ ਵਿੱਚ ਉੱਘੇ ਪੱਤਰਕਾਰ, ਸਿੱਖਿਆ ਸ਼ਾਸਤਰੀ ਤੇ ਪਦਮਸ਼੍ਰੀ ਜਗਜੀਤ ਸਿੰਘ ਦਰਦੀ (ਪਟਿਆਲਾ), ਸਮਾਜ ਸੇਵਾ ਤੇ ਆਸਰਾ ਵੈਲਫੇਅਰ ਸੁਸਾਇਟੀ ਦੇ ਮੁਖੀ ਰਮੇਸ਼ ਕੁਮਾਰ ਮਹਿਤਾ (ਬਠਿੰਡਾ), ਉੱਘੀ ਥੀਏਟਰ ਸ਼ਖ਼ਸੀਅਤ ਪ੍ਰਾਨ ਸੱਭਰਵਾਲ (ਪਟਿਆਲਾ), ਸੰਗੀਤਕਾਰ ਤੇ ਗਾਇਕ ਹਰਗੁਨ ਕੌਰ (ਅੰਮ੍ਰਿਤਸਰ), ਟਰੈਕਟਰ ਮੈਨੂਫੈਕਚਰਰ ਤੇ ਕਾਰੋਬਾਰੀ ਅਮਰਜੀਤ ਸਿੰਘ (ਪਟਿਆਲਾ), ਸ਼ਾਟ-ਪੁੱਟਰ ਜੈਸਮੀਨ ਕੌਰ ਤੇ ਸੀਨੀਅਰ ਕੰਸਲਟੈਂਟ ਈ-ਗਵਰਨੈਂਸ ਮਿਸ਼ਨ ਟੀਮ (ਪ੍ਰਸ਼ਾਸਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ) ਜਸਮਿੰਦਰ ਸਿੰਘ (ਮੋਹਾਲੀ) ਸ਼ਾਮਲ ਹਨ।
‘ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ: ਭਗਵੰਤ ਮਾਨ
ਮੁੱਖ ਮੰਤਰੀ ਵੱਲੋਂ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਫਿਰਕੂਵਾਦ ਅਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਜੰਗ ਵਿੱਢਣ ਦਾ ਸੱਦਾ
ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਰੰਗਲਾ ਪੰਜਾਬ’ ਬਣਾਉਣ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਨੂੰ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਫਿਰਕੂਪੁਣੇ ਅਤੇ ਹੋਰ ਸਮਾਜਿਕ ਪੱਖਪਾਤ ਵਰਗੀਆਂ ਬੁਰਾਈਆਂ ਖ਼ਿਲਾਫ਼ ਜੰਗ ਵਿੱਢਣ ਦਾ ਸੱਦਾ ਦਿੱਤਾ।ਇੱਥੇ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜਿਕ ਬੁਰਾਈਆਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਵਿੱਚ ਰੁਕਾਵਟ ਹਨ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਜਦੋਂ ਅਸੀਂ ਆਪਣੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਦੀ ਜੜ੍ਹ ਵੱਢ ਸੁੱਟੀਏ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਸਰਕਾਰ ਇਸ ਮਹਾਨ ਕਾਰਜ ਲਈ ਦ੍ਰਿੜ੍ਹ ਸੰਕਲਪ ਹੈ ਪਰ ਇਹ ਮਿਸ਼ਨ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਹਰੇਕ ਭਾਰਤੀ ਲਈ ਮਾਣ ਤੇ ਸਤਿਕਾਰ ਦਾ ਮੌਕਾ ਹੈ ਕਿ ਦੇਸ਼ ਦੀ ਆਜ਼ਾਦੀ ਤੇ ਜਮਹੂਰੀ ਗਣਤੰਤਰ ਨੂੰ ਅੱਜ 75 ਵਰ੍ਹੇ ਪੂਰੇ ਹੋਏ ਹਨ। ਦੇਸ਼-ਵਿਦੇਸ਼ ਵਿੱਚ ਵਸਦੇ ਹਰੇਕ ਭਾਰਤ ਵਾਸੀ ਖ਼ਾਸ ਤੌਰ ਉਤੇ ਪੰਜਾਬੀਆਂ ਨੂੰ ਇਸ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਅਤੇ ਅਸੀਂ ਖ਼ੁਸ਼ਕਿਸਮਤ ਹਾਂ, ਜੋ ਇਸ ਮੌਕੇ ਦੇ ਗਵਾਹ ਬਣੇ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਦੀ ਰਾਹ ਕਾਫ਼ੀ ਲੰਮੀ ਤੇ ਚੁਣੌਤੀ ਭਰਪੂਰ ਸੀ ਪਰ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਰਾਹ ਵੀ ਉਨੀ ਹੀ ਮੁਸ਼ਕਲ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਕਾਲੋਨੀ ਵਜੋਂ ਸਾਡੇ ਮੁਲਕ ਨੂੰ ਬਹੁਤ ਸਾਰੀਆਂ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪਿਆ। ਕੌਮੀ ਨਾਇਕਾਂ ਵੱਲੋਂ ਸਮਰਪਣ ਤੇ ਬਹਾਦਰੀ ਨਾਲ ਸੁਤੰਤਰਤਾ ਸੰਗਰਾਮ ਵਿੱਚ ਪਾਏ ਯੋਗਦਾਨ ਨਾਲ ਹੀ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜ਼ੀਰਾਂ ਵੱਢੀਆਂ ਜਾ ਸਕੀਆਂ। ਉਨ੍ਹਾਂ ਕਿਹਾ ਕਿ ਬਰਤਾਨਵੀ ਅੱਤਿਆਚਾਰ ਵਿਰੁੱਧ ਲੜਾਈ ਵਿੱਚ 80 ਫੀਸਦੀ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਕਈ ਹੋਰ ਸੁਤੰਤਰਤਾ ਸੰਗਰਾਮੀਆਂ ਨੇ ਸਾਡੇ ਲਈ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਖ਼ੂਨ ਡੋਲਿਆ।ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਕੁੱਝ ਲੋਕ, ਮਹਾਨ ਸੁਤੰਤਰਤਾ ਸੰਗਰਾਮੀਆਂ ਦੇ ਮਾਤ ਭੂਮੀ ਲਈ ਪਾਏ ਯੋਗਦਾਨ ਉਤੇ ਸਵਾਲ ਖੜ੍ਹੇ ਕਰ ਰਹੇ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਯਾਦ ਕਰਵਾਇਆ ਕਿ ਇਨ੍ਹਾਂ ਮਹਾਨ ਕੌਮੀ ਨਾਇਕਾਂ ਤੇ ਸ਼ਹੀਦਾਂ ਨੇ ਦੇਸ਼ ਨੂੰ ਬਰਤਾਨਵੀ ਸ਼ਾਸਨ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਕਿਵੇਂ ਲੰਮੀ ਜਦੋ-ਜਹਿਦ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵੱਲੋਂ ਪਾਏ ਯੋਗਦਾਨ ਉਤੇ ਸਵਾਲ ਚੁੱਕਣਾ ਇਕ ਘਿਨਾਉਣਾ ਤੇ ਨਾ ਮੁਆਫ਼ੀਯੋਗ ਅਪਰਾਧ ਹੈ।