Tuesday, May 12, 2026
Home Blog Page 285

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

0

Amritsar News: ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ (ਪਵਿੱਤਰ ਗ੍ਰੰਥ) ਦੇ ਗੁੰਮ ਹੋਣ ਦੇ ਸਬੰਧ ਵਿੱਚ 16 ਵਿਅਕਤੀਆਂ ਐਫਆਈਆਰ ਦਰਜ ਕੀਤੀ ਹੈ।ਇਸ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਡੀ ਸਰਕਾਰ ਇਸ ਤਰ੍ਹਾਂ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਸਾਨੂੰ ਹਰ ਧਰਮ ਧਰਮ ਦੀ ਰਾਖੀ ਦਾ ਮਾਰਗ ਦਿਖਾਇਆ ਹੈ।

ਇਹ ਵੀ ਪੜ੍ਹੋ ਜਾਕੋ ਰੱਖੇ ਸਾਈਂ, ਮਾਰ ਸਕੇ ਨਾ ਕੋਈ; ਪਿਊ ਵੱਲੋਂ ਹੱਥ ਬੰਨ ਕੇ ਨਹਿਰ ‘ਚ ਸੁੱਟੀ ਨਾਬਾਲਿਗ ਧੀ 68 ਦਿਨਾਂ ਬਾਅਦ ਜਿੰਦਾ ਮਿਲੀ

ਭਾਈ ਬਲਦੇਵ ਸਿੰਘ ਵਡਾਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ਕੀਤੀ ਕਿ ਉਹ ਬੇਅਦਬੀ ਦੇ ਅਜਿਹੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਯਕੀਨੀ ਬਣਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਤਾਂ ਜੋ ਭਵਿੱਖ ਵਿੱਚ ਕੋਈ ਵੀ ਇਸ ਤਰ੍ਹਾਂ ਦੇ ਅਪਰਾਧ ਨੂੰ ਅੰਜ਼ਾਮ ਦੇਣ ਦੀ ਹਿੰਮਤ ਨਾ ਕਰੇ, ਜਿਸ ਨਾਲ ਸਮਾਜ ਲਈ ਵੀ ਇੱਕ ਮਜ਼ਬੂਤ ਮਿਸਾਲ ਕਾਇਮ ਹੋਵੇਗੀ।ਜਿਨ੍ਹਾਂ ਲੋਕਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ, ਉਨ੍ਹਾਂ ਦੇ ਨਾਮ ਡਾ. ਰੂਪ ਸਿੰਘ, ਮਨਜੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ, ਨਿਸ਼ਾਨ ਸਿੰਘ, ਪਰਮਜੀਤ ਸਿੰਘ, ਗੁਰਮੁਖ ਸਿੰਘ, ਜੁਝਾਰ ਸਿੰਘ, ਬਾਜ ਸਿੰਘ, ਦਲਬੀਰ ਸਿੰਘ, ਕਮਲਜੀਤ ਸਿੰਘ, ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ ਅਤੇ ਅਮਰਜੀਤ ਸਿੰਘ ਹਨ।

ਇਹ ਵੀ ਪੜ੍ਹੋ ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਇਸ ਸਬੰਧੀ ਐਫ.ਆਈ.ਆਰ., ਆਈ.ਪੀ.ਸੀ. ਦੀਆਂ ਧਾਰਾਵਾਂ 295 (ਕਿਸੇ ਧਰਮ ਦਾ ਨਿਰਾਦਰ ਕਰਨ ਦੇ ਇਰਾਦੇ ਨਾਲ ਪੂਜਾ ਸਥਾਨ ਜਾਂ ਪਵਿੱਤਰ ਵਸਤੂ ਨੂੰ ਨੁਕਸਾਨ ਪਹੁੰਚਾਉਣਾ ਜਾਂ ਬੇਅਦਬੀ ਕਰਨਾ), 295-ਏ (ਧਾਰਮਿਕ ਭਾਵਨਾਵਾਂ ਭੜਕਾਉਣ ਦੇ ਇਰਾਦੇ ਨਾਲ ਜਾਣ-ਬੁੱਝਕੇ ਕੀਤੀਆਂ ਘਿਨਾਉਣੀਆਂ ਗਤੀਵਿਧੀਆਂ), 409 (ਅਪਰਾਧਿਕ ਤੌਰ ‘ਤੇ ਭਰੋਸੇ ਦੀ ਉਲੰਘਣਾ), 465 (ਜਾਅਲਸਾਜ਼ੀ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਤਹਿਤ ਪੁਲਿਸ ਥਾਣਾ ਡਿਵੀਜ਼ਨ-ਸੀ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦਰਜ ਕੀਤੀ ਗਈ ਹੈ।ਇਹ ਕਾਰਵਾਈ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਕਾਸ਼ਨ ਘਰ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਰਿਕਾਰਡ ਦੇ ਰੱਖ-ਰੱਖ ਵਿੱਚ ਸਾਹਮਏ ਆਈਆਂ ਊਣਤਾਈਆਂ ਅਤੇ ਗਲਤ ਪ੍ਰਬੰਧਨ ਦੀ ਲੰਮੇ ਸਮੇਂ ਦੀ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

 

ਜਾਕੋ ਰੱਖੇ ਸਾਈਂ, ਮਾਰ ਸਕੇ ਨਾ ਕੋਈ; ਪਿਊ ਵੱਲੋਂ ਹੱਥ ਬੰਨ ਕੇ ਨਹਿਰ ‘ਚ ਸੁੱਟੀ ਨਾਬਾਲਿਗ ਧੀ 68 ਦਿਨਾਂ ਬਾਅਦ ਜਿੰਦਾ ਮਿਲੀ

0

ਧੀ ਦੇ ਕਤਲ ‘ਚ ਜੇਲ੍ਹ ਵਿਚ ਬੰਦ ਹੈ ਪਿਊ, ਧੀ ਦੇ ਚਰਿੱਤਰ ‘ਤੇ ਸ਼ੱਕ ਕਰਦੇ ਹੋਏ ਪਿਊ ਨੇ ਕੀਤਾ ਸੀ ਇਹ ਕਾਰਾ
Firozpur News: ਫਿਰੋਜ਼ਪੁਰ ਜ਼ਿਲ੍ਹੇ ‘ਚ ਪਿਊ ਦੁਆਰਾ ਹੱਥ ਬੰਨ ਕੇ ਨਹਿਰ ‘ਚ ਸੁੱਟੀ ਧੀ 68 ਦਿਨਾਂ ਬਾਅਦ ਜਿੰਦਾਂ ਮਿਲ ਗਈ ਹੈ। ਇਸ ਘਟਨਾ ਦੀ ਵੀਡੀਓ ਵੀ ਬਣਾਈ ਗਈ ਸੀ ਜੋ ਬਾਅਦ ਵਿਚ ਸੋਸਲ ਮੀਡੀਆ ‘ਤੇ ਬਹੁਤ ਜਿਆਦਾ ਵਾਇਰਲ ਹੋਈ ਸੀ। ਜਿਸਤੋਂ ਬਾਅਦ ਪੁਲਿਸ ਨੇ ਮੁਲਜਮ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਹੁਣ ਉਹ ਧੀ ਦੇ ਕਤਲ ਦੇ ਦੋਸ਼ ਹੇਠ ਜੇਲ੍ਹ ਵਿਚ ਬੰਦ ਹੈ। ਪ੍ਰੰਤੂ ਅੱਜ ਮੁੜ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸਨੇ 30 ਸਤੰਬਰ ਨੂੰ ਵਾਪਰੀ ਇਸ ਘਟਨਾ ਨੂੰ ਮੁੜ ਜਿੰਦਾ ਕਰ ਦਿੱਤਾ ਹੈ। ਪਤਾ ਲੱਗਿਆ ਹੈ ਕਿ ਇਹ ਕੁੜੀ ਆਪਣੀ ਚੰਗੀ ਕਿਸਮਤ ਨੂੰ ਬਚ ਗਈ ਸੀ ਤੇ ਹੁਣ ਆਪਣੇ ਕਿਸੇ ਰਿਸ਼ਤੇਦਾਰ ਕੋਲ ਪੁੱਜ ਗਈ ਹੈ।

ਇਹ ਵੀ ਪੜ੍ਹੋ ਕਾ+ਤ+ਲ ਪਤਨੀ ਦਾ ਪੁਲਿਸ ਨੂੰ ਮਿਲਿਆ ਤੀਜ਼ੀ ਵਾਰ ਰਿਮਾਂਡ;ਪੁਛਗਿਛ ‘ਚ ਕ+ਤ+ਲ ਬਾਰੇ ਦੱਸੀ ਕੱਲੀ-ਕੱਲੀ ਗੱਲ

