Tuesday, May 12, 2026
Home Blog Page 286

ਮੁੱਖ ਮੰਤਰੀ ਨੇ ਕੀਤੀ ਜਨ ਸਿਹਤ ਅਤੇ ਇੰਜੀਨਿਅਰਿੰਗ ਵਿਭਾਗ ਦੀ ਬਜਟ ਘੋਸ਼ਣਾਵਾਂ ਅਤੇ ਸੀਐਮ ਘੋਸ਼ਣਾਵਾਂ ਦੀ ਸਮੀਖਿਆ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨਿਵਾਰ ਨੂੰ ਜਨ ਸਿਹਤ ਅਤੇ ਇੰਜੀਨਿਅਰਿੰਗ ਵਿਭਾਗ ਦੀ ਮਹੱਤਵਪੂਰਨ ਬਜਟ ਘੋਸ਼ਣਾਵਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦੇ ਹੋਏ ਸਪਸ਼ਟ ਨਿਰਦੇਸ਼ ਦਿੱਤੇ ਕਿ ਵਿਭਾਗ ਪੈਂਡਿੰਗ ਪਰਿਯੋਜਨਾਵਾਂ ਨੂੰ ਸਮੇ ਸਿਰ ਪੂਰਾ ਕਰਨ। ਉਨ੍ਹਾਂ ਨੇ ਸਰਕਾਰ ਦੀ ਪ੍ਰਾਥਮਿਕਤਾ ਜਨਤਾ ਨੂੰ ਬਨਿਆਦੀ ਸਹੂਲਤਾਂ ਦਾ ਲਾਭ ਤੁਰੰਤ ਅਤੇ ਪ੍ਰਭਾਵੀ ਢੰਗ ਨਾਲ ਉਪਲਬਧ ਕਰਵਾਉਣਾ ਹੈ, ਇਸ ਲਈ ਹਰੇਕ ਅਧਿਕਾਰੀ ਜਿੰਮੇਦਾਰੀ ਅਤੇ ਤੱਤਪਰਤਾ ਨਾਲ ਕੰਮ ਕਰਨ।ਮੀਟਿੰਗ ਵਿੱਚ ਅਧਿਕਾਰਿਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਮਹਾਗ੍ਰਾਮ ਯੋਜਨਾ ਤਹਿਤ 12 ਚੌਣ ਪਿੰਡਾਂ ਵਿੱਚ ਸ਼ਹਿਰੀ ਪੱਧਰ ਦੀ ਪੇਯਜਲ ਅਤੇ ਸੀਵਰੇਜ ਸਹੂਲਤ ਮੁਹੱਈਆ ਕਰਵਾਉਣ ਦਾ ਕੰਮ ਤੇਜੀ ਨਾਲ ਪ੍ਰਗਤੀ ‘ਤੇ ਹੈ।

ਇਹ ਵੀ ਪੜ੍ਹੋ Big News: ਅਜ਼ਾਦੀ ਘੁਲਾਟੀਆਂ ਦੀਆਂ ਪੋਤਰੀਆਂ ਦੇ ਮੌਕੇ ਸੂਬਾ ਸਰਕਾਰ ਦੇਵੇਗੀ 51,000 ਰੁਪਏ ਦੀ ਆਰਥਕ ਸਹਾਇਤਾ

ਹੁਣ ਤੱਕ ਭੋਰਾ ਕਲਾਂ ( ਗੁਰੂਗ੍ਰਾਮ ), ਭੈਂਸਵਾਲ ਕਲਾਂ ( ਸੋਨੀਪਤ ) ਅਤੇ ਖਾਂਬੀ ( ਪਲਵਲ ) ਵਿੱਚ ਪੇਯਜਲ ਅਤੇ ਸੀਵਰੇਜ ਨੇਟਵਰਕ ਦਾ ਕੰਮ ਪੂਰਾ ਕਰ ਲਿਆ ਗਿਆ ਹੈ। ਦੋ ਹੋਰ ਪਿੰਡਾਂ ਵਿੱਚ ਬਾਕੀ ਦਾ ਕੰਮ 31 ਦਸੰਬਰ ਤੱਕ ਪੂਰਾ ਕਰ ਲਿਆ ਜਾਵੇਗਾ।ਇਸ ਦੇ ਨਾਲ ਹੀ ਮੁੱਖ ਮੰਤਰੀ ਨੂੰ ਇਹ ਵੀ ਜਾਣੂ ਕਰਵਾਇਆ ਗਿਆ ਕਿ ਵੱਖ ਵੱਖ ਸ਼ਹਿਰਾਂ ਵਿੱਚ 150 ਕਿਲ੍ਹੋਮੀਟਰ ਨਵੀਂ ਸੀਵਰ ਲਾਇਨਾਂ ਬਿਛਾਉਣ ਦੇ ਬਜਟ ਘੋਸ਼ਣਾ ਤਹਿਤ 23 ਸ਼ਹਿਰਾਂ ਦੀ ਨਿਸ਼ਾਨਦੇਈ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਸਾਫ ਟੀਚਾ ਹੈ ਕਿ ਪੇਯਜਲ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਜਮੀਨੀ ਪਾਣੀ ਦੀ ਬਰਬਾਦੀ ਨਾ ਕੀਤੀ ਜਾਵੇ ਅਤੇ ਇਸ ਦੀ ਥਾਂ ‘ਤੇ ਟੀ੍ਰਟੇਡ ਵੇਸਟ ਵਾਟਰ ਦੇ ਵੱਧ ਤੋਂ ਵੱਧ ਉਪਯੋਗ ਨੂੰ ਵਧਾਵਾ ਦਿੱਤਾ ਜਾਵੇ।

ਇਹ ਵੀ ਪੜ੍ਹੋ Chandigarh ‘ਚ ਇੰਦਰਪ੍ਰੀਤ ਪੈਰੀ ਦਾ ਕ+ਤ+ਲ;ਗੋਲਡੀ ਬਰਾੜ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਸਿੱਧੀ ਚੇਤਾਵਨੀ