ਮੁੱਖ ਮੰਤਰੀ ਨੇ ਦ੍ਰਿੜ੍ਹਤਾ ਨਾਲ ਆਖਿਆ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਅੱਜ ਵੀ ਪੰਜਾਬੀ ਸਭ ਤੋਂ ਮੂਹਰੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਨੂੰ ਕਿਸੇ ਅੰਦਰੂਨੀ ਜਾਂ ਬਾਹਰੀ ਹਮਲੇ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਗੱਲ ਜੱਗ ਜ਼ਾਹਰ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਮਿਹਨਤ ਤੇ ਲਗਨ ਨਾਲ ਦੇਸ਼ ਦੇ ਖੁਰਾਕ ਉਤਪਾਦਨ ਵਿੱਚ ਅਹਿਮ ਭੂਮਿਕਾ ਨਿਭਾਈ।
ਮੁੱਖ ਮੰਤਰੀ ਨੇ ਝੋਰਾ ਪ੍ਰਗਟਾਇਆ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵਰਗੇ ਮਹਾਨ ਕੌਮੀ ਨਾਇਕਾਂ ਤੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨੇ ਅਜੇ ਵੀ ਅਧੂਰੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਸੂਬੇ ਵਿੱਚ ਆਈਆਂ ਕਈ ਸਰਕਾਰਾਂ ਤੋਂ ਲੋਕਾਂ ਨੂੰ ਬਹੁਤ ਵੱਡੀਆਂ ਆਸਾਂ ਸਨ ਪਰ ਭ੍ਰਿਸ਼ਟਾਚਾਰ, ਗੁਰਬਤ, ਬੇਰੋਜ਼ਗਾਰੀ ਕਾਰਨ ਲੋਕਾਂ ਦੀਆਂ ਉਮੀਦਾਂ ਧੁੰਦਲੀਆਂ ਪੈ ਗਈਆਂ ਅਤੇ ਇਨ੍ਹਾਂ ਵਿੱਚੋਂ ਕਈ ਬੁਰਾਈਆਂ ਅਜੇ ਵੀ ਸੂਬੇ ਵਿੱਚ ਡੂੰਘੀਆਂ ਜੜ੍ਹਾਂ ਜਮਾਈ ਬੈਠੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਆਮ ਆਦਮੀ ਸਰਕਾਰ ਦਾ ਸੱਤਾ ਵਿੱਚ ਆਉਣਾ ਪੰਜਾਬ ਦੇ ਲੋਕਾਂ ਲਈ ਠੰਢੀ ਹਵਾ ਦੇ ਝੋਕੇ ਵਰਗਾ ਹੈ ਕਿਉਂਕਿ ਇਹ ਸਰਕਾਰ ਨਾ ਸਿਰਫ਼ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਲਈ ਵਚਨਬੱਧ ਹੈ, ਸਗੋਂ ਸਾਡੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਵੀ ਅਹਿਦ ਲਿਆ ਹੈ।ਸਾਰੇ ਪੰਜਾਬੀਆਂ ਨੂੰ ਸੂਬੇ ਨੂੰ ਮੁੜ ਖ਼ੁਸ਼ਹਾਲ ਬਣਾਉਣ ਅਤੇ ਦੇਸ਼ ਵਿੱਚੋਂ ਮੋਹਰੀ ਸੂਬਾ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਦੀ ਸਰਕਾਰ ਬਣਾਉਣ ਦੇ ਰੂਪ ਵਿੱਚ ਲੋਕਾਂ ਨੇ ਇਕ ਪੌਦਾ ਲਗਾਇਆ ਹੈ, ਜੋ ਹੁਣ ਫਲ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੋਂ ਰੋਜ਼ਾਨਾ ਪੰਜਾਬ ਵਿਕਾਸ ਤੇ ਤਰੱਕੀ ਦੀ ਰਾਹ ਉਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ। ਭਗਵੰਤ ਮਾਨ ਨੇ ਕਿਹਾ ਕਿ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ ਅਤੇ ਰੰਗਲਾ ਪੰਜਾਬ ਬਣਾ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਤਰੱਕੀ ਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ਛੂਹੇਗਾ। ਅੱਜ ਦੇ ਇਤਿਹਾਸਕ ਮੌਕੇ ਉਤੇ ਭਗਵੰਤ ਮਾਨ ਨੇ ਲੋਕਾਂ ਨੂੰ ਮਹਾਨ ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਂਪੁਰਖਾਂ ਵੱਲੋਂ ਪਿਆਰ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਦਿਖਾਏ ਰਾਹ ਉਤੇ ਚੱਲਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਅਤੇ ਸਾਡੇ ਆਜ਼ਾਦੀ ਸੰਗਰਾਮੀਏ ਅਤੇ ਕੌਮੀ ਨਾਇਕਾਂ ਦੇ ਸੁਪਨੇ ਪੂਰੇ ਕਰਨ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਅਸਥਿਰ ਕਰਨ ਦੀ ਤਾਕ ਵਿਚ ਕੁਝ ਫੁੱਟਪਾਊ ਤਾਕਤਾਂ ਦੇ ਘਿਨਾਉਣੇ ਮਨਸੂਬਿਆਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਇਹ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਨੂੰ ਪੱਟੜੀ ਤੋਂ ਲਾਹੁਣਾ ਚਾਹੁੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪੰਜਾਬ ਦੀ ਧਰਤੀ ਬਹੁਤ ਜਰਖੇਜ਼ ਹੈ ਅਤੇ ਇਸ `ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਇੱਥੇ ਨਫ਼ਰਤ ਅਤੇ ਫਿਰਕਾਪ੍ਰਸਤੀ ਦੇ ਬੀਜ ਕਦੇ ਵੀ ਨਹੀਂ ਪੁੰਗਰ ਸਕਦੇ।ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੂਣ ਹੱਤਿਆ ਦੇ ਅਣਮਨੁੱਖੀ ਵਰਤਾਰੇ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਮੌਕਾ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਲੜਕੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੀਆਂ ਹਿੱਸੇਦਾਰ ਬਣ ਰਹੀਆਂ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਪੰਜਾਬੀਆਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਦਮਨ ਵਿਰੁੱਧ ਲੜਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀ ਪਵਿੱਤਰ ਬਾਣੀ ਅਤੇ ਜੀਵਨ ਨੇ ਪੰਜਾਬੀਆਂ ਨੂੰ ਮਾਤ ਭੂਮੀ ਦੀ ਰਾਖੀ ਲਈ ਮਿਸਾਲੀ ਕੁਰਬਾਨੀਆਂ ਲਈ ਪ੍ਰੇਰਿਆ। ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੇ ਦਰਸਾਏ ਮਾਰਗ `ਤੇ ਚੱਲ ਕੇ ਸੂਬੇ ਦੀ ਸੇਵਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਡਾ ਰਾਹ ਕੰਡਿਆਂ ਨਾਲ ਭਰਿਆ ਹੋਇਆ ਹੈ ਪਰ ਸੂਬਾ ਸਰਕਾਰ ਦੇ ਇਰਾਦੇ ਨੇਕ ਅਤੇ ਦ੍ਰਿੜ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ: ਬੀ.ਆਰ.ਅੰਬੇਦਕਰ ਦੇ ਆਦਰਸ਼ਾਂ `ਤੇ ਚੱਲਦਿਆਂ ਲੋਕਾਂ ਦੇ ਸਹਿਯੋਗ ਨਾਲ ਅੱਗੇ ਵਧ ਰਹੀ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਅੱਜ 75ਵੇਂ ਆਜ਼ਾਦੀ ਦਿਵਸ ਮੌਕੇ 75 ਆਮ ਆਦਮੀ ਕਲੀਨਿਕਾਂ ਨੂੰ ਸਮਰਪਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਸਿਹਤ ਪੈਕੇਜ ਮੁਫਤ ਪ੍ਰਦਾਨ ਕਰਨਗੇ। ਭਗਵੰਤ ਮਾਨ ਨੇ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਲਈ ਮੀਲ ਪੱਥਰ ਸਾਬਤ ਹੋਣਗੇ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਮੋੜਨ ਲਈ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੂਬਾ ਸਰਕਾਰ ਨੇ ਬਹੁ-ਪੱਖੀ ਪਹੁੰਚ ਅਪਣਾਈ ਹੈ ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਤਬਦੀਲ ਕਰਨਾ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਬਣਨਗੇ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ ਇੱਕ ਵੱਡੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ 74 ਲੱਖ ਵਿੱਚੋਂ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਮਿਲੇਗਾ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਅਗਲੇ ਜਨਵਰੀ ਮਹੀਨੇ ਵਿੱਚ 68 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਵੇਗਾ, ਜੋ ਕਿ ਸੂਬੇ ਦੇ ਕੁੱਲ ਘਰਾਂ ਦਾ ਲਗਭਗ 90 ਫੀਸਦੀ ਹੋਵੇਗਾ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਮੱਤੇਵਾੜਾ ਵਿਖੇ ਟੈਕਸਟਾਈਲ ਪਾਰਕ ਬਣਨ ਦੀ ਇਜਾਜ਼ਤ ਨਹੀਂ ਦੇਵੇਗੀ ਜਿਸ ਨੂੰ ਲੁਧਿਆਣਾ ਦੇ ਫੇਫੜੇ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਪ੍ਰਾਜੈਕਟ ਲਈ ਬਦਲਵੀਂ ਜ਼ਮੀਨ ਦੀ ਪੇਸ਼ਕਸ਼ ਪਹਿਲਾਂ ਹੀ ਕਰ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਵਚਨਬੱਧ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਸੂਬੇ ਦੇ ਪੁਲੀਸ ਮੁਖੀ ਗੌਰਵ ਯਾਦਵ ਦੇ ਨਾਲ ਪਰੇਡ ਕਮਾਂਡਰ ਏ.ਐਸ.ਪੀ ਮਨਿੰਦਰ ਸਿੰਘ, ਆਈ.ਪੀ.ਐਸ. ਦੀ ਅਗਵਾਈ ਹੇਠ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲੀਸ, ਐਨ.ਸੀ.ਸੀ. (ਲੜਕੀਆਂ ਤੇ ਲੜਕੇ), ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬਰਾਸ ਬੈਂਡ ਅਤੇ ਸਕੂਲੀ ਬੈਂਡਾਂ ਦੀਆਂ 11 ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਇਸ ਮੌਕੇ ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।