ਕੁੜੀ ਦੀ ਹੁਣ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਉਸਨੇ ਦੱਸਿਆ ਹੈ ਕਿ ਜਿਵੇਂ ਹੀ ਉਸਦੇ ਪਿਤਾ ਨੇ ਉਸਨੂੰ ਨਹਿਰ ਵਿੱਚ ਧੱਕਿਆ ਤਾਂ ਉਹ ਡੁੱਬ ਗਈ। ਪ੍ਰੰਤੂ ਚੰਗੀ ਕਿਸਮਤ ਨੂੰ ਉਸਦੇ ਹੱਥਾਂ ਨਾਲ ਬੰਨੀ ਚੁੰਨੀ ਦੀ ਗੰਢ ਢਿੱਲੀ ਪੈ ਗਈ, ਜਿਸਤੋਂ ਬਾਅਦ ਉਸਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।ਇਸ ਦੌਰਾਨ ਪਾਣੀ ਦੇ ਉਪਰ ਆਈ ਪਰ ਫ਼ਿਰ ਡੁੱਬ ਗਈ। ਇਸ ਜਦੋ ਜਹਿਦ ਦੌਰਾਨ ਉਸਦਾ ਹੱਥ ਨਹਿਰ ਵਿਚ ਲੱਗੇ ਇੱਕ ਸਰੀਏ ਨੂੰ ਪੈ ਗਿਆ, ਜਿਸਨੂੰ ਉਸਨੇ ਜ਼ੋਰ ਨਾਲ ਫੜ ਲਿਆ ਅਤੇ ਕਰੀਬ ਅੱਧੇ ਘੰਟੇ ਤੱਕ ਲੋਹੇ ਦੀ ਰਾਡ ਨੂੰ ਫੜ ਕੇ ਜੂਝਦੀ ਰਹੀ। ਇਸ ਦੌਰਾਨ ਉਹ ਨਹਿਰ ਵਿੱਚੋਂ ਬਾਹਰ ਨਿਕਲਣ ਵਿਚ ਕਾਮਯਾਬ ਹੋ ਗਈ।

ਇਹ ਵੀ ਪੜ੍ਹੋ Punjab ਦੇ ਸਭ ਤੋਂ ਮਹਿੰਗੇ Toll Plaza ‘ਤੇ ਅੱਧੀ ਰਾਤ ਨੂੰ ਫ਼ਾਈ+ਰਿੰਗ; ਮੱਚੀ ਹਫ਼ੜਾ-ਦਫ਼ੜੀ, ਪੁਲਿਸ ਜਾਂਚ ਸ਼ੁਰੂ

ਅੱਧੀ ਰਾਤ ਹੋਣ ਦੇ ਬਾਵਜੂਦ ਉਹ ਮੌਤ ਤੋਂ ਬਚਦੀ ਰਹੀ ਤੇ ਗਿੱਲੇ ਕੱਪੜਿਆਂ ਵਿੱਚ ਨਹਿਰ ਦੇ ਕਿਨਾਰੇ ਹੀ ਕਰੀਬ ਕਿਲੋਮੀਟਰ ਤੁਰਦੀ ਰਹੀ ਇਸਤੋਂ ਬਾਅਦ ਉਸਦੀ ਚੰਗੀ ਕਿਸਮਤ ਨੂੰ ਇੱਕ ਔਰਤ ਵੱਲੋਂ ਲਿਫ਼ਟ ਮਿਲ ਗਈ। ਹਾਲਾਂਕਿ ਲੜਕੀ ਦੇ ਚਿਹਰੇ ਉੱਪਰ ਬਚਣ ਦੀ ਵੀ ਖ਼ੁਸੀ ਹੈ ਪ੍ਰੰਤੁ ਘਟਨਾ ਵਾਲੀ ਰਾਤ ਨੂੰ ਉਹ ਯਾਦ ਕਰਕੇ ਕੰਬ ਰਹੀ ਹੈ। ਕੁੜੀ ਨੇ ਦੋਸ਼ ਲਗਾਇਆ ਕਿ ਉਸਨੂੰ ਧੱਕਾ ਦੇਣ ਲਈ ਉਸਦੀ ਮਾਂ ਜ਼ਿਆਦਾ ਜ਼ਿੰਮੇਵਾਰ ਸੀ। ਉਸਦੇ ਪਿਤਾ ਨੇ ਘਟਨਾ ਸਮੇਂ ਸ਼ਰਾਬ ਪੀਤੀ ਹੋਈ ਸੀ। ਲੜਕੀ ਨੇ ਕਿਹਾ ਕਿ ਹੁਣ ਉਹ ਆਪਣੇ ਪਿਤਾ ਨੂੰ ਜੇਲ੍ਹ ਤੋਂ ਰਿਹਾ ਕਰਵਾਉਣ ਲਈ ਅਦਾਲਤ ਜਾਵਾਂਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

0

👉ਜਾਪਾਨ ਦੀ ਯਾਤਰਾ ਸਫ਼ਲਤਾਪੂਰਵਕ ਪੂਰੀ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਆਪਣੀ ਦੱਖਣੀ ਕੋਰੀਆ ਫੇਰੀ ਦੀ ਕੀਤੀ ਸ਼ੁਰੂਆਤ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ ਸਫ਼ੀਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਕੋਰੀਆਈ ਕੰਪਨੀਆਂ ਨੂੰ ਪੰਜਾਬ, ਜੋ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰਿਆ ਹੈ, ਵਿੱਚ ਨਿਵੇਸ਼ ਲਈ ਪ੍ਰੇਰਿਤ ਕੀਤਾ ਜਾ ਸਕੇ।ਦੱਖਣੀ ਕੋਰੀਆ ਦੀ ਆਪਣੀ ਫੇਰੀ ਦੌਰਾਨ ਸਿਓਲ ਵਿੱਚ ਪੰਜਾਬੀ ਭਾਈਚਾਰੇ ਨਾਲ ਵਿਚਾਰ-ਵਟਾਂਦਰਾ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਕਾਰਨ ਨਿਵੇਸ਼ਕ ਪਹਿਲਾਂ ਹੀ ਪੰਜਾਬ ਵਿੱਚ ਨਿਵੇਸ਼ ਲਈ ਅੱਗੇ ਆ ਰਹੇ ਹਨ ਅਤੇ ਸਿਓਲ ਵਿੱਚ ਪੰਜਾਬੀਆਂ ਨੂੰ ਸੂਬੇ ਦੇ ਬ੍ਰਾਂਡ ਅੰਬੈਸਡਰ ਬਣ ਕੇ ਨਿਵੇਸ਼ ਆਕਰਸ਼ਿਤ ਕਰਨ ਵਿੱਚ ਹੋਰ ਮਦਦ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਅਤੇ ਸਾਡੇ ਵਿੱਚੋਂ ਹਰੇਕ ਨੂੰ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਪੈਂਡੇ ‘ਤੇ ਪਾਉਣ ਲਈ ਯਤਨ ਕਰਨੇ ਚਾਹੀਦੇ ਹਨ। ਪੰਜਾਬੀਆਂ ਨਾਲ ਭਾਵਨਾਤਮਕ ਸਾਂਝ ਦਰਸਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਉਦਯੋਗਾਂ ਲਈ ਅਨੁਕੂਲ ਮਾਹੌਲ ਮੁਹੱਈਆ ਕਰ ਰਹੀ ਹੈ ਅਤੇ ਹੁਣ ਆਪਣੀ ਜਨਮ ਭੂਮੀ ਦੀ ਸੇਵਾ ਕਰਨ ਦੀ ਪਰਵਾਸੀ ਪੰਜਾਬੀਆਂ ਦੀ ਵਾਰੀ ਹੈ।