ਉਨ੍ਹਾਂ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਰੀ-ਸਾਇਕਲਿੰਗ ਅਤੇ ਰੀ-ਯੂਜ ਦੀ ਪਰਿਯੋਜਨਾ ਨੂੰ ਪ੍ਰਾਥਮਿਕਤਾ ਦਿੱਤੀ ਜਾਵੇ।ਮੀਟਿੰਗ ਵਿੱਚ ਦੱਸਿਆ ਕਿ ਜਨਸਿਹਤ ਅਤੇ ਇੰਜੀਨਿਅਰਿੰਗ ਵਿਭਾਗ ਵੱਲੋਂ ਵੱਖ ਵੱਖ ਸ਼ਹਿਰਾਂ ਵਿੱਚ ਸਥਾਪਿਤ ਐਸਟੀਪੀ ਤੋਂ ਨਿਕਲਣ ਵਾਲੇ ਟੀ੍ਰਟੇਡ ਵੇਸਟ ਵਾਟਰ ਨੂੰ ਉਦਯੋਗਿਕ ਇਕਾਇਆਂ ਅਤੇ ਸਿੰਚਾਈ ਵਿਭਾਗ ਨੂੰ ਉਪਲਬਧ ਕਰਾਇਆ ਜਾ ਰਿਹਾ ਹੈ ਜਿਸ ਨਾਲ ਉਦਯੋਗ ਅਤੇ ਖੇਤੀ ਦੋਹਾਂ ਖੇਤਰਾਂ ਵਿੱਚ ਤਾਜੇ ਪਾਣੀ ਦੀ ਖਪਤ ਘੱਟ ਹੋ ਰਹੀ ਹੈ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਜਨ ਸਿਹਤ ਅਤੇ ਇੰਜੀਨਿਅਰਿੰਗ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਸ੍ਰੀ ਮੁਹੱਮਦ ਸ਼ਾਇਨ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਦੇ ਸਾਰੀ ਸਰਕਾਰੀ ਇਮਾਰਤਾਂ ‘ਤੇ ਰੂਫ਼ਟਾਪ ਸੋਲਰ ਪੈਨਲ ਲਗਾਏ ਜਾਣ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਕਿ ਰਾਜ ਦੇ ਸਾਰੀ ਸਰਕਾਰੀ ਇਮਾਰਤਾਂ ਜਿਵੇ-ਸਕੂਲ, ਕਾਲੇਜ, ਹੱਸਪਤਾਲ, ਦਫ਼ਤਰ, ਗੋਦਾਮ ਆਦਿ ‘ਤੇ ਰੂਫ਼ਟਾਪ ਸੋਲਰ ਸਿਸਟਮ ਲਗਾਏ ਜਾਣ ਤਾਂ ਜੋ ਰਾਜ ਨੂੰ ਹਰਿਆਲੀ ਵੱਲ ਅਗ੍ਰਸਰ ਕੀਤਾ ਜਾ ਸਕੇ।ਮੁੱਖ ਮੰਤਰੀ ਸਿਵਲ ਸਕੱਤਰੇਤ ਵਿੱਚ ਊਰਜਾ ਖੇਤਰ ਨਾਲ ਸਬੰਧਿਤ ਬਜਟ ਘੋਸ਼ਣਾਵਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੀਐਮ ਸੂਰਿਆਘਰ ਮੁਫ਼ਤ ਬਿਜਲੀ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਅਧਿਕਾਰਿਆਂ ਨੂੰ ਰਾਜ ਵਿੱਚ ਘਰ-ਘਰ ਰੂਫ਼ਟਾਪ ਸੋਲਰ ਸਿਸਟਮ ਲਗਾਉਣ ਦੇ ਕੰਮ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਯੋਜਨਾ ਦੀ ਮਹੀਨਾਵਾਰ ਉਪਲਬਧੀ ਆਂਕੜਿਆਂ ਦੀ ਵੀ ਜਾਣਕਾਰੀ ਲਈ ਅਤੇ ਸਫ਼ਤ ਮਾਨਿਟਰਿੰਗ ਅਤੇ ਜੁਆਬਦੇਈ ਯਕੀਨੀ ਕਰਨ ਦੇ ਵੀ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ Patiala Police ਦੀ ਕਥਿਤ ਵਾਈਰਲ ਵੀਡੀਓ ਦੇ ਮਾਮਲੇ ‘ਚ ਅਕਾਲੀ ਆਗੂ ਨੂੰ ਨੋਟਿਸ

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਰਾਜਭਰ ਵਿੱਚ ਵੱਡੇ ਪੱਧਰ ‘ਤੇ ਨਵਿਆਉਣਯੋਗ ਊਰਜਾ ਲਈ ਸੋਲਰ ਪਾਰਕ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਰਾਜ ਦੀ ਪ੍ਰਮੁੱਖ ਸੜਕਾਂ ਅਤੇ ਰਾਜਮਾਰਗਾਂ ਤੋਂ ਪੁਰਾਣੇ ਅਤੇ ਖਰਾਬ ਬਿਜਲੀ ਖੰਭਿਆਂ ਨੂੰ ਤੁਰੰਤ ਹਟਾਉਣ ਦੇ ਵੀ ਆਦੇਸ਼ ਦਿੱਤੇ।ਹਰਿਆਣਾ ਪਾਵਰ ਜਨਰੇਸ਼ਨ ਕਾਰਪੋਰੇਸ਼ਨ ਲਿਮਿਟੇਡ ਦੇ ਚੇਅਰਮੈਨ ਸ੍ਰੀ ਸ਼ਿਆਮਲ ਮਿਸ਼ਰਾ ਨੇ ਦੱਸਿਆ ਕਿ 20 ਨਵੰਬਰ 2025 ਤੱਕ ਰਾਜ ਵਿੱਚ 42,486 ਰੂਫ਼ਟਾਪ ਸੋਲਰ ਇੰਸਟਾਲੇਸ਼ਨ ਪੂਰੇ ਕੀਤੇ ਜਾ ਚੁੱਕੇ ਹਨ। 31 ਮਾਰਚ 2027 ਤੱਕ 2,22,000 ਰੂਫ਼ਟਾਪ ਸੋਲਰ ਸਿਸਟਮ ਲਗਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਯੋਜਨਾ ਨੂੰ ਰਾਜ ਸਰਕਾਰ ਦੀ ਪ੍ਰਵਾਨਗੀ ਲਈ ਭੇਜਿਆ ਗਿਆ ਹੈ ਅਤੇ ਮੌਜ਼ੂਦਾ ਵਿੱਚ ਵਿਚਾਰ ਅਧੀਨ ਹੈ। ਇਸ ਦੇ ਲਾਗੂ ਹੋਣ ‘ਤੇ ਰਾਜ ਵਿੱਚ ਰੂਫ਼ਟਾਪ ਸੋਲਰ ਨੂੰ ਲਗਵਾਉਣ ਦਾ ਕੰਮ ਤੇਜੀ ਨਾਲ ਵਧੇਗਾ ਅਤੇ ਨਿਰਧਾਰਿਤ ਆਰਟੀਸੀ ਟੀਚੀਆਂ ਨੂੰ ਪ੍ਰਾਪਤ ਕਰਨ ਵਿੱਚ ਵੱਡੀ ਮਦਦ ਮਿਲੇਗੀ।

ਇਹ ਵੀ ਪੜ੍ਹੋ CM ਦੀ ਅਗਵਾਈ ‘ਚ ਪੂਰੀ Delhi Cabinet ਹੋਵੇਗੀ ਦਰਬਾਰ ਸਾਹਿਬ ਨਤਮਸਤਕ

ਮੀਟਿੰਗ ਵਿੱਚ ਵਿਭਾਗ ਦੇ ਅਧਿਕਾਰਿਆਂ ਨੇ ਦੱਸਿਆ ਕਿ ਹਰਿਆਣਾ ਵਿੱਚ ਅਗਲੇ 7 ਸਾਲਾਂ ਵਿੱਚ 24,000 ਮੇਗਾਵਾਟ ਬਿਜਲੀ ਉਪਲਬਧਤਾ ਯਕੀਨੀ ਕਰ 100 ਗੁਣਾ ਖਪਤਕਾਰਾਂ ਨੂੰ ਬਿਨਾਂ ਰੁਕਾਵਟ ਦੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਦਾ ਟੀਚਾ ਰੱਖਿਆ ਗਿਆ ਹੈ। ਮੁੱਖ ਮੰਤਰੀ ਨੂੰ ਦੱਸਿਆ ਕਿ ਯਮੁਨਾਨਗਰ ਵਿੱਚ 800 ਮੇਗਾਵਾਟ ਅਲਟ੍ਰਾ-ਸੁਪਰਕ੍ਰਿਟਿਕਲ ਥਰਮਲ ਯੂਨਿਟ ਦਾ ਕੰਮ ਬੀਐਚਈਐਲ ਦੀ ਮਦਦ ਨਾਲ ਸ਼ੁਰੂ ਹੋ ਗਿਆ ਹੈ।ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਲ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਐਚਪੀਜੀਸੀਐਲ ਦੇ ਐਮਡੀ ਡਾ. ਸਾਕੇਤ ਕੁਮਾਰ, ਯੂਐਚਬੀਵੀਐਨ ਦੇ ਐਮਡੀ ਸ੍ਰੀ ਮਨੀਰਾਮ ਸ਼ਰਮਾ ਅਤੇ ਊਰਜਾ ਵਿਭਾਗ ਅਤੇ ਡਿਸਕਾਮ ਦੇ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਆਪ ਨੇ ਸਵਾਂਗ ਵਿਚ ਬਦਲਿਆ: ਸੁਖਬੀਰ ਸਿੰਘ ਬਾਦਲ