ਮੁੱਖ ਮੰਤਰੀ ਮਨੋਹਰ ਲਾਲ ਨੇ ਸਮਾਲਖਾ ਵਿਚ ਝੰਡਾ ਲਹਿਰਾਇਆ, ਦੇਸ਼ ਅਤੇ ਸੂਬਾਵਾਸੀਆਂ ਨੂੰ ਦਿੱਤੀ ਵਧਾਈ
76ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਮੁੱਖ ਮੰਤਰੀ ਨੇ ਗਿਣਾਈਆਂ ਸਰਕਾਰ ਦੀਆਂ ਉਪਲਬਧੀਆਂ
ਹਰਿਆਣਾ ਵਾਸੀਆਂ ਨੇ ਆਪਣੇ 60 ਲੱਖ ਘਰਾਂ ‘ਤੇ ਕੌਮੀ ਝੰਡਾ ਫਹਿਰਾ ਕੇ ਭਾਰਤ ਮਾਤਾ ਦੀ ਸ਼ਾਨ ਨੁੰ ਵਧਾਇਆ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਅਗਸਤ: ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਦੇਸ਼ ਅਤੇ ਸੂਬਾਵਾਸੀਆਂ ਨੂੰ 76ਵੇਂ ਸੁਤੰਤਰਤਾ ਦਿਵਸ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਹਰ ਭਾਰਤਵਾਸੀ ਦੇ ਲਈ ਖੁਸ਼ੀ ਦਾ ਦਿਲ ਹੈ। ਹਰ ਘਰ ‘ਤੇ ਲਹਿਰਾ ਰਿਹਾ ਤਿਰੰਗਾ ਪੂਰੇ ਦੇਸ਼ ਨੂੰ ਦੇਸ਼ਭਗਤੀ ਦੇ ਰੰਗ ਵਿਚ ਰੰਗ ਰਿਹਾ ਹੈ। ਹਰਿਆਣਾਵਾਸੀਆਂ ਨੇ ਵੀ ਆਪਣੇ 60 ਲੱਖ ਘਰਾਂ ‘ਤੇ ਕੌਮੀ ਝੰਡਾ ਫਹਿਰਾ ਕੇ ਭਾਰਤ ਮਾਤਾ ਦੀ ਸ਼ਾਨ ਨੂੰ ਉੱਦਾਂ ਹੀ ਵਧਾਇਆ ਹੈ, ਜਿਵੇਂ ਸਰਹੱਦਾਂ ‘ਤੇ ਵੱਧ ਤੋਂ ਵੱਧ ਜਵਾਨਾਂ ਨੂੰ ਭੇਜ ਕੇ ਦੇਸ਼ਭਗਤੀ ਦਾ ਪਰਿਚੈ ਦਿੰਦੇ ਆਏ ਹਨ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੁਤੰਤਰਤਾ ਦਿਵਸ ਦਾ ਇਹ ਪਵਿੱਤਰ ਪੁਰਬ ਆਪਣੀ ਉਪਲਬਧੀਆਂ ਦਾ ਜਸ਼ਨ ਮਨਾਉਣ ਦੇ ਨਾਲ-ਨਾਲ ਆਤਮ ਵਿਸ਼ਲੇਸ਼ਣ ਕਰਨ ਦਾ ਵੀ ਦਿਨ ਹੈ। ਇੲ ਦਿਲ ਸਾਨੂੰ ਇਹ ਸੋਚਣ ਦਾ ਮੌਕਾ ਪ੍ਰਦਾਨ ਕਰਦਾ ਹੈ ਕਿ 75 ਸਾਲ ਦੇ ਇਸ ਸਮੇਂ ਵਿਚ ਅਸੀਂ ਕੀ ਹਾਸਲ ਕੀਤਾ ਹੈ। ਬੇਸ਼ੱਕ ਆਜਾਦੀ ਦੇ ਬਾਅਦ ਰਾਸ਼ਟਰ ਨੇ ਵਰਨਣ੍ਹਯੋਗ ਪ੍ਰਗਤੀ ਕੀਤੀ ਹੈ। ਅੱਜ ਕਈ ਖੇਤਰਾਂ ਵਿਚ ਪੂਰਾ ਵਿਸ਼ਵ ਸਾਡਾ ਲੋਹਾ ਮੰਨਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲਾਲ ਕਿਲੇ ਤੋਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮਦੀ ਨੇ ਜੋ ਅੱਜ ਪੰਜ ਪ੍ਰਣ (ਵਿਕਸਿਤ ਭਾਰਤ, ਗੁਲਾਮੀ ਦੀ ਮਾਨਸਿਕਤਾ ਤੋਂ ਸੌ ਫੀਸਦੀ ਮੁਕਤੀ, ਆਪਣੀ ਵਿਰਾਸਤ ‘ਤੇ ਮਾਣ, ਏਕਤਾ ਤੇ ਇਕਜੁਟਤਾ ਅਤੇ ਨਾਗਰਿਕ ਜਿਮੇਵਾਰੀਆਂ ਦਾ ਪਾਲਣ) ਲਏ ਹਨ, ਅਸੀਂ ਉਨ੍ਹਾਂ ਨੂੰ ਅੱਜ ਤੋਂ ਹੀ ਆਤਮਸਾਤ ਕਰਾਂਗੇ। ਮੁੱਖ ਮੰਤਰੀ ਨੇ ਸੂਬਾਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸਾਰੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਪ੍ਰਤਿਪਾਦਤ ਅਮ੍ਰਤ ਕਾਲ ਦੇ ਪੰਜ ਪ੍ਰਣ ਦੀ ਅਪੀਲ ਨੂੰ ਪੂਰਾ ਕਰਨ ਦਾ ਸੰਕਲਪ ਲੈਣ ਤੇ ਭਾਰਤ ਨੂੰ ਵਿਸ਼ਵ ‘ਤੇ ਸੱਭ ਤੋਂ ਮਜਬੂਤ ਰਾਸ਼ਟਰ ਬਨਾਉਣ ਵਿਚ ਆਪਣਾ ਯੋਗਦਾਨ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਆਪਣੇ ਮਹਾਨ ਸਭਿਆਚਾਰ ਪਰੰਪਰਾ ਅਤੇ ਉੱਚ ਨੇਤਿਕ ਮੁੱਲਾਂ ‘ਤੇ ਚਲਦੇ ਹੋਏ ਦੇਸ਼ ਅਤੇ ਸੂਬੇ ਨੂੰ ਸਵੱਛ, ਸਿਹਤਮੰਦ ਅਤੇ ਖੁਸ਼ਹਾਲ ਬਨਾਉਣ ਲਈ ਇਕਜੁਟ ਹੋ ਕੇ ਕੰਮ ਕਰਨਾ ਹੈ। ਮੁੱਖ ਮੰਤਰੀ 76ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਵੀਰਭੂਮੀ ਸਮਾਲਖਾ (ਪਾਣੀਪਤ) ਵਿਚ ਝੰਡਾ ਫਹਿਰਾਉਣ ਬਾਅਦ ਆਪਣੇ ਸੰਬੋਧਨ ਵਿਚ ਬੋਲ ਰਹੇ ਸਨ।
ਦੇਸ਼ ਦੀ ਸੇਨਾ ਵਿਚ ਹਰ ਦਸਵਾਂ ਫੌਜੀ ਹਰਿਆਣਾ ਤੋਂ
ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਾਮਣ ਹੈ ਕਿ 10 ਮਈ 1857 ਨੂੰ ਸੁਤੰਤਰਤਾ ਅੰਦੋਲਨ ਦੀ ਪਹਿਲੀ ਚਿੰਗਾਰੀ ਅੰਬਾਲਾ ਤੋਂ ਫੁੱਟੀ ਸੀ। ਸਾਡੇ ਵੀਰ ਜਵਾਨਾਂ ਨੇ ਆਜਾਦੀ ਦੇ ਬਾਅਦ ਵੀ ਦੇਸ਼ ਦੀ ਸੀਮਾਵਾਂ ਦੀ ਸੁਰੱਖਿਆ ਵਿਚ ਮਹਤੱਵਪੂਰਣ ਭੂਮਿਕਾ ਨਿਭਾਈ ਹੈ। ਅੱਜ ਦੇਸ਼ ਦੀ ਸੇਨਾ ਵਿਚ ਹਰ ਦੱਸਵਾਂ ਫੌਜੀ ਹਰਿਆਣਾ ਤੋਂ ਹੈ। ਸਾਡੇ ਜਵਾਨਾਂ ਨੇ 1962, 1965 ਤੇ 1971 ਦੇ ਵਿਦੇਸ਼ੀ ਆਕ੍ਰਮਣਾਂ ਅਤੇ ਆਪ੍ਰੇਸ਼ਨ ਕਾਰਗਿਲ ਯੁੱਧ ਦੌਰਾਨ ਵੀਰਤਾ ਦੀ ਨਵੀਂ ਮਿਸਾਲ ਪੇਸ਼ ਕੀਤੀ ਹੈ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅਸੀਂ ਆਜਾਦੀ ਦੀ ਪਹਿਲੀ ਲੜਾਈ ਦੇ ਸ਼ਹੀਦਾਂ ਦੀ ਸਮਿ੍ਰਤੀਆਂ ਨੂੰ ਸਹੇਜਨ ਲਈ ਅੰਬਾਲਾ ਕੈਂਟ ਵਿਚ ਸ਼ਹੀਦੀ ਸਮਾਰਕ ਦਾ ਨਿਰਮਾਣ ਕਰ ਰਹੀ ਹੈ। ਸੁਤੰਤਰਤਾ ਸੈਨਾਨੀ ਰਾਓ ਤੁਲਾਰਾਮ ਦੀ ਯਾਦ ਵਿਚ ਜਿਲ੍ਹਾ ਮਹੇਂਦਰਗੜ੍ਹ ਦੇ ਪਿੰਡ ਨਸੀਬਪੁਰ ਵਿਚ ਜਲਦੀ ਹੀ ਸ਼ਹੀਦ ਸਮਾਰਕ ਦਾ ਨਿਰਮਾਣ ਕੀਤਾ ਜਾਵੇਗਾ। ਜਿਲ੍ਹਾ ਭਿਵਾਨੀ ਦੇ ਸ਼ਹੀਦ ਪਿੰਡ ਰੋਹਨਾਤ ਵਿਚ ਵੀ ਸ਼ਹੀਦ ਸਮਾਰਕ ਬਣਾਈ ਜਾਵੇਗੀ। ਇਸ ਪਿੰਡ ਵਿਚ ਰੋਹਨਾਤ ਫ੍ਰੀਡਮ ਟਰਸਟ ਦੀ ਸਥਾਪਲਾ ਕੀਤੀ ਗਈ ਹੈ।
ਫੌਜੀ ਤੇ ਨੀਤ ਫੌਜੀ ਭਲਾਈ ਵਿਭਾਗ ਦਾ ਕੀਤਾ ਗਠਨ
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਾਨੁੰ ਆਪਣੇ ਸ਼ਹੀਦਾਂ ਦੇ ਬਲਿਦਾਨਾਂ ਦਾ ਕਰਜ ਤਾਂ ਨਹੀਂ ਚੁਕਾ ਸਕਦੇ, ਪਰ ਉਨ੍ਹਾਂ ਦੇ ਪਰਿਜਨਾਂ ਦੀ ਦੇਖਭਾਲ ਕਰ ਕੇ ਉਨ੍ਹਾਂ ਦੇ ਪ੍ਰਤੀ ਆਪਣੀ ਜਿਮੇਵਾਰੀ ਜਰੂਰ ਜਤਾ ਸਕਦੇ ਹਨ। ਇਸ ਦਿਸ਼ਾ ਵਿਚ ਅਸੀਂ ਸਾਬਕਾ ਫੌਜੀ ਤੇ ਨੀਮ ਫੌਜੀ ਫੋਰਸਾਂ ਦੀ ਭਲਾਈ ਲਈ ਫੌਜੀ ਤੇ ਨੀਮ ਫੌਜੀ ਭਲਾਈ ਵਿਭਾਗ ਦਾ ਗਠਨ ਕੀਤਾ ਹੈ। ਯੁੱਧ ਦੌਰਾਨ ਸ਼ਹੀਦ ਹੋਏ ਸੇਨਾ ਤੇ ਨੀਮ ਫੌਜੀ ਫੋਰਸਾਂ ਦੇ ਜਵਾਲਾਂ ਦੀ ਐਕਸ਼-ਗ੍ਰੇਸ਼ਿਆ ਰਕਮ ਵਧਾ ਕੇ 50 ਲੱਖ ਰੁਪਏ ਦੀ ਕੀਤੀ ਹੈ। ਆਈਈਡੀ, ਬਲਾਸਟ ਦੌਰਾਨ ਸ਼ਹੀਦ ਹੋਣ ‘ਤੇ ਵੀ ਐਕਸ-ਗ੍ਰੇਸ਼ਿਆ ਰਕਮ ਵਧਾ ਕੇ 50 ਲੱਖ ਰੁਪਏ ਤਕ ਕੀਤੀ ਗਈ ਹੈ। ਸ਼ਹੀਦ ਫੌਜੀ ਤੇ ਲੀਮ ਫੌਜੀ ਫੋਰਸਾਂ ਦੇ 347 ਆਸ਼ਰਿਤਾਂ ਨੂੰ ਹਮਦਰਦੀ ਦੇ ਆਧਾਰ ‘ਤੇ ਨੋਕਰੀ ਪ੍ਰਦਾਨ ਕੀਤੀ ਗਈ ਹੈ।
ਦੇਸ਼ ਦੀ ਅਰਥਵਿਵਸਥਾ ਵਿਚ ਹਰਿਆਣਾ ਦਾ ਮਹਤੱਵਪੂਰਣ ਯੋਗਦਾਲ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸੂਬਾ ਆਜਾਦੀ ਦੇ 19 ਸਾਲ ਬਾਅਦ ਮੌਜੂਦਾ ਵਿਚ ਆਇਆ। ਫਿਰ ਵੀ ਹਰਿਆਣਾ ਦੇਸ਼ ਦੇ ਮੋਹਰੀ ਸੂਬਿਆਂ ਵਿੱਚੋਂ ਇਕ ਹੈ। ਹਰਿਆਣਾ ਖੇਤਰਫਲ ਤੇ ਆਬਾਦੀ ਦੀ ਦਿ੍ਰਸ਼ਟੀ ਨਾਲ ਦੇਸ਼ ਦਾ ਬਹੁਤ ਵੱਡਾ ਸੂਬਾ ਨਹੀਂ ਹੈ ਪਰ ਦੇਸ਼ ਦੀ ਅਰਥਵਿਵਸਥਾ ਵਿਚ ਸਾਡ ਮਹਤੱਵਪੂਰਣ ਯੋਗਦਾਲ ਹੈ। ਸਾਡੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮ੍ਰੋਦੀ ਦੇ ਸੱਭਕਾ ਸਾਥ-ਸੱਭਕਾ ਵਿਕਾਸ-ਸੱਭਕਾ ਵਿਸ਼ਵਾਸ-ਸੱਭਕਾ ਪ੍ਰਯਾਸ ਦੇ ਵਿਜਨ ਨੂੰ ਸਾਕਾਰ ਕਰਦੇ ਹੋਏ ਪਿਛਲੇ ਪੌਣੇ ਅੱਠ ਸਾਲਾਂ ਵਿਚ ਹਰਿਆਣਾ ਏਕ-ਹਰਿਆਣਵੀਂ ਏਕ ਦੇ ਭਾਵ ਨਾਲ ਹਰ ਖੇਤਰ ਅਤੇ ਹਰ ਵਰਗ ਦਾ ਵਿਕਾਸ ਕੀਤਾ ਹੈ। ਅਸੀਂ ਵਿਵਸਥਾ ਬਦਲਣ ਤੋਂ ਸੁਸਾਸ਼ਨ ਅਤੇ ਸੁਸਾਸ਼ਨ ਤੋਂ ਸੇਵਾ ਦੇ ਆਪਣੀ ਮੁਹਿੰਮ ਨੁੰ ਹੁਣ ਸੱਭ ਤੋਂ ਪਹਿਲਾਂ ਸੱਭਤੋ ਗਰੀਬ ਦੇ ਉਥਾਨ ‘ਤੇ ਕੇਂਦਿ੍ਰਤ ਕਰ ਦਿੱਤਾ ਹੈ। ਇਸ ਦੇ ਲਈ ਮੁੱਖ ਮੰਤਰੀ ਅੰਤੋਂਦੇਯ ਪਰਿਵਾਰ ਉਥਾਨ ਯੋਜਨਾ ਦੇ ਤਹਿਤ ਲਗਭਗ 30 ਹਜਾਰ ਪਰਿਵਾਰਾਂ ਨੂੰ ਰੁਜਗਾਰ ਲਈ ਕਰਜਾ ਤੇ ਹੋਰ ਸਹਾਇਤਾ ਦਿੱਤੀਆਂ ਹਨ। ਅਸੀਂ ਈ-ਗਵਰਨੈਂਸ ਦੇ ਜਰਇਏ ਸਰਾਕਰੀ ਸੇਵਾਵਾਂ ਅਤੇ ਯੋਜਨਾਵਾਂ ਦਾ ਲਾਭ ਲਾਇਨ ਵਿਚ ਖੜੇ ਆਖੀਰੀ ਵਿਅਕਤੀ ਤਕ ਪਹੁੰਚਾਉਣ ਦੀ ਜੋ ਮੁਹਿੰਮ ਸ਼ੁਰੂ ਕੀਤੀ ਸੀ, ਊਹ ਪਰਿਵਾਰ ਪਹਿਚਾਣ ਪੱਤਰ ਤਕ ਪਹੁੰਚ ਚੁੱਕੀ ਹੈ। ਇਸ ਦੇ ਤਹਿਤ ਸਾਰੇ ਪਰਿਵਾਰਾਂ ਦੇ ਪਰਿਵਾਰ ਪਹਿਚਾਣ ਪੱਤਰ ਬਣਾਏ ਜਾ ਰਹੇ ਹਨ। ਇਸ ਇਕਲੌਤੇ ਦਸਤਾਵੇਜ ਨਾਲ ਸਾਰੀ ਯੋਜਨਾਵਾਂ ਅਤੇ ਸੇਵਾਵਾਂ ਦਾ ਲਾਭ ਹੁਣ ਯੋਗ ਵਿਅਕਤੀ ਨੂੰ ਘਰ ਬੈਠੇ ਅਹੀ ਮਿਲਣ ਲਗਿਆ ਹੈ।
ਹਰਿਆਣਾ ਵਿਚ ਸੁਸ਼ਾਸਨ ਤੋਂ ਸੇਵਾ ਦੇ ਸੰਕਲਪ ਨੂੰ ਲਗਾਤਾਰ ਮਜਬੂਤੀ ਮਿਲੀ