ਇਹ ਵੀ ਪੜ੍ਹੋ ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਸਤੇ ਖੁੱਲ੍ਹਣਗੇ ਅਤੇ ਨਾਲ ਹੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਰੰਗਲਾ ਪੰਜਾਬ ਬਣੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬੀ ਆਲਮੀ ਨਾਗਰਿਕ ਹਨ, ਜਿਨ੍ਹਾਂ ਨੇ ਦੁਨੀਆ ਦੇ ਹਰ ਕੋਨੇ ਵਿੱਚ ਆਪਣੇ ਲਈ ਵੱਖਰਾ ਮੁਕਾਮ ਬਣਾਇਆ ਹੈ ਅਤੇ ਸਖ਼ਤ ਮਿਹਨਤ ਦਾ ਜਜ਼ਬਾ ਪੰਜਾਬੀਆਂ ਦੇ ਖ਼ੂਨ ਵਿੱਚ ਰਚੇ ਹੋਏ ਹਨ।ਮੁੱਖ ਮੰਤਰੀ ਨੇ ਪੰਜਾਬੀ ਭਾਈਚਾਰੇ ਦੀ ਉੱਦਮੀ ਭਾਵਨਾ, ਸੱਭਿਆਚਾਰਕ ਵਚਨਬੱਧਤਾ ਅਤੇ ਲੋਕਾਂ-ਤੋਂ-ਲੋਕਾਂ ਅਤੇ ਕਾਰੋਬਾਰ-ਤੋਂ-ਕਾਰੋਬਾਰ ਵਿਚਾਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਵਿੱਚ ਯੋਗਦਾਨ ਲਈ ਪ੍ਰਸੰਸਾ ਕੀਤੀ। ਉਨ੍ਹਾਂ ਪੰਜਾਬ ਨੂੰ ਤਰਜੀਹੀ ਨਿਵੇਸ਼ ਸਥਾਨ ਵਜੋਂ ਪੇਸ਼ ਕਰਨ ਲਈ ਕੋਰੀਆਈ ਕੰਪਨੀਆਂ ਦਾ ਮਾਰਗਦਰਸ਼ਨ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਵੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰੋਜ਼ਗਾਰ, ਨਵੀਨਤਾ ਅਤੇ ਤਕਨਾਲੋਜੀ ਸਹਿਯੋਗ ਲਈ ਵਧੇਰੇ ਮੌਕੇ ਪੈਦਾ ਕਰਨ ਵਿੱਚ ਮਦਦ ਕਰਨ ਲਈ ਉਨ੍ਹਾਂ ਤੋਂ ਸਮਰਥਨ ਅਤੇ ਸਹਿਯੋਗ ਮੰਗਿਆ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦ੍ਰਿਸ਼ਟੀਕੋਣ ਸਪੱਸ਼ਟ ਹੈ ਕਿ ਪੰਜਾਬ ਨੂੰ ਨੀਤੀ ਵਿੱਚ ਸਥਿਰਤਾ, ਫੈਸਲੇ ਲੈਣ ਵਿੱਚ ਤੇਜ਼ੀ ਅਤੇ ਨਿਵੇਸ਼ਕਾਂ ਦੇ ਸਮੇਂ ਤੇ ਭਰੋਸੇ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਦੀ ਪੇਸ਼ਕਸ਼ ਕਰ ਕੇ ਵਿਸ਼ਵ-ਵਿਆਪੀ ਉਦਯੋਗ ਲਈ ਪਸੰਦੀਦਾ ਸਥਾਨ ਬਣਾਇਆ ਜਾਵੇ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਉਨ੍ਹਾਂ ਕਿਹਾ ਕਿ ਪੰਜਾਬ ਦਾ ਦ੍ਰਿਸ਼ਟੀਕੋਣ ਸਾਂਝੇਦਾਰੀ ਅਤੇ ਉਦਯੋਗਾਂ ਨਾਲ ਮਿਲ ਕੇ ਕੰਮ ਕਰਨ, ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਇਹ ਯਕੀਨੀ ਬਣਾਉਣ ‘ਤੇ ਅਧਾਰਤ ਹੈ ਕਿ ਸਰਕਾਰ ਵਿਕਾਸ ਦੀ ਸਹਿਯੋਗੀ ਬਣੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਨੇ ਆਪਣੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਹੈ, ਆਪਣੀ ਉਦਯੋਗਿਕ ਸਮਰੱਥਾ ਦਾ ਵਿਸਥਾਰ ਕੀਤਾ ਹੈ ਅਤੇ ਨਿਵੇਸ਼ ਲਈ ਨਵੇਂ ਰਸਤੇ ਖੋਲ੍ਹੇ ਹਨ।ਮੁੱਖ ਮੰਤਰੀ ਨੇ ਸੂਬੇ ਦੇ ਸ਼ਾਸਨ ਅਤੇ ਰੈਗੂਲੇਟਰੀ ਸੁਧਾਰਾਂ ਨੂੰ ਵੀ ਦਰਸਾਇਆ, ਜਿਸ ਵਿੱਚ ਫਾਸਟ੍ਰੈਕ ਪੰਜਾਬ ਸਿੰਗਲ-ਵਿੰਡੋ ਸਿਸਟਮ ਸ਼ਾਮਲ ਹੈ, ਜੋ 173 ਸੇਵਾਵਾਂ, ਆਟੋ-ਡੀਮਡ ਪ੍ਰਵਾਨਗੀਆਂ, ਕਾਰੋਬਾਰੀਆਂ ਦੀ ਪੈਨ-ਆਧਾਰਤ ਪਛਾਣ ਅਤੇ ਪੰਜਾਬ ਕਾਰੋਬਾਰ ਅਧਿਕਾਰ ਐਕਟ ਵਿੱਚ ਸੋਧਾਂ ਸ਼ਾਮਲ ਹਨ, ਜੋ ਸਮਾਂਬੱਧ ਸਿਧਾਂਤਕ ਪ੍ਰਵਾਨਗੀਆਂ ਨੂੰ ਸਮਰੱਥ ਬਣਾਉਂਦੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਉਦਯੋਗਿਕ ਬੁਨਿਆਦੀ ਢਾਂਚੇ ‘ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ 1.4 ਲੱਖ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਪਹਿਲਾਂ ਹੀ ਇਨਵੈਸਟ ਪੰਜਾਬ ਰਾਹੀਂ ਯਕੀਨੀ ਬਣਾਇਆ ਜਾ ਚੁੱਕਾ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਦ੍ਰਿਸ਼ਟੀਕੋਣ ਸਰਲ ਅਤੇ ਸਪੱਸ਼ਟ ਹੈ ਕਿ ਨੀਤੀ ਵਿੱਚ ਸਥਿਰਤਾ, ਫੈਸਲੇ ਲੈਣ ਵਿੱਚ ਗਤੀ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਵਿਸ਼ਵਾਸ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਦੀ ਪੇਸ਼ਕਸ਼ ਕਰ ਕੇ ਪੰਜਾਬ ਨੂੰ ਵਿਸ਼ਵ ਉਦਯੋਗ ਲਈ ਪਸੰਦੀਦਾ ਸਥਾਨ ਬਣਾਇਆ ਜਾਵੇ।

ਇਹ ਵੀ ਪੜ੍ਹੋ 9 ਸਾਲਾਂ ਬੱਚੀ ਦੇ ਬਲਾਤਕਾਰ ਤੇ ਕ+ਤ+ਲ ਦਾ ਮਾਮਲਾ; ਮੁਲਜਮ ਦਾ ਪੁਲਿਸ ਨੇ ਕੀਤਾ Encounter

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸੋਚ ਭਾਈਵਾਲੀ ਅਤੇ ਉਦਯੋਗਾਂ ਨਾਲ ਮਿਲ ਕੇ ਕੰਮ ਕਰਨ ਤੇ ਅਧਾਰਤ ਹੈ ਤਾਂ ਜੋ ਉਦਯੋਗਾਂ ਦੀਆਂ ਜ਼ਰੂਰਤਾਂ ਨੂੰ ਸਮਝਦਿਆਂ ਵਿਕਾਸ ਦੀ ਦਿਸ਼ਾ ਵਿੱਚ ਸਰਕਾਰ ਪ੍ਰੇਰਕ ਵਜੋਂ ਸਾਕਾਰਾਤਮਕ ਕੰਮ ਕਰ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਆਪਣੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ, ਆਪਣੀ ਉਦਯੋਗਿਕ ਸਮਰੱਥਾ ਦਾ ਵਿਸਥਾਰ ਕੀਤਾ ਹੈ ਅਤੇ ਨਿਵੇਸ਼ ਲਈ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਉਦਯੋਗ ਜਗਤ ਵਿਚਕਾਰ ਭਾਈਵਾਲੀ ਸਫ਼ਲਤਾ ਦੀ ਕੁੰਜੀ ਹੈ ਅਤੇ ਸੂਬਾ ਸਰਕਾਰ ਦਾ ਦ੍ਰਿੜ੍ਹ ਭਰੋਸਾ ਹੈ ਕਿ ਉਦਯੋਗਿਕ ਵਿਕਾਸ ਉਦੋਂ ਹੀ ਸੰਭਵ ਹੋ ਸਕਦਾ ਹੈ, ਜਦੋਂ ਅਸੀਂ ਬਰਾਬਰ ਭਾਈਵਾਲਾਂ ਵਜੋਂ ਕੰਮ ਕਰੀਏ।ਇਸ ਦੌਰਾਨ ਪਰਵਾਸੀ ਭਾਈਚਾਰੇ ਨੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਪੰਜਾਬ ਦੀ ਆਲਮੀ ਪਹੁੰਚ ਅਤੇ ਤਿਉਹਾਰਾਂ, ਭਾਸ਼ਾ, ਪਕਵਾਨਾਂ ਤੇ ਰਹੁ-ਰੀਤਾਂ ਦੇ ਜਸ਼ਨਾਂ ਰਾਹੀਂ ਕੋਰੀਆਈ ਲੋਕਾਂ ਵਿੱਚ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ।ਪਰਵਾਸੀ ਭਾਈਚਾਰੇ ਨੇ ਆਸ ਪ੍ਰਗਟਾਈ ਕਿ ਇਹ ਦੌਰਾ ਪੰਜਾਬ-ਦੱਖਣੀ ਕੋਰੀਆ ਸਬੰਧਾਂ ਵਿੱਚ ਨਵੇਂ ਅਧਿਆਇ ਦਾ ਆਗਾਜ਼ ਕਰੇਗਾ, ਜਿਸ ਨਾਲ ਉਦਯੋਗ, ਤਕਨਾਲੋਜੀ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਵਿੱਚ ਸਥਾਈ ਭਾਈਵਾਲੀ ਅਤੇ ਉਸਾਰੂ ਨਤੀਜਿਆਂ ਲਈ ਰਾਹ ਪੱਧਰਾ ਹੋਵੇਗਾ।ਅਰਾਨ ਇੰਟਰਨੈਸ਼ਨਲ ਦੇ ਮੈਨੇਜਿੰਗ ਡਾਇਰੈਕਟਰ ਸੀ. ਆਕਾਸ਼ ਨੇ ਪੰਜਾਬ ਦੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਨਿਵੇਸ਼ਾਂ ਦੀ ਪੜਚੋਲ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ; ਕਾਗਜ਼ ਵਾਪਸੀ ਤੋਂ ਬਾਅਦ ਬਠਿੰਡਾ ‘ਚ 511 ਉਮੀਦਵਾਰ ਮੈਦਾਨ ‘ਚ ਡਟੇ