0

Bathinda News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਵਰਤ ਕੇ ਸੂਬੇ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਸਵਾਂਗ ਵਿਚ ਬਦਲ ਦਿੱਤਾ ਹੈ ਅਤੇ ਵਿਰੋਧੀ ਧਿਰਾਂ ਖਾਸ ਤੌਰ ’ਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਗਿਆ ਹੈ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਦੀ ਵੀਡੀਓ ਕਾਨਫਰੰਸ ਕਾਲ ਤੋਂ ਸਪਸ਼ਟ ਹੈ ਕਿ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਵਾਸਤੇ ਰਿਟਰਨਿੰਗ ਅਫਸਰਾਂ ਦੇ ਦਫਤਰ ਪਹੁੰਚਣ ਤੋਂ ਰੋਕਿਆ ਗਿਆ।

ਇਹ ਵੀ ਪੜ੍ਹੋ Patiala Police ਦੀ ਕਥਿਤ ਵਾਈਰਲ ਵੀਡੀਓ ਦੇ ਮਾਮਲੇ ‘ਚ ਅਕਾਲੀ ਆਗੂ ਨੂੰ ਨੋਟਿਸ

ਉਹਨਾਂ ਕਿਹਾ ਕਿ ਇਹੀ ਤਰੀਕਾ ਹੋਰ ਐਸ ਐਸ ਪੀਜ਼ ਨੇ ਵਰਤਿਆ ਹੈ ਜਿਹਨਾਂ ਨੇ ਵਿਰੋਧੀ ਦੇ ਉਮੀਦਵਾਰਾਂ ਨੂੰ ਉਹਨਾਂ ਦੇ ਘਰਾਂ ਜਾਂ ਰਸੇ ਵਿਚ ਰੋਕ ਲਿਆ ਤਾਂ ਉਹ ਸਰਕਾਰੀ ਅਫਸਰਾਂ ਕੋਲ ਨਾ ਪਹੁੰਚ ਸਕਣ। ਉਹਨਾਂ ਕਿਹਾ ਕਿ ਇਸੇ ਤਰੀਕੇ ਡਿਪਟੀ ਕਮਿਸ਼ਨਰਾਂ ਨੂੰ ਗੈਰ ਕਾਨੂੰਨੀ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦੇਣ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਅਜਿਹੇ ਹਾਲਾਤ ਬਣ ਗਏ ਕਿ ਅਨੇਕਾਂ ਜ਼ਿਲ੍ਹਿਆਂ ਵਿਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੀ ਜਿੱਤ ਹੋ ਗਈ ਹੈ। ਉਹਨਾਂ ਕਿਹਾ ਕਿ ਤਰਨ ਤਾਰਨ ਵਿਚ 20 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਵਿਚੋਂ 9 ਸੀਟਾਂ ’ਤੇ ਆਪ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਐਲਾਨੇ ਗਏ ਹਨ।

ਇਹ ਵੀ ਪੜ੍ਹੋ Mittal Group ਦਾ ਵੱਡਾ ਉਪਰਾਲਾ; Bathinda AIIMS ‘ਚ 13 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਵੇਦ ਕੁਮਾਰੀ ਮਿੱਤਲ ਧਰਮਸ਼ਾਲਾ ਲੋਕ ਅਰਪਿਤ

ਉਹਨਾਂ ਕਿਹਾ ਕਿ ਤਰਨ ਤਾਰਨ ਬਲਾਕ ਸੰਮਤੀ ਵਿਚ 17 ਵਿਚੋਂ 12 ਵਿਚ ਆਪ ਉਮੀਦਵਾਰ ਜੇਤੂ ਐਲਾਨੇ ਗਏ ਹਨ, ਗੰਡੀਵਿੰਢ ਵਿਚ 15 ਵਿਚੋਂ 15, ਪੱਟੀ ਵਿਚ 16 ਵਿਚੋਂ 14, ਭਿਖੀਵਿੰਢ ਵਿਚ 23 ਵਿਚੋਂ 23 ਅਤੇ ਵਲਟੋਹਾ ਵਿਚ 18 ਵਿਚੋਂ 16 ਸੀਟਾਂ ’ਤੇ ਆਪ ਜੇਤੂ ਐਲਾਨੀ ਗਈ ਹੈ। ਉਹਨਾਂ ਕਿਹਾ ਕਿ ਗੁਰਦਾਸਪੁਰ ਵਿਚ ਵੀ ਇਹੋ ਹਾਲਾਤ ਹਨ ਤੇ ਆਪ ਦੇ ਉਮੀਦਵਾਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਜੇਤੂ ਐਲਾਨੇ ਜਾ ਰਹੇ ਹਨ।ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਾਲਾਤ ਬਹੁਤ ਗੰਭੀਰ ਹਨ। ਉਹਨਾਂ ਕਿਹਾ ਕਿ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਦੀ ਕਾਨਫਰੰਸ ਕਾਲ ਨੇ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿੱਤਣ ਵਾਸਤੇ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਜਮੀਨੀ ਵਿਵਾਦ ‘ਚ ਅਮਰੀਕਾ ਤੋਂ ਪਰਤੇ ਤਾਏ ਨੇ ਭਤੀਜ਼ੇ ਦੇ ‘ਮੱਥੇ’ ਵਿਚ ਮਾਰੀ ਗੋ+ਲੀ

ਉਹਨਾਂ ਕਿਹਾ ਕਿ ਅਕਾਲੀ ਦਲ ਲੋਕਤੰਤਰ ਦੀ ਰਾਖੀ ਵਾਸਤੇ ਦ੍ਰਿੜ੍ਹ ਸੰਕਲਪ ਹੈ ਤੇ ਉਹ ਮੌਜੂਦਾ ਚੋਣਾਂ ਵਿਚ ਲੋਕਤੰਤਰ ਦਾ ਕਤਲ ਕਰਨ ਵਾਲੇ ਸਾਰੇ ਪੁਲਿਸ ਅਫਸਰਾਂ ਜਿਹਨਾਂ ਵਿਚ ਵਰੁਣ ਸ਼ਰਮਾ ਵੀ ਸ਼ਾਮਲ ਹੈ, ਨੂੰ ਉਹਨਾਂ ਦੇ ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਕੰਮਾਂ ਵਾਸਤੇ ਜੇਲ੍ਹ ਕਰਵਾ ਕੇ ਛੱਡੇਗਾ।ਸਰਦਾਰ ਬਾਦਲ ਨੇ ਸਥਾਨਕ ਵਪਾਰੀ ਤੇ ਸਮਾਜ ਸੇਵੀ ਰਾਜਿੰਦਰ ਮਿੱਤਲ ਜਿਹਨਾਂ ਨੇ ਏਮਜ਼ ਵਿਚ ਦਾਖਲ ਮਰੀਜ਼ਾਂ ਦੇ ਵਾਰਸਾਂ ਵਾਸਤੇ ’ਸਰਾਂ’ ਬਣਵਾਈ, ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਨੂੰ ਅਜਿਹੇ ਹੋਰ ਸਮਾਜ ਸੇਵੀਆਂ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਸ੍ਰੀ ਰਾਜਿੰਦਰ ਮਿੱਲ ਵੱਲੋਂ ਦਿੱਤੀਆਂ ਸਮਾਜ ਸੇਵਾਵਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Harjot Bains ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