ਹਰਿਆਣਾ ਵਿਚ ਗਰੀਬ ਪਰਿਵਾਰਾਂ ਨੂੰ ਮੁੱਖ ਮੰਤਰੀ ਪਰਿਵਾਰ ਸਮਰਿੱਧ ਯੋਜਨਾ ਦੇ ਤਹਿਤ 6 ਹਜਾਰ ਰੁਪਏ ਸਾਲਾਨਾ ਸਹਾਇਤਾ ਦਿੱਤੀ ਰਹੀ ਹੈ। ਸੂਬੇ ਵਿਚ ਸਾਰੀ ਤਰ੍ਹਾ ਦੀਆਂ ਸਮਾਜਿਕ ਸੁਰੱਖਿਆ ਪੈਂਸ਼ਨ ਵਧਾ ਕੇ 2500 ਰੁਪਏ ਮਹੀਨਾ ਕੀਤੀ ਗਈ ਹੈ। ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ 27 ਲੱਖ ਗਰੀਬ ਪਰਿਵਾਰਾਂ ਨੂੰ 5 ਲੱਖ ਰੁਪਏ ਤਕ ਦਾ ਸਾਲਾਨਾ ਮੁਫਤ ਇਲਾਜ ਕਰਵਾਉਣ ਦੀ ਸਹੂਲਤ ਦਿੱਤੀ ਗਈ ਹੈ। ਏਕਲ ਰਜਿਸਟ੍ਰੇਸ਼ਣ ਤੇ ਕਾਮਨ ਯੋਗਤਾ ਪ੍ਰੀਖਿਆ, ਕੌਸ਼ਲ ਰੁਜਗਾਰ ਨਿਗਮ, ਨਿਜੀ ਖੇਤਰ ਵਿਚ ਰੁਜਗਾਰ ਲਈ 75 ਫੀਸਦੀ ਰਾਖਵਾਂ, ਨਵੀਂ ਸਿਖਿਆ ਨੀਤੀ-2020, ਸਮਰਪਣ ਤੇ ਸਰੰਖਣ ਯੋਜਲਾ, ਵਿਵਾਦਾਂ ਤੋਂ ਹੱਲ ਹਰਿਆਣਾ ਹੈਲਪਲਾਇਨ ਸੇਵਾ-112 ਅਤੇ ਆਟੋ ਅਪੀਲ ਸਾਫਟਵੇਅਰ ਵਰਗੀ ਮਿਸਾਲੀ ਪਹਿਲਾਂ ਲਾਲ ਸੁਸਾਸ਼ਨ ਤੋਂ ਸੇਵਾ ਦੇ ਸੰਕਲਪ ਨੂੰ ਲਗਾਤਾਰ ਮਜਬੂਤੀ ਮਿਲੀ ਹੈ। ਅਸੀਂ ਭਿ੍ਰਸ਼ਟਾਚਾਰ ‘ਤੇ ਸੱਟ ਕਰਦੇ ਹੋਏ ਲਗਭਗ 87 ਹਜਾਰ ਨੌਜੁਆਨਾਂ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੋਕਰੀਆਂ ਦਿੱਤੀਆਂ ਹਨ। ਅਸੀਂ ਸਕੂਲ ਤੋਂ ਲੈਕੇ ਯੂਨੀਵਰਸਿਟੀਆਂ ਤਕ ਦੀ ਸਿਖਿਆ ਨੂੰ ਕੌਸ਼ਲ ਨਾਲ ਜੋੜਿਆ ਹੈ। ਕਲਸਟਰ ਏਪ੍ਰੋਚ ਦੇ ਤਹਿਤ ਸਾਰੇ ਖੇਤਰਾਂ ਵਿਚ ਕਾਫੀ ਗਿਣਤੀ ਵਿਚ ਸਕੂਲ ਅਤੇ 20 ਕਿਲੋਮੀਟਰ ਦੇ ਘੇਰੇ ਵਿਚ ਇਕ ਕਾਲਜ ਖੋਲਿਆ ਗਿਆ ਹੈ। ਸਰਕਾਰੀ ਸਕੂਲਾਂ ਵਿਚ ਪੜਨ ਵਾਲੇ 10ਵੀਂ ਤੋਂ 12ਵੀਂ ਕਲਾਸ ਤਕ ਦੇ ਸਾਰੇ ਵਿਦਿਆਰਥੀਆਂ ਲਈ ਆਲਲਾਇਨ ਸਿਖਿਆ ਤਹਿਤ 5 ਲੱਖ ਵਿਦਿਆਰਥੀਆਂ ਨੂੰ ਮੁਫਤ ਟੈਬਲੇਟ ਦਿੱਤੇ।
ਖੇਤੀਬਾੜੀ ਖੇਤਰ ਵਿਚ ਬਾਗਬਾਨੀ, ਪਸ਼ੂਪਾਲਣ ਅਤੇ ਮੱਛੀ ਪਾਲਣ ਦਾ ਸ਼ੇਅਰ ਵਧਿਆ
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਖੇਤੀਬਾੜੀ ਪ੍ਰਧਾਲ ਸੂਬਾ ਹੈ ਅਤੇ ਕੇਂਦਰੀ ਅਨਾਜ ਪੂਲ ਵਿਚ ਸਾਡਾ ਲਗਭਗ 15 ਫੀਸਦੀ ਯੋਗਦਾਨ ਦਿੰਦਾ ਹੈ। ਸੂਬੇ ਵਿਚ ਫਸਲ ਵਿਵਿਧੀਕਰਣ ਨੂੰ ਪ੍ਰੋਤਸਾਹਨ ਦੇਣ ਨਾਲ ਖੇਤੀਬਾੜੀ ਖੇਤਰ ਵਿਚ ਬਾਗਬਾਨੀ, ਪਸ਼ੂਪਾਲਣ ਅਤੇ ਮੱਛੀ ਪਾਲਣ ਦਾ ਸ਼ੇਅਰ ਵਧ ਰਿਹਾ ਹੈ। ਅਸੀਂ ਬਾਜਾਰ ਦੀ ਮੰਗ ਅਨੁਸਾਰ ਵਿਵਿਧੀਕਰਣ ਕਰ ਕੇ ਕਿਸਾਨਾਂ ਦੀ ਵੱਧ ਤੋਂ ਵੱਧ ਆਮਦਨ ਯਕੀਨੀ ਕਰਨ ਦੀ ਦਿਸ਼ਾ ਵਿਚ ਪਹਿਲ ਕਰ ਰਹੇ ਹਨ।
ਹਰ ਖੇਤਰ ਦੀ ਆਰਥਕ ਸਥਿਤੀ ਨੂੰ ਮਜਬੂਤ ਕਰਨ ਦਾ ਕੰਮ ਜਾਰੀ
ਰਾਜ ਵਿਚ ਬਹੁਤ ਹੀ ਉੱਤਮ ਤੇ ਆਧੁਨਿਕ ਬੁਨਿਆਦੀ ਸਹੂਲਤਾਂ ਵਿਕਸਿਤ ਕੀਤੀਆਂ ਗਈਆਂ ਹਨ। ਸੂਬੇ ਵਿਚ 17 ਨਵੇਂ ਕੌਮੀ ਰਾਜਮਾਰਗ ਐਲਾਨ ਕੀਤੇ ਗਏ ਹਨ। ਇੰਨ੍ਹਾਂ ਵਿੱਚੋਂ 7 ਦਾ ਕੰਮ ਪੂਰਾ ਹੋ ਚੁੱਕਾ ਹੈ। ਇੰਨ੍ਹਾਂ ਸੱਭ ਰਾਜਮਾਰਗਾਂ ਦੇ ਬਣ ਜਾਣ ਬਾਅਦ ਸੂਬੇ ਦਾ ਹਰ ਜਿਲ੍ਹਾ ਕੌਮੀ ਰਾਜਮਾਰਗ ਨਾਲ ਜੁੜ ਜਾਵੇਗਾ। ਪਲਵਲ ਤੋਂ ਸੋਨੀਪਤ ਵਾਇਆ ਸੋਹਨਾ-ਮਾਨੇਸਰ-ਖਰਖੌਦਾ-ਕੁੰਡਲੀ ਤਕ 6 ਹਜਾਰ ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਹਰਿਆਣਾ ਆਰਬਿਟਲ ਰੇਲ ਕਾਰੀਡੋਰ ‘ਤੇ ਕਾਰਜ ਸ਼ੁਰੂ ਹੋ ਚੁੱਕਾ ਹੈ। ਪੰਚਗ੍ਰਾਮ ਵਿਜਲ ਦੇ ਤਹਿਤ ਦੇ ਐਮਪੀ ਕਾਰੀਡੋਰ ਦੇ ਨਾਲ 5 ਨਵੇਂ ਸ਼ਹਿਰ ਵਿਕਸਿਤ ਕਰਨ ਦੀ ਯੋਜਨਾ ‘ਤੇ ਕੰਮ ਚੱਲ ਰਿਹਾ ਹੈ ਖਰਖੌਦਾ ਦੇ ਨੇੜੇ ਅੱਤਆਧੁਲਿਕ ਅਤੇ ਵਪਾਰਕ ਟਾਉਨਸ਼ਿਪ ਅਤੇ ਸੋਹਨਾ ਵਿਚ ਆਈਐਮਟੀ ਵੀ ਵਿਕਸਿਤ ਕੀਤਾ ਜਾ ਰਿਹਾ ਹੈ। ਸਮਾਨ ਵਿਕਾਸ ਦੀ ਦਿਸ਼ਾ ਵਿਚ ਹਰ ਜਿਲ੍ਹੇ ਵਿਚ ਮੈਡੀਕਲ ਕਾਲਜ, ਹਰ ਜਿਲ੍ਹੇ ਵਿਚ 200 ਬੈਡ ਦਾ ਹਸਪਤਾਲ ਅਤੇ ਘੱਟ ਤੋਂ ਘੱਟ ਇਕ ਯੂਨੀਵਰਸਿਟੀ ਖੋਲਣਾ ਸਾਡਾ ਟੀਚਾ ਹੈ। ਅੰਬਾਲਾ ਕੈਂਟ ਦੇ ਸਿਵਲ ਹਸਪਤਾਲ ਵਿਚ 72 ਕਰੋੜ ਰੁਪਏ ਦੀ ਲਾਗਤ ਨਾਲ ਟਰਸ਼ਰੀ ਕੈਂਸਰ ਕੇਅਰ ਸੈਂਅਰ ਦੀ ਅਸਥਾਪਨਾ ਕੀਤੀ ਗਈ ਹੈ। ਹਰ ਖੇਤਰ ਦੀ ਆਰਥਕ ਸਥਿਤੀ ਨੂੰ ਮਜਬੂਤ ਕਰਨ ਦੇ ਲਈ ਬਲਾਕ ਪੱਧਰ ‘ਤੇ ਛੋਟੇ ਤੇ ਮੱਧਮ ਉਦਯੋਗਾਂ ਦੇ ਕਲਸਟਰ ਸਥਾਪਿਤ ਕੀਤੇ ਜਾ ਰਹੇ ਹਨ। ਹਰ ਬਲਾਕ ਵਿਚ ਇਕ ਅਜਿਹਾ ਉਤਪਾਦ ਤਿਆਰ ਕੀਤਾ ਜਾਵੇਗਾ ਜਿਸ ਦਾ ਨਿਰਯਾਤ ਕੀਤਾ ਜਾ ਸਕੇ। ਸਟਾਰਟਅੱਪ ਇੰਡੀਆ ਵਿਚ ਵੀ ਹਰਿਆਣਾ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ਾਮਿਲ ਹੈ।
ਮੈਡਲ ਜੇਤੂਆਂ ਖਿਡਾਰੀਆਂ ਨੂੰ ਸੱਭ ਤੋਂ ਵੱਧ ਮੈਡਲ ਪੁਰਸਕਾਰ ਰਕਮ