ਉੱਘੇ ਵਿਦਵਾਨ, ਡਾ. (ਪ੍ਰੋ.) ਲਖਵਿੰਦਰ ਸਿੰਘ ਨੇ ਵੀ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਕਰਕੇ ਰੱਖਿਆ ਅਤੇ ਏਰੋਸਪੇਸ ਖੇਤਰਾਂ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਦੱਖਣੀ ਕੋਰੀਆ ਵਿੱਚ ਨਿਵੇਸ਼ ਰੋਡ ਸ਼ੋਅ ਕਰਨ ਵਾਲੀ ਪਹਿਲਕਦਮੀ ਦਾ ਸਵਾਗਤ ਕੀਤਾ। ਕੋਰੀਆ ਵਿੱਚ ਪੰਜਾਬੀ ਐਸੋਸੀਏਸ਼ਨ ਦੀ ਚੇਅਰਪਰਸਨ, ਮੀਨਾਕਸ਼ੀ ਪਵਾਰ ਨੇ ਦੱਸਿਆ ਕਿ ਲੰਬੇ ਸਮੇਂ ਬਾਅਦ ਪੰਜਾਬ ਸਰਕਾਰ ਦੇ ਕਿਸੇ ਉੱਚ-ਪੱਧਰੀ ਵਫ਼ਦ ਵੱਲੋਂ ਦੱਖਣੀ ਕੋਰੀਆ ਦਾ ਦੌਰਾ ਕੀਤਾ ਗਿਆ ਹੈ ਅਤੇ ਜ਼ੋਰ ਦਿੱਤਾ ਕਿ ਇਹ ਨਵੀਂ ਸ਼ਮੂਲੀਅਤ ਲੰਮੇ ਸਮੇਂ ਦੇ ਸਹਿਯੋਗ ਲਈ ਨਵੀਆਂ ਸੰਭਾਵਨਾਵਾਂ ਖੋਲ੍ਹੇਗੀ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਬਹੁਤ ਹੀ ਲਾਭਕਾਰੀ ਜਾਪਾਨ ਦੌਰੇ ਤੋਂ ਬਾਅਦ, ਦੱਖਣੀ ਕੋਰੀਆ ਅੰਤਰਰਾਸ਼ਟਰੀ ਨਿਵੇਸ਼ ਆਊਟਰੀਚ ਦੇ ਇਸ ਪੜਾਅ ਦੀ ਸ਼ੁਰੂਆਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕੋਰੀਆ ਵਿੱਚ ਭਾਰਤ ਦੇ ਸਫ਼ੀਰ ਗੌਰੰਗਲਾਲ ਦਾਸ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਸੈਸ਼ਨ ਵੀ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਨੇ ਫੂਡ ਪ੍ਰੋਸੈਸਿੰਗ, ਖੇਤੀਬਾੜੀ-ਤਕਨੀਕੀ, ਨਵਿਆਉਣਯੋਗ ਊਰਜਾ, ਨਿਰਮਾਣ, ਰੱਖਿਆ, ਏਰੋਸਪੇਸ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਵਰਗੇ ਉੱਚ ਸੰਭਾਵਨਾ ਵਾਲੇ ਖੇਤਰਾਂ ਵਿੱਚ ਡੂੰਘੇ ਆਰਥਿਕ ਅਤੇ ਤਕਨੀਕੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੇ ਟੀਚਿਆਂ ਦੀ ਰੂਪਰੇਖਾ ਦਿੱਤੀ। ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਉੱਤਰੀ ਭਾਰਤ ਲਈ ਰਣਨੀਤਕ ਪ੍ਰਵੇਸ਼ ਦੁਆਰ ਵਜੋਂ ਸਥਾਪਿਤ ਕਰਨ ਵਾਲੇ ਪੰਜਾਬ ਦੇ ਵਿਕਸਤ ਹੋ ਰਹੇ ਉਦਯੋਗਿਕ ਵਾਤਾਵਰਨ, ਪ੍ਰਗਤੀਸ਼ੀਲ ਨੀਤੀਆਂ ਅਤੇ ਅਹਿਮ ਲਾਹੇਵੰਦੀਆਂ ’ਤੇ ਵੀ ਚਾਨਣਾ ਪਾਇਆ।

ਇਹ ਵੀ ਪੜ੍ਹੋ ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

ਸੋਮਵਾਰ ਨੂੰ ਪੰਜਾਬ ਦਾ ਵਫ਼ਦ ਵੱਖ-ਵੱਖ ਉੱਚ-ਪੱਧਰੀ ਮੀਟਿੰਗਾਂ ਵਿੱਚ ਸ਼ਾਮਲ ਹੋਵੇਗਾ, ਜਿਸ ਦੀ ਸ਼ੁਰੂਆਤ ਮੁੱਖ ਕੋਰੀਆਈ ਕੰਪਨੀਆਂ ਡੇਵੂ ਈ ਐਂਡ ਸੀ, ਜੀਐਸ ਈ ਐਂਡ ਸੀ ਅਤੇ ਨੌਂਗਸ਼ਿਮ ਨਾਲ ਮੀਟਿੰਗਾਂ ਨਾਲ ਹੋਵੇਗੀ, ਜਿਸ ਦੌਰਾਨ ਨਿਰਮਾਣ ਇੰਜਨੀਅਰਿੰਗ, ਬੁਨਿਆਦੀ ਢਾਂਚਾ ਵਿਕਾਸ ਅਤੇ ਉੱਨਤ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਮੌਕਿਆਂ ਦੀ ਪੜਚੋਲ ਕੀਤੀ ਜਾਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ, ਪੰਜਾਬ ਸੂਬੇ ਵਿੱਚ ਕਾਰੋਬਾਰ ਕਰਨ ਦੀ ਸੌਖ ਵਿਸ਼ੇ ‘ਤੇ ਗੋਲਮੇਜ਼ ਮੀਟਿੰਗ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਪ੍ਰਮੁੱਖ ਕਾਨੂੰਨੀ ਫਰਮਾਂ, ਵਿੱਤੀ ਨਿਵੇਸ਼ਕ, ਸਲਾਹਕਾਰ ਸਮੂਹ ਅਤੇ ਵਪਾਰਕ ਸੰਗਠਨ ਸ਼ਾਮਲ ਹੋਣਗੇ, ਜਿਸ ਦਾ ਉਦੇਸ਼ ਕੋਰੀਆਈ ਹਿੱਸੇਦਾਰਾਂ ਨੂੰ ਪੰਜਾਬ ਦੇ ਸ਼ਾਸਨ ਸੁਧਾਰਾਂ, ਪਾਰਦਰਸ਼ੀ ਵਿਧੀਆਂ ਅਤੇ ਨਿਵੇਸ਼ਕਾਂ ਲਈ ਸਹੂਲਤ ਢਾਂਚੇ ਦੀ ਸਪੱਸ਼ਟ ਸਮਝ ਪ੍ਰਦਾਨ ਕਰਨਾ ਹੈ।ਇਸ ਤੋਂ ਬਾਅਦ ਦੱਖਣੀ ਕੋਰੀਆ ਦੇ ਪ੍ਰਮੁੱਖ ਇਨੋਵੇਸ਼ਨ ਅਤੇ ਤਕਨਾਲੋਜੀ ਕਲੱਸਟਰ, ਪੈਂਗਯੋ ਟੈਕਨੋ ਵੈਲੀ ਦਾ ਦੌਰਾ ਕੀਤਾ ਜਾਵੇਗਾ, ਜਿੱਥੇ ਵਫ਼ਦ ਖੋਜ ਅਤੇ ਵਿਕਾਸ, ਸਟਾਰਟ-ਅੱਪ ਈਕੋਸਿਸਟਮ ਅਤੇ ਉੱਚ-ਤਕਨੀਕੀ ਉਦਯੋਗਿਕ ਵਿਕਾਸ ਵਿੱਚ ਬਿਹਤਰ ਅਭਿਆਸਾਂ ਦਾ ਅਧਿਐਨ ਕਰੇਗਾ। ਇਸ ਰੁਝੇਵਿਆਂ ਭਰੇ ਦਿਨ ਦਾ ਅੰਤ ਕੋਰੀਆ ਰੱਖਿਆ ਉਦਯੋਗ ਐਸੋਸੀਏਸ਼ਨ (ਕੇ.ਡੀ.ਆਈ.ਏ.) ਨਾਲ ਕੇਂਦ੍ਰਿਤ ਗੱਲਬਾਤ ਨਾਲ ਹੋਵੇਗਾ, ਜਿਸ ਦੌਰਾਨ ਰੱਖਿਆ ਨਿਰਮਾਣ, ਏਰੋਸਪੇਸ ਤਕਨਾਲੋਜੀਆਂ ਅਤੇ ਭਵਿੱਖ ਵਿੱਚ ਪੰਜਾਬ ਦੇ ਅਨੁਕੂਲ ਢੁਕਵੀਆਂ ਉਦਯੋਗਿਕ ਸਮਰੱਥਾਵਾਂ ਦੇ ਖੇਤਰ ਵਿੱਚ ਸਹਿਯੋਗ ਦੀ ਪੜਚੋਲ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵਲੋਂ ਐਮ.ਆਰ.ਐਫ. ਸੈਂਟਰ ਬੁਢਲਾਡਾ ਦਾ ਨਿਰੀਖਣ