0

Chandigarh News: harjot singh bains ; ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਪੱਕੇ ਤੌਰ ‘ਤੇ ਹੱਲ ਕਰਨ ਦਾ ਪ੍ਰਣ ਲਿਆ ਹੈ।ਸ. ਬੈਂਸ ਨੇ ਨੰਗਲ ਨਾਲ ਆਪਣੇ ਡੂੰਘੇ ਸਬੰਧ ਦਾ ਪ੍ਰਗਟਾਵਾ ਕਰਦਿਆਂ ਇਸਨੂੰ “ਪੰਜਾਬ ਅਤੇ ਦੇਸ਼ ਦਾ ਸਭ ਤੋਂ ਖੂਬਸੂਰਤ ਸ਼ਹਿਰ” ਦੱਸਿਆ। ਉਨ੍ਹਾਂ ਨੇ ਇਥੋਂ ਦੇ ਵਸਨੀਕਾਂ ਦੀ ਰੋਜ਼ੀ-ਰੋਟੀ ਨੂੰ ਬਚਾਉਣ ਦਾ ਪ੍ਰਣ ਲਿਆ ਅਤੇ ਕਿਹਾ ਕਿ ਇਸ ਸ਼ਹਿਰ ਦੀ ਕੀਮਤੀ ਜ਼ਮੀਨ ਖਾਸ ਤੌਰ ‘ਤੇ ਕਿਲਨ ਏਰੀਆ ਦੇ ਬਾਜ਼ਾਰ ਅਤੇ ਪਹਾੜੀ ਮਾਰਕੀਟ ‘ਤੇ ਬੀ.ਬੀ.ਐਮ.ਬੀ. ਦਾ ਦਾਅਵਾ ਸ਼ਹਿਰ ਦੀ ਜੀਵਨ ਰੇਖਾ ਲਈ ਵੱਡਾ ਖ਼ਤਰਾ ਹੈ।

ਇਹ ਵੀ ਪੜ੍ਹੋ Patiala Police ਦੀ ਕਥਿਤ ਵਾਈਰਲ ਵੀਡੀਓ ਦੇ ਮਾਮਲੇ ‘ਚ ਅਕਾਲੀ ਆਗੂ ਨੂੰ ਨੋਟਿਸ

ਇੱਕ ਵੀਡੀਓ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਨੰਗਲ ਦੇ ਬਜ਼ੁਰਗਾਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਹ ਜਾਣ ਕੇ ਵੱਡਾ ਝਟਕਾ ਲੱਗਿਆ ਕਿ ਇਹ ਲੋਕ ਡਰ ਅਤੇ ਪਰੇਸ਼ਾਨੀ ਦੇ ਸਾਏ ‘ਚ ਘਿਰੇ ਦਹਾਕਿਆਂ ਤੋਂ ਇਸ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੇ ਹਰ ਸਮੇਂ ਇਹ ਡਰ ਮੰਡਰਾਉਂਦਾ ਰਹਿੰਦਾ ਹੈ ਕਿ ਕਿ ਉਨ੍ਹਾਂ ਦੀ ਛੱਤ ਅਤੇ ਰੋਜ਼ੀ-ਰੋਟੀ ਕਿਸੇ ਵੀ ਸਮੇਂ ਖੋਹੀ ਜਾ ਸਕਦੀ ਹੈ, ਜੋ ਕਿ ਬਿਲਕੁਲ ਵੀ ਸਵੀਕਾਰਯੋਗ ਨਹੀਂ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇੱਕ ਦੁਕਾਨ ਨਾਲ ਸਬੰਧਤ ਹਾਈ ਕੋਰਟ ਦੇ ਹੁਕਮਾਂ ਨੇ ਇਸ ਮਾਮਲੇ ਦੇ ਤੁਰੰਤ ਹੱਲ ਦੀ ਲੋੜ ਨੂੰ ਉਭਾਰਿਆ ਹੈ।ਉਨ੍ਹਾਂ ਨੇ ਨੰਗਲ ਵਾਸੀਆਂ ਨੂੰ ਭਰੋਸਾ ਦਿੱਤਾ, “ਤੁਸੀਂ ਮੇਰੇ ਹੱਕ ਵਿੱਚ ਫਤਵਾ ਦੇ ਕੇ ਮੇਰੇ ‘ਤੇ ਭਰੋਸਾ ਜਤਾਉਂਦਿਆਂ ਇਸਦਾ ਜ਼ਿੰਮਾ ਮੈਨੂੰ ਸੌਂਪਿਆ ਹੈ। ਤੁਹਾਡਾ ਪੁੱਤਰ ਹੋਣ ਦੇ ਨਾਤੇ ਨੰਗਲ ਦੀ ਹਰ ਛੱਤ ਅਤੇ ਹਰ ਦੁਕਾਨ ਦੀ ਜ਼ਿੰਮੇਵਾਰੀ ਮੇਰੀ ਹੈ।”

ਇਹ ਵੀ ਪੜ੍ਹੋ Mansa ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਕੁੱਲ 298 ਉਮੀਦਵਾਰ ਚੋਣ ਮੈਦਾਨ ‘ਚ

ਇਸ ਮੁੱਦੇ ਦੇ ਤੁਰੰਤ ਹੱਲ ਸਬੰਧੀ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਐਡਵੋਕੇਟ ਜਨਰਲ ਸਮੇਤ ਪੰਜਾਬ ਦੇ ਉੱਚ ਅਧਿਕਾਰੀਆਂ ਦੀ ਇੱਕ ਉੱਚ ਤਾਕਤੀ ਕਮੇਟੀ ਜ਼ਮੀਨੀ ਰਿਕਾਰਡ ਦੀ ਜਾਂਚ ਕਰਕੇ ਇਸ ਸਬੰਧੀ ਕਾਰਵਾਈ ਦੀ ਅਗਵਾਈ ਕਰੇਗੀ। ਉਨ੍ਹਾਂ ਕਿਹਾ ਕਿ ਉਹ ਅਗਲੇ ਹਫ਼ਤੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਨੰਗਲ ਵਾਸੀਆਂ ਦੇ ਵਫ਼ਦ ਦੀ ਅਗਵਾਈ ਵੀ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਜ਼ਮੀਨ ਪੰਜਾਬ ਸਰਕਾਰ ਦੀ ਹੈ ਅਤੇ ਬੀ.ਬੀ.ਐਮ.ਬੀ. ਵੱਲੋਂ ਵਸਨੀਕਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਕਾਨੂੰਨੀ ਢੰਗ-ਤਰੀਕਿਆਂ ਰਾਹੀਂ ਇਸ ਜ਼ਮੀਨ ‘ਤੇ ਵਸਨੀਕਾਂ ਦੇ ਅਧਿਕਾਰਾਂ ਨੂੰ ਬਹਾਲ ਕਰਕੇ ਮਸਲੇ ਦਾ ਪੱਕਾ ਹੱਲ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਮੁੜ ਕੋਈ ਪਰੇਸ਼ਾਨੀ ਦਰਪੇਸ਼ ਨਾ ਆਵੇ ਅਤੇ ਇਹ ਉਨ੍ਹਾਂ ਦੀ ਤਰਜੀਹ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ; ਕਾਗਜ਼ ਵਾਪਸੀ ਤੋਂ ਬਾਅਦ ਬਠਿੰਡਾ ‘ਚ 511 ਉਮੀਦਵਾਰ ਮੈਦਾਨ ‘ਚ ਡਟੇ