ਮੁੱਖ ਮੰਤਰੀ ਅਨੇ ਕਿਹਾ ਕਿ ਖੇਡਾਂ ਵਿਚ ਸਾਡੇ ਨੌਜੁਆਨਾਂ ਦੀ ਉਪਲਬਧੀਆਂ ਦਾ ਜਿਕਰ ਹੁੰਦਾ ਹੀ ਸਾਡਾ ਸੀਨਾ ਮਾਣ ਨਾਲ ਚੌੜਾ ਹੋ ਜਾਂਦਾ ਹੈ। ਸਾਡੇ ਖਿਡਾਰੀਆਂ ਨੇ ਓਲੰਪਿਕ ਤੇ ਹੋਰ ਕੌਮਾਂਤਰੀ ਮੁਕਾਬਲਿਆਂ ਵਿਚ ਮੈਡਲ ਜਿੱਤ ਕੇ ਦੇਸ਼ ਤੇ ਸੂਬੇ ਦਾ ਨਾਂਅ ਰੋਸ਼ਨ ਕੀਤਾ ਹੈ। ਹਾਲ ਹੀ ਵਿਚ ਬਰਮਿੰਘਮ ਵਿਚ ਸਪੰਨ ਹੋਏ ਕਾਮਨਵੈਲਥ ਗੇਮਸ ਵਿਚ ਭਾਰਤ ਨੁੰ ਮਿਲੇ 61 ਮੈਡਲਾਂ ਵਿਚ ਹਰਿਆਣਾ ਦੇ ਖਿਡਾਰੀਆਂ ਦਾ ਬਹੁਤ ਯੋਗਦਾਨ ਹੈ। ਇਸ ਤੋਂ ਪਹਿਲਾਂ ਖੇਲੋ ਇੰਡੀਆ ਯੁਥ ਗੇਮਸ-2021 ਵਿਚ ਸਾਡੇ ਖਿਡਾਰੀਆਂ ਨੇ 137 ਮੈਡਲ ਜਿੱਤ ਕੇ ਦੇਸ਼ ਵਿਚ ਪਹਿਲਾਂ ਸਥਾਨ ਪ੍ਰਾਪਤ ਕਹੀਤਾ । ਹਰਿਆਣਾ ਦੇਸ਼ ਦਾ ਪਹਿਲਾ ਸਬਾ ਹੈ, ਜੋ ਮੈਡਲ ਜੇਤੂ ਖਿਡਾਰੀਆਂ ਨੂੰ ਸੱਭ ਤੋਂ ਵੱਧ ਨਗਦ ਪੁਰਸਕਾਰ ਰਕਮ ਦਿੰਦਾ ਹੈ। ਕਾਮਨਵੈਲਥ ਗੇਮਸ ਦੇ ਖਿਡਾਰੀਆਂ ਨੂੰ 16 ਅਗਸਤ ਨੂੰ ਨਗਦ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਟੇਡੀਅਮ ਵਿਚ ਇਹ ਪ੍ਰੋਗ੍ਰਾਮ ਪ੍ਰਬੰਧਿਤ ਕੀਤਾ ਜਾ ਰਿਹਾ ਹੈ ਉੱਥੇ ਦੀ ਕਮੀਆਂ ਨੂੰ ਦੂਰ ਕੀਤਾ ਜਾਵੇਗਾ ਤਾਂ ਜੋ ਖਿਡਾਰੀਆਂ ਨੂੰ ਚੰਗੀ ਸਹੂਲਤਾਂ ਮਿਲ ਸਕਣ।
ਮਹਿਲਾਵਾਂ ਨੂੰ ਆਰਥਕ ਤੇ ਸਮਾਜਿਕ ਰੂਪ ਨਾਲ ਮਜਬੂਤ ਬਣਾਇਆ ਜਾ ਰਿਹਾ
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅਸੀਂ ਮਹਿਲਾਵਾਂ ਨੂੰ ਸੁਰੱਖਿਅਤ ਪਰਿਵੇਸ਼ ਮਹੁਇਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਕ ਤੇ ਸਮਾਜਿਕ ਰੂਪ ਨਾਲ ਵੀ ਮਜਬੂਤ ਕਰਨ ਦੇ ਲਈ ਪ੍ਰਤੀਬੱਧ ਹੈ। ਅਸੀਂ ਪੰਚਾਇਤੀ ਰਾਜ ਸੰਸਥਾਵਾਂ ਵਿਚ ਮਹਿਲਾਵਾਂ ਨੂੰ 50 ਫੀਸਦੀ ਪ੍ਰਤੀਨਿਧੀਤਵ ਦਿੱਤਾ ਹੈ। ਮਹਿਲਾਵਾਂ ਨੂੰ ਮਜਬੂਤ ਬਨਾਉਣ ਲਈ 51 ਹਜਾਰ ਤੋਂ ਵੱਧ ਸਵੈਂ ਸਹਾਇਤਾ ਸਮੂਹਾਂ ਦਾ ਗਠਲ ਕੀਤਾ ਹੈ। 151 ਵੀਟਾ ਵਿਕਰੀ ਕੇਂਦਰਾਂ ਦਾ ਸੰਚਾਲਨ ਮਹਿਲਾਵਾਂ ਦੇ ਹੱਥਾਂ ਵਿਚ ਦਿੱਤਾ ਹੈ। ਇਕ ਬਲਾਕ ਇਕ ਕੈਂਟੀਨ ਯੋਜਨਾ ਦੇ ਤਹਿਤ 100 ਕੈਂਟੀਨ ਸਵੈਂ ਸਹਾਇਤਾ ਸਮੂਹਾਂ ਵੱਲੋਂ ਚਲਾਈਆਂ ਜਾ ਰਹੀਆਂ ਹਨ। ਕੰਪਿਊਟਰ ਦੀ ਸਿਖਲਾਈ ਪ੍ਰਾਪਤ ਕਰ ਲਗਭਗ 2 ਹਜਾਰ ਮਹਿਲਾਵਾਂ ਬੈਂਕ ਸਹੂਲਤਾ ਪ੍ਰਦਾਤਾ ਵਜੋ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ, ਮਹਿਲਾਵਾਂ ਲਗਪਗ 892 ਕੰਮਿਊਨਿਟੀ ਸੇਵਾ ਕੇਂਦਰ ਚਲਾ ਰਹੀਆਂ ਹਨ। ਭਵਿੱਖ ਵਿਚ ਜਿੰਨ੍ਹੇ ਵੀ ਰਾਸ਼ਨ ਡਿਪੋ ਅਲਾਟ ਹੋਣਗੇ, ਉਨ੍ਹਾਂ ਵਿਚ 33 ਫੀਸਦੀ ਕੋਟਾ ਮਹਿਲਾਵਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਲਿੰਗਨੁਪਾਤ ਵਿਚ ਵੀ ਕਾਫੀ ਸੁਧਾਰ ਹੋਇਆ ਹੈ।
ਜਾਤੀਵਾਦ, ਖੇਤਰਵਾਦ ਅਤੇ ਭਾਈ-ਭਤੀਜਵਾਦ ਤੋਂ ਉੱਪਰ ਉੱਠਕੇ ਕੀਤਾ ਕੰਮ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਦਾ ਮਾਰਗ ਪਿੰਡਾਂ ਦੀ ਗਲੀਆਂ ਤੋਂ ਹੋ ਲੰਘਦਾ ਹੈ। ਇਸ ਲਈ ਪਿੰਡਾਂ ਦਾ ਵਿਕਾਸ ਸਾਡੀ ਸਰਬੋਤਮ ਪ੍ਰਾਥਮਿਕਤਾ ਹੈ। ਜਲ ਜੀਵਨ ਮਿਸ਼ਨ ਦੇ ਤਹਿਤ ਹਰ ਘਰ ਵਿਚ ਨਲ ਨਾਲ ਜਲ ਪਹੁੰਚਾਉਣ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਵੱਡਾ ਸੂਬਾ ਹੈ। ਸੂਬੇ ਦੇ ਲਗਭਗ 80 ਫੀਸਦੀ ਪਿੰਡਾਂ ਨੂੰ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਅੱਜ ਵੀ ਇਸ ਯੋਜਨਾ ਵਿਚ ਨਵੇਂ ਪਿੰਡ ਜੋੜੇ ਗਏ ਹਨ। ਹੁਣ 5600 ਤੋਂ ਵੱਧ ਪਿੰਡਾਂ ਵਿਚ 24 ਘੰਟੇ ਬਿਜਲੀ ਮਿਲ ਰਹੀ ਹੈ। ਆਜਾਦੀ ਦੇ 75 ਸਾਲਾਂ ਦੇ ਬਾਅਦ ਪਿੰਡਾਂ ਨੂੰ ਲਾਲ ਡੋਰਾ ਮੁਕਤ ਕਰਲ ਤੋਂ ਪਹਿਲੀ ਵਾਰ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦਾ ਮਾਲਿਕਾਨਾ ਹੱਕ ਮਿਲਿਆ ਹੈ। ਅਸੀਂ ਪਿਛਲੇ ਪੌਨੇ 8 ਸਾਲਾਂ ਵਿਚ ਜਾਤੀਵਾਦ, ਖੇਤਰਵਾਦ ਅਤੇ ਭਾਈ-ਭਤੀਜਵਾਦ ਤੋਂ ਉੱਪਰ ਉੱਠ ਕੇ ਕੰਮ ਕੀਤਾ ਹੈ। ਅਸੀਂ ਸੂਬੇ ਵਿਚ ਨਵੀਂ ਵਿਵਸਥਾ ਸਥਾਪਿਤ ਕਰ ਕੇ ਸੂਬਾਵਾਸੀਆਂ ਵਿਚ ਨਵੀਂ ਉਮੀਂਦ ਜਗਾਉਣ ਦਾ ਕੰਮ ਕੀਤਾ ਹੈ।
ਮੁੱਢਲੀਆਂ ਤੇ ਬੇਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਹਾਈ ਸਿੱਧ ਹੋਣਗੇ “ਆਮ ਆਦਮੀ ਕਲੀਨਕ“ : ਸੰਧਵਾਂ