0

Mansa News:ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਪਰਸਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਮਾਨਸਾ ਦੀ ਟੀਮ ਵਲੋਂ ਐੱਸ ਡੀ ਓ ਹਰਮਨਦੀਪ ਸਿੰਘ ਦੀ ਅਗਵਾਈ ਹੇਠ ਐਮ.ਆਰ.ਐਫ. ਸੈਂਟਰ ਬੁਢਲਾਡਾ ਦਾ ਨਿਰੀਖਣ ਕੀਤਾ ਗਿਆ ਅਤੇ ਸਫਾਈ ਸੇਵਕਾਂ ਨੂੰ ਕੂੜੇ ਦੇ ਪ੍ਰਬੰਧਨ ਅਤੇ ਠੋਸ-ਕੂੜੇ ਨੂੰ ਸਾੜਨ ਨਾਲ ਹੋਣ ਵਾਲੇ ਸਿਹਤ ਅਤੇ ਵਾਤਾਵਰਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ।ਇਸ ਮੌਕੇ ਸਫ਼ਾਈ ਕਾਮਿਆਂ ਨੂੰ ਗਲਣਯੋਗ ਅਤੇ ਨਾ ਗਲਣਯੋਗ ਕੂੜੇ ਅਤੇ ਨਵਿਆਉਣਯੋਗ ਰਹਿੰਦ-ਖੂੰਹਦ ਨੂੰ ਵੱਖ ਕਰਨ ਦੇ ਸਹੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਉਨ੍ਹਾਂ ਨੂੰ ਠੋਸ ਰਹਿੰਦ-ਖੂੰਹਦ ਨੂੰ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ, ਜਿਸ ਵਿੱਚ ਹਵਾ ਪ੍ਰਦੂਸ਼ਣ, ਸਿਹਤ ਜ਼ੋਖਮ ਅਤੇ ਵਾਤਾਵਰਣ ਦੇ ਵਿਗਾੜ ਸ਼ਾਮਲ ਹਨ, ਤੋਂ ਵੀ ਜਾਣੂ ਕਰਵਾਇਆ ਗਿਆ ਅਤੇ ਅਜਿਹਾ ਨਾ ਕਰਨ ਬਾਰੇ ਕਿਹਾ ਗਿਆ।ਇਸ ਮੌਕੇ ਟੀਮ ਨੇ ਕਾਮਿਆਂ ਨੂੰ ਆਪਣੇ ਰੋਜ਼ਾਨਾ ਕੰਮ ਵਿੱਚ ਨਿਯਮਿਤ ਤੌਰ ‘ਤੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਵਾਤਾਵਰਨ ਤੇ ਆਲੇ ਦੁਆਲੇ ਦੀ ਸਾਫ ਸਫਾਈ ਅਤੇ ਸੰਭਾਲ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

0

👉ਸਥਿਤੀ ਨੂੰ ਆਮ ਬਣਾਉਣ ਲਈ ਸਕੱਤਰ ਸ਼ਹਿਰੀ ਹਵਾਬਾਜ਼ੀ ਨੇ ਸਾਰੇ ਹਿੱਸੇਦਾਰਾਂ ਨਾਲ ਸਮੀਖਿਆ ਮੀਟਿੰਗ ਕੀਤੀ
SAS Nagar News:ਦੇਸ਼ ਵਿੱਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ 24X7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਕਦਮ ਚੁੱਕੇ ਹਨ।ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਸਕੱਤਰ ਸ੍ਰੀਮਤੀ ਸੋਨਾਲੀ ਗਿਰਿ ਨੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਦੇਣ ਦੀ ਵਚਨਬੱਧਤਾ ਤਹਿਤ, ਸਥਿਤੀ ਨੂੰ ਸੁਚਾਰੂ ਬਣਾਉਣ ਲਈ ਹਵਾਈ ਅੱਡਾ ਅਧਿਕਾਰੀਆਂ, ਸੀ ਆਈ ਐਸ ਐਫ ਅਤੇ ਏਅਰਲਾਈਨ ਕੰਪਨੀਆਂ ਨਾਲ ਵਿਸਥਾਰਤ ਗੱਲਬਾਤ ਕੀਤੀ।ਸਕੱਤਰ, ਸ਼ਹਿਰੀ ਹਵਾਬਾਜ਼ੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਇੰਡੀਗੋ ਫਲਾਈਟ ਚ ਦੇਰੀ/ਰੱਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਫੰਡ ਅਤੇ ਰੀਸ਼ਡਿਊਲਿੰਗ, ਸਮਾਨ ਦੀ ਡਿਲੀਵਰੀ ਅਤੇ ਫਲਾਈਟ ਅਪਡੇਟਸ ਨਾਲ ਸਬੰਧਤ ਅਸਲ-ਸਮੇਂ ਦੀ ਜਾਣਕਾਰੀ ਅਤੇ ਸਹਾਇਤਾ ਲਈ, ਡਿਊਟੀ ਟਰਮੀਨਲ ਮੈਨੇਜਰ ਦੇ ਦਫ਼ਤਰ ਵਿਖੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸ਼੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਟੀਮਾਂ ਸਮੇਂ ਸਿਰ ਸਹਾਇਤਾ ਅਤੇ ਅਪਡੇਟਸ ਨੂੰ ਯਕੀਨੀ ਬਣਾਉਣ ਲਈ ਫਲਾਈਟ ਓਪਰੇਸ਼ਨ, ਦੇਰੀ, ਰੱਦ ਕਰਨ ਅਤੇ ਸਮਾਨ ਦੇ ਮੁੱਦਿਆਂ ਦੀ ਨਿਰੰਤਰ ਨਿਗਰਾਨੀ ਕਰ ਰਹੀਆਂ ਹਨ।ਸਕੱਤਰ, ਸ਼ਹਿਰੀ ਹਵਾਬਾਜ਼ੀ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਯਾਤਰੀ ਹੈਲਪਲਾਈਨ ਨੰਬਰ 95010-15832 ‘ਤੇ ਸੰਪਰਕ ਕਰ ਸਕਦੇ ਹਨ ਅਤੇ ਲੋਕ ਏਅਰਪੋਰਟ ਅਥਾਰਟੀ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਾਂ ‘ਤੇ ਖਾਸ ਕਰਕੇ @ixcairport ‘ਤੇ ਵੀ ਆਪਣੇ ਸਵਾਲਾਂ ਦਾ ਜੁਆਬ ਲੈ ਸਕਦੇ ਹਨ। ਇਸੇ ਤਰ੍ਹਾਂ, ਉਨ੍ਹਾਂ ਕਿਹਾ ਕਿ ਯਾਤਰੀ ਆਪਣੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇੰਡੀਗੋ ਏਅਰਲਾਈਨਜ਼ ਦੇ 92899-38532, ਏਅਰ ਇੰਡੀਆ ਦੇ 88001-97833 / 0172-2242201, ਏਅਰ ਇੰਡੀਆ ਐਕਸਪ੍ਰੈਸ ਦੇ 92055-08549, ਅਲਾਇੰਸ ਏਅਰ ਦੇ 98184-28648, ਹੈਲਪਲਾਈਨ ਨੰਬਰਾਂ ‘ਤੇ ਵੀ ਕਾਲ ਕਰ ਸਕਦੇ ਹਨ। ਸ਼੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਇੰਡੀਗੋ ਦੀਆਂ ਉਡਾਣਾਂ ਵਿੱਚ ਵਿਘਨ ਦੇ ਵਿਚਕਾਰ ਯਾਤਰੀਆਂ ਦੀ ਸਹੂਲਤ ਨੂੰ ਯਕੀਨੀ ਬਣਾਉਣਾ ਇੱਕੋ ਇੱਕ ਉਦੇਸ਼ ਹੈ।ਸਕੱਤਰ, ਸ਼ਹਿਰੀ ਹਵਾਬਾਜ਼ੀ ਨੇ ਸਮੇਂ ਸਿਰ ਰਿਫੰਡ, ਰੀਸ਼ਡਿਊਲਿੰਗ, ਸਮਾਨ ਡਿਲੀਵਰੀ ਅਤੇ ਕੇਂਦਰੀ ਸਿਵਲ ਏਵੀਏਸ਼ਨ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੇ ਨਾਲ-ਨਾਲ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ‘ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਇੰਡੀਗੋ ਏਅਰਲਾਈਨਜ਼ ਕੋਲ ਵੱਖ-ਵੱਖ ਯਾਤਰੀਆਂ ਦੇ ਲਗਭਗ 30 ਬੈਗ/ਲੱਗੇਜ ਹਨ, ਜੋ ਏਅਰਲਾਈਨ ਦੁਆਰਾ ਯਾਤਰੀਆਂ ਨੂੰ ਉਨ੍ਹਾਂ ਦੇ ਸਬੰਧਤ ਨਿਵਾਸ ਸਥਾਨਾਂ ‘ਤੇ ਬਿਨਾਂ ਕਿਸੇ ਚਾਰਜ ਤੋਂ ਭੇਜੇ ਜਾਣਗੇ।

ਇਹ ਵੀ ਪੜ੍ਹੋ ਕਾ+ਤ+ਲ ਪਤਨੀ ਦਾ ਪੁਲਿਸ ਨੂੰ ਮਿਲਿਆ ਤੀਜ਼ੀ ਵਾਰ ਰਿਮਾਂਡ;ਪੁਛਗਿਛ ‘ਚ ਕ+ਤ+ਲ ਬਾਰੇ ਦੱਸੀ ਕੱਲੀ-ਕੱਲੀ ਗੱਲ