0

👉ਜ਼ਿਲ੍ਹਾ ਪ੍ਰੀਸ਼ਦ ਲਈ 23 ਤੇ ਪੰਚਾਇਤ ਸੰਮਤੀ ਲਈ 153 ਨਾਮਜ਼ਦਗੀ ਪੱਤਰ ਲਏ ਵਾਪਿਸ
Bathinda News: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਬਠਿੰਡਾ ਜ਼ਿਲ੍ਹੇ ਵਿਚ ਕੁੱਲ 687 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ ਜਿਸ ਵਿਚੋ 176 ਨਾਮਜ਼ਦਗੀ ਪੱਤਰ ਵਾਪਿਸ ਲਏ ਹਨ ਅਤੇ 511 ਉਮੀਦਵਾਰਾਂ ਵੱਲੋਂ ਵੱਖ-ਵੱਖ ਜ਼ੋਨਾ ਤੋਂ ਚੋਣ ਲੜੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ 23 ਅਤੇ ਪੰਚਾਇਤ ਸੰਮਤੀ ਲਈ 153 ਨਾਮਜ਼ਦਗੀ ਪੱਤਰ ਵਾਪਿਸ ਲਏ ਹਨ।ਜ਼ਿਲ੍ਹਾ ਚੋਣ ਅਫਸਰ ਨੇ ਵਾਪਿਸ ਲਏ ਨਾਮਜ਼ਦਗੀ ਪੱਤਰਾਂ ਬਾਰੇ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਬਲਾਕ ਬਠਿੰਡਾ ਤੋਂ 12, ਗੋਨਿਆਣਾ 23, ਮੌੜ 9, ਤਲਵੰਡੀ ਸਾਬੋ 16, ਸੰਗਤ 15, ਰਾਮਪੁਰਾ 22, ਨਥਾਨਾ 21 ਅਤੇ ਫੂਲ ਤੋਂ 35 ਨਾਮਜ਼ਦਗੀ ਪੱਤਰ ਵਾਪਿਸ ਲਏ।

ਇਹ ਵੀ ਪੜ੍ਹੋ Patiala Police ਦੀ ਕਥਿਤ ਵਾਈਰਲ ਵੀਡੀਓ ਦੇ ਮਾਮਲੇ ‘ਚ ਅਕਾਲੀ ਆਗੂ ਨੂੰ ਨੋਟਿਸ

ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਬਲਾਹੜ ਵਿੰਝੂ, ਮਾਈਸਰਖਾਨਾ, ਸਿਰੀਏ ਵਾਲਾ, ਪੂਹਲਾ, ਬਹਿਮਣ ਦੀਵਾਨਾ ਅਤੇ ਕਰਾੜ ਵਾਲਾ ਤੋਂ 1-1, ਕਿਲੀਨਿਹਾਲ ਸਿੰਘ, ਬੰਗੀ ਰੁਲਦੂ ਸਿੰਗੋ, ਜੋਧਪੁਰ ਪਾਖਰ, ਬੁਰਜ ਗਿੱਲ, ਜੈ ਸਿੰਘ ਵਾਲਾ ਤੇ ਮੰਡੀ ਕਲਾਂ ਤੋਂ 2-2 ਅਤੇ ਪੱਕਾ ਕਲਾਂ ਤੋਂ 3 ਨਾਮਜ਼ਦਗੀ ਪੱਤਰ ਵਾਪਿਸ ਲਏ।ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Patiala Police ਦੀ ਕਥਿਤ ਵਾਈਰਲ ਵੀਡੀਓ ਦੇ ਮਾਮਲੇ ‘ਚ ਅਕਾਲੀ ਆਗੂ ਨੂੰ ਨੋਟਿਸ

0

👉ਚੋਣ ਕਮਿਸ਼ਨ ਦੇ ਆਦੇਸ਼ਾਂ ਤੋਂ ਬਾਅਦ ਸ਼ੁਰੂ ਹੋਈ ਪੁਲਿਸ ਜਾਂਚ ‘ਚ ਸ਼ਾਮਲ ਹੋਣ ਲਈ ਕਿਹਾ
Chandigarh News:Patiala Police ਦੀ ਕਥਿਤ ਵਾਈਰਲ ਵੀਡੀਓ ਦੇ ਮਾਮਲੇ ‘ਚ ਹੁਣ ਉੱਚ ਪੱਧਰੀ ਜਾਂਚ ਸ਼ੁਰੂ ਹੋ ਗਈ ਹੈ। ਇਸ ਮਾਮਲੇ ਵਿਚ ਪੰਜਾਬ ਚੋਣ ਕਮਿਸਨਰ ਦੀਆਂ ਹਿਦਾਇਤਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਏਡੀਜੀਪੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਹੇਠ ਵਿਸ਼ੇਸ ਜਾਂਚ ਟੀਮ ਬਣਾਈ ਗਈ ਹੈ। ਇਸ ਟੀਮ ਦੇ ਵੱਲੋਂ ਜਾਂਚ ਦੀ ਸ਼ੁਰੂਆਤ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਰਸ਼ਦੀਪ ਕਲੇਰ ਨੂੰ ਆਪਣਾ ਬਿਆਨ ਦਰਜ ਕਰਨ ਲਈ ਨੋਟਿਸ ਭੇਜਿਆ ਹੈ।

ਇਹ ਵੀ ਪੜ੍ਹੋ Mohali Police ਦੀ ਵੱਡੀ ਕਾਰਵਾਈ; ਫੇਜ਼-10 ਚੋਰੀ ਮਾਮਲੇ ਦੇ 2 ਦੋਸ਼ੀ ਗ੍ਰਿਫ਼ਤਾਰ, ਸੋਨਾ-ਚਾਂਦੀ ਤੇ ਨਕਦੀ ਬਰਾਮਦ