ਊਧਮ ਸਿੰਘ ਨਗਰ ਵਿਖੇ ਕੀਤਾ “ਆਮ ਆਦਮੀ ਕਲੀਨਕ“ ਦਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਵੱਧ ਹੈ। ਸਰਕਾਰ ਵਲੋਂ ਸ਼ੁਰੂ ਕੀਤੇ ਗਏ “ਆਮ ਆਦਮੀ ਕਲੀਨਕ“ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਨੇੜੇ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਹਾਈ ਸਿੱਧ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਊਧਮ ਸਿੰਘ ਨਗਰ ਵਿਖੇ “ਆਮ ਆਦਮੀ ਕਲੀਨਕ“ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਜੇ ਇਲਨਚੇਲੀਅਨ ਅਤੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਪੂਰੇ ਕੀਤੇ ਜਾਣਗੇ। ਸੂਬਾ ਸਰਕਾਰ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਜ਼ੀਰੋ ਟਾਲਰੈਂਸ ਤਹਿਤ ਚੱਲ ਰਹੀ ਹੈ ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਭਿ੍ਰਸ਼ਟਾਚਾਰ ਨੂੰ ਮੁਕਤ ਕਰਨ ਲਈ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਗਿਆ ਜਿਸ ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ।
ਸਪੀਕਰ ਸ. ਸੰਧਵਾਂ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵਲੋਂ ਹਰ ਅਖਰੀਲੇ ਵਿਅਕਤੀ ਤੱਕ ਆਜ਼ਾਦੀ ਦਾ ਨਿੱਘ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ “ਆਮ ਆਦਮੀ ਕਲੀਨਕ“ ਸਹਾਈ ਸਿੱਧ ਹੋਣਗੇ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਸੰਧਵਾਂ ਵਲੋਂ “ਆਮ ਆਦਮੀ ਕਲੀਨਿਕ“ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ ਗਿਆ। ਉਨ੍ਹਾਂ ਵਲੋਂ ਕਲੀਨਿਕ ਵਿਖੇ ਆਪਣਾ ਡਾਕਟਰੀ ਚੈਕਅੱਪ ਵੀ ਕਰਵਾਇਆ ਗਿਆ ਤੇ ਡਾਕਟਰੀ ਸਟਾਫ਼ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੀ ਅਮਿ੍ਰਤਲਾਲ ਅਗਰਵਾਲ, ਦਿਹਾਤੀ ਪ੍ਰਧਾਨ ਸ਼੍ਰੀ ਗੁਰਜੰਟ ਸਿਵੀਆ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ,ਸੂਬਾਈ ਬੁਲਾਰੇ ਸ੍ਰੀ ਨੀਲ ਗਰਗ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਸੂਬਾ ਬੁਲਾਰਾ ਐਡਵੋਕੇਟ ਨਵਦੀਪ ਸਿੰਘ ਜੀਦਾ ਆਦਿ ਸਖਸ਼ੀਅਤਾਂ ਹਾਜ਼ਰ ਸਨ।
ਐਸ ਐਸ ਡੀ ਗਰਲਜ ਕਾਲਜ ਵਿਖੇ ਮਨਾਈ ਆਜਾਦੀ ਦੀ 75ਵੀਂ ਵਰ੍ਹੇ ਗੰਢ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 15 ਅਗੱਸਤ: ਸਥਾਨਕ ਐਸ ਐਸ ਡੀ ਗਰਲਜ ਕਾਲਜ ਵਿਚ ਕਾਲਜ਼ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ੍ਰੀ ਸੰਜੇ ਗੋਇਲ ਅਤੇ ਕਾਲਜ ਪਿ੍ਰੰਸੀਪਲ ਡਾ. ਨੀਰੂ ਗਰਗ ਦੀ ਰਹਿਨੁਮਾਈ ਅਤੇ ਪ੍ਰੋਗਰਾਮ ਅਫਸਰ ਐਨ ਐਸ ਐਸ ਡਾ. ਊਸ਼ਾ ਸਰਮਾ ਅਤੇ ਡਾ. ਸਿਮਰਜੀਤ ਕੌਰ ਦੀ ਅਗਵਾਈ ਹੇਠ ਕਾਲਜ ਵਿਖੇ ਆਜਾਦੀ ਦੀ 75ਵੀਂ ਵਰੇਗੰਢ ਦੀ ਖੁਸੀ ਵਿਚ ਅੰਮਿ੍ਰਤ ਮਹਾਉਤਸਵ ਮੌਕੇ ‘ਹਰ ਘਰ ਤਿਰੰਗਾ’ ਮੁਹਿੰਮ ਅਧੀਨ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਕਾਲਜ ਵਾਈਸ ਪ੍ਰਧਾਨ ਸ੍ਰੀ ਪਰਮੋਦ ਮਹੇਸਵਰੀ, ਕਾਲਜ ਸਕੱਤਰ ਸ੍ਰੀ ਚੰਦਰ ਸੇਖਰ ਮਿਤਲ ਐਸ ਐਸ ਡੀ ਡਬਲਿਊ ਆਈ ਟੀ ਦੇ ਸਕੱਤਰ ਸ੍ਰੀ ਵਿਕਾਸ ਗਰਗ, ਬੀ ਐਡ ਕਾਲਜ ਦੇ ਸਕੱਤਰ ਸ੍ਰੀ ਸਤੀਸ਼ ਅਰੋੜਾ, ਕਾਲਜ ਦਾ ਪੂਰਾ ਟੀਚਿੰਗ ਸਟਾਫ ਅਤੇ ਨਾਨ-ਟੀਚਿੰਗ ਸਟਾਫ ਅਤੇ ਐਨ ਐਸ ਐਸ ਵਲੰਟੀਅਰ ਹਾਜਰ ਸਨ।ਇਸ ਮੌਕੇ ਐਨ ਐਸ ਐਸ ਵਲੰਟੀਅਰਾਂ ਵੱਲੋ ਵੰਦੇ ਮਾਤਰਮ ਦੇ ਨਾਅਰੇ ਲਗਾਏ ਗਏ ਅਤੇ ਰਾਸਟਰੀ ਗਾਣ ਗਾਇਆ ਗਿਆ।ਐਨ ਐਸ ਐਸ ਵਾਲੰਟੀਅਰਾਂ ਵੱਲੋਂ ਹੱਥਾਂ ਵਿੱਚ ਤਰੰਗਾਂ ਫੜਕੇ ‘ਹਰ ਘਰ ਤਿਰੰਗਾ’ ਗੀਤ ਗਾਇਆ ਗਿਆ ਅਤੇ ਦੇਸ ਦੀ ਸਾਨ ਨੂੰ ਵਧਾਉਣ ਦੀ ਸਹੁੰ ਚੁੱਕੀ ਗਈ।ਕਾਲਜ ਪਿ੍ਰੰਸੀਪਲ ਡਾਕਟਰ ਨੀਰੂ ਗਰਗ ਵੱਲੋਂ ‘ਹਰ ਘਰ ਤਿਰੰਗਾਂ’ ਦੇ ਮਹੱਤਵ ਨੂੰ ਦਰਸਾਉਂਦਿਆਂ ਦੇਸ ਦੀ ਸਾਨ ਤਿਰੰਗੇ ਦਾ ਹਮੇਸਾ ਮਾਣ ਸਨਮਾਨ ਕਰਨ ਦੀ ਪ੍ਰੇਰਨਾ ਦਿੱਤੀ ਗਈ ।