ਸ਼੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਏਅਰਲਾਈਨ ਇਹ ਵੀ ਯਕੀਨੀ ਬਣਾਏਗੀ ਕਿ ਉਡਾਣਾਂ ਰੱਦ ਹੋਣ ਦੀ ਸੂਚਨਾ ਯਾਤਰੀਆਂ ਨੂੰ ਉਡਾਣ ਤੋਂ ਘੱਟੋ-ਘੱਟ 10 ਘੰਟੇ ਪਹਿਲਾਂ ਦਿੱਤੀ ਜਾਵੇ।ਹਵਾਈ ਟਿਕਟਾਂ ਦੀ ਕੀਮਤ ਦੀ ਤੈਅ ਸੀਮਾ ਨਿਰਧਾਰਤ ਕਰਨ ਸੰਬੰਧੀ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁੱਦੇ ‘ਤੇ ਵਿਚਾਰ ਕਰਦੇ ਹੋਏ, ਸਕੱਤਰ ਨੇ ਕਿਹਾ ਕਿ ਇਸਨੂੰ ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਾ ਹੈ, ਤਾਂ ਜੋ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਟੈਕਸੀ ਆਪਰੇਟਰਾਂ ਅਤੇ ਹੋਟਲਾਂ ਵੱਲੋਂ ਯਾਤਰੀਆਂ ਤੋਂ ਕਿਸੇ ਵੀ ਤਰ੍ਹਾਂ ਦੀ ਮੁਨਾਫ਼ਾਖੋਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸੂਬਾ ਸਰਕਾਰ ਇਸ ‘ਤੇ ਸਖ਼ਤ ਨਜ਼ਰ ਰੱਖ ਰਹੀ ਹੈ। ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਹਵਾਈ ਅੱਡਾ ਅਥਾਰਟੀ ਅਤੇ ਸੂਬਾ ਸਰਕਾਰ ਵੱਲੋਂ ਯਾਤਰੀਆਂ ਦੀਆਂ ਦਵਾਈਆਂ, ਭੋਜਨ ਅਤੇ ਹੋਰ ਚਿੰਤਾਵਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ।ਸਕੱਤਰ ਨੇ ਅੱਗੇ ਕਿਹਾ ਕਿ ਹਵਾਈ ਅੱਡੇ ਦੇ ਨੇੜੇ ਸਥਿਤ ਟੂ-ਟੀਅਰ, ਥ੍ਰੀ-ਟੀਅਰ ਅਤੇ ਹੋਰ ਹੋਟਲਾਂ ਦੀਆਂ ਸੂਚੀਆਂ ਵੀ ਸੂਬਾ ਸਰਕਾਰ ਵੱਲੋਂ ਸਾਂਝੀਆਂ ਕੀਤੀਆਂ ਜਾਣਗੀਆਂ ਤਾਂ ਜੋ ਬਾਹਰੀ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਥਿਤੀ ਜਲਦੀ ਹੀ ਆਮ ਵਾਂਗ ਹੋ ਜਾਵੇਗੀ ਕਿਉਂਕਿ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਸਖ਼ਤ ਕਦਮ ਚੁੱਕੇ ਹਨ। ਸ਼੍ਰੀਮਤੀ ਸੋਨਾਲੀ ਗਿਰਿ ਨੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ ਦੀ ਅਪੀਲ ਵੀ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਰਾਜ ਸਰਕਾਰ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਹਰ ਤਰੀਕੇ ਨਾਲ ਰਾਖੀ ਲਈ, ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

0

👉ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਤਰਨਤਾਰਨ ਦੇ ਪਿੰਡ ਖਾਲੜਾ ਦੇ ਵਸਨੀਕ ਸੰਦੀਪ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਕਾ+ਤ+ਲ ਪਤਨੀ ਦਾ ਪੁਲਿਸ ਨੂੰ ਮਿਲਿਆ ਤੀਜ਼ੀ ਵਾਰ ਰਿਮਾਂਡ;ਪੁਛਗਿਛ ‘ਚ ਕ+ਤ+ਲ ਬਾਰੇ ਦੱਸੀ ਕੱਲੀ-ਕੱਲੀ ਗੱਲ

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਕਤ ਮੁਲਜ਼ਮ ਦੀ ਰਾਇਲ ਐਨਫੀਲਡ (ਬੁਲੇਟ) ਮੋਟਰਸਾਈਕਲ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਖੇਪਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ, ਆਪਣੇ ਸਾਥੀ ਅਤੇ ਪੁਲਿਸ ਨੂੰ ਲੋੜੀਂਦੇ ਸੈਫਲੀ ਸਿੰਘ ਦੇ ਨਾਲ, ਇੱਕ ਪਾਕਿਸਤਾਨੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦਾ ਸੀ ਅਤੇ ਉਨ੍ਹਾਂ ਹਥਿਆਰਾਂ ਨੂੰ ਅੱਗੇ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨੀ ਹੈਂਡਲਰ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦਾ ਸੀ।

ਇਹ ਵੀ ਪੜ੍ਹੋ Punjab ਦੇ ਸਭ ਤੋਂ ਮਹਿੰਗੇ Toll Plaza ‘ਤੇ ਅੱਧੀ ਰਾਤ ਨੂੰ ਫ਼ਾਈ+ਰਿੰਗ; ਮੱਚੀ ਹਫ਼ੜਾ-ਦਫ਼ੜੀ, ਪੁਲਿਸ ਜਾਂਚ ਸ਼ੁਰੂ

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਨੂੰ ਪਿੰਡ ਖਾਲੜਾ ਦੇ ਨੇੜਲੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਇੱਕ ਵੱਡੀ ਖੇਪ ਪ੍ਰਾਪਤ ਹੋਣ ਬਾਰੇ ਖੁਫੀਆ ਇਤਲਾਹ ਮਿਲੀ ਸੀ। ਜਿਸ ’ਤੇ ਸਰਗਰਮੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.-ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਤਰਨਤਾਰਨ ਦੇ ਪਿੰਡ ਠੱਠਾ ਦੇ ਨੇੜੇ ਉਕਤ ਸ਼ੱਕੀ ਸੰਦੀਪ ਸਿੰਘ ਨੂੰ ਉਦੋਂ ਕਾਬੂ ਕੀਤਾ, ਜਦੋਂ ਉਹ ਖੇਪ ਕਿਸੇ ਪਾਰਟੀ ਨੂੰ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਚੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ। ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1)(ਏ) ਅਤੇ ਬੀਐਨਐਸ ਦੀ ਧਾਰਾ 61(2) ਅਧੀਨ ਐਫਆਈਆਰ ਨੰਬਰ 72 ਮਿਤੀ 06-12-2025 ਤਹਿਤ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾ+ਤ+ਲ ਪਤਨੀ ਦਾ ਪੁਲਿਸ ਨੂੰ ਮਿਲਿਆ ਤੀਜ਼ੀ ਵਾਰ ਰਿਮਾਂਡ;ਪੁਛਗਿਛ ‘ਚ ਕ+ਤ+ਲ ਬਾਰੇ ਦੱਸੀ ਕੱਲੀ-ਕੱਲੀ ਗੱਲ

0

Faridkot News: ਲੰਘੀ 28-29 ਨਵੰਬਰ ਦੀ ਅੱਧੀ ਰਾਤ ਨੂੰ ਆਪਣੇ ਪ੍ਰੇਮੀ ਨਾਲ ਮਿਲਕੇ ਪਤੀ ਗੁਰਵਿੰਦਰ ਸਿੰਘ ਦਾ ਕਤਲ ਕਰਨ ਵਾਲੀ ਕਲਯੁਗੀ ਪਤਨੀ ਦਾ ਫ਼ਰੀਦਕੋਟ ਦੀ ਸਦਰ ਪੁਲਿਸ ਨੂੰ ਤੀਜ਼ੀ ਵਾਰ ਰਿਮਾਂਡ ਮਿਲਿਆ ਹੈ। ਰੁਪਿੰਦਰ ਕੌਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਜਾਂਚ ਅਧਿਕਾਰੀ ਦੀ ਮੰਗ ਨਾਲ ਸਹਿਮਤ ਹੁੰਦਿਆਂ ਅਦਾਲਤ ਨੇ ਉਸਨੂੰ ਮੁੜ 8 ਦਸੰਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਦੋਂ ਕਿ ਉਸਦਾ ਪ੍ਰੇਮੀ ਹਰਕਮਲਪ੍ਰੀਤ ਸਿੰਘ ਵਾਸੀ ਬੱਲੂਆਣਾ ਤੇ ਉਸਦਾ ਦੋਸਤ ਵਿਸਵਜੀਤ ਸਿੰਘ ਵਾਸੀ ਡੱਬਵਾਲੀ ਪਹਿਲਾਂ ਹੀ ਪੁਲਿਸ ਕੋਲ 8 ਦਸੰਬਰ ਤੱਕ ਰਿਮਾਂਡ ‘ਤੇ ਹਨ।

ਇਹ ਵੀ ਪੜ੍ਹੋ Punjab ਦੇ ਸਭ ਤੋਂ ਮਹਿੰਗੇ Toll Plaza ‘ਤੇ ਅੱਧੀ ਰਾਤ ਨੂੰ ਫ਼ਾਈ+ਰਿੰਗ; ਮੱਚੀ ਹਫ਼ੜਾ-ਦਫ਼ੜੀ, ਪੁਲਿਸ ਜਾਂਚ ਸ਼ੁਰੂ

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਹੁਣ ਇੰਨ੍ਹਾਂ ਤਿੰਨਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁਛਗਿਛ ਕੀਤੀ ਜਾਵੇਗੀ। ਉੰਝ ਇਹ ਕਤਲ ਕਰਕੇ ਪੂਰੇ ਸਮਾਜ ਵਿਚ ਘ੍ਰਿਣਾ ਦਾ ਪਾਤਰ ਬਣ ਰਹੀ ਇਸ ਪਤਨੀ ਪਹਿਲਾਂ ਹੀ ਅਪਣਾ ਗੁਨਾਹ ਪੁਲਿਸ ਕੋਲ ਕਬੂਲ ਚੁੱਕੀ ਹੈ। ਪੁਲਿਸ ਸੂਤਰਾਂ ਮੁਤਾਬਕ ਰੁਪਿੰਦਰ ਕੌਰ ਨੇ ਘਟਨਾ ਵਾਲੀ ਰਾਤ ਆਪਣੇ ਪਤੀ ਗੁਰਵਿੰਦਰ ਸਿੰਘ ਨੂੰ ਨਸ਼ੇ ਦੀਆਂ ਗੋਲੀਆਂ ਦਿੱਤੀਆਂ ਸਨ ਤੇ ਆਪਣੇ ਦੋਸਤ ਹਰਕਮਲਪ੍ਰੀਤ ਨੂੰ ਸੱਦਿਆ ਹੋਇਆ ਸੀ।