64 ਬੀਐਨਐਸ ਤਹਿਤ ਭੇਜੇ ਇਸ ਨੋਟਿਸ ਵਿਚ ਐਡਵੋਕੇਟ ਕਲੇਰ ਨੂੰ ਐਤਵਾਰ ਸਵੇਰੇ 11 ਵਜੇਂ ਪੁਲਿਸ ਹੈਡਕੁਆਟਰ ਬੁਲਾਇਆ ਗਿਆ ਹੈ। ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦੋ ਦਿਨ ਪਹਿਲਾਂ ਆਪਣੇ ਸੋਸਲ ਮੀਡੀਆ ਪੇਜ਼ ਉੱਪਰ ਪਟਿਆਲਾ ਪੁਲਿਸ ਦੀ ਕਥਿਤ ਆਡੀਓ ਅੱਪਲੋਡ ਕੀਤੀ ਸੀ, ਜਿਸ ਵਿਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਇਹ ਆਡੀਓ ਇੱਕ ਕਾਨਫਰੰਸ ਕਾਲ ਦੀ ਹੈ, ਜਿਸਦੇ ਵਿਚ ਪੁਲਿਸ ਵੱਲੋਂ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਦੇ ਕਾਗਜ਼ ਪਾੜ੍ਹਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ ਇਹ ਆਡੀਓ ਜਾਰੀ ਹੋਣ ਤੋਂ ਥੋੜੇ ਸਮੇਂ ਬਾਅਦ ਹੀ ਪਟਿਆਲਾ ਪੁਲਿਸ ਨੇ ਇਸਨੂੰ ਰੱਦ ਕਰਦਿਆਂ ੲੈਆਈ ਆਧਾਰਿਤ ਫ਼ੇਕ ਦਸਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mohali Police ਦੀ ਵੱਡੀ ਕਾਰਵਾਈ; ਫੇਜ਼-10 ਚੋਰੀ ਮਾਮਲੇ ਦੇ 2 ਦੋਸ਼ੀ ਗ੍ਰਿਫ਼ਤਾਰ, ਸੋਨਾ-ਚਾਂਦੀ ਤੇ ਨਕਦੀ ਬਰਾਮਦ

0

SAS Nagar News:ਮੋਹਾਲੀ ਪੁਲਿਸ ਨੇ ਬੀਤੀ 31-10-2025 ਦੀ ਦਰਮਿਆਨੀ ਰਾਤ ਨੂੰ ਕੋਠੀ ਨੰ: 1626, ਫੇਸ-10, ਸੈਕਟਰ-64 ਮੋਹਾਲ਼ੀ ਵਿੱਚੋਂ ਚੋਰੀ ਕਰਨ ਵਾਲੇ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਚੋਰੀ ਕੀਤੇ ਗਹਿਣੇ ਅਤੇ 50 ਹਜਾਰ ਰੁਪਏ ਕੈਸ਼ ਬਰਾਮਦ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ, ਨੇ ਦੱਸਿਆ ਕਿ ਐੱਸ ਪੀ ਸੌਰਵ ਜਿੰਦਲ ਤੇ ਤਲਵਿੰਦਰ ਸਿੰਘ ਅਤੇ ਡੀ ਐੱਸ ਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸ: ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ., ਇੰਸ: ਅਮਨਦੀਪ ਸਿੰਘ ਮੁੱਖ ਅਫਸਰ ਥਾਣਾ ਫੇਸ-11 ਮੋਹਾਲ਼ੀ ਅਤੇ ਉਨ੍ਹਾਂ ਦੀਆਂ ਟੀਮਾਂ ਵੱਲੋਂ ਕਾਰਵਾਈ ਕਰਦੇ ਹੋਏ, ਤਕਨੀਕੀ ਅਤੇ ਮਾਨਵੀ ਸਾਧਨਾਂ ਦੀ ਮਦਦ ਨਾਲ਼ ਮੁਕੱਦਮੇ ਦੇ ਦੋਸ਼ੀਆਂ ਨੂੰ ਲੱਭ ਕੇ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਜਮੀਨੀ ਵਿਵਾਦ ‘ਚ ਅਮਰੀਕਾ ਤੋਂ ਪਰਤੇ ਤਾਏ ਨੇ ਭਤੀਜ਼ੇ ਦੇ ‘ਮੱਥੇ’ ਵਿਚ ਮਾਰੀ ਗੋ+ਲੀ

ਗ੍ਰਿਫਤਾਰ ਦੋਸ਼ੀਆਂ ਵਿੱਚ ਇੱਕ ਬਿਜੇਂਦਰ ਵਰਮਾ ਪੁੱਤਰ ਹਵਾ ਸਿੰਘ ਵਾਸੀ ਗਲ਼ੀ ਨੰ: 2 ਵਿਕਾਸ ਨਗਰ ਥਾਣਾ ਸਿਟੀ ਸੋਨੀਪਤ, ਜਿਲਾ ਸੋਨੀਪਤ, ਹਰਿਆਣਾ ਜਿਸਦੀ ਉਮਰ ਕ੍ਰੀਬ 36 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। ਦੋਸ਼ੀ ਪੇਸ਼ੇ ਤੋਂ ਸੁਨਿਆਰ ਦਾ ਕੰਮ ਕਰਦਾ ਹੈ। (ਦੋਸ਼ੀ ਨੂੰ ਵਿਕਾਸ ਨਗਰ ਸੋਨੀਪਤ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ) ਦੋਸ਼ੀ ਦੇ ਖਿਲਾਫ ਪਹਿਲਾਂ ਵੀ ਜਿਲਾ ਸੋਨੀਪਤ ਹਰਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ 04 ਚੋਰੀ ਦੇ ਮੁਕੱਦਮੇ ਦਰਜ ਹਨ। ਦੂਸਰਾ ਦੋਸ਼ੀ ਸੰਜੇ ਕਟਾਰੀਆ ਪੁੱਤਰ ਦਿਆਨੰਦ ਵਾਸੀ ਪਿੰਡ ਆਟਾ ਥਾਣਾ ਸੰਭਾਲਕਾ, ਜਿਲਾ ਪਾਣੀਪਤ ਹਰਿਆਣਾ ਜਿਸਦੀ ਉਮਰ ਕ੍ਰੀਬ 43 ਸਾਲ ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। (ਦੋਸ਼ੀ ਨੂੰ ਉਸਦੇ ਪਿੰਡ ਆਟਾ, ਜਿਲਾ ਪਾਣੀਪਤ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ) ਦੋਸ਼ੀ ਦੇ ਖਿਲਾਫ ਪਹਿਲਾਂ ਵੀ ਜਿਲਾ ਸੋਨੀਪਤ ਹਰਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ 04 ਚੋਰੀ ਦੇ ਮੁਕੱਦਮੇ ਦਰਜ ਹਨ।

ਇਹ ਵੀ ਪੜ੍ਹੋ CM ਦੀ ਅਗਵਾਈ ‘ਚ ਪੂਰੀ Delhi Cabinet ਹੋਵੇਗੀ ਦਰਬਾਰ ਸਾਹਿਬ ਨਤਮਸਤਕ

ਘਟਨਾ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਿਤੀ 01-11-2025 ਨੂੰ ਚਰਨਜੀਤ ਕੁਮਾਰ ਪੁੱਤਰ ਸ਼੍ਰੀ ਰਮੇਸ਼ ਕੁਮਾਰ ਵਾਸੀ ਮਕਾਨ ਨੰ: 1626 ਫੇਸ-10 ਸੈਕਟਰ-64 ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਬਿਆਨਾਂ ਦੇ ਅਧਾਰ ਤੇ ਨਾ-ਮਾਲੂਮ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 138 ਮਿਤੀ 01-11-2025 ਅ/ਧ 331, 305 ਬੀ ਐਨ ਐਸ, ਥਾਣਾ ਫੇਸ-11, ਜ਼ਿਲ੍ਹਾ, ਐਸ.ਏ.ਐਸ. ਨਗਰ ਦਰਜ ਰਜਿਸਟਰ ਹੋਇਆ ਸੀ ਕਿ ਉਹ ਮਿਤੀ 31-10-2025 ਨੂੰ ਆਪਣੇ ਘਰ ਨੂੰ ਤਾਲ਼ਾ ਲਗਾਕੇ ਆਪਣੇ ਭਤੀਜੇ ਦੇ ਵਿਆਹ ਤੇ ਐਰੋਸਿਟੀ ਮੋਹਾਲ਼ੀ ਵਿਖੇ ਚਲਾ ਗਿਆ ਸੀ। ਜਦੋਂ ਵਕਤ ਕਰੀਬ 02:50 ਤੜਕਸਾਰ, ਉਹ ਆਪਣੇ ਪਰਿਵਾਰ ਸਮੇਤ ਘਰ ਆਇਆ ਤਾਂ ਉਸਨੇ ਦੇਖਿਆ ਕਿ ਘਰ ਦੇ ਦਰਵਾਜੇ ਦਾ ਤਾਲਾ ਟੁੱਟਿਆ ਹੋਇਆ ਸੀ, ਲੱਕੜ ਦੀ ਅਲਮਾਰੀ ਦੇ 02 ਲੌਕਰ ਤੋੜੇ ਹੋਏ ਸਨ ਅਤੇ ਸਾਰੇ ਕਮਰਿਆਂ ਦਾ ਸਮਾਨ ਖਿਲਰਿਆ ਪਿਆ ਸੀ। ਲੌਕਰਾਂ ਵਿੱਚੋਂ ਸੋਨੇ ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਹੋ ਚੁੱਕੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

0

Sri Amritsar News:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ (ਲਹਿੰਦੇ ਪਾਸੇ ਦੀ ਬਾਹੀ) ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।

ਇਹ ਵੀ ਪੜ੍ਹੋ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਅਤੇ ਮੀਨਾਕਾਰੀ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਚੱਲ ਰਹੀ ਸੇਵਾ ਦੌਰਾਨ ਪੱਤਰਿਆਂ ਨੂੰ ਪਹਿਲਾਂ ਦੀ ਤਰ੍ਹਾਂ ਹੂਬਹੂ ਤਿਆਰ ਕਰਕੇ ਮੁੜ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕਾਰਜ ਵੀ ਜਾਰੀ ਹੈ। ਉਨ੍ਹਾਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਜਮੀਨੀ ਵਿਵਾਦ ‘ਚ ਅਮਰੀਕਾ ਤੋਂ ਪਰਤੇ ਤਾਏ ਨੇ ਭਤੀਜ਼ੇ ਦੇ ‘ਮੱਥੇ’ ਵਿਚ ਮਾਰੀ ਗੋ+ਲੀ

ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ। ਉਨ੍ਹਾਂ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਵੀ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਓਐਸਡੀ ਸ. ਸਤਬੀਰ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਪ੍ਰਚਾਰ ਸ. ਮਲਕੀਤ ਸਿੰਘ ਬਹਿੜਵਾਲ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਕੁੱਲ 298 ਉਮੀਦਵਾਰ ਚੋਣ ਮੈਦਾਨ ‘ਚ

0

Mansa News:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ (ਵਾਧੂ ਚਾਰਜ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਲਈ ਦਲੇਲ ਸਿੰਘ ਵਾਲਾ 01, ਬੋੜਾਵਾਲ 02, ਬੱਛੋਆਣਾ 01, ਅੱਕਾਂਵਾਲੀ 02, ਭੈਣੀ ਬਾਘਾ 01, ਨੰਗਲ ਕਲਾਂ 01, ਰਾਏਪੁਰ 02, ਝੁਨੀਰ 01 ਅਤੇ ਝੰਡਾ ਕਲਾਂ ਲਈ 06 ਨਾਮਜ਼ਦਗੀ ਪੱਤਰ ਵਾਪਸ ਲਏ ਗਏ। ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਚੋਣ ਲੜ ਰਹੇ ਉਮੀਦਵਾਰਾਂ ਦੀ ਗਿਣਤੀ 42 ਹੈ।ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਮਾਨਸਾ ਲਈ ਬੁਰਜ ਢਿੱਲਵਾਂ 01, ਤਾਮਕੋਟ 01, ਚਕੇਰੀਆਂ 01, ਮਾਨਬੀਬੜੀਆਂ 01, ਫਫੜੇ ਭਾਈ ਕੇ 01, ਕਿਸ਼ਨਗੜ੍ਹ ਫਰਵਾਹੀ 01, ਧਲੇਵਾਂ 03, ਹੋਡਲਾ ਕਲਾਂ 02, ਖੀਵਾ ਕਲਾਂ 01, ਹੀਰੋ ਕਲਾਂ 01, ਸਮਾਓਂ 01, ਭੁਪਾਲ ਕਲਾਂ 01 ਤੇ ਅਕਲੀਆ 01 ਨਾਮਜ਼ਦਗੀ ਪੱਤਰ ਵਾਪਸ ਲਏ ਗਏ।

ਇਹ ਵੀ ਪੜ੍ਹੋ Punjab ‘ਚ ਜ਼ਿਲ੍ਹਾ ਪ੍ਰੀਸ਼ਦ ਦੇ 140 ਅਤੇ ਪੰਚਾਇਤ ਸੰਮਤੀ ਦੇ 1265 ਕਾਗਜ਼ ਰੱਦ, ਅੱਜ ਹੋਵੇਗੀ ਵਾਪਸੀ

ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਚੋਣ ਲੜ ਰਹੇ ਉਮੀਦਵਾਰਾਂ ਦੀ ਗਿਣਤੀ 81 ਹੈ।ਇਸੇ ਤਰ੍ਹਾਂ ਪੰਚਾਇਤ ਸੰਮਤੀ ਬੁਢਲਾਡਾ ਲਈ ਕਣਕਵਾਲ ਚਹਿਲਾਂ 01, ਗੁੜੱਦੀ 01, ਦੋਦੜਾ 03, ਚੱਕ ਭਾਈਕੇ 01, ਗੁਰਨੇ ਕਲਾਂ 01, ਬੱਛੋਆਣਾ 01, ਅਹਿਮਦਪੁਰ 01, ਬਰ੍ਹੇ 01, ਮਲਕੋਂ 01, ਹਾਕਮਵਾਲਾ 01, ਬਹਾਦਰਪੁਰ 02, ਚੱਕ ਅਲੀਸ਼ੇਰ 02, ਮੱਲ ਸਿੰਘ ਵਾਲਾ 01, ਧਰਮਪੁਰਾ ਲਈ 01 ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ। ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਚੋਣ ਲੜ ਰਹੇ ਉਮੀਦਵਾਰਾਂ ਦੀ ਗਿਣਤੀ 65 ਹੈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਜਮੀਨੀ ਵਿਵਾਦ ‘ਚ ਅਮਰੀਕਾ ਤੋਂ ਪਰਤੇ ਤਾਏ ਨੇ ਭਤੀਜ਼ੇ ਦੇ ‘ਮੱਥੇ’ ਵਿਚ ਮਾਰੀ ਗੋ+ਲੀ