ਇਹ ਵੀ ਪੜ੍ਹੋ 9 ਸਾਲਾਂ ਬੱਚੀ ਦੇ ਬਲਾਤਕਾਰ ਤੇ ਕ+ਤ+ਲ ਦਾ ਮਾਮਲਾ; ਮੁਲਜਮ ਦਾ ਪੁਲਿਸ ਨੇ ਕੀਤਾ Encounter

ਇਸ ਦੌਰਾਨ ਪਤੀ ਦੀ ਜਾਗ ਖੁੱਲ ਗਈ ਤੇ ਉਸਨੇ ਦੋਨਾਂ ਨੂੰ ਇਕੱਠਿਆ ਦੇਖ ਲਿਆ। ਜਿਸ ਕਾਰਨ ਝਗੜਾ ਹੋ ਗਿਆ ਤੇ ਜਦ ਗੁਰਵਿੰਦਰ ਆਪਣੇ ਪਤੀ ਦੀ ਕਰਤੂਤ ਪਿੰਡ ਵਾਲਿਆਂ ਨੂੰ ਦੱਸਣ ਲਈ ਪੋੜੀਆ ਰਾਹੀ ਛੱਤ ‘ਤੇ ਚੜ੍ਹਣ ਲੱਗਿਆ ਤਾਂ ਦੋਨਾਂ ਨੇ ਉਸਨੂੰ ਫ਼ੜ ਕੇ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਗੱਲ ਇੱਥੇ ਹੀ ਖ਼ਤਮ ਨਹੀਂ ਹੋਈ, ਬਲਕਿ ਇਸ ਕਤਲ ਨੂੰ ਲੁੱਟ ਦੀ ਵਾਰਦਾਤ ਬਣਾਉਣ ਲਈ ਘਰ ਦਾ ਸਮਾਨ ਖਿਲਾਰ ਦਿੱਤਾ ਤੇ ਆਪਣੇ ਕੁੱਝ ਗਹਿਣੇ ਵੀ ਪ੍ਰੇਮੀ ਨੂੰ ਦੇ ਦਿੱਤੇ। ਪ੍ਰੰਤੂ ਪੁਲਿਸ ਦੇ ਤਜਰਬੇ ਅੱਗੇ ਰੁਪਿੰਦਰ ਦਾ ਝੂਠ ਬਹੁਤੀ ਦੇਰ ਨਾ ਟਿਕ ਸਕਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ 17 ਤੋਂ 25 ਦਸੰਬਰ ਤੱਕ ਹੋਵੇਗਾ ਵਿਸ਼ਾਲ ਸ਼੍ਰੀ ਰਾਮ ਕਥਾ ਦਾ ਆਯੋਜਨ

👉ਸ਼੍ਰੀ ਨਰਾਇਣ ਚੈਰੀਟੇਬਲ ਟਰੱਸਟ ਦੀ ਅਗਵਾਈ ‘ਚ ਹੋ ਰਹੇ ਸਮਾਗਮ ਲਈ ਇਕਜੁਟ ਹੋਇਆ ਬਠਿੰਡਾ
Bathinda News: ਹਿੰਦੁਸਤਾਨ ਦੇ ਨਾਮੀ ਕਥਾ ਵਾਚਕ ਸ਼੍ਰੀ ਰਾਘਵ ਅਚਾਰੀਆ ਜੀ ਅਤੇ ਯੱਗ ਸਮਰਾਟ ਵਜੋਂ ਜਾਣੇ ਜਾਂਦੇ ਸ੍ਰੀ ਪਰਖਰ ਜੀ ਮਹਾਂਮੰਡੇਲਸ਼ਵਰ ਦੀ ਅਗਵਾਈ ਹੇਠ ਬਠਿੰਡਾ ‘ਚ ਪਹਿਲੀ ਵਾਰ ਵਿਸ਼ਾਲ ਸ਼੍ਰੀ ਰਾਮ ਕਥਾ ਦਾ ਆਯੋਜਨ ਹੋਣ ਜਾ ਰਿਹਾ ਹੈ। ਸ਼੍ਰੀ ਨਰਾਇਣ ਚੈਰੀਟੇਬਲ ਟਰੱਸਟ ਬਠਿੰਡਾ ਵੱਲੋਂ ਲਾਰਡ ਰਾਮਾ ਸਕੂਲ ਦੇ ਵਿਚ ਆਯੋਜਿਤ ਕੀਤੀ ਜਾ ਰਹੀ ਇਸ ਸ਼੍ਰੀ ਰਾਮ ਕਥਾ ਦੀ ਸਫ਼ਲਤਾ ਲਈ ਜਿੱਥੇ ਸ਼ਹਿਰ ਦੀਆਂ ਵੱਡੀ ਗਿਣਤੀ ਵਿਚ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਮਿਹਨਤ ਕਰ ਰਹੀਆਂ ਹਨ, ਉਥੇ ਸਮੂਹ ਸਿਆਸੀ ਧਿਰਾਂ ਵੀ ਇਕਜੁੱਟ ਹੁੰਦੀਅ ਦਿਖਾਈ ਦੇ ਰਹੀਆਂ ਹਨ।

ਇਹ ਵੀ ਪੜ੍ਹੋ Punjab ਦੇ ਸਭ ਤੋਂ ਮਹਿੰਗੇ Toll Plaza ‘ਤੇ ਅੱਧੀ ਰਾਤ ਨੂੰ ਫ਼ਾਈ+ਰਿੰਗ; ਮੱਚੀ ਹਫ਼ੜਾ-ਦਫ਼ੜੀ, ਪੁਲਿਸ ਜਾਂਚ ਸ਼ੁਰੂ

ਇਸ ਕਥਾ ਦੇ ਬਾਰੇ ਅੱਜ ਬਠਿੰਡਾ ਦੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸਥਾਨਕ ਸ਼ਹਿਰ ਦੇ ਵਿਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸਦੇ ਵਿਚ ਸ਼੍ਰੀ ਦਰਸ਼ਨ ਗਰਗ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਮੌਜੂਦਾ ਜਗਰੂਪ ਸਿੰਘ ਗਿੱਲ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜ਼ਨ ਗਰਗ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਆਦਿ ਨੇ ਦਸਿਆ ਕਿ ਇਹ ਬਠਿੰਡਾ ਲਈ ਬਹੁਤ ਵੱਡੀ ਮਾਣ ਦੀ ਗੱਲ ਹੈ ਕਿ ਸ਼੍ਰੀ ਰਾਘਵ ਅਚਾਰੀਆ ਜੀ ਅਤੇ ਸ੍ਰੀ ਪਰਖਰ ਜੀ ਮਹਾਂਮੰਡੇਲਸ਼ਵਰ ਇੱਥੇ ਖੁਦ ਸ਼੍ਰੀ ਰਾਮ ਜੀ ਦੀ ਕਥਾ ਕਰਨ ਪੁੱਜ ਰਹੇ ਹਨ, ਜਿਸਨੂੰ ਲੈ ਕੇ ਲੋਕਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ।

ਇਹ ਵੀ ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

ਰਾਜਨ ਗਰਗ ਨੇ ਦਸਿਆ ਕਿ 17 ਦਸੰਬਰ ਤੋਂ 25 ਦਸੰਬਰ ਤੱਕ ਸ਼ਾਮ 3 ਵਜੇਂ ਤੋਂ 7 ਵਜੇਂ ਤੱਕ ਹੋਣ ਵਾਲੀ ਇਸ ਕਥਾ ਲਈ ਸਾਰੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਲਈ ਜਿੱਥੇ ਰਾਮ ਭਗਤਾਂ ਦੇ ਵੱਡੇ ਉਤਸ਼ਾਹ ਨੂੰ ਦੇਖਦਿਆਂ ਵੱਡਾ ਪੰਡਾਲ ਬਣਾਇਆ ਜਾ ਰਿਹਾ, ਉਥੇ ਕਥਾ ਤੋਂ ਬਾਅਦ ਸ਼ਰਧਾਲੂਆਂ ਲਈ ਲੰਗਰ ਤੇ ਨਾਲ ਹੀ ਸ਼ਹਿਰ ਵਿਚ ਵੱਖ ਵੱਖ ਥਾਂਵਾਂ ‘ਤੇ ਰਹਿਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ। ਪ੍ਰਬੰਧਕਾਂ ਨੇ ਬਠਿੰਡਾ ਅਤੇ ਆਸਪਾਸ ਦੇ ਲੋਕਾਂ ਨੂੰ ਇਸ ਰਾਮ ਕਥਾ ਵਿਚ ਵੱਡੀ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦੇ ਸਭ ਤੋਂ ਮਹਿੰਗੇ Toll Plaza ‘ਤੇ ਅੱਧੀ ਰਾਤ ਨੂੰ ਫ਼ਾਈ+ਰਿੰਗ; ਮੱਚੀ ਹਫ਼ੜਾ-ਦਫ਼ੜੀ, ਪੁਲਿਸ ਜਾਂਚ ਸ਼ੁਰੂ

0

Ludhiana News: Ladowal Toll Plaza Ludhiana News: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਵਜੋਂ ਮਸ਼ਹੂਰ ਲਾਡੋਵਾਲ ਟੋਲ ਪਲਾਜ਼ਾ (Ladowal Toll Plaza) ‘ਤੇ ਬੀਤੀ ਦੇਰ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ਼ ਵੀ ਲਗਾਤਾਰ ਵਾਈਰਲ ਹੋ ਰਹੀ ਹੈ, ਜਿਸਦੇ ਵਿਚ ਅੱਧੀ ਦਰਜ਼ਨ ਦੇ ਕਰੀਬ ਨੌਜਵਾਨ ਫ਼ਾਈਰਿੰਗ ਕਰਦੇ ਦਿਖਾਈ ਦੇ ਰਹੇ ਹਨ।ਮਾਮਲੇ ਦਾ ਪਤਾ ਲੱਗਦੇ ਹੀ ਲਾਡੋਵਾਲ ਪੁਲਿਸ ਸਟੇਸ਼ਨ ਦੀ ਟੀਮ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ 9 ਸਾਲਾਂ ਬੱਚੀ ਦੇ ਬਲਾਤਕਾਰ ਤੇ ਕ+ਤ+ਲ ਦਾ ਮਾਮਲਾ; ਮੁਲਜਮ ਦਾ ਪੁਲਿਸ ਨੇ ਕੀਤਾ Encounter