ਉਨ੍ਹਾਂ ਅੱਗੇ ਦੱਸਿਆ ਕਿ ਪੰਚਾਇਤ ਸੰਮਤੀ ਸਰਦੂਲਗੜ੍ਹ ਲਈ ਫੱਤਾ ਮਾਲੋਕਾ 02, ਝੰਡੂਕੇ 02, ਜਟਾਣਾ ਕਲਾਂ 04, ਕਰੰਡੀ 01, ਝੰਡਾ ਕਲਾਂ 02, ਹੀਂਗਣਾ ਉਰਫ ਭਗਵਾਨਪੁਰ 03, ਹੀਰਕੇ 01, ਮੀਰਪੁਰ ਕਲਾਂ 04, ਕੁਸਲਾ 04 ਤੇ ਸੰਘਾ 03 ਨਾਮਜ਼ਦਗੀਆਂ ਵਾਪਸ ਹੋਈਆਂ ਹਨ। ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਚੋਣ ਲੜ ਰਹੇ ਉਮੀਦਵਾਰਾਂ ਦੀ ਗਿਣਤੀ 39 ਹੈ।ਇਸੇ ਤਰ੍ਹਾਂ ਪੰਚਾਇਤ ਸੰਮਤੀ ਝੁਨੀਰ ਲਈ ਧਿੰਗੜ 01, ਦਲੀਏਵਾਲੀ 01, ਰਾਏਪੁਰ 02, ਮਾਖਾ 01, ਟਾਂਡੀਆਂ 01, ਉੱਲਕ 01, ਬਾਜੇਵਾਲਾ 02, ਕੋਟ ਧਰਮੁ 03, ਕੋਰਵਾਲਾ 02, ਖਿਆਲੀ ਚਹਿਲਾਂਵਾਲੀ 01, ਝੁਨੀਰ 02, ਮਾਖੇਵਾਲਾ 01, ਨੰਗਲ ਕਲਾਂ 02, ਜਵਾਹਰਕੇ 01, ਦੂਲੋਵਾਲ 01, ਘਰਾਂਗਣਾ 01 ਅਤੇ ਮੂਸਾ 01 ਨਾਮਜ਼ਦਗੀ ਪੱਤਰ ਵਾਪਸ ਲਏ ਗਏ।ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਚੋਣ ਲੜ ਰਹੇ ਉਮੀਦਵਾਰਾਂ ਦੀ ਗਿਣਤੀ 71 ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

0

👉ਸੈਸ਼ਨਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਦੇ ਰੰਗ ਵਿੱਚ ਰੰਗਣਾ: ਹਰਜੋਤ ਸਿੰਘ ਬੈਂਸ
Chandigarh News: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਭਰ ਦੇ ਸਕੂਲਾਂ ਵਿੱਚ ਤਿੰਨ-ਰੋਜ਼ਾ ਵਿਦਿਅਕ ਸੈਸ਼ਨ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਬਾਰੇ ਜਾਣੂ ਕਰਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਬਾਰੇ ਵਿਸ਼ੇਸ਼ ਤੌਰ ’ਤੇ ਵਿਦਿਅਕ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ) ਵਿੱਚ 22 ਤੋਂ 24 ਦਸੰਬਰ, 2025 ਤੱਕ ਸਵੇਰ ਦੀ ਸਭਾ ਵਿੱਚ 15 ਮਿੰਟ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ Punjab ‘ਚ ਜ਼ਿਲ੍ਹਾ ਪ੍ਰੀਸ਼ਦ ਦੇ 140 ਅਤੇ ਪੰਚਾਇਤ ਸੰਮਤੀ ਦੇ 1265 ਕਾਗਜ਼ ਰੱਦ, ਅੱਜ ਹੋਵੇਗੀ ਵਾਪਸੀ

ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸੈਸ਼ਨਾਂ ਵਿੱਚ ਵਰਤੀ ਜਾਣ ਵਾਲੀ ਵਿਦਿਅਕ ਸਮੱਗਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਤੋਂ ਪ੍ਰਮਾਣਿਤ ਹੋਵੇ ਤਾਂ ਜੋ ਇਸ ਦੀ ਇਤਿਹਾਸਕ ਸ਼ੁੱਧਤਾ , ਮਰਿਆਦਾ ਤੇ ਸਤਿਕਾਰ ਨੂੰ ਬਰਕਰਾਰ ਰੱਖਿਆ ਜਾ ਸਕੇ।ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਵਿਦਿਅਕ ਸੈਸ਼ਨ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਦੇ ਜੁਝਾਰੂ ਅਤੇ ਲਾਸਾਨੀ ਅਧਿਆਇ ਤੋਂ ਜਾਣੂ ਕਰਵਾਉਣਗੇ, ਜਿਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਅਨੰਦਗੜ੍ਹ ਸਾਹਿਬ ਛੱਡਣ ਤੋਂ ਸਾਕਾ ਸਰਹਿੰਦ ਤੱਕ ਦੇ ਇਤਿਹਾਸ ਦਾ ਵਿਖਿਆਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ Bathinda police ਵੱਲੋਂ ਡੇਢ ਕਿਲੋ ਚਿੱਟੇ ਸਮੇਤ ਦੋ ਤਸ਼ਕਰ ਕਾਬੂ

ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਹੈੱਡਕੁਆਰਟਰ ਵਿਖੇ 22 ਤੋਂ 24 ਦਸੰਬਰ, 2025 ਤੱਕ ਸਕੂਲੀ ਵਿਦਿਆਰਥੀਆਂ ਦੁਆਰਾ ਕੀਰਤਨ ਦਰਬਾਰ(ਸ਼ਾਮ 4:00 ਵਜੇ ਤੋਂ ਸ਼ਾਮ 6:00 ਵਜੇ ਤੱਕ) ਸਜਾਉਣ ਤੋਂ ਇਲਾਵਾ ਸਿੱਖ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਧਾਰਮਿਕ ਅਤੇ ਇਤਿਹਾਸਕ ਸਮਾਰੋਹ ਵੀ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਸਿੱਖ ਸ਼ਹੀਦਾਂ ਦੇ ਅਡੋਲ ਸਿਦਕ ਅਤੇ ਦ੍ਰਿੜ੍ਹ ਨਿਸ਼ਚੇ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਇਤਿਹਾਸ ਅਤੇ ਸਿੱਖ ਯੋਧਿਆਂ ਦੀ ਬਹਾਦਰੀ ਨਾਲ ਵਿਦਿਆਰਥੀਆਂ ਦੀ ਡੂੰਘੀ ਭਾਵਨਾਤਮਕ ਸਾਂਝ ਬਣਾਉਣਾ ਹੈ। ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ, “ਅਸਲ ਸਿੱਖਿਆ ਦਾ ਮਤਲਬ ਮਹਿਜ਼ ਕਿਤਾਬੀ ਗਿਆਨ ਨਹੀਂ ਸਗੋਂ ਚਰਿੱਤਰ ਨਿਰਮਾਣ ਕਰਨਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੀ ਧਰਤੀ ਦੀ ਅਸਲ ਖਸਲਤ ਅਤੇ ਮਹਾਨ ਕੁਰਬਾਨੀਆਂ ਨਾਲ ਜੋੜਨਾ ਹੈ। ਸਾਹਿਬਜ਼ਾਦਿਆਂ ’ਤੇ ਆਧਾਰਤ ਇਸ ਤਿੰਨ-ਰੋਜ਼ਾ ਵਿਦਿਅਕ ਪ੍ਰੋਗਰਾਮ ਦਾ ਮਕਸਦ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਪੰਜਾਬ ਦੇ ਹਰ ਵਿਦਿਆਰਥੀ ਵਿੱਚ ਹਿੰਮਤ, ਦਲੇਰੀ ਅਤੇ ਹੱਕ-ਸੱਚ ਉਤੇ ਪਹਿਰਾ ਦੇਣ ਦੇ ਜਜ਼ਬੇ ਦਾ ਸੰਚਾਰ ਕਰਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901286