ਮਿਲੀ ਜਾਣਕਾਰੀ ਦੇ ਮੁਤਾਬਕ ਰਾਤ ਕਰੀਬ 10 ਵਜੇਂ ਲੁਧਿਆਣਾ ਸਾਈਡ ਤੋਂ ਇੱਕ XUV ਕਾਰ ਇਸ ਟੋਲ ਪਲਾਜ਼ਾ ‘ਤੇ ਆਈ ਸੀ, ਜਿਸਦੇ ਸਵਾਰ ਇਸ ਕਾਰ ਨੂੰ VIP ਲੇਨ ਵਿਚੋਂ ਕੱਢ ਰਹੇ ਸਨ। ਇਸ ਦੌਰਾਨ ਟੋਲ ਪਲਾਜ਼ਾ ਕਰਮਚਾਰੀਆਂ ਵੱਲੋਂ ਕਾਰਡ ਮੰਗਣ ‘ਤੇ ਦੋਨਾਂ ਧਿਰਾਂ ਵਿਚਕਾਰ ਤਕਰਾਰ ਹੋ ਗਈ। ਦਸਿਆ ਜਾ ਰਿਹਾ ਕਿ ਕਾਰ ਸਵਾਰ ਖੁਦ ਨੂੰ ਪੰਜਾਬ ਦੇ ਇੱਕ ਸਰਕਾਰੀ ਵਿਭਾਗ ਦਾ ਚੇਅਰਮੈਨ ਹੋਣ ਦਾ ਦਾਅਵਾ ਕਰ ਰਿਹਾ ਸੀ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ; ਕਾਗਜ਼ ਵਾਪਸੀ ਤੋਂ ਬਾਅਦ ਬਠਿੰਡਾ ‘ਚ 511 ਉਮੀਦਵਾਰ ਮੈਦਾਨ ‘ਚ ਡਟੇ

ਇਸ ਦੌਰਾਨ ਤਕਰਾਰਬਾਜ਼ੀ ਇੰਨੀਂ ਜਿਆਦਾ ਵਧ ਗਈ ਕਿ ਕਾਰ ‘ਚ ਸਵਾਰ ਸਾਰੇ ਨੌਜਵਾਨ ਬਾਹਰ ਨਿਕਲ ਆਏ ਤੇ ਕੁੱਝ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਫ਼ਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸਤੋਂ ਬਾਅਦ ਜਦ ਸਾਰੇ ਟੋਲ ਕਰਮਚਾਰੀ ਇਕੱਠੇ ਹੋ ਕੇ ਉਨ੍ਹਾਂ ਦੇ ਪਿੱਛੇ ਪਏ ਤਾਂ ਉਹ ਕਾਰ ਨੂੰ ਵਾਪਸ ਲੁਧਿਆਣਾ ਦੀ ਤਰਫ਼ ਮੋੜ ਕੇ ਭੱਜ ਗਏ। ਗੋਲੀਬਾਰੀ ਤੋਂ ਬਾਅਦ ਟੋਲ ਕਰਮਚਾਰੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦੋਸ਼ੀਆਂ ਦੀ ਪਛਾਣ ਕਰਨ ਵਿੱਚ ਰੁੱਝੀ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

9 ਸਾਲਾਂ ਬੱਚੀ ਦੇ ਬਲਾਤਕਾਰ ਤੇ ਕ+ਤ+ਲ ਦਾ ਮਾਮਲਾ; ਮੁਲਜਮ ਦਾ ਪੁਲਿਸ ਨੇ ਕੀਤਾ Encounter

0

Sri Mukatsar Sahib News: ਤਿੰਨ ਦਿਨ ਪਹਿਲਾਂ ਸ਼੍ਰੀ ਮੁਕਤਸਰ ਸਾਹਿਬ ਵਿਚੋਂ ਗਾਇਬ ਹੋਈ ਇੱਕ 9 ਸਾਲਾਂ ਬੱਚੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸਦਾ ਕਤਲ ਕਰਨ ਵਾਲੇ ਮੁਲਜਮ ਨੂੰ ਬੀਤੀ ਦੇਰ ਰਾਤ ਸਿਟੀ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ।ਇਸ ਦੌਰਾਨ ਪੁਲਿਸ ਗੋਲੀਬਾਰੀ ਵਿਚ ਮੁਕੇਸ਼ ਕੁਮਾਰ ਵਾਸੀ ਬਸਤੀ ਗੁਰਤੇਜ਼ ਨਗਰ, ਉਮਰ ਕਰੀਬ 45 ਸਾਲ ਨਾਂ ਦਾ ਮੁਲਜ਼ਮ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ Patiala Police ਦੀ ਕਥਿਤ ਵਾਈਰਲ ਵੀਡੀਓ ਦੇ ਮਾਮਲੇ ‘ਚ ਅਕਾਲੀ ਆਗੂ ਨੂੰ ਨੋਟਿਸ

ਘਟਨਾ ਤੋਂ ਬਾਅਦ ਮੌਕੇ ‘ਤੇ ਪੁੱਜੇ ਐਸਐਸਪੀ ਡਾ ਪ੍ਰਗਿੱਆ ਜੈਨ ਨੇ ਮੀਡੀਆ ਨੂੰ ਦਸਿਆ ਕਿ ਮੁਲਜ਼ਮ ਪਹਿਲਾਂ ਵੀ ਦੋ ਬੱਚਿਆਂ ਦੇ ਕਤਲ ਕੇਸ ਵਿਚ ਸਜ਼ਾ ਭੁਗਤ ਚੁੱਕਿਆ ਹੈ ਤੇ ਹੁਣ ਕੁੱਝ ਸਮਾਂ ਪਹਿਲਾਂ ਹੀ ਜੇਲ੍ਹ ਵਿਚੋਂ ਬਾਹਰ ਆਇਆ ਸੀ। ਘਟਨਾ ਸਮੇਂ ਉਹ ਮੋਟਰਸਾਈਕਲ ‘ਤੇ ਜਾ ਰਿਹਾ ਸੀ ਤੇ ਜਦ ਪੁਲਿਸ ਨੇ ਉਸਨੂੰ ਕਾਬੂ ਕਰਨ ਦੀ ਕੋਸ਼ਿਸ ਕੀਤੀ ਤਾਂ ਉਸਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ, ਜਿਸਤੋਂ ਬਾਅਦ ਜਵਾਬੀ ਗੋਲੀਬਾਰੀ ਵਿਚ ਉਹ ਗੰਭੀਰ ਜਖ਼ਮੀ ਹੋ ਗਿਆ।

ਇਹ ਵੀ ਪੜ੍ਹੋ Mohali Police ਦੀ ਵੱਡੀ ਕਾਰਵਾਈ; ਫੇਜ਼-10 ਚੋਰੀ ਮਾਮਲੇ ਦੇ 2 ਦੋਸ਼ੀ ਗ੍ਰਿਫ਼ਤਾਰ, ਸੋਨਾ-ਚਾਂਦੀ ਤੇ ਨਕਦੀ ਬਰਾਮਦ

ਐਸਐਸਪੀ ਨੇ ਅੱਗੇ ਦਸਿਆ ਕਿ ਇਹ ਕੇਸ ਪੁਲਿਸ ਲਈ ਇੱਕ ਚੂਣੌਤੀ ਭਰਪੂਰ ਸੀ, ਕਿਉਂਕਿ ਜਿੱਥੋਂ ਬੱਚੀ ਅਗਵਾ ਹੋਈ ਸੀ ਅਤੇ ਜਿੱਥੇ ਉਸਦੀ ਲਾਸ਼ ਮਿਲੀ ਸੀ, ਉਥੇ ਕੋਈ ਸੀਸੀਟੀਵੀ ਕੈਮਰਾ ਵਗੈਰਾ ਨਹੀਂ ਸੀ। ਇਸਤੋਂ ਇਲਾਵਾ ਮੁਲਜਮ ਮੁਕੇਸ਼ ਕੋਈ ਮੋਬਾਇਲ ਫ਼ੋਨ ਵੀ ਨਹੀਂ ਵਰਤਦਾ ਸੀ, ਜਿਸ ਕਾਰਨ ਉਸਦੀ ਸਿਨਾਖ਼ਤ ਲਈ ਪੁਲਿਸ ਨੂੰ ਕਾਫ਼ੀ ਮਿਹਨਤ ਕਰਨੀ ਪਈ।ਜ਼ਿਲ੍ਹਾਂ ਪੁਲਿਸ ਮੁਖੀ ਨੇ ਡੀਐਸਪੀ ਡੀ ਰਛਪਾਲ ਸਿੰਘ ਤੇ ਐਸਐਚਓ ਸਿਟੀ ਦੀ ਟੀਮ ਨੂੰ ਸਾਬਾਸੀ ਦਿੱਤੀ, ਜਿੰਨ੍ਹਾਂ ਦਿਨ-ਰਾਤ ਇੱਕ ਕਰਕੇ ਮੁਲਜਮ ਨੂੰ ਕਾਬੂ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901